Home Blog Page 2227

ਵੱਖ-ਵੱਖ ਪਾਰਟੀਆਂ ਦੇ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਜਾਵੇ ਐਲਾਨਿਆ : ਸੁਖਬੀਰ ਬਾਦਲ

0

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਾਅਦਿਆਂ ‘ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਚੋਣ ਮਨੋਰਥ ਪੱਤਰ ਦੀ ਕਾਨੂੰਨੀ ਗਾਰੰਟੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵੱਡੇ-ਵੱਡੇ ਵਾਅਦੇ ਕੀਤਾ ਜਾ ਰਹੇ ਹਨ।

ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਚੋਣਾਂ ਦੇ ਸਮੇਂ ਸਿਆਸੀ ਪਾਰਟੀਆਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਪਰ ਉਹ ਪੂਰੇ ਨਹੀਂ ਕਰਦੀਆਂ। ਉਨ੍ਹਾਂ ਨੇ ਕਿਹਾ ਕਿ ਇਕੱਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਆਪਣੇ ਵਾਅਦਿਆਂ ਨੂੰ ਪੂਰਾ ਕਰਦੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹੀ ਵਾਅਦੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਉਹ ਪੂਰਾ ਕਰਦੀ ਹੈ।

Gurnam Chaduni ਦੇ On Air ‘ਤੇ 2 ਵੱਡੇ ਐਲਾਨ, Amit Shah ਨੂੰ ਮਿਲਣ ਬਾਰੇ Dallewal ਨੂੰ ਦਿੱਤੀ ਨਸੀਹਤ

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਵੀ ਲਿਖਿਆ ਸੀ ਕਿ ਸਿਆਸੀ ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰਾ ਕਰਨ ਲਈ ਜੇਕਰ ਸਾਨੂੰ ਕੋਰਟ ’ਚ ਵੀ ਜਾਣਾ ਪਿਆ ਤਾਂ ਅਸੀਂ ਜਾਵਾਂਗੇ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਵਾਅਦਿਆਂ ਤੇ ਦਾਅਦਿਆਂ ਦੀ ਦੌੜ ਲੱਗੀ ਹੋਈ ਹੈ।

ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਮੁਫ਼ਤ ਬਿਜਲੀ ਦੇ ਮਾਮਲੇ ‘ਚ ਗਾਰੰਟੀਆਂ ਦਿੱਤੀਆਂ ਗਈਆਂ ਹਨ ਉਥੇ ਹੀ ਅਧਿਆਪਕਾਂ ਨੂੰ ਪੱਕੇ ਕਰਨ ਦੀ ਵੀ ਵਾਅਦਾ ਕੀਤਾ ਗਿਆ ਹੈ। ਦੂਜੇ ਪਾਸੇ ਚੰਨੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਹੀ 3 ਰੁਪਏ ਯੂਨਿਟ ਬਿਜਲੀ ਸਸਤੀ ਕਰਕੇ ਅਤੇ ਹੋਰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਮੁੜ ਸੱਤਾ ‘ਚ ਆਉਣ ਦੀ ਕੋਸ਼ਿਸ਼ ਜਾਰੀ ਹੈ।

Breaking News: ਅੱਧੀ ਰਾਤ ਠੰਡ ‘ਚ ਕੰਭਦੇ ਰਹੇ ਨਿਆਣਿਆਂ ਸਮੇਤ ਬੇਰੁਜ਼ਗਾਰ, ਦੇਖੋ ਕੀ ਬਣੇ ਹਾਲਾਤ…!

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਰਕਾਰ ਆਉਣ ‘ਤੇ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਸਮੇਤ ਕਈ ਵਾਅਦੇ ਕੀਤੇ ਗਏ ਹਨ। ਮੌਜੂਦਾ ਸਰਕਾਰ ਕਾਂਗਰਸ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਕਾਫ਼ੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਪਰ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਲਗਾਤਾਰ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ‘ਤੇ ਘੇਰ ਰਹੀਆਂ ਹਨ। ਅਜਿਹੇ ਵਿੱਚ ਜੇਕਰ ਸਾਰੀਆਂ ਸਿਆਸੀ ਪਾਰਟੀਆਂ ਇਕ ਮੱਤ ਹੋ ਕੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਤੌਰ ‘ਤੇ ਮਾਨਤਾ ਦਵਾ ਦਿੰਦੀਆਂ ਹਨ ਤਾਂ ਇਹ ਜਨਤਾ ਲਈ ਬਹੁਤ ਵਧੀਆ ਹੋਵੇਗਾ।

KL Rahul ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦੇ ਉਪ ਕਪਤਾਨ ਨਿਯੁਕਤ

0

ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਤੋਂ ਪਹਿਲਾਂ ਰੋਹਿਤ ਸ਼ਰਮਾ ਦੇ ਹੈਮਸਟ੍ਰਿੰਗ ਦੀ ਸੱਟ ਕਾਰਨ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਰੋਹਿਤ ਸ਼ਰਮਾ ਨੇ ਇੰਗਲੈਂਡ ਦੇ ਖਿਲਾਫ ਸ਼ਾਨਦਾਰ ਬੱਲੇਬਾਜ਼ ਕੀਤੀ ਪਰ ਉਹ ਠੀਕ ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਜ਼ਖਮੀ ਹੋ ਗਿਆ। ਰੋਹਿਤ ਦੀ ਗੈਰ ਹਾਜ਼ਰੀ ‘ਚ ਹੁਣ ਕੇਐੱਲ ਰਾਹੁਲ ਨੂੰ ਉਪ ਕਪਤਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਹੁਣ Rajewal ਵੀ ਬਣਨਗੇ ਸਿਆਸੀ ਲੀਡਰ ? ਨਵੀਂ ਪਾਰਟੀ ਬਣਾਉਣ ‘ਤੇ Chaduni ਬਾਰੇ ਦਿੱਤਾ ਜੁਆਬ

ਭਾਰਤੀ ਟੀਮ ਪ੍ਰਬੰਧਨ ਨੇ ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ਲਈ ਕੇਐੱਲ ਰਾਹੁਲ ਨੂੰ ਉਪ ਕਪਤਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਰੋਹਿਤ ਦੀ ਗੈਰ-ਮੌਜੂਦਗੀ ‘ਚ ਮਯੰਕ ਅਗਰਵਾਲ ਰਾਹੁਲ ਨਾਲ 26 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ‘ਚ ਸਲਾਮੀ ਬੱਲੇਬਾਜ਼ ਦੇ ਰੂਪ ‘ਚ ਖੇਡ ਸਕਦੇ ਹਨ ਇਸ ਦੇ ਨਾਲ ਹੀ ਚੋਣਕਾਰਾਂ ਨੇ ਰੋਹਿਤ ਸ਼ਰਮਾ ਦੀ ਜਗ੍ਹਾ ਪ੍ਰਿਅੰਕ ਪੰਚਾਲ ਨੂੰ ਮੌਕਾ ਦਿੱਤਾ ਹੈ।

ਬੀਸੀਸੀਆਈ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਰੋਹਿਤ ਸ਼ਰਮਾ ਹੈਮਸਟ੍ਰਿੰਗ ਦੀ ਸੱਟ ਕਾਰਨ ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਪ੍ਰਿਅੰਕ ਪੰਚਾਲ ਨੂੰ ਟੈਸਟ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਟੀਮ 3 ਟੈਸਟ ਅਤੇ 3 ਵਨਡੇ ਮੈਚਾਂ ਲਈ 16 ਦਸੰਬਰ ਨੂੰ ਦੱਖਣੀ ਅਫਰੀਕਾ ਪਹੁੰਚੀ ਹੈ ਅਤੇ ਹੁਣ ਟੀਮ ਨੇ ਅਭਿਆਸ ਵੀ ਸ਼ੁਰੂ ਕਰ ਦਿੱਤਾ ਹੈ।

Gurnam Chaduni ਦੇ On Air ‘ਤੇ 2 ਵੱਡੇ ਐਲਾਨ, Amit Shah ਨੂੰ ਮਿਲਣ ਬਾਰੇ Dallewal ਨੂੰ ਦਿੱਤੀ ਨਸੀਹਤ

ਦੱਖਣੀ ਅਫਰੀਕਾ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਭਾਰਤੀ ਟੈਸਟ ਕਪਤਾਨ ਵਿਰਾਟ ਕੋਹਲੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਰੋਹਿਤ ਦੀ ਗੈਰ-ਮੌਜੂਦਗੀ ‘ਚ ਮਯੰਕ ਅਗਰਵਾਲ ਕੇਐੱਲ ਰਾਹੁਲ ਨਾਲ ਪਾਰੀ ਦੀ ਸ਼ੁਰੂਆਤ ਕਰਨਗੇ।

PM ਮੋਦੀ ਨੇ ਸ਼ਾਹਜਹਾਂਪੁਰ ‘ਚ ਗੰਗਾ ਐਕਸਪ੍ਰੈਸਵੇਅ ਦਾ ਰੱਖਿਆ ਨੀਂਹ ਪੱਥਰ

0

ਪੀਐੱਮ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ 594 ਕਿਲੋਮੀਟਰ ਲੰਬੇ ਗੰਗਾ ਐਕਸਪ੍ਰੈਸਵੇਅ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਗੰਗਾ ਐਕਸਪ੍ਰੈਸਵੇਅ ‘ਤੇ ਕੰਮ ਸ਼ੁਰੂ ਹੋ ਜਾਵੇਗਾ। ਅਸੀਂ ਵਿਕਾਸ ਦੇ ਸੁਪਨੇ ਨੂੰ ਸਾਕਾਰ ਕਰਾਂਗੇ। ਪੀਐਮ ਮੋਦੀ ਨੇ ਕਿਹਾ ਕਿ ਕੱਲ੍ਹ ਪੰਡਿਤ ਰਾਮ ਪ੍ਰਸਾਦ ਬਿਸਮਿਲ, ਅਸ਼ਫਾਕ ਉੱਲਾ ਖਾਨ, ਠਾਕੁਰ ਰੋਸ਼ਨ ਸਿੰਘ ਦਾ ਬਲੀਦਾਨ ਦਿਵਸ ਹੈ। ਬ੍ਰਿਟਿਸ਼ ਸ਼ਾਸਨ ਨੂੰ ਚੁਣੌਤੀ ਦੇਣ ਵਾਲੇ ਸ਼ਾਹਜਹਾਂਪੁਰ ਦੇ ਇਨ੍ਹਾਂ ਤਿੰਨਾਂ ਪੁੱਤਰਾਂ ਨੂੰ 19 ਦਸੰਬਰ ਨੂੰ ਫਾਂਸੀ ਦਿੱਤੀ ਗਈ ਸੀ। ਅਸੀਂ ਇਨ੍ਹਾਂ ਨਾਇਕਾਂ ਦੇ ਬਹੁਤ ਵੱਡੇ ਰਿਣੀ ਹਾਂ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਤਿੰਨ ਭੱਠਿਆਂ ਦੇ ਮਾਲਿਕ ਨੇ ਪਾਲੇ ਅਜੀਬ ਸ਼ੋਂਕ,ਵੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

ਪੀਐਮ ਮੋਦੀ ਨੇ ਕਿਹਾ ਕਿ ਮਾਂ ਗੰਗਾ ਸਭ ਦੀ ਤਰੱਕੀ ਦਾ ਸਰੋਤ ਹੈ। ਮਾਂ ਗੰਗਾ ਸਾਰੀਆਂ ਖੁਸ਼ੀਆਂ ਦਿੰਦੀ ਹੈ ਅਤੇ ਸਾਰੇ ਦੁੱਖ ਦੂਰ ਕਰਦੀ ਹੈ। ਇਸੇ ਤਰ੍ਹਾਂ ਗੰਗਾ ਐਕਸਪ੍ਰੈਸਵੇਅ ਵੀ ਉੱਤਰ ਪ੍ਰਦੇਸ਼ ਦੀ ਤਰੱਕੀ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ।

ਉਨ੍ਹਾਂ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ ਵਿੱਚ ਐਕਸਪ੍ਰੈੱਸ ਵੇਅ ਦਾ ਜਾਲ ਵਿਛਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਵੇਂ ਹਵਾਈ ਅੱਡੇ ਬਣ ਰਹੇ ਹਨ, ਨਵੇਂ ਰੇਲਵੇ ਰੂਟ ਬਣ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਉਹ ਯੂਪੀ ਦੇ ਲੋਕਾਂ ਲਈ ਕਈ ਵਰਦਾਨ ਲੈ ਕੇ ਆ ਰਹੇ ਹਨ। ਅੱਜ ਯੂਪੀ ਵਿੱਚ ਜੋ ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਜਾ ਰਿਹਾ ਹੈ, ਉਹ ਦਰਸਾਉਂਦਾ ਹੈ ਕਿ ਸਰੋਤਾਂ ਦੀ ਸਹੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ। ਤੁਸੀਂ ਚੰਗੀ ਤਰ੍ਹਾਂ ਦੇਖਿਆ ਹੋਵੇਗਾ ਕਿ ਪਹਿਲਾਂ ਜਨਤਾ ਦਾ ਪੈਸਾ ਕਿੱਥੇ-ਕਿੱਥੇ ਵਰਤਿਆ ਗਿਆ ਹੈ। ਪਰ ਅੱਜ ਉੱਤਰ ਪ੍ਰਦੇਸ਼ ਦਾ ਪੈਸਾ ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਲਗਾਇਆ ਜਾ ਰਿਹਾ ਹੈ।

BIG BREAKING: ਦਿੱਲੀ ਦੇ ਸਿਹਤ ਮੰਤਰੀ ਦੀ ਚੰਨੀ ਦੇ ਗੜ੍ਹ ‘ਚ ਰੇਡ, ਪਿੰਡ ਵਾਲਿਆਂ ਦਾ ਵੀ ਹੋ ਗਿਆ ਇਕੱਠ! ਦੇਖੋ ਹਾਲਾਤ

ਪੀਐੱਮ ਮੋਦੀ ਨੇ ਕਿਹਾ, ਜੋ ਵੀ ਸਮਾਜ ਵਿੱਚ ਪਿੱਛੇ ਹਨ, ਪਿਛੜੇ ਹਨ, ਉਨ੍ਹਾਂ ਨੂੰ ਸਸ਼ਕਤ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਸਾਡੀ ਸਰਕਾਰ ਦੀ ਤਰਜੀਹ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹੀ ਭਾਵਨਾ ਸਾਡੀ ਖੇਤੀ ਨੀਤੀ ਵਿੱਚ ਵੀ ਝਲਕਦੀ ਹੈ, ਕਿਸਾਨਾਂ ਨਾਲ ਸੰਬੰਧਤ ਨੀਤੀ ਵਿੱਚ ਵੀ ਹੈ।

ਹੁਣ Rajewal ਵੀ ਬਣਨਗੇ ਸਿਆਸੀ ਲੀਡਰ ? ਨਵੀਂ ਪਾਰਟੀ ਬਣਾਉਣ ‘ਤੇ Chaduni ਬਾਰੇ ਦਿੱਤਾ ਜੁਆਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤੁਹਾਨੂੰ ਪੰਜ ਸਾਲ ਪਹਿਲਾਂ ਦੀ ਹਾਲਤ ਯਾਦ ਹੈ। ਸੂਬੇ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਬਾਕੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਨਹੀਂ ਆਉਂਦੀ ਸੀ। ਡਬਲ ਇੰਜਣ ਵਾਲੀ ਸਰਕਾਰ ਨੇ ਨਾ ਸਿਰਫ਼ ਯੂਪੀ ਵਿੱਚ ਕਰੀਬ 80 ਲੱਖ ਮੁਫ਼ਤ ਬਿਜਲੀ ਕੁਨੈਕਸ਼ਨ ਦਿੱਤੇ ਹਨ, ਸਗੋਂ ਹਰ ਜ਼ਿਲ੍ਹੇ ਨੂੰ ਪਹਿਲਾਂ ਨਾਲੋਂ ਕਈ ਗੁਣਾ ਵੱਧ ਬਿਜਲੀ ਦਿੱਤੀ ਜਾ ਰਹੀ ਹੈ।

ਕੱਲ੍ਹ ਚੰਡੀਗੜ੍ਹ ਪਹੁੰਚਣਗੇ ਅਰਵਿੰਦ ਕੇਜਰੀਵਾਲ, ਆਪ ਪਾਰਟੀ ਦੀ ਹੋਵੇਗੀ ਵਿਸ਼ਾਲ ਰੈਲੀ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਚੰਡੀਗੜ੍ਹ ਪੁੱਜਣਗੇ। ਇੱਥੇ ਉਹ ਸੈਕਟਰ-43 ਦੇ ਦੁਸਹਿਰਾ ਗਰਾਊਂਡ ‘ਚ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਚੰਡੀਗੜ੍ਹ ‘ਚ 24 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ‘ਚ ਜੋਸ਼ ਭਰਨਗੇ।

ਫ਼ਿਲਮ ਗਿਰਧਾਰੀ ਲਾਲ ਵੇਖ ਕੇ ਬਾਹਰ ਆਏ ਕੀ ਬੋਲ ਗਏ ਪੰਜਾਬੀ, ਦੇਖੋ

ਇਸ ਦੇ ਨਾਲ ਹੀ ਉਨ੍ਹਾਂ ਨਾਲ ਪੰਜਾਬ ਦੇ ਪ੍ਰਭਾਰੀ ਭਗਵੰਤ ਮਾਨ, ਆਗੂ ਹਰਪਾਲ ਸਿੰਘ ਚੀਮਾ ਅਤੇ ਚੰਡੀਗੜ੍ਹ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਵੀ ਮੌਜੂਦ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਤਿਆਰੀ ਪੂਰੀ ਕਰ ਲਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਰੈਲੀ ‘ਚ ਭਾਰੀ ਗਿਣਤੀ ‘ਚ ਪਾਰਟੀ ਦੇ ਕਾਰਕੁੰਨ ਅਤੇ ਲੋਕ ਪੁੱਜਣਗੇ।

ਤਿੰਨ ਭੱਠਿਆਂ ਦੇ ਮਾਲਿਕ ਨੇ ਪਾਲੇ ਅਜੀਬ ਸ਼ੋਂਕ,ਵੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

ਇਸ ਸੰਬੰਧੀ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੀ ਲੀਡਰਸ਼ਿਪ ਸੈਕਟਰ-43 ਸਥਿਤ ਦੁਸਹਿਰਾ ਗਰਾਊਂਡ ਪੁੱਜੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਜਰਨੈਲ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪਾਰਟੀ ਦੇ ਕਾਰਕੁੰਨਾਂ ਅਤੇ ਜਨਤਾ ਦੀ ਭਾਰੀ ਮੰਗ ‘ਤੇ ਅਰਵਿੰਦ ਕੇਜਰੀਵਾਲ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰੈਲੀ ਤੋਂ ਬਾਅਦ ਕੇਜਰੀਵਾਲ ਸਾਰੇ ਉਮੀਦਵਾਰਾਂ ਨਾਲ ਰੂ-ਬ-ਰੂ ਹੋਣਗੇ।

ਕੇਜਰੀਵਾਲ ਨੇ CM ਚੰਨੀ ‘ਤੇ ਸਾਧਿਆ ਨਿਸ਼ਾਨਾ, ਨਵਜੋਤ ਸਿੱਧੂ ਨੇ ਦਿੱਤਾ ਇਹ ਜਵਾਬ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਰੇਤ ਮਾਫੀਆ ਨੂੰ ਲੈ ਕੇ ਸ਼ਬਦੀ ਬਿਆਨਬਾਜ਼ੀ ਤੇਜ਼ ਹੁੁੰਦੀ ਜਾ ਰਹੀ ਹੈ। ਕੇਜਰੀਵਾਲ ਦੇ ਟਵੀਟ ਤੋਂ ਬਾਅਦ ਨਵਜੋਤ ਸਿੱਧੂ ਨੇ ਜਵਾਬੀ ਹਮਲਾ ਕਰਦਿਆਂ ਕਿਹਾ ਹੈ ਕਿ ਪੰਜਾਬ ਮਾਡਲ ਤੁਹਾਡੇ ਵਰਗੇ ਖਾਲ੍ਹੀ ਵਾਅਦਿਆਂ ਅਤੇ ਅਨੁਮਾਨਾਂ ’ਤੇ ਨਹੀਂ ਸਗੋਂ ਲੋੜੀਂਦੀ ਖੋਜ ’ਤੇ ਬਣਾਇਆ ਗਿਆ ਹੈ। ਰੇਤ ਮਾਈਨਿੰਗ ਵਿਚ 20,000 ਕਰੋੜ ਨਹੀਂ ਸਗੋਂ 2000 ਕਰੋੜ ਦੀ ਸਮਰੱਥਾ ਹੈ। ਜਦੋਂ ਕਿ ਸ਼ਰਾਬ ਵਿਚ 30,000 ਕਰੋੜ ਦੀ ਸੰਭਾਵਨਾ ਹੈ, ਜਿਸਦਾ ਤੁਸੀਂ ਦਿੱਲੀ ਵਿਚ ਨਿੱਜੀਕਰਨ ਕੀਤਾ ਹੈ ਅਤੇ ਦੀਪ ਮਲਹੋਤਰਾ ਅਤੇ ਚੱਢਾ ਵਰਗੇ ਲੋਕਾਂ ਨੂੰ ਮੁਫਤ ਦਿੱਤੀ ਹੋਈ ਹੈ।

ਹੁਣ Rajewal ਵੀ ਬਣਨਗੇ ਸਿਆਸੀ ਲੀਡਰ ? ਨਵੀਂ ਪਾਰਟੀ ਬਣਾਉਣ ‘ਤੇ Chaduni ਬਾਰੇ ਦਿੱਤਾ ਜੁਆਬ

ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਕਿ ਸਿਰਫ਼ ਚੋਣਾਂ ਵਿਚ ਦਿਖਾਈ ਦੇਣ ਵਾਲਾ ਸਿਆਸੀ ਸੈਲਾਨੀ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਜਾਣ ਸਕਦਾ। 5 ਸਾਲ ਜਦੋਂ ਤੁਸੀਂ ਪੰਜਾਬ ਤੋਂ ਦੂਰ ਸੀ, ਮੈਂ ਰੇਤ ਮਾਈਨਿੰਗ ਨੀਤੀ ਬਣਾਈ, ਇਸ ਨੂੰ ਮਾਈਨਿੰਗ ਮਾਫੀਆ ਵਿਰੁੱਧ ਲਾਗੂ ਕਰਨ ਲਈ ਲੜਿਆ ਅਤੇ ਲੋਕਾਂ ਦੇ ਮੁੱਦੇ ਚੁੱਕੇ। ਉਦੋਂ ਤੁਸੀਂ ਸਿਰ ਝੁਕਾ ਕੇ ਡਰੱਗ ਮਾਫੀਆ ਤੋਂ ਮੁਆਫ਼ੀ ਮੰਗਦੇ ਰਹੇ ਸੀ।

ਇਸ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਟੀ. ਵੀ. ਅਤੇ ਅਖ਼ਬਾਰ ਵਾਲਿਆਂ ਨੇ ਤੁਹਾਡੇ ਮੁੱਖ ਮੰਤਰੀ ਚੰਨੀ ਦੇ ਹਲਕੇ ’ਚ ਰੇਤਾ ਚੋਰੀ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਰੇਤ ਮਾਫ਼ੀਆ ਨਾਲ ਸੰਬੰਧ ਹੋਣ ਕਰਕੇ ਉਹ ਕੋਈ ਕਾਰਵਾਈ ਨਹੀਂ ਕਰ ਰਹੇ। ਬਾਦਲ ਅਤੇ ਕੈਪਟਨ ਸਾਹਿਬ ਦੋਵੇਂ ਇਸ ’ਤੇ ਚੁੱਪ ਹਨ। ਤੁਸੀਂ ਵੀ ਚੁੱਪ ਹੋ। ਕਿਉਂ? ਮੁੱਖ ਮੰਤਰੀ ਚੰਨੀ ਤੋਂ ਲੈ ਕੇ ਹੇਠਾਂ ਤੱਕ ਰੇਤਾ ਚੋਰੀ ਹੋ ਰਹੀ ਹੈ। ਜੇਕਰ ਰੇਤਾ ਚੋਰੀ ਨੂੰ ਰੋਕਿਆ ਜਾਵੇ ਤਾਂ 20 ਹਜ਼ਾਰ ਕਰੋੜ ਰੁਪਏ ਆਉਣਗੇ। ਇਸੇ ਟਵੀਟ ਦਾ ਨਵਜੋਤ ਸਿੱਧੂ ਨੇ ਆਪਣੇ ਟਵੀਟ ਰਾਹੀਂ ਕੇਜਰੀਵਾਲ ਨੂੰ ਜਵਾਬ ਦਿੱਤਾ ਹੈ।

Lakhimpur Kheri: ਆਸ਼ੀਸ਼ ਮਿਸ਼ਰਾ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਹੋਈ ਰੱਦ

0

ਲਖੀਮਪੁਰ ਖੀਰੀ ਮਾਮਲੇ ‘ਚ ਐਸਆਈਟੀ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਮਾਮਲੇ ਦੇ ਸੰਬੰਧ ‘ਚ ਆਸ਼ੀਸ਼ ਮਿਸ਼ਰਾ ਵੱਲੋਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

Punjab ਆਉਣ ਤੋਂ ਪਹਿਲਾਂ ਅਜਿਹਾ ਕੀ ਬੋਲੇ Ram Singh Rana ? ਜੋ ਸੁਣਕੇ ਪੰਜਾਬੀਆਂ ਨੂੰ ਚੜ੍ਹਿਆ ਚਾਅ

ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਹਾਲ ਹੀ ਵਿੱਚ ਅਦਾਲਤ ਦੇ ਹੁਕਮਾਂ ‘ਤੇ ਆਸ਼ੀਸ਼ ਮਿਸ਼ਰਾ ਸਮੇਤ 13 ਮੁਲਜ਼ਮਾਂ ‘ਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਜੋੜੀਆਂ ਸਨ, ਜਿਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਲਿਆ ਗਿਆ ਸੀ। ਇਨ੍ਹਾਂ ਸਾਰੀਆਂ ਧਾਰਾਵਾਂ ਤਹਿਤ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੇ ਦੂਜੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਹੁਣ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ BJP ‘ਚ ਹੋ ਸਕਦੇ ਹਨ ਸ਼ਾਮਿਲ !

0

ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਜਲਦ ਹੀ ਕਾਂਗਰਸ ਨੂੰ ਵੱਡਾ ਝਟਕਾ ਦੇ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਛੱਡਣ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸ ਦਾ ਕਾਰਨ ਉਨ੍ਹਾਂ ਦੀਆਂ ਪਾਰਟੀ ਗਤੀਵਿਧੀਆਂ ਤੋਂ ਪੈਦਾ ਹੋਈ ਦੂਰੀ ਹੈ। ਉਹ ਪ੍ਰਚਾਰ ਕਮੇਟੀ ਤੋਂ ਲੈ ਕੇ ਸਕਰੀਨਿੰਗ ਕਮੇਟੀ ਤੱਕ ਕਿਸੇ ਵੀ ਲਹਿਰ ਵਿਚ ਨਜ਼ਰ ਨਹੀਂ ਆ ਰਹੇ। ਉਨ੍ਹਾਂ ਸੰਬੰਧੀ ਇਹ ਚਰਚਾ ਹੈ ਕਿ ਉਹ ਕਾਂਗਰਸ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸਿਆਸੀ ਭਵਿੱਖ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਭਾਜਪਾ ‘ਚ ਵੀ ਸ਼ਾਮਲ ਹੋ ਸਕਦੇ ਹਨ।

ਮੈਂ ਨਹੀਂ ਹਾਂ ਕਿਸੇ ਦਾ CM ਚਿਹਰਾ, ਮੈਂਨੂੰ ਤਾਂ ਰਾਸ਼ਟਰਪਤੀ ਦਾ ਵੀ ਆਫ਼ਰ ਆਇਆ : ਰਾਜੇਵਾਲ

ਹਰ ਰੋਜ਼ ਹੀ ਸਿਆਸਤ ‘ਚ ਪਾਰਟੀ ਬਦਲ ਚੱਲ ਰਿਹਾ ਹੈ। ਪੰਜਾਬ ‘ਚ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ ‘ਤੇ ਰਾਣਾ ਸੋਢੀ ਨਿਸ਼ਾਨੇ ‘ਤੇ ਆ ਗਏ ਹਨ। ਜਦੋਂ ਮੰਤਰੀਆਂ ਦੇ ਨਾਵਾਂ ਦਾ ਨਵੇਂ ਸਿਰੇ ਤੋਂ ਫ਼ੈਸਲਾ ਹੋਇਆ ਤਾਂ ਕੈਪਟਨ ਸਰਕਾਰ ਵਿਚ ਖੇਡ ਮੰਤਰੀ ਰਹੇ ਸੋਢੀ ਮੰਤਰੀ ਮੰਡਲ ਤੋਂ ਬਾਹਰ ਸਨ। ਫਿਰ ਸਪੱਸ਼ਟ ਹੋ ਗਿਆ ਕਿ ਕੈਪਟਨ ਨਾਲ ਨੇੜਤਾ ਦਾ ਖਾਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਿਆ।

ਪੰਜਾਬ ‘ਚ ਕੈਪਟਨ ਦੀ ਥਾਂ ਸੀਐੱਮ ਚਰਨਜੀਤ ਚੰਨੀ ਬਣੇ ਤਾਂ ਰਾਹੁਲ ਗਾਂਧੀ ਨੇ ਕੈਬਨਿਟ ‘ਚੋਂ ਬਾਹਰ ਹੋਏ ਆਗੂਆਂ ਨਾਲ ਮੁਲਾਕਾਤ ਕੀਤੀ। ਰਾਣਾ ਸੋਢੀ ਵੀ ਇਸ ਵਿਚ ਸ਼ਾਮਲ ਸਨ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਸਥਾਨ ਅਤੇ ਸਨਮਾਨ ਦਿਤਾ ਜਾਵੇਗਾ।

Punjab ਆਉਣ ਤੋਂ ਪਹਿਲਾਂ ਅਜਿਹਾ ਕੀ ਬੋਲੇ Ram Singh Rana ? ਜੋ ਸੁਣਕੇ ਪੰਜਾਬੀਆਂ ਨੂੰ ਚੜ੍ਹਿਆ ਚਾਅ

ਇਸ ਦੇ ਨਾਲ ਹੀ ਭਾਵੇਂ ਕਾਂਗਰਸ ਹਾਈਕਮਾਂਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਅਤੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਕੇ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਰਾਣਾ ਸੋਢੀ ਨੂੰ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿਤੀ ਗਈ, ਜਿਸ ਤੋਂ ਉਹ ਨਾਰਾਜ਼ ਦੱਸੇ ਜਾ ਰਹੇ ਹਨ।

ਸਿਆਸੀ ਚਰਚਾਵਾਂ ਮੁਤਾਬਕ ਸਾਬਕਾ ਮੰਤਰੀ ਰਾਣਾ ਸੋਢੀ ਪਰਿਵਾਰ 2 ਸੀਟਾਂ ਤੋਂ ਚੋਣ ਲੜ ਸਕਦੇ ਹਨ। ਰਾਣਾ ਸੋਢੀ ਇਸ ਵੇਲੇ ਗੁਰੂਹਰਸਹਾਏ ਤੋਂ ਵਿਧਾਇਕ ਹਨ ਪਰ ਫਿਰੋਜ਼ਪੁਰ ਸ਼ਹਿਰ ਤੋਂ ਚੋਣ ਲੜਨ ਦੇ ਵੀ ਚਾਹਵਾਨ ਹਨ। ਦੱਸਣਯੋਗ ਹੈ ਕਿ ਰਾਣਾ ਸੋਢੀ ਗੁਰੂਹਰਸਹਾਏ ਤੋਂ ਲਗਾਤਾਰ 4 ਵਾਰ ਵਿਧਾਇਕ ਬਣੇ ਹਨ। ਚਰਚਾ ਹੈ ਕਿ ਇਸ ਵਾਰ ਉਹ ਫਿਰੋਜ਼ਪੁਰ ਸ਼ਹਿਰ ਤੋਂ ਚੋਣ ਲੜ ਸਕਦੇ ਹਨ।

ਪੰਜਾਬ ਪੁਲਿਸ ‘ਚ 77 ਅਧਿਕਾਰੀਆਂ ਦਾ ਹੋਇਆ ਤਬਾਦਲਾ

0

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਹੋਇਆ ਹੈ। ਜਾਣਕਾਰੀ ਅਨੁਸਾਰ 77 Inspectors ਦਾ ਤਬਾਦਲਾ ਹੋ ਗਿਆ ਹੈ। ਦੇਖੋ ਲਿਸਟ

 

ਗੁਰਨਾਮ ਸਿੰਘ ਚੜੂਨੀ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

0

ਗੁਰਨਾਮ ਸਿੰਘ ਚੜੂਨੀ ਵਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ‘ਚ ਗੁਰਨਾਮ ਸਿੰਘ ਚੜੂਨੀ ਵਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ।

ਮੈਂ ਨਹੀਂ ਹਾਂ ਕਿਸੇ ਦਾ CM ਚਿਹਰਾ, ਮੈਂਨੂੰ ਤਾਂ ਰਾਸ਼ਟਰਪਤੀ ਦਾ ਵੀ ਆਫ਼ਰ ਆਇਆ : ਰਾਜੇਵਾਲ

ਉਨ੍ਹਾਂ ਨੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਨਾਂ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਆਸਤ ਵੱਲ ਆਪਣਾ ਪਹਿਲਾ ਕਦਮ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਆਸਤ ਚ ਬਦਲਾਅ ਲਿਆਉਣ ਦੀ ਲੋੜ ਹੈ।

ਗੁਰਨਾਮ ਸਿੰਘ ਚੜੂਨੀ ਅੱਜ ਨਵੀਂ ਸਿਆਸੀ ਪਾਰਟੀ ਦਾ ਕਰਨਗੇ ਐਲਾਨ

0

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਚੰਡੀਗੜ੍ਹ ਵਿੱਚ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਵੱਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ।

Patiala ‘ਚ Famous ਹੋਗੀ Home Made ਬਰਫ਼ੀ

ਵੀਰਵਾਰ ਰਾਤ ਕੁਰੂਕਸ਼ੇਤਰ ਜ਼ਿਲ੍ਹੇ ਦੇ ਆਪਣੇ ਪਿੰਡ ਪਰਤਣ ਉਤੇ ਚੜੂਨੀ ਦਾ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਪੰਜਾਬ ‘ਚ ਚੋਣ ਨਹੀਂ ਲੜਨਗੇ।

ਮੈਂ ਨਹੀਂ ਹਾਂ ਕਿਸੇ ਦਾ CM ਚਿਹਰਾ, ਮੈਂਨੂੰ ਤਾਂ ਰਾਸ਼ਟਰਪਤੀ ਦਾ ਵੀ ਆਫ਼ਰ ਆਇਆ : ਰਾਜੇਵਾਲ

ਗੁਰਨਾਮ ਸਿੰਘ ਚੜੂਨੀ ਚੰਡੀਗੜ੍ਹ ‘ਚ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਆਪਣੇ ਮਿਸ਼ਨ ਪੰਜਾਬ 2022 ਤਹਿਤ ਗੁਰਨਾਮ ਸਿੰਘ ਚੜੂਨੀ ਚਾਹੁੰਦੇ ਹਨ ਕਿ ਕਿਸਾਨ, ਮਜ਼ਦੂਰ, ਵਪਾਰੀ ਅਤੇ ਆਮ ਲੋਕ ਰਵਾਇਤੀ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਹਟਾਉਣ ਲਈ ਚੋਣ ਲੜਨ।