Home Blog Page 2235

ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ’ਤੇ ਸ਼ੁਕਰਾਨੇ ਵਜੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 13 ਦਸੰਬਰ ਨੂੰ ਪਵੇਗਾ। ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਹ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।

ਵੇਖੋ ਮੁਲਕ ਦੀ ਸਭ ਤੋਂ ਵੱਡੀ ਟਰਾਲੀ, ਫਤਿਹ ਮਾਰਚ ਤੋਂ ਬਾਅਦ ਹਜ਼ੂਰ ਸਾਹਿਬ ਜਾਉਗੀ

ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਹਾਜ਼ਰ ਸਨ।

ਸਾਂਭ ਕੇ ਰੱਖ ਲਿਓ ਇਹ ਵੀਡੀਓ, ਵੇਖੋ ਜਿੱਤ ਦੀ ਖੁਸ਼ੀ ‘ਚ ਮੋਰ ਵਾਂਗੂ ਪੈਲਾਂ ਪਾਉਂਦਾ ਨੌਜਵਾਨ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਰੱਦ ਹੋਣ ’ਤੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਸੰਘਰਸ਼ੀ ਕਿਸਾਨਾਂ ਦੀ ਵਾਪਸੀ ਮੌਕੇ ਕਿਸਾਨ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 13 ਦਸੰਬਰ ਨੂੰ ਸ਼ੁਕਰਾਨੇ ਲਈ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਜਾਵੇਗਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਕਰਨਗੇ।

ਜੇਕਰ ਤੁਸੀਂ ਸਿਰਦਰਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਇੰਝ ਪਾਓ ਛੁਟਕਾਰਾ

0

ਜੇਕਰ ਸਿਰ ਦਰਦ ਦੀ ਸਮੱਸਿਆ ਤੁਹਾਨੂੰ ਬਹੁਤ ਪਰੇਸ਼ਾਨ ਕਰ ਰਹੀ ਹੈ ਅਤੇ ਤੁਸੀਂ ਦਵਾਈਆਂ ਦੀ ਵਰਤੋਂ ਤੋਂ ਬਚਣਾ ਚਾਹੁੰਦੇ ਹੋ ਤਾਂ ਇਸ ਲਈ ਤੁਸੀਂ ਕੁੱਝ ਆਯੁਰਵੈਦਿਕ ਉਪਚਾਰਾਂ ਦੀ ਮਦਦ ਨਾਲ ਇਸ ਸਮੱਸਿਆ ਦਾ ਇਲਾਜ ਕਰ ਸਕਦੇ ਹੋ। ਇਸ ਲਈ ਜਾਣੋ ਤੁਸੀਂ ਆਯੁਰਵੇਦ ਦੀ ਮਦਦ ਨਾਲ ਆਪਣੇ ਸਿਰ ਦਰਦ ਨੂੰ ਕਿਵੇਂ ਠੀਕ ਕਰ ਸਕਦੇ ਹੋ।

ਦਿੱਲੀ ਲੱਗੇ ਬੈਰੀਕੇਡ ਹੁਣ ਬਣਨਗੇ ਪੰਜਾਬ ਦੇ ਪਿੰਡਾਂ ‘ਚ ਸ਼ਿੰਗਾਰ, ਪੱਥਰਾਂ ਨਾਲ ਇਤਿਹਾਸ ਲਿਖਣਗੇ ਸਿੰਘ ..!

ਤੁਲਸੀ ਦੇ ਪੱਤਿਆਂ ਦੀ ਵਰਤੋਂ

ਜੇਕਰ ਤੁਹਾਨੂੰ ਗੈਸ, ਜ਼ੁਕਾਮ ਦੀ ਵਜ੍ਹਾ ਨਾਲ ਸਿਰ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਤੁਰੰਤ ਤੁਲਸੀ ਦੀਆਂ ਪੱਤੀਆਂ ਤੋਂ ਬਣੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ। ਤੁਸੀਂ ਇਸ ਦਾ ਕਾੜ੍ਹਾ ਬਣਾ ਕੇ ਵੀ ਪੀ ਸਕਦੇ ਹੋ।

ਪੁਦੀਨੇ ਦੀ ਵਰਤੋਂ

ਜੇਕਰ ਤੁਹਾਨੂੰ ਸਾਈਨਸ, ਐਲਰਜੀ ਜਾਂ ਜ਼ੁਕਾਮ ਦੇ ਕਾਰਨ ਸਿਰ ਦਰਦ ਹੈ ਤਾਂ ਤੁਸੀਂ ਪੁਦੀਨੇ ਦੀ ਵਰਤੋਂ ਕਰਕੇ ਇਸ ਨੂੰ ਠੀਕ ਕਰ ਸਕਦੇ ਹੋ। ਇਸ ਦੇ ਲਈ ਤੁਸੀਂ ਪੁਦੀਨੇ ਦੇ ਅਰਕ ਜਾਂ ਤੇਲ ਦੀ ਵਰਤੋਂ ਕਰ ਸਕਦੇ ਹੋ। ਪੁਦੀਨੇ ਦੇ ਤੇਲ ਨਾਲ ਆਪਣੇ ਸਿਰ ਦੀ ਮਾਲਿਸ਼ ਕਰੋ। ਤੁਸੀਂ ਚਾਹੋ ਤਾਂ ਪੁਦੀਨੇ ਦੀਆਂ ਪੱਤੀਆਂ ਨੂੰ ਪੀਸ ਕੇ ਇਸ ਦਾ ਪੇਸਟ ਮੱਥੇ ‘ਤੇ ਲਗਾ ਸਕਦੇ ਹੋ।

Ram Singh Rana ਦੀ Interview ‘ਚ ਲੱਗੇ ਜ਼ਿੰਦਾਬਾਦ ਦੇ ਨਾਅਰੇ, ਜ਼ਜ਼ਬਾਤੀ ਹੋਇਆ ਰਾਣਾ

ਗਿਲੋਏ ਦੀ ਵਰਤੋਂ

ਐਸੀਡਿਟੀ ਕਾਰਨ ਸਿਰਦਰਦ ਹੈ ਤਾਂ ਗਿਲੋਏ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨੂੰ ਪਾਣੀ ‘ਚ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਐਸੀਡਿਟੀ ਤੋਂ ਰਾਹਤ ਮਿਲੇਗੀ ਅਤੇ ਸਿਰਦਰਦ ਤੋਂ ਰਾਹਤ ਮਿਲੇਗੀ।

ਤ੍ਰਿਫਲਾ ਦਾ ਸੇਵਨ

ਜੇਕਰ ਤੁਹਾਨੂੰ ਅੱਖਾਂ ਦੀ ਸਮੱਸਿਆ ਕਾਰਨ ਸਿਰ ਦਰਦ ਹੈ ਤਾਂ ਤ੍ਰਿਫਲਾ ਚੂਰਨ ਦਾ ਸੇਵਨ ਕਰਨ ਨਾਲ ਸਿਰਦਰਦ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਸਿਰ ਦਰਦ ਹੋਣ ‘ਤੇ ਤੁਸੀਂ ਬ੍ਰਹਮੀ, ਲੌਂਗ, ਸੌਂਫ, ਅਦਰਕ, ਸ਼ੱਕਰ ਵਰਗੀਆਂ ਚੀਜ਼ਾਂ ਦਾ ਸੇਵਨ ਕਰਕੇ ਵੀ ਸਿਰਦਰਦ ਤੋਂ ਰਾਹਤ ਪਾ ਸਕਦੇ ਹੋ।

PM ਮੋਦੀ ਨੇ ਸਰਊ ਨਹਿਰ ਪ੍ਰਾਜੈਕਟ ਦਾ ਕੀਤਾ ਉਦਘਾਟਨ

0

ਪੀਐੱਮ ਮੋਦੀ ਨੇ ਅੱਜ 9800 ਕਰੋੜ ਰੁਪਏ ਦੀ ਸਰਊ ਨਦੀ ਪ੍ਰਾਜੈਕਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਜਿਸ ਨਾਲ 14 ਲੱਖ ਹੈਕਟੇਅਰ ਤੋਂ ਵੱਧ ਖੇਤੀ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲੇਗਾ ਅਤੇ ਖੇਤਰ ਦੇ ਲਗਭਗ 29 ਲੱਖ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਇਸ ਦੌਰਾਨ ਉਨ੍ਹਾਂ ਨੇ ਉੱਤਰ ਪ੍ਰਦੇਸ਼ ’ਚ ਵਿਰੋਧੀ ਦਲਾਂ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਇੰਤਜ਼ਾਰ ਕਰ ਰਹੇ ਸਨ ਕਿ ਕਦੋਂ ਕੋਈ ਇਸ ਪ੍ਰਾਜੈਕਟ ਨੂੰ ਕ੍ਰੇਡਿਟ ਲੈਣ ਦਾ ਦਾਅਵਾ ਕਰੇਗਾ। ਉਨ੍ਹਾਂ ਨੇ ਇਹ ਕਮੈਂਟ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦੇ ਉਸ ਬਿਆਨ ਤੋਂ ਬਾਅਦ ਆਇਆ, ਜਿਸ ’ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਹ ਯੋਜਨਾ ਸਪਾ ਸਰਕਾਰ ਦੇ ਸਮੇਂ ’ਚ ਹੀ ਤਿੰਨ ਚੌਥਾਈ ਬਣ ਚੁਕੀ ਸੀ।

ਅਲਵਿਦਾ ਕਹਿਣ ਆਈਆਂ ਹਰਿਆਣੇ ਵਾਲੀਆਂ ਮਾਂਵਾਂ, ਗੁਰੂ ਸਾਹਿਬ ਦੀ ਪਾਲਕੀ ਦੇ ਕੀਤੇ ਦਰਸ਼ਨ

ਪੀਐੱਮ  ਮੋਦੀ ਨੇ ਬਲਰਾਮਪੁਰ ’ਚ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ,‘‘ਜਦੋਂ ਮੈਂ ਅੱਜ ਦਿੱਲੀ ਤੋਂ ਤੁਰਿਆ ਤਾਂ ਸਵੇਰ ਤੋਂ ਇੰਤਜ਼ਾਰ ਕਰ ਰਿਹਾ ਸੀ ਕਦੋਂ ਕੋਈ ਆਏਗਾ, ਕਹੇਗਾ ਕਿ ਮੋਦੀ ਜੀ ਇਸ ਯੋਜਨਾ ਦਾ ਫਿੱਤਾ ਤਾਂ ਅਸੀਂ ਕੱਟਿਆ ਸੀ, ਇਹ ਯੋਜਨਾ ਤਾਂ ਅਸੀਂ ਸ਼ੁਰੂ ਕੀਤੀ ਸੀ। ਕੁਝ ਲੋਕ ਹਨ, ਜਿਨ੍ਹਾਂ ਦੀ ਆਦਤ ਹੈ ਅਜਿਹਾ ਕਹਿਣ ਦੀ, ਹੋ ਸਕਦਾ ਹੈ ਕਿ ਬਚਪਨ ’ਚ ਇਸ ਯੋਜਨਾ ਦਾ ਫਿੱਤਾ ਉਨ੍ਹਾਂ ਨੇ ਹੀ ਕੱਟਿਆ ਹੋਵੇ।’’ ਉਨ੍ਹਾਂ ਨੇ ਕਿਹਾ ਕਿ ਸਰਊ ਨਹਿਰ ਪ੍ਰਾਜੈਕਟ ’ਚ ਜਿੰਨਾ ਕੰਮ 5 ਦਹਾਕਿਆਂ ’ਚ ਹੋ ਸਕਿਆ ਸੀ, ਉਸ ਤੋਂ ਵੱਧ ਕੰਮ ਅਸੀਂ 5 ਸਾਲ ਪਹਿਲਾਂ ਕਰ ਕੇ ਦਿਖਾਇਆ ਹੈ।

ਦਿੱਲੀ ਲੱਗੇ ਬੈਰੀਕੇਡ ਹੁਣ ਬਣਨਗੇ ਪੰਜਾਬ ਦੇ ਪਿੰਡਾਂ ‘ਚ ਸ਼ਿੰਗਾਰ, ਪੱਥਰਾਂ ਨਾਲ ਇਤਿਹਾਸ ਲਿਖਣਗੇ ਸਿੰਘ ..!

ਅੱਜ ਸਵੇਰੇ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ ਨੇ ਟਵੀਟ ਕਰ ਕੇ ਕਿਹਾ,‘‘ਸਪਾ ਦੇ ਸਮੇਂ ਤਿੰਨ ਚੌਥਾਈ ਬਣ ਚੁਕੇ ‘ਸਰਊ ਰਾਸ਼ਟਰੀ ਪ੍ਰਾਜੈਕਟ’ ਦੇ ਬਾਕੀ ਬਚੇ ਕੰਮ ਨੂੰ ਪੂਰਾ ਕਰਨ ’ਚ ਉੱਤਰ ਪ੍ਰਦੇਸ਼ ਭਾਜਪਾ ਸਰਕਾਰ ਨੇ 5 ਸਾਲ ਲਗਾ ਦਿੱਤੇ। 22 ’ਚ ਮੁੜ ਸਪਾ ਦਾ ਨਵਾਂ ਯੁਗ ਆਏਗਾ।

ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕਿਹਾ – ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ

0

ਚੰਡੀਗੜ੍ਹ: ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Randeep Singh Nabha ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ Channi ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ Boota Singh, Manish Kumar, Amritpal Kaur,Manpreet Kaur, Kamalpreet Singh, Nirmal Singh, Gurwinder Kaur,Bakshish Singh, Narinder Singh, Dikhsa ਅਤੇ Gagandeep Kaur ਸ਼ਾਮਲ ਸਨ।

ਸੁਖਬੀਰ ਬਾਦਲ ਦਾ ਵੱਡਾ ਐਲਾਨ – ਸਰਕਾਰ ਬਣੀ ਤਾਂ 2 Dy CM ਵਿੱਚੋਂ ਇੱਕ BSP ਦਾ ਹੋਵੇਗਾ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਗਾ ਰੈਲੀ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ ਹੈ। ਦਰਅਸਲ, ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਬਣੀ ਤਾਂ ਦੋ ਉਪ ਮੁੱਖ ਮੰਤਰੀਆਂ ਵਿੱਚੋਂ ਬਸਪਾ ਦੇ ਕੋਟੇ ਵਿੱਚੋਂ ਇੱਕ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਸਪਾ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬਸਪਾ ਦਾ ਚੇਅਰਮੈਨ ਵੀ ਬਣਾਇਆ ਜਾਵੇਗਾ।

 

ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਸ਼ਾਮਿਲ ਹੋਏ Prince Khullar

0

ਕੁੱਝ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਨਵੇਂ ਦਫਤਰ ਦਾ ਉਦਘਾਟਨ ਕੀਤਾ ਸੀ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀਆਂ ਨੂੰ ਆਪਣੀ ਪਾਰਟੀ ‘ਚ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਵਾਹ ਕਿਸਾਨੋਂ! ਜਾਂਦੇ ਜਾਂਦੇ ਸਫ਼ਾਈ ਤੱਕ ਕਰ ਰਹੇ ਨੇ ਕਿਸਾਨ, ਕਹਿੰਦੇ 15 ਨੂੰ ਸੱਦਾ ਆਇਆ ਤਾਂ ਫੇਰ ਆਵਾਂਗੇ

ਇਸ ਕੜੀ ‘ਚ ਕਾਂਗਰਸ ਦੇ ਸਾਬਕਾ ਸਕੱਤਰ, ਬੁਲਾਰੇ ਸਮਾਜ ਕਲਿਆਣ ਅਤੇ ਸਿੱਖਿਆ ਸੈੱਲ ਦੇ ਚੇਅਰਮੈਨ ਅਤੇ ਪੰਜਾਬ ਯੁਵਾ ਵਿਕਾਸ ਬੋਰਡ ਦੇ ਸੀਨੀਅਰ ਉਪ-ਪ੍ਰਧਾਨ ਪ੍ਰਿੰਸ ਖੁੱਲਰ ਪੰਜਾਬ ਲੋਕ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ।

Omicron ਦੇ ਵਧਦੇ ਖ਼ਤਰੇ ਕਾਰਨ ਮੁੰਬਈ ‘ਚ ਧਾਰਾ 144 ਹੋਈ ਲਾਗੂ

0

ਕੋਰੋਨਾ ਦਾ ਖ਼ਤਰਾ ਵਧਦਾ ਹੀ ਜਾ ਰਿਹਾ ਹੈ। ਹੁਣ ਮੁੰਬਈ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਕਾਰਨ 2 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਯੂਪੀ ‘ਚ ਵੀ ਇਹ ਧਾਰਾ ਲਾਗੂ ਕੀਤੀ ਗਈ ਸੀ। ਹੁਣ ਮੁੰਬਈ ਸ਼ਹਿਰ ਵਿੱਚ 11 ਅਤੇ 12 ਦਸੰਬਰ ਨੂੰ ਧਾਰਾ 144 ਲਾਗੂ ਰਹੇਗੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਰੈਲੀ ਅਤੇ ਪ੍ਰਦਰਸ਼ਨ ‘ਤੇ ਪਾਬੰਦੀ ਰਹੇਗੀ।

ਵਾਹ ਕਿਸਾਨੋਂ! ਜਾਂਦੇ ਜਾਂਦੇ ਸਫ਼ਾਈ ਤੱਕ ਕਰ ਰਹੇ ਨੇ ਕਿਸਾਨ, ਕਹਿੰਦੇ 15 ਨੂੰ ਸੱਦਾ ਆਇਆ ਤਾਂ ਫੇਰ ਆਵਾਂਗੇ

ਇਸ ਦੇ ਨਾਲ ਹੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ, ਮੁੰਬਈ ਪੁਲਿਸ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ ਹੋਰ ਕਾਨੂੰਨੀ ਵਿਵਸਥਾਵਾਂ ਦੇ ਤਹਿਤ ਕਾਰਵਾਈ ਕਰੇਗੀ। ਭਾਰਤ ਵਿੱਚ ਹੁਣ ਤੱਕ ਓਮਾਈਕਰੋਨ ਵੇਰੀਐਂਟ ਦੇ 32 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ।

2 ਕਿੱਲ੍ਹੇ ਜ਼ਮੀਨ ਖਰੀਦ ਲਈ ਬਾਰਡਰ ‘ਤੇ, ਗੁਰੂ ਘਰ ਅਤੇ ਯਾਦਗਾਰ ਐਥੇ ਬਣੁਗੀ, ਸੁਣੋ ਨਿਹੰਗ ਸਿੰਘਾਂ ਦਾ ਐਲਾਨ

ਇਸ ਲਈ ਇਨਫੈਕਸ਼ਨ ਨੂੰ ਰੋਕਣ ਲਈ ਰੈਲੀਆਂ, ਮਾਰਚ ਜਾਂ ਜਲੂਸ ‘ਤੇ ਪਾਬੰਦੀ ਲਗਾਈ ਗਈ ਹੈ। ਇੰਡੀਆ ਟੂਡੇ ਦੀ ਇੱਕ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਮੁੰਬਈ ਪੁਲਿਸ ਨੇ ਦੋ ਕਾਰਨਾਂ ਕਰਕੇ ਸ਼ਹਿਰ ਵਿੱਚ ਧਾਰਾ 144 ਲਗਾਉਣ ਦਾ ਫੈਸਲਾ ਕੀਤਾ ਹੈ। ਪਹਿਲੀ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੀ ਇੱਕ ਰੈਲੀ ਤੈਅ ਕੀਤੀ ਗਈ ਸੀ। ਪਾਰਟੀ ਪ੍ਰਧਾਨ ਅਸਦੁਦੀਨ ਓਵੈਸੀ ਸਮੇਤ ਕਈ ਵਰਕਰਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਸੀ। ਪੁਲਿਸ ਨੇ ਓਵੈਸੀ ਨੂੰ ਰੈਲੀ ਦੀ ਇਜਾਜ਼ਤ ਨਹੀਂ ਦਿੱਤੀ ਹੈ।

SKM ਦੇ ਵਕੀਲਾਂ ਨਾਲ ਖ਼ਾਸ ਗੱਲਬਾਤ, ਕਿਹੜੇ ਪਰਚੇ ਰੱਦ ਨਹੀਂ ਹੋਏ, ਜਾਣੋ ਕਿਉਂ ? ਪਰ ਸਿੰਘੂ ਬੈਠਣ ਦੀ ਲੋੜ ਨੀਂ ਪੈਣੀ

ਇਸ ਦੇ ਨਾਲ ਹੀ ਇੱਥੇ ਇੱਕ ਕਾਰਨ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਸੰਜੇ ਰਾਉਤ ਦੇ ਬਿਆਨ ਦੇ ਖਿਲਾਫ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ। ਸ਼ੁੱਕਰਵਾਰ ਨੂੰ, ਮਹਾਰਾਸ਼ਟਰ ਵਿੱਚ ਓਮੀਕਰੋਨ ਵੇਰੀਐਂਟ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਇੱਕ ਤਿੰਨ ਸਾਲ ਦਾ ਬੱਚਾ ਵੀ ਸੀ। ਰਾਜ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਤਿੰਨ ਮਾਮਲੇ ਮੁੰਬਈ ਅਤੇ ਚਾਰ ਪਿੰਪਰੀ ਚਿੰਚਵਾੜ ਦੇ ਸਨ। ਮੁੰਬਈ ਵਿੱਚ ਮਿਲੇ ਤਿੰਨ ਮਰਦ ਮਰੀਜ਼ਾਂ ਦੀ ਉਮਰ 48, 25 ਅਤੇ 37 ਸਾਲ ਹੈ। ਉਹ ਤਨਜ਼ਾਨੀਆ, ਬ੍ਰਿਟੇਨ ਅਤੇ ਦੱਖਣੀ ਅਫਰੀਕਾ ਤੋਂ ਵਾਪਸ ਆਏ ਸਨ।

ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 695 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਓਮੀਕਰੋਨ ਦੇ ਸੱਤ ਮਾਮਲੇ ਵੀ ਸ਼ਾਮਲ ਹਨ। ਇਸ ਸੰਬੰਧੀ ਵਿਭਾਗ ਨੇ ਦੱਸਿਆ ਕਿ ਸੂਬੇ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 66,42,372 ਹੋ ਗਈ ਹੈ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 1,41,223 ਹੋ ਗਈ ਹੈ।

50 ਕਰੋੜ ਤੋਂ ਵੱਧ ਦੇ ਵਿਦੇਸ਼ੀ ਲੈਣ-ਦੇਣ ਲਈ LEI ਦੇਣਾ ਹੋਵੇਗਾ ਲਾਜ਼ਮੀ : RBI

0

ਦੇਸ਼ ਵਿੱਚ ਕਾਲੇ ਧਨ ਨੂੰ ਨੱਥ ਪਾਉਣ ਲਈ ਸਰਕਾਰ ਅਹਿਮ ਕਦਮ ਚੁੱਕ ਰਹੀ ਹੈ। ਇਸ ਲਈ ਸਰਕਾਰ ਕੇਂਦਰੀ ਬੈਂਕ ਨਾਲ ਮਿਲ ਕੇ ਕਈ ਅਹਿਮ ਕਦਮ ਉੱਠਾ ਰਹੀ ਹੈ। ਲੈਣ-ਦੇਣ ਲਈ ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਕਿ ਕੰਪਨੀਆਂ ਨੂੰ ਅਕਤੂਬਰ 2022 ਤੋਂ 50 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਕੀਮਤ ਦੇ ਵਿਦੇਸ਼ੀ ਲੈਣ-ਦੇਣ ਲਈ 20 ਅੰਕਾਂ ਦਾ ਵੈਧ ਇਕਾਈ ਪਛਾਣਕਰਤਾ (LEI) ਨੰਬਰ ਦਾ ਹਵਾਲਾ ਦੇਣਾ ਹੋਵੇਗਾ।

ਇਹਨਾਂ ਕਿਸਾਨਾਂ ਨੂੰ ਮਨਜ਼ੂਰ ਨਹੀਂ ਫੈਸਲਾ, ਮਰਨ ਵਰਤ ‘ਤੇ ਬੈਠੇ, ਸੰਗਲ ਬੰਨ੍ਹ ਕੇ ਕਹਿੰਦੇ SKM ਨੇ ਧੋਖਾ ਕੀਤਾ

LEI ਇੱਕ 20 ਅੰਕਾਂ ਦਾ ਨੰਬਰ ਹੁੰਦਾ ਹੈ ਜੋ ਕਿਸੇ ਵਿੱਤੀ ਲੈਣ-ਦੇਣ ਲਈ ਪਾਰਟੀਆਂ ਦੀ ਕਾਨੂੰਨੀ ਪਛਾਣ ਕਰਦਾ ਹੈ। ਇਹ ਵਿੱਤੀ ਡਾਟਾ ਪ੍ਰਣਾਲੀਆਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਬਿਹਤਰ ਬਣਾਉਣ ਲਈ ਦੁਨੀਆਂ ਭਰ ਵਿੱਚ ਵਰਤਿਆ ਜਾਂਦਾ ਹੈ।

ਇਸ ਲਈ ਆਰਬੀਆਈ ਨੇ ਇੱਕ ਸਰਕੂਲਰ ਵਿੱਚ ਕਿਹਾ ਕਿ ਭਾਰਤ ਵਿੱਚ ਸਥਿਤ ਕੰਪਨੀਆਂ ਨੂੰ 1 ਅਕਤੂਬਰ, 2022 ਤੋਂ 50 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਰਕਮ ਦੇ ਵਿਦੇਸ਼ ਵਿੱਚ ਲੈਣ-ਦੇਣ ਲਈ ਬੈਂਕਾਂ ਤੋਂ LEI ਨੰਬਰ ਲੈਣੇ ਪੈਣਗੇ। ਇਹ ਵਿਵਸਥਾ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ 1999 ਦੇ ਤਹਿਤ ਕੀਤੀ ਗਈ ਹੈ।

SKM ਦੇ ਵਕੀਲਾਂ ਨਾਲ ਖ਼ਾਸ ਗੱਲਬਾਤ, ਕਿਹੜੇ ਪਰਚੇ ਰੱਦ ਨਹੀਂ ਹੋਏ, ਜਾਣੋ ਕਿਉਂ ? ਪਰ ਸਿੰਘੂ ਬੈਠਣ ਦੀ ਲੋੜ ਨੀਂ ਪੈਣੀ

ਆਰਬੀਆਈ ਨੇ ਕਿਹਾ ਕਿ ਵਿਦੇਸ਼ੀ ਸੰਸਥਾਵਾਂ ਦੇ ਸਬੰਧ ਵਿੱਚ ਲ਼ਓੀ ਬਾਰੇ ਜਾਣਕਾਰੀ ਨਾ ਮਿਲਣ ਦੀ ਸਥਿਤੀ ਵਿੱਚ ਬੈਂਕ ਲੈਣ-ਦੇਣ ਨੂੰ ਪੂਰਾ ਕਰ ਸਕਦੇ ਹਨ। ਕੇਂਦਰੀ ਬੈਂਕ ਭਾਰਤੀ ਵਿੱਤੀ ਪ੍ਰਣਾਲੀ ਵਿੱਚ LEI ਨੂੰ ਪੜਾਅਵਾਰ ਢੰਗ ਨਾਲ ਲਾਗੂ ਕਰ ਰਿਹਾ ਹੈ। ਇਹ OTC ਡੈਰੀਵੇਟਿਵਜ਼, ਗੈਰ-ਡੈਰੀਵੇਟਿਵ ਬਾਜ਼ਾਰਾਂ, ਵੱਡੇ ਕਾਰਪੋਰੇਟ ਕਰਜ਼ਦਾਰਾਂ ਅਤੇ ਉੱਚ ਮੁੱਲ ਵਾਲੇ ਲੈਣ-ਦੇਣ ਵਿੱਚ ਸ਼ਾਮਲ ਪਾਰਟੀਆਂ ਲਈ ਲ਼ਓੀ ਲਾਗੂ ਕਰ ਰਿਹਾ ਹੈ।

ਬੈਂਕਾਂ ਨੂੰ ਕਰਨਾ ਚਾਹੀਦਾ ਹੈ ਕੰਪਨੀਆਂ ਨੂੰ ਉਤਸ਼ਾਹਿਤ

ਕੇਂਦਰੀ ਬੈਂਕ ਨੇ ਕਿਹਾ ਹੈ ਕਿ ਬੈਂਕ ਕੰਪਨੀਆਂ ਨੂੰ 1 ਅਕਤੂਬਰ, 2022 ਤੋਂ ਪਹਿਲਾਂ 50 ਕਰੋੜ ਰੁਪਏ ਤੋਂ ਵੱਧ ਦੇ ਵਿਦੇਸ਼ੀ ਲੈਣ-ਦੇਣ ਲਈ LEI ਨੰਬਰ ਜਾਰੀ ਕਰਨ ਲਈ ਉਤਸ਼ਾਹਿਤ ਕਰ ਸਕਦੇ ਹਨ। ਹਾਲਾਂਕਿ ਇੱਕ ਵਾਰ LEI ਨੰਬਰ ਜਾਰੀ ਹੋਣ ਤੋਂ ਬਾਅਦ ਕੰਪਨੀ ਨੂੰ ਆਪਣੇ ਸਾਰੇ ਲੈਣ-ਦੇਣ ਵਿੱਚ ਉਸੇ ਦਾ ਜ਼ਿਕਰ ਕਰਨਾ ਹੋਵੇਗਾ।

ਰਾਸ਼ਟਰੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੰਦ ਕਰੇ ਆਪ ਸਰਕਾਰ : ਹਰਸਿਮਰਤ ਕੌਰ ਬਾਦਲ

0

ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਿਹਾ ਕਿ ਉਹ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੰਦ ਕਰੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਮੁਆਵਜ਼ਾ ਦੇਵੇ।

Tikkri Border ‘ਤੇ ਕਿਵੇਂ ਭਾਵੁਕ ਹੋਏ ਹਰਿਆਣਵੀ, ਮੋਰਚੇ ‘ਤੇ ਬਣੇ ਭਾਈਆਂ ਦੇ ਵਿਛੋੜੇ ਬਾਰੇ ਸੋਚ ਰੋ ਪਈ ਸ਼ਮੀਮ ਚੌਧਰੀ

ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਸੰਸਦ ਵਿਚ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਾਤਾਵਰਣ, ਜੰਗਲਾਂ ਅਤੇ ਮੌਸਮ ਤਬਦੀਲੀ ਮੰਤਰਾਲਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਲਈ ਪਰਾਲੀ ਦਾ ਸਾੜਨਾ ਜ਼ਿੰਮੇਵਾਰ ਨਹੀਂ ਪਰ ਆਪ ਸਰਕਾਰ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਲਗਾਤਾਰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਧਿਐਨਾਂ ਨੇ ਸਾਬਤ ਕੀਤਾ ਹੈ ਕਿ ਦਿੱਲੀ ਵਿਚ ਹਵਾ ਦੀ ਕਵਾਲਟੀ ’ਤੇ ਪਰਾਲੀ ਸਾੜਨ ਦਾ ਅਸਰ ਨਾ ਬਰਾਬਰ ਹੈ ਅਤੇ ਉਸਾਰੂ ਗਤੀਵਿਧੀਆਂ, ਇੰਡਸਟਰੀ ਦੇ ਧੂੰਏਂ ਤੇ ਵਾਹਨਾਂ ਦਾ ਪ੍ਰਦੂਸ਼ਣ ਹੀ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਾਤਾਵਰਣ ਮੰਤਰਾਲਾ ਨੂੰ ਕਿਹਾ ਕਿ ਉਹ ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ’ਤੇ ਵਾਈਟ ਪੇਪਰ ਜਾਰੀ ਕਰੇ ਅਤੇ ਇਸ ਮਾਮਲੇ ਵਿਚ ਕਿਸਾਨਾਂ ਨੂੰ ਨਾਜਾਇਜ਼ ਨਿਸ਼ਾਨਾ ਬਣਾਇਆ ਜਾਣਾ ਬੰਦ ਕੀਤਾ ਜਾਵੇ।ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਬਦਲ ਦੇਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹਦਾਇਤ ਕੀਤੀ ਸੀ ਕਿ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧ ਕਰਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ ਪਰ 3 ਸਾਲ ਲੰਘਣ ਮਗਰੋਂ ਹਾਲੇ ਤੱਕ ਇਕ ਪੈਸਾ ਵੀ ਨਹੀਂ ਦਿੱਤਾ ਗਿਆ ਉਲਟਾ ਉਨ੍ਹਾਂ ’ਤੇ ਜੁਰਮਾਨੇ ਲਗਾਏ ਜਾ ਰਹੇ ਹਨ।

ਇਹਨਾਂ ਕਿਸਾਨਾਂ ਨੂੰ ਮਨਜ਼ੂਰ ਨਹੀਂ ਫੈਸਲਾ, ਮਰਨ ਵਰਤ ‘ਤੇ ਬੈਠੇ, ਸੰਗਲ ਬੰਨ੍ਹ ਕੇ ਕਹਿੰਦੇ SKM ਨੇ ਧੋਖਾ ਕੀਤਾ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕਿਵੇਂ ਹਰੀ ਕ੍ਰਾਂਤੀ ਨਾਲ ਦੇਸ਼ ਨੂੰ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਸ ਦੀ ਭਾਰੀ ਕੀਮਤ ਅਦਾ ਕੀਤੀ ਹੈ ਤੇ ਇਥੇ ਧਰਤੀ ਹੇਠ ਪਾਣੀ ਕਾਫੀ ਹੇਠਾਂ ਚਲਾ ਗਿਆ ਹੈ ਤੇ ਖੇਤੀ ਲਾਗਤ ਕਿਤੇ ਵੱਧ ਗਈ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਇਸ ਮਸਲੇ ਦਾ ਹੱਲ ਲੱਭਣ ਦੀ ਵਕਾਲਤ ਕੀਤੀ।

ਆਪ’ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਕਾਂਗਰਸ ‘ਚ ਸ਼ਾਮਲ, CM ਚੰਨੀ ਨੇ ਕੀਤਾ ਸਵਾਗਤ

0

ਮਾਨਸਾ : ਆਪ ਦੇ ਸਾਬਕਾ ਵਿਧਾਇਕ ਜੈਤੂ ਬਲਦੇਵ ਸਿੰਘ ਸ਼ੁੱਕਰਵਾਰ ਨੂੰ ਮਾਨਸਾ ਤੋਂ ਕਾਂਗਰਸ ‘ਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਗਿਆ। ਉਨ੍ਹਾਂ ਪੰਜਾਬ ਦੇ ਮਾਨਸਾ ‘ਚ ਸੀਐਮ ਚੰਨੀ ਦੀ ਚੋਣ ਮੀਟਿੰਗ ‘ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲੈ ਲਈ ਹੈ। ਉਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੱਖਣ ਸਿੰਘ ਲਾਲਕਾ ਵੀ ਉਨ੍ਹਾਂ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਦੱਸ ਦਈਏ ਕਿ ਬਲਦੇਵ ਸਿੰਘ ਨੇ ਵੀਰਵਾਰ ਨੂੰ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਵਿੱਚ ਉਨ੍ਹਾਂ ਨੇ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਲਿਖੇ ਪੱਤਰ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ।