Home Blog Page 2275

ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਦਫ਼ਤਰ ‘ਚ ਸੰਭਾਲਣਗੇ ਚਾਰਜ

0

ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੀ ਪਾਰਟੀ ‘ਚ ਵਾਪਸੀ ਹੋ ਗਈ ਹੈ। ਸਿੱਧੂ ਅੱਜ ਕਾਂਗਰਸ ਦਫ਼ਤਰ ‘ਚ ਆਪਣਾ ਕਾਰਜ ਸੰਭਾਲਣਗੇ।

ਨਵਜੋਤ ਸਿੱਧੂ ਅੱਜ ਦੁਪਹਿਰ 2 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਮੁੱਖ ਮੰਤਰੀ ਚੰਨੀ ਅਤੇ ਹਰੀਸ਼ ਚੌਧਰੀ ਦੀ ਹਾਜ਼ਰੀ ਵਿੱਚ ਆਪਣਾ ਪ੍ਰਦੇਸ਼ ਕਾਂਗਰਸ ਦਫ਼ਤਰ ਦਾ ਚਾਰਜ ਮੁੜ ਸੰਭਾਲਣਗੇ।

ਰਾਹੁਲ ਗਾਂਧੀ ਨੇ PM ਮੋਦੀ ‘ਤੇ ਕੱਸਿਆ ਤੰਜ, ਟਵੀਟ ਕਰ ਕਿਸਾਨਾਂ ਬਾਰੇ ਕਹੀ ਇਹ ਗੱਲ

0

ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- ਜਦੋਂ ਕਿਸਾਨ ਦੇ ਨਾਂ ਦੇ ਅੱਗੇ ‘ਸ਼ਹੀਦ’ ਲਗਾਉਣਾ ਪਵੇ ਤਾਂ ਸਮਝ ਲਓ ਕਿ ਸਰਕਾਰ ਦੀ ਬੇਰਹਿਮੀ ਦੀ ਹੱਦ ਪਾਰ ਹੋ ਗਈ ਹੈ। ਅੰਨਦਾਤਾ ਸੱਤਿਆਗ੍ਰਹਿ ਨੂੰ ਸਲਾਮ!

ਸੋਨੂੰ ਸੂਦ ‘ਤੇ ਚੜ੍ਹਿਆ ਪੰਜਾਬੀਅਤ ਦਾ ਰੰਗ, ਫੋਟੋ ਸਾਂਝੀ ਕਰਕੇ ਲਿਖਿਆ ‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’

0

ਬਾਲੀਵੁੱਡ ਐਕਟਰ ਸੋਨੂੰ ਸੂਦ ਇਨ੍ਹੀਂ ਦਿਨੀਂ ਪੰਜਾਬ ਦੇ ਰੰਗਾਂ ‘ਚ ਰੰਗਿਆ ਨਜ਼ਰ ਆ ਰਿਹਾ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜਿਸ ‘ਚ ਉਹ ਗਾਵਾਂ ਨਾਲ ਤਸਵੀਰ ਖਿਚਵਾਉਂਦੀ ਨਜ਼ਰ ਆ ਰਹੀ ਹੈ।

 

ਅੱਜ ਚੰਡੀਗੜ੍ਹ ਪਹੁੰਚਣਗੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ

0

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ। ਉਹ ਇੱਥੇ ਅੱਜ ਪੰਜਾਬ ਇੰਜਨੀਅਰਿੰਗ ਕਾਲਜ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚਣਗੇ। ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਹੋਣਗੇ। ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰ ਥਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।

Hardik Pandya ’ਤੇ ਕਸਟਮ ਵਿਭਾਗ ਦੀ ਕਾਰਵਾਈ, ਕਰੋੜਾਂ ਰੁਪਏ ਦੀਆਂ ਘੜੀਆਂ ਜ਼ਬਤ

0

ਨਵੀਂ ਦਿੱਲੀ: Hardik Pandya ਇਸ ਸਮੇਂ ਬੁਰੇ ਦੌਰ ‘ਚੋਂ ਗੁਜ਼ਰ ਰਿਹਾ ਹੈ। ਨਾ ਤਾਂ ਉਨ੍ਹਾਂ ਦਾ ਬੱਲਾ ਚੱਲ ਰਿਹਾ ਹੈ, ਨਾ ਹੀ ਉਨ੍ਹਾਂ ਦੇ ਦਿਨ।ਖ਼ਰਾਬ ਫਾਰਮ ਕਾਰਨ ਹਾਰਦਿਕ ਨੂੰ ਪਹਿਲਾਂ ਟੀਮ ਇੰਡੀਆ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਹੁਣ ਖ਼ਰਾਬ ਦਿਨਾਂ ਕਾਰਨ Hardik Pandya ਦੀਆਂ ਦੋ ਘੜੀਆਂ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਜ਼ਬਤ ਕਰ ਲਈਆਂ।

ਕਸਟਮ ਵਿਭਾਗ ਵੱਲੋਂ Hardik Pandya ਦੀਆਂ ਜ਼ਬਤ ਕੀਤੀਆਂ ਘੜੀਆਂ ਦੀ ਕੀਮਤ ਤਕਰੀਬਨ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਹਾਰਦਿਕ ਪੰਡਯਾ ਟੀਮ ਇੰਡੀਆ ਦੇ ਨਾਲ ਟੀ-20 ਵਿਸ਼ਵ ਕੱਪ 2021 ਲਈ ਯੂ.ਏ.ਈ. ਵਿੱਚ ਗਏ ਸਨ।

ਪੰਜਾਬ ‘ਚ 6 IAS ਅਧਿਕਾਰੀਆਂ ਦਾ ਹੋਇਆ ਤਬਾਦਲਾ

0

ਪੰਜਾਬ ‘ਚ 6 IAS ਅਧਿਕਾਰੀਆਂ ਦਾ ਤਬਾਦਲਾ ਹੋ ਗਿਆ ਹੈ। ਦੇਖੋ ਪੂਰੀ ਲਿਸਟ

ਖੇਤੀਬਾੜੀ ਵਿਭਾਗ ਦੀਆਂ ਖਾਲੀ ਅਸਾਮੀਆਂ ਨਾ ਭਰ ਕੇ ਪੰਜਾਬ ਦੀ ਖੇਤੀ ਨੂੰ ਖ਼ਤਮ ਕਰਨ ’ਤੇ ਤੁਲੀ ਕਾਂਗਰਸ ਸਰਕਾਰ: ਕੁਲਤਾਰ ਸਿੰਘ ਸੰਧਵਾਂ

0

ਖੇਤੀਬਾੜੀ ਵਿਭਾਗ ਵਿੱਚ ਏ.ਡੀ.ਓ ਦੇ ਕਰੀਬ 500, ਜੁਆਇੰਟ ਡਾਇਰੈਕਟਰ ਦੀਆਂ 5 ਅਤੇ ਸਹਾਇਕ ਸਬ ਇੰਸਪੈਕਟਰ ਦੀਆਂ 400 ਅਸਾਮੀਆਂ ਲੰਮੇਂ ਸਮੇਂ ਤੋਂ ਖ਼ਾਲੀ: ‘ਆਪ’

ਗੁਲਾਬੀ ਸੁੰਡੀ ਅਤੇ ਹੋਰ ਆਫ਼ਤਾਂ ਨਾਲ ਪੀੜਤ ਕਿਸਾਨ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਦੇਵੇ ਚੰਨੀ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਖੇਤੀਬਾੜੀ ’ਤੇ ਗਹਿਰਾਏ ਸੰਕਟ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਦੇ ਲਈ ਕਾਂਗਰਸ ਪਾਰਟੀ ਅਤੇ ਕਾਂਗਰਸੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੰਧਵਾਂ ਨੇ ਕਿਹਾ ਬੀਤੇ ਪੌਣੇ ਪੰਜ ਸਾਲਾਂ ਵਿੱਚ ਵੀ ਕਾਂਗਰਸ ਸਰਕਾਰ ਨੇ ਸੂਬੇ ਦੇ ਖੇਤੀ ਵਿਭਾਗ ਨੂੰ ਮਜ਼ਬੂਤ ਨਾ ਕਰਕੇ ਖੇਤੀਬਾੜੀ ਨੂੰ ਹੀ ਖ਼ਤਰੇ ਵਿੱਚ ਪਾ ਦਿੱਤਾ ਹੈ ਅਤੇ ਕਾਂਗਰਸ ਸਰਕਾਰ ਖੇਤੀਬਾੜੀ ਵਿਭਾਗ ਦੀਆਂ ਖਾਲੀ ਅਸਾਮੀਆਂ ਨਾ ਭਰ ਕੇ ਪੰਜਾਬ ਦੀ ਖੇਤੀ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਵਿੱਚ ਐਗਰੀਕਲਚਰ ਡਿਵੈਲਪਮੈਂਟ ਅਫੀਸਰ (ਏ.ਡੀ.ਓ) ਡਾਕਟਰਾਂ ਦੀਆਂ ਕਰੀਬ 450- 500 ਅਸਾਮੀਆਂ ਖਾਲੀ ਪਈਆਂ ਹਨ। ਫ਼ੀਲਡ ਅਫ਼ਸਰ ਕਹੇ ਜਾਣ ਵਾਲੇ ਇਹ ਏ.ਡੀ.ਓ ਸਭ ਤੋਂ ਪਹਿਲਾਂ ਪੰਜਾਬ ਦੀਆਂ ਫ਼ਸਲਾਂ ਨੂੰ ਕੀਟਾਂ ਅਤੇ ਬੇਮੌਸਮੀ ਹੋਣ ਵਾਲੇ ਮਾੜੇ ਹਮਲਿਆਂ ਤੋਂ ਬਚਾਉਂਦੇ ਹਨ। ਆਲਮ ਇਹ ਹੈ ਕਿ ਪੰਜਾਬ ਦੀਆਂ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਖੇਤੀਬਾੜੀ ਵਿਭਾਗ ਦੀਆਂ ਖਾਲੀ ਅਸਾਮੀਆਂ ਭਰਨ ਦੀ ਥਾਂ ਡੰਗ ਟਪਾਊ ਨੀਤੀ ਹੀ ਅਪਣਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਅਣਦੇਖੀ ਨਾਲ ਪੰਜਾਬ ਦੇ ਕਰੀਬ 20 ਲੱਖ ਕਿਸਾਨ ਪਰਿਵਾਰ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਕਮਾਈ ਦਾ ਸਾਧਨ ਖੇਤੀਬਾੜੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿੱਚ ਕਰੀਬ 934 ਫੀਲਡ ਅਫ਼ਸਰਾਂ (ਏ.ਡੀ.ਓ) ਦੀਆਂ ਅਸਾਮੀਆਂ ਹਨ, ਜਿਨਾਂ ਵਿੱਚੋਂ ਕਰੀਬ ਕਰੀਬ 450- 500 ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਫੀਲਡ ਅਫ਼ਸਰਾਂ (ਏ.ਡੀ.ਓ) ਅਸਾਮੀਆਂ ਲਈ ਸਾਲ 2017 ਵਿੱਚ 141 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ 2018 ਵਿੱਚ ਭਰਤੀ ਕੀਤੀ ਗਈ ਸੀ। ਇਸ ਤੋਂ ਬਾਅਦ 2020 ਵਿੱਚ ਮੁੜ 141 ਅਸਾਮੀਆਂ ਲਈ ਭਰਤੀ ਮੁਹਿੰਮ ਸ਼ੁਰੂ ਕਰਕੇ 2021 ਵਿੱਚ ਨਿਯੁਕਤੀਆਂ ਕੀਤੀਆਂ ਗਈਆਂ। ਇਸ ਤਰ੍ਹਾਂ ਸਰਕਾਰਾਂ ਨੇ ਨਾ ਮਾਤਰ ਫੀਲਡ ਅਫ਼ਸਰਾਂ (ਏ.ਡੀ.ਓ) ਦੀ ਭਰਤੀ ਕਰਕੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕੀਤਾ ਹੈ, ਕਿਉਂਕਿ ਅਜੇ ਵੀ ਵੱਡੀ ਗਿਣਤੀ ਵਿੱਚ ਇਹ ਅਸਾਮੀਆਂ ਖਾਲੀ ਪਈਆਂ ਹਨ।

ਵਿਧਾਇਕ ਸੰਧਵਾਂ ਨੇ ਅੱਗੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਐਗਰੀਕਲਚਰ ਡਿਵੈਲਪਮੈਂਟ ਅਫੀਸਰ (ਏ.ਡੀ.ਓ) ਦੇ ਅਹੁਦਿਆਂ ’ਤੇ ਕੰਮ ਕਰ ਰਹੇ ਕਰੀਬ 100 ਡਾਕਟਰਾਂ ਨੂੰ ਤਰੱਕੀਆਂ ਦੇ ਕੇ ਬਲਾਕ ਅਫ਼ਸਰ ਬਣਾ ਦਿੱਤਾ ਗਿਆ ਸੀ। ਇਸ ਕਾਰਨ ਐਗਰੀਕਲਚਰ ਡਿਵੈਲਪਮੈਂਟ ਅਫੀਸਰਾਂ ਦੀਆਂ 100 ਹੋਰ ਅਸਾਮੀਆਂ ਖਾਲੀ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਏ.ਡੀ.ਓ ਦੀਆਂ ਅਸਾਮੀਆਂ ਤੋਂ ਇਲਾਵਾ ਸੂਬੇ ਵਿੱਚ ਜੁਆਇੰਟ ਡਾਇਰੈਕਟਰ ਦੇ ਵੀ ਪੰਜ ਅਹੁਦੇ ਖਾਲੀ ਪਏ ਹਨ, ਜਦੋਂ ਕਿ ਸਹਾਇਕ ਸਬ ਇੰਸਪੈਕਟਰਾਂ ਦੀਆਂ ਕਰੀਬ 400 ਅਸਾਮੀਆਂ ਖਾਲੀ ਪਈਆਂ ਹਨ। ਇਹ ਸਬ ਇੰਸਪੈਕਟਰ ਹੀ ਐਗਰੀਕਲਚਰ ਡਿਵੈਲਪਮੈਂਟ ਅਫੀਸਰਾਂ ਨਾਲ ਹਰ ਮੋਰਚੇ ’ਤੇ ਖੇਤੀਬਾੜੀ ਲਈ ਕੰਮ ਕਰਦੇ ਹਨ, ਤਾਂ ਜੋ ਫ਼ਸਲਾਂ ਨੂੰ ਕੁਦਰਤੀ ਆਫ਼ਤਾਂ ਦੀ ਮਾਰ ਤੋਂ ਬਚਾਇਆ ਜਾ ਸਕੇ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇੱਕ ਸਰਵੇਖਣ ਅਨੁਸਾਰ 400 ਕਿਸਾਨਾਂ ਪਿੱਛੇ ਇੱਕ ਏ.ਡੀ.ਓ. ਹੋਣਾ ਚਾਹੀਦਾ ਹੈ, ਪਰ ਪੰਜਾਬ ਵਿੱਚ ਸਥਿਤੀ ਇਹ ਹੈ ਕਿ 2 ਹਜ਼ਾਰ ਕਿਸਾਨਾਂ ਪਿੱਛੇ ਇੱਕ ਵੀ ਏ.ਡੀ.ਓ ਨਹੀਂ ਹੈ। ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੀ ਇਸ ਲਾਪ੍ਰਵਾਹੀ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ, ਕਿਉਂਕਿ ਸੂਬੇ ਦੀ ਮਾਲਵਾ ਪੱਟੀ ਵਿੱਚ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਹੈ। ਸੰਧਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਵਿੱਚਲੀਆਂ ਸਾਰੀਆਂ ਖਾਲੀ ਅਸਾਮੀਆਂ ’ਤੇ ਤੁਰੰਤ ਭਰਤੀ ਕੀਤੀ ਜਾਵੇ ਅਤੇ ਗੁਲਾਬੀ ਸੁੰਡੀ ਸਮੇਤ ਹੋਰ ਆਫ਼ਤਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਫ਼ਸਲਾਂ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ।

ਸ਼੍ਰੋਮਣੀ ਕਮੇਟੀ ਵਰਗੀ ਲੋਕਤੰਤਰੀ ਧਾਰਮਿਕ ਸੰਸਥਾ ਕੇਵਲ ਸਿੱਖਾਂ ਕੋਲ ਮੌਜੂਦ – ਸੁਖਬੀਰ ਸਿੰਘ ਬਾਦਲ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾ ਕੀਤਾ ਅਤੇ ਸੰਸਥਾ ਵੱਲੋਂ ਪਾਏ ਪੰਥਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਪੰਥਕ ਇਕਜੁਟਤਾ ਦੀ ਲੋੜ ’ਤੇ ਜ਼ੋਰ ਦਿੱਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖ ਪੰਥ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਬੇਹੱਦ ਸ਼ਾਨਮੱਤਾ ਰਿਹਾ ਹੈ ਅਤੇ ਇਸ ਨੇ 100 ਸਾਲਾ ਸਫ਼ਰ ਦੌਰਾਨ ਜਿਥੇ ਕਈ ਉਤਰਾ-ਚੜ੍ਹਾਅ ਦੇਖੇ, ਉਥੇ ਹੀ ਵੱਡੇ ਕਾਰਜਾਂ ਨੂੰ ਵੀ ਅੰਜਾਮ ਦਿੱਤਾ।

ਉਨ੍ਹਾਂ ਨੇ ਆਖਿਆ ਕਿ ਸਰਕਾਰੀ ਜਬਰ ਅਤੇ ਜ਼ੁਲਮ ਦਾ ਮੁਕਾਬਲਾ ਕਰਦਿਆਂ ਇਸ ਸੰਸਥਾ ਦੇ ਸੈਂਕੜੇ ਮੈਂਬਰ ਅਤੇ ਮੁਲਾਜਮ ਸ਼ਹੀਦ ਹੋਏ ਅਤੇ ਭਰਵੀਂ ਗਿਣਤੀ ਨੇ ਜੇਲ੍ਹਾਂ ਕੱਟੀਆਂ। ਸਿੱਖ ਸੰਸਥਾ ਨੇ ਕਦੀ ਵੀ ਜ਼ਬਰ-ਜ਼ੁਲਮ ਅੱਗੇ ਆਤਮ ਸਮਰਪਣ ਨਹੀਂ ਕੀਤਾ, ਸਗੋਂ ਪੰਥ ਦੀ ਚੜ੍ਹਦੀ ਕਲਾ ਲਈ ਹਰ ਜ਼ੁਲਮ ਨੂੰ ਸਹਾਰਦਿਆਂ ਹੋਰ ਅੱਗੇ ਵਧਣ ਦਾ ਜਿਗਰਾ ਬਣਾਈ ਰੱਖਿਆ। ਉਨ੍ਹਾਂ ਕੌਮ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੋਰ ਮਜ਼ਬੂਤੀ ਲਈ ਇਕਜੁਟ ਹੋਣ ਦੀ ਅਪੀਲ ਕੀਤੀ ਅਤੇ ਕਮੇਟੀ ਪ੍ਰਬੰਧਕਾਂ ਨੂੰ ਭਵਿੱਖ ਵਿਚ ਸਿੱਖੀ ਪ੍ਰਚਾਰ ਲਈ ਅਸਰਦਾਰ ਪ੍ਰੋਗਰਾਮ ਉਲੀਕਣ ਲਈ ਕਿਹਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੌਮ ਵੱਲੋਂ ਕੁਰਬਾਨੀਆਂ ਦੇ ਕੇ ਸਥਾਪਤ ਕੀਤੀ ਗਈ ਸੰਸਥਾ ਸ਼੍ਰੋਮਣੀ ਕਮੇਟੀ ਵਰਗੀ ਧਾਰਮਿਕ ਸੰਸਥਾ ਪੂਰੀ ਦੁਨੀਆਂ ਵਿਚ ਹੋਰ ਕੋਈ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਇਕੋ-ਇਕ ਲੋਕਤੰਤਰੀ ਸੰਸਥਾ ਹੈ, ਜੋ ਅਜ਼ਾਦ ਪਾਰਲੀਮੈਂਟ ਦੀ ਤਰ੍ਹਾਂ ਸਿੱਖ ਗੁਰਧਾਮਾਂ ਦਾ ਪ੍ਰਬੰਧ ਕਰਦੀ ਹੈ। ਇਸ ਨੇ ਆਪਣੀ ਸਥਾਪਨਾ ਦੇ ਸਮੇਂ ਤੋਂ ਲੈ ਕੇ ਵੱਡੇ ਕਾਰਜ ਕੀਤੇ ਹਨ ਅਤੇ ਪੂਰੀ ਦੁਨੀਆਂ ਵਿਚ ਜਿਥੇ ਵੀ ਸਿੱਖਾਂ ਨੂੰ ਮੁਸ਼ਕਲ ਆਈ ਉਸ ਦੀ ਪੈਰਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਅੰਦਰ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਮਹਿਜ ਇਕ ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿਚ ਲਿਆਂਦਾ ਅਤੇ ਇਨ੍ਹਾਂ ਦੋਵੇਂ ਜਥੇਬੰਦੀਆਂ ਨੇ ਸੰਯੁਕਤ ਰੂਪ ਵਿਚ ਕੌਮ ਦੀਆਂ ਵੱਡੀਆਂ ਲੜਾਈਆਂ ਲੜੀਆਂ ਅਤੇ ਜਿੱਤਾਂ ਦਰਜ਼ ਕੀਤੀਆਂ।

ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ ਦੀ ਆਗੂ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਦੁਸ਼ਮਣ ਸ਼ਕਤੀਆਂ ਢਾਹ ਲਾਉਣ ਲਈ ਚਾਲਾਂ ਚੱਲ ਰਹੀਆਂ ਹਨ, ਪਰ ਇਹ ਹਮੇਸ਼ਾ ਹੀ ਆਪਣੇ ਸੁਭਾਅ ਅਨੁਸਾਰ ਪੰਥਕ ਕਾਰਜਾਂ ਲਈ ਤੱਤਪਰ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਸਿੱਖ ਵਿਰੋਧੀ ਸ਼ਕਤੀਆਂ ਦੀਆਂ ਚਾਲਾਂ ਦਾ ਇਕੱਠੇ ਹੋ ਕੇ ਮੁਕਾਬਲਾ ਕਰਨ ਦੀ ਜ਼ਰੂਰਤ ਹੈ, ਕਿਉਂਕਿ ਜੇਕਰ ਸਿੱਖ ਸੰਸਥਾਵਾਂ ਕਮਜ਼ੋਰ ਹੋ ਗਈਆਂ, ਤਾਂ ਕੌਮ ਵੀ ਕਮਜ਼ੋਰ ਹੋਵੇਗੀ। ਆਪਣੀ ਪੰਥਕ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹਰ ਸਿੱਖ ਦਾ ਫ਼ਰਜ਼ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੇ ਆਗੂ ਹਮੇਸ਼ਾ ਬਦਲਦੇ ਰਹਿੰਦੇ ਹਨ, ਪਰ ਸੰਸਥਾਵਾਂ ਸਿਰਮੌਰ ਹਨ ਅਤੇ ਰਹਿਣਗੀਆਂ। ਉਨ੍ਹਾਂ ਨੇ ਕਾਂਗਰਸ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਕਿਹਾ ਕਿ ਇਸ ਜਮਾਤ ਨੇ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਤੋੜਨ ਲਈ ਸਮੇਂ-ਸਮੇਂ ਚਾਲਾਂ ਚੱਲੀਆਂ। ਉਨ੍ਹਾਂ ਨੇ ਕਿਹਾ ਕਿ 1984 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਅਤੇ ਦਿੱਲੀ ਸਮੇਤ ਹੋਰ ਸੂਬਿਆਂ ਵਿਚ ਸਿੱਖ ਕਤਲੇਆਮ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦਾ ਉਹ ਕਰੂਰ-ਕਾਰਾ ਹੈ, ਜਿਸ ਤੋਂ ਇਹ ਕਦੀ ਵੀ ਬਰੀ ਨਹੀਂ ਹੋ ਸਕਦੀ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਕਮੇਟੀ ਦੇ ਹੱਕ ਵਿਚ ਪੰਜਾਬ ਦੀ ਸਰਕਾਰ ਵੱਲੋਂ ਦਿੱਤਾ ਗਿਆ ਹਲਫਨਾਮਾ ਮੌਜੂਦਾ ਸਮੇਂ ਵੀ ਇਸ ਦੀ ਤਸਦੀਕ ਕਰਦਾ ਹੈ ਕਿ ਕਾਂਗਰਸ ਕਦੇ ਵੀ ਸਿੱਖਾਂ ਦਾ ਭਲਾ ਨਹੀਂ ਚਾਹੁੰਦੀ। ਇਹ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਤ ਅਤੇ ਨੀਤੀ ਨਾਲ ਕੰਮ ਕਰਦੀ ਰਹੀ ਹੈ। ਸ. ਬਾਦਲ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿੱਖੀ ਪ੍ਰਚਾਰ ਲਹਿਰ ਦਾ ਹਿੱਸਾ ਬਣਨ ਅਤੇ ਮਾਨਵ ਭਲਾਈ ਕਾਰਜਾਂ ਵਿਚ ਵੀ ਵੱਧ ਚੜ੍ਹ ਕੇ ਅੱਗੇ ਆਉਣ। ਉਨ੍ਹਾਂ ਸਿੱਖ ਸੰਸਥਾ ਦੇ 101 ਸਾਲਾ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੱਤੀ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਫ਼ਰ ਦੌਰਾਨ ਨਿਭਾਈਆਂ ਸੇਵਾਵਾਂ ਅਤੇ ਕੀਤੇ ਕਾਰਜਾਂ ਦਾ ਸੰਖੇਪ ਵਿਚ ਵਰਨਣ ਕੀਤਾ, ਉਥੇ ਹੀ ਭਵਿੱਖ ਦੀਆਂ ਤਰਜ਼ੀਹਾਂ ਵੀ ਸਪੱਸ਼ਟ ਕੀਤੀਆਂ। ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਭਵਿੱਖ ਵਿਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵੱਖ-ਵੱਖ ਭਸ਼ਾਵਾਂ ਦੇ ਗਿਆਤਾ ਦੇ ਪ੍ਰਚਾਰਕ ਭਰਤੀ ਕਰਕੇ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਵਿਚ ਭੇਜੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਦੋ ਯੋਜਨਾਵਾਂ ਦਾ ਖੁਲਾਸਾ ਕੀਤਾ।

ਉਨ੍ਹਾਂ ਨੇ ਕਿਹਾ ਕਿ ਇਸ ਤਹਿਤ ਕੇਂਦਰੀ ਸਿੱਖ ਅਜਾਇਬ ਘਰ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਜਿਸ ਵਿਚ ਆਧੁਨਿਕ ਢੰਗ ਨਾਲ ਸਿੱਖ ਇਤਿਹਾਸ ਤਸਵੀਰਾਂ ਰਾਹੀਂ ਰੂਪਮਾਨ ਹੋਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਫ਼ਤਰ ਨਜ਼ਦੀਕ ਢੁੱਕਵੀਂ ਥਾਂ ’ਤੇ ਆਡੀਟੋਰੀਅਮ ਸਥਾਪਤ ਕਰਕੇ ਸਿੱਖ ਇਤਿਹਾਸ ਨਾਲ ਸਬੰਧਤ ਨਾਟਕ ਅਤੇ ਡਾਕੂਮੈਂਟਰੀਆਂ ਦਿਖਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਨੌਜੁਆਨੀ ਨੂੰ ਆਧੁਨਿਕ ਸਾਧਨਾਂ ਦੁਆਰਾ ਸਿੱਖ ਧਰਮ ਦੇ ਇਤਿਹਾਸ ਨਾਲ ਜੋੜਨ ਲਈ ਭਵਿੱਖ ਵਿਚ ਵਿਉਂਤਬੰਦੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਬੱਚਿਆਂ ਲਈ ਸੁਚਿੱਤਰ ਪੁਸਤਕਾਂ ਤਿਆਰ ਕਰਵਾਈਆਂ ਜਾਣਗੀਆਂ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੱਖ ਪੰਥ ਦੇ ਭਖਦਿਆਂ ਮਸਲਿਆਂ ’ਤੇ ਸੰਜੀਦਾ ਰਹੀ ਹੈ ਅਤੇ ਭਵਿੱਖ ਵਿਚ ਵੀ ਹਰ ਸਿੱਖ ਮਸਲੇ ਦੇ ਸਰਲੀਕਰਣ ਲਈ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਆਪਣੇ ਹੀ ਐਲਾਨ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੇ ਸੰਪੂਰਨਤਾ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਐਲਾਨ ਕਰਦੀ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਹਰ ਪੱਧਰ ’ਤੇ ਯਤਨ ਕੀਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਹਮੇਸ਼ਾ ਪੈਰਵਾਈ ਕਰਦੀ ਰਹੀ ਹੈ ਅਤੇ ਇਸ ਲਈ ਭਵਿੱਖ ਵਿਚ ਵੀ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮਾਜ ਵਿਚ ਬਰਾਬਰਤਾ ਲਈ ਸਭ ਤੋਂ ਮੋਹਰੀ ਸੰਸਥਾ ਹੋਣ ਦਾ ਮਾਣ ਰੱਖਦੀ ਹੈ, ਕਿਉਂਕਿ ਉਨ੍ਹਾਂ ਨੂੰ ਪ੍ਰਧਾਨ ਵਜੋਂ ਇਸ ਸੰਸਥਾ ਦੀ ਅਗਵਾਈ ਕਰਨ ਦਾ ਮਾਣ ਕੌਮ ਨੇ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਔਰਤਾਂ ਨੂੰ ਵੋਟ ਦਾ ਅਧਿਕਾਰ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਿਚ ਹੀ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਹੀ ਪੰਥਕ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਪੈਰਵਾਈ ਕਰਦੀ ਰਹੀ ਹੈ ਅਤੇ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਭਵਿੱਖ ਵਿਚ ਵੀ ਕਰਦੀ ਰਹੇਗੀ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਸਮਾਜ ਨੂੰ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਸਿਰ ਜੋੜਨ ਦੀ ਅਪੀਲ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਹ ਸੰਸਥਾ ਸ਼ਹੀਦਾਂ ਦੇ ਖੂਨ ਨਾਲ ਸਿਰਜੀ ਹੋਈ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀਆਂ ਦੁਸ਼ਮਣ ਸ਼ਕਤੀਆਂ ਇਸ ਦਾ ਕੁਝ ਨਹੀਂ ਵਿਗਾੜ ਸਕਦੀਆਂ। ਉਨ੍ਹਾਂ ਨੇ  ਕਿਹਾ ਕਿ ਕੌਮ ਸਿਰਜੋੜ ਕੇ ਅੱਗੇ ਵਧੇਗੀ ਤਾਂ ਯਕੀਨਨ ਪੂਰੀ ਦੁਨੀਆਂ ਵਿਚ ਸਿੱਖ ਕੌਮ ਦੇ ਝੰਡੇ ਬੁਲੰਦ ਰਹਿਣਗੇ।

ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਢਾਡੀ ਅਤੇ ਕਵੀਸ਼ਰ ਜਥਿਆਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਢਾਡੀ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤ ਸਨਮੁੱਖ ਪੇਸ਼ ਕੀਤਾ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਲਗਾਏ ਗਏ ਮੋਰਚਿਆਂ ਸਿੱਖ ਕੌਮ ’ਤੇ ਵਾਪਰੇ ਸਾਕਿਆਂ ਆਦਿ ਦੀਆਂ ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ।

ਸਮਾਗਮ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਜਗਮੀਤ ਸਿੰਘ ਬਰਾੜ, ਸੰਤ ਬਲਬੀਰ ਸਿੰਘ ਘੁੰਨਸ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਸ਼ਾਮਲ ਹੋਏ।

ਉਨ੍ਹਾਂ ਤੋਂ ਇਲਾਵਾ ਸ. ਵੀਰ ਸਿੰਘ ਲੋਪੋਕੇ, ਸ. ਹੀਰਾ ਸਿੰਘ ਗਾਬੜੀਆ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਹਰਚਰਨ ਸਿੰਘ ਬੈਂਸ, ਸ. ਤਲਬੀਰ ਸਿੰਘ ਗਿੱਲ, ਡਾ. ਦਲਬੀਰ ਸਿੰਘ ਕੋਟਲਾ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਗੁਰਪ੍ਰਤਾਪ ਸਿੰਘ ਟਿੱਕਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਜਮੇਰ ਸਿੰਘ ਖੇੜਾ, ਸ. ਸਤਵਿੰਦਰ ਸਿੰਘ ਟੌਹੜਾ, ਬੀਬੀ ਮਲਕੀਤ ਕੌਰ, ਸ. ਹਰਭਜਨ ਸਿੰਘ ਮਸਾਣਾਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾੲਬਿ ਸਿੰਘ ਅਭਿਆਸੀ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਤੇਜਾ ਸਿੰਘ ਕਮਾਲਪੁਰ, ਸ. ਤੀਰਥ ਸਿੰਘ ਮਾਹਲਾ, ਸ. ਬਲਦੇਵ ਸਿੰਘ ਮਾਨ, ਸ. ਜੋਧ ਸਿੰਘ ਸਮਰਾ, ਸ. ਬਲਦੇਵ ਸਿੰਘ ਮਾਣੂਕੇ, ਸ. ਜਗਸੀਰ ਸਿੰਘ ਮਾਂਗੇਆਣਾ, ਜਥੇਦਾਰ ਗੁਰਲਾਲ ਸਿੰਘ, ਬੀਬੀ ਜੋਗਿੰਦਰ ਕੌਰ ਸ਼ਾਮਲ ਹੋਏ।

ਉਨ੍ਹਾਂ ਤੋਂ ਇਲਾਵਾ ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਕਿਰਨਜੋਤ ਕੌਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਗੁਰਮੀਤ ਕੌਰ, ਬੀਬੀ ਜਸਬੀਰ ਕੌਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਸਰਵਣ ਸਿੰਘ ਕੁਲਾਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਦੇਵ ਸਿੰਘ ਕਲਿਆਣ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਕੁਲਦੀਪ ਸਿੰਘ ਤੇੜਾ, ਸ. ਬਚਿੱਤਰ ਸਿੰਘ ਕੁਹਾੜ, ਫੈਡਰੇਸ਼ਨ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਸ. ਰਤਨ ਸਿੰਘ ਜੱਫਰਵਾਲ, ਸ. ਸੁਖਬੀਰ ਸਿੰਘ ਵਾਹਲਾ, ਬਾਬਾ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸੁਬੇਗ ਸਿੰਘ ਖਡੂਰ ਸਾਹਿਬ, ਬਾਬਾ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਸ਼ਾਮਲ ਹੋਏ।

ਉਨ੍ਹਾਂ ਤੋਂ ਇਲਾਵਾ ਬਾਬਾ ਸੁਮੇਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਾਲ ਸਿੰਘ, ਬਾਬਾ ਮੇਜਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੁਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਮੈਨੈਜਰ ਸ. ਗੁਰਿੰਦਰ ਸਿੰਘ ਮਥਰੇਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਕੀ ਤੁਸੀਂ Smartphone ਦੇ ਇਸ ਫ਼ੀਚਰ ਬਾਰੇ ਜਾਣਦੇ ਹੋ? ਫ਼ੋਨ ਅਨਲੌਕ ਹੋਣ ’ਤੇ ਵੀ ਨਹੀਂ ਕਰ ਸਕੇਗਾ ਕੋਈ ਚੈੱਕ

0

ਸਮਾਰਟਫੋਨ ਸਾਡੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਪਰ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਨੂੰ ਕੁੱਝ ਫੀਚਰਾਂ ਬਾਰੇ ਕੁੱਝ ਵੀ ਨਹੀਂ ਪਤਾ ਹੁੰਦਾ। ਫੋਨ ਵਿੱਚ ਬਹੁਤ ਸਾਰੇ ਅਜਿਹੇ ਵਿਸ਼ੇਸ਼ ਫ਼ੀਚਰ ਹੁੰਦੇ ਹਨ, ਜੋ ਕਈ ਵਾਰ ਸਾਡੇ ਸਾਹਮਣੇ ਨਹੀਂ ਆਉਂਦੇ ਤੇ ਸਾਨੂੰ ਉਨ੍ਹਾਂ ਬਾਰੇ ਕਦੇ ਪਤਾ ਹੀ ਨਹੀਂ ਲੱਗਦਾ। ਸਮਾਰਟਫੋਨ ਦੇ ਜ਼ਿਆਦਾਤਰ ਫ਼ੀਚਰ ਐਂਡ੍ਰਾਇਡ ਫੋਨਾਂ ਵਿੱਚ ਪਾਏ ਜਾਂਦੇ ਹਨ।

ਫੋਨ ‘ਚ ਇੰਨੇ ਫੀਚਰਜ਼ ਦੇ ਸਹੀ ਇਸਤੇਮਾਲ ਬਾਰੇ  ਵੀ ਨਹੀਂ ਪਤਾ ਹੁੰਦਾ। ਅਜਿਹੀ ਹੀ ਇੱਕ ਵਿਸ਼ੇਸ਼ਤਾ ਹੈ- ਸਕ੍ਰੀਨ ਪਿੰਨਿੰਗ। ਜੇ ਤੁਸੀਂ ਇਸ ਵਿਸ਼ੇਸ਼ ਫ਼ੀਚਰ ਬਾਰੇ ਨਹੀਂ ਜਾਣਦੇ ਹੋ, ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਦੀ ਸਹਾਇਤਾ ਨਾਲ, ਕੋਈ ਵੀ ਤੁਹਾਡੇ ਫੋਨ ਨਾਲ ਛੇੜਛਾੜ ਨਹੀਂ ਕਰ ਸਕਦਾ ਭਾਵੇਂ ਇਹ ਅਨਲੌਕ ਵੀ ਕਿਉਂ ਨਾ ਹੋਵੇ।

ਕੀ ਹੈ ਇਹ ਫ਼ੀਚਰ?
ਐਂਡ੍ਰਾਇਡ ਫੋਨਾਂ ਵਿੱਚ ਪਾਈ ਜਾਣ ਵਾਲਾ ਵਿਸ਼ੇਸ਼ ਫ਼ੀਚਰ ‘ਪਿੰਨ ਦਿ ਸਕ੍ਰੀਨ’ ਹੈ। ਬਹੁਤ ਸਾਰੇ ਫੋਨਾਂ ਵਿੱਚ, ਇਹ ‘ਸਕ੍ਰੀਨ ਪਿੰਨਿੰਗ’ ਦੇ ਨਾਮ ਨਾਲ ਵੀ ਹੁੰਦਾ ਹੈ, ਪਰ ਦੋਵਾਂ ਦਾ ਕੰਮ ਇੱਕੋ ਜਿਹਾ ਹੈ। ਇਸ ਫ਼ੀਚਰ ਦਾ ਕੰਮ ਇਹ ਹੈ ਕਿ ਜੇ ਤੁਹਾਡਾ ਫੋਨ ਕਿਸੇ ਹੋਰ ਦੇ ਕੋਲ ਹੈ ਅਤੇ ਇਸਦਾ ਲੌਕ ਖੁੱਲ੍ਹਾ ਹੈ, ਤਾਂ ਤੁਸੀਂ ਚਾਹੋ ਤਾਂ ਵੀ ਕੋਈ ਹੋਰ ਤੁਹਾਡੇ ਫ਼ੋਨ ਤੇ ਹੋਰ ਐਪਸ ਨਹੀਂ ਖੋਲ੍ਹ ਸਕਦਾ। ਐਂਡ੍ਰਾਇਡ 5.0 ਵਰਜ਼ਨ ਤੋਂ ਬਾਅਦ ਜ਼ਿਆਦਾਤਰ ਸਮਾਰਟਫੋਨਜ਼ ‘ਚ ਇਹ ਫੀਚਰ ਦਿੱਤਾ ਜਾ ਰਿਹਾ ਹੈ।

ਇਸ ਤਰ੍ਹਾਂ ਕਰੋ ਇਸ ਫੀਚਰ ਦੀ ਵਰਤੋਂ

ਇਸ ਫੀਚਰ ਦੀ ਵਰਤੋਂ ਕਰਨ ਲਈ ਪਹਿਲਾਂ ਫੋਨ ਦੀ ਸੈਟਿੰਗਜ਼ ‘ਤੇ ਜਾਓ।

ਇਸ ਤੋਂ ਬਾਅਦ Security & Locations ਦਾ ਵਿਕਲਪ ਚੁਣੋ। ਇੱਥੇ Advanced ਦਾ ਵਿਕਲਪ ਦਿਖਾਈ ਦੇਵੇਗਾ।

ਇੱਥੇ ਤੁਹਾਨੂੰ ਸਕ੍ਰੀਨ ਪਿੰਨਿੰਗ ਦਾ ਵਿਕਲਪ ਦਿਖਾਈ ਦੇਵੇਗਾ, ਇਸ ਨੂੰ ਚੁਣੋ।

ਇਸ ਤੋਂ ਬਾਅਦ ਜੇ ‘ਸਕ੍ਰੀਨ ਪਿੰਨਿੰਗ’ (Screen Pinning) ਦਾ ਫ਼ੀਚਰ Off (ਬੰਦ) ਹੈ, ਤਾਂ ਉਸ ਨੁੰ ਚਾਲੂ ਕਰ ਦੇਵੋ।

ਅਜਿਹਾ ਕਰਨ ਤੋਂ ਬਾਅਦ ਜਿਸ ਐਪ ਨੂੰ ਤੁਸੀਂ ਪਿੰਨ ਕਰਨਾ ਚਾਹੁੰਦੇ ਹੋ ਉਸ ਨੂੰ ਖੋਲ੍ਹੋ, ਫਿਰ Recent Apps ਦੇ ਵਿਕਲਪ ਤੇ ਜਾਓ।

ਇਸ ਤੋਂ ਬਾਅਦ, ਐਪ ‘ਤੇ ਥੋੜ੍ਹੇ ਚਿਰ ਲਈ ਦਬਾ ਕੇ ਰੱਖੋ ਤੇ PIN ਦਾ ਵਿਕਲਪ ਚੁਣੋ।

ਇਸ ਤਰ੍ਹਾਂ ਕਰਨ ਨਾਲ ਦੂਜੇ ਐਪ ਤੇ ਜਾਣ ਲਈ ਤੁਹਾਨੂੰ HOME ਤੇ BACK ਬਟਨ ਇੱਕੋ ਸਮੇਂ ਦਬਾਉਣੇ ਚਾਹੀਦੇ ਹਨ ਤੇ ਲੌਕਸਕ੍ਰੀਨ ਪਾਸਵਰਡ ਦੀ ਵਰਤੋਂ ਕਰਨੀ ਚਾਹੀਦੀ ਹੈ।

ਪੰਜਾਬ ਸਰਕਾਰ ਨੇ 11 ਤਹਿਸੀਲਦਾਰਾਂ ਦੇ ਕੀਤੇ ਤਬਾਦਲੇ – ਦੇਖੋ ਸੂਚੀ

0

ਪੰਜਾਬ ਸਰਕਾਰ ਦੇ ਮਾਲ ਵਿਭਾਗ ਨੇ 11 ਤਹਿਸੀਲਦਾਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।