Home Blog Page 2273

ਪੰਜਾਬ ‘ਚ ਹੁਣ ਸਰਕਾਰੀ ਰਾਸ਼ਨ ਡਿਪੂਆਂ ‘ਤੇ ਵੀ ਮਿਲਣਗੇ ‘ਗੈਸ ਸਿਲੰਡਰ’

0

ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ ਲੈਣ ਲਈ ਗੈਸ ਏਜੰਸੀਆਂ ਕੋਲ ਜਾਣ ਦੀ ਲੋੜ ਨਹੀਂ। ਇਸ ਲਈ ਲੋਕਾਂ ਨੂੰ ਹੁਣ ਆਪਣੇ ਪਿੰਡ ਅਤੇ ਆਪਣੀ ਕਾਲੋਨੀ ਦੇ ਸਰਕਾਰੀ ਰਾਸ਼ਨ ਡਿਪੂਆਂ ’ਤੇ ਵੀ ਗੈਸ ਸਿਲੰਡਰ ਮੁਹੱਈਆ ਹੋਣਗੇ। ਇਸ ਸੰਬੰਧੀ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਫੂਡ ਸਪਲਾਈ ਵਿਭਾਗ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਡਿਪੂ ਹੋਲਡਰਾਂ ਨਾਲ ਮੀਟਿੰਗ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

ਇਸ ਮੀਟਿੰਗ ਵਿਚ ਗੈਸ ਏਜੰਸੀਆਂ ਦੇ ਮਾਲਕ ਵੀ ਹਾਜ਼ਰ ਸਨ। ਡਿਪੂ ਹੋਲਡਰ ਯੂਨੀਅਨ ਦੇ ਪੰਜਾਬ ਦੇ ਚੇਅਰਮੈਨ ਸੇਠ ਸ਼ਾਮ ਲਾਲ ਪੰਜੌਲਾ ਅਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਚੰਦ ਸ਼ਰਮਾ ਨੇ ਕਿਹਾ ਕਿ ਡਿਪੂ ਹੋਲਡਰ ਸਰਕਾਰ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਹਰ ਤਰ੍ਹਾਂ ਦੇ ਸਿਲੰਡਰ ਡਿਪੂ ਹੋਲਡਰ ਰੱਖਣ ਲਈ ਤਿਆਰ ਹਨ। ਇਸ ਸੰਬੰਧੀ ਡਿਪੂ ਹੋਲਡਰ ਆਪਣੇ-ਆਪਣੇ ਇਲਾਕਿਆਂ ਦੀਆਂ ਗੈਸ ਏਜੰਸੀਆਂ ਨਾਲ ਸੰਪਰਕ ਬਣਾਉਣਗੇ ਅਤੇ ਉਨ੍ਹਾਂ ਦੇ ਤਾਲਮੇਲ ਨਾਲ ਹੀ ਇਹ ਸਿਲੰਡਰ ਵੇਚੇ ਜਾਣਗੇ।

ਇਸ ਦੇ ਨਾਲ ਹੀ ਸੇਠ ਸ਼ਾਮ ਲਾਲ ਪੰਜੌਲਾ ਨੇ ਕਿਹਾ ਕਿ ਉਹ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ, ਸੈਕਟਰੀ ਫੂਡ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਫੂਡ ਅਭਿਨਵ ਤਰੀਖਾ, ਸਹਾਇਕ ਡਾਇਰੈਕਟਰ ਸਰਾਓ ਸਾਹਬ ਸਮੇਤ ਸਮੁੱਚੇ ਫੂਡ ਸਪਲਾਈ ਵਿਭਾਗ ਦਾ ਧੰਨਵਾਦ ਕਰਦੇ ਹਨ। ਇਸ ਮੀਟਿੰਗ ਵਿਚ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਅਮਰਿੰਦਰ ਸਿੰਘ ਅਤੇ ਪੂਜਾ ਬਾਂਸਲ ਪੈਟਰੋਲੀਅਮ ਇੰਸਪੈਕਟਰ ਤੋਂ ਇਲਾਵਾ ਇੰਡੀਅਨ ਆਇਲ ਕਾਰਪੋਰੇਸ਼ਨ ਅਫ਼ਸਰ ਹਾਜ਼ਰ ਸਨ।

ਐਕਸ਼ਨ ‘ਚ ਆਏ ਕਿਰਤ ਮੰਤਰੀ Sangat Singh Gilzian, ਇਸ ਵਿਭਾਗ ‘ਚ ਮਾਰਿਆ ਛਾਪਾ

0

ਮੋਹਾਲੀ : ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਇਸੇ ਕੜੀ ਵਿੱਚ ਬੁੱਧਵਾਰ ਸਵੇਰੇ ਉਨ੍ਹਾਂ ਨੇ ਕਿਰਤ ਵਿਭਾਗ ਦੇ ਮੁਹਾਲੀ ਦਫ਼ਤਰ ਵਿੱਚ ਅਚਨਚੇਤ ਚੈਕਿੰਗ ਕੀਤੀ।  ਪੁੱਛਿਆ।

ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਟਾਫ਼ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ

CM ਅਸ਼ੋਕ ਗਹਿਲੋਤ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

0

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਮੰਗਲਵਾਰ ਰਾਤ 12 ਵਜੇ ਤੋਂ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ ਚਾਰ ਅਤੇ ਪੰਜ ਰੁਪਏ ਪ੍ਰਤੀ ਲੀਟਰ ਦੀ ਕਮੀ ਹੋ ਗਈ ਹੈ। ਇਸ ਤੋਂ ਪਹਿਲਾਂ ਦੀਵਾਲੀ ਤੋਂ ਇੱਕ ਦਿਨ ਪਹਿਲਾਂ 3 ਨਵੰਬਰ ਨੂੰ ਕੇਂਦਰ ਨੇ ਪੈਟਰੋਲ ‘ਚ 5 ਰੁਪਏ ਅਤੇ ਡੀਜ਼ਲ ‘ਚ 10 ਰੁਪਏ ਦੀ ਕਟੌਤੀ ਕੀਤੀ ਸੀ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੀਤੇ ਦਿਨੀ ਟਵੀਟ ਕੀਤਾ, ‘ਅੱਜ ਹੋਈ ਕੈਬਨਿਟ ਮੀਟਿੰਗ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੀ ਦਰ ਘਟਾਉਣ ਦਾ ਫੈਸਲਾ ਕੀਤਾ ਗਿਆ। ਅੱਜ ਰਾਤ 12 ਵਜੇ ਤੋਂ ਪੈਟਰੋਲ ‘ਚ 4 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋ ਜਾਵੇਗੀ। ਇਸ ਕਾਰਨ ਰਾਜ ਸਰਕਾਰ ਨੂੰ 3500 ਕਰੋੜ ਰੁਪਏ ਦੇ ਸਾਲਾਨਾ ਮਾਲੀਏ ਦਾ ਘਾਟਾ ਸਹਿਣਾ ਪਵੇਗਾ।’

ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਹੋਇਆ ਰਵਾਨਾ

0

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾ ਕੀਤਾ। ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਹ ਜਥਾ 26 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਭਾਰਤ ਪਰਤੇਗਾ।ਜਾਣਕਾਰੀ ਅਨੁਸਾਰ ਪਾਕਿਸਤਾਨ ਦੂਤਘਰ ਨੇ ਕਰੀਬ 3000 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਇਹ ਸਾਰੇ ਸ਼ਰਧਾਲੂ ਸੜਕੀ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਗੇ।

ਚੰਨੀ ਸਰਕਾਰ ਨੇ ਬਿਜਲੀ ਸਮਝੌਤਿਆਂ ਬਾਰੇ ‘ਵਾਈਟ ਪੇਪਰ’ ਪੇਸ਼ ਕਰਕੇ ਕੀਤਾ ਡਰਾਮਾ : ਅਮਨ ਅਰੋੜਾ

0

ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਕੀਤੇ ਸਨ ਮਾਰੂ ਬਿਜਲੀ ਸਮਝੌਤੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਬਿਜਲੀ ਸਮਝੌਤਿਆਂ ਬਾਰੇ ‘ਵਾਈਟ ਪੇਪਰ’ ਪੇਸ਼ ਕਰਕੇ ਕੇਵਲ ਡਰਾਮਾ ਹੀ ਕਰ ਰਹੀ ਹੈ, ਕਿਉਂਕਿ ਬਿਜਲੀ ਸਮਝੌਤਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਨਾ ਤਾਂ ਕੈਪਟਨ ਸਰਕਾਰ ਨੇ ਦਿੱਤੇ ਸਨ ਅਤੇ ਨਾ ਹੀ ਹੁਣ ਚੰਨੀ ਸਰਕਾਰ ਦੇ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ ਭਾਜਪਾ ਸਰਕਾਰ ਦੀ ਤਰਾਂ ਬਿਜਲੀ ਖ਼ਰੀਦ ਸਮਝੌਤਿਆਂ ਬਾਰੇ ਪੰਜਾਬ ਨਾਲ ਧੋਖ਼ਾ ਕਰ ਰਹੀ ਹੈ ਅਤੇ ਕਾਂਗਰਸ, ਅਕਾਲੀ ਤੇ ਭਾਜਪਾ ਇੱਕੋ ਥੈਲੀ ਦੇ ਵੱਟੇ ਚੱਟੇ ਹਨ, ਕਿਉਂਕਿ ਬਿਜਲੀ ਸਮਝੌਤਿਆਂ ਦੇ ਆਧਾਰ ‘ਤੇ ਵਾਈਟ ਕਾਲਰ ਮਾਫੀਆਂ ਪੌਣੇ ਪੰਜ ਸਾਲਾਂ ਤੋਂ ਜਿਉਂ ਦੀ ਤਿਉਂ ਪੰਜਾਬ ਵਾਸੀਆਂ ਨੂੰ ਲੁਟ ਰਿਹਾ ਹੈ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਮਾਫੀਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨੱਕ ਦੇ ਥੱਲੇ ਕੰਮ ਕਰ ਰਿਹਾ ਹੈ ਅਤੇ ਤਿੰਨੋਂ ਪ੍ਰਾਈਵੇਟ ਬਿਜਲੀ ਪਲਾਂਟ ਹਰ ਸਾਲ ਪੰਜਾਬ ਨੂੰ ਕਰੋੜਾਂ ਰੁਪਿਆਂ ਦਾ ਚੂਨਾ ਲੈ ਰਹੇ ਹਨ। ਉਨਾਂ ਕਿਹਾ ਕਿ ਬੀਤੇ ਦਸ ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਵੇਲੇ ਬਿਜਲੀ ਸਮਝੌਤੇ ਕਰਨ ‘ਚ ਸ਼ਾਮਲ ਅਤੇ ਮੌਜੂਦਾ ਕਾਂਗਰਸ ਸਰਕਾਰ ਵੇਲੇ ਵਾਈਟ ਪੇਪਰ ਜਾਰੀ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਕੇਵਲ ਨੇ ਵਿਧਾਨ ਸਭਾ ਵਿੱਚ ਬਿਜਲੀ ਸਮਝੌਤਿਆਂ ਬਾਰੇ ਕੇਵਲ ਝੂਠ ਦੇ ਪੁਲੰਦੇ ਪੇਸ਼ ਕੀਤੇ ਹਨ, ਕਿਉਂਕਿ ਮਨਪ੍ਰੀਤ ਬਾਦਲ ਵੱਲੋਂ ਅਕਾਲੀ ਭਾਜਪਾ ਸਰਕਾਰ ਵੇਲੇ ਹੋਏ ਸਮਝੌਤੇ ਤਾਂ ਬਿਆਨ ਕੀਤੇ ਗਏ, ਪਰ ਕਾਂਗਰਸ ਸਰਕਾਰ ਵੇਲੇ 2006 ਵਿੱਚ ਅਤੇ ਬਾਅਦ ਵਿੱਚ ਕੀਤੇ ਸਮਝੌਤਿਆਂ ਨੂੰ ਛੁਪਾ ਲਿਆ ਗਿਆ।

ਅਮਨ ਅਰੋੜਾ ਅਨੁਸਾਰ ਮਨਪ੍ਰੀਤ ਬਾਦਲ ਨੇ ਬਿਜਲੀ ਸਮਝੌਤਿਆਂ ਬਾਰੇ ਸਾਲ 2007 ਤੋਂ ਜਾਣਕਾਰੀ ਸਾਂਝੀ ਕੀਤੀ ਹੈ, ਜਦੋਂ ਕਿ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਾਰਚ 2006 ਵਿੱਚ ਮਨਜ਼ੂਰੀ ਦਿੱਤੀ ਸੀ। ਬਣਾਂਵਾਲੀ ਅਤੇ ਰਾਜਪੁਰਾ ਪਲਾਟਾਂ ਤੋਂ ਇੱਕ ਇੱਕ ਹਜ਼ਾਰ ਦੀਆਂ ਦੋ ਯੂਨਿਟਾਂ ਲਾਉਣ ਦੀ ਮਨਜੂਰੀ ਕੈਪਟਨ ਸਰਕਾਰ 2017 ਵਿੱਚ ਦਿੱਤੀ ਸੀ। ਉਨਾਂ ਕਿਹਾ ਕਿ 10 ਅਕਤੂਬਰ 2007 ਨੂੰ ਅਕਾਲੀ ਭਾਜਪਾ ਸਰਕਾਰ ਵਿੱਚ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਸਨ, ਉਸ ਸਮੇਂ ਬਿਲ ਹੋਮ ਅਪਰੇਟ ਐਂਡ ਟਰਾਂਸਫਰ (ਬੀਓਓਟੀ ) ਦੀ ਥਾਂ ਬੀਓਓ ਗਲਤੀ ਨਾਲ ਲਿਖੇ ਜਾਣ ਦੀ ਦਲੀਲ ਦਿੱਤੀ ਸੀ, ਕਿਉਂਕਿ ਪਹਿਲਾ ਪ੍ਰਕਾਸ਼ ਸਿੰਘ ਬਾਦਲ, ਫਿਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਸਾਂਝਾ ਬੰਦਾ ਮਨਪ੍ਰੀਤ ਸਿੰਘ ਬਾਦਲ ਸੀ, ਜੋ ਹੁਣ ਚੰਨੀ ਸਰਕਾਰ ਵਿੱਚ ਵੀ ਕੈਬਨਿਟ ਮੰਤਰੀ ਹੈ। ਅਰੋੜਾ ਨੇ ਦੱਸਿਆ ਕਿ ਕਰੀਬ ਸਾਢੇ 2200 ਏਕੜ ਜ਼ਮੀਨ ਵੀ ਪੰਜਾਬ ਸਰਕਾਰ ਨੇ ਖ਼ਰੀਦ ਕੇ ਦਿੱਤੀ ਸੀ, ਮਨਪ੍ਰੀਤ ਬਾਦਲ ਅਤੇ ਪੰਜਾਬ ਸਰਕਾਰ ਨੇ ਮੰਨਿਆ ਕਿ ਸੈਂਟਰ ਸਰਕਾਰ ਨੂੰ 1482 ਕਰੋੜ ਅਤੇ ਤਿੰਨਾਂ ਬਿਜਲੀ ਪਲਾਟਾਂ ਨੂੰ ਐਨਪੀਏ ਜੀਬੀਕੇ 3620 ਕਰੋੜ ਰੁਪਏ ਚਾਰ ਸਾਲਾਂ ਭਾਵ 5 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਰਕਮ ਇਨਾਂ ਪਲਾਂਟਾਂ ਨੂੰ ਫਿਕਸ ਚਾਰਜ ਦੇ ਰੂਪ ਵਿੱਚ ਦਿੱਤੀ ਗਈ ਹੈ।

‘ਆਪ’ ਆਗੂ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਸਮਝੌਤੇ ਕਰਦਿਆਂ ਕੋਈ ਸੇਫ਼ ਗਾਰਡ ਨਹੀਂ ਰੱਖਿਆ। ਪੰਜਾਬ ਨੂੰ ਗਰਮੀਆਂ ਵਿੱਚ 14 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੁੰਦੀ ਹੈ, ਜਦੋਂ ਕਿ ਸਰਦੀਆਂ ਵਿਚ 6 ਹਜ਼ਾਰ ਅਤੇ 3 ਹਜ਼ਾਰ ਮੈਗਾਵਾਟ ਦੀ ਜ਼ਰੂਰਤ ਹੁੰਦੀ ਹੈ। ਪਰ ਬਿਜਲੀ ਸਮਝੌਤਿਆਂ ਵੇਲੇ ਇਨਾਂ ਸਥਿਤੀਆਂ ਨੂੰ ਨਜ਼ਰ ਅੰਦਾਜ ਕਰ ਦਿੱਤਾ ਗਿਆ। ਜੇ ਸਰਕਾਰ ਸਮਾਂ ਅਨੁਸਾਰ ਮੰਗ ਲਿਖ ਕੇ ਸਮਝੌਤੇ ਕਰਦੀ ਤਾਂ ਫਿਕਸ ਚਾਰਜ ਦੀ ਲੁੱਟ ਤੋਂ ਬਚਿਆ ਜਾ ਸਕਦਾ ਸੀ। ਬਿਜਲੀ ਸਮਝੌਤੇ ਗਲਤ ਹੋਣ ਕਰਕੇ 7600 ਕਰੋੜ ਰੁਪਏ ਪੰਜਾਬ ਨੂੰ ਵਾਧੂ ਵਿੱਚ ਕੰਪਨੀਆਂ ਦੇ ਦੇਣੇ ਪਏ।

ਅਰੋੜਾ ਨੇ ਦੱਸਿਆ ਕਿ ਕੋਲਾ ਟਰਾਂਸਪੋਟੇਸ਼ਨ ਚਾਰਜ ਦੇ ਰੂਪ ਵਿੱ ਚ ਵੀ ਪੰਜਾਬ 3400 ਕਰੋੜ ਰੁਪਏ ਦੇਣੇ ਪਏ। ਕੰਪਨੀ ਨੇ ਪੰਜਾਬ ਸਰਕਾਰ ਦੀ ਪਿਛਵਾੜਾ ਕੋਲਾ ਖਾਣ ਤੋਂ ਕੋਲਾ ਨਹੀਂ ਖ਼ਰੀਦਿਆਂ, ਪਰ ਸਰਕਾਰ ਕੰਪਨੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰਾਂ ਬਿਜਲੀ ਦੀ ਯੂਨਿਟ ਦਾ ਮੁੱਲ ਨਿਰਧਾਰਿਤ ਕਰਨ ਵਿੱਚ ਕੰਪਨੀਆਂ ਦੇ ਪੱਖ ਵਿੱਚ ਹੀ ਸਮਝੌਤੇ ਕੀਤੇ ਗਏ ਅਤੇ ਮਹਿੰਗੇ ਮੁੱਲ ਦੀ ਬਿਜਲੀ ਖ਼ਰੀਦੀ ਗਈ। ਅਰੋੜਾ ਨੇ ਚੰਨੀ ਸਰਕਾਰ ‘ਤੇ ਕੈਪਟਨ ਅਤੇ ਬਾਦਲਾਂ ਦੇ ਰਾਹ ਚੱਲਣ ਦਾ ਦੋਸ਼ ਲਾਇਆ । ਉਨਾਂ ਕਿਹਾ ਕਿ ਸਰਕਾਰ ਨੇ ਤਿੰਨ ਰੁਪਏ ਯੂਨਿਟ ਬਿਜਲੀ ਸਸਤੀ ਕੀਤੀ ਹੈ, ਪਰ ਇਹ ਨਹੀਂ ਦੱਸਿਆ ਕਿ ਪੈਸਾ ਕਿੱਥੋ ਆਵੇਗਾ, ਪੰਜਾਬ ਸਰਕਾਰ ਪੰਜਾਬ ਨੂੰ ਦਵਾਲਿਆ ਕਰਨ ‘ਤੇ ਲੱਗੀ ਹੋਈ ਹੈ।

ਬੀਬੀ ਜਗੀਰ ਕੌਰ ਦੀ ਅਗਵਾਈ ’ਚ 19 ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ ਵਿਸ਼ੇਸ਼ ਜਥਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਇਸ ਦਿਨ ਬੀਬੀ ਜਗੀਰ ਕੌਰ ਖੁਦ ਕਰਤਾਰਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਜਥਾ ਲੈ ਕੇ ਜਾਣਗੇ। ਭਾਰਤ ਸਰਕਾਰ ਵੱਲੋਂ ਲਾਂਘਾ ਖੋਲ੍ਹੇ ਜਾਣ ਦੇ ਕੀਤੇ ਐਲਾਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਾਮਣੀਅਮ ਜੈਸ਼ੰਕਰ ਦਾ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖੇ ਗਏ ਸਨ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਆ ਰਿਹਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਉਹ ਖ਼ੁਦ ਸ੍ਰੀ ਕਰਤਾਰਪੁਰ ਸਾਹਿਬ ਪਾਸਿਕਤਾਨ ਵਿਖੇ ਵਿਸ਼ਾਲ ਜਥਾ ਲੈ ਕੇ ਜਾਣਗੇ। ਇਸ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਲਿਜਾਏ ਜਾ ਰਹੇ ਜਥੇ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸੰਗਤਾਂ 19 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਥੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਆਪਣੀ ਕਾਰਵਾਈ ਮੁਕੰਮਲ ਕਰਨ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ।

ਉਨ੍ਹਾਂ ਨੇ ਦੱਸਿਆ ਕਿ ਲਾਂਘਾ ਖੁਲ੍ਹਣ ਮਗਰੋਂ ਉਨ੍ਹਾਂ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਤੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ 19 ਨਵੰਬਰ ਵਾਲੇ ਜਥੇ ਸਬੰਧੀ ਮੁਕੰਮਲ ਪ੍ਰਬੰਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਕਾਸ਼ ਪੁਰਬ ਸਬੰਧੀ ਉਥੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਲੰਗਰ ਦੀਆਂ ਰਸਦਾਂ ਵੀ ਲੈ ਕੇ ਜਾਵੇਗੀ ਅਤੇ ਇਸ ਦੇ ਨਾਲ ਹੀ ਰਾਗੀ ਜਥੇ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹੋਣਗੇ। ਜਥੇ ਦੀ ਗਿਣਤੀ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਜਥੇ ਦੇ ਮੈਂਬਰਾਂ ਦੀ ਗਿਣਤੀ ਹੋਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਦਾ ਕੀਤਾ ਉਦਘਾਟਨ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 400 ਦੇ ਕਰੀਬ ਲੋਕਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਦੇ ਉਦਘਾਟਨ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਇਲਾਕੇ ਦੇ ਲੋਕਾਂ ਨੂੰ ਇਲਾਜ਼ ਦੀਆਂ ਸਹੂਲਤਾਂ ਦੇ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਹੋਰ ਮਜਬੂਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਹਸਪਤਾਲ ਵਿਖੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ ਡਿਊਟੀਆਂ ਲਗਾਈਆਂ ਹਨ ਅਤੇ ਹਰ ਵਿਭਾਗ ਦੇ ਡਾਕਟਰ ਸਵੇਰ ਤੋਂ ਸ਼ਾਮ ਤੱਕ ਮਰੀਜ਼ਾਂ ਦਾ ਇਲਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ 50 ਲੜਕੀਆਂ ਦਾ ਨਰਸਿੰਗ ਕਾਲਜ ਵੀ ਸਥਾਪਤ ਕੀਤਾ ਜਾਵੇਗਾ, ਜੋ ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ ਸ੍ਰੀ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਚੱਲੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਸਿਹਤ ਸਹੂਲਤਾਂ ਵਿਚ ਵੀ ਮੋਹਰੀ ਭੂਮਿਕਾ ਨਿਭਾਅ ਰਹੀ ਹੈ ਅਤੇ ਇਸੇ ਦੇ ਚੱਲਦਿਆਂ ਕੋਰੋਨਾ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਮੈਡੀਕਲ ਸੰਸਥਾਵਾਂ ਵੱਲੋਂ ਸਮੇਂ-ਸਮੇਂ ’ਤੇ ਮੁਫ਼ਤ ਮੈਡੀਕਲ ਕੈਂਪਾਂ ਦਾ ਪ੍ਰਬੰਧ ਕਰਕੇ ਲੋੜਵੰਦਾਂ ਨੂੰ ਵੱਡੀ ਮੈਡੀਕਲ ਸੁਵਿਧਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 700 ਮਰੀਜ਼ਾਂ ਦੀਆਂ ਅੱਖਾਂ ਦੇ ਓਪਰੇਸ਼ਨ ਕੀਤੇ ਗਏ ਅਤੇ ਇਸ ਤੋਂ ਇਲਾਵਾ ਹੋਰ ਵੱਖ-ਵੱਖ ਇਲਾਜ਼ ਵੀ ਇਨ੍ਹਾਂ ਕੈਂਪਾਂ ਰਾਹੀਂ ਹੋਏ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੱਜ ਬਾਬਾ ਬੁੱਢਾ ਸਾਹਿਬ ਹਸਪਤਾਲ ਵਿਖੇ ਵੀ 400 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਸੇਵਾ ਨੂੰ ਆਪਣਾ ਪਰਮ-ਧਰਮ ਕਰਤੱਵ ਸਮਝਦੀ ਹੈ ਅਤੇ ਇਹ ਮਾਨਵ ਭਲਾਈ ਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਸ. ਹਰਦਿਆਲ ਸਿੰਘ ਸੁਰਸਿੰਘ, ਸ. ਕਸ਼ਮੀਰ ਸਿੰਘ ਗੰਡੀਵਿੰਡ, ਓਐਸਡੀ ਡਾ. ਸੁਖਬੀਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ. ਪੀ. ਸਿੰਘ, ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਦੇ ਮੁਖੀ ਡਾ. ਨਰਿੰਦਰ ਸਿੰਘ ਕੰਗ, ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਬਿੰਦਵਾਲ ਸਾਹਿਬ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਗੁਰਤਿੰਦਰਪਾਲ ਸਿੰਘ, ਸ. ਧਰਮਿੰਦਰ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।

ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨ ਤਾਰਨ ਵਿਖੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 7 ਕਿਲੋਵਾਟ ਦੀ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ ਕੀਤਾ ਹੈ। ਇਹ ਪਲਾਂਟ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਆਖਿਆ ਕਿ ਇਸ ਪਲਾਂਟ ਦੇ ਸਥਾਪਤ ਹੋਣ ਨਾਲ ਗੁਰਦੁਆਰਾ ਸਾਹਿਬ ਦੀ ਸਾਰੀ ਬਿਜਲੀ ਦਾ ਖਰਚਾ ਬਚ ਸਕੇਗਾ, ਜਿਸ ਨੂੰ ਸੰਗਤਾਂ ਦੀ ਸਹੂਲਤ ਲਈ ਖਰਚ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਹੋਣ ਨਾਲ ਪ੍ਰਦੂਸ਼ਣ ਰਹਿਤ ਵਾਤਾਵਰਣ ਵੀ ਬਣਿਆ ਰਹਿ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਰ ਗੁਰਦੁਆਰਾ ਸਾਹਿਬ ਵਿਚ ਸੂਰਜੀ ਊਰਜਾ ਦੇ ਪਲਾਂਟ ਲਗਾਉਣ ਲਈ ਕਾਰਜ ਕਰ ਰਹੀ ਹੈ, ਜਿਸ ਤਹਿਤ ਹੁਣ ਤੱਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸ੍ਰੀ ਅੰਮ੍ਰਿਤਸਰ ਵਿਖੇ ਪਲਾਂਟ ਲਗਾਏ ਜਾ ਚੁੱਕੇ ਹਨ ਅਤੇ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵੀ ਇਸ ਦੀ ਆਰੰਭਤਾ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਨੇੜ ਭਵਿੱਖ ਵਿਚ ਹੋਰਨਾਂ ਗੁਰਦੁਆਰਿਆਂ ਵਿਚ ਵੀ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਵੱਡ ਸਮਰੱਥਾ ਵਾਲਾ ਪਲਾਂਟ ਲਗਾ ਕੇ ਉਥੋਂ ਵੀ ਸ੍ਰੀ ਦਰਬਾਰ ਸਾਹਿਬ ਲਈ ਬਿਜਲੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਭਾਫ਼ ਵਿਧੀ ਰਾਹੀਂ ਲੰਗਰ ਤਿਆਰ ਕਰਨ ਲਈ ਵੀ ਕਾਰਜ ਕੀਤੇ ਜਾ ਰਹੇ ਹਨ।

ਇਸ ਮੌਕੇ ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਸੇਵਾ ਉਨ੍ਹਾਂ ਦੀ ਸੰਸਥਾ ਨੂੰ ਮਿਲਣੀ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ ਅਤੇ ਉਹ ਇਸ ਸੇਵਾ ਨੂੰ ਹੋਰ ਗੁਰੂ ਘਰਾਂ ਵਿਚ ਅੱਗੇ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ, ਸ. ਬਲਦੇਵ ਸਿੰਘ, ਸ. ਐਨ.ਪੀ. ਸਿੰਘ, ਸ. ਅਵਤਾਰ ਸਿੰਘ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਸ. ਹਰਦਿਆਲ ਸਿੰਘ ਸੁਰਸਿੰਘ, ਸ. ਕਸ਼ਮੀਰ ਸਿੰਘ ਗੰਡੀਵਿੰਡ, ਓਐਸਡੀ ਡਾ. ਸੁਖਬੀਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ. ਪੀ. ਸਿੰਘ, ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਦੇ ਮੁਖੀ ਡਾ. ਨਰਿੰਦਰ ਸਿੰਘ ਕੰਗ, ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਬਿੰਦਵਾਲ ਸਾਹਿਬ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਗੁਰਤਿੰਦਰਪਾਲ ਸਿੰਘ, ਸ. ਧਰਮਿੰਦਰ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।

ਕੇਂਦਰ ਫੰਡਾਂ ਦੀ ਵੰਡ ਸਮੇਂ ਸੂਬੇ ਨੂੰ ਆਰਥਿਕ ਨਜ਼ਰੀਏ ਦੇ ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ- ਮਨਪ੍ਰੀਤ ਬਾਦਲ

0

ਪੰਜਾਬ ਦੇ ਵਿੱਤ ਮੰਤਰੀ ਨੇ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਦੇਸ਼ ‘ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾ ਖੜਗ ਭੁਜਾ ਬਣ ਕੇ ਡਟਿਆ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ ਫੰਡ ਦੇਣ ਲਈ ਆਰਥਿਕ ਪੱਖ ਦੇ ਨਾਲ ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਹ ਦਲੀਲ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨਾਲ ਇੱਕ ਆਨਲਾਈਨ ਗੱਲਬਾਤ ਦੌਰਾਨ ਕੀਤੀ, ਜਿਸ ਦੌਰਾਨ ਮੁਲਕ ਵਿੱਚ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੁਲਾਰਾ ਦੇਣ ਬਾਰੇ ਚਰਚਾ ਕੀਤੀ ਗਈ।ਖੇਤੀ ਪ੍ਰਧਾਨ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦੇਣ ‘ਤੇ ਵਿਚਾਰ ਕਰਨ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਹ ਸਰਹੱਦੀ ਸੂਬਾ ਵੀ ਆਪਣੇ ਗੁਆਂਢੀ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਉਤਰਾਖੰਡ ਵਾਂਗ ਵਿਸ਼ੇਸ਼ ਪੈਕੇਜਾਂ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕ ਬਹੁਤ ਮਿਹਨਤੀ ਹਨ ਅਤੇ ਪੰਜਾਬ ਨੂੰ ਸਿਰਫ਼ ਭੂਗੋਲਿਕ ਸਥਿਤੀ ਤੋਂ ਹੀ ਨਾ ਵਿਚਾਰਿਆ ਜਾਵੇ ਕਿਉਂਕਿ ਸੂਬੇ ਨੇ ਸੰਨ 1947, 1962, 1965 ਅਤੇ 1971 ਵਿੱਚ ਦੇਸ਼ ਲਈ ਲੜਾਈ ਲੜਨ ਤੋਂ ਇਲਾਵਾ ਸਰਹੱਦ ਪਾਰੋਂ “ਗੁਆਂਢੀ ਮੁਲਕਾਂ” ਵੱਲੋਂ ਫੈਲਾਏ ਅਤਿਵਾਦ ਖ਼ਿਲਾਫ਼ ਵੀ ਦਸ ਸਾਲਾਂ ਤੱਕ ਕੌਮੀ ਲੜਾਈ ਲੜੀ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਦੇ ਸਮਰਥਨ ਦੀ ਲੋੜ ਹੈ ਕਿਉਂਕਿ ਸੂਬਾ ਖੇਤੀਬਾੜੀ ਖੇਤਰ ਵਿੱਚ ਨਵੇਂ ਯੁੱਗ ਦੇ ਬਦਲਾਅ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸ੍ਰੀ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰਵਾਇਤੀ ਦੋ-ਫ਼ਸਲੀ ਚੱਕਰ ਵਿਚੋਂ ਕੱਢ ਕੇ ਹੋਰ ਬਦਲਵੀਆਂ ਫ਼ਸਲਾਂ ਅਤੇ ਪਸ਼ੂ ਪਾਲਣ ਦੇ ਧੰਦੇ ਵੱਲ ਮੋੜਨ ਤੋਂ ਇਲਾਵਾ ਸਨਅਤਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਪੀ.ਐਲ.ਆਈ. ਵਰਗੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ। ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇਗਾ, ਜੋ ਦੇਸ਼ ਵਿੱਚ ਇੱਕ ਵਾਰ ਫਿਰ ਵੱਡਾ ਮੁੱਦਾ ਬਣਿਆ ਹੋਇਆ ਹੈ।ਸ. ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਮੰਗ ਕੀਤੀ ਜੋ ਪੰਜਾਬ ਦੀ ਤਕਦੀਰ ਬਦਲਣ ਵਾਲੇ ਸਾਬਿਤ ਹੋਣਗੇ।

ਸ. ਬਾਦਲ ਨੇ ਕਿਹਾ ਕਿ ਜਿੱਥੋਂ ਤੱਕ ਬਿਜਲੀ ਉਤਪਾਦਨ ਦਾ ਸਵਾਲ ਹੈ, ਕੋਲੇ ਦੀਆਂ ਖਾਣਾਂ ਤੋਂ ਪੰਜਾਬ ਦੀ ਦੂਰੀ ਬਹੁਤ ਜ਼ਿਆਦਾ ਹੈ ਅਤੇ ਜੇਕਰ ਸੰਭਵ ਹੋਵੇ ਤਾਂ ਅਸਲ ਵਿੱਚ ਅਸੀਂ ਬਿਜਲੀ ਉਤਪਾਦਨ ਲਈ ਕੋਲੇ ਬਜਾਏ ਗੈਸ ਜਾਂ ਸੂਰਜੀ ਊਰਜਾ ਨੂੰ ਅਪਣਾਉਣਾ ਚਾਹੁੰਦੇ ਹਾਂ ਅਤੇ ਅਸੀਂ ਜੇਕਰ ਕਿਸੇ ਤਰ੍ਹਾਂ ਆਪਣੇ ਕੋਲੇ ਨਾਲ ਚੱਲਣ ਵਾਲੇ ਤਾਪ ਘਰਾਂ ਨੂੰ ਬੰਦ ਕਰ ਦੇਈਏ ਤਾਂ ਸੂਬੇ ਵਿੱਚ ਬਿਜਲੀ ਸਸਤੀ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਕੋਲ ਲੌਜਿਸਟਿਕਸ ਅਤੇ ਹਰ ਪੱਖੋਂ ਬਹੁਤ ਵਧੀਆ ਬੁਨਿਆਦੀ ਢਾਂਚਾ ਹੈ ਪਰ ਸੂਬੇ ਦੇ ਕਸਬੇ ਪੱਟੀ ਤੇ ਮੱਖੂ, ਰਾਜਪੁਰਾ ਤੇ ਮੋਹਾਲੀ ਅਤੇ ਬਿਆਸ ਤੇ ਕਾਦੀਆਂ ਦਰਮਿਆਨ ਰੇਲਵੇ ਲਿੰਕਾਂ ਦੀ ਘਾਟ ਹੈ। ਉਨ੍ਹਾਂ ਕਿਹਾ, “ਤੁਸੀਂ ਕੇਂਦਰੀ ਬਜਟ ਨਾਲ ਰੇਲਵੇ ਬਜਟ ਪੇਸ਼ ਕਰਨ ਸਮੇਂ ਜੇਕਰ ਇਸ 20-30 ਕਿਲੋਮੀਟਰ ਹਿੱਸੇ ਨੂੰ ਬਜਟ ਵਿੱਚ ਥਾਂ ਦਿੰਦੇ ਹੋ ਤਾਂ ਪੰਜਾਬ ਵਿੱਚ ਰੇਲ ਸੰਪਰਕ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਯਾਤਰੀਆਂ ਨੂੰ ਰਾਜਸਥਾਨ ਜਾਂ ਗੁਜਰਾਤ ਜਾਣ ਲਈ ਅੰਬਾਲਾ ਦੇ ਚੱਕਰ ਨਹੀਂ ਲਗਾਉਣੇ ਪੈਣਗੇ।” ਤਕਨਾਲੋਜੀ ਦੀ ਵਰਤੋਂ ਕਰਕੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਦੇ ਵਿਕਲਪ ਤਲਾਸ਼ਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਸਿਹਤ ਮੰਤਰੀ ਨੂੰ ਛੇਤੀ ਤੋਂ ਛੇਤੀ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਸ਼ੁਰੂ ਕਰਨ ਲਈ ਕਹਿਣ ਕਿਉਂਕਿ ਇਸ ਪ੍ਰਾਜੈਕਟ ਲਈ ਜ਼ਮੀਨ ਮੁਹੱਈਆ ਕਰਵਾਈ ਜਾ ਚੁੱਕੀ ਹੈ। ਸ੍ਰੀ ਬਾਦਲ ਨੇ 150 ਕਰੋੜ ਰੁਪਏ ਦੇ ਪੂੰਜੀਗਤ ਪ੍ਰਾਜੈਕਟਾਂ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਦੇਣ ਵਾਸਤੇ ਪੰਜਾਬ ਦੇ ਮਾਮਲੇ ਨੂੰ ਪ੍ਰਵਾਨਗੀ ਦੇਣ ਦੀ ਵੀ ਬੇਨਤੀ ਕੀਤੀ, ਜੋ ਕਿ ਕਿਸੇ ਕਾਰਨ ਕਰਕੇ ਕੇਂਦਰ ਸਰਕਾਰ ਦੇ ਪੱਧਰ ‘ਤੇ ਰੁਕਿਆ ਹੋਇਆ ਹੈ।

ਰਾਹੁਲ ਗਾਂਧੀ ਨੇ ਰਾਸ਼ਟਰੀ ਪ੍ਰੈਸ ਦਿਵਸ ‘ਤੇ ਕੀਤਾ ਟਵੀਟ, ਕਹੀ ਇਹ ਗੱਲ

0

ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ ਅਤੇ ਅੱਜ ਦਾ ਦਿਨ ਦੇਸ਼ ਭਰ ਵਿੱਚ ਰਾਸ਼ਟਰੀ ਪ੍ਰੈਸ ਦਿਵਸ ਵਜੋਂ ਮਨਾਇਆ ਜਾਂਦਾ ਹੈ। ਹਰ ਕੋਈ ਜਾਣਦਾ ਹੈ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਅਤੇ ਪ੍ਰੈੱਸ ਦੀ ਆਜ਼ਾਦੀ ਤੋਂ ਲੈ ਕੇ ਧਾਰਾ 19 ਤਹਿਤ ਨਾਗਰਿਕਾਂ ਨੂੰ ਬੋਲਣ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਰਾਸ਼ਟਰੀ ਪ੍ਰੈੱਸ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਵੀਡੀਓ ਸ਼ੇਅਰ ਕਰਦੇ ਹੋਏ ਰਾਹੁਲ ਗਾਂਧੀ ਨੇ ਕੈਪਸ਼ਨ ‘ਚ ਲਿਖਿਆ , ‘ਜਦੋਂ ਸੱਚ ਬੋਲਣ ‘ਤੇ ਸਜ਼ਾ ਮਿਲੇ ਤਾਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸੱਤਾ ਝੂਠ ਦੀ ਹੈ।’

ਸੁਖਬੀਰ ਬਾਦਲ ਨੇ CM ਚੰਨੀ ‘ਤੇ ਕੱਸਿਆ ਤੰਜ, ਕਿਹਾ ਆਮ ਆਦਮੀ…

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਵਾਂ ਸ਼ਹਿਰ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚੰਨੀ ਅਤੇ ਇੱਥੋਂ ਦੇ ਕਾਂਗਰਸੀ ਐੱਮ.ਐੱਲ.ਏ ’ਤੇ ਵੱਡਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਜਿੱਥੇ ਜਾਂਦਾ, ਉੱਥੇ ਇਹੀ ਕਹਿੰਦਾ ਹੈ ਕਿ ਉਹ ਆਮ ਆਦਮੀ ਹੈ।ਸੁਖਬੀਰ ਬਾਦਲ ਨੇ ਚੰਨੀ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਲੋਕਾਂ ਨੂੰ ਇਹ ਦੱਸਣ ਦੀ ਲੋੜ ਨਹੀਂ ਕਿ ਕੀ ਕੌਣ ਆਮ ਆਦਮੀ ਹੈ ਜਾਂ ਨਹੀਂ। ਇਸ ਦੀ ਪਛਾਣ ਲੋਕ ਆਪ ਹੀ ਕਰ ਲੈਂਦੇ ਹਨ। ਪੰਜਾਬ ਦੇ ਮੁੱਖ ਮੰਤਰੀ ਚੰਨੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜਾ ਵਿਅਕਤੀ ਆਮ ਆਦਮੀ ਹੁੰਦਾ ਹੈ, ਉਸ ਦਾ ਪੁੱਤਰ 3 ਕਰੋੜ ਰੁਪਏ ਦੀ ਗੱਡੀ ਨਹੀਂ ਚਲਾ ਸਕਦਾ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਨਵਾਂ ਸ਼ਹਿਰ ਹਲਕੇ ’ਚ ਕਾਂਗਰਸ ਦਾ ਐੱਮ.ਐੱਲ. ਏ ਰਹਿੰਦਾ ਹੈ, ਜੋ ਪੰਜਾਬ ਦਾ ਸਭ ਤੋਂ ਵੱਡਾ ਰੇਤ ਮਾਫਿਆ ਅਤੇ ਸ਼ਰਾਬ ਮਾਫ਼ਿਆ ਹੈ। ਇਸ ਕਾਂਗਰਸੀ ਵਿਧਾਇਕ ਨੇ ਬਹੁਤ ਸਾਰੇ ਗੁੰਡੇ ਪਾਲੇ ਹੋਏ ਹਨ, ਜੋ ਲੋਕਾਂ ਨਾਲ ਧੱਕੇ ਅਤੇ ਕਬਜ਼ੇ ਕਰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇੱਥੋ ਦਾ ਐੱਮ.ਐੱਲ. ਏ ਇਹ ਸੋਚਦਾ ਹੋਣਾ ਕਿ ਮੈਂ ਹਮੇਸ਼ਾ ਲਈ ਇੱਥੋਂ ਦਾ ਵਿਧਾਇਕ ਰਹਾਂਗਾ ਪਰ ਉਸ ਨੂੰ ਇਹ ਨਹੀਂ ਪਤਾ ਕਿ ਉਸ ਨੂੰ ਵਿਧਾਇਕ ਬਣਾਉਣ ਵਾਲੇ ਵੀ ਲੋਕ ਹਨ ਅਤੇ ਹੇਠਾਂ ਉਤਾਰਨ ਵਾਲੇ ਵੀ ਲੋਕ ਹਨ।

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ’ਚ ਕੁੱਝ ਨਹੀਂ ਕੀਤਾ। ਇਸ ਸਰਕਾਰ ਨੇ ਗੁਟਕਾ ਸਾਹਿਬ ਦੀ ਝੂਠੀ ਸੋਹ ਖਾਂ ਕੇ ਲੋਕਾਂ ਨਾਲ ਵਾਅਦੇ ਕੀਤੇ, ਜੋ ਸਰਕਾਰ ਨੇ ਅਜੇ ਤੱਕ ਪੂਰੇ ਨਹੀਂ ਕੀਤੇ। ਇਹ ਸਰਕਾਰ ਹੁਣ ਫਿਰ ਪੰਜਾਬ ’ਚ ਵਾਪਸ ਆਉਣ ਦੀਆਂ ਯੋਜਨਾਵਾਂ ਬਣਾ ਰਹੀ ਹੈ। ਸਰਕਾਰ ਨੇ ਕੈਪਟਨ ਨੂੰ ਪਾਸੇ ਕਰਕੇ ਪੰਜਾਬ ਦਾ ਮੁੱਖ ਮੰਤਰੀ ਹੀ ਬਦਲ ਦਿੱਤਾ ਤਾਂ ਕਿ ਸਾਰਾ ਦੋਸ਼ ਕੈਪਟਨ ’ਤੇ ਲੱਗ ਸਕੇ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਆਪਣੀ ਸਰਕਾਰ ਬਣਾਉਣ ਲਈ ਝੂਠ ’ਤੇ ਝੂਠ ਬੋਲ ਰਿਹਾ ਹੈ। ਲੋਕਾਂ ਨੂੰ ਹਰ ਰੋਜ਼ ਨਵਾਂ ਵਾਅਦਾ ਕਰ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜੋ ਨਵੇਂ ਐਲਾਨ ਕੀਤੇ ਗਏ ਹਨ, ਉਹ ਸਿਰਫ਼ 31 ਮਾਰਚ ਤੱਕ ਲਾਗੂ ਹਨ। ਕਾਂਗਰਸ ਸਰਕਾਰ ਦੀ ਸੋਚ ਠੱਗੀ ਮਾਰਨ ਦੀ ਹੈ।