Home Blog Page 2246

ਜਨਤਾ ਸਿਆਸੀ ਪਾਰਟੀਆਂ ਦੇ ਲੁਭਾਉਣੇ ਵਾਅਦਿਆਂ ਤੋਂ ਰਹੇ ਸੁਚੇਤ: ਮਾਇਆਵਤੀ

0

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਾਅਦਿਆਂ ‘ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਸੱਤਾ ‘ਚ ਆਉਣ ਤੋਂ ਬਾਅਦ ਇਹ ਵਾਅਦੇ ਭੁੱਲ ਜਾਂਦੇ ਹਨ। ਉਨ੍ਹਾਂ ਜਨਤਾ ਨੂੰ ਇਨ੍ਹਾਂ ਲੁਭਾਉਣਿਆਂ ਤੋਂ ਸੁਚੇਤ ਰਹਿਣ ਲਈ ਕਿਹਾ।

Navjot Sidhu ਨੂੰ ਲੈ Kejriwal ਦਾ ਵੱਡਾ ਬਿਆਨ, “Congress ਛੱਡਣ ਨੂੰ ਤਿਆਰ Sidhu”

ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ, “ਉੱਤਰ ਪ੍ਰਦੇਸ਼ ਵਿੱਚ, ਖਾਸ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ), ਸਮਾਜਵਾਦੀ ਪਾਰਟੀ (ਸਪਾ), ਕਾਂਗਰਸ, ਰਾਜ ਦੇ ਲੋਕਾਂ ਨੂੰ ਭਰਮਾਉਣ ਅਤੇ ਗੁੰਮਰਾਹ ਕਰਨ ਲਈ ਹਰ ਰੋਜ਼ ਲੁਭਾਇਆ ਜਾਂਦਾ ਹੈ ਪਰ ਸੱਤਾ ਵਿਚ ਆਉਣ ਤੋਂ ਬਾਅਦ ਇਹ ਵਾਅਦੇ ਭੁੱਲ ਜਾਂਦੇ ਹਨ। ਇਹ ਉਨ੍ਹਾਂ ਦਾ ਹੁਣ ਤੱਕ ਦਾ ਇਤਿਹਾਸ ਰਿਹਾ ਹੈ। ਲੋਕਾਂ ਨੂੰ ਇਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

ਮਾਇਆਵਤੀ ਨੇ ਕਿਹਾ ਕਿ ਭਾਜਪਾ ਅਤੇ ਸਪਾ ਜਨਤਾ ਨਾਲ ਜੋ ਵਾਅਦੇ ਕਰ ਰਹੇ ਹਨ, ਉਨ੍ਹਾਂ ਨੇ ਆਪਣੀ ਸਰਕਾਰ ‘ਚ ਰਹਿੰਦਿਆਂ ਇਹ ਕੰਮ ਕਿਉਂ ਨਹੀਂ ਕੀਤੇ? ਕਾਂਗਰਸ ਪਾਰਟੀ ਵੀ ਔਰਤਾਂ ਨੂੰ 40 ਫੀਸਦੀ ਟਿਕਟਾਂ ਅਤੇ ਸਕੂਟੀ ਦੇਣ ਦੇ ਵਾਅਦੇ ਕਰ ਰਹੀ ਹੈ, ਜਿਨ੍ਹਾਂ ਸੂਬਿਆਂ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਹਨ, ਉਨ੍ਹਾਂ ਨੇ ਇਹ ਕੰਮ ਕਿਉਂ ਨਹੀਂ ਕੀਤਾ? ਇਹ ਵੀ ਸੋਚਣ ਵਾਲੀ ਗੱਲ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ‘ਚ ਹੋੋਏ ਸ਼ਾਮਲ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਲਈ ਕ੍ਰਾਂਤੀਕਾਰੀ ਦਿਨ ਹੈ। ਇਸ ਦੇ ਨਾਲ ਹੀ ਸਿੱਧੂ ਮੁੱਸੇਵਾਲਾ ਅੱਜ ਸ਼ਾਮ ਤੱਕ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ।

Sidhu Moose Wala ਦੇ ਕਾਂਗਰਸ Join ਕਰਨ ‘ਤੇ Sunil Jakhar ਨੇ ਕੱਸਿਆ ਤੰਜ਼, ਕਰਮਚਾਰੀਆਂ ‘ਚ ਬਦਲ ਜਾਂਦੇ ਨੇ ਗੈਂਗਸਟਰ’

0

ਚੰਡੀਗੜ੍ਹ : ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਟਵੀਟ ਕਰ ਲਿਖਿਆ ਗੈਂਗਸਟਰ ਕਰਮਚਾਰੀਆਂ ‘ਚ ਬਦਲ ਜਾਂਦੇ ਹਨ, ਫਿਰ ਸਿਆਸਤਦਾਨ-ਚੋਣ ਪਾਰਟੀਆਂ ਵੱਲੋਂ ਖੁਲ੍ਹੇਆਮ ਦਿੱਤੇ ਜਾਂਦੇ ਹਨ ਪਰ ਪੰਜਾਬ ਆਪਣੀ ਕਮਾਈ ਨੂੰ ਵੋਟਾਂ ਲਈ ਵੇਚਣ ਦੀਆਂ ਅਜਿਹੀਆਂ ਭਿਆਨਕ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਦਾ।

ਤੁਸੀਂ 2017 ‘ਚ ਇਸਨੂੰ ਔਖਾ ਤਰੀਕੇ ਨਾਲ ਸਿੱਖਿਆ। ਕੱਲ੍ਹ ਦੇ ਬਿਆਨ ਤੋਂ ਪਤਾ ਲੱਗਦਾ ਹੈ ਕਿ ਕੁਝ ਲੋਕਾਂ ਨੇ ਅਜੇ ਤੱਕ ਸਬਕ ਨਹੀਂ ਸਿੱਖਿਆ ਹੈ।

ਟਰਾਂਸਪੋਰਟ ਵਿਭਾਗ ਨੇ ਪਨਬੱਸ ਤੇ PRTC ’ਚ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਕੀਤਾ ਫੈਸਲਾ

0

ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਲਈ ਇੱਕ ਚੰਗੀ ਖ਼ਬਰ ਹੈ। ਟਰਾਂਸਪੋਰਟ ਵਿਭਾਗ ਨੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਪ੍ਰਪੋਜ਼ਲ ਬਣਾ ਕੇ ਸਰਕਾਰ ਨੂੰ ਭੇਜ ਦਿੱਤੀ ਹੈ। ਇਸ ਅਨੁਸਾਰ 2022 ਕਰਮਚਾਰੀ ਪੱਕੇ ਕੀਤੇ ਜਾ ਰਹੇ ਹਨ, ਜਦੋਂ ਕਿ 4600 ਕਰਮਚਾਰੀਆਂ ਦੇ ਸਟਾਫ਼ ਦੀ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਪਨੀ ਵਿਚ ਭਰਤੀ ਹੋਵੇਗੀ।

ਇਸ ਦੇ ਨਾਲ ਹੀ ਪੱਕੇ ਕਰਨ ਅਤੇ ਕੰਪਨੀ ਵਿਚ ਭਰਤੀ ਕਰਨ ਦਾ ਨਿਯਮ ਉਨ੍ਹਾਂ ਕਰਮਚਾਰੀਆਂ ’ਤੇ ਲਾਗੂ ਹੋਵੇਗਾ, ਜਿਨ੍ਹਾਂ ਨੂੰ ਕੰਮ ਕਰਦਿਆਂ 6 ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਸਮੇਂ ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ 6622 ਕਰਮਚਾਰੀ ਕੱਚੇ ਤੌਰ ’ਤੇ ਕੰਮ ਕਰ ਰਹੇ ਹਨ। ਇਨ੍ਹਾਂ ਵਿਚੋਂ ਪੀ. ਆਰ. ਟੀ. ਸੀ. ਵਿਚ 2872, ਜਦੋਂਕਿ ਪਨਬੱਸ ਵਿਚ 3750 ਕਰਮਚਾਰੀ ਕੰਮ ਕਰ ਰਹੇ ਹਨ।

ਇਸ ਸਮੇਂ ਵਿਭਾਗ ਕੋਲ 6622 ਠੇਕਾ ਕਰਮਚਾਰੀ ਵੱਖ-ਵੱਖ ਸਿਸਟਮ ਜ਼ਰੀਏ ਕੰਮ ਕਰ ਰਹੇ ਹਨ। ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ ਕਾਂਟਰੈਕਟ (ਸਿੱਧੇ ਤੌਰ ’ਤੇ ਕੰਪਨੀ ’ਚ) ’ਤੇ 2022 ਕਰਮਚਾਰੀ ਕਾਰਜਸ਼ੀਲ ਹਨ, ਜਦੋਂਕਿ ਆਊਟਸੋਰਸ (ਠੇਕੇਦਾਰ ਜ਼ਰੀਏ) ਕੰਮ ਕਰਨ ਵਾਲੇ ਕਰਮਚਾਰੀਆਂ ਦੀ ਗਿਣਤੀ 4600 ਦੇ ਲਗਭਗ ਹੈ। ਪਿਛਲੇ 10-12 ਸਾਲਾਂ ਤੋਂ ਕੱਚੇ ਕਰਮਚਾਰੀ ਵਜੋਂ ਕੰਮ ਕਰਨ ਵਾਲਿਆਂ ਨੂੰ ਪੱਕਾ ਕਰਨਾ ਰਾਜਾ ਵੜਿੰਗ ਦੇ ਕਾਰਜਕਾਲ ਦੀ ਵੱਡੀ ਉਪਲੱਬਧੀ ਬਣ ਜਾਵੇਗੀ।

ਪੰਜਾਬ ਦੇ ਪਨਬੱਸ ਠੇਕਾ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਨੂੰ ਪੱਕਾ ਕਰਨ ਜਾ ਰਹੀ ਹੈ। ਇਸ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਸਰਕਾਰ ਵੱਲੋਂ ਜਿਹੜਾ ਨਿਯਮ ਬਣਾਇਆ ਗਿਆ ਹੈ, ਉਸਦਾ ਲਾਭ 40 ਫੀਸਦੀ ਤੋਂ ਘੱਟ ਕਰਮਚਾਰੀਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਠੇਕੇਦਾਰ ਜ਼ਰੀਏ ਜਿਹੜੇ ਕਰਮਚਾਰੀ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਬਾਰੇ ਵੀ ਸਰਕਾਰ ਸੋਚੇ। ਕਈ ਅਜਿਹੇ ਕਰਮਚਾਰੀ ਹਨ, ਜਿਨ੍ਹਾਂ ਦੀ 6 ਸਾਲ ਬਾਅਦ ਕੰਮ ਕਰਨ ਦੀ ਸਮਾਂ-ਹੱਦ ਖ਼ਤਮ ਹੋ ਜਾਵੇਗੀ।

ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 3 ਦਸੰਬਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਬੱਸ ਅੱਡਾ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਹਰ ਵਾਰ ਮੀਟਿੰਗ ਕਰ ਕੇ ਉਨ੍ਹਾਂ ਨੂੰ ਭਰੋਸਾ ਦਿਵਾ ਦਿੱਤਾ ਜਾਂਦਾ ਹੈ ਪਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਇਸ ਕਾਰਨ 7 ਦਸੰਬਰ ਤੋਂ ਉਹ ਅਣਮਿੱਥੇ ਸਮੇਂ ਦੀ ਹੜਤਾਲ ਕਰਦਿਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨਗੇ, ਜਿਸ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

CM Channi ਨੇ ਹੁਣ ਤੱਕ ਦਾ ਰਿਪੋਰਟ ਕਾਰਡ ਕੀਤਾ ਪੇਸ਼, ‘ਮੈਨੂੰ ਚੈਲੇਂਜ ਕਰਨ ਵਾਲੇ ਖੁਦ ਆ ਕੇ ਦੇਖਣ ਜ਼ੀਰੋ ਰੁਪਏ ਵਾਲਾ ਬਿੱਲ’

0

ਮੁੱਖ ਮੰਤਰੀ (Chief Minister Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਵੱਲੋਂ ਵੀਰਵਾਰ ਨੂੰ ਆਪਣੀ ਕਾਂਗਰਸ ਸਰਕਾਰ (Congress Government) ਦੇ 70 ਦਿਨਾਂ (70 Days Report Card) ਦਾ ਰਿਪੋਰਟ ਕਾਰਡ (Report Card Channi Government) ਪੇਸ਼ ਕੀਤਾ ਕੀਤਾ ਗਿਆ। ਇਸ ਵਿੱਚੋਂ ਉਨ੍ਹਾਂ ਜ਼ੀਰੋ ਬੈਲੇਂਸ ਬਿੱਲ ਪੇਸ਼ ਕੀਤੇ ਅਤੇ ਕੋਈ ਬਕਾਇਆ ਨਹੀਂ ਰਿਹਾ।

‘ਸਿਰਫ਼ ਐਲਾਨ ਨਹੀਂ, ਫ਼ੈਸਲਿਆਂ ਨੂੰ ਲਾਗੂ ਵੀ ਕਰਦਾ ਹਾਂ’
ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਆਪਣਾ ਰਿਪੋਰਟ ਕਾਰਡ ਪੇਸ਼ ਕਰ ਰਿਹਾ ਹਾਂ ਅਤੇ 60 ਲਾਗੂ ਹੋਏ ਫੈਸਲੇ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਕਹਿੰਦਾ ਹੈ ਕਿ ਚੰਨੀ ਸਰਕਾਰ, ਪਰ ਇਹ ਚੰਗੀ ਸਰਕਾਰ ਹੈ। ਇਹ ਆਮ ਲੋਕਾਂ ਅਤੇ ਸਾਰਿਆਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਦੇ ਭਾਣੇ ਵਿੱਚ ਚਲਦੇ ਹਨ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਜਿਥੇ ਅਰਵਿੰਦ ਕੇਜਰੀਵਾਲ ਨੂੰ ਵਿਕਾਸ ਦੇ ਨਾਂਅ ‘ਤੇ ਚੈਲੰਜ ਕੀਤਾ, ਉਥੇ ਹੀ ਅਕਾਲੀ ਦਲ ਨੂੰ ਬਿਜਲੀ ਖਰੀਦ ਸਮਝੌਤਿਆਂ ਬਾਰੇ ਹੱਥੋਂ-ਹੱਥੀ ਲਿਆ।

ਉਨ੍ਹਾਂ ਕਿਹਾ ਕਿ ਲੋਕਾਂ ਦਾ ਦਰਦ ਨਾ ਸਮਝਣ ਵਾਲੇ ਮੈਨੂੰ ਨਕਲੀ ਆਮ ਆਦਮੀ ਕਹਿ ਰਹੇ ਹਨ। ਅਰਵਿੰਦ ਕੇਜਰੀਵਾਲ ਨੂੰ ਨਕਲੀ ਕੇਜਰੀਵਾਲ ਕਰਾਰ ਦੇਣ ‘ਤੇ ਚੁਟਕੀ ਲੈਂਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਕੰਮਾਂ ਨੂੰ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ, ਐਲਾਨਾਂ ਵਿੱਚ ਨਹੀਂ ਤੇ ਉਹ ‘ਐਲਾਨਜੀਤ’ ਨਹੀਂ ਸਗੋਂ ‘ਵਿਸ਼ਵਾਸਜੀਤ’ ਹਨ। ਉਨ੍ਹਾਂ ਕਿਹਾ ਕਿ ਇਹ ਗਰੀਬਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਨੇ ਵੀ ਗਰੀਬਾਂ ਵਰਗੀਆਂ ਸਮੱਸਿਆਵਾਂ ਹੰਢਾਈਆਂ ਹਨ ਅਤੇ ਉਹ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਦੇ ਹਾਂ।

‘ਪਾਣੀ ਦੇ ਬਿੱਲ ਕੀਤੇ ਗਏ ਮੁਆਫ਼’
ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਨੇ ਪਿੰਡਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ ਕਰ ਦਿੱਤੇ ਹਨ। ਇਸ ਲਈ 1168 ਕਰੋੜ ਰੁਪਏ ਦੇ ਪੰਚਾਇਤੀ ਬਿੱਲ ਮੁਆਫ਼ ਕੀਤੇ ਗਏ ਹਨ। ਇਨ੍ਹਾਂ ਪੇਂਡੂ ਜਲ ਸਪਲਾਈਆਂ ਦਾ ਬਿੱਲ ਹੁਣ ਤੋਂ ਨਹੀਂ ਆਵੇਗਾ। ਸਰਕਾਰ ਇਸ ਬਿੱਲ ਨੂੰ ਭਰੇਗੀ। ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਦੇ ਬਕਾਇਆ ਬਕਾਏ ਮੁਆਫ ਕਰ ਦਿੱਤੇ ਗਏ ਹਨ। ਇਸ ਨਾਲ ਹੀ ਸ਼ਹਿਰੀ ਖੇਤਰਾਂ ਦੇ ਜਲ ਸਪਲਾਈ ਬਿੱਲ ਦਾ ਭੁਗਤਾਨ ਵੀ ਸਰਕਾਰ ਕਰੇਗੀ।

‘ਝੁੱਗੀ ਝੋਪੜੀ ਵਾਲਿਆਂ ਨੂੰ ਮਾਲਕੀ ਹੱਕ ਦਿੱਤੇ’
ਉਨ੍ਹਾਂ ਦੱਸਿਆ ਕਿ ਮੇਰਾ ਘਰ ਮੇਰਾ ਨਾਮ ਸਕੀਮ ਲਾਲ ਲਕੀਰ ਦੇ ਅੰਦਰ ਜ਼ਮੀਨ ਦੀ ਮਾਲਕੀ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬਸੇਰਾ ਸਕੀਮ ਤਹਿਤ ਝੁੱਗੀ-ਝੌਂਪੜੀ ਵਾਲਿਆਂ ਨੂੰ ਜਾਇਦਾਦ ਦੇ ਅਧਿਕਾਰ ਦਿੱਤੇ ਜਾ ਰਹੇ ਹਨ। ਦੋ ਮਹੀਨਿਆਂ ਵਿੱਚ ਪੰਜ ਮਰਲੇ ਦੇ 36000 ਪਲਾਟ ਦਿੱਤੇ ਗਏ ਹਨ।

‘ਪੰਜਾਬ ਵਿੱਚ ਸਭ ਤੋਂ ਸਸਤੀ ਬਿਜਲੀ ਭਾਵੇਂ ਚੈਕ ਕਰ ਲਓ’
ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕਰਨ ਦੀ ਬਜਾਏ 20 ਲੱਖ ਖਪਤਕਾਰਾਂ ਨੂੰ 1500 ਕਰੋੜ ਦੀ ਰਾਹਤ ਦਿੱਤੀ, ਜੋ ਕਿ ਦੋ ਕਿਲੋਵਾਟ ਖਪਤਕਾਰਾਂ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਫੈਸਲਾ ਲਾਗੂ ਹੋ ਗਿਆ ਹੈ। ਘਰੇਲੂ ਖਪਤਕਾਰਾਂ ਲਈ ਸੱਤ ਕਿਲੋਵਾਟ ਤੱਕ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਨ ਦਾ ਫੈਸਲਾ 1 ਨਵੰਬਰ ਨੂੰ ਲਿਆ ਗਿਆ ਸੀ, ਜਿਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਿਜਲੀ ਖਰੀਦ ਸਮਝੌਤਾ ਰੱਦ । ਇਸ ਲਈ ਬਿੱਲ ਪਾਸ। ਇਹ ਫੈਸਲਾ ਕੁੱਲ 72 ਲੱਖ ਖਪਤਕਾਰਾਂ ਵਿੱਚੋਂ 68 ਲੱਖ ਨੂੰ ਕਵਰ ਕਰਦਾ ਹੈ। ਪੰਜਾਬ ਵਿੱਚ ਬਿਜਲੀ ਪੂਰੇ ਦੇਸ਼ ਵਿੱਚ ਸਭ ਤੋਂ ਸਸਤੀ ਹੈ। ਜੇਕਰ ਤੁਹਾਨੂੰ ਕੋਈ ਸ਼ੱਕ ਹੈ, ਤਾਂ ਤੁਸੀਂ ਜਾਂਚ ਕਰ ਸਕਦੇ ਹੋ। ਰਾਜ ਵਿੱਚ ਸਭ ਤੋਂ ਸਸਤੀ 2.34 ਰੁਪਏ ਪ੍ਰਤੀ ਯੂਨਿਟ ਬਿਜਲੀ ਸੋਲਰ ਪਾਵਰ ਪਲਾਂਟ ਖਰੀਦਣ ਲਈ ਸਮਝੌਤੇ ਕੀਤੇ ਗਏ ਹਨ।

‘ਪੰਜਾਬੀ ਲਈ ਪੰਜਾਬ ਸਰਕਾਰ ਤੱਤਪਰ’
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਤਤਪਰ ਅਤੇ ਵਚਨਬੱਧ ਹੈ। ਸੂਬੇ ਵਿੱਚ ਪੰਜਾਬ ਵਿੱਚ ਸਾਰੀਆਂ ਨੌਕਰੀਆਂ ਲਈ ਪੰਜਾਬੀ ਭਾਸ਼ਾ 10 ਪੱਧਰ ਤੱਕ ਲਾਜ਼ਮੀ ਹੈ।ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਕੂਲੀ ਵਰਦੀ ਦਿੱਤੀ ਜਾਵੇਗੀ। ਪਹਿਲਾਂ ਇਹ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੀ, ਪੰਜਾਬੀ ਨਾ ਪੜ੍ਹਾਉਣ ਵਾਲੇ ਸਕੂਲਾਂ ਨੂੰ ਦੋਹਰਾ ਜ਼ੁਰਮਾਨਾ, ਸਾਰੀਆਂ ਸ਼੍ਰੇਣੀਆਂ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ, PTU ਜਲੰਧਰ ਵਿਖੇ 100 ਕਰੋੜ ਰੁਪਏ ਨਾਲ ਅਮਨੇਡਕਰ ਮਿਊਜ਼ੀਅਮ ਬਣਾਇਆ ਜਾ ਰਿਹਾ ਹੈ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 150 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ, ਨਾਲ ਹੀ ਯੂਨੀਵਰਸਿਟੀ ਨੂੰ ਹੁਣ 114 ਕਰੋੜ ਦੀ ਬਜਾਏ 240 ਕਰੋੜ ਸਾਲ ਦੀ ਗ੍ਰਾਂਟ ਮਿਲੇਗੀ।

ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਨੂੰ ਨਮਸ਼ਕਾਰ ਕਰਦਾ ਹਾਂ: ਅਰਵਿੰਦ ਕੇਜਰੀਵਾਲ

0

ਕੇਜਰੀਵਾਲ ਦੀ ‘ਤਿਰੰਗਾ ਯਾਤਰਾ’ ‘ਚ ਰੰਗਿਆ ਗਿਆ ਪਠਾਨਕੋਟ

ਪਠਾਨਕੋਟ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਇਹ ਸਰਜ਼ਮੀਂ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ। ਪਠਾਨਕੋਟ ਅਤੇ ਗੁਰਦਾਸਪੁਰ ਤੋਂ ਹੀ ਭਾਰਤੀ ਫੌਜ ‘ਚ ਸਭ ਤੋਂ ਵੱਧ ਜਵਾਨ ਭਰਤੀ ਹੁੰਦੇ ਹਨ ਅਤੇ ਦੇਸ਼ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਲ਼ਾ ਅੰਗਰੇਜ਼ ਕਹੇ ਜਾਣ ‘ਤੇ ਜਵਾਬੀ ਹਮਲਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ, ”ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ, ਕਿਉਂਕਿ ਮੇਰੀ ਨੀਅਤ ਕਾਲੀ ਨਹੀਂ ਅਤੇ ਮੇਰੀ ਨੀਅਤ ਸਾਫ਼ ਹੈ।

295 ਗੀਤ ਕਿਉਂ ਲਿਖਿਆ ਮੂਸੇਵਾਲੇ ਨੇ ?, FeMail ਧਰਮ ਪ੍ਰਚਾਰਕ ਨੂੰ ਠੋਕਵਾ ਜਵਾਬ | On Air

ਸਭ ਨੂੰ ਪਤਾ ਹੈ ਕਿਸ ਦੀ ਨੀਅਤ ਕਾਲ਼ੀ ਹੈ।” ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ  ਸਰਕਾਰ ਬਣੇਗੀ ਅਤੇ ਇਹ ਕਾਲ਼ਾ ਬੰਦਾ (ਕੇਜਰੀਵਾਲ) ਆਪਣੇ ਸਾਰੇ ਵਾਅਦੇ ਪੂਰੇ ਕਰੇਗਾ। ਮੁੱਖ ਮੰਤਰੀ ਚੰਨੀ ਵੱਲੋਂ ਕੱਪੜਿਆਂ ਅਤੇ ਰੰਗ ਬਾਰੇ ਟਿਪਣੀ ਕਰਨ ‘ਤੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ। ਸਸਤੇ ਕੱਪੜੇ ਪਾਉਣ ਵਾਲਾ ਅਤੇ ਕਾਲ਼ੇ ਰੰਗ ਦਾ ਬੰਦਾ ਕਹਿ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨਾਂ ਦਾ ਰੰਗ ਕਾਲ਼ਾ ਪਿੰਡ ਪਿੰਡ ਅਤੇ ਧੁੱਪ ‘ਚ ਘੁੰਮ ਕੇ ਹੋਇਆ ਹੈ।

ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਪਠਾਨਕੋਟ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਾਲ ਤਿਰੰਗਾ ਯਾਤਰਾ ਲਈ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਤਿਰੰਗੇ ਦੀ ਆਨ, ਬਾਨ ਅਤੇ ਸ਼ਾਨ ਸਦਾ ਬਣਾਈ ਰੱਖਣਾ। ਸਿਸੋਦੀਆ ਨੇ ਕਿਹਾ ਕਿ ਪੰਜਾਬ ‘ਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਕੈਨੇਡਾ ਨਾਲੋਂ ਵੀ ਵਧੀਆ ਸਿੱਖਿਆ ਵਿਵਸਥਾ ਅਤੇ ਸਰਕਾਰੀ ਸਕੂਲ ਪ੍ਰਦਾਨ ਕਰੇਗੀ ਅਤੇ ਤਿਰੰਗੇ ਦੀ ਸ਼ਾਨ ਵਿੱਚ ਚਾਰ ਚੰਨ ਹੋਰ ਲਾਵੇਗੀ, ਜਦੋਂ ਪੰਜਾਬ ਦੇ ਸਾਰੇ ਬੱਚਿਆਂ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਮਿਲੇਗੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਰਹੱਦ ਦੇ ਰਾਖੇ ਸੂਰਬੀਰ ਸੈਨਿਕਾਂ ਨੂੰ ਸਮਰਪਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ ‘ਚ ਮੌਜ਼ੂਦ ‘ਆਪ’ ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋਈ ‘ਤਿਰੰਗਾ ਯਾਤਰਾ’ ਸ਼ਹਿਰ ਦੇ ਵੱਖ-ਵੱਖ ਬਜਾਰਾਂ ‘ਚ ਹੁੰਦੀ ਹੋਈ ਡਲਹੌਜੀ ਰੋਡ ‘ਤੇ ਸਥਿਤ ਢਾਂਗੂ ਚੌਂਕ ਵਿਖੇ ਸਮਾਪਤ ਹੋਈ।

On Air ਦੀ ਪਹਿਲੀ ਵਰ੍ਹੇਗੰਢ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਮੌਕੇ ਗੁਰਪ੍ਰੀਤ ਆਰਟਿਸਟ ਨਾਲ ਖ਼ਾਸ ਗੱਲਬਾਤ | On Air

ਇਸ ਮੌਕੇ ਪਠਾਨਕੋਟ ਦੀਆਂ ਗਲੀਆਂ ਅਤੇ ਬਜ਼ਾਰਾਂ ‘ਚ ਸ਼ਹਿਰ ਵਾਸੀਆਂ ਨੇ ‘ਆਪ’ ਸੁਪਰੀਮੋਂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਆਪਣੇ ਘਰਾਂ ਦੀਆਂ ਛੱਤਾਂ ਤੋਂ ਸ਼ਹਿਰ ਵਾਸੀਆਂ ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਬਹੁ ਬੇਟੀਆਂ ਵੱਲੋਂ ਕੇਜਰੀਵਾਲ ਦੇ ਕਾਫ਼ਲੇ ‘ਤੇ ਫੁੱਲ ਬਰਸਾਏ ਜਾਣ ਦੇ ਨਜ਼ਾਰੇ ਵੀ ਕਈ ਥਾਂ ਦੇਖਣ ਨੂੰ ਮਿਲੇ। ਇਸ ਮੌਕੇ ਕੇਜਰੀਵਾਲ ਦੇ ਕਾਫ਼ਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ, ਕੁੰਵਰ ਵਿਜੈ ਪ੍ਰਤਾਪ, ਵਿਭੂਤੀ ਸ਼ਰਮਾ, ਭੋਆ ਤੋਂ ਹਲਕਾ ਇੰਚਾਰਜ ਲਾਲ ਚੰਦ ਕਟਾਰੂਚੱਕ, ਰਮਨ ਬਹਿਲ  ਸ਼ਾਮਲ ਸਨ।

ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸੰਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਸ. ਮੰਗਵਿੰਦਰ ਸਿੰਘ ਖਾਪੜਖੇੜੀ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਤੋਂ ਵੱਡੀਆਂ ਆਸਾਂ ਰੱਖਦੀਆਂ ਹਨ, ਜਿਨ੍ਹਾਂ ਅਨੁਸਾਰ ਕਾਰਜ ਕਰਨੇ ਸਾਡੀ ਜ਼ੁੰਮੇਵਾਰੀ ਹੈ।

ਮੈਂ ਮਾਂ ਨੂੰ ਕੁੱਟਿਆ, ਅੱਜ ਸਭ ਕੁੱਝ ਹੈ ਬਸ ਮਾਂ ਨਹੀਂ, ਨਸ਼ੇ ਛੱਡਣ ਵਾਲੇ ਸਿਕੰਦਰ ਦੀ ਕਹਾਣੀ | On Air

ਉਨ੍ਹਾਂ ਨੇ ਕਿਹਾ ਕਿ ਸਤਿਗੁਰੂ ਦੀ ਕਿਰਪਾ ਸਦਕਾ ਸਾਨੂੰ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰਨ ਦਾ ਸਮਾਂ ਮਿਿਲਆ ਹੈ ਅਤੇ ਸਾਨੂੰ ਆਪਣੀ ਡਿਊਟੀ ਸੇਵਾ ਭਾਵ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਲਈ ਜਲਦ ਹੀ ਸਬ-ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਮਹੀਨੇ ਵਿਚ ਦੋ ਵਾਰ ਆਪਣੀ ਰਿਪੋਰਟ ਬਨਾਉਣਗੀਆਂ ਅਤੇ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਕਰਨਗੀਆਂ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਅਤੇ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮੁਖਤਾਰ ਸਿੰਘ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ ਤੇ ਸ. ਬਿਕਰਮ ਸਿੰਘ ਆਦਿ ਮੌਜੂਦ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਓ.ਐਸ.ਡੀ. ਨਿਯੁਕਤ ਕੀਤੇ ਗਏ ਸ. ਸਤਬੀਰ ਸਿੰਘ ਧਾਮੀ ਨੇ ਅੱਜ ਆਪਣੀ ਜ਼ੁੰਮੇਵਾਰੀ ਸੰਭਾਲ ਲਈ ਹੈ।

ਸਰਕਾਰੀ ਸਕੂਲ ਦੀ Toilet ‘ਚ ਖੜ੍ਹਕੇ Channi ਬਾਰੇ ਕੀ ਬੋਲੇ Manpreet Badal ?

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਜ਼ੁੰਮੇਵਾਰੀ ਸੰਭਾਲਣ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ, ਸ. ਬਿਕਰਮ ਸਿੰਘ ਆਦਿ ਮੌਜੂਦ ਸਨ।

ਪੰਜਾਬ ‘ਚ 11 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

0

ਪੰਜਾਬ ‘ਚ 11 ਪੁਲਿਸ ਅਧਿਕਾਰੀਆਂ ਦਾ ਤਬਾਦਲਾ ਹੋ ਗਿਆ ਹੈ। ਪੰਜਾਬ ‘ਚ 7 ADGP, 1 SSP ਤੇ 3 AIG ਅਧਿਕਾਰੀਆਂ ਦਾ ਤਬਾਦਲਾ ਹੋਇਆ ਹੈ। ਇਹ ਹੁਕਮ ਪੰਜਾਬ ਦੇ ਗਵਰਨਰ ਵੱਲੋਂ ਦਿੱਤੇ ਗਏ ਹਨ। ਦੇਖੋ ਸੂਚੀ

ਮੱਖਣ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਕਿਹੜੇ-ਕਿਹੜੇ ਫਾਇਦੇ, ਆਓ ਜਾਣਦੇ ਹਾਂ

0

ਮੱਖਣ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੀਲੇ ਮੱਖਣ ਨਾਲੋਂ ਸਫੇਦ ਮੱਖਣ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੈ, ਜਿਸ ’ਚ ਵਿਟਾਮਿਨ-ਏ, ਈ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਸਰੀਰ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਵਧਾਉਣ ’ਚ ਮਦਦ ਕਰਦੇ ਹਨ। ਸਫੇਦ ਮੱਖਣ ’ਚ ਨਮਕ ਬਿਲਕੁੱਲ ਨਹੀਂ ਹੁੰਦਾ ਅਤੇ ਇਸ ’ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।

ਮੱਖਣ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ…

ਥਾਈਰਾਈਡ ਦੀ ਸਮੱਸਿਆ ਤੋਂ ਰਾਹਤ

ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਸਫੇਦ ਮੱਖਣ ਖਾਣਾ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਆਇਓਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।

ਅੱਖਾਂ ਦੀ ਜਲਨ ਦੀ ਸਮੱਸਿਆ ਤੋਂ ਰਾਹਤ

ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ’ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ’ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫਾਇਦਾ ਹੁੰਦਾ ਹੈ।

ਦਿਲ ਦਾ ਰੋਗ

ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਅਤੇ ਸੇਲੇਨਿਯਮ ਨਾਲ ਭਰਪੂਰ ਸਫੇਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ।

ਕਮਜ਼ੋਰ ਹੱਡੀਆਂ

ਵਧਦੀ ਉਮਰ ਦੇ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ, ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਸਫੇਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

ਕੈਂਸਰ

ਸਫੇਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਵਿਚ ਮਦਦ ਮਿਲਦੀ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਚਮੜੀ ਦੀ ਫ੍ਰੀ ਰੈਡਿਕਲਸ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਣ ਵਿਚ ਮਦਦ ਕਰਦੇ ਹਨ।

ਕੋਲੈਸਟਰੋਲ ਦੀ ਸਮੱਸਿਆ

ਰੋਜ਼ਾਨਾ ਮੱਖਣ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਸਮੱਸਿਆ ਤੋਂ ਹਮੇਸ਼ਾ-ਹਮੇਸ਼ਾ ਲਈ ਛੁਟਕਾਰਾ ਮਿਲਦਾ ਹੈ। ਕੋਲੈਸਟਰੋਲ ਦੇ ਮਰੀਜ਼ਾਂ ਨੂੰ ਰੋਜ਼ਾਨਾਂ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ।

ਦਮਾ

ਦਮੇ ਦੇ ਮਰੀਜ਼ਾਂ ਨੂੰ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਹ ਦੀ ਤਕਲੀਫ ਹੋਣ ’ਤੇ ਮੱਖਣ ਖਾਣਾ ਲਾਭਦਾਇਕ ਸਾਬਿਤ ਹੁੰਦਾ ਹੈ।

ਡਾ. SPS ਓਬਰਾਏ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕੀਤਾ ਨਿਯੁਕਤ

0

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸਬੰਧਤ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕੀਤਾ ਹੈ।