Home Blog Page 2226

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।

ਦਰਬਾਰ ਸਾਹਿਬ ਹੋਈ ਘਟਨਾ ‘ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਗਿੱਲ ਦਾ ਸੁਣੋ ਬਿਆਨ Live

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਕੱਲ੍ਹ ਸ਼ਾਮ ਸਮੇਂ ਵਾਪਰੇ ਘਟਨਾਕਰਮ ਨੇ ਪੂਰੇ ਸਿੱਖ ਜਗਤ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਦੀ ਸਾਜ਼ਿਸ਼ ਦਾ ਸਰਕਾਰਾਂ ਪਤਾ ਲਗਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਜ਼ੁੰਮੇਵਾਰੀ ਸਰਕਾਰਾਂ ਦੀ ਹੋਵੇਗੀ।

ਐਡਵੋਕੇਟ ਧਾਮੀ ਨੇ ਕਪੂਰਥਲਾ ਜ਼ਿਲ੍ਹੇ ’ਚ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਹਾਜ਼ਰੀ ਯਕੀਨੀ ਬਣਾਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੀਸੀਟੀਵੀ ਦੇ ਦ੍ਰਿਸ਼ ਦੇਖੇ ਜਾ ਰਹੇ ਹਨ, ਜਿਸ ਦਾ ਮੰਤਵ ਦੋਸ਼ੀ ਦੀ ਇਥੇ ਆਮਦ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਨਾ ਹੈ। ਇਹ ਵੀ ਦੇਖਿਆ ਜਾਵੇਗਾ ਕਿ ਉਹ ਇਕੱਲਾ ਹੀ ਇਥੇ ਪੁੱਜਾ ਜਾਂ ਉਸ ਨਾਲ ਕੋਈ ਹੋਰ ਸਾਥੀ ਵੀ ਸਨ।

ਦਰਬਾਰ ਸਾਹਿਬ ਘਟਨਾ ਤੋਂ ਬਾਅਦ ਪਰਵਾਨਾ ਨੇ SGPC ‘ ਤੇ ਚੁੱਕੇ ਵੱਡੇ ਸਵਾਲ, On Air ‘ ਤੇ ਭਾਈ ਪਰਵਾਨਾ Live

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਫੜ੍ਹਨ ਵਾਲੀ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਨਿਭਾਈ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤਾਇਨਾਤ ਸਟਾਫ਼ ਦੀ ਚੇਤਨਤਾ ਨਾਲ ਡਿਊਟੀ ਨਿਭਾਈ ਹੈ। ਉਨ੍ਹਾਂ ਖਾਸ ਤੌਰ ’ਤੇ ਜ਼ਿਕਰ ਕੀਤਾ ਕਿ ਸੋਦਰਿ ਦਾ ਪਾਠ ਕਰ ਰਹੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਇਸ ਔਖੇ ਸਮੇਂ ’ਤੇ ਵੀ ਮਰਯਾਦਾ ਭੰਗ ਨਹੀਂ ਹੋਣ ਦਿੱਤੀ ਅਤੇ ਪਾਠ ਜਾਰੀ ਰੱਖਿਆ।

ਇਸੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।

ਓਮੀਕਰੋਨ ਦੇ ਵਧਦੇ ਖਤਰੇ ਕਾਰਨ ਨੀਦਰਲੈਂਡ ਨੇ ਤਾਲਾਬੰਦੀ ਦਾ ਕੀਤਾ ਐਲਾਨ

0

ਨੀਦਰਲੈਂਡ ਨੇ ਓਮੀਕਰੋਨ ਦਾ ਵਧਦੇ ਖਤਰੇ ਕਾਰਨ ਤਾਲਾਬੰਦੀ ਦਾ ਐਲਾਨ ਕੀਤਾ। ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁਟੇ ਨੇ ਓਮੀਕਰੋਨ ਵੇਰੀਐਂਟ ਦੇ ਪ੍ਰਸਾਰ ਨੂੰ ਰੋਕਣ ਲਈ ਦੇਸ਼ ਵਿਚ ਤਾਲਾਬੰਦੀ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਸਾਰੀਆਂ ਗੈਰ ਜ਼ਰੂਰੀ ਦੁਕਾਨਾਂ, ਸੱਭਿਆਚਾਰਕ ਅਤੇ ਮਨੋਰੰਜਨ ਸਥਾਨ 14 ਜਨਵਰੀ ਤੱਕ ਬੰਦ ਰਹਿਣਗੇ ਜਦਕਿ ਸਕੂਲ ਘੱਟੋ-ਘੱਟ 9 ਜਨਵਰੀ ਤੱਕ ਬੰਦ ਰਹਿਣਗੇ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ ਵਿਚ ਮਹਿਮਾਨਾਂ ਦੀ ਇਜਾਜ਼ਤ ਲਈ ਸਖ਼ਤ ਸੀਮਾਵਾਂ ਦੀ ਪਾਲਣਾ ਕਰਨੀ ਪੈ ਸਕਦੀ ਹੈ ਹਾਲਾਂਕਿ ਅਧਿਕਾਰੀਆਂ ਨੇ ਇਸ ਨੂੰ ਕ੍ਰਿਸਮਿਸ ਮੌਕੇ ਇਕ ਅਪਵਾਦ ਦੱਸਿਆ।

ਦਰਬਾਰ ਸਾਹਿਬ ਹੋਈ ਘਟਨਾ ‘ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਗਿੱਲ ਦਾ ਸੁਣੋ ਬਿਆਨ Live

ਈਯੂ ਦੇ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਚਿਤਾਵਨੀ ਦਿੱਤੀ ਹੈ ਕਿ ਓਮੀਕਰੋਨ ਵੇਰੀਐਂਟ ਜਨਵਰੀ ਦੇ ਅੱਧ ਤੱਕ ਯੂਰਪ ਵਿੱਚ ਪ੍ਰਭਾਵੀ ਹੋ ਸਕਦਾ ਹੈ।ਦੱਖਣੀ ਅਫ਼ਰੀਕਾ ਵਿੱਚ ਵੇਰੀਐਂਟ ਦਾ ਪਹਿਲੀ ਵਾਰ ਪਤਾ ਲੱਗਣ ਤੋਂ ਹਫ਼ਤੇ ਬਾਅਦ ਬਹੁਤ ਸਾਰੇ ਦੇਸ਼ ਯਾਤਰਾ ਪਾਬੰਦੀਆਂ ਅਤੇ ਹੋਰ ਉਪਾਅ ਦੁਬਾਰਾ ਲਾਗੂ ਕਰ ਰਹੇ ਹਨ। ਰੁਟੇ ਨੇ ਇੱਕ ਟੈਲੀਵਿਜ਼ਨ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਨੀਦਰਲੈਂਡ ਕੱਲ੍ਹ ਤੋਂ ਤਾਲਾਬੰਦੀ ਵਿੱਚ ਵਾਪਸ ਚਲਾ ਜਾਵੇਗਾ।

ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਕਾਂਗਰਸ ‘ਚ ਹੋਏ ਸ਼ਾਮਿਲ

0

ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ। ਕਿਰਨਜੀਤ ਸਿੰਘ ਗਹਿਰੀ ਸਾਬਕਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਪੰਜਾਬ ‘ਚ ਦਲਿਤ ਨੇਤਾ ਵਜੋਂ ਆਪਣੀ ਚੰਗੀ ਪਛਾਣ ਰੱਖਦੇ ਹਨ।

ਦਰਬਾਰ ਸਾਹਿਬ ਹੋਈ ਘਟਨਾ ‘ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਗਿੱਲ ਦਾ ਸੁਣੋ ਬਿਆਨ Live

ਉਨ੍ਹਾਂ ਨੇ ਲੰਬਾ ਸਮਾਂ ਜਾਤ-ਪਾਤ ਦੇ ਖ਼ਿਲਾਫ਼ ਅਤੇ ਪੰਜਾਬ ਵਿੱਚ ਲਾਲ ਲਕੀਰ ਖਤਮ ਕਰਾਉਣ ਲਈ ਲੜਾਈ ਲੜੀ ਗ਼ਰੀਬ ਵਰਗ ਦੇ ਵਿਚ ਕਿਰਨਜੀਤ ਸਿੰਘ ਗਹਿਰੀ ਗ਼ਰੀਬਾਂ ਦੀ ਆਵਾਜ਼ ਉਠਾਉਣ ਵਾਲੇ ਨੇਤਾ ਮੰਨੇ ਜਾਂਦੇ ਹਨ। ਗਹਿਰੀ ਨੂੰ ਰਾਮਵਿਲਾਸ ਪਾਸਵਾਨ ਨੇ ਰੇਲਵੇ ਭਰਤੀ ਬੋਰਡ ਟੈਲੀਫੋਨ ਫਰਮਾਸਿਟੀਕਲ ਫੂਡ ਕਾਰਪੋਰੇਸ਼ਨ ਆਫ ਇੰਡੀਆ ਅਤੇ ਵੱਖ ਵੱਖ ਮਹਿਕਮਿਆਂ ਵਿੱਚ ਮੈਂਬਰ ਨਾਮਜ਼ਦ ਕੀਤਾ ਜਿੱਥੇ ਕੰਮ ਕਰਦੇ ਹੋਏ ਕਿਰਨਜੀਤ ਸਿੰਘ ਗਹਿਰੀ ਨੇ ਆਪਣੀ ਪਹਿਚਾਣ ਨੂੰ ਮਜ਼ਬੂਤ ਕੀਤਾ।

ਦਰਬਾਰ ਸਾਹਿਬ ਦੁਸ਼ਟ ਦੇ ਸੋਧੇ ‘ਤੇ ਬੋਲਿਆ Deep Sidhu

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਪੰਜਾਬ ਮਾਮਲਿਆਂ ਦੀ ਇੰਚਾਰਜ ਹਰੀਸ਼ ਚੌਧਰੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਹਿਰੀ ਦੀ ਪੂਰੀ ਟੀਮ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਹਰ ਤਰ੍ਹਾਂ ਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬੋਹੜ ਸਿੰਘ ਘਾਰੂ ਮੀਤ ਪ੍ਰਧਾਨ ਪੰਜਾਬ, ਗੁਰਚਰਨ ਸਿੰਘ ਅਟਵਾਲ ਜਨਰਲ ਸਕੱਤਰ ਪੰਜਾਬ, ਲਾਲ ਚੰਦ ਸ਼ਰਮਾ ਜਨਰਲ ਸਕੱਤਰ ਪੰਜਾਬ, ਥਾਣਾ ਸਿੰਘ ਸਖ਼ਤੀ ਜਨਰਲ ਪੰਜਾਬ ,ਮਿੱਠੂ ਸਿੰਘ ਸਰਪੰਚ ਜ਼ਿਲ੍ਹਾ ਪ੍ਰਧਾਨ ਬਠਿੰਡਾ, ਗੁਰਜੰਟ ਸਿੰਘ ਪੰਚ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਠਿੰਡਾ, ਸੁਖਵਿੰਦਰ ਸਿੰਘ ਕਾਲੇਕੇ , ਐਡਵੋਕੇਟ ਅਮਰਿੰਦਰ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਸੰਗਰੂਰ, ਗੁਰਜੀਵਨ ਸਿੰਘ ਜ਼ਿਲਾ ਪ੍ਰਧਾਨ ਲੁਧਿਆਣਾ, ਜਸਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਬਲਵਿੰਦਰ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਫ਼ਿਰੋਜ਼ਪੁਰ, ਗੁਰਦੀਪ ਸਿੰਘ ਰੋਮਾਣਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਅਤੇ ਵੱਡੀ ਗਿਣਤੀ ਵਿੱਚ ਲੋਕ ਜਨ ਸ਼ਕਤੀ ਪਾਰਟੀ ਦੇ ਨੇਤਾ ਇਸ ਮੌਕੇ ਹਾਜ਼ਰ ਰਹੇ।

 

ਪੰਜਾਬ ਦੇ CM ਚਰਨਜੀਤ ਚੰਨੀ 32 ਕਿਸਾਨ ਜਥੇਬੰਦੀਆਂ ਨਾਲ ਕਰਨਗੇ ਬੈਠਕ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ 32 ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ। ਇਹ ਬੈਠਕ 23 ਦਸੰਬਰ 2021 ਨੂੰ ਸਵੇਰੇ 11:00 ਵਜੇ ਹੋਵੇਗੀ।

ਦਰਬਾਰ ਸਾਹਿਬ ਦੁਸ਼ਟ ਦੇ ਸੋਧੇ ‘ਤੇ ਬੋਲਿਆ Deep Sidhu

ਪੰਜਾਬ ਭਵਨ ਵਿਖੇ ਕਿਸਾਨਾਂ ਦੀ ਮੁੱਖ ਮੰਤਰੀ ਨਾਲ ਇਹ ਬੈਠਕ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਇਸ ਬੈਠਕ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ ।

ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਦੇ ਮਾਮਲੇ ’ਚ FIR ਹੋਈ ਦਰਜ

0

ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਮਾਮਲੇ ‘ਚ ਪੁਲਿਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਇਸ ਸੰਬੰਧੀ ਪੁਲਿਸ ਨੇ ਧਾਰਾ 295 ਏ ਅਤੇ 307 ਦਾ ਮਾਮਲਾ ਦਰਜ ਕੀਤਾ ਹੈ, ਪਰ ਅਜੇ ਤੱਕ ਮੁਲਜ਼ਮ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਮੁਲਜ਼ਮ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਦੋਂ ਤੱਕ ਮੁਲਜ਼ਮ ਦਾ ਪੋਸਟ ਮਾਰਟਮ ਨਹੀਂ ਹੋ ਸਕੇਗਾ ਜਦੋਂ ਤਕ ਉਸ ਦੀ ਸ਼ਨਾਖਤ ਨਹੀਂ ਹੋ ਜਾਂਦੀ ਹੈ।

Darbar Sahib ਘਟਨਾ ‘ਤੇ ਵਿਚਾਰ, ਕੀ ਸੋਚਦੇ ਹਨ Simranjot Makkar

ਜਾਣਕਾਰੀ ਅਨੁਸਾਰ ਇਹ ਮਾਮਲਾ ਸਾਧਾ ਸਿੰਘ (47) ਪੁੱਤਰ ਸੁੱਚਾ ਸਿੰਘ ਵਾਸੀ ਕੁਆਟਰ ਨੰਬਰ ਬੀ-93 ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਹਾਲ ਵਾਸੀ ਗਲੀ ਪੀਰਾ ਵਾਲੀ ਨੇੜੇ ਰਟੋਲ ਡੇਅਰੀ ਕੋਟ ਮਿੱਤ ਸਿੰਘ ਅੰਮ੍ਰਿਤਸਰ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਤਿਹਾਸ ਵਿਚ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸਥਿਤ ਸ੍ਰੀ ਸੱਚਖੰਡ ਸਾਹਿਬ ਜਿਥੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਹੁੰਦਾ ਹੈ, ਦੇ ਨੇੜੇ ਦਾ ਜੰਗਲਾ ਪਾਰ ਕਰ ਕੇ ਇੱਕ ਵਿਅਕਤੀ ਸ਼ਨੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਵੱਲ ਦੌੜ ਕੇ ਪਹੁੰਚਿਆ ਅਤੇ ਪਵਿੱਤਰ ਰੁਮਾਲਾ ਸਾਹਿਬ ਨੂੰ ਪੈਰਾਂ ਹੇਠ ਦੱਬ ਕੇ ਕ੍ਰਿਪਾਨ ਚੁੱਕ ਕੇ ਬੇਅਦਬੀ ਕੀਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ’ਤੇ ਬੈਠੇ ਮਾਣਯੋਗ ਗ੍ਰੰਥੀ ਸਾਹਿਬਾਨ ਦੇ ਨੇੜੇ ਬੈਠੇ ਸੇਵਾਦਾਰ ਨੇ ਉੱਠ ਕੇ ਉਕਤ ਵਿਅਕਤੀ ਨੂੰ ਤੇਜ਼ੀ ਨਾਲ ਕਾਬੂ ਕਰ ਲਿਆ ਅਤੇ ਉਸ ਨੂੰ ਟਾਸਕ-ਫੋਰਸ ਦੇ ਹਵਾਲੇ ਕਰ ਦਿੱਤਾ। ਗੁੱਸੇ ਵਿਚ ਆਈ ਸੰਗਤ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਬੇਅਦਬੀ ਕਰਨ ਵਾਲਾ 22 ਸਾਲ ਦਾ ਵਿਅਕਤੀ ਉੱਤਰ ਪ੍ਰਦੇਸ਼ ਦਾ ਵਾਸੀ ਦੱਸਿਆ ਜਾਂਦਾ ਹੈ। ਇਸ ਦੀ ਪੁਸ਼ਟੀ ਪੁਲਿਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਕੀਤੀ ਹੈ।

MSME ਨੇ ਕੇਂਦਰੀ ਵਿੱਤ ਮੰਤਰੀ ਨੂੰ ਨਿੱਜੀ ਬੈਂਕਾਂ ਦੀ ਕੀਤੀ ਸ਼ਿਕਾਇਤ

0

ਐੱਮ. ਐੱਸ. ਐੱਮ. ਈ ਨੇ ਕੇਂਦਰੀ ਵਿੱਤ ਮੰਤਰੀ ਨੂੰ ਨਿੱਜੀ ਬੈਂਕਾਂ ਦੀ ਸ਼ਿਕਾਇਤ ਕੀਤੀ ਹੈ। ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮ. ਐੱਸ. ਐੱਮ. ਈ.) ਦੀ ਪ੍ਰਮੁੱਖ ਉਦਯੋਗ ਸੰਸਥਾ ਨੇ ਕੈਸ਼ ਕ੍ਰੈਡਿਟ ਲਾਈਨ ’ਤੇ ਪਾਬੰਦੀ ਲਗਾਉਣ ’ਤੇ ਕਥਿਤ ਤੌਰ ’ਤੇ ਬੈਂਕਾਂ ਵਲੋਂ ਪਨੈਲਟੀ ਚਾਰਜ ਲਗਾਉਣ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਸ਼ਿਕਾਇਤ ਕੀਤੀ ਹੈ।

ਦਰਬਾਰ ਸਾਹਿਬ ਹੋਈ ਘਟਨਾ ‘ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਗਿੱਲ ਦਾ ਸੁਣੋ ਬਿਆਨ Live

ਭਾਰਤੀ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਸੰਘ (ਐੱਫ. ਆਈ. ਐੱਸ. ਐੱਮ. ਈ.) ਦੇ ਪ੍ਰਧਾਨ ਅਨਿਮੇਸ਼ ਸਕਸੇਨਾ ਨੇ ਵਿੱਤੀ ਸਾਲ 2022-23 ਦੇ ਕੇਂਦਰੀ ਬਜਟ ਲਈ ਆਪਣੀ ਰਾਏ ਦਿੰਦੇ ਹੋਏ ਕਰਜ਼ਦਾਰਾਂ ਦੇ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਤੋਂ ਸ਼੍ਰੀਮਤੀ ਸੀਤਾਰਮਣ ਨੂੰ ਜਾਣੂ ਕਰਵਾਇਆ।

ਅਨਿਮੇਸ਼ ਸਕਸੇਨਾ ਨੇ ਕਿਹਾ ਕਿ ਜੇ ਪਨੈਲਟੀ ਚਾਰਜ ਲਗਾਉਣ ਖਿਲਾਫ ਨਿਯਮਾਂ ਤੋਂ ਬਚਣ ਲਈ ਐੱਮ. ਐੱਸ. ਐੱਮ. ਈ. ਵਲੋਂ ਕੈਸ਼ ਕ੍ਰੈਡਿਟ (ਸੀ. ਸੀ.) ਲਿਿਮਟ ਵਰਗੀਆਂ ਸਹੂਲਤਾਂ ਨੂੰ ਬੰਦ ਕਰਨ ਦਾ ਬਦਲ ਚੁਣਿਆ ਜਾਂਦਾ ਹੈ ਤਾਂ ਕੁੱਝ ਨਿੱਜੀ ਖੇਤਰ ਦੇ ਬੈਂਕ ਸੀ. ਸੀ. ਲਿਮਿਟ ਨੂੰ ਓਵਰਡਰਾਫਟ ਦੱਸਦੇ ਹਨ ਅਤੇ ਜੁਰਮਾਨਾ ਲਗਾਉਂਦੇ ਹਨ।

Gurnam Singh Chaduni ਨੇ ਸਿਆਸਤ ਚ ਧਰਿਆ ਪੈਰ, ਕੀਤਾ ਵੱਡਾ ਐਲਾਨ

ਇਸ ਮੰਗ ਪੱਤਰ ’ਚ ਉਨ੍ਹਾਂ ਨੇ ਕਿਹਾ ਕਿ ਨਿੱਜੀ ਬੈਂਕਾਂ ਵਲੋਂ ਪਾਬੰਦੀ ਲਗਾਉਣ ਲਈ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਚਣ ਲਈ ਸੀ.ਸੀ. ਲਿਮਿਟ ਨੂੰ ਓਵਰਡਰਾਫਟ ਦੇ ਰੂਪ ’ਚ ਸਮਾਪਤ ਕਰਨ ਤੋਂ ਰੋਕਣ ਦੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਬੈਂਕਾਂ ’ਤੇ ਜੁਰਮਾਨਾ ਲਗਾਇਆ ਜਾਣਾ ਚਾਹੀਦਾ ਹੈ।

Darbar Sahib ਘਟਨਾ ‘ਤੇ ਵਿਚਾਰ, ਕੀ ਸੋਚਦੇ ਹਨ Simranjot Makkar

ਇਸ ਸੰਬੰਧੀ ਅਧਿਕਾਰੀ ਨੇ ਦੱਸਿਆ ਕਿ ਕੁੱਝ ਨਿੱਜੀ ਬੈਂਕ ਸੂਖਮ ਅਤੇ ਲਘੂ ਉਦਯੋਗਾਂ ਲਈ ਬੈਂਕ ਦੀ ਵਚਨਬੱਧਤਾ ਦੇ ਕੋਡ ਦੀ ਉਲੰਘਣਾ ’ਚ ਐੱਮ. ਐੱਸ. ਐੱਮ. ਈ. ਵਲੋਂ 2 ਤੋਂ 4 ਫੀਸਦੀ ਤੱਕ ਦਾ ਜੁਰਮਾਨਾ ਲਗਾਇਆ ਜਾਂਦਾ ਹੈ।

ਓਮੀਕਰੋਨ ਦਾ ਵਧਿਆ ਖਤਰਾ, ਬ੍ਰਿਟੇਨ ‘ਚ ਲਾਕਡਾਊਨ ਲੱਗਣ ਦੀ ਬਣੀ ਸੰਭਾਵਨਾ

0

ਕੋਰੋਨਾ ਦੇ ਨਵੇਂ ਰੂਫ ਓਮੀਕਰੋਨ ਦੇ ਕੇਸ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਯੂਰਪ ਭਰ ਦੇ ਦੇਸ਼ਾਂ ਨੇ ਤੇਜ਼ੀ ਨਾਲ ਫੈਲ ਰਹੇ ਓਮੀਕਰੋਨ ਵੈਰੀਐਂਟ ਨੂੰ ਰੋਕਣ ਲਈ ਸਖਤ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਬ੍ਰਿਟੇਨ ਵੀ ਦੋ ਹਫ਼ਤਿਆਂ ਲਈ ਤਾਲਾਬੰਦੀ ਕਰਨ ਦੀ ਤਿਆਰੀ ਕਰ ਰਿਹਾ ਹੈ, ਉੱਥੇ ਨੇਪਾਲ ਅਤੇ ਦੱਖਣੀ ਕੋਰੀਆ ਸਮੇਤ ਕਈ ਹੋਰ ਦੇਸ਼ਾਂ ਨੇ ਵੀ ਓਮੀਕਰੋਨ ਨੂੰ ਰੋਕਣ ਲਈ ਕਈ ਸਖ਼ਤ ਨਿਯਮ ਚੁੱਕੇ ਹਨ।

ਇਸ ਸਿੰਘ ਨੇ ਲਾਇਆ ਮੁਲਜ਼ਮ ਦਾ ਸੋਧਾ, ਸਿੰਘਾਂ ਨੇ ਕੜਿਆਂ ਨਾਲ ਹੀ ਮਾਰਤਾ ਦੋਖੀ !

ਫਰਾਂਸ ਅਤੇ ਆਸਟਰੀਆ ਵਿੱਚ ਯਾਤਰਾ ਪਾਬੰਦੀਆਂ ਸਖ਼ਤ ਲਾਗੂ ਕੀਤੀਆਂ ਗਈਆਂ ਹਨ। ਬ੍ਰਿਟੇਨ ਸਰਕਾਰ ਮਹਾਂਮਾਰੀ ਦੇ ਨਵੇਂ ਰੂਪ ਓਮੀਕਰੋਨ ਦੀ ਚੇਨ ਨੂੰ ਤੋੜਨ ਲਈ ਕ੍ਰਿਸ ਮਿਸ ਦੇ ਬਾਅਦ 2 ਹਫਤਿਆਂ ਦਾ ਲਾਕਡਾਊਨ ਲਗਾਉਣ ਬਾਰੇ ਸੋਚ ਰਹੀ ਹੈ।

Gurnam Singh Chaduni ਨੇ ਸਿਆਸਤ ਚ ਧਰਿਆ ਪੈਰ, ਕੀਤਾ ਵੱਡਾ ਐਲਾਨ

ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀ ਲਈ ਬ੍ਰਿਟਿਸ਼ ਸਰਕਾਰ ਦੇ ਵਿਗਿਆਨਕ ਸਲਾਹਕਾਰ ਸਮੂਹ ਦੇ ਵੇਰਵਿਆਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਵਿਗਿਆਨੀਆਂ ਨੇ ਮੰਤਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਰਾਸ਼ਟਰੀ ਸਿਹਤ ਸੇਵਾ ਨੂੰ ਪ੍ਰਬੰਧਨਯੋਗ ਪੱਧਰਾਂ ਦੇ ਅੰਦਰ ਹਸਪਤਾਲ ਵਿੱਚ ਦਾਖਲ ਹੋਣ ਲਈ ਬਹੁਤ ਜਲਦੀ ਹੋਰ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੋ ਸਕਦੀ ਹੈ।

ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ਬੇਹੱਦ ਦੁੱਖਦਾਇਕ: ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਬੇਹੱਦ ਦੁਖਦਾਈ ਹੈ। ਇਸ ਨਾਲ ਹਰ ਕੋਈ ਸਦਮੇ ਵਿੱਚ ਹੈ। ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਮਨੁੱਖ ਬਰਾਬਰ ਹਨ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ। ਅਸੀਂ ਅਜਿਹਾ ਭਾਰਤ ਬਣਾਉਣਾ ਹੈ, ਜਿੱਥੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕਾਂ ਵਿੱਚ ਭਾਈਚਾਰਾ ਅਤੇ ਪਿਆਰ ਹੋਵੇ, ਨਫ਼ਰਤ ਅਤੇ ਦੁਸ਼ਮਣੀ ਨਹੀਂ।

ਸਿਹਤਮੰਦ ਰਹਿਣ ਲਈ ਆਪਣੀ ਖੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

0

ਸਰਦੀਆਂ ਦੇ ਮੌਸਮ ‘ਚ ਬਾਹਰਲੀ ਠੰਢ ਤੋਂ ਆਪਣੇ ਆਪ ਨੂੰ ਬਚਾਉਣ ਲਈ ਅਸੀਂ ਗਰਮ ਕੱਪੜੇ ਪਾਉਂਦੇ ਹਾਂ ਪਰ ਸਰਦੀਆਂ ਦੇ ਮੌਸਮ ‘ਚ ਆਪਣੇ ਆਪ ਨੂੰ ਅੰਦਰੂਨੀ ਤੌਰ ‘ਤੇ ਸੁਰੱਖਿਅਤ ਕਰਨਾ ਬਹੁਤ ਜ਼ਰੂਰੀ ਹੈ। ਚੰਗੀ ਗੱਲ ਇਹ ਹੈ ਕਿ ਸਾਡਾ ਸਰੀਰ ਗਰਮੀ ਦੇ ਮੁਕਾਬਲੇ ਸਰਦੀਆਂ ‘ਚ ਭੋਜਨ ਪਚਾਉਣ ‘ਚ ਵਧੇਰੇ ਸਮਰੱਥ ਹੈ। ਅਜਿਹੀ ਸਥਿਤੀ ‘ਚ ਇਹ ਜਾਣਨਾ ਜ਼ਰੂਰੀ ਹੈ ਕਿ ਸਾਨੂੰ ਸਰਦੀ ਦੇ ਮੌਸਮ ‘ਚ ਕਿਹੜੀਆਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ।

ਸਰਦੀਆਂ ‘ਚ ਹਰੀਆਂ ਪੱਤੇਦਾਰ ਸਬਜ਼ੀਆਂ, ਜਿਵੇਂ ਲੋਕੀ, ਗਾਜ਼ਰ, ਸ਼ਲਗਮ, ਪਾਲਕ, ਚਲਾਈ, ਮੂਲੀ ਦਾ ਸਾਗ ਅੰਕੁਰਿਤ ਦਾਲਾਂ ਦੀ ਵਰਤੋਂ ਲਾਭਕਾਰੀ ਹੁੰਦੀ ਹੈ। ਇਨ੍ਹਾਂ ਤੋਂ ਸਰੀਰ ਨੂੰ ਲੋਹ ਤੱਤ, ਕੈਲਸ਼ੀਅਮ ਅਤੇ ਵਿਟਾਮਿਨ ਪ੍ਰਾਪਤ ਹੁੰਦੇ ਹਨ।

ਸਰਦੀ ਦੇ ਮੌਸਮ ‘ਚ ਰੁੱਖਾਪਣ ਆਉਣ ਲੱਗਦਾ ਹੈ। ਇਸ ਰੁੱਖੇਪਣ ਨੂੰ ਦੂਰ ਕਰਨ ਲਈ ਘਿਓ, ਮੱਖਣ, ਤੇਲ ਅਤੇ ਚਰਬੀ ਯੁਕਤ ਭੋਜਨ ਪਦਾਰਥਾਂ ਦੀ ਭਰਪੂਰ ਮਾਤਰਾ ‘ਚ ਵਰਤੋਂ ਕਰਨੀ ਚਾਹੀਦੀ ਹੈ। ਛੋਟੇ ਬੱਚਿਆਂ ਨੂੰ ਬਦਾਮ ਦੀ ਗਿਰੀ ਪੀਸ ਕੇ ਦੁੱਧ ਜਾਂ ਸ਼ਹਿਦ ਨਾਲ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਇਹ ਜ਼ਰੂਰੀ ਨਹੀਂ ਕਿ ਮਹਿੰਗੇ ਸੁੱਕੇ ਮੇਵੇ ਹੀ ਖਾਧੇ ਜਾਣ, ਮੂੰਗਫਲੀ ਅਤੇ ਗੁੜ ਦੀ ਵਰਤੋਂ ਕਰਕੇ ਅਸੀਂ ਸਰੀਰ ਲਈ ਲੋੜੀਂਦੇ ਪੋਸ਼ਟਿਕ ਤੱਤ ਪ੍ਰਾਪਤ ਕਰ ਸਕਦੇ ਹਾਂ। ਭੁੱਜੇ ਛੋਲੇ ਅਤੇ ਗੁੜ ਦਾ ਸੇਵਨ ਵੀ ਲਾਹੇਵੰਦ ਹੈ।

ਇਸ ਤੋਂ ਇਲਾਵਾ ਸਰਦੀਆਂ ‘ਚ ਸ਼ਹਿਦ ਅੰਮ੍ਰਿਤ ਦੇ ਬਰਾਬਰ ਹੈ। ਇਸ ਨੂੰ ਦੁੱਧ ਪਾਣੀ ਜਾਂ ਰੋਟੀ ਨਾਲ ਖਾਣ ਨਾਲ ਸਰੀਰ ‘ਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ।

ਮੌਸਮੀ ਫਲ ਜਿਵੇਂ ਸੰਤਰਾ, ਕੇਲਾ, ਸੇਬ, ਅਮਰੂਦ ਅਤੇ ਟਮਾਟਰ ਆਦਿ ਦੀ ਰੋਜ਼ਨਾ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਸਰੀਰ ਨੂੰ ਲੋੜੀਂਦੇ ਵਿਟਾਮਿਨਾਂ ਦੀ ਘਾਟ ਪੂਰੀ ਹੋ ਜਾਂਦੀ ਹੈ।

ਮਾਸਾਹਾਰੀ ਵਿਅਕਤੀ ਮੀਟ, ਮੱਛੀ ਅਤੇ ਆਂਡਿਆਂ ਨੂੰ ਆਪਣੇ ਭੋਜਨ ‘ਚ ਸ਼ਾਮਲ ਕਰਕੇ ਲੋੜੀਂਦੀ ਪ੍ਰੋਟੀਨ ਅਤੇ ਲੋੜੀਂਦੇ ਤੱਤ ਪ੍ਰਾਪਤ ਕਰ ਸਕਦੇ ਹਨ।

ਕਣਕ, ਮੱਕੀ, ਬਾਜਰਾ ਅਤੇ ਸੋਇਆਬੀਨ ਦੇ ਮਿਕਸ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਸ ਨਾਲ ਪ੍ਰੋਟੀਨ ਕਾਰਬੋਹਾਈਡ੍ਰੇਟ ਵਿਟਾਮਿਨ ਅਤੇ ਮਿਨਰਲ ਸਰੀਰ ਨੂੰ ਵਧੇਰੇ ਮਿਲਦੇ ਹਨ।

ਇਸ ਤੋਂ ਇਲਾਵਾ ਅਲਸੀ 100 ਗ੍ਰਾਮ, ਸੂਰਜਮੁਖੀ ਦੇ ਬੀਜ ਦੇ ਮਗਜ਼ 100 ਗ੍ਰਾਮ, ਕੱਦੂ ਦੇ ਮਗਜ਼ 100 ਗ੍ਰਾਮ ਤਿੰਨਾਂ ਨੂੰ ਵੱਖ-ਵੱਖ ਕੜਾਹੀ ‘ਚ ਜਾਂ ਤਵੇ ‘ਤੇ ਭੁੰਨ ਕੇ ਮਿਲਾ ਕੇ ਕਿਸੇ ਡੱਬੇ ‘ਚ ਪਾ ਕੇ ਰੱਖ ਲਵੋ। ਰੋਜ਼ਾਨਾ 1 ਚਮਚ ਦੀ ਵਰਤੋ ਕਰੋ। ਇਹ ਪੋਸ਼ਟਿਕ ਤੱਤਾਂ ਦਾ ਭੰਡਾਰ ਹੈ।

ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ- ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰੰਤੂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ।

Breaking News: ਅੱਧੀ ਰਾਤ ਠੰਡ ‘ਚ ਕੰਭਦੇ ਰਹੇ ਨਿਆਣਿਆਂ ਸਮੇਤ ਬੇਰੁਜ਼ਗਾਰ, ਦੇਖੋ ਕੀ ਬਣੇ ਹਾਲਾਤ…!

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸਤੰਬਰ 2020 ਵਿਚ ਸੁਪਰੀਮ ਕੋਰਟ ’ਚ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ ਦਸੰਬਰ 2020 ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ। ਸਰਕਾਰ ਦੀ ਟਾਲ-ਮਟੋਲ ਕਾਰਨ ਸੁਪਰੀਮ ਕੋਰਟ ਵੱਲੋਂ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ।

ਉਨ੍ਹਾਂ ਕਿਹਾ ਕਿ ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕੀਤੀ ਜਾਵੇਗੀ।

ਹੁਣ Rajewal ਵੀ ਬਣਨਗੇ ਸਿਆਸੀ ਲੀਡਰ ? ਨਵੀਂ ਪਾਰਟੀ ਬਣਾਉਣ ‘ਤੇ Chaduni ਬਾਰੇ ਦਿੱਤਾ ਜੁਆਬ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਸਮੇਂ ਜੋ ਕਿਤਾਬਚਾ ਰੀਲੀਜ਼ ਕੀਤਾ ਗਿਆ ਸੀ, ਉਸ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਉਠਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਪੁਸਤਕ ਵਿੱਚੋਂ ਕੁਝ ਹਿੱਸੇ ਕੱਢ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਸ ਪੁਸਤਕ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੂੰ ਦਿੱਤੇ ਜਾਂਦੇ ਪ੍ਰਸ਼ਾਦ ਦੇ ਪੈਕਟਾਂ ਦੇ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਅਜਿਹੀ ਕੁਤਾਹੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਮੋਰਚਾ ਫਤਿਹ ਤੋਂ ਬਾਅਦ ਪੰਜਾਬ ਆਏ ਰਾਮ ਸਿੰਘ ਰਾਣਾ ਦਾ ਦੇਖੋ ਸਵਾਗਤ, ਪੰਜਾਬੀਆਂ ਨੇ ਪਲਕਾਂ ‘ਤੇ ਬਿਠਾਇਆ ਰਾਣਾ ਪਰਿਵਾਰ !

ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਚਰਚਾ ਹੋਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।