Home Blog Page 2260

ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪੇਂਡੂ ਵਿਕਾਸ ਦੀ ਤਸਵੀਰ ਬਦਲ ਰਹੇ ਸੁਖਬੀਰ ਬਾਦਲ

0

ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ 116.78 ਕਿਲੋਮੀਟਰ ਸੜਕਾਂ ਦਾ ਕਰਵਾਉਣ ਜਾ ਰਹੇ ਹਨ ਨਵ-ਨਿਰਮਾਣ

ਸ੍ਰੀ ਮੁਕਤਸਰ ਸਾਹਿਬ/23ਨਵੰਬਰ- ਪੰਜਾਬ ‘ਚ ਹਰ ਰੋਜ਼ ਥਾਂ-ਥਾਂ ਲੱਗਦੇ ਧਰਨੇ ਜਿੱਥੇ ਮੌਜੂਦਾ ਸਰਕਾਰ ਦੀ ਕਾਰਗ਼ੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ, ਉੱਥੇ ਹੀ ਕਈ ਆਗੂ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਲੋਕਾਂ ਦੀ ਸ਼ਲਾਘਾ ਵੀ ਬਟੋਰ ਰਹੇ ਹਨ, ਅਤੇ ਅਜਿਹੇ ਆਗੂਆਂ ਵਿੱਚ ਮੋਹਰੀ ਨਾਂਅ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ।

ਤਾਜ਼ਾ ਖ਼ਬਰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਹੈ, ਜਿੱਥੋਂ ਸ. ਬਾਦਲ ਮੈਂਬਰ ਪਾਰਲੀਮੈਂਟ ਹਨ ਅਤੇ ਇਲਾਕਾ ਨਿਵਾਸੀਆਂ ਦੀ ਮੰਗ ‘ਤੇ ਤੁਰੰਤ ਕਾਰਵਾਈ ਕਰਦੇ ਹੋਏ, ਉਨ੍ਹਾਂ ਹਲਕੇ ਦੇ ਬਲਾਕ ਸ੍ਰੀ ਮੁਕਤਸਰ ਸਾਹਿਬ ‘ਚ ਪੈਂਦੇ ਪਿੰਡਾਂ ਦੀਆਂ 116.78 ਕਿਲੋਮੀਟਰ ਲੰਮੀਆਂ 10 ਸੜਕਾਂ ਦੇ ਅਪਗ੍ਰੇਡੇਸ਼ਨ (ਨਵ-ਨਿਰਮਾਣ) ਦੀ ਤਜਵੀਜ਼ ਕੇਂਦਰ ਸਰਕਾਰ ਕੋਲ ਭੇਜੀ, ਅਤੇ ਥੋੜ੍ਹੇ ਹੀ ਸਮੇਂ ‘ਚ ਇਸ ਸਾਰੇ ਕਾਰਜ ਦੀ ਮਨਜ਼ੂਰੀ ਵੀ ਹਾਸਲ ਕਰ ਲਈ ਜਿਨ੍ਹਾਂ ਦੇ ਨਿਰਮਾਣ ਕਾਰਜ ਆਉਂਦੇ ਦਿਨਾਂ ‘ਚ ਸ਼ੁਰੂ ਹੋਣ ਜਾ ਰਹੇ ਹਨ।

ਮਨਜ਼ੂਰ ਹੋਈਆਂ ਇਨ੍ਹਾਂ ਸੜਕਾਂ ਨਾਲ ਲਾਭ ਲੈਣ ਵਾਲੇ ਪਿੰਡਾਂ ਵਿੱਚ ਬਰਕੰਦੀ, ਚਿੱਬੜਾਂਵਾਲੀ-ਖੁੰਨਣ ਕਲਾਂ ਤੋਂ ਖੁੰਡੇਹਲਾਲ ਤੋਂ ਲਖਮੀਰੇਆਣਾ, ਭਾਗਸਰ ਤੋਂ ਗੰਧੜ ਤੋਂ ਚੱਕ ਸ਼ੇਰੇਵਾਲਾ, ਖੱਪਿਆਂਵਾਲ਼ੀ ਤੋਂ ਕਿਰਪਾਲਕੇ ਤੋਂ ਕੁੱਕ ਕਾਣੀ ਭੰਗੇ, ਗੋਬਿੰਦ ਨਗਰ ਤੋਂ ਮੌੜ ਤੋਂ ਲੱਖੇਵਾਲੀ, ਮਹਾਬੱਧਰ ਤੋਂ ਸੰਮੇਵਾਲੀ, ਕਬਰ ਵਾਲਾ, ਭਾਗਸਰ ਤੋਂ ਰਾਮਗੜ੍ਹ, ਉਦੇਕਰਨ ਚੌਂਤਰਾ ਤੋਂ ਸੰਗਰਾਣਾ ਅਤੇ ਜਗਤ ਸਿੰਘ ਵਾਲਾ ਸ਼ਾਮਲ ਹਨ।

ਜਾਣਕਾਰੀ ਦਿੰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਅਤੇ ਨਾਲ ਲੱਗਦੇ ਇਲਾਕਾ ਨਿਵਾਸੀਆਂ ਵੱਲੋਂ ਇਨ੍ਹਾਂ ਸੜਕਾਂ ‘ਤੇ ਮੁਸ਼ਕਿਲ ਹੋ ਰਹੀ ਆਵਾਜਾਈ ਬਾਰੇ ਜਾਣੂ ਕਰਵਾਇਆ ਗਿਆ ਸੀ, ਅਤੇ ਰੋਸ ਪ੍ਰਗਟਾਇਆ ਗਿਆ ਸੀ ਕਿ ਸੂਬਾ ਸਰਕਾਰ ਕੋਲ ਵਾਰ-ਵਾਰ ਪਹੁੰਚ ਕਰਨ ਦੇ ਬਾਵਜੂਦ ਇਸ ਮੁਸ਼ਕਿਲ ਦੇ ਹੱਲ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਗਿਆ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਇਨ੍ਹਾਂ ਸੜਕਾਂ ਦੇ ਨਵ-ਨਿਰਮਾਣ ਲਈ ਤਜਵੀਜ਼ ਕੇਂਦਰ ਸਰਕਾਰ ਦੇ ਸੰਬੰਧਿਤ ਮੰਤਰਾਲਾ ਨੂੰ ਭੇਜਣ ਤੋਂ ਬਾਅਦ, ਇਸ ਤਜਵੀਜ਼ ਬਾਰੇ ਉਨ੍ਹਾਂ ਸੰਬੰਧਿਤ ਕੇਂਦਰੀ ਮੰਤਰਾਲਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ, ਅਤੇ ਯਕੀਨੀ ਬਣਾਇਆ ਕਿ ਮਨਜ਼ੂਰੀ ਹਾਸਲ ਕਰਕੇ ਇਨ੍ਹਾਂ ਸੜਕਾਂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਵਾਇਆ ਜਾ ਸਕੇ।

ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸੜਕਾਂ ਦੀ ਮਨਜ਼ੂਰੀ ਦੀ ਵਧਾਈ ਦਿੰਦੇ ਹੋਏ ਸ. ਬਾਦਲ ਨੇ ਦੁਹਰਾਇਆ ਕਿ ਉਹ ਆਪਣਾ ਹਰ ਵਾਅਦਾ ਨੈਤਿਕ ਜ਼ਿੰਮੇਵਾਰੀ ਸਮਝ ਕੇ ਪੂਰਾ ਕਰਦੇ ਹਨ, ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਸਾਥ ਸਦਕਾ ਉਹ ਸਦਾ ਕਾਮਯਾਬ ਹੁੰਦੇ ਹਨ। ਲੋਕਾਂ ਦੀ ਮੁਸ਼ਕਿਲ ਅਤੇ ਮੰਗ ਨੂੰ ਸਮਝਦੇ ਹੋਏ ਇਨ੍ਹਾਂ ਸੜਕਾਂ ਦੇ ਨਵ-ਨਿਰਮਾਣ ਨੂੰ ਸ਼ੁਰੂ ਕਰਵਾਉਣ ਲਈ ਸ. ਹਰਪ੍ਰੀਤ ਸਿੰਘ ਕੋਟਭਾਈ, ਸਾਬਕਾ ਵਿਧਾਇਕ ਮਲੋਟ ਨੇ ਸ.ਬਾਦਲ ਦਾ ਇਲਾਕਾ ਨਿਵਾਸੀਆਂ ਵੱਲੋਂ ਧੰਨਵਾਦ ਕੀਤਾ।

ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ – ਅਰਵਿੰਦ ਕੇਜਰੀਵਾਲ

0

ਦਾਦ ਦੀ ਹੱਕਦਾਰ ਹੈ ਸਿੱਧੂ ਦੀ ਹਿੰਮਤ, ਪਰ ਸਾਰੀ ਕਾਂਗਰਸ ਨਵਜੋਤ ਨੂੰ ਦਬਾਉਣ ‘ਤੇ ਲੱਗੀ ਹੋਈ ਹੈ-ਅਰਵਿੰਦ ਕੇਜਰੀਵਾਲ

ਚੋਣਾਂ ਦੇ ਨੇੜੇ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ, ਮੈਂ ਸੀਐਮ ਉਮੀਦਵਾਰ ਨਹੀਂ ਹਾਂ- ਅਰਵਿੰਦ ਕੇਜਰੀਵਾਲ

ਗੰਦੀ ਰਾਜਨੀਤੀ ‘ਚ ਵਿਸ਼ਵਾਸ ਨਹੀਂ ਕਰਦੇ, ਸੰਪਰਕ ‘ਚ ਹਨ ਕਾਂਗਰਸ ਦੇ 25 ਵਿਧਾਇਕ ਅਤੇ 2 ਸੰਸਦ- ਅਰਵਿੰਦ ਕੇਜਰੀਵਾਲ

ਮੈਨੂੰ ਧਾਰ ਚੌਣੀ ਨਹੀਂ ਆਉਂਦੀ, ਪਰ ਸਕੂਲ-ਹਸਪਤਾਲ ਬਣਾਉਣੇ ਆਉਂਦੇ ਹਨ- ਅਰਵਿੰਦ ਕੇਜਰੀਵਾਲ

ਚੰਡੀਗੜ੍ਹ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਬੜੀ ਬੇਬਾਕੀ ਅਤੇ ਸਪੱਸ਼ਟਤਾ ਨਾਲ ਜਵਾਬ ਦਿੰਦਿਆਂ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਵਾਲੇ ਨਾਲ ਸੱਤਾਧਾਰੀ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਚੁਟਕੀਆਂ ਲਈਆਂ, ਉੱਥੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ‘ਆਪ’ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਸਹੀ ਸਮੇਂ ਬਾਰੇ ਵੀ ਦੱਸਿਆ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ਉਪਰੰਤ ਇਸ ਗੱਲ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਕਿ ਪੰਜਾਬ ਦਾ ਖ਼ਜ਼ਾਨਾ ਕਿਸ ਨੇ ਅਤੇ ਕਿਵੇਂ ਖ਼ਾਲੀ ਕੀਤਾ? ਖ਼ਜ਼ਾਨੇ ਦੀ ਇਸ ਅੰਨੀ ਲੁੱਟ ‘ਚ ਸ਼ਾਮਲ ਰਸੂਖਵਾਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਨਵਜੋਤ ਸਿੰਘ ਸਿੱਧੂ ਬਾਰੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ”ਸਿੱਧੂ ਦੀ ਹਿੰਮਤ ਦੀ ਦਾਦ ਦੇਣੀ ਪਵੇਗੀ। ਜਦੋਂ ਨਾਲ ਬੈਠ ਕੇ ਮੁੱਖ ਮੰਤਰੀ ਚੰਨੀ ਰੇਤਾ ਅਤੇ ਬਿਜਲੀ ਸਸਤੀ ਕਰਨ ਦੇ ਦਾਅਵੇ ਕਰ ਰਿਹਾ ਸੀ ਤਾਂ ਨਵਜੋਤ ਸਿੰਘ ਸਿੱਧੂ ਨੇ ਤੁਰੰਤ ਕਿਹਾ ਕਿ ਚੰਨੀ ਝੂਠ ਬੋਲ ਰਹੇ ਹਨ। ਸਿੱਧੂ ਜਨਤਾ ਦਾ ਮੁੱਦੇ ਉਠਾ ਰਹੇ ਹਨ ਪਰ ਸਾਰੀ ਕਾਂਗਰਸ ਸਿੱਧੂ ਨੂੰ ਦਬਾਉਣ ਲੱਗੀ ਹੋਈ ਹੈ। ਕੈਪਟਨ ਵਾਂਗ ਹੁਣ ਚੰਨੀ ਸਾਹਿਬ ਵੀ ਸਿੱਧੂ ਦੇ ਪਿੱਛੇ ਪੈ ਗਏ।”

ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਐਲਾਨਾਂ ਲਈ ਪੈਸਾ ਕਿਥੋਂ ਆਵੇਗਾ? ਸਵਾਲ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ, ” ਸਭ ਕਹਿ ਰਹੇ ਹਨ ਕਿ ਖ਼ਜ਼ਾਨਾ ਖ਼ਾਲੀ ਹੈ। 20-25 ਸਾਲਾਂ ਤੋਂ ਕਾਂਗਰਸ ਕੈਪਟਨ ਅਤੇ ਬਾਦਲ-ਭਾਜਪਾ ਵਾਲਿਆਂ ਨੇ ਰਾਜ ਕੀਤਾ ਅਤੇ ਮਿਲ ਕੇ ਪੰਜਾਬ ਦਾ ਖ਼ਜ਼ਾਨਾ ਲੁੱਟਿਆ। ‘ਆਪ’ ਦੀ ਸਰਕਾਰ ਬਣਨ ‘ਤੇ ਇਸ ਦੀ ਡੂੰਘੀ ਜਾਂਚ ਕਰਾਂਗੇ। ਸ਼ੀਲਾ ਦੀਕਸ਼ਤ ਦੀ 15 ਸਾਲਾਂ ਸਰਕਾਰ ਨੇ ਦਿੱਲੀ ਦਾ ਖ਼ਜ਼ਾਨਾ ਵੀ ਖ਼ਾਲੀ ਕਰ ਦਿੱਤਾ ਸੀ, ਪਰੰਤੂ ਕੇਜਰੀਵਾਲ ਨੂੰ ਖ਼ਾਲੀ ਖ਼ਜ਼ਾਨੇ ਭਰਨੇ ਆਉਂਦੇ ਹਨ, ਕਿਉਂਕਿ ਕੇਜਰੀਵਾਲ ਮਾਫ਼ੀਆ ਨੂੰ ਨੇੜੇ ਵੀ ਫਟਕਣ ਨਹੀਂ ਦਿੰਦਾ ਜਦਕਿ ਚੰਨੀ ਦੇ ਸੱਜੇ ਪਾਸੇ ਰੇਤ ਅਤੇ ਖੱਬੇ ਪਾਸੇ ਟਰਾਂਸਪੋਰਟ ਤੇ ਸ਼ਰਾਬ ਮਾਫ਼ੀਆ ਬੈਠਾ ਹੁੰਦਾ ਹੈ। ਮਾਫ਼ੀਆ ਖ਼ਤਮ ਕਰਕੇ ਹੀ ਭਰੇ ਜਾ ਸਕਦੇ ਹਨ, ਜੋ ਇਹ (ਬਾਦਲ-ਕਾਂਗਰਸੀ) ਨਹੀਂ ਕਰ ਸਕਦੇ।

ਮੁੱਖ ਮੰਤਰੀ ਦੇ ਚਿਹਰੇ ਦੀ ਘੋਸ਼ਣਾ ਬਾਰੇ ਅਰਵਿੰਦ ਕੇਜਰੀਵਾਲ ਨੇ ਦੱਸਿਆ, ”ਕੋਈ ਵੀ ਪਾਰਟੀ ਜੇਕਰ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਦਿੰਦੀ ਹੈ ਤਾਂ ਉਸ ਉਪਰੰਤ ਚੋਣ ਪ੍ਰਚਾਰ ਉੱਪਰ ਹੀ ਉੱਪਰ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਚੋਣ ਜ਼ਾਬਤਾ ਲੱਗਣ ਦੇ ਨੇੜੇ-ਤੇੜੇ ਕੀਤਾ ਜਾਂਦਾ ਹੈ। ਕਾਂਗਰਸ ਨੇ ਵੀ ਅਜੇ ਤੱਕ ਨਹੀਂ ਕੀਤਾ ਕਿ ਸਿੱਧੂ ਜਾਂ ਰੰਧਾਵਾ ਜਾਂ ਚੰਨੀ ਸਾਹਿਬ ਹੀ ਰਹਿਣਗੇ। ਭਾਜਪਾ ਨੇ ਵੀ ਪੰਜਾਬ, ਉਤਰ ਪ੍ਰਦੇਸ਼, ਉੱਤਰਾਖੰਡ ਅਤੇ ਗੋਆ ‘ਚ ਚਿਹਰੇ ਨਹੀਂ ਐਲਾਨੇ। ਇਸ ਲਈ ਅਸੀਂ ਵੀ ਚੋਣ ਜ਼ਾਬਤੇ ਦੇ ਨੇੜੇ-ਤੇੜੇ ਚਿਹਰਾ ਐਲਾਨ ਦਿਆਂਗੇ, ਪਰੰਤੂ ਐਨਾ ਜ਼ਰੂਰ ਸਪਸ਼ਟ ਕਰਦਾ ਹਾਂ ਕਿ ਪੰਜਾਬ ‘ਚ ਸੀਐਮ ਦਾ ਚਿਹਰਾ ਅਰਵਿੰਦ ਕੇਜਰੀਵਾਲ ਨਹੀਂ ਹੋਵੇਗਾ।”

ਇੱਕ ਸਵਾਲ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ, ”ਜਦੋਂ ਕਿਸੇ ਵਿਅਕਤੀ ਜਾਂ ਵਿਧਾਇਕ ਨੂੰ ਪਾਰਟੀ ਟਿਕਟ ਨਹੀਂ ਮਿਲਦੀ ਤਾਂ ਉਹ ਨਾਰਾਜ਼ ਹੁੰਦਾ ਹੈ। ਕੋਈ ਮੰਨ ਵੀ ਜਾਂਦਾ ਹੈ ਅਤੇ ਕੋਈ ਦੂਸਰੀ ਪਾਰਟੀ ‘ਚ ਚਲਾ ਜਾਂਦਾ ਹੈ। ਅੱਜ ਕਾਂਗਰਸ ਪਾਰਟੀ ਦੇ 25 ਵਿਧਾਇਕ ਅਤੇ 2 ਸੰਸਦ ਮੈਂਬਰ ਸਾਡੇ ਸੰਪਰਕ ‘ਚ ਹਨ। ਇਹ ਮੇਰੀ ਚੁਣੌਤੀ ਹੈ ਪਰ ਅਸੀਂ ਅਜਿਹੇ ਮੁਕਾਬਲੇ ‘ਚ ਨਹੀਂ ਪੈਂਦੇ। ਗੰਦੀ ਰਾਜਨੀਤੀ ‘ਚ ਵਿਸ਼ਵਾਸ ਨਹੀਂ ਕਰਦੇ ਅਤੇ ਨਾ ਹੀ ਦੂਜਿਆਂ ਦਾ ਕੂੜਾ ਕਚਰਾ ਇਕੱਠਾ ਨਹੀਂ ਕਰਦੇ।” ਇੱਕ ਸਵਾਲ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ ਕਿ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ, ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਇਲਾਜ ਅਤੇ ਮੁਫ਼ਤ ਬਿਜਲੀ ਪਾਣੀ ਨੂੰ ਮੁਫ਼ਤਖ਼ੋਰੀ ਕਹਿਣਾ ਠੀਕ ਨਹੀਂ। ਪੱਛਮੀ ਮੁਲਕਾਂ ‘ਚ ਇਸ ਨੂੰ ਸੋਸ਼ਲ ਸਕਿਉਰਿਟੀ (ਸਮਾਜਿਕ ਸੁਰੱਖਿਆ) ਕਹਿੰਦੇ ਹਨ, ਪਰੰਤੂ ਇੱਕ ਗੱਲ ਅਸੀਂ ਠਾਣ ਚੁੱਕੇ ਹਾਂ ਕਿ ਜੋ ਸਰਕਾਰੀ ਸਹੂਲਤਾਂ ਮੁਫ਼ਤ ‘ਚ ਮੰਤਰੀ ਮਾਣਦੇ ਹਨ ਉਹ ਆਮ ਜਨਤਾ ਨੂੰ ਜ਼ਰੂਰ ਦਿਆਂਗੇ। ਕੇਜਰੀਵਾਲ ਅਨੁਸਾਰ ਸਭ ਤੋਂ ਵੱਡੇ ਮੁਫ਼ਤਖ਼ੋਰ ਮੰਤਰੀ ਅਤੇ ਸਿਆਸਤਦਾਨ ਹੋ ਚੁੱਕੇ ਹਨ।

ਉਪ ਮੁੱਖ ਮੰਤਰੀ ਨੇ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਲਗਾਉਣ ਦਾ ਲਿਆ ਨੋਟਿਸ

0

ਆਈ.ਜੀਜ਼/ਡੀ.ਆਈ.ਜੀਜ਼ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਸਾਰੇ ਜ਼ੋਨਾਂ ਦੇ ਆਈ.ਜੀਜ਼/ਡੀ.ਆਈ.ਜੀਜ਼ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ ਹੈ। ਇਸੇ ਤਰ੍ਹਾਂ ਗ੍ਰਹਿ ਮੰਤਰੀ ਸ. ਰੰਧਾਵਾ ਨੇ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਬਿਨਾਂ ਨਿਗਰਾਨ ਅਧਿਕਾਰੀ ਦੀ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਵੇਗਾ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਅਨੁਸ਼ਾਸਣੀ ਕਾਰਵਾਈ ਕੀਤੀ ਜਾਵੇਗੀ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਤੌਰ ਉਤੇ ਗੰਨਮੈਨ ਡਿਊਟੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸੇ ਤਰ੍ਹਾਂ ਪੁਲਿਸ ਅਧਿਕਾਰੀ/ਕਰਮਚਾਰੀ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਚਲੇ ਜਾਂਦੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਕ ਅਨੁਸ਼ਾਸਣਬੱਧ ਫੋਰਸ ਹੈ ਅਤੇ ਅਜਿਹੀ ਅਨੁਸ਼ਾਸਣਹੀਣਤਾ ਨਹੀਂ ਸਹਿਣ ਹੋਵੇਗੀ। ਇਸ ਸੰਬੰਧੀ ਕਿਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਪ ਮੁੱਖ ਮੰਤਰੀ ਵੱਲੋਂ ਦੋਵੇਂ ਮਾਮਲਿਆਂ ਬਾਰੇ ਲਏ ਗਏ ਗੰਭੀਰ ਨੋਟਿਸ ਸੰਬੰਧੀ ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਲਿਖਤੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਸੰਬੰਧੀ ਸਾਰੇ ਆਈ.ਜੀਜ਼/ਡੀ.ਆਈ.ਜੀਜ਼ ਨੂੰ ਪੱਤਰ ਲਿਖ ਕੇ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚੋਂ ਘੱਟੋ-ਘੱਟ ਦੋ ਥਾਣਿਆਂ ਦਾ ਨਿੱਜੀ ਤੌਰ ਉਤੇ ਮੈਨਪਾਵਰ ਆਡਿਟ ਕਰਕੇ ਅਤੇ ਐਚ.ਆਰ.ਐਮ.ਐਸ. ਰਿਕਾਰਡ ਦੇਖਣ ਦੇਖਣ ਉਪਰੰਤ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਕਿਹਾ ਹੈ।ਇਸੇ ਤਰ੍ਹਾਂ ਪ੍ਰਮੁੱਖ ਸਕੱਤਰ ਗ੍ਰਹਿ ਵੱਲੋਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਲਈ ਬਿਨਾਂ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਾ ਜਾਣ ਸੰਬੰਧੀ ਡੀ.ਜੀ.ਪੀ. ਸਮੂਹ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਲਿਖਤੀ ਪੱਤਰ ਜਾਰੀ ਜਾਰੀ ਕਰ ਦਿੱਤਾ ਹੈ।

ਮਹਾਨ ਸ਼ਖ਼ਸੀਅਤਾਂ ਦੇ ਇਤਿਹਾਸਕ ਦਿਹਾੜੇ ਸਕੂਲਾਂ ‘ਚ ਮਨਾਏ ਜਾਣ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਜਾਣੂ ਕਰਵਾਇਆ ਜਾਵੇ : ਪਰਗਟ ਸਿੰਘ

0

ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿ-ਵਿਦਿਅਕ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਲਾਸਾਨੀ ਕੁਰਬਾਨੀਆਂ ਅਤੇ ਸ਼ਹਾਦਤਾਂ ਨਾਲ ਭਰਿਆ ਪਿਆ ਹੈ, ਜਿਸ ਵਿਚੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ | ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲੋ।

ਪਰਗਟ ਸਿੰਘ ਨੇ ਸਿੱਖਿਆ ਵਿਭਾਗ ਨੂੰ ਸੱਦਾ ਦਿੱਤਾ ਕਿ ਇਤਿਹਾਸਕ ਦਿਹਾੜਿਆਂ ਮੌਕੇ ਸਕੂਲੀ ਬੱਚਿਆਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਜਾਣੂ ਕਰਵਾਇਆ ਜਾਵੇ। ਸਾਨੂੰ ਗੁਰੂਆਂ ਦੇ ਦਰਸ਼ਨ, ਮਨੁੱਖਤਾ ਦੇ ਸੰਦੇਸ਼, ਸਮਰਪਣ ਅਤੇ ਕੁਰਬਾਨੀ ਦੀ ਭਾਵਨਾ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਰਵਾਏ ਇਨ੍ਹਾਂ ਸਹਿ-ਵਿਦਿਅਕ ਮੁਕਾਬਲਿਆਂ ਦਾ ਮੰਤਵ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼, ਕੁਰਬਾਨੀ, ਸਿੱਖਿਆਵਾਂ ਅਤੇ ਉਦੇਸ਼ਾਂ ਨੂੰ ਘਰ-ਘਰ ਪਹੁੰਚਾਉਣਾ ਹੈ। ਪਰਗਟ ਸਿੰਘ ਨੇ ਆਪਣੇ ਜੀਵਨ ਵਿੱਚ ਅਧਿਆਪਕਾਂ ਵੱਲੋਂ ਦਿੱਤੇ ਮਾਰਗ ਦਰਸ਼ਨ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਉਸਾਰੀ ਵਿੱਚ ਸਭ ਤੋਂ ਵੱਡਾ ਯੋਗਦਾਨ ਉਨ੍ਹਾਂ ਅਧਿਆਪਕਾਂ ਦਾ ਹੁੰਦਾ ਹੈ ਜੋ ਨਿਰਸਵਾਰਥ ਹੋ ਕੇ ਦੂਜਿਆਂ ਦਾ ਭਵਿੱਖ ਬਣਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਵਿੱਚ ਕੋਈ ਨਾ ਕੋਈ ਪ੍ਰਤਿਭਾ ਛੁਪੀ ਹੋਈ ਹੁੰਦੀ ਹੈ, ਬਸ ਲੋੜ ਹੈ ਇਸ ਨੂੰ ਪਛਾਣ ਕੇ ਪਾਲਣ ਦੀ। ਅਜਿਹਾ ਕੇਵਲ ਇੱਕ ਅਧਿਆਪਕ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਤੋਂ ਜਾਣੂ ਕਰਵਾਉਣਾ ਆਧੁਨਿਕ ਸਿੱਖਿਆ ਦਾ ਮੁੱਖ ਟੀਚਾ ਹੈ।

ਪਰਗਟ ਸਿੰਘ ਨੇ ਸਮੂਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ ਨੂੰ ਕੋਵਿਡ ਦੇ ਮਾੜੇ ਸਮੇਂ ਵਿੱਚ ਆਨਲਾਈਨ ਮੁਕਾਬਲੇ ਕਰਵਾ ਕੇ ਆਪਣੀ ਪਛਾਣ ਬਣਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਵਿਭਾਗ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਹਾਂ-ਪੱਖੀ ਪਹੁੰਚ ਨਾਲ ਕੰਮ ਕਰ ਰਹੇ ਹਨ ਅਤੇ ਜੋ ਵੀ ਜਾਇਜ਼ ਮੰਗਾਂ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਵਿਭਾਗ ਨਾਲ ਸਬੰਧਤ ਮਾਮਲੇ ਉਠਾਉਣ ਜਿਨ੍ਹਾਂ ਦਾ ਹੇਠਲੇ ਪੱਧਰ ’ਤੇ ਹੱਲ ਕੀਤਾ ਜਾ ਸਕਦਾ ਹੈ।

ਉਕਤ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਸੰਕਟ ਕਾਰਨ ਇਹ ਸਹਿ-ਵਿਦਿਅਕ ਮੁਕਾਬਲੇ ਆਨਲਾਈਨ ਕਰਵਾਏ ਗਏ ਸਨ, ਜਿਸ ਵਿਚ 11 ਵਰਗਾਂ ਵਿਚ ਰਿਕਾਰਡ 2,85,973 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਵਿਦਿਆਰਥੀਆਂ ਦੇ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ, ਭਾਸ਼ਣ ਮੁਕਾਬਲੇ, ਸਾਜ਼ ਵਜਾਉਣਾ, ਪੋਸਟਰ ਮੇਕਿੰਗ, ਪੇਂਟਿੰਗ, ਸਲੋਗਨ ਰਾਈਟਿੰਗ, ਕੈਲੀਗ੍ਰਾਫੀ, ਪੀਪੀਟੀ ਮੇਕਿੰਗ ਅਤੇ ਦਸਤਾਰ ਮੇਕਿੰਗ ਮੁਕਾਬਲੇ ਕਰਵਾਏ ਗਏ ਜੋ ਕਿ ਕਰੀਬ ਪੰਜ ਮਹੀਨੇ ਤੱਕ ਚੱਲੇ।

ਡੀ.ਪੀ.ਆਈ ਸੁਖਜੀਤ ਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਰਾਜ ਪੱਧਰੀ ਸਮਾਗਮ ਦੌਰਾਨ ਹਰੇਕ ਵਰਗ ਵਿੱਚ ਪਹਿਲਾ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ-ਇੱਕ ਟੈਬਲੈੱਟ ਦਿੱਤਾ ਗਿਆ। 1100 ਨਗਦ ਅਤੇ ਗੁਰੂ ਤੇਗ ਬਹਾਦਰ ਜੀ ਦੀ ਫੋਟੋ ਭੇਟ ਕੀਤੀ ਗਈ। ਦੂਜੇ ਨੰਬਰ ‘ਤੇ ਆਉਣ ਵਾਲੇ ਹਰੇਕ ਵਿਦਿਆਰਥੀ ਨੂੰ ਇਕ ਮੋਬਾਈਲ ਫ਼ੋਨ, 1100 ਰੁਪਏ ਅਤੇ ਗੁਰੂ ਤੇਗ ਬਹਾਦਰ ਜੀ ਦੀ ਫੋਟੋ ਦਿੱਤੀ ਗਈ | 1.4 ਲੱਖ ਰੁਪਏ ਦੀ ਨਕਦ ਰਾਸ਼ੀ ਸਮੇਤ ਕੁੱਲ 11.30 ਲੱਖ ਰੁਪਏ ਦਿੱਤੇ ਗਏ।