Home Blog Page 2287

9 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਦੇਸ਼ ‘ਚ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬਾਬਰੀ ਮਸਜਿਦ ਢਾਹੁਣ ਦੀ 29ਵੀਂ ਬਰਸੀ ’ਤੇ 6 ਦਸੰਬਰ ਨੂੰ ਮੇਰਠ ਸਮੇਤ 9 ਰੇਲਵੇ ਸਟੇਸ਼ਨਾਂ ਅਤੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਭਰੀ ਚਿੱਠੀ ਮਿਲੀ ਹੈ।ਇਸ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਹਾਈ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਈ ਸਟੇਸ਼ਨਾਂ ’ਤੋਂ ਲੰਘਣ ਵਾਲੀ ਹਰ ਇੱਕ ਗੱਡੀ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਨਾਮ ਚਿੱਠੀ ’ਚ ਦਿੱਤੇ ਗਏ ਹਨ।ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਜੀ.ਆਰ.ਪੀ. ਥਾਣੇ ’ਚ ਅਣਪਛਾਤੇ ਵਿਅਕਤੀ ਵਿਰੁੱਧ ਰਿਪੋਰਟ ਵੀ ਦਰਜ ਕਰਵਾਈ ਗਈ ਹੈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਸ਼ਾਮ ਮੇਰਠ ਸਿਟੀ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਦੇ ਨਾਮ ਡਾਕ ਰਾਹੀਂ ਭੇਜੀ ਗਈ ਚਿੱਠੀ ’ਚ ਧਮਕੀ ਦਿੱਤੀ ਗਈ ਹੈ ਕਿ ਆਉਣ ਵਾਲੀ 26 ਨਵੰਬਰ ਅਤੇ 6 ਦਸੰਬਰ ਨੂੰ ਅੱਤਵਾਦੀ ਘਟਨਾ ਨੂੰ ਅੰਜਾਮ ਦਿੱਤਾ ਜਾਵੇਗਾ। ਚਿੱਠੀ ’ਚ ਕਿਹਾ ਗਿਆ ਹੈ ਕਿ ਆਪਣੇ ਜਿੱਹਾਦੀ ਸਾਥੀਆਂ ਦੀ ਮੌਤ ਦਾ ਬਦਲਾ ਲੈਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਟੇਸ਼ਨ ਸੁਪਰਡੈਂਟ ਆਰ.ਪੀ. ਸਿੰਘ ਨੇ ਦੱਸਿਆ ਕਿ ਮੇਰਠ ਤੋਂ ਇਲਾਵਾ ਗਾਜ਼ੀਆਬਾਦ, ਹਾਪੁੜ, ਮੁਜ਼ੱਫਰਨਗਰ, ਅਲੀਗੜ੍ਹ, ਖੁਰਜਾ, ਕਾਨਪੁਰ, ਲਖਨਊ, ਸ਼ਾਹਜਹਾਂਪੁਰ ਅਤੇ ਪ੍ਰਯਾਗਰਾਜ ਦੇ ਨਾਮ ਚਿੱਠੀ ’ਚ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਆਉਣ ਵਾਲੀਆਂ ਕਈ ਰੇਲ ਗੱਡੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕਾਰਵਾਈ ਕੀਤੀ ਜਾ ਰਹੀ ਹੈ। ਮੇਰਠ ਸਿਟੀ ਸਟੇਸ਼ਨ ਜੀ.ਆਰ.ਪੀ. ਇੰਚਾਰਜ ਵਿਜੇ ਕਾਂਤ ਸਤਿਆਰਥੀ ਦਾ ਕਹਿਣਾ ਹੈ ਕਿ ਬੰਬ ਡਿਸਪੋਜ਼ਲ ਟੀਮ ਨਾਲ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੈਟਲ ਡਿਟੈਕਟਰ ਦੀ ਮਦਦ ਨਾਲ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।

AG ਨੂੰ ਹਟਾਉਣ ‘ਤੇ ਹੰਗਾਮਾ : Sunil Jakhar ਨੇ ਚੰਨੀ ਨੂੰ ਦੱਸਿਆ Compromised CM, ਪੁੱਛਿਆ- ਆਖਿਰ ਕਿਸ ਦੀ ਹੈ ਸਰਕਾਰ?

0

ਚੰਡੀਗੜ੍ਹ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਏਜੀ ਨੂੰ ਹਟਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਸ਼ਬਦੀ ਜੰਗ ਛਿੜ ਗਈ ਹੈ। ਕਾਂਗਰਸ ਸੰਸਦ ਮਨੀਸ਼ ਤੀਵਾਰੀ ਤੋਂ ਬਾਅਦ ਹੁਣ ਪਾਰਟੀ ਆਗੂ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਇਕ ਕਾਬਲ ਅਧਿਕਾਰੀ ਨੂੰ ਕੱਢੇ ਜਾਣ ਨੇ ਇਕ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖਿਰ ਇਹ ਕਿਸ ਦੀ ਸਰਕਾਰ ਹੈ?

ਜ਼ੀਕਾ ਵਾਇਰਸ ਨੇ ਕਾਨਪੁਰ ‘ਚ ਮਚਾਇਆ ਕਹਿਰ, CM ਯੋਗੀ ਅੱਜ ਸਥਿਤੀ ਦਾ ਲੈਣਗੇ ਜਾਇਜ਼ਾ

0

ਕੋਰੋਨਾ ਤੋਂ ਬਾਅਦ ਜ਼ੀਕਾ ਵਾਇਰਸ ਨੇ ਕਾਨਪੁਰ ‘ਚ ਕਹਿਰ ਮਚਾ ਰੱਖਿਆ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ 16 ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕਾਨਪੁਰ ਵਿੱਚ ਹੁਣ ਕੁੱਲ 105 ਮਰੀਜ਼ ਹੋ ਚੁੱਕੇ ਹਨ। ਇਨ੍ਹਾਂ ‘ਚ 2 ਗਰਭਵਤੀ ਔਰਤਾਂ ਵੀ ਸ਼ਾਮਿਲ ਹਨ। ਜ਼ਿਲੇ ‘ਚ ਜ਼ੀਕਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅੱਜ ਕਾਨਪੁਰ ਦੌਰੇ ‘ਤੇ ਹੋਣਗੇ।

ਜਾਣਕਾਰੀ ਮੁਤਾਬਿਕ ਸੀਐਮ ਯੋਗੀ ਕਾਨਪੁਰ ਵਿਕਾਸ ਅਥਾਰਟੀ ਆਡੀਟੋਰੀਅਮ ‘ਚ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਜ਼ੀਕਾ ਵਾਇਰਸ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਜਾਵੇਗੀ।

ਕਿਵੇਂ ਫੈਲਦਾ ਹੈ ਇਹ ਵਾਇਰਸ

ਦੱਸ ਦੇਈਏ ਕਿ ਜ਼ੀਕਾ ਇੱਕ ਵਾਇਰਸ ਹੈ ਜੋ ਮੱਛਰਾਂ ਦੁਆਰਾ ਫੈਲਦਾ ਹੈ। ਜੋ ਕਿ ਏਡੀਜ਼ ਇਜਿਪਟੀ ਨਾਮਕ ਮੱਛਰ ਦੀ ਪ੍ਰਜਾਤੀ ਦੇ ਕੱਟਣ ਨਾਲ ਹਰ ਪਾਸੇ ਫੈਲ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਏਡੀਜ਼ ਮੱਛਰ ਦਿਨ ਵੇਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਹੈ।ਇਹ ਮੱਛਰ ਡੇਂਗੂ ਅਤੇ ਚਿਕਨਗੁਨੀਆ ਫੈਲਾਉਂਦਾ ਹੈ। ਹਾਲਾਂਕਿ ਲੋਕਾਂ ਨੂੰ ਇਸ ਵਾਇਰਸ ਨਾਲ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ ਪਰ ਇਹ ਗਰਭਵਤੀ ਔਰਤਾਂ ਖਾਸ ਕਰਕੇ ਭਰੂਣ ਲਈ ਖਤਰਨਾਕ ਹੋ ਸਕਦਾ ਹੈ।

2.45 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਦਾ ਕੀਤਾ ਜਾਵੇਗਾ ਨਵੀਨੀਕਰਨ : ਨਾਗਰਾ

0

10 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲੇ ਜੱਚਾ ਬੱਚਾ ਕੇਂਦਰ ਦਾ ਕੰਮ ਜੰਗੀ ਪੱਧਰ ’ਤੇ

ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਦਾ ਲਾਇਸੈਂਸ ਰੱਦ ਕਰਵਾਉਣ ਲਈ ਲਿਖਿਆ ਜਾਵੇਗਾ ਪੰਜਾਬ ਸਰਕਾਰ ਨੂੰ

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ

ਵਿਧਾਇਕ ਨਾਗਰਾ ਨੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਨਾਲ ਜਿ਼ਲ੍ਹਾ ਹਸਪਤਾਲ ਵਿਖੇ ਨਵੀਂ ਲੈਬ ਤੇ ਲਿਫਟ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਾਲ ਸਿਵਲ ਹਸਪਤਾਲ ਵਿਖੇ 2.45 ਕਰੋੜ ਦੀ ਲਾਗਤ ਨਾਲ ਲੈਬ ਦੀ ਨਵੀਂ ਇਮਾਰਤ ਤੇ ਲੋਕਾਂ ਦੀ ਸਹੂਲਤ ਲਈ ਨਵੀਂ ਲਿਫਟ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੋਕ ਹਿੱਤ ਦੇ ਕੰਮਾਂ ਨੂੰ ਮੁਕੰਮਲ ਕਰਨ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਦੀ ਜਿੰਮੇਵਾਰੀ ਤੈਅ ਕਰਨ ਲਈ ਸਰਕਾਰ ਨੂੰ ਸਿਫਾਰਸ਼ ਭੇਜੀ ਜਾਵੇਗੀ।

ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹਾ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਜੱਚਾ ਬੱਚਾ ਕੇਂਦਰ ਦਾ ਨਵ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਛੇਤੀ ਹੀ ਲੋਕ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜਿ਼ਲ੍ਹਾ ਹਸਪਤਾਲ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਪ੍ਰੋਜੈਕਟ ਤਹਿਤ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਨਵੀਨੀਕਰਨ ਪ੍ਰੋਜੈਕਟ ਤਹਿਤ ਹਸਪਤਾਲ ਦੀ ਨਵੀਂ ਚਾਰ ਦੀਵਾਰੀ, ਪਾਰਕਿੰਗ, ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸਹੂਲਤ ਲਈ ਮਰਦਾਂ ਤੇ ਔਰਤਾਂ ਦੇ ਵੱਖਰੇ ਪਖਾਨਿਆਂ, ਐਲ.ਈ.ਡੀ. ਲਾਈਟਾਂ, ਪਾਣੀ ਦੀ ਨਵੀਂ ਟੈਂਕ ਅਤੇ ਇਮਾਰਤ ਦੇ ਹੋਰ ਕੰਮਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਇਸ ਮੌਕੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਐਸ.ਡੀ.ਐਮ. ਸ਼੍ਰੀ ਹਿਮਾਂਸ਼ੂ ਗੁਪਤਾ, ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ, ਡੀ.ਐਮ.ਸੀ. ਡਾ. ਜਗਦੀਸ਼ ਸਿੰਘ, ਐਸ.ਐਮ.ਓ. ਡਾ. ਕੁਲਦੀਪ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ, ਬਲਾਕ ਸਰਹਿੰਦ ਦੇ ਪ੍ਰਧਾਨ ਸ਼੍ਰੀ ਗੁਰਮੁੱਖ ਸਿੰਘ ਸੁਹਾਗਹੇੜੀ, ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼੍ਰੀ ਅਸ਼ੋਕ ਸੂਦ, ਕੌਂਸਲਰ ਸ਼੍ਰੀ ਪਵਨ ਕਾਲੜਾ, ਸ਼੍ਰੀ ਨਰਿੰਦਰ ਪ੍ਰਿੰਸ, ਸ਼੍ਰੀ ਜਸਪਾਲ ਲਹੌਰੀਆ, ਸ੍ਰੀ ਰਵਿੰਦਰ ਬਾਸੀ, ਸ਼੍ਰੀ ਆਨੰਦ ਮੋਹਨ, ਸ਼੍ਰੀ ਅਮਰਦੀਪ ਸਿੰਘ ਬੈਨੀਪਾਲ, ਸ਼੍ਰੀ ਵਾਸਖੀ ਰਾਮ, ਬਿੱਟੂ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਕ੍ਰਿਸ਼ਨ ਕੁਮਾਰ, ਡਾ. ਬਲਰਾਮ ਸ਼ਰਮਾ, ਸ਼੍ਰੀ ਸੰਤ ਰਾਮ, ਸ਼੍ਰੀ ਹਰਵਿੰਦਰਪਾਲ ਸੂਦ, ਗੁਰਦੀਪ ਸਿੰਘ, ਕੁਲਜੀਤ ਸਿੰਘ, ਰਾਜਵਿੰਦਰ ਸਿੰਘ ਸਰਪੰਚ, ਸ਼੍ਰੀ ਹਨੀ ਭਾਰਦਵਾਜ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਸ਼੍ਰੀ ਵਰਿੰਦਰ ਭੰਗੂ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

ਮਨੀਸ਼ ਤਿਵਾੜੀ ਨੇ AG ਦੇ ਅਸਤੀਫੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

0

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਏਜੀ ਨੂੰ ਹਟਾਉਣ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਸ਼ਬਦੀ ਘਮਾਸਾਨ ਸ਼ੁਰੂ ਹੋ ਗਿਆ ਹੈ। ਦਰਅਸਲ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।

ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਏਜੀ ਦੇ ਅਹੁਦੇ ਦਾ ਸਿਆਸੀਕਰਨ ਕੀਤਾ ਗਿਆ ਹੈ ਤੇ ਏਪੀਐਸ ਦਿਓਲ ਅਤੇ ਅਤੁਲ ਨੰਦਾ ਦੋਵੇਂ ਇਸ ਦਾ ਸ਼ਿਕਾਰ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਦੋਵੇਂ ਸਾਬਕਾ ਐਡਵੋਕੇਟ ਜਨਰਲ ਸਿਆਸੀ ਜੰਗਾਂ ਵਿੱਚ ਪੰਚਿੰਗ ਬੈਗ ਬਣ ਗਏ ਹਨ।

Mohinder Singh Kaypee ਨੂੰ ਮਿਲਿਆ ਕੈਬਨਿਟ ਮੰਤਰੀ ਦਾ ਰੈਂਕ

0

ਪੰਜਾਬ ਸਰਕਾਰ ਨੇ ਰਾਜ ਦੇ ਸਾਬਕਾ ਮੰਤਰੀ,ਸਾਬਕਾ ਸੰਸਦ ਮੈਂਬਰ ਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ.ਪੀ. ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣ ਬਾਰੇ ਹੁਕਮ ਜਾਰੀ ਕੀਤੇ ਹਨ।ਇਸ ਸੰਬੰਧੀ ਸਰਕਾਰ ਵੱਲੋਂ ਨੋਟੀਫੀਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Mohali ਤੋਂ ਲੈ ਕੇ Rajpura ਤੱਕ Transport Minister Raja Warring ਦੀ ਚੈਕਿੰਗ ਜਾਰੀ, ਨਿਯਮ ਤੋੜਨ ਵਾਲੀਆਂ ਬੱਸਾਂ ਨੂੰ ਕੀਤਾ ਜ਼ਬਤ

0

ਮੋਹਾਲੀ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋੜ ‘ਚ ਹਨ। ਇਸ ਕੜੀ ‘ਚ ਅੱਜ ਉਨ੍ਹਾਂ ਨੇ ਮੋਹਾਲੀ ‘ਚ ਚੈਕਿੰਗ ਮੁਹਿੰਮ ਚਲਾਈ।

ਇਸ ਦੌਰਾਨ ਉਨ੍ਹਾਂ ਨੇ ਪਰਮਿਟ ਨਾ ਹੋਣ ਦੇ ਚੱਲਦਿਆਂ ਇੰਡੋ ਕੈਨੇਡੀਅਨ ਵਾਲੀਆਂ ਬੱਸਾਂ ਨੂੰ ਜ਼ਬਤ ਕਰ ਲ਼ਿਆ। ਦੱਸ ਦਈਏ ਕਿ ਦੇਰ ਰਾਤ ਵੀ ਰਾਜਾ ਵੜਿੰਗ ਨੇ ਜੀਰਕਪੁਰ ‘ਚ ਵੀ ਛਾਪੇਮਾਰੀ ਕੀਤੀ ਸੀ।

ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

0

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ, ਜਦੋਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਰੁਪਿੰਦਰ ਕੌਰ ਰੂਬੀ ਨੇ ਦੇਰ ਰਾਤ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ। ਰੁਪਿੰਦਰ ਕੌਰ ਰੂਬੀ ਨੇ ਅਸਤੀਫ਼ਾ ਦੇਣ ਤੋਂ ਪਹਿਲਾਂ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਨਾਲ ਮੁਲਾਕਾਤ ਕੀਤੀ ਸੀ।

ਇਸ ਦੇ ਨਾਲ ਹੀ ਹੋ ਸਕਦਾ ਹੈ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਜਾਣ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਰੁਪਿੰਦਰ ਕੌਰ ਰੂਬੀ ਆਪਣੇ ਇਲਾਕੇ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੀ ਸੀ ਅਤੇ ਨਾ ਹੀ ਕਿਸੇ ਵੀ ਪਾਰਟੀ ਦੇ ਪ੍ਰੋਗਰਾਮ ਤੇ ਨਜ਼ਰ ਆਏ ।

ਰੁਪਿੰਦਰ ਕੌਰ ਰੂਬੀ ਦੇ ਟਵੀਟ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਜੰਮ ਕੇ ਉਸ ਨੂੰ ਲਤਾੜ ਰਹੇ ਹਨ ਅਤੇ ਉਸ ਦੇ ਇਸ ਫ਼ੈਸਲੇ ਦੀ ਨਿੰਦਾ ਕਰ ਰਹੇ ਹਨ। ਫਿਲਹਾਲ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ਜੁਆਇਨ ਕਰਦੇ ਹਨ ਜਾਂ ਕਿਸੇ ਹੋਰ ਪਾਰਟੀ ‘ਚ ਸ਼ਾਮਿਲ ਹੋਣਗੇ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

‘ਮੋਦੀ ਸਰਕਾਰ ਦਾ ਕਿਸਾਨਾਂ ਦੇ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ’

0

ਸੰਗਰੂਰ : ਮੋਦੀ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜੋ ਸਾਬਤ ਕਰਦਾ ਹੈ ਕਿ ਬੀਜੇਪੀ ਸਰਕਾਰ ਸ਼ਰੇਆਮ ਕਿਸਾਨਾਂ ਦੇ ਵਿਰੁੱਧ ਚੱਲ ਰਹੀ ਹੈ। ਇ੍ਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਫੋਰੈਂਸਿਕ ਸਾਇੰਸ ਦੀ ਰਿਪੋਰਟ ਦੇ ਹਵਾਲੇ ਤੋਂ ਪੁਸ਼ਟੀ ਹੋਈ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੌਰਾਨ ਤਿੰਨ ਹਥਿਆਰਾਂ ‘ਚੋਂ ਗੋਲੀ ਚੱਲਣ ਦੇ ਸਬੂਤ ਮਿਲੇ ਹਨ।

ਇਸ ਘਟਨਾਂ ਦੇ ਮੁੱਖ ਮੁਲਜ਼ਮ ਤੇ ਮੰਤਰੀ ਦੇ ਆਸ਼ੀਸ਼ ਮਿਸ਼ਰਾ ਤੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਦੀ ਲਾਇਸੈਂਸੀ ਬੰਦੂਕ ਤੋਂ ਗੋਲੀਆਂ ਚੱਲੀਆਂ ਸਨ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਫੋਰੈਸਿਕ ਰਿਪੋਰਟ ਤੋਂ ਵੱਡਾ ਸਬੂਤ ਕੀ ਹੋਵੇਗਾ ਕਿ ਕਾਤਲ ਬੀਜੇਪੀ ਦੇ ਆਗੂ ਹਨ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਕਿ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਤੁਰੰਤ ਗ੍ਰਹਿ ਵਿਭਾਗ ਦੇ ਮੰਤਰਾਲੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਰਾਜਧਾਨੀ ਦੀਆਂ ਸੜਕਾਂ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।

ਵੱਡੀ ਗਿਣਤੀ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਪਰ ਮੋਦੀ ਸਰਕਾਰ ਨੂੰ ਅੰਨ ਦਾਤੇ ਦਾ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਤੇ ਹਿੰਸਕ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ‘ਤੇ ਸਵਾਲੀਆ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣਾ ਹੰਕਾਰ ਤਿਆਗਣਾ ਚਾਹੀਦਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਜੇਕਰ ਕਿਸਾਨਾਂ ਨੂੰ ਇਨਸਾਫ਼ ਨਾਂ ਮਿਲਿਆ ਤਾਂ ਉਹ ਲਖੀਮਪੁਰ ਖੀਰੀ ਪਹੁੰਚ ਕੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨਗੇ।

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਸਰਕਾਰ ਬਣੀ ਤਾਂ….

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਜੋ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ, ਮੁੜ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਬਾਲਾਜੀ ਧਾਮ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਵੀ ਦਰਸ਼ਨ ਕਰਵਾਏ ਜਾਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅੱਜ ਮਾਲਵਾ ਖਿੱਤੇ ਦੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਹੋਰ ਲੀਡਰਸ਼ਿਪ ਦੇ ਨਾਲ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਸ੍ਰੀ ਸਾਲਾਸਰ ਬਾਲਾ ਜੀ ਧਾਮ ਮੰਦਿਰ ਅਤੇ ਮਾਤਾ ਅੰਜਨੀ ਮੰਦਿਰ ਵਿਖੇ ਨਤਮਸਕਤ ਹੋਏ। ਉਹਨਾਂ ਨੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ ਨਾਲ ਆਪਸੀ ਭਾਈਚਾਰੇ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ।

ਮੰਦਿਰ ਟਰੱਸਟ ਮੈਨੇਜਮੈਂਟ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਸਨਮਾਨਤ ਕੀਤਾ। ਇਸ ਮੌਕੇ ਸਰਦਾਰ ਬਾਦਲ ਨੇ ਸ਼ਰਧਾਲੂਆਂ ਨਾਲ ਗੱਲਬਾਤ ਵੀ ਕੀਤੀ ਤੇ ਲੋਕਾਂ ਦੀ ਮੰਗ ’ਤੇ ਸੈਲਫੀਆਂ ਵੀ ਖਿੱਚਵਾਈਆਂ।

ਇਸ ਮੌਕੇ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਸੀ ਜਿਸ ਤਹਿਤ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਪੰਜਾਬੀਆਂ ਨੁੰ ਸਾਲਾਸਰ, ਮਾਤਾ ਵੈਸ਼ਨੋ ਦੇਵੀ, ਮਾਤਾ ਚਿੰਤਪੂਰਨੀ, ਅਜਮੇਰ ਸ਼ਰੀਫ, ਸ੍ਰੀ ਹਜ਼ੂਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ।

ਉਹਨਾਂ ਨੇ ਦੱਸਿਆ ਕਿ ਇਹ ਸੇਵਾ ਉਦੋਂ ਸ਼ੁਰੂ ਕੀਤੀ ਗਈ ਜਦੋਂ ਕੁਝ ਬਜ਼ੁਰਗ ਮਹਿਲਾਵਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕੋਲ ਪਹੁੰਚ ਕੀਤੀ ਸੀ ਤੇ ਇੱਛਾ ਪ੍ਰਗਟ ਕੀਤੀ ਸੀ ਕਿ ਉਹ ਸ੍ਰੀ ਹਜ਼ੂਰ ਸਾਹਿਬ ਜਾਣਾ ਚਾਹੁੰਦੀਆਂ ਹਨ ਪਰ ਉਹਨਾਂ ਕੋਲ ਸਾਧਨ ਨਹੀਂ ਹਨ। ਉਸ ਵੇਲੇ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਮੁਫਤ ਦਰਸ਼ਨ ਕਰਵਾਉਣ ਦੀ ਇਹ ਸਕੀਮ ਸ਼ੁਰੂ ਕੀਤੀ ਸੀ ਪਰ 2017 ਵਿਚ ਸੂਬੇ ਵਿਚ ਕਾਂਗਰਸ ਸਰਕਾਰ ਬਣਦੇ ਸਾਰ ਇਹ ਸਕੀਮ ਬੰਦ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਅਸੀਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਹ ਸਕੀਮ ਮੁੜ ਸ਼ੁਰੂ ਕਰਾਂਗੇ।

ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਫੈਸਲਾ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਿਚ ਹਰ ਧਾਰਮਿਕ ਫਿਰਕੇ ਨੂੰ ਪੂਰਾ ਮਾਣ ਸਤਿਕਾਰ ਦੇਣ ਦੀ ਨੀਤੀ ਦੇ ਅਨੁਸਾਰ ਹੈ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਜੋ ਹੋਰ ਸੀਨੀਅਰ ਆਗੂ ਸਾਲਾਸਰ ਪਹੁੰਚੇ ਉਹਨਾਂ ਵਿਚ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਐਨ ਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰੇਮ ਅਰੋੜਾ, ਪ੍ਰਕਾਸ਼ ਚੰਦ ਗਰਗ, ਜੀਤ ਮਹਿੰਦਰ ਸਿੱਧੂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ, ਪ੍ਰੇਮ ਅਰੋੜਾ, ਗੁਲਜ਼ਾਰ ਸਿੰਘ, ਹੰਸ ਰਾਜ ਜੋਸਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਮਨਤਾਰ ਸਿੰਘ ਬਰਾੜ, ਤੀਰਥ ਸਿੰਘ ਮਾਹਲਾ, ਪ੍ਰਕਾਸ਼ ਸਿੰਘ ਭੱਟੀ, ਗੁਰਦੇਵ ਸਿੰਘ ਮਾਣੂਕੇ, ਵਰਦੇਵ ਸਿੰ ਨੋਨੀ ਮਾਨ, ਬਰਜਿੰਦਰ ਸਿੰਘ ਮੱਖਣ ਬਰਾੜ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਤੂ ਤੇ ਦਿਲਰਾਜ ਸਿੰਘ ਭੂੰਦੜ ਸ਼ਾਮਲ ਸਨ।