Home Blog Page 2250

ਪੰਜਾਬ ਦਾ ਨਾਂ ਸਭ ਤੋਂ ਘੱਟ ਤੰਬਾਕੂ ਦੀ ਵਰਤੋਂ ਵਾਲੇ ਸੂਬੇ ਵਜੋਂ ਹੋਇਆ ਰਜਿਸਟਰਡ

0

ਪੰਜਾਬ ਨੇ ਕੌਮੀ ਪਰਿਵਾਰ ਸਿਹਤ ਸਰਵੇਖਣ (ਐੱਨ. ਐੱਫ. ਐੱਚ. ਐੱਸ.-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਤੰਬਾਕੂ ਦੀ ਸਭ ਤੋਂ ਘੱਟ ਵਰਤੋਂ ਵਾਲੇ ਸਥਾਨ ਦਾ ਦਰਜਾ ਹਾਸਲ ਕਰ ਕੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਡਿਪਟੀ ਸੀਐੱਮ ਓ. ਪੀ. ਸੋਨੀ ਜਿਨ੍ਹਾਂ ਕੋਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਚਾਰਜ ਵੀ ਹੈ, ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਬਾਲਗਾਂ ਵਿਚ ਮੌਤ ਦਰ ਦਾ ਵੱਡਾ ਕਾਰਣ ਬਣੀ ਹੋਈ ਹੈ। ਖ਼ਾਸ ਕਰ ਕੇ ਭਾਰਤ ਵਰਗੇ ਦੇਸ਼ਾਂ ਵਿਚ ਜਿੱਥੇ ਤੰਬਾਕੂ ਨਾਲ ਸਬੰਧਿਤ ਬੀਮਾਰੀਆਂ ਅਤੇ ਮੌਤਾਂ ਦੀ ਦਰ ਬਹੁਤ ਜ਼ਿਆਦਾ ਹੈ।

ਸਰਵੇਖਣ ਅਨੁਸਾਰ ਭਾਰਤ ਵਿਚ ਹਰ ਸਾਲ 10 ਲੱਖ ਤੋਂ ਵੱਧ ਬਾਲਗ ਤੰਬਾਕੂ ਦੀ ਵਰਤੋਂ ਕਾਰਨ ਮਰਦੇ ਹਨ, ਜੋ ਕੁੱਲ ਮੌਤਾਂ ਦਾ 9.5 ਫ਼ੀਸਦੀ ਬਣਦਾ ਹੈ। ਭਾਰਤ ਨੂੰ ਤੰਬਾਕੂਨੋਸ਼ੀ ਅਤੇ ਧੂੰਆਂ ਰਹਿਤ ਤੰਬਾਕੂ ਦੇ ਰੂਪ ਵਿਚ ਤੰਬਾਕੂ ਦੀ ਵਰਤੋਂ ਦੀ ਦੋਹਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਸੋਨੀ ਨੇ ਕਿਹਾ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਤੰਬਾਕੂ ਦੀ ਵਰਤੋਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਾਰਥਿਕ ਸਿੱਧ ਹੋ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਕੌਮੀ ਪਰਿਵਾਰ ਸਿਹਤ ਸਰਵੇਖਣ (ਐੱਨ. ਐੱਫ. ਐੱਚ. ਐੱਸ.-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿਚ ਤੰਬਾਕੂ ਦੀ ਵਰਤੋਂ ਹੁਣ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਸਭ ਤੋਂ ਘੱਟ ਹੈ।

ਪੰਜਾਬ ਵਿਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿਚ ਤੰਬਾਕੂ ਦੀ ਵਰਤੋਂ ਪਿਛਲੇ ਪੰਜ ਸਾਲਾਂ ਵਿਚ 19.2 ਫ਼ੀਸਦੀ (ਐੱਨ. ਐੱਫ. ਐੱਚ. ਐੱਸ.-4) ਤੋਂ ਘਟ ਕੇ 12.9 ਫ਼ੀਸਦੀ (ਐੱਨ. ਐੱਫ. ਐੱਚ. ਐੱਸ.-5) ਰਹਿ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿਚ 15 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਿਰਫ 0.6 ਫ਼ੀਸਦ ਤੰਬਾਕੂ ਦੀ ਵਰਤੋਂ ਕਰਦੀਆਂ ਹਨ, ਜਿਸ ਨਾਲ ਪੰਜਾਬ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿਚੋਂ ਸਿਖ਼ਰ ’ਤੇ ਹੈ। ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰਾਜ ਤੰਬਾਕੂ ਕੰਟਰੋਲ ਸੈੱਲ, ਪੰਜਾਬ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੰਦਿਆਂ ਦੱਸਿਆ ਕਿ ਪਿਛਲੇ 10 ਮਹੀਨਿਆਂ ਵਿਚ ਕੋਟਪਾ-2003 ਤਹਿਤ ਕੁੱਲ 5541 ਚਲਾਨ ਕੀਤੇ ਗਏ ਹਨ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਤੰਬਾਕੂ ਮੁਕਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਮਰੀਜ਼ਾਂ ਨੂੰ ਤੰਬਾਕੂ ਛੱਡਣ ਲਈ ਮੁਫ਼ਤ ਕਾਊਂਸਲਿੰਗ ਅਤੇ ਬੁਪਰੋਪੀਅਨ, ਨਿਕੋਟੀਨ ਗਮ ਅਤੇ ਪੈਚਿਸ ਵਰਗੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕੇਂਦਰਾਂ (ਅਪ੍ਰੈਲ-ਅਕਤੂਬਰ 2021) ਤੋਂ 7307 ਤੰਬਾਕੂ ਉਪਭੋਗਤਾਵਾਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਸੂਬੇ ਦੇ 800 ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਐਲਾਨਿਆ ਗਿਆ ਹੈ।

ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

0

ਸਿੱਖਿਆ ਮੰਤਰੀ ਨੇ 26 ਸਟਾਫ਼ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ।ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਇਕ ਮਿਸਟ੍ਰੈਸ, 7 ਕਲਰਕ, 4 ਐਸ.ਐਲ.ਏ., 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ।

ਉਨ੍ਹਾਂ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਫੀਡਬੈਕ ਲੈਂਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲਾ ਹੋਈ ਜਾਂ ਕਿੰਨ ਸਮਾਂ ਲੱਗਿਆ। ਇਸ ਗੱਲਬਾਤ ਉਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਹੋਈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨ੍ਹਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਵਧਾਉਣ ਦੀ ਬਜਾਏ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ।

ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਨਵੇਂ ਨਿਯੁਕਤ ਉਮੀਦਵਾਰਾਂ ਲਈ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਸੌਂਪੇ ਗਏ ਹਨ, ਉਨ੍ਹਾਂ ਵਿੱਚ ਪਰਮਿੰਦਰ ਕੌਰ (ਪੰਜਾਬੀ ਮਿਸਟ੍ਰੈਸ), ਨੀਤੂ ਸ਼ਰਮਾ, ਸ਼ੁਭਮ ਸੇਠੀ, ਤੇ ਕੁਲਜੀਤ (ਕਲਰਕ), ਬੀਰਕਰਨ ਸਿੰਘ, ਨਵਜੋਤ ਕੌਰ, ਗੀਤਾ ਗਿੱਲ ਤੇ ਕਾਸ਼ਵੀਰ ਰੰਧਾਵਾ (ਐਸ.ਐਲ.ਏ.) ਸਤਵਿੰਦਰ ਕੌਰ, ਕੋਮਲ ਸ਼ਰਮਾ, ਪਰਦੀਪ ਕੁਮਾਰ, ਅਮਨਦੀਪ ਸਿੰਘ, ਰੁਚਿਕਾ ਬੈਂਸ, ਰਾਜਿੰਦਰ ਕੌਰ, ਹੈਰਿਸ, ਮਨਪ੍ਰੀਤ ਸਿੰਘ, ਗੁਰਮੀਤ ਰਾਮ, ਨਿਸ਼ਾਂਤ ਸ਼ਰਮਾ, ਗੁਰਜੀਤ ਕੌਰ ਤੇ ਕੁਲਵਿੰਦਰ ਕੌਰ (ਸੇਵਾਦਾਰ) ਅਤੇ ਐਂਡੀ ਤੇ ਅਰਜੁਨ ਕੁਮਾਰ (ਚੌਕੀਦਾਰ) ਸ਼ਾਮਲ ਸਨ।

MLA Madan Lal Jalalpur ਦੇ ਬੇਟੇ Gagandeep Singh ਨੂੰ PSPCL ਦਾ Director ਕੀਤਾ ਗਿਆ ਨਿਯੁਕਤ

0

ਪੰਜਾਬ ਸਰਕਾਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਗਗਨਦੀਪ ਸਿੰਘ ਨੂੰ ਪੀ.ਐਸ.ਪੀ.ਸੀ.ਐਲ. ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

 

 

Sunil Jakhar ਨੇ ਫਿਰ ਟਵੀਟ ਕਰ Sidhu ‘ਤੇ ਕੱਸਿਆ ਤੰਜ਼, ਕਿਹਾ – ‘ਮੈਂ ਦੂਜੇ ਦੇ ਸ਼ੋਅ ‘ਚ ਨਹੀਂ ਕਰਦਾ ਦਖ਼ਲਅੰਦਾਜ਼ੀ’

0

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ‘ਚ ਜਾਰੀ ਜ਼ੁਬਾਨੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਹੁਣ ਜਾਖੜ ਨੇ ਟਵੀਟ ਕਰ ਇੱਕ ਵਾਰ ਫਿਰ ਸਿੱਧੂ ‘ਤੇ ਤਮਜ਼ ਕਸਿਆ ਹੈ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਬਾਂਦਰ, ਤੁਹਾਡੀ ਸਰਕਸ। ਮੈਂ ਇਸ ਕਹਾਵਤ ਦਾ ਪਾਲਣ ਕਰਦਾ ਹਾਂ – ਮੈਂ ਨਾ ਤਾਂ ਕੁਝ ਸੁਝਾਅ ਦਿੰਦਾ ਹਾਂ ਅਤੇ ਨਾ ਹੀ ਦੂਜੇ ਦੇ ਸ਼ੋਅ ‘ਚ ਦਖ਼ਲਅੰਦਾਜ਼ੀ ਕਰਦਾ ਹਾਂ।

ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਪੰਜਾਬ ਦੇ ਸਿਆਸੀ ਡਰਾਮੇ ‘ਤੇ ਤੰਜ਼ ਕੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ‘ਚ ਡਰਾਮਾ ਨਵੀਂ ਰਾਜਨੀਤਿਕ ਮੁਦਰਾ ਹੈ। ਇਹ ਕਰਿਪਟੋ ਮੁਦਰਾ ਦੀ ਤਰ੍ਹਾਂ ਹੈ, ਵਿਕਦੀ ਤਾਂ ਬਹੁਤ ਹੈ ਪਰ ਭਰੋਸੇਯੋਗਤਾ ‘ਚ ਘੱਟ ਹੈ।

CM Channi ਨੇ PM Modi ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਸਾਰਾ ਕਰਜ਼ਾ ਮੁਆਫ਼ੀ ਦੀ ਕੀਤੀ ਮੰਗ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਕਿਸਾਨਾਂ ਦੇ ਸਾਰੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਸ ਦੇ ਲਈ ਕੇਂਦਰ ਸਰਕਾਰ ਪਹਿਲਾਂ ਪਹਿਲ ਕਰੇ ਅਤੇ ਸੂਬਾ ਸਰਕਾਰ ਵੀ ਆਪਣਾ ਹਿੱਸਾ ਪਾਵੇਗੀ।

ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਵਾਪਸ ਲੈ ਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਮਨ ‘ਚ ਆਸ ਦੀ ਕਿਰਨ ਜਗਾਈ ਹੈ ਕਿ ਉਹ ਉਨ੍ਹਾਂ ਦੇ ਹੋਰ ਵੀ ਮੁੱਦੇ ਹੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹੀ ਮੌਕਾ ਹੈ ਜਦੋਂ ਅਸੀ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਿਹਤਰ ਬਣਾ ਸਕਦੇ ਹਾਂ ਅਤੇ ਕਿਸਾਨਾਂ ਨੂੰ ਆਤਮ ਹੱਤਿਆ ਕਰਨ ਤੋਂ ਰੋਕ ਸਕਦੇ ਹਾਂ।

ਸੰਸਦ ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਸਰਕਾਰ ਨੂੰ ਗੱਲਬਾਤ ਨਾਲ ਸੁਲਝਾਉਣਾ ਚਾਹੀਦਾ ਹੈ : ਮਾਇਆਵਤੀ

0

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਵਿਰੋਧੀ ਧਿਰ ਦੇ 12 ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਗੱਲਬਾਤ ਨਾਲ ਸੁਲਝਾਉਣਾ ਚਾਹੀਦਾ ਹੈ ਅਤੇ ਇਸ ’ਤੇ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਬਸਪਾ ਹੈੱਡਕੁਆਰਟਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਰਾਜ ਸਭਾ ਤੋਂ 12 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮੁਅੱਤਲ ਬਾਰੇ ਪੁੱਛੇ ਜਾਣ ’ਤੇ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਅਤੇ ਗੱਲਬਾਤ ਨਾਲ ਹੀ ਇਸ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ।

ਦਰਅਸਲ ਸੰਸਦ ਦੇ ਸੋਮਵਾਰ ਨੂੰ ਸ਼ੁਰੂ ਹੋਏ ਸਰਦਰੁੱਤ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦੇ 12 ਮੈਂਬਰਾਂ ਨੂੰ ਮਾਨਸੂਨ ਸੈਸ਼ਨ ਦੌਰਾਨ ਅਨੁਸ਼ਾਸਨਹੀਨਤਾ ਦੇ ਦੋਸ਼ ਵਿਚ ਮੌਜੂਦਾ ਸੈਸ਼ਨ ਦੇ ਬਾਕੀ ਸਮੇਂ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਜ ਸਭਾ ਵਿਚ ਉੱਪ ਸਭਾਪਤੀ ਹਰੀਵੰਸ਼ ਦੀ ਆਗਿਆ ਨਾਲ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਸਿਲਸਿਲੇ ’ਚ ਇਕ ਮਤਾ ਰੱਖਿਆ, ਜਿਸ ਨੂੰ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ ਨੇ ਮਨਜ਼ੂਰੀ ਦੇ ਦਿੱਤੀ। ਜਿਨ੍ਹਾਂ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ’ਚ ਕਾਂਗਰਸ ਦੇ 6, ਤ੍ਰਿਣਮੂਲ ਕਾਂਗਰਸ ਅਤੇ ਸ਼ਿਵ ਸੈਨਾ ਦੇ 2-2 ਅਤੇ ਭਾਕਪਾ ਅਤੇ ਮਾਕਪਾ ਦੇ 1-1 ਮੈਂਬਰ ਸ਼ਾਮਲ ਹਨ।

AAP ਆਗੂ Raghav Chadha ਨੇ CM Channi ਨੂੰ ਦਿੱਤੀ ਚੁਣੌਤੀ

0

ਐਸ.ਸੀ ਵਰਗ ਨੂੰ 5-5 ਮਰਲਿਆਂ ਦੇ ਪਲਾਟ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੇਵੇ ਚੰਨੀ ਸਰਕਾਰ : ਰਾਘਵ ਚੱਢਾ

ਕਿਹਾ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ ਵਰਗ ਦੇ ਹਮਦਰਦ ਹੋਣ ਦਾ ਕਰ ਰਹੇ ਨੇ ਡਰਾਮਾ

ਕਾਂਗਰਸ ਨੇ ਐਸ.ਸੀ ਵਰਗ ਨੂੰ ਹਮੇਸ਼ਾਂ ਵੋਟ ਬੈਂਕ ਵਜੋਂ ਹੀ ਵਰਤਿਆ: ਚੱਢਾ

‘ਆਪ’ ਦੀ ਸਰਕਾਰ ਬਣਨ ’ਤੇ ਐਸ.ਸੀ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚੰਗੀਆਂ ਯੋਜਨਾਵਾਂ ਲਾਗੂ ਕਰਾਂਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਜਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਹੈ ਕਿ ਅਨੁਸੂਚਿਤ ਜਾਤੀਆਂ (ਐਸ.ਸੀ ਵਰਗ) ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਅਤੇ ਕਰੋਨਾ ਮਹਾਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਖ਼ਾਸ ਕਰਕੇ ਦਲਿਤ ਵਰਗ ਦੇ ਮੁਲਾਜ਼ਮਾਂ 1-1 ਕਰੋੜ ਰੁਪਏ ਦੀ ਆਰਥਿਕ ਮਦਦ ਤੁਰੰਤ ਦੇਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਅਜਿਹਾ ਨਹੀਂ ਕਰਦੇ ਤਾਂ 2022 ਦੀਆਂ ਚੋਣਾ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਾ ਕੇ ਅਰਵਿੰਦ ਕੇਜਰੀਵਾਲ ਐਸ.ਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਅਤੇ ਨੌਕਰੀਆਂ ਦੌਰਾਨ ਹੋਣ ਸ਼ਹੀਦ ਹੋਣ ਵਾਲੇ ਸਾਰੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣਗੇ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਆਗੂ ਰਾਘਵ ਚੱਢਾ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਮੌਜ਼ੂਦ ਸਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ ਵਰਗ ਦੇ ਹਮਦਰਦ ਹੋਣ ਦਾ ਡਰਾਮਾ ਕਰਦੇ ਹਨ, ਕਿਉਂਕਿ ਮੁੱਖ ਮੰਤਰੀ ਨੇ ਨਾ ਤਾਂ ਐਸ.ਸੀ ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਅਤੇ ਨਾ ਹੀ ਐਸ.ਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਦਿੱਤੇ ਹਨ, ਜਦੋਂ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾ ਸਮੇਂ ਆਪਣੇ ਚੋਣ ਮਨੋਰਥ ਪੱਤਰ ’ਚ ਪਲਾਟ ਦੇਣ ਦਾ ਵਾਅਦਾ ਕੀਤਾ ਸੀ।’’

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਐਸ.ਸੀ ਵਰਗ ਦੇ ਸੱਚੇ ਹਮਦਰਦ ਅਤੇ ਸ਼ੁੱਭਚਿੰਤਕ ਹਨ ਕਿਉਂਕਿ ਉਨ੍ਹਾਂ ਕਰੋਨਾ ਮਹਾਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਐਸ.ਸੀ. ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਮਦਦ ਦਿੱਤੀ ਹੈ। ਇੱਥੋਂ ਤੱਕ ਕਿ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੀ ਸਫ਼ਾਈ ਸੇਵਕ ਔਰਤ ਮੁਲਾਜ਼ਮ ਦੇ ਪਰਿਵਾਰ ਨੂੰ ਵੀ ਇੱਕ ਕਰੋੜ ਰੁਪਏ ਦੀ ਮਦਦ ਦਿੱਤੀ ਗਈ। ਇਸ ਤੋਂ ਇਲਾਵਾ ਐਸ.ਸੀ ਵਰਗ ਦੇ ਬੱਚਿਆਂ ਨੂੰ ਉਚ ਪੱਧਰੀ ਨੌਕਰੀਆਂ ਪ੍ਰਾਪਤ ਕਰਨ ’ਚ ਮਦਦ ਲਈ ‘ਜੈ ਭੀਮ ਯੋਜਨਾ’ ਲਾਗੂ ਕੀਤੀ ਹੋਈ ਹੈ, ਜਿਸ ਅਧੀਨ ਆਈ.ਏ.ਐਸ, ਆਈ.ਪੀ.ਐਸ, ਆਈਆਈਟੀ ਅਤੇ ਹੋਰ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ ਅਤੇ ਬੱਚੇ ਨੂੰ ਖ਼ਰਚੇ ਲਈ ਵਿਸ਼ੇਸ਼ ਰਾਸ਼ੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਐਸ.ਸੀ ਵਰਗ ਦੇ ਬੱਚਿਆਂ ਨੂੰ ਵਿਦੇਸ਼ ਜਾਣ ’ਚ ਵੀ ਮਦਦ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਦਿੱਲੀ ’ਚ ਕੇਜਰੀਵਾਲ ਵੱਲੋਂ ਸਕੂਲ ਸਿੱਖਿਆ ਵਿੱਚ ਕੀਤੇ ਸੁਧਾਰਾਂ ਦਾ ਐਸ.ਸੀ.ਵਰਗ ਦੇ ਬੱਚਿਆਂ ਨੂੰ ਹੀ ਸਭ ਤੋਂ ਜ਼ਿਆਦਾ ਲਾਭ ਹੋਇਆ ਹੈ। ਰਾਘਵ ਚੱਢਾ ਨੇ ਦੋਸ਼ ਲਾਇਆ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ. ਵਰਗ ਨੂੰ ਇੱਕ ਵੋਟ ਵਜੋਂ ਹੀ ਵਰਤ ਰਹੇ ਹਨ, ਪਰ ਇਸ ਵਰਗ ਦੀ ਤਰੱਕੀ ਲਈ ਕੋਈ ਕੰਮ ਨਹੀਂ ਕਰ ਰਹੇ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਸਮਰਪਿਤ ਭਾਵਨਾ ਨਾਲ ਐਸ.ਸੀ. ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ। ਇਸੇ ਕਾਰਨ ਕਿਹਾ ਜਾਂਦਾ ਹੈ ਕਿ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਕਰੇਗਾ ਪੂਰਾ।’’

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੇ ਐਸ.ਸੀ. ਵਰਗ ਨੂੰ ਕੇਵਲ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਪੰਜਾਬ ’ਚ ਐਸ.ਸੀ ਵਰਗ ਦੇ ਬੱਚਿਆਂ ਦਾ ਕਰੋੜਾਂ ਰੁਪਇਆ ਦਾ ਵਜ਼ੀਫ਼ਾ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਾ ਗਏ, ਚੰਨੀ ਸਰਕਾਰ ਕਥਿਤ ਦੋਸ਼ੀ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਥਾਂ ਉਸ ਦਾ ਬਚਾਅ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ’ਚ ਐਸ.ਸੀ ਵਰਗ ਦੇ ਬੱਚਿਆਂ ਨੂੰ ਯੂਪੀਐਸਸੀ, ਪੀਪੀਐਸਸੀ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਲਈ ਚਲਾਏ ਜਾਂਦੇ ਸਿਖਲਾਈ ਕੇਂਦਰ ਬੰਦ ਹੋ ਗਏ ਹਨ। ਨਾ ਹੀ 2500 ਰੁਪਏ ਪੈਨਸ਼ਨ ਮਿਲ ਰਹੀ ਹੈ ਅਤੇ ਨਾ ਹੀ 51 ਹਜ਼ਾਰ ਰੁਪਏ ਦਾ ਸ਼ਗਨ ਮਿਲ ਰਿਹਾ ਹੈ। ਇਸ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਐਸ.ਸੀ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚੰਗੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।

12 ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ ਗਰਮਾਇਆ, ਵਿਰੋਧੀ ਦਲਾਂ ਦੇ ਆਗੂਆਂ ਨੇ ਦਿੱਤਾ ਧਰਨਾ

0

ਸੰਸਦ ਮਾਨਸੂਨ ਸੈਸ਼ਨ ਦੇ ਅੱਜ ਯਾਨੀ ਮੰਗਲਵਾਰ ਨੂੰ ਦੂਜੇ ਦਿਨ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਮੁੱਦਾ ਗਰਮਾਇਆ ਹੋਇਆ ਹੈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁਲਤਵੀ ਕਰਨੀ ਪਈ। ਉੱਥੇ ਹੀ ਵਿਰੋਧੀ ਦਲਾਂ ਨੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ’ਤੇ ਬੈਠਕ ਬੁਲਾਈ ਹੈ।

ਉੱਥੇ ਹੀ ਰਾਜ ਸਭਾ ਦੇ ਸਪੀਕਰ ਅਤੇ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਮੁਅੱਤਲ ਫਾਈਨਲ ਹੈ ਅਤੇ ਇਸ ਨੂੰ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਮਾਨਸੂਨ ਸੈਸ਼ਨ ’ਚ ਜੋ ਹੋਇਆ, ਉਹ ਅੱਜ ਵੀ ਸਾਨੂੰ ਡਰਾਉਂਦਾ ਹੈ। ਸਪੀਕਰ ਨੇ ਕਿਹਾ,‘‘ਮੈਂ ਉਮੀਦ ਕਰਦਾ ਹਾਂ ਸਦਨ ਦੇ ਮੁੱਖ ਲੋਕ ਉਸ ਘਟਨਾ ਦੀ ਨਿੰਦਾ ਕਰਨਗੇ, ਜੋ ਪਿਛਲੇ ਸੈਸ਼ਨ ’ਚ ਹੋਇਆ ਸੀ।

ਇਸ ਲਈ ਵਿਰੋਧੀ ਦਲਾਂ ਦੇ ਆਗੂਆਂ ਨੇ ਅੱਜ 12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਖਿਲਾਫ ਸੰਸਦ ‘ਚ ਗਾਂਧੀ ਜੀ ਦੀ ਮੂਰਤੀ ਦੇ ਸਾਹਮਣੇ ਧਰਨਾ ਦਿੱਤਾ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਮੁਅੱਤਲੀ ਨੂੰ ਨਿਯਮਾਂ ਦੇ ਖਿਲਾਫ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਵਿਰੋਧ ‘ਚ ਵਿਰੋਧੀ ਪਾਰਟੀਆਂ ਨੇ ਅੱਜ ਰਾਜ ਸਭਾ ਦੀ ਕਾਰਵਾਈ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਲੋਕਤੰਤਰ ਦਾ ਕਤਲ ਦੱਸਦਿਆਂ ਉਨ੍ਹਾਂ ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਕੀਤੀ।

ਧਰਨੇ ਵਿੱਚ ਸ਼ਾਮਲ ਹੋਈ ਸ਼ਿਵ ਸੈਨਾ ਦੀ ਸੰਸਦ ਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਮੁਆਫ਼ੀ ਮੰਗਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਜੇਕਰ ਇਹ ਗੈਰ-ਜਮਹੂਰੀ, ਸੰਸਦੀ ਨਿਯਮਾਂ ਦੇ ਖ਼ਿਲਾਫ਼, ਜਨਤਕ ਮੁੱਦੇ ਉਠਾਉਣ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ ਕਰਨਾ ਹੈ ਤਾਂ ਉਹ ਅਜਿਹੀਆਂ 100 ਮੁਅੱਤਲੀਆਂ ਨੂੰ ਸਵੀਕਾਰ ਕਰਦੀ ਹੈ।

ਆਓ ਜਾਣਦੇ ਹਾਂ ਬੇਰ ਖਾਣ ਨਾਲ ਮਿਲਦੇ ਹਨ ਕਿਹੜੇ-ਕਿਹੜੇ ਫਾਇਦੇ

0

ਬੇਰ ਇੱਕ ਮੌਸਮੀ ਫਲ ਹੈ। ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਬੇਰ ‘ਚ ਬਹੁਤ ਹੀ ਘੱਟ ਮਾਤਰਾ ‘ਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇੱਕ ਚੰਗਾ ਸਰੋਤ ਹੈ। ਇਸ ‘ਚ ਕਈ ਤਰ੍ਹਾਂ ਦੇ ਪੋਸ਼ਟਿਕ ਤੱਤ, ਵਿਟਾਮਿਨ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਨ੍ਹਾਂ ਪੋਸ਼ਟਿਕ ਤੱਤਾਂ ਨਾਲ ਹੀ ਇਹ ਐਂਟੀ-ਆਕਸੀਡੈਂਟ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਆਓ ਜਾਣਦੇ ਹਾਂ ਬੇਰ ਦੀ ਵਰਤੋਂ ਦੇ ਨਾਲ ਸਰੀਰ ਨੂੰ ਕਿਹੜੇ ਲਾਭ ਹੁੰਦੇ ਨੇ –

ਭਾਰ ਘਟਾਉਣ ‘ਚ ਸਹਾਇਕ: ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਬਹੁਤ ਮਿਹਨਤ ਕਰਦੇ ਹਨ ਪਰ ਜੇ ਤੁਸੀਂ ਭਾਰ ਘੱਟ ਕਰਨ ਦੇ ਉਪਾਅ ਲੱਭ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾ ਵਿਕਲਪ ਹੈ। ਇਸ ‘ਚ ਕੈਲੋਰੀ ਨਾ ਦੇ ਬਰਾਬਰ ਹੁੰਦੀ ਹੈ। ਬੇਰ ਦੀ ਵਰਤੋਂ ਦੇ ਨਾਲ ਭਾਰ ਘੱਟ ਹੁੰਦਾ ਹੈ।

ਲੀਵਰ ਨੂੰ ਠੀਕ ਰੱਖੇ: ਬੇਰ ਫਲ ਲੀਵਰ ਦੇ ਲਈ ਬਹੁਤ ਲਾਭਕਾਰੀ ਹੈ। ਬੇਰ ਐਂਟੀ-ਆਕਸੀਡੈਂਟ ਦਾ ਖਜਾਨਾ ਹੈ। ਲੀਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਇਹ ਬੇਹੱਦ ਲਾਭਕਾਰੀ ਹੁੰਦਾ ਹੈ।

ਚਮੜੀ ਲਈ ਲਾਭਕਾਰੀ: ਬੇਰ ਖਾਣ ਨਾਲ ਚਮੜੀ ਦੀ ਚਮਕ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ‘ਚ ਐਂਟੀ-ਆਕਸੀਡੈਂਟ ਵੀ ਮੌਜੂਦ ਹੁੰਦਾ ਹੈ।

ਕਬਜ਼ ਦੀ ਸਮੱਸਿਆ ਤੋਂ ਰਾਹਤ: ਬਹੁਤ ਸਾਰੇ ਲੋਕ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਬੇਰ ਬਹੁਤ ਫ਼ਾਇਦਾ ਪਹੁੰਚਾ ਸਕਦਾ ਹੈ। ਇਹ ਪਾਚਨ

ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ: ਬੇਰ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਅਤੇ ਫਾਸਫੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

ਚੰਡੀਗੜ੍ਹ ਨਗਰ ਨਿਗਮ ਚੋਣਾਂ: ਆਮ ਆਦਮੀ ਪਾਰਟੀ ਨੇ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਜਾਣੋ

0

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ ਚੰਡੀਗੜ੍ਹ) ਨੇ 26 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਦਕਿ ਕੁੱਲ ਵਾਰਡ 35 ਹੈ। ਹੁਣ ਨੌਂ ਹੋਰ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਪਾਰਟੀ ਨੇ ਸੋਮਵਾਰ ਰਾਤ ਅੰਤਿਮ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਕਨਵੀਨਰ ਪ੍ਰੇਮ ਗਰਗ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਆਮ ਆਦਮੀ ਪਾਰਟੀ ਵੱਲੋਂ ਹੇਠ ਲਿਖੇ ਚਿਹਰਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਮੀਦਵਾਰ ਦੇ ਐਲਾਨ ਨਾਲ ਹੀ ਵੱਖ-ਵੱਖ ਹਿੱਸਿਆਂ ਵਿਚ ਧੜੇਬੰਦੀ ਸ਼ੁਰੂ ਹੋ ਗਈ ਹੈ।