Home Blog Page 2280

15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ

0

ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਆਰੰਭਤਾ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।

ਸ੍ਰੀ ਅਖੰਡਪਾਠ ਸਾਹਿਬ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਦਿਆਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਮਨੀਪੁਰ ਹਮਲੇ ‘ਚ ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਦੀ ਪਤਨੀ, ਬੱਚੇ ਸਮੇਤ ਕਈ ਜਵਾਨ ਹੋਏ ਸ਼ਹੀਦ

0

ਮਨੀਪੁਰ ਵਿਚ ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਉਸ ਦੇ ਪਰਿਵਾਰ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਅੱਜ ਸਵੇਰੇ 10 ਵਜੇ ਸ਼ੇਖਨ-ਬਹਿਯਾਂਗ ਥਾਣਾ ਖੇਤਰ ‘ਚ ਹੋਇਆ।

ਜਾਣਕਾਰੀ ਅਨੁਸਾਰ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ ਆਪਣੇ ਪਰਿਵਾਰ ਅਤੇ QRT ਨਾਲ ਜਾ ਰਹੇ ਸਨ, ਉਸੇ ਸਮੇਂ ਅੱਤਵਾਦੀਆਂ ਨੇ ਉਨ੍ਹਾਂ ਦੇ ਕਾਫ਼ਲੇ ‘ਤੇ ਹਮਲਾ ਕਰ ਦਿੱਤਾ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਮਾਂਡਿੰਗ ਅਫਸਰ ਦੀ ਪਤਨੀ ਅਤੇ ਇੱਕ ਬੱਚੇ ਸਣੇ ਕਿਊਆਰਟੀ ਵਿੱਚ ਤਾਇਨਾਤ 7 ਜਵਾਨਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਹਾਲਾਂਕਿ ਫਿਲਹਾਲ ਇਸ ਸੰਬੰਧ ‘ਚ ਫੌਜ ਵੱਲੋਂ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਸ ਹਮਲੇ ਵਿੱਚ 7 ਮੌਤਾਂ ਹੋਣ ਦੀ ਰਿਪੋਰਟ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਦਾ ਪਰਿਵਾਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਮਨੀਪੁਰ ਦੇ ਸਿੰਗਘਾਟ ਵਿੱਚ ਅਤਿਵਾਦੀਆਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਮਾਰੇ ਗਏ।

ਕਰਨਲ ਵਿਪਲਵ ਤ੍ਰਿਪਾਠੀ (ਸੀਓ-46 ਏਆਰ) ਦੀ ਪਤਨੀ ਅਤੇ ਉਸ ਦੇ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹੋਰ ਜ਼ਖਮੀਆਂ ਨੂੰ ਬੇਹਿਆਂਗ ਪ੍ਰਾਇਮਰੀ ਹੈਲਥ ਸੈਂਟਰ ਭੇਜ ਦਿੱਤਾ ਗਿਆ। ਇਸ ਦੌਰਾਨ ਹਮਲੇ ਵਿੱਚ ਕਵਿੱਕ ਰਿਐਕਸ਼ਨ ਟੀਮ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ।

Randeep Surjewala ਨੇ ਘੇਰੀ BJP ਸਰਕਾਰ, Bitcoin ਘੁਟਾਲੇ ਨੂੰ ਲੈ ਕੇ ਕੀਤੇ ਤਿੱਖੇ ਸਵਾਲ

0

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅੱਜ ਭਾਰਤ ਵਿੱਚ ਇੱਕ ਬਿਟਕੁਆਇਨ ਦੀ ਕੀਮਤ 51 ਲੱਖ ਤੋਂ ਥੋੜ੍ਹੀ ਜ਼ਿਆਦਾ ਹੈ। ਅਜਿਹਾ ਕਰਨਾਟਕ ਸਰਕਾਰ ਦੀ ਨੱਕ ਹੇਠ ਹੋ ਰਿਹਾ ਹੈ। ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਘੁਟਾਲਾ, ਜੋ ਕਿ 14-15 ਦੇਸ਼ਾਂ ਨਾਲ ਸਬੰਧਤ ਹੈ। ਕਰਨਾਟਕ ਦੇ ਮੁੱਖ ਮੰਤਰੀ ਨੇ ਬਿਟਕੁਆਇਨ ਘੁਟਾਲੇ ਵੱਲ ਕੋਈ ਧਿਆਨ ਨਹੀਂ ਦਿੱਤਾ।

ਜਦੋਂ ਸ਼੍ਰੀਕ੍ਰਿਸ਼ਨ ਜੇਲ੍ਹ ਵਿੱਚ ਸਨ ਤਾਂ ਉਸਦੇ ਬਟੂਏ ਵਿੱਚੋਂ ਸਿੱਕਾ ਕਿਵੇਂ ਬਦਲਿਆ ਗਿਆ ਸੀ? ਇੰਟਰਪੋਲ ਨੂੰ ਸਮੇਂ ਸਿਰ ਸੂਚਿਤ ਕਿਉਂ ਕੀਤਾ ਗਿਆ? ਕਰਨਾਟਕ ਦੀ ਭਾਜਪਾ ਸਰਕਾਰ ਨੇ ਪੰਜ ਮਹੀਨੇ ਇੰਤਜ਼ਾਰ ਕਿਉਂ ਕੀਤਾ? ਇਸ ਦੀ ਜਾਣਕਾਰੀ ਉਸ ਨੂੰ ਜ਼ਮਾਨਤ ਮਿਲਣ ‘ਤੇ ਵੀ ਕੀਤੀ ਗਈ ਸੀ।

ਰਣਦੀਪ ਸੁਰਜੇਵਾਲਾ ਨੇ ਅੱਗੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਜੋ ਉਸ ਸਮੇਂ ਗ੍ਰਹਿ ਮੰਤਰੀ ਸਨ, ਦੀ ਕੀ ਭੂਮਿਕਾ ਸੀ? RBI ਨੂੰ ਕਿਉਂ ਨਹੀਂ ਦੱਸਿਆ ਗਿਆ। ਇਸ ਵਿੱਚ ਦਾਲ ਕਾਲੀ ਨਹੀਂ ਹੁੰਦੀ ਸਗੋਂ ਸਾਰੀ ਦਾਲ ਕਾਲੀ ਹੁੰਦੀ ਹੈ। ਭਾਜਪਾ ਸਰਕਾਰ ਇਸ ਦੀ ਜਾਂਚ ਨਹੀਂ ਕਰ ਸਕਦੀ।

ਇਸ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਹੋਣੀ ਚਾਹੀਦੀ ਹੈ ਅਤੇ ਅਦਾਲਤ ਵੱਲੋਂ ਖੁਦ ਇਸ ਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਤੋਂ ਖ਼ਬਰਾਂ ਨੂੰ ਦੂਰ ਰੱਖਣ ਲਈ ਨਾ ਤਾਂ ਇੰਟਰਪੋਲ ਅਤੇ ਨਾ ਹੀ ਐਨਆਈਏ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸੀ। ਭਾਜਪਾ ਸਰਕਾਰ ਇਸ ਪੂਰੇ ਘਪਲੇ ਨੂੰ ਦਬਾਉਣ ਦਾ ਕੰਮ ਕਰ ਰਹੀ ਹੈ।

ਸੰਤਰੇ ਦਾ ਜੂਸ ਸਿਹਤ ਲਈ ਹੁੰਦਾ ਹੈ ਬਹੁਤ ਹੀ ਫਾਇਦੇਮੰਦ, ਕਈ ਸਿਹਤ ਸਮੱਸਿਆਵਾਂ ਤੋਂ ਮਿਲਦੀ ਹੈ ਰਾਹਤ

0

ਸਰਦੀਆਂ ‘ਚ ਸਿਹਤ ਲਈ ਸਭ ਤੋਂ ਵੱਧ ਲਾਹੇਵੰਦ ਸੰਤਰੇ ਦਾ ਜੂਸ ਹੁੰਦਾ ਹੈ। ਸੰਤਰੇ ਦਾ ਜੂਸ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸੰਤਰੇ ਦੇ ਰਸ ’ਚ ਵਿਟਾਮਿਨ-ਸੀ ਹੁੰਦਾ ਹੈ, ਜੋ ਸਰਦੀ, ਖਾਂਸੀ ਅਤੇ ਫਲੂ ਵਰਗੇ ਲੱਛਣਾਂ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ’ਚ ਫੋਲਿਕ ਐਸਿਡ, ਕੈਲਸ਼ੀਅਮ,ਪ੍ਰੋਟੀਨ, ਲੋਹਾ, ਕਾਰਬੋਹਾਈਡ੍ਰੇਟਸ ਅਤੇ ਗੰਧਕ ਆਦਿ ਭਰਪੂਰ ਮਾਤਰਾ ਵਿੱਚ ਮਿਲਦੇ ਹਨ। ਇਸੇ ਦੇ ਸੇਵਨ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ ਅਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਖਤਰਾ ਘੱਟਦਾ ਹੈ।

ਦਿਲ ਦੀ ਬੀਮਾਰੀ ਦਾ ਖਤਰਾ ਘੱਟਦਾ ਹੈ

ਜੇਕਰ ਤੁਹਾਨੂੰ ਦਿਲ ਨਾਲ ਸੰਬੰਧਿਤ ਕੋਈ ਬੀਮਾਰੀ ਹੈ ਤਾਂ ਤੁਹਾਨੂੰ ਸੰਤਰੇ ਦਾ ਜੂਸ ਪੀਣਾ ਚਾਹੀਦਾ ਹੈ। ਲੋੜੀਂਦੇ ਤੱਤਾਂ ਨਾਲ ਭਰਪੂਰ ਸੰਤਰੇ ਦਾ ਜੂਸ ਦਿਲ ਦੀਆਂ ਬੀਮਾਰੀਆਂ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।

ਬਲੱਡ ਸ਼ੂਗਰ

ਸੰਤਰੇ ਦੇ ਰਸ ’ਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਜਿਸ ਨਾਲ ਬਲੱਡ ਸ਼ੂਗਰ ਨੂੰ ਕਾਬੂ ’ਚ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਇਮਿਯੂਨ ਸਿਸਟਮ

ਸੰਤਰੇ ਦੇ ਰਸ ’ਚ ਵਿਟਾਮਿਨ-ਸੀ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਐਂਟੀ-ਆਕਸੀਡੈਂਟ ਵਜੋਂ ਕੰਮ ਕਰਦਾ ਹੈ।ਵਿਟਾਮਿਨ-ਸੀ ਇਮਿਯੂਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਸਰਗਰਮ ਭੂਮਿਕਾ ਅਦਾ ਕਰ ਸਕਦਾ ਹੈ।

ਮੋਟਾਪਾ ਘੱਟਦਾ ਹੈ

ਜੇਕਰ ਤੁਸੀਂ ਲੰਮੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਚਾਹੁੰਦੇ ਹੋ, ਤਾਂ ਹੁਣ ਤੋਂ ਹਰ ਰੋਜ਼ ਸੰਤਰੇ ਦੇ ਰਸ ਨੂੰ ਪੀਣਾ ਸ਼ੁਰੂ ਕਰ ਦਿਓ। ਖੋਜਕਰਤਾਵਾਂ ਅਨੁਸਾਰ ਦਿਨ ਵਿੱਚ ਢਾਈ ਗਲਾਸ ਸੰਤਰੇ ਦਾ ਜੂਸ ਪੀਣ ਨਾਲ ਮੋਟਾਪਾ ਘੱਟ ਹੋ ਸਕਦਾ ਹੈ।

ਜ਼ੁਕਾਮ ਅਤੇ ਖੰਘ

ਸੰਤਰੇ ’ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ।ਇਹ ਜ਼ੁਕਾਮ, ਖੰਘ ਅਤੇ ਫਲੂ ਵਰਗੇ ਲੱਛਣਾਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਸੰਤਰੇ ਦਾ ਰਸ ਨਾ ਸਿਰਫ਼ ਠੰਡੇ ਅਤੇ ਫਲੂ ਵਰਗੇ ਲੱਛਣਾਂ ਤੋਂ ਬਚਾਵੇਗਾ ਸਗੋਂ ਤੁਹਾਨੂੰ ਲਾਗ ਦੇ ਬਹੁਤ ਸਾਰੇ ਖ਼ਤਰਿਆਂ ਤੋਂ ਵੀ ਦੂਰ ਰੱਖਣ ਵਿੱਚ ਸਹਾਇਤਾ ਕਰੇਗਾ।

ਚਿਹਰੇ ਦੀ ਚਮੜੀ ਲਈ ਫ਼ਾਇਦੇਮੰਦ

ਪੌਸ਼ਟਿਕ ਅਤੇ ਔਸ਼ਦੀ ਗੁਣਾਂ ਨਾਲ ਭਰਪੂਰ ਸੰਤਰੇ ਦਾ ਰਸ ਸਿਹਤ ਦੇ ਨਾਲ ਚਿਹਰੇ ਦੀ ਚਮੜੀ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਹ ਮਰੀ ਹੋਈ ਚਮੜੀ ਦੇ ਸੈੱਲਜ਼ ਨੂੰ ਸਾਫ ਕਰਕੇ ਨਵੀਂ ਚਮੜੀ ਬਣਾਉਣ ‘ਚ ਮਦਦ ਕਰਦਾ ਹੈ।

Akali Dal ਦੀ ਇਸਤਰੀ ਵਿੰਗ ਦੀ ਮੁੱਖ ਸਲਾਹਕਾਰ ਰਾਜਿੰਦਰ ਕੌਰ ਨੇ ਦਿੱਤਾ ਅਸਤੀਫ਼ਾ

0

ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਅਸਤੀਫ਼ਾ ਦੇ ਦਿੱਤਾ ਹੈ। ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਸਤੀਫ਼ੇ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ।

ਮੀਮਸਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, ਮੈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਨੂੰ ਮੁੱਖ ਰੱਖਦਿਆਂ ਅਤੇ ਆਪਣੀ ਜ਼ਮੀਰ ਦੀ ਅਵਾਜ਼ ਸੁਣਦਿਆਂ ਪੂਰੇ ਹੋਸ਼ੋ-ਹਵਾਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਆਹੁੱਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੀ ਹਾਂ।

ਆਪਣੀ ਪੋਸਟ ਵਿੱਚ ਉਸ ਨੇ ਬਹੁਤ ਗੰਭੀਰ ਦੋਸ਼ ਅਕਾਲੀ ਲੀਡਰਸ਼ਿਪ ਤੇ ਲਾਏ ਹਨ। ਯਾਦ ਰਹੇ ਕਿ ਬੀਤੇ ਦਿਨ ਅਕਾਲੀ ਨੇਤਾਵਾਂ ਨੇ ਇਹ ਦੋਸ਼ ਲਾਇਆ ਸੀ ਕਿ ਚੰਨੀ ਸਰਕਾਰ ਨੇ ਸੁਖਬੀਰ ਬਾਦਲ ਦੇ ਖਿਲਾਫ਼ ਜੋ ਸਾਜਿਸ਼ ਤਿਆਰ ਕੀਤੀ ਹੈ ਇਸ ਵਿੱਚ ਰੱਜੀਂਦੇਰ ਕੌਰ ਮਿਂਸ ਨੂੰ ਹਿੱਸੇਦਾਰ ਬਣਾਇਆ ਗਿਆ ਹੈ ਅਤੇ ਉਸ ਨੂ ਲਾਲਚ ਦੇਕੇ ਮੋਹਰਾ ਬਣਾਇਆ ਜਾਵੇਗਾ। ਅਕਾਲੀ ਨੇਤਾਵਾਂ ਨੇ ਉਸ ਨੂੰ ਕਾਂਗਰਸ ਵਰਕਰ ਕਿਹਾ ਸੀ ਅਤੇ ਅਰਜ਼ੀ ਤੌਰ ਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਸੀ।

ਲਾਲ ਕਿਲ੍ਹਾ ਘਟਨਾ ਕਿਸਾਨੀ ਘੋਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ – ਵਿਧਾਨ ਸਭਾ ਕਮੇਟੀ

0

ਪੰਜਾਬ ਵਿਧਾਨ ਸਭਾ ਦੀ ਪੰਜ ਮੈਂਬਰੀ ਕਮੇਟੀ ਨੇ ਕਿਸਾਨ ਅੰਦੋਲਨ ਦੌਰਾਨ ਸਮਾਜਿਕ ਕਾਰਕੁਨਾਂ ਅਤੇ ਲੋਕਾਂ ’ਤੇ ਹੋਏ ਤਸ਼ੱਦਦ ਦੇ ਮਾਮਲੇ ਵਿਚ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਰੱਖੀ ਕਮੇਟੀ ਦੀ ਰਿਪੋਰਟ ਵਿੱਚ 26 ਜਨਵਰੀ ਨੂੰ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਨੂੰ ਸਾਜ਼ਿਸ਼ ਕਰਾਰ ਦਿੱਤਾ ਗਿਆ ਹੈ।

ਕਮੇਟੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਉਚਿਤ ਮੰਚ ’ਤੇ ਉਠਾਉਣ ਤੇ ਪੀੜਤਾਂ ਦੇ ਕੇਸ ਮੁਫ਼ਤ ਲੜਨ ਲਈ ਐਡਵੋਕੇਟ ਜਨਰਲ ਦੀ ਅਗਵਾਈ ’ਚ ਸੀਨੀਅਰ ਵਕੀਲਾਂ ਦਾ ਪੈਨਲ ਬਣਾਉਣ ਸਮੇਤ ਕੁਝ ਹੋਰ ਸਿਫਾਰਸ਼ਾਂ ਕੀਤੀਆਂ ਹਨ। ਇਸ ਸਾਲ 30 ਮਾਰਚ ਨੂੰ ਗਠਿਤ ਇਸ ਕਮੇਟੀ ਨੇ 26 ਜਨਵਰੀ ਦੀ ਹਿੰਸਾ ਮਗਰੋਂ ਸਮਾਜਿਕ ਕਾਰਕੁਨਾਂ ਅਤੇ ਲੋਕਾਂ ’ਤੇ ਹੋਏ ਤਸ਼ੱਦਦ ਦੀ ਛਾਣਬੀਣ ਲਈ ਪੀੜਤਾਂ ਨਾਲ ਮੁਲਾਕਾਤਾਂ ਕੀਤੀਆਂ ਸਨ।

ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਬਣੀ ਕਮੇਟੀ ਦੇ ਮੈਂਬਰਾਂ ਵਿਚ ਸਰਵਜੀਤ ਕੌਰ ਮਾਣੂਕੇ, ਫਤਹਿਜੰਗ ਸਿੰਘ ਬਾਜਵਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਕੁਲਬੀਰ ਜੀਰਾ ਸ਼ਾਮਲ ਹਨ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਫਾਰਸ਼ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਪੁਲੀਸ ਕੋਲ ਇਹ ਮਾਮਲਾ ਵੀ ਚੁੱਕੇ ਕਿ ਜੇਕਰ ਕਿਸਾਨ ਘੋਲ ਨਾਲ ਸਬੰਧਤ ਕਿਸੇ ਵਿਅਕਤੀ ਜਾਂ ਕਿਸਾਨ ਦੀ ਦਿੱਲੀ ਪੁਲੀਸ ਨੂੰ ਲੋੜ ਹੈ ਤਾਂ ਉਹ ਪਹਿਲਾਂ ਪੰਜਾਬ ਪੁਲੀਸ ਨੂੰ ਸੂਚਿਤ ਕਰੇ। ਕਮੇਟੀ ਨੇ ਕਿਹਾ ਕਿ ਐਡਵੋਕੇਟ ਜਨਰਲ ਦੀ ਨਿਗਰਾਨੀ ਹੇਠ ਸੀਨੀਅਰ ਵਕੀਲਾਂ ਦਾ ਪੈਨਲ ਬਣੇ, ਜੋ ਪੀੜਤਾਂ ਦੇ ਕੇਸ ਮੁਫ਼ਤ ਲੜੇ। ਅਦਾਲਤਾਂ ਵਿਚ ਨੌਜਵਾਨਾਂ ਦੇ ਜਮ੍ਹਾਂ ਪਾਸਪੋਰਟ ਵਾਪਸ ਦਿਵਾਏ ਜਾਣ।

ਕਮੇਟੀ ਵੱਲੋਂ 83 ਪੀੜਤਾਂ ਦੇ ਬਿਆਨ ਵੀ ਕਲਮਬੰਦ ਕੀਤੇ ਗਏ। ਕਮੇਟੀ ਨੇ ਇਸ ਗੱਲ ’ਤੇ ਮੋਹਰ ਲਾਈ ਕਿ 26 ਜਨਵਰੀ ਨੂੰ ਦਿੱਲੀ ਪੁਲੀਸ ਨੇ ਬੈਰੀਕੇਡ ਹਟਾ ਕੇ ਟਰੈਕਟਰ ਮਾਰਚ ਦੌਰਾਨ ਇੱਕ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਲਾਲ ਕਿਲ੍ਹੇ ਦੇ ਰਸਤੇ ਭੇਜਿਆ ਸੀ। ਕਮੇਟੀ ਨੇ ਇਹ ਨੁਕਤਾ ਵੀ ਰੱਖਿਆ ਕਿ ਸਾਜ਼ਿਸ਼ ਤਹਿਤ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਲਾਲ ਕਿਲ੍ਹੇ ਅੰਦਰ ਜਾਣ ਦਿੱਤਾ ਗਿਆ ਅਤੇ ਮਗਰੋਂ ਇਸ ਘਟਨਾ ਨੂੰ ਆਪਣੇ ਤਰੀਕੇ ਨਾਲ ਮੋੜਾ ਦੇ ਕੇ ਕਿਸਾਨਾਂ ਨੂੰ, ਸਿੱਖਾਂ ਨੂੰ ਅਤੇ ਕਿਸਾਨੀ ਘੋਲ ਨੂੰ ਬਦਨਾਮ ਕਰਨ ਲਈ ਵਰਤਿਆ ਗਿਆ। ਇਸੇ ਤਰ੍ਹਾਂ 29 ਜਨਵਰੀ ਨੂੰ ਗੁੰਡਿਆਂ ਵੱਲੋਂ ਸ਼ਾਂਤਮਈ ਧਰਨੇ ’ਤੇ ਬੈਠੇ ਕਿਸਾਨਾਂ ’ਤੇ ਇੱਟਾਂ ਵੱਟੇ ਮਾਰੇ ਗਏ ਅਤੇ ਉਲਟਾ ਪੁਲੀਸ ਨੇ ਕਿਸਾਨਾਂ ਨੂੰ ਇੱਥੋਂ ਚਲੇ ਜਾਣ ਲਈ ਕਿਹਾ।

ਪੀੜਤ ਜਥੇਦਾਰ ਗੁਰਮੁੱਖ ਸਿੰਘ ਨੂੰ ਰਸਤੇ ’ਚੋਂ ਫੜ ਕੇ ਪੁਲੀਸ ਵਾਲਿਆਂ ਨੇ ਬੂਟਾਂ ਦੇ ਠੁੱਡੇ ਮਾਰੇ। ਮਹਿਲਾ ਭਿੰਦਰਜੀਤ ਕੌਰ ਅਤੇ ਹੋਰਨਾਂ ਔਰਤਾਂ ਨੂੰ ਰਾਤ ਨੂੰ ਅਣਜਾਣ ਜਗ੍ਹਾ ’ਤੇ ਛੱਡਿਆ ਗਿਆ| ਪੰਜਾਬ ’ਚੋਂ ਦੋ ਨੌਜਵਾਨਾਂ ਨੂੰ ਦਿੱਲੀ ਪੁਲੀਸ ਬਿਨਾਂ ਇਤਲਾਹ ਦੇ ਲੈ ਕੇ ਗਈ। ਲੱਖਾ ਸਧਾਣਾ ਦੇ ਭਰਾ ਗੁਰਦੀਪ ਸਿੰਘ ਨੂੰ ਦਿੱਲੀ ਪੁਲੀਸ ਨੇ ਚੁੱਕਿਆ। ਗੁਰਦੀਪ ਸਿੰਘ ਵੱਲੋਂ ਦਰਜ ਰਿਪੋਰਟ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਮੁਕਤਸਰ ਦੀ ਨੌਦੀਪ ਕੌਰ ਦੇ ਮਾਮਲੇ ਵਿਚ ਹਰਿਆਣਾ ਪੁਲੀਸ ਵੱਲੋਂ ਕੀਤੀ ਕੁੱਟਮਾਰ ਦੀ ਪੁਸ਼ਟੀ ਹੋਈ ਹੈ।

ਖ਼ਬਰਾਂ ਅਨੁਸਾਰ, ਕਮੇਟੀ ਨੇ ਤੱਥ ਉਭਾਰੇ ਹਨ ਕਿ ਮੋਗਾ ਦੇ ਸੁਖਪ੍ਰੀਤ ਸਿੰਘ ਦਾ ਦਿੱਲੀ ਅਦਾਲਤ ਦੇ ਹੁਕਮਾਂ ਕਰਕੇ ਪਾਸਪੋਰਟ ਜ਼ਬਤ ਹੋ ਗਿਆ, ਉਹ 8 ਲੱਖ ਰੁਪਏ ਭਰੇ ਹੋਣ ਦੇ ਬਾਵਜੂਦ ਜਰਮਨੀ ਨਹੀਂ ਜਾ ਸਕਿਆ। ਗੁਰਦਾਸਪੁਰ ਦਾ ਮਨਜਿੰਦਰ ਸਿੰਘ ਕੇਸ ਦਰਜ ਹੋਣ ਕਰਕੇ ਯੂਕੇ ਵਾਪਸ ਨਹੀਂ ਜਾ ਸਕਿਆ। ਪਿੰਡ ਬੰਗੀ ਨਿਹਾਲ ਸਿੰਘ ਵਾਲਾ ਦੇ ਗੁਰਬਿੰਦਰ ਸਿੰਘ ਨੂੰ ਕੇਸ ਦਰਜ ਹੋਣ ਕਰਕੇ ਪਾਸਪੋਰਟ ਨਹੀਂ ਮਿਲਿਆ। ਜਤਿੰਦਰ ਸਿੰਘ ਦਾ ਸਾਈਪ੍ਰਸ ਦਾ ਵੀਜ਼ਾ ਲੱਗਾ ਹੋਇਆ ਸੀ, ਪਾਸਪੋਰਟ ਜਮ੍ਹਾਂ ਹੋਣ ਕਰਕੇ ਨਹੀਂ ਜਾ ਸਕਿਆ। ਕਈ ਨੌਜਵਾਨਾਂ ਨੇ ਕਰਜ਼ਾ ਚੁੱਕ ਕੇ ਜ਼ਮਾਨਤੀ ਰਾਸ਼ੀ ਭਰੀ ਹੈ।

ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਅਪਮਾਨਿਤ ਵੀ ਕੀਤਾ, ਕਿਸੇ ਨੂੰ ਮਾਓਵਾਦੀ, ਕਿਸੇ ਨੂੰ ਖਾਲਿਸਤਾਨੀ ਅਤੇ ਕਿਸੇ ਨੂੰ ਭੇੜੀਏ ਦਰਿੰਦੇ ਵੀ ਕਿਹਾ। ਥਾਣਿਆਂ ਵਿਚ ਕਰਾਰਾਂ ਦੀ ਬੇਅਦਬੀ ਹੋਈ, ਬਜ਼ੁਰਗਾਂ ਦੀਆਂ ਦਾੜ੍ਹੀਆਂ ਪੁੱਟੀਆਂ ਗਈਆਂ, ਗਾਲ਼ੀ ਗਲੋਚ ਕੀਤਾ ਗਿਆ, ਸੱਟਾਂ ਮਾਰਨ ਤੋਂ ਇਲਾਵਾ ਮਾਨਸਿਕ ਤੌਰ ’ਤੇ ਤਸ਼ੱਦਦ ਕੀਤਾ ਗਿਆ। ਇਵੇਂ ਬਰਾੜੀ ਗਰਾਊਂਡ ਵਿਚ ਸ਼ਾਂਤਮਈ ਧਰਨੇ ਦੇ ਰਹੇ ਕਿਸਾਨਾਂ ਦੀ ਕੁੱਟਮਾਰ ਕੀਤੀ ਗਈ।

ਦਿੱਲੀ ਹਾਈ ਕੋਰਟ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਭੜਕੀ ਹਿੰਸਾ ਮੌਕੇ ਡਿਊਟੀ ਨਿਭਾਉਣ ’ਚ ਨਾਕਾਮ ਰਹਿਣ ’ਤੇ ਦਿੱਲੀ ਪੁਲੀਸ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੀ ਅਪੀਲ ਰੱਦ ਕਰ ਦਿੱਤੀ ਹੈ। ਸੁਣਵਾਈ ਲਈ ਮਾਮਲਾ ਪੇਸ਼ ਕੀਤੇ ਜਾਣ ਮੌਕੇ ਪਟੀਸ਼ਨਰ ਵੱਲੋਂ ਕਿਸੇ ਦੇ ਵੀ ਹਾਜ਼ਰ ਨਾ ਹੋਣ ਦਾ ਨੋਟਿਸ ਲੈਂਦਿਆਂ ਚੀਫ ਜਸਟਿਸ ਡੀ.ਐੱਨ. ਪਟੇਲ ਅਤੇ ਜਸਟਿਸ ਜਯੋਤੀ ਸਿੰਘ ਦੇ ਬੈਂਚ ਨੇ ਕਿਹਾ ਕਿ ਪਿਛਲੇ ਕੁਝ ਮੌਕਿਆਂ ’ਤੇ ਵੀ ਪਟੀਸ਼ਨਰ ਵੱਲੋਂ ਕੋਈ ਹਾਜ਼ਰ ਨਹੀਂ ਹੋਇਆ ਸੀ। ਬੈਂਚ ਨੇ ਕਿਹਾ, ‘‘ਇਸ ਕਰਕੇ ਇਹ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।’’

ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ 83 ਵਿਅਕਤੀਆਂ ਨੂੰ 2-2 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਨੂੰ ਹਮਾਇਤ ਜਾਰੀ ਰੱਖਦਿਆਂ ਅੱਜ ਐਲਾਨ ਕੀਤਾ ਹੈ ਕਿ ਉਹ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 83 ਵਿਅਕਤੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣਗੇ।

ਸੁਖਬੀਰ ਬਾਦਲ ਨੇ ‘ਪ੍ਰੈੱਸ ਕਾਨਫ਼ਰੰਸ’ ‘ਚ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ

0

ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮੁਕੇਰੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।ਉਨ੍ਹਾਂ ਨੇ ਆਪਣੀ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕਿਹਾ ਕਿ ਜਿਹੜੀਆਂ ਵੀ ਸਹੂਲਤਾਂ ਪੰਜਾਬ ’ਚ ਦਿੱਤੀਆਂ ਗਈਆਂ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੇ ਕਿਹਾ ਕਿ ਸਕਾਲਰਸ਼ਿਪ ਦੀ ਸਕੀਮ ਵੀ ਬਾਦਲ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਬੰਦ ਕਰ ਦਿੱਤਾ ਗਿਆ। ਪੰਜ ਸਾਲਾ ਤੋਂ ਬੱਚਿਆਂ ਨੂੰ ਸਕਾਲਰਸ਼ਿਪ ਨਹੀਂ ਦਿੱਤੀ ਗਈ। ਸੁਖਬੀਰ ਨੇ ਐਲਾਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁੜ ਨੀਲੇ ਕਾਰਡ ਬਣਾਏ ਜਾਣਗੇ ਅਤੇ ਘਰ ਦੀਆਂ ਮੁਖੀ ਬੀਬੀਆਂ ਦੇ ਖ਼ਾਤਿਆਂ ’ਚ ਮਹੀਨੇ ਦੇ 2 ਹਜ਼ਾਰ ਰੁਪਏ ਪਾਏ ਜਾਣਗੇ।

ਪੰਜਾਬ ਸਰਕਾਰ ’ਤੇ ਹਮਲਾ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਪੁੱਛਿਆ ਸੀ ਕਿ ਕਾਂਗਰਸ ਦਾ ਰਾਜ ਰਿਹਾ ਹੈ ਤੁਹਾਡਾ ਕੋਈ ਇੱਕ ਵੀ ਕੰਮ ਦੀ ਨਿਸ਼ਾਨੀ ਦੱਸ ਦਿਓ ਤਾਂ ਚੰਨੀ ਸਾਬ੍ਹ ਉਹ ਵੀ ਨਹੀਂ ਦੱਸ ਸਕੇ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਜਿਹੜੇ ਵਿਕਾਸ ਕਾਰਜਾਂ ਦੇ ਕੰਮ ਕਰਨ ਵਾਲੇ ਹਨ, ਉਹ ਕਰਦੇ ਨਹੀਂ ਪਏ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਤਾਂ ਇਸ ਕਰਕੇ ਮੁੱਖ ਮੰਤਰੀ ਬਣਾਇਆ ਗਿਆ ਹੈ ਕਿ ਸਾਰੇ ਪਾਪ ਹੁਣ ਕੈਪਟਨ ਦੇ ਸਿਰ ’ਤੇ ਸੁੁੱਟ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪੰਜ ਸਾਲ ਸਕਾਲਰਸ਼ਿਪ ਬੱਚਿਆਂ ਨੂੰ ਨਹੀਂ ਦਿੱਤੀ ਗਈ। ਮੰਤਰੀ ਧਰਮਸੋਤ ਨੇ ਜਦੋਂ ਸਕਾਲਰਸ਼ਿਪ ਨੂੰ ਲੈ ਕੇ ਘਪਲਾ ਕੀਤਾ ਸੀ ਤਾਂ ਚੰਨੀ ਮੰਤਰੀ ਰਹਿੰਦੇ ਹੋਏ ਵੀ ਕੁਝ ਨਹੀਂ ਬੋਲਿਆ।

ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਹਰ ਇਕ ਵਰਗ ਨੂੰ 400 ਯੂਨਿਟ ਬਿਜਲੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ 50 ਫ਼ੀਸਦੀ ਕੁੜੀਆਂ ਲਈ ਨੌਕਰੀਆਂ ਰਿਜ਼ਰਵ ਕੀਤੀਆਂ ਜਾਣਗੀਆਂ ਅਤੇ ਘੱਟ ਤੋਂ ਘੱਟ 10 ਹਜ਼ਾਰ ਨੌਕਰੀਆਂ ਪੰਜਾਬ ਪੁਲਿਸ ਵਿਚ ਭਰਤੀ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਅੱਗੇ ਹੋਰ ਐਲਾਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁੜ ਨੀਲੇ ਕਾਰਡ ਬਣਾਏ ਜਾਣਗੇ ਅਤੇ ਘਰ ਦੀਆਂ ਮੁਖੀ ਬੀਬੀਆਂ ਦੇ ਖ਼ਾਤਿਆਂ ’ਚ 2 ਹਜ਼ਾਰ ਮਹੀਨੇ ਦੇ ਹਿਸਾਬ ਨਾਲ ਸਾਲ ਦੇ 24 ਹਜ਼ਾਰ ਰੁਪਏ ਪਾਏ ਜਾਣਗੇ।

ਇਸ ਦੇ ਇਲਾਵਾ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਫਿਰ ਤੋਂ ਗਾਰੰਟੀ ਦੇਣ ਪੰਜਾਬ ਆ ਰਿਹਾ ਹੈ। ਅਜੇ ਤੱਕ ਤਾਂ ਉਹ ਇਹ ਗਾਰੰਟੀ ਨਹੀਂ ਦੇ ਸਕਿਆ ਹੈ ਕਿ ਪੰਜਾਬ ਦਾ ਕਿਹੜਾ ਮੁੱਖ ਮੰਤਰੀ ਚਿਹਰਾ ਰੱਖਣਾ ਹੈ।

ਆਜ਼ਾਦੀ ‘ਤੇ ਵਿਵਾਵਿਤ ਬਿਆਨ ਦੇ ਕੇ ਬੁਰੀ ਫਸੀ ਕੰਗਨਾ, ਅਦਾਕਾਰ ਖਿਲਾਫ਼ ਮਾਮਲਾ ਦਰਜ ਕਰਾਉਣ ਥਾਣੇ ਪਹੁੰਚੇ ਕਾਂਗਰਸੀ

0

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਲੋਂ ਭਾਰਤ ਦੀ ਆਜ਼ਾਦੀ ਨੂੰ ਲੈ ਕੇ ਦਿੱਤੇ ਗਏ ਬਿਆਨ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਕਾਫ਼ੀ ਵਿਵਾਦ ਵਧ ਗਿਆ ਹੈ। ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਰਾਜਸਥਾਨ ਦੇ ਜੈਪੁਰ ‘ਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਚੁਰੂ ਕੋਤਵਾਲੀ, ਭੀਲਵਾੜਾ, ਜੋਧਪੁਰ ਅਤੇ ਪਾਲੀ ਕੋਤਵਾਲੀ ‘ਚ ਕੰਗਨਾ ਰਣੌਤ ਵਿਰੁੱਧ ਸ਼ਿਕਾਇਤਾਂ ਵੀ ਦਰਜ ਕੀਤੀਆਂ ਗਈਆਂ ਹਨ। ਜੋਧਪੁਰ ‘ਚ ਕਾਂਗਰਸ ਵਿਧਾਇਕ ਮਨੀਸ਼ਾ ਪਵਾਰ ਨੇ ਕੰਗਨਾ ਰਣੌਤ ਖ਼ਿਲਾਫ਼ ਸ਼ਾਸਤਰੀ ਨਗਰ ਥਾਣੇ ‘ਚ ਪਰਿਵਾਦ ਪੇਸ਼ ਕੀਤਾ ਹੈ।

ਦੇਸ਼ ਨੂੰ ‘ਭੀਖ’ ‘ਚ ਆਜ਼ਾਦੀ ਮਿਲਣ ਨੂੰ ਲੈ ਕੇ ਕੰਗਨਾ ਰਣੌਤ ਦੇ ਵਿਵਾਦਪੂਰਨ ਬਿਆਨ ‘ਤੇ ਗੁੱਸਾ ਪ੍ਰਗਟਾਉਂਦੇ ਹੋਏ ਇੰਦੌਰ ‘ਚ ਸੁਤੰਤਰਤਾ ਸੰਗ੍ਰਾਮ ਸੇਨਾਨੀਆ ਦੇ ਵੰਸ਼ਜਾਂ ਅਤੇ ਮੁੰਬਈ ‘ਚ ਕਾਂਗਰਸ ਅਤੇ ਕਾਂਗਰਸ ਦੀ ਸਟੂਡੈਂਟ ਵਿੰਗ (ਐੱਨ. ਐੱਸ. ਯੂ. ਆਈ.) ਨੇ ਪ੍ਰਦਰਸ਼ਨ ਕਰਕੇ ਸ਼ੁੱਕਰਵਾਰ ਨੂੰ ਅਦਾਕਾਰਾ ਦਾ ਪੁਤਲਾ ਫੂਕਿਆ। ਚਸ਼ਮਦੀਦਾਂ ਨੇ ਦੱਸਿਆ ਕਿ ਸੁੰਤਤਰਤਾ ਸੇਨਾਨੀ ਅਤੇ ਉਤਰਾਧਿਕਾਰੀ ਸੰਯੁਕਤ ਸੰਗਠਨ ਨਾਲ ਜੁੜੇ ਲੋਕਾਂ ਨੇ ਸ਼ਹਿਰ ਦੇ ਐੱਮ. ਜੀ. ਰੋਡ ‘ਤੇ ਕੰਗਨਾ ਰਣੌਤ ਦਾ ਪੁਤਲਾ ਫੂਕਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ, ”ਵੀਰ ਸ਼ਹੀਦਾਂ ਦਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ’, ‘ਕੰਗਨਾ ਰਣੌਤ ਮੁਰਦਾਬਾਦ’ ਅਤੇ ‘ਕੰਗਨਾ ਨੂੰ ਦੇਸ਼ ਤੋਂ ਬਾਹਰ ਕਰੋ’ ਵਰਗੇ ਨਾਅਰੇ ਵੀ ਲਗਾਏ ਗਏ।

ਐੱਨ. ਸੀ. ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਕੰਗਨਾ ਰਣੌਤ ਨੂੰ ਖਰੀਆਂ-ਖੋਟੀਆਂ ਸੁਣਾਉਂਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਬਿਆਨ ਦੇਣ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਨੇ ਡਰੱਗਜ਼ ਦੀ ਹੈਵੀ ਡੋਜ਼ ਲਈ ਸੀ, ਜੋ ਵਿਸ਼ੇਸ਼ ਰੂਪ ਨਾਲ ਹਿਮਾਚਲ ਪ੍ਰਦੇਸ਼ ‘ਚ ਉਗਦੀ ਹੈ। ਨਵਾਬ ਮਲਿਕ ਨੇ ਕਿਹਾ ਕਿ ਕੇਂਦਰ ਨੂੰ ਕੰਗਨਾ ਰਣੌਤ ਤੋਂ ਪਦਮ ਸ਼੍ਰੀ ਵਾਪਸ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਕੰਗਨਾ ਰਣੌਤ ਨੇ ਸ਼ੋਅ ‘ਚ ਕਿਹਾ ਸੀ ਕਿ ”ਜੇਕਰ ਸਾਨੂੰ ਆਜ਼ਾਦੀ ਭੀਖ ਵਜੋਂ ਮਿਲਦੀ ਹੈ, ਤਾਂ ਕੀ ਇਹ ਆਜ਼ਾਦੀ ਹੈ? ਬ੍ਰਿਟਿਸ਼  ਸਰਕਾਰ ਨੇ ਪਿੱਛੇ ਕਾਂਗਰਸ ਦੇ ਨਾਂ ‘ਤੇ ਜੋ ਛੱਡਿਆ, ਉਹ ਬ੍ਰਿਟਿਸ਼ ਸਰਕਾਰ ਦਾ ਹੀ ਅਗਲਾ ਰੂਪ ਸੀ। ਕਾਂਗਰਸ ਦੇ ਸਲਮਾਨ ਨਿਜ਼ਾਮੀ ਨੇ ਕਿਹਾ, ਇਹ ਬਿਆਨ ਸਾਡੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ, ਜਿਨ੍ਹਾਂ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”

ਸੁਤੰਤਰਤਾ ਸੈਨਾਨੀਆਂ ਖਿਲਾਫ ਕੀਤੀ ਟਿਪਣੀ ਕਾਰਨ ਅਦਾਕਾਰ ਕੰਗਣਾ ਖਿਲਾਫ ਅੱਜ ਚੰਡੀਗੜ੍ਹ ਕਾਂਗਰਸ ਅਪਰਾਧਿਕ ਮਾਮਲਾ ਦਰਜ ਕਰਾਉਣ ਲਈ ਸੈਕਟਰ 17 ਥਾਣੇ ਪਹੁੰਚੀ ਹੈ।

ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ : ‘ਇਸ ਸਥਿਤੀ ‘ਚ ਲੋਕ ਕਿਵੇਂ ਬਚਣਗੇ? ਜੇ ਲੋੜ ਪਈ ਤਾਂ ਲੌਕਡਾਊਨ ਲਗਾ ਦਿਓ

0

ਦਿੱਲੀ ਅਤੇ ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਕਾਰਨ, ਏਕਿਊਆਈ ਦਾ ਪੱਧਰ ਲਗਾਤਾਰ 500 ਤੋਂ ਉੱਪਰ ਹੈ। ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਇਸੇ ਮੁੱਦੇ ‘ਤੇ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਾਰਵਾਈ ਕਰਨ ਲਈ ਕਿਹਾ ਹੈ। ਚੀਫ਼ ਜਸਟਿਸ ਐਨਵੀ ਰਮੰਨਾ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਲੱਗਦਾ ਹੈ ਕਿ ਘਰ ਵਿੱਚ ਵੀ ਮਾਸਕ ਪਾ ਕੇ ਬੈਠਣਾ ਹੋਵੇਗਾ। ਅਦਾਲਤ ਨੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੋਈ ਤਰੀਕਾ ਕੱਢਣ ਲਈ ਕਿਹਾ ਹੈ।

ਅਦਾਲਤ ਵਿੱਚ ਕੀ ਹੋਇਆ?
ਜਦੋਂ ਸਵੇਰੇ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਤੇ ਸੁਣਵਾਈ ਸ਼ੁਰੂ ਹੋਈ ਤਾਂ ਸੀਜੇਆਈ ਰਮੰਨਾ ਨੇ ਸਰਕਾਰ ਨੂੰ ਸਿੱਧੇ ਸਵਾਲ ਕੀਤੇ। ਤੁਸੀਂ ਦੇਖਦੇ ਹੋ ਕਿ ਸਥਿਤੀ ਕਿੰਨੀ ਖਤਰਨਾਕ ਹੈ। ਸਾਨੂੰ ਵੀ ਮਾਸਕ ਪਾ ਕੇ ਘਰ ਬੈਠਣਾ ਹੋਵੇਗਾ। ਕੀ ਕਦਮ ਚੁੱਕੇ ਜਾ ਰਹੇ ਹਨ? ਇਸ ‘ਤੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਪਹਿਲਾ ਕਾਰਨ ਪਰਾਲੀ ਨੂੰ ਸਾੜਨਾ ਹੈ। ਐਸਜੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੁਝ ਨਿਯਮ ਹੋਣੇ ਚਾਹੀਦੇ ਹਨ, ਤਾਂ ਜੋ ਸੂਬਾ ਸਰਕਾਰਾਂ ਉਨ੍ਹਾਂ ਵਿਰੁੱਧ ਕਾਰਵਾਈ ਕਰ ਸਕਣ।

ਹਾਲਾਂਕਿ, ਐਸਜੀ ਦੀ ਇਸ ਮੰਗ ‘ਤੇ ਚੀਫ਼ ਜਸਟਿਸ ਨੇ ਸਵਾਲ ਉਠਾਉਂਦੇ ਹੋਏ ਕਿਹਾ – ਤੁਸੀਂ ਕਹਿ ਰਹੇ ਹੋ ਕਿ ਸਾਰੇ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਹਨ। ਆਖ਼ਰ ਇਸ ਨੂੰ ਰੋਕਣ ਦੀ ਵਿਧੀ ਕਿੱਥੇ ਹੈ? ਉਨ੍ਹਾਂ ਅੱਗੇ ਕਿਹਾ, “ਸਾਡਾ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਵਾਲ ਇਹ ਹੈ ਕਿ ਇਸ ਸਮੱਸਿਆ ਨਾਲ ਕਿਵੇਂ ਨਜਿੱਠਿਆ ਜਾਵੇ। ਕੋਈ ਐਮਰਜੈਂਸੀ ਕਦਮ, ਕੋਈ ਥੋੜ੍ਹੇ ਸਮੇਂ ਦੀ ਯੋਜਨਾ, ਇਸ ਨੂੰ ਕਿਵੇਂ ਕਾਬੂ ਕੀਤਾ ਜਾਵੇ?”

ਪਟਾਕਿਆਂ ਅਤੇ ਉਦਯੋਗਾਂ ਦੇ ਪ੍ਰਦੂਸ਼ਣ ਦਾ ਮੁੱਦਾ ਵੀ ਉਠਾਇਆ ਗਿਆ,
ਚੀਫ਼ ਜਸਟਿਸ ਨੇ ਅੱਗੇ ਕਿਹਾ, “ਪ੍ਰਦੂਸ਼ਣ ਦਾ ਕੁਝ ਹਿੱਸਾ ਪਰਾਲੀ ਸਾੜਨ ਕਾਰਨ ਹੋ ਸਕਦਾ ਹੈ, ਪਰ ਦਿੱਲੀ ਵਿੱਚ ਬਾਕੀ ਪ੍ਰਦੂਸ਼ਣ ਪਟਾਕਿਆਂ, ਉਦਯੋਗਾਂ ਅਤੇ ਧੂੜ ਅਤੇ ਧੂੰਏਂ ਕਾਰਨ ਹੁੰਦਾ ਹੈ। “ਸਾਨੂੰ ਤੁਰੰਤ ਇਸ ‘ਤੇ ਕਾਬੂ ਪਾਉਣ ਲਈ ਕਦਮ ਦੱਸੋ। ਜੇ ਲੋੜ ਪਈ ਤਾਂ ਦੋ ਦਿਨ ਦਾ ਲੌਕਡਾਊਨ ਜਾਂ ਕੋਈ ਹੋਰ ਕਦਮ ਚੁੱਕੋ। ਅਜਿਹੀ ਸਥਿਤੀ ਵਿੱਚ ਲੋਕ ਕਿਵੇਂ ਰਹਿਣਗੇ?”

CJI ਤੋਂ ਬਾਅਦ ਜਸਟਿਸ ਚੰਦਰਚੂੜ ਨੇ ਕਿਹਾ, “ਕੋਰੋਨਾ ਮਹਾਂਮਾਰੀ ਤੋਂ ਬਾਅਦ ਸਕੂਲ ਵੀ ਖੁੱਲ੍ਹ ਗਏ ਹਨ। ਅਸੀਂ ਇਸ ਸਥਿਤੀ ਵਿੱਚ ਆਪਣੇ ਬੱਚਿਆਂ ਨੂੰ ਖੁੱਲ੍ਹਾ ਛੱਡ ਦਿੱਤਾ ਹੈ। ਡਾਕਟਰ ਗੁਲੇਰੀਆ ਕਹਿੰਦੇ ਹਨ ਕਿ ਜਿੱਥੇ ਪ੍ਰਦੂਸ਼ਣ ਹੈ, ਉੱਥੇ ਇਹ ਮਹਾਂਮਾਰੀ ਹੈ।” ਹਾਲਾਂਕਿ, ਇਸ ‘ਤੇ ਵਕੀਲ ਨੇ ਕਿਹਾ ਕਿ ਸਰਕਾਰ ਦੀ ਅੱਜ ਹੀ ਮੀਟਿੰਗ ਦਾ ਪ੍ਰਸਤਾਵ ਹੈ। ਸਰਕਾਰ ਵੀ ਇਸ ਮਾਮਲੇ ਤੋਂ ਜਾਣੂ ਹੈ।

ਵਧੇ ਕਿਰਾਏ ਤੇ ਸਪੈਸ਼ਲ ਟ੍ਰੇਨਾਂ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਅਹਿਮ ਫੈਸਲਾ

0

ਰੇਲਵੇ ਵਿਭਾਗ ਨੇ ਮੇਲ ਅਤੇ ਐਕਸਪ੍ਰੈਸ ਟਰੇਨਾਂ ਲਈ ਵਿਸ਼ੇਸ਼ ਟੈਗ ਨੂੰ ਹਟਾਉਣ ਅਤੇ ਮਹਾਂਮਾਰੀ ਤੋਂ ਪਹਿਲਾਂ ਵਾਲੇ ਕਿਰਾਏ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕਰਨ ਦਾ ਆਦੇਸ਼ ਜਾਰੀ ਕੀਤਾ। ਕੋਰੋਨਾ ਵਾਇਰਸ ਕਾਰਨ ਲਾਗੂ ਲਾਕਡਾਊਨ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਰੇਲਵੇ ਸਿਰਫ਼ ਵਿਸ਼ੇਸ਼ ਰੇਲ ਗੱਡੀਆਂ ਚਲਾ ਰਿਹਾ ਹੈ। ਦੱਸ ਦੇਈਏ ਕਿ ਰੇਲਵੇ ਨੇ ਲੰਬੀ ਦੂਰੀ ਦੀਆਂ ਟਰੇਨਾਂ ਸ਼ੁਰੂ ਕੀਤੀਆਂ ਸਨ ਅਤੇ ਹੁਣ ਛੋਟੀ ਦੂਰੀ ਦੀਆਂ ਯਾਤਰੀ ਸੇਵਾਵਾਂ ਨੂੰ ਵੀ ਵਿਸ਼ੇਸ਼ ਟਰੇਨਾਂ ਦੇ ਰੂਪ ਵਿੱਚ ਚਲਾਇਆ ਜਾ ਰਿਹਾ ਹੈ।

ਜ਼ੋਨਲ ਰੇਲਵੇ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਰੇਲਵੇ ਬੋਰਡ ਨੇ ਕਿਹਾ ਹੈ ਕਿ ਟਰੇਨਾਂ ਹੁਣ ਆਪਣੇ ਰੁਟੀਨ ਨੰਬਰਾਂ ਨਾਲ ਚਲਾਈਆਂ ਜਾਣਗੀਆਂ ਅਤੇ ਕਿਰਾਇਆ ਵੀ ਮਹਾਂਮਾਰੀ ਤੋਂ ਪਹਿਲਾਂ ਵਾਲਾ ਹੀ ਹੋਵੇਗਾ। ਸਪੈਸ਼ਲ ਟਰੇਨਾਂ ਦਾ ਕਿਰਾਇਆ ਮਾਮੂਲੀ ਜ਼ਿਆਦਾ ਹੋਵੇਗਾ। ਸ਼ੁੱਕਰਵਾਰ ਨੂੰ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ, ‘ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੀਆਂ ਨਿਯਮਤ ਮੇਲ-ਐਕਸਪ੍ਰੈੱਸ ਟਰੇਨਾਂ ਐੱਮਐੱਸਪੀਸੀ (ਮੇਲ-ਐਕਸਪ੍ਰੈੱਸ ਸਪੈਸ਼ਲ) ਅਤੇ ਐੱਚਐੱਸਪੀ (ਹੋਲੀਡੇ ਸਪੈਸ਼ਲ) ਵਜੋਂ ਚੱਲ ਰਹੀਆਂ ਹਨ। ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਰਕਿੰਗ ਟਾਈਮ ਟੇਬਲ 2021 ਵਿੱਚ ਸ਼ਾਮਲ MSPC ਅਤੇ HSP ਰੇਲ ਸੇਵਾਵਾਂ ਨਿਯਮਤ ਨੰਬਰਾਂ ‘ਤੇ ਕੰਮ ਕਰਨਗੀਆਂ। ਕਿਰਾਇਆ ਯਾਤਰਾ ਦੀਆਂ ਸੰਬੰਧਤ ਸ਼੍ਰੇਣੀਆਂ ਅਤੇ ਰੇਲਗੱਡੀਆਂ ਦੀ ਕਿਸਮ ਦੇ ਅਨੁਸਾਰ ਵਸੂਲਿਆ ਜਾਵੇਗਾ।

ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਲਗਭਗ 1700 ਮੇਲ ਐਕਸਪ੍ਰੈੱਸ ਟਰੇਨਾਂ ਚੱਲ ਰਹੀਆਂ ਸਨ ਪਰ ਮਹਾਂਮਾਰੀ ਦੇ ਕਾਰਨ ਇਨ੍ਹਾਂ ਟਰੇਨਾਂ ਦਾ ਸੰਚਾਲਨ ਰੋਕਣਾ ਪਿਆ ਸੀ। ਮਹਾਂਮਾਰੀ ਦੇ ਦੇਸ਼ ਵਿੱਚ ਪ੍ਰਭਾਵਤ ਹੋਣ ਤੋਂ ਬਾਅਦ ਭਾਰਤੀ ਰੇਲਵੇ ਪੂਰੇ ਦੇਸ਼ ਵਿੱਚ ਪੂਰੀ ਰਿਜ਼ਰਵੇਸ਼ਨ ਨਾਲ ਵਿਸ਼ੇਸ਼ ਰੇਲ ਗੱਡੀਆਂ ਚਲਾ ਰਿਹਾ ਹੈ। ਇਨ੍ਹਾਂ ਸਪੈਸ਼ਲ ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਆਮ ਟਰੇਨਾਂ ਦੇ ਮੁਕਾਬਲੇ 30 ਫੀਸਦੀ ਜ਼ਿਆਦਾ ਕਿਰਾਇਆ ਦੇਣਾ ਪੈਂਦਾ ਸੀ।