Home Blog Page 2240

Anurag Thakur ਨੇ ਖੇਡਾਂ ‘ਚ ਪੰਜਾਬ ਦੇ ਯੋਗਦਾਨ ਦੀ ਕੀਤੀ ਸ਼ਲਾਘਾ

0

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਖੇਡਾਂ ਦੇ ਖੇਤਰ ਵਿਚ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਸੂਬੇ ‘ਚ ਪਿਛਲੇ ਸਾਢੇ 4 ਸਾਲਾਂ ‘ਚ ਸੂਬੇ ‘ਚ ਨਸ਼ੀਲੇ ਪਦਾਰਥਾਂ ਨਾਲ ਨਸ਼ੇ ਦੇ ਖਿਲਾਫ ਜ਼ਰੂਰੀ ਕਦਮ ਜ਼ਰੂਰ ਚੁੱਕੇ ਗਏ ਹੋਣਗੇ। ਲੋਕ ਸਭਾ ‘ਚ ਇਕ ਪ੍ਰਸ਼ਨ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਸੂਬੇ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਕਰਵਾਇਆ ਜਾਵੇਗਾ।

ਦੀਪ ਸਿੱਧੂ ਦਾ ਸਿਮਰਨਜੋਤ ਸਿੰਘ ਮੱਕੜ ਨਾਲ ਵੱਡਾ Interview | On Air

ਠਾਕੁਰ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਦਮ ਜ਼ਰੂਰ ਚੁੱਕੇ ਗਏ ਹੋਣਗੇ ਤਾਂ ਜੋ ਨੌਜਵਾਨ ਨਸ਼ਾ ਮੁਕਤ ਹੋ ਸਕਣ।” ਉਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ, “ਜਿੱਥੋਂ ਤੱਕ ਖੇਡਾਂ ਦਾ ਸਬੰਧ ਹੈ, ਇਹ ਰਾਜ ਦਾ ਵਿਸ਼ਾ ਹੈ। ਇਸ ਵਿੱਚ ਰਾਜਾਂ ਦੀ ਅਹਿਮ ਭੂਮਿਕਾ ਹੈ। ਕੇਂਦਰ ਸਰਕਾਰ ਵੱਖ-ਵੱਖ ਨੀਤੀਆਂ ਰਾਹੀਂ ਯੋਗਦਾਨ ਪਾਉਂਦੀ ਹੈ।

ਬਿਨਾਂ ਸ਼ਰਤ ਪਰਚੇ ਵਾਪਸ ਹੋਏ ਤਾਂ ਕਰ ਸਕਦੇ ਹਾਂ ਘਰ ਵਾਪਸੀ- ਡਾ. ਦਰਸ਼ਨ ਪਾਲ

0

ਦਿੱਲੀ ‘ਚ ਲੰਬੇ ਸਮੇਂ ਤੋਂ ਕਿਸਾਨ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਇੱਕ ਲੰਬਾ ਸੰਘਰਸ਼ ਕੀਤਾ ਹੈ। ਹੁਣ ਖੇਤੀ ਕਾਨੂੰਨ ਤਾਂ ਵਾਪਸ ਹੋ ਗਏ ਹਨ ਪਰ ਕਿਸਾਨਾਂ ਦੀਆਂ ਕੁੱਝ ਹੋਰ ਮੰਗਾਂ ਅਜੇ ਵੀ ਬਾਕੀ ਹਨ। ਇਸ ਲਈ ਉਨ੍ਹਾਂ ਦਾ ਇਹ ਸੰਘਰਸ਼ ਅਜੇ ਵੀ ਜਾਰੀ ਹੈ। ਹੁਣ ਦਿੱਲੀ ਬਾਰਡਰ ਤੇ ਬੈਠੇ ਕਿਸਾਨ ਆਗੂਆਂ ਦੀ ਮੀਟਿੰਗਾਂ ਦੇ ਦੌਰ ਵਿਚਾਲੇ ਘਰ ਵਾਪਸੀ ਦੇ ਸੰਕੇਤ ਸਾਹਮਣੇ ਆਏ ਹਨ।

Sony Maan ਤੇ Lakha Sidhana ਵਿਵਾਦ ਦੀ ਕਿੱਥੇ ਹੈ ਅਸਲ ਜੜ੍ਹ ? Simranjot Makkar ਦਾ Analysis

ਇਸ ਮਾਮਲੇ ਵਿੱਚ ਸੰਕਯੁਤ ਮੋਰਚੇ ਦੇ ਕਿਸਾਨ ਆਗੂ ਡਾ. ਦਰਸ਼ਨਪਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਸ਼ਨਪਾਲ ਨੇ ਕਿਹਾ ਕਿ ਜੇ ਸਰਕਾਰ ਬਿਨਾਂ ਸ਼ਰਤ ਪਰਚੇ ਵਾਪਸ ਲੈਂਦੀ ਹੈ ਤਾਂ ਘਰ ਵਾਪਸੀ ਕਰਾਂਗੇ।

ਸਰਕਾਰ ਦੇ ਪ੍ਰਸਤਾਵ ਤੋਂ ਬਾਅਦ ਦਿੱਲੀ ਤੋਂ ਲੈ ਕੇ ਸਿੰਘੂ ਬਾਰਡਰ ਤੱਕ ਜ਼ਬਰਦਸਤ ਹਲਚਲ ਹੈ। ਸੰਯੁਕਤ ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੈ। ਸਰਕਾਰ ਨਾਲ ਸਿੱਧੀ ਗੱਲਬਾਤ ਹੋ ਸਕਦੀ ਹੈ। ਨਵੀਂ ਦਿੱਲੀ ‘ਚ ਆਲ ਇੰਡੀਆ ਕਿਸਾਨ ਸਭਾ ‘ਚ ਮੀਟਿੰਗ ਹੈ।

ਅੰਦਰ ਚਲਦੀ ਰਹੀ SKM ਦੀ ਮੀਟਿੰਗ, ਬਾਹਰ ਸਬਰ ਨਾਲ ਖੜੇ ਰਹੇ ਬਜ਼ੁਰਗ ਕਿਸਾਨ,ਦੇਖੋ ਲਗਾਈ ਬੈਠੇ ਕਿਹੜੀ ਉਮੀਦ ?

ਕੱਲ੍ਹ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਭੇਜਿਆ ਸੀ। ਕਿਸਾਨਾਂ ਕਈ ਪੁਆਇੰਟਸ ਤੇ ਇਤਰਾਜ਼ ਜਤਾਇਆ ਸੀ। ਕੱਲ੍ਹ ਹੀ ਲਿਖਤੀ ਤੌਰ ਤੇ ਇਤਰਾਜ਼ ਸਰਕਾਰ ਨੂੰ ਭੇਜੇ ਗਏ ਸਨ। ਸੂਤਰਾਂ ਮੁਤਾਬਕ ਜੇ ਪਰਚੇ ਰੱਦ ਕਰਨ ਤੇ ਸਹਿਮਤੀ ਬਣਦੀ ਹੈ, ਤਾਂ ਘਰ ਵਾਪਸੀ ਤੇ ਫੈਸਲਾ ਹੋ ਸਕਦਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ

0

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫ਼ੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ।

ਸੀ.ਈ.ਓ. ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਿੰਤਾਵਾਂ, ਵਿਸ਼ੇਸ਼ ਸੋਧ ਅਤੇ ਚੋਣ ਤਿਆਰੀਆਂ ਬਾਰੇ ਜਾਣਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਧੀਕ ਸੀ.ਈ.ਓ. ਅਮਨਦੀਪ ਕੌਰ ਵੀ ਮੌਜੂਦ ਸਨ।

ਦੀਪ ਸਿੱਧੂ ਦਾ ਸਿਮਰਨਜੋਤ ਸਿੰਘ ਮੱਕੜ ਨਾਲ ਵੱਡਾ Interview | On Air

ਚੋਣਾਂ ਦੌਰਾਨ ਸੁਰੱਖਿਆ ਬਾਰੇ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀ ਮੰਗ ਲਈ ਅੰਤਿਮ ਮੁਲਾਂਕਣ 10 ਦਸੰਬਰ, 2021 ਤੱਕ ਈਸੀਆਈ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਵਾਧੂ ਫੋਰਸਿਜ਼ ਨਾਜ਼ੁਕ ਪੋਲਿੰਗ ਬੂਥਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੀਆਂ ਜਾਣਗੀਆਂ।

ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਕਰਦਾ ਹੈ ਜਾਂ ਵੋਟ ਪ੍ਰਕਿਰਿਆ ਵਿੱਚ ਵਿਘਨ ਪਾਉਣ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਤੁਰੰਤ ਸੂਚਿਤ ਕਰਨ।

ਲੱਖਾ ਸਿਧਾਣਾ ਦੀ ਸਪੋਰਟ ‘ਚ ਖੜਿਆ ਮੁੱਛ-ਫੁਟ ਮੁੰਡਾ, “ਪੰਜਾਬ ਇਕੱਠਾ ਕਰਨਾ ਖਿਡਾਉਣਾ ਨੀ” | On Air

ਡਾ. ਰਾਜੂ ਨੇ ਕਿਹਾ ਕਿ ਉਹ ਗੈਰ-ਜ਼ਮਾਨਤੀ ਵਾਰੰਟ ਕੇਸਾਂ, ਪੈਰੋਲ ਜੰਪਰ, ਸ਼ਰਾਤਰੀ ਅਨਸਰਾਂ ਅਤੇ ਸ਼ੱਕੀ ਨਸ਼ਾ ਤਸਕਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡੀਸੀ, ਸੀਪੀਜ਼/ਐਸਐਸਪੀਜ਼ ਅਤੇ ਈਆਰਓਜ਼ ਨਾਲ ਹਫਤਾਵਾਰੀ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਘੱਟੋ-ਘੱਟ 95 ਤੋਂ 98 ਫ਼ੀਸਦੀ ਹਥਿਆਰ ਪੁਲਿਸ ਥਾਣਿਆਂ ਜਾਂ ਗੰਨ ਹਾਊਸਾਂ ਵਿੱਚ ਜਮ੍ਹਾਂ ਕਰਵਾਏ ਜਾਣ।

ਡਾ. ਰਾਜੂ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸੂਬੇ ਵਿੱਚ 2.5 ਲੱਖ ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਇਹਨਾਂ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਨਵਾਂ ਵੋਟਰ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਸਿਆਸੀ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ‘ਤੇ ਤਸੱਲੀ ਪ੍ਰਗਟਾਈ ਅਤੇ ਉਨ੍ਹਾਂ ਨੇ ਆਪਣੀਆਂ ਚਿੰਤਾਵਾਂ ਨੂੰ ਸੀ.ਈ.ਓ. ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

Omicron ਦੇ ਖ਼ਤਰੇ ਨੂੰ ਦੇਖਦਿਆਂ ਲਖਨਊ ‘ਚ 144 ਧਾਰਾ ਹੋਈ ਲਾਗੂ

0

ਕੋਰੋਨਾ ਦਾ ਕਹਿਰ ਅਜੇ ਤੱਕ ਜਾਰੀ ਹੈ। ਇਸ ਦੇ ਨਵੇਂ ਰੂਪ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੋਵਿਡ ਦੇ ਵੱਧਦੇ ਇਨਫੈਕਸ਼ਨ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਧਾਰਾ 144 ਲਗਾ ਦਿੱਤੀ ਗਈ ਹੈ। ਇਹ ਹੁਕਮ ਤੱਤਕਾਲ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਰੇਸਤਰਾਂ, ਹੋਟਲ, ਸਿਨੇਮਾ ਹਾਲ ਮਲਟੀਪਲੈਕਸ, ਜਿਮ, ਸਟੇਡੀਅਮ 50 ਫੀਸਦੀ ਸਮਰੱਥਾ ਨਾਲ ਹੀ ਖੋਲ੍ਹੇ ਜਾ ਸਕਣਗੇ।

Punjab ਦੇ ਲੋਕ ਇਸ ਵਾਰ ਕਿਹੜੀ ਪਾਰਟੀ ਦੀ ਚਾਹੁੰਦੇ ਨੇ ਸਰਕਾਰ ? ਸੁਣੋ ਲੋਕਾਂ ਦੀ ਜ਼ੁਬਾਨੀ

ਇਸ ਦੇ ਨਾਲ ਹੀ ਲਖਨਊ ਵਿੱਚ ਮਾਸਕ ਪਹਿਨਣ ਨੂੰ ਲਾਜ਼ਮੀ ਕੀਤਾ ਗਿਆ ਹੈ। ਹੁਣ ਘਰੋਂ ਬਾਹਰ ਨਿਕਲਣ ‘ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਉਥੇ ਹੀ, ਬੰਦ ਥਾਵਾਂ ‘ਤੇ ਹੋਣ ਵਾਲੇ ਆਯੋਜਨਾਂ ਵਿੱਚ 100 ਤੋਂ ਜ਼ਿਆਦਾ ਵਿਅਕਤੀ ਸ਼ਾਮਲ ਨਹੀਂ ਹੋ ਸਕਣਗੇ।

ਜੇ.ਸੀ.ਪੀ. ਲਾਅ ਐਂਡ ਆਰਡਰ ਪਿਊਸ਼ ਮੋਰਡੀਆ ਦੇ ਹੁਕਮ ਅਨੁਸਾਰ ਕੋਰੋਨਾ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਵਿਧਾਨਸਭਾ ਦੇ ਨੇੜੇ ਕਿਸੇ ਵੀ ਪ੍ਰਕਾਰ ਦੇ ਧਰਨਾ ਪ੍ਰਦਰਸ਼ਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੇਸਤਰਾਂ, ਹੋਟਲ, ਸਿਨੇਮਾ ਹਾਲ ਮਲਟੀਪਲੇਕਸ, ਜਿਮ, ਸਟੇਡੀਅਮ 50 ਫੀਸਦੀ ਸਮਰੱਥਾ ਦੇ ਨਾਲ ਹੀ ਖੋਲ੍ਹੇ ਜਾ ਸਕਣਗੇ।

ਪਿੰਡ ਸਰਾਏ ਖ਼ਾਸ ‘ਚ ਗਰਜੇ Bhagwant Mann, ਵਿਰੋਧੀਆਂ ਦਾ ਕਰਵਾ ਦਿੱਤੀ ਬੋਲਤੀ ਬੰਦ

ਇਸ ਦੇ ਨਾਲ ਹੀ ਖੁੱਲ੍ਹੇ ਸਥਾਨਾਂ ਵਿੱਚ ਖੇਤਰਫਲ ਦੇ ਅਨੁਸਾਰ ਪ੍ਰਬੰਧ ਹੋਣਗੇ ਪਰ ਪ੍ਰਵੇਸ਼ ਦੁਆਰ ‘ਤੇ ਕੋਵਿਡ ਹੈਲਪ ਡੈਸਕ ਬਣਾਉਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ਵਿੱਚ 50 ਤੋਂ ਜ਼ਿਆਦਾ ਸ਼ਰਧਾਲੂਆਂ ਦੇ ਇੱਕ ਵਾਰ ਵਿੱਚ ਇਕੱਠਾ ਹੋਣ ‘ਤੇ ਵੀ ਰੋਕ ਲਗਾਇਆ ਗਿਆ ਹੈ।

ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਔਰਤਾਂ ਨੂੰ ਵੱਡਾ ਤੋਹਫ਼ਾ ਦੇਵਾਂਗੇ – ਸੁਖਬੀਰ ਬਾਦਲ

0

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਔਰਤਾਂ ਨਾਲ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਉੱਤੇ ਪੰਜਾਬ ਵਿੱਚ ਔਰਤਾਂ ਨੂੰ ਇੱਕ ਨਹੀਂ ਬਲਕਿ ਦੋ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ਸੁਨਾਮ ‘ਚ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਔਲਾਨ ਕੀਤਾ। ਨੀਲੇ ਕਾਰਡ ਧਾਰਕ ਮਹਿਲਾਵਾਂ ਨੂੰ ਸਹੂਲਤਾਂ ਦੇਣਗੇ।ਸੁਖਬੀਰ ਨੇ 13 ਨੁਕਾਤੀ ਏਜੰਡੇ ਨੂੰ ਵੀ ਮੁੜ ਦੁਹਰਾਇਆ।

ਦੀਪ ਸਿੱਧੂ ਦਾ ਸਿਮਰਨਜੋਤ ਸਿੰਘ ਮੱਕੜ ਨਾਲ ਵੱਡਾ Interview | On Air

ਭਦੌੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਤੇ ਸੁਨਾਮ ਤੋਂ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਤਪਾ ਤੇ ਸੁਨਾਮ ਵਿਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਘਰ ਕੋਲੋਂ ਫਾਰਮ ਭਰਾਂਹੇ ਸਨ ਤੇ ਤੁਸੀਂ ਨਤੀਜਾ ਆਪ ਵੇਖ ਲਿਆ ਹੈ। ਬਾਦਲ ਨੇ ਕਿਹਾ ਕਿ ਹੁਣ ਕੇਜਰੀਵਾਲ ਵੀ ਉਹੀ ਰਾਹ ਫੜ ਰਿਹਾ ਹੈ ਤੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈੈਣ ਲਈ ਫਾਰਮ ਭਰਨ ਵਾਸਤੇ ਆਖਿਆ ਜਾ ਰਿਹਾ ਹੈ ਤੇ ਇਸ ਵਾਸਤੇ ਜਾਅਲੀ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੈੈਂ ਕੇਜਰੀਵਾਲ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਜਿਹੜੀਆਂ ਮਹਿਲਾਵਾਂ ਨੇ ਫਾਰਮ ਭਰੇ ਹੋਣਗੇ, ਉਹੀ ਸਕੀਮ ਦਾ ਲਾਭ ਲੈਣ ਦੇ ਯੋਗ ਹੋਣਗੀਆਂ ? ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਤਾਂ ਫਿਰ ਕੀ ਤੁਸੀਂ ਇਸ ਤਰੀਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੇ ਹੋ ? ਸਰਦਾਰ ਬਾਦਲ ਨੇ ਦਿੱਲੀ ਦੇ ਮੁੰਖ ਮੰਤਰੀ ਨੂੰ ਪੁੱਛਿਆ ਕਿ ਉਹਨਾਂ ਨੇ ਇਹ ਸਕੀਮ ਦਿੱਲੀ ਵਿਚ ਲਾਗੂ ਕਿਉਂ ਨਹੀਂ ਕੀਤੀ।

ਲੱਖਾ ਸਿਧਾਣਾ ਦੀ ਸਪੋਰਟ ‘ਚ ਖੜਿਆ ਮੁੱਛ-ਫੁਟ ਮੁੰਡਾ, “ਪੰਜਾਬ ਇਕੱਠਾ ਕਰਨਾ ਖਿਡਾਉਣਾ ਨੀ” | On Air

ਬਾਦਲ ਨੇ ਕੇਜਰੀਵਾਲ ਹਰ ਹੀਲੇ ਪੰਜਾਬ ’ਤੇ ਰਾਜ ਕਰਨਾ ਚਾਹੁੰਦਾ ਹੈ। ਇਸੇ ਲਈ ਆਪ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਨਾਂ ਨਹੀਂ ਐਲਾਨਿਆ। ਉਹਨਾਂ ਕਿਹਾ ਕਿ ਉਹ ਸਿਰਫ ਡੰਮੀ ਉਮੀਦਵਾਰ ਦਾ ਨਾਂ ਐਲਾਨੇਗੀ ਤਾਂ ਜੋ ਕੇਜਰੀਵਾਲ ਸੱਤਾ ਮਿਲਣ ’ਤੇ ਆਪ ਮੁੱਖ ਮੰਤਰੀ ਬਣਨ ਸਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਹ ਸਾਜ਼ਿਸ਼ ਪਹਿਲਾਂ ਹੀ ਵੇਖ ਲਈ ਹੈ ਤੇ ਉਹ ਕਦੇ ਵੀ ਇਕ ਬਾਹਰਲੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਵੇਖਣਾ ਚਾਹੁਣਗੇ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿਚ ਆਪ ਛੱਡ ਰਹੇ ਹਨ ਤੇ ਲੋਕ ਵੇਖਣਗੇ ਕਿ ਆਉਂਦੇ ਦਿਨਾਂ ਵਿਚ ਹੋਰ ਆਗੂ ਵੀ ਪਾਰਟੀ ਛੱਡ ਦੇਣਗੇ।

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

0

ਉੱਘੀਆਂ ਸ਼ਖਸੀਅਤਾਂ ਦੇ ਜੀਵਨ ਅਤੇ ਦਰਸ਼ਨ ਤੇ ਖੋਜ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਚੇਅਰਾਂ ਮਾਨਵਤਾ ਨੂੰ ਸਮਰਪਿਤ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਉੱਘੀ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਅਤੇ ਸਿੱਖ ਸ਼ਰਧਾਲੂ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ਪੰਜ ਚੇਅਰਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਿੱਖਿਆ ਨੂੰ ਚੰਗੀ ਜੀਵਨ-ਜਾਚ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਗਰੀਬੀ ਤੋਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਫਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਬੱਤ ਦੀ ਭਲਾਈ ਵਾਲਾ ਸੂਬਾ ਹੈ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਤੱਕ ਸਾਰਿਆਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਅਤੇ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਮਾਜ ਦੇ ਹਰ ਵਰਗ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੇ ਮੁਕਾਮ ਹਾਸਲ ਕਰਨ ਦਾ ਮੌਕਾ ਮਿਲੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਢੁਕਵੀਂ ਮਦਦ ਕਰਨ ਦੇ ਉਦੇਸ਼ ਪ੍ਰਤੀ ਪੂਰਨ ਤੌਰ ਉਤੇ ਵਚਨਬੱਧ ਹੈ।

ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਮਾਜ ਦੀਆਂ ਮੌਜੂਦਾ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਅਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਸਾਰਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਰਾਸ਼ੀ ਦੇ ਰੂਪ ਵਿਚ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਡਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ‘ਤੇ ਸਥਾਪਤ ਕੀਤੀਆਂ ਚੇਅਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ  ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਦਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਬਾਰੇ ਵਿਆਪਕ ਰੂਪ ਵਿਚ ਖੋਜ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਚਾਨਣ ਮੁਨਾਰੇ ਵਜੋਂ ਰਾਹ ਦਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਸੰਗੀਤ ਅਕੈਡਮੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਇਹ ਚੇਅਰਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ। ਸਿੱਧੂ ਨੇ ਕਿਹਾ ਕਿ ਇਹ  ਚੇਅਰਾਂ ਸਿਰਫ਼ ਨਾਮ ਦੀਆਂ ਚੇਅਰਾਂ ਨਹੀਂ ਹਨ, ਸਗੋਂ ਇਹ ਆਪਣੇ-ਆਪ ਵਿੱਚ ਸੰਸਥਾਵਾਂ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਆਲ੍ਹਾ ਕਮਾਨ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਨਕਲਾਬੀ ਕਦਮ ਹੈ ਜੋ ਕਿ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਵੱਲੋਂ ਸਮਾਜਵਾਦ ਦੇ ਟੀਚੇ ਨੂੰ ਸਹੀ ਅਰਥਾਂ ਵਿੱਚ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਸੰਵਿਧਾਨ ਦੇ ਅਨੁਕੂਲ ਹੈ। ਸਿੱਧੂ ਨੇ ਕਿਹਾ ਕਿ ਜੇਕਰ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਪੰਜਾਬ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਗਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਡਾ. ਐਚ.ਕੇ. ਪੁਰੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਅਹਿਮ ਤਕਰੀਰੀ ਕੀਤੀ। ਡਾ: ਅਮਰਜੀਤ ਸਿੰਘ ਨੇ ਭਾਈ ਜੈਤਾ ਜੀ ਅਤੇ ਸੰਤ ਕਬੀਰ ਜੀ ਦੇ ਜੀਵਨ ਅਤੇ ਯੋਗਦਾਨ ‘ਤੇ ਚਾਨਣਾ ਪਾਇਆ| ਡਾ: ਸਰਬਜਿੰਦਰ ਸਿੰਘ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਇਤਿਹਾਸਕ ਤੱਥ ਪੇਸ਼ ਕੀਤੇ ਅਤੇ ਡਾ: ਸੁਧਾ ਜਤਿੰਦਰ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ।

ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਔਜਲਾ ਤੇ ਮੁਹੰਮਦ ਸਦੀਕ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਬੁਲਾਰੀਆ, ਫਤਿਹਜੰਗ ਸਿੰਘ ਬਾਜਵਾ, ਗੁਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ ਲਾਡੀ, ਤਰਸੇਮ ਸਿੰਘ ਡੀ.ਸੀ. ਤੋਂ ਇਲਾਵਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਵੀ ਹਾਜ਼ਰ ਸਨ।

Congress ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, Pratap Bajwa ਤੇ Sunil Jakhar ਨੂੰ ਸੌਪੀ ਵੱਡੀ ਜ਼ਿੰਮੇਵਾਰੀ

0

ਪੰਜਾਬ ‘ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਅੰਬਿਕਾ ਸੋਨੀ ਇਲੈਕਸ਼ਨ ਕੋਆਰਡੀਨੇਸ਼ਨ ਕਮੇਟੀ, ਸੁਨੀਲ ਜਾਖੜ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਹੋਣਗੇ। ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ, ਅਜੈ ਮਾਕਨ ਨੂੰ ਚੋਣ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਸੁਖਬੀਰ ਬਾਦਲ ਦਾ ਐਲਾਨ , SAD ਸਰਕਾਰ ਆਉਣ ‘ਤੇ 5 ਕਰੋੜ ਦਾ ਹੋਵੇਗਾ ਵਰਲਡ ਕਬੱਡੀ ਕੱਪ

0

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਤੇ ਫਿਰ ਵਰਲਡ ਕਬੱਡੀ ਕੱਪ ਕਰਵਾਏ ਜਾਣਗੇ ਜਿਸ ਦਾ ਪਹਿਲਾ ਇਨਾਮ ਪੰਜ ਕਰੋੜ ਦਾ ਰੱਖਿਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਬੱਡੀ ਖਿਡਾਰੀਆਂ ਦੇ ਰੂ ਬ ਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ਼ ਦੀ ਸਰਕਾਰ ਆਉਣ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਬੱਡੀ ਕੋਚ ਸੁਰਿੰਦਰ ਪਾਲ ਸਿੰਘ ਟੋਨੀ ਕਾਲਕਾ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਹੋਣ ਵਾਲੇ ਟੂਰਨਾਮੈਂਟ ਵਿੱਚ ਵੀ ਡੋਪ ਟੈਸਟ ਹੋਣ, ਖਿਡਾਰੀਆਂ ਨੂੰ ਯੋਗਤਾ ਅਨੁਸਾਰ ਨੌਕਰੀ ਮਿਲੇ, ਪੁਰਾਣੇ ਖਿਡਾਰੀਆਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਕਬੱਡੀ ਖੇਡ ਵਿੱਚ ਸ਼ਾਮਲ ਹੋ ਰਹੇ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਹੋਵੇ।

ਇਸ ਮੌਕੇ ਕਬੱਡੀ ਖਿਡਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਤੇ ਫਿਰ ਵਰਲਡ ਕਬੱਡੀ ਕੱਪ ਕਰਵਾਏ ਜਾਣਗੇ ਜਿਸ ਦਾ ਪਹਿਲਾ ਇਨਾਮ ਪੰਜ ਕਰੋੜ ਦਾ ਰੱਖਿਆ ਜਾਵੇਗਾ। ਇਸ ਦੇ ਨਾਲ ਪੰਜਾਬ ਕਬੱਡੀ ਕੱਪ ਵੀ ਹੋਵੇਗਾ ਜਿਸ ਵਿਚ ਜ਼ਿਲ੍ਹਾ ਪੱਧਰ ਦੇ ਖਿਡਾਰੀ ਚੁਣ ਕੇ ਟੀਮਾਂ ਨਾਲ ਖੇਡਣਗੇ ਅਤੇ ਪੰਜਾਬ ਦੇ ਖਿਡਾਰੀਆਂ ਵਿੱਚੋਂ ਹੀ ਖਿਡਾਰੀ ਚੁਣ ਕੇ ਕਬੱਡੀ ਲੀਗ ਵੀ ਕਰਵਾਈ ਜਾਵੇਗੀ ਤਾਂ ਜੋ ਪੰਜਾਬੀ ਖੇਡ ਕਬੱਡੀ ਦੁਨੀਆਂ ਦੇ ਨਕਸ਼ੇ ਤੇ ਪਹਿਲਾਂ ਦੀ ਤਰ੍ਹਾਂ ਸਾਹਮਣੇ ਆਵੇ।

ਉਨ੍ਹਾਂ ਕਬੱਡੀ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਖੇਡ ਰਾਹੀਂ ਜ਼ਖ਼ਮੀ ਹੋਣ ਵਾਲੇ ਖਿਡਾਰੀਆਂ ਦਾ ਭਵਿੱਖ ਵੀ ਸੁਰੱਖਿਅਤ ਕੀਤਾ ਜਾਵੇਗਾ,ਖਿਡਾਰੀਆਂ ਨੂੰ ਯੋਗਤਾ ਅਨੁਸਾਰ ਨੌਕਰੀ ਦੇਣਾ ਯਕੀਨੀ ਬਣਾਇਆ ਜਾਵੇਗਾ ਅਤੇ ਕਬੱਡੀ ਨੂੰ ਉਤਸ਼ਾਹਤ ਕਰਨ ਲਈ ਹਰ ਵਿਧਾਨ ਸਭਾ ਹਲਕੇ ਵਿੱਚ ਕੱਬਡੀ ਖੇਡ ਸਟੇਡੀਅਮ ਉਸਾਰੇ ਜਾਣਗੇ । ਇਸ ਮੌਕੇ ਉਨ੍ਹਾਂ ਥਾਣਾ ਸਿਵਲ ਲਾਈਨ ਦੇ ਥਾਣੇਦਾਰ ਰਵਿੰਦਰ ਕੁਮਾਰ ਭੀਟੀ ਜਿਸ ਤੇ ਰਮੇਸ਼ ਕੁਮਾਰ ਰੈਂਬੋ ਨਾਮ ਦੇ ਵਿਅਕਤੀ ਨੇ ਵਰਦੀ ਦੀ ਧੌਂਸ ਨਾਲ ਨਸ਼ਾ ਵਿਕਵਾਉਣ ਦੇ ਦੋਸ਼ ਲਾਏ ਹਨ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭੀਟੀ ਪੁਲਸ ਵਿਭਾਗ ਤੇ ਕਲੰਕ ਹੈ, ਜਿਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਉਨ੍ਹਾਂ ਦੇ ਨਾਲ ਸਿਕੰਦਰ ਸਿੰਘ ਮਲੂਕਾ ਪ੍ਰਧਾਨ ਕਬੱਡੀ ਐਸੋਸੀਏਸ਼ਨ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਤੇਜਿੰਦਰ ਸਿੰਘ ਮਿੱਡੂਖੇੜਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਮੇਤ ਅਕਾਲੀ ਆਗੂ ਹਾਜ਼ਰ ਸਨ ।

 

Omicron ਤੋਂ ਘਬਰਾਉਣ ਦੀ ਲੋੜ ਨਹੀਂ, ਸਾਵਧਾਨੀ ਵਰਤਣੀ ਹੈ ਜ਼ਰੂਰੀ: ਅਰਵਿੰਦ ਕੇਜਰੀਵਾਲ

0

ਵਿਸ਼ਵ ਭਰ ਵਿਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਦਹਿਸ਼ਤ ਹੈ। ਹੁਣ ਭਾਰਤ ’ਚ ਵੀ ਓਮੀਕਰੋਨ ਦਸਤਕ ਦੇ ਚੁੱਕਾ ਹੈ। ਦੇਸ਼ ’ਚ ਓਮੀਕਰੋਨ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਨੂੰ ਕਿਹਾ ਕਿ ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਦਿੱਲੀ ’ਚ ਵੀ ਓਮੀਕਰੋਨ ਦਾ ਇੱਕ ਮਰੀਜ਼ ਮਿਲਿਆ ਹੈ। ਵਾਇਰਸ ਦੇ ਨਵੇਂ ਰੂਪ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਵਾਇਰਸ ਤੋਂ ਸਾਵਧਾਨ ਰਹੋ ਅਤੇ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰੋ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੇ ਹਫ਼ਤੇ ਸਮੀਖਿਆ ਬੈਠਕ ਕਰ ਲਈ ਸੀ, ਜਿਹੜੀ ਵੀ ਚੀਜ਼ ਦੀ ਜ਼ਰੂਰਤ ਹੈ, ਅਸੀਂ ਉਸ ਨੂੰ ਉੱਚਿਤ ਮਾਤਰਾ ’ਚ ਉਪਲੱਬਧ ਕਰਵਾਵਾਂਗੇ।

ਜਲੰਧਰ ਤੋਂ ਚੋਣ ਲੜ ਸਕਦੇ ਨੇ ਕ੍ਰਿਕਟਰ ਹਰਭਜਨ ਸਿੰਘ,ਭਾਜਪਾ ਵਿੱਚ ਹੋ ਸਕਦੇ ਨੇ ਸ਼ਾਮਿਲ

ਬੀਤੇ ਦਿਨੀ ਦਿੱਲੀ ’ਚ ਤਨਜ਼ਾਨੀਆ ਤੋਂ ਪਰਤਿਆ ਇਕ ਸ਼ਖਸ ਓਮੀਕਰੋਨ ਤੋਂ ਪੀੜਤ ਮਿਲਿਆ ਹੈ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਯੇਂਦਰ ਜੈਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਆ ਰਹੇ ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ 27 ਲੋਕਾਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (ਐੱਲ. ਐੱਨ. ਜੇ. ਪੀ.) ਹਸਪਤਾਲ ’ਚ ਲਿਆਂਦਾ ਗਿਆ ਹੈ, ਜਿਸ ’ਚ 17 ਪਾਜ਼ੇਟਿਵ ਹਨ। 17 ’ਚੋਂ 12 ਦੀ ਜੀਨੋਮ ਸਿਕਵੇਂਸਿੰਗ ਹੋ ਚੁੱਕੀ ਹੈ ਅਤੇ ਇੱਕ ’ਚ ਓਮੀਕਰੋਨ ਪਾਇਆ ਗਿਆ ਹੈ।

Pakistan ‘ਚ ਹੋਈ ਪਈ ਐ Sidhu Sidhu, Inderjeet Nikku ਨੂੰ ਸ਼ਾਇਦ ਨਾ ਪਤਾ ਹੋਵੇ, ਕਿ ਸਿੱਕਾ ਉਸ ਦਾ ਵੀ ਚੱਲਦੈ…!

ਦੱਸਣਯੋਗ ਹੈ ਕਿ ਓਮੀਕਰੋਨ ਨੂੰ ਲੈ ਕੇ ਵਿਸ਼ਵ ਭਰ ਦੇ ਕਈ ਦੇਸ਼ ਚਿੰਤਤ ਹਨ। ਦੇਸ਼ ’ਚ ਓਮੀਕਰੋਨ ਦੇ ਹੁਣ ਤੱਕ 21 ਮਾਮਲੇ ਦਰਜ ਹੋ ਚੁੱਕੇ ਹਨ, ਜੋ ਕਿ ਕਰਨਾਟਕ, ਮਹਾਰਾਸ਼ਟਰ, ਗੁਜਰਾਤ, ਦਿੱਲੀ ਅਤੇ ਰਾਜਸਥਾਨ ਤੋਂ ਹਨ। ਦੱਸ ਦੇਈਏ ਦੱਖਣੀ ਅਫਰੀਕਾ ਤੋਂ ਓਮੀਕਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਹੌਲੀ-ਹੌਲੀ ਦੁਨੀਆ ਦੇ 40 ਦੇ ਕਰੀਬ ਦੇਸ਼ਾਂ ’ਚ ਇਹ ਵਾਇਰਸ ਫੈਲ ਚੁੱਕਾ ਹੈ।

ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ – ਮੁੱਖ ਮੰਤਰੀ ਚੰਨੀ

0

ਕਿਹਾ ਕਿ ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ਼ ਮਿਲੇਗਾ

ਇੱਕ ਦੂਜੇ ਨੂੰ ਲਾਭ ਪਹੁੰਚਾਉਣ ਖਾਤਰ ਅੰਦਰਖਾਤੇ ਸੀਟ ਸ਼ੇਅਰਿੰਗ ਫਾਰਮੂਲਾ ਅਪਨਾਉਣ ਲਈ ਕੈਪਟਨ ਅਤੇ ਬਾਦਲਾਂ ‘ਤੇ ਵਰ੍ਹੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਈ ਮੀਡੀਆ ਚਰਚਾ ‘ਮੰਚ ਪੰਜਾਬ’ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਤਿੰਨੋਂ ਹੀ ਅਤੀਤ ਅਤੇ ਵਰਤਮਾਨ ਵਿੱਚ ਸੂਬੇ ਦੇ ਹਿਤਾਂ ਨੂੰ ਠੇਸ ਪਹੁੰਚਾਉਣ ਲਈ ਘਿਓ-ਖਿਚੜੀ ਸਨ ਅਤੇ ਭਵਿੱਖ ਵਿੱਚ ਵੀ ਆਪਣੇ ਇਸ ਸਿਆਸਤ ਤੋਂ ਪ੍ਰੇਰਿਤ ਏਜੰਡੇ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਾਰ ਲੋਕਾਂ ਦੇ ਹਾਂ ਪੱਖੀ ਰਵੱਈਏ, ਜੋ ਕਿ ਕਾਂਗਰਸ ਤੋਂ ਇਲਾਵਾ ਕਿਸੇ ਦੇ ਹੱਕ ਵਿੱਚ ਫੈਸਲਾਕੁੰਨ ਨਹੀਂ, ਕਾਰਨ ਕਾਂਗਰਸੀ ਵਰਕਰਾਂ ਵਿੱਚ ਪੈਦਾ ਹੋਏ ਉਤਸ਼ਾਹ ਨੂੰ ਕੋਈ ਵੀ ਘੱਟ ਨਹੀਂ ਕਰ ਸਕਦਾ । ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਮੂਡ ਵਿੱਚ ਵੱਡੀ ਤਬਦੀਲੀ ਆਈ ਹੈ।

ਜਥੇਦਾਰ ਹਵਾਰਾ ਦੇ ਬਾਪੂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਆਵਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਮਲੇ ਸਹੀ ਲੀਹ ‘ਤੇ ਚੱਲ ਰਹੇ ਹਨ ਅਤੇ ਜਲਦੀ ਹੀ ਲੋਕਾਂ ਦੀ ਤਸੱਲੀ ਅਨੁਸਾਰ ਇਨਸਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਦੋਵਾਂ ਮੁੱਦਿਆਂ ਦੇ ਨਤੀਜੇ ਆਉਣ ਵਿਚ ਦੇਰੀ ਹੋਈ ਹੈ ਕਿਉਂਕਿ ਇਹ ਬੁਰੀ ਤਰ੍ਹਾਂ ਉਲਝਾਏ ਗਏ ਸਨ ਪਰ ਸਰਕਾਰ ਇੰਨ੍ਹਾਂ ਦੇ ਤਰਕਪੂਰਨ ਅੰਤ ਵੱਲ ਵਧ ਰਹੀ ਹੈ। ਵਿਰੋਧੀ ਧਿਰ ਖਾਸ ਤੌਰ ‘ਤੇ ‘ਆਪ’ ਵੱਲੋਂ ਕੀਤੇ ਜਾ ਰਹੇ ਪ੍ਰਚਾਰ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਬਿਨਾਂ ਕਿਸੇ ਤੁਕ ਜਾਂ ਕਾਰਨ ਦੇ ਲਗਾਤਾਰ ਉਨ੍ਹਾਂ ਦੀ ਸਰਕਾਰ ਵਿਰੁੱਧ ਭੜਾਸ ਕੱਢ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਇਸ ਤੱਥ ਨੂੰ ਭਲੀਭਾਂਤੀ ਜਾਣਦੇ ਹਨ ਕਿ ਉਹ ਇਸ ਸੂਬੇ ਵਿੱਚ ਕਦੇ ਵੀ ਸੱਤਾ ਵਿੱਚ ਨਹੀਂ ਆਉਣਗੇ ਇਸ ਲਈ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਕੋਝੀਆਂ ਚਾਲਾਂ ਨਾਲ ਮੂਰਖ ਬਣਾਉਣ ਦੀ ਬਜਾਏ ਉਹ ਦਿੱਲੀ ਵਿੱਚ ਆਪਣੀ ਸਰਕਾਰ ‘ਤੇ ਜ਼ਿਆਦਾ ਧਿਆਨ ਦੇਣ।

ਬੇਅਦਬੀ ਬਾਰੇ Simranjot Makkar ਦੇ ਤਿੱਖੇ ਸਵਾਲ, ਖੁੱਲ੍ਹ ਕੇ ਬੋਲੇ Sukhbir Badal

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣ ‘ਤੇ ਪਹਿਲਾਂ ਤਾਂ ਅਕਾਲੀ ਦਲ, ਭਾਜਪਾ ਅਤੇ ‘ਆਪ’ ਦੇ ਆਗੂ ਉਨ੍ਹਾਂ ਦਾ ਮਜ਼ਾਕ ਉਡਾਉਂਦਿਆਂ ਕਹਿੰਦੇ ਸੀ ‘ਇਸ ਨੇ ਕੀ ਕਰਨਾ!’ ਅਤੇ ਹੁਣ ਜਮੀਨੀ ਪੱਧਰ ‘ਤੇ ਉਨ੍ਹਾਂ ਦਾ ਪ੍ਰਦਰਸ਼ਨ ਦੇਖਣ ਉਪਰੰਤ ਇਹ ਕਹਿਣ ਲਈ ਮਜਬੂਰ ਹਨ ਕਿ ‘ਇਸ ਦਾ ਕਰੀਏ ਕੀ?’। ਕੈਪਟਨ ਅਮਰਿੰਦਰ ਸਿੰਘ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕੁਝ ਨਹੀਂ ਦੇ ਸਕਿਆ ਅਤੇ ਆਪਣੇ ਆਪ ਨੂੰ ਆਪਣੇ ਫਾਰਮਹਾਊਸ਼ ਵਿੱਚ ਕੈਦ ਕਰ ਲਿਆ, ਹੁਣ ਕੋਈ ਵੀ ਉਸ ਦੀ ਨਵੀਂ ਪਾਰਟੀ ‘ਤੇ ਕਿਵੇਂ ਭਰੋਸਾ ਕਰ ਸਕਦਾ ਹੈ ਜੋ ਆਪਣੀ ਢਿੱਲੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿਣ ਕਾਰਨ ਆਪਣੀ ਭਰੋਸੇਯੋਗਤਾ ਗਵਾ ਚੁੱਕਾ ਹੈ। ਕੈਪਟਨ ਅਮਰਿੰਦਰ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਅਤੇ ਆਪਣੇ ਸੌੜੇ ਹਿਤਾਂ ਦੀ ਪੂਰਤੀ ਲਈ ਸੱਤਾ ਦੀ ਵਰਤੋਂ ਇਕ-ਦੂਜੇ ਦੀ ਸਹੂਲਤ ਲਈ ਕਰਦੇ ਰਹੇ ਹਨ।

Moose Wala ਨੂੰ ਲੱਗਿਆ ਵੱਡਾ ਝਟਕਾ, ਵੇਖੋ 4 ਦਿਨ ਦੀ ਖ਼ਾਸ ਰਿਪੋਰਟ | On Air

ਮੁੱਖ ਮੰਤਰੀ ਚੰਨੀ ਨੇ ਕਿਹਾ, “ਇਹ ਅਖੌਤੀ ਦੁਸ਼ਮਣ ਦੋਸਤ ਬਣੇ ਹੋਏ ਹਨ, ਇਸ ਵਾਰ ਵੀ ਇੱਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਟਾਂ ਦੀ ਵਿਵਸਥਾ ਵਿੱਚ ਰੁੱਝੇ ਹੋਏ ਹਨ।” ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਅੱਗੇ ਵਧਾਉਣ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਗੈਰ-ਜ਼ਿੰਮੇਵਾਰਾਨਾ ਫੈਸਲੇ ਨੂੰ ਸੂਬੇ ਦੇ ਲੋਕਾਂ ‘ਤੇ ਥੋਪਣ ਲਈ ਅੱਤਵਾਦ ਦਾ ਝੂਠਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬੀਆਂ ਦੇ ਹਿਤ ਵਿੱਚ ਨਹੀਂ ਅਤੇ ਉਹ ਇਸ ਨੂੰ ਕਾਲੇ ਖੇਤੀ ਕਾਨੂੰਨਾਂ ਵਾਂਗ ਕਦੇ ਵੀ ਸਵੀਕਾਰ ਨਹੀਂ ਕਰਨਗੇ, ਜਿਸ ਨੂੰ ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਪਿੱਛੇ ਜਿਹੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਡੀ ਪੁਲਿਸ ਫੋਰਸ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਕਾਫੀ ਸਮਰੱਥ ਹੈ ਅਤੇ ਇਹ ਦਹਾਕੇ ਤੋਂ ਚੱਲੇ ਆ ਰਹੇ ਖਾੜਕੂਵਾਦ ਨੂੰ ਖਤਮ ਕਰ ਸੂਬੇ ਵਿਚ ਆਮ ਸਥਿਤੀ ਅਤੇ ਸ਼ਾਂਤੀ ਬਹਾਲ ਕਰਕੇ ਪੇਸ਼ੇਵਰ ਤੌਰ ‘ਤੇ ਆਪਣੀ ਬੇਅੰਤ ਸਮਰੱਥਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਚੁੱਕੀ ਹੈ।

ਕੇਜਰੀਵਾਲ ਦੀਆਂ ਗਰੰਟੀਆਂ ਦਾ ਪੰਜਾਬੀਆਂ ‘ਤੇ ਕਿੰਨਾ ਕੁ ਅਸਰ ? ਦੇਖੋ ਕੀ ਬਣੇਗੀ AAP ਦੀ ਸਰਕਾਰ ? | On Air

ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਕਾਜ ‘ਤੇ ਟਿੱਪਣੀ ਕਰਨ ਲਈ ਕਹੇ ਜਾਣ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਸਿੱਧੂ ਪਾਰਟੀ ਪ੍ਰਧਾਨ ਹਨ ਅਤੇ ਦੋਵਾਂ ਸੰਗਠਨਾਂ ਵਿਚ ਪੂਰੀ ਤਰ੍ਹਾਂ ਇਕਸੁਰਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਤੋਂ ਤੁਰੰਤ ਬਾਅਦ ਉਹ ਨਵਜੋਤ ਸਿੱਧੂ ਦੀ ਬੇਨਤੀ ‘ਤੇ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਅੰਮ੍ਰਿਤਸਰ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਬਿਨਾ ਕਿਸੇ ਝਿਜਕ ਦੇ ਕਿਹਾ ਕਿ ਉਹ ਹਮੇਸਾਂ ਆਪਣੀ ਆਲੋਚਨਾ ਨੂੰ ਹਾਂ-ਪੱਖੀ ਢੰਗ ਨਾਲ ਹੀ ਲੈਂਦੇ ਹਨ, ਚਾਹੇ ਇਹ ਪਾਰਟੀ ਦੇ ਅੰਦਰੋਂ ਹੋ ਰਹੀ ਹੋਵੇ ਜਾਂ ਬਾਹਰੋਂ। ਉਨ੍ਹਾਂ ਕਿਹਾ ਕਿ ਕੰਮਕਾਜ ਦੇ ਜਮਹੂਰੀ ਢਾਂਚੇ ਵਿੱਚ ਵਿਚਾਰਾਂ ਦਾ ਮਤਭੇਦ ਅਕਸਰ ਹੁੰਦਾ ਹੈ ਅਤੇ ਹਰੇਕ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਗਲਤ ਭਾਵਨਾ ਦੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।