Home Blog Page 2225

ED ਨੇ ਐਸ਼ਵਰਿਆ ਰਾਏ ਨੂੰ ਸੰਮਨ ਕੀਤਾ ਜਾਰੀ

0

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰ ਗਈ ਹੈ।ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਪਨਾਮਾ ਪੇਪਰਜ਼ ਲੀਕ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੰਮਨ ਜਾਰੀ ਕੀਤਾ ਹੈ।

ਸਿੱਖ ਕੌਮ ਦੇ ਮਨਾਂ ‘ਚ ਆਉਂਦੇ ਸਾਰੇ ਸਵਾਲਾਂ ਸੁਣੋ ਜਵਾਬ, ਘਟਨਾ ਦੌਰਾਨ ਤਾਬਿਆ ‘ਚ ਬੈਠੇ ਇਸ ਗ੍ਰੰਥੀ ਸਿੰਘ ਦੀ ਜ਼ੁਬਾਨੀ

ਈ. ਡੀ. ਨੇ ਐਸ਼ਵਰਿਆ ਰਾਏ ਨੂੰ ਫੇਮਾ ਤਹਿਤ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਦਿੱਲੀ ਹੈੱਡਕੁਆਰਟਰ ਬੁਲਾਇਆ ਸੀ ਪਰ ਐਸ਼ਵਰਿਆ ਰਾਏ ਨੇ ਈ. ਡੀ. ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਪੇਸ਼ ਨਹੀਂ ਹੋ ਸਕੇਗੀ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਨਵਾਂ ਨੋਟਿਸ ਜਾਰੀ ਕਰੇਗਾ।

ਹਰਿਮੰਦਰ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਬਣੀ SIT, 2 ਦਿਨਾਂ ‘ਚ ਸਰਕਾਰ ਨੇ ਜਵਾਬ ਦੇਣ ਦੀ ਹਦਾਇਤ

ਇਸ ਪੇਪਰ ਲੀਕ ‘ਚ ਅਮਿਤਾਭ ਬੱਚਨ ਤੇ ਐਸ਼ਵਰਿਆ ਰਾਏ ਸਮੇਤ ਕਈ ਭਾਰਤੀ ਹਸਤੀਆਂ ਦੇ ਨਾਂ ਸ਼ਾਮਿਲ ਸਨ। ਸਾਰੇ ਲੋਕਾਂ ‘ਤੇ ਟੈਕਸ ਧੋਖਾਦੜੀ ਦੇ ਦੋਸ਼ ਲੱਗੇ ਸਨ। ਇਸ ਮਾਮਲੇ ‘ਚ ਨਾਂ ਸਾਹਮਣੇ ਆਉਣ ‘ਤੇ ਅਮਿਤਾਬ ਬੱਚਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਭਾਰਤੀ ਨਿਯਮਾਂ ਅਨੁਸਾਰ ਹੀ ਵਿਦੇਸ਼ ‘ਚ ਪੈਸਾ ਭੇਜਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ‘ਚ ਸਾਹਮਣੇ ਆਈਆਂ ਕੰਪਨੀਆਂ ਨਾਲ ਵੀ ਕੋਈ ਵੀ ਸੰਬੰਧ ਨਾ ਹੋਣ ਬਾਰੇ ਦੱਸਿਆ ਸੀ। ਇਸ ਦੇ ਨਾਲ ਹੀ ਇਸ ਸਾਰੇ ਮਾਮਲੇ ਦੀ ਈ. ਡੀ. ਜਾਂਚ ਕਰ ਰਹੀ ਹੈ।

 

ਉੱਤਰ ਪ੍ਰਦੇਸ਼ ਸਰਕਾਰ ਨੇ 6 ਮਹੀਨੇ ਲਈ ਹੜਤਾਲਾਂ ‘ਤੇ ਲਗਾਈ ਪਾਬੰਦੀ

0

ਯੋਗੀ ਆਦਿਤਿਆਨਾਥ ਦੇ ਰਾਜ ‘ਚ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿਤਿਆਨਾਥ ਸਰਕਾਰ ਨੇ ਛੇ ਮਹੀਨਿਆਂ ਲਈ ਸਾਰੇ ਰਾਜ ਵਿੱਚ ਹੜਤਾਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਐਤਵਾਰ ਨੂੰ ਵਧੀਕ ਮੁੱਖ ਸਕੱਤਰ ਡਾਕਟਰ ਦੇਵੇਸ਼ ਕੁਮਾਰ ਚਤੁਰਵੇਦੀ ਦੁਆਰਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ, ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਰਾਜ ਦੇ ਮਾਮਲਿਆਂ ਨਾਲ ਨਜਿੱਠਣ ਵਾਲੀਆਂ ਕਿਸੇ ਵੀ ਜਨਤਕ ਸੇਵਾਵਾਂ, ਨਿਗਮਾਂ ਅਤੇ ਸਥਾਨਕ ਅਥਾਰਟੀਆਂ ਵਿੱਚ ਹੜਤਾਲ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਨੋਟੀਫਿਕੇਸ਼ਨ ‘ਚ ਚੇਤਾਵਨੀ ਦਿੱਤੀ ਗਈ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਬਹਿਸ ਦੀ ਚੁਣੌਤੀ ਨੇ ਭਖਾਈ ਸਿਆਸਤ, Sidhu – Kejriwal ਵਿਚਾਲੇ ਫਿਰ ਖੜਕੀ

ਐਕਟ 1966 ਦੇ ਤਹਿਤ ਯੂਪੀ ਸਰਕਾਰ ਦੁਆਰਾ ਲਾਗੂ ਕੀਤਾ ਗਿਆ ਐਸਮਾ ਐਕਟ, ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਲਾਗੂ ਕੀਤਾ ਜਾਂਦਾ ਹੈ। ਏਮਜ਼ ਐਕਟ ਪ੍ਰਦਰਸ਼ਨਕਾਰੀਆਂ ਅਤੇ ਹੜਤਾਲ ਕਰਨ ਵਾਲਿਆਂ ਲਈ ਬਣਾਇਆ ਗਿਆ ਹੈ। ਇਸ ਦੇ ਲਾਗੂ ਹੋਣ ਤੋਂ ਬਾਅਦ ਰਾਜ ਵਿੱਚ ਕਿਤੇ ਵੀ ਪ੍ਰਦਰਸ਼ਨ ਜਾਂ ਹੜਤਾਲਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਐਸਮਾ ਐਕਟ ਲਾਗੂ ਹੋਣ ਤੋਂ ਬਾਅਦ ਵੀ ਜੇਕਰ ਕੋਈ ਕਰਮਚਾਰੀ ਹੜਤਾਲ ‘ਤੇ ਜਾਂ ਧਰਨਾ ਪ੍ਰਦਰਸ਼ਨ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਐਕਟ ਦੀ ਉਲੰਘਣਾ ਕਰਨ ‘ਤੇ ਸਰਕਾਰ ਦੀ ਤਰਫੋਂ ਹੜਤਾਲ ਕਰਨ ਵਾਲਿਆਂ ਨੂੰ ਬਿਨਾਂ ਵਾਰੰਟ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਵਿੱਚ ਪੰਜਾਬ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

0

ਪੰਜਾਬ ਦੇ ਖੇਤੀਬਾੜੀ ਵਿਭਾਗ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਸਨਮਾਨ ਮਿਲਿਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਸ਼੍ਰੀ ਸੁਸ਼ੀਲ ਕੁਮਾਰ ਨੇ ਐਤਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਇਸ ਮਹੱਤਵਪੂਰਨ ਕੰਮ ਵਿੱਚ ਯੋਗਦਾਨ ਪਾਉਣ ਵਾਲੇ ਹਰ ਪੰਜਾਬੀ ਕਿਸਾਨ ਦੀ ਤਰਫੋਂ ਇਹ ਪੁਰਸਕਾਰ ਪ੍ਰਾਪਤ ਕੀਤਾ।

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ?ਦਰਬਾਰ ਸਾਹਿਬ ਵਾਲੇ ਦੋਖੀ ‘ਤੇ 1 ਲੱਖ ਦਾ ਇਨਾਮ ?

ਪੰਜਾਬ ਸਰਕਾਰ ਨੇ ਸਹਿਕਾਰੀ ਸਭਾਵਾਂ ਗ੍ਰਾਮ ਪੰਚਾਇਤਾਂ, FPOS ਰਜਿਸਟਰਡ ਕਿਸਾਨ ਗਰੁੱਪਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 86000 ਤੋਂ ਵੱਧ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ।

ਪੰਜਾਬ ਦੇ ਕਿਸਾਨਾਂ ਨੂੰ ਸਿਖਲਾਈ ਕੈਂਪ, ਕੰਧ ਚਿੱਤਰਕਾਰੀ, ਸਕੂਲੀ ਬੱਚਿਆਂ ਵੱਲੋਂ ਵਾਦ-ਵਿਵਾਦ, ਲੇਖ ਲਿਖਣ ਮੁਕਾਬਲੇ, ਪੋਸਟਰ ਲਿਖਣ ਦੇ ਮੁਕਾਬਲੇ, ਖੇਤਾਂ ਵਿੱਚ ਮਸ਼ੀਨਰੀ ਦਾ ਪ੍ਰਦਰਸ਼ਨ ਅਤੇ ਮੋਬਾਈਲ ਵੈਨ ਦੀ ਪਿੰਡ-ਪਿੰਡ ਮੁਹਿੰਮ ਆਦਿ ਦਾ ਆਯੋਜਨ ਕਰਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾਂਦਾ ਹੈ। ਸੂਬੇ ਨੇ ਪ੍ਰੋਗਰੈਸਿਵ ਐਗਰੀਕਲਚਰ ਲੀਡਰਸ਼ਿਪ ਸਮਿਟ 2021 ਦੌਰਾਨ ਪਰਾਲੀ ਪ੍ਰਬੰਧਨ ਰਾਹੀਂ ਟਿਕਾਊ ਖੇਤੀ ਵਿਕਾਸ ਦੇ ਯਤਨਾਂ ਨੂੰ ਮਾਨਤਾ ਦਿੱਤੀ ਹੈ।

ਬਹਿਸ ਦੀ ਚੁਣੌਤੀ ਨੇ ਭਖਾਈ ਸਿਆਸਤ, Sidhu – Kejriwal ਵਿਚਾਲੇ ਫਿਰ ਖੜਕੀ

ਖੇਤੀਬਾੜੀ ਉੱਦਮੀ ਕ੍ਰਿਸ਼ਕ ਵਿਕਾਸ ਚੈਂਬਰ ਨੇ ਡਾ. ਯਸ਼ਵੰਤ ਸਿੰਘ ਪਰਮਾਰ ਯੂਨੀਵਰਸਿਟੀ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ (ਯੂਐਚਐਫ), ਨੌਨੀ ਅਤੇ ਸਿੱਕਮ ਸਟੇਟ ਕੋਆਪ੍ਰੇਟਿਵ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ ਅੱਜ ਯੂਨੀਵਰਸਿਟੀ ਵਿਖੇ ਪ੍ਰੋਗਰੈਸਿਵ ਐਗਰੀਕਲਚਰ ਲੀਡਰਸ਼ਿਪ ਸਮਿਟ-2021 ਦਾ ਆਯੋਜਨ ਕੀਤਾ।

 

23 ਦਸੰਬਰ ਨੂੰ ਹੋਵੇਗੀ ਕੋਰ ਕਮੇਟੀ ਦੀ ਬੈਠਕ

0

ਹਾਲ ਹੀ ‘ਚ ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੋਂ ਬਾਅਦ ਇਨ੍ਹਾਂ ਘਟਨਾਵਾਂ ਦੀ ਸਾਰੇ ਨੇਤਾਵਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਮੌਕੇ ‘ਤੇ ਹੀ ਸਜ਼ਾ ਦੇ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬੇਅਦਬੀ ਮੁੱਦੇ ‘ਤੇ ਚਰਚਾ ਕਰਨ ਲਈ ਤੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਦਿੱਤੀ ਹੈ।

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ?ਦਰਬਾਰ ਸਾਹਿਬ ਵਾਲੇ ਦੋਖੀ ‘ਤੇ 1 ਲੱਖ ਦਾ ਇਨਾਮ ?

ਦਲਜੀਤ ਚੀਮਾ ਨੇ ਟਵੀਟ ਕਰਕੇ ਲਿਖਿਆ ਕਿ ਬੇਅਦਬੀ ਵਰਗੀਆਂ ਹਾਲ ਹੀ ਵਿੱਚ ਵਾਪਰੀਆਂ ਸ਼ਰਮਨਾਕ ਘਟਨਾਵਾਂ ਰਾਹੀਂ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕੀਤੀ ਜਾ ਰਹੀ ਹੈ, ਇਸ ਸਬੰਧ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ।

ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਤੋਂ ਅਰਵਿੰਦ ਕੇਜਰੀਵਾਲ ਨੂੰ ਡਿਬੇਟ ਲਈ ਕੀਤਾ Challenge

0

ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਅਤੇ ਸਕਾਰਾਤਮਿਕ ਚਰਚਾ ਦੀ ਉਮੀਦ ਜਤਾਈ।

ਸਿੱਖ ਕੌਮ ਦੇ ਮਨਾਂ ‘ਚ ਆਉਂਦੇ ਸਾਰੇ ਸਵਾਲਾਂ ਸੁਣੋ ਜਵਾਬ, ਘਟਨਾ ਦੌਰਾਨ ਤਾਬਿਆ ‘ਚ ਬੈਠੇ ਇਸ ਗ੍ਰੰਥੀ ਸਿੰਘ ਦੀ ਜ਼ੁਬਾਨੀ

ਬੀਤੇ ਦਿਨੀ ਚੰਡੀਗੜ੍ਹ ਹਵਾਈ ਅੱਡੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ‘ਮੈਂ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਿਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ।’ ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨ੍ਹਾਂ ਨਾਲ ਬਹਿਸ ਕਰਨਗੇ। ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ਼ ਬਹਾਨੇ ਬਣਾਏ।

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ?ਦਰਬਾਰ ਸਾਹਿਬ ਵਾਲੇ ਦੋਖੀ ‘ਤੇ 1 ਲੱਖ ਦਾ ਇਨਾਮ ?

ਪਰ ਅੱਜ ਇਸ ‘ਤੇ ਨਵਜੋਤ ਸਿੱਧੂ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ‘ਤੇ ਪਲਟਵਾਰ ਕਰਦੇ ਹੋਏ ਟਵੀਟ ਕਰਕੇ ਲਿਖਿਆ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਮੁੱਖ ਮੰਤਰੀ ਨਹੀਂ ਜੋ ਬਾਦਲ ਦੇ ਦਾਗੀ ਵਿਧਾਇਕ ਦੀਪ ਮਲਹੋਤਰਾ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਹੇ ਹਨ… ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਭਗਵੰਤ ਮਾਨ ਇਕੱਲੇ ਹੀ ਨਹੀਂ ਹਨ ਜਿਨ੍ਹਾਂ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਨੋਟੀਫਾਈ ਕੀਤਾ ਹੈ। ਬਾਦਲ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਦੀਆਂ ਸੜਕਾਂ ‘ਤੇ ਕੌਣ ਚੱਲਣ ਦੇ ਰਿਹਾ ਹੈ? ਆਓ ਮੇਰੇ ਨਾਲ ਬਹਿਸ ਕਰੋ।

ਮੁੱਖ ਮੰਤਰੀ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਕੀਤੀ ਨਿਖੇਧੀ

0

ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਪੱਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਕੀਤਾ ਰਸਮੀਂ ਉਦਘਾਟਨ ਪੰਜਾਬ ਸਰਕਾਰ ਪਿੰਡ ਕੈਰੋਂ ਵਿਖੇ ਸਥਾਪਿਤ ਕਰੇਗੀ ਸ੍ਰ. ਪਰਤਾਪ ਸਿੰਘ ਕੈਰੋਂ ਦਾ ਬੁੱਤ

ਪੱਟੀ ਹਲਕੇ ਦੇ ਵਿਕਾਸ ਲਈ 17 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਦਾਣਾ ਮੰਡੀ ਪੱਟੀ ਵਿਖੇ ਹੋਇਆ ਵਿਸ਼ਾਲ ਇਕੱਠ

ਤਰਨ ਤਾਰਨ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜ਼ਿਸ਼ਾ ਦਾ ਪਰਦਾਫਾਸ਼ ਕਰਨ ਲਈ ਤਹਿ ਤੱਕ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਹਨਾਂ ਸੂਬਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਘਟਨਾ ਨੂੰ ਰੋਕਣ ਲਈ ਸੁਚੇਤ ਅਤੇ ਜਿੰਮੇਵਾਰ ਹੈ, ਉੱਥੇ ਲੋਕ ਵੀ ਧਾਰਮਿਕ ਅਸਥਾਨਾਂ ਦੀ ਸੰਭਾਲ ਲਈ ਹੋਰ ਸੁਚੇਤ ਰਹਿਣ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਨੇ ਪੱਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ਉਪਰੰਤ ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਵੱਲੋਂ ਦਾਣਾ ਮੰਡੀ ਪੱਟੀ ਵਿਖੇ ਕਰਵਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਬੇਅਦਬੀ ਦੀਆਂ ਇਹਨਾਂ ਘਟਨਾਵਾਂ ਕਾਰਨ ਹਰ ਨਾਨਕ ਨਾਮ ਲੇਵਾ ਸੰਗਤ ਦਾ ਹਿਰਦਾ ਵਲੂੰਦਰਿਆ ਗਿਆ ਹੈ ਅਤੇ ਇਹ ਅਤਿ ਨਿੰਦਣਯੋਗ ਕਾਰਾ ਕਰਨ ਵਾਲੇ ਦੋਸ਼ੀ ਬਖਸ਼ੇ ਨਹੀਂ ਜਾਣਗੇ। ਇਸ ਮੌਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਜੋ ਵੀ ਐਲਾਨ ਕੀਤੇ ਹਨ, ਉਹਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਵੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਦੇ ਖਪਤਕਾਰਾਂ ਦੇ ਬਕਾਏ ਬਿੱਲ ਮਾਫ਼ ਕਰਨ ਦੇ ਨਾਲ-ਨਾਲ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਮਾਫ਼ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੈਟਰੋਲ ਦੇ ਰੇਟਾਂ ਵਿੱਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਰੇਟਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਰੇਤ ਮਾਫ਼ੀਆ ‘ਤੇ ਨਕੇਲ ਕਸਦਿਆਂ ਸੂਬੇ ਭਰ ਵਿੱਚ ਰੇਤ ਦਾ ਮੁੱਲ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਦ੍ਰਿੜ-ਸੰਕਲਪ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਜਿੰਨ੍ਹਾਂ ਚਿਰ ਬਾਦਲਾਂ ਅਤੇ ਮਜੀਠੀਏ ਦਾ ਕਬਜ਼ਾ ਹੈ, ਉਹਨਾਂ ਚਿਰ ਅਕਾਲੀ ਦਲ ਦੁਬਾਰਾ ਸੱਤਾ ਵਿੱਚ ਨਹੀਂ ਆ ਸਕਦਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਬਾਦਲਾਂ ਦੇ ਕਾਰਿਆਂ ਨੂੰ ਭੁੱਲੇ ਨਹੀਂ ਹਨ। ਇਸ ਮੌਕੇ ਕੇਜਰੀਵਾਲ ਦਾ ਜਿਕਰ ਕਰਦਿਆਂ ਸ੍ਰ. ਚੰਨੀ ਨੇ ਕਿਹਾ ਕਿ ਪੰਜਾਬ ਕੋਈ ਸ਼ਾਮਲਾਟ ਜ਼ਮੀਨ ਨਹੀਂ ਹੈ, ਜਿਸ ਉੱਪਰ ਕੋਈ ਵੀ ਬਾਹਰੀ ਵਿਅਕਤੀ ਆ ਕੇ ਕਬਜ਼ਾ ਕਰ ਸਕੇ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਲੁੱਟਣ ਦੀ ਨੀਅਤ ਨਾਲ ਆਇਆ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਗੱਠਜੋੜ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਸਲ ਵਿੱਚ ਕੈਪਟਨ ਦਾ ਭਾਜਪਾ ਦੇ ਨਾਲ ਪਹਿਲਾ ਹੀ ਗੱਠਜੋੜ ਸੀ, ਜਿਸ ਦਾ ਉਹਨਾਂ ਨੇ ਹੁਣ ਰਸਮੀਂ ਤੌਰ ‘ਤੇ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਭਾਜਪਾ ਨਾਲ ਸਾਂਝ ਪਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ। ਇਸ ਮੌਕੇ ਉਹਨਾਂ ਪੱਟੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 10 ਕਰੋੜ ਰੁਪਏ, ਪੱਟੀ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਅਤੇ ਪਿੰਡ ਕੈਰੋਂ ਸਰਬਪੱਖੀ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਕੈਰੋਂ ਵਿਖੇ ਮਹਾਂ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ੍ਰ. ਪਰਤਾਪ ਸਿੰਘ ਕੈਰੋਂ ਦਾ ਬੁੱਤ ਕਾਂਸੇ ਦਾ ਬੁੱਤ ਲਗਾਇਆ ਜਾਵੇਗਾ, ਜਿਸ ਉੱਤੇ ਲੱਗਭੱਗ 25 ਲੱਖ ਰੁਪਏ ਖਰਚੇ ਜਾਣਗੇ।ਇਸ ਦੇ ਨਾਲ ਹੀ ਉਹਨਾਂ ਨੇ ਹਲਕਾ ਪੱਟੀ ਦੇ 5 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

ਇਸ ਤੋਂ ਪਹਿਲਾ ਉੱਪ ਮੁੱਖ ਮੰਤਰੀ ਪੰਜਾਬ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ, ਜੋ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਪੰਜਾਬ ਪੁਲਿਸ ਵੱਲੋਂ ਉਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ, ਜਿਸ ਵਰਗ ਖੁਸ਼ ਹੈ। ਉਹਨਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤ ਕੇ ਇੱਕ ਵਾਰ ਫਿਰ ਲੋਕ ਪੱਖੀ ਸਰਕਾਰ ਬਣਾਏਗੀ।

ਇਸ ਮੌਕੇ ਹਲਕਾ ਪੱਟੀ ਦੇ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ‘ਤੇ ਮੁੱਖ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਵਿੱਚ ਪਿਛਲੇ 5 ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ।ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਕੋਲੋਂ ਸ਼ੇਰੋਂ ਖੰਡ ਮਿੱਲ ਨੂੰ ਦੁਬਾਰਾ ਸ਼ੂਰੂ ਕਰਨ ਦੀ ਮੰਗ ਵੀ ਕੀਤੀ ।ਇਸ ਮੌਕੇ ਉਹਨਾਂ ਵੱਡੀ ਗਿਣਤੀ ਵਿੱਚ ਪਹੁੰਚੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲ਼ਰ ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਇਕਜੁੱਟ ਹੋ ਕੇ ਔਰਤਾਂ ਇਸ ਦੇਸ਼ ਦੀ ਰਾਜਨੀਤੀ ਨੂੰ ਬਦਲ ਸਕਦੀਆਂ ਹਨ: ਪ੍ਰਿਯੰਕਾ ਗਾਂਧੀ

0

ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਮਾਮਲਿਆਂ ਦੀ ਮੁਖੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਫਿਰਕਾਪ੍ਰਸਤੀ ਅਤੇ ਜਾਤੀਵਾਦ ਦੀ ਰਾਜਨੀਤੀ ’ਤੇ ਹਮਲਾ ਕਰਦੇ ਹੋਏ ਔਰਤਾਂ ਨੂੰ ਉਨ੍ਹਾਂ ਦੀ ਤਾਕਤ ਦਾ ਅਹਿਸਾਸ ਕਰਵਾਇਆ। ਉਨ੍ਹਾਂ ਨੇ ਔਰਤਾਂ ਨੂੰ ਉਨ੍ਹਾਂ ਦੇ ਵੋਟ ਦੀ ਤਾਕਤ ਨਾਲ ਬਦਲਾਅ ਲਿਆਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਔਰਤਾਂ ਇਕਜੁੱਟ ਹੋ ਕੇ ਇਸ ਦੇਸ਼ ਦੀ ਰਾਜਨੀਤੀ ਨੂੰ ਬਦਲ ਸਕਦੀਆਂ ਹਨ।

ਕੌਣ ਕਰਵਾ ਰਿਹੈ ਬੇਅਦਬੀ ਦੀਆਂ ਘਟਨਾਵਾਂ ? ਵੇਖੋ ਸੁਖਬੀਰ ਤੇ ਬੀਬਾ ਬਾਦਲ ਦਾ ਇਸ਼ਾਰਾ ਕਿੱਧਰ !

ਉਨ੍ਹਾਂ ਨੇ ਕਿਹਾ ਕਿ ਜੇਕਰ ਦੇਸ਼ ਦੀਆਂ ਸਾਰੀਆਂ ਔਰਤਾਂ ਇਕਜੁੱਟ ਹੋ ਜਾਣ ਤਾਂ ਅਸੀਂ ਦੇਸ਼ ਦੀ ਸਿਆਸਤ ਬਦਲਾਂਗੇ, ਇਹ ਅਸੰਭਵ ਨਹੀਂ ਹੈ। ਤੁਸੀਂ ਸਾਨੂੰ ਸ਼ਕਤੀ ਦਿਓ, ਅਸੀਂ ਤੁਹਾਨੂੰ ਸ਼ਕਤੀ ਦੇਵਾਂਗੇ, ਜਦੋਂ ਅਸੀਂ ਮਿਲ ਕੇ ਲੜਨ ਲਈ ਖੜ੍ਹੇ ਹੋ ਜਾਵਾਂਗੇ ਤਾਂ ਕੋਈ ਸਾਨੂੰ ਰੋਕ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਚੋਣਾਵੀ ਮੰਚਾਂ ਤੋਂ ਫਿਰਕਾਪ੍ਰਸਤੀ, ਜਾਤੀਵਾਦ ਸਿਖਾਇਆ ਜਾਂਦਾ ਹੈ। ਇਹ ਸਿਆਸਤ ਸਾਨੂੰ ਬੰਦ ਕਰਨੀ ਚਾਹੀਦੀ ਹੈ। ਸਾਨੂੰ ਚਾਹੀਦਾ ਹੈ ਕਿ ਆਪਣੇ ਭਵਿੱਖ ਦੀ ਸਿਆਸਤ, ਵਿਕਾਸ ਦੀ ਰਾਜਨੀਤੀ।

BIG BREAKING : ਕਪੂਰਥਲਾ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮੁਲਜ਼ਮ ਦੀ ਹੋਈ ਮੌਤ !

ਪ੍ਰਿਯੰਕਾ ਨੇ ਲੜਕੀ ਹਾਂ, ਲੜ ਸਕਦੀ ਹਾਂ ਨਾਅਰੇ ਨਾਲ ਔਰਤਾਂ ਨੂੰ ਰਾਜਨੀਤੀ ਵਿਚ ਅੱਗੇ ਆ ਕੇ ਆਪਣੀ ਲੜਾਈ ਖ਼ੁਦ ਲੜਨ ਦੀ ਪ੍ਰੇਰਣਾ ਦਿੰਦੇ ਹੋਏ ਕਿਹਾ ਕਿ ਹਰ ਪਾਸੇ ਔਰਤ ਦਾ ਸ਼ੋਸ਼ਣ ਹੋ ਰਿਹਾ ਹੈ, ਉਸ ਦਾ ਅਧਿਕਾਰ, ਉਸ ਦਾ ਹੱਕ ਨਹੀਂ ਮਿਲ ਰਿਹਾ ਹੈ। ਤੁਸੀਂ ਆਪਣੀ ਸ਼ਕਤੀ ਨੂੰ ਪਹਿਚਾਣੋ।

ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੇ ਲੋਕਾਂ ਨਾਲ ਕੀਤੇ 5 ਵਾਅਦੇ

0

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਚੰਡੀਗੜ੍ਹ ਦੇ ਲੋਕਾਂ ਨਾਲ 5 ਵਾਅਦੇ ਕੀਤੇ।

ਅੰਮ੍ਰਿਤਸਰ ਬੇਅਦਬੀ ਦੋਸ਼ੀ ਦੀ ਇਸ ਤਰੀਕੇ ਹੋਵੇਗੀ ਪਛਾਣ, ਪੋਸਟਮਾਰਟਮ ਰਿਪੋਰਟ ‘ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਉਨ੍ਹਾਂ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ‘ਚ ਆਪ ਪਾਰਟੀ ਦੀ  ਸਰਕਾਰ ਬਣਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜਾ ਵਾਅਦਾ ਇਹ ਕੀਤਾ ਕਿ ਹੁਣ ਨਿਗਮ ਦੇ ਕਰਮਚਾਰੀ ਘਰ ਘਰ ਆ ਕੇ ਕੰਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਫਿਰ ਤੋਂ ਚੰਡੀਗੜ੍ਹ ਨੂੰ ਦੁਨੀਆ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਉਣਗੇ।

ਕੌਣ ਕਰਵਾ ਰਿਹੈ ਬੇਅਦਬੀ ਦੀਆਂ ਘਟਨਾਵਾਂ ? ਵੇਖੋ ਸੁਖਬੀਰ ਤੇ ਬੀਬਾ ਬਾਦਲ ਦਾ ਇਸ਼ਾਰਾ ਕਿੱਧਰ !

ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿੱਲੀ ‘ਚ ਲੋਕਾਂ ਦਾ ਪਾਣੀ ਦਾ ਬਿੱਲ ਜ਼ੀਰੋ ਆਉਂਦਾ ਹੈ ਤੇ ਉਹ ਹੁਣ ਚੰਡੀਗੜ੍ਹ ਦੇ ਲੋਕਾਂ ਦਾ ਪਾਣੀ ਦਾ ਬਿੱਲ ਵੀ ਜ਼ੀਰੋ ਕਰਨਗੇ ਅਤੇ ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਹ ਪੰਜ ਵਾਅਦੇ ਹਨ ਜੋ ਉਨ੍ਹਾਂ ਨੇ ਚੰਡੀਗੜ੍ਹ ਦੇ ਲੋਕਾਂ ਨਾਲ ਕੀਤੇ ਹਨ।

ਬੇਅਦਬੀ ਮਾਮਲਿਆਂ ਦੀ ਜਾਂਚ ਲਈ SIT ਦਾ ਕੀਤਾ ਗਿਆ ਗਠਨ

0

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸੰਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।

ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਨੇ ਇਸ ਮੰਦਭਾਗੀ ਘਟਨਾ ਦੇ ਸੰਦਰਭ ਵਿੱਚ ਪੁਲਿਸ ਲਾਇਨ ਅੰਮ੍ਰਿਤਸਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਤਰਫੋਂ ਸ. ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ ਤੇ ਸੁਖਦੇਵ ਸਿੰਘ ਭੂਰਾਕੋਨਾ ਵੀ ਹਾਜ਼ਰ ਸਨ।

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਾਅਦ ਸੂਬੇ ’ਚ ਹਾਈ ਅਲਰਟ ਜਾਰੀ !

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿੱਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇਅਦਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ।

ਕਪੂਰਥਲਾ ਬੇਅਦਬੀ ਮਾਮਲਾ: ਸਿੱਖ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਝੜਪ,ਦੇਖੋ ਮੌਕੇ ਦੇ ਹਾਲਾਤ

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਇਹ ਸਾਰੇ ਕੰਮ ਕਰਦੇ ਹੋਣ। ਇਕ ਸਵਾਬ ਦੇ ਜਵਾਬ ਵਿਚ ਸ. ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਤੋਂ ਬਿਨਾਂ ਪੁਲਿਸ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਹੀਂ ਹੋ ਸਕਦੀ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਧਾਰਮਿਕ ਅਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਯਕੀਨੀ ਬਣਾਉਣ ਦੇ ਨਾਲ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਸਥਾਪਤ ਕਰ ਕੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਹ ਅਸਥਾਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਹਨ, ਉੱਥੇ ਕੋਈ ਨਾ ਕੋਈ ਜ਼ਰੂਰ ਮੌਜੂਦ ਹੋਵੇ।

ਅੰਮ੍ਰਿਤਸਰ ਬੇਅਦਬੀ ਦੋਸ਼ੀ ਦੀ ਇਸ ਤਰੀਕੇ ਹੋਵੇਗੀ ਪਛਾਣ, ਪੋਸਟਮਾਰਟਮ ਰਿਪੋਰਟ ‘ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿਚ ਹੀ ਧਾਰਾ 295 ਵਿਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੇੰਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣਗੇ ਕਿ ਇਸ ਧਾਰਾ ਨੂੰ ਪਾਸ ਕੀਤਾ ਜਾਵੇ।

 

ਚੈਰੀ ਬਲੱਡ ਪ੍ਰੈਸ਼ਰ ਨੂੰ ਰੱਖਦੀ ਹੈ ਕੰਟਰੋਲ, ਜਾਣੋ ਹੋਰ ਫਾਇਦੇ

0

ਚੈਰੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ’ਚ ਜ਼ਰੂਰੀ ਪੋਸ਼ਕ ਤੱਤ ਕਾਰਬੋਹਾਈਡ੍ਰੇਟ, ਵਿਟਾਮਿਨ-ਏ, ਬੀ ਅਤੇ ਸੀ, ਬੀਟਾ ਕੈਰੋਟੀਨ, ਕੈਲਸ਼ੀਅਮ, ਲੋਹਾ, ਪੋਟਾਸ਼ੀਅਮ, ਫਾਸਫੋਰਸ ਆਦਿ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ। ਇਹ ਤੱਤ ਸਰੀਰ ਦੀਆਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਕਰਨ ‘ਚ ਮਦਦ ਕਰਦੇ ਹਨ। ਜੇ ਰੋਜ਼ ਚੈਰੀ ਦੀ ਵਰਤੋਂ ਕੀਤੀ ਜਾਵੇ ਤਾਂ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ।ਆਓ ਜਾਣਦੇ ਹਾਂ ਚੈਰੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ….

ਗਠੀਆ ਦੀ ਸਮੱਸਿਆ ਦੂਰ

ਚੈਰੀ ‘ਚ ਐਂਥੋਸਿਆਨਿਨ ਤੱਤ ਮੌਜੂਦ ਹੁੰਦਾ ਹੈ, ਜੋ ਗਠੀਆ ਰੋਗੀ ਲਈ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਗਠੀਆ ‘ਚ ਯੂਰਿਕ ਐਸਿਡ ਜ਼ਿਆਦਾ ਮਾਤਰਾ ‘ਚ ਬਣਦਾ ਹੈ ਅਤੇ ਹੱਥਾਂ-ਪੈਰਾਂ ‘ਚ ਸੋਜ ਆ ਜਾਂਦੀ ਹੈ। ਚੈਰੀ ‘ਚ ਮੌਜੂਦ ਐਂਥੋਸਿਆਨਿਨ ਗਠੀਆ ਦੇ ਰੋਗਾਂ ਤੋਂ ਜਲਦੀ ਛੁਟਕਾਰਾ ਦਿਵਾਉਂਦੇ ਹਨ। ਦਿਨ ‘ਚ ਜ਼ਰੂਰ 10 ਖੱਟੀਆਂ ਚੈਰੀਆਂ ਦੀ ਵਰਤੋਂ ਕਰੋ।

ਦਿਲ ਦਾ ਰੋਗ

ਚੈਰੀ ‘ਚ ਪੋਟਾਸ਼ੀਅਮ, ਲੋਹਾ, ਜਸਤਾ, ਮੈਗਨੀਜ਼ ਵਰਗੇ ਖਣਿਜ ਲਵਣ ਹੁੰਦੇ ਹਨ। ਇਹ ਸਾਰੇ ਲਵਣ ਦਿਲ ਦੇ ਰੋਗਾਂ ਨੂੰ ਰੋਕਣ ‘ਚ ਜ਼ਿਆਦਾ ਕਾਰਗਾਰ ਹੁੰਦੇ ਹਨ। ਇਸ ਲਈ ਜੇਕਰ ਤੁਸੀਂ ਦਿਲ ਦੇ ਰੋਗਾਂ ਤੋਂ ਬਚੇ ਰਹਿਣਾ ਚਾਹੁੰਦੇ ਹੋ ਤਾਂ ਚੈਰੀ ਨੂੰ ਰੋਜ਼ਾਨਾ ਆਪਣੇ ਖਾਣੇ ਦਾ ਹਿੱਸਾ ਬਣਾ ਲਓ।

ਸ਼ੂਗਰ ਦੀ ਸਮੱਸਿਆ ਦੂਰ

ਚੈਰੀ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਕਾਰਨ ਸ਼ੂਗਰ ਦੀ ਸਮੱਸਿਆ ਨੂੰ ਦੂਰ ਕਰਨ ‘ਚ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵੇਗਾ।

ਦਰਬਾਰ ਸਾਹਿਬ ਘਟਨਾ ਤੋਂ ਬਾਅਦ ਪਰਵਾਨਾ ਨੇ SGPC ‘ ਤੇ ਚੁੱਕੇ ਵੱਡੇ ਸਵਾਲ, On Air ‘ ਤੇ ਭਾਈ ਪਰਵਾਨਾ Live

ਬਲੱਡ ਪ੍ਰੈਸ਼ਰ

ਚੈਰੀ ‘ਚ ਪੋਟਾਸ਼ੀਅਮ ਦੀ ਮਾਤਰਾ ਹੁੰਦੀ ਹੈ, ਜੋ ਸਰੀਰ ‘ਚ ਸਥਿਤ ਸੋਡੀਅਮ ਦੀ ਮਾਤਰਾ ਨੂੰ ਘੱਟ ਕਰ ਦਿੰਦੀ ਹੈ। ਇਸ ਵਜ੍ਹਾ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਨਾਰਮਲ ਹੋ ਜਾਂਦਾ ਹੈ। ਇਸ ਨਾਲ ਹੀ ਕੋਲੈਸਟ੍ਰਰੋਲ ਦਾ ਲੈਵਲ ਕੰਟਰੋਲ ‘ਚ ਰਹਿੰਦਾ ਹੈ।

ਹੱਡੀਆਂ ਮਜ਼ਬੂਤ

ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਹੱਡੀਆਂ ਸੰਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਰੋਜ਼ਾਨਾ ਚੈਰੀ ਦੀ ਵਰਤੋਂ ਜ਼ਰੂਰ ਕਰੋ। ਚੈਰੀ ਨੂੰ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।

Darbar Sahib ਘਟਨਾ ‘ਤੇ ਵਿਚਾਰ, ਕੀ ਸੋਚਦੇ ਹਨ Simranjot Makkar

ਕੈਂਸਰ

ਚੈਰੀ ‘ਚ ਮੌਜੂਦ ਐਂਟੀਆਕਸੀਡੈਂਟ ਸਰੀਰ ਨੂੰ ਰੋਗਾਂ ਨਾਲ ਲੜ੍ਹਣ ਦੀ ਤਾਕਤ ਦਿੰਦੇ ਹਨ। ਇਸ ਤੋਂ ਇਲਾਵਾ ਚੈਰੀ ‘ਚ ਫਿਨਾਨਿਕ ਐਸਿਡ ਅਤੇ ਫਲੇਵੋਨਾਈਡ ਵੀ ਹੁੰਦਾ ਹੈ, ਜੋ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨੂੰ ਸਰੀਰ ’ਚ ਵਧਣ ਤੋਂ ਰੋਕਦਾ ਹੈ।