Home Blog Page 2279

ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਦਾ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ: ਸੋਨੂੰ ਸੂਦ

0

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸਿਆਸਤ ’ਚ ਉਤਰਨਗੇ। ਇਸ ਮੌਕੇ ਸੋਨੂੰ ਸੂਦ ਦੀ ਭੈਣ ਨੇ ਮੋਗਾ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਸੋਨੂੰ ਸੂਦ ਨੇ ਕਿਹਾ ਕਿ ਇਹ ਹਾਲੇ ਤੱਕ ਸਪੱਸ਼ਟ ਨਹੀਂ ਕਿ ਉਨ੍ਹਾਂ ਦੀ ਭੈਣ ਕਿਹੜੀ ਪਾਰਟੀ ’ਚ ਸ਼ਾਮਲ ਹੋਣਗੇ।

ਮੀਡੀਆ ਵੱਲੋਂ ਸਿਆਸਤ ’ਚ ਸ਼ਾਮਲ ਹੋਣ ਦੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਕਿਸੇ ਪਾਰਟੀ ਨਾਲ ਜੁੜਨ ਦਾ ਨਹੀਂ ਸੋਚਿਆ ਅਤੇ ਨਾ ਹੀ ਇਸ ਸੰਬੰਧੀ ਕੋਈ ਫ਼ੈਸਲਾ ਲਿਆ ਹੈ। ਰਾਜਨੀਤੀ ਵਿਚ ਆਉਣ ਦਾ ਉਨ੍ਹਾਂ ਨੇ ਆਪਣਾ ਅਜੇ ਮਨ ਨਹੀਂ ਬਣਾਇਆ। ਸੋਨੂੰ ਸੂਦ ਨੂੰ ਜਦੋਂ ਮੁੱਖ ਮੰਤਰੀ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਜਦੋਂ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਬਹੁਤ ਚੰਗੇ ਇਨਸਾਨ ਹਨ।

ਇਸ ਦੇ ਨਾਲ ਹੀ ਸੋਨੂੰ ਸੂਦ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਹ ਲੋਕਾਂ ਦੀ ਸਿਹਤ ਅਤੇ ਸਹੁਲਤਾਂ ਨੂੰ ਲੈ ਕੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ। ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ’ਚ ਡੇਂਗੂ ਦਾ ਕਹਿਰ ਵੱਧ ਰਿਹਾ ਹੈ, ਜਿਸ ਦਾ ਇਲਾਜ ਬਹੁਤ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਕੋਲ ਡੇਂਗੂ ਦਾ ਇਲਾਜ ਕਰਵਾਉਣ ਲਈ ਪੈਸਾ ਨਹੀਂ, ਉਹ ਉਨ੍ਹਾਂ ਨੂੰ 5 ਹਜ਼ਾਰ ਰੁਪਏ ਦੇਣਗੇ।

ਸੋਨੂੰ ਸੂਦ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਚੋਣ ਮਨੋਰਥ ਪੱਤਰ ਦੇ ਨਾਲ-ਨਾਲ ਇਕ ਐਗਰੀਮੈਂਟ ਹੋਣਾ ਚਾਹੀਦਾ ਹੈ। ਇਸ ਐਗਰੀਮੈਂਟ ’ਚ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਜੋ ਉਮੀਦਵਾਰ ਚੋਣ ਲੜ ਰਹੇ ਹਨ, ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਉਹ ਕਦੋਂ ਤੱਕ ਅਤੇ ਕਿਵੇਂ ਪੂਰੇ ਹੋਣਗੇ, ਬਾਰੇ ਦੱਸਣਾ ਚਾਹੀਦਾ ਹੈ। ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਲ ਕਰਦੇ ਹੋਏ ਸੋਨੂੰ ਸੂਦ ਨੇ ਕਿਹਾ ਕਿ ਪਾਰਟੀਆਂ ਜ਼ਿਆਦਾ ਅਹਿਮ ਨਹੀਂ ਹੁੰਦੀਆਂ, ਸਗੋਂ ਲੋਕ ਅਹਿਮ ਹੁੰਦੇ ਹਨ, ਜੋ ਫ਼ੈਸਲਾ ਕਰਦੇ ਹਨ।

ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ‘ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ

0

ਅੱਜ ਨਹਿਰੂ ਜੀ ਦਾ ਜਨਮ ਦਿਵਸ ਹੈ। ਅੱਜ ਜਵਾਹਰ ਲਾਲ ਨਹਿਰੂ ਦੀ ਜਯੰਤੀ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਸਾਰੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।

ਪੀਐਮ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ “ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।”

ਭਾਰਤ ਵਿੱਚ ਨਹਿਰੂ ਜੀ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ। ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਮੌਤ ਤੋਂ ਬਾਅਦ ਸਾਲ 1964 ਤੋਂ ਉਨ੍ਹਾਂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ, ਉਦੋਂ ਤੋਂ ਇਹ ਸਿਲਸਿਲਾ ਜਾਰੀ ਹੈ।

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕਰਨਗੇ ਪ੍ਰੈਸ ਕਾਨਫਰੰਸ, ਹੋ ਸਕਦਾ ਹੈ ਕੋਈ ਵੱਡਾ ਐਲਾਨ

0

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਜਿਉਂ ਹੀ ਸੋਨੂੰ ਸੂਦ ਆਪਣੇ ਜੱਦੀ ਸ਼ਹਿਰ ਮੋਗਾ ਪੁੱਜੇ ਤਾਂ ਸਿਆਸੀ ਗਲਿਆਰਿਆਂ ਵਿਚ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਅਤੇ ਪਰਿਵਾਰ ਦੇ ਕਿਸੇ ਸਿਆਸੀ ਧਿਰ ਵਿਚ ਸ਼ਾਮਲ ਹੋਣ ਦੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ।ਸਾਰਾ ਦਿਨ ਖੁਫ਼ੀਆ ਤੰਤਰ ਵੀ ਉਨ੍ਹਾਂ ਦੇ ਰਾਜਸੀ ਧਿਰ ਦਾ ਹਿੱਸਾ ਬਣਨ ਸੰਬੰਧੀ ਸੂਚਨਾਵਾਂ ਇਕੱਤਰ ਕਰਨ ਵਿਚ ਰੁੱਝਿਆ ਰਿਹਾ।

ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਸੋਨੂੰ ਸੂਦ ਨੇ 14 ਨਵੰਬਰ ਨੂੰ ਸਵੇਰੇ ਆਪਣੇ ਘਰ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਕਾਨਫਰੰਸ ਵਿਚ ਅਦਾਕਾਰ ਵੱਲੋਂ ਆਪਣੀ ਭਵਿੱਖ ਦੀ ਰਣਨੀਤੀ ਸੰਬੰਧੀ ਦੱਸਿਆ ਜਾ ਸਕਦਾ ਹੈ। ਇਸ ਤੋਂ ਬਾਅਦ ਸੋਨੂੰ ਸੂਦ ਨਾਲ ਮੋਗਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੀਟਿੰਗ ਕਰ ਕੇ ਉਨ੍ਹਾਂ ਦੇ ਘਰ ਮੂਹਰੇ ਪੁਲਸ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਬੀਤੇ ਦਿਨ ਖ਼ਬਰ ਇਹ ਫ਼ੈਲ ਰਹੀ ਸੀ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਦਾਕਾਰ ਸੋਨੂੰ ਸੂਦ ਦੇ ਘਰ ਪੁੱਜ ਰਹੇ ਹਨ ਪਰ ਉਹ ਨਹੀਂ ਆਏ।

ਪੀਐੱਮ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਣੀਪੁਰ ਹਮਲੇ ਦੀ ਕੀਤੀ ਨਿੰਦਾ

0

ਪੀਐੱਮ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਣੀਪੁਰ ਵਿਚ ਅਸਾਮ ਰਾਈਫਲਜ਼ ਦੇ ਕਾਫਲੇ ‘ਤੇ ਹੋਏ ਹਮਲੇ ਵਿਚ ਜਵਾਨਾਂ ਦੀ ਮੌਤ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਸਖ਼ਤ ਨਿੰਦਾ ਕੀਤੀ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੱਕ ਸੁਨੇਹਾ ਵਿੱਚ ਕਿਹਾ, ‘‘ਅਸਾਮ ਰਾਈਫਲਜ਼ ਦੇ ਕਾਫਲੇ ‘ਤੇ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਜਵਾਨਾਂ ਦੀ ਸ਼ਹਾਦਤ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਮੌਤ ਹੋਈ ਹੈ। ਇਸ ਕਾਇਰਾਨਾ ਹਮਲੇ ਕਾਰਨ ਹਰ ਤਰ੍ਹਾਂ ਦੇ ਅੱਤਵਾਦ ਅਤੇ ਇਸ ਦੇ ਰੂਪਾਂ ਨੂੰ ਖਤਮ ਕਰਨ ਦਾ ਸਾਡਾ ਸੰਕਲਪ ਹੋਰ ਮਜ਼ਬੂਤ ਹੁੰਦਾ ਹੈ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਇੱਕ ਜੁੱਟਤਾ ਨਾਲ ਖੜ੍ਹੇ ਹਾਂ।”

ਇਸ ਤੋਂ ਇਲਾਵਾ ਪੀ.ਐੱਮ. ਮੋਦੀ ਨੇ ਆਪਣੇ ਸੁਨੇਹਾ ਵਿੱਚ ਕਿਹਾ, ‘‘ਮਣੀਪੁਰ ਵਿੱਚ ਅਸਾਮ ਰਾਈਫਲਜ਼ ਦੇ ਕਾਫਿਲੇ ‘ਤੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਉਨ੍ਹਾਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜੋ ਅੱਜ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।

ਮਣੀਪੁਰ ਵਿੱਚ ਚੂੜਾਚੰਦਪੁਰ ਜ਼ਿਲ੍ਹੇ ਦੇ ਸੇਹਕੇਨ ਪਿੰਡ ਦੇ ਕੋਲ ਸ਼ਨੀਵਾਰ ਨੂੰ ਘਾਤ ਲਗਾ ਕੇ ਕੀਤੇ ਗਏ ਅੱਤਵਾਦੀ ਹਮਲੇ ਵਿੱਚ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ ਦੇ ਪਰਿਵਾਰ ਦੇ ਦੋ ਮੈਂਬਰ ਅਤੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਵਿੱਚ ਚਾਰ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।

ਜਾਣੋ ‘Children’s Day’ ਦੀ ਕਦੋਂ ਹੋਈ ਸੀ ਸ਼ੁਰੂਆਤ, ਕੀ ਹੈ ਇਸ ਦਾ ਇਤਿਹਾਸ

0

ਹਰ ਸਾਲ ਦੇਸ਼ ‘ਚ 14 ਨਵੰਬਰ ਨੂੰ ‘ਬਾਲ ਦਿਵਸ’ ਮਨਾਇਆ ਜਾਂਦਾ ਹੈ। 14 ਨਵੰਬਰ 1889 ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜਾ ਜਨਮ ਹੋਇਆ ਸੀ। ਇਸ ਦਿਨ ਅਕਸਰ ਸਕੂਲਾਂ ‘ਚ ਕਈ ਤਰ੍ਹਾਂ ਦੇ ਪ੍ਰੋਗਰਾਮ, ਜਿਵੇਂ ਵਾਦ-ਵਿਵਾਦ, ਸੰਗੀਤ ਅਤੇ ਨਾਚ ਦਾ ਆਯੋਜਨ ਹੁੰਦਾ ਹੈ। ਬੱਚਿਆਂ ਵਿਚ ਕੱਪੜੇ, ਖਿਡੌਣੇ, ਕਿਤਾਬਾਂ ਅਤੇ ਚਾਕਲੇਟਸ ਆਦਿ ਵੀ ਵੰਡੇ ਜਾਂਦੇ ਹਨ।

1964 ਤੋਂ ਪਹਿਲਾਂ ਤੱਕ ਹਰ ਸਾਲ 20 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਸੀ, ਕਿਉਂਕਿ ਇਸ ਦਿਨ ਸੰਯੁਕਤ ਰਾਜ ਦੁਆਰਾ ਗਲੋਬਲ ਬਾਲ ਦਿਵਸ ਮਨਾਇਆ ਜਾਂਦਾ ਹੈ। 1964 ‘ਚ ਜਵਾਹਰ ਲਾਲ ਨਹਿਰੂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਜਨਮਦਿਨ ਨੂੰ ਬਾਲ ਦਿਵਸ ਦੇ ਰੂਪ ‘ਚ ਮਨਾਉਣ ਦਾ ਫ਼ੈਸਲਾ ਲਿਆ ਗਿਆ। ਇਸ ਫ਼ੈਸਲੇ ਦਾ ਕਾਰਨ ਜਵਾਹਰ ਲਾਲ ਨਹਿਰੂ ਦਾ ਬੱਚਿਆਂ ਨਾਲ ਕਾਫ਼ੀ ਪਿਆਰ ਅਤੇ ਸਨੇਹ ਸੀ। ਬੱਚਿਆਂ ਨਾਲ ਪਿਆਰ ਕਾਰਨ ਹੀ ਉਨ੍ਹਾਂ ਨੂੰ ਚਾਚਾ ਨਹਿਰੂ ਵੀ ਕਿਹਾ ਜਾਂਦਾ ਹੈ।

14 ਨਵੰਬਰ ਵਾਲੇ ਦਿਨ ਹੀ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ ?
ਜਵਾਹਰ ਲਾਲ ਨਹਿਰੂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ। ਉਹ ਬੱਚਿਆਂ ਦੇ ਕਲਿਆਣ ਨੂੰ ਲੈ ਕੇ ਕਾਫੀ ਸੋਚਦੇ ਸੀ। ਉਹ ਸਕੂਲੀ ਬੱਚਿਆਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਲਾਂਚ ਕਰਦੇ ਰਹਿੰਦੇ ਸਨ। ਉਨ੍ਹਾਂ ਨੇ ਆਪਣੇ ਕਾਰਜ ਕਾਲ ਦੌਰਾਨ ਬੱਚਿਆਂ ਦੇ ਕਲਿਆਣ ਦੇ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ। ਇਨ੍ਹਾਂ ਪ੍ਰੋਗਰਾਮਾਂ ਨਾਲ ਬੱਚਿਆਂ ਦੀ ਸੁਰੱਖਿਆ ਸੁਨਿਸ਼ਚਿਤ ਹੋਈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਿਆ।

ਜਵਾਹਰ ਲਾਲ ਨਹਿਰੂ ਕਹਿੰਦੇ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੇ ਬੱਚਿਆਂ ਦੀ ਸਿੱਖਿਆ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ। ਲੋਕਾਂ ਨੂੰ ਸਿੱਖਿਆ ਦੇ ਮਹੱਤਵ ਨਾਲ ਜਾਣੂ ਕਰਵਾਉਣ ਲਈ ਵੀ ਉਨ੍ਹਾਂ ਦੇ ਕਾਰਜ ਕਾਲ ‘ਚ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਨ੍ਹਾਂ ਸਾਰਿਆਂ ਨਾਲ ਅਪ੍ਰਤੱਖ ਤੌਰ ‘ਤੇ ਬੱਚਿਆਂ ਨੂੰ ਲਾਭ ਹੋਇਆ। ਬੱਚਿਆਂ ਦੇ ਪ੍ਰਤੀ ਉਨ੍ਹਾਂ ਦਾ ਲਗਾਅ ਸਨੇਹ ਅਤੇ ਪਿਆਰ ਹੀ ਸੀ ਜੋ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਉਨ੍ਹਾਂ ਦੇ ਜਨਮਦਿਨ ਨੂੰ ਬਾਲ ਦਿਵਸ ਦੇ ਤੌਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ।

SAD-BSP ਗਠਜੋੜ ਸਰਕਾਰ ਐਕਟ ਪਾਸ ਕਰਕੇ ਯਕੀਨੀ ਬਣਾਏਗੀ ਕਿ ਪ੍ਰਾਈਵੇਟ ਖੰਡ ਮਿੱਲਾਂ ਨਿਰਧਾਰਿਤ ਸਮੇਂ ਅੰਦਰ ਗੰਨੇ ਦੀ ਅਦਾਇਗੀ ਕਰਨ : ਸੁਖਬੀਰ ਸਿੰਘ ਬਾਦਲ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗਠਜੋੜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ ਤੇ ਇਕ ਵਾਰ ਸੱਤਾ ਵਿਚ ਆਉਣ ’ਤੇ ਉਹ ਐਕਟ ਪਾਸ ਕਰਕੇ ਖੰਡ ਮਿੱਲਾਂ ਲਈ ਗੰਨਾ ਉਤਪਾਦਕਾਂ ਦੇ ਬਕਾਏ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣੇ ਲਾਜ਼ਮੀ ਕਰੇਗਾ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਸ ਹਲਕੇ ਵਿਚ ਕਈ ਜਨਤਕ ਮੀਟਿੰਗਾਂ ਨੁੰ ਸੰਬੋਧਨ ਕੀਤਾ, ਨੇ ਕਿਹਾ ਕਿ ਉਹਨਾਂ ਨੂੰ ਵਿਆਪਕ ਸ਼ਿਕਾਇਤਾਂ ਮਿਲੀਆਂ ਹਨ ਕਿ ਖੰਡ ਮਿੱਲਾਂ ਤਕਰੀਬਨ ਇਕ-ਇਕ ਸਾਲ ਤੱਕ ਗੰਨਾ ਉਤਪਾਦਕਾਂ ਨੂੰ ਉਹਨਾਂ ਦੇ ਬਕਾਏ ਅਦਾ ਨਹੀਂ ਕਰਦੀਆਂ। ਉਹਨਾਂ ਕਿਹਾ ਕਿ ਇਹ ਪ੍ਰਵਾਨਯੋਗ ਨਹੀਂ ਹੈ। ਉਹਨਾਂ ਕਿਹਾ ਕਿ ਨਵੇਂ ਐਕਟ ਵਿਚ ਇਹ ਵਿਵਸਥਾ ਹੋਵੇਗੀ ਕਿ ਜੇਕਰ ਉਹਨਾਂ ਨੇ ਗੰਨਾ ਪਿੜਾਈ ਦੇ ਸੀਜ਼ਨ ਦੇ  ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕਿਸਾਨਾਂ ਨੁੰ ਬਕਾਏ ਅਦਾ ਨਾ ਕੀਤੇ ਤਾਂ ਫਿਰ ਖੰਡ ਮਿੱਲ ਮਾਲਕਾਂ ਦੇ ਖਿਲਾਫ ਕੇਸ ਵੀ ਦਰਜ ਕੀਤਾ ਜਾ ਸਕੇਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਗੰਨਾ ਉਤਪਾਦਕਾਂ ਨੁੰ 360 ਰੁਪਏ ਦਾ ਸਰਕਾਰੀ ਭਾਅ ਮਿਲਣਾ ਯਕੀਨੀ ਬਣਾਉਣ ਵਾਸਤੇ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਰਕਾਰੀ ਭਾਅ ਦੇ ਐਲਾਨ ਦੇ ਬਾਵਜੂਦ ਖੰਡ ਮਿੱਲਾਂ ਇਸ ਕੀਮਤ ’ਤੇ ਗੰਨੇ ਦੇ ਬਾਂਡ ਨਹੀਂ ਭਰ ਰਹੀਆਂ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਭਾਅ ਸਿਰਫ ਕਾਗਜ਼ਾਂ ਤੱਕ ਸੀਮਤ ਨਾ ਰਹੇ।

ਮੁਕੇਰੀਆਂ, ਜਿਥੇ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੇ ਉਮੀਦਵਾਰ ਸਰਬਜੋਤ ਸਾਬੀ ਦੇ ਹੱਕ ਵਿਚ ਪ੍ਰਚਾਰ ਕੀਤਾ, ਵਿਖੇ ਲੋਕਾਂ ਨੇ ਹਲਕੇ ਵਿਚ ਵੱਡੀ ਪੱਧਰ ’ਤੇ ਨਜਾਇਜ਼ ਮਾਇਨਿੰਗ ਖਿਲਾਫ ਸ਼ਿਕਾਇਤ ਕੀਤੀ। ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਮੌਜੂਦਾ ਗੰਢਤੁੱਪ ਬਾਰੇ ਪਤਾ ਹੈ ਤੇ ਉਹਨਾਂ ਨੇ ਇਸ ਸਾਲ ਜੁਲਾਈ ਵਿਚ ਇਲਾਕੇ ਦੇ ਦੌਰੇ ਸਮੇਂ ਆਪ ਇਹ ਵੇਖਿਆ ਸੀ। ਲੋਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰੇਤਾ ਸਾਢੇ ਪੰਜ ਰੁਪਏ ਪ੍ਰਤੀ ਫੁੱਟ ਮਿਲਣ ਦੇ ਦਾਅਵੇ ਦੀ ਥਾਂ ’ਤੇ ਅਸਲ ਵਿਚ ਇਹ 20 ਰੁਪਏ ਫੁੱਟ ਤੋਂ ਵੀ ਜ਼ਿਆਦਾ ਮਹਿੰਗਾ ਮਿਲ ਰਿਹਾ ਹੈ। ਸਰਦਾਰ ਬਾਦਲ ਨੇ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਦਨ ’ਤੇ ਸੂਬੇ ਵਿਚੋਂ ਗੈਰ ਕਾਨੂੰਨੀ ਮਾਇਨਿੰਗ ਖਤਮ ਕੀਤੀ ਜਾਵੇਗੀ ਅਤੇ ਰੇਤਾਂ ਘੱਟ ਕੀਮਤਾਂ ’ਤੇ ਲੋਕਾਂ ਨੂੰ ਉਪਲਬਧ ਕਰਵਾਇਆ ਜਾਵੇਗਾ।

ਸਰਦਾਰ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਸਾਰੇ ਝੋਨੇ ਦੀ ਸਰਕਾਰੀ ਏਜੰਸੀਆਂ ਵੱਲੋਂ ਖਰੀਦ ਮੁਕੰਮਲ ਕੀਤੇ ਬਗੈਰ ਹੀ ਮੰਡੀਆਂ ਬੰਦ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਕਿਸਾਨ ਵਿਰੋਧੀ ਫੈਸਲੇ ਕਾਰਨ ਲੱਖਾਂ ਟਨ ਝੋਨੇ ਖਰੀਦਿਆ ਨਹੀਂ ਜਾ ਸਕੇਗਾ ਤੇ ਉਹਨਾਂ ਕਿਹਾ ਕਿ ਚੰਨੀ ਸਰਕਾਰ ਕੇਂਦਰ ਸਰਕਾਰ ਦੇ ਏਜੰਡੇ ’ਤੇ ਚਲ ਰਹੀ ਹੈ ਤੇ ਕੇਂਦਰ ਸਰਕਾਰ ਝੋਨੇ ਦੀ ਖਰੀਦ ਵਿਚ ਵੱਡੀ ਕਟੌਤੀ ਕਰਨਾ ਚਾਹੁੰਦੀ ਹੈ। ਉਹਨਾਂ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਢੁਕਵੀਂ ਸਪਲਾਈ ਪ੍ਰਦਾਨ ਕਰਨ ਵਿਚ ਨਾਕਾਮ ਰਹਿਣ ਤੇ ਇਸਦੀ ਕਾਲਾ ਬਾਜ਼ਾਰੀ ਰੋਕ ਵਿਚ ਨਾਕਾਮ ਰਹਿਣ ਦੀ ਵੀ ਨਿਖੇਧੀ ਕੀਤੀ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਸਰਕਾਰ ਕਮਜ਼ੋਰ ਵਰਗਾਂ ਦੀ ਹਾਲਤ ਸੁਧਾਰਨ ਲਈ ਵੀ ਵਚਨਬੱਧ ਹੈ ਤੇ ਜੋ ਮਹਿਲਾਵਾਂ ਪਰਿਵਾਰ ਦੀ ਅਗਵਾਈ ਕਰਦੀਆਂ ਹਨ, ਉਹਨਾਂ ਨੁੰ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਹਰ ਮਹੀਨੇ 2000 ਰੁਪਏ ਦੀ ਗ੍ਰਾਂਟ ਦਿੱਤੀ ਜਾਇਆ ਕਰੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਵਿਦਿਆਰਥੀ ਸਟੂਡੈਂਟ ਲੋਨ ਲੈ ਸਕਣਗੇ ਜਿਸਨੂੰ ਸੂਬਾ ਸਰਕਾਰ ਭਰੇਗੀ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਲਈ ਪ੍ਰੋਫੈਸ਼ਨਲ ਕਾਲਜਾਂ ਵਿਚ 33 ਫੀਸਦੀ ਰਾਖਵਾਂਕਰਨ ਕੀਤਾ ਜਵਾੇਗਾ। ਉਹਨਾਂ ਕਿਹਾ ਕਿ ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਉਦਯੋਗਿਕ ਇਕਾਈਆਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਂਆਂ ਹੋਣ।

ਮੁਕੇਰੀਆਂ ਵਿਧਾਨ ਸਭਾ ਹਲਕੇ ਦਾ ਦੌਰਾ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸੈਂਕੜੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਨਿੱਘਾ ਸਵਾਗਤ ਕੀਤਾ ਜੋ ਉਹਨਾਂ ਦੇ ਅੱਗੇ ਰੋਡ ਸ਼ੋਅ ਲੈ ਕੇ ਸ਼ਹਿਰ ਵਿਚ ਦਾਖਲ ਹੋਇਆ। ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਲੰਘਦੇ ਸਮੇਂ ਸ਼ਹਿਰ ਦੇ ਲੋਕਾਂ ਤੋਂ ਰੋਡ ਸ਼ੋਅ ਨੁੰ ਭਰਵਾਂ ਹੁੰਗਾਰਾ ਮਿਲਿਆ।

ਮਹਾਰਾਦਾ ਪ੍ਰਤਾਪ ਸਿੰਘ ਨੁੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਸਰਦਾਰ ਬਾਦਲ ਨੇ ਮਹਾਨ ਜਰਨੈਲ ਦਾ ਵੱਡਾ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਹਲਕੇ ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਸਰਦਾਰ ਬਾਦਲ ਨੇ ਕਲੋਟਾ ਮੰਦਿਰ ਵਿਖੇ ਮੱਥਾ ਟੇਕਿਆ ਤੇ ਖਿਲਚੀਆਂ, ਚਨੌਰ, ਪੰਕੂ, ਹਾਜੀਪੁਰ ਤੇ ਮਹਿਤਪੁਰ ਵਿਚ ਜਨਤਕ ਮੀਟਿੰਗਾਂ ਨੁੰ ਸੰਬੋਧਨ ਕੀਤਾ।

Anil Arora ਦਾ ਸਾਥੀ ਹੋਇਆ ਗ੍ਰਿਫਤਾਰ

0

ਲੁਧਿਆਣਾ ਕਮਿਸ਼ਨਰੇਟ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਅਨਿਲ ਅਰੋੜਾ ਦੇ ਸਾਥੀ ਨੂੰ ਇੱਕ ਆਡੀਓ ਕਲਿੱਪ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਵਾਇਰਲ ਆਡੀਓ ਕਲਿੱਪ ‘ਚ ਗੁਰੂ ਨਾਨਕ ਦੇਵ ਜੀ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਮੁਲਜ਼ਮ ਦੀ ਪਛਾਣ ਵਾਸੂ ਸਿਆਲ ਵਾਸੀ ਜੀਰਾ (ਫ਼ਿਰੋਜ਼ਪੁਰ) ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਵਾਸੂ ਤੋਂ ਪੁੱਛਗਿੱਛ ਦੌਰਾਨ ਅਨਿਲ ਅਰੋੜਾ ਦੇ ਠਿਕਾਣਿਆਂ ਬਾਰੇ ਅਹਿਮ ਜਾਣਕਾਰੀ ਮਿਲੀ ਹੈ ਅਤੇ ਉਹ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਬਹੁਤ ਨੇੜੇ ਹੈ। ਉਸ ਦੇ ਪਿੱਛੇ ਏਡੀਸੀਪੀ (ਡੀ) ਜਗਤਪ੍ਰੀਤ ਸਿੰਘ, ਸਪੈਸ਼ਲ ਬਰਾਂਚ ਦੇ ਮੁਖੀ ਇੰਸਪੈਕਟਰ ਬੇਅੰਤ ਜੁਨੇਜਾ, ਸੀਆਈਏ ਸਟਾਫ਼ ਮੁਖੀ ਹਰਮਿੰਦਰ ਸਿੰਘ ਅਤੇ ਹੋਰਾਂ ਦੀ ਅਗਵਾਈ ਵਿੱਚ ਕਈ ਪੁਲਿਸ ਟੀਮਾਂ ਹਨ।

ਜਾਣਕਾਰੀ ਅਨੁਸਾਰ ਫਿਲਹਾਲ ਵਾਸੂ ਨੂੰ ਸਥਾਨਕ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ‘ਚ ਹੋਰ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾਵੇਗਾ। ਦੱਸ ਦਈਏ ਕਿ ਇਸ ਮਾਮਲੇ ‘ਚ ਪਹਿਲੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਦੇਸ਼ ਦੀ ਰੱਖਿਆ ਕਰਨ ‘ਚ ਨਾਕਾਮ ਰਹੀ ਮੋਦੀ ਸਰਕਾਰ : ਰਾਹੁਲ ਗਾਂਧੀ

0

ਰਾਹੁਲ ਗਾਂਧੀ ਨੇ ਮਣੀਪੁਰ ‘ਚ ਫੌਜ ਦੇ ਕਾਫਲੇ ‘ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਮਨੀਪੁਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੇਸ਼ ਦੀ ਰੱਖਿਆ ਕਰਨ ‘ਚ ਅਸਮਰਥ ਹੈ। ਸ਼ਹੀਦਾਂ ਪ੍ਰਤੀ ਮੇਰੀ ਹਮਦਰਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਹੈ। ਕੌਮ ਤੁਹਾਡੀ ਕੁਰਬਾਨੀ ਨੂੰ ਯਾਦ ਰੱਖੇਗੀ।

ਮਨੀਪੁਰ ਦੇ ਚੁਰਾਚੰਦਪੁਰ ਵਿੱਚ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੇ ਗਏ ਭਿਆਨਕ ਹਮਲੇ ਵਿੱਚ ਅਸਾਮ ਰਾਈਫਲਜ਼ ਦੇ ਇੱਕ ਕਰਨਲ, ਉਸ ਦੇ ਪਰਿਵਾਰਕ ਮੈਂਬਰ ਅਤੇ 3 ਜਵਾਨ ਸ਼ਹੀਦ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਕਰਨਲ ਦੀ ਗੱਡੀ ਦੇ ਡਰਾਈਵਰ ਨੂੰ ਵੀ ਗੋਲੀ ਮਾਰ ਦਿੱਤੀ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੇਹਕੇਨ ਪਿੰਡ ਦੇ ਨੇੜੇ ਵਾਪਰੀ, ਜਦੋਂ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਅਸਾਮ ਰਾਈਫਲਜ਼ ਦੇ ਕਰਨਲ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਸ ਦੀ ਪਤਨੀ, ਉਸ ਦੇ ਪੁੱਤਰ ਅਤੇ ਕਵਿੱਕ ਰਿਐਕਸ਼ਨ ਟੀਮ ਦੇ ਤਿੰਨ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਅੱਤਵਾਦੀਆਂ ਨੇ ਕਾਫਲੇ ‘ਤੇ ਉਸ ਸਮੇਂ ਹਮਲਾ ਕੀਤਾ ਜਦੋਂ ਅਸਾਮ ਰਾਈਫਲਜ਼ ਦੀ 46ਵੀਂ ਬਟਾਲੀਅਨ ਦੇ ਕਰਨਲ ਮਿਆਂਮਾਰ ਦੀ ਸਰਹੱਦ ਨਾਲ ਲੱਗਦੇ ਚੂਰਾਚੰਦਪੁਰ ‘ਚ ਇੱਕ ਨਾਗਰਿਕ ਐਕਸ਼ਨ ਪ੍ਰੋਗਰਾਮ ਦੀ ਨਿਗਰਾਨੀ ਕਰਨ ਲਈ ਜਾ ਰਹੇ ਸਨ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਰੁਜ਼ਗਾਰ ਬਾਰੇ ਫ਼ਰਜੀ ਅੰਕੜੇ ਪ੍ਰਚਾਰ ਰਹੀ ਹੈ ਚੰਨੀ ਸਰਕਾਰ : ‘ਆਪ’ ਦਾ ਦੋਸ਼

0

ਬੇਰੁਜ਼ਗਾਰ ਨੌਜਵਾਨਾਂ ਲਈ ਚੰਨੀ ਦਾ ਘਰ ਘੇਰਣ ਜਾਂਦੇ ‘ਆਪ’ ਵਿਧਾਇਕ ਪੁਲੀਸ ਨੇ ਲਏ ਹਿਰਾਸਤ ‘ਚ

ਆਮ ਨੌਜਵਾਨਾਂ ਦੀ ਥਾਂ ਕਾਂਗਰਸੀ ਮੰਤਰੀ ਤੇ ਵਿਧਾਇਕਾਂ ਦੇ ਪੁੱਤਾਂ- ਜਵਾਈਆਂ ਨੂੰ ਮਿਲ ਰਹੀਆਂ ਨੇ ਨੌਕਰੀਆਂ: ਹਰਪਾਲ ਸਿੰਘ ਚੀਮਾ

ਰੁਜ਼ਗਾਰ ਤਾਂ ਦੂਰ ਇੱਕ ਵੀ ਬੇਰੁਜ਼ਗਾਰ ਨੂੰ ਨਹੀਂ ਦਿੱਤਾ 2500 ਰੁਪਏ ਪ੍ਰਤੀ ਮਹੀਨਾ ਭੱਤਾ

ਚੰਡੀਗੜ੍ਹ : ਸੂਬੇ ਵਿੱਚ ਫੈਲੀ ਭਾਰੀ ਬੇਰੁਜ਼ਗਾਰੀ ਵਿਰੁੱਧ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਨੂੰ ਘੇਰਣ ਜਾ ਰਹੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਸ਼ਨੀਵਾਰ ਨੂੰ ਚੀਮਾ ਦੀ ਆਗਵਾਈ ਹੇਠ ਮੁੱਖ ਮੰਤਰੀ ਨਿਵਾਸ ਦਾ ਸੰਕੇਤਕ ਘਿਰਾਓ ਕਰਨ ਜਾ ਰਹੇ ‘ਆਪ’ ਦੇ ਵਿਧਾਇਕਾਂ ਨੂੰ ਸੈਕਟਰ 4 ਸਥਿਤ ਐਮ.ਐਲ.ਏ. ਹੋਸਟਲ ਦੇ ਗੇਟ ਤੋਂ ਹਿਰਾਸਤ ਵਿੱਚ ਲੈ ਕੇ ਸੈਕਟਰ 3 ਦੇ ਥਾਣੇ ਬੰਦ ਕਰ ਦਿੱਤਾ ਗਿਆ। ਜਿਨਾਂ ਨੂੰ ਬਾਅਦ ਦੁਪਿਹਰ ਕਰੀਬ 2 ਘੰਟਿਆਂ ਬਾਅਦ ਰਿਹਆ ਕੀਤਾ ਗਿਆ। ਇਨਾਂ ਵਿਧਾਇਕਾਂ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਸਿੰਘ ਰੋੜੀ ਸ਼ਾਮਲ ਸਨ।

ਦਰਅਸਲ ‘ਆਪ’ ਵਿਧਾਇਕਾਂ ਨੇ ਐਮ.ਐਲ.ਏ. ਹੋਸਟਲ ਤੋਂ ਇੱਕਠੇ ਹੋ ਕੇ ਮੁੱਖ ਮੰਤਰੀ ਨਿਵਾਸ ਮੂਹਰੇ ਜਾਣਾ ਸੀ। ਪ੍ਰੰਤੂ ਪੁਲੀਸ ਨੇ ਪਹਿਲਾਂ ਹੀ ਐਮ.ਐਲ.ਏ. ਹੋਸਟਲ ਦੇ ਦੋਵਾਂ ਗੇਟਾਂ ਉਤੇ ਬੈਰੀਕੇਡਿੰਗ ਕਰਕੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ। ‘ਆਪ’ ਵਿਧਾਇਕਾਂ ਦੀ ਅੱਗੇ ਵਧਣ ਦੀ ਕੋੋਸ਼ਿਸ਼ ਦੌਰਾਨ ਪੁਲੀਸ ਪ੍ਰਸ਼ਾਸਨ ਨਾਲ ਤਿੱਖੀ ਬਹਿਸ ਵੀ ਹੋਈ। ਅੰਤ ਚੀਮਾ ਸਮੇਤ ਸਾਰੇ ਵਿਧਾਇਕਾਂ ਨੂੰ ਬੱਸ ਵਿੱਚ ਬੈਠਾ ਕੇ ਪੁਲੀਸ ਥਾਣੇ ਲੈ ਗਈ। ਇਸ ਮੌਕੇ ਮੀਡੀਆ ਨੂੰ ਸਬੰਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2017 ‘ਚ ਕਾਂਗਰਸ ਨੇ ਘਰ- ਘਰ ਨੌਕਰੀ ਦੇ ਗਰੰਟੀ ਕਾਰਡ ਭਰੇ ਸਨ, ਪ੍ਰੰਤੂ ਪੌਣੇ ਪੰਜ ਸਾਲਾਂ ‘ਚ 55 ਲੱਖ ਪਰਿਵਾਰਾਂ ਦੇ 5500 ਨੌਜਵਾਨਾਂ ਨੂੰ ਵੀ ਨੌਕਰੀਆਂ ਨਹੀਂ ਦਿੱਤੀਆਂ ਗਈਆਂ।

ਜੇਕਰ ਕਿਸੇ ਨੂੰ ਨੌਕਰੀ ਮਿਲੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ, ਕੈਬਨਿਟ ਮੰਤਰੀ ਗਰਕੀਰਤ ਸਿੰਘ ਕੋਟਲੀ ਦੇ ਭਰਾ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ, ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਮਿਲੀ ਹੈ। ਜਦੋਂਕਿ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਅਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਭਤੀਜਾ ਵੀ ਇਸ ਸੂਚੀ ‘ਚ ਸ਼ਾਮਲ ਸੀ, ਪ੍ਰੰਤੂ ਲੋਕਾਂ ਦੇ ਵਿਰੋਧ ਕਾਰਨ ਬਾਜਵਾ ਪਰਿਵਾਰ ਨੂੰ ਆਪਣੇ ਫ਼ਰਜੰਦ ਦੀ ਅਫ਼ਸਰੀ ਦਾ ਬਲੀਦਾਨ ਦੇਣਾ ਪੈ ਗਿਆ। ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਧੀਆਂ- ਪੁੱਤਾਂ ਦੀ ਥਾਂ ਕਾਂਗਰਸੀਆਂ ਨੇ ਆਪਣੇ ਪੁੱਤਾਂ ਅਤੇ ਜਵਾਈਆ ਨੂੰ ਰਿਉੜੀਆਂ ਵਾਂਗ ਨੌਕਰੀਆਂ ਵੰਡੀਆਂ। ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਅਣਗਿਣਤ ਭਖਵੇਂ ਮੁੱਦੇ ਸਾਲਾਂ ਤੋਂ ਲਟਕੇ ਆ ਰਹੇ ਹਨ। ਆਪ ਨੇ ਸਾਰੇ ਭਖਵੇਂ ਮੁੱਦੇ ਸੈਸ਼ਨ ‘ਚ ਚੁੱਕਣੇ ਸਨ, ਜਿਸਦਾ ਸਾਹਮਣਾ ਕਰਨ ਤੋਂ ਚੰਨੀ ਸਰਕਾਰ ਭੱਜ ਗਈ। ਜਿਵੇਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ ਬਾਦਲ ਭੱਜਦੇ ਸਨ। ਉਨਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਚੰਨੀ ਦਾ ਘਰ ਘੇਰਿਆ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਬਤੌਰ ਵਿਰੋਧੀ ਧਿਰ ‘ਆਪ’ ਵੱਲੋਂ ਸਰਕਾਰ ਨੂੰ ਉਹੋ ਸਵਾਲ ਹਨ ਜੋ ਪੰਜਾਬ ਦੇ ਨੌਜਵਾਨਾਂ ਦੇ ਹਨ, ”ਘਰ-ਘਰ ਨੌਕਰੀ ਦੇ ਵਾਅਦੇ ‘ਤੇ ਪੌਣੇ ਪੰਜ ਸਾਲਾਂ ‘ਚ ਕਾਂਗਰਸ ਸਰਕਾਰ ਨੇ ਕੀ ਕੀਤਾ? ਕੀ ਇਹ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਅਤੇ ਵਿਸ਼ਵਾਸਘਾਤ ਨਹੀਂ? ਕੀ ਕਾਂਗਰਸ ਖਾਸ ਕਰਕੇ ਮੁੱਖ ਮੰਤਰੀ ਚੰਨੀ ਨੌਕਰੀਆਂ ਲਈ ਸੜਕਾਂ ‘ਤੇ ਰੁਲ਼ ਰਹੇ ਲੱਖਾਂ ਨੌਜਾਵਾਨਾਂ ਕੋਲੋਂ ਮੁਆਫੀ ਮੰਗਣਗੇ? ਸਰਕਾਰ ਆਪਣੇ ਨੌਕਰੀਆਂ ਦੇਣ ਦੇ ਦਾਅਵੇ ਬਾਰੇ ਪਿੰਡਾਂ-ਮੁਹੱਲਿਆਂ ਅਤੇ ਮਹਿਕਮਿਆਂ ਦੇ ਅਧਾਰ ‘ਤੇ ਵਾਇਟ ਪੇਪਰ ਜਾਰੀ ਕਰੇਗੀ? ਮੁੱਖ ਮੰਤਰੀ ਚੰਨੀ ਅਤੇ ਗ੍ਰਹਿ ਮੰਤਰੀ ਸੁੱਖੀ ਰੰਧਾਵਾ ਸਮੇਤ ਸਾਰੇ ਕਾਂਗਰਸੀ ਦੱਸਣ ਕਿ ਬਾਦਲਾਂ ਵੱਲੋਂ ਪੰਜਾਬ ਪੁਲਸ ‘ਚ ਬਿਹਾਰ, ਝਾਰਖੰਡ, ਬੰਗਾਲ ਆਦਿ ਰਾਜਾਂ ਚੋਂ ਜਵਾਨ ਭਰਤੀ ਕਰਨ ਦੀ ਪ੍ਰਥਾ ਨੂੰ ਕਾਂਗਰਸ ਸਰਕਾਰ ਨੇ ਜਾਰੀ ਕਿਉਂ ਰੱਖਿਆ? ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਰੋਕਣ ਲਈ ਕੋਈ ਠੋਸ ਨੀਤੀ ਅਜੇ ਤੱਕ ਕਿਉਂ ਨਹੀਂ ਬਣਾਈ? ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ‘ਚ ਸੂਬੇ ਦੀ ਰਾਖਵਾਂਕਰਨ ਨੀਤੀ ਕਿਉਂ ਨਹੀਂ ਬਣਾਈ ਗਈ?”

‘ਆਪ’ ਆਗੂ ਨੇ ਦੋਸ਼ ਲਾਇਆ ਕਿ ਬਾਦਲਾਂ ਵਾਂਗ ਕਾਂਗਰਸ ਦੇ ਕੈਪਟਨ ਅਤੇ ਚੰਨੀ ਵੀ ਸੂਬੇ ਦੇ ਬੇਰੁਜ਼ਗਾਰਾਂ ਲਈ ਕਿੰਨੇ ਲਾਪਰਵਾਹ ਹਨ, ਇਸ ਦਾ ਅੰਦਾਜਾ ਇਸ ਗੱਲ ਤੋਂ ਹੀ ਲੱਗ ਜਾਂਦਾ ਹੈ ਕਿ ਪਿਛਲੇ 20-25 ਸਾਲਾਂ ਤੋਂ ਕੋਈ ਵੀ ਪ੍ਰਮਾਣਿਮਕ ਸਰਵੇ ਨਹੀਂ ਕਰਵਾਇਆ ਕਿ ਪੰਜਾਬ ‘ਚ ਕਿੰਨੇ ਬੇਰੁਜ਼ਗਾਰ ਹਨ? ਇੱਕ ਅੰਦਾਜੇ ਮੁਤਾਬਿਕ ਸੂਬੇ ‘ਚ 20 ਲੱਖ ਤੋਂ ਵੱਧ ਯੋਗਤਾ ਪ੍ਰਾਪਤ ਨੌਜਵਾਨ ਬੇਰਜ਼ਗਾਰ ਹਨ। ਅਰਧ ਬੇਰੁਜਗਾਰਾਂ ਦੀ ਗਿਣਤੀ 50 ਲੱਖ ਤੋਂ ਵੱਧ ਹੈ, ਜੋ ਸਿਰਫ 2 ਡੰਗ ਦੀ ਰੋਟੀ ਤੱਕ ਸੀਮਤ ਹਨ। ਜਦੋਂ ਕਿ ਹਰ ਸਾਲ ਡੇਢ ਲੱਖ ਬੱਚਾ ਵਿਦੇਸ਼ ਜਾਂਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿ ਪੰਜਾਬ ਦੇ ਭਖਵੇਂ ਮੁੱਦਿਆਂ ਨੂੰ ਹੱਲ ਨਾ ਕਰਕੇ ਕਾਂਗਰਸ ਸਰਕਾਰ ਵੱਲੋਂ ਸੂਬੇ ਨਾਲ ਗਦਾਰੀ ਕੀਤੀ ਗਈ ਹੈ, ਜਿਸ ਦੀ ਸਜ਼ਾ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਕਾਂਗਰਸ ਪਾਰਟੀ ਨੂੰ ਜ਼ਰੂਰ ਦੇਣਗੇ।

ਸੁਖਬੀਰ ਬਾਦਲ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

0

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜ਼ਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਉਨ੍ਹਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ 30 ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਵਾਰਡ ਨੰ 1 ਤੋਂ ਬੀਬੀ ਰਣਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ, ਵਾਰਡ ਨੰ 2 ਤੋਂ ਸੁਨੀਲ ਰਾਠੀ, ਵਾਰਡ ਨੰ 5 ਤੋਂ ਬੀਬੀ ਪਰਮਜੀਤ ਕੌਰ ਪਤਨੀ ਅਵਤਾਰ ਸਿੰਘ, ਵਾਰਡ ਨੰ 6 ਤੋਂ ਬੀਬੀ ਕਰਮਜੀਤ ਕੌਰ ਪਤਨੀ ਸੁਰਜੀਤ ਸਿੰਘ ਰਾਜਾ ਪ੍ਰਧਾਨ ਐੱਸ.ਸੀ ਵਿੰਗ, ਵਾਰਡ ਨੰ 14 ਤੋਂ ਕੁਲਦੀਪ ਸਿੰਘ, ਵਾਰਡ ਨੰ 25 ਤੋਂ ਗੁਰਪ੍ਰੀਤ ਸਿੰਘ , ਵਾਰਡ ਨੰ 27 ਤੋਂ ਜਬਰਜੰਗ ਸਿੰਘ ਅਤੇ ਵਾਰਡ ਨੰ 32 ਤੋਂ ਪਰਜਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ।

ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਨਗਰ-ਨਿਗਮ ਚੋਣਾਂ ਲਈ ਵੱਖਰਾ ਚੋਣ ਦਫਤਰ ਖੋਲ੍ਹਿਆ ਜਾ ਰਿਹਾ ਹੈ ਅਤੇ ਇਸ ਚੋਣ ਦਫਤਰ ਦੇ ਇੰਚਾਰਜ ਚੰਡੀਗੜ੍ਹ ਇਕਾਈ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਵਿੱਲੀ ਹੋਣਗੇ ਜਿਹੜੇ ਪਾਰਟੀ ਉਮੀਦਵਾਰਾਂ ਨਾਲ ਤਾਲਮੇਲ ਕਰਨਗੇ।