Home Blog Page 2302

ਪੰਜਾਬ ਸਰਕਾਰ ਨੇ ਸਮਾਂ ਕੀਤਾ ਤੈਅ, ਤਿਉਹਾਰਾਂ ‘ਤੇ ਇੰਨੇ ਘੰਟੇ ਤੱਕ ਚਲਾ ਸਕਦੇ ਹੋ ਪਟਾਕੇ

0

ਤਿਉਹਾਰ ਸ਼ੁਰੂ ਹੋ ਗਏ ਹਨ ਤੇ 4 ਨਵੰਬਰ ਨੂੰ ਦੀਵਾਲੀ ਹੈ। ਅਜਿਹੇ ‘ਚ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ।

ਇਸ ਲਈ ਹੁਣ ਲੋਕ ਦੀਵਾਲੀ ਅਤੇ ਗੁਰਪੁਰਬ ‘ਤੇ ਸਿਰਫ 2 ਘੰਟੇ ਹੀ ਗ੍ਰੀਨ ਪਟਾਕੇ ਚਲਾ ਸਕਣਗੇ। ਇਸ ਦੇ ਨਾਲ ਹੀ ਹੋਰ ਤਿਉਹਾਰਾਂ ‘ਤੇ ਪਟਾਕੇ ਚਲਾਉਣ ਦਾ ਸਮਾਂ ਵੀ ਤੈਅ ਕੀਤਾ ਗਿਆ ਹੈ।

ਇਸ ਅਨੁਸਾਰ ਦੀਵਾਲੀ ਨੂੰ ਸ਼ਾਮ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ 19 ਨਵੰਬਰ ਨੂੰ ਆ ਰਹੇ ਗੁਰਪੁਰਬ ਨੂੰ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਕ੍ਰਿਸਮਸ ਮੌਕੇ 25 ਤੇ 26 ਦਸੰਬਰ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮ ਨੂੰ 31 ਦਸੰਬਰ ਤੇ 1 ਜਨਵਰੀ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਲੋਕ ਪਟਾਕੇ ਚਲਾ ਸਕਣਗੇ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਵਿੱਚ ਸਿਰਫ ਗ੍ਰੀਨ ਪਟਾਕੇ ਵੇਚਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟਾਕ, ਡਿਸਟ੍ਰੀਬਿਊਸ਼ਨ ਤੇ ਵੇਚਣ ‘ਤੇ ਪਾਬੰਦੀ ਲਾਈ ਗਈ ਹੈ।

‘ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਮਹਿੰਗਾਈ ਨੂੰ ਲਾਈ ਅੱਗ, ਪੰਜਾਬ ਅਤੇ ਕੇਂਦਰ ਸਰਕਾਰਾਂ ਨੇ ਜਿੰਮੇਵਾਰ’

0

ਅੱਧ ਨੰਗੇ ਹੋ ਕੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਆਗੂਆਂ ਨੇ ਕਿਉਂ ਵੱਟੀ ਚੁੱਪ?

ਭਾਜਪਾ ਸਰਕਾਰ ਨੇ ਪੈਟਰੋਲ ‘ਤੇ ਐਕਸਾਇਜ਼ ਡਿਊਟੀ ‘ਚ 43 ਫ਼ੀਸਦੀ ਅਤੇ ਡੀਜ਼ਲ ‘ਤੇ ਐਕਸਾਇਜ਼ ਡਿਊਟੀ ‘ਚ 68.8 ਫ਼ੀਸਦ ਕੀਤਾ ਵਾਧਾ

ਪੰਜਾਬ ਸਰਕਾਰ ਵੱਲੋਂ ਪੈਟਰੋਲ ‘ਤੇ 31.17 ਫ਼ੀਸਦ ਵੈਟ ਅਤੇ ਡੀਜ਼ਲ ‘ਤੇ 19.56 ਫ਼ੀਸਦ ਵੈਟ ਵਸੂਲਿਆ ਜਾ ਰਿਹਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਹਰ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਮਹਿੰਗਾਈ ਵਧਣ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਾਂ ਨੂੰ ‘ਲੋਕ ਮਾਰੂ’ ਸਰਕਾਰਾਂ ਕਰਾਰ ਦਿੱਤਾ ਹੈ। ਉਨਾਂ ਦੋਸ਼ ਲਾਇਆ ਕਿ 2014 ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ‘ਚ ਵਾਧਾ ਹੋਣ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅੱਧ ਨੰਗੇ ਹੋ ਕੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਿਆ ਕਰਦੇ ਸਨ, ਅੱਜ ਜਦੋਂ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ, ਉਹ ਸਾਰੇ ਆਗੂ ਚੁੱਪ ਵੱਟੀ ਬੈਠੇ ਹਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, ” ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ ‘ਤੇ ਪ੍ਰਦਰਸ਼ਨ ਕਰਕੇ ਅਤੇ ਚੋਣ ਮੁੱਦਾ ਬਣਾ ਕੇ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸੱਤਾ ‘ਤੇ ਕਾਬਜ ਹੋਈ ਸੀ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ ‘ਤੇ ਐਕਸਾਇਜ਼ ਡਿਊਟੀ ‘ਚ 43 ਫ਼ੀਸਦੀ ਅਤੇ ਡੀਜ਼ਲ ‘ਤੇ ਐਕਸਾਇਜ਼ ਡਿਊਟੀ ‘ਚ 68.8 ਫ਼ੀਸਦ ਵਾਧਾ ਕੀਤਾ ਹੈ।

ਜੋ ਦੇਸ਼ ਦੇ ਲੋਕਾਂ ਨਾਲ ਇੱਕ ਵੱਡਾ ਧੋਖ਼ਾ ਹੈ।” ਉਨਾਂ ਦੋਸ਼ ਲਾਇਆ ਕਿ ਕੇਂਦਰ ਦੀ ਸਰਕਾਰ ਨੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਨੂੰ ਡੀ- ਕੰਟਰੋਲ ਤਾਂ ਜ਼ਰੂਰ ਕੀਤਾ, ਪਰ ਜਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ‘ਤੇਲ ਦੀਆਂ ਕੀਮਤਾਂ ਘਟੀਆਂ ਤਾਂ ਉਸ ਦਾ ਫਾਇਦਾ ਲੋਕਾਂ ਨੂੰ ਨਹੀਂ ਦਿੱਤਾ। ਇਸ ਦੇ ਉਲਟ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਤਾਂ ਉਸ ਦਾ ਭਾਰ ਲੋਕਾਂ ਦੀਆਂ ਜੇਬਾਂ ‘ਤੇ ਜ਼ਰੂਰ ਪਾਇਆ। ਜੋ ਭਾਰਤੀ ਜਨਤਾ ਪਾਰਟੀ ਦੀ ਜਨ- ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੀ ਮੋਦੀ ਸਰਕਾਰ ਜਿੰਨੀ ਹੀ ਜ਼ਿੰਮੇਵਾਰ ਹੈ, ਜਿਹੜੀ ਮਹਿੰਗਾਈ ਨੂੰ ਕੰਟਰੋਲ ਕਰਨ ‘ਚ ਅਸੰਵੇਦਨਸ਼ੀਲ ਸਿੱਧ ਹੋਈ ਹੈ। ਚੀਮਾ ਨੇ ਦੋਸ਼ ਲਾਇਆ, ”ਪੰਜਾਬ ਵਿੱਚ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਗੁਆਂਢੀ ਰਾਜਾਂ ਵਿਚੋਂ ਸਭ ਤੋਂ ਜ਼ਿਆਦਾ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ‘ਤੇ 31.17 ਫ਼ੀਸਦ ਵੈਟ ਅਤੇ ਡੀਜ਼ਲ ‘ਤੇ 19.56 ਫ਼ੀਸਦ ਵੈਟ ਵਸੂਲਿਆ ਜਾ ਰਿਹਾ ਹੈ।”

‘ਆਪ’ ਆਗੂ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਡੀਜ਼ਲ ਦੀ ਵਰਤੋਂ ਸਭ ਤੋਂ ਜ਼ਿਆਦਾ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ, ਕਿਉਂਕਿ ਫ਼ਸਲਾਂ ਦੀ ਬਿਜਾਈ, ਸਿੰਜਾਈ, ਕਟਾਈ ਅਤੇ ਮੰਡੀਆਂ ਤੱਕ ਪਹੁੰਚਾਉਣ ਲਈ ਵੱਖ- ਵੱਖ ਮਸ਼ੀਨਰੀ ਡੀਜ਼ਲ ‘ਤੇ ਹੀ ਚੱਲਦੀ ਹੈ। ਆਲਮ ਇਹ ਹੈ ਕਿ ਪੰਜਾਬ ਵਿੱਚ ਡੀਜ਼ਲ ਦੀ ਕੀਮਤ ਵੀ 100 ਰੁਪਏ ਤੱਕ ਪਹੁੰਚ ਗਈ ਹੈ, ਜਿਸ ਦਾ ਕਿਸਾਨਾਂ ‘ਤੇ ਬਹੁਤ ਜ਼ਿਆਦਾ ਆਰਥਿਕ ਭਾਰ ਪੈ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੀਜ਼ਲ- ਪੈਟਰੋਲ ‘ਤੇ ਵੈਟ ਦੀ ਦਰ ਗੁਆਂਢੀ ਰਾਜਾਂ ਤੋਂ ਜ਼ਿਆਦਾ ਹੋਣ ਕਾਰਨ ਜਿਥੇ ਖਪਤਕਾਰ ਲੁੱਟੇ ਜਾ ਰਹੇ ਹਨ, ਉਥੇ ਹੀ ਪੈਟਰੋਲ ਪੰਪ ਮਾਲਕ ਵੀ ਪ੍ਰੇਸ਼ਨ ਹੋ ਰਹੇ ਹਨ, ਕਿਉਂਕਿ ਖਪਤਕਾਰ ਗੁਆਂਢੀ ਰਾਜਾਂ ਦੇ ਪੰਪਾਂ ਤੋਂ ਪੈਟਰੋਲ- ਡੀਜ਼ਲ ਖ਼ਰੀਦ ਰਹੇ ਹਨ। ਚੀਮਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ- ਡੀਜ਼ਲ ‘ਤੇ ਲਾਏ ਗਏ ਟੈਕਸ ਘਟਾਏ ਜਾਣ ਤਾਂ ਜੋ ਇਨਾਂ ਦੀਆਂ ਕੀਮਤਾਂ ਘੱਟ ਹੋਣ ਅਤੇ ਮਹਿੰਗਾਈ ਨੂੰ ਕਾਬੂ ਕੀਤਾ ਜਾਵੇ।

ਭਾਰਤੀ ਸਟੇਟ ਬੈਂਕ ਦਾ ਸਾਬਕਾ ਚੇਅਰਮੈਨ Loan Scam ਮਾਮਲੇ ‘ਚ ਹੋਇਆ ਗ੍ਰਿਫਤਾਰ

0

SBI ਦੇ ਸਾਬਕਾ ਚੇਅਰਮੈਨ ਪ੍ਰਤੀਪ ਚੌਧਰੀ ਨੂੰ ਜੈਸਲਮੇਰ ਪੁਲਿਸ ਨੇ ਕੱਲ੍ਹ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਵੱਲੋਂ ਉਨ੍ਹਾਂ ਨੂੰ ਕਰਜ਼ਾ ਘੁਟਾਲੇ ਨਾਲ ਸੰਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜੈਸਲਮੇਰ ਦੀ ਸੀਜੇਐਮ ਅਦਾਲਤ ਨੇ ਅੱਜ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਪ੍ਰਤੀਪ ਚੌਧਰੀ ‘ਤੇ ਜੈਸਲਮੇਰ ਦੇ ਇੱਕ ਹੋਟਲ ਨੂੰ ਜ਼ਿਆਦਾ ਕੀਮਤ ‘ਤੇ ਵੇਚਣ ਦਾ ਦੋਸ਼ ਹੈ। ਇਸ ਮਾਮਲੇ ਦੇ ਦੂਜੇ ਦੋਸ਼ੀ ਆਲੋਕ ਧੀਰ ਨੂੰ ਅਜੇ ਤੱਕ ਪੁਲਿਸ ਨੇ ਫੜਿਆ ਨਹੀਂ ਹੈ। ਜੈਸਲਮੇਰ ‘ਚ ਗੋਦਾਵਨ ਗਰੁੱਪ ਦੀ ਕਰੀਬ 200 ਕਰੋੜ ਰੁਪਏ ਦੀ ਜਾਇਦਾਦ ਬੈਂਕ ਦੇ ਨਿਯਮਾਂ ਦੇ ਉਲਟ 25 ਕਰੋੜ ਰੁਪਏ ‘ਚ ਵੇਚੀ ਗਈ।

ਜਾਣਕਾਰੀ ਅਨੁਸਾਰ ਬੈਂਕ ਨੇ ਇਹ ਜਾਇਦਾਦ ਕਰਜ਼ੇ ਦੀ ਅਦਾਇਗੀ ਨਾ ਹੋਣ ਕਾਰਨ ਕੁਰਕ ਕੀਤੀ ਸੀ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਗਰੁੱਪ ਨੇ ਹੋਟਲ ਬਣਾਉਣ ਲਈ 2008 ਵਿੱਚ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ ਤੋਂ 25 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇਸ ਦੇ ਨਾਲ ਹੀ ਇਹ ਗਰੁੱਪ ਇੱਕ ਹੋਰ ਹੋਟਲ ਚਲਾ ਰਿਹਾ ਹੈ। ਗਰੁੱਪ ਆਪਣਾ ਕਰਜ਼ਾ ਨਹੀਂ ਮੋੜ ਸਕਿਆ। ਇਸ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਮੰਨਦੇ ਹੋਏ, ਐਸਬੀਆਈ ਨੇ ਸਮੂਹ ਦੁਆਰਾ ਬਣਾਏ ਜਾ ਰਹੇ ਹੋਟਲ ਅਤੇ ਇਸਦੇ ਇੱਕ ਸੰਚਾਲਨ ਹੋਟਲ ਨੂੰ ਜ਼ਬਤ ਕਰ ਲਿਆ। ਉਸ ਸਮੇਂ ਬੈਂਕ ਦੇ ਚੇਅਰਮੈਨ ਪ੍ਰਤੀਪ ਚੌਧਰੀ ਸਨ।

ਪ੍ਰਤੀਪ ਚੌਧਰੀ ਸੇਵਾਮੁਕਤ ਹੋਣ ਤੋਂ ਬਾਅਦ ਇੱਕ ਕੰਪਨੀ ਦੇ ਨਿਰਦੇਸ਼ਕ ਮੰਡਲ ਵਿੱਚ ਸ਼ਾਮਲ ਹੋ ਗਿਆ ਜਿਸ ਨੇ ਮਾਰਕੀਟ ਰੇਟ ਤੋਂ ਘੱਟ ਕੀਮਤ ‘ਤੇ ਹੋਟਲ ਖਰੀਦੇ। ਹੋਟਲ ਦੀ ਵਿਕਰੀ ਤੋਂ ਬਾਅਦ ਮਾਲਕ ਅਦਾਲਤ ਵਿੱਚ ਚਲੇ ਗਏ। ਖਰੀਦਦਾਰ ਕੰਪਨੀ ਨੇ 2016 ਵਿੱਚ ਇਸ ਨੂੰ ਸੰਭਾਲ ਲਿਆ ਸੀ। ਜਦੋਂ 2017 ਵਿੱਚ ਇਸ ਜਾਇਦਾਦ ਦਾ ਮੁਲਾਂਕਣ ਕੀਤਾ ਗਿਆ ਤਾਂ ਇਸ ਦੀ ਮਾਰਕੀਟ ਕੀਮਤ 160 ਕਰੋੜ ਰੁਪਏ ਪਾਈ ਗਈ।

1984 ਦੇ ਸਿੱਖ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

0

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੈਜਰ ਸ. ਇਕਬਾਲ ਸਿੰਘ ਮੁਖੀ, ਸ. ਦਰਸ਼ਨ ਸਿੰਘ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਹਨ।

ਸਿੱਖ ਕਤਲੇਆਮ ਦੇ 37 ਸਾਲ ਬਾਅਦ ਵੀ ਕੌਮ ਦੇ ਜ਼ਖ਼ਮ ਨਹੀਂ ਭਰੇ- ਬੀਬੀ ਜਗੀਰ ਕੌਰ

ਦਿੱਲੀ, ਕਾਨ੍ਹਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ਵਿਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 37 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਏਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਇਹ ਮਾਨਵਤਾ ਵਿਰੋਧੀ ਕਰੂਰ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।

ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਾਂ ਕੀ ਮਿਲਣੀਆਂ ਸਨ, ਉਲਟਾ ਅੱਜ ਵੀ ਕਾਂਗਰਸ ਦੋਸ਼ੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਹੁਣੇ ਹੀ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿਚ ਵੱਡਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ। ਇਹ ਸਿੱਖਾਂ ਦੇ ਜ਼ਖ਼ਮਾਂ ਨੂੰ ਹੋਰ ਕੁਰੇਦਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਬਾਰ-ਬਾਰ ਧੋਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਦੇ ਹਨ, ਪਰ ਸਰਕਾਰਾਂ ਵੱਲੋਂ ਅੱਜ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।

ਸ੍ਰੀ ਗੁਰੂ ਤੇਗ ਬਹਾਦਰ ਜੀ ਨਿਵਾਸ ਬਣਨ ਨਾਲ ਸੰਗਤ ਨੂੰ ਮਿਲੇਗੀ ਵੱਡੀ ਸਹੂਲਤ-ਬੀਬੀ ਜਗੀਰ ਕੌਰ

0

ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ 1400 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਾਰਜ ਆਰੰਭ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ 1400 ਕਮਰਿਆਂ ਵਾਲੇ ਸੰਗਤ ਨਿਵਾਸ ਦੇ ਨਿਰਮਾਣ ਦਾ ਕਾਰਜ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸ਼ੁਰੂ ਕੀਤਾ ਗਿਆ। ਇਹ ਨਿਵਾਸ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ ਜਾਵੇਗਾ, ਜਿਸ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ।

ਅੱਜ ਇਸ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਸਰਾਵਾਂ ਵਿਚ ਵਾਧਾ ਕਰਨ ਦੇ ਕਾਰਜ ਜਾਰੀ ਹਨ। ਇਸੇ ਤਹਿਤ ਹੀ 1400 ਕਮਰਿਆਂ ਵਾਲੀ ਨਵੀਂ ਸਰਾਂ ਪੁਰਾਣੀ ਹੰਸਲੀ ਦੇ ਸਥਾਨ ’ਤੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ ਅਤੇ ਸੱਤ ਮੰਜ਼ਿਲਾ ਇਹ ਸਰਾਂ ਵਰਤਮਾਨ ਸਮੇਂ ਦੀਆਂ ਸਹੂਲਤਾਂ ਅਨੁਸਾਰ ਬਣਾਈ ਜਾਵੇਗੀ। ਇਸ ਵਿਚ ਗਰਾਊਂਡ ਫਲੌਰ ’ਤੇ 300 ਕਾਰਾਂ ਦੀ ਪਾਰਕਿੰਗ ਦਾ ਪ੍ਰਬੰਧ ਹੋਵੇਗਾ।

ਇਸ ਦੇ ਨਾਲ ਹੀ ਸਰਾਂ ਅੰਦਰ ਕੰਟੀਨ ਵੀ ਤਿਆਰ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਵੀ ਕੁਝ ਸਰਾਵਾਂ ਦਾ ਕਾਰਜ ਸ਼ੁਰੂ ਕੀਤਾ ਗਿਆ, ਪਰੰਤੂ ਚੌਂਕ ਰਾਮ ਤਲਾਈ ਨਜ਼ਦੀਕ ਇਸ ਵਿਸ਼ਾਲ ਸਰਾਂ ਨਾਲ ਸੰਗਤ ਦੀ ਰਹਾਇਸ਼ ਲਈ ਆਉਂਦੀ ਮੁਸ਼ਕਲ ਦਾ ਵੱਡੀ ਪੱਧਰ ’ਤੇ ਹੱਲ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਰਾਂ ਤੋਂ ਸ੍ਰੀ ਦਰਬਾਰ ਸਾਹਿਬ ਤੀਕ ਸੰਗਤ ਨੂੰ ਲਿਜਾਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਕਾਰਸੇਵਾ ਆਰੰਭ ਕਰਨ ਦੀ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸਿਰੋਪਾਓ ਵੀ ਦਿੱਤੇ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡਾ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਖਰਾਜ ਸਿੰਘ, ਸ. ਗੁਰਪ੍ਰੀਤ ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਬਾਬਾ ਗੁਰਨਾਮ ਸਿੰਘ, ਮਹੰਤ ਸ਼ਾਮ ਸੁੰਦਰ ਜੀ, ਐਸਡੀਓ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸ. ਰਾਮ ਸਿੰਘ ਭਿੰਡਰ, ਬਾਬਾ ਕਰਨ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਜਗਜੀਤ ਸਿੰਘ, ਮਾਸਟਰ ਪ੍ਰਦੀਪ ਸਿੰਘ, ਸ. ਅਮਰਜੀਤ ਸਿੰਘ, ਸ. ਹਰਮਨਪ੍ਰੀਤ ਸਿੰਘ ਵੇਰਕਾ ਆਦਿ ਮੌਜੂਦ ਸਨ।

ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਕੇਦਾਰਨਾਥ ਧਾਮ ਵਿਖੇ ਹੋਏ ਨਤਮਸਤਕ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਅੱਜ ਕੇਦਾਰਨਾਥ ਧਾਮ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਓਮ ਨਮਹ ਸ਼ਿਵਾਏ ਦਾ ਜਾਪ ਕੀਤਾ ਅਤੇ ਮੰਦਰ ਵਿੱਚ ਮੌਜੂਦ ਸ਼ਰਧਾਲੂਆਂ ਨਾਲ ਤਸਵੀਰਾਂ ਵੀ ਖਿਚਵਾਈਆਂ।

ਇਸ ਤੋਂ ਪਹਿਲਾਂ ਇਨ੍ਹਾਂ ਨੇਤਾਵਾਂ ਨੇ ਪੰਜਾਬ ‘ਚ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਇਹ ਲੋਕ ਕੇਦਾਰਨਾਥ ਧਾਮ ਲਈ ਰਵਾਨਾ ਹੋ ਗਏ।

ਮੈਂ ਤਾਂ ਪੀਰ ਮਨਾਉਣ ਚੱਲੀ, ਸਵਾਲ ਇਹ ਹੈ ਕਿਹੜਾ ਪੀਰ ? CM Channi ਅਤੇ Sidhu ਦੀ Kedarnath ਯਾਤਰਾ ‘ਤੇ Jakhar ਨੇ ਕੱਸਿਆ ਤੰਜ

0

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਕੇਦਾਰਨਾਥ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਉਥੇ ਹੀ ਇਸ ਦੌਰਾਨ ਸੀਐਮ ਚੰਨੀ ਅਤੇ ਸਿੱਧੂ ਹੋਰ ਨੇਤਾਵਾਂ ਦੇ ਨਾਲ ਪਾਰਟੀ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਦੇ ਨਿਵਾਸ ਪੁੱਜੇ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ‘ਤੇ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਤੰਜ ਕੱਸਿਆ ਹੈ।

ਸੁਨੀਲ ਜਾਖੜ ਨੇ ਆਪਣੇ ਟਵਿਟਰ ਅਕਾਊਂਟ ‘ਤੇ ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ ਅਤੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਰਾਜਨੀਤਿਕ ਤੀਰਥ ਯਾਤਰੀ, ਪਰ ਹਰ ਕੋਈ ਇੱਕ ਅਲੱਗ ਦੇਵਤਾ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੈਂ ਪੀਰ ਮਨਾਉਣ ਜਾ ਰਿਹਾ ਹਾਂ। ਸਵਾਲ ਇਹ ਹੈ ਕਿ ਕਿਹੜਾ ਪੀਰ ?

ਦੱਸ ਦਈਏ ਕਿ ਕਾਂਗਰਸ ‘ਚ ਅਜੇ ਵੀ ਆਪਸੀ ਲੜਾਈ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਕੱਲ੍ਹ ਹੀ ਨਵਜੋਤ ਸਿੰਘ ਸਿੱਧੂ ਨੇ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਸਵਾਲ ਚੁੱਕੇ ਸਨ ਪਰ ਅੱਜ ਦੋਵਾਂ ਦੀ ਇਕੱਠੇ ਯਾਤਰਾ ਬਹੁਤ ਸਾਰੀਆਂ ਗੱਲਾਂ ਦੇ ਵੱਲ ਇਸ਼ਾਰਾ ਕਰ ਰਹੀ ਹੈ।

Bypoll Election Results 2021: ਹਿਮਾਚਲ ‘ਚ BJP ਨੂੰ ਕਰਾਰਾ ਝਟਕਾ, ਕਾਂਗਰਸ ਨੇ 1 ਸੀਟ ‘ਤੇ ਹਾਸਿਲ ਕੀਤੀ ਜਿੱਤ

0

ਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਦੇਸ਼ ‘ਚ ਅਹਿਮ ਦਿਨ ਹੈ। ਇਸ ਦੇ ਨਾਲ ਹੀ ਹੌਲੀ-ਹੌਲੀ ਸੂਬਿਆਂ ਦੀਆਂ ਉਪ ਚੋਣਾਂ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਖਬਰਾਂ ਹਨ ਕਿ ਹਿਮਾਚਲ ‘ਚ ਭਾਜਪਾ ਨੂੰ ਝਟਕਾ ਲੱਗਾ ਹੈ ਅਤੇ ਭਾਜਪਾ 4 ‘ਚੋਂ 3 ਸੀਟਾਂ ‘ਤੇ ਪਿੱਛੇ ਹੈ। ਦੂਜੇ ਪਾਸੇ ਕਾਂਗਰਸ ਨੇ ਜੁਬਲ-ਕੋਟਖਾਈ ਸੀਟ ‘ਤੇ 4 ‘ਚੋਂ 1 ‘ਤੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਸੀਟ ਤੋਂ ਕਾਂਗਰਸ ਉਮੀਦਵਾਰ ਰੋਹਿਤ ਠਾਕੁਰ ਨੇ ਜਿੱਤ ਹਾਸਿਲ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਤਿੰਨ ਲੋਕ ਸਭਾ ਸੀਟਾਂ, ਦਾਦਰਾ ਅਤੇ ਨਗਰ ਹਵੇਲੀ, ਮੰਡੀ (ਹਿਮਾਚਲ ਪ੍ਰਦੇਸ਼) ਅਤੇ ਖੰਡਵਾ (ਮੱਧ ਪ੍ਰਦੇਸ਼) ਅਤੇ ਅਸਾਮ (ਪੰਜ), ਪੱਛਮੀ ਬੰਗਾਲ (ਚਾਰ), ਹਿਮਾਚਲ ਪ੍ਰਦੇਸ਼ (ਤਿੰਨ), ਵਿੱਚ 29 ਵਿਧਾਨ ਸਭਾ ਹਲਕੇ ਹਨ। ਮੱਧ ਪ੍ਰਦੇਸ਼ (ਤਿੰਨ), ਮੇਘਾਲਿਆ (ਤਿੰਨ), ਰਾਜਸਥਾਨ (ਦੋ), ਕਰਨਾਟਕ (ਦੋ), ਬਿਹਾਰ (ਦੋ) ਅਤੇ ਆਂਧਰਾ ਪ੍ਰਦੇਸ਼ (ਇੱਕ), ਹਰਿਆਣਾ (ਇੱਕ), ਮਹਾਰਾਸ਼ਟਰ (ਇੱਕ), ਮਿਜ਼ੋਰਮ (ਇੱਕ) ਅਤੇ ਤੇਲੰਗਾਨਾ। (ਇੱਕ) 30 ਅਕਤੂਬਰ ਨੂੰ ਵੋਟ ਪਾਈ ਗਈ।