Home Blog Page 2238

ਮੁੱਖ ਮੰਤਰੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

0

ਮੁੱਖ ਮੰਤਰੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ। ਇਸ ਪਿੱਛੋਂ ਉਨਾਂ ਨੇ ਪਿੰਡ ਦੇ ਹੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ।

ਮੁੱਖ ਮੰਤਰੀ ਦੇ ਨਾਲ ਇਸ ਮੌਕੇ ਫਤਿਹਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱੇਤੇ ਚੱਲਣ ਲਈ ਕਿਹਾ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਇਕ ਮਹਾਨ ਕ੍ਰਾਂਤੀਕਾਰੀ ਸਨ ਜਿਨਾਂ ਨੇ ਦੇਸ਼ ਦੀ ਆਜ਼ਾਦੀ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨਾਂ ਅੱਗੇ ਕਿਹਾ ਕਿ 1857 ਦੇ ਵਿਦਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ ਜਦੋਂ ਉਨਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਜੀ ਕਈ ਤੰਗੀਆਂ ਨਾਲ ਜੂਝਦੇ ਹੋਏ 5 ਜੁਲਾਈ, 1856 ਨੂੰ ਸ਼ਹੀਦ ਹੋ ਗਏ।

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਧਾਰਮਿਕ ਸ਼ਖ਼ਸੀਅਤਾਂ ਨੂੰ ਪ੍ਰਮਾਣਪੱਤਰ ਦੇ ਕੇ ਸਨਮਾਨਿਤ ਵੀ ਕੀਤਾ।

ਹੈਲੀਪੈਡ ਵਾਪਸ ਜਾਂਦੇ ਸਮੇਂ ਮੁੱਖ ਮੰਤਰੀ ਨੂੰ ਸੜਕ ਦੇ ਨਾਲ ਖੜੇ ਕੁਝ ਲੋਕ ਦਿਸੇ। ਆਪਣੇ ਕਾਫਿਲੇ ਨੂੰ ਕੁਝ ਦੇਰ ਲਈ ਰੁਕਣ ਦਾ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਇਨਾਂ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨਾਂ ਦੀ ਤਸੱਲੀ ਮੁਤਾਬਿਕ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦਿਵਾਇਆ।

ਕਿਸਾਨ ਮੋਰਚਾ ਹੋਇਆ ਫ਼ਤਿਹ, 11 ਦਸੰਬਰ ਨੂੰ ਕਿਸਾਨ ਕਰਨਗੇ ਘਰ ਵਾਪਸੀ

0

ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਵਾਪਿਸ ਆਉਣਗੇ । ਖ਼ਬਰਾਂ ਅਨੁਸਾਰ, 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ। ਇਸ ਦਾ ਐਲਾਨ ਅੱਜ ਸਿੰਘੂ ਮੋਰਚੇ ‘ਤੇ ਕੀਤਾ ਜਾਵੇਗਾ। ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ। 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।

ਕੇਂਦਰ ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਸਾਰੀਆਂ ਮੰਗਾ, 11 ਦਸੰਬਰ ਨੂੰ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ?। On Air

ਦੱਸ ਦਈਏ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ। ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਹੋ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ ‘ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।

Singhu Border ਤੋਂ ਆਈ ਖੁਸ਼ਖਬਰੀ, ਅੱਜ ਹੋਵੇਗਾ ਵੱਡਾ ਐਲਾਨ, ਜਾਣੋ ਕਦੋਂ ਘਰਾਂ ਨੂੰ ਵਾਪਿਸ ਪਰਤਣਗੇ ਕਿਸਾਨ ? | On Air

ਖਾਸ ਗੱਲ ਇਹ ਹੈ ਕਿ SKM ਨੇ MSP ‘ਤੇ ਕਾਨੂੰਨੀ ਗਾਰੰਟੀ, ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਤੇ ਇਸ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਮੇਤ ਆਪਣੀਆਂ ਲੰਬਿਤ ਮੰਗਾਂ ‘ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਐਸਕੇਐਮ ਦੀ ਪੰਜ ਮੈਂਬਰੀ ਕਮੇਟੀ ‘ਚ ਸ਼ਾਮਲ ਯੁੱਧਵੀਰ ਸਿੰਘ ਨੇ ਕਿਹਾ, ”ਹੁਣ ਗੇਂਦ ਸਰਕਾਰ ਦੇ ਕੋਰਟ ‘ਚ ਹੈ ਤੇ ਵੀਰਵਾਰ ਨੂੰ ਅੰਤਿਮ ਫੈਸਲਾ ਲਿਆ ਜਾਵੇਗਾ।”

New SIM Rules : ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਜ਼ਿਆਦਾ SIM Card ਰੱਖਣ ਦੇ ਹੋ ਸਕਦੇ ਹਨ ਨੁਕਸਾਨ, ਜਾਣੋ ਪੂਰੀ ਲਿਸਟ

0

SIM Card Rules ਦੂਰਸੰਚਾਰ ਵਿਭਾਗ ਨੇ ਨੌਂ ਤੋਂ ਵੱਧ ਸਿਮ ਕਾਰਡ ਰੱਖਣ ਵਾਲੇ ਗਾਹਕਾਂ ਦੇ ਸਿਮ ਦੀ ਮੁੜ ਤਸਦੀਕ ਕਰਨ ਤੇ ਤਸਦੀਕ ਨਾ ਹੋਣ ਦੀ ਸੂਰਤ ਵਿੱਚ ਸਿਮ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੰਮੂ-ਕਸ਼ਮੀਰ ਤੇ ਅਸਾਮ ਸਮੇਤ ਉੱਤਰ-ਪੂਰਬ ਲਈ ਇਹ ਗਿਣਤੀ ਛੇ ਹੈ। ਵਿਭਾਗ ਨੇ ਦੂਰਸੰਚਾਰ ਕੰਪਨੀਆਂ ਦੇ ਸਾਰੇ ਮੋਬਾਈਲ ਨੰਬਰਾਂ ਨੂੰ ਡਾਟਾਬੇਸ ਤੋਂ ਹਟਾਉਣ ਲਈ ਕਿਹਾ ਹੈ ਜੋ ਨਿਯਮਾਂ ਅਨੁਸਾਰ ਵਰਤੋਂ ‘ਚ ਨਹੀਂ।

ਦੂਰਸੰਚਾਰ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਗਾਹਕਾਂ ਕੋਲ ਮਨਜ਼ੂਰੀ ਤੋਂ ਜ਼ਿਆਦਾ ਸਿਮ ਕਾਰਡ ਪਾਏ ਜਾਣ ਦੀ ਸਥਿਤੀ ‘ਚ ਉਨ੍ਹਾਂ ਨੂੰ ਆਪਣੀ ਮਰਜ਼ੀ ਦਾ ਮਿਸ ਚਾਲੂ ਰੱਖਣ ਤੇ ਬਾਕੀਆਂ ਨੂੰ ਬੰਦ ਰੱਖਣ ਦਾ ਵਿਕਲਪ ਦਿੱਤਾ ਜਾਵੇਗਾ।

ਦੁਨੀਆ ਦੀ ਪਹਿਲੀ Sucide ਮਸ਼ੀਨ ਤਿਆਰ !, ਬਗੈਰ ਦਰਦ ਇੱਕ ਮਿੰਟ ‘ਚ ਮੌਤ | On Air

ਵਿਭਾਗ ਨੇ ਕਿਹਾ ਕਿ ਵਿਭਾਗ ਵੱਲੋਂ ਕੀਤੇ ਗਏ ਵਿਸ਼ਲੇਸ਼ਣ ਦੌਰਾਨ ਜੇਕਰ ਕਿਸੇ ਵੀ ਗਾਹਕ ਕੋਲ ਸਾਰੇ ਟੈਲੀਕਾਮ ਸੇਵਾ ਪ੍ਰਦਾਤਾਵਾਂ ਦੇ ਸਿਮ ਕਾਰਡਾਂ ਦੀ ਨਿਰਧਾਰਤ ਸੰਖਿਆ ਤੋਂ ਵੱਧ ਪਾਈ ਜਾਂਦੀ ਹੈ, ਤਾਂ ਸਾਰੇ ਸਿਮ ਦੀ ਮੁੜ ਤਸਦੀਕ ਕੀਤੀ ਜਾਵੇਗੀ। ਵਿਭਾਗ ਨੇ ਕਿਹਾ ਕਿ DoT ਨੇ ਇਹ ਕਦਮ ਵਿੱਤੀ ਅਪਰਾਧਾਂ, ਇਤਰਾਜ਼ਯੋਗ ਕਾਲਾਂ, ਆਟੋਮੇਟਿਡ ਕਾਲਾਂ ਅਤੇ ਧੋਖਾਧੜੀ ਦੀਆਂ ਗਤੀਵਿਧੀਆਂ ਦੀ ਜਾਂਚ ਲਈ ਚੁੱਕਿਆ ਹੈ।

ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ 63 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

0

ਅਜਨਾਲਾ : ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਰਾਕੇਸ਼ ਕੌਸ਼ਲ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 63 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ।

 

ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਐਲਾਨਿਆ ਉਮੀਦਵਾਰ

0

ਚੰਡੀਗੜ੍ਹ : ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਹੈ। ਇਸ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਹੈ।

ਦੁਨੀਆ ਦੀ ਪਹਿਲੀ Sucide ਮਸ਼ੀਨ ਤਿਆਰ !, ਬਗੈਰ ਦਰਦ ਇੱਕ ਮਿੰਟ ‘ਚ ਮੌਤ | On Air

ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਪੁਰਾਣੇ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ।

BREAKING: Sucha Singh Chhotepur ਹੋਏ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ, Sukbir Badal ਨੇ ਕੀਤਾ ਸਵਾਗਤ

0

ਪਟਿਆਲਾ : ਸੁੱਚਾ ਸਿੰਘ ਛੋਟੇਪੁਰ ਅੱਜ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ ਤੇ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਟਿਕਟ ਦਿੱਤੀ ਜਾ ਰਹੀ ਹੈ।

ਦੁਨੀਆ ਦੀ ਪਹਿਲੀ Sucide ਮਸ਼ੀਨ ਤਿਆਰ !, ਬਗੈਰ ਦਰਦ ਇੱਕ ਮਿੰਟ ‘ਚ ਮੌਤ | On Air

ਦੱਸ ਦਈਏ ਕਿ ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਦੀ ਵੀ ਚਰਚਾ ਚੱਲੀ ਸੀ ਪਰ ਗੱਲ ਕਿਸੇ ਪਾਸੇ ਨਹੀਂ ਲੱਗ ਸਕੀ। ਇਸ ਤੋਂ ਬਾਅਦ ਉਨ੍ਹਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ।

CM ਚੰਨੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਕੀਤੀ ਮੁਲਾਕਾਤ, ਕੀਤੀ ਇਹ ਅਪੀਲ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਲਾਈਵ ਟੈਲੀਕਾਸਟ/ਪ੍ਰਸਾਰਣ ਲਈ ਅਧਿਕਾਰਤ ਕਰਨ ਲਈ ਨਿਰਦੇਸ਼ ਦੇਣ। ਇਸ ਕਦਮ ਦਾ ਉਦੇਸ਼ ਲਾਈਵ ਕੀਰਤਨ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਸ਼ਰਧਾਲੂ ਗੁਰਬਾਣੀ ਕੀਰਤਨ ਦੇਖਣ/ਸੁਣਨ ਤੋਂ ਵਾਂਝਾ ਨਾ ਰਹਿ ਜਾਵੇ।

CDS ਵਿਪਿਨ ਰਾਵਤ ਦੇ ਹੈਲੀਕਾਪਟਰ ਕ੍ਰੈਸ਼ ਤੋਂ ਲੈਕੇ ਹੁਣ ਤੱਕ ਦੀ ਖ਼ਬਰ, 14 ਸਵਾਰਾਂ ‘ ਚੋ 13 ਦੀ ਹੋਈ ਮੌਤ।Live On Air

ਮੁੱਖ ਮੰਤਰੀ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ‘ਤੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜਿਸ ਤਰ੍ਹਾਂ ਸਿੱਖ ਸੰਗਤ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਪਵਿੱਤਰ ਅਸਥਾਨਾਂ ਦੇ ‘ਖੁਲੇ ਦਰਸ਼ਨ ਦੀਦਾਰ’ ਲਈ ਤਰਸ ਰਹੀ ਹੈ, ਉਸੇ ਤਰ੍ਹਾਂ ਸਿੱਖ ਸ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਗੁਰਬਾਣੀ ਕੀਰਤਨ ਦੇ ਖੁੱਲ੍ਹੇ ਪ੍ਰਸਾਰਣ ਦੀ ਭਾਵਨਾ ਨਾਲ ਸੰਗਤਾਂ ਨੇ ਸਦਾ ਹੀ ਪ੍ਰਬਲ ਇੱਛਾ ਪਾਲੀ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਕਤ ਮਕਸਦ ਲਈ ਲੋੜੀਂਦੇ ਬੁਨਿਆਦੀ ਢਾਂਚੇ ਦਾ ਪੂਰਾ ਖਰਚਾ ਚੁੱਕਣ ਲਈ ਤਿਆਰ ਹੈ।

RSS ਬਾਰੇ ਖੁੱਲ੍ਹ ਕੇ ਬੋਲੇ ਮਨਜਿੰਦਰ ਸਿਰਸਾ, ਸਿੱਖਾਂ ਨੂੰ ਹਿੰਦੂ ਸਾਬਤ ਕਰਨਾ ਚਾਹੁੰਦੀ ਹੈ RSS ?। On Air

ਮੁੱਖ ਮੰਤਰੀ ਨੇ ਅੱਗੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇੱਕ ਵਿਸ਼ੇਸ਼ ਪੰਜਾਬੀ ਚੈਨਲ, ਜੋ ਕਿ ਇੱਕ ਪਰਿਵਾਰ ਦੀ ਮਲਕੀਅਤ ਹੈ, ਨੂੰ ਅੰਸ਼ਕ ਤੌਰ ‘ਤੇ ਪੈਸਿਆਂ ਦੇ ਬਦਲੇ, ਪੂਰੀ ਅਜਾਰੇਦਾਰੀ ਦਾ ਆਨੰਦ ਮਾਣ ਰਹੇ ਹਨ, ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਹਨ ਜੋ ਕਿ ਪੂਰੀ ਤਰ੍ਹਾਂ ਨਾਲ ਜਾਇਜ਼ ਅਤੇ ਬੇਇਨਸਾਫ਼ੀ ਹੈ।

Pfizer ਨੇ Omicron ਦੀ ਵੈਕਸੀਨ ਦੀਆਂ ਖੁਰਾਕਾਂ ਨੂੰ ਲੈ ਕੇ ਕੀਤਾ ਦਾਅਵਾ

0

ਨਿਊਯਾਰਕ : ਦੱਖਣੀ ਅਫਰੀਕਾ ਤੋਂ ਸ਼ੁਰੂ ਹੋਇਆ ਮਹਾਂਮਾਰੀ ਦਾ ਨਵਾਂ ਰੂਪ ਓਮਾਈਕਰੋਨ ਹੁਣ ਤੱਕ ਦੁਨੀਆ ਦੇ 50 ਤੋਂ ਵੱਧ ਦੇਸ਼ਾਂ ਵਿੱਚ ਪਹੁੰਚ ਚੁੱਕਾ ਹੈ। ਇਸ ਸਿਲਸਿਲੇ ਵਿੱਚ, ਵੈਕਸੀਨ ਫਾਈਜ਼ਰ ਨੇ ਦਾਅਵਾ ਕੀਤਾ ਹੈ ਕਿ ਟੀਕੇ ਦੀਆਂ ਤਿੰਨ ਖੁਰਾਕਾਂ ਇਸ ਨੂੰ ਆਕਿਰਿਆਸ਼ੀਲ ਕਰਨ ਲਈ ਬਹੁਤ ਹਨ। Pfizer Ink and SE ਵੱਲੋਂ ਸ਼ੁਰੂਆਤੀ ਲੈਬ ਅਧਿਐਨਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਇਸ ਦੇ ਅਨੁਸਾਰ, SARS-CoV-2 ਦਾ ਓਮਿਕਰੋਨ ਵੈਰੀਐਂਟ ਵੈਕਸੀਨ ਫਾਈਜ਼ਰ ਦੁਆਰਾ ਦਿੱਤੀਆਂ ਗਈਆਂ ਸੀਰਮ ਐਂਟੀਬਾਡੀ ਦੀਆਂ 3 ਖੁਰਾਕਾਂ ਤੋਂ ਬਾਅਦ ਖਤਮ ਹੋ ਜਾਵੇਗਾ।

CDS ਵਿਪਿਨ ਰਾਵਤ ਦੇ ਹੈਲੀਕਾਪਟਰ ਕ੍ਰੈਸ਼ ਤੋਂ ਲੈਕੇ ਹੁਣ ਤੱਕ ਦੀ ਖ਼ਬਰ, 14 ਸਵਾਰਾਂ ‘ ਚੋ 13 ਦੀ ਹੋਈ ਮੌਤ।Live On Air

ਡੇਟਾ ਦਰਸਾਉਂਦਾ ਹੈ ਕਿ BNT162b2 ਦੀ ਤੀਜੀ ਖੁਰਾਕ ਦੋ ਖੁਰਾਕਾਂ ਦੇ ਮੁਕਾਬਲੇ ਸਰੀਰ ਵਿੱਚ ਐਂਟੀਬਾਡੀਜ਼ ਨੂੰ 25 ਗੁਣਾ ਵਧਾਉਂਦੀ ਹੈ। ਮਿਚਰੋਨ ਵੇਰੀਐਂਟ ਨੂੰ ਲੈ ਕੇ ਫਡਿਜ਼ੲਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ‘ਚ ਇਹ ਦਾਅਵਾ ਕੀਤਾ ਗਿਆ ਹੈ। ਕੰਪਨੀਆਂ ਪਹਿਲਾਂ ਹੀ ਘੋਸ਼ਣਾ ਕਰ ਚੁੱਕੀਆਂ ਹਨ ਕਿ 2022 ਵਿੱਚ ਉਹ BNT162b2 ਦੀਆਂ ਚਾਰ ਅਰਬ ਖੁਰਾਕਾਂ ਤਿਆਰ ਕਰਨਗੀਆਂ।

CM ਚੰਨੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਅਨੰਦਪੁਰ ਸਾਹਿਬ ਵਿਖੇ 20 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

0

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।

CDS ਵਿਪਿਨ ਰਾਵਤ ਦੇ ਹੈਲੀਕਾਪਟਰ ਕ੍ਰੈਸ਼ ਤੋਂ ਲੈਕੇ ਹੁਣ ਤੱਕ ਦੀ ਖ਼ਬਰ, 14 ਸਵਾਰਾਂ ‘ ਚੋ 13 ਦੀ ਹੋਈ ਮੌਤ

ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜੀਟਲ ਤੌਰ ‘ਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ, ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ, 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸ਼ਾਮਲ ਹੈ।

“ਪੰਜਾਬ ਵਾਲੇ ਕਰਨਗੇ ਅੰਦੋਲਨ ਖ਼ਤਮ ? ਡੱਲੇਵਾਲ ਨੇ ਕਰਤਾ ਵੱਡਾ ਐਲਾਨ,ਸਰਕਾਰ ਨੂੰਦਿੱਤਾ ਸਪਸ਼ਟ ਜਵਾਬ”

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਜੋ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰਦੇ ਹਨ, ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਥਾਨਕ ਪੱਧਰ ਉੱਤੇ ਸਮਾਜਿਕ ਸਮਾਗਮ ਕਰਨ ਲਈ ਸਥਾਨਕ ਨਿਵਾਸੀਆਂ ਦੀ ਸਹੂਲਤ ਵਾਸਤੇ ਕਮਿਊਨਿਟੀ ਸੈਂਟਰ ਲਈ 5 ਕਰੋੜ ਰੁਪਏ ਅਤੇ ਨਗਰ ਕੌਂਸਲ ਦੇ ਅੰਦਰ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦਾ ਐਲਾਨ ਕੀਤਾ।

ਇਸ ਇਲਾਕੇ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਸਵਾਂ ਨਦੀ ਉੱਤੇ ਪੁਲ ਦੇ ਨਿਰਮਾਣ ਲਈ ਤੁਰੰਤ ਵਿੱਤੀ ਅਤੇ ਪ੍ਰਸ਼ਾਸਨਿਕ ਪ੍ਰਵਾਨਗੀ ਦੇਣ ਲਈਉਹ ਪਹਿਲਾਂ ਹੀ ਵਿੱਤ ਮੰਤਰੀ ਨੂੰ ਕਹਿ ਚੁੱਕੇ ਹਨ। ਇਸ ਨਾਲ ਨੰਗਲ-ਸ੍ਰੀ ਆਨੰਦਪੁਰ ਸਾਹਿਬ ਖੇਤਰ ਨੂੰ ਦੁਆਬੇ ਨਾਲ ਜੋੜਿਆ ਜਾਵੇਗਾ ਜਿਸ ਨਾਲ ਦੋਵਾਂ ਖੇਤਰਾਂ ਵਿਚਲੀ ਦੂਰੀ ਘਟੇਗੀ, ਇਸ ਤਰ੍ਹਾਂ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਸਪੀਕਰ ਨੂੰ ਅਗਲੇ ਹਫ਼ਤੇ ਇਸ ਦਾ ਨੀਂਹ ਪੱਥਰ ਰੱਖਣ ਦੀ ਤਰੀਕ ਤੈਅ ਕਰਨ ਲਈ ਵੀ ਕਿਹਾ।

ਇਸ ਤੋਂ ਪਹਿਲਾਂ ਆਪਣੇ ਵਿਚਾਰ ਪੇਸ਼ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚੰਨੀ ਇਕੱਲੇ ਅਜਿਹੇ ਮੁੱਖ ਮੰਤਰੀ ਹਨ ਜੋ ਅੱਜ ਦੇ ਇਸ ਪਵਿੱਤਰ ਦਿਹਾੜੇ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਕੋਈ ਵੀ ਅਜਿਹੀ ਹਸਤੀ ਨਹੀਂ ਮਿਲਦੀ ਜਿਸ ਨੇ ਕਿਸੇ ਹੋਰ ਧਰਮ ਦੀ ਰਾਖੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤੀ ਹੋਵੇ।

 

ਚੰਨੀ ਸਰਕਾਰ ਕਮਜ਼ੋਰ ਕੇਸ ਬਣਾ ਕੇ ਮਜੀਠੀਆ ਨੂੰ ਕਰੇਗੀ ਗ੍ਰਿਫ਼ਤਾਰ, ਅਗਲੇ ਦਿਨ ਅਦਾਲਤ ਤੋਂ ਕਰਵਾਏਗੀ ਰਿਹਾਅ : ਰਾਘਵ ਚੱਢਾ

0

ਕਿਹਾ, ਦੇਰ ਰਾਤ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਬਾਦਲ ਦੇ ਵਿਚਕਾਰ ਗੁਪਤ ਮੀਟਿੰਗ ‘ਚ ਹੋਈ ਡੀਲ

ਪੰਜਾਬ ਦੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਲਈ ਚੰਨੀ ਸਰਕਾਰ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦਾ ਡਰਾਮਾ ਕਰੇਗੀ : ਰਾਘਵ ਚੱਢਾ

ਪੁੱਛਿਆ, ਚੰਨੀ ਦੱਸਣ ਮੀਟਿੰਗ ‘ਚ ਬਾਦਲ ਨਾਲ ਕੀ ਡੀਲ ਹੋਈ? ਕਿੰਨੇ ਪੈਸੇ ਦੀ ਡੀਲ ਹੋਈ? ਪੰਜਾਬ ਦੇ ਲੋਕ ਮੀਟਿੰਗ ਦਾ ਸੱਚ ਜਾਣਨਾ ਚਾਹੁੰਦੇ ਨੇ

ਕਿਹਾ, ਕੁੱਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਵੀ ਬਾਦਲਾਂ ਦੀਆਂ ਬੱਸਾਂ ਨੂੰ ਜ਼ਬਤ ਕਰਨ ਦਾ ਡਰਾਮਾ ਕੀਤਾ ਸੀ, ਅਗਲੇ ਹੀ ਦਿਨ ਹਾਈਕੋਰਟ ਨੇ ਸਾਰੀਆਂ ਬੱਸਾਂ ਨੂੰ ਛੱਡਿਆ

ਡਰੱਗ ਕੇਸ ਵਿੱਚ ਚੰਨੀ ਸਰਕਾਰ ਦਾ ਵਰਤਾਓ ਦੇਖ ਕੇ ਹਾਈਕੋਰਟ ਹੈਰਾਨ, ਕਿਹਾ ਪੰਜਾਬ ਸਰਕਾਰ ਕਾਰਵਾਈ ਕਰਨ ਦੀ ਥਾਂ ਗਹਿਰੀ ਨੀਂਦ ‘ਚ ਸੁੱਤੀ

ਚੰਡੀਗੜ੍ਹ : ਪੰਜਾਬ ਦੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸੋਮਵਾਰ ਨੂੰ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪੈਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਰਲ਼ੇ-ਮਿਲੇ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਕੇਸ ਵਿੱਚ ਬਚਾਉਣ ਲਈ ਦੋਵੇਂ ਆਗੂਆਂ ਵਿਚਕਾਰ ਡੀਲ ਹੋਈ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਡਰੱਗ ਕੇਸ ਵਿੱਚ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਝਿੜਕਾਂ ਪੈਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਇੱਕ ਫਾਰਮ ਹਾਊਸ ‘ਤੇ ਗੁਪਤ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਦੋਵਾਂ ਆਗੂਆਂ ਵਿਚਕਾਰ ਸੌਦਾ ਹੋਇਆ ਕਿ ਚੰਨੀ ਸਰਕਾਰ ਇੱਕ ਬੇਹੱਦ ਕਮਜ਼ੋਰ ਕੇਸ ਬਣਾ ਕੇ ਅਕਾਲੀ ਦਲ ਦੇ ਵੱਡੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰੇਗੀ, ਤਾਂ ਜੋ ਅਗਲੇ ਹੀ ਦਿਨ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਣਕਾਰੀ ਪੰਜਾਬ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ।

“ਬਟਾਲਾ ਨੂੰ ਬਣਾਓ ਜ਼ਿਲ੍ਹਾ ਨਹੀਂ ਟਮਾਟਰ ਮਾਰ ਭਜਾਵਾਂਗੇ”, ਬਟਾਲਾ ਵਾਸੀਆਂ ਨੇ ਕੀਤਾ ਇਹ ਅਨੋਖਾ ਐਲਾਨ ! | On Air

ਚੱਢਾ ਨੇ ਦੋਸ਼ ਲਾਇਆ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਐਨੇ ਕਮਜ਼ੋਰ ਆਧਾਰ ‘ਤੇ ਕੀਤੀ ਜਾਵੇਗੀ ਕਿ ਪੱਕੇ ਤੌਰ ‘ਤੇ ਅਕਾਲੀ ਆਗੂ ਨੂੰ 24 ਘੰਟਿਆਂ ਦੇ ਅੰਦਰ ਹੀ ਜ਼ਮਾਨਤ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਪੰਜਾਬ ਪੁਲੀਸ ਦੀ ਗ਼ਲਤ ਵਰਤੋਂ ਕਰਕੇ ਮਜੀਠੀਆ ‘ਤੇ ਝੂਠੇ ਮੁਕੱਦਮੇ ਦਰਜ ਕਰਾਉਣਗੇ ਅਤੇ ਫਿਰ ਉਨ੍ਹਾਂ ਨੂੰ ਜ਼ਮਾਨਤ ਦਿਵਾਉਣ ‘ਚ ਮਦਦ ਕਰੇਗੀ। ਮੁੱਖ ਮੰਤਰੀ ਚੰਨੀ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਜਾਣਬੁੱਝ ਕੇ ਗ੍ਰਿਫ਼ਤਾਰੀ ਦਾ ਡਰਾਮਾ ਕਰਨਗੇ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਵੀ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਕੈਮਰਿਆਂ ਦੀ ਫ਼ੌਜ ਲੈ ਕੇ ਬਾਦਲਾਂ ਦੀਆਂ ਬੱਸਾਂ ਜ਼ਬਤ ਕਰਨ ਦਾ ਡਰਾਮਾ ਕੀਤਾ ਸੀ, ਪਰ ਅਗਲੇ ਹੀ ਦਿਨ ਅਦਾਲਤ ਨੇ ਸਾਰੀਆਂ ਬੱਸਾਂ ਨੂੰ ਛੱਡਣ ਦੇ ਹੁਕਮ ਕੀਤੇ ਸਨ। ਇਸ ਬਾਰੇ ਮੁੱਖ ਮੰਤਰੀ ਚੰਨੀ ਖ਼ੁਦ ਕੁੱਝ ਅਜਿਹਾ ਹੀ ਡਰਾਮਾ ਕਰਨ ਵਾਲੇ ਹਨ।

BIG BREAKING: CM ਚੰਨੀ ਦੀ ਰੈਲੀ ਤੋਂ ਪਹਿਲਾਂ ਘਮਾਸਾਨ,ਆਪਸ ‘ਚ ਭਿੜੇ ਕਾਂਗਰਸੀ ਆਗੂ | On Air

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਬਾਦਲ ਦੇ ਵਿਚਕਾਰ ਕਾਫ਼ੀ ਪੁਰਾਣੇ ਰਿਸ਼ਤੇ ਹਨ। ਕੁੱਝ ਸਾਲ ਪਹਿਲਾ ਚੰਨੀ ‘ਲੁਧਿਆਣਾ ਸਿਟੀ ਸੈਂਟਰ ਘੋਟਾਲੇ’ ਵਿੱਚ ਦੋਸ਼ੀ ਆਪਣੇ ਭਾਈ ਨੂੰ ਬਚਾਉਣ ਲਈ ਸੁਖਬੀਰ ਬਾਦਲ ਨੂੰ ਮਿਲ ਕੇ ਆਪਣੇ ਭਰਾ ਨੂੰ ਬਚਾਉਣ ਦੀ ਬੇਨਤੀ ਕੀਤੀ ਸੀ। ਇਸ ਗੱਲ ਤੋਂ ਸਪਸ਼ਟ ਹੁੰਦਾ ਹੈ ਕਿ ਖ਼ੁਦ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਕਿਸ ਫਾਰਮ ਹਾਊਸ ‘ਤੇ ਉਹ ਸੁਖਬੀਰ ਬਾਦਲ ਨਾਲ ਮਿਲੇ? ਬਾਦਲ ਨਾਲ ਉਨ੍ਹਾਂ ਦੀ ਕੀ ਡੀਲ ਹੋਈ? ਕੀ ਪੈਸਿਆਂ ਦੀ ਡੀਲ ਹੋਈ ਹੈ? ਜੇਕਰ ਹੋਈ ਹੈ ਤਾਂ ਕਿੰਨੇ ਪੈਸਿਆਂ ਦੀ ਡੀਲ ਹੋਈ? ਮੁੱਖ ਮੰਤਰੀ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਪੰਜਾਬ ਦੇ ਲੋਕਾਂ ਨੂੰ ਦੇਣ, ਕਿਉਂਕਿ ਲੋਕ ਦੋਵਾਂ ਆਗੂਆਂ ਵਿਚਕਾਰ ਹੋਈ ਮੀਟਿੰਗ ਦਾ ਸੱਚ ਜਾਣਨਾ ਚਾਹੁੰਦੇ ਹਨ।

SKM ਦੀ Meeting ਤੋਂ ਪਹਿਲਾ ਕਿਉਂ ਮੰਗਵਾਏ ਗਏ ਸ਼ੌਲ ? ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ਨੂੰ ਲੱਗਦਾ ਹੋ ਰਿਹਾ ਕੁੱਝ ਵੱਡਾ

ਚੱਢਾ ਨੇ ਕਿਹਾ ਕਿ ਗ਼ੌਰ ਕਰਨ ਯੋਗ ਹੈ ਕਿ ਸੋਮਵਾਰ (6 ਦਸੰਬਰ 2020) ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਏ.ਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿੱਲ ਦੀ ਬੈਂਚ ਨੇ ਬਹੁਚਰਚਿਤ ਡਰੱਗ ਕੇਸ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦੇ ਕਿਹਾ ਸੀ, ”ਅਸੀਂ ਬੇਹੱਦ ਹੈਰਾਨ ਹਾਂ ਕਿ ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿੱਚ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਐਸ.ਟੀ. ਐਫ. ਦੀ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਕਾਫ਼ੀ ਦਿਨਾਂ ਤੋ ਪਈ ਹੈ, ਪਰ ਪੰਜਾਬ ਸਰਕਾਰ ਕਾਰਵਾਈ ਕਰਨ ਦੀ ਥਾਂ ਡੂੰਘੀ ਨੀਂਦ ‘ਚ ਸੁੱਤੀ ਪਈ ਰਹੀ ਹੈ। ਅਦਾਲਤ ਨੇ ਸਰਕਾਰ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਜਦੋਂ ਐਸ.ਟੀ.ਐਫ ਦੀ ਸੀਲਬੰਦ ਰਿਪੋਰਟ ਨੂੰ ਖੋਲ੍ਹਣ ‘ਤੇ ਕੋਈ ਰੋਕ ਹੀ ਨਹੀਂ ਹੈ ਤਾਂ ਹੁਣ ਤੱਕ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ।”