Home Blog Page 2285

Raja Warring ਨੂੰ ਦੇਖ ਹਾਈਕੋਰਟ ‘ਚ ਹੀ ਰੋਣ ਲੱਗੀ ਮਹਿਲਾ ਵਕੀਲ, ਕਿਹਾ – ਸ਼ੁਕਰ ਹੈ ਕਿ ਪੰਜਾਬ ਲਈ ਬੋਲ ਰਹੇ….

0

ਚੰਡੀਗੜ੍ਹ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫੇਸਬੁਕ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਹਾਈਕੋਰਟ ‘ਚ ਇੱਕ ਮਹਿਲਾ ਵਕੀਲ ਰਾਜਾ ਵੜਿੰਗ ਨੂੰ ਦੇਖਕੇ ਆਪਣੇ ਹੰਝੂ ਨਹੀਂ ਰੋਕ ਪਾਈ ਅਤੇ ਭਾਵੁਕ ਹੋ ਗਈ।

ਮਹਿਲਾ ਵਕੀਲ ਨੇ ਕਿਹਾ ਕਿ ਸ਼ੁਕਰ ਹੈ ਕਿ ਤੁਹਾਡੇ ਜਿਹੇ ਲੋਕ ਪੰਜਾਬ ਲਈ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਤੁਹਾਨੂੰ ਤੰਦਰੁਸਤੀ ਬਖਸ਼ਣ। ਉਥੇ ਹੀ ਜਵਾਬ ‘ਚ ਟ੍ਰਾਂਸਪੋਰਟ ਮੰਤਰੀ ਨੇ ਉਨ੍ਹਾਂ ਨੂੰ ਧੰਨਵਾਦ ਕਿਹਾ। ਉਨ੍ਹਾਂ ਨੇ ਕਿਹਾ ਕਿ ਤੁਹਾਡੇ ਇਹ ਸ਼ਬਦ ਹਮੇਸ਼ਾ ਮੇਰਾ ਹੌਸਲਾ ਵਧਾਉਂਦੇ ਹਨ। ਧੰਨਵਾਦ ਪੰਜਾਬੀਓ ਇੰਨਾ ਪਿਆਰ ਦੇਣ ਦੇ ਲਈ। ਉਥੇ ਹੀ ਲੋਕ ਉਨ੍ਹਾਂ ਦੇ ਇਸ ਅੰਦਾਜ਼ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

Sukhbir Badal ਨੇ ਮੋਹਾਲੀ ਦੇ 3 ਸੀਨੀਅਰ ਆਗੂਆਂ ਨੂੰ ਪਾਰਟੀ ਦਾ Vice President ਕੀਤਾ ਨਿਯੁਕਤ

0

ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਤਿੰਨ ਸੀਨੀਅਰ ਨੇਤਾਵਾਂ ਨੂੰ ਪਾਰਟੀ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਹੈ।

ਜਿਨ੍ਹਾਂ ਨੇਤਾਵਾਂ ਨੂੰ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿੱਚ ਕੁਲਦੀਪ ਕੌਰ ਕੰਗ, ਪਰਮਜੀਤ ਕੌਰ ਅਤੇ ਪਰਮਿੰਦਰ ਸੋਹਾਨਾ ਦਾ ਨਾਮ ਸ਼ਾਮਿਲ ਹੈ। ਇਸ ਗੱਲ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਟਵੀਟ ਕਰ ਦਿੱਤੀ।

ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੇ CM ਚੰਨੀ ਨੂੰ ਪੁੱਛੇ ਇਹ ਅਹਿਮ ਸਵਾਲ

0

ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਕੁੱਝ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਹੁਣ ਸਭ ਕੁੱਝ ਠੀਕ ਜਾਪਦਾ ਹੈ ਪਰ ਕੁੱਝ ਅਹਿਮ ਸਵਾਲ ਅਜੇ ਵੀ ਬਾਕੀ ਹਨ।

ਰਵਨੀਤ ਬਿੱਟੂ ਨੇ ਪਹਿਲਾ ਸਵਾਲ ਕਰਦਿਆਂ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਪੁੱਛਿਆ ਕਿ ਕੀ ਹੁਣ ਡਰੱਗ ਰਿਪੋਰਟ ਜਨਤਕ ਕੀਤੀ ਜਾਵੇਗੀ ? ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜਾ ਸਵਾਲ ਪੁੱਛਦਿਆਂ ਕਿਹਾ ਕਿ ਕੀ ਏਜੀ ਨੂੰ ਬਦਲਣ ਨਾਲ ਬਰਗਾੜੀ ਲਈ ਇਨਸਾਫ ਯਕੀਨੀ ਹੋਵੇਗਾ? ਇਹ ਸਵਾਲ ਉਨ੍ਹਾਂ ਨੇ ਅੱਜ ਆਪਣੇ ਫੇਸਬੁੱਕ ਪੇਜ ਰਾਹੀਂ ਕੀਤੇ।

All is well between CM & Congress president but questions remain
1. Will the Drug report be made public now?
2. Will Changing the AG ensure Justice for Bargari?

ਪੰਜਾਬ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਸੈਸ਼ਨ ਦੇ ਕੰਮਾਂ ਦੀ ਸੋਧੀ ਸੂਚੀ ਹੋਈ ਜਾਰੀ

0

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਸੈਸ਼ਨ ਲਈ ਕੰਮਕਾਜ ਦੀ ਸੋਧੀ ਹੋਈ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਅਕਾਲੀ ਆਗੂਆਂ ’ਤੇ ਹਮਲਾ ਕਰਨ ਵਾਲੇ ਕਾਂਗਰਸੀ ਗੁੰਡਿਆਂ ਖ਼ਿਲਾਫ਼ ਹੋਵੇ ਕੇਸ ਦਰਜ : ਹਰਸਿਮਰਤ ਬਾਦਲ

0

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਦੇ ਵਿਧਾਇਕ ਪਰਮਿੰਦਰ ਪਿੰਕੀ ਦੀ ਸ਼ਹਿਰ ਪ੍ਰਾਪਤ ਕਾਂਗਰਸੀ ਗੁੰਡਿਆਂ ਜਿਨ੍ਹਾਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਜੋਗਿੰਦਰ ਜਿੰਦੂ ਅਤੇ ਵਰਦੇਵ ਮਾਨ ਸਮੇਤ ਅਕਾਲੀ ਆਗੂਆਂ ’ਅਤੇ ਹਮਲਾ ਕੀਤਾ ਅਅਤੇ ਗੋਲੀਆਂ ਚਲਾਈਆਂ, ਉਨ੍ਹਾਂ ਖ਼ਿਲਾਫ਼ ਫੌਰੀ ਕੇਸ ਦਰਜ ਹੋਣਾ ਚਾਹੀਦਾ ਹੈ।
ਬੀਬਾ ਬਾਦਲ ਅੱਜ ਸ਼ਹਿਰ ਦੇ ਆਪਣੇ ਦੌਰੇ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਜਿੰਦੂ ਅਤੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਦੀਆਂ ਗੱਡੀਆਂ ’ਤੇ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰ ਰਹੇ ਸਨ। ਵੇਰਵੇ ਸਾਂਝੇ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਕੋਲ ਸਬੂਤ ਹੈ ਕਿ ਕਾਂਗਰਸੀ ਆਗੂਆਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਅਕਾਲੀ ਦਲ ਦੇ ਪ੍ਰੋਗਰਾਮ ਵਿਚ ਵਿਘਨ ਪਾਇਆ ਅਤੇ ਅਕਾਲੀ ਆਗੂਆਂ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਤਸਵੀਰਾਂ ਮੌਜੂਦ ਹਨ ਕਿ ਮਿਉਂਸਪਲ ਕੌਂਸਲ ਪ੍ਰਧਾਨ ਰਿੰਕੂ ਗਰੋਵਰ, ਕੌਂਸਲਰ ਪਰਮਿੰਦਰ ਹਾਂਡਾ ਅਅਤੇ ਮਾਰਕੀਟ ਕਮੇਟੀ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਵਿਰਕ ਭਾਰਤੀ ਕਿਸਾਨ ਯੂਨੀਅਨ ਦੀ ਆੜ ਵਿਚ ਅਕਾਲੀ ਦਲ ਦੇ ਖ਼ਿਲਾਫ਼ ਰੋਸ ਵਿਖਾਵਾ ਕਰ ਰਹੇ ਸਨ।

ਹਰਸਿਮਰਤ ਨੇ ਐੱਸ. ਐੱਸ. ਪੀ ਨੂੰ ਕਿਹਾ ਕਿ ਇਨ੍ਹਾਂ ਸਾਰੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜਿਸਨੇ ਇਸ ਰੋਸ ਵਿਖਾਵੇ ਨੂੰ ਸਪਾਂਸਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸੀ ਵਿਧਾਇਕ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਿਹਾ ਤਾਂ ਫਿਰ ਸੂਬੇ ਵਿਚ ਅਗਲੀ ਸਰਕਾਰ ਬਣਨ ’ਅਤੇ ਅਕਾਲੀ ਦਲ ਕਾਰਵਾਈ ਕਰੇਗਾ।

ਸਾਬਕਾ ਕੇਂਦਰੀ ਮੰਤਰੀ ਨੇ ਸਪਸ਼ਟ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਇਹ ਇਸ ਤਰੀਕੇ ਅਕਾਲੀ ਵਰਕਰਾਂ ਨੁੰ ਡਰਾ ਨਹੀਂ ਸਕਦੀ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਆਖਿਆ ਕਿ ਉਹ ਅਕਾਲੀ ਆਗੂਆਂ ਦੀ ਗੱਡੀ ’ਤੇ ਹਮਲਾ ਕਰਨ ਅਤੇ ਉਨ੍ਹਾਂ ’ਤੇ ਗੋਲੀਆਂ ਚਲਾਉਣ ਵਾਲੇ ਕਾਂਗਰਸੀ ਗੁੰਡਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਦੇ ਹਿੱਤ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਾਂਗਰਸੀ ਵਿਧਾਇਕਾਂ ਨੂੰ ਨਕੇਲ ਪਾਉਣੀ ਚਾਹੀਦੀ ਹੈ ਨਹੀਂ ਤਾਂ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਹੋਰ ਵਿਗੜ ਜਾਵੇਗੀ।

Additional AG ਮੁਕੇਸ਼ ਬੇਰੀ ਨੇ ਦਿੱਤਾ ਅਸਤੀਫ਼ਾ

0
 APS ਦਿਓਲ ਤੋਂ ਬਾਅਦ ਐਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

0

ਕਿਹਾ, ਸੂਬੇ ’ਚ ਕਮਜ਼ੋਰ ਸਰਕਾਰ ਕਾਰਨ ਕੇਂਦਰ ਨੇ ਬਦਲੇ ਦੀ ਭਾਵਨਾ ਨਾਲ ਪੈਦਾ ਕੀਤੀ ਪੰਜਾਬ ’ਚ ਡੀ.ਏ.ਪੀ. ਖਾਦ ਦੀ ਕਿੱਲਤ

ਪੰਜਾਬ ਦੀ ਕਿਸਾਨੀ ਨੂੰ ਰਲ਼ ਕੇ ਮਾਰਨ ਲੱਗੀਆਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ’ਚ ਡੀ.ਏ.ਪੀ. ਖਾਦ ਦੇ ਹੋਰ ਡੂੰਘੇ ਹੋਏ ਸੰਕਟ ਲਈ ਸੱਤਾਧਾਰੀ ਕਾਂਗਰਸ ਨੂੰ ਵੀ ਕੇਂਦਰ ਦੀ ਮੋਦੀ ਸਰਕਾਰ ਜਿੰਨਾਂ ਜ਼ਿੰਮੇਵਾਰ ਠਹਿਰਾਇਆ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੇਂਦਰ (ਮੋਦੀ) ਸਰਕਾਰ ਦੀ ਕਠਪੁਤਲੀ ਬਣ ਚੁੱਕੇ ਹਨ। ਆਪਣੀਆਂ ਅਣਗਿਣਤ ਕਮਜ਼ੋਰੀਆਂ ਕਾਰਨ ਬੇਹੱਦ ਕਮਜ਼ੋਰ ਸਾਬਿਤ ਹੋਈ ਚੰਨੀ ਸਰਕਾਰ ਕਾਰਨ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਵਿਰੁੱੱਧ ਕਿੜ੍ਹ ਕੱਢਣ ਦੀ ਜ਼ੁਅੱਰਤ ਕਰ ਰਹੀ ਹੈ, ਕਿਉਂਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਅੰਨਦਾਤਾ ਦੀ ਅਗਵਾਈ ਕਰ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਅਧਿਕਾਰਾਂ ਅਤੇ ਕਿਸਾਨਾਂ ਦੇ ਹੱਕਾਂ ਉਤੇ ਸਿੱਧਾ ਹਮਲਾ ਕਰ ਰਹੀ ਕੇਂਦਰ ਸਰਕਾਰ ਉਤੇ ਚੰਨੀ ਸਰਕਾਰ ਦਾ ਥੋੜਾ- ਬਹੁਤਾ ਵੀ ਦਬਾਅ ਹੁੰਦਾ ਤਾਂ ਮੋਦੀ ਸਰਕਾਰ ਡੀਏਪੀ ਖਾਦ ਦੀ ਸਪਲਾਈ ’ਚ ਪੰਜਾਬ ਨਾਲ ਇਸ ਹੱਦ ਤੱਕ ਪੱਖਪਾਤ ਨਾ ਕਰ ਸਕਦੀ। ਚੀਮਾ ਨੇ ਦੱਸਿਆ ਕਿ ਕਣਕ ਦੀ ਬਿਜਾਈ ਸਿਖਰਾਂ ’ਤੇ ਹੈ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਅਜੇ ਤੱਕ ਖਾਦ ਦਾ ਸਿਰਫ਼ 41 ਫ਼ੀਸਦੀ ਹਿੱਸਾ ਪ੍ਰਾਪਤ ਹੋਇਆ ਹੈ, ਜਦੋਂਕਿ ਕੁੱਲ 35 ਲੱਖ ਹੈਕਟੇਅਰ ਖੇਤਰ ਵਿੱਚ ਕਣਕ ਦੀ ਬਿਜਾਈ ਲਈ ਅਜੇ ਵੀ 3.50 ਲੱਖ ਟਨ ਡੀਏਪੀ ਖਾਦ ਦੀ ਕਮੀ ਹੈ।

ਕੇਂਦਰ ਵੱਲੋਂ ਕੀਤੇ ਪੱਖਪਾਤ ਉਪਰ ਚੰਨੀ ਸਰਕਾਰ ਵੱਲੋਂ ਹੱਥ ’ਤੇ ਹੱਥ ਧਰੇ ਬੈਠੇ ਰਹਿਣ ਦੀ ਨਿਖੇਧੀ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਜੋ ਮੁੱਖ ਮੰਤਰੀ ਹਰ ਦੂਜੇ ਦਿਨ ‘ਦਿੱਲੀ ਦਰਬਾਰ’ ਹਾਜ਼ਰੀ ਭਰਦੇ ਰਹੇ, ਉਹ ਡੀਏਪੀ ਖਾਦ ਦੀ ਕਿਲਤ ਨੂੰ ਦੂਰ ਕਰਾਉਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਸੰਬੰਧਿਤ ਕੇਂਦਰੀ ਮੰਤਰੀਆਂ ਨੂੰ ਕਿਉਂ ਨਹੀਂ ਮਿਲੇ? ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਜਿਸ ਤਰ੍ਹਾਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ- ਕਾਰੋਬਾਰੀਆਂ ਵਿਰੁੱਧ ਬਦਲੇਖ਼ੋਰੀ ਨਾਲ ਮਾਰੂ ਫ਼ੈਸਲੇ ਲੈ ਰਹੀ ਹੈ, ਬਿਹਤਰ ਹੁੰਦਾ ਚੰਨੀ ਸਰਕਾਰ ਮੋਦੀ ਦਰਬਾਰ ਮੂਹਰੇ ਧਰਨਾ ਲਾ ਕੇ ਬੈਠ ਜਾਂਦੀ। ਕਿਉਂਕਿ ਜਿੱਥੇ ਪੰਜਾਬ ਨੂੰ ਡੀਏਪੀ ਖਾਦ ਦੀ ਕੁੱਲ ਲੋੜ ਦੀ ਮਹਿਜ਼ 41 ਫ਼ੀਸਦੀ ਅਲਾਟਮੈਂਟ ਕੀਤੀ ਹੈ, ਉਥੇ ਹੀ ਹਰਿਆਣਾ ਨੂੰ 89 ਫ਼ੀਸਦੀ ਅਤੇ ਉਤਰ ਪ੍ਰਦੇਸ਼ 170 ਫ਼ੀਸਦੀ ਅਤੇ ਰਾਜਸਥਾਨ ਨੂੰ 88 ਫ਼ੀਸਦੀ ਡੀਏਪੀ ਖਾਦ ਦੀ ਪੂਰਤੀ ਕੀਤੀ ਜਾ ਚੁੱਕੀ ਹੈ।

ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਡੀਏਪੀ ਖਾਦੀ ਦੀ ਕਿੱਲਤ ਕਾਰਨ ਕਾਲ਼ਾਬਾਜ਼ਾਰੀ ਸਿਖਰਾਂ ’ਤੇ ਹੈ, ਜਿਸ ਕਾਰਨ ਡੀਏਪੀ ਖਾਦ ਦਾ ਥੈਲਾ ਦੁੱਗਣੇ ਭਾਅ (1200 ਰੁਪਏ ਥੈਲਾ) ’ਤੇ ਵਿਕ ਰਿਹਾ ਹੈ ਅਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ, ਪ੍ਰੰਤੂ ਚੰਨੀ ਸਰਕਾਰ ਅਜੇ ਵੀ ਸੁੱਤੀ ਪਈ ਹੈ। ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀਏਪੀ ਖਾਦ ਦੀ ਕਿੱਲਤ ਦੂਰ ਕਰਾਉਣ ਲਈ ਮੋਦੀ ਸਰਕਾਰ ਕੋਲ ਜਾ ਕੇ ਦਬਾਅ ਨਹੀਂ ਬਣਾਉਂਦੀ ਤਾਂ ‘ਆਪ’ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮੋਰਚਾ ਖੋਲ੍ਹੇਗੀ।

ਸਮਾਜ ਦੀ ਤਰੱਕੀ ਲਈ ਲੜਕੀਆਂ ਨੂੰ ਪੜਾਈ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ – ਮੁੱਖ ਮੰਤਰੀ ਚੰਨੀ

0

ਪਡਿਆਲਾ ਦੇ ਐਸ.ਬੀ.ਐਸ ਖਾਲਸਾ ਕਾਲਜ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ

ਮੁੱਖ ਮੰਤਰੀ ਨੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਪ੍ਰਬੰਧਕ ਕੇਮਟੀ ਨਾਲ ਕੀਤੀ ਮੁਲਾਕਾਤ

ਸਾਬਕਾ ਵਿਧਇਕ ਬਚਿੱਤਰ ਸਿੰਘ ਪਡਿਆਲਾ ਦੇ ਸਮੁੱਚੇ ਪਰਿਵਾਰ ਦਾ ਇਲਾਕੇ ਲਈ ਵੱਡਾ ਯੋਗਦਾਨ

ਕੁਰਾਲੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਟਿਆਲਾ ਵਿਖੇ ਐਸ.ਬੀ.ਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ ਜਿੱਥੇ ਉਨਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਪੜਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਜੇਕਰ ਪਰਿਵਾਰ ਵਿੱਚੋਂ ਲੜਕੀ ਤਾਲੀਮ ਹਾਸਲ ਕਰਨ ਜਾਵੇ ਤਾਂ ਪੂਰੀ ਕੁਲ ਪੜ ਜਾਂਦੀ ਹੈ ਜੋ ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜਰੂਰੀ ਹੈ। ਮੁੱਖ ਮੰਤਰੀ ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾ ਨੂੰ ਵੀ ਮਿਲੇ ਅਤੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ। ਮੁੱਖ ਮੰਤਰੀ ਚੰਨੀ ਨੇ ਸੰਬਧਨ ਕਰਦਿਆਂ ਸਾਬਕਾ ਵਿਧਾਇਕ ਮਰਹੂਮ ਸ. ਬਚਿੱਤਰ ਸਿੰਘ ਅਤੇ ਸ. ਰਾਜਬੀਰ ਸਿੰਘ ਪਡਿਆਲਾ ਨੂੰ ਯਾਦ ਕਰਿਦਆਂ ਕਿਹਾ ਕਿ ਇਸ ਪਰਿਵਾਰ ਦੀ ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਨਾਲ ਗੂੜੀ ਸਾਂਝ ਤੋਂ ਪੂਰਾ ਜੱਗ ਜਾਣੂੰ ਹੈ।

ਇਸ ਸਾਂਝ ਦੇ ਚਲਦਿਆਂ ਹੀ ਇਸ ਪਰਿਵਾਰ ਵਲੋਂ ਇਲਾਕੇ ਵਿਚ ਹਮੇਸ਼ਾ ਹੀ ਸਮਾਜ ਭਲਾਈ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਅਤੇ ਹੁਣ ਵੀ ਇਸ ਪਰਿਵਾਰ ਦੀ ਅਗਲੀ ਪੀੜੀ ਵਲੋਂ ਇਨਾਂ ਸਮਾਜ ਭਲਾਈ ਕਾਰਜਾਂ ਨੂੰ ਵੱਡੇ ਪੱਧਰ ‘ਤੇ ਅੱਗੇ ਜਾਰੀ ਰੱਖਿਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਐਸ.ਬੀ.ਐਸ ਖਾਲਸਾ ਕਾਲਜ ਪਡਿਆਲਾ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਵਿਚ ਪਰਿਵਾਰ ਵਲੋਂ ਇਸ ਇਲਾਕੇ ਵਿਚ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਖਰੜ ਇਲਾਕੇ ਦੇ ਸਰਪੰਚਾਂ ਦੀ ਮੀਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੀਆਂ ਲੋੜਾਂ ਅਨੁਸਾਰ ਦੇ ਵਿਕਾਸ ਲਈ ਵੱਡੇ ਫੈਸਲੇ ਲਏ ਜਾਣਗੇ।

ਇਸ ਤੋਂ ਪਹਿਲਾਂ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਲੋਕ ਭਲਾਈ ਲਈ ਲਏ ਜਾ ਰਹੇ ਫੈਸਲਿਆਂ ਤੋਂ ਸਮਾਜ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਗੁਰਪ੍ਰਤਾਪ ਪਡਿਆਲਾ ਨੇ ਕਿਹਾ ਕਿ ਖਾਸ ਕਰਕੇ ਇਹ ਪਹਿਲੀ ਵਾਰ ਹੋਇਆ ਹੈ ਦਿਵਾਲੀ ਮੌਕੇ ਆਮ ਲੋਕਾਂ ਨੂੰ ਖਾਸ ਕਰਕੇ ਨੂੰ ਦੁਕਾਨਦਾਰਾਂ ਸਾਫ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰੀ ਦਿਵਾਲੀ ਮਨਾਉਣ ਦਾ ਮੌਕਾ ਮਿਲਿਆ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਰੇਤਾ ਸਸਤਾ ਕਰਨਾ, ਬਿਜਲੀ ਸਸਤੀ, ਗਰੀਬ ਲੋਕਾਂ ਨੂੰ ਘਰਾਂ ਦੀ ਮਲਕੀਅਤ ਦੇ ਹੱਕ ਦੇਣਾ ਅਤੇ ਪਾਣੀ ਦੇ ਬਿੱਲ ਮੁਆਫ ਕਰਨ ਵਰਗੇ ਬਹੁਤ ਹੀ ਵੱਡੇ ਫੈਸਲੇ ਦਿਨਾਂ ਵਿਚ ਹੀ ਲੈ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਇਸ ਮੌਕੇ ਇਲਾਕੇ ਦੀਆਂ ਮੋਹਤਬਰ ਹਸਤੀਆਂ ਤੋਂ ਇਲਾਵਾ ਸਮੁੱਚੀ ਕਾਲਜ ਮਨੇਜਮੈਂਟ ਕਮੇਟੀ ਵੀ ਹਾਜ਼ਰ ਸੀ।

ਕਾਂਗਰਸ ਸਰਕਾਰ ICU ਵੈਂਟੀਲੇਟਰ ਤੇ ਚੱਲ ਰਹੀ ਹੈ- ਬੀਬੀ ਜਗੀਰ ਕੌਰ

0

Nabha: Tarun Mehta

ਅੱਜ ਨਾਭਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਸੁੰਦਰੀ ਕਰਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਬਣੇ ਸਕੂਲ ਨੂੰ ਸੀਬੀਐਸਈ ਕਰਨ ਦਾ ਉਦਘਾਟਨ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਭਾਸ਼ਾ ਨੂੰ ਕੇਂਦਰ ਸਰਕਾਰ ਵੱਲੋਂ ਸੀਬੀਐਸਈ ਵਿੱਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ ਦੀ ਨਿੰਦਾ ਕਰਦੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀ ਗੁਰਮੁਖੀ ਨੂੰ ਅਲੋਪ ਕਰਨਾ ਚਾਹੁੰਦੀ ਹੈ।ਅਸੀਂ ਮੋਦੀ ਸਰਕਾਰ ਅਤੇ ਐਜੂਕੇਸ਼ਨ ਮੰਤਰੀ ਨੂੰ ਚਿੱਠੀ ਲਿਖਣ ਜਾਂ ਰਹੇ ਹਾਂ।

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਬਹੁਤ ਹੀ ਤਕਲੀਫ ਵਿਚ ਹੈ। 70 ਸਾਲਾਂ ਬਾਅਦ ਅਰਦਾਸਾਂ ਨਾਲ ਇਹ ਲਾਂਘਾਂ ਖੁੱਲ੍ਹਾ ਸੀ।

ਉਨ੍ਹਾਂ ਨੇ ਕਿਹਾ ਕਿ ਕਈ ਵਾਰ ਅਸੀਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾਂ ਖੋਲ੍ਹਣ ਬਾਰੇ ਲਿੱਖ ਚੁੱਕੇ ਹਾਂ ਅਤੇ ਹੁਣ ਵੀ 19ਨਵੰਬਰ ਗੂਰੂ ਸਾਹਿਬ ਦਾ ਗੁਰਪੁਰਬ ਆ ਰਿਹਾ ਹੈ ਅਤੇ ਫਿਰ ਵੀ ਲਾਂਘਾਂ ਖੋਲ੍ਹਣ ਬਾਰੇ ਕੇਂਦਰ ਸਰਕਾਰ ਨੂੰ ਬੇਨਤੀ ਕਰ ਰਹੇ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਅਤੇ ਬੇਅਦਬੀਆਂ ਦੇ ਮੁੱਦੇ ਕਿਹਾ ਕਿ ਬੇਅਦਬੀ ਤੋਂ ਬਾਅਦ ਲੋਕਾਂ ਦੀ ਮੰਗ ਤੇ ਸੀਬੀਆਈ ਨੂੰ ਜਾਂਚ ਸੋਂਪ ਦਿੱਤੀ ਸੀ। ਪਰ ਕਾਂਗਰਸ ਸਰਕਾਰ ਨੇ ਇਸ ਤਰ੍ਹਾਂ ਸ਼ੋਅ ਕਰ ਦਿੱਤਾ ਕਿ ਜਿਸ ਤਰ੍ਹਾਂ ਅਕਾਲੀ ਦਲ ਸਰਕਾਰ ਨੇ ਬੇਅਦਬੀ ਕਰਾਈਂ ਹੋਵੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਕਾਂਗਰਸ ਨੇ ਆਪਣੀ ਸਰਕਾਰ ਬਣਾਈ ਹੈ। ਜੇਕਰ ਕਾਂਗਰਸ ਸਰਕਾਰ ਪੋਣੇ ਪੰਜ ਸਾਲਾਂ ਵਿੱਚ ਵੀ ਦੋਸ਼ੀਆਂ ਨੂੰ ਫੜ ਨਹੀਂ ਸਕੀ ਤਾਂ ਦੋਸ਼ੀਆਂ ਨੂੰ ਫੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਦੇ SIT ਬਣਦੀ ਹੈ ਬਸ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ICU ਵੈਂਟੀਲੇਟਰ ਤੇ ਚੱਲ ਰਹੀ ਹੈ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਪਾਰਟੀ ਹੁਕਮ ਕਰੇਗੀ ਤਾਂ ਮੈਂ ਚੋਣਾਂ ਲੜਾਂਗੀ।

ਬੇਰੁਜ਼ਗਾਰੀ, ਬੇਰੁਜ਼ਗਾਰੀ ਭੱਤੇ, ਆਊਟ ਸੋਰਸਿੰਗ ਅਤੇ ਕੱਚੇ ਮੁਲਾਜ਼ਮਾਂ ਬਾਰੇ ‘ਵਾਇਟ ਪੇਪਰ’ ਜਾਰੀ ਕਰੇ ਚੰਨੀ ਸਰਕਾਰ : ਅਮਨ ਅਰੋੜਾ

0

ਸਰਕਾਰ ਦੱਸੇ ਟੈਂਕੀਆਂ- ਸੜਕਾਂ ’ਤੇ ਬੈਠੇ ਬੇਰੁਜ਼ਗਾਰਾਂ ਬਾਰੇ ਫ਼ੈਸਲਾ ਕਿਉਂ ਨਹੀਂ ਲੈਂਦੀ : ਮੀਤ ਹੇਅਰ

ਬੇਰੁਜ਼ਗਾਰੀ, ਆਊਟ ਸੋਰਸਿੰਗ ਅਤੇ ਗੈਸਟ ਫੈਕਿਲਟੀ ਅਧਿਆਪਕਾਂ ਦੇ ਮੁੱਦੇ ’ਤੇ ਵੀ ਕਾਂਗਰਸ ਨੂੰ ਸਦਨ ’ਚ ਘੇਰੇਗੀ ‘ਆਪ’

‘ਆਪ’ ਨੇ ਚੰਨੀ ਸਰਕਾਰ ਵੱਲੋਂ ਵਧਾ ਚੜ੍ਹਾ ਕੇ ਪ੍ਰਚਾਰੇ ਜਾ ਰਹੇ ਅੰਕੜਿਆਂ ’ਤੇ ਉਂਗਲ ਉਠਾਈ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਨੇ ਚੰਨੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸੂਬੇ ਦੇ ਕੁੱਲ ਬੇਰੁਜ਼ਗਾਰਾਂ ਦੀ ਗਿਣਤੀ, ਬੇਰੁਜ਼ਗਾਰੀ ਭੱਤਾ ਹਾਸਲ ਕਰ ਰਹੇ ਬੇਰੁਜ਼ਗਾਰਾਂ ਦੇ ਜ਼ਿਲ੍ਹਾ ਪੱਧਰੀ ਅੰਕੜੇ, ਵੱਖ- ਵੱਖ ਵਿਭਾਗਾਂ ’ਚ ਠੇਕਾ ਅਤੇ ਆਊਟ ਸੋਰਸਿੰਗ ਤਹਿਤ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਸੰਖਿਆ, ਸਰਕਾਰੀ ਕਾਲਜਾਂ ’ਚ ਕਈ ਸਾਲਾਂ ਤੋਂ ਬਤੌਰ ਗੈਸਟ ਫੈਕਿਲਟੀ ਸੇਵਾਵਾਂ ਦੇ ਰਹੇ ਅਧਿਆਪਕਾਂ ਸਮੇਤ ਪਿੱਛਲੇ ਪੌਣੇ ਪੰਜ ਸਾਲਾਂ ’ਚ ਕੀਤੀ ਨਵੀਂ ਭਰਤੀ ਅਤੇ ਪੱਕੇ ਕੀਤੇ ਕੱਚੇ ਮੁਲਾਜ਼ਮਾਂ ਦੀ ਵਿਭਾਗੀ ਪੱਧਰ ’ਤੇ ਸੰਖਿਆ ਸੰਬੰਧੀ ‘ਵਾਇਟ ਪੇਪਰ’ ਜਾਰੀ ਕੀਤਾ ਜਾਵੇ ਹੈ, ਤਾਂ ਜੋ ਪੰਜਾਬ ਦੇ ਹਰ ਨਾਗਰਿਕ ਨੂੰ ਪਤਾ ਹੋਵੇ ਕਿ ਕਾਂਗਰਸ ਆਪਣੇ ਘਰ- ਘਰ ਨੌਕਰੀ ਵਾਲੇ ਵਾਅਦੇ ’ਤੇ ਕਿੰਨਾ ਖਰਾ ਉਤਰੀ ਹੈ? ਇਸ ਦੇ ਨਾਲ ਹੀ ‘ਆਪ’ ਨੇ ਕਾਂਗਰ ਸਰਕਾਰ ਵੱਲੋਂ ਨਵੀਆਂ ਨੌਕਰੀਆਂ, ਕੱਚੇ ਮੁਲਾਜ਼ਮ ਪੱਕੇ ਕਰਨ ਸਮੇਤ ਬਿਜਲੀ ਅਤੇ ਡੀਜ਼ਲ- ਪੈਟਰੋਲ ਸਸਤੇ ਕੀਤੇ ਜਾਣ ਸੰਬੰਧੀ ਬਿਆਨਾਂ ਅਤੇ ਇਸ਼ਤਿਹਾਰਬਾਜ਼ੀ ਰਾਹੀਂ ਵਧਾ- ਚੜ੍ਹਾ ਕੇ ਪੇਸ਼ ਕੀਤੇ ਜਾ ਰਹੇ ਅੰਕੜਿਆਂ ’ਤੇ ਸਵਾਲ ਚੁੱਕੇ ਹਨ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਵਿਧਾਇਕਾਂ ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ ਪੌਣੇ ਪੰਜ ਸਾਲਾਂ ਤੋਂ ਰੈਗੂਲਰ ਨੌਕਰੀਆਂ ਲਈ ਜੱਦੋਜਹਿਦ ਕਰ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ, ਗੈਸਟ ਫੈਕਿਲਟੀ ਅਧਿਆਪਕਾਂ, ਠੇਕਾ ਭਰਤੀ ਅਤੇ ਆਊਟ ਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਕੁੱਟ ਦੀ ਆ ਰਹੀ ਕਾਂਗਰਸ ਸਰਕਾਰ ਹੁਣ ਆਪਣੇ ਅੰਤਿਮ ਸਮੇਂ ’ਤੇ ਲੋਕਾਂ ਨੂੰ ਇੱਕ ਵਾਰ ਗੁੰਮਰਾਹ ਕਰਨ ਦੀਆਂ ਚਾਲਾਂ ਖੇਡਣ ਲੱਗੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਚੰਨੀ ਸਰਕਾਰ ਸਿਰਫ਼ ਗੁੰਮਰਾਹ ਹੀ ਨਹੀਂ ਕਰ ਰਹੀ, ਸਗੋਂ ਇਸ ਗੁੰਮਰਾਹਕੁੰਨ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦਾ ਵੀ ਦੁਰਉਪਯੋਗ ਕਰ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਬੇਸ਼ੱਕ ਬਹੁਤ ਦੇਰ ਨਾਲ ਹੀ ਸਹੀ, ਪਰ ਸਰਕਾਰ ਵੱਲੋਂ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸਵਾਗਤਯੋਗ ਹੈ। ਪ੍ਰੰਤੂ ਚੰਨੀ ਸਰਕਾਰ ਨੂੰ ਵਿਭਾਗਾਂ ਅਨੁਸਾਰ ਵੇਰਵਾ ਦੇਣਾ ਪਵੇਗਾ, ਕਿਉਂਕ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਅੰਕੜਿਆਂ ਅਤੇ ਐਲਾਨੇ ਜਾ ਰਹੇ ਫ਼ੈਸਲਿਆਂ ’ਤੇ ਅਮਲ ਹੋ ਸਕਣਾ ਸਵਾਲਾਂ ਦੇ ਘੇਰੇ ਵਿੱਚ ਹੈ। ਜਿਸ ਦੀ ਮਿਸਾਲ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਤਕਨੀਕੀ ਸਿੱਖਿਆ ਮੰਤਰੀ ਲਾਏ ਗਏ ਅਖੌਤੀ ਰੁਜ਼ਗਾਰ ਮੇਲਿਆਂ ਬਾਰੇ ਦਾਅਵੇ ਅਤੇ ਹਕੀਕਤ ’ਚ ਦਿਨ- ਰਾਤ ਦਾ ਫ਼ਰਕ ਸਭ ਨੇ ਦੇਖਿਆ ਹੈ। ਸਰਕਾਰ 20 ਲੱਖ ਨੌਕਰੀਆਂ ਦੇ ਦਾਅਵੇ ਕਰਦੀ ਰਹੀ ਹੈ, ਪਰ ਅਸਲੀਅਤ ’ਚ ਇਹ ਸਾਰੇ ਰੁਜ਼ਗਾਰ ਮੇਲੇ ਢੌਂਗ ਅਤੇ ਫ਼ਰਜ਼ੀਵਾੜਾ ਹੀ ਸਾਬਤ ਹੋਏ।

ਅਮਨ ਅਰੋੜਾ ਨੇ ਕਿਹਾ ਕਿ ਘਰ- ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਸਰਕਾਰ 15- 20 ਸਾਲਾਂ ਤੋਂ ਅਸਥਾਈ ਰੂਪ ’ਚ ਸੇਵਾਵਾਂ ਦੇ ਰਹੇ ਸੈਂਕੜੇ – ਹਜ਼ਾਰਾਂ ਲੋਕਾਂ ਦਾ ਡੰਗ- ਟਪਾਊ ਰੁਜ਼ਗਾਰ ਵੀ ਖੋਹ ਰਹੀ ਹੈ, ਸਰਕਾਰੀ ਕਾਲਜਾਂ ’ਚ ਬਤੌਰ ਗੈਸਟ ਫੈਕਿਲਟੀ ਸੇਵਾਵਾਂ ਦੇ ਰਹੇ ਸੈਂਕੜੇ ਅਧਿਆਪਕ ਇਸ ਦੀ ਜ਼ਿੰਦਾ ਮਿਸਾਲ ਹਨ। ਇੱਥੋਂ ਤੱਕ ਕਿ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਅਤੇ ਕੈਂਪ ਦਫ਼ਤਰਾਂ ’ਚ 20-20 ਸਾਲ ਤੋਂ ਬਤੌਰ ਕੱਚੇ ਮੁਲਾਜ਼ਮ ਕੰਮ ਕਰ ਰਹੇ ਸੈਂਕੜੇ ਲੋਕ ਹਨ, ਜਿਨ੍ਹਾਂ ਨੂੰ ਪੱਕੇ ਕਰਨ ਦੀ ਥਾਂ ਆਊਟਸੋਰਸਿੰਗ ਰਾਹੀਂ ਨਿੱਜੀ ਠੇਕੇਦਾਰਾਂ ਹੱਥੋਂ ਆਰਥਿਕ ਸ਼ੋਸਣ ਕਰਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ।

ਮੀਤ ਹੇਅਰ ਨੇ ਕਿਹਾ ਕਿ ਚੰਨੀ ਸਰਕਾਰ ਇਹ ਸਪੱਸ਼ਟ ਕਰੇ ਕਿ ਪੱਕੇ ਕੀਤੇ ਜਾ ਰਹੇ 36 ਹਜ਼ਾਰ ਕੱਚੇ ਮੁਲਾਜ਼ਮਾਂ ’ਚ ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸਿੰਗ ਕਰਮਚਾਰੀ ਹਨ ਜਾਂ ਨਹੀਂ? ਸਰਕਾਰ ਇਹ ਵੀ ਦੱਸੇ ਕਿ ਸੜਕਾਂ, ਚੌਂਕਾਂ- ਚੁਰਾਹਿਆਂ ਅਤੇ ਟੈਂਕੀਆਂ ’ਤੇ ਚੜੇ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਲਈ ਰੇਗੂਲਰ ਨੌਕਰੀਆਂ ਦਾ ਫ਼ੈਸਲਾ ਕਿਉਂ ਨਹੀਂ ਲੈਂਦੀ? ਸਰਕਾਰ ਇਹ ਵੀ ਦੱਸੇ ਕਿ ਕਾਂਗਰਸ ਆਪਣੇ ਵਾਅਦੇ ਮੁਤਾਬਕ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦੇ ਸਕੀ? ‘ਆਪ’ ਆਗੂਆਂ ਨੇ ਦੱਸਿਆ ਕਿ ਬੇਰੁਜ਼ਗਾਰਾਂ, ਗੈਸਟ ਫੈਕਿਲਟੀ ਅਧਿਆਪਕਾਂ ਅਤੇ ਆਊਟ ਸੋਰਸਿੰਗ ਕਾਮਿਆਂ ਦੇ ਮੁੱਦੇ ’ਤੇ ਵੀ 11 ਨਵੰਬਰ ਨੂੰ ਸਦਨ ’ਚ ਚੰਨੀ ਸਰਕਾਰ ਦੀ ਘੇਰਾਬੰਦੀ ਕੀਤੀ ਜਾਵੇਗੀ।