ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ।
ਰਾਸ਼ਟਰਪਤੀ ਦੀ ਚੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਪਾਈ ਵੋਟ
ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਹੋ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਵੋਟਿੰਗ ਸੋਮਵਾਰ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਲੋਕ ਸਭਾ-ਰਾਜ ਸਭਾ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੋਟਿੰਗ ਕਰ ਰਹੇ ਹਨ।ਇਸੇ ਦੌਰਾਨ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਆਪਣੀ ਵੋਟ ਪਾਈ ਹੈ।
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ ‘ਤੇ 25 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
ਦੱਸ ਦੇਈਏ ਕਿ ਸੰਗਤ ਸਿੰਘ ਗਿਲਜੀਆਂ ‘ਤੇ ਰਿਸ਼ਵਤ ਲੈਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਕਿਹਾ ਗਿਆ ਸੀ ਕਿ ਉਸ ਨੇ 80 ਹਜ਼ਾਰ ਟ੍ਰੀ ਗਾਰਡਾਂ ਦੀ ਖਰੀਦ ਵਿੱਚ ਘਪਲਾ ਕੀਤਾ ਸੀ। ਇਸ ਦੇ ਨਾਲ ਹੀ ਗਿਲਜੀਆਂ ਨੇ ਸਾਰੇ ਡੀ.ਐਫ.ਓਜ਼ ਨੂੰ ਟ੍ਰੀ ਗਾਰਡ ਖਰੀਦਣ ਲਈ ਕਿਹਾ ਸੀ ਕਿ ਉਹ ਕਿਸੇ ਖਾਸ ਵਿਅਕਤੀ ਤੋਂ ਟ੍ਰੀ ਗਾਰਡ ਸਪਲਾਈ ਕਰਨ। ਇਸ ਦੀ ਕੀਮਤ 2800 ਰੁਪਏ ਰੱਖੀ ਗਈ ਸੀ। ਹਾਲਾਂਕਿ ਹੁਣ ਇਸ ‘ਤੇ ਸਟੈਂਡ ਬਦਲਦੇ ਹੋਏ ਵਿਜੀਲੈਂਸ ਨੇ ਅਦਾਲਤ ‘ਚ ਕਿਹਾ ਕਿ 80 ਹਜ਼ਾਰ ‘ਚ ਟ੍ਰੀ ਗਾਰਡ ਨਹੀਂ ਖਰੀਦੇ ਗਏ ਹਨ। ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਮੰਗੀ ਹੈ।
ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, PM ਮੋਦੀ,ਅਮਿਤ ਸ਼ਾਹ ਤੇ CM ਯੋਗੀ ਨੇ ਪਾਈ ਵੋਟ
ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਹੋ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਵੋਟਿੰਗ ਸੋਮਵਾਰ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਲੋਕ ਸਭਾ-ਰਾਜ ਸਭਾ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੋਟਿੰਗ ਕਰ ਰਹੇ ਹਨ। ਸੰਸਦ ਭਵਨ ਦੀ ਪਹਿਲੀ ਮੰਜ਼ਿਲ ‘ਤੇ ਕਮਰਾ ਨੰਬਰ 63 ‘ਚ ਵੋਟਿੰਗ ਹੋ ਰਹੀ ਹੈ। ਸੰਸਦ ਮੈਂਬਰਾਂ ਨੂੰ ਬੈਲਟ ਪੇਪਰ ‘ਤੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ ਵਿਰੁੱਧ ਆਪਣੀ ਤਰਜੀਹ ਦਰਜ ਕਰਨੀ ਹੋਵੇਗੀ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ।
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਪਾ ਦਿੱਤੀ ਹੈ।ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ ਵਿਧਾਨ ਸਭਾ ਪਹੁੰਚ ਕੇ ਆਪਣੀ ਵੋਟ ਪਾਈ। ਸ਼ਿਵਰਾਜ ਸਿੰਘ ਚੌਹਾਨ ਨੇ ਵਿਧਾਨ ਸਭਾ ਦੇ ਸਪੀਕਰ ਤੋਂ ਬਾਅਦ ਆਪਣੀ ਵੋਟ ਪਾਈ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਵੀ ਗਾਂਧੀਨਗਰ ਵਿੱਚ ਆਪਣੀ ਵੋਟ ਪਾਈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਤੇ PM ਮੋਦੀ ਨੇ ਵੀ ਵੋਟ ਪਾ ਦਿੱਤੀ ਹੈ।
ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਦਰੋਪਦੀ ਮੁਰਮੂ ਇਸ ਤੋਂ ਪਹਿਲਾਂ ਝਾਰਖੰਡ ਦੀ ਰਾਜਪਾਲ ਰਹਿ ਚੁੱਕੀ ਹੈ। ਜੇਕਰ ਕਬਾਇਲੀ ਨੇਤਾ ਮੁਰਮੂ ਚੁਣੀ ਜਾਂਦੀ ਹਨ ਤਾਂ ਮੁਰਮੂ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਭਾਰਤ ਦੀ ਪਹਿਲੀ ਰਾਸ਼ਟਰਪਤੀ ਹੋਵੇਗੀ। ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਉਮੀਦਵਾਰ ਹਨ, ਜੋ ਕਦੇ ਭਾਜਪਾ ਦੇ ਵੱਡੇ ਨੇਤਾ ਸਨ। ਸਿਨਹਾ ਨੇ 2018 ਵਿੱਚ ਭਾਜਪਾ ਨੂੰ ਛੱਡ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਵਿੱਚ ਅੰਦਰੂਨੀ ਲੋਕਤੰਤਰ ਨਹੀਂ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਅਜਿਹੇ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਕਰੀਬ 4800 ਵੋਟਰ (ਐਮਪੀ ਅਤੇ ਵਿਧਾਇਕ) ਵੋਟ ਪਾਉਣਗੇ। ਨਵੇਂ ਰਾਸ਼ਟਰਪਤੀ ਵਲੋਂ 25 ਜੁਲਾਈ ਨੂੰ ਸਹੁੰ ਚੁੱਕੀ ਜਾਵੇਗੀ।
ਸੰਸਦ ਦਾ ਮੌਨਸੂਨ ਸੈਸ਼ਨ ਅੱਜ ਤੋਂ ਸ਼ੁਰੂ, ਅਗਨੀਪਥ ਸਮੇਤ ਹੋਰ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ
ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਇਹ ਸੈਸ਼ਨ 12 ਅਗਸਤ ਤੱਕ ਚਲੇਗਾ। ਖ਼ਾਸ ਗੱਲ ਇਹ ਹੈ ਕਿ ਇਸ ਵਾਰ ਵੀ ਸੈਸ਼ਨ ਦੇ ਕਾਫੀ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਦਰਅਸਲ ਵਿਰੋਧੀ ਧਿਰ ਸਰਕਾਰ ਨੂੰ ਕਈ ਮੁੱਦਿਆਂ ’ਤੇ ਘੇਰਨ ਦੀ ਤਿਆਰੀ ’ਚ ਹੈ। ਸੰਸਦ ਦਾ ਮਾਨਸੂਨ ਸੈਸ਼ਨ ਇਸ ਲਈ ਵੀ ਖ਼ਾਸ ਰਹਿਣ ਵਾਲਾ ਹੈ ਕਿਉਂਕਿ ਅੱਜ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਵੀ ਹੈ। ਮਾਨਸੂਨ ਸੈਸ਼ਨ ’ਚ ਸਰਕਾਰ ਕਈ ਬਿੱਲਾਂ ਨੂੰ ਸਦਨ ’ਚ ਪੇਸ਼ ਕਰ ਸਕਦੀ ਹੈ।
ਮਾਨਸੂਨ ਸੈਸ਼ਨ ਨੂੰ ਵੇਖਦੇ ਹੋਏ ਐਤਵਾਰ ਯਾਨੀ ਕਿ 17 ਜੁਲਾਈ ਨੂੰ ਸਰਕਾਰ ਵੱਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸੈਸ਼ਨ ਦੌਰਾਨ ਲੋਕਾਂ ਨਾਲ ਸਬੰਧਤ ਮੁੱਦਿਆਂ ‘ਤੇ ਧਿਆਨ ਦੇਣ, ਵਿਸ਼ੇਸ਼ ਜ਼ਿਕਰ ਕਰਨ ਅਤੇ ਜਨਤਾ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰਾਉਣ ਨੂੰ ਜ਼ਿਆਦਾ ਸਮਾਂ ਮਿਲਣਾ ਚਾਹੀਦਾ ਹੈ।
ਰਾਜ ਸਭਾ ਵਿਚ ਕਾਂਗਰਸ ਪਾਰਟੀ ਦੇ ਨੇਤਾ ਮਲਿਕਾਅਰਜੁਨ ਖੜਗੇ ਨੇ ਸੰਸਦ ਦੇ ਸੈਸ਼ਨ ਦੌਰਾਨ ਵਿਚਾਰ-ਵਟਾਂਦਰੇ ਲਈ ਸਰਕਾਰ ਦੇ ਸਾਹਮਣੇ 13 ਮੁੱਦੇ ਰੱਖਣ ਦੀ ਗੱਲ ਕਰਦੇ ਹੋਏ ਕਿਹਾ ਕਿ ਸੈਸ਼ਨ ਦੌਰਾਨ ਇਨ੍ਹਾਂ ਸਾਰਿਆਂ ‘ਤੇ ਚਰਚਾ ਹੋਣੀ ਚਾਹੀਦੀ ਹੈ। ਸੰਘੀ ਢਾਂਚਾ, ਅਗਨੀਪਥ ਸਕੀਮ, ਡੀ.ਐੱਚ.ਐੱਲ.ਐੱਲ ਬੈਂਕ ਘੁਟਾਲਾ, ਅਸਮਾਨ ਛੂਹ ਰਹੀ ਮਹਿੰਗਾਈ, ਲਗਾਤਾਰ ਵਧ ਰਹੀ ਬੇਰੁਜ਼ਗਾਰੀ, ਡਾਲਰ ਦੇ ਮੁਕਾਬਲੇ ਰੁਪਏ ਦੀ ਰਿਕਾਰਡ ਗਿਰਾਵਟ, ਨਫਰਤ ਭਰੇ ਭਾਸ਼ਣ, ਜੰਮੂ-ਕਸ਼ਮੀਰ ‘ਚ ਅਪਰਾਧ ਦੀਆਂ ਵਧਦੀਆਂ ਘਟਨਾਵਾਂ ਅਤੇ ਕਸ਼ਮੀਰੀ ਪੰਡਿਤਾਂ ‘ਤੇ ਹੋ ਰਹੇ ਹਮਲਿਆਂ ਦੇ ਨਾਲ-ਨਾਲ ਵਿਰੋਧੀ ਧਿਰ ਵੀ ਇਸ ਮੁੱਦੇ ‘ਤੇ ਚਰਚਾ ਕਰੇਗੀ। ਚੀਨੀ ਘੁਸਪੈਠ ਅਤੇ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਵਰਗੇ ਮੁੱਦੇ ਸੰਸਦ ’ਚ ਚੁੱਕੇਗੀ।
ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਦੇ ਪਦ ਦੀ ਚੁੱਕੀ ਸਹੁੰ
ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸੰਸਦ ਪਦ ਦੀ ਸਹੁੰ ਚੁੱਕ ਲਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਜੇਕਰ ਉਹ ਜਾਣਗੇ ਤਾਂ ਕਿਰਪਾਨ ਲੈ ਕੇ ਲੋਕ ਸਭਾ ਵਿਚ ਜਾਣਗੇ। ਜੇਕਰ ਉਨ੍ਹਾਂ ਨੂੰ ਕਿਰਪਾਨ ਨਾ ਚੁੱਕਣ ਦਿੱਤੀ ਗਈ ਤਾਂ ਉਹ ਇਸ ਦਾ ਸਖ਼ਤ ਵਿਰੋਧ ਕਰਨਗੇ।
ਮਾਨ ਨੇ ਕਿਹਾ ਕਿ ਮੈਂ ਕਹਿਣਾ ਚਾਹੁੰਦਾ ਹਾਂ ਕਿ ਅੱਜ ਵੀ ਸਿੱਖ ਦੇਸ਼ ਵਿੱਚ ਗੁਲਾਮਾਂ ਵਾਂਗ ਜੀਵਨ ਬਤੀਤ ਕਰ ਰਹੇ ਹਨ, ਉਨ੍ਹਾਂ ਨੂੰ ਆਪਣੇ ਧਾਰਮਿਕ ਕੱਪੜੇ ਪਹਿਨਣ ਦੀ ਇਜਾਜ਼ਤ ਨਹੀਂ ਹੈ। ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਕਾਰਨ ਸੁਰਖੀਆਂ ‘ਚ ਆਏ ਸਿਮਰਨਜੀਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਭਗਤ ਸਿੰਘ ‘ਤੇ ਦਿੱਤੇ ਬਿਆਨ ‘ਤੇ ਕਾਇਮ ਹਨ ਅਤੇ ਅੱਗੇ ਵੀ ਕਾਇਮ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਦਾਦਾ ਜੀ ਨੇ ਜਨਰਲ ਡਾਇਰ ਨੂੰ ਸਿਰੋਪਾਓ ਦੇ ਕੇ ਕੁਝ ਵੀ ਗਲਤ ਨਹੀਂ ਕੀਤਾ, ਪਰ ਅਜਿਹਾ ਕਰਕੇ ਉਨ੍ਹਾਂ ਨੇ ਦਰਬਾਰ ਸਾਹਿਬ ਨੂੰ ਡਾਇਰ ਦੇ ਹਮਲੇ ਤੋਂ ਬਚਾਇਆ। ਉਨ੍ਹਾਂ ਕਿਹਾ ਕਿ ਮੈਂ ਮੁਆਫੀ ਨਹੀਂ ਮੰਗ ਸਕਦਾ।
ਲਾਰੈਂਸ ਬਿਸ਼ਨੋਈ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਲਾਰੈਂਸ ਬਿਸ਼ਨੋਈ ਨੂੰ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਸੱਤ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ।ਦੱਸ ਦਈਏ ਕਿ ਅੱਜ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਗਿਆ।
ਜਦੋਂ ਕਿ ਪੁਲਿਸ ਨੇ ਬਿਸ਼ਨੋਈ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਹੁਸ਼ਿਆਰਪੁਰ ਪੁਲਿਸ ਨੂੰ ਸਿਰਫ਼ 3 ਦਿਨ ਦਾ ਰਿਮਾਂਡ ਮਿਲ ਸਕਿਆ, ਉਸੇ ਤਰ੍ਹਾਂ ਮਲੋਟ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਪਹੁੰਚੀ ਸੀ।
ਜ਼ੀਰਕਪੁਰ ’ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਗੋਲੀਬਾਰੀ, ਤਿੰਨ ਗੈਂਗਸਟਰ ਗ੍ਰਿਫ਼ਤਾਰ
ਬਲਟਾਣਾ ਖੇਤਰ ਵਿਚਲੀ ਫਰਨੀਚਰ ਮਾਰਕੀਟ ਵਿਚ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਆਂ ਚੱਲੀਆਂ। ਬਲਟਾਣਾ ‘ਚ ਐਨਕਾਉਂਟਰ (Encounter In Baltana) ਦੌਰਾਨ ਤਿੰਨ ਗੈਂਗਸਟਰ ਗ੍ਰਿਫ਼ਤਾਰ ਕੀਤੇ ਹਨ। ਮੁਲਜ਼ਮਾਂ ਤੋਂ ਦੋ ਦੇਸੀ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਗੈਗਸਟਰ ਭੂਪੀ ਰਾਣਾ ਗਿਰੋਹ ਦੇ ਦੱਸੇ ਜਾ ਰਹੇ ਹਨ, ਹੋਟਲ ਮਾਲਕ ਤੋਂ ਰੰਗਦਾਰੀ ਮੰਗਣ ਪਹੁੰਚੇ ਸਨ। ਪਹਿਲਾਂ ਤੋਂ ਹੀ ਸਾਦੀ ਵਰਦੀ ਵਿੱਚ ਮੌਜੂਦ ਪੁਲਿਸਕਰਮੀਆਂ ਨੇ ਘੇਰਾ ਪਾਇਆ। ਦੋਵੇਂ ਪਾਸਿਓਂ ਹੋਈ ਫਾਇਰਿੰਗ ‘ਚ ਇੱਕ ਗੈਂਗਸਟਰ ਅਤੇ ਸਬ ਇੰਸਪੈਕਟਰ ਜ਼ਖਮੀ ਹੋ ਗਿਆ। SI ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹੋਟਲ ਮਾਲਕ ਨੇ 11 ਜੁਲਾਈ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।
ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ 11 ਜੁਲਾਈ ਨੂੰ ਰੰਗਦਾਰੀ ਬਾਰੇ ਸ਼ਿਕਾਇਤ ਆਈ ਸੀ। ਉਸ ਦਿਨ ਤੋਂ ਹੀ ਟ੍ਰੈਪ ਲਗਾਇਆ ਜਾ ਰਿਹਾ ਸੀ। ਗੈਗਸਟਰ ਹੋਟਲ ਮਾਲਕ ਤੋਂ ਰੰਗਦਾਰੀ ਮੰਗਣ ਪਹੁੰਚੇ ਸਨ। ਗੈਂਗਸਟਰਾਂ ਨੇ ਪੁਲਿਸ ‘ਤੇ ਪਹਿਲਾਂ ਫਾਇਰਿੰਗ ਕੀਤੀ। ਪੁਲਿਸ ਨੇ ਬਚਾਅ ਲਈ ਜਵਾਬੀ ਫਾਇਰਿੰਗ ਕੀਤੀ। ਜਵਾਬੀ ਫਾਇਰਿੰਗ ‘ਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਇੱਕ ਗੈਂਗਸਟਰ ਦੇ ਬੁਲਟ ਪਰੂਫ਼ ਜੈਕੇਟ ਪਾਈ ਹੋਈ ਸੀ।
ਕੌਣ ਹੈ ਗੈਂਗਸਟਰ ਭੂਪੀ ਰਾਣਾ ?
ਪੰਜਾਬ, ਹਰਿਆਣਾ ਕਈ ਸੂਬਿਆਂ ਚ 25 ਤੋਂ ਜ਼ਿਆਦਾ ਕੇਸ। ਲਾਰੈਂਸ ਗੈਂਗ ਦਾ ਕੱਟੜ ਦੁਸ਼ਮਣ ਭੂਪੀ ਗੈਂਗ। ਭੂਪੀ ਨੇ ਪੋਸਟ ਪਾ ਕੇ ਮੂਸੇਵਾਲਾ ਬਦਲ ਲੈਣ ਦੀ ਗੱਲ ਕਹੀ ਸੀ। ਕਾਤਲਾਂ ਦਾ ਪਤਾ ਦੱਸਣ ਵਾਲਿਆਂ ਲਈ 5 ਲੱਖ ਦਾ ਐਲਾਨ ਕੀਤਾ। ਪੋਸਟ ਵਿੱਚ ਭੂਪੀ ਨੇ ਬੰਬੀਹਾ ਗੈਂਗ ਤੇ ਸ਼ੇਰਾ ਖੁੱਬਣ ਨੂੰ ਵੀ ਨਾਲ ਦੱਸਿਆ ਸੀ। ਲਾਰੈਂਸ ਗੈਂਗ ਤੇ ਭੂਪੀ ਰਾਣਾ ਗੈਂਗ ਕੱਟੜ ਦੁਸ਼ਮਣ ਹੈ। ਇੱਕ ਵਾਰ ਜੇਲ੍ਹ ਵਿੱਚ ਵੀ ਦੋਹਾਂ ਗੈਂਗਾਂ ਵਿਚਾਲੇ ਲੜਾਈ ਹੋ ਗਈ ਸੀ।
ਅਮਰੀਕਾ: ਇੰਡੀਆਨਾ ਮਾਲ ‘ਚ ਹੋਈ ਗੋਲੀਬਾਰੀ, 4 ਦੀ ਮੌਤ, 2 ਜ਼ਖ਼ਮੀ
ਅਮਰੀਕਾ ‘ਚ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਮਰੀਕਾ ਵਿੱਚ ਗਨ ਕਲਚਰ ਕਾਰਨ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਗੋਲੀਬਾਰੀ ਦਾ ਤਾਜ਼ਾ ਮਾਮਲਾ ਇੰਡੀਆਨਾ ਦੇ ਮਾਲ ਦਾ ਹੈ। ਸੀਐਨਐਨ(CNN ) ਦੀ ਇੱਕ ਰਿਪੋਰਟ ਦੇ ਅਨੁਸਾਰ, ਇੰਡੀਆਨਾ ਦੇ ਮਾਲ(Greenwood Park Mall ) ਵਿੱਚ ਐਤਵਾਰ ਸ਼ਾਮ ਨੂੰ ਇੱਕ ਸਮੂਹਿਕ ਗੋਲੀਬਾਰੀ ਵਿੱਚ ਘੱਟੋ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ ਬੰਦੂਕਧਾਰੀ ਸ਼ੱਕੀ ਵੀ ਸ਼ਾਮਲ ਹੈ। ਗੋਲੀਬਾਰੀ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਗ੍ਰੀਨਵੁੱਡ ਦੇ ਮੇਅਰ ਮਾਰਕ ਮਾਇਰਸ ਮੁਤਾਬਕ ਮ੍ਰਿਤਕਾਂ ‘ਚ ਸ਼ੱਕੀ ਸ਼ੂਟਰ ਵੀ ਸ਼ਾਮਲ ਸੀ। ਮੁਕਾਬਲੇ ਦੌਰਾਨ ਬੰਦੂਕਧਾਰੀ ਨੂੰ ਗੋਲੀ ਮਾਰ ਦਿੱਤੀ ਗਈ। ਮੇਅਰ ਮਾਰਕ ਮਾਇਰਸ ਨੇ ਟਵੀਟ ਕੀਤਾ, ‘ਇਹ ਦੁਖਾਂਤ ਸਾਡੇ ਭਾਈਚਾਰੇ ਨੂੰ ਡੂੰਘਾ ਦੁੱਖ ਪਹੁੰਚਾਉਂਦਾ ਹੈ। ਕਿਰਪਾ ਕਰਕੇ ਪੀੜਤਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਅਰਦਾਸ ਕਰੋ।
ਗ੍ਰੀਨਵੁੱਡ ਪੁਲਿਸ ਵਿਭਾਗ ਦੇ ਮੁਖੀ ਜਿਮ ਇਸਨ ਨੇ ਕਿਹਾ ਕਿ ‘ਇੱਕ ਵਿਅਕਤੀ ਰਾਈਫਲ ਅਤੇ ਗੋਲਾ ਬਾਰੂਦ ਲੈ ਕੇ ਗ੍ਰੀਨਵੁੱਡ ਪਾਰਕ ਮਾਲ ਵਿੱਚ ਦਾਖਲ ਹੋਇਆ। ਉਸ ਨੇ ਫੂਡ ਕੋਰਟ ਵਿੱਚ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬੰਦੂਕਧਾਰੀ ਨੂੰ ਇੱਕ ਹਥਿਆਰਬੰਦ ਨਾਗਰਿਕ ਨੇ ਮਾਰਿਆ ਹੈ। ਕੁਲ ਮਿਲਾ ਕੇ ਚਾਰ ਲੋਕ ਮਾਰੇ ਗਏ ਅਤੇ ਦੋ ਜ਼ਖਮੀ ਹੋਏ, ਅਧਿਕਾਰੀਆਂ ਨੇ ਹੋਰ ਪੀੜਤਾਂ ਲਈ ਪੂਰੇ ਮਾਲ ਵਿੱਚ ਤਲਾਸ਼ੀ ਮੁਹਿੰਮ ਚਲਾਈ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਗੋਲੀਬਾਰੀ ਫੂਡ ਕੋਰਟ ਵਿੱਚ ਹੀ ਹੋਈ ਸੀ।‘
ਰਾਸ਼ਟਰਪਤੀ ਦੀ ਚੋਣ ਲਈ ਅੱਜ ਹੋਵੇਗੀ ਵੋਟਿੰਗ, ਦਰੋਪਦੀ ਮੁਰਮੂ ਤੇ ਯਸ਼ਵੰਤ ਸਿਨਹਾ ਆਹਮੋ ਸਾਹਮਣੇ
ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਤਹਿਤ ਵੋਟਾਂ ਅੱਜ 18 ਜੁਲਾਈ ਨੂੰ ਪਾਈਆਂ ਜਾਣਗੀਆਂ। ਸੱਤਾਧਾਰੀ ਐਨ ਡੀ ਏ ਵੱਲੋਂ ਦਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਵੱਲੋਂ ਯਸ਼ਵੰਤ ਸਿਨਹਾ ਚੋਣ ਮੈਦਾਨ ਵਿਚ ਹਨ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਤੇ ਨਵੇਂ ਰਾਸ਼ਟਰਪਤੀ ਵੱਲੋਂ 25 ਜੁਲਾਈ ਨੂੰ ਸਹੁੰ ਚੁੱਕੀ ਜਾਵੇਗੀ। ਵੋਟਾਂ ਪੈਣ ਦਾ ਅਮਲ ਸਵੇਰੇ 10 ਵਜੇ ਸ਼ੁਰੂ ਹੋਵੇਗਾ ਤੇ ਵੋਟਾਂ ਵਾਸਤੇ ਦੇਸ਼ ਦੀ ਸੰਸਦ ਸਮੇਂ ਵੱਖ ਵੱਖ ਰਾਜਾਂ ਦੀਆਂ ਵਿਧਾਨ ਸਭਾਵਾਂ ਵਿਚ ਕੁੱਲ 31 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸੰਸਦ ਮੈਂਬਰ ਵੋਟਾਂ ਵਾਸਤੇ ਹਰੇ ਰੰਗ ਦੇ ਬੈਲਟ ਪੇਪਰ ਦੀ ਵਰਤੋਂ ਕਰਨਗੇ ਜਦੋਂ ਕਿ ਰਾਜਾਂ ਦੇ ਐਮ ਐੱਲ ਏ ਗੁਲਾਬੀ ਰੰਗ ਦੇ ਬੈਲਟ ਪੇਪਰ ਦੀ ਵਰਤੋਂ ਕਰਨਗੇ।















