Home Blog Page 2232

ਪੰਜਾਬੀਆਂ ਦੇ ਹਰਮਨ ਪਿਆਰੇ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

0

ਪੰਜਾਬ ਗਿਨਕੋ ਚੇਅਰਮੈਨ ਧਨਜੀਤ ਸਿੰਘ ਧਨੀ ਪੁੱਜੇ ਤਪਾ ਮੰਡੀ

ਤਪਾ ਪੁੱਜਣ ਤੇ ਗਲਾਂ ਵਿੱਚ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਾ ਕੇ ਨੌਜਵਾਨ ਨੇ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਲਈ ਹਰਮਨ ਪਿਆਰੇ ਮੁੱਖ ਮੰਤਰੀ ਸਿੱਧ ਹੋਏ ਹਨ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਗਿਨਕੋ ਲਿਮਟਿਡ ਦੇ ਚੇਅਰਮੈਨ ਸਰਦਾਰ ਧਨਜੀਤ ਸਿੰਘ ਧਨੀ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ। ਉਹ ਅੱਜ ਢਿਲਵਾਂ ਵਿਖੇ ਵਿਸ਼ੇਸ਼ ਤੌਰ ਤੇ ਪੁੱਜੇ ਹੋਏ ਸਨ। ਜਿੱਥੇ ਉਨ੍ਹਾਂ ਦੇ ਸਵਾਗਤ ਲਈ ਨੌਜਵਾਨਾਂ ਨੇ ਪੰਜਾਬ ਦੇ ਚੇਅਰਮੈਨ ਨਿਯੁਕਤ ਹੋਣ ਦੀ ਖੁਸ਼ੀ ਵਿਚ ਗਲਾ ਚ ਹਾਰ ਪਾਕੇ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ।

Mercedes ਦੇ ਬਰਾਬਰ ਝੋਟੇ, ਵੇਖੋ ਮੰਡੀ ‘ਚ ! | On Air

ਪੰਜਾਬ ਗਿਨਕੋ ਲਿਮਟਿਡ ਦੇ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਚੇਅਰਮੈਨ ਲਾਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਤਨਦੇਹੀ, ਈਮਾਨਦਾਰੀ ਅਤੇ ਲਗਨ ਨਾਲ ਕੰਮ ਕਰਕੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮਹਿਕਮੇ ਨਾਲ ਸਬੰਧਤ ਕਿਸਾਨ ਭਰਾਵਾਂ ਅਤੇ ਜਿੰਨੇ ਵੀ ਪ੍ਰਾਜੈਕਟ ਚੱਲ ਰਹੇ ਹਨ। ਲੋਕਾਂ ਨੂੰ ਇਸਦੇ ਚੰਗੇ ਲਾਭ ਪ੍ਰਾਪਤ ਹੋਣਗੇ।

ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਉਨ੍ਹਾਂ ਸੈਂਟਰ ਸਰਕਾਰ ਵੱਲੋਂ ਐਲਾਨੇ ਗਏ ਖੇਤੀ ਕਾਨੂੰਨਾਂ ਤੇ ਬੋਲਦੇ ਕਿਹਾ ਕਿ ਇਕ ਸਾਲ ਤੋਂ ਬਾਅਦ ਵੱਡੀ ਜਿੱਤ ਪ੍ਰਾਪਤ ਕਰਕੇ ਪਹੁੰਚੀਆਂ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਭਰਾਵਾਂ ਨੇ ਲੰਬੇ ਸੰਘਰਸ਼ ਦੌਰਾਨ ਗਰਮੀ-ਸਰਦੀ ਵਿੱਚ ਸੰਘਰਸ਼ ਰਾਹੀ ਕਰੜੀ ਮਿਹਨਤ ਅਤੇ ਸ਼ਹੀਦੀਆਂ ਦਿੱਤੀਆਂ ਹਨ। ਜਿਸ ਦੇ ਚੱਲਦਿਆਂ ਅੱਜ ਵੱਡੇ ਕਿਸਾਨੀ ਅੰਦੋਲਨ ਦੀ ਜਿੱਤ ਹੋਈ ਹੈ। ਜਿਸ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਨੂੰ ਮੁਬਾਰਕਬਾਦ ਦਿੰਦੇ ਹਨ। 2022 ਚੋਣਾਂ ਤੇ ਬੋਲਦੇ ਕਿਹਾ ਕਿ ਦੁਬਾਰਾ ਫਿਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ।

ਦਿੱਲੀ ‘ਚ RSS ਵਾਲੇ ਧੀਆਂ ਭੈਣਾ ਨੂੰ ਕਰਦੇ ਨੇ ਤੰਗ ਪਰੇਸ਼ਾਨ ? ਬੇਖੌਫ ਹੋ ਕੇ ਬੋਲੀ ਮੁਸਲਿਮ ਔਰਤ | On Air

ਦੁਬਾਰਾ ਫਿਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਬਣਨਗੇ ਕਿਉਂਕਿ ਬਹੁਤ ਘੱਟ ਸਮੇਂ ਵਿੱਚ ਹੀ ਵੱਡੇ ਕੀਤੇ ਐਲਾਨਾਂ ਨੂੰ ਲਾਗੂ ਕਰਕੇ ਪੰਜਾਬ ਅੰਦਰ ਵਿਕਾਸ ਕਾਰਜਾਂ ਰਾਹੀਂ ਪੰਜਾਬ ਦੀ ਤਰੱਕੀ ਕੀਤੀ ਹੈ। ਪੰਜਾਬੀਆਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਗੇ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਨੌਜਵਾਨਾਂ ਤੇ ਬੋਲਦੇ ਕਿਹਾ ਕਿ ਨੌਜਵਾਨ ਪਾਰਟੀ ਲਈ ਦਿਨ-ਰਾਤ ਮਿਹਨਤਾਂ ਕਰਕੇ ਪਾਰਟੀ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹਨ। ਆਉਣ ਵਾਲੀਆਂ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਨੌਜਵਾਨ ਵੱਡਾ ਰੋਲ ਅਦਾ ਕਰਨਗੇ।

ਸ਼ਾਵਾ ਨੀ ਗਿਰਧਾਰੀ ਲਾਲ ਦੇ ਪਿਆਰ ਭਰੇ ਗੀਤ ਨੇ ਸਭ ਨੂੰ ਮੋਹ ਲਿਆ : ਜੱਟ ਨਾਲ ਯਾਰੀਆਂ

0

ਪਿਆਰ ਨੂੰ ਪਰਿਭਾਸ਼ਿਤ ਕਰਨ ਵਾਲਾ ਸ਼ਾਵਾ ਨੀ ਗਿਰਧਾਰੀ ਲਾਲ ਫਿਲਮ ਦਾ ਨਵੀਨਤਮ ਗੀਤ ‘ਜੱਟ ਨਾਲ ਯਾਰੀਆਂ’ ਜੋ ਅੱਜ ਸਵੇਰੇ ਹੰਬਲ ਮਿਊਜ਼ਿਕ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ। ਇਸ ਗੀਤ ਨੂੰ ਕਮਲ ਖਾਨ ਨੇ ਗਾਇਆ ਹੈ ਅਤੇ ਹੈਪੀ ਰਾਏਕੋਟੀ ਨੇ ਲਿਖਿਆ, ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਇਸ ਗੀਤ ਨੂੰ ਪੰਜਾਬੀ ਫ਼ਿਲਮ ਜਗਤ ਦੀਆਂ ਪ੍ਰਤਿਭਾਸ਼ਾਲੀ ਅਤੇ ਖੂਬਸੂਰਤ ਅਭਿਨੇਤਰੀਆਂ ਹਿਮਾਂਸ਼ੀ ਖੁਰਾਣਾ ਅਤੇ ਸਾਰਾ ਗੁਰਪਾਲ ਦੇ ਨਾਲ-ਨਾਲ ਫਿਲਮ ਦੇ ਹੁਨਰਮੰਦ ਲੇਖਕ-ਨਿਰਦੇਸ਼ਕ-ਅਦਾਕਾਰ ਗਿੱਪੀ ਗਰੇਵਾਲ ‘ਤੇ ਫਿਲਮਾਇਆ ਗਿਆ ਹੈ।

ਜਿਵੇਂ ਕਿ ਅਸੀਂ ਗੀਤ ਦੀ ਵੀਡੀਓ ਵਿਚ ਦੇਖਿਆ ਹੈ ਕਿ ਪੰਜਾਬ ਦੇ ਅਸਲ ਰੰਗਾਂ ਅਤੇ ਸੱਭਿਆਚਾਰਕ ਪਹਿਲੂਆਂ ਨੂੰ ਫਿਲਮ ਨਿਰਮਾਤਾਵਾਂ ਨੇ ਬੜੇ ਸੋਹਣੇ ਤਰੀਕੇ ਨਾਲ ਉਜਾਗਰ ਕੀਤਾ ਹੈ। ਗੀਤ ਵਿੱਚ, ਗਿਰਧਾਰੀ ਲਾਲ (ਗਿੱਪੀ ਗਰੇਵਾਲ) ਦੋ ਕੁੜੀਆਂ (ਹਿਮਾਂਸ਼ੀ ਖੁਰਾਣਾ ਅਤੇ ਸਾਰਾ ਗੁਰਪਾਲ) ਬਾਰੇ ਕਲਪਨਾ ਕਰਦਾ ਹੈ, ਜਿਨ੍ਹਾਂ ਨਾਲ ਜ਼ਿੰਦਗੀ ਬਤੀਤ ਕਰਨਾ ਸਹੀ ਸਮਝਦਾ ਹੈ ਪਰ ਉਸ ਨੂੰ ਸਿਰਫ਼ ਇੱਕ ਨੂੰ ਚੁਣਨਾ ਹੈ।

ਫ਼ਿਲਮ ਦੇ ਨਿਰਮਾਤਾ ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਅਤੇ ਓਮਜੀ ਸਟਾਰ ਸਟੂਡੀਓਜ਼ (ਵਿਤਰਕ ਵੀ) ਨੇ ਇਸ ਫਿਲਮ ਨੂੰ ਵੱਧ ਤੋਂ ਵੱਧ ਕਲਾਕਾਰਾਂ ਨਾਲ ਸਾਲ ਦੀ ਸਭ ਤੋਂ ਵੱਡੀ ਧਮਾਕੇਦਾਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਹੈ। 17 ਦਸੰਬਰ 2021 ਨੂੰ ਆਪਣੇ ਨਜ਼ਦੀਕੀ ਸਿਨੇਮਾ ਹਾਲਾਂ ਵਿੱਚ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ਦੇਖਣਾ ਨਾ ਭੁਲਣਾ।

ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਚਾਰਧਾਮ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ

0

ਸੁਪਰੀਮ ਕੋਰਟ ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਚਾਰਧਾਮ ਰੋਡ ਪ੍ਰੋਜੈਕਟ (Chardham Road Project) ਲਈ ਡਬਲ ਲੇਨ (Dobule lane on Chardham Road Project) ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਾਬਕਾ ਜੱਜ ਜਸਟਿਸ ਏ. ਦੇ. ਸੀਕਰੀ (former Supreme Court judge AK Sikri) ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਗਈ ਹੈ। ਸੁਪਰੀਮ ਕੋਰਟ ਦਾ ਇਹ ਫੈਸਲਾ ਮੋਦੀ ਸਰਕਾਰ ਲਈ ਰਾਹਤ ਵਾਲਾ ਹੈ। ਸੁਪਰੀਮ ਕੋਰਟ ਨੇ ਆਲ-ਵੇਦਰ ਹਾਈਵੇਅ ਪ੍ਰਾਜੈਕਟ ‘ਚ ਸੜਕ ਦੀ ਚੌੜਾਈ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਡਬਲ ਲੇਨ ਹਾਈਵੇਅ ਦੇ ਨਿਰਮਾਣ ਲਈ ਰਸਤਾ ਸਾਫ਼ ਹੋ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਨਿਆਇਕ ਸਮੀਖਿਆ ਵਿੱਚ ਫੌਜ ਦੇ ਸੁਰੱਖਿਆ ਸਰੋਤਾਂ ਦਾ ਫੈਸਲਾ ਨਹੀਂ ਕਰ ਸਕਦੀ। ਅਦਾਲਤ ਨੇ ਕਿਹਾ ਕਿ ਰੱਖਿਆ ਮੰਤਰਾਲੇ ਦੀ ਹਾਈਵੇਅ ਲਈ ਸੜਕ ਦੀ ਚੌੜਾਈ ਵਧਾਉਣ ਦੀ ਕੋਈ ਇੱਛਾ ਨਹੀਂ ਹੈ।

ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਰੱਖਿਆ ਮੰਤਰਾਲੇ ਨੇ ਕਿਹਾ ਸੀ ਕਿ ਇਸ ਸੜਕ ਦੇ ਬਣਨ ਨਾਲ ਭਾਰਤੀ ਫੌਜ ਲਈ ਟੈਂਕਾਂ ਅਤੇ ਹਥਿਆਰਾਂ ਨਾਲ ਸਰਹੱਦ ਤੱਕ ਪਹੁੰਚਣਾ ਆਸਾਨ ਹੋ ਜਾਵੇਗਾ ਅਤੇ ਪਹਾੜੀ ਖੇਤਰਾਂ ਵਿੱਚ ਸੰਪਰਕ ਵਧੇਗਾ। ਇੱਕ ਐਨਜੀਓ ਨੇ ਸੜਕ ਨੂੰ 10 ਮੀਟਰ ਚੌੜੀ ਡਬਲ ਲੇਨ ਕਰਨ ਦੀ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਦੇਸ਼ ਦੀਆਂ ਰੱਖਿਆ ਲੋੜਾਂ ਦੇ ਆਧਾਰ ‘ਤੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਬਰਕਰਾਰ ਰੱਖਿਆ। ਪਰ ਵਾਤਾਵਰਣ ਸੰਬੰਧੀ ਚਿੰਤਾਵਾਂ ‘ਤੇ ਨਜ਼ਰ ਰੱਖਣ ਲਈ ਸਾਬਕਾ ਜਸਟਿਸ ਏ ਕੇ ਸੀਕਰੀ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਗਈ ਸੀ। ਕਮੇਟੀ ਸਿੱਧੇ ਸੁਪਰੀਮ ਕੋਰਟ ਨੂੰ ਰਿਪੋਰਟ ਕਰੇਗੀ। ਚਾਰਧਾਮ ਪ੍ਰੋਜੈਕਟ ਦਾ ਉਦੇਸ਼ ਪਹਾੜੀ ਰਾਜ ਦੇ ਚਾਰ ਪਵਿੱਤਰ ਸਥਾਨਾਂ ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ ਬਦਰੀਨਾਥ ਨੂੰ ਹਰ ਮੌਸਮ ਵਿੱਚ ਜੋੜਨਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹਰ ਮੌਸਮ ਵਿੱਚ ਚਾਰਧਾਮ ਯਾਤਰਾ ਕੀਤੀ ਜਾ ਸਕੇਗੀ।

ਦਿੱਲੀ ‘ਚ RSS ਵਾਲੇ ਧੀਆਂ ਭੈਣਾ ਨੂੰ ਕਰਦੇ ਨੇ ਤੰਗ ਪਰੇਸ਼ਾਨ ? ਬੇਖੌਫ ਹੋ ਕੇ ਬੋਲੀ ਮੁਸਲਿਮ ਔਰਤ | On Air

ਇਸ ਪ੍ਰਾਜੈਕਟ ਤਹਿਤ 900 ਕਿਲੋਮੀਟਰ ਲੰਬੀ ਸੜਕ ਦਾ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ, ਜਿਸ ਵਿੱਚੋਂ ਹੁਣ ਤੱਕ 400 ਕਿਲੋਮੀਟਰ ਸੜਕ ਚੌੜੀ ਕੀਤੀ ਜਾ ਚੁੱਕੀ ਹੈ। ਇਕ ਅੰਦਾਜ਼ੇ ਅਨੁਸਾਰ ਹੁਣ ਤੱਕ 25 ਹਜ਼ਾਰ ਦਰੱਖਤ ਕੱਟੇ ਜਾ ਚੁੱਕੇ ਹਨ, ਜਿਸ ਕਾਰਨ ਵਾਤਾਵਰਣ ਪ੍ਰੇਮੀ ਨਾਰਾਜ਼ ਹਨ। ਐਨਜੀਟੀ ਦੇ 26 ਸਤੰਬਰ 2018 ਦੇ ਹੁਕਮਾਂ ਤੋਂ ਬਾਅਦ ਐਨਜੀਓ ‘Citizens for Green Doon’ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਐਨਜੀਟੀ ਨੇ ਵੱਡੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਸੀ। ਗੈਰ ਸਰਕਾਰੀ ਸੰਗਠਨ ਨੇ ਦਾਅਵਾ ਕੀਤਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਦੇ ਵਾਤਾਵਰਣ ਨੂੰ ਹੋਏ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾਵੇਗੀ।

ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫੈਸਲੇ ਨੂੰ ਰਾਮ ਰਹੀਮ ਨੇ ਹਾਈਕੋਰਟ ‘ਚ ਦਿੱਤੀ ਚੁਣੌਤੀ, CBI ਜਾਂਚ ਦੀ ਕੀਤੀ ਮੰਗ

0

ਹਰਿਆਣਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹੁਣ ਹਾਈਕੋਰਟ ‘ਚ ਮੰਗ ਦਾਖਲ ਕਰਦੇ ਹੋਏ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ’ਚ ਦਰਜ ਹੋਈਆਂ ਸਾਰੀਆਂ ਐੱਫ.ਆਈ.ਆਰ. ਦੀ ਸੀ.ਬੀ.ਆਈ. ਤੋਂ ਹੀ ਜਾਂਚ ਕਰਵਾਈ ਜਾਵੇ। ਹਾਈਕੋਰਟ ਨੇ ਰਾਮ ਰਹੀਮ ਦੀ ਮੰਗ ‘ਤੇ ਬਿਨ੍ਹਾਂ ਆਦੇਸ਼ ਜਾਰੀ ਕੀਤੇ ਹੁਣ 21 ਦਸੰਬਰ ਨੂੰ ਸੁਣਵਾਈ ਦਾ ਫੈਸਲਾ ਲਿਆ ਹੈ।

ਰਾਮ ਰਹੀਮ ਨੇ ਪਟੀਸ਼ਨ ਦਾਖ਼ਲ ਕਰਦੇ ਹੋਏ ਦੱਸਿਆ ਕਿ ਸਾਬਕਾ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ। ਸਰਕਾਰ ਬਦਲਣ ਤੋਂ ਬਾਅਦ ਇਸ ਮਾਮਲੇ ਦਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਮੌਜੂਦਾ ਸਰਕਾਰ ਨੇ ਸੀ.ਬੀ.ਆਈ. ਨੂੰ ਸੌਂਪੇ ਬੇਅਦਬੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਵਾਪਸ ਲੈ ਕੇ ਇਨ੍ਹਾਂ ਨੂੰ ਐੱਸ.ਆਈ.ਟੀ. ਨੂੰ ਸੌਂਪ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ’ਚ ਹੁਣ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਲਾਭ ਪ੍ਰਾਪਤ ਕਰਨ ਲਈ ਪਟੀਸ਼ਨਕਰਤਾ ਦਾ ਨਾਮ ਘਸੀਟਿਆ ਜਾ ਰਿਹਾ ਹੈ। ਅਜਿਹੇ ’ਚ ਨਿਰਪੱਖ ਜਾਂਚ ਸੀ.ਬੀ.ਆਈ. ਹੀ ਕਰ ਸਕਦੀ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ।

ਚੋਣਾਂ ਤੋਂ ਪਹਿਲਾਂ Mayawati ਦਾ ਵੱਡਾ ਬਿਆਨ

0

ਨਵੀਂ ਦਿੱਲੀ: ਬਸਪਾ ਮੁਖੀ Mayawati ਦਾ ਬਿਆਨ ਸਾਹਮਣੇ ਆਇਆ ਹੈ। Mayawati ਨੇ ਕਿਹਾ ਕਿ ਮੈਨੂੰ ਆਸ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗਠਜੋੜ ਚੋਣਾਂ ਵਿੱਚ ਸੱਤਾ ਹਾਸਲ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਨਾਲ ਸੱਤਾ ਵਿੱਚ ਆਵਾਂਗੇ ਅਤੇ ਪੰਜਾਬ ਦਾ ਵਿਕਾਸ ਕਰਾਂਗੇ।

ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਦੱਸ ਦਈਏ ਕਿ ਆਗਾਮੀ ਚੋਣਾਂ ਲਈ ਹਰ ਕੋਈ ਪਾਰਟੀ ਪੱਬਾਂ ਪਾਰ ਤਿਆਰੀਆਂ ਵਿੱਚ ਜੁਟੀਆਂ ਹੋਈ ਹੈ ਅਤੇ ਹਰ ਕੋਈ ਪਾਰਟੀ ਆਪਣੀ ਸੱਤਾ ਬਣਾਉਣ ਲਈ ਲੋਕਾਂ ਨਾਲ ਕਈ ਵਾਅਦੇ ਕਰ ਰਹੀਆਂ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਹੜੀ ਪਾਰਟੀ ਦੀ ਜਿੱਤ ਹੋਵੇਗੀ ਅਤੇ ਕਿਹੜੀ ਪਾਰਟੀ ਪੰਜਾਬ ਦਾ ਵਿਕਾਸ ਕਰੇਗੀ।

ਕਿਸਾਨ ਅੰਦੋਲਨ ਅਤੇ ਪਰਾਲੀ ਮਾਮਲੇ ‘ਚ ਦਰਜ ਕੇਸ ਰੱਦ ਕਿਉਂ ਨਹੀਂ ਕਰ ਰਹੀ ਚੰਨੀ ਸਰਕਾਰ : ਕੁਲਤਾਰ ਸਿੰਘ ਸੰਧਵਾਂ

0

ਮੁੱਖ ਮੰਤਰੀ ਚੰਨੀ ਜਨਤਕ ਤੌਰ ‘ਤੇ ਅਤੇ ਕਿਸਾਨਾਂ ਨਾਲ ਮੀਟਿੰਗਾਂ ਦੌਰਾਨ ਕਰ ਚੁੱਕੇ ਹਨ ਕੇਸ ਰੱਦ ਕਰਨ ਦਾ ਐਲਾਨ

ਖੱਟਰ ਸਰਕਾਰ ਵਾਂਗ ਮੋਦੀ ਦੇ ਇਸ਼ਾਰਿਆਂ ‘ਤੇ ਚੱਲ ਰਹੀ ਚੰਨੀ ਸਰਕਾਰ: ‘ਆਪ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ  ਨੂੰ ਘੇਰਦਿਆਂ ਪੁੱਛਿਆ ਕਿ, ”ਪੰਜਾਬ ਸਰਕਾਰ ਕਾਲ਼ੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਅਤੇ ਪਰਾਲੀ ਸਾੜਨ ਨਾਲ ਸੰਬੰਧਿਤ  ਕਿਸਾਨਾਂ ‘ਤੇ ਦਰਜ ਪੁਲੀਸ ਕੇਸਾਂ ਨੂੰ ਰੱਦ ਕਰਨ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਂ ਲਿਖਤੀ ਹੁਕਮ ਜਾਰੀ ਕਰਨ ‘ਚ ਆਨਾਕਾਨੀ ਕਿਉਂ ਹੋ ਰਹੀ ਹੈ।” ਸੰਧਵਾਂ ਨੇ ਮੰਗ ਕੀਤੀ ਕਿ ਨੋਟੀਫ਼ਿਕੇਸ਼ਨ ਜਾਂ ਲਿਖਤੀ ਹੁਕਮ ਤੁਰੰਤ ਜਾਰੀ ਕੀਤੇ ਜਾਣ।

ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਬਰਨ ਕਾਲੇ ਖੇਤੀ ਕਾਨੂੰਨ ਥੋਪਣ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਸੀ ਤਾਂ ਉਸ ਸਮੇਂ ਦੌਰਾਨ ਕਾਂਗਰਸ ਸਰਕਾਰ ਦੀ ਪੁਲੀਸ ਨੇ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਐਲਾਨਾਂ ਦੇ ਬਾਵਜੂਦ ਵੀ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਨਹੀਂ ਹੋਏੇ। ਸੰਧਵਾਂ ਨੇ ਕਿਹਾ ਕਿ ‘ਐਲਾਨਜੀਤ ਸਿੰਘ’ ਵਜੋਂ ਮਸ਼ਹੂਰ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਜਨਤਕ ਤੌਰ ‘ਤੇ ਅਤੇ ਕਿਸਾਨਾਂ ਨਾਲ ਮੀਟਿੰਗਾਂ ਦੌਰਾਨ ਐਲਾਨ ਕੀਤੇ ਗਏ ਸਨ ਕਿ ਪੰਜਾਬ ਸਰਕਾਰ ਕਿਸਾਨਾਂ ਖ਼ਿਲਾਫ਼ ਸੰਘਰਸ਼ ਸਮੇਂ ਦੇ ਅਤੇ ਪਰਾਲੀ ਸਾੜਨ ਦੇ ਪੁਲੀਸ ਕੇਸ ਰੱਦ ਕਰੇਗੀ, ਪ੍ਰੰਤੂ ਅਜੇ ਤੱਕ ਨੋਟੀਫ਼ਿਕੇਸ਼ਨ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਸੰਧਵਾਂ ਨੇ ਦੋਸ਼ ਲਾਇਆ ਕਿ ਐਲਾਨਜੀਤ ਸਿੰਘ ਮੁੱਖ ਮੰਤਰੀ ਦੇ ਐਲਾਨਾਂ ਦਾ ਸੱਚ ਲੋਕਾਂ ਸਾਹਮਣੇ ਨਹੀਂ ਆਇਆ ਕਿ ਪੰਜਾਬ ਪੁਲੀਸ ਨੇ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਰੱਦ ਕਰ ਦਿੱਤੇ ਹਨ ਜਾਂ ਨਹੀਂ। ਇਸ ਲਈ ਜ਼ਰੂਰੀ ਹੈ ਕਿ ਚੰਨੀ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਪੁਲੀਸ ਕੇਸਾਂ ਨੂੰ ਰੱਦ ਕਾਰਨ ਬਾਰੇ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ।

ਦਿੱਲੀ ‘ਚ RSS ਵਾਲੇ ਧੀਆਂ ਭੈਣਾ ਨੂੰ ਕਰਦੇ ਨੇ ਤੰਗ ਪਰੇਸ਼ਾਨ ? ਬੇਖੌਫ ਹੋ ਕੇ ਬੋਲੀ ਮੁਸਲਿਮ ਔਰਤ | On Air

ਕੁਲਤਾਰ ਸਿੰਘ ਸੰਧਵਾਂ ਨੇ ਨਰਿੰਦਰ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਖ਼ਿਲਾਫ਼ ਦਰਜ ਪੁਲੀਸ ਕੇਸਾਂ ਤੋਂ ਇਹ ਕਹਿ ਕੇ ਪੱਲ੍ਹਾ ਝਾੜ ਰਹੇ ਹਨ ਕਿ ਇਹ ਮਾਮਲਾ ਸੂਬਿਆਂ ਦੇ ਅਧਿਕਾਰ ਖੇਤਰ ਦਾ ਹੈ ਅਤੇ ਇਸ ਬਾਰੇ ਸੂਬਾ ਸਰਕਾਰਾਂ ਫ਼ੈਸਲੇ ਲੈਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੀ ਪੁਲੀਸ ਇਨ੍ਹਾਂ ਸੂਬਾ ਸਰਕਾਰਾਂ ਅਧੀਨ ਹੈ, ਪਰ ਦਿੱਲੀ ਦੀ ਪੁਲੀਸ ਕੇਂਦਰੀ ਗ੍ਰਹਿ ਮੰਤਰਾਲੇ ਭਾਵ ਮੋਦੀ ਸਰਕਾਰ ਦੇ ਅਧੀਨ ਕੰਮ ਕਰਦੀ ਹੈ। ਇਸ ਲਈ ਦਿੱਲੀ ‘ਚ ਕਿਸਾਨਾਂ ਅਤੇ ਉਨ੍ਹਾਂ ਦੇ ਹਿਮਾਇਤੀਆਂ ਖ਼ਿਲਾਫ਼ ਦਰਜ ਕੀਤੇ ਕੇਸ ਕੇਂਦਰ ਸਰਕਾਰ ਤੁਰੰਤ ਵਾਪਸ ਲੈਣ ਦਾ ਨੋਟੀਫ਼ਿਕੇਸ਼ਨ ਜਾਰੀ ਅਤੇ ਸੂਬਾ ਸਰਕਾਰਾਂ ਅਜਿਹਾ ਕਰਨ ਲਈ ਵੀ ਪੱਤਰ ਜਾਰੀ ਕਰੇ।ਸੰਧਵਾਂ ਨੇ ਕਿਹਾ ਕਿ ਭਾਜਪਾ ਸਰਕਾਰਾਂ ਵਾਂਗ ਚੰਨੀ ਸਰਕਾਰ ਦੀ ਵੀ ਕਿਸਾਨਾਂ ਪ੍ਰਤੀ ਨੀਅਤ ਸਾਫ਼ ਨਹੀਂ ਹੈ, ਕਿਉਂਕਿ ਚੰਨੀ ਸਰਕਾਰ ਵੀ ਆਖ਼ਰਕਾਰ ਮੋਦੀ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ। ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰਾਂ ਦਾ ਅੰਨਦਾਤਾ ਪ੍ਰਤੀ ਅਜਿਹਾ ਰਵੱਈਆ ਨਾ ਕਿਸਾਨ ਬਰਦਾਸ਼ਤ ਕਰਨਗੇ ਅਤੇ ਨਾ ਹੀ ਆਮ ਆਦਮੀ ਪਾਰਟੀ ਸਹਿਣ ਕਰੇਗੀ। ਇਸ ਲਈ ਕਿਸਾਨਾਂ ਖ਼ਿਲਾਫ਼ ਪੁਲੀਸ ਕੇਸ ਰੱਦ ਕਰਨ ਦੇ ਤੁਰੰਤ ਹੁਕਮ ਜਾਰੀ ਕੀਤੇ ਜਾਣ।

ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਪਦਾਰਥ (ਸੋਧ) ਬਿੱਲ, 2021 ਲੋਕ ਸਭਾ ‘ਚ ਪਾਸ

0

ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਸੋਧ) ਬਿੱਲ, 2021 ‘ਤੇ ਸੋਮਵਾਰ ਨੂੰ ਲੋਕ ਸਭਾ ਵਿੱਚ ਚਰਚਾ ਅਤੇ ਪਾਸ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ 6 ਦਸੰਬਰ ਨੂੰ ਹੇਠਲੇ ਸਦਨ ਵਿੱਚ ਬਿੱਲ ਪੇਸ਼ ਕੀਤਾ ਸੀ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਵਿੱਚ ਹੋਰ ਸੋਧ ਕਰਨ ਅਤੇ ਵਿਚਾਰ ਕਰਨ ਲਈ ਇੱਕ ਬਿੱਲ ਪੇਸ਼ ਕਰੇਗੀ। ਉਹ ਇਹ ਵੀ ਪੇਸ਼ ਕਰੇਗੀ ਕਿ ਬਿੱਲ ਸਦਨ ਦੁਆਰਾ ਪਾਸ ਕੀਤਾ ਜਾਵੇ। ਜਲਵਾਯੂ ਪਰਿਵਰਤਨ ‘ਤੇ ਹੋਰ ਚਰਚਾ ਨਿਯਮ 193 ਦੇ ਤਹਿਤ ਲੋਕ ਸਭਾ ਵਿਚ ਹੋਵੇਗੀ, ਜਿਸ ਨੂੰ ਕਨੀਮੋਝੀ ਕਰੁਣਾਨਿਧੀ ਨੇ ਪਿਛਲੇ ਹਫਤੇ ਉਠਾਇਆ ਸੀ।

ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ, ਬੈਂਗਲੁਰੂ ਲਈ ਦੋ ਮੈਂਬਰਾਂ ਦੀ ਚੋਣ ਲਈ ਲੋਕ ਸਭਾ ਤੋਂ ਮਤਾ ਪੇਸ਼ ਕਰਨਗੇ। ਕਿਰਤ ਮੰਤਰੀ ਭੂਪੇਂਦਰ ਯਾਦਵ ਸਦਨ ਤੋਂ ਕਰਮਚਾਰੀ ਰਾਜ ਬੀਮਾ ਨਿਗਮ ਦਾ ਮੈਂਬਰ ਚੁਣਨ ਦਾ ਮਤਾ ਪੇਸ਼ ਕਰਨਗੇ। ਰਾਜ ਮੰਤਰੀ ਰਾਜਵਿਨ ਚੰਦਰਸ਼ੇਖਰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨਾਲ ਸਬੰਧਤ ਕਿਰਤ, ਕੱਪੜਾ ਅਤੇ ਹੁਨਰ ਵਿਕਾਸ ਬਾਰੇ ਸਥਾਈ ਕਮੇਟੀ ਦੀਆਂ ਵੱਖ-ਵੱਖ ਰਿਪੋਰਟਾਂ ਵਿੱਚ ਸ਼ਾਮਲ ਸਿਫਾਰਸ਼ਾਂ ਨੂੰ ਲਾਗੂ ਕਰਨ ਦੀ ਸਥਿਤੀ ਬਾਰੇ ਬਿਆਨ ਦੇਣਗੇ। ਕਈ ਮੰਤਰੀ ਆਪਣੇ ਮੰਤਰਾਲਿਆਂ ਨਾਲ ਸਬੰਧਤ ਕਾਗਜ਼ਾਤ ਰੱਖਣਗੇ। ਵੱਖ-ਵੱਖ ਸਥਾਈ ਕਮੇਟੀਆਂ ਦੀਆਂ ਰਿਪੋਰਟਾਂ ਵੀ ਲੋਕ ਸਭਾ ਵਿੱਚ ਪੇਸ਼ ਕੀਤੀਆਂ ਜਾਣਗੀਆਂ।

ਸਭ ਤੋਂ ਵੱਡੀ ਮਲਟੀ ਸਟਾਰ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ 17 ਦਸੰਬਰ 2021 ਨੂੰ ਹੋਵੇਗੀ ਰਿਲੀਜ਼

0

ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਅਤੇ ਓਮਜੀ ਸਟਾਰ ਸਟੂਡੀਓਜ਼ ਨੇ ਗਿੱਪੀ ਗਰੇਵਾਲ ਦੁਆਰਾ ਨਿਰਦੇਸ਼ਤ ਸਾਲ ਦੀ ਸਭ ਤੋਂ ਵੱਡੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਪੇਸ਼ ਕੀਤੀ। ਇਹ ਪਹਿਲਾਂ ਹੀ ਆਪਣੇ ਰੰਗੀਨ ਗੀਤਾਂ ਅਤੇ ਟ੍ਰੇਲਰ ਨਾਲ ਦੁਨੀਆ ਭਰ ਦੇ ਦਰਸ਼ਕਾਂ ਨੂੰ ਆਕਰਸ਼ਿਤ ਕਰ ਚੁੱਕੀ ਹੈ। ਫਿਲਮ ਤੁਹਾਡੇ ਨਜ਼ਦੀਕੀ ਸਿਨੇਮਾਘਰਾਂ ਵਿੱਚ 17 ਦਸੰਬਰ 2021 ਨੂੰ ਰਿਲੀਜ਼ ਹੋਵੇਗੀ।

ਕਹਾਣੀ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਨੇ ਮਿਲ ਕੇ ਲਿਖੀ ਹੈ ਤੇ ਗਿੱਪੀ ਗਰੇਵਾਲ ਦੇ ਨਾਲ-ਨਾਲ ਇਸ ਫਿਲਮ ‘ਚ ਸੱਤ ਅਭਿਨੇਤਰੀਆਂ ਨੀਰੂ ਬਾਜਵਾ, ਯਾਮੀ ਗੌਤਮ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਤਨੂ ਗਰੇਵਾਲ, ਸਾਰਾ ਗੁਰਪਾਲ ਅਤੇ ਪਾਇਲ ਰਾਜਪੂਤ ਸ਼ਾਮਲ ਹਨ। ਇਸ ਫਿਲ ਵਿਚ ਸਤਿੰਦਰ ਸਰਤਾਜ ਅਤੇ ਹੈਪੀ ਰਾਏਕੋਟੀ ਦੇ ਲਿਖੇ ਗੀਤਾਂ ਦਾ ਸੰਗੀਤ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ। ਫਿਲਮ ਦੇ ਕਾਰਜਕਾਰੀ ਨਿਰਮਾਤਾ ਭਾਨਾ ਐਲ.ਏ. ਲਾਈਨ ਪ੍ਰੋਡਿਊਸਰ ਹਰਦੀਪ ਦੁਲਟ ਦੇ ਨਾਲ ਕੋ-ਪ੍ਰੋਡਿਊਸਰ ਵਿਨੋਦ ਅਸਵਾਲ ਹਨ।

ਇਸ ਮੌਕੇ ਤੇ ਗਿੱਪੀ ਗਰੇਵਾਲ ਨੇ ਕਿਹਾ, “ਸਾਨੂੰ ਭਰੋਸਾ ਹੈ ਕਿ ਸਾਡੀ ਫਿਲਮ ਸ਼ਾਵਾ ਨੀ ਗਿਰਧਾਰੀ ਲਾਲ ਹਰ ਕਿਸੇ ਨੂੰ ਭਾਵਨਾਤਮਕ ਤੌਰ ਤੇ ਮੇਲ ਕਰਾਏਗੀ। ਇਸ ਵਿਚ ਕੋਈ ਸ਼ੱਕ ਨਹ ਕੇ ਫਿਲਮ ਦਾ ਆਨੰਦ ਅਤੇ ਰੰਗਾਂ ਨਾਲ ਭਰਿਆ ਸੰਗੀਤ, ਇਸ ਨੂੰ ਦੇਖਣ ਦਾ ਇੱਕ ਵੱਡਾ ਕਾਰਨ ਹੈ।”

ਨੀਰੂ ਬਾਜਵਾ ਨੇ ਕਿਹਾ, ”ਪਿਆਰ ਦੇ ਟ੍ਰੇਲਰ ਅਤੇ ਗੀਤਾਂ ਨੂੰ ਦੇਖਣ ਤੋਂ ਬਾਅਦ, ਇੰਡਸਟਰੀ ਦੇ ਸਭ ਤੋਂ ਉੱਤਮ ਨਿਰਦੇਸ਼ਕਾਂ ਵਿੱਚੋਂ ਇੱਕ ਦੁਆਰਾ ਨਿਰਦੇਸ਼ਤ ਇਸ ਫਿਲਮ ਦਾ ਹਿੱਸਾ ਬਣ ਕੇ ਖੁਸ਼ੀ ਮਹਿਸੂਸ ਹੁੰਦੀ ਹੈ। ਮੈਨੂੰ ਯਕੀਨ ਹੈ ਕਿ ਇਹ ਫ਼ਿਲਮ ਦਰਸ਼ਕਾਂ ਨੂੰ ਜ਼ਰੂਰ ਪਸੰਦ ਆਵੇਗੀ।”

ਗੁਰਪ੍ਰੀਤ ਘੁੱਗੀ ਨੇ ਕਿਹਾ, “ਮੈਂ ਜਦੋਂ ਤੋਂ ਇਸਦੀ ਕਹਾਣੀ ਪੜ੍ਹੀ, ਉਦੋਂ ਤੋਂ ਹੀ ਇਸ ਫਿਲਮ ਨੂੰ ਲੈ ਕੇ ਬਹੁਤ ਖੁਸ਼ ਸੀ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਅਤੇ ਤੁਹਾਡਾ ਪਰਿਵਾਰ ਇਸ ਨੂੰ ਇਕੱਠੇ ਬੈਠਕੇ ਦੇਖੋਗੇ ਅਤੇ ਤੁਹਾਡੇ ਦੁਆਰਾ ਅਨੁਭਵ ਕੀਤੇ ਪਲਾਂ ਨੂੰ ਮੁੜ ਬਹਾਲ ਕਰੋਗੇ।”

ਕਰਮਜੀਤ ਅਨਮੋਲ ਨੇ ਕਿਹਾ, “ਅਸਲ-ਜੀਵਨ ਦੀਆਂ ਪਰੰਪਰਾਵਾਂ ਤੋਂ ਪ੍ਰੇਰਿਤ ਇਸ ਤਰ੍ਹਾਂ ਦੀਆਂ ਭੂਮਿਕਾਵਾਂ ਮੈਨੂੰ ਸੱਚਮੁੱਚ ਪਸੰਦ ਆਉਂਦੀਆਂ ਹਨ । ਮੈਨੂੰ ਯਕੀਨ ਹੈ ਕਿ ਬਹੁਤ ਸਾਰੇ ਇਸ ਨਾਲ ਸਬੰਧਤ ਹੋਣਗੇ ਅਤੇ ਇਸ ਨਾਲ ਹੱਸਣਗੇ।”

ਹਿਮਾਂਸ਼ੀ ਖੁਰਾਨਾ ਨੇ ਕਿਹਾ, “ਮੈਂ ਇਸ ਮਲਟੀਸਟਾਰਰ ਫਿਲਮ ਦਾ ਹਿੱਸਾ ਬਣ ਕੇ ਆਪਣੇ ਆਪ ਤੇ ਮਾਣ ਮਹਿਸੂਸ ਕਰ ਰਹੀ ਹਾਂ ਜੋ ਦੁਨੀਆ ਭਰ ਦੇ ਦਰਸ਼ਕਾਂ ਨੂੰ ਆਕਰਸ਼ਿਤ ਕਰ ਰਹੀ ਹੈ।”

ਸਾਰਾ ਗੁਰਪਾਲ ਨੇ ਕਿਹਾ, “ਇਸ ਫਿਲਮ ਦੀ ਵਿਲੱਖਣ ਗੱਲ ਇਹ ਹੈ ਕਿ ਇਹ ਇੱਕ ਸਬਤੋਂ ਵੱਖਰੀ ਕਹਾਣੀ ‘ਤੇ ਆਧਾਰਿਤ ਹੈ ਅਤੇ ਮੈਂ ਗਿੱਪੀ ਜੀ ਨਾਲ ਸਕ੍ਰੀਨ ਸ਼ੇਅਰ ਕਰਕੇ ਮਾਣ ਮਹਿਸੂਸ ਕਰ ਰਹੀ ਹਾਂ।”

ਤਨੂ ਗਰੇਵਾਲ ਨੇ ਕਿਹਾ, ”ਜਦੋਂ ਮੈਨੂੰ ਇਹ ਸਕ੍ਰਿਪਟ ਮਿਲੀ ਉਦੋਂ ਤੋਂ ਹੀ ਮੈਂ ਆਪਣੇ ਕਿਰਦਾਰ ਤੋਂ ਖਾਸ ਤੌਰ ‘ਤੇ ਬਹੁਤ ਪ੍ਰਭਾਵਿਤ ਹੋਈ। ਮੈਨੂੰ ਯਕੀਨ ਹੈ ਕਿ ਇਹ ਕਿਰਦਾਰ ਦਰਸ਼ਕਾਂ ਨੂੰ ਜ਼ਰੂਰ ਪਸੰਦ ਆਵੇਗਾ।”
ਫਿਲਮ ਦੇ ਨਿਰਮਾਤਾਵਾਂ (ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ, ਆਸ਼ੂ ਮੁਨੀਸ਼ ਸਾਹਨੀ) ਨੇ ਖੁਸ਼ੀ ਜ਼ਾਹਿਰ ਕੀਤੀ ਤੇ ਕਿਹਾ, “ਅਸੀਂ ਪੰਜਾਬ ਵਿੱਚ ਬਹੁਤ ਸਾਰੀਆਂ ਫਿਲਮਾਂ ਦਾ ਨਿਰਮਾਣ ਅਤੇ ਵੰਡ ਕੀਤਾ ਹੈ ਪਰ ਇਸ ਵਾਰ, ਪ੍ਰੋਜੈਕਟ ਬਹੁਤ ਵੱਖਰਾ ਹੈ ਕਿਉਂਕਿ ਅਸੀਂ ਇੱਕ ਫਿਲਮ ਵਿੱਚ ਪੰਜਾਬੀ ਇੰਡਸਟਰੀ ਦੀਆਂ ਸੱਤ ਖੂਬਸੂਰਤ ਅਭਿਨੇਤਰੀਆਂ ਨੂੰ ਪੇਸ਼ ਕਰ ਰਹੇ ਹਾਂ। ਇਹ ਫਿਲਮ ਸਾਲ ਦੀ ਸਭ ਤੋਂ ਵੱਡੀ ਰਿਲੀਜ਼ ਹੋਣ ਜਾ ਰਹੀ ਹੈ ਅਤੇ ਸਕਾਰਾਤਮਕ ਤੌਰ ‘ਤੇ ਇੱਕ ਪੱਧਰ ਵੀ ਸਥਾਪਤ ਕਰੇਗੀ।

ਫਿਲਮ ਦੀ ਵਿਸ਼ਵਵਿਆਪੀ ਵੰਡ ਮੁਨੀਸ਼ ਸਾਹਨੀ ਦੇ ਓਮਜੀ ਸਟਾਰ ਸਟੂਡੀਓਜ਼ ਦੁਆਰਾ ਕੀਤੀ ਗਈ ਹੈ। ‘ਸ਼ਾਵਾ ਨੀ ਗਿਰਧਾਰੀ ਲਾਲ’ 17 ਦਸੰਬਰ 2021 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਿਸਾਨ ਅੰਦੋਲਨ ਦੀ ਜਿੱਤ ‘ਤੇ ਸ਼੍ਰੋਮਣੀ ਕਮੇਟੀ ਨੇ ਕਿਸਾਨ ਆਗੂਆਂ ਨੂੰ ਕੀਤਾ ਸਨਮਾਨਿਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਕਿਸਾਨ ਆਗੂਆਂ ਨੂੰ ਜੀ-ਆਇਆਂ ਕਿਹਾ।

ਸਮਾਗਮ ਸਮੇਂ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਪਰ ਸਰਕਾਰ ਨੂੰ ਆਖਰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ। ਹਰਿਆਣਾ ਨੇ ਆਪਣੇ ਛੋਟੇ ਭਰਾ ਹੋਣ ਦਾ ਸਬੂਤ ਦਿੰਦਿਆਂ ਹਰ ਔਕੜ ਸਮੇਂ ਡਟਵਾਂ ਮੁਕਾਬਲਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੇ ਦੇਸ਼ ਨੂੰ ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਵਧਾਈ ਦਿੰਦਿਆਂ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਵੱਲੋਂ ਸੰਘਰਸ਼ ਵਿਚ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਅਨੇਕਾਂ ਔਕੜਾਂ ਆਈਆਂ, ਪਰ ਪਰਮਾਤਮਾ ਦੀ ਮਿਹਰ ਸਦਕਾ ਕਿਸਾਨਾਂ ਦੀ ਹਰ ਔਕੜ ਦੂਰ ਹੋਈ। ਸ. ਰਾਜੇਵਾਲ ਨੇ ਕਿਹਾ ਕਿ ਇਸ ਮੋਰਚੇ ਦੀ ਜਿੱਤ ਨੇ ਪੰਜਾਬੀਆਂ ਦੇ ਇਤਿਹਾਸ ਦੀ 300 ਸਾਲ ਪੁਰਾਣੀ ਯਾਦ ਨੂੰ ਮੁੜ ਕੀਤਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਹਰਿਆਣਾ, ਯੂ.ਪੀ. ਸਮੇਤ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਨੇ ਭਰਵਾਂ ਸਹਿਯੋਗ ਦਿੱਤਾ। ਸ. ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਉਚੇਚੇ ਤੌਰ ’ਤੇ ਧੰਨਵਾਦ ਵੀ ਕੀਤਾ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਹਰਪਾਲ ਸਿੰਘ ਢੰਡ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ।

ਇਸੇ ਦੌਰਾਨ ਕਿਸਾਨ ਆਗੂ ਸ੍ਰੀ ਰਕੇਸ਼ ਟਿਕੇਤ, ਸ੍ਰੀ ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਕੇਸ਼ ਟਿਕੇਤ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਕਿਸਾਨੀ ਮੋਰਚੇ ਦੀ ਜਿੱਤ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਕੇ ਫਿਰ ਘਰ ਜਾਣਗੇ। ਉਨ੍ਹਾਂ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਭਵਿੱਖ ਵਿਚ ਵੀ ਮਾਰਗ-ਦਰਸ਼ਨ ਦੀ ਅਰਜ਼ੋਈ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਸ ਪਾਵਨ ਅਸਥਾਨ ਤੋਂ ਅਰਦਾਸ ਕਰਕੇ ਇਹ ਮੋਰਚਾ ਸ਼ੁਰੂ ਹੋਇਆ ਸੀ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਮੋਰਚੇ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ ਯੁੱਧਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਸੇਵਾਵਾਂ ਲਈ ਧੰਨਵਾਦ ਕੀਤਾ।

ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰੀਕ ਸਿੰਘ ਵਿਛੋਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਕੁਲਦੀਪ ਸਿੰਘ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਗਿਆਨੀ ਜਸਬੀਰ ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਅਤੇ ਸੰਗਤਾਂ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਸ. ਬਲਬੀਰ ਸਿੰਘ ਰਾਜੇਵਾਲ, ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ, ਸ. ਗੁਰਨਾਮ ਸਿੰਘ ਚੜੂਨੀ, ਸ੍ਰੀ ਰਕੇਸ਼ ਟਿਕੇਤ, ਡਾ. ਸਵੈਮਾਨ ਸਿੰਘ, ਸ੍ਰੀ ਦਰਸ਼ਨਪਾਲ, ਯੁੱਧਵੀਰ ਸਿੰਘ, ਸ. ਕੁਲਵੰਤ ਸਿੰਘ ਸੰਧੂ ਵੱਲੋਂ ਸ. ਪ੍ਰਗਟ ਸਿੰਘ, ਸ. ਬੂਟਾ ਸਿੰਘ ਬੁਰਜ ਗਿੱਲ, ਸ. ਮਨਜੀਤ ਸਿੰਘ ਰਾਏ, ਸ. ਰੁਲਦੂ ਸਿੰਘ ਮਾਨਸਾ, ਸ. ਬਲਦੇਵ ਸਿੰਘ ਨਿਹਾਲਗੜ੍ਹ, ਸ. ਨਿਰਭੈ ਸਿੰਘ ਢੁਡੀਕੇ, ਸ. ਹਰਜਿੰਦਰ ਸਿੰਘ ਟਾਂਡਾ, ਸ. ਹਰਮੀਤ ਸਿੰਘ ਕਾਦੀਆਂ, ਸ. ਕੁਲਦੀਪ ਸਿੰਘ ਵਜੀਦਪੁਰ, ਸ. ਬਲਵੰਤ ਸਿੰਘ, ਸ੍ਰੀ ਮੁਕੇਸ਼ ਚੰਦਰ ਸ਼ਰਮਾ, ਸ. ਜਗਵੀਰ ਸਿੰਘ ਚੌਹਾਨ, ਸ. ਕਿਰਪਾ ਸਿੰਘ, ਸ. ਸੁਖਪਾਲ ਸਿੰਘ ਡੋਫਰ, ਸ. ਹਰਪਾਲ ਸਿੰਘ ਸੰਘਾ, ਸ. ਮੇਜਰ ਸਿੰਘ ਪੁੰਨਾਵਾਲਾ, ਸ. ਬਲਵਿੰਦਰ ਸਿੰਘ ਔਲਖ, ਸ. ਕਿਰਨਜੀਤ ਸਿੰਘ ਸੇਖੋਂ, ਸ. ਬੋਘ ਸਿੰਘ ਮਾਨਸਾ, ਸ. ਮਨਜਿੰਦਰ ਸਿੰਘ ਬੁੱਟਰ, ਸ. ਸੁੱਚਾ ਸਿੰਘ, ਸ. ਹਰਦੇਵ ਸਿੰਘ ਸੰਧੂ, ਸ. ਬਲਦੇਵ ਸਿੰਘ ਜੀਰਾ, ਸ. ਕੰਵਲਪ੍ਰੀਤ ਸਿੰਘ ਪੰਨੂ, ਸ. ਗੁਰਬਖ਼ਸ਼ ਸਿੰਘ ਬਰਨਾਲਾ, ਸ. ਹਰਿੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਗੁਰਪ੍ਰੀਤ ਸਿੰਘ ਕੱਟਿਆਵਾਲੀ, ਬੀਬੀ ਜੇਬਾ ਖਾਨ ਝਾਰਖੰਡ, ਸ. ਮਨਦੀਪ ਸਿੰਘ ਨਥਵਾਨ, ਸ. ਬਲਜਿੰਦਰ ਸਿੰਘ ਬਿੱਟੂ ਆਦਿ ਸ਼ਾਮਲ ਸਨ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਲਗਾਤਾਰ ਸੇਵਾ ਨਿਭਾਈ, ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿਚ ਉੱਘੇ ਖੇਡ ਪ੍ਰਮੋਟਰ ਟੋਨੀ ਸੰਧੂ ਰੁੜਕ ਕਲਾਂ ਜਲੰਧਰ, ਗੁਰਪਾਲ ਸਿੰਘ ਪਾਲਾ ਖੇਡ ਪ੍ਰਮੋਟਰ, ਮੰਗ ਸਿੰਘ ਮੰਗੀ ਅੰਤਰਾਸ਼ਟਰੀ ਕਬੱਡੀ ਪਲੇਅਰ, ਤਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਮਨਜੋਤ ਸਿੰਘ ਆਦਿ ਸ਼ਾਮਲ ਹਨ।

ਓ.ਪੀ. ਸੋਨੀ ਨੇ ਸੀ.ਐਮ.ਸੀ. ਹਸਪਤਾਲ ਲੁਧਿਆਣਾ ‘ਚ ਨਵੇਂ ਪੀ.ਐਸ.ਏ. ਆਕਸੀਜਨ ਪਲਾਂਟ ਦਾ ਕੀਤਾ ਉਦਘਾਟਨ

0

ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਵੱਲੋਂ ਅੱਜ ਕ੍ਰਿਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿੱਚ ਨਵੇਂ ਪੀ.ਐਸ.ਏ. ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਸੀ.ਆਈ.ਆਈ. ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਆਹੂਜਾ ਅਤੇ ਸੀ.ਆਈ.ਆਈ. ਲੁਧਿਆਣਾ ਜ਼ੋਨ ਦੇ ਚੇਅਰਮੈਨ ਸ੍ਰੀ ਅਸ਼ਪ੍ਰੀਤ ਸਾਹਨੀ ਦੇ ਅਣਥੱਕ ਯਤਨਾਂ ਦੁਆਰਾ ਸੰਚਾਲਿਤ ਕੀਤਾ ਗਿਆ ਹੈ।

ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਰਗਰਮ ਹੋਏ ਸੁਨੀਲ ਜਾਖੜ, ਵੇਖੋ ਕਿਸ ਨੂੰ ਪਵਾ ਦਿੱਤੀਆਂ ਭਾਜੜਾ

ਇਸ ਸਮਾਗਮ ਦੀ ਮੇਜ਼ਬਾਨੀ ਸਾਂਝੇ ਤੌਰ ‘ਤੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਅਤੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਵੱਲੋਂਂ ਸੀ.ਐਮ.ਸੀ. ਅਤੇ ਹਸਪਤਾਲ, ਲੁਧਿਆਣਾ ਦੇ ਗਾਇ ਐਨ. ਕਾਂਸਟੇਬਲ ਆਡੀਟੋਰੀਅਮ ਵਿੱਚ ਕੀਤੀ ਗਈ. ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਉਨ੍ਹਾ ਆਪਣੇ ਸੰਬੋਧਨ ‘ਚ, ਸੀ.ਐਮ.ਸੀ. ਅਤੇ ਹਸਪਤਾਲ, ਲੁਧਿਆਣਾ ਵੱਲੋਂ ਪਿਛਲੇ 127 ਸਾਲਾਂ ਤੋਂ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਲੋਕਾਂ ਦੀ ਸੇਵਾ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਵਿੱਚ ਮੈਡੀਕਲ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਸੀ.ਐਮ.ਸੀ. ਵੱਲੋਂ ਨਿਭਾਏ ਗਏ ਅਹਿਮ ਯੋਗਦਾਨਾ ਬਾਰੇ ਵੀ ਚਾਨਣਾ ਪਾਇਆ।

ਅਮਰੀਕਾ ਵਾਲੇ ਡਾਕਟਰ ਨੂੰ ਇਸ ਦਸਤਾਰ ‘ਚ ਕਦੇ ਨੀਂ ਦੇਖਿਆ, ਵੇਖੋ ਸ੍ਰੀ ਹਰਿਮੰਦਰ ਸਾਹਿਬ ਤੋਂ LIVE ਤਸਵੀਰਾਂ

ਸ੍ਰੀ ਓ.ਪੀ. ਸੋਨੀ ਨੇ ਸੀ.ਆਈ.ਆਈ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਕੋਵਿਡ ਮਹਾਂਮਾਰੀ ਦੀ ਸਥਿਤੀ ਦੇ ਮੱਦੇਨਜ਼ਰ ਇਸ ਆਕਸੀਜਨ ਪਲਾਂਟ ਦੀ ਸਥਾਪਨਾ ਕਰਕੇ, ਡਾਕਟਰੀ ਭਾਈਚਾਰੇ ਨੂੰ ਸਮੇਂ ਸਿਰ ਸਹਾਇਤਾ ਦੇਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਸੀ.ਐਮ.ਸੀ. ਅਤੇ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਅਤੇ ਸਟਾਫ ਦੀ ਮਿਸ਼ਨਰੀ ਭਾਵਨਾ ਨੂੰ ਸਲਾਮ ਕਰਦਿਆਂ, ਸੀ.ਆਈ.ਆਈ. ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸ੍ਰੀ ਰਾਹੁਲ ਆਹੂਜਾ ਅਤੇ ਸ੍ਰੀ ਅਸ਼ਪ੍ਰੀਤ ਸਾਹਨੀ ਦੀ ਅਗੁਵਾਈ ਵਾਲੇ ਪੀ.ਐਸ.ਏ. ਆਕਸੀਜਨ ਜਨਰੇਟਰ ਪ੍ਰੋਜੈਕਟ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ।

ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਹਲਕਾ ਲੁਧਿਆਣਾ ਕੇਂਂਦਰੀ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਸ਼ਾਮਲ ਸਨ।

ਇਸ ਮੌਕੇ ਸਿਵਲ ਸਰਜਨ ਡਾ.ਐਸ.ਪੀ.ਸਿੰਘ, ਚੇਅਰਮੈਨ ਡਾ.ਤੇਜਿੰਦਰਪਾਲ ਸਿੰਘ, ਸ੍ਰੀ ਰਾਹੁਲ ਆਹੂਜਾ ਸਾਬਕਾ ਪ੍ਰਧਾਨ ਸੀ.ਆਈ.ਆਈ., ਪੰਜਾਬ ਸਟੇਟ ਕੌਂਸਲ, ਸ੍ਰੀ ਅਸ਼ਪ੍ਰੀਤ ਸਾਹਨੀ, ਚੇਅਰਮੈਨ ਸੀ.ਆਈ.ਆਈ. ਲੁਧਿਆਣਾ }ੋਨ, ਸ੍ਰੀ ਨੀਰਜ ਸਤੀਜਾ, ਸਾਬਕਾ ਚੇਅਰਮੈਨ ਸੀ.ਆਈ.ਆਈ. ਪੰਜਾਬ ਸਟੇਟ ਕੌਂਸਲ, ਸ੍ਰੀ ਅਮਿਤ ਥਾਪਰ, ਵਾਈਸ ਚੇਅਰਮੈਨ ਸੀ.ਆਈ.ਆਈ., ਪੰਜਾਬ ਵੀ ਮੌਜੂਦ ਸਨ।

ਜਿੱਤ ਤੋਂ ਬਾਅਦ ਗੁਰੂ ਦਾ ਸ਼ੁਕਰਾਨਾ ਕਰਨ ਚੱਲੇ ਕਿਸਾਨ, ਬਿਆਸ ਦੇ ਪੁਲ ‘ਤੇ ਲੱਗ ਗਈਆਂ ਰੌਣਕਾਂ

ਸ੍ਰੀ ਅਮਿਤ ਥਾਪਰ ਵਾਈਸ ਚੇਅਰਮੈਨ ਸੀ.ਆਈ.ਆਈ. ਪੰਜਾਬ ਰਾਜ ਕੌਂਸਲ, ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਸੀ.ਐਮ.ਸੀ. ਅਤੇ ਹਸਪਤਾਲ, ਲੁਧਿਆਣਾ ਦੇ ਯੋਗਦਾਨ ਪ੍ਰਸੰਸ਼ਾ ਕੀਤੀ. ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸੀ.ਐਮ.ਸੀ. ਦੇ ਨਾਲ ਚੰਗੇ ਸਹਿਯੋਗ ਦੀ ਕਾਮਨਾ ਕਰਦੇ ਹਨ।

ਡਾ.ਵਿਲੀਅਮ ਭੱਟੀ ਨੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਹਿਯੋਗ ਦੇਣ ਲਈ ਸੀ.ਆਈ.ਆਈ. ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਨਿਊ ਪੈਕਥਰਮ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ ਆਕਸੀਜਨ ਜਨਰੇਟਰ ਸਮੇਂ ਦੀ ਮੁੱਖ ਲੋੜ ਹੈ। ਇਹ ਆਕਸੀਜਨ ਪਲਾਂਟ 500 ਲੀਟਰ ਪ੍ਰਤੀ ਮਿੰਟ ਆਕਸੀਜ਼ਨ ਪੈਦਾ ਕਰਦਾ ਹੈ ਅਤੇ ਇਸਨੂੰ ਸੀ.ਐਮ.ਸੀ. ਹਸਪਤਾਲ ਦੇ ਆਈ.ਸੀ.ਯੂ. ਅਤੇ ਕੋਵਿਡ ਵਾਰਡਾਂ ਨਾਲ ਜੋੜਿਆ ਗਿਆ ਹੈ। ਉਦਘਾਟਨ ਮੌਕੇ ਸ਼ਹਿਰ ਦੀਆਂ ਨਾਮੀ ਹਸਤੀਆਂ, ਸੀ.ਐਮ.ਸੀ.ਐਲ ਪ੍ਰਸ਼ਾਸਨ, ਫੈਕਲਟੀ ਅਤੇ ਸਟਾਫ਼ ਦੇ ਨਾਲ ਸੀ.ਆਈ.ਆਈ. ਆਕਸੀਜਨ ਪਲਾਂਟ ਪ੍ਰੋਜੈਕਟ ਦੇ ਦਾਨੀਆਂ ਨੇ ਵੀ ਸ਼ਿਰਕਤ ਕੀਤੀ।