Home Blog Page 2269

ਪੀ.ਐੱਮ. Modi ਦੇ ਫ਼ੈਸਲੇ ਦਾ ਕਿਸਾਨਾਂ ਵੱਲੋਂ ਸਵਾਗਤ

0

ਨਵੀਂ ਦਿੱਲੀ: ਪ੍ਰਧਾਨ ਮੰਤਰੀ Narendra Modi ਨੇ ਜਗਤ ਗੁਰੂ ਅਤੇ ਸਿੱਖ ਧਰਮ ਦੇ ਮੋਢੀ Sri Guru Nanak Dev ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡੀ ਖ਼ੁਸ਼ਖਬਰੀ ਦਿੱਤੀ ਹੈ।ਆਖਿਰਕਾਰ PM Modi ਨੇ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਦਾ ਫੈਸਲਾ ਕਰ ਹੀ ਲਿਆ।

Modi ਦੇ ਇਸ ਫ਼ੈਸਲੇ ਦਾ ਕਿਸਾਨਾਂ ਨੇ ਸਵਾਗਤ ਕੀਤਾ ਅਤੇ ਧੰਨਵਾਦ ਕਰਦਿਆਂ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਕਿਹਾ ਕਿ ਇਹ ਕਿਸਾਨਾਂ ਦੀ ਸਭ ਤੋਂ ਵੱਡੀ ਜਿੱਤ ਹੈ ਜੋਂ ਕਿ ਸਾਨੂੰ 1 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਹਾਸਲ ਹੋਈ ਹੈ।

PM Modi ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕੀਤਾ ਐਲਾਨ

0

ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ‘ਤੇ ਪੀਐੱਮ ਮੋਦੀ ਨੇ ਕਿਸਾਨਾਂ ਨੂੰ ਇਹ ਵੱਡਾ ਤੋਹਫਾ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਸਿੱਖਾਂ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ, ”ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਾ ਪਵਿੱਤਰ ਤਿਉਹਾਰ ਹੈ। ਮੈਂ ਦੁਨੀਆ ਦੇ ਸਾਰੇ ਲੋਕਾਂ ਅਤੇ ਸਾਰੇ ਦੇਸ਼ਵਾਸੀਆਂ ਨੂੰ ਦਿਲੋਂ ਵਧਾਈਆਂ ਦਿੰਦਾ ਹਾਂ।

ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਕਿਹਾ ਕਿ ਮੈਂ ਜੋ ਵੀ ਕੀਤਾ ਹੈ ਕਿਸਾਨਾਂ ਲਈ ਕੀਤਾ ਹੈ ਅਤੇ ਅੱਗੇ ਵੀ ਕਿਸਾਨਾਂ ਲਈ ਕੰਮ ਕਰਦਾ ਰਹਾਂਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅੱਜ ਇੱਕ ਹੋਰ ਫੈਸਲਾ ਕੀਤਾ ਹੈ ਕਿ ਹੁਣ ਜ਼ੀਰੋ ਬਜਟ ਦੀ ਖੇਤੀ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕੁਦਰਤੀ ਖੇਤੀ ਨੂੰ ਵੀ ਹੁਣ ਪਹਿਲ ਦਿੱਤੀ ਜਾਵੇਗੀ।

ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੁਨੇਹਿਆਂ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਪਹੁੰਚਾਉਣ ਦੀ ਲੋੜ: ਵਿਜੈ ਇੰਦਰ ਸਿੰਗਲਾ

0

ਸਿੰਗਲਾ ਪਰਿਵਾਰ ਸਣੇ ਦੂਜੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ

ਚੰਡੀਗੜ੍ਹ: ਸੂਬਾ ਸਰਕਾਰ ਦੇ ਉਦਮਾਂ ਸਦਕਾ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਵਿੱਚ ਅੱਜ ਵਿਜੈ ਇੰਦਰਾ ਪੰਜਾਬ ਮੰਤਰੀ ਮੰਡਲ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ।ਜਿੱਥੇ ਉਨ੍ਹਾਂ ਦੇ ਗੁਰੂ ਸਾਹਿਬਾਨ ਦੇ ਜਨਮ ਸਥਾਨ ਦੇ ਦਰਸ਼ਨ ਕੀਤੇ ਅਤੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ । ਉਨਾਂ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਪਿਆਰ, ਆਪਸੀ ਭਾਈਚਾਰੇ ਅਤੇ ਸਾਂਝ ਦੇ ਦਿੱਤੇ ਸੁਨੇਹੇ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਪਹੁੰਚਾਉਣ ਦੀ ਲੋੜ ਹੈ।ਇਸ ਤੋਂ ਇਲਾਵਾ ਉਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲੇ ਸਮਝਦੇ ਹਨ ਜੋ ਉਹਨਾਂ ਨੂੰ ਦੂਜੀ ਵਾਰ ਆਪਣੇ ਪਰਿਵਾਰ ਸਮੇਤ ਸ਼੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨ ਦਾ ਮੌਕਾ ਮਿਿਲਆ ਹੈ। ਉਨਾਂ ਕਿਹਾ ਕਿ ਉਹ ਹਜ਼ਾਰਾਂ ਲੋਕਾਂ ਦੀਆਂ ਅਰਦਾਸਾਂ ਅਤੇ ਮਨ ਦੀਆਂ ਭਾਵਨਾਵਾਂ ਲੈ ਕੇ ਚੰਗੇਰੇ ਭਵਿੱਖ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਨ।

ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਕੋਰੀਡਾਰ ਖੁੱਲਾ ਰਹਿਣਾ ਚਾਹੀਂਦਾ ਹੈ ਅਤੇ ਹਜ਼ਾਰਾਂ ਲੋਕਾਂ ਦੀ ਅਰਦਾਸ ਕਬੂਲ ਕੀਤੀ ਗਈ ਹੈ ਅਤੇ ਜਿਹੜੇ ਲੋਕ ਬਾਰਡਰ ਤੋਂ ਹੀ ਨਤਮਸਤਕ ਹੁੰਦੇ ਸਨ ਉਹ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਨਤਮਸਤਕ ਹੋ ਸਕਣਗੇ ਅਤੇ ਆਪਣੀਆਂ ਅਰਦਾਸਾਂ ਕਰ ਸਕਣਗੇ। ਉਨਾਂ ਸੰਗਰੂਰ ਦੇ ਸਮੂਹ ਨਿਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿੰਨਾਂ ਤੋਂ ਲਗਾਤਾਰ ਮਿਲੇ ਸਹਿਯੋਗ ਸਦਕਾ ਹੀ ਉਨਾਂ ਨੂੰ ਇਹ ਵਡਭਾਗਾ ਮੌਕਾ ਨਸੀਬ ਹੋਇਆ ਹੈ। ਉਨਾਂ ਕਿਹਾ ਕਿ ਪਹਿਲਾਂ ਕੋਵਿਡ ਕਰਕੇ ਕੋਰੀਡੋਰ ਬੰਦ ਹੋ ਗਿਆ ਸੀ ਅਤੇ ਹੁਣ ਕੋਰੀਡਾਰ ਖੁੱਲਣ ਨਾਲ ਵੱਡੀ ਗਿਣਤੀ ਵਿੱਚ ਸੰਗਤ ਨੂੰ ਦਰਸ਼ਨ ਦੀਦਾਰ ਦਾ ਮੌਕਾ ਮਿਲੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖਾਂ ਨੂੰ ਗੁਰਪੁਰਬ ਦੀ ਦਿੱਤੀ ਵਧਾਈ

0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਾਨਵਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਮਾਰਗ ਦਿਖਾਉਂਦੀ ਹੈ। ਗੁਰੂ ਸਾਹਿਬ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਸਮੁੱਚੀ ਮਾਨਵਤਾ ਨੂੰ ਜੋੜਨ ਵਾਲਾ ਹੈ ਅਤੇ ਉਨ੍ਹਾਂ ਨੇ ਜਾਤਾਂ-ਪਾਤਾਂ ਤੋਂ ਉੱਪਰ ਉੱਠ ਕੇ ਮਨੁੱਖ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਰਾਹ ਦਿਖਾਇਆ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਵਰਗ ਨੂੰ ਵੀ ਵਡਿਆਈ ਬਖ਼ਸ਼ੀ, ਜੋ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਫੈਸਲਾ ਸੀ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਜਿਥੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ, ਉਥੇ ਹੀ ਆਪੋ-ਆਪਣੇ ਘਰਾਂ ਵਿਚ ਦੀਪਮਾਲਾ ਕਰਨ ਦੀ ਪ੍ਰੇਰਣਾ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਨੇ ਕੀਤੀ ਮੁਲਾਕਾਤ

0

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸੰਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਮੁਲਾਕਾਤ ਕੀਤੀ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਬੈਠਕ ਵਿਚ ਸਿੱਖ ਵਿਦਵਾਨ ਸ. ਸਿਮਰਜੀਤ ਸਿੰਘ ਕੰਗ, ਸ. ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਡਾ. ਸੁਖਬੀਰ ਸਿੰਘ, ਡਾ. ਜੋਗੇਸ਼ਵਰ ਸਿੰਘ ਸਮੇਤ ਅੰਮ੍ਰਿਤਸਰ ਦੇ ਐਸਡੀਐਮ ਸ੍ਰੀ ਬੈਨਿਤ ਮੌਜੂਦ ਸਨ। ਇਸ ਮੌਕੇ ਸ੍ਰੀ ਗੋਵਿੰਦ ਮੋਹਨ ਨੇ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਉਲੀਕੀਆਂ ਯੋਜਨਾਵਾਂ ਤੋਂ ਬੀਬੀ ਜਗੀਰ ਕੌਰ ਨੂੰ ਜਾਣੂ ਕਰਵਾਇਆ।

ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਪ੍ਰਕਾਸ਼ ਪੁਰਬ ਸਤਾਬਦੀ ਨੂੰ ਲੈ ਕੇ ਜੋ ਵੀ ਸਮਾਗਮ ਕਰਨਾ ਚਾਹੁੰਦੀ ਹੈ ਜਾਂ ਯਾਦਗਾਰਾਂ ਬਣਾਉਣੀਆਂ ਚਾਹੁੰਦੀ ਹੈ, ਉਹ ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਹੀ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਉਲੀਕੇ ਹਰ ਤਰ੍ਹਾਂ ਦੇ ਸਮਾਗਮ ਵਿਚ ਭਰਵਾਂ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਨੂੰ ਲੈ ਕੇ ਜਲਦ ਹੀ ਇਕ ਕਮੇਟੀ ਸਥਾਪਤ ਕੀਤੀ ਜਾਵੇਗੀ, ਜੋ ਭਾਰਤ ਸਰਕਾਰ ਨਾਲ ਰਾਬਤਾ ਬਣਾਈ ਰੱਖੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਵਿਚਾਰਧਾਰਾ ਵਿਸ਼ਵ ਸ਼ਾਂਤੀ ਨੂੰ ਉਭਾਰਨ ਵਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਵਾਲੀ ਹੈ।

ਇਸ ਕਰਕੇ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੂਲ ਵਿਚਾਰ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ’ਤੇ ਕੇਂਦਰਤ ਹੋਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਜੋ ਵੀ ਕਾਰਜ ਕੀਤੇ ਜਾਣਗੇ ਉਸ ਵਿਚ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗੀ ਬਣੀ ਰਹੇਗੀ।

ਇਸੇ ਦੌਰਾਨ ਭਾਰਤ ਸਰਕਾਰ ਦੇ ਅਧਿਕਾਰੀਆਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਹਾਜ਼ਰ ਸਨ।

ਜਬਰ-ਜ਼ਿਨਾਹ ਦੇ ਮਾਮਲੇ ‘ਚ ‘ਸਿਮਰਜੀਤ ਬੈਂਸ’ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ

0

ਸਿਮਰਜੀਤ ਸਿੰਘ ਬੈਂਸ ‘ਤੇ ਵਿਧਵਾ ਔਰਤ ਵੱਲੋਂ ਲਾਏ ਗਏ ਜਬਰ-ਜ਼ਿਨਾਹ ਦੇ ਦੋਸ਼ਾਂ ਨੂੰ ਲੈ ਕੇ ਅਦਾਲਤ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ਤਹਿਤ ਅੱਜ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਅਤੇ 7 ਹੋਰ ਦੋਸ਼ੀਆਂ ਖ਼ਿਲਾਫ਼ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਪਰੋਕਤ ਹੁਕਮ ਜਾਰੀ ਕਰਦੇ ਹੋਏ ਅਦਾਲਤ ਨੇ ਜ਼ਿਲ੍ਹਾ ਪੁਲਿਸ ਨੂੰ ਵਿਧਾਇਕ ਬੈਂਸ ਅਤੇ ਹੋਰਨਾਂ ਦੋਸ਼ੀਆਂ ਨੂੰ 1 ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤੇ ਜਾਣ ਦੇ ਹੁਕਮ ਦਿੱਤੇ ਹਨ।

ਬੀਤੇ ਦਿਨੀਂ ਹੀ ਲੁਧਿਆਣਾ ਪੁਲਿਸ ਨੇ ਉਪਰੋਕਤ ਅਦਾਲਤ ‘ਚ ਵਿਧਾਇਕ ਬੈਂਸ ਅਤੇ ਹੋਰਨਾਂ ਦੋਸ਼ੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰਨਾਂ ਦੇ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਸੀ। ਅੱਜ ਅਦਾਲਤ ‘ਚ ਹੋਈ ਸੁਣਵਾਈ ਦੌਰਾਨ ਵਿਧਾਇਕ ਬੈਂਸ ਸਣੇ ਹੋਰਨਾਂ ਦੋਸ਼ੀਆਂ ਵੱਲੋਂ ਕੋਈ ਵੀ ਪੇਸ਼ ਨਾ ਹੋਇਆ, ਜਿਸ ਉਪਰੰਤ ਅਦਾਲਤ ਨੇ ਦੋਸ਼ੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਪੁਲਸ ਨੂੰ ਹੁਕਮ ਕੀਤਾ ਹੈ ਕਿ ਉਹ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 1 ਦਸੰਬਰ ਤੱਕ ਅਦਾਲਤ ‘ਚ ਪੇਸ਼ ਕਰੇ।

ਸਿਮਰਜੀਤ ਬੈਂਸ ਨੂੰ ਹੁਣ ਸੈਸ਼ਨ ਕੋਰਟ ‘ਚ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਤਰਿਮ ਜ਼ਮਾਨਤ ਪਟੀਸ਼ਨ ਦਾਖ਼ਲ ਕਰਨੀ ਪੈ ਸਕਦੀ ਹੈ। ਕਿਉਂਕਿ ਜੇਕਰ ਉਨ੍ਹਾਂ ਨੇ ਆਪਣੀ ਪਟੀਸ਼ਨ ਦਾਖ਼ਲ ਨਾ ਕੀਤੀ ਤਾਂ ਲੁਧਿਆਣਾ ਪੁਲਿਸ ਉਨ੍ਹਾਂ ਨੂੰ ਫੜ੍ਹ ਕੇ ਅਦਾਲਤ ‘ਚ ਪੇਸ਼ ਕਰ ਸਕਦੀ ਹੈ।

 

ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’ : ਭਗਵੰਤ ਮਾਨ

0

ਅਗਲੇ ਇੱਕ ਮਹੀਨੇ ਵਿੱਚ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ਦੇ ਦੌਰੇ

ਮੋਗੇ ਤੋਂ ਸ਼ੁਰੂ ਹੋਵੇਗਾ ‘ਮਿਸ਼ਨ ਪੰਜਾਬ’

ਚੰਡੀਗੜ੍ਹ : ਪੰਜਾਬ ਚੋਣਾ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗੇ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।

ਪੰਜਾਬ ’ਚ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ

0

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਦੱਸ ਦਈਏ ਕਿ ਪੰਜਾਬ ਵਿੱਚ 10 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।

CM ਚੰਨੀ ਨੇ ਕਰਤਾਰਪੁਰ ਸਾਹਿਬ ਲਈ ਫ੍ਰੀ ਬੱਸ ਸੇਵਾ ਚਲਾਉਣ ਦਾ ਕੀਤਾ ਐਲਾਨ

0

ਕਰਤਾਰਪੁਰ ਸਾਹਿਬ ਤੋਂ ਸਰਕਾਰ ਦਾ ਵਫਦ ਵਾਪਸ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨਾਲ ਅੱਜ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਕੇ ਵਾਪਸ ਪਰਤਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫਤ ਬੱਸਾਂ ਚਲਾਏਗੀ।

ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਦੇ ਲੋਕਾਂ ਵੱਲੋਂ ਬਹੁਤ ਪਿਆਰ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ।

ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

0

ਮਨੀ ਲਾਂਡਰਿੰਗ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਸੀ। ਅਦਾਲਤ ਨੇ ਅੱਜ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ‘ਚ ਲਿਜਾਏ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਸਨ।

ਉਨ੍ਹਾਂ ਨੇ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਂ ਮੇਰੇ ਖਿਲਾਫ ਸੀ ਪਰ ਮੇਰੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ‘ਚ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।ਮੈਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਖਿਲਾਫ ਕੋਈ ਸਬੂਤ ਨਹੀਂ ਮਿਿਲਆ। ਉਨ੍ਹਾਂ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਲਈ ਦ੍ਰਿੜਤਾ ਨਾਲ ਲੜਿਆ ਹੈ। ਸੱਚ ਦੀ ਜਿੱਤ ਹੋਵੇਗੀ। ਆਉਣ ਵਾਲੇ ਸਮੇਂ ਵਿੱਚ ਮੈਂ ਹੋਰ ਖੁਲਾਸੇ ਕਰਾਂਗਾ।

ਸੁਖਪਾਲ ਖਹਿਰਾ ‘ਤੇ 1 ਲੱਖ ਅਮਰੀਕੀ ਡਾਲਰ ਲਿਆਉਣ ਦੇ ਇਲਜ਼ਾਮ

ਦੱਸ ਦੇਈਏ ਕਿ ਈਡੀ ਨੇ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਸੁਖਪਾਲ ਖਹਿਰਾ ‘ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ ‘ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਫੰਡ ਇਕੱਠਾ ਹੋਇਆ, ਉਹ ਪਾਰਟੀ ਨੂੰ ਦੇ ਦਿੱਤਾ ਗਿਆ ਸੀ।