Big Breaking : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 2 IPS, 29 PPS, 2 PAP ਅਤੇ 1 DR ਸਮੇਤ 1 ਅਧਿਕਾਰੀ ਦਾ ਤਬਾਦਲਾ



Big Breaking : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 2 IPS, 29 PPS, 2 PAP ਅਤੇ 1 DR ਸਮੇਤ 1 ਅਧਿਕਾਰੀ ਦਾ ਤਬਾਦਲਾ



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੋਣ ਉਪਰੰਤ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਆਰੰਭਕ ਸਮੇਂ ਦੌਰਾਨ ਪ੍ਰਧਾਨ ਰਹੀਆਂ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਕੌਮੀ ਸੇਵਾ ਲਈ ਮਾਰਗ-ਦਰਸ਼ਨ ਕਰਦੀਆਂ ਹਨ ਅਤੇ ਉਹ ਯਤਨ ਕਰਨਗੇ ਕਿ ਸਿੱਖ ਸੰਸਥਾ ਦੀ ਸੇਵਾ ਇਸ ਦੇ ਸੁਨਹਿਰੇ ਇਤਿਹਾਸ ਅਤੇ ਰਵਾਇਤਾਂ ਦੀ ਸੇਧ ਵਿਚ ਕਰ ਸਕਣ।
ਉਨ੍ਹਾਂ ਕਿਹਾ ਕਿ ਕੌਮ ਦੀ ਇਸ ਮਹਾਨ ਜ਼ੁੰਮੇਵਾਰੀ ਦੀ ਖੁਸ਼ੀ ਤੋਂ ਜ਼ਿਆਦਾ ਵੱਡੀ ਚਿੰਤਾ ਕੌਮੀ ਸੇਵਾ ਨਿਭਾਉਂਦਿਆਂ ਖਰਾ ਉਤਰਨ ਦੀ ਹੈ। ਕਿਉਂਕਿ ਵਰਤਮਾਨ ਸਮੇਂ ਦੀਆਂ ਤਰਜੀਹਾਂ ਪਹਿਲਾਂ ਨਾਲੋਂ ਵੱਖਰੀਆਂ ਹਨ ਅਤੇ ਕੌਮ ਦੀ ਆਸਾਂ ਦਾ ਵੀ ਖਿਆਲ ਰੱਖਣਾ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਦਾ 101 ਸਾਲ ਦਾ ਸੁਨਹਿਰੀ ਇਤਿਹਾਸ ਹੈ। ਇਸ ਸਦੀ ਦੌਰਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਉਹ ਸ਼ਖ਼ਸੀਅਤਾਂ ਵੀ ਕਰਦੀਆਂ ਰਹੀਆਂ, ਜੋ ਤਿਆਗੀ ਸੁਭਾਅ ਦੀਆਂ ਸਨ। ਭਾਵੇਂ ਕਿ ਮੌਜੂਦਾ ਹਾਲਾਤ ਇਸ ਦੀ ਸਥਾਪਨਾ ਦੇ ਸਮੇਂ ਤੋਂ ਵੱਖਰੇ ਹਨ, ਪਰ ਪੁਰਾਤਨ ਸ਼ਖ਼ਸੀਅਤਾਂ ਨੂੰ ਆਦਰਸ਼ ਮੰਨ ਕੇ ਅੱਜ ਵੀ ਬੇਹਤਰ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਗੁਰਦੁਆਰਾ ਸਾਹਿਬਾਨ ਦੇ ਸੁਚਾਰੂ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਯਤਨ ਕੀਤਾ ਹੈ ਅਤੇ ਸਮਾਜਿਕ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਹੈ। ਭਵਿੱਖ ਵਿਚ ਵੀ ਇਨ੍ਹਾਂ ਸਾਰੇ ਖੇਤਰਾਂ ਵਿਚ ਸਰਗਰਮ ਤੌਰ ’ਤੇ ਅੱਗੇ ਵਧਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਹਰ ਸਿੱਖ ਜਥੇਬੰਦੀ ਅਤੇ ਦੇਸ਼ ਵਿਦੇਸ਼ ਦੀ ਸੰਗਤ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਸੰਵਾਦ ਦਾ ਸਮਾਂ ਹੈ ਅਤੇ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵਿਚਾਰ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਵੇਂ ਚੁਣੇ ਗਏ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਮੁਖਤਾਰ ਸਿੰਘ, ਸ. ਸੁਖਬੀਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ, ਗਿਆਨੀ ਜਸਵੰਤ ਸਿੰਘ ਕਥਾਵਾਚਕ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਕੀਮ ਦੁਆਰਾ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (ਜੀ.ਈ.ਆਰ.) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ।
ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ‘ਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ।
ਇਸੇ ਤਰ੍ਹਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ ਜਦਕਿ 90 ਫੀਸਦੀ ਤੋਂ ਵੱਧ ਅਤੇ 100 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫੀਸਦੀ ਰਿਆਇਤ ਮਿਲੇਗੀ।
ਵਿਦਿਆਰਥੀ ਨੂੰ ਵਜ਼ੀਫਾ ਤਾਂ ਹੀ ਦਿੱਤਾ ਜਾਵੇਗਾ, ਜੇਕਰ ਉਨ੍ਹਾਂ ਨੂੰ ਕੋਈ ਹੋਰ ਵਜ਼ੀਫਾ ਨਾ ਮਿਲਦਾ ਹੋਵੇ। ਜੇਕਰ ਵਿਦਿਆਰਥੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਕਿਸੇ ਸਕੀਮ ਅਧੀਨ ਕੋਈ ਵਜ਼ੀਫਾ ਪ੍ਰਾਪਤ ਕਰ ਰਿਹਾ ਹੋਵੇ ਅਤੇ ਇਸ ਨਵੀਂ ਸਕੀਮ ਅਧੀਨ ਮਿਲਣ ਵਾਲਾ ਲਾਭ ਉਸ ਨਾਲੋਂ ਵੱਧ ਬਣਦਾ ਹੋਵੇ ਤਾਂ ਉਸ ਨੂੰ ਇਸ ਨਵੀਂ ਸਕੀਮ ਅਧੀਨ ਮਿਲਣ ਵਾਲੇ ਵਜ਼ੀਫੇ ਅਤੇ ਪਹਿਲਾਂ ਮਿਲਦੇ ਵਜ਼ੀਫੇ ਦੇ ਅੰਤਰ ਵਾਲੀ ਰਾਸ਼ੀ ਹੀ ਅਦਾਇਗੀਯੋਗ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਇਹ ਵਿਵਸਥਾ ਤਾਂ ਹੀ ਲਾਗੂ ਹੋਵੇਗੀ, ਜੇਕਰ ਵਿਦਿਆਰਥੀ ਸਾਰੇ ਵਿਿਸ਼ਆਂ ਵਿਚ ਇਮਤਿਹਾਨ ਪਾਸ ਕਰਦਾ ਹੈ। ਜੇਕਰ ਕੋਈ ਵਿਦਿਆਰਥੀ ਇਸ ਤੱਥ ਦੇ ਬਾਵਜੂਦ ਕਿਸੇ ਵੀ ਵਿਸ਼ੇ ਦਾ ਇਮਤਿਹਾਨ ਪਾਸ ਨਹੀਂ ਕਰ ਪਾਉਂਦਾ, ਪਰ ਬਾਕੀ ਵਿਿਸ਼ਆਂ ਵਿਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ਉਤੇ ਉਹ ਵਜ਼ੀਫੇ ਦਾ ਪਾਤਰ ਬਣਦਾ ਹੈ ਤਾਂ ਵੀ ਉਸ ਨੂੰ ਵਜ਼ੀਫਾ ਸਕੀਮ ਲਈ ਵਿਚਾਰਿਆ ਨਹੀਂ ਜਾਵੇਗਾ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਇਹ ਸਕੀਮ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਪੜ੍ਹ ਰਹੇ ਵਿਿਦਆਰਥੀਆਂ ਉਤੇ ਲਾਗੂ ਹੋਵੇਗੀ।
ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ। ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਸੂਬਾ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ।ਉਨ੍ਹਾਂ ਨੇ ਕਿਹਾ ਕਿ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਸਿੱਖਾਂ ਦੇ ਮਸਲੇ ਭਾਜਪਾ ਹੀ ਹੱਲ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹਮੇਸ਼ਾ ਸਿੱਖਾਂ ਦੇ ਹੱਕਾਂ ਲਈ ਲੜਦਾ ਰਹਾਂਗਾ। ਕਿਸਾਨਾਂ ਦੇ ਹਰ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ ।

ਮਾਲਕਾਨਾ ਹੱਕ ਸਬੰਧੀ ਸੰਨਦ ਡਿਜੀਟਲ ਮਾਧਿਅਮ ਦੇ ਨਾਲ-ਨਾਲ ਦਸਤੀ ਵੀ ਦੇਣ ਦਾ ਆਦੇਸ਼
ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ। ਇੱਥੇ ਪੰਜਾਬ ਭਵਨ ਵਿੱਚ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਜੀਟਲ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਲੋੜ ਹੈ। ਉਨ੍ਹਾਂ ਦਸੰਬਰ ਦੇ ਅੰਤ ਤੱਕ ਸਾਰੇ ਸੂਬੇ ਵਿੱਚ ਸਰਵੇਖਣ ਸ਼ੁਰੂ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਸਰਵੇਖਣ ਦੇ ਕੰਮ ਵਿੱਚ ਲੱਗੀਆਂ ਟੀਮਾਂ ਲਈ ਰੋਜ਼ਾਨਾ ਆਧਾਰ ਉਤੇ ਟੀਚੇ ਨਿਰਧਾਰਤ ਕੀਤੇ ਜਾਣ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜਾਇਦਾਦ ਸਬੰਧੀ ਵਿਵਾਦਾਂ ਦੇ ਹੱਲ ਦੇ ਨਾਲ-ਨਾਲ ਮਾਲਕਾਨਾ ਹੱਕ ਦੇਣ ਲਈ ਇਹ ਸਕੀਮ ਇਕ ਕ੍ਰਾਂਤੀਕਾਰੀ ਕਦਮ ਹੈ। ਇਸ ਤੋਂ ਇਲਾਵਾ ਇਸ ਸਕੀਮ ਨਾਲ ਜ਼ਮੀਨਾਂ ਦੇ ਮਾਲਕ ਸਰਕਾਰੀ ਭਲਾਈ ਸਕੀਮਾਂ ਤੇ ਬੈਂਕਾਂ ਦੀਆਂ ਕਰਜ਼ਾ ਸਹੂਲਤਾਂ ਦਾ ਲਾਭ ਲੈਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਆਉਣ ਵਾਲੇ ਮਸਲਿਆਂ ਨੂੰ ਸਥਾਨਕ ਪੱਧਰ ਉਤੇ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਐਸ.ਡੀ.ਐਮਜ਼., ਬੀ.ਡੀ.ਪੀ.ਓਜ਼. ਤੇ ਪੰਚਾਇਤ ਮੈਂਬਰਾਂ ਦੀ ਸ਼ਮੂਲੀਅਤ ਵਾਲੀਆਂ ਪਿੰਡ ਪੱਧਰੀ ਕਮੇਟੀਆਂ ਸਾਰੇ ਵਿਵਾਦਾਂ ਦਾ ਨਿਬੇੜਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਮੀਨ ਦੇ ਮਾਲਕਾਨਾ ਹੱਕਾਂ ਬਾਰੇ ਆਏ ਇਤਰਾਜ਼ਾਂ ਦਾ ਤੈਅ ਸਮੇਂ ਵਿੱਚ ਨਿਬੇੜਾ ਕੀਤਾ ਜਾਵੇ ਤਾਂ ਜੋ ਮਾਲਕਾਨਾ ਹੱਕ ਛੇਤੀ ਦਿੱਤੇ ਜਾ ਸਕਣ।
ਕੈਬਨਿਟ ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਮਾਲਕਾਨਾ ਹੱਕ ਸਬੰਧੀ ਸੰਨਦਾਂ ਡਿਜੀਟਲ ਰੂਪ ਦੇ ਨਾਲ-ਨਾਲ ਦਸਤੀ ਰੂਪ ਵਿੱਚ ਵੀ ਦਿੱਤੀਆਂ ਜਾਣ। ਜ਼ਿਕਰਯੋਗ ਹੈ ਕਿ ਡਿਜੀਟਲ ਰੂਪ ਵਿੱਚ ਸੰਨਦ ਦੇਣ ਲਈ ਖ਼ਾਸ ਤੌਰ ਉਤੇ ਵੈੱਬਸਾਈਟ ਡਿਜ਼ਾਈਨ ਕੀਤੀ ਜਾ ਰਹੀ ਹੈ, ਜਿਹੜੀ 20 ਦਸੰਬਰ 2021 ਤੱਕ ਤਿਆਰ ਹੋਵੇਗੀ। ਇਸ ਮੌਕੇ ਵਿਸ਼ੇਸ਼ ਸਕੱਤਰ ਮਾਲ ਵਿਭਾਗ ਕੇਸ਼ਵ ਹਿੰਗੋਨੀਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 335 ਪਿੰਡਾਂ, ਜ਼ਿਲ੍ਹਾ ਰੂਪਨਗਰ ਦੇ 101 ਪਿੰਡਾਂ ਅਤੇ ਜ਼ਿਲ੍ਹਾ ਬਠਿੰਡਾ ਦੇ 61 ਪਿੰਡਾਂ ਵਿੱਚ ਡਰੋਨ ਸਰਵੇਖਣ ਮੁਕੰਮਲ ਹੋ ਚੁੱਕਾ ਹੈ, ਜਦੋਂ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਸਰਵੇਖਣ ਸ਼ੁਰੂ ਹੋਇਆ ਹੈ। ਇਸ ਸਮੇਂ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਸਰਵੇਖਣ ਲਈ ਤਿੰਨ ਹੋਰ ਟੀਮਾਂ ਇਸ ਹਫ਼ਤੇ ਵਿਚਕਾਰ ਪੰਜਾਬ ਪੁੱਜ ਜਾਣਗੀਆਂ। ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਮਾਲ ਵਿਭਾਗ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸਕੱਤਰ ਮਾਲ ਵਿਭਾਗ ਸ੍ਰੀ ਮਨਵੇਸ਼ ਸਿੰਘ ਸਿੱਧੂ ਹਾਜ਼ਰ ਸਨ।
ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮੁਕੰਮਲ ਕਰਜਾ ਮੁਆਫ਼ੀ ਤੋਂ ਭੱਜੀਆਂ ਪੰਜਾਬ ਅਤੇ ਕੇਂਦਰ ਸਰਕਾਰਾਂ: ‘ਆਪ’
ਕਿਹਾ, ਕਿਸਾਨੀ ਕਰਜ਼ਿਆਂ ਬਾਰੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ ਬਾਦਲ ਐਂਡ ਕੰਪਨੀ
ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਹੈ ਹੁਣ ਅੰਨਦਾਤਾ ਦੀ ਉਮੀਦ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ ਮੁਆਫ਼ੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਿਆ ਹੈ। ਸੰਧਵਾਂ ਨੇ ਕਿਹਾ ਕਿ ਬਿਨਾਂ ਸ਼ੱਕ ਕਿਸਾਨਾਂ- ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਜ਼ਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਦੀ ਬਣਦੀ ਹੈ ਕਿਉਂਕਿ ਕਾਂਗਰਸ ਪਾਰਟੀ ਨੇ 2017 ਦੀਆਂ ਪੰਜਾਬ ‘ਚ ਚੋਣਾ ‘ਚ ਪੂਰਨ ਕਰਜ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ 2014 ਦੀਆਂ ਲੋਕ ਸਭਾ ਚੋਣਾ ਦੌਰਾਨ ਭਾਰਤੀ ਜਨਤਾ ਪਾਰਟੀ ਸਮੇਤ ਅਕਾਲੀ ਦਲ ਬਾਦਲ ਨੇ ਵੀ ਕਿਸਾਨਾਂ- ਮਜ਼ਦੂਰਾਂ ਦੇ ਸਾਰੇ ਤਰਾਂ ਦੇ ਕਰਜੇ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕਰਜਾ ਮੁਕਤ ਕੀਤੇ ਜਾਣ ਦੀ ਹਮੇਸਾ ਵਕਾਲਤ ਕਰਦੀ ਆਈ ਹੈ ਅਤੇ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਕਿਸਾਨਾਂ- ਮਜ਼ਦੂਰਾਂ ਦੇ ਕਰਜੇ ਜ਼ਰੂਰ ਮੁਆਫ਼ ਕੀਤੇ ਜਾਣਗੇ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ”ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਕਿਸਾਨ ਅਤੇ ਖੇਤੀ ਵਿਰੋਧੀ ਨੀਤੀਆਂ ਕਾਰਨ ਅੱਜ ਸਮੁੱਚਾ ਖੇਤੀ ਸੈਕਟਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ । ਕਿਸਾਨ ਅਤੇ ਕਿਸਾਨਾਂ ਉੱਤੇ ਨਿਰਭਰ ਖੇਤ ਮਜਦੂਰ ਵਰਗ ਕਰਜੇ ਦੇ ਬੋਝ ਥੱਲੇ ਦੱਬ ਗਿਆ ਹੈ। ਕਿਸਾਨ ਅਤੇ ਖੇਤ ਮਜਦੂਰ ਡੇਢ ਲੱਖ ਕਰੋੜ ਤੋਂ ਵੱਧ ਦੇ ਕਰਜਈ ਹਨ, ਜੋ ਉਹਨਾਂ ਸੰਗਠਿਤ ਅਤੇ ਗੈਰ ਸੰਗਠਿਤ ਸੰਸਥਾਵਾਂ ਤੋਂ ਚੁੱਕਿਆ ਹੈ।”
ਸੰਧਵਾਂ ਨੇ ਦੱਸਿਆ ਕਿ 2017 ਦੀਆਂ ਚੋਣਾਂ ਲਈ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਦੇ ਸਮੁੱਚੇ ਕਰਜੇ ਉੱਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸੀ। ਮੈਨੀਫੈਸਟੋ ‘ਚ ਲਿਖਤ ਵਾਅਦੇ ਦੇ ਨਾਲ ਨਾਲ ਕਿਸਾਨਾਂ ਕੋਲੋਂ ਬਕਾਇਦਾ ਕਰਜਾ ਮੁਆਫ਼ੀ ਫਾਰਮ ਉਸੇ ਤਰਾਂ ਭਰਵਾਏ ਗਏ ਸਨ, ਜਿਵੇਂ ਬੇਰੁਜ਼ਗਾਰ ਨੌਜਵਾਨਾਂ ਕੋਲੋਂ ਘਰ ਘਰ ਨੌਕਰੀ ਅਤੇ ਵਿਦਿਆਰਥੀਆਂ ਕੋਲੋਂ ਮੋਬਾਇਲ ਫੋਨਾਂ ਲਈ ਭਰਵਾਏ ਗਏ ਸਨ। ਬੇਰੁਜ਼ਗਾਰ ਨੌਜਵਾਨਾਂ ਵਾਂਗ ਭੋਲੇ-ਭਾਲੇ ਕਿਸਾਨਾਂ ਨੇ ਕਾਂਗਰਸ ਉੱਤੇ ਵਿਸਵਾਸ ਕਰਕੇ ਕਾਂਗਰਸ ਦੀ ਸਰਕਾਰ ਬਣਾਈ ਪ੍ਰੰਤੂ ਬਦਲੇ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਨੂੰ ਧੋਖ਼ਾ ਦਿੱਤਾ ਕਿਉਂਕਿ- ਪੌਣੇ ਪੰਜ ਸਾਲਾਂ ਵਿਚ ਕਾਂਗਰਸ ਦੀ ਸਰਕਾਰ ਨੇ ਸਰਕਾਰੀ ਅਤੇ ਸਰਕਾਰੀ ਬੈਂਕਾਂ ਦਾ ਵੀ ਕਰਜਾ ਮਾਫ ਨਹੀਂ ਕੀਤਾ, ਆੜਤੀਆਂ ਅਤੇ ਹੋਰ ਗੈਰ-ਸੰਗਠਤ ਖੇਤਰ ਦਾ ਕਰਜਾ ਮਾਫ ਕਰਨਾ ਤਾਂ ਦੂਰ ਦੀ ਗੱਲ ਹੋ ਗਈ। ਉਨਾਂ ਕਿਹਾ ਕਿ ਚੰਨੀ ਸਰਕਾਰ ਦੱਸੇ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਾਂਗਰਸ ਨੇ ਕੀਤਾ ਸੀ ਉਹ ਪੂਰਾ ਕਿਉਂ ਨਹੀਂ ਕੀਤਾ ਗਿਆ? ਅੱਜ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ? ਕੀ ਅਜਿਹੇ ਡਰਾਮੇ ਕਰ ਕੇ ਉਹ ਕਾਂਗਰਸ ਦੇ ਲਿਖਤੀ ਵਾਅਦਿਆਂ ਨੂੰ ਭੁਲਾ ਦੇਣਗੇ?
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਲੋਚਨਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ”ਸੁਖਬੀਰ ਸਿੰਘ ਬਾਦਲ ਐਂਡ ਪਾਰਟੀ ਕੋਲ ਕਿਸਾਨਾਂ, ਕਿਸਾਨੀ ਕਰਜਅਿਾਂ ਅਤੇ ਖੇਤ ਮਜਦੂਰਾਂ ਬਾਰੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਪਿਛਲੇ ਤਿੰਨ ਦਹਾਕਿਆਂ ਦੇ ਕਾਲੇ ਦੌਰ ਵਿਚ 15 ਸਾਲ ਬਾਦਲਾਂ ਦੀ ਭਾਜਪਾ ਨਾਲ ਕੇਂਦਰ ਅਤੇ ਪੰਜਾਬ ‘ਚ ਸਾਂਝੀ ਸਰਕਾਰ ਰਹੀ ਹੈ। ਇਹ ਹੀ ਉਹ ਦੌਰ ਸੀ ਜਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ‘ਚ ਖੁਦਕੁਸ਼ੀਆਂ ਦਾ ਰੁਝਾਣ ਸਿਖ਼ਰਾਂ ਨੂੰ ਛੂਹਿਆ।
ਕੀ ਸੁਖਬੀਰ ਸਿੰਘ ਬਾਦਲ ਦੱਸਣਗੇ ਕਿ ਉਨਾਂ ਦੇ ਰਾਜ ਦੌਰਾਨ ਕਿਸਾਨਾਂ ਸਿਰ ਕਿੰਨਾ ਕਰਜਾ ਚੜਿਆ ਅਤੇ ਕਿੰਨਾ ਕਰਜਾ ਉਨਾਂ ਨੇ ਮੁਆਫ ਕੀਤਾ ? ਭਾਰਤੀ ਜਨਤਾ ਪਾਰਟੀ ਨਾਲ ਕੇਂਦਰ ਦੀ ਸੱਤਾ ਭੋਗਣ ਵਾਲੇ ਬਾਦਲ ਇਹ ਦੱਸਣ ਕਿ ਉਨਾਂ ਨੇ ਪੰਜਾਬ ਦੇ ਕਿਸਾਨਾਂ ਲਈ ਕੇਂਦਰ ਕੋਲੋਂ ਕਿਹੜੀਆਂ ਸੁਗਾਤਾਂ ਲਿਆਂਦੀਆਂ ਸਨ? ਸੁਖਬੀਰ ਸਿੰਘ ਬਾਦਲ ਐਡ ਪਾਰਟੀ ਨੂੰ ਦੱਸਣਾ ਪਵੇਗਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਪੰਜਾਬ ਦੇ ਕਿਸਾਨਾਂ ਦੀ ਕਰਜਾ ਮੁਆਫੀ ਲਈ ਕੋਈ ਵਿਸੇਸ ਪੈਕੇਜ ਕਿਉਂ ਨਹੀਂ ਲੈ ਕੇ ਆਏ? ਬਾਦਲ ਪਰਿਵਾਰ ਇਹ ਵੀ ਦੱਸਣ ਕਿ ਬਤੌਰ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਨੇ ਸੂਬੇ ‘ਚ ਕਿੰਨੇ ਫੂਡ ਪ੍ਰੋਸੈਸਿੰਗ ਯੂਨਿਟ ਲਿਆਂਦੇ?”
ਸੰਧਵਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਭਾਜਪਾ ਅਤੇ ਭਾਜਪਾ ਦੇ ਸਪੋਕਸਮੈਨ ਬਣੇ ਕੈਪਟਨ ਅਮਰਿੰਦਰ ਸਿੰਘ ਜਵਾਬ ਦੇਣ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਵੱਲੋਂ 2014 ਦੀਆਂ ਚੋਣਾਂ ਤੋਂ ਪਹਿਲਾਂ ਦੇਸ ਦੇ ਕਿਸਾਨਾਂ ਨਾਲ ਕਰਜਾ ਮੁਆਫ਼ੀ ਦਾ ਕੀਤਾ ਵਾਅਦਾ ਸੱਤ ਸਾਲਾਂ ਬਾਅਦ ਵੀ ਵਫਾ ਕਿਉਂ ਨਹੀਂ ਹੋਇਆ? ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਅਤੇ ਮਜਦੂਰਾਂ ਦੀ ਯਾਦਾਸਤ ਕਮਜੋਰ ਨਹੀ ਕੇ ਉਹ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਵੱਲੋਂ ਅੰਨਦਾਤਾ ਦੇ ਪਿੱਠ ਵਿੱਚ ਮਾਰੇ ਗਏ ਛੁਰੇ ਨੂੰ ਭੁੱਲ ਜਾਣਗੇ। ਉਨਾਂ ਦੋਸ਼ ਲਾਇਆ ਕਿ ਇਨਾਂ ਰਵਾਇਤੀ ਪਾਰਟੀਆਂ ਵੱਲੋਂ ਦੇਸ ਦੇ ਅੰਨਦਾਤਾ ਅਤੇ ਖੇਤ ਮਜਦੂਰ ਸਿਰਫ ਵੋਟਬੈਂਕ ਜਿਸ ਨੂੰ ਵੋਟਾਂ ਵਿੱਚ ਵਰਤ ਕੇ ਸੁੱਟ ਦਿੱਤਾ ਜਾਂਦਾ ਹੈ।
ਰਾਈ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ।ਰਾਈ ਸਿਹਤ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦੀ ਹੈ। ਰਾਈ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜਿਸ ਕਰਕੇ ਇਸ ਦੀ ਵਰਤੋਂ ਕੰਨ ’ਚ ਹੋਣ ਵਾਲੇ ਦਰਦ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ। ਰਾਈ ਦੀ ਵਰਤੋਂ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਮਿਲਦੀ ਹੈ ਰਾਹਤ
ਗਠੀਆ ਦੇ ਦਰਦ ਤੋਂ ਛੁਟਕਾਰਾ
ਜੇਕਰ ਤੁਹਾਨੂੰ ਗਠੀਆ ਦਾ ਰੋਗ ਹੈ ਤਾ ਤੁਸੀਂ ਰਾਈ ਨੂੰ ਆਪਣੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ। ਇਸ ‘ਚ ਸੈਲੇਨੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ। ਇਸ ਨਾਲ ਗਠੀਆ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।
ਮਾਇਗ੍ਰੇਨ ਦੀ ਸਮੱਸਿਆ
ਮਾਇਗ੍ਰੇਨ ਦੇ ਦਰਦ ਤੋਂ ਰਾਈ ਬਚਾ ਸਕਦੀ ਹੈ। ਜੇਕਰ ਤੁਸੀਂ ਮੱਛੀ ਖਾਂਦੇ ਹੋ ਤਾਂ ਰਾਈ ਦਾ ਤੜਕਾ ਲਗਾ ਕੇ ਪਕਾਓ। ਇਸ ‘ਚ ਅੋਮੇਗਾ 3 ਫੈਟੀ ਐਸਿਡ ਪਾਇਆ ਹੁੰਦਾ ਹੈ, ਜੋ ਮਾਇਗ੍ਰੇਨ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ।
ਵਾਲ ਝੜਨ ਦੀ ਸਮੱਸਿਆ
ਜੇਕਰ ਵਾਲਾਂ ਨਾਲ ਜੁੜੀ ਕੋਈ ਪਰੇਸ਼ਾਨੀ ਹੋ ਜਿਵੇਂ ਸਿਕਰੀ ਅਤੇ ਵਾਲਾਂ ਦਾ ਝੜਨਾ ਆਦਿ। ਇਸ ਲਈ ਰਾਈ ਦੇ ਘੋਲ ਦਾ ਪਤਲਾ ਲੇਪ ਬਣਾ ਕੇ ਵਾਲਾਂ ‘ਤੇ ਲਗਾਓ। ਇਹ ਸਮੱਸਿਆ ਦੂਰ ਹੋ ਜਾਵੇਗੀ।
ਜੋੜਾਂ ਦੇ ਦਰਦ ਤੋਂ ਰਾਹਤ
ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕ ਰਾਈ ਨੂੰ ਪੀਸ ਕੇ ਕਪੂਰ ਵਿਚ ਮਿਲਾ ਲੈਣ। ਫਿਰ ਰੋਜ਼ਾਨਾ ਇਸ ਨਾਲ ਸਰੀਰ ਦੀ ਮਾਲਿਸ਼ ਕਰਨ। ਅਜਿਹਾ ਕਰਨ ਨਾਲ ਜੋੜਾਂ ਅਤੇ ਗੋਡਿਆਂ ਦਾ ਦਰਦ ਕੁੱਝ ਦਿਨਾਂ ਵਿਚ ਦੂਰ ਹੋ ਜਾਵੇਗਾ।
ਕੰਨ ਦਰਦ ਦੀ ਸਮੱਸਿਆ
ਇਸ ਨੂੰ ਜੈਤੂਨ ਦੇ ਤੇਲ ਵਿਚ ਮਿਕਸ ਕਰਕੇ 2-3 ਬੂੰਦਾ ਰੋਜ਼ਾਨਾ ਕੰਨ ਵਿਚ ਪਾਓ। ਇਸ ਨਾਲ ਕੰਨ ਦਾ ਦਰਦ ਦੂਰ ਹੋ ਜਾਵੇਗਾ ਅਤੇ ਇਨਫੈਕਸ਼ਨ ਵੀ ਖਤਮ ਹੋ ਜਾਵੇਗੀ।
ਘਬਰਾਹਟ ਮਹਿਸੂਸ ਹੋਣ ’ਤੇ
ਕਦੇ-ਕਦੇ ਸਾਨੂੰ ਅਚਾਨਕ ਹੀ ਘਬਰਾਹਟ ਮਹਿਸੂਸ ਹੋਣ ਸ਼ੁਰੂ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਰਾਈ ਦੀ ਵਰਤੋਂ ਕਰ ਸਕਦੇ ਹੋ। ਰਾਈ ਨੂੰ ਪੀਸ ਲਓ ਅਤੇ ਹੱਥਾਂ ਅਤੇ ਪੈਰਾਂ ਦੇ ਤਲਵਿਆਂ ‘ਤੇ ਮੱਲੋ।
ਜ਼ੁਕਾਮ ਤੋਂ ਆਰਾਮ
ਜ਼ੁਕਾਮ ਦੀ ਸਮੱਸਿਆ ਹੋਣ ‘ਤੇ ਰਾਈ ਨੂੰ ਸ਼ਹਿਦ ‘ਚ ਮਿਲਾ ਕੇ ਸੁੰਘੋ। ਅਜਿਹਾ ਕਰਨ ਨਾਲ ਜ਼ੁਕਾਮ ਤੋਂ ਆਰਾਮ ਮਿਲੇਗਾ।
ਸੀਐਮ ਚੰਨੀ ਨੇ ਅੱਜ ਮੋਗਾ ਜ਼ਿਲ੍ਹੇ ‘ਚ ਰੈਲੀ ਕੀਤੀ। ਉਥੇ ਉਨ੍ਹਾਂ ਨੇ ਕੇਜਰੀਵਾਲ ‘ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਮੈਂ ਪੰਜਾਬ ‘ਚ ਸਿੱਖਿਆ ਖੇਤਰ ‘ਚ ਵਧੀਆ ਕੰਮ ਕਰਨਾ ਚਾਹੁੰਦਾ ਹਾਂ ਤੇ ਕਰ ਰਿਹਾ ਹੈ। ਇਸੇ ਦੌਰਾਨ ਉਨ੍ਹਾਂ ਨੇ ਕੇਜਰੀਵਾਲ ਨੂੰ ਕਾਲਾ ਅੰਗਰੇਜ਼ ਦੱਸਿਆ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਗਾ ਪਹੁੰਚ ਗਏ ਹਨ। ਉਨ੍ਹਾਂ ਨੇ ਉੱਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪੰਜਾਬ ਵੱਲ ਦੇਖਦਿਆਂ ਹੀ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਇਆ ਹੈ। ਪੰਜਾਬ ਕਰਕੇ ਅਰਵਿੰਦ ਕੇਜਰੀਵਾਲ ‘ਤੇ ਦਬਾਅ ਪਾਇਆ ਜਾ ਰਿਹਾ ਸੀ।
ਦੂਜੇ ਪਾਸੇ ਸੀ.ਐਮ ਪੰਜਾਬ ਸਰਕਾਰ ਵੱਲੋਂ ਕੀਤੇ ਦਾਅਵਿਆਂ ‘ਤੇ ਬੋਲਦਿਆਂ ਚੰਨੀ ਨੇ ਕਿਹਾ ਕਿ 1 ਨਵੰਬਰ ਤੋਂ ਬਿਜਲੀ ਦੀਆਂ ਘਟੀਆਂ ਦਰਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਲੋੜਾ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਬਿਜਲੀ ਸਸਤੀ ਨਹੀਂ ਹੋਈ। ਦਰਅਸਲ, ਪੰਜਾਬ ਸਰਕਾਰ ਦੇ ਕੰਮਕਾਜ ਨੂੰ ਦੇਖ ਕੇ ਵਿਰੋਧੀਆਂ ‘ਚ ਹੜਕੰਪ ਮਚ ਗਿਆ ਹੈ ਅਤੇ ਉਹ ਗੁੱਸੇ ‘ਚ ਅਜਿਹੇ ਬਿਆਨ ਦੇਣ ਲਈ ਮਜਬੂਰ ਹੋ ਗਏ ਹਨ।
ਨੈਸ਼ਨਲ ਗ੍ਰੀਨ ਟ੍ਰਿਿਬਊਨਲ ਪੰਜਾਬ ਵਿਚ ਪ੍ਰਦੂਸ਼ਿਤ ਹੋ ਰਹੀ ਧਰਤੀ ਨੂੰ ਲੈ ਕੇ ਕਾਫੀ ਚਿੰਤਤ ਹੈ। ਇਸ ਸਮੱਸਿਆ ਪ੍ਰਤੀ ਐੱਨ. ਜੀ. ਟੀ. ਕਾਫੀ ਗੰਭੀਰ ਹੋ ਗਈ ਹੈ। ਇਸ ਦੇ ਨਾਲ ਹੀ ਐੱਨ. ਜੀ. ਟੀ. ਕੋਲ ਹਾਲ ਹੀ ਵਿਚ ਬਿਨਾਂ ਟ੍ਰੀਟ ਕੀਤੇ ਕੈਮੀਕਲ ਯੁਕਤ ਪਾਣੀ ਤੋਂ ਖ਼ਰਾਬ ਹੋ ਰਹੀ ਧਰਤੀ ਦੇ ਸੰਬੰਧ ਵਿਚ ਇਕ ਸ਼ਿਕਾਇਤ ਪੁੱਜੀ ਹੈ। ਜਿਸ ਦਾ ਨੋਟਿਸ ਲੈਂਦੇ ਹੋਏ ਜਲਦ ਹੀ ਐੱਨ. ਜੀ. ਟੀ. ਇਕ ਟੀਮ ਤਿਆਰ ਕਰਨ ਜਾ ਰਹੀ ਹੈ, ਜੋ ਜਾਂਚ ਕਰੇਗੀ ਕਿ ਪੰਜਾਬ ਦੀ ਕਿਹੜੀ ਇੰਡਸਟਰੀ ਕਿਹੜੇ-ਕਿਹੜੇ ਕੈਮੀਕਲ ਵਰਤ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੰਗਰੂਰ ਵਿਚ ਐੱਨ. ਜੀ. ਟੀ. ਦੀ ਟੀਮ ਵੱਲੋਂ ਜਦ ਜਾਂਚ ਕੀਤੀ ਗਈ ਤਾਂ ਉੱਥੇ ਵੀ 130 ਮੀਟਰ ਹੇਠਾਂ ਤੱਕ ਕੈਮੀਕਲ ਯੁਕਤ ਪਾਣੀ ਮਿਿਲਆ ਸੀ, ਜਿਸ ਵਿਚ ਭਾਰੀ ਮਾਤਰਾ ’ਚ ਹੈਵੀ ਮੈਟਲ ਮਿਲੇ ਸੀ।
ਹੁਣ ਐੱਨ. ਜੀ. ਟੀ. ਕੋਲ ਫਿਰ ਤੋਂ ਇਕ ਸ਼ਿਕਾਇਤ ਪੁੱਜੀ ਹੈ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫ਼ਸਰਾਂ ਦੀ ਮਿਲੀਭੁਗਤ ਨਾਲ ਡਾਇੰਗ ਤੋਂ ਇਲਾਵਾ ਇਲੈਕਟ੍ਰੋਪਲੇਟਿੰਗ ਅਤੇ ਵਾਟਰ ਡਾਇੰਗ ਇੰਡਸਟਰੀ ਦਾ ਕੈਮੀਕਲ ਯੁਕਤ ਬਾਣੀ ਟ੍ਰੀਟ ਕੀਤੇ ਸਤਲੁਜ ’ਚ ਛੱਡਿਆ ਜਾ ਰਿਹਾ ਹੈ। ਇਨ੍ਹਾਂ ਵਿਚ ਫਾਸਫੇਟ, ਹਾਈਡ੍ਰੋਕਲੋਰਿਕ, ਐਸਿਡ ਅਤੇ ਵੇਸਟ ਪੇਂਟ ਆਉਂਦੇ ਹਨ। ਇਨ੍ਹਾਂ ਨੂੰ ਟ੍ਰੀਟ ਕਰਨ ਲਈ ਪੰਜਾਬ ਵਿਚ ਕਿਤੇ ਵੀ ਕੋਈ ਟ੍ਰੀਟਮੈਂਟ ਪਲਾਂਟ ਨਹੀਂ ਹੈ। ਇਸ ਤਰ੍ਹਾਂ ਡਾਇੰਗ ਇੰਡਸਟਰੀ ਦੇ ਤਿੰਨ ਸੀ. ਈ. ਟੀ. ਪੀ. ਪਲਾਂਟ ਲੱਗੇ ਹਨ, ਇਨ੍ਹਾਂ ਵਿਚੋਂ ਸਿਰਫ ਇਕ ਹੀ ਪਲਾਂਟ ਚਾਲੂ ਹੋ ਸਕਿਆ ਹੈ, ਬਾਕੀ ਦੇ ਦੋ ਪਲਾਂਟ ਪਿਛਲੇ 10 ਸਾਲਾਂ ਤੋਂ ਚੱਲਣ ਦੇ ਇੰਤਜ਼ਾਰ ਵਿਚ ਹਨ।
ਸੂਤਰਾਂ ਅਨੁਸਾਰ ਲੁਧਿਆਣਾ ਵਿਚ ਬਹੁਤ ਸਾਰੀਆਂ ਡਾਇੰਗਾਂ ਹਨ, ਜਿਨ੍ਹਾਂ ਕੋਲ ਕੰਸੈਂਟ ਘੱਟ ਪਾਣੀ ਦੀ ਹੈ ਅਤੇ ਪਾਣੀ ਦਾ ਜ਼ਿਆਦਾ ਇਸਤੇਮਾਲ ਕਰਦੀਆਂ ਹਨ। ਪਤਾ ਲੱਗਾ ਹੈ ਕਿ ਐੱਨ. ਜੀ. ਟੀ. ਦੀ ਟੀਮ ਇਸ ਗੱਲ ਦੀ ਜਾਂਚ ਵੀ ਕਰੇਗੀ ਕਿ ਕਿਸ ਤਰ੍ਹਾਂ ਦੀ ਇੰਡਸਟਰੀ ਵਿਚ ਕਿੰਨਾ ਪਾਣੀ ਅਤੇ ਉਨ੍ਹਾਂ ਵਿਚ ਕਿਹੜੇ-ਕਿਹੜੇ ਕੈਮੀਕਲ ਕਿਹੜੀ ਮਾਤਰਾ ਵਿਚ ਵਰਤੇ ਜਾ ਰਹੇ ਹਨ। ਇਨ੍ਹਾਂ ਨੂੰ ਹੁਣ ਤੱਕ ਕਿਵੇਂ ਟ੍ਰੀਟ ਕੀਤਾ ਜਾ ਰਿਹਾ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਐੱਨ. ਜੀ. ਟੀ. ਇਸ ਪਹਿਲੂ ’ਤੇ ਵੀ ਜਾਂਚ ਕਰੇਗੀ ਕਿ ਪੰਜਾਬ ਸਰਕਾਰ ਦੇ ਪੋਇਆਜਨ ਸੇਲ ਐਂਡ ਸਟੋਰੇਜ ਐਕਟ ਤਹਿਤ ਕਿੰਨੇ ਡੀਲਰਾਂ ਅਤੇ ਦੁਕਾਨਦਾਰਾਂ ਨੇ ਇਸ ਨੂੰ ਵੇਚਣ ਅਤੇ ਰੱਖਣ ਲਈ ਲਾਈਸੈਂਸ ਲਿਆ ਹੈ ਅਤੇ ਪਤਾ ਲਗਾਇਆ ਜਾਵੇਗਾ ਕਿ ਕਿਹੜੀ ਇੰਡਸਟਰੀ ਨੂੰ ਕਿੰਨਾ ਕੈਮੀਕਲ ਵੇਚਿਆ ਜਾਂਦਾ ਹੈ। ਜੇਕਰ ਇਸ ਥਿਊਰੀ ’ਤੇ ਐੱਨ. ਜੀ. ਟੀ. ਨੇ ਗੰਭੀਰਤਾ ਨਾਲ ਜਾਂਚ ਕਰ ਲਈ ਤਾਂ ਧਰਤੀ ਨੂੰ ਪ੍ਰਦੂਸ਼ਿਤ ਕਰਨ ਦੇ ਚੱਕਰ ਵਿਚ ਸੈਂਕੜੇ ਯੂਨਿਟਾਂ ਨੂੰ ਤਾਲੇ ਲੱਗ ਸਕਦੇ ਹਨ।
ਸਿੱਖਿਆ ਦੇ ਮੁੱਦੇ ‘ਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਸਿੱਖਿਆ ਮੰਤਰੀ ‘ਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸ ਦਰਮਿਆਨ ਦਿੱਲੀ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਟਵਿੱਟਰ ’ਤੇ ਇੱਕ ਦੂਜੇ ‘ਤੇ ਤੰਜ ਕੱਸੇ ਗਏ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਵਲੋਂ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕੀਤੀ ਸੀ। ਸਿਸੋਦੀਆ ਨੇ ਪਰਗਟ ਸਿੰਘ ਨੂੰ ਚੈਲੰਜ ਕਰਦਿਆਂ ਆਖਿਆ ਸੀ ਕਿ ਤੁਸੀਂ ਵੀ ਆਪਣੇ ਸਕੂਲਾਂ ਦੀ ਲਿਸਟ ਜਾਰੀ ਕਰੋ ਅਤੇ ਫਿਰ ਦੋਵੇਂ ਮੰਤਰੀ ਇਕ ਦੂਜੇ ਦੇ ਸਕੂਲਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਦਰਮਿਆਨ ਪੰਜਾਬ ਸਰਕਾਰ ਨੇ ਤਾਂ ਸੂਚੀ ਜਾਰੀ ਨਹੀਂ ਕੀਤੀ ਪਰ ਆਮ ਆਦਮੀ ਪਾਰਟੀ ਦੇ ਆਗੂ ਵਲੋਂ ਪੰਜਾਬ ਦੇ ਸਕੂਲਾਂ ਵਿਚ ਪਹੁੰਚ ਕੇ ਚੈਕਿੰਗ ਜ਼ਰੂਰ ਕੀਤੀ ਗਈ ਹੈ।
ਸਿੱਖਿਆ ਦੇ ਮਾਮਲੇ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਨਾਲ ਵਿਵਾਦ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਿਨੀਸ਼ ਸਿਸੋਦੀਆ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿਖੇ ਪਹੁੰਚ ਕੇ ਸਕੂਲਾਂ ਦੀ ਚੈਕਿੰਗ ਕੀਤੀ ਗਈ। ਦਰਅਸਲ ਦਿੱਲੀ ਅਤੇ ਪੰਜਾਬ ਸਰਕਾਰ ਵਲੋਂ ਆਪੋ-ਆਪਣੇ ਸੂਬਿਆਂ ਵਿਚ ਸਿੱਖਿਆ ਦੇ ਪੱਧਰ ਵਧੀਆ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਅੱਜ ਮਨੀਸ਼ ਸਿਸੋਦੀਆ ਵਲੋਂ ਚਮਕੌਰ ਸਾਹਿਬ ਦੇ ਸਰਕਾਰੀ ਸਕੂਲ ਵਿਚ ਪਹੁੰਚ ਕੇ ਬੱਚਿਆਂ ਦੀਆਂ ਕਲਾਸਾਂ, ਬਾਥਰੂਮਾ ਅਤੇ ਹੋਰ ਥਾਵਾਂ ਦਾ ਨਿਰੀਖਣ ਕੀਤਾ ਗਿਆ।
ਮਿਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ ਦੇ ਵਧੀਆ ਪੱਧਰ ਦੇ ਦਾਅਵੇ ਕੀਤੇ ਜਾ ਰਹੇ ਸਨ, ਇਸ ਲਈ ਉਨ੍ਹਾਂ ਬਕਾਇਦਾ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਸਕੂਲਾਂ ਦੀ ਸੂਚੀ ਵੀ ਜਾਰੀ ਕਰਨ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਸੂਚੀ ਜਾਰੀ ਨਹੀਂ ਕੀਤੀ।

ਉਨ੍ਹਾਂ ਨੇ ਖੁਦ ਮੁੱਖ ਮੰਤਰੀ ਦੇ ਹਲਕੇ ਦੇ ਸਕੂਲ ਵਿਚ ਇਸ ਲਈ ਚੈਕਿੰਗ ਕੀਤੀ ਕਿ ਕਿਉਂਕ ਮੁੱਖ ਮੰਤਰੀ ਦਾ ਹਲਕਾ ਹੋਣ ਕਾਰਣ ਇਥੇ ਸਕੂਲ ਵਧੀਆ ਹੋਵੇਗਾ ਪਰ ਇਸ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਹੈ। ਅਧਿਆਪਕਾਂ ਅਤੇ ਬੱਚਿਆਂ ਦੇ ਪਖਾਨਿਆਂ ਦੀ ਹਾਲਤ ਖਸਤਾ ਹੈ, ਮਿਡ ਡੇ ਮੀਲ ਬਨਾਉਣ ਵਾਲਾ ਕਮਰਾ ਖਸਤਾ ਹਾਲ ਵਿਚ ਹੈ। ਸਿਸੋਦੀਆ ਨੇ ਕਿਹਾ ਕਿ ਇਸ ਸਕੂਲ ਵਿਚ ਸਿਰਫ ਇਕ ਹੀ ਅਧਿਆਪਕ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਆਖ ਰਹੇ ਹਨ ਕਿ ਪੰਜਾਬ ਦੇ ਸਕੂਲ ਨੰਬਰ ਇਕ ਹਨ ਜੇਕਰ ਪੰਜਾਬ ਦੇ ਸਕੂਲ ਅਜਿਹੇ ਹਨ ਤਾਂ ਬੱਚਿਆਂ ਨਾਲ ਧੱਕਾ ਹੋ ਰਿਹਾ ਹੈ। ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਦਿੱਲੀ ਵਾਂਗ ਪੰਜਾਬ ਦੇ ਸਕੂਲਾਂ ਦੀ ਵੀ ਨੁਹਾਰ ਬਦਲੀ ਜਾਵੇਗੀ।