Home Blog Page 2299

ਹਰ ਰੋਜ਼ 3 ਕੱਪ Coffee ਕਰ ਸਕਦੀ ਵੱਡਾ ਕਮਾਲ, ਇਹ ਬਿਮਾਰੀ ਤੋਂ ਮਿਲੇਗੀ ਰਾਹਤ

0

ਕੌਫੀ ‘ਚ ਤੁਹਾਨੂੰ ਅਲਜ਼ਾਈਮਰ ਤੋਂ ਬਚਾਉਣ ਦਾ ਰਾਜ ਲੁਕਿਆ ਹੈ। ਨਵੀਂ ਖੋਜ ਦਾ ਦਾਅਵਾ ਹੈ ਕਿ ਰੋਜ਼ਾਨਾ ਤਿੰਨ ਤੋਂ ਪੰਜ ਕੱਪ ਕੌਫੀ ਪੀਣ ਨਾਲ ਅਲਜ਼ਾਈਮਰ ਅਤੇ ਪਾਰਕਿਨਸਨ ਵਰਗੇ ਤੰਤਰਿਕਾ ਤੰਤਰ ਸਬੰਧੀ ਰੋਗਾਂ ਤੋਂ ਬਚਾਅ ਹੋ ਸਕਦਾ ਹੈ।

ਇੰਸਟੀਚਿਊਟ ਫਾਰ ਸਾਇੰਟੀਫਿਕ ਇਨਫਰਮੇਸ਼ਨ ਆਨ ਕੌਫੀ (ਆਈਐੱਸਆਈਸੀ) ਮੁਤਾਬਕ, ਯਾਦਦਾਸ਼ਤ ਕਮਜ਼ੋਰ ਹੋਣ ਦੇ ਖ਼ਤਰੇ ਨੂੰ ਰੋਕਣ ‘ਚ ਕੌਫੀ ਦੀ ਅਹਿਮ ਭੂਮਿਕਾ ਹੋ ਸਕਦੀ ਹੈ। ਖੋਜ ਦੇ ਆਧਾਰ ‘ਤੇ ਇਸ ਨਤੀਜੇ ‘ਤੇ ਪਹੁੰਚਿਆ ਗਿਆ ਹੈ ਕਿ ਰੋਜ਼ਾਨਾ ਕੌਫੀ (ਤਿੰਨ ਤੋਂ ਪੰਜ ਕੱਪ) ਪੀਣ ਨਾਲ ਅਲਜ਼ਾਈਮਰ ਅਤੇ ਪਾਰਕਿਨਸਨ ਵਰਗੀਆਂ ਬਿਮਾਰੀਆਂ ਦੀ ਰੋਕਥਾਮ ‘ਚ ਮਦਦ ਮਿਲ ਸਕਦੀ ਹੈ।

ਇਸ ਖੋਜ ਨਾਲ ਜੁੜੀ ਪੁਰਤਗਾਲ ਦੀ ਕੋਂਬਰਾ ਯੂਨੀਵਰਸਿਟੀ ਦੇ ਪ੍ਰੋਫੈਸਰ ਰੋਡਿਗੋ ਏ ਚੂਨਹਾ ਨੇ ਕਿਹਾ ਕਿ ਸਧਾਰਣ ਮਾਤਰਾ ‘ਚ ਕੌਫੀ ਦੇ ਇਸਤੇਮਾਲ ਨਾਲ ਭੁੱਲਣ ਦੀ ਬਿਮਾਰੀ ਅਲਜ਼ਾਈਮਰ ਦੇ ਵੱਧਦੇ ਖ਼ਤਰੇ ਨੂੰ 27 ਫੀਸਦੀ ਤਕ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਲਈ ਕੌਫੀ ਦਾ ਇਸਤੇਮਾਲ ਨਿਯਮਤ ਅਤੇ ਲੰਬੇ ਸਮੇਂ ਤਕ ਕਰਨਾ ਪਵੇਗਾ। ਇਸ ਦਾ ਸਿਹਤ ‘ਤੇ ਵੀ ਸਕਾਰਾਤਮਕ ਅਸਰ ਪੈ ਸਕਦਾ ਹੈ।

Sukhbir Badal ਵੱਲੋਂ CM Channi ਨੂੰ ਪੈਟਰੋਲ-ਡੀਜ਼ਲ ਦੀਆਂ ਕਮੀਤਾਂ ’ਚ ਕਟੌਤੀ ਕਰਨ ਸਬੰਧੀ ਕੀਤੀ ਇਹ ਮੰਗ

0

ਜਲੰਧਰ : ਬੀਤੇ ਦਿਨ ਦਿਵਾਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਚੰਨੀ ਸਰਕਾਰ ਵੀ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕਰਨ।ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਪੰਜਾਬ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ।

ਉਹਨਾਂ ਲਿਖਿਆ ਕਿ ਤੇਲ ਦੀਆਂ ਵੱਧ ਰਹੀਆਂ ਉੱਚੀਆਂ ਕੀਮਤਾਂ ਪੀ. ਬੀ. ਆਈ. ਐੱਸ. ਦੀ ਜੇਬ ਨੂੰ ਖਾ ਰਹੀਆਂ ਹਨ। ਕੇਂਦਰ ਵੱਲੋਂ ਦਰਾਂ ’ਚ ਕੀਤੀ ਗਈ ਕਟੌਤੀ ਅੱਧਾ ਮਾਪਦੰਡ ਹੈ। ਉਨ੍ਹਾਂ ਕਿਹਾ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵੀ ਮੰਗ ਕਰਦੇ ਹਨ ਕਿ ਚਰਨਜੀਤ ਸਿੰਘ ਚੰਨੀ ਬਾਕੀ ਸੂਬਿਆਂ ਵੱਲ ਧਿਆਨ ਦਿੰਦੇ ਹੋਏ ਪੰਜਾਬ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 10 ਫ਼ੀਸਦੀ ਦੀ ਕਟੌਤੀ ਕਰਨ।

PSEB ਨੇ 10ਵੀਂ ਤੇ 12ਵੀਂ ਦੇ ਡੇਟਸ਼ੀਟ ‘ਚ ਕੀਤੀ ਤਬਦੀਲੀ

0

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੌਂ ਨਵੰਬਰ 2021 ‘ਚ ਹੋਣ ਵਾਲੀ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਡੇਟਸ਼ੀਟ ‘ਚ ਥੋੜ੍ਹੀ ਤਬਦੀਲੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 12 ਨਵੰਬਰ ਨੂੰ ਨੈਸ਼ਨਲ ਅਚੀਵਮੈਂਟ ਸਰਵੇ (ਨੈੱਸ) ਦੀ ਭਾਰਤ ਪੱਧਰ ’ਤੇ ਹੋ ਰਹੀ ਪ੍ਰੀਖਿਆ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਡੇਟਸ਼ੀਟ ਵਿਚ ਇਹ ਤਬਦੀਲੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਦੀ 12 ਨਵੰਬਰ ਨੂੰ ਹੋਣ ਵਾਲੀ ਵਿਗਿਆਨ ਦੀ ਪ੍ਰੀਖਿਆ ਹੁਣ 23 ਨਵੰਬਰ ਨੂੰ ਹੋਵੇਗੀ। ਇਸੇ ਤਰ੍ਹਾਂ 12ਵੀਂ ਜਮਾਤ ਦੀ 12 ਨਵੰਬਰ ਨੂੰ ਹੋਣ ਵਾਲੀ ਹਿਸਟਰੀ, ਕੈਮਿਸਟਰੀ, ਬਿਜ਼ਨੈੱਸ ਇਕਨਾਮਿਕਸ, ਕੁਆਂਟੇਟਿਵ ਮੈਥਸ ਦੀ ਪ੍ਰੀਖਿਆ 26 ਨਵੰਬਰ ਨੂੰ ਲਈ ਜਾਵੇਗੀ।ਬਾਕੀ ਪ੍ਰੀਖਿਆਵਾਂ ਪਹਿਲਾਂ ਤੋਂ ਜਾਰੀ ਡੇਟਸ਼ੀਟ ਅਨੁਸਾਰ ਹੀ ਲਈਆਂ ਜਾਣਗੀਆਂ। ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ ’ਤੇ ਦੇਖ ਸੱਕਦੇ ਹੋ।

ਕਾਂਗਰਸ ਪ੍ਰਧਾਨ Sonia Gandhi ਨੇ Capt. Amarinder Singh ਦਾ ਅਸਤੀਫਾ ਕੀਤਾ ਮਨਜ਼ੂਰ

0

ਨਵੀਂ ਦਿਲੀ:ਬਿਤੀ ਰਾਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤਿਫਾ ਮੰਜ਼ੂਰ ਕਰ ਲਿਆ ਗਿਆ ਹੈ।K. C. Venugopal ਨੇ ਟਵਿਟ ਕਰਦਿਆ ਇਸਦੀ ਜਾਣਕਾਰੀ ਦਿੱਤੀ।

ਉਹਨਾਂ ਨੇ ਟਵੀਟ ‘ਚ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਸਤਿਫਾ ਮੰਜ਼ੂਰ ਕਰ ਲਿਆ ਹੈ।

ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਅਗਲੀਆਂ ਚੋਣਾਂ ਦਾ ਟਰੇਲਰ ਹਨ ਜ਼ਿਮਨੀ ਚੋਣਾ ਦੇ ਨਤੀਜੇ: ਕੁਲਤਾਰ ਸਿੰਘ ਸੰਧਵਾਂ

0

ਕਿਹਾ, ਅਜੇ ਵੀ ਮੌਕਾ ਹੈ ਜ਼ਿੱਦ ਛੱਡ ਕੇ ਕਾਲ਼ੇ ਖੇਤੀ ਕਾਨੂੰਨ ਵਾਪਸ ਲੈਣ ਮੋਦੀ

ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਹਨ, ਸਬਕ ਸਿੱਖੇ ਭਾਜਪਾ : ‘ਆਪ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੱਖ- ਵੱਖ ਰਾਜਾਂ ਵਿੱਚ ਹੋਈਆਂ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਸਿਆਸੀ ਭਾਈਵਾਲਾਂ ਨੂੰ ਮਿਲੀ ਕਰਾਰੀ ਹਾਰ ਨੂੰ ਭਵਿੱਖ ਦੀਆਂ ਆਮ ਚੋਣਾ ਲਈ ‘ਟ੍ਰੇਲਰ’ ਕਰਾਰ ਦਿੱਤਾ ਹੈ, ਜੋ ਦੇਸ਼ ਦੀ ਜਨਤਾ ਨੇ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਫ਼ਤਵੇ ਦੇ ਰੂਪ ‘ਚ ਦਿੱਤਾ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਉੱਤਰ ਤੋਂ ਦੱਖਣ ਭਾਰਤ ਤੱਕ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਬਕ ਸਿੱਖਣ ਦੀ ਨਸੀਹਤ ਦਿੱਤੀ ਹੈ। ਸੰਧਵਾਂ ਮੁਤਾਬਿਕ,” ਪ੍ਰਧਾਨ ਮੰਤਰੀ ਮੰਦੀ ਸਮੇਤ ਸਮੁੱਚੀ ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਹਨ ਅਤੇ ਲੋਕਾਂ ਵੱਲੋਂ ਚੁਣ ਕੇ ਭੇਜੇ ਨੁਮਾਇੰਦਿਆਂ ਨੂੰ ਜਨਤਾ ਦੇ ‘ਮਨ ਕੀ ਬਾਤ’ ਨੂੰ ਕਦੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਭਾਜਪਾ ਨੇ ਸਿਰਫ਼ ਆਪਣੇ ‘ਮਨ ਕੀ ਬਾਤ’ ਦੀ ਥਾਂ ‘ਜਨ ਕੀ ਬਾਤ’ ਸੁਣੀ ਹੁੰਦੀ ਤਾਂ ਸੱਤਾ ‘ਚ ਹੁੰਦੇ ਹੋਏ ਜ਼ਿਮਨੀ ਚੋਣਾਂ ‘ਚ ਐਨਾ ਬੁਰਾ ਹਸ਼ਰ ਨਾ ਹੁੰਦਾ।”

ਕੁਲਤਾਰ ਸਿੰਘ ਸੰਧਵਾਂ ਨੇ ਮੋਦੀ ਸਰਕਾਰ ਨੂੰ ਆਪਣਾ ਜਿੱਦੀ ਅਤੇ ਤਾਨਾਸ਼ਾਹੀ ਰਵੱਈਆ ਛੱਡ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਸਮੇਤ ਉਹ ਸਾਰੇ ਫ਼ੈਸਲੇ ਵਾਪਸ ਲੈ ਲੈਣੇ ਚਾਹੀਦੇ ਹਨ, ਜੋ ਜਨਤਾ ਉੱਤੇ ਪਿਛਲੇ ਸਾਲਾਂ ਦੌਰਾਨ ਥੋਪੇ ਗਏ ਹਨ। ਸੰਧਵਾਂ ਨੇ ਕਿਹਾ ਕਿ ਬੇਕਾਬੂ ਮਹਿੰਗਾਈ, ਨੋਟ ਬੰਦੀ, ਜੀਐਸਟੀ, ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਡਾਕਿਆਂ ਸਮੇਤ ਭਾਜਪਾ ਦੀ ਫ਼ਿਰਕਾਪ੍ਰਸਤ ਪਹੁੰਚ ਨੂੰ ਦੇਸ਼ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ, ਇਸ ਲਈ ਤਾਜ਼ਾ ਜ਼ਿਮਨੀ ਚੋਣਾਂ ਦੇ ਨਤੀਜੇ ਭਵਿੱਖ ‘ਚ ਹੋਣ ਵਾਲੀਆਂ ਆਮ ਚੋਣਾਂ ਦੇ ‘ਟ੍ਰੇਲਰ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਜਿੱਦੀ ਰਵੱਈਆ ਅਤੇ ਫ਼ਿਰਕਾਪ੍ਰਸਤ ਏਜੰਡਾ ਨਾ ਛੱਡਿਆ ਤਾਂ ਅਗਲੀਆਂ ਪ੍ਰਮੁੱਖ ਚੋਣਾਂ ‘ਚ ਭਾਜਪਾ ਦੇਸ਼ ਭਰ ‘ਚ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹੇ।

ਸੰਧਵਾਂ ਨੇ ਕਿਹਾ ਕਿ ਦਹਾਕਿਆਂ ਬੱਧੀ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦੀ ਮੌਜੂਦਾ ਪਤਲੀ ਹਾਲਤ ਦਾ ਕਾਰਨ ਵੀ ਪਰਿਵਾਰਕ ਤਾਨਾਸ਼ਾਹੀ, ਭ੍ਰਿਸ਼ਟਾਚਾਰ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਹਮਲੇ ਕਰਨਾ ਅਤੇ ‘ਜਨ ਕੀ ਬਾਤ’ ਤੋਂ ਮੂੰਹ ਮੋੜਨਾ ਸੀ। ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਕੋਲ ਅਜੇ ਵੀ ਵਕਤ ਹੈ ਕਿ ਉਹ ਲੋਕਾਂ ਵੱਲੋਂ ਵਿਖਾਏ ਸ਼ੀਸ਼ੇ ‘ਚ ਆਪਣੀ ਅਸਲੀਅਤ ਗ਼ੌਰ ਨਾਲ ਦੇਖੇ ਅਤੇ ਹਿਟਲਰੀ ਅੰਦਾਜ਼ ਤੋਂ ਤੋਬਾ ਕਰੇ, ਜੋ ਦੇਸ਼, ਦੇਸ਼ ਦੀ ਜਨਤਾ, ਸੰਵਿਧਾਨ ਅਤੇ ਲੋਕਤੰਤਰਿਕ ਵਿਵਸਥਾ ਲਈ ਵੱਡਾ ਖ਼ਤਰਾ ਬਣ ਚੁੱਕੀ ਹੈ। ਸੰਧਵਾਂ ਨੇ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਅਤੇ ਬੇਕਾਬੂ ਮਹਿੰਗਾਈ ‘ਤੇ ਕਾਬੂ ਪਾਉਣ ਦੀ ਮੰਗ ਕੀਤੀ।

ਪੰਜਾਬ ਸਰਕਾਰ ਵੱਲੋਂ 7 DSP ਦੇ ਹੋਏ ਤਬਾਦਲੇ, ਦੇਖੋ ਸੂਚੀ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 7 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਤਿਓਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ।

ਅੰਮ੍ਰਿਤ ਸਰੂਪ ਨੂੰ ਡੀ. ਐੱਸ. ਪੀ. ਡੀ. ਕਪੂਰਥਲਾ
ਸੁਰਿੰਦਰ ਪਾਲ ਨੂੰ ਡੀ.ਐੱਸ.ਪੀ. ਆਪ੍ਰੇਸ਼ਨ ਐਂਡ ਸਕਿਓਰਿਟੀ ਰੂਪਨਗਰ
ਮਨਜੀਤ ਸਿੰਘ ਡੀ. ਐੱਸ. ਪੀ. ਐੱਸ. ਡੀ. ਫ਼ਤਹਿਗੜ੍ਹ ਸਾਹਿਬ
ਕ੍ਰਿਸ਼ਣ ਕੁਮਾਰ ਨੂੰ ਡੀ. ਐੱਸ.ਪੀ. ਡੀ. ਮਾਨਸਾ
ਜਸਤਜਿੰਦਰ ਸਿੰਘ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਕ੍ਰਾਈਮ ਇੰਟੈਲੀਜੈਂਸ ਮੋਗਾ
ਜਸਦੀਸ਼ ਰਾਜ ਡੀ. ਐੱਸ. ਪੀ. ਰੂਰਲ ਪਠਾਨਕੋਟ
ਹਰਵਿੰਦਰ ਪਾਲ ਸਿੰਘ ਨੂੰ ਡੀ. ਐੱਸ. ਪੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ

ਐਸ.ਸੀ. ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪਾਵਰਕੌਮ ਦੇ ਜੂਨੀਅਰ ਇੰਜਨੀਅਰ ਨੂੰ ਮਿਲੀ ਤਰੱਕੀ

0

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਮਗਰੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜੂਨੀਅਰ ਇੰਜੀਨੀਅਰ ਨੂੰ ਬਤੌਰ ਏ.ਏ.ਈ/ਇਲੈਕਟ੍ਰੀਕਲ ਵਜੋਂ ਤਰੱਕੀ ਦੇ ਦਿੱਤੀ ਗਈ।ਇਸ ਸਬੰਧ ਵਿੱਚ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਵਾਸੀ ਲੁਧਿਆਣਾ, ਜੋ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਬਤੌਰ ਜੂਨੀਅਰ ਇੰਜੀਨੀਅਰ ਮਿਤੀ 12 ਨਵੰਬਰ, 2010 ਤੋਂ ਕੰਮ ਕਰ ਰਿਹਾ ਹੈ। ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਉਸ ਨੂੰ ਏ.ਏ.ਈ. ਦੀ ਤਰੱਕੀ ਲਈ ਯੋਗਤਾਵਾਂ ਪੂਰੀਆਂ ਹੋਣ ਦੇ ਬਾਵਜੂਦ ਤਰੱਕੀ ਨਾ ਦਿੰਦੇ ਹੋਏ ਉਸ ਦੇ ਜੂਨੀਅਰ ਕਰਮਚਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ।

ਇਸ ਸਬੰਧ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ “2004 ਦੀ ਧਾਰਾ 10 (2)” ਅਧੀਨ ਚੇਅਰਮੈਨ-ਕਮ-ਐਮ.ਡੀ. ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਸ਼ਿਕਾਇਤ ਦੇ ਸਬੰਧ ਵਿੱਚ ਰਿਪੋਰਟ ਤਲਬ ਕੀਤੀ ਗਈ। ਸਬੰਧਤ ਵਿਭਾਗ ਵੱਲੋਂ ਆਪਣੇ ਪੱਤਰ ਮਿਤੀ 1 ਨਵੰਬਰ, 2021 ਰਾਹੀਂ ਕਮਿਸ਼ਨ ਨੂੰ ਸੂਚਿਤ ਕੀਤਾ ਗਿਆ ਕਿ ਸ਼ਿਕਾਇਤਕਰਤਾ ਨੂੰ ਜੂਨੀਅਰ ਇੰਜੀਨੀਅਰ/ਇਲੈਕਟ੍ਰੀਕਲ ਤੋਂ ਏ.ਏ.ਈ./ਇਲੈਕਟ੍ਰੀਕਲ ਵਜੋਂ ਤਰੱਕੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਸ਼ਿਕਾਇਤਕਰਤਾ ਨੂੰ 9 ਸਾਲਾ ਪ੍ਰੋਮੋਸ਼ਨਲ ਸਕੇਲ ਦਾ ਲਾਭ ਦੇਣ ਲਈ ਵੀ ਸਬੰਧਤ ਵਿਭਾਗ ਤੋਂ ਰਿਪੋਰਟ ਮੰਗੀ ਗਈ ਹੈ।

ਪੰਜਾਬ ਪੁਲਿਸ ਦੇ 183 ਮੁਲਾਜ਼ਮਾਂ ਨੂੰ ਮਿਲਿਆ ਦੀਵਾਲੀ ਦਾ ਤੋਹਫ਼ਾ,ਹੋਈ ਤੱਰਕੀ

0

ਚੰਡੀਗੜ੍ਹ : ਦੀਵਾਲੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਵੱਖ-ਵੱਖ ਰੈਂਕਾਂ ਵਿੱਚ ਲੰਬੇ ਸਮੇਂ ਤੋਂ ਲਟਕਦੇ ਪੈਂਡਿੰਗ ਕੇਸਾਂ ਦਾ ਨਿਪਟਾਰਾ ਕਰਦੇ ਹੋਏ,ਦੀਵਾਲੀ ਦੇ ਮੱਦੇਨਜ਼ਰ 183 ਪੁਲੀਸ ਕਰਮੀਆਂ ਦੀ ਤੱਰਕੀ ਕੀਤੀ ਗਈ ਹੈ।

ਵਾਦੂ ਵੇਰਵੲ ਕੲਨਣ ਲਈ ਨੀਚੇ ਸੂਚੀ ਪੜ੍ਹੋ।

ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤਾ ਇਹ ਤੋਹਫਾ

0

ਫਤਹਿਗੜ੍ਹ ਸਾਹਿਬ (Deepak Sood)

ਪਿੰਡ ਮਹੱਦੀਆਂ ਦੀ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ  ਪੁਲਿਸ ਵੱਲੋਂ ਪਿਛਲੇ ਸਮੇਂ ਤੋਂ ਖੋਏ ਹੋਏ 25 ਲੱਖ ਰੁਪਏ ਕੀਮਤ ਦੇ 163 ਮੋਬਾਇਲ ਟਰੇਸ ਕਰਕੇ ਅਸਲ ਮਾਲਕਾਂ ਨੂੰ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸ਼ੁਰੂਆਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਵੱਲੋਂ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੋਬਾਈਲ ਜੋ ਖੋਏ ਹੋਏ ਸਨ, ਉਨ੍ਹਾਂ ਦੀ ਟੈਕਨੀਕਲ ਟੀਮ ਦੇ ਵੱਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ 163 ਮੋਬਾਈਲ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਦੀ ਕੀਮਤ ਲਗਪਗ 25 ਲੱਖ ਦੇ ਕਰੀਬ ਹੈ। ਇਨ੍ਹਾਂ ਮੋਬਾਈਲਾਂ ਨੂੰ ਅੱਜ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਐੱਸਐੱਸਪੀ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਇਹ ਸ਼ੁਰੂਆਤ ਉਨ੍ਹਾਂ ਵੱਲੋਂ ਅੱਜ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 16 ਮੋਬਾਇਲ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪੇ ਗਏ ਹਨ।

ਏਅਰਲਾਈਨ ਏਅਰ ਕੈਨੇਡਾ ਨੇ ਕੋਵਿਡ ਵੈਕਸੀਨ ਨਾ ਲਗਾਉਣ ਵਾਲੇ ਕਰਮਚਾਰੀਆਂ ਸੰਬੰਧੀ ਲਿਆ ਵੱਡਾ ਫੈਸਲਾ

0

ਏਅਰਲਾਈਨ ਏਅਰ ਕੈਨੇਡਾ ਨੇ ਇੱਕ ਅਹਿਮ ਫੈਸਲਾ ਲਿਆ ਹੈ। ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਏਅਰ ਕੈਨੇਡਾ ਨੇ ਕੋਵਿਡ-19 ਵਿਰੁੱਧ ਟੀਕਾਕਰਨ ਨਾ ਕਰਵਾਉਣ ਵਾਲੇ 800 ਤੋਂ ਵੱਧ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟ ਵਿੱਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਕੰਪਨੀ ਦੇ ਉਪ ਮੁੱਖ ਕਾਰਜਕਾਰੀ ਅਧਿਕਾਰੀ ਮਾਈਕਲ ਰੂਸੋ ਨੇ ਕਿਹਾ ਕਿ ਏਅਰ ਕੈਨੇਡਾ ਦੇ ਜ਼ਿਆਦਾਤਰ ਕਰਮਚਾਰੀਆਂ ਦਾ ਸੰਘੀ ਕੋਵਿਡ-19 ਨਿਯਮਾਂ ਅਨੁਸਾਰ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਸੀ।

ਇਸ ਸੰਬੰਧ ‘ਚ ਰੂਸੋ ਨੇ ਕਿਹਾ,”ਸਾਡੇ ਕਰਮਚਾਰੀਆਂ ਨੇ ਆਪਣੇ ਹਿੱਸੇ ਦਾ ਫਰਜ਼ ਨਿਭਾਇਆ ਹੈ, ਹੁਣ ਤੱਕ 96 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਕਰਮਚਾਰੀਆਂ ਨੇ ਟੀਕਾਕਰਨ ਨਹੀਂ ਕਰਵਾਇਆ ਹੈ ਜਾਂ ਉਨ੍ਹਾਂ ਕੋਲ ਮੈਡੀਕਲ ਜਾਂ ਹੋਰ ਮਨਜ਼ੂਰ ਛੋਟ ਨਹੀਂ ਹੈ, ਉਨ੍ਹਾਂ ਨੂੰ ਬਿਨਾਂ ਤਨਖਾਹ ਵਾਲੀ ਛੁੱਟੀ ‘ਤੇ ਪਾ ਦਿੱਤਾ ਗਿਆ ਹੈ।” ਅਕਤੂਬਰ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਵਾਈ, ਰੇਲ ਅਤੇ ਸ਼ਿਪਿੰਗ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਲਈ 30 ਅਕਤੂਬਰ ਤੱਕ ਟੀਕਾਕਰਨ ਨੀਤੀਆਂ ਸਥਾਪਤ ਕਰਨ ਦਾ ਹੁਕਮ ਦਿੱਤਾ ਸੀ। ਖਾਸ ਤੌਰ ‘ਤੇ ਏਅਰਲਾਈਨਾਂ ਲਈ ਟੀਕਾਕਰਨ ਦੀ ਲੋੜ ਨੂੰ ਲਾਜ਼ਮੀ ਬਣਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੇ ਕਰਮਚਾਰੀ ਹਵਾਈ ਅੱਡਿਆਂ ਦੇ ਸੀਮਤ ਖੇਤਰਾਂ ਵਿੱਚ ਦਾਖਲ ਹੁੰਦੇ ਹਨ।

ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਹੁਣ ਤੱਕ 1,720,355 ਕੋਵਿਡ ਮਾਮਲੇ ਅਤੇ 29,056 ਮੌਤਾਂ ਦਰਜ ਕੀਤੀਆਂ ਗਈਆਂ ਹਨ। ਰੋਜ਼ਾਨਾ ਗਿਣਤੀ ਇਸ ਵੇਲੇ ਘੱਟ ਰਹੀ ਹੈ, ਪ੍ਰਤੀ ਦਿਨ ਲਗਭਗ 2,283 ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਕੈਨੇਡਾ ਨੇ ਕੋਵਿਡ ਵੈਕਸੀਨ ਦੀਆਂ ਘੱਟੋ-ਘੱਟ 58,756,154 ਖੁਰਾਕਾਂ ਦਾ ਪ੍ਰਬੰਧ ਕੀਤਾ ਹੈ, ਜਿਸਦਾ ਮਤਲਬ ਹੈ ਕਿ ਦੇਸ਼ ਦੀ ਲਗਭਗ 78 ਪ੍ਰਤੀਸ਼ਤ ਆਬਾਦੀ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।