Home Blog Page 2270

Aam Aadmi Party ‘ਚ ਸ਼ਾਮਿਲ ਹੋ ਸਕਦੇ ਹੈ WWE Champion Great Khali

0

ਨਵੀਂ ਦਿੱਲੀ : ਰਿੰਗ ‘ਚ ਪਹਿਲਵਾਨਾਂ ਨੂੰ ਹਰਾਉਣ ਵਾਲਾ ਗ੍ਰੇਟ ਖਲੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦਾ ਹੈ। ਦਰਅਸਲ, ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿ ਗ੍ਰੇਟ ਖਲੀ ਨਾਲ ਇੱਕ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਅੱਜ ਮੈਂ ਪਹਿਲਵਾਨ ਦਿ ਗ੍ਰੇਟ ਖਲੀ ਨੂੰ ਮਿਲਿਆ, ਜਿਸ ਨੇ ਭਾਰਤ ਦਾ ਨਾਂ ਪੂਰੀ ਦੁਨੀਆ ‘ਚ ਰੌਸ਼ਨ ਕੀਤਾ ਹੈ। ਉਨ੍ਹਾਂ ਨੂੰ ਦਿੱਲੀ ਵਿੱਚ ਬਿਜਲੀ, ਪਾਣੀ, ਸਕੂਲ ਅਤੇ ਹਸਪਤਾਲ ਦਾ ਕੰਮ ਪਸੰਦ ਆਇਆ। ਹੁਣ ਇਹ ਸਾਰਾ ਕੰਮ ਅਸੀਂ ਪੰਜਾਬ ਵਿੱਚ ਵੀ ਕਰਨਾ ਹੈ। ਮਿਲ ਕੇ ਬਦਲਾਂਗੇ ਪੰਜਾਬ ਨੂੰ। ਉਦੋਂ ਤੋਂ ਹੀ ਸੰਭਾਵਨਾ ਹੈ ਕਿ ਖਲੀ ‘ਆਪ’ ‘ਚ ਸ਼ਾਮਲ ਹੋ ਸਕਦੇ ਹਨ।

ਕਾਂਗਰਸੀ ਆਗੂ Anish Sidana ਅਕਾਲੀ ਦਲ ‘ਚ ਹੋਏ ਸ਼ਾਮਿਲ

0

ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਅਤੇ ਅਨੀਸ਼ ਸਿਡਾਨਾ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ।

ਸੁਖਬੀਰ ਬਾਦਲ ਨੇ ਚੰਨੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਅਸਲ ਹਾਲਾਤ ਦੀ ਜਾਣਕਾਰੀ ਨਹੀਂ ਹੈ, ਇਸ ਲਈ ਉਹ ਬਿਨਾਂ ਸੋਚੇ ਸਮਝੇ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਸੀ। ਸਾਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਇਆ ਗਿਆ ਸੀ। ਸਾਨੂੰ ਵੰਗਾਰਦੇ ਰਹੋ, ਜੇਕਰ ਕੋਈ ਸਬੂਤ ਹੈ ਤਾਂ ਸਾਹਮਣੇ ਰੱਖੋ। ਉਨ੍ਹਾਂ ਕਿਹਾ ਕਿ ਕਾਂਗਰਸ ਫਰਸਟੇਟ ਹੋ ਗਈ ਹੈ। ਇੰਨਾ ਹੀ ਨਹੀਂ ਉਨ੍ਹਾਂ ਨਵਜੋਤ ਸਿੱਧੂ ‘ਤੇ ਤੰਜ ਕੱਸਦਿਆ ਕਿਹਾ ਕਿ ਹੁਣ ਕਾਂਗਰਸ ਦਾ ਢੋਲ ਵੱਜੇਗਾ ਤੇ ਸਿੱਧੂ ਉਨ੍ਹਾਂ ਨੂੰ ਨਚਾਉਣਗੇ।

ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣ ਨਹੀਂ ਲੜੇਗੀ। ਇਸ ਦੇ ਨਾਲ ਹੀ ਉਨ੍ਹਾਂਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਚੋਣ ਲੜਨਗੇ ਜਾਂ ਨਹੀਂ ਇਸ ਦਾ ਖੁਲਾਸਾ ਸਮਾਂ ਆਉਣ ‘ਤੇ ਕੀਤਾ ਜਾਵੇਗਾ।

 

ਪੰਜਾਬ ‘ਚ 24 DSP ਅਧਿਕਾਰੀਆਂ ਦਾ ਹੋਇਆ ਤਬਾਦਲਾ

0

ਪੰਜਾਬ ਪੁਲਿਸ ‘ਚ 24 DSP ਅਧਿਕਾਰੀਆਂ ਦਾ ਤਬਾਦਲਾ ਹੋ ਗਿਆ ਹੈ। ਦੇਖੋ ਲਿਸਟ

 

ਰਾਕੇਸ਼ ਟਿਕੈਤ ਨੇ ਭਾਜਪਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ – ਲਖਨਊ ‘ਚ ਕਿਸਾਨ ਪੰਚਾਇਤ ਨੂੰ ਰੋਕਿਆ ਤਾਂ……

0

ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (ਯੂਪੀ ਵਿਧਾਨ ਸਭਾ ਚੋਣ 2022) ਨੂੰ ਲੈ ਕੇ ਸਿਆਸਤ ਜ਼ੋਰਾਂ ’ਤੇ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦਾ ਅਸਰ ਗੜ੍ਹਮੁਕਤੇਸ਼ਵਰ ਦੇ ਕਾਰਤਿਕ ਮੇਲੇ ਵਿੱਚ ਵੀ ਸਾਫ਼ ਦੇਖਿਆ ਜਾ ਸਕਦਾ ਹੈ।

ਲਖਨਊ ਵਿੱਚ ਹੋਣ ਵਾਲੀ ਮਹਾਪੰਚਾਇਤ ਦੇ ਮੱਦੇਨਜ਼ਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬੀਜੇਪੀ ਨੂੰ ਚੇਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 22 ਤਰੀਕ ਨੂੰ ਲਖਨਊ ‘ਚ ਹੋਣ ਵਾਲੀ ਪੰਚਾਇਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੀਐੱਮ ਅਤੇ ਸੀਐੱਮ ਨੂੰ ਉੱਤਰ ਪ੍ਰਦੇਸ਼ ‘ਚ ਨਹੀਂ ਉਤਰਨ ਦਿੱਤਾ ਜਾਵੇਗਾ।

ਕਿਸਾਨ ਨੇਤਾ ਰਾਕੇਸ਼ ਟਿਕੈਤ ਵੀ ਉਤਰ-ਪ੍ਰਦੇਸ਼ ਅਤੇ ਕੇਂਦਰ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਗੜਮੁਤਕੇਸ਼ਵਰ ‘ਚ ਲਾਮਲਸ਼ਕਰ ਦੇ ਨਾਲ ਪਹੁੰਚੇ ਟਿਕੈਤ ਨੇ ਕਿਹਾ ਕਿ ਇਸ ਵਾਰ ਕਮਲ ਦੇ ਫੁੱਲ ਦਾ ਸਫਾਇਆ ਕਰਨਾ ਹੈ।ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਭਾਈਓ, ਸੂਬੇ ਤੋਂ ਕਮਲ ਦੀ ਸਫਾਈ ਕਰਨੀ ਹੈ, ਕਮਰ ਕੱਸ ਲਓ।

ਰਾਜਮਾਂਹ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਹੈਰਾਨੀਜਨਕ ਫਾਇਦੇ

0

ਰਾਜਮਾਂਹ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਰਾਜਮਾਂਹ ਨੂੰ ‘ਕਿਡਨੀ ਬੀਨਸ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਮੈਕਸੀਕਨ ਫੂਡ ‘ਚ ਵੀ ਇਹ ਪ੍ਰਮੁੱਖ ਰੂਪ ਨਾਲ ਵਰਤੋਂ ‘ਚ ਲਿਆਇਆ ਜਾਂਦਾ ਹੈ। ਪਰ ਕੁੱਝ ਲੋਕ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਨੂੰ ਰਾਜਮਾਂਹ ਦੀ ਸਬਜ਼ੀ ਨੁਕਸਾਨ ਕਰਦੀ ਹੈ। ਅੱਜ ਅਸੀਂ ਇੱਥੇ ਰਾਜਮਾਂਹ ਦੇ ਸੇਵਨ ਨਾਲ ਹੋਣ ਵਾਲੇ ਫਾਇਦਿਆਂ ਦਾ ਜ਼ਿਕਰ ਕਰ ਰਹੇ ਹਾਂ…

ਆਇਰਨ ਦਾ ਵਧੀਆ ਸਰੋਤ

ਰਾਜਮਾਂਹ ‘ਚ ਜ਼ਿਆਦਾ ਮਾਤਰਾ ‘ਚ ਆਇਰਨ ਮੌਜੂਦ ਹੁੰਦਾ ਹੈ, ਜਿਸ ਨਾਲ ਇਹ ਤਾਕਤ ਦੇਣ ਦਾ ਕੰਮ ਕਰਦਾ ਹੈ। ਸਰੀਰ ਦੇ ਮੈਟਾਬਾਲੀਜ਼ਮ ਅਤੇ ਊਰਜਾ ਲਈ ਆਇਰਨ ਦੀ ਜ਼ਰੂਰਤ ਹੁੰਦੀ ਹੈ, ਜੋ ਰਾਜਮਾਂਹ ਖਾਣ ਨਾਲ ਪੂਰੀ ਹੋ ਜਾਂਦੀ ਹੈ। ਇਸ ਦੇ ਨਾਲ ਹੀ ਇਹ ਸਰੀਰ ‘ਚ ਆਕਸੀਜਨ ਦੇ ਸਰਕੁਲੇਸ਼ਨ ਨੂੰ ਵੀ ਵਧਾਉਂਦਾ ਹੈ।

ਪਾਚਨ ਕਿਰਿਆ

ਰਾਜਮਾਂਹ ‘ਚ ਜ਼ਿਆਦਾ ਮਾਤਰਾ ‘ਚ ਫਾਈਬਰ ਮੌਜੂਦ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਸਹੀ ਬਣਾਈ ਰੱਖਦੇ ਹਨ। ਇਸ ਦੇ ਨਾਲ ਹੀ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਰੱਖਣ ‘ਚ ਮਦਦ ਕਰਦੇ ਹਨ।

ਕੈਲੋਰੀ ਦੀ ਸਹੀ ਮਾਤਰਾ

ਰਾਜਮਾਂਹ ‘ਚ ਜਿਸ ਮਾਤਰਾ ‘ਚ ਕੈਲੋਰੀ ਮੌਜੂਦ ਹੁੰਦੀ ਹੈ, ਉਹ ਹਰ ਉਮਰ ਦੇ ਵਿਅਕਤੀ ਲਈ ਸਹੀ ਹੁੰਦੀ ਹੈ। ਤੁਸੀਂ ਚਾਹੋ ਤਾਂ ਇਸ ਨੂੰ ਕੜੀ ਦੇ ਇਲਾਵਾ ਸਲਾਦ ਅਤੇ ਸੂਪ ਦੇ ਰੂਪ ‘ਚ ਵੀ ਲੈ ਸਕਦੇ ਹੋ। ਅਜਿਹੇ ਲੋਕ ਜੋ ਆਪਣੇ ਭਾਰ ਨੂੰ ਕੰਟਰੋਲ ‘ਚ ਕਰਨਾ ਚਾਹੁੰਦੇ ਹਨ ਤਾਂ ਰਾਜਮਾਂਹ ਦਾ ਸੂਪ ਲੈਣਾ ਫਾਇਦੇਮੰਦ ਰਹੇਗਾ।

ਇਸ ਦੇ ਨਾਲ ਹੀ ਰਾਜਮਾਂਹ ਖਾਣ ਨਾਲ ਦਿਮਾਗ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਕੇ ਮੌਜੂਦ ਹੁੰਦਾ ਹੈ ਜੋ ਕਿ ਨਰਵਿਸ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦਾ ਹੈ। ਇਸ ਦੇ ਨਾਲ ਹੀ ਇਹ ਵਿਟਾਮਿਨ-ਬੀ ਦਾ ਵੀ ਚੰਗਾ ਸਰੋਤ ਹੈ, ਜੋ ਕਿ ਦਿਮਾਗ ਦੀਆਂ ਕੋਸ਼ੀਕਾਵਾਂ ਲਈ ਬਹੁਤ ਜ਼ਰੂਰੀ ਹੈ।

ਕੋਲੈਸਟਰੋਲ ਨੂੰ ਕੰਟਰੋਲ ਕਰੇ

ਰਾਜਮਾਂਹ ‘ਚ ਜ਼ਿਆਦਾ ਮਾਤਰਾ ‘ਚ ਮੈਗਨੀਸ਼ੀਅਮ ਮੌਜੂਦ ਹੁੰਦਾ ਹੈ, ਇਸ ਦੇ ਨਾਲ ਹੀ ਇਹ ਕੋਲੈਸਟਰੋਲ ਦੇ ਪੱਧਰ ਨੂੰ ਵੀ ਕੰਟਰੋਲ ‘ਚ ਰੱਖਣ ਦਾ ਕੰਮ ਕਰਦਾ ਹੈ। ਇਸ ‘ਚ ਮੌਜੂਦ ਮੈਗਨੀਸ਼ੀਅਮ ਦੀ ਮਾਤਰਾ ਦਿਲ ਨਾਲ ਜੁੜੀਆਂ ਬੀਮਾਰੀਆਂ ਨਾਲ ਲੜਣ ‘ਚ ਸ਼ਕਤੀ ਪ੍ਰਦਾਨ ਕਰਦੀ ਹੈ।

ਸਿੱਖ ਸੰਗਤਾਂ ਲਈ ਖੁਸ਼ਖਬਰੀ : Air India ਨੇ ਅੰਮ੍ਰਿਤਸਰ ਤੋਂ Nanded Sahib ਲਈ ਬੁਕਿੰਗ ਕੀਤੀ ਸ਼ੁਰੂ

0

ਕਰਤਾਰਪੁਰ ਸਾਹਿਬ (Kartarpur Sahib) ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਅੰਮ੍ਰਿਤਸਰ (Amritsar) ਤੋਂ ਪੰਜ ਸਿੱਖ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ (Hazur Sahib Nanded) ਜਾਣ ਵਾਲੇ ਪੰਜਾਬ ਅਤੇ ਵਿਦੇਸ਼ ਵੱਸਦੇ ਹਜ਼ਾਰਾਂ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਦੀ ਖਬਰ ਆਈ ਹੈ। ਇਸ ਸੰਬੰਧੀ ਪ੍ਰੈਸ ਨੂੰ ਜਾਰੀ ਇੱਕ ਵਿਸ਼ੇਸ਼ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਏਅਰ ਇੰਡੀਆ (Air India) ਨੇ ਅੰਮ੍ਰਿਤਸਰ-ਨਾਂਦੇੜ (Amritsar-Nanded) ਸਿੱਧੀਆਂ ਉਡਾਣਾਂ ਨੂੰ 30 ਅਕਤੂਬਰ ਤੋਂ ਮੁਅੱਤਲ ਕਰਨ ਦੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਹੁਣ 24 ਨਵੰਬਰ, 2021 ਤੋਂ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕਰ ਰਹੀ ਹੈ।

ਏਅਰ ਇੰਡੀਆ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ (Air India website) ‘ਤੇ ਉਪਲਬਧ ਸਮਾਂ ਸੂਚੀ ਅਨੁਸਾਰ, ਇਹ ਉਡਾਣ ਹੁਣ ਅੰਮ੍ਰਿਤਸਰ ਤੋਂ ਹਰ ਬੁੱਧਵਾਰ ਸਵੇਰੇ 10:45 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 1 ਵਜੇ ਨਾਂਦੇੜ ਪਹੁੰਚੇਗੀ। ਇਸੇ ਤਰ੍ਹਾਂ ਨਾਂਦੇੜ ਤੋਂ ਪਹਿਲੀ ਉਡਾਣ 27 ਨਵੰਬਰ ਤੋਂ ਸ਼ੁਰੂ ਹੋਵੇਗੀ ‘ਤੇ ਹਰ ਸ਼ਨੀਵਾਰ ਸਵੇਰੇ 9:15 ਵਜੇ ਰਵਾਨਾ ਹੋ ਕੇ ਸਵੇਰੇ 11:30 ਵਜੇ ਅੰਮ੍ਰਿਤਸਰ ਉਤਰੇਗੀ। ਏਅਰ ਇੰਡੀਆਂ ਵੱਲੋਂ ਇਸ ਉਡਾਣ ਨਾਲ ਮੁੰਬਈ ਨੂੰ ਵੀ ਸਿੱਧਾ ਨਾਂਦੇੜ ਨਾਲ ਜੋੜ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਨਾਂਦੇੜ ਪਹੁੰਚ ਕੇ ਜਹਾਜ਼ ਫਿਰ ਮੁੰਬਈ ਲਈ ਰਵਾਨਾ ਹੋਵੇਗਾ ਅਤੇ ਇਸੇ ਤਰਾਂ ਸ਼ਨੀਵਾਰ ਨੂੰ ਮੁੰਬਈ ਤੋਂ ਨਾਂਦੇੜ ਪਹੁੰਚ ਕੇ ਫਿਰ ਅੰਮ੍ਰਿਤਸਰ ਲਈ ਉਡਾਣ ਭਰੇਗਾ।

ਗੁਮਟਾਲਾ ਨੇ ਕਿਹਾ ਕਿ, ਏਅਰ ਇੰਡੀਆ ਨੇ ਅਕਤੂਬਰ ਮਹੀਨੇ ਵਿੱਚ, 2021-22 ਲਈ ਆਪਣੇ ਸਰਦ ਰੁੱਤ ਦੀ ਸਮਾਂਸੂਚੀ ਵਿਚੋਂ ਇਸ ਸਿੱਧੀ ਉਡਾਣ ਦੀ ਬੁਕਿੰਗ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਦੇ ਬੰਦ ਹੋਣ ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂਆ ਦੇ ਵਿਚ ਰੋਸ ਦੀ ਲਹਿਰ ਫੈਲ ਗਈ ਸੀ।

ਅੰਮ੍ਰਿਤਸਰ-ਨਾਂਦੇੜ ਦੇ ਵਿਚਕਾਰ ਸਿੱਧੀ ਉਡਾਣ 3 ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦੇਸ਼ ਤੋਂ ਪੰਜਾਬ ਆਓਣ ਵਾਲੇ ਪ੍ਰਵਾਸੀ ਪੰਜਾਬੀ ਅਤੇ ਪੰਜਾਬ ਦੇ ਨਾਲ ਨਾਲ ਦੂਜੇ ਗੁਆਂਢੀ ਰਾਜਾਂ ਦੇ ਯਾਤਰੀ ਵੀ ਦਰਸ਼ਨ ਕਰਨ ਲਈ ਇਸ ਉਡਾਣ ਰਾਹੀਂ ਜਾਂਦੇ ਸਨ। ਇਹ ਸਿੱਧੀ ਉਡਾਣ ਬੜੇ ਲੰਮੇ ਸਮੇਂ ਤੋਂ ਪੰਜਾਬੀਆਂ ਦੁਆਰਾ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਕੇ ਸ਼ੁਰੂ ਕੀਤੀ ਗਈ ਸੀ। ਹੁਣ ਇਸ ਦੇ ਮੁੜ ਸ਼ੁਰੂ ਹੋਣ ਨਾਲ ਯਾਤਰੀ ਮੂੜ ਹਜ਼ੂਰ ਸਾਹਿਬ ਦਰਸ਼ਨ ਕਰਨ ਲਈ ਸਿਰਫ 2 ਘੰਟੇ 15 ਮਿੰਟ ਵਿੱਚ ਪਹੁੰਚ ਸਕਣਗੇ।

ਗੁਮਟਾਲਾ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਇਸ ਉਡਾਣ ਨੂੰ ਮੁੜ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਚੰਗਾ ਹੁੰਗਾਰਾ ਮਿਲਣ ‘ਤੇ ਏਅਰ ਇੰਡੀਆ ਇਸ ਉਡਾਣ ਦੇ ਸੰਚਾਲਨ ਨੂੰ ਮੁੜ ਤਿੰਨ ਦਿਨ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਤੋਂ ਦਿੱਲੀ, ਮੁੰਬਈ ਅਤੇ ਸ਼੍ਰੀਨਗਰ ਲਈ ਗੋ ਫਸਟ ਏਅਰਲਾਈਨ ਵਲੌਂ ਰੋਜ਼ਾਨਾ ਛੇ ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ ਇੱਕ ਮੀਟਿੰਗ ਦੌਰਾਨ ਗੋ ਫਸਟ ਏਅਰਲਾਈਨ ਦੇ ਅਧਿਕਾਰੀਆਂ ਨੂੰ ਪਿਛਲੇ ਸਾਲਾਂ ਦੇ ਅੰਕੜਿਆਂ ਸਮੇਤ ਅੰਮ੍ਰਿਤਸਰ-ਨਾਂਦੇੜ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਬੇਨਤੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਬੀ.ਆਰ.ਟੀ.ਐਸ. ਮੈਟਰੋ ਬੱਸ ਸੇਵਾ ਤੁਰੰਤ ਬਹਾਲ ਕਰਨ ਅਤੇ ਹਵਾਈ ਅੱਡੇ ਨੂੰ ਪੰਜਾਬ ਦੇ ਹੋਰ ਸ਼ਹਿਰਾਂ ਦੀ ਬੱਸ ਸੇਵਾ ਨਾਲ ਜੋੜਨ ਦੀ ਵੀ ਅਪੀਲ ਕੀਤੀ ਹੈ।

ਹਰਿਆਣਾ ਪੁਲਿਸ ‘ਚ ਵੱਖ-ਵੱਖ ਆਈ.ਟੀ. ਅਹੁਦਿਆਂ ‘ਤੇ ਨਿਕਲੀ ਭਰਤੀ, ਇੰਝ ਕਰੋ ਅਪਲਾਈ

0

ਹਰਿਆਣਾ ਪੁਲਿਸ ‘ਚ ਨੌਕਰੀਆਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਹਰਿਆਣਾ ਪੁਲਿਸ ਨੇ ਵੱਖ-ਵੱਖ ਆਈ.ਟੀ. ਅਹੁਦਿਆਂ ਲਈ ਯੋਗ ਉਮੀਦਵਾਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਲਈ ਉਮੀਦਵਾਰ ਹਰਿਆਣਾ ਪੁਲਿਸ ਦੀ ਅਧਿਕਾਰਤ ਵੈੱਬਸਾਈਟ https://haryanapolice.gov.in/login  ‘ਤੇ ਜਾ ਕੇ ਨੋਟੀਫਿਕੇਸ਼ਨ ਡਾਊਨਲੋਡ ਕਰ ਸਕਦੇ ਹਨ ਅਤੇ ਪੂਰੀ ਜਾਣਕਾਰੀ ਲੈ ਸਕਦੇ ਹਨ। ਇਹ ਭਰਤੀ ਵੈੱਬ ਡਿਜ਼ਾਈਨਰ, ਨੈੱਟਵਰਕ ਇੰਜੀਨੀਅਰ, ਸੀਨੀਅਰ ਸਿਸਟਮ ਐਨਾਲਿਸਟ ਅਤੇ ਪ੍ਰੋਗਰਾਮਰ ਡਾਟਾ ਐਨਾਲਿਸਟ ਦੇ ਅਹੁਦਿਆਂ ‘ਤੇ ਕੀਤੀ ਜਾਣੀ ਹੈ। ਇਸ ਲਈ ਉਮੀਦਵਾਰਾਂ ਨੂੰ ਇੱਕ ਸਾਲ ਦੀ ਮਿਆਦ ਲਈ ਕੰਟਰੈਕਟ ‘ਤੇ ਰੱਖਿਆ ਜਾਵੇਗਾ। ਇਸ ਮਿਆਦ ਨੂੰ ਬਾਅਦ ਵਿਚ ਵਧਾਇਆ ਵੀ ਜਾ ਸਕਦਾ ਹੈ।

ਇਸ ਸੰਬੰਧੀ ਅਹੁਦਿਆਂ ਦਾ ਵੇਰਵਾ ਇਸ ਪ੍ਰਕਾਰ ਹੈ..

ਸੀਨੀਅਰ ਸਿਸਟਮ ਐਨਾਲਿਸਟ: 13 ਅਹੁਦੇ
ਪ੍ਰੋਗਰਾਮਰ ਡਾਟਾ ਐਨਾਲਿਸਟ: 8 ਅਹੁਦੇ
ਨੈੱਟਵਰਕ ਇੰਜੀਨੀਅਰ: 16 ਅਹੁਦੇ
ਵੈੱਬ ਡਿਜ਼ਾਈਨਰ: 8 ਅਹੁਦੇ
ਕੁੱਲ : 45 ਅਹੁਦੇ

ਇਸ ਲਈ ਚੋਣ ਪ੍ਰਕਿਰਿਆ

ਇਸ ਲਈ ਉਮੀਦਵਾਰਾਂ ਦੀ ਚੋਣ ਵਾਕ-ਇਨ ਇੰਟਰਵਿਊ ਵਿਚ ਪ੍ਰਦਰਸ਼ਨ ਦੇ ਆਧਾਰ ‘ਤੇ ਕੀਤੀ ਜਾਵੇਗੀ। ਇੰਟਰਵਿਊ ਸਟੇਟ ਕ੍ਰਾਈਮ ਬ੍ਰਾਂਚ, ਹਰਿਆਣਾ ਹੈੱਡਕੁਆਰਟਰ, ਮੋਗੀਨੰਦ, ਪੰਚਕੂਲਾ ਵਿਖੇ ਕੀਤੀ ਜਾਵੇਗੀ। ਇੰਟਰਵਿਊ ਵਿਚ ਹਾਜ਼ਰ ਹੋਣ ਲਈ ਉਮੀਦਵਾਰਾਂ ਨੂੰ ਡੀਏ ਜਾਂ ਯਾਤਰਾ ਭੱਤਾ ਵੀ ਦਿੱਤਾ ਜਾਵੇਗਾ। ਚੁਣੇ ਗਏ ਉਮੀਦਵਾਰਾਂ ਨੂੰ ਸਾਈਬਰ ਫੋਰੈਂਸਿਕ ਲੈਬਾਰਟਰੀ ਪੰਚਕੂਲਾ, ਜਾਂ ਸਾਈਬਰ ਪੁਲਸ ਸਟੇਸ਼ਨ ਪੰਚਕੂਲਾ ਵਿਖੇ ਤਾਇਨਾਤ ਕੀਤਾ ਜਾਵੇਗਾ। ਉਮੀਦਵਾਰਾਂ ਨੂੰ ਹਰਿਆਣਾ ਦੇ ਅੰਦਰ ਕਿਸੇ ਹੋਰ ਥਾਂ ‘ਤੇ ਵੀ ਤਾਇਨਾਤ ਕੀਤਾ ਜਾ ਸਕਦਾ ਹੈ।

ਉਮਰ ਹੱਦ

ਇਸ ‘ਚ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਵੱਧ ਅਤੇ 42 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਗੂਗਲ ਫਾਰਮ ਰਾਹੀਂ ਅਪਲਾਈ ਕਰ ਸਕਣਗੇ, ਜਿਸ ਦਾ ਲਿੰਕ ਅਧਿਕਾਰਤ ਵੈੱਬਸਾਈਟ ‘ਤੇ ਉਪਲੱਬਧ ਹੈ। ਇਸ ਤੋਂ ਇਲਾਵਾ, ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਵਿਚ ਉਪਲਬਧ ਥ੍ਰ ਕੋਡ ਨੂੰ ਸਕੈਨ ਕਰਕੇ ਅਰਜ਼ੀ ਫਾਰਮ ਭਰ ਸਕਦੇ ਹਨ। ਉਮੀਦਵਾਰਾਂ ਨੂੰ ਉਨ੍ਹਾਂ ਦੇ ਅਰਜ਼ੀ ਫਾਰਮ ਦੇ ਆਧਾਰ ‘ਤੇ ਵਾਕ-ਇਨ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਜਾਵੇਗਾ। ਇੰਟਰਵਿਊ ਦੌਰਾਨ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਮਾਸਕ ਪਹਿਨਣ ਅਤੇ ਹੋਰ ਉਪਾਵਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

SC ਦਾ ਵੱਡਾ ਫੈਸਲਾ, ਕਿਹਾ- Skin to Skin Contact ਤੋਂ ਬਿਨ੍ਹਾਂ ਵੀ ਲਾਗੂ ਹੈ POCSO ਐਕਟ

0

ਨਵੀਂ ਦਿੱਲੀ: ਸਕਿਨ ਤੋਂ ਸਕਿਨ ਦੇ ਮਾਮਲੇ ਵਿੱਚ, ਸੁਪਰੀਮ ਕੋਰਟ ਨੇ ਅੱਜ ਬੰਬੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਸਕਿਨ ਤੋਂ ਸਕਿਨ ਦੇ ਸੰਪਰਕ ਤੋਂ ਬਿਨ੍ਹਾਂ ਨਾਬਾਲਗ ਦੇ ਗੁਪਤ ਅੰਗਾਂ ਨੂੰ ਦੇਖਣਾ ਪੋਕਸੋ ਐਕਟ ਦੇ ਤਹਿਤ ਨਹੀਂ ਆਉਂਦਾ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਪੋਸਕੋ ‘ਚ ਸਕਿਨ ਤੋਂ ਸਕਿਨ ਦੀ ਵਿਆਖਿਆ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਸਪੱਸ਼ਟ ਕੀਤਾ ਕਿ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੋਕਸੋ ਐਕਟ ਸਕਿਨ ਤੋਂ ਸਕਿਨ ਦੇ ਸੰਪਰਕ ਤੋਂ ਬਿਨ੍ਹਾਂ ਵੀ ਲਾਗੂ ਹੁੰਦਾ ਹੈ।

ਸੁਪਰੀਮ ਕੋਰਟ ਨੇ ਫੈਸਲਾ ਸਪੱਸ਼ਟ ਕਰ ਦਿੱਤਾ ਹੈ
ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਕਿਨ ਤੋਂ ਸਕਿਨ ਭਾਵੇਂ ਨਾ ਹੋਵੇ, ਪਰ ਇਹ ਨਿੰਦਣਯੋਗ ਹੈ। ਸੁਪਰੀਮ ਕੋਰਟ ਨੇ ਇਹ ਨਹੀਂ ਕਿਹਾ ਕਿ ਅਸੀਂ ਹਾਈ ਕੋਰਟ ਦੇ ਫੈਸਲੇ ਨੂੰ ਗਲਤ ਮੰਨਦੇ ਹਾਂ। ਦੱਸ ਦਈਏ ਕਿ ਬੰਬੇ ਹਾਈ ਕੋਰਟ ਨੇ ਇਕ ਦੋਸ਼ੀ ਨੂੰ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਜੇਕਰ ਦੋਸ਼ੀ ਅਤੇ ਪੀੜਤ ਵਿਚਕਾਰ ‘ਸਕਿਨ-ਟੂ-ਸਕਿਨ’ ਯਾਨੀ ਚਮੜੀ ਤੋਂ ਚਮੜੀ ਦਾ ਸੰਪਰਕ ਨਹੀਂ ਹੈ, ਤਾਂ POCSO ਐਕਟ ਦੇ ਤਹਿਤ ਜਿਨਸੀ ਸ਼ੋਸ਼ਣ ਦਾ ਕੋਈ ਅਪਰਾਧ ਨਹੀਂ ਹੈ।ਨਾਲ ਹੀ ਇਸ ‘ਤੇ ਅੱਜ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਮਾਮਲੇ ਦੇ ਦੋਸ਼ੀ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਪਣੇ ਫੈਸਲੇ ਵਿੱਚ ਪੋਕਸੋ ਐਕਟ ਨੂੰ ਪਰਿਭਾਸ਼ਿਤ ਕਰਦੇ ਹੋਏ ਕਿਹਾ ਕਿ ਜਿਨਸੀ ਇਰਾਦੇ ਨਾਲ ਕੱਪੜਿਆਂ ਨਾਲ ਛੂਹਣਾ ਵੀ ਪੋਕਸੋ ਐਕਟ ਦੇ ਤਹਿਤ ਆਉਂਦਾ ਹੈ।

ਦੱਸ ਦਈਏ ਕਿ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਮਾਮਲੇ ‘ਚ ਬੰਬੇ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਅਪੀਲ ਕੀਤੀ ਸੀ। ਅਟਾਰਨੀ ਜਨਰਲ ਨੇ ਸੁਣਵਾਈ ਦੌਰਾਨ ਕਿਹਾ ਸੀ ਕਿ ਅਦਾਲਤ ਦੇ ਇਸ ਫੈਸਲੇ ਨਾਲ ਅਪਰਾਧੀਆਂ ਨੂੰ ਖੁੱਲ੍ਹਾ ਹੱਥ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਣਾ ਬਹੁਤ ਮੁਸ਼ਕਲ ਹੋਵੇਗਾ।

ਵਧਦੇ ਪ੍ਰਦੂਸ਼ਣ ਕਾਰਨ ਹਰਿਆਣਾ ‘ਚ ਲਾਗੂ ਹੋ ਸਕਦਾ ਹੈ Odd Even ਫਾਰਮੂਲਾ : CM Khattar

0

ਦਿੱਲੀ ਦੇ ਨਾਲ-ਨਾਲ ਹਰਿਆਣਾ ’ਚ ਵੀ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ। ਵੱਧਦੇ ਪ੍ਰਦੂਸ਼ਣ ਕਾਰਨ ਹੁਣ ਹਰਿਆਣਾ ’ਚ ਵੀ ਗੱਡੀਆਂ ਲਈ ਓਡ-ਈਵਨ ਫਾਰਮੂਲਾ ਲਾਗੂ ਹੋ ਸਕਦਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਸਰਕਾਰ ਇਸ ਬਾਰੇ ਵਿਚਾਰ ਕਰ ਰਹੀ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਘੱਟ ਕਰਨ ਦੇ ਬਦਲ ਤਲਾਸ਼ਣ ਲਈ ਇੰਜੀਨੀਅਰਾਂ, ਗੁਰੂਗ੍ਰਾਮ ਨਗਰ ਨਿਗਮ ਕਮਿਸ਼ਨਰ, ਡੀ. ਸੀ. ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਅਸੀਂ ਕਈ ਸਾਲਾਂ ਤੋਂ ਝੱਲ ਰਹੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਨੂੰ ਠੀਕ ਕਰਨ ਲਈ ਬੂਟੇ ਵੀ ਲਾਏ ਹਨ। ਫਿਰ ਵੀ ਸੁਪਰੀਮ ਕੋਰਟ ਨੇ ਜੋ ਨਿਰਦੇਸ਼ ਦਿੱਤੇ ਸਨ।ਉਹ ਲਾਗੂ ਕੀਤੇ ਜਾ ਰਹੇ ਹਨ। ਸਕੂਲ-ਕਾਲਜ ਅਤੇ ਉਦਯੋਗ ਕੁੱਝ ਦਿਨ ਲਈ ਬੰਦ ਕਰ ਦਿੱਤੇ ਗਏ ਹਨ। ਥਰਮਲ ਪਲਾਂਟ ਵੀ ਬੰਦ ਕਰ ਦਿੱਤੇ ਗਏ ਹਨ। ਅਸੀਂ ਵਿਚਾਰ ਕਰ ਰਹੇ ਹਾਂ ਕਿ ਓਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇ। ਫਿਲਹਾਲ ਅਜੇ ਇੱਕ ਕਮੇਟੀ ਬਣਾਈ ਹੈ, ਜੋ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੰਮ ਕਰ ਰਹੀ ਹੈ। ਨਿਸ਼ਚਿਤ ਰੂਪ ਨਾਲ ਪ੍ਰਦੂਸ਼ਣ ਖ਼ਤਮ ਹੋਵੇ, ਇਹ ਲੜਾਈ ਅਸੀਂ ਲੜਨੀ ਹੈ।

ਪ੍ਰਦੂਸ਼ਣ ਨੂੰ ਦੇਖਦੇੇ ਹੋਏ ਹਰਿਆਣਾ ਦੇ ਚਾਰ ਜ਼ਿਿਲ੍ਹਆਂ- ਗੁਰੂਗ੍ਰਾਮ, ਫਰੀਦਾਬਾਦ, ਝੱਜਰ ਅਤੇ ਸੋਨੀਪਤ ਵਿਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ। ਪਹਿਲਾਂ ਤਾਂ ਸਰਕਾਰ ਨੇ 17 ਨਵੰਬਰ ਤੱਕ ਸਕੂਲ ਬੰਦ ਕਰਨ ਦੀ ਗੱਲ ਕਹੀ ਸੀ ਪਰ ਹਾਲਾਤ ਨੂੰ ਵੇਖਦੇ ਹੋਏ ਇਸ ਨੂੰ 1 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ।