Home Blog Page 2267

ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ‘ਚ ਕਦਮ, MSP ਵੱਡਾ ਮੁੱਦਾ : ਨਵਜੋਤ ਸਿੱਧੂ

0

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਨੂੰ ‘ਸਹੀ ਦਿਸ਼ਾ ਵੱਲ ਕਦਮ’ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ, ”ਕਿਸਾਨਾਂ ਦੀ ਕੁਰਬਾਨੀ ਰੰਗ ਲਿਆਈ ਹੈ।” ਸਿੱਧੂ ਨੇ ਕਿਹਾ, ”ਕਾਲੇ ਕਾਨੂੰਨਾਂ ਨੂੰ ਖਤਮ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ। ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਇਤਿਹਾਸਕ ਸਫਲਤਾ ਮਿਲੀ ਹੈ… ਤੁਹਾਡੀ ਕੁਰਬਾਨੀ ਰੰਗ ਲਿਆਈ ਹੈ।” ਪੰਜਾਬ ਵਿੱਚ ਖੇਤੀ ਸੈਕਟਰ ਦੀ ਪੁਨਰ ਸੁਰਜੀਤੀ ਲਈ ਰੋਡਮੈਪ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ.. ਵਧਾਈ ਹੋਵੇ।

ਬਾਅਦ ਵਿਚ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ। ਉਨ੍ਹਾਂ ਟਵੀਟ ਕੀਤਾ, ”ਐੱਮਐੱਸਪੀ ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।” ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਜਾਂ ਸਵਾਮੀਨਾਥਨ ਰਿਪੋਰਟ ਦੇ ਸੀ2 ਫਾਰਮੂਲੇ ਨੂੰ ਅਪਣਾਉਣ ਦਾ ਆਪਣਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ, ਤਾਂ ਅਜਿਹਾ ਕਰਨਾ ਚਾਹੀਦਾ ਹੈ। ਮੰਗ ਪ੍ਰਵਾਨ ਕੀਤੀ ਜਾਵੇ।

ਇਸ ਤੋਂ ਪਹਿਲਾਂ, ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਇਸ ਲਈ ਢੁਕਵੇਂ ਵਿਧਾਨਿਕ ਉਪਾਅ ਕੀਤੇ ਜਾਣਗੇ। ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਸੈਂਕੜੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਧਰਨੇ ‘ਤੇ ਬੈਠੇ ਸਨ।

ਮੁੱਖ ਮੰਤਰੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ 13,200 ਤੋਂ ਵਧਾ ਕੇ 18,700 ਰੁਪਏ ਕੀਤਾ

0

ਚੰਡੀਗੜ੍ਹ:ਬੀ.ਕੇ.ਯੂ. (ਉਗਰਾਹਾਂ) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ 13,200 ਤੋਂ ਵਧਾ ਕੇ 18,700 ਰੁਪਏ ਕਰ ਦਿੱਤੀ ਹੈ ਜਿਸ ਵਿੱਚੋਂ ਮੁਆਵਜ਼ੇ ਦੀ ਰਾਸ਼ੀ ਦਾ 10 ਫੀਸਦ ਖੇਤ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਦੱਖਣੀ ਪੰਜਾਬ ਦੀ ਮਾਲਵਾ ਪੱਟੀ ਦੇ ਨਰਮਾ ਕਾਸ਼ਤਕਾਰਾਂ ਲਈ ਮੁਆਵਜ਼ੇ ਦੀ ਮੌਜੂਦਾ ਰਾਸ਼ੀ ਨੂੰ ਪ੍ਰਤੀ ਏਕੜ 12000 ਰੁਪਏ ਤੋਂ ਵਧਾ ਕੇ 17,000 ਰੁਪਏ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਮੁਆਵਜ਼ੇ ਦੇ ਉਪਰੋਕਤ ਮਾਪਦੰਡਾਂ ਤੋਂ ਇਲਾਵਾ ਕਪਾਹ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵੀ 10 ਫੀਸਦ ਰਾਹਤ ਦੇਣ ਦਾ ਐਲਾਨ ਕੀਤਾ।

ਨਤੀਜੇ ਵਜੋਂ ਖੇਤ ਮਜ਼ਦੂਰਾਂ/ਕਪਾਹ ਚੁਗਣ ਵਾਲਿਆਂ ਨੂੰ ਵੀ ਹੁਣ ਪਹਿਲੇ ਦੇ 1200 ਰੁਪਏ ਪ੍ਰਤੀ ਏਕੜ ਦੀ ਥਾਂ ਹੁਣ 1700 ਰੁਪਏ ਪ੍ਰਤੀ ਏਕੜ ਮਿਲਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ 5000 ਰੁਪਏ ਪ੍ਰਤੀ ਏਕੜ ਦੀ ਵਧੀ ਹੋਈ ਰਾਹਤ ਰਾਸ਼ੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਜਲਦੀ ਹੀ ਅਦਾ ਕਰ ਦਿੱਤੀ ਜਾਵੇਗੀ ਅਤੇ ਇਸ ਰਾਸ਼ੀ ਦਾ 10 ਫੀਸਦੀ ਖੇਤ ਮਜ਼ਦੂਰਾਂ ਨੂੰ ਅਦਾ ਕੀਤਾ ਜਾਵੇਗਾ।ਬੀਕੇਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਹ ਲੋੜੀਂਦੀ ਰਾਹਤ ਮਿਲਣ ਨਾਲ ਉਨ੍ਹਾਂ ਨੂੰ ਹੋਏ ਆਰਥਿਕ ਨੁਕਸਾਨ ਨੂੰ ਪੂਰਾ ਕਰਨ ਵਿੱਚ ਵੱਡੀ ਮਦਦ ਕਰੇਗੀ।

ਪਪੀਤੇ ਦੇ ਪੱਤਿਆਂ ਦਾ ਜੂਸ ਸਿਹਤ ਲਈ ਕਿਵੇਂ ਹੁੰਦਾ ਹੈ ਫਾਇਦੇਮੰਦ, ਜਾਣੋ

0

ਪਪੀਤੇ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਪਪੀਤੇ ਦੇ ਨਾਲ-ਨਾਲ ਇਸ ਦੇ ਪੱਤੇ ਵੀ ਕਈ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਹੜੇ ਕਈ ਬੀਮਾਰੀਆਂ ਦਾ ਇਲਾਜ਼ ਕਰਦੇ ਹਨ। ਪਪੀਤੇ ਦੇ ਪੱਤਿਆਂ ਦਾ ਜੂਸ ਡੇਂਗੂ ਦੇ ਬੁਖ਼ਾਰ ਨੂੰ ਠੀਕ ਕਰਨ ਵਿੱਚ ਸਹਾਇਕ ਸਿੱਧ ਹੁੰਦਾ ਹੈ। ਪਪੀਤੇ ਦਾ ਪੱਤੇ ਸਿਹਤ ਲਈ ਕਾਫ਼ੀ ਲਾਭਦਾਇਕ ਹੁੰਦੇ ਹਨ। ਇਸ ਵਿੱਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਇਮੀਊਨ ਸਿਸਟਮ ਨੂੰ ਬਿਹਤਰ ਕਰਨ ਵਿੱਚ ਮਦਦ ਕਰਦੇ ਹਨ।

ਡੇਂਗੂ ਦੇ ਬੁਖ਼ਾਰ ਤੋਂ ਪੀੜਤ ਲੋਕਾਂ ਦੇ ਪਲੇਟਲੈਟਸ ਡਾਊਨ ਹੋ ਜਾਂਦੇ ਹਨ। ਅਜਿਹੀ ਹਾਲਤ ਵਿੱਚ ਪਪੀਤੇ ਦੇ ਪੱਤੇ ਦਾ ਜੂਸ ਬਲੱਡ ਪਲੇਟਲੈਟਸ ‘ਚ ਸੁਧਾਰ ਕਰਨ ਵਿੱਚ ਬਹੁਤ ਮਦਦ ਕਰਦਾ ਹੈ। ਪਪੀਤੇ ਦੇ ਪੱਤਿਆਂ ਦਾ ਜੂਸ ਪੀਣ ਨਾਲ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ ਕਿ ਇਸ ਨਾਲ ਕਿਹੜੇ-ਕਿਹੜੇ ਫਾਇਦੇ ਮਿਲਦੇ ਹਨ…

ਇਸ ਨਾਲ ਮਿਲਣ ਵਾਲੇ ਫ਼ਾਇਦੇ

ਪਲੇਟਲੈਟਸ ਦੀ ਸੰਖਿਆ ਵਧਾਵੇ

ਡੇਂਗੂ ਦਾ ਬੁਖ਼ਾਰ ਹੋਣ ਨਾਲ ਸਰੀਰ ਵਿਚ ਪਲੇਟਲੈਟਸ ਦੀ ਸੰਖਿਆ ਬਹੁਤ ਤੇਜ਼ੀ ਨਾਲ ਘੱਟਦੀ ਹੈ। ਸਿਰਦਰਦ, ਬੁਖ਼ਾਰ, ਜੋੜਾਂ ਦਾ ਦਰਦ ਅਤੇ ਹੋਰ ਕਈ ਪ੍ਰੇਸ਼ਾਨੀ ਵਧ ਜਾਂਦੀ ਹੈ। ਪਪੀਤੇ ਦੇ ਪੱਤੇ ਕੁਦਰਤੀ ਤੌਰ ਨਾਲ ਪਲੇਟਲੈਟਸ ਦੀ ਸੰਖਿਆ ਵਧਾਉਂਦੇ ਹਨ। ਪਪੀਤੇ ਦੇ ਪੱਤਿਆਂ ਵਿੱਚ ਅਲਕਲਾਇਡ, ਪੈਪੇਨ ਵਰਗੇ ਮਹੱਤਵਪੂਰਨ ਤੱਤ ਹੁੰਦੇ ਹਨ, ਜੋ ਇਸ ਰੋਗ ਨਾਲ ਲੜਦੇ ਹਨ ।

ਮਲੇਰੀਆ ਕੰਟਰੋਲ ਕਰੇ

ਪਪੀਤੇ ਦੇ ਪੱਤਿਆਂ ਦੇ ਅਰਕ ਨਾਲ ਮਲੇਰੀਏ ਦਾ ਇਲਾਜ ਆਯੁਰਵੈਦਿਕ ਤਰੀਕੇ ਨਾਲ ਬਹੁਤ ਸਫਲ ਹੈ। ਇਨ੍ਹਾਂ ਪੱਤਿਆਂ ਵਿੱਚ ਪਲਾਸਮੋਡੀਸਟੈਟਿਕ ਗੁਣ ਹੁੰਦੇ ਹਨ, ਜੋ ਬੈਕਟੀਰੀਆ ਨੂੰ ਕੰਟਰੋਲ ਕਰਦੇ ਹਨ। ਇਸ ਨਾਲ ਮਲੇਰੀਆ ਕੰਟਰੋਲ ਵਿਚ ਰਹਿੰਦਾ ਹੈ ।

ਪੀਲੀਏ ਦਾ ਇਲਾਜ

ਪਪੀਤੇ ਦੇ ਪੱਤੇ ਸਰੀਰ ਵਿੱਚ ਕੋਲੈਸਟਰੋਲ ਦਾ ਲੇਵਲ ਘੱਟ ਕਰ ਕੇ ਖੂਨ ਨੂੰ ਵੀ ਸਾਫ ਕਰਦੇ ਹਨ। ਕਲੈਸਟਰੋਲ ਦਾ ਘੱਟ ਲੈਵਲ ਹੋਣ ਦੇ ਕਾਰਨ ਲਿਪਿਡ ਦਾ ਪੈਰਾਕਸੀਡੇਸ਼ਨ ਵੀ ਘੱਟ ਹੁੰਦਾ ਹੈ। ਇਸ ਨਾਲ ਪੀਲੀਏ ਵਰਗੀ ਖ਼ਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।

ਪਾਚਨ ਤੰਤਰ ਤੇਜ਼ ਕਰੇ

ਪਪੀਤੇ ਦੇ ਤਾਜ਼ੇ ਪੱਤਿਆਂ ਅੰਦਰ ਪੈਪੇਨ ,ਕਾਮਾ ਪੈਪੇਨ ਅਤੇ ਹੋਰ ਕਈ ਜ਼ਰੂਰੀ ਫਾਈਬਰ ਹੁੰਦੇ ਹਨ। ਇਹ ਸਾਡੇ ਪਾਚਨ ਤੰਤਰ ਨੂੰ ਠੀਕ ਕਰਨ ਦੇ ਨਾਲ ਨਾਲ ਢਿੱਡ ਦਾ ਫੁੱਲਣਾ, ਛਾਤੀ ਵਿੱਚ ਜਲਣ, ਖੱਟੇ ਡਕਾਰ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਦੂਰ ਕਰਦੇ ਹਨ ।

ਇੰਝ ਬਣਾਓ ਇਹ ਰਸ

ਸਿੱਧੇ ਪਪੀਤੇ ਦੇ ਪੱਤੇ ਖਾਣੇ ਔਖੇ ਹਨ। ਇਸ ਲਈ ਉਨ੍ਹਾਂ ਦਾ ਰਸ ਬਣਾ ਕੇ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਰਸ ਬਣਾਉਣ ਦੇ ਲਈ 5 ਤੋਂ 10 ਤਾਜ਼ੇ ਪੱਤੇ ਲੈ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਾਣੀ ਵਿੱਚ ਧੋ ਲਵੋ ਅਤੇ ਜੂਸਰ/ਬਲੈਂਡਰ ਵਿੱਚ ਪਾ ਕੇ ਚੰਗੀ ਤਰ੍ਹਾਂ ਪੀਸ ਲਵੋ। ਉਸ ਪਿੱਛੋਂ ਇਸ ਨੂੰ ਕਿਸੇ ਛਾਨਣੀ ਜਾਂ ਬਰੀਕ ਕੱਪੜੇ ਨਾਲ ਛਾਣ ਲਵੋ। ਇਹ ਜੂਸ ਛੇਤੀ ਖ਼ਰਾਬ ਵੀ ਨਹੀਂ ਹੁੰਦਾ ਇਸ ਲਈ ਇਸ ਜੂਸ ਨੂੰ ਫਰਿੱਜ਼ ਵਿੱਚ ਵੀ ਸਟੋਰ ਕਰ ਸਕਦੇ ਹਾਂ ।

ਵਾਪਸ ਆਇਆ ਕੋਰੋਨਾ, ਇਸ ਦੇਸ਼ ‘ਚ ਮੁੜ ਲੱਗ ਗਿਆ ਲੌਕਡਾਊਨ

0

ਆਸਟਰੀਆ ਦੇ ਚਾਂਸਲਰ ਅਲੈਗਜ਼ੈਂਡਰ ਸ਼ੈਲੇਨਬਰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਦਾ ਮੁਕਾਬਲਾ ਕਰਨ ਲਈ ਦੇਸ਼ ਵਿਆਪੀ ਤਾਲਾਬੰਦੀ ਲਾਗੂ ਕੀਤੀ ਜਾਵੇਗੀ। ਸ਼ੈਲੇਨਬਰਗ ਨੇ ਕਿਹਾ ਕਿ ਤਾਲਾਬੰਦੀ ਸੋਮਵਾਰ ਤੋਂ ਸ਼ੁਰੂ ਹੋਵੇਗੀ ਅਤੇ ਦਸ ਦਿਨਾਂ ਤੱਕ ਲਾਗੂ ਰਹੇਗੀ।

ਸ਼ੈਲਨਬਰਗ ਨੇ ਕਿਹਾ ਕਿ ਐਲਪਾਈਨ ਰਾਸ਼ਟਰ ਅਗਲੇ ਸਾਲ 1 ਫਰਵਰੀ ਤੋਂ ਕੋਵਿਡ -19 ਟੀਕੇ ਲਾਜ਼ਮੀ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ, ਜਦੋਂ ਕਿ ਤਾਲਾਬੰਦੀ ਸੋਮਵਾਰ ਤੋਂ ਸ਼ੁਰੂ ਹੋਵੇਗੀ ਅਤੇ 10 ਦਿਨਾਂ ਬਾਅਦ ਮੁਲਾਂਕਣ ਕੀਤਾ ਜਾਵੇਗਾ।

ਸ਼ੈਲੇਨਬਰਗ ਨੇ ਪੱਛਮੀ ਟਾਇਰੋਲ ਰਾਜ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਮਹੀਨਿਆਂ ਦੇ ਪ੍ਰੇਰਨਾ ਦੇ ਬਾਵਜੂਦ, ਅਸੀਂ ਟੀਕਾਕਰਨ ਲਈ ਲੋੜੀਂਦੇ ਲੋਕਾਂ ਨੂੰ ਮਨਾਉਣ ਵਿੱਚ ਸਫਲ ਨਹੀਂ ਹੋਏ, ਜਿੱਥੇ ਉਹ ਖੇਤਰੀ ਸਰਕਾਰਾਂ ਦੇ ਮੁਖੀਆਂ ਨੂੰ ਮਿਲੇ ਸਨ।”

ਇਸ ਹਫ਼ਤੇ ਦੀ ਸ਼ੁਰੂਆਤ ਵਿੱਚ, ਆਸਟ੍ਰੀਆ ਨੇ ਪਹਿਲਾਂ ਹੀ ਉਨ੍ਹਾਂ ਲਈ ਇੱਕ ਤਾਲਾਬੰਦੀ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ ਜਾਂ ਹਾਲ ਹੀ ਵਿੱਚ ਠੀਕ ਹੋਏ ਹਨ, ਅਜਿਹਾ ਕਰਨ ਵਾਲਾ ਪਹਿਲਾ ਯੂਰਪੀਅਨ ਦੇਸ਼ ਬਣ ਗਿਆ ਹੈ।

ਪਰ ਲਾਗ ਲਗਾਤਾਰ ਵਧ ਰਹੀ ਹੈ ਵੀਰਵਾਰ ਨੂੰ, ਲਗਭਗ 90 ਲੱਖ ਲੋਕਾਂ ਦੇ ਐਲਪਾਈਨ ਈਯੂ ਮੈਂਬਰ ਵਿੱਚ 15,000 ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ।

ਹਾਲ ਹੀ ਦੇ ਦਿਨਾਂ ਵਿੱਚ ਵੈਕਸੀਨੇਸ਼ਨਾਂ ਦੀ ਮੰਗ ਵਧੀ ਹੈ, ਆਸਟ੍ਰੀਆਂ ਦੀ 66% ਆਬਾਦੀ ਦਾ ਟੀਕਾਕਰਨ ਹੋ ਚੁੱਕਿਆ ਹੈ ਜੋ ਕਿ 67 ਪ੍ਰਤੀਸ਼ਤ ਤੋਂ ਵੱਧ ਦੀ EU ਔਸਤ ਤੋਂ ਥੋੜ੍ਹਾ ਘੱਟ ਹੈ।

ਮੁੱਖ ਮੰਤਰੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ‘ਤੇ ਦਿੱਤੀ ਪ੍ਰਤੀਕਿਰਿਆ

0

ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ – ਮੁੱਖ ਮੰਤਰੀ ਚੰਨੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤ ਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਬਹੁਤ ਪਹਿਲਾਂ ਲਿਆ ਹੁੰਦਾ ਤਾਂ ਅਨੇਕਾਂ ਕੀਮਤੀ ਜਾਨਾਂ ਬਚ ਜਾਂਦੀਆਂ।ਕਿਸਾਨਾਂ ਨੂੰ ਭਰੋਸੇ ਵਿਚ ਲਏ ਬਿਨਾਂ ਇਹ ਕਾਲੇ ਖੇਤੀ ਕਾਨੂੰਨ ਆਪਹੁਦਰੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ‘ਤੇ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਰਿਕਾਰਡ ਉੱਤੇ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਬਿੱਲ ਲਿਆ ਕੇ ਉਸ ਨੇ ਬਹੁਤ ਵੱਡੀ ਗਲਤੀ ਕੀਤੀ ਹੈ, ਜੋ ਪਿਛਲੇ ਡੇਢ ਸਾਲ ਤੋਂ ਟੱਸ ਤੋਂ ਮੱਸ ਵੀ ਨਾ ਹੋਈ।”ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਅਤੇ ਸੂਬਾ ਭਰ ਵਿਚ ਲਾਮਿਸਾਲ ਕਿਸਾਨ ਸੰਘਰਸ਼ ਵਿਚ ਹੁਣ ਤੱਕ ਤਕਰੀਬਨ 700 ਜਾਨਾਂ ਚਲੀਆਂ ਗਈਆਂ ਤਾਂ ਕਿ ਕਿਸਾਨ ਆਪਣਾ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਸਕਣ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਵਾਪਰੀਆਂ ਲਖੀਮਪੁਰ ਖੇੜੀ ਵਰਗੀਆਂ ਘਟਨਾਵਾਂ ਨੇ ਜਮਹੂਰੀਅਤ ਦੇ ਨਾਂ ‘ਤੇ ਕਲੰਕ ਲਾਇਆ ਅਤੇ ਲੋਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਦੇ ਅਜਿਹੇ ਮਾੜੇ ਕੰਮਾਂ ਲਈ ਕਦੇ ਮੁਆਫ ਨਹੀਂ ਕਰਨਗੇ।

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਹੁਣ ਜਦੋਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੇ ਜਾਨ-ਮਾਲ ਦੇ ਵੱਡੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਸੂਬੇ ਨੂੰ ਵਿੱਤੀ ਤੌਰ ਉੱਤੇ ਅਤੇ ਜਾਇਦਾਦ ਦੇ ਰੂਪ ਵਿਚ ਹੋਏ ਨੁਕਸਾਨ ਲਈ ਵੀ ਮੁਆਵਜ਼ੇ ਦੀ ਮੰਗ ਕੀਤੀ। ਓਹਨਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ ਹਰ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਚੁੱਕੀ ਹੈ।ਮੁੱਖ ਮੰਤਰੀ ਚੰਨੀ ਨੇ ਇਸ ਨੂੰ ਲੋਕਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਕਿਸਾਨਾਂ ਨੇ ਮੌਸਮ ਦੀ ਖਰਾਬੀ ਸਮੇਤ ਕਈ ਦੁਸ਼ਵਾਰੀਆਂ ਹੰਢਾਉਣ ਦੇ ਬਾਵਜੂਦ ਹੰਕਾਰੀ ਕੇਂਦਰ ਸਰਕਾਰ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ, ਜ਼ਲੀਲ ਕਰਨ ਅਤੇ ਨਿਰਾਸ਼ ਪੱਲੇ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਮਹਾਨ ਗੁਰੂ ਸਹਿਬਾਨ ਨੇ ਸਾਨੂੰ ਸਾਰਿਆਂ ਨੂੰ ਬੇਇਨਸਾਫ਼ੀ, ਦਮਨ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ, ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਕਿਸਾਨਾਂ ਨੇ ਆਪਣਾ ਸੰਘਰਸ਼ ਨਿਰੰਤਰ ਜਾਰੀ ਰੱਖਿਆ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੇ ਲੰਬੇ ਅਤੇ ਜੋਸ਼ੀਲੇ ਸੰਘਰਸ਼ ਦਾ ਨਤੀਜਾ ਹੈ ਅਤੇ ਇਸ ਨੂੰ ਇਤਿਹਾਸ ਵਿੱਚ ਸੁਨਹਿਰੀ ਇਬਾਰਤ ਵਿੱਚ ਲਿਿਖਆ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਤੁਰੰਤ ਵਿੱਤੀ ਪੈਕੇਜ ਦਾ ਐਲਾਨ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਦੀਆਂ ਫਸਲਾਂ ਦੀ ਜਨਤਕ ਖਰੀਦ ਬਾਰੇ ਆਪਣਾ ਰੁਖ ਵੀ ਸਪੱਸ਼ਟ ਕਰਨ ਲਈ ਕਿਹਾ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇੱਕ ਸਾਲ ਤੋਂ ਵੱਧ ਦੇ ਲੰਮੇ ਸਮੇਂ ਦੇ ਸੰਘਰਸ਼ ਤੋਂ ਬਾਅਦ ਇਹ ਜਿੱਤ ਹੰਕਾਰੀ ਮੋਦੀ ਸਰਕਾਰ ਦੇ ਪਤਨ ਦੀ ਨਿਸ਼ਾਨਦੇਹੀ ਕਰਦੀ ਹੈ ਅਤੇ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਜਦੋਂ ਲੋਕ ਇਸ ਜ਼ਾਲਮ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਗੇ।

ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੇ ਸੋਹਲੇ ਗਾਉਣ ਵਾਲੀ ਅਕਾਲੀ ਤੇ ਭਾਜਪਾ ਲੀਡਰਸ਼ਿਪ ‘ਤੇ ਵਿਅੰਗ ਕਰਦਿਆਂ ਉਨ੍ਹਾਂ ਪੁੱਛਿਆ ਕਿ ਉਹ ਹੁਣ ਕਿਸ ਚਿਹਰੇ ਨਾਲ ਲੋਕਾਂ ਸਾਹਮਣੇ ਆਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਪਰ ਅੰਤ ਵਿੱਚ ਇਹ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖ਼ਾਲਫ਼ਤ ਕਰਦੀ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦੇ ਨਾਲ-ਨਾਲ ਇਨ੍ਹਾਂ ਕਾਨੂੰਨਾਂ ਦਾ ਵੀ ਤਿੱਖਾ ਵਿਰੋਧ ਕੀਤਾ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਵਿਸ਼ੇਸ਼ ਇਜਲਾਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੁਆਰਾ ਬਣਾਏ ਵਿਵਾਦਤ ਕੰਟਰੈਕਟ ਫਾਰਮਿੰਗ ਐਕਟ-2013 ਨੂੰ ਰੱਦ ਕਰਨ ਤੋਂ ਇਲਾਵਾ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਖੁਦ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਜ਼ੋਰ ਪਾਇਆ ਸੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

0

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।

ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਧਰਮਵੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ, ਸ. ਹਰਪਾਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।

ਬੀਬੀ ਜਗੀਰ ਕੌਰ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸਰਦਾਰ ਅਮੀਰ ਸਿੰਘ ਨੂੰ ਸਨਮਾਨਤ ਕਰਦੇ ਹੋਏ

0

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ, ਪਾਕਿਸਤਾਨ ਲਈ ਰਵਾਨਾ ਹੋਇਆ। ਜਿਸ ਦਾ ਉੱਥੇ ਪੁੱਜਣ ਉੱਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਸ. ਅਮੀਰ ਸਿੰਘ, ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ, ਸਾਬਕਾ ਪ੍ਰਧਾਨ ਸ. ਤਾਰੂ ਸਿੰਘ ਐੱਮ.ਐੱਨ.ਏ ਸ. ਰਮੇਸ਼ ਸਿੰਘ ਅਰੋੜਾ ਹੋਰਾਂ ਨੇ ਭਰਵਾਂ ਸਵਾਗਤ ਕੀਤਾ।

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜ ਕੇ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਸਿੱਖ ਜਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸੇ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਸਜੇ ਸਮਾਗਮ ਵਿੱਚ ਬੀਬੀ ਜਗੀਰ ਕੌਰ ਕਰਦਿਆਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਉੱਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰੋਜਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਣਗੇ। ਇਸ ਤੋਂ ਮੰਗ ਅਤੇ ਲੋੜ ਅਨੁਸਾਰ ਰਜਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰ ਪੱਧਰ ਉੱਤੇ ਸਹਿਯੋਗ ਕਰੇਗੀ ਅਤੇ ਉਹ ਸਮੇਂ-ਸਮੇਂ ਖੁਦ ਵੀ ਇੱਥੇ ਆਉਂਦੇ ਰਹਿਣਗੇ।

ਬੀਬੀ ਜਗੀਰ ਕੌਰ ਸ੍ਰੀ ਕਰਤਾਰਪੁਰ ਸਾਹਿਬ ਦੀ ਰਵਾਨਗੀ ਤੋਂ ਪਹਿਲਾਂ ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਸਥਿਤ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇੱਥੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਸ. ਰਵੀਕਰਨ ਸਿੰਘ ਕਾਹਲੋਂ, ਗੁਰਦੁਆਰਾ ਯਾਦਗਾਰ ਸ਼ਹੀਦਾਂ, ਅਗਵਾਨ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਵਾਗਤ ਕੀਤਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਦੀ ਆਸਥਾ ਦਾ ਪੁਲ ਹੈ ਅਤੇ ਹਰ ਸਿੱਖ ਦੇ ਮਨ ਦੀ ਭਾਵਨਾ ਹੈ ਕਿ ਉਹ ਗੁਰੂ ਸਾਹਿਬ ਦੇ ਪਵਿੱਤਰ ਅਸਥਾਨ ਉੱਤੇ ਨਤਮਸਤਕ ਹੋਵੇ। ਉਨ੍ਹਾਂ ਕਿਹਾ ਕਿ ਮੈਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਜੋ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਭਵ ਹੋਇਆ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪੰਜਾਬ ਦੀ ਸਰਕਾਰ ਉੱਤੇ ਗਿਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੇ ਸਬੰਧਤ ਅਧਿਕਾਰੀਆਂ ਦੇ ਕਹਿਣ ਅਨੁਸਾਰ 101 ਜਥਾ ਮੈਂਬਰਾਂ ਦੀ ਪ੍ਰਵਾਨਗੀ ਮੰਗੀ ਸੀ ਪਰ ਦੁਖ ਦੀ ਗੱਲ ਹੈ ਕਿ ਕੇਵਲ 20 ਨੂੰ ਹੀ ਪ੍ਰਵਾਨਗੀ ਦਿੱਤੀ ਗਈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਵਿੱਚ ਇਨ੍ਹਾਂ 20 ਮੈਂਬਰਾਂ ਬਾਰੇ ਵੀ ਅੱਜ ਸਵੇਰੇ ਹੀ ਸਪਸ਼ਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿ ਜੇਕਰ ਸਿੱਖ ਸੰਸਥਾ ਨਾਲ ਅਜਿਹਾ ਵਿਹਾਰ ਕੀਤਾ ਗਿਆ ਹੈ ਤਾਂ ਆਮ ਸੰਗਤਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਭਾਰਤ ਅੰਦਰ ਇਤਿਹਾਸਕ ਗੁਰਧਾਮਾਂ ਦਾ ਪ੍ਰਬੰਧ ਪੰਥਕ ਭਾਵਨਾ ਨਾਲ ਕਰਦੀ ਹੈ ਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਲਈ ਸਿੱਖ ਸੰਸਥਾ ਨੂੰ ਨਜ਼ਰਅੰਦਾਜ ਕਰਨਾ ਪੀੜਾ ਦੇਣ ਵਾਲੀ ਕਾਰਵਾਈ ਹੈ। ਉਨ੍ਹਾਂ ਨੇ  ਕਿਹਾ ਕਿ ਇਸ ਮੁਕੱਦਸ ਅਸਥਾਨ ਦੀ ਯਾਤਰਾ ਨੂੰ ਲੈ ਕੇ ਕਿਸੇ ਵੀ ਧਿਰ ਨਾਲ ਰਾਜਨੀਤੀ ਨਹੀਂ ਕਰਨੀ ਚਾਹੀਦੀ ਤਾਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਲਈ ਗਏ ਜਥੇ ਵੱਲੋਂ ਲੰਗਰ ਲਈ ਰਸਦਾਂ ਭੇਟ ਕੀਤੀਆਂ ਗਈਆਂ। ਜਥੇ ਵੱਲੋਂ ਗੁਟਕਾ ਸਾਹਿਬ, ਰੁਮਾਲਿਆਂ ਦੇ ਸੈੱਟ, ਸ੍ਰੀ ਦਰਬਾਰ ਸਾਹਿਬ ਦੇ ਮਾਡਲ, ਚੌਰ ਸਾਹਿਬ, ਧਾਰਮਿਕ ਸਾਹਿਤ ਅਤੇ ਸਿਰਪਾਓ ਵੀ ਗੁਰਦੁਆਰਾ ਸਾਹਿਬ ਲਏ ਲਿਜਾਏ ਗਏ।

ਇਸ ਜਥੇ ਵਿੱਚ ਬੀਬੀ ਜਗੀਰ ਕੌਰ ਤੋਂ ਇਲਾਵਾ ਸ. ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਬੀਬੀ ਕਿਰਨਜੋਤ ਕੌਰ, ਸ. ਸੁਖਵਰਸ਼ ਸਿੰਘ, ਸ. ਨਵਤੇਜ ਸਿੰਘ ਕਉਣੀ, ਬੀਬੀ ਹਰਜਿੰਦਰ ਕੌਰ, ਬੀਬੀ ਗੁਰਮੀਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਗੁਰਜ਼ਾਰ ਸਿੰਘ ਰਣੀਕੇ, ਬੀਬੀ ਕਵਲਜੀਤ ਕੌਰ, ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਜਗਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ ਦੇ ਨਾਵਾਂ ਨੂੰ ਪ੍ਰਵਾਗਨੀ ਨਾ ਮਿਲਣ ਕਰਕੇ ਜਥੇ ਨਾਲ ਨਹੀਂ ਜਾ ਸਕੇ। ਜਥੇ ਦੇ ਤਿੰਨ ਮੈਂਬਰ ਸਰਕਾਰ ਵੱਲੋਂ ਸਮੇਂ ਸਿਰ ਸੂਚਨਾ ਨਾ ਦੇਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਰਹਿ ਗਏ।

ਸ਼੍ਰੋਮਣੀ ਕਮੇਟੀ ਦੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਥੇ ਦੀ ਰਵਾਨਗੀ ਮੌਕੇ ਭੁਪਿੰਦਰ ਸਿੰਘ ਭਲਵਾਨ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਪ੍ਰੀਤ ਕੌਰ, ਬੀਬੀ ਜੋਗਿੰਦਰ ਕੌਰ ਧਰਮਕੋਟ, ਓਐਸਡੀ ਡਾ. ਸੁਖਬੀਰ ਸਿੰਘ, ਸ. ਅਮਰੀਕ ਸਿੰਘ ਖਲੀਲਪੁਰ, ਪਰਮੀਤ ਸਿੰਘ ਬੇਦੀ, ਮਨਮੋਹਨ ਸਿੰਘ ਪਖੋਕੇ ਅਤੇ ਹੋਰ ਮੌਜੂਦ ਸਨ।

MSP, ਬਿਜਲੀ ਅਤੇ ਬੀਜ ਬਿੱਲਾਂ ‘ਤੇ ਅੰਦੋਲਨ ਰਹੇਗਾ ਜਾਰੀ : ਰਾਕੇਸ਼ ਟਿਕੈਤ

0

ਪੀਐਮ ਮੋਦੀ ਨੇ ਕਿਸਾਨ ਆਗੂਆਂ ਨਾਲ ਬਿਨਾਂ ਕਿਸੇ ਗੱਲਬਾਤ ਦੇ ਸਿੱਧੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ। ਹੁਣ ਕਿਸਾਨ ਆਗੂ ਵੀ ਭਾਜਪਾ ਨੂੰ ਇਸ ਦਾ ਲਾਹਾ ਲੈਣ ਨਹੀਂ ਦੇਣਾ ਚਾਹੁੰਦੇ। ਇਹੀ ਕਾਰਨ ਹੈ ਕਿ ਜਦੋਂ ਖੇਤੀ ਕਾਨੂੰਨ ਵਾਪਸ ਲਏ ਗਏ ਹਨ ਤਾਂ ਕਿਸਾਨ ਆਗੂਆਂ ਨੇ ਅੰਦੋਲਨ ਨੂੰ ਜਾਰੀ ਰੱਖਣ ਲਈ ਘੱਟੋ-ਘੱਟ ਸਮਰਥਨ ਮੁੱਲ, ਬਿਜਲੀ ਬਿੱਲ ਵਿੱਚ ਸੋਧ ਅਤੇ ਬੀਜ ਬਿੱਲ ਦੀਆਂ ਨਵੀਆਂ ਮੰਗਾਂ ਉਠਾਈਆਂ ਹਨ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਅੰਦੋਲਨ ਹਾਲੇ ਮੁਲਤਵੀ ਨਹੀਂ ਹੋਵੇਗਾ। ਜਦੋਂ ਤੱਕ ਇਸਨੂੰ ਸੰਸਦ ਵਿੱਚ ਰੱਦ ਨਹੀਂ ਕੀਤਾ ਜਾਂਦਾ ਅਤੇ ਐਮਐਸਪੀ ‘ਤੇ ਗਾਰੰਟੀ ਕਾਨੂੰਨ ਨਹੀਂ ਲਿਆਂਦਾ ਜਾਂਦਾ। ਜਦੋਂ ਤੱਕ ਸਾਡੀ ਭਾਰਤ ਸਰਕਾਰ ਨਾਲ ਗੱਲਬਾਤ ਨਹੀਂ ਹੁੁੰਦੀ। ਉਨ੍ਹਾਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਅਤੇ ਬੀਜ ਦਾ ਬਿੱਲ ਆ ਰਿਹਾ ਹੈ, ਇਸ ਲਈ ਇਹ ਸੰਘਰਸ਼ ਲੰਮਾ ਚੱਲੇਗਾ। ਅਸੀਂ ਸਰਕਾਰ ਨੂੰ ਗੱਲਬਾਤ ਲਈ ਕਿਹਾ ਹੈ, ਉਦੋਂ ਤੱਕ ਕਿਸਾਨ ਵਾਪਸ ਨਹੀਂ ਆਉਣਗੇ।

ਕਿਸਾਨ ਆਗੂ ਯੋਗੇਂਦਰ ਯਾਦਵ ਨੇ ਇਸ ਦਾ ਭਾਜਪਾ ਨੂੰ ਫਾਇਦਾ ਹੋਣ ਦੇ ਸਵਾਲ ‘ਤੇ ਕਿਹਾ ਕਿ ਜਿਨ੍ਹਾਂ ਨੇ ਕਿਸਾਨਾਂ ‘ਤੇ ਡੰਡੇ ਵਰ੍ਹਾਏ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਉਸ ਨੂੰ ਅੱਤਵਾਦੀ ਵੀ ਕਿਹਾ, ਕਿਸਾਨ ਉਸ ਨੂੰ ਕਿਵੇਂ ਭੁੱਲ ਸਕਦੇ ਹਨ। ਭਾਜਪਾ ਸਿਰਫ਼ ਚੋਣਾਂ ਅਤੇ ਵੋਟਾਂ ਬਾਰੇ ਹੀ ਸਮਝਦੀ ਹੈ। ਦਿੱਲੀ ਬਾਰਡਰ ਤੋਂ ਕਿਸਾਨ ਘਰ ਵਾਪਸ ਆਉਣਗੇ ਜਾਂ ਨਹੀਂ, ਇਹ ਯੂਨਾਈਟਿਡ ਕਿਸਾਨ ਮੋਰਚਾ ਦੀ ਮੀਟਿੰਗ ‘ਤੇ ਛੱਡ ਦਿੱਤਾ।

ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿੱਚ ਗੋਆ, ਮਨੀਪੁਰ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ। ਕਿਸਾਨਾਂ ਦੇ ਨਜ਼ਰੀਏ ਤੋਂ ਸਭ ਤੋਂ ਮਹੱਤਵਪੂਰਨ ਰਾਜ ਪੰਜਾਬ ਅਤੇ ਯੂ.ਪੀ. ਪੰਜਾਬ ਦੇ ਬਹੁਤੇ ਕਿਸਾਨ ਅਤੇ ਲੋਕ ਵੀ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਸਨ। ਇਸ ਲਈ ਜੇਕਰ ਇਹ ਅੰਦੋਲਨ ਜਾਰੀ ਰਿਹਾ ਤਾਂ ਪੰਜਾਬ ਵਿੱਚ ਭਾਜਪਾ ਦਾ ਵੱਡਾ ਸਿਆਸੀ ਨੁਕਸਾਨ ਹੋਵੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਸੀਟਾਂ ਦੇ ਲਿਹਾਜ਼ ਨਾਲ ਵੱਡਾ ਸੂਬਾ ਹੈ, ਜਿਸ ਦਾ ਲੋਕ ਸਭਾ ਚੋਣਾਂ ‘ਤੇ ਵੀ ਵੱਡਾ ਅਸਰ ਪੈਂਦਾ ਹੈ। ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਜ਼ਿਆਦਾਤਰ ਆਗੂ ਇਨ੍ਹਾਂ ਦੋਵਾਂ ਰਾਜਾਂ ਦੇ ਹਨ। ਜੇਕਰ ਅੰਦੋਲਨ ਜਾਰੀ ਰਿਹਾ ਤਾਂ ਭਾਜਪਾ ਲਈ ਸਿਆਸੀ ਮੁਸ਼ਕਿਲਾਂ ਜਾਰੀ ਰਹਿਣਗੀਆਂ।

 

ਦਾਸਤਾਨ-ਏ-ਸ਼ਹਾਦਤ ਅਤੇ ਵਿਰਾਸਤੀ ਮਾਰਗ ਦਾ ਪੰਜਾਬ CM ਤੇ ਰਾਜਪਾਲ ਵੱਲੋਂ ਉਦਘਾਟਨ

0

ਸ੍ਰੀ ਚਮਕੌਰ ਸਾਹਿਬ: ਚਮਕੌਰ ਸਾਹਿਬ ਵਿੱਚ ਨਵੇਂ ਬਣੇ ਥੀਮ ਪਾਰਕ ਦਾ ਉਦਘਾਟਨ ਆਖ਼ਿਰਕਾਰ ਹੋ ਹੀ ਗਿਆ। ਪੰਜਾਬ ਦੇ ਮੁੱਖ ਮੰਤਰੀ Charanjit Singh Channi ਤੇ ਪੰਜਾਬ ਦੇ ਰਾਜਪਾਲ Banwarilal Purohit ਵੱਲੋਂ ਪਾਰਕ ਦਾ ਉਦਘਾਟਨ ਕੀਤਾ ਗਿਆ।

ਤਕਰੀਬਨ 1 ਦਹਾਕੇ ਤੋਂ ਵੱਧ ਸਮੇਂ ਵਿੱਚ ਇਤਿਹਾਸਕ ਪ੍ਰੋਜੈਕਟ ਦਾਸਤਾਨ-ਏ-ਸ਼ਹਾਦਤ ਅਤੇ ਵਿਰਾਸਤੀ ਮਾਰਗ ਤਿਆਰ ਹੋਇਆ ਹੈ। ਆਖ਼ਿਰਕਾਰ Charanjit Channi ਵੱਲੋਂ ਸੁੱਖਾਂ ਸੁੱਖਦਿਆਂ ਇਹ ਦਿਨ ਅੱਜ ਆ ਹੀ ਗਿਆ ਜਦੋਂ ਥੀਮ ਪਾਰਕ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ।ਸ੍ਰੀ ਚਮਕੌਰ ਸਾਹਿਬ ਨੂੰ ਦੁਲਹਣ ਵਾਂਗ ਸਜਾਇਆ ਗਿਆ ਹੈ।

 

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ CM ਯੋਗੀ ਨੇ ਦੱਸਿਆ ਇਤਿਹਾਸਕ

0

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੀਐਮ ਯੋਗੀ ਨੇ ਕਿਹਾ ਕਿ ਮੈਂ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਹਨ ਅਤੇ ਪੀਐਮ ਮੋਦੀ ਨੇ ਕਾਨੂੰਨ ਵਾਪਸ ਲੈ ਕੇ ਇਤਿਹਾਸਕ ਕੰਮ ਕੀਤਾ ਹੈ, ਮੈਂ ਉਨ੍ਹਾਂ ਦੇ ਇਸ ਕਦਮ ਦਾ ਸਵਾਗਤ ਕਰਦਾ ਹਾਂ।

ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸ ਤਰ੍ਹਾਂ ਕਾਨੂੰਨ ਅਹਿਮ ਭੂਮਿਕਾ ਨਿਭਾ ਸਕਦਾ ਹੈ ਪਰ ਇਸ ਦੇ ਬਾਵਜੂਦ ਕਿਸਾਨ ਇਸ ਦੇ ਖਿਲਾਫ ਆ ਗਏ ਪਰ ਫਿਰ ਵੀ ਸਰਕਾਰ ਨੇ ਸੰਵਾਦ ਰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਵੀ ਹੋ ਸਕਦਾ ਹੈ ਕਿ ਸਾਡੇ ਪੱਧਰ ‘ਤੇ ਕੋਈ ਕਮੀ ਰਹਿ ਗਈ ਹੋਵੇ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਆਪਣੀ ਗੱਲ ਸਮਝਾਉਣ ‘ਚ ਨਾਕਾਮ ਰਹੇ, ਜਿਸ ਕਾਰਨ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਅਖਤਿਆਰ ਕਰਨਾ ਪਿਆ।