Home Blog Page 2272

ਆਈ.ਸੀ.ਸੀ. ਪੁਰਸ਼ ਕ੍ਰਿਕਟ ਕਮੇਟੀ ਦੇ ਚੇਅਰਮੈਨ ਬਣੇ Sourav Ganguly

0

ਨਵੀਂ ਦਿੱਲੀ: ਆਈ.ਸੀ.ਸੀ. ਨੇ ਅੱਜ ਅਹਿਮ ਫ਼ੈਸਲਾ ਲੈਂਦਿਆ ਵੱਡਾ ਐਲਾਨ ਕੀਤਾ ਹੈ।ਆਈ.ਸੀ.ਸੀ. ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਪੁਰਸ਼ ਕ੍ਰਿਕਟ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਬੀ.ਸੀ.ਸੀ.ਆਈ. ਦੇ ਮੌਜੂਦਾ ਪ੍ਰਧਾਨ Sourav Ganguly ਨੂੰ ਆਈ.ਸੀ.ਸੀ. ਨੇ ਕ੍ਰਿਕਟ ਕਮੇਟੀ ਦਾ ਚੇਅਰਮੈਨ ਬਣਾਇਆ ਹੈ।

ਤੁਹਾਨੂੰ ਦੱਸ ਦਈਏ ਕਿ Sourav Ganguly ਤੋਂ ਪਹਿਲਾਂ Anil Kumble ਇਸ ਕਮੇਟੀ ਦੇ ਪ੍ਰਧਾਨ ਸਨ ਅਤੇ ਚੇਅਰਮੈਨ ਬਣਨ ਤੋਂ ਬਾਅਦ ਹੁਣ Sourav Ganguly ਕੁੰਬਲੇ ਦੀ ਜਗ੍ਹਾ ਲੈਣਗੇ। Anil Kumble 9 ਸਾਲਾਂ ਤੱਕ ਚੇਅਰਮੈਨ ਦੇ ਅਹੁਦੇ ’ਤੇ ਰਹੇ ਹਨ ਅਤੇ Kumble ਨੇ ਤਿੰਨ-ਤਿੰਨ ਸਾਲ ਦੇ 3 ਕਾਰਜਕਾਲ ਪੂਰੇ ਕੀਤੇ ਸਨ।

Bikram Majithia ਨੇ CM ਚੰਨੀ ਨੂੰ ਦਿੱਤੀ ਚੁਣੌਤੀ, ਕਿਹਾ ਜੇ ਇਹ ਸਾਬਤ ਕਰ ਦਿੱਤਾ ਤਾਂ…..

0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੰਨੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਬਿਜਲੀ ਦੇ ਮੁੱਦੇ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਥਾਂ-ਥਾਂ ਪੋਸਟਰ ਲਗਾਏ ਜਾ ਰਹੇ ਹਨ ਕਿ ਬਿਜਲੀ ਸਮਝੌਤੇ ਰੱਦ ਕਰ ਦਿੱਤੇ ਗਏ ਹਨ। ਇਹ ਸਿਰਫ਼ ਹੱਥਾਂ ਦੀ ਸਫਾਈ ਹੈ। ਚੰਨੀ ਸਾਹਿਬ ਨੂੰ ਮੇਰਾ ਸਵਾਲ ਹੈ ਕਿ ਦੱਸੋ ਕਿਹੜਾ ਪੀਪੀਏ ਸਮਝੌਤਾ ਰੱਦ ਹੋਇਆ ਹੈ?

ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਾਂ ਸੀਐਮ ਚੰਨੀ ਦੋਵੇਂ ਹੀ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਨੇ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਸਾਬਤ ਕਰਨ ਕਿ ਸਰਕਾਰ ਸੋਲਰ ਲਈ 17 ਰੁਪਏ 91 ਪੈਸੇ ਦੇ ਰਹੀ ਹੈ। ਜੇਕਰ ਸਰਕਾਰ ਇਹ ਸਾਬਤ ਕਰ ਦਿੰਦੀ ਹੈ ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰੀ ਤੋਂ ਅਸਤੀਫਾ ਦੇ ਦੇਣਗੇ। ਜੇਕਰ ਸਰਕਾਰ ਇਸ ਗੱਲ ਨੂੰ ਸਾਬਤ ਨਹੀਂ ਕਰ ਸਕੀ ਤਾਂ ਚੰਨੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਕੀਤੀਆਂ ਮਨਜ਼ੂਰ

0

ਪੰਜਾਬ ਦੇ ਮੁੱਖ ਮੰਤਰੀ ਨੇ ਅੱਜ 32 ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ 17 ਮੰਗਾਂ ਮਨਜ਼ੂਰ ਕੀਤੀਆਂ ਹਨ। ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਵਧਾ ਦਿੱਤਾ ਗਿਆ ਹੈ। 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ ਪਰ ਸਰਕਾਰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਨਰਮਾ ਚੁਗਨ ਵਾਲੇ ਮਜ਼ਦੂਰ ਨੂੰ 10 ਫੀਸਦੀ ਮੁਆਵਜ਼ਾ ਵੀ ਦਿੱਤਾ ਜਾਵੇਗਾ। ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਇਕ ਵਾਰ ਫਿਰ ਕਿਸਾਨਾਂ ਨਾਲ ਮੀਟਿੰਗ ਹੋਵੇਗੀ। ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਹੋਏ ਪਰਚੇ ਰੱਦ ਕਰ ਦਿੱਤੇ ਗਏ।

ਇਸ ਦੇ ਨਾਲ ਹੀ ਪਰਾਲੀ ਜਲਾਉਣ ਨੂੰ ਲੈ ਕੇ ਦਰਜ ਹੋਏ ਪਰਚੇ ਵੀ ਰੱਦ ਹੋਣਗੇ। ਇਸ ਤੋਂ ਇਲਾਵਾ ਅਗਲੇ 3-4 ਦਿਨਾਂ ‘ਚ ਫਸਲ ਦੀ ਮੁਕੰਮਲ ਖਰੀਦ ਕੀਤੀ ਜਾਵੇਗੀ। ਸੂਬੇ ਅੰਦਰ ਡੀ. ਏ. ਪੀ. ਖ਼ਾਦ ਦੇ ਸੰਕਟ ਨੂੰ ਦੂਰ ਕੀਤਾ ਜਾਵੇਗਾ। ਕਿਸਾਨਾਂ ਨੂੰ ਨਕਲੀ ਬੀਜ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵੀ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਏਪੀਸੀ ਤਹਿਤ ਕੁਨੈਕਸ਼ਨ ਲਏ ਸੀ, ਉਨ੍ਹਾਂ ਨੂੰ ਸਰਕਾਰ ਮੁਫਤ ਬਿਜਲੀ ਦੇਵੇਗੀ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਇਕ ਪੈਨਸ਼ਨ ਸਕੀਮ ਬਣਾਈ ਜਾਵੇਗੀ। ਇਸ ਦੇ ਨਾਲ ਹੀ 23 ਨਵੰਬਰ ਨੂੰ ਕਿਸਾਨਾਂ ਦੀ ਮੁੜ ਤੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਹੋਵੇਗੀ।

PM ਮੋਦੀ ਬੋਲੇ – ਸਦਨ ’ਚ ਮਰਿਆਦਾ ਅਤੇ ਅਨੁਸ਼ਾਸਨ ਹੋਣਾ ਸਾਰਿਆਂ ਦੀ ਜ਼ਿੰਮੇਵਾਰੀ

0

ਸ਼ਿਮਲਾ: ਦੇਸ਼ ਦੇ ਪ੍ਰਧਾਨ ਮੰਤਰੀ Narendra Modi ਨੇ ਸੰਸਦ ਅਤੇ ਦੇਸ਼ ਦੇ ਪੀਠਾਸੀਨ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੇ 25 ਸਾਲ ਤੱਕ ਸਦਨਾਂ ’ਚ ‘ਕਰਤੱਵ’ ਦੇ ਮੰਤਰ ’ਤੇ ਖਾਸ ਤਰੌਰ ’ਤੇ ਧਿਆਨ ਦਿੱਤਾ ਜਾਵੇ।ਇਸ ਤੋਂ ਇਲਾਵਾ Modi ਨੇ ਸਦਨਾਂ ’ਚ ਗੁਣਵੱਤਾਪੂਰਨ ਚਰਚਾ ਲਈ ਵੱਖ ਤੋਂ ਸਮਾਂ ਤੈਅ ਕਰਨ ਦੀ ਬੇਨਤੀ ਵੀ ਕੀਤੀ ਹੈ ਜਿਸ ਵਿੱਚ ਗੰਭੀਰਤਾ, ਮਰਿਆਦਾ ਅਤੇ ਅਨੁਸ਼ਾਸਨ ਹੋਵੇ ਅਤੇ ਨਾਲ ਹੀ ਸਿਹਤਮੰਦ ਲੋਕਤੰਤਰ ਦਾ ਰਾਹ ਵੀ ਖੁੱਲ੍ਹ ਸਕੇ।

ਇਸ ਤੋਂ ਇਲਾਵਾ Modi ਨੇ ਇਹ ਵੀ ਕਿਹਾ ਕਿ ਸਦਨ ’ਚ ਮਰਿਆਦਾ ਅਤੇ ਅਨੁਸ਼ਾਸਨ ਹੋਣਾ ਸਿਰਫ਼ ਇਕੱਲੇ ਵਿਅਕਤੀ ਦੀ ਜ਼ਿੰਮੇਵਾਰੀ ਨਹੀਂ ਹੈ ਬਲਕਿ ਇਹ ਸਾਰਿਆਂ ਦੀ ਜ਼ਿੰਮੇਵਾਰੀ ਹੈ।ਇਸ ਮੌਕੇ Modi ਨੇ ਸੰਸਦ ਅਤੇ ਵਿਧਾਨ ਪਰਿਸ਼ਦਾਂ ਦੇ ਅਖਿਲ ਭਾਰਤੀ ਪੀਠਾਸੀਨ ਅਧਿਕਾਰੀਆਂ ਦੇ ਸ਼ਤਾਬਦੀ ਸੰਮੇਲਨ ਦਾ ਅੱਜ ਉਦਘਾਟਨ ਕੀਤਾ ਗਿਆ।ਨਵੀਂ ਦਿੱਲੀ ਤੋਂ ਪ੍ਰਧਾਨ ਮੰਤਰੀ Narendra Modi ਵੱਲੋਂ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਸ਼ਤਾਬਦੀ ਸੰਮੇਲਨ ਦਾ ਉਦਘਾਟਨ ਕੀਤਾ ਗਿਆ।

ਪੰਜਾਬ ਦੇ Deputy CM ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

0

ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਗੱਲਬਾਤ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕੋਈ ਧੜੇਬੰਦੀ ਨਹੀਂ ਹੈ। ਇੱਥੇ ਹਰ ਕੋਈ ਮਿਲ ਕੇ ਕੰਮ ਕਰ ਰਿਹਾ ਹੈ। ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਪੂਰਾ ਮੰਤਰੀ ਮੰਡਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।

Lakhimpur Kheri Case : ਹਾਈਕੋਰਟ ਦੇ ਸਾਬਕਾ ਜੱਜ ਕਰਨਗੇ ਜਾਂਚ ਦੀ ਨਿਗਰਾਨੀ, SC ਨੇ ਕੀਤਾ ਨਿਯੁਕਤ

0

ਲਖੀਮਪੁਰ ਖੇੜੀ ਮਾਮਲੇ (Lakhimpur Kheri case) ਵਿੱਚ ਸੁਪਰੀਮ ਕੋਰਟ (Supreme Court) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ (Rakesh Kumar Jain) ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਪੂਰੀ ਨਿਰਪੱਖਤਾ ਲਈ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਪੁਨਰਗਠਨ ਕੀਤਾ ਹੈ। ਇਸ ਵਿੱਚ 3 ਸੀਨੀਅਰ ਆਈਪੀਐਸ ਅਧਿਕਾਰੀਆਂ ਐਸਬੀ ਸ਼ਿਰੋਡਕਰ, ਦੀਪਇੰਦਰ ਸਿੰਘ ਅਤੇ ਪਦਮਜਾ ਚੌਹਾਨ ਦੇ ਨਾਂ ਸ਼ਾਮਲ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰਜਸ਼ੀਟ ਦਾਇਰ ਕਰਨ ਅਤੇ ਸੇਵਾਮੁਕਤ ਜੱਜ ਤੋਂ ਰਿਪੋਰਟ ਆਉਣ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਸਟਿਸ ਆਰ.ਕੇ. ਜੈਨ ਦਾ ਜਨਮ 1 ਅਕਤੂਬਰ 1958 ਨੂੰ ਹਿਸਾਰ ਵਿੱਚ ਵਕੀਲਾਂ ਦੇ ਇੱਕ ਪਰਿਵਾਰ ਵਿੱਚ ਹੋਇਆ ਸੀ।

ਉਨ੍ਹਾਂ ਦੇ ਪਿਤਾ, ਗੁਲਾਬ ਸਿੰਘ ਜੈਨ, ਇੱਕ ਉੱਘੇ ਇਨਕਮ ਟੈਕਸ ਵਕੀਲ ਅਤੇ 1972-1977 ਤੱਕ ਹਿਸਾਰ ਤੋਂ ਵਿਧਾਨ ਸਭਾ ਦੇ ਮੈਂਬਰ ਸਨ। ਬੀ.ਕਾਮ ਅਤੇ ਐਲਐਲਬੀ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ, ਜੈਨ ਮਈ 1982 ਵਿੱਚ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਭਰਤੀ ਹੋਏ। ਉਸ ਨੇ ਹਿਸਾਰ ਜ਼ਿਲ੍ਹਾ ਅਦਾਲਤ ਵਿੱਚ ਪ੍ਰੈਕਟਿਸ ਸ਼ੁਰੂ ਕਰ ਦਿੱਤੀ।

ਜਨਵਰੀ 1983 ਵਿੱਚ, ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਇਆ ਜਿੱਥੇ ਉਸਨੇ 25 ਸਾਲ ਤੱਕ ਦੀਵਾਨੀ, ਫੌਜਦਾਰੀ ਅਤੇ ਮਾਲ ਪੱਖ ਵਿੱਚ ਪ੍ਰੈਕਟਿਸ ਕੀਤੀ। ਇਸ ਸਮੇਂ ਦੌਰਾਨ ਉਹ ਦੋ ਵਾਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੇ ਮੈਂਬਰ ਬਣੇ। ਉਨ੍ਹਾਂ ਨੂੰ 5 ਦਸੰਬਰ, 2007 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਅਤੇ 30 ਸਤੰਬਰ, 2020 ਨੂੰ ਸੇਵਾਮੁਕਤ ਹੋਏ।

ਵਧਦੇ ਹੋਏ ਬਲੱਡ ਪ੍ਰੈਸ਼ਰ ਨੂੰ ਇੰਝ ਕਰੋ ਕੰਟਰੋਲ

0

ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ। ਬਲੱਡ ਪ੍ਰੈਸ਼ਰ ਦੇ ਕਾਰਨ ਸਾਡੇ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਇਸ ਨੂੰ ਕੰਟਰੋਲ ’ਚ ਰੱਖਣਾ ਬਹੁਤ ਜ਼ਿਆਦਾ ਜ਼ਰੂਰੀ ਹੈ। ਬਲੱਡ ਪ੍ਰੈਸ਼ਰ ਦੇ ਕਾਰਨ ਦਿਲ ਦੀਆਂ ਸਮੱਸਿਆਵਾਂ, ਸ਼ੂਗਰ, ਕਿਡਨੀ ਦੀਆਂ ਸਮੱਸਿਆਵਾਂ ਦੀ ਸੰਭਾਵਨਾ ਵਧ ਜਾਂਦੀ ਹੈ। ਇਹ ਸਮੱਸਿਆ ਜ਼ਿਆਦਾਤਰ ਗਲਤ ਖਾਣ ਪੀਣ, ਕਸਰਤ ਘੱਟ ਕਰਨ ਅਤੇ ਗਲਤ ਰਹਿਣ ਸਹਿਣ ਦੇ ਕਾਰਨ ਹੋ ਰਹੀ ਹੈ। ਇਸ ਨੂੰ ਕੰਟਰੋਲ ਕਰਨ ਲਈ ਤੁਸੀਂ ਇਨ੍ਹਾਂ ਘਰੇਲੂ ਉਪਾਵਾਂ ਦਾ ਪ੍ਰਯੋਗ ਕਰ ਸਕਦੇ ਹੋ।

ਹਾਈ ਬਲੱਡ ਪ੍ਰੈਸ਼ਰ ਦੇ ਮੁੱਖ ਲੱਛਣ ਇਸ ਪ੍ਰਕਾਰ ਹਨ…

ਚੱਕਰ ਆਉਣੇ
ਸਿਰ ਦਰਦ
ਦਿਲ ਦਾ ਘੱਟ ਕੰਮ ਕਰਨਾ
ਜ਼ਿਆਦਾ ਥਕਾਵਟ ਰਹਿਣੀ
ਹਾਈ ਬਲੱਡ ਪ੍ਰੈਸ਼ਰ ਲਈ ਕੰਟਰੋਲ ਕਰਨ ਲਈ ਘਰੇਲੂ ਨੁਸਖ਼ੇ

ਲਸਣ ਦਾ ਉਪਯੋਗ

ਬਲੱਡ ਪ੍ਰੈਸ਼ਰ ਕੰਟਰੋਲ ’ਚ ਰੱਖਣ ਲਈ ਲਸਣ ਬਹੁਤ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਇਹ ਸਰੀਰ ਵਿਚ ਖੂਨ ਜੰਮਣ ਨਹੀਂ ਦਿੰਦਾ, ਜਿਸ ਕਰਕੇ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ। ਇਸ ਨਾਲ ਕੋਲੈਸਟ੍ਰੋਲ ਦੀ ਸਮੱਸਿਆ ਵੀ ਘਟ ਜਾਂਦੀ ਹੈ ।

ਆਂਵਲੇ ਦਾ ਰਸ ਅਤੇ ਸ਼ਹਿਦ

ਬਲੱਡ ਪ੍ਰੈਸ਼ਰ ਨੂੰ ਹਮੇਸ਼ਾਂ ਕੰਟਰੋਲ ਰੱਖਣ ਲਈ ਸਵੇਰੇ ਅਤੇ ਸ਼ਾਮ 1 ਚਮਚ ਆਂਵਲੇ ਦਾ ਰਸ ਅਤੇ 1 ਚਮਚ ਸ਼ਹਿਦ ਮਿਲਾ ਕੇ ਲਓ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ।

ਤਰਬੂਜ਼ ਦੇ ਬੀਜ

ਜੇ ਤੁਹਾਡਾ ਬਲੱਡ ਪ੍ਰੈਸ਼ਰ ਬਹੁਤ ਜ਼ਿਆਦਾ ਵਧਦਾ ਹੈ ਤਾਂ ਤਰਬੂਜ਼ ਦੇ ਬੀਜ ਅਤੇ ਖ਼ਸਖਸ ਦੋਨੇਂ ਬਰਾਬਰ ਮਾਤਰਾ ਵਿੱਚ ਮਿਲਾ ਕੇ ਪੀਸ ਲਓ। ਰੋਜ਼ਾਨਾ ਸਵੇਰੇ ਖਾਲੀ ਢਿੱਡ 1 ਚਮਚ ਇਸ ਦਾ ਲਓ। ਕੁੱਝ ਦਿਨਾਂ ਵਿਚ ਤੁਹਾਡਾ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਹੋ ਜਾਵੇਗਾ।

ਸੌਂਫ, ਜੀਰਾ ਅਤੇ ਸ਼ੱਕਰ

ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਸੌਂਫ, ਜੀਰਾ ਅਤੇ ਸ਼ੱਕਰ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਸੌਂਫ, ਜੀਰਾ ਅਤੇ ਸ਼ੱਕਰ ਤਿੰਨੇ ਬਰਾਬਰ ਮਾਤਰਾ ਵਿੱਚ ਮਿਲਾ ਕੇ ਪਾਊਡਰ ਬਣਾ ਲਓ। 1 ਗਿਲਾਸ ਪਾਣੀ ਵਿੱਚ 1 ਚਮਚ ਇਸ ਮਿਸ਼ਰਣ ਦਾ ਮਿਲਾ ਕੇ ਸਵੇਰੇ ਸ਼ਾਮ ਸੇਵਨ ਕਰੋ ।

ਅਦਰਕ ਅਤੇ ਗੰਢੇ ਦਾ ਸੇਵਨ ਕਰੋ

ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ। ਉਨ੍ਹਾਂ ਨੂੰ ਪਿਆਜ਼, ਅਦਰਕ ਅਤੇ ਲਸਣ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸਾਡੀਆਂ ਨਸਾਂ ਦੀਆਂ ਮਾਸ ਪੇਸ਼ੀਆਂ ਨੂੰ ਤਾਕਤ ਦਿੰਦੀਆਂ ਹਨ ।

ਨਿੰਮ ਅਤੇ ਤੁਲਸੀ ਦੇ ਪੱਤੇ

ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਕੁਝ ਪੱਤੇ ਤੁਲਸੀ ਦੇ ਅਤੇ ਨਿੰਮ ਦੇ ਪੱਤੇ ਪੀਸ ਕੇ ਪਾਣੀ ਵਿੱਚ ਮਿਲਾ ਕੇ ਸਵੇਰੇ ਖਾਲੀ ਢਿੱਡ ਸੇਵਨ ਕਰੋ। ਕੁੱਝ ਦਿਨਾਂ ਤਕ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ਹੋ ਜਾਵੇਗਾ ।

ਕਿਸਾਨਾਂ ਨਾਲ CM ਚੰਨੀ ਦੇ ਸੁਰੱਖਿਆ ਕਰਮੀਆਂ ਨੇ ਕੀਤੀ ਬਦਸਲੂਕੀ, ਕਿਸਾਨਾਂ ਨੂੰ ਮਨਾਉਣ ਖੁਦ ਪਹੁੰਚੇ ਚੰਨੀ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਭਵਨ ਦੇ ਬਾਹਰ ਭਾਰੀ ਹੰਗਾਮਾ ਹੋ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਦੇ ਆਉਣ ‘ਤੇ ਕਿਸਾਨਾਂ ਨਾਲ ਹੱਥੋਪਾਈ ਕੀਤੀ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਸਮੇਂ ਸਿਰ ਗੇਟ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਕਿਹਾ ਕਿ ਸੀਐੱਮ ਆ ਗਏ ਹਨ ਤੇ ਉਨ੍ਹਾਂ ਨੇ ਕਿਸਾਨਾਂ ਨੂੰ ਧੱਕਾ ਦੇ ਕੇ ਬਾਹਰ ਕਰ ਦਿੱਤਾ।

ਕਿਸਾਨਾਂ ਨੇ ਕਿਹਾ ਕਿ ਉਹ ਉਦੋਂ ਤੱਕ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ ਜਦੋਂ ਤੱਕ ਮੁੱਖ ਮੰਤਰੀ ਚੰਨੀ ਖੁਦ ਉਨ੍ਹਾਂ ਨੂੰ ਲੈਣ ਨਹੀਂ ਆਉਂਦੇ। ਵਧਦੇ ਵਿਵਾਦ ਨੂੰ ਦੇਖਦਿਆਂ ਸੀ.ਐਮ ਚੰਨੀ ਖੁਦ ਕਿਸਾਨਾਂ ਨੂੰ ਮਨਾਉਣ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰ ਲਈ, ਜਿਸ ਤੋਂ ਬਾਅਦ ਕੁੱਝ ਕਿਸਾਨ ਜੱਥੇਬੰਦੀਆਂ ਮੀਟਿੰਗ ਕਰਨ ਆਏ। ਇਸ ਦੇ ਨਾਲ ਹੀ ਕੁੱਝ ਆਗੂ ਪੰਜਾਬ ਭਵਨ ਦੇ ਬਾਹਰ ਵੀ ਆਪਣੀ ਜ਼ਿੱਦ ‘ਤੇ ਡਟੇ ਹੋਏ ਹਨ।

Delhi: ਪ੍ਰਦੂਸ਼ਣ ‘ਤੇ SC ਦੀ ਸੁਣਵਾਈ, ਕੇਂਦਰ ਤੇ ਦਿੱਲੀ ਸਰਕਾਰ ਨੂੰ ਫਿਰ ਫਟਕਾਰ, ਪੁੱਛਿਆ- ਪੂਰਾ ਸਾਲ ਕੀ ਕਰਦੇ ਹੋ?

0

ਨਵੀਂ ਦਿੱਲੀ : ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੇ ਹਰ ਕਿਸੇ ਦੀ ਚਿੰਤਾ ਵਧਾ ਦਿੱਤੀ ਹੈ। ਰਾਜਧਾਨੀ ਦੇ ਹਾਲਾਤ ਇੰਨੇ ਖਰਾਬ ਹਨ ਕਿ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਬੁੱਧਵਾਰ ਨੂੰ, ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 379 ਪਾਇਆ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਦੇ ਨਾਲ ਹੀ ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਦੂਜੀ ਸੁਣਵਾਈ ਹੈ ਅਤੇ ਸੁਪਰੀਮ ਕੋਰਟ ਨੇ ਇਸ ਸਮੱਸਿਆ ਦੇ ਹੱਲ ਲਈ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਯੋਜਨਾ ਦੀ ਮੰਗ ਕੀਤੀ ਸੀ।

ਸੁਪਰੀਮ ਕੋਰਟ ਦੀ ਫਿਰ ਫਟਕਾਰ
ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਪ੍ਰਦੂਸ਼ਣ ਨੂੰ ਲੈ ਕੇ ਕੀ ਕਦਮ ਚੁੱਕੇ ਗਏ ਹਨ? ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਨੋਟਬੰਦੀ ਤੋਂ ਬਾਅਦ ਵੀ ਪਟਾਕੇ ਕਿਉਂ ਚਲਾਏ ਗਏ? ਅਦਾਲਤ ਨੇ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਸਜ਼ਾ ਨਹੀਂ ਦੇਣਾ ਚਾਹੁੰਦੇ। ਕੇਂਦਰ ਅਤੇ ਦਿੱਲੀ ਸਰਕਾਰ ਸਾਲ ਭਰ ਕੀ ਕਰਦੀ ਹੈ? ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਅਸੀਂ ਸਾਰਾ ਦੋਸ਼ ਕਿਸਾਨਾਂ ‘ਤੇ ਨਹੀਂ ਮੜ੍ਹ ਸਕਦੇ, ਆਖ਼ਰ ਪਤਾ ਕਰੋ ਕਿ ਉਹ ਪਰਾਲੀ ਕਿਉਂ ਸਾੜ ਰਹੇ ਹਨ?

ਸੀਜੇਆਈ ਨੇ ਕੇਂਦਰ ਅਤੇ ਦਿੱਲੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਤੁਸੀਂ ਇਸ ਮੁੱਦੇ ਨੂੰ ਗੁੰਮਰਾਹ ਕਰ ਰਹੇ ਹੋ, ਹੁਣ ਤਾਂ ਹੱਦ ਹੋ ਗਈ ਹੈ। ਦੱਸੋ ਦਿੱਲੀ ਸਰਕਾਰ ਕੀ ਕਦਮ ਚੁੱਕ ਰਹੀ ਹੈ? ਸੀਜੇਆਈ ਨੇ ਹੋਰ ਤਾੜਨਾ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਪਣੀ ਚੋਣ ਮੁਹਿੰਮ ਲਈ ਕੰਮ ਕਰਨਾ ਪਵੇਗਾ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ 6 ਥਰਮਲ ਪਾਵਰ ਪਲਾਂਟ ਵੀ 30 ਨਵੰਬਰ ਤੱਕ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਕਿਹਾ ਸੀ ਕਿ ਉਹ ਕੇਂਦਰੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਨਹੀਂ ਕਰਵਾ ਸਕਦੀ ਕਿਉਂਕਿ ਕੋਵਿਡ ਕਾਰਨ ਪਹਿਲਾਂ ਹੀ ਕੰਮ ਪ੍ਰਭਾਵਿਤ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਕੇਂਦਰ ਸਰਕਾਰ ਦੁਆਰਾ ਵਰਤੇ ਜਾਣ ਵਾਲੇ ਵਾਹਨਾਂ ਦੀ ਗਿਣਤੀ ਦਿੱਲੀ-ਐਨਸੀਆਰ ਦੇ ਕੁੱਲ ਵਾਹਨਾਂ ਦਾ ਬਹੁਤ ਛੋਟਾ ਹਿੱਸਾ ਹੈ। ਇਨ੍ਹਾਂ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਨਾਲ ਹਵਾ ਪ੍ਰਦੂਸ਼ਣ ਵਿੱਚ ਕੋਈ ਫਰਕ ਨਹੀਂ ਪਵੇਗਾ।

Delhi-NCR ‘ਚ ਸਕੂਲ ਕਾਲਜ ਰਹਿਣਗੇ ਬੰਦ, ਜਾਣੋ ਕੀ ਹੈ ਵਜ੍ਹਾ

0

ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ ਹਾਲਾਤ ਬਹੁਤ ਵਿਗੜਦੇ ਜਾ ਰਹੇ ਹਨ। ਇਸ ਕਾਰਨ ਏਅਰ ਕੁਆਲਿਟੀ ਮਾਨੀਟਰਿੰਗ ਕਮਿਸ਼ਨ ਨੇ ਅਗਲੇ ਹੁਕਮਾਂ ਤੱਕ ਦਿੱਲੀ-ਐਨਸੀਆਰ ਵਿੱਚ ਸਾਰੇ ਸਕੂਲਾਂ, ਕਾਲਜਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕਈ ਸੰਸਥਾਵਾਂ ਨੂੰ ਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਸ ਦੌਰਾਨ ਇਹ ਪਾਬੰਦੀਆਂ ਰਹਿਣਗੀਆਂ….

21 ਨਵੰਬਰ ਤੱਕ ਦਿੱਲੀ-ਐਨਸੀਆਰ ਵਿੱਚ 50 ਪ੍ਰਤੀਸ਼ਤ ਸਟਾਫ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਸਿਰਫ਼ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਦਫ਼ਤਰਾਂ ‘ਤੇ ਵੀ ਲਾਗੂ ਹੋ ਗਿਆ ਹੈ।

ਇਸ ਤੋਂ ਇਲਾਵਾ ਵਾਹਨਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ 21 ਨਵੰਬਰ ਤੱਕ ਦਿੱਲੀ ਵਿੱਚ ਸਾਰੇ ਟਰੱਕਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਵਿੱਚ ਸਿਰਫ਼ ਜ਼ਰੂਰੀ ਸਮਾਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਹੀ ਛੋਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਉਸਾਰੀ ਗਤੀਵਿਧੀਆਂ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। 4. 6 ਥਰਮਲ ਪਾਵਰ ਪਲਾਂਟ 30 ਨਵੰਬਰ ਤੱਕ ਬੰਦ ਰਹਿਣਗੇ। ਦੱਸਣਯੋਗ ਹੈ ਕਿ 22 ਨਵੰਬਰ ਨੂੰ ਸਰਕਾਰਾਂ ਨੂੰ ਪ੍ਰਦੂਸ਼ਣ ਦੀ ਸਥਿਤੀ ਬਾਰੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। CAQM ਵੱਲੋਂ ਰੱਖੀ ਮੀਟਿੰਗ ਵਿੱਚ ਦਿੱਲੀ, ਪੰਜਾਬ, ਹਰਿਆਣਾ, ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਨਾਲ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।