Home Blog Page 2271

ਪੰਜਾਬ ਮਹਿਲਾ ਕਾਂਗਰਸ ਨੂੰ ਮਿਲੀ ਨਵੀਂ ਪ੍ਰਧਾਨ, ਜਾਣੋ ਕਿਸ ਨੂੰ ਦਿੱਤੀ ਕਾਂਗਰਸ ਨੇ ਕਮਾਂਡ

0

ਬੀਤੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਪੂਰੀ ਇਮਾਨਦਾਰੀ ਨਾਲ ਸੇਵਾ ਕਰ ਰਹੇ ਬਲਵੀਰ ਰਾਣੀ ਸੋਢੀ, ਜੋ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਸਨ। ਹਾਈ ਕਮਾਂਡ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਹੈ। ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਪਾਰਟੀ ਦੀ ਸੱਚੀ ਸਿਪਾਹੀ ਵਜੋਂ ਸੇਵਾ ਕਰਦੇ ਰਹੇ ਹਨ ਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਪਾਰਟੀ ਸੁਪਰੀਮੋ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ, ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਭਾਰਤ ਸਾਂਝੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ: PM Modi

0

ਪੀਐੱਮ ਮੋਦੀ ਅੱਜ ‘ਸਿਡਨੀ ਭਾਸ਼ਣ’ ਦੌਰਾਨ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੀ ਵਿਆਪਕ ਰਣਨੀਤਕ ਭਾਈਵਾਲੀ ਲਈ ਵੀ ਸਨਮਾਨ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਪੀਐਮ ਮੋਦੀ ਦੇ ਸਿਡਨੀ ਭਾਸ਼ਣ ਨੂੰ ਸੰਬੋਧਿਤ ਕਰਨ ਨੂੰ ਸਨਮਾਨ ਦੱਸਿਆ ਹੈ। ਪ੍ਰਧਾਨ ਮੰਤਰੀ ‘ਭਾਰਤ ਵਿੱਚ ਤਕਨਾਲੋਜੀ ਵਿਕਾਸ ਅਤੇ ਕ੍ਰਾਂਤੀ’ ਵਿਸ਼ੇ ‘ਤੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਹਨ।

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ, ‘ਭਾਰਤ ਵਿੱਚ 5 ਮਹੱਤਵਪੂਰਨ ਬਦਲਾਅ ਹੋ ਰਹੇ ਹਨ। ਅਸੀਂ ਸਭ ਤੋਂ ਵਿਆਪਕ ਜਨਤਕ ਸੂਚਨਾ ਬੁਨਿਆਦੀ ਢਾਂਚਾ ਬਣਾ ਰਹੇ ਹਾਂ… ਅਸੀਂ 60 ਹਜ਼ਾਰ ਪਿੰਡਾਂ ਨੂੰ ਜੋੜਨ ਦੇ ਰਾਹ ‘ਤੇ ਹਾਂ।’ ਉਨ੍ਹਾਂ ਕਿਹਾ, ‘ਅਸੀਂ ਕੋਵਿਨ ਅਤੇ ਅਰੋਗਿਆ ਸੇਤੂ ਦੀ ਵਰਤੋਂ ਕਰਕੇ ਤਕਨੀਕ ਦੀ ਵਰਤੋਂ ਨਾਲ ਭਾਰਤ ਵਿੱਚ ਵੈਕਸੀਨ ਦੇ 110 ਕਰੋੜ ਡੋਜ਼ ਪਹੁੰਚਾਏ ਹਨ।’

ਪੀਐੱਮ ਨੇ ਕਿਹਾ, ”ਲੋਕਤੰਤਰ ਅਤੇ ਡਿਜੀਟਲ ਅਗਵਾਈ ਵਜੋਂ, ਭਾਰਤ ਸਾਂਝੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਭਾਰਤ ਦੀ ਡਿਜੀਟਲ ਕ੍ਰਾਂਤੀ ਦੀਆਂ ਜੜ੍ਹਾਂ ਸਾਡੇ ਲੋਕਤੰਤਰ, ਸਾਡੀ ਜਨਸੰਖਿਆ ਅਤੇ ਸਾਡੀ ਆਰਥਿਕਤਾ ਦੇ ਪੈਮਾਨੇ ਨਾਲ ਜੁੜੀ ਹੋਈ ਹੈ। ਇਸ ਨੂੰ ਸਾਡੇ ਨੌਜਵਾਨਾਂ ਦੀ ਨਵੀਨਤਾ ਅਤੇ ਉੱਦਮ ਨੇ ਤਾਕਤ ਦਿੱਤੀ ਹੈ।”

ਪੀਐੱਮ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਉਦਘਾਟਨੀ ਭਾਸ਼ਣ ਦਿੱਤਾ। ‘ਸਿਡਨੀ ਭਾਸ਼ਣ’ ਰਾਜਨੇਤਾਵਾਂ, ਉਦਯੋਗ ਦੇ ਨੇਤਾਵਾਂ ਅਤੇ ਸਰਕਾਰ ਦੇ ਮੁਖੀਆਂ ਨੂੰ ਵਿਆਪਕ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਕਰਨ, ਨਵੇਂ ਵਿਚਾਰ ਪੈਦਾ ਕਰਨ ਅਤੇ ਉੱਭਰਦੀਆਂ ਅਤੇ ਨਾਜ਼ੁਕ ਤਕਨਾਲੋਜੀਆਂ ਦੁਆਰਾ ਦਰਪੇਸ਼ ਮੌਕਿਆਂ ਅਤੇ ਚੁਣੌਤੀਆਂ ਦੀ ਸਾਂਝੀ ਸਮਝ ਵਿਕਸਿਤ ਕਰਨ ਲਈ ਕੰਮ ਕਰਨ ਲਈ ਇਕੱਠੇ ਕਰੇਗਾ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੌਰੀਸਨ ਅਤੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਵੀ ‘ਸਿਡਨੀ ਭਾਸ਼ਣ’ ਵਿੱਚ ਮੁੱਖ ਭਾਸ਼ਣ ਦੇਣਗੇ।

Breaking: ਪੰਜਾਬ ਸਰਕਾਰ ਵੱਲੋਂ 6 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ IAS ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸ਼ਾਮ 6 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ:-

ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

0

ਸੁਖਪਾਲ ਖਹਿਰ ਨੇ ਕੁੱਝ ਦਿਨ ਪਹਿਲਾਂ ਹੋਈ ਆਪਣੀ ਗ੍ਰਿਫਤਾਰੀ ਨੂੰ ਗੈਰਕਾਨੂੰਨੀ ਦੱਸਿਆ ਹੈ। ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖ਼ਲ ਹੋਈ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ।

ਸੁਖਪਾਲ ਖਹਿਰਾ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਖਹਿਰਾ ਵੱਲੋਂ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ।

ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ ‘ਤੇ ਬੈਠ ਗਏ ਸਨ। ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਪੇਸ਼ੀ ‘ਤੇ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਨੇ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਖਿਲਾਫ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ‘ਚ ਉਹ ਉਨ੍ਹਾਂ ਦਾ ਪਰਦਾਫਾਸ਼ ਕਰਨਗੇ।

ਲਖਨਊ ਦੀ ਅਦਾਲਤ ਨੇ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

0

ਲਖਨਊ ਦੀ ਇੱਕ ਅਦਾਲਤ ਨੇ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸਪਨਾ ਚੌਧਰੀ ‘ਤੇ ਇੱਕ ਸ਼ੋਅ ਨੂੰ ਰੱਦ ਕਰਨ ਅਤੇ ਦਰਸ਼ਕਾਂ ਨੂੰ ਪੈਸੇ ਵਾਪਸ ਨਾ ਕਰਨ ਦਾ ਦੋਸ਼ ਹੈ। ਇਸ ਲਈ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼ਾਂਤਨੂ ਤਿਆਗੀ ਨੇ ਹਰਿਆਣਵੀ ਡਾਂਸਰ ਤੇ ਗਾਇਕਾ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।ਇਸਦੇ ਨਾਲ ਹੀ ਪੁਲਿਸ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਕਾਰਵਾਈ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।

ਸ਼ਿਕਾਇਤ ਖਾਰਜ ਕਰਨ ਦੀ ਅਰਜ਼ੀ

ਪੁਲਿਸ ਸਪਨਾ ਚੌਧਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ‘ਚ ਪੇਸ਼ ਕਰੇਗੀ, ਕਿਉਂਕਿ ਅਦਾਲਤ ਨੇ ਇਸ ਮਾਮਲੇ ‘ਚ ਸਪਨਾ ‘ਤੇ ਦੋਸ਼ ਤੈਅ ਕਰਨੇ ਹਨ, ਇਸ ਲਈ ਉਸ ਦਾ ਅਦਾਲਤ ‘ਚ ਹਾਜ਼ਰ ਹੋਣਾ ਬਹੁਤ ਜ਼ਰੂਰੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ‘ਚ ਐੱਫ.ਆਈ.ਆਰ ਤੋਂ ਬਾਅਦ ਸਪਨਾ ਨੇ ਸ਼ਿਕਾਇਤ ਖਾਰਜ ਕਰਨ ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਸੀ।

ਸਪਨਾ ਚੌਧਰੀ ਖਿਲਾਫ ਦਰਜ ਕੀਤਾ ਗਿਆ ਇਹ ਮਾਮਲਾ ਕਰੀਬ 4 ਸਾਲ ਪੁਰਾਣਾ ਹੈ। ਦਰਅਸਲ, ਸਪਨਾ ਚੌਧਰੀ ਖਿਲਾਫ 14 ਅਕਤੂਬਰ 2018 ਨੂੰ ਆਸ਼ਿਆਨਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਿੱਤੀ ਗਈ ਸੀ। ਦੋਸ਼ ਸੀ ਕਿ 13 ਅਕਤੂਬਰ ਨੂੰ ਲਖਨਊ ਦੇ ਸਮ੍ਰਿਤੀ ਉਪਵਨ ‘ਚ ਦੁਪਹਿਰ 3 ਵਜੇ ਤੋਂ ਰਾਤ 10 ਵਜੇ ਤੱਕ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ ਪਰ ਸਪਨਾ ਸ਼ੋਅ ‘ਚ ਨਹੀਂ ਪਹੁੰਚੀ।

ਇਸ ਮਾਮਲੇ ‘ਚ ਸਪਨਾ ਚੌਧਰੀ ਤੋਂ ਇਲਾਵਾ ਪ੍ਰੋਗਰਾਮ ਦੇ ਆਯੋਜਕ ਜੁਨੈਦ ਅਹਿਮਦ, ਨਵੀਨ ਸ਼ਰਮਾ, ਇਵਾਦ ਅਲੀ, ਅਮਿਤ ਪਾਂਡੇ ਅਤੇ ਰਤਨਾਕਰ ਉਪਾਧਿਆਏ ਹਨ। ਦੋਸ਼ ਹੈ ਕਿ ਦਰਸ਼ਕਾਂ ਨੇ 300-300 ਰੁਪਏ ਦੇ ਕੇ ਇਸ ਪ੍ਰੋਗਰਾਮ ਦੀਆਂ ਟਿਕਟਾਂ ਖਰੀਦੀਆਂ ਸਨ। ਸਪਨਾ ਚੌਧਰੀ ਦੇ ਇਸ ਸ਼ੋਅ ਨੂੰ ਦੇਖਣ ਲਈ ਹਜ਼ਾਰਾਂ ਲੋਕ ਮੌਜੂਦ ਸਨ ਪਰ ਜਦੋਂ ਸਪਨਾ ਚੌਧਰੀ 10 ਵਜੇ ਤੱਕ ਨਹੀਂ ਆਈ ਤਾਂ ਦਰਸ਼ਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ : ਹਰਪਾਲ ਸਿੰਘ ਚੀਮਾ

0

ਚੰਨੀ ਸਰਕਾਰ ਦੇ ਐਲਾਨਾਂ ਬਾਰੇ ‘ਆਪ’ ਵੱਲੋਂ ਪ੍ਰਗਟਾਏ ਖ਼ਦਸ਼ਿਆਂ ਦੀ ਪ੍ਰੋੜ੍ਹਤਾ ਕਰ ਰਹੇ ਹਨ ਨਵਜੋਤ ਸਿੱਧੂ

ਚੰਨੀ ਅਤੇ ਮਨਪ੍ਰੀਤ ਬਾਦਲ ਇਕੱਠੇ ਬੈਠ ਕੇ ਖੁੱਲ੍ਹੇ ਮੰਚ ‘ਤੇ ਦੱਸਣ, ਕੀ ਹਾਲਤ ਹੈ ਪੰਜਾਬ ਖ਼ਜ਼ਾਨੇ ਦਾ?

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਵੱਲੋਂ ਹਰ ਦਿਨ ਕੀਤੇ ਜਾਂਦੇ ਐਲਾਨਾਂ ਨੂੰ ਚੋਣਵੀਂ ਸਟੰਟ ਕਰਾਰ ਦਿੰਦਿਆਂ ਚੁਣੌਤੀ ਦਿੱਤੀ ਕਿ ਚੰਨੀ ਸਰਕਾਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਵਾਲਾਂ ਦੇ ਖੁੱਲ੍ਹੇ ਮੰਚ ‘ਤੇ ਜਵਾਬ ਦੇਵੇ, ਜੋ ਚੰਨੀ ਸਰਕਾਰ ਦੇ ਐਲਾਨਾਂ ਨੂੰ ਤਿੰਨ ਮਹੀਨਿਆਂ ਦੇ ਜ਼ੁਮਲੇ ਕਹਿ ਕੇ ਪ੍ਰਚਾਰ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਖ਼ਜ਼ਾਨਾ ਵੀ ਖ਼ਾਲੀ ਦੱਸ ਰਹੇ ਹਨ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਪੰਜਾਬ ਸਰਕਾਰ ਜਦੋਂ ਕੋਈ ਲੋਕ ਭਲਾਈ ਕੰਮਾਂ ਦਾ ਐਲਾਨ ਕਰਦੀ ਹੈ, ਤਾਂ ‘ਆਪ’ ਇਨ੍ਹਾਂ ਦਾ ਸਵਾਗਤ ਕਰਦੀ ਹੈ, ਪਰੰਤੂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਰਕਾਰ ਦੇ ਐਲਾਨਾਂ ਨੂੰ ਜ਼ੁਮਲੇ ਕਰਾਰ ਦੇ ਰਹੇ ਹਨ। ਇਸ ਲਈ ਹਰ ਨਾਗਰਿਕ ਨੂੰ ਖ਼ਦਸ਼ਾ ਪੈਦਾ ਹੋ ਜਾਂਦਾ ਹੈ ਕਿ ਇਹ ਚੰਨੀ ਸਰਕਾਰ ਦੇ ਕੰਮ ਹਨ ਜਾਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਐਲਾਨ।” ਉਨ੍ਹਾਂ ਕਿਹਾ ਕਿ ਅੱਜ ਵੀ ਸ਼ੱਕ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਸਿਰਫ਼ ਐਲਾਨ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਇਨ੍ਹਾਂ ਸਾਰੇ ਐਲਾਨਾਂ ਦੀ ਸਕਰਿਪਟ ‘ਪ੍ਰਸ਼ਾਂਤ ਕਿਸ਼ੋਰ’ ਦੇ ਸਟਾਈਲ ਵਿੱਚ ਲਿਖੀ ਗਈ ਹੈ, ਜਿਸ ਨੇ 2017 ਵਿੱਚ ਸੰਪੂਰਨ ਕਰਜ਼ਾ ਮੁਆਫ਼ ਕਰਨ, ਨਸ਼ੇ ਦਾ ਲੱਕ ਤੋੜਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁਕਾਈ ਸੀ, ਪਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਹੀ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਸੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਹੜੇ ਮੁੱਦੇ ਪਿਛਲੇ ਪੌਣੇ ਪੰਜਾਂ ਸਾਲਾਂ ਦੌਰਾਨ ਚੁੱਕਦੀ ਰਹੀ ਹੈ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਗੱਲਾਂ ਦੀ ਹੀ ਪ੍ਰੋੜ੍ਹਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਪਹਿਲਾਂ ਸਾਢੇ 4 ਸਾਲ ਕੈਪਟਨ ਦੀ ਸਰਕਾਰ ਅਤੇ ਹੁਣ ਆਖ਼ਰੀ ਢਾਈ ਮਹੀਨਿਆਂ ਵਿੱਚ ਚੰਨੀ ਦੀ ਸਰਕਾਰ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਦੇ ਨਾਲ-ਨਾਲ ਜੁਮਲੇਬਾਜੀ ਕਰਕੇ ਵੋਟ ਬੈਂਕ ਦੀ ਰਾਜਨੀਤੀ ਕਰ ਰਹੀ ਹੈ। ਕਾਂਗਰਸ ਸਰਕਾਰ ਵਿੱਚ ਸਭ ਤੋਂ ਵੱਡਾ ਦੋਗਲਾ ਰੋਲ ਮਨਪ੍ਰੀਤ ਬਾਦਲ ਨਿਭਾ ਰਹੇ ਹਨ, ਜੋ ਪਹਿਲਾਂ ਕੈਪਟਨ ਦੇ ਵਿੱਤ ਮੰਤਰੀ ਸੀ ਅਤੇ ਹੁਣ ਚਰਨਜੀਤ ਸਿੰਘ ਚੰਨੀ ਦੇ ਵਿੱਤ ਮੰਤਰੀ ਹੈ, ਸਗੋਂ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਵੀ ਵਿੱਤ ਮੰਤਰੀ ਹੁੰਦਾ ਸੀ।

ਚੀਮਾ ਨੇ ਕਿਹਾ, ”ਮਨਪ੍ਰੀਤ ਬਾਦਲ ਕਰੀਬ 13 ਸਾਲਾਂ ਤੋਂ ਪੰਜਾਬ ਦੇ ਵਿੱਤ ਮੰਤਰੀ ਬਣਦੇ ਆ ਰਹੇ ਹਨ, ਪਰੰਤੂ ਅਫ਼ਸੋਸ ਮਨਪ੍ਰੀਤ ਬਾਦਲ ਦੇ ਮੂੰਹੋਂ ਇੱਕ ਵਾਰ ਵੀ ਇਹ ਨਹੀਂ ਨਿਕਲਿਆ ਕਿ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਕੱਠੇ ਬੈਠ ਕੇ ਖੁੱਲ੍ਹੇ ਮੰਚ ‘ਤੇ ਦੱਸਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਅਸਲ ਹਾਲਤ ਕੀ ਹੈ? ਕਿਉਂਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਪਾ ਰਹੇ ਹਨ, ਦੂਜੇ ਪਾਸੇ ਮੁੱਖ ਮੰਤਰੀ ਚੰਨੀ ਰੋਜ਼ ਨਵੇਂ-ਨਵੇਂ ਚੋਣਾਵੀ ਐਲਾਨ ਕਰ ਰਹੇ ਹਨ।

‘ਆਪ’ ਆਗੂ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਐਲਾਨ ਨਾ ਕਰਨ, ਸਗੋਂ ਅਮਲ ਕਰਨ, ਕਿਉਂਕਿ ਹੁਣ ਸਮਾਂ ਹੈ, ਕਾਂਗਰਸ ਸਰਕਾਰ ਆਪਣੇ ਮੈਨੀਫੈਸਟੋ ਦੇ ਵਾਅਦੇ ਪੂਰਾ ਕਰੇ। ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਸੰਬੋਧਨ ਹੁੰਦਿਆਂ ਮੰਗ ਕੀਤੀ, ”ਸਾਡੀ ਗੱਲ ਛੱਡੋ ਅਸੀਂ ਵਿਰੋਧੀ ਧਿਰ ਵਿੱਚ ਹਾਂ। ਸਾਡੀ ਜ਼ਿੰਮੇਵਾਰੀ ਪੰਜਾਬ ਦੇ ਭਖਵੇਂ ਮੁੱਦਿਆਂ ਚੁੱਕਣਾ ਹੈ। ਮੁੱਖ ਮੰਤਰੀ ਜੀ ਘੱਟੋ-ਘੱਟ ਆਪਣੇ ਪ੍ਰਧਾਨ (ਨਵਜੋਤ ਸਿੱਧੂ) ਦੇ ਸਵਾਲਾਂ ਦੇ ਹੀ ਜਵਾਬ ਦੇ ਦਿਓ, ਜੋ ‘ਆਪ’ ਵੱਲੋਂ ਪ੍ਰਗਟ ਕੀਤੇ ਖ਼ਦਸ਼ਿਆਂ ਦੀ ਪ੍ਰੋੜ੍ਹਤਾ ਕਰ ਰਹੇ ਹਨ।”

ICC ਨੇ ਜਾਰੀ ਕੀਤੀ T-20 ਰੈਂਕਿੰਗ ਸੂਚੀ

0

ਭਾਰਤ ਦੇ ਕ੍ਰਿਕਟ ਖਿਡਾਰੀ ਕੇ.ਐਲ. ਰਾਹੁਲ ਆਈਸੀਸੀ ਵੱਲੋਂ ਜਾਰੀ ਤਾਜ਼ਾ ਟੀ-20 ਰੈਂਕਿੰਗ ‘ਚ ਬੱਲੇਬਾਜ਼ਾਂ ਦੀ ਸੂਚੀ ਵਿੱਚ 6ਵੇਂ ਸਥਾਨ ‘ਤੇ ਖਿਸਕ ਗਿਆ ਹੈ।ਇਸ ਦੇ ਨਾਲ ਹੀ ਵਿਰਾਟ ਕੋਹਲੀ ਪਹਿਲਾਂ ਵਾਂਗ ਹੀ ਅੱਠਵੇਂ ਸਥਾਨ ‘ਤੇ ਬਰਕਰਾਰ ਹੈ। ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੇ ਆਖਰੀ ਤਿੰਨ ਮੈਚਾਂ ਵਿੱਚ ਅਰਧ ਸੈਂਕੜਾ ਲਗਾਉਣ ਵਾਲੇ ਰਾਹੁਲ ਦੇ 727 ਅੰਕ ਹਨ ਅਤੇ ਉਹ ਇੱਕ ਅੰਕ ਹੇਠਾਂ ਖਿਸਕ ਗਿਆ ਹੈ।

ਭਾਰਤੀ ਟੀ-20 ਕ੍ਰਿਕਟ ਟੀਮ ਦੇ ਉਪ-ਕਪਤਾਨ ਨਿਯੁਕਤ ਕੀਤੇ ਗਏ ਰਾਹੁਲ ਨੇ ਅਫਗਾਨਿਸਤਾਨ, ਸਕਾਟਲੈਂਡ ਅਤੇ ਨਾਮੀਬੀਆ ਵਿਰੁੱਧ ਕ੍ਰਮਵਾਰ 69, 50 ਅਤੇ 54 ਦੌੜਾਂ ਬਣਾਈਆਂ ਸਨ। ਭਾਰਤ ਟੂਰਨਾਮੈਂਟ ਦੇ ਸੁਪਰ-12 ਪੜਾਅ ਤੋਂ ਹੀ ਬਾਹਰ ਹੋ ਗਿਆ ਸੀ। ਰੋਹਿਤ 15ਵੇਂ ਤੋਂ 16ਵੇਂ ਸਥਾਨ ‘ਤੇ ਖਿਸਕ ਗਏ ਹਨ।

ਇਸ ਟੂਰਨਾਮੈਂਟ ਤੋਂ ਬਾਅਦ ਟੀ-20 ਕਪਤਾਨੀ ਛੱਡਣ ਵਾਲੇ ਕੋਹਲੀ 698 ਅੰਕਾਂ ਨਾਲ ਅੱਠਵੇਂ ਸਥਾਨ ‘ਤੇ ਬਰਕਰਾਰ ਹਨ। ਟੀ-20 ਰੈਂਕਿੰਗ ‘ਚ ਭਾਰਤ ਤੋਂ ਸਿਰਫ ਰਾਹੁਲ ਅਤੇ ਕੋਹਲੀ ਹੀ ਟਾਪ 10 ‘ਚ ਹਨ। ਹੋਰਨਾਂ ਖਿਡਾਰੀਆਂ ਵਿੱਚ ਆਸਟ੍ਰੇਲੀਆ ਦੇ ਮਿਸ਼ੇਲ ਮਾਰਸ਼ ਅਤੇ ਡੇਵਿਡ ਵਾਰਨਰ ਨੇ ਵੀ ਆਪਣੀ ਟੀਮ ਦੇ ਪਹਿਲੇ ਟੀ-20 ਵਿਸ਼ਵ ਕੱਪ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਰੈਂਕਿੰਗ ਵਿੱਚ ਕਾਫੀ ਸੁਧਾਰ ਕੀਤਾ ਹੈ। ਨਿਊਜ਼ੀਲੈਂਡ ਖਿਲਾਫ ਫਾਈਨਲ ‘ਚ ਅਜੇਤੂ 77 ਦੌੜਾਂ ਦੀ ਪਾਰੀ ਖੇਡਣ ਵਾਲੇ ਮਾਰਸ਼ 6 ਸਥਾਨ ਦੇ ਫਾਇਦੇ ਨਾਲ ਸਾਂਝੇ ਤੌਰ ‘ਤੇ 13ਵੇਂ ਸਥਾਨ ‘ਤੇ ਪਹੁੰਚ ਗਏ ਹਨ, ਜਦਕਿ ਵਾਰਨਰ, ਜਿਸ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ ਸੀ

ਫਾਈਨਲ ‘ਚ 85 ਦੌੜਾਂ ਬਣਾਉਣ ਵਾਲੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਸੱਤ ਸਥਾਨ ਦੇ ਫਾਇਦੇ ਨਾਲ 32ਵੇਂ, ਜਦਕਿ ਡੇਵੋਨ ਕੋਨਵੇ ਤਿੰਨ ਸਥਾਨ ਚੜ੍ਹ ਕੇ ਚੌਥੇ ਸਥਾਨ ‘ਤੇ ਪਹੁੰਚ ਗਏ ਹਨ। ਗੇਂਦਬਾਜ਼ਾਂ ‘ਚ ਆਸਟ੍ਰੇਲੀਆਈ ਲੈੱਗ ਸਪਿਨਰ ਐਡਮ ਜ਼ਾਂਪਾ ਦੋ ਸਥਾਨ ਦੇ ਫਾਇਦੇ ਨਾਲ ਤੀਜੇ, ਜਦੋਂ ਕਿ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਦੋ ਸਥਾਨ ਦੇ ਫਾਇਦੇ ਨਾਲ ਛੇਵੇਂ ਸਥਾਨ ‘ਤੇ ਪਹੁੰਚ ਗਿਆ ਹੈ।

ਸ਼੍ਰੀਲੰਕਾ ਦੇ ਲੈੱਗ ਸਪਿਨਰ ਵਾਨਿੰਦੂ ਹਸਾਰੰਗਾ ਚੋਟੀ ‘ਤੇ ਬਰਕਰਾਰ ਹਨ। ਟਾਪ-10 ਗੇਂਦਬਾਜ਼ਾਂ ਦੀ ਸੂਚੀ ਵਿੱਚ ਕੋਈ ਵੀ ਭਾਰਤੀ ਗੇਂਦਬਾਜ਼ ਨਹੀਂ ਹੈ। ਜਸਪ੍ਰੀਤ ਬੁਮਰਾਹ 15ਵੇਂ ਸਥਾਨ ‘ਤੇ ਕਾਬਜ਼ ਹਨ। ਇੰਗਲੈਂਡ ਦੇ ਆਲਰਾਊਂਡਰ ਲਿਆਮ ਲਿਿਵੰਗਸਟੋਨ ਹਰਫਨਮੌਲਾ ਖਿਡਾਰੀਆਂ ਦੀ ਸੂਚੀ ‘ਚ ਸੱਤ ਸਥਾਨ ਦੇ ਫਾਇਦੇ ਨਾਲ ਤੀਜੇ ਸਥਾਨ ‘ਤੇ ਪਹੁੰਚ ਗਏ ਹਨ।

ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਇੱਕ ਵਾਰ ਫਿਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦਾ ਸਿਖਾਇਆ ਸਬਕ

0

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਟਵੀਟ ਕਰਕੇ ਸੂਬਾ ਸਰਕਾਰ ਨੂੰ ਕਾਰਵਾਈ ਦਾ ਸਬਕ ਸਿਖਾਇਆ ਹੈ। ਉਨ੍ਹਾਂ ਸਰਕਾਰ ਨੂੰ ਨਸ਼ੇ ਅਤੇ ਅੱਤਵਾਦ ਫੈਲਾਉਣ ਵਾਲੇ ਵੱਡੇ ਮਗਰਮੱਛਾਂ ਖਿਲਾਫ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ। ਸਿੱਧੂ ਨੇ ਕਿਹਾ ਕਿ ਕਾਨੂੰਨ ਅਨੁਸਾਰ ਸਰਕਾਰ ਕੋਲ ਐਸਟੀਐਫ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਨ ਦੇ ਸਾਰੇ ਅਧਿਕਾਰ ਹਨ। ਇਸ ਲਈ ਇਸ ਨੂੰ ਤੁਰੰਤ ਜਨਤਕ ਕੀਤਾ ਜਾਵੇ ਅਤੇ ਇਸ ਦੇ ਆਧਾਰ ‘ਤੇ ਐਫਆਈਆਰ ਦਰਜ ਕਰਕੇ ਸਮਾਂਬੱਧ ਜਾਂਚ ਸ਼ੁਰੂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਰਕਾਰ ਨੂੰ ਨਸ਼ਿਆਂ ਬਾਰੇ ਐਸਟੀਐਫ ਦੀ ਰਿਪੋਰਟ ਦੀ ਕਾਪੀ ਮੁਹੱਈਆ ਕਰਵਾਈ ਹੈ, ਜਿਸ ਦੇ ਆਧਾਰ ’ਤੇ ਸਰਕਾਰ ਕਾਰਵਾਈ ਕਰਨ ਦੀ ਬਜਾਏ 2018 ਦੀ ਐਸਟੀਐਫ ਦੀ ਰਿਪੋਰਟ ਲੈ ਕੇ ਬੈਠੀ ਹੈ। ਇੱਥੋਂ ਤੱਕ ਕਿ ਸੂਬਾ ਸਰਕਾਰ ਨਸ਼ਿਆਂ ਦੇ ਇਸ ਕਰੋੜਾਂ ਦੇ ਕੇਸਾਂ ਵਿੱਚ ਪਰਦੇ ਪਿੱਛੇ ਲੁਕੇ ਲੋਕਾਂ ਨੂੰ ਸਾਹਮਣੇ ਲਿਆਉਣ ਵਿੱਚ ਵੀ ਨਾਕਾਮ ਰਹੀ ਹੈ। ਹੱਲ ਵੱਡੀ ਮੱਛੀ ਨੂੰ ਫੜਨਾ ਅਤੇ ਸਜ਼ਾ ਦੇਣਾ ਹੈ।

19 ਨਵੰਬਰ ਨੂੰ ਭਗਵੰਤ ਮਾਨ ਦੀ ਅਗਵਾਈ ‘ਚ ਕਰਤਾਰਪੁਰ ਸਾਹਿਬ ਜਾਣਗੇ ‘ਆਪ’ ਵਿਧਾਇਕ

0

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ 19 ਨਵੰਬਰ ਨੂੰ ‘ਆਪ’ ਪੰਜਾਬ ਦੇ ਵਿਧਾਇਕ ਉਨ੍ਹਾਂ ਦੀ ਅਗਵਾਈ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਤਮਸਤਕ ਹੋਣ ਲਈ ਜਾਣਗੇ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੀ ਖ਼ੁਸ਼ਖ਼ਬਰੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਗਿਆ ਹੈ ਅਤੇ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਨ ਦਾ ਮੌਕਾ  ਮਿਲਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਉਸ ਧਰਤੀ ਦੀ ਮਿੱਟੀ ਨਾਲ ਲੈ ਕੇ ਆਵਾਂਗੇ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ।

ਇਸ ਸੰਬੰਧੀ ਭਗਵੰਤ ਮਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ‘ਆਪ’ ਦਾ ਵਫ਼ਦ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕਰੇਗਾ। ਉਨ੍ਹਾਂ ਨੇ ਕਿਹਾ ਕਿ ਜਿੱਥੇ ਗੁਰੂ ਸਾਹਿਬ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 16 ਸਾਲ ਖੇਤੀ ਕੀਤੀ ਅਤੇ ਹੱਥੀਂ ਕਿਰਤ ਕੀਤੀ, ਅਸੀਂ ਉੱਥੋਂ ਦੀ ਮਿੱਟੀ ਨਾਲ ਲੈ ਕੇ ਆਵਾਂਗੇ ਤਾਂ ਜੋ ਸਾਡੇ ਵੱਲੋਂ ਪੰਜਾਬ ਨੂੰ ਪੰਜਾਬ ਬਣਾਉਣ ਦੀ ਜੋ ਲੜਾਈ ਲੜੀ ਜਾ ਰਹੀ ਹੈ, ਪਰਮਾਤਮਾ ਉਸ ਲੜਾਈ ਵਿੱਚ ਸਾਡੇ ਅੰਗ ਸੰਗ ਸਹਾਈ ਹੋਣ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਵੀ ਐਲਾਨ ਕੀਤਾ ਹੈ ਕਿ 18 ਨਵੰਬਰ ਨੂੰ ਉਹ ਅਤੇ ਉਨ੍ਹਾਂ ਦੀ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਸੀ ਭਾਵੇਂ ਇਹ ਲਾਂਘਾ ਖੋਲ੍ਹਣ ਦਾ ਫ਼ੈਸਲਾ ਦੇਰ ਨਾਲ ਲਿਆ ਗਿਆ ਹੈ ਪਰ ਫਿਰ ਵੀ ਉਹ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ, ਇਸ ਲਈ ਸਾਰੀਆਂ ਸੰਗਤਾਂ ਨੂੰ ਮੁਬਾਰਕਾਂ।

ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿੱਚ ਭਾਸ਼ਾ ਅਫਸਰਾਂ ਦੀ ਤਾਇਨਾਤੀ

0

ਪੰਜਾਬੀ ਭਾਸ਼ਾ ਐਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਭਾਸ਼ਾ ਵਿਭਾਗ ਸਰਗਰਮ ਭੂਮਿਕਾ ਲਈ ਤਿਆਰ

ਚੰਡੀਗੜ੍ਹ : ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਦੇ ਮੱਦੇਨਜ਼ਰ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਨੇ ਅੱਜ 15 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰਾਂ ਨੂੰ ਤਾਇਨਾਤ ਕਰ ਦਿੱਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ।Pargat Singh ਨੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ ਜਿਸ ਲਈ ਸਭ ਤੋਂ ਪਹਿਲਾਂ ਜ਼ਿਲਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਜ਼ਰੂਰੀ ਸੀ।

ਉਨ੍ਹਾਂ ਕਿਹਾ ਕਿ ਪਿਛਲੇ 25 ਸਾਲ ਤੋਂ ਵੀ ਵੱਧ ਸਮੇਂ ਤੋਂ ਜ਼ਿਲਾ ਭਾਸ਼ਾ ਅਫਸਰਾਂ ਦੀ ਭਰਤੀ ਨਹੀਂ ਹੋਈ ਸੀ ਜਿਸ ਕਾਰਨ 21 ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਸਨ।ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਭਾਸ਼ਾ ਵਿਭਾਗ ਨੇ ਹੀ ਜ਼ਮੀਨੀ ਪੱਧਰ ਉਤੇ ਲਾਗੂ ਕਰਨਾ ਹੈ ਜਿਸ ਲਈ ਵਿਭਾਗ ਹੁਣ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲਾ ਦਫਤਰਾਂ ਵਿੱਚ ਲੋੜੀਂਦਾ ਸਟਾਫ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲਾ ਭਾਸ਼ਾ ਅਫਸਰਾ ਸਰਗਰਮੀ ਨਾਲ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਵਿੱਚ ਰਾਜ ਭਾਸ਼ਾ ਐਕਟ ਨੂੰ ਹੋਰ ਮਜ਼ਬੂਤ ਨਾਲ ਲਾਗੂ ਕਰਨ ਲਈ ਤਰਮੀਮਾਂ ਕੀਤੀਆਂ ਹਨ।

Pargat Singh ਨੇ ਕਿਹਾ ਕਿ ਪੰਜਾਬ ਵਿੱਚ ਖਾਲੀ ਪਈਆਂ ਨੂੰ ਅਸਾਮੀਆਂ ਨੂੰ ਤੁਰੰਤ ਭਰਨ ਲਈ ਦੂਜੇ ਵਿਭਾਗਾਂ ਤੋਂ ਡੈਪੂਟੇਸ਼ਨ ਉਤੇ ਜ਼ਿਲਾ ਭਾਸ਼ਾ ਅਫਸਰ ਲਗਾਉਣ ਲਈ ਬਿਨੈ ਪੱਤਰ ਮੰਗੇ ਸਨ ਜਿਸ ਤੋਂ ਬਾਅਦ ਬਿਨੈ ਪੱਤਰਾਂ ਦੀ ਪੜਚੋਲ ਕਰਨ ਉਪਰੰਤ 15 ਜ਼ਿਲਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਅਤੇ ਅੱਜ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ।ਇਸ ਮੌਕੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨਾਲ ਗੱਲਬਾਤ ਕਰਦਿਆਂ ਆਪਣੇ ਤਜ਼ਰਬੇ ਅਤੇ ਯੋਗਤਾਵਾਂ ਬਾਰੇ ਦੱਸਿਆ। ਇਨ੍ਹਾਂ ਵਿੱਚੋਂ ਕਈ ਪੀਐਚ.ਡੀ., ਐਮ.ਫਿਲ ਵੀ ਪਾਸ ਹਨ ਅਤੇ ਪੁਸਤਕਾਂ ਲਿਖਣ, ਖੋਜ ਕਾਰਜਾਂ ਤੇ ਅਨੁਵਾਦ ਦਾ ਕੰਮ ਕੀਤਾ ਹੈ। ਇਸ ਤੋਂ ਇਲਾਵਾ ਰੰਗਮੰਚ, ਸਾਹਿਤ ਤੇ ਕਲਾ ਨਾਲ ਵੀ ਜੁੜੇ ਹੋਏ ਹਨ।

ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਵੀ ਹਾਜ਼ਰ ਸਨ।ਅੱਜ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਵਿੱਚੋਂ ਤੇਜਿੰਦਰ ਕੌਰ ਨੂੰ ਮਾਨਸਾ, ਜਸਪ੍ਰੀਤ ਕੌਰ ਨੂੰ ਕਪੂਰਥਲਾ, ਸੁਖਮਿੰਦਰ ਕੌਰ ਨੂੰ ਬਠਿੰਡਾ, ਮਨਜੀਤ ਸਿੰਘ ਨੂੰ ਫਰੀਦਕੋਟ, ਰਣਜੋਧ ਸਿੰਘ ਨੂੰ ਸੰਗਰੂਰ, ਸੰਦੀਪ ਸ਼ਰਮਾ ਨੂੰ ਲੁਧਿਆਣਾ, ਕੰਵਰਜੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ, ਕਿਰਪਾਲ ਸਿੰਘ ਨੂੰ ਬਰਨਾਲਾ, ਜਗਦੀਪ ਸਿੰਘ ਨੂੰ ਫਿਰੋਜ਼ਪੁਰ, ਦਵਿੰਦਰ ਸਿੰਘ ਨੂੰ ਜਲੰਧਰ, ਦਵਿੰਦਰ ਸਿੰਘ ਬੋਹਾ ਨੂੰ ਐਸ.ਏ.ਐਸ. ਨਗਰ, ਭੁਪਿੰਦਰ ਕੁਮਾਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ, ਅਜੀਤਪਾਲ ਸਿੰਘ ਨੂੰ ਮੋਗਾ ਤੇ ਅੰਮ੍ਰਿਤ ਸੇਤੀਆ ਨੂੰ ਤਰਨਤਾਰਨ ਲਗਾਇਆ ਗਿਆ।