Home Blog Page 2255

ਸਰੀਰ ‘ਚ ਕੈਲਸ਼ੀਅਮ ਦੀ ਘਾਟ ਨੂੰ ਦੂਰ ਕਰਨ ਲਈ ਖੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

0

ਸਰੀਰ ਨੂੰ ਸਿਹਤਮੰਦ ਰੱਖਣ ਲਈ ਬਹੁਤ ਪ੍ਰਕਾਰ ਦੇ ਪ੍ਰੋਟੀਨਾਂ ਤੇ ਕੈਲਸ਼ੀਅਮਾਂ ਦੀ ਲੋੜ ਹੁੁੰਦੀ ਹੈ। ਇਸੇ ਪ੍ਰਕਾਰ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਬਹੁਤ ਸਾਰੇ ਪੋਸ਼ਣ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿੱਚੋਂ ਕੈਲਸ਼ੀਅਮ ਅਤੇ ਵਿਟਾਮਿਨ ਡੀ ਸਭ ਤੋਂ ਵੱਧ ਲੋੜੀਂਦੇ ਤੱਤ ਹਨ। ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਕਰਨ, ਨਾੜਾਂ, ਖੂਨ, ਮਾਸਪੇਸ਼ੀਆਂ ਅਤੇ ਦਿਲ ਦੀ ਕਮਜ਼ੋਰੀ ਨੂੰ ਦੂਰ ਕਰਨ ਦਾ ਵੀ ਕੰਮ ਕਰਦਾ ਹੈ। ਹੈਲਥਲਾਈਨ ਦੇ ਅਨੁਸਾਰ, ਜੇ ਸਰੀਰ ਵਿੱਚ ਕੈਲਸ਼ੀਅਮ ਦੀ ਘਾਟ ਹੁੰਦੀ ਹੈ ਤਾਂ ਹੱਡੀਆਂ ਅਤੇ ਦੰਦਾਂ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਅਜਿਹੀ ਸਥਿਤੀ ਵਿੱਚ ਇੱਕ ਸਿਹਤਮੰਦ ਜੀਵਨ ਜੀਉਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਖੁਰਾਕ ਵਿੱਚ ਕੈਲਸ਼ੀਅਮ ਨਾਲ ਭਰਪੂਰ ਭੋਜਨ ਸ਼ਾਮਲ ਕਰੀਏ। ਜਦੋਂ ਕੈਲਸ਼ੀਅਮ ਦੀ ਘਾਟ ਹੁੰਦੀ ਹੈ ਤਾਂ ਇਹ ਲੱਛਣ ਹੁੰਦੇ ਹਨ।

– ਹੱਡੀਆਂ ਦਾ ਕਮਜ਼ੋਰ ਹੋਣਾ ਅਤੇ ਹੱਡੀਆਂ ਵਿੱਚ ਦਰਦ ਹੋਣਾ
– ਮਾਸਪੇਸ਼ੀਆਂ ਵਿੱਚ ਖਿੱਚਾਅ
– ਯਾਦਦਾਸ਼ਤ ਵਿੱਚ ਘਾਟ
– ਹੱਥਾਂ ਅਤੇ ਪੈਰਾਂ ਵਿੱਚ ਝਰਨਾਹਟ

ਕੈਲਸ਼ੀਅਮ ਲਈ ਖੁਰਾਕ ਵਿੱਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰੋ

ਦੁੱਧ ਉਤਪਾਦ

ਕੈਲਸ਼ੀਅਮ ਦੀ ਘਾਟ ਨੂੰ ਦੂਰ ਕਰਨ ਲਈ, ਤੁਹਾਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਦੁੱਧ ਦੇ ਉਤਪਾਦ ਜਿਵੇਂ ਦੁੱਧ, ਦਹੀਂ ਅਤੇ ਪਨੀਰ ਆਦਿ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਸੋਇਆਬੀਨ

ਸੋਇਆਬੀਨ ਵਿੱਚ ਆਇਰਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਹੱਡੀਆਂ ਮਜ਼ਬੂਤਹੁੰਦੀਆਂ ਹਨ। ਸੋਇਆਬੀਨ ਵੀ ਇਮਿਊਨਿਟੀ ਵਧਾਉਣ ਲਈ ਬਹੁਤ ਲਾਭਦਾਇਕ ਹੈ। ਇਸਦੇ ਲਈ, ਤੁਸੀਂ ਭਿੱਜੇ ਹੋਏ ਸੋਇਆਬੀਨ, ਸੋਇਆ ਨਗੈਟਸ, ਟੋਫੂ ਆਦਿ ਨੂੰ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ।

ਤਿਲ ਦੀ ਵਰਤੋਂ ਕਰਨਾ

ਤਿਲ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਲਗਭਗ 1 ਚਮਚਾ ਤਿਲ ਵਿੱਚ 88 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ, ਜੋ ਤੁਹਾਡੀ ਰੋਜ਼ਾਨਾ ਦੀ ਪੂਰਤੀ ਨੂੰ ਪੂਰਾ ਕਰਨ ਵਿੱਚ ਤੁਹਾਡੀ ਬਹੁਤ ਮਦਦ ਕਰ ਸਕਦਾ ਹੈ।

ਕਾਜੂ ਅਤੇ ਬਦਾਮ

ਕਾਜੂ ਅਤੇ ਬਦਾਮ ਨੂੰ ਸੁਪਰਫੂਡ ਕਿਹਾ ਜਾਂਦਾ ਹੈ। ਇਨ੍ਹਾਂ ਵਿੱਚ ਭਰਪੂਰ ਮਾਤਰਾ ਵਿੱਚ ਕੈਲਸ਼ੀਅਮ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਜੇ ਇਨ੍ਹਾਂ ਦਾ ਰੋਜ਼ਾਨਾ ਸੇਵਨ ਕੀਤਾ ਜਾਂਦਾ ਹੈ ਤਾਂ ਸਰੀਰ ਵਿੱਚ ਕੈਲਸ਼ੀਅਮ ਦੀ ਘਾਟ ਬਹੁਤ ਹੱਦ ਤੱਕ ਪੂਰੀ ਕੀਤੀ ਜਾ ਸਕਦੀ ਹੈ।

ਆਂਡੇ ਦਾ ਸੇਵਨ

ਆਂਡੇ ਕੈਲਸ਼ੀਅਮ ਅਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦੇ ਹਨ। ਇਸ ਦਾ ਪੀਲਾ ਹਿੱਸਾ ਵਿਟਾਮਿਨ ਡੀ ਨਾਲ ਭਰਪੂਰ ਹੁੰਦਾ ਹੈ ਜੋ ਸਾਡੀਆਂ ਜ਼ਰੂਰਤਾਂ ਨੂੰ ਅਸਾਨੀ ਨਾਲ ਪੂਰਾ ਕਰਦਾ ਹੈ। ਇਸ ਤੋਂ ਇਲਾਵਾ ਹਰੀਆਂ ਸਬਜ਼ੀਆਂ, ਬਰੋਕਲੀ, ਮੱਛੀ ਆਦਿ ਵਿੱਚ ਵੀ ਕੈਲਸ਼ੀਅਮ ਪਾਇਆ ਜਾਂਦਾ ਹੈ।

 

ਮੋਦੀ ਸਰਕਾਰ ਨੇ ਕਿਸਾਨਾਂ ਦੀ ਇਕ ਹੋਰ ਮੰਗ ਮੰਨੀ, ਖੇਤੀਬਾੜੀ ਮੰਤਰੀ ਤੋਮਰ ਨੇ ਕੀਤਾ ਐਲਾਨ

0

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਸੀ। ਭਾਰਤ ਸਰਕਾਰ ਨੇ ਵੀ ਇਹ ਮੰਗ ਮੰਨ ਲਈ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਗਈ ਸੀ। ਭਾਰਤ ਸਰਕਾਰ ਨੇ ਵੀ ਇਹ ਮੰਗ ਮੰਨ ਲਈ ਹੈ। ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲਿਆ ਹੈ।

ਇਸ ਤੋਂ ਪਹਿਲਾਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ ਐਮਐਸਪੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀ ਮੰਗ ਪੂਰੀ ਹੋ ਗਈ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸੰਦਰਭ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਨਾਲ ਸਬੰਧਤ ਬਿੱਲ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ (29 ਨਵੰਬਰ ਨੂੰ) ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।

ਤੋਮਰ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨਾਂ ਦਾ ਅੰਦੋਲਨ ਜਾਰੀ ਰੱਖਣ ਦਾ ਕੋਈ ਮਤਲਬ ਨਹੀਂ ਹੈ। ਮੈਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਘਰ ਜਾਣ ਦੀ ਅਪੀਲ ਕਰਦਾ ਹਾਂ।

ਖ਼ਬਰਾਂ ਅਨੁਸਾਰ ਤੋਮਰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਮੈਂ ਸਮਝਦਾ ਹਾਂ ਕਿ ਹੁਣ ਇਸ ਦਾ ਕੋਈ ਵਾਜਬ ਕਾਰਨ ਨਹੀਂ ਹੈ। ਮੈਂ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਾ ਹਾਂ। ਪ੍ਰਧਾਨ ਮੰਤਰੀ ਵੱਲੋਂ ਕੀਤੇ ਐਲਾਨ ਦਾ ਸਨਮਾਨ ਕਰਦੇ ਹੋਏ ਕਿਸਾਨਾਂ ਨੂੰ ਘਰ ਪਰਤਣਾ ਚਾਹੀਦਾ ਹੈ।

ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਹੋਏ ਮਾਮਲਿਆਂ ਬਾਰੇ ਤੋਮਰ ਨੇ ਕਿਹਾ, ‘ਜਿੱਥੋਂ ਤੱਕ ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਦਾ ਸਵਾਲ ਹੈ, ਇਹ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ ਅਤੇ ਉਹ ਇਸ ‘ਤੇ ਫੈਸਲਾ ਲੈਣਗੀਆਂ। ਰਾਜ ਸਰਕਾਰਾਂ ਵੀ ਆਪਣੀ ਰਾਜ ਨੀਤੀ ਅਨੁਸਾਰ ਮੁਆਵਜ਼ੇ ਦੇ ਮੁੱਦੇ ‘ਤੇ ਫੈਸਲਾ ਲੈਣਗੀਆਂ।

ਰਾਜਾ ਵੜਿੰਗ ਨੇ ਟਵੀਟ ਕਰਕੇ ਗਰੀਬੀ ਰੇਖਾ ਬਾਰੇ ਕੀਤਾ ਜ਼ਿਕਰ

0

ਗਰੀਬੀ ਸੂਚਕਾਂਕ ਅਨੁਸਾਰ ਪੰਜਾਬ ਟੌਪ 5 ‘ਤੇ ਹੈ ਜਦੋਂ ਕਿ ਸਿਰਫ 5.59% ਆਬਾਦੀ ਗਰੀਬੀ ਰੇਖਾਂ ਹੇਠ ਹੈ। ਗੁਜਰਾਤ (18.60%) ਜਦੋਂ ਕਿ ਪੀਐਮ ਮੋਦੀ ਦੁਆਰਾ ਨਵੇਂ ਹਵਾਈ ਅੱਡੇ ਦੇ ਉਦਘਾਟਨ ਦੇ ਨਾਲ ਯੂਪੀ ਤੀਜੇ ਸਭ ਤੋਂ ਹੇਠਲੇ ਅਤੇ ਬਿਹਾਰ ਦੀ 51.9 ਫੀਸਦੀ ਆਬਾਦੀ ਗਰੀਬ ਹੈ। ਨੀਤੀ ਆਯੋਗ ਨੇ ਗਰੀਬੀ ਸੂਚਕ ਅੰਕ ਜਾਰੀ ਕੀਤਾ ਹੈ। ਜਿਸ ਅਨੁਸਾਰ ਬਿਹਾਰ ਦੇਸ਼ ਦਾ ਸਭ ਤੋਂ ਗਰੀਬ ਰਾਜ ਹੈ।

CM ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ

0

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਦੇ ਘਿਰਾਓ ਦਾ ਐਲਾਨ ਕਰਨ ਤੋਂ ਬਾਅਦ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮੁੱਖ ਮੰਤਰੀ ਨਿਵਾਸ ਪਹੁੰਚੇ। ਜਿੱਥੇ ਉਨ੍ਹਾਂ ਨੇ ਅਕਾਲੀ ਆਗੂਆਂ ਨਾਲ ਮਿਲ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਸਰਕਾਰ ਨਾ ਤਾਂ ਕਿਸਾਨਾਂ ਲਈ ਕੁੱਝ ਕਰ ਰਹੀ ਹੈ ਅਤੇ ਨਾ ਹੀ ਮੁਲਾਜ਼ਮਾਂ ਲਈ, ਪਹਿਲੀ ਕੈਬਨਿਟ ਦਾ ਫੈਸਲਾ ਸੀ ਇਨ੍ਹਾਂ ਨੂੰ ਪੱਕਾ ਕਰਨਾ ਪਰ ਹੋਇਆ ਕੁੱਝ ਨਹੀਂ।

ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਕੱਲ੍ਹ ਦੀ ਸ਼ਬਦਾਵਲੀ ਬਹੁਤ ਗਲਤ ਸੀ। ਸਰਕਾਰ ਪੰਜਾਬ ਦੇ ਮੁੱਦੇ ਵੱਲ ਧਿਆਨ ਨਹੀਂ ਦੇ ਰਹੀ, ਸਿਰਫ਼ ਸਿਆਸਤ ਹੋ ਰਹੀ ਹੈ, ਇਸ ਤੋਂ ਉਪਰ ਕੁੱਝ ਵੀ ਨਹੀਂ ਹੈ। ਲੋਕਾਂ ਦੇ ਮੁੱਦੇ ਹੁਣ ਮੁੱਦੇ ਨਹੀਂ ਰਹੇ। ਉਨ੍ਹਾਂ ਨੂੰ ਇਹ ਵੀ ਦੇਖਣਾ ਚਾਹੀਦਾ ਹੈ ਕਿ ਜੇਕਰ ਲੋਕ ਆਪਣੀਆਂ ਸਮੱਸਿਆਵਾਂ ਸਰਕਾਰ ਨੂੰ ਨਹੀਂ ਦੱਸਣਗੇ ਤਾਂ ਉਹ ਕਿਸ ਨੂੰ ਦੱਸਣ।

ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨਗੇ। ਇਸ ‘ਤੇ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੱਜ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚੇ ਦੀ ਅੱਜ ਹੋਵੇਗੀ ਅਹਿਮ ਮੀਟਿੰਗ

0

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅਜੇ ਵੀ ਡਟੇ ਹੋਏ ਹਨ। ਕਿਸਾਨ ਜਾਣ ਦੀ ਬਜਾਏ ਹੁਣ ਅੱਗੇ ਦਾ ਰਸਤਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਅੱਜ 12 ਵਜੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਹੈ, ਜਿਸ ਵਿੱਚ ਰੋਡ ਮੈਪ ਤਿਆਰ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਸਥਿਤ ਕਜਰੀਆ ਟਾਈਲਾਂ ਵਾਲੀ ਥਾਂ ‘ਤੇ ਦੋ ਮੀਟਿੰਗਾਂ ਹੋਣਗੀਆਂ, ਜਿਸ ‘ਚ 9 ਮੈਂਬਰੀ ਕਮੇਟੀ ਪਹਿਲੇ 11 ਵਜੇ ਸ਼ਮੂਲੀਅਤ ਕਰੇਗੀ। ਇਨ੍ਹਾਂ ਵਿੱਚ ਡਾ: ਦਰਸ਼ਨਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਜਗਜੀਤ ਸਿੰਘ ਧੱਲੇਵਾਲ, ਹਨਨ ਮੋਲਾ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾ ਅਤੇ ਯੁੱਧਵੀਰ ਸਿੰਘ ਸ਼ਾਮਲ ਹਨ।

ਇਸ ਮੀਟਿੰਗ ਤੋਂ ਬਾਅਦ ਜਲਦੀ ਹੀ ਸਾਂਝੇ ਮੋਰਚੇ ਦੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਾਰੀਆਂ ਜਥੇਬੰਦੀਆਂ ਦੇ ਮੁਖੀਆਂ ਨੂੰ ਆਉਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ‘ਚ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਨੂੰ ਲੈ ਕੇ ਆਪਣੀ ਰਣਨੀਤੀ ਬਣਾ ਸਕਦੇ ਹਨ ਕਿਉਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਦਿੱਲੀ ਦਾ ਘੇਰਾਬੰਦੀ ਜਾਰੀ ਰਹੇਗੀ।

ਦਰਅਸਲ ਕਿਸਾਨਾਂ ਨੇ 29 ਨਵੰਬਰ ਨੂੰ ਸੰਸਦ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਲਈ ਹੈ। ਹਾਲਾਂਕਿ ਅੱਜ ਦੀ ਬੈਠਕ ‘ਚ ਇਹ ਵੀ ਤੈਅ ਕੀਤਾ ਜਾਵੇਗਾ ਕਿ ਕਿਸਾਨ ਸੰਸਦ ਤੱਕ ਟਰੈਕਟਰ ਰਾਹੀਂ ਯਾਤਰਾ ਕਰਨਗੇ ਜਾਂ ਨਹੀਂ? ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਤੋਂ ਇਲਾਵਾ ਆਪਣੀਆਂ ਹੋਰ ਮੰਗਾਂ ‘ਤੇ ਵੀ ਦਬਾਬ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Chandigarh Municipal Corporation Election: ਅੱਜ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

0

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਮੁੱਖ ਚੋਣ ਅਧਿਕਾਰੀ ਐਸਕੇ ਸ੍ਰੀਵਾਸਤਵ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ 24 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 27 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਲਈ ਉਮੀਦਵਾਰ 4 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ।

ਇਸ ਵਾਰ ਚੋਣ ਕਮਿਸ਼ਨ ਨੇ ਮੋਬਾਈਲ ਐਪ ਤਿਆਰ ਕੀਤੀ ਹੈ। ਇਸ ਐਪ ਰਾਹੀਂ ਵੋਟਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਦੱਸ ਦੇਈਏ ਕਿ ਅਕਾਲੀ ਦਲ ਦੇ 9 ਉਮੀਦਵਾਰਾਂ ਦੇ ਐਲਾਨ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਰਾਜਸਥਾਨ ਸਰਕਾਰ ਨੇ ਸਕੂਲਾਂ ਲਈ ਇਹ ਨਵੇਂ ਨਿਰਦੇਸ਼ ਕੀਤੇ ਜਾਰੀ

0

ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ। ਰਾਜਸਥਾਨ ਸਰਕਾਰ ਨੇ ਵਿਦਿਅਕ  ਸੰਸਥਾਵਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਾ ਕਰਨ ਅਤੇ ਉਨ੍ਹਾਂ ਲਈ ਆਨਲਾਈਨ ਸਿੱਖਿਆ ਜਾਰੀ ਰੱਖਣ। ਸਰਕਾਰ ਨੇ ਇਹ ਗੱਲ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਸੰਕ੍ਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਵਿੱਚ ਕਹੀ ਹੈ।

ਇਸ ਲਈ ਸਾਰੇ ਵਿਦਿਆਰਥੀਆਂ ਲਈ ਵਿਦਿਅਕ ਸੰਸਥਾਵਾਂ ਵਿੱਚ ਆਉਣ ਤੋਂ ਪਹਿਲਾਂ ਆਪਣੇ ਮਾਪਿਆਂ/ਸਰਪ੍ਰਸਤਾਂ ਤੋਂ ਲਿਖਤੀ ਤੌਰ ‘ਤੇ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ। ਜਿਹੜੇ ਮਾਪੇ/ਸਰਪ੍ਰਸਤ ਆਪਣੇ ਬੱਚਿਆਂ ਨੂੰ ਹੁਣ ਸਕੂਲ ਨਹੀਂ ਭੇਜਣਾ ਚਾਹੁੰਦੇ, ਉਨ੍ਹਾਂ ‘ਤੇ ਸੰਸਥਾ ਵੱਲੋਂ ਹਾਜ਼ਰੀ ਲਈ ਦਬਾਅ ਨਹੀਂ ਪਾਇਆ ਜਾਵੇਗਾ ਅਤੇ ਉਨ੍ਹਾਂ ਲਈ ਆਨਲਾਈਨ ਪੜ੍ਹਾਈ ਦੀ ਸਹੂਲਤ ਨਿਰੰਤਰ ਚਲਾਈ ਜਾਵੇਗੀ।

ਇਸ ਲਈ ਸਰਕਾਰ ਨੇ ਸਹੀ ਕੋਰੋਨਾ ਵਿਵਹਾਰ, ਟੀਕਾਕਰਨ ਦੇ ਨਾਲ-ਨਾਲ ਮਾਸਕ ਦੀ ਲਾਜ਼ਮੀ ਵਰਤੋਂ, ਲਾਗ ਦੀ ਰੋਕਥਾਮ, ਦੋ ਗਜ਼ ਅਤੇ ਬੰਦ ਥਾਵਾਂ ‘ਤੇ ਸਹੀ ਹਵਾਦਾਰੀ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਅਨੁਸਾਰ ਵਿਦਿਅਕ ਅਦਾਰਿਆਂ ਵਿੱਚ ਪ੍ਰਾਰਥਨਾ ਸਭਾਵਾਂ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਭੀੜ-ਭੜੱਕੇ ਵਾਲੇ ਪ੍ਰੋਗਰਾਮਾਂ ਦਾ ਆਯੋਜਨ ਨਹੀਂ ਕੀਤਾ ਜਾਵੇਗਾ।

ਇਨ੍ਹਾਂ ਨਿਰਦੇਸ਼ਾਂ ਅਨੁਸਾਰ ਜੇਕਰ ਸੰਸਥਾ ਦੇ ਅਹਾਤੇ ਵਿੱਚ ਕੋਈ ਵਿਦਿਆਰਥੀ/ਅਧਿਆਪਕ/ਕਰਮਚਾਰੀ ਕੋਰੋਨਾ ਸੰਕਰਮਿਤ ਹੋ ਜਾਂਦਾ ਹੈ ਜਾਂ ਸੰਭਾਵਿਤ ਸੰਕਰਮਣ ਸਥਿਤੀ ਪੈਦਾ ਕਰਦਾ ਹੈ ਤਾਂ ਸੰਸਥਾ ਵੱਲੋਂ ਸੰਬੰਧਤ ਕਮਰਾ 10 ਦਿਨਾਂ ਲਈ ਬੰਦ ਕਰ ਦਿੱਤਾ ਜਾਵੇਗਾ। ਵਿਦਿਅਕ ਅਦਾਰਿਆਂ ਵਿੱਚ ਕੋਰੋਨਾ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ। ਵੱਖ-ਵੱਖ ਸ਼ਹਿਰਾਂ/ਕਸਬਿਆਂ/ਪੇਂਡੂ ਖੇਤਰਾਂ ਵਿੱਚ ਕਰੋਨਾ ਦੀ ਲਾਗ ਦੀ ਫੌਰੀ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਸਕੂਲ/ਹੋਸਟਲ ਆਦਿ ਵਿੱਚ ਕੁਝ ਸਮੇਂ ਲਈ ਜ਼ਿਲ੍ਹਾ ਮੈਜਿਸਟਰੇਟ ਨੂੰ ਬੰਦ ਜਾਂ ਕੋਈ ਹੋਰ ਪਾਬੰਦੀ ਲਗਾਉਣ ਲਈ ਅਧਿਕਾਰਤ ਕੀਤਾ ਜਾਵੇਗਾ।

ਹਰ ਕਿਸਮ ਦੇ ਭੀੜ-ਭੜੱਕੇ ਵਾਲੇ ਜਨਤਕ, ਸਮਾਜਿਕ, ਰਾਜਨੀਤਿਕ, ਖੇਡਾਂ, ਮਨੋਰੰਜਨ,  ਵਿਦਿਅਕ , ਸੱਭਿਆਚਾਰਕ ਅਤੇ ਧਾਰਮਿਕ ਸਮਾਗਮਾਂ/ਤਿਉਹਾਰਾਂ/ਵਿਆਹ ਸਮਾਰੋਹਾਂ ਵਿੱਚ, ਕੋਵਿਡ ਦੇ ਢੁਕਵੇਂ ਵਿਵਹਾਰ (ਮਾਸਕ ਦੀ ਲਾਜ਼ਮੀ ਵਰਤੋਂ, ਸੈਨੀਟਾਈਜ਼ੇਸ਼ਨ, ਦੋ ਗਜ਼) ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਚੋਣਾਂ ਤੋਂ ਪਹਿਲਾਂ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੂੰ Channi ਸਰਕਾਰ ਦੇ ਸਕਦੀ ਹੈ ਵੱਡਾ ਤੋਹਫ਼ਾ

0

ਜਲੰਧਰ: ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨੂੰ Channi ਸਰਕਾਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਤੋਹਫ਼ਾ ਦੇ ਸਕਦੀ ਹੈ। ਦੱਸ ਦਈਏ ਕਿ ਕਈ ਐੱਨ.ਆਰ.ਆਈਜ਼ ਅਕਸਰ ਇਹ ਸ਼ਿਕਾਇਤ ਕਰਦੇ ਹਨ ਕਿ ਜਦੋਂ ਉਹ ਪੰਜਾਬ ਪਰਤਦੇ ਹਨ, ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾਂਦਾ ਹੈ ਅਤੇ ਉਨ੍ਹਾਂ ‘ਤੇ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਹੋ ਜਾਂਦੀ ਹੈ।

Charanjit Singh Channi ਦੀ ਪ੍ਰਧਾਨਗੀ ਵਾਲੀ ਪੰਜਾਬ ਸਰਕਾਰ ਇਸ ਮਾਮਲੇ ‘ਤੇ ਨਵੀਂ ਪਾਲਿਸੀ ਤਿਆਰ ਕਰ ਰਹੀ ਹੈ।ਪਾਲਿਸੀ ਨਾਲ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇਗਾ।ਇਸ ਨਾਲ ਐੱਨ.ਆਰ.ਆਈਜ਼ ਭਰਾਵਾਂ ਨੂੰ ਛੁਟਕਾਰਾ ਮਿਲ ਸਕੇਗਾ।ਮਿਲੀ ਜਾਣਕਾਰੀ ਮੁਤਾਬਿਕ ਚੰਨੀ ਵੱਲੋਂ ਜਦੋਂ ਵਿਦੇਸ਼ਾਂ ਵਿੱਚ ਰਹਿੰਦੇ ਵੀਰਾਂ ਬਾਰੇ ਪੁੱਛਿਆ ਗਿਆ ਉਸ ਸਮੇਂ Channi ਨੇ ਇਹ ਜਾਣਕਾਰੀ ਦਿੱਤੀ ਅਤੇ ਨਾਲ ਇਹ ਵੀ ਕਿਹਾ ਕਿ ਇਸ ਪਾਲਿਸੀ ਨਾਲ ਵਿਦੇਸ਼ੀਆਂ ਦੀ ਸੰਪਤੀ ‘ਤੇ ਕਬਜ਼ਾ ਹੋਣ ਜਾਂ ਝੂਠੇ ਪਰਚੇ ਦੀ ਨੌਬਤ ਨਹੀਂ ਆਵੇਗੀ।

ਸੁਖਬੀਰ ਬਾਦਲ ਨੇ ਚੰਨੀ ਸਰਕਾਰ ਨੂੰ ਦਿੱਤੀ ਚਿਤਾਵਨੀ, ਝੂਠਾ ਕੇਸ ਦਰਜ ਕੀਤਾ ਤਾਂ…

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠਿਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਕਰੇਗਾ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ‘ਤੇ ਵੱਡੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਇਨ੍ਹਾਂ ਨੇ ਮੀਟਿੰਗ ਕਰਕੇ ਡੀ.ਜੀ.ਪੀ. ਨੂੰ ਹਿਦਾਇਤ ਦਿੱਤੀ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ ਝੂਠਾ ਪਰਚਾ ਦਰਜ ਕਰੋ ਪਰ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੀ ਧੱਕੇਸ਼ਾਹੀ ਨਹੀਂ ਜਰੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਹੋਇਆ ਤਾਂ ਅਕਾਲੀ ਦਲ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫਿਰ ਚਾਹੇ ਇਹ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਵਰਕਰਾਂ ਖ਼ਿਲਾਫ਼ ਵੀ ਪਰਚੇ ਦਰਜ ਕਰ ਦੇਣ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਗ੍ਰਹਿ ਮੰਤਰੀ ਸੁੱਖੀ ਰੰਧਾਵਾ ਨੇ ਪਹਿਲਾਂ ਵੀ ਡੀ.ਜੀ.ਪੀ.ਅਤੇ ਹੋਰ ਅਫ਼ਸਰ ਸਾਹਿਬਾਨਾਂ ਦੀ ਮੀਟਿੰਗ ‘ਚ ਸਾਜ਼ਿਸ਼ ਰਚੀ ਗਈ ਸੀ ਕਿ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਝੂਠਾ ਗਵਾਹ ਖੜ੍ਹਾ ਕਰਕੇ ਪਰਚਾ ਦਰਜ ਕੀਤਾ ਜਾਵੇ। ਅਸੀਂ ਖੁੱਲ੍ਹੀ ਚੁਣੌਤੀ ਦਿੱਤੀ ਸੀ ਕਿ ਸਬੂਤਾਂ ਦੇ ਆਧਾਰ ‘ਤੇ ਪਰਚਾ ਦਰਜ ਕਰੋ ਪਰ ਕਾਂਗਰਸ ਕੋਲੋਂ ਕੁਝ ਨਹੀਂ ਹੋਇਆ। ਸੁਖਬੀਰ ਬਾਦਲ ਨੇ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਚੰਨੀ ਸਰਕਾਰ ‘ਚ ਹਿੰਮਤ ਹੈ ਤਾਂ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਨਸ਼ੇ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਪਰ ਇਹ ਕਰਵਾਉਣਗੇ ਨਹੀਂ ਕਿਉਂਕਿ ਕਾਨੂੰਨਨ ਇਹ ਸਾਡੇ ਖ਼ਿਲਾਫ਼ ਕੁਝ ਨਹੀਂ ਕਰ ਸਕਦੇ।

ਸੁਖਬੀਰ ਬਾਦਲ ਨੇ ਸਿੱਧੂ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਉਸਦਾ ਦਿਮਾਗ ਹਿੱਲ ਗਿਆ ਹੈ। ਸਿੱਧੂ ਕਹਿ ਰਿਹਾ ਹੈ ਕਿ ਜੇਕਰ ਮਜੀਠਿਆ ਖ਼ਿਲਾਫ਼ ਪਰਚਾ ਨਾ ਹੋਇਆ ਤਾਂ ਭੁੱਖ ਹੜਤਾਲ ‘ਤੇ ਬੈਠੇਗਾ। ਕਾਂਗਰਸੀਆਂ ਲਈ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਇਸੇ ਕਰਕੇ ਇਨ੍ਹਾਂ ਨੇ ਪਿਛਲੇ 5 ਸਾਲਾਂ ਵਿੱਚ ਹਜ਼ਾਰਾਂ ਝੂਠੇ ਕੇਸ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਝੂਠੇ ਕੇਸਾਂ ਦੀ ਪੜਤਾਲ ਕਰਵਾਉਣ ਲਈ ਇੱਕ ਕਮਿਸ਼ਨ ਬਣੇਗਾ ਅਤੇ ਹਰ ਉਸ ਵਿਅਕਤੀ ਖ਼ਿਲਾਫ਼ ਕਾਰਵਾਈ ਹੋਵੇਗੀ ਜਿਸਨੇ ਝੂਠੇ ਕੇਸ ਦਰਜ ਕਰਨ ਦਾ ਹੁਕਮ ਦਿੱਤਾ।

ਗਾਜਰ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਕਿਹੜੇ-ਕਿਹੜੇ ਫਾਇਦੇ, ਜਾਣੋ

0

ਗਾਜਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਸਰਦੀਆਂ ‘ਚ ਇਸ ਨੂੰ ਖਾਣ ਦੇ ਕਈ ਫਾਇਦੇ ਹਨ। ਗਾਜਰ ‘ਚ ਬਹੁਤ ਘੱਟ ਕੈਲਰੀ ਹੁੰਦੀ ਹੈ। ਗਾਜਰ ਦੇ ਜੂਸ ‘ਚ ਵਿਟਾਮਿਨ ਏ ਪਾਇਆ ਜਾਂਦਾ ਹੈ। ਇਸ ਲਈ ਇਸ ਨੂੰ ਚਮੜੀ ਅਤੇ ਅੱਖਾਂ ਲਈ ਲਾਭਦਾਇਕ ਮੰਨਿਆ ਜਾਂਦਾ ਹੈ। ਗਾਜਰ ਦਾ ਪ੍ਰਯੋਗ ਸਲਾਦ ਅਤੇ ਸੂਪ ਬਣਾਉਣ ‘ਚ ਵੀ ਕੀਤਾ ਜਾਂਦਾ ਹੈ।

ਚਮੜੀ ਦੇ ਨਿਖਾਰ ਲਈ- ਰੋਜ਼ਾਨਾ ਗਾਜਰ ਸਲਾਦ ਦੇ ਰੂਪ ‘ਚ ਖਾਣ ਜਾਂ ਜੂਸ ਪੀਣ ਨਾਲ ਚਿਹਰੇ ‘ਤੇ ਚਮਕ ਆਉਂਦੀ ਹੈ। ਇਸ ਦੇ ਸੇਵਨ ਨਾਲ ਕਿੱਲ-ਮੁਹਾਂਸਿਆਂ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।

ਅੱਖਾਂ ਦੀ ਰੋਸ਼ਨੀ ਲਈ- ਗਾਜਰ ‘ਚ ਵਿਟਾਮਿਨ ਏ ਹੋਣ ਕਰਕੇ ਜਦੋਂ ਗਾਜਰ ਦਾ ਸੇਵਨ ਕੀਤਾ ਜਾਂਦਾ ਹੈ ਤਾਂ ਇਸ ਨਾਲ ਅੱਖਾਂ ਦੀ ਰੋਸ਼ਨੀ ਠੀਕ ਰਹਿੰਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ- ਗਾਜਰ ਦਾ ਰੋਜ਼ਾਨਾ ਸੇਵਨ ਕਰਨ ਨਾਲ ਖੂਨ ਦਾ ਦੌਰਾ ਸਹੀ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਇਸ ਦਾ ਸੇਵਨ ਕਰਨਾ ਕਾਫੀ ਫਾਇਦੇਮੰਦ ਹੁੰਦਾ ਹੈ।

ਕੈਂਸਰ ਤੋਂ ਬਚਾਅ ਲਈ- ਗਾਜਰ ਖਾਣ ਨਾਲ ਪੇਟ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਬਹੁਤ ਘੱਟ ਹੁੰਦੀਆਂ ਹਨ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਕੈਂਸਰ ਵਰਗੀ ਖਤਰਨਾਕ ਬਿਮਾਰੀ ਦਾ ਖਤਰਾ ਵੀ ਘਟਦਾ ਹੈ।

ਤਣਾਅ- ਤਾਜ਼ਾ ਗਾਜਰ ਖਾਣ ਨਾਲ ਤਣਾਅ ਦੀ ਸਮੱਸਿਆ ਨਹੀਂ ਹੁੰਦੀ ਹੈ। ਇਹ ਸਿਹਤ ਲਈ ਬਹੁਤ ਲਾਭਕਾਰੀ ਰਹਿੰਦੀ ਹੈ।

ਖੂਨ ਸਾਫ਼

ਕੱਚੀਆਂ ਗਾਜਰਾਂ ਖਾਣ ਨਾਲ ਜਾਂ ਉਸ ਦਾ ਰੱਸ ਕੱਢ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ , ਹਫਤੇ ਦੇ ਵਿੱਚ ਇੱਕ ਬਾਰ ਘੱਟੋ ਘਾਟ ਗਾਜਰਾਂ ਦਾ ਜੂਸ ਪੀਓ,ਖੂਨ ਪ੍ਰਕਿਰਤਕ ਰੂਪ ਦੇ ਵਿੱਚ ਸਾਫ ਹੋਵੇਗਾ।