Home Blog Page 2237

ਚੰਨੀ ਸਾਬ੍ਹ ਦਾ ਮਕਸਦ ਸਿਰਫ਼ ਝੂਠੇ ਵਾਅਦੇ ਕਰਨਾ, ਜਨਤਾ ਦੀ ਭਲਾਈ ਨਾਲ ਉਨ੍ਹਾਂ ਨੂੰ ਕੋਈ ਲੈਣਾ-ਦੇਣਾ ਨਹੀਂ : ਅਰਵਿੰਦ ਕੇਜਰੀਵਾਲ

0

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਲਗਾਤਾਰ ਇੱਕ ਦੂਜੇ ‘ਤੇ ਨਿਸ਼ਾਨੇ ਸਾਧ ਰਹੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਕਈ ਐਲਾਨ ਕਰ ਰਹੇ ਹਨ। ਦੂਜੇ ਪਾਸੇ ਹੁਣ ਇਸ ਦਰਮਿਆਨ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ‘ਤੇ ਟਵੀਟ ਕਰਕੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ।

ਕੇਜਰੀਵਾਲ ਨੇ ਸੀਐਮ ਚੰਨੀ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ ਝੂਠੇ ਐਲਾਨ ਕਰਕੇ ਜਨਤਾ ਨੂੰ ਬੇਵਕੂਫ ਬਣਾਉਣ ਗੰਦੀ ਰਾਜਨੀਤੀ ਹੈ। ਇੱਕ ਦਿਨ ਤਾਂ ਸੱਚ ਸਾਹਮਣੇ ਆ ਹੀ ਜਾਂਦਾ ਹੈ।ਚੰਨੀ ਸਾਹਬ ਦੇ ਝੂਠੇ ਐਲਾਨਾਂ ਦਾ ਸੱਚ ਵੀ ਜਨਤਾ ਦੇ ਸਾਹਮਣੇ ਆਉਣ ਲੱਗਾ ਹੈ।ਉਨ੍ਹਾਂ ਦਾ ਮਕਸਦ ਕੇਵਲ ਝੂਠੇ ਵਾਅਦੇ ਕਰਕੇ ਚੋਣਾਂ ਜਿੱਤਣਾ ਹੈ।ਜਨਤਾ ਦੇ ਭਲੇ ਨਾਲ ਉਨ੍ਹਾਂ ਨੂੰ ਲੈਣਾ ਦੇਣਾ ਨਹੀਂ।

 

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਪੜ੍ਹੋ

0

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਨੇ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਖਰੜ ਤੋਂ ਅਨਮੋਲ ਗਗਨ ਮਾਨ ਦਾ ਨਾਮਜ਼ਦ ਕੀਤਾ ਗਿਆ।

ਸੰਯੁਕਤ ਰਾਸ਼ਟਰ ਮਹਾਸਭਾ ਨੇ ISA ਨੂੰ ਦਿੱਤਾ Observer ਦਾ ਦਰਜਾ, ਭਾਰਤ ਨੇ ਕਿਹਾ- ‘ਇਤਿਹਾਸਕ ਫ਼ੈਸਲਾ’

0

ਸੰਯੁਕਤ ਰਾਸ਼ਟਰ ਮਹਾਸਭਾ ਨੇ ਭਾਰਤ ਵੱਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਇੰਟਰਨੈਸ਼ਨਲ ਸੋਲਰ ਅਲਾਇੰਸ (ISA) ਨੂੰ ਆਬਜ਼ਰਵਰ ਦਾ ਦਰਜਾ ਦਿੱਤਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੁਮੂਰਤੀ ਨੇ ਇਸ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ ਅਤੇ ਕਿਹਾ ਕਿ ਆਈ.ਐੱਸ.ਏ. ਸਕਾਰਾਤਮਕ ਗਲੋਬਲ ਜਲਵਾਯੂ ਕਾਰਵਾਈ ਦੀ ਇਕ ਉਦਾਹਰਣ ਬਣ ਗਿਆ ਹੈ।

ਸ਼੍ਰੀ ਤਿਰੁਮੂਰਤੀ ਨੇ ਟਵੀਟ ਕੀਤਾ, ‘ਅੰਤਰਰਾਸ਼ਟਰੀ ਸੋਲਰ ਅਲਾਇੰਸ ਨੂੰ ਆਬਜ਼ਰਵਰ ਦਾ ਦਰਜਾ ਦੇਣ ਲਈ ਸੰਯੁਕਤ ਰਾਸ਼ਟਰ ਮਹਾਸਭਾ ਦਾ ਫ਼ੈਸਲਾ ਇਤਿਹਾਸਕ। 6 ਸਾਲਾਂ ਵਿਚ ISA ਵਿਸ਼ਵ ਊਰਜਾ ਵਾਧਾ ਅਤੇ ਵਿਕਾਸ ਨੂੰ ਲਾਭ ਪਹੁੰਚਾਉਣ ਲਈ ਸਾਂਝੇਦਾਰੀ ਰਾਹੀਂ ਸਕਾਰਾਤਮਕ ਗਲੋਬਲ ਜਲਵਾਯੂ ਕਾਰਵਾਈ ਦੀ ਇਕ ਉਦਾਹਰਨ ਬਣ ਗਿਆ ਹੈ। ਸਾਰੇ ਮੈਂਬਰ ਦੇਸ਼ਾਂ ਦਾ ਧੰਨਵਾਦ।’

ਜਿੱਤ ਤੇ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਫਿਰ ਸਜੀ ਸਿੰਘੂ ਦੀ ਸਟੇਜ, ਗਦ ਗਦ ਕਰ ਉੱਠੇ ਕਿਸਾਨ, ਦੇਖੋ Live। On Air

ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਅਤੇ ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨੇ ਆਈ.ਐੱਸ.ਏ. ਨੂੰ ਆਬਜ਼ਰਵਰ ਦਾ ਦਰਜਾ ਦਿੱਤੇ ਜਾਣ ਲਈ ਵਧਾਈ ਦਿੱਤੀ ਹੈ। ਵਰਣਨਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਤਤਕਾਲੀ ਰਾਸ਼ਟਰਪਤੀ ਫਰਾਂਸੁਵਾ ਓਲਾਂਦ ਨੇ ਨਵੰਬਰ-2015 ਵਿਚ ਪੈਰਿਸ ਵਿਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ (ਸੀ.ਓ.ਪੀ.-21) ਦੇ 21ਵੇਂ ਸੈਸ਼ਨ ਵਿਚ ਆਈ.ਐੱਸ.ਏ. ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਸੀ।

ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ Channi ਸਰਕਾਰ ਨੇ ਲਿਆ ਵੱਡਾ ਫ਼ੈਸਲਾ!

0

ਪੰਜਾਬ ‘ਚ ਨਾਜਾਇਜ਼ ਤਰੀਕੇ ਨਾਲ ਰੇਤ ਮਾਈਨਿੰਗ ਦਾ ਸਿਲਸਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਕਿਹਾ ਹੈ ਕਿ ਜੋਂ ਵਿਅਕਤੀ ਰੇਤ ਮਾਈਨਿੰਗ ਦੀ ਵੀਡੀਓ ਬਣਾ ਕੇ ਦੇਵੇਗਾ ਜਾਂ ਹੋਰ ਵੀ ਕਿਸੇ ਤਰ੍ਹਾਂ ਦਾ ਸਬੂਤ ਦੇ ਕੇ ਸੂਬਾ ਸਰਕਾਰ ਦੇ ਅਫ਼ਸਰਾਂ ਤੱਕ ਜਾਣਕਾਰੀ ਮੁਹੱਈਆ ਕਰਵਾਏਗਾ। ਉਸ ਨੂੰ ਪੰਜਾਬ ਸਰਕਾਰ 25 ਹਜ਼ਾਰ ਰੁਪਏ ਇਨਾਮ ਵਜੋਂ ਦੇਵੇਗੀ।

ਜਿੱਤ ਤੇ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਫਿਰ ਸਜੀ ਸਿੰਘੂ ਦੀ ਸਟੇਜ, ਗਦ ਗਦ ਕਰ ਉੱਠੇ ਕਿਸਾਨ, ਦੇਖੋ Live। On Air

ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਅੰਤਿਮ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਵਲੋਂ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਹ ਵੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸਨੂੰ ਇਹ ਮਾਈਨਿੰਗ ਵਾਲੇ ਸਥਾਨਾਂ ਤੋਂ ਹੀ ਮੁਫਤ ਉਪਲਬਧ ਕਰਵਾਈ ਜਾਵੇ। ਚੰਨੀ ਨੇ ਕਿਹਾ ਕਿ ਰੇਤ ਦੀ ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ ਟਰੱਕਾਂ ਤੋਂ 5.50 ਪ੍ਰਤੀ ਕਿਊਬਿਕ ਫੁੱਟ ਚਾਰਜ ਕੀਤਾ ਜਾਵੇ।

“ਜਿੱਤ ਦੀ ਖੁਸ਼ੀ ਵੀ ਤੇ ਸ਼ਹੀਦ ਕਿਸਾਨਾਂ ਦਾ ਦਰਦ ਵੀ”, ਅੰਦੋਲਨ ਦਾ ਹਿੱਸਾ ਬਣੀ ਮਾਤਾ ਨੇ ਕੀਤੇ ਦੁੱਖ ਸੁੱਖ ਸਾਂਝੇ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ ’ਤੇ ਵੀ ਜ਼ੋਰ ਦਿੱਤਾ। ਸਿਵਲ ਅਤੇ ਪੁਲਸ ਪ੍ਰਸ਼ਾਸਨ ਦਰਮਿਆਨ ਤਾਲਮੇਲ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਹ ਰੇਤ ਦੀ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਸੰਕਲਪ ਹਨ।

ਪ੍ਰਦੂਸ਼ਣ ਕਾਰਨ ਦਿੱਲੀ-ਯੂਪੀ-ਹਰਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਨਹੀਂ ਸੁਧਰ ਰਹੀ ਸਥਿਤੀ, ਜਾਣੋ

0

ਦਿੱਲੀ-ਐਨਸੀਆਰ ਲਗਾਤਾਰ ਪ੍ਰਦੂਸ਼ਣ ਤੋਂ ਪ੍ਰਭਾਵਿਤ ਹੈ। AQI ਦੇ ਪੱਧਰ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਦਿੱਲੀ-ਯੂਪੀ ਹੋਵੇ ਜਾਂ ਹਰਿਆਣਾ, ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜ ਪ੍ਰਦੂਸ਼ਣ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਦੇਸ਼ ਦੇ ਕਈ ਇਲਾਕਿਆਂ ‘ਚ AQI ਦਾ ਪੱਧਰ 400 ਨੂੰ ਵੀ ਪਾਰ ਕਰ ਗਿਆ ਹੈ। ਹਰ ਸਾਲ ਸਰਦੀਆਂ ਦੀ ਸ਼ੁਰੂਆਤ ‘ਤੇ ਪ੍ਰਦੂਸ਼ਣ ਆਪਣੇ ਸਿਖਰ ‘ਤੇ ਹੁੰਦਾ ਹੈ। ਇਸ ਸਾਲ ਵੀ ਪ੍ਰਦੂਸ਼ਣ ਦਾ ਪੱਧਰ ਆਪਣੇ ਸਿਖਰ ‘ਤੇ ਹੈ। ਧੂੰਏਂ ਦੀ ਚਾਦਰ ਕਾਰਨ ਦਿੱਲੀ-ਐਨਸੀਆਰ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ। ਜੇਕਰ ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਅੱਜ ਵੀ ਦਿੱਲੀ-ਐਨਸੀਆਰ ਵਿੱਚ AQI ਦਾ ਪੱਧਰ 293 ਦਰਜ ਕੀਤਾ ਗਿਆ ਹੈ।

“ਜਿੱਤ ਦੀ ਖੁਸ਼ੀ ਵੀ ਤੇ ਸ਼ਹੀਦ ਕਿਸਾਨਾਂ ਦਾ ਦਰਦ ਵੀ”, ਅੰਦੋਲਨ ਦਾ ਹਿੱਸਾ ਬਣੀ ਮਾਤਾ ਨੇ ਕੀਤੇ ਦੁੱਖ ਸੁੱਖ ਸਾਂਝੇ

ਜੇਕਰ ਦਿੱਲੀ ਵਿੱਚ ਸਥਿਤ ਆਨੰਦ ਵਿਹਾਰ ਦੀ ਗੱਲ ਕਰੀਏ ਤਾਂ ਇੱਥੇ AQI ਦੇ ਪੱਧਰ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਅੱਜ ਵੀ, AQI ਸਵੇਰੇ 8 ਵਜੇ ਤੱਕ 398 ਦੇ ਆਸਪਾਸ ਸੀ। ਇਸ ਦੇ ਨਾਲ ਹੀ, IGI ਹਵਾਈ ਅੱਡੇ ‘ਤੇ 262 AQI ਰਜਿਸਟਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਓਖਲਾ ‘ਚ ਵੀ ਹਾਲਾਤ ਠੀਕ ਨਹੀਂ ਹਨ। ਇੱਥੇ 322 AQI ਦਰਜ ਕੀਤਾ ਗਿਆ ਹੈ। ਕੁੱਲ ਮਿਲਾ ਕੇ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੇ ਲੋਕਾਂ ਲਈ ਖੁੱਲ੍ਹੀ ਹਵਾ ਵਿੱਚ ਸਾਹ ਲੈਣਾ ਔਖਾ ਕਰ ਦਿੱਤਾ ਹੈ। ਦਿੱਲੀ ਦੀ ਹਵਾ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ।

ਜਿੱਤ ਤੇ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਫਿਰ ਸਜੀ ਸਿੰਘੂ ਦੀ ਸਟੇਜ, ਗਦ ਗਦ ਕਰ ਉੱਠੇ ਕਿਸਾਨ, ਦੇਖੋ Live। On Air

ਦੂਜੇ ਪਾਸੇ ਉੱਤਰ ਪ੍ਰਦੇਸ਼ ਵੀ ਹਵਾ ਪ੍ਰਦੂਸ਼ਣ ਤੋਂ ਘੱਟ ਪ੍ਰਭਾਵਿਤ ਨਹੀਂ ਹੈ। ਹਾਲਾਂਕਿ ਇੱਥੇ ਸਥਿਤ ਤਾਜਨਗਰੀ ‘ਚ AQI ਦਾ ਪੱਧਰ ਉਤਰਾਅ-ਚੜ੍ਹਾਅ ਰਿਹਾ ਹੈ ਪਰ ਰਾਜਧਾਨੀ ਲਖਨਊ ਦੇ ਕਈ ਇਲਾਕਿਆਂ ‘ਚ ਪ੍ਰਦੂਸ਼ਣ ਗੰਭੀਰ ਸ਼੍ਰੇਣੀ ‘ਚ ਬਣਿਆ ਹੋਇਆ ਹੈ। ਰਾਜਧਾਨੀ ਦੇ ਲਾਲਬਾਗ ਵਿੱਚ AQI ਪੱਧਰ 220 ਦਰਜ ਕੀਤਾ ਗਿਆ।

ਕਿਸਾਨਾਂ ਨੇ ਸਿਰਫ਼ ਮੋਦੀ ਸਰਕਾਰ ਤੋਂ ਜੰਗ ਹੀ ਨਹੀਂ ਜਿੱਤੀ, ਸਗੋਂ ਲੋਕਾਂ ਦੇ ਦਿਲ ਵੀ ਜਿੱਤੇ : ਆਪ

0

ਕਿਸਾਨਾਂ ਦੀ ਜਿੱਤ ਨੇ ਸਿੱਧ ਕੀਤਾ ਕਿ ਭਾਰਤ ਵਿੱਚ ਤਾਨਾਸ਼ਾਹੀ ਨਹੀਂ ਚੱਲ ਸਕਦੀ : ਭਗਵੰਤ ਮਾਨ

ਸਰਹੱਦਾਂ ’ਤੇ ਬੈਠੇ ਕਿਸਾਨ ਯੋਧੇ ਹਨ, ਆਉਣ ਵਾਲੀਆਂ ਪੀੜੀਆਂ ਉਨ੍ਹਾਂ ਦੇ ਜਿੱਤ ਦੇ ਜ਼ਜਬੇ ਤੋਂ ਪ੍ਰੇਰਣਾ ਲੈਣਗੀਆਂ : ਭਗਵੰਤ ਮਾਨ  

ਲੋਕਤੰਤਰ ਵਿੱਚ ਜਿੱਤ ਹਮੇਸ਼ਾਂ ਲੋਕਾਂ ਦੀ ਹੁੰਦੀ ਹੈ, ਸਰਕਾਰ ਵੱਲੋਂ ਲੋਕਾਂ ਨੂੰ ਹਰਾਉਣ ਦੇ ਯਤਨ ਨਹੀਂ ਕਰਨੇ ਚਾਹੀਦੇ

ਜੇ ਯੂ.ਪੀ. ਚੋਣਾ ਨਾ ਹੁੰਦੀਆਂ ਤਾਂ ਮੋਦੀ ਸਰਕਾਰ ਹੁਣ ਵੀ ਕਿਸਾਨਾਂ ਨਾਲ ਬੇਸ਼ਰਮੀ ਨਾਲ ਹੀ ਪੇਸ਼ ਆਉਂਦੀ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੇਸ਼ ਦੇ ਅੰਨਦਾਤਾਵਾਂ ਵੱਲੋਂ ਆਪਣੇ ਵਜ਼ੂਦ ਨੂੰ ਬਚਾਉਣ ਅਤੇ ਦੇਸ਼ ਦੇ ਸੰਘੀ ਢਾਂਚੇ ਦੀ ਸੁਰੱਖਿਆ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਸਾਲ ਭਰ ਤੋਂ ਜ਼ਿਆਦਾ ਸਮੇਂ ਤੱਕ ਲੜੇ ਕਿਸਾਨ ਅੰਦੋਲਨ ਦੀ ਜਿੱਤ ਅਤੇ ਜੇਤੂ ਹੋ ਕੇ ਅੰਦੋਲਨ ਨੂੰ ਖ਼ਤਮ ਕਰਨ ਤੇ ਕਿਸਾਨਾਂ ਦੀ ਘਰ ਵਾਪਸੀ ’ਤੇ ਖੁਸ਼ੀ ਜਤਾਈ ਹੈ। ਪਾਰਟੀ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਨੇ ਸਾਬਤ ਕੀਤਾ ਹੈ ਕਿ ਲੋਕਤੰਤਰ ਵਿੱਚ ਤਾਨਾਸ਼ਾਹੀ ਨਹੀਂ ਚੱਲੇਗੀ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ, ‘‘ ਅੰਦੋਲਨਕਾਰੀ ਕਿਸਾਨਾਂ ਨੇ ਸਿਰਫ਼ ਮੋਦੀ ਸਰਕਾਰ ਤੋਂ ਜੰਗ ਹੀ ਨਹੀਂ ਜਿੱਤੀ, ਸਗੋਂ ਲੋਕਾਂ ਦੇ ਦਿਲ ਵੀ ਜਿੱਤੇ ਹਨ। ਅੰਦੋਲਨ ਵਿੱਚ ਸ਼ਾਮਲ ਕਿਸਾਨ ਅਤੇ ਮਜ਼ਦੂਰ ਯੋਧੇ ਹਨ। ਕਰੀਬ 700 ਕਿਸਾਨਾਂ ਮਜ਼ਦੂਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਮੋਦੀ ਸਰਕਾਰ ਦੇ ਹੰਕਾਰ ਅੱਗੇ ਕਦੇ ਝੁੱਕੇ ਨਹੀਂ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ ਅਤੇ ਇਤਿਹਾਸ ਵਿੱਚ ਕਿਸਾਨ ਅੰਦੋਲਨ ਸੁਨਿਹਰੇ ਸ਼ਬਦਾਂ ਵਿੱਚ ਦਰਜ ਹੋਵੇਗਾ। ਆਉਣ ਵਾਲੀਆਂ ਪੀੜੀਆਂ ਕਿਸਾਨਾਂ ਦੇ ਜਿੱਤ ਵਾਲੇ ਜ਼ਜਬੇ ਤੋਂ ਪ੍ਰੇਰਣਾ ਲੈਂਦੀਆਂ ਰਹਿਣਗੀਆਂ ਅਤੇ ਹੋਰਨਾਂ ਸਰਕਾਰਾਂ ਦੀਆਂ ਤਾਨਾਸ਼ਾਹੀ ਨੀਤੀਆਂ ਨੂੰ ਲੋਕਤੰਤਰਕ ਤਰੀਕੇ ਨਾਲ ਹਰਾਉਂਦੀਆਂ ਰਹਿਣਗੀਆਂ।’’

ਜਿੱਤ ਤੇ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਫਿਰ ਸਜੀ ਸਿੰਘੂ ਦੀ ਸਟੇਜ, ਗਦ ਗਦ ਕਰ ਉੱਠੇ ਕਿਸਾਨ, ਦੇਖੋ Live। On Air

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਨੇ ਸਿੱਧ ਕਰ ਦਿੱਤਾ ਕਿ ਭਾਰਤ ਜਿਹੇ ਲੋਕਤੰਤਰਕ ਦੇਸ਼ ਵਿੱਚ ਤਾਨਾਸ਼ਾਹੀ ਨੂੰ ਕੋਈ ਥਾਂ ਨਹੀਂ ਹੈ। ਐਮਰਜੈਂਸੀ ਦੇ ਸਮੇਂ ਇੰਦਰਾ ਗਾਂਧੀ ਵੀ ਤਾਨਾਸ਼ਾਹੀ ’ਤੇ ਸਵਾਰ ਹੋ ਗਈ ਸੀ ਅਤੇ ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਮੋਦੀ ਸਰਕਾਰ ਵੀ ਤਾਨਾਸ਼ਾਹੀ ’ਤੇ ਉਤਰ ਆਈ ਸੀ, ਪਰ ਦੇਸ਼ ਦੀ ਆਮ ਜਨਤਾ, ਕਿਸਾਨਾਂ ਅਤੇ ਮਜ਼ਦੂਰਾਂ ਨੇ ਦੋਹਾਂ ਤਾਨਾਸ਼ਾਹਾਂ ਨੂੰ ਸਬਕ ਸਿੱਖਿਆ। ਇਸ ਤੋਂ ਸਿੱਧ ਹੁੰਦਾ ਹੈ ਕਿ ਭਾਰਤ ਵਿੱਚ ਤਾਨਾਸ਼ਾਹੀ ਜ਼ਿਆਦਾ ਦਿਨਾਂ ਤੱਕ ਨਹੀਂ ਚੱਲ ਸਕਦੀ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਤੰਤਰ ਦੀ ਮਰਿਆਦਾ ਦਾ ਪਾਲਣਾ ਕਰਨੀ ਚਾਹੀਦੀ ਹੈ ਅਤੇ ਅੱਗੇ ਤੋਂ ਕਿਸੇ ਵੀ ਅੰਦਰੋਲਨ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਲੋਕਤੰਤਰ ਵਿੱਚ ਜਿੱਤ ਹਮੇਸ਼ਾ ਲੋਕਾਂ ਦੀ ਹੁੰਦੀ ਹੈ। ਇਸ ਲਈ ਕਿਸੇ ਵੀ ਸਰਕਾਰ ਵੱਲੋਂ ਲੋਕਾਂ ਨੂੰ ਹਰਾਉਣ ਦੇ ਯਤਨ ਨਹੀਂ ਕਰਨੇ ਚਾਹੀਦੇ।

“ਜਿੱਤ ਦੀ ਖੁਸ਼ੀ ਵੀ ਤੇ ਸ਼ਹੀਦ ਕਿਸਾਨਾਂ ਦਾ ਦਰਦ ਵੀ”, ਅੰਦੋਲਨ ਦਾ ਹਿੱਸਾ ਬਣੀ ਮਾਤਾ ਨੇ ਕੀਤੇ ਦੁੱਖ ਸੁੱਖ ਸਾਂਝੇ

ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿਦਰ ਕਾਰਪੋਰੇਟਰਾਂ ਦੇ ਗੁਲਾਮ ਬਣ ਗਏ ਹਨ। ਪ੍ਰਧਾਨ ਮੰਤਰੀ ਦੇ ਅੰਦਰ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਜੇਕਰ ਉਨ੍ਹਾਂ ਪਾਸ ਕਿਸਾਨਾਂ ਪ੍ਰਤੀ ਹਮਦਰਦੀ ਹੁੰਦੀ ਤਾਂ ਇਹ ਅੰਦੋਲਨ ਐਨਾ ਲੰਮਾ ਨਾ ਚੱਲਦਾ ਅਤੇ ਐਨੇ ਕਿਸਾਨਾਂ ਦੀ ਜਾਨ ਨਾ ਜਾਂਦੀ। ਮਾਨ ਨੇ ਕਿਹਾ ਕਿ ਜੇਕਰ ਉਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾ ਦਾ ਡਰ ਭਾਜਪਾ ਨੂੰ ਡਰਾਉਂਦਾ, ਕੇਂਦਰ ਸਰਕਾਰ ਨੇ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਸੀ ਕਰਨੇ ਅਤੇ ਮੋਦੀ ਸਰਕਾਰ ਅੱਜ ਵੀ ਕਿਸਾਨਾਂ ਨਾਲ ਓਨੀ ਹੀ ਬੇਸ਼ਰਮੀ ਨਾਲ ਪੇਸ਼ ਆਉਂਦੀ, ਜਿੰਨੀ ਬੀਤੇ ਇੱਕ ਸਾਲ ਦੌਰਾਨ ਆਉਂਦੀ ਰਹੀ ਹੈ।

ਪਾਵਰਕੌਮ ਨੂੰ ਵਿੱਤੀ ਘਾਟੇ ‘ਚ ਡੋਬਣ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਜ਼ਿੰਮੇਵਾਰ: ਅਮਨ ਅਰੋੜਾ

0

ਸੱਤਾਧਾਰੀਆਂ ਨੇ ਪਾਵਰਕੌਮ 2000 ਕਰੋੜ ਰੁਪਏ ਦੇ ਵਿੱਤੀ ਘਾਟੇ ‘ਚ ਡਬੋਇਆ

ਮਹਿੰਗੀ ਬਿਜਲੀ ਖ਼ਰੀਦ ਸਮਝੌਤੇ ਅਤੇ ਬਿਜਲੀ ਮਾਫੀਆ ਜਿਉਂ ਦਾ ਤਿਉਂ ਜਾਰੀ, ਚੰਨੀ ਪਏ ਕੈਪਟਨ ਦੇ ਰਾਹ: ਅਰੋੜਾ

ਕਾਂਗਰਸੀ ਤੇ ਅਕਾਲੀ ਆਗੂਆਂ ਸਮੇਤ ਪੁਲੀਸ ਥਾਣਿਆਂ, ਪਿੰਡਾਂ ਦੀਆਂ ਜਲ ਟੈਂਕੀਆਂ, ਸਕੂਲਾਂ ਅਤੇ ਹੋਰ ਸਰਕਾਰੀ ਅਦਾਰਿਆਂ ਵੱਲ ਪਾਵਰਕੌਮ ਦਾ ਕਰੋੜਾਂ ਰੁਪਇਆ ਖੜਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਬਿਜਲੀ ਵਿਭਾਗ (ਪਾਵਰਕੌਮ) ਨੂੰ ਵਿੱਤੀ ਘਾਟੇ ‘ਚ ਡੋਬਣ ਲਈ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਿਨਾਂ ਨੇ ਵੋਟਾਂ ਦੀ ਫ਼ਸਲ ਵੱਢਣ ਲਈ ਜਿੱਥੇ ਪਾਵਰਕੌਮ ਨੂੰ ਸਬਸਿਡੀਆਂ ਦੀਆਂ ਦਲ਼ਦਲ਼ ਵਿੱਚ ਸੁੱਟਿਆ ਹੈ, ਉਥੇ ਹੀ ਮਾਰੂ ਬਿਜਲੀ ਸਮਝੌਤਿਆਂ ਅਤੇ ਬਿਜਲੀ ਮਾਫ਼ੀਆ ਕਾਰਨ ਅਦਾਰੇ ਦੀ ਲੁੱਟ ਦਾ ਰਾਹ ਖੋਲਿਆ ਹੈ। ਉਨਾਂ ਕਿਹਾ ਕਿ ਪਾਵਰਕੌਮ ਦੇ ਸਿਰ ਦੇਣਦਾਰੀਆਂ ਭਾਰ ਵੱਧਦਾ ਜਾਂਦਾ ਹੈ ਅਤੇ ਆਮਦਨ ਘਟਦੀ ਜਾਂਦੀ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਅਮਨ ਅਰੋੜਾ ਨੇ ਕਿਹਾ, ” ਪੰਜਾਬ ‘ਚ ਰੌਸ਼ਨੀ ਅਤੇ ਖੇਤਾਂ ਨੂੰ ਸਿੰਝਣ ਦਾ ਕੰਮ ਕਰਨ ਵਾਲਾ ਸਰਕਾਰੀ ਅਦਾਰਾ ਪਾਵਰਕੌਮ 2000 ਕਰੋੜ ਰੁਪਏ ਦੇ ਵਿੱਤੀ ਘਾਟੇ ‘ਚ ਡੁੱਬ ਗਿਆ ਹੈ। ਕਾਰਨ ਇਹ ਹੈ ਕਿ ਜਿੱਥੇ ਬਿਜਲੀ ਵਰਤਣ ਵਾਲੇ ਸਰਕਾਰੀ ਅਦਾਰੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕਰ ਰਹੇ, ਉਥੇ ਹੀ ਸਰਕਾਰਾਂ ਨੇ ਸਬਸਿਡੀਆਂ ਦੀ ਰਕਮ ਅਦਾਰੇ ਨੂੰ ਨਹੀਂ ਦਿੱਤੀ। ਦੁੱਖਦਾਈ ਪਹਿਲੂ ਇਹ ਰਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਮੁੱਖੀ ਰਹੇ ਬਾਦਲਾਂ ਨੇ ਮਾਰੂ ਬਿਜਲੀ ਸਮਝੌਤੇ ਅਤੇ ਬਿਜਲੀ ਮਾਫੀਆ ਪਾਵਰਕੌਮ ਦੇ ਗਲ਼ ਮੜ ਦਿੱਤੇ। ਇਸ ਕਾਰਨ ਘਾਟੇ ਦੀ ਦਲ਼ਦਲ ਵਿਚੋੋਂ ਨਿਕਲਨਾ ਪਾਵਰਕੌਮ ਲਈ ਵੱਡੀ ਸਿਰਦਰਦੀ ਬਣ ਗਈ ਹੈ।” ਅਰੋੜਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਨਿੱਜੀ ਪਾਵਰ ਪਲਾਂਟਾਂ (ਕੋਲਾ ਪਲਾਂਟ ਅਤੇ ਸੋਲਰ ਪਲਾਂਟ) ਨਾਲ ਮਹਿੰਗੀ ਬਿਜਲੀ ਖ਼ਰੀਦ ਸਮਝੌਤੇ ਕੀਤੇ ਅਤੇ ਸੂਬੇ ‘ਚ ਬਿਜਲੀ ਮਾਫੀਆ ਪੈਦਾ ਕੀਤਾ, ਜਿਸ ਕਾਰਨ ਪਾਵਰਕੌਮ ਦੀ ਵਿੱਤੀ ਹਾਲਤ ਵਿਗੜਨੀ ਸ਼ੁਰੂ ਹੋਈ। ਉਨਾਂ ਕਾਂਗਰਸ ਸਰਕਾਰ ‘ਤੇ ਮਹਿੰਗੇ ਬਿਜਲੀ ਸਮਝੌਤੇ ਜਾਰੀ ਰੱਖਣ ਅਤੇ ਬਿਜਲੀ ਮਾਫ਼ੀਆ ਖ਼ਿਲਾਫ਼ ਕੋਈ ਠੋਸ ਕਾਰਵਾਈ ਨਾ ਕਰਨ ਦੇ ਦੋਸ਼ ਵੀ ਲਾਏ।

‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਚੰਗੇ ਦੱਸਦੀ ਹੈ, ਜਦੋਂ ਕਿ ਅਸਲੀਅਤ ਇਹ ਹੈ ਕਿ ਸੂਬੇ ਦੇ 5000 ਤੋਂ ਜ਼ਿਆਦਾ ਸਕੂਲਾਂ ਵੱਲੋਂ ਪਾਵਰਕੌਮ ਦਾ ਬਿੱਲ ਨਹੀਂ ਭਰਿਆ ਜਾ ਰਿਹਾ। ਸਰਕਾਰੀ ਸਕੂਲਾਂ ਤੋਂ ਬਿਨਾਂ ਕਾਂਗਰਸੀ ਤੇ ਅਕਾਲੀ ਆਗੂਆਂ ਦੇ ਘਰਾਂ ਦੇ ਬਿੱਲਾਂ ਸਮੇਤ ਪੁਲੀਸ ਥਾਣਿਆਂ, ਪਿੰਡਾਂ ਦੀਆਂ ਜਲ ਟੈਂਕੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵੱਲ ਪਾਵਰਕੌਮ ਦਾ ਕਰੋੜਾਂ ਰੁਪਇਆ ਖੜਾ ਹੈ, ਜੋ ਪਾਵਰਕੌਮ ਨੂੰ ਨਹੀਂ ਦਿੱਤਾ ਜਾਂਦਾ। ਇਸ ਤੋਂ ਇਲਾਵਾ ਸਰਕਾਰਾਂ ਵੱਲੋਂ ਬਿਜਲੀ ਖੇਤਰ ‘ਚ ਦਿੱਤੀਆਂ ਜਾਂਦੀਆਂ ਸਬਸਿਡੀਆਂ ਦਾ ਕਰੋੜਾਂ ਰੁਪਏ ਨਾ ਅਕਾਲੀ-ਭਾਜਪਾ ਸਰਕਾਰਾਂ ਨੇ ਦਿੱਤਾ ਅਤੇ ਨਾ ਹੀ ਕਾਂਗਰਸ ਸਰਕਾਰ ਨੇ ਅਦਾ ਕੀਤਾ ਹੈ। ਅਰੋੜਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਮ ਲੋਕਾਂ ਨੂੰ ਬਿਜਲੀ ਬਿੱਲਾਂ ‘ਤੇ ਸਬਸਿਡੀ ਲਾਜ਼ਮੀ ਤੌਰ ‘ਤੇ ਦੇਣੀ ਚਾਹੀਦੀ ਹੈ, ਪਰ ਸਬਸਿਡੀਆਂ ਦੇ ਰਕਮ ਦਾ ਉਚਿਤ ਪ੍ਰਬੰਧ ਵੀ ਕਰਨਾ ਚਾਹੀਦਾ ਹੈ, ਤਾਂ ਜੋ ਪਾਵਰਕੌਮ ਦੀ ਵਿੱਤੀ ਸਿਹਤ ਤੰਦਰੁਸਤ ਰਹੇ। ਉਨਾਂ ਕਾਂਗਰਸ ਨੂੰ ਪੁੱਛਿਆ, ”ਚੰਨੀ ਸਰਕਾਰ ਨੇ ਪਾਵਰਕੌਮ ਨੂੰ ਮਾਰ ਰਹੇ ਬਿਜਲੀ ਮਾਫੀਆ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ? ਜੇ ਬਿਜਲੀ ਮਾਫੀਆ ਖ਼ਿਲਾਫ਼ ਕੋਈ ਠੋਸ ਕਾਰਵਾਈ ਕੀਤੀ ਹੈ, ਤਾਂ ਲੋਕਾਂ ਸਾਹਮਣੇ ਰੱਖੀ ਜਾਵੇ? ਚੰਨੀ ਸਰਕਾਰ ਬਿਜਲੀ ਮਾਫੀਆ ਨਾਲ ਉਸੇ ਤਰਾਂ ਵਰਤਾਓ ਕਰ ਰਹੀ ਹੈ, ਜਿਵੇਂ ਕੈਪਟਨ ਅਮਰਿੰਦਰ ਸਿੰਘ ਕਰਦੇ ਸਨ।

ਵਿਧਾਇਕ ਅਰੋੜਾ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾ ਦੇ ਮਹੌਲ ਵਿੱਚ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਸਸਤੀ ਬਿਜਲੀ ਦੇਣ ਅਤੇ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਦਾ ਡਰਾਮਾ ਕਰ ਰਹੀ ਹੈ। ਇਸੇ ਤਰਾਂ ਲੋਕਾਂ ਨੂੰ ਭਰਮਾਉਣ ਲਈ ਚੰਨੀ ਸਰਕਾਰ ਨੇ ਅਕਾਲੀ ਭਾਜਪਾ ਸਰਕਾਰ ਵੇਲੇ ਹੋਏ ਮਾਰੂ ਬਿਜਲੀ ਖ਼ਰੀਦ ਸਮਝੌਤਿਆਂ ਅਤੇ ਨਿੱਜੀ ਪਾਵਰ ਪਲਾਂਟਾਂ ਦੇ ਜ਼ੁਰਮਾਨੇ ਮੁਆਫ਼ ਕਰਨ ਜਿਹੇ ਮਾਮਲਿਆਂ ਦੀ ਵਿਜੀਲੈਂਸ ਵਿਭਾਗ ਤੋਂ ਜਾਂਚ ਕਰਾਉਣ ਦਾ ਸਗੂਫ਼ਾ ਛੱਡਿਆ ਹੈ। ਉਨਾਂ ਕਿਹਾ ਕਿ ਚੋਣਾ ਦੇ ਮਹੌਲ ਵਿੱਚ ਕਾਂਗਰਸ ਸਰਕਾਰ ਬਿਜਲੀ ਮਾਫੀਆ ਖ਼ਿਲਾਫ਼ ਅਤੇ ਮਾਰੂ ਬਿਜਲੀ ਸਮਝੌਤਿਆਂ ਬਾਰੇ ਕਾਰਵਾਈ ਕਰਨ ਦੇ ਨਾਂਅ ‘ਤੇ ਲੋਕਾਂ ਨੂੰ ਠੱਗਣ ਦਾ ਯਤਨ ਕਰ ਰਹੀ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਸੱਜੇ- ਖੱਬੇ ਤਾਂ ਬਿਜਲੀ ਮਾਫੀਆ ਬੈਠਾ ਹੈ। ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਪਾਵਰਕੌਮ ਦੀ ਵਿੱਤੀ ਸਥਿਤੀ ਸੁਧਾਰਨ ਲਈ ਜ਼ਮੀਨੀ ਪੱਧਰ ‘ਤੇ ਯਤਨ ਕਰਨੇ ਚਾਹੀਦੇ ਹਨ, ਨਾ ਕਿ ਇਸ਼ਤਿਹਾਰ ਬਾਜ਼ੀ ਕਰਕੇ ਡੰਗ ਟਪਾਉਣਾ ਚਾਹੀਦਾ ਹੈ। ਸਰਕਾਰ ਮਾਰੂ ਬਿਜਲੀ ਸਮਝੌਤਿਆਂ ਨੂੰ ਮੂਲ ਰੂਪ ‘ਚ ਰੱਦ ਕਰੇ ਅਤੇ ਬਿਜਲੀ ਮਾਫੀਆ ਖਿਲਾਫ਼ ਸਖ਼ਤ ਕਾਰਵਾਈ ਕਰੇ। ਇਸ ਦੇ ਨਾਲ ਹੀ ਸਰਕਾਰੀ ਅਦਾਰਿਆਂ ਅਤੇ ਕਾਂਗਰਸੀ -ਅਕਾਲੀ ਆਗੂਆਂ ਵੱਲ ਰਹਿੰਦੇ ਬਿਜਲੀ ਬਿੱਲਾਂ ਦੀ ਵਸੂਲੀ ਕਰਨ ਦੇ ਨਾਲ- ਨਾਲ ਸਬਬਿਡੀਆਂ ਦਾ ਪੈਸਾ ਵੀ ਪਾਵਰਕੌਮ ਨੂੰ ਤੁਰੰਤ ਜਾਰੀ ਕਰੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਨੇ ਅੱਜ ਇੱਥੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ। ਉਹ ਪਾਇਲ (Payal) ਦੀ ਦਾਣਾ ਮੰਡੀ (Dana mandi) ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ (Punjab) ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ। ਮੁੱਖ ਮੰਤਰੀ (CM) ਨੇ ਆਪ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ ਸਮਝ ਕੇ ਦਿੱਲੀ ਵਾਲੇ ਇਥੇ ਕਬਜ਼ਾ ਕਰਨ ਨੂੰ ਫਿਰਦੇ ਹਨ। ਇੱਥੇ ਪੰਜਾਬ ਦੇ ਆਮ ਲੋਕ ਰਾਜ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ੍ਹ ਕੇ ਉਨ੍ਹਾਂ ਨੂੰ ਮਿਲਣ ਪੁੱਜ ਜਾਂਦੇ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਵਾਲੇ ਪੰਜਾਬ ਆ ਕੇ ਦਾਅਵੇ ਤਾਂ ਵੱਡੇ-ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਆਪ ਵਾਲਿਆਂ ਨੂੰ ਨਾ ਤਾਂ ਪੰਜਾਬ ਦੇ ਰਹਿਣ-ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਨ੍ਹਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਵਾਲੇ ਪੰਜਾਬ ਆ ਕੇ ਦਾਅਵੇ ਤਾਂ ਵੱਡੇ-ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਆਪ ਵਾਲਿਆਂ ਨੂੰ ਨਾ ਤਾਂ ਪੰਜਾਬ ਦੇ ਰਹਿਣ-ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਨ੍ਹਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ।

ਪਾਇਲ ਤੇ ਮਲੌਦ ਦੇ ਵਿਕਾਸ ਲਈ 2-2 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸ਼ੇਸ਼ ਮੁਰੰਮਤ, ਨੰਬਰਦਾਰੀ ਜੱਦੀ ਪੁਸ਼ਤੀ ਸਰਬਰਾਹੀ ਤਹਿਤ ਨਵੀਂ ਸ਼ਰਤ ਨਾਲ ਦੇਣ, ਪਾਇਲ ਮੰਡੀ ਦੇ ਸ਼ੈੱਡ ਲਈ ਗਰਾਂਟ, ਅਹਿਮਦਗੜ੍ਹ ਤੋਂ ਚੰਡੀਗੜ੍ਹ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸ਼ਾਂਤੀ ਲਈ ਕੁਰਬਾਨੀ ਕੀਤੀ ਤੇ ਉਨ੍ਹਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਸਰਦੀਆਂ ‘ਚ ਜ਼ਰੂਰ ਖਾਓ ਮੂੰਗਫ਼ਲੀ, ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗਾ ਲਾਭ

0

ਮੂੰਗਫਲੀ ਸਿਹਤ ਦਾ ਖਜ਼ਾਨਾ ਹੈ। ਜਿੰਨਾ ਬਾਦਾਮ ਫਾਇਦਾ ਕਰਦਾ ਹੈ। ਮੂੰਗਫਲੀ ਵੀ ਓਨਾ ਹੀ ਕੰਮ ਕਰਦੀ ਹੈ। ਮੂੰਗਫਲੀ ਵਿਚ ਨਿਊਟਰੀਨਸ, ਮਿਨਰਲ, ਐਂਟੀ ਆਕਸੀਡੈਂਟ ਅਤੇ ਵਿਟਾਮਿਨ ਜਿਹੇ ਪਦਾਰਥ ਪਾਏ ਜਾਂਦੇ ਹਨ। ਇਹ ਵਨਸਪਤੀ ਪ੍ਰੋਟੀਨ ਦਾ ਇੱਕ ਸਸਤਾ ਸਰੋਤ ਹੈ। 100 ਗਰਾਮ ਕੱਚੀ ਮੂੰਗਫ਼ਲੀ ਵਿਚ 1 ਲਿਟਰ ਦੁੱਧ ਦੇ ਬਰਾਬਰ ਪ੍ਰੋਟੀਨ ਹੁੰਦਾ ਹੈ।

ਮੂੰਗਫਲੀ ਵਿਚ ਪ੍ਰੋਟੀਨ ਦੀ ਮਾਤਰਾ 15 ਪ੍ਰਤੀਸ਼ਤ ਤੋਂ ਜ਼ਿਆਦਾ ਹੁੰਦੀ ਹੈ। ਮੂੰਗਫਲੀ ਪਾਚਨ ਸ਼ਕਤੀ ਵਧਾਉਣ ਵਿਚ ਵੀ ਕਾਰਗਰ ਹੈ। 250 ਗਰਾਮ ਭੁੰਨੀ ਮੂੰਗਫਲੀ ਵਿਚ ਜਿੰਨੀ ਮਾਤਰਾ ਵਿਚ ਖਣਿਜ ਅਤੇ ਵਿਟਾਮਿਨ ਪਾਏ ਜਾਂਦੇ ਹਨ ਉਹ 250 ਗਰਾਮ ਮਾਸ ਤੋਂ ਵੀ ਪ੍ਰਾਪਤ ਨਹੀਂ ਹੋ ਸਕਦਾ। ਮੂੰਗਫਲੀ ਖਾਣ ਦੇ ਬਹੁਤ ਸਾਰੇ ਲਾਭ ਹਨ।

ਮੂੰਗਫਲੀ ਖਾਣ ਨਾਲ ਦੁੱਧ, ਬਾਦਾਮ ਅਤੇ ਘੀ ਦੀ ਪੂਰਤੀ ਹੋ ਜਾਂਦੀ ਹੈ। ਇੱਕ ਸਰਵੇ ਮੁਤਾਬਕ ਜਿਹੜੇ ਲੋਕਾਂ ਦੇ ਖੂਨ ਵਿਚ ਟਰਾਈਗਲਾਈਸੇਰਾਈਡ ਦਾ ਲੈਵਲ ਜ਼ਿਆਦਾ ਹੁੰਦਾ ਹੈ, ਉਹ ਜੇਕਰ ਮੂੰਗਫਲੀ ਖਾਣ ਤਾਂ ਉਨ੍ਹਾਂ ਦੇ ਬਲੱਡ ਦੇ ਲਿਪਿਡ ਲੈਵਲ ਵਿਚ ਟਰਾਈਗਲਾਈਸੇਰਾਈਡ ਦਾ ਲੈਵਲ 10 ਫ਼ੀਸਦੀ ਘੱਟ ਹੋ ਜਾਂਦਾ ਹੈ। ਜੇਕਰ ਆਪ ਸਰਦੀ ਦੇ ਮੌਸਮ ਵਿਚ ਮੂੰਗਫਲੀ ਖਾਣਗੇ ਤਾਂ ਆਪ ਦਾ ਸਰੀਰ ਗਰਮ ਰਹੇਗਾ।

ਇਹ ਖਾਂਸੀ ਵਿਚ ਉਪਯੋਗੀ ਹੈ ਅਤੇ ਫੇਫੜੇ ਨੂੰ ਤਾਕਤ ਦਿੰਦੀ ਹੈ। ਇੱਕ ਹੋਰ ਗੱਲ ਧਿਆਨ ਦੇਣ ਦੀ ਹੈ ਕਿ ਮੂੰਗਫਲੀ ਪਾਚਨ ਸ਼ਕਤੀ ਨੂੰ ਵਧਾਉਂਦੀ ਹੈ, ਲੇਕਿਨ ਇਹ ਗਰਮ ਤਾਸੀਰ ਦੇ ਲੋਕਾਂ ਲਈ ਹਾਨੀਕਾਰਕ ਵੀ ਹੈ।

ਕਿਸਾਨਾਂ ਦੀ ਜਿੱਤ ‘ਤੇ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ- ਆਪਣਾ ਦੇਸ਼ ਮਹਾਨ ਹੈ……!

0

ਨਵੀਂ ਦਿੱਲੀ : ਕਿਸਾਨ ਅੰਦੋਲਨ ‘ਚ ਸ਼ਾਮਲ ਪੰਜਾਬ ਦੇ 32 ਕਿਸਾਨ ਜੱਥੇਬੰਦੀਆਂ ਨੇ ਅੱਜ ਦੀ ਮੀਟਿੰਗ ਵਿੱਚ ਅਹਿਮ ਫੈਸਲਾ ਲਿਆ ਹੈ। ਦੱਸ ਦਈਏ ਕਿ ਕਿਸਾਨ 11 ਦਸੰਬਰ ਨੂੰ ਢੋਲ ਨਾਲ ਘਰ ਵਾਪਸੀ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਕੇਂਦਰ ਤੋਂ ਅਧਿਕਾਰਤ ਪੱਤਰ ਵੀ ਮਿਲ ਗਿਆ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਸਾਡਾ ਦੇਸ਼ ਮਹਾਨ ਹੈ, ਇੱਥੇ ਸੱਤਿਆਗ੍ਰਹੀ ਕਿਸਾਨ! ਸੱਚ ਦੀ ਇਸ ਜਿੱਤ ‘ਚ ਅਸੀਂ ਸ਼ਹੀਦ ਅੰਨਦਾਤੇ ਨੂੰ ਵੀ ਯਾਦ ਕਰਦੇ ਹਾਂ।