Home Blog Page 2268

ਅਧਿਆਪਕ ਭਰਤੀ ਘੁਟਾਲੇ ’ਚ ED ਨੇ ਮੰਤਰੀ ਦੇ ਕਰੀਬੀ ਘਰ ਮਾਰਿਆ ਛਾਪਾ, ਘਰ ‘ਚੋਂ ਮਿਲੀ ਕਰੋੜਾਂ ਦੀ ਨਕਦੀ

0

ਅਧਿਆਪਕ ਭਰਤੀ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਪੱਛਮੀ ਬੰਗਾਲ ਦੇ ਮੰਤਰੀ ਪਾਰਥ ਚੈਟਰਜੀ ਦੇ ਇਕ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ 20 ਕਰੋੜ ਰੁਪਏ ਦੀ ਨਗਦੀ ਜ਼ਬਤ ਕੀਤੀ ਗਈ ਹੈ। ਈਡੀ ਨੇ ਇਕ ਬਿਆਨ ਵਿੱਚ ਕਿਹਾ ਕਿ ਇਸ ਪੈਸੇ ਦੇ ਐਸਐਸਸੀ ਘੁਟਾਲੇ ਨਾਲ ਜੁੜੇ ਹੋਣ ਦਾ ਸ਼ੱਕ ਹੈ। ਨੋਟ ਗਿਨਣ ਵਾਲੀ ਮਸ਼ੀਨ ਨਾਲ ਨਗਦੀ ਦੀ ਗਿਣਤੀ ਲਈ ਜਾਂਚ ਟੀਮ ਬੈਂਕ ਅਧਿਕਾਰੀਆਂ ਦੀ ਮਦਦ ਲੈ ਰਹੀ ਹੈ।

ਈਡੀ ਨੇ ਕਿਹਾ ਕਿ ਅਰਪਿਤਾ ਮੁਖਰਜੀ ਦੇ ਟਿਕਾਣਿਆਂ ਤੋਂ 20 ਤੋਂ ਜ਼ਿਅਦਾ ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੇ ਉਦੇਸ਼ ਤੇ ਵਰਤੋਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬਿਆਨ ਵਿੱਚ ਈਡੀ ਨੇ ਚੈਟਰਜੀ ਤੋਂ ਇਲਾਵਾ ਸਿੱਖਿਆ ਰਾਜ ਮੰਤਰੀ ਪਰੇਸ਼ ਸੀ ਅਧਿਕਾਰੀ, ਵਿਧਾਇਕ ਮਾਣਿਕ ਭੱਟਾਚਾਰੀਆ ਅਤੇ ਹੋਰਨਾਂ ਦੇ ਟਿਕਾਣਿਆਂ ਉਤੇ ਛਾਪੇ ਮਾਰੇ ਹਨ।

ਸਕੂਲਾਂ ਵਿੱਚ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮੌਜੂਦਾ ਸਮੇਂ ਵਿੱਚ ਉਦਯੋਗ ਅਤੇ ਵਣਜ ਮੰਤਰੀ ਪਾਰਥਾ ਚੈਟਰਜੀ ਰਾਜ ਸਰਕਾਰ ਵਿੱਚ ਉਸ ਸਮੇਂ ਸਿੱਖਿਆ ਮੰਤਰੀ ਸਨ।

ਅਦਰਕ ਦਾ ਰਸ ਸਿਹਤ ਲਈ ਹੁੰਦਾ ਹੈ ਫਾਇਦੇਮੰਦ, ਇਸਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ

0

ਅਦਰਕ ਦੀ ਵਰਤੋਂ ਅਸੀਂ ਸਾਰੇ ਲੋਕ ਸਬਜ਼ੀ ਬਣਾਉਣ ਵਿੱਚ ਜ਼ਰੂਰ ਕਰਦੇ ਹਾਂ। ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜੋ ਅਦਰਕ ਵਾਲੀ ਚਾਹ ਪੀਣ ਦੇ ਚਾਹਵਾਨ ਹਨ। ਇਸ ਤੋਂ ਇਲਾਵਾ ਮੌਸਮ ਦੇ ਬਦਲਣ ਕਾਰਨ ਹੋਣ ਵਾਲੇ ਜ਼ੁਕਾਮ ਅਤੇ ਖੰਘ ਦਾ ਇਲਾਜ ਅਦਰਕ ਹੀ ਹੈ। ਅਦਰਕ ਦਾ ਸੇਵਨ ਸਾਡੀ ਸਿਹਤ ਲਈ ਬਹੁਤ ਚੰਗਾ ਹੁੰਦਾ ਹੈ। ਅਦਰਕ ਦਾ ਰਸ ਪੀਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਅੱਜ ਅਸੀਂ ਤੁਹਾਨੂੰ ਅਦਰਕ ਦੇ ਰਸ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ…

ਸਿਰ ਦਰਦ ਤੋਂ ਰਾਹਤ
ਅਦਰਕ ਦਾ ਰਸ ਪੀਣ ਨਾਲ ਬਲੱਡ ਸਰਕੁਲੇਸ਼ਨ ਸਹੀ ਰਹਿੰਦਾ ਹੈ ਅਤੇ ਮਸਲਸ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਨਾਲ ਹੀ ਸਿਰ ਦਰਦ ਵਿਚ ਵੀ ਇਹ ਬਹੁਤ ਹੀ ਫਾਇਦੇਮੰਦ ਸਾਬਤ ਹੁੰਦਾ ਹੈ।

ਸ਼ੂਗਰ ਨੂੰ ਕੰਟਰੋਲ ਕਰਦਾ ਹੈ
ਅਦਰਕ ਦਾ ਰਸ ਡਾਈਬੀਟੀਜ਼ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇੰਨਾ ਹੀ ਨਹੀਂ ਇਸ ਨਾਲ ਆਮ ਲੋਕਾਂ ਵਿਚ ਡਾਈਬੀਟੀਜ਼ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।

ਵਾਇਰਲ ਇੰਫੈਕਸ਼ਨ ਤੋਂ ਬਚਾਏ
ਅਦਰਕ ਦਾ ਰਸ ਪੀਣ ਨਾਲ ਸਰੀਰ ’ਚ ਊਰਜਾ ਦਾ ਪੱਧਰ ਵੱਧਣ ਲੱਗ ਜਾਂਦਾ ਹੈ। ਇਸ ਨਾਲ ਸਰਦੀ-ਖੰਘ ਤੋਂ ਇਲਾਵਾ ਵਾਇਰਲ ਇੰਫੈਕਸ਼ਨ ਦਾ ਖਤਰਾ ਕਾਫੀ ਮਾਤਰਾ ਵਿਚ ਘੱਟ ਜਾਂਦਾ ਹੈ।

ਪਾਚਨ ਵਿਚ ਮਦਦਗਾਰ
ਅਦਰਕ ਦਾ ਰਸ ਸਰੀਰ ਵਿਚ ਡਾਈਜੈਸਟਿਵ ਸਿਸਟਮ ਨੂੰ ਵਧਾਉਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਵਿਚ ਸੁਧਾਰ ਆਉਂਦਾ ਹੈ ਅਤੇ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ।

ਚਮੜੀ ਸੰਬੰਧੀ ਰੋਗਾਂ ਨੂੰ ਦੂਰ ਰੱਖਦਾ ਹੈ
ਅਦਰਕ ਦਾ ਰਸ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਚਮੜੀ ਗਲੋਅ ਕਰਦੀ ਹੈ ਇਹ ਪਿੰਪਲਸ ਅਤੇ ਚਮੜੀ ਦੇ ਖਤਰੇ ਨੂੰ ਵੀ ਦੂਰ ਕਰਦਾ ਹੈ।

ਭਾਰ ਕੰਟਰੋਲ ਵਿਚ ਰੱਖਦਾ ਹੈ
ਅਦਰਕ ਦਾ ਰਸ ਪੀਣ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਇਸ ਨੂੰ ਰੋਜ਼ ਪੀਣ ਨਾਲ ਸਰੀਰ ਦਾ ਵਾਧੂ ਫੈਟ ਖਤਮ ਹੋ ਜਾਂਦਾ ਹੈ।

ਕੈਂਸਰ ਤੋਂ ਰੱਖਿਆ
ਅਦਰਕ ਵਿਚ ਕੈਂਸਰ ਨਾਲ ਲੜਣ ਵਾਲੇ ਤੱਤ ਮੋਜੂਦ ਹੁੰਦੇ ਹਨ ਇਸ ਦਾ ਰਸ ਫੇਫੜਿਆਂ, ਪ੍ਰੇਸਟੇਟ, ਓਵੇਰਿਅਨ, ਕੋਲੋਨ, ਬ੍ਰੈਸਟ, ਸਕਿਨ ਆਦਿ ਕੈਂਸਰ ਤੋਂ ਰੱਖਿਆ ਕਰਦਾ ਹੈ।

ਕਫ਼ ਤੋਂ ਮਿਲੇ ਰਾਹਤ
ਜੇਕਰ ਤੁਸੀਂ ਕਫ਼ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਅਦਰਕ ਦੀ ਵਰਤੋਂ ਕਰ ਸਕਦੇ ਹੋ। ਇਕ ਕੱਪ ਪਾਣੀ ਵਿੱਚ ਅਦਰਕ ਦਾ ਇਕ ਛੋਟਾ ਟੁੱਕੜਾ ਪਾ ਕੇ ਉਸ ਨੂੰ 5 ਮਿੰਟਾਂ ਲਈ ਉਬਾਲੋ। ਫਿਰ ਇਸ ਨੂੰ ਠੰਡਾ ਹੋਣ ਤੋਂ ਬਾਅਦ ਪੀ ਲਓ। ਅਜਿਹਾ ਕਰਨ ਨਾਲ ਕਫ਼ ਜਮ੍ਹਾ ਹੋਣ ਤੋਂ ਰਾਹਤ ਮਿਲਦੀ ਹੈ।

CM ਮਾਨ ਨੇ ਫੌਜ ਦੇ ਸ਼ਹੀਦ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਵਿੱਤੀ ਸਹਾਇਤਾ ਦਿੱਤੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸ਼ਹੀਦ ਫੌਜੀ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਦੇਸ਼ ਦੀ ਸੇਵਾ ਨਿਭਾਉਂਦੇ ਹੋਏ ਭਾਰਤ-ਚੀਨ ਸਰਹੱਦ ਉਤੇ ਆਪਣੀ ਜਾਨ ਨਿਛਾਵਰ ਕਰ ਗਏ ਸਨ।

ਸ਼ਹੀਦ ਸੈਨਿਕ ਦੇ ਜੱਦੀ ਪਿੰਡ ਲੋਹਕੇ ਕਲਾਂ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਫੌਜ ਦੇ 21 ਸਿੱਖ ਰੈਜੀਮੈਂਟ ਦੇ ਜਵਾਨ ਕੁਲਦੀਪ ਸਿੰਘ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਕੁਲਦੀਪ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਜਵਾਨ ਕੁਲਦੀਪ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਬਹਾਦਰ ਪੁੱਤਰ ਦੇ ਪਰਿਵਾਰ ਨੂੰ ਇਸ ਗੱਲ ‘ਤੇ ਮਾਣ ਹੋਣਾ ਚਾਹੀਦਾ ਹੈ ਕਿ ਉਸ ਨੇ ਸਧਾਰਨ ਮੌਤ ਦੀ ਬਜਾਏ ਸ਼ਹੀਦੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੀ ਮਦਦ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਪਰਿਵਾਰ ਦੀ ਮਦਦ ਲਈ ਹਰ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ, “ਮੈਂ ਸਮਝਦਾ ਹਾਂ ਕਿ ਇਹ ਬਹੁਤ ਵੱਡਾ ਘਾਟਾ ਹੈ ਪਰ ਉਸ ਦੀ ਮੌਤ ‘ਤੇ ਸੋਗ ਕਰਨ ਦੀ ਬਜਾਏ ਸਾਨੂੰ ਸਾਰਿਆਂ ਨੂੰ ਉਸ ਦੀ ਸ਼ਹਾਦਤ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਵੱਡੇ ਉਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”

ਸੂਬੇ ਦੀਆਂ ਸੂਰਮਗਤੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਅਜਿਹੇ ਸੂਰਬੀਰ ਲੋਕਾਂ ਦੀਆਂ ਕੁਰਬਾਨੀਆਂ ਸਦਕਾ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਸਦਾ ਹੀ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀ ਇਸ ਕੌਮੀ ਨਾਇਕ ਦੇ ਪਰਿਵਾਰ ਦੇ ਨਾਲ ਹਨ, ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਸਰਹੱਦ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਦੇਸ਼ ਦੀ ਸੇਵਾ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਕਰਨ ਦੇ ਉੱਚ ਆਦਰਸ਼ਾਂ ਨੂੰ ਕਾਇਮ ਰੱਖਿਆ।

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਕੱਸਿਆ ਤੰਜ, ਕਿਹਾ-ਦੋਸਤਾਂ ਲਈ ਤਾਂ ਤਾਰੇ ਵੀ ਤੋੜ ਲਿਆਉਣਗੇ ਪਰ….

0

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਇਸ਼ਤਿਹਾਰਾਂ ‘ਤੇ 911 ਕਰੋੜ ਰੁਪਏ, ਨਵੇਂ ਹਵਾਈ ਜਹਾਜ਼ ‘ਤੇ 8,400 ਕਰੋੜ ਰੁਪਏ ਖਰਚੇ ਜਾ ਸਕਦੇ ਹਨ। ਪੂੰਜੀਵਾਦੀ ਦੋਸਤਾਂ ਨੂੰ ਟੈਕਸ ‘ਚ 1,45,000 ਕਰੋੜ/ਸਾਲ ਛੋਟ ਦੇ ਸਕਦੇ ਹਨ ਪਰ ਸਰਕਾਰ ਕੋਲ ਬਜ਼ੁਰਗਾਂ ਨੂੰ ਰੇਲ ਟਿਕਟਾਂ ‘ਚ ਰਿਆਇਤ ਦੇਣ ਲਈ 1500 ਕਰੋੜ ਰੁਪਏ ਵੀ ਨਹੀਂ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਦੋਸਤਾਂ ਲਈ ਤਾਂ ਤਾਰੇ ਵੀ ਤੋੜ ਲਿਆਉਣਗੇ ਪਰ ਜਨਤਾ ਨੂੰ ਇੱਕ-ਇੱਕ ਪੈਸੇ ਲਈ ਤਰਸਾਉਣਗੇ।

ਮੰਕੀਪੌਕਸ ਨੇ ਵਧਾਈ ਚਿੰਤਾ, ਕੇਰਲ ‘ਚ ਤੀਜਾ ਮਾਮਲਾ ਆਇਆ ਸਾਹਮਣੇ

0

ਦੇਸ਼ ‘ਚ ਮੰਕੀਪੌਕਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ‘ਚ ਮੰਕੀਪੌਕਸ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਮੰਕੀਪੌਕਸ ਦਾ ਤੀਜਾ ਕੇਸ ਵੀ ਕੇਰਲ ਵਿੱਚ ਪਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤਕ ਕੇਰਲ ਵਿੱਚ ਹੀ ਮੰਕੀਪੌਕਸ ਦੇ ਤਿੰਨੋਂ ਮਾਮਲੇ ਸਾਹਮਣੇ ਆ ਚੁੱਕੇ ਹਨ। ਮੰਕੀਪੌਕਸ ਦੇ ਤਿੰਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ।

ਕੇਰਲ ਦੇ ਸਿਹਤ ਮੰਤਰੀ ਨੇ ਮੰਕੀਪੌਕਸ ਦੇ ਤੀਜੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 6 ਜੁਲਾਈ ਨੂੰ ਯੂਏਈ ਤੋਂ ਮੱਲਾਪੁਰਮ ਪਰਤਣ ਵਾਲੇ 35 ਸਾਲਾ ਵਿਅਕਤੀ ਵਿੱਚ ਦੇਸ਼ ਦੇ ਤੀਜੇ ਮੰਕੀਪੌਕਸ ਮਾਮਲੇ ਦੀ ਪੁਸ਼ਟੀ ਹੋਈ ਹੈ।

ਲੱਛਣ….

– ਅੱਖਾਂ ਵਿੱਚ ਦਰਦ ਜਾਂ ਧੁੰਦਲੀ ਨਜ਼ਰ

– ਸਾਹ ਦੀ ਸਮੱਸਿਆ

– ਛਾਤੀ ਵਿੱਚ ਦਰਦ

– ਚੇਤਨਾ ਦਾ ਨੁਕਸਾਨ

– ਪਿਸ਼ਾਬ ਘਟਣਾ

– ਬੁਖਾਰ

– ਸਰੀਰ ‘ਤੇ ਲਾਲ ਧੱਫੜ

– ਸਰੀਰ ‘ਤੇ ਧੱਫੜ ਅਤੇ ਪਸ

– ਸਿਰ ਦਰਦ ਅਤੇ ਮਾਸਪੇਸ਼ੀ ਦੇ ਦਰਦ

– ਸੁੱਕਾ ਗਲਾ ਜਾਂ ਬਲਗਮ

– ਦੁਨੀਆ ਭਰ ਵਿੱਚ 15 ਹਜ਼ਾਰ ਤੋਂ ਵੱਧ ਮਾਮਲੇ

ਤੁਹਾਨੂੰ ਦੱਸ ਦੇਈਏ ਕਿ ਦੁਨੀਆ ਭਰ ਵਿੱਚ ਮੰਕੀਪੌਕਸ ਦੇ 15 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਅਮਰੀਕਾ ਦੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰਾਂ ਦੇ ਅਨੁਸਾਰ, ਦੁਨੀਆ ਦੇ 71 ਦੇਸ਼ਾਂ ਵਿੱਚ ਲਗਭਗ 15400 ਮਾਮਲੇ ਸਾਹਮਣੇ ਆਏ ਹਨ।

ਕੇਂਦਰ ਸਰਕਾਰ ਦਾ ਅਲਰਟ

ਮੰਕੀਪੌਕਸ ਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਅਲਰਟ ਮੋਡ ‘ਤੇ ਹੈ। ਕੇਂਦਰ ਨੇ ਸਾਰੇ ਸੂਬਿਆਂ, ਹਵਾਈ ਅੱਡਿਆਂ ਅਤੇ ਬੰਦਰਗਾਹਾਂ ਦੇ ਸਿਹਤ ਅਧਿਕਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਅੰਤਰਰਾਸ਼ਟਰੀ ਯਾਤਰੀਆਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ।

ਭਾਰੀ ਬਾਰਿਸ਼ ਨੇ ਮਚਾਇਆ ਕਹਿਰ, ਮਕਾਨ ਦੀ ਛੱਤ ਡਿੱਗਣ ਨਾਲ 4 ਲੋਕਾਂ ਦੀ ਹੋਈ ਮੌਤ

0

ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਸ਼ਹਿਰ ਵਿਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਤੇ ਪੰਜਵਾਂ ਮੈਂਬਰ ਗੰਭੀਰ ਜ਼ਖਮੀ ਹੋ ਗਿਆ। ਇਨ੍ਹਾਂ ਮ੍ਰਿਤਕਾਂ ’ਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਹਰਿਆਣਾ ਨਾਲ ਸਬੰਧਤ ਮਜ਼ਦੂਰੀ ਕਰਨ ਵਾਲ਼ਾ ਇਹ ਪਰਿਵਾਰ ਪਾਤੜਾਂ ਸ਼ਹਿਰ ਦੀ ਵਾਰਡ ਨੰਬਰ 9 ਵਿੱਚ ਸਥਿਤ ਧਾਨਕ ਬਸਤੀ ਜਾਖਲ ਰੋਡ ’ਤੇ ਕਿਰਾਏ ’ਤੇ ਰਹਿੰਦਾ ਸੀ। ਮਕਾਨ ਦੀ ਛੱਤ ਡਿੱਗਣ ਕਾਰਨ ਘਰ ਦੇ ਮੁਖੀ ਰਾਜੂ, ਉਸ ਦੀ ਪਤਨੀ ਸੁਨੀਤਾ ਅਤੇ ਬੇਟੀ ਊਸ਼ਾ ਅਤੇ ਬੇਟੇ ਅਮਨ ਦੀ ਮੌਤ ਹੋ ਗਈ, ਜਦਕਿ ਇਨ੍ਹਾਂ ਦਾ ਪੰਦਰਾਂ ਸਾਲਾ ਬੇਟਾ ਵਿਸ਼ਾਲ ਸਿਰ ‘ਚ ਸੱਟ ਵੱਜਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪਾਤੜਾਂ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਵੀਰਵਾਰ ਨੂੰ ਪਰਿਵਾਰ ਦੇ ਸਾਰੇ ਮੈਂਬਰ ਸੌਂ ਰਹੇ ਸਨ। ਉਸ ਸਮੇਂ ਘਰ ਦੀ ਪਿਛਲੀ ਕੰਧ ਦੱਬ ਗਈ, ਜਿਸ ਕਾਰਨ ਘਰ ਦੀ ਛੱਤ ਸੁੱਤੇ ਪਏ ਲੋਕਾਂ ‘ਤੇ ਡਿੱਗ ਗਈ। ਮਲਬੇ ਹੇਠ ਦੱਬਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਦੂਜੇ ਪਾਸੇ ਰਾਜੂ ਦਾ ਦੂਜਾ ਪੁੱਤਰ ਵਿਕਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਰਿਪੋਰਟਾਂ ਮੁਤਾਬਕ ਰਾਜੂ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਕਸਬੇ ਅਸੰਧ ਦਾ ਰਹਿਣ ਵਾਲਾ ਸੀ। ਪਰ ਇੱਥੇ ਰਹਿੰਦਿਆਂ ਉਹ ਸਥਾਨਕ ਅਨਾਜ ਮੰਡੀ ਵਿੱਚ ਪੱਲੇਦਾਰ ਦਾ ਕੰਮ ਕਰਦਾ ਸੀ। ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਹਾਈਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ 29 ਤੱਕ ਟਲੀ

0
Bikram Majithia's bail petition will be heard today

ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੀ ਸੁਣਵਾਈ ਟਲ ਗਈ। ਬਿਕਰਮ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨਹੀਂ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅਦਾਲਤ ਨੇ ਇਸ ਲਈ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਕਿ ਅਗਲੀ ਵਾਰ ਅਜਿਹਾ ਬਹਾਨਾ ਨਹੀਂ ਚੱਲੇਗਾ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ।

ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਮਜੀਠੀਆ ਖ਼ਿਲਾਫ਼ ਪਿਛਲੀ ਕਾਂਗਰਸ ਸਰਕਾਰ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਚੋਣ ਲੜਨ ਤੱਕ ਹੀ ਰਾਹਤ ਮਿਲੀ ਸੀ। ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ।

ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ‘ਤੇ ਸੁਣਵਾਈ ਕਰੇਗੀ।

ਪੈਰਾ ਸ਼ੂਟਿੰਗ ਵਿਸ਼ਵ ਕੱਪ: ਭਾਰਤ 10 ਤਗ਼ਮੇ ਜਿੱਤ ਕੇ ਪਹੁੰਚਿਆ ਸਿਖ਼ਰ ’ਤੇ

0

ਪੈਰਾਲਿੰਪਿਕ ਤਗ਼ਮਾ ਜੇਤੂ ਸਿੰਘਰਾਜ ਅਧਾਨਾ ਨੇ ਇੱਥੇ ਪੈਰਾ ਸ਼ੂਟਿੰਗ ਵਿਸ਼ਵ ਕੱਪ ਦੇ ਆਖ਼ਰੀ ਦਿਨ ਦੋ ਸੋਨੇ ਦੇ ਤਗ਼ਮੇ ਜਿੱਤੇ, ਜਿਸ ਨਾਲ ਭਾਰਤ ਨੇ ਇਸ ਮੁਕਾਬਲੇ ਵਿੱਚ ਕੁੱਲ 10 ਤਗ਼ਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਿੰਘਰਾਜ ਦੇ ਦੋ ਤਗ਼ਮਿਆਂ ਨੇ ਭਾਰਤ ਨੂੰ ਤਗ਼ਮਿਆਂ ਦੀ ਸੂਚੀ ਵਿੱਚ ਸਿਖਰ ’ਤੇ ਪਹੁੰਚਾਇਆ, ਜੋ ਦੇਸ਼ ਦਾ ਇਸ ਮੁਕਾਬਲੇ ਵਿੱਚ 2017 ਦੌਰਾਨ ਪਹਿਲੀ ਵਾਰ ਹਿੱਸਾ ਲੈਣ ਮਗਰੋਂ ਸਰਵੋਤਮ ਪ੍ਰਦਰਸ਼ਨ ਹੈ। ਭਾਰਤ ਨੇ ਛੇ ਸੋਨੇ, ਤਿੰਨ ਚਾਂਦੀ ਦੇ ਤਗ਼ਮੇ ਅਤੇ ਇੱਕ ਕਾਂਸੇ ਦਾ ਤਗ਼ਮਾ ਜਿੱਤਿਆ ਹੈ। ਫਰਾਂਸ (11) ਅਤੇ ਯੂਕਰੇਨ (15) ਨੇ ਕ੍ਰਮਵਾਰ 4 ਅਤੇ 3 ਸੋਨ ਤਗ਼ਮੇ ਜਿੱਤ ਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਮੁਕਾਬਲੇ ਦੇ ਆਖ਼ਰੀ ਦਿਨ ਟੋਕੀਓ ਪੈਰਾਲਿੰਪਿਕ ਚਾਂਦੀ ਦਾ ਤਗ਼ਮਾ ਜੇਤੂ ਸਿੰਘਰਾਜ ਨੇ 224.1 ਅੰਕ ਨਾਲ ਸੋਨੇ ਦਾ ਤਗ਼ਮਾ ਆਪਣੇ ਨਾਂ ਕੀਤਾ। ਵਿਅਕਤੀਗਤ ਮੁਕਾਬਲੇ ਤੋਂ ਪਹਿਲਾਂ ਸਿੰਘਰਾਜ ਨੇ ਹਮਵਤਨ ਦੀਪੇਂਦਰ ਸਿੰਘ ਅਤੇ ਮਨੀਸ਼ ਨਰਵਾਲ ਨਾਲ ਮਿਲ ਕੇ ਟੀਮ ਨੂੰ ਸੋਨੇ ਦਾ ਤਗ਼ਮਾ ਦਿਵਾਇਆ। ਵਿਅਕਤੀਗਤ ਤੌਰ ’ਤੇ ਸਿੰਘਰਾਜ ਦਾ ਪੀ-4 ਮੁਕਾਬਲੇ ਵਿੱਚ ਪਹਿਲਾ ਸੋਨ ਤਗ਼ਮਾ ਹੈ। ਭਾਰਤੀ ਪੈਰਾ ਸ਼ੂਟਿੰਗ ਟੀਮ ਹੁਣ ਸੰਯੁਕਤ ਅਰਬ ਅਮੀਰਾਤ ਵਿੱਚ ਨਵੰਬਰ ਮਹੀਨੇ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗੀ।

ਦਿਨੇਸ਼ ਗੁਣਾਵਰਦੇਨਾ ਨੇ ਸ਼੍ਰੀਲੰਕਾ ਦੇ 15ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

0

ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਸ਼ੁੱਕਰਵਾਰ ਨੂੰ ਸੀਨੀਅਰ ਨੇਤਾ ਦਿਨੇਸ਼ ਗੁਣਾਵਰਧਨੇ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ। ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਪਹਿਲੀ ਨਿਯੁਕਤੀ ਕੀਤੀ। 73 ਸਾਲਾ ਗੁਣਾਵਰਧਨੇ ਨੂੰ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਕਾਰਜਕਾਲ ਦੌਰਾਨ ਅਪ੍ਰੈਲ ਵਿੱਚ ਗ੍ਰਹਿ ਮੰਤਰੀ ਬਣਾਇਆ ਗਿਆ ਸੀ। ਉਹ ਵਿਦੇਸ਼ ਮੰਤਰੀ ਅਤੇ ਸਿੱਖਿਆ ਮੰਤਰੀ ਵੀ ਰਹਿ ਚੁੱਕੇ ਹਨ।

ਵਿਕਰਮਸਿੰਘੇ (73) ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਅਹੁਦਾ ਖਾਲੀ ਹੋ ਗਿਆ ਸੀ। ਛੇ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਵਿਕਰਮਸਿੰਘੇ ਨੇ ਵੀਰਵਾਰ ਨੂੰ ਦੇਸ਼ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉੱਚ ਸਿੱਖਿਆ ਪੂਰੀ ਕਰਨ ਤੋਂ ਬਾਅਦ 1979 ਵਿੱਚ ਨੀਦਰਲੈਂਡ ਤੋਂ ਪਰਤਣ ਤੋਂ ਬਾਅਦ ਦਿਨੇਸ਼ ਗੁਣਾਵਰਧਨੇ ਨੇ ਆਪਣੇ ਪਿਤਾ ਫਿਲਿਪ ਗੁਣਾਵਰਧਨੇ ਦੀ ਜਗ੍ਹਾ ਪਾਰਟੀ ਦੀ ਅਗਵਾਈ ਕੀਤੀ। ਉਸਦੇ ਪਿਤਾ 1948 ਵਿੱਚ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬ੍ਰਿਟਿਸ਼ ਦੌਰ ਵਿੱਚ ਖੱਬੇ ਸਮਾਜਵਾਦੀ ਅੰਦੋਲਨ ਦਾ ਇੱਕ ਪ੍ਰਮੁੱਖ ਚਿਹਰਾ ਸਨ। MEP 1956 ਵਿੱਚ ਸੱਤਾਧਾਰੀ ਗੱਠਜੋੜ ਦਾ ਹਿੱਸਾ ਬਣ ਗਿਆ।

ਗੁਣਾਵਰਧਨੇ ਕੋਲੰਬੋ ਦੇ ਉਪਨਗਰ ਮਹਾਰਾਗਾਮਾ ਤੋਂ ਜਿੱਤ ਕੇ 1983 ਵਿੱਚ ਸੰਸਦ ਵਿੱਚ ਦਾਖਲ ਹੋਏ ਅਤੇ 1994 ਤੱਕ ਇੱਕ ਪ੍ਰਮੁੱਖ ਵਿਰੋਧੀ ਨੇਤਾ ਵਜੋਂ ਸੇਵਾ ਕੀਤੀ। ਗੁਣਾਵਰਧਨੇ 2000 ਵਿੱਚ ਪਹਿਲੀ ਵਾਰ ਮੰਤਰੀ ਮੰਡਲ ਦਾ ਹਿੱਸਾ ਬਣੇ ਸਨ। ਉਹ 2015 ਤੱਕ ਮੰਤਰੀ ਮੰਡਲ ਵਿੱਚ ਸੀਨੀਅਰ ਅਹੁਦਿਆਂ ‘ਤੇ ਰਹੇ।

MSP ਕਮੇਟੀ ਨੂੰ ਲੈ ਕੇ CM ਭਗਵੰਤ ਮਾਨ ਐਕਸ਼ਨ ਮੋਡ ‘ਚ, PM ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਐਸਪੀ ਕਮੇਟੀ ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।