Home Blog Page 2303

BJP ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤਣ ‘ਤੇ ਦਿੱਤੀ ਵਧਾਈ

0

ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਉਪ ਚੋਣ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, ”ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਉਪ ਚੋਣ ਜਿੱਤਣ ਲਈ ਦਿਲੋਂ ਵਧਾਈ ਦਿੰਦਾ ਹਾਂ। ਪੰਜਾਬ ‘ਚ ਭਿਆਨਕ ਕਤਲੇਆਮ, ਬਿਖਰੀ ਕਾਨੂੰਨ ਵਿਵਸਥਾ ‘ਤੇ ਲੋਕਾਂ ਨੇ ਆਪਣਾ ਫੈਸਲਾ ਦਿੱਤਾ ਹੈ। ਉਨ੍ਹਾਂ ਨੇ ਲਿਖਿਆ ਕਿ ਭਗਵੰਤ ਮਾਨ ਆਪਣੀ ਲੋਕ ਸਭਾ ਸੀਟ ਤੋਂ ਹੀ ਆਮ ਆਦਮੀ ਪਾਰਟੀ ਨੂੰ ਜਿੱਤ ਨਾ ਦਿਵਾ ਸਕੇ।

ਸਿੱਧੂ ਮੂਸੇਵਾਲਾ ਦਾ ਗੀਤ SYL ਭਾਰਤ ‘ਚ ਕੀਤਾ ਬੈਨ

0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਿੱਧੂ ਮੁਸੇਵਾਲਾ ਦੇ ਨਵੇਂ ਗਾਣੇ SYL ਨੂੰ ਭਾਰਤ ‘ਚ ਬੈਨ ਕਰ ਦਿੱਤਾ ਹੈ। ਯੂਟਿਊਬ ਨੇ ਇਸ ਗੀਤ ਨੂੰ ਆਪਣੇ ਚੈਨਲ ਤੋਂ ਹਟਾ ਦਿੱਤਾ ਹੈ। ਭਾਰਤ ‘ਚ ਹੁਣ SYL ਗੀਤ YOUTUBE ‘ਤੇ ਮੌਜੂਦ ਨਹੀਂ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਤੇ ਵੱਡੀ ਪੱਧਰ ਤੇ ਦੇਖਿਆ ਗਿਆ ਸੀ।

ਇਸ ਗੀਤ ‘ਚ ਸਿੱਧੂ ਮੂਸੇਵਾਲੇ ਨੇ ਐੱਸ ਵਾਈ ਐੱਲ ਸਮੇਂ ਪੰਜਾਬ ਦੇ ਕਈ ਭਖਦੇ ਮਸਲਿਆਂ ਨੂੰ ਪੇਸ਼ ਕੀਤਾ ਸੀ।  ਸਰਕਾਰ ਦੀ ਸ਼ਿਕਾਇਤ ਤੋਂ ਬਾਅਦ YOUTUBE ਨੇ ਐਕਸ਼ਨ ਲਿਆ ਹੈ।

 

 

ਸਿਮਰਨਜੀਤ ਸਿੰਘ ਮਾਨ ਜਿੱਤੇ ਸੰਗਰੂਰ ਜ਼ਿਮਨੀ ਚੋਣ

0

ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਜਿੱਤ ਦਰਜ ਕੀਤੀ ਹੈ। ਸਿਮਰਨਜੀਤ ਮਾਨ ਨੇ ਪੂਰੇ ਫਸਵੇਂ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆ।

ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਜੀਤ ਕੌਰ ਅਤੇ ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਦੌਰ ‘ਚ ਹੀ ਪਛੜ ਗਏ ਸੀ ਜੋ ਕਿ ਵੋਟਾਂ ਦੀ ਪੂਰੀ ਗਿਣਤੀ ਦੌਰਾਨ ਮੁਕਾਬਲੇ ‘ਚ ਆ ਹੀ ਨਹੀਂ ਸਕੇ। ਸਗੋਂ ਪੂਰਾ ਮੁਕਾਬਲਾ ਸਿਮਰਨਜੀਤ ਮਾਨ ਅਤੇ ਗੁਰਮੇਲ ਘਰਾਚੋਂ ਵਿਚਕਾਰ ਹੀ ਰਿਹਾ। ਕਈ ਵਾਰ ਅਜਿਹਾ ਮੌਕਾ ਆਇਆ ਜਦੋਂ ਗੁਰਮੇਲ ਘਰਾਚੋਂ ਸਿਮਰਨਜੀਤ ਮਾਨ ਤੋਂ ਅੱਗੇ ਨਿੱਕਲੇ ਪਰ ਜ਼ਿਆਦਾ ਤਰ ਮਾਨ ਹੀ ਪੂਰੀ ਗਿਣਤੀ ਦੌਰਾਨ ਲੀਡ ‘ਚ ਰਹੇ ਅਤੇ ਅਖੀਰ ਉਨ੍ਹਾਂ ਨੇ ਜਿੱਤ ਦਰਜ ਕੀਤੀ।

ਸਿਮਰਨਜੀਤ ਸਿੰਘ ਮਾਨ ਜਿੱਤ ਵੱਲ ਵਧਦੇ ਹੋਏ, ਲੀਡ ਹੋਰ ਵਧੀ

0

ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ (Simranjeet Singh Mann) ਅੱਗੇ ਚਲ ਰਹੇ ਹਨ। ਲੱਗਭਗ 7052 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਸਿਮਰਨਜੀਤ ਸਿੰਘ ਮਾਨ 2 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਹੁਣ ਤਕ 95 ਫੀਸਦੀ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।

ਦੂਜੇ ਨੰਬਰ ‘ਤੇ ਗੁਰਮੇਲ ਸਿੰਘ (Gurmail Singh) ਹਨ, ਜਦਕਿ ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਸਥਾਨ ‘ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਨ।

ਟੀਮ ਇੰਡੀਆ ਨੂੰ ਵੱਡਾ ਝਟਕਾ, ਇੰਗਲੈਂਡ ਵਿਰੁੱਧ ਟੈਸਟ ਮੈਚ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਪਾਜ਼ੇਟਿਵ

0

ਕੋਰੋਨਾ ਦਾ ਕਹਿਰ ਜਾਰੀ ਹੈ। ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਇੰਗਲੈਂਡ ਵਿਰੁੱਧ ਆਖ਼ਰੀ ਟੈਸਟ ਮੈਚ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਕਪਤਾਨ ਰੋਹਿਤ ਸ਼ਰਮਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੇ ਇੰਗਲੈਂਡ ਵਿਰੁੱਧ ਆਖ਼ਰੀ ਟੈਸਟ ਮੈਚ ‘ਚ ਨਹੀਂ ਖੇਡਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਬੀ. ਸੀ. ਸੀ. ਆਈ. ਨੇ ਟਵੀਟ ਕਰਕੇ ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ।

ਟਵੀਟ ਵਿੱਚ ਲਿਖਿਆ ਗਿਆ ਹੈ ਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ ਸ਼ਨੀਵਾਰ ਨੂੰ ਕੀਤੇ ਗਏ ਐਂਟੀਜੇਨ ਟੈਸਟ ਵਿੱਚ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਫਿਲਹਾਲ ਹੋਟਲ ਦੇ ਕਮਰੇ ਵਿੱਚ ਇਕਾਂਤਵਾਸ ਵਿੱਚ ਹਨ ਅਤੇ ਬੀ. ਸੀ. ਸੀ. ਆਈ. ਦੀ ਮੈਡੀਕਲ ਟੀਮ ਦੀ ਨਿਗਰਾਨੀ ਵਿੱਚ ਹਨ।

ਕਪਤਾਨ ਰੋਹਿਤ ਸ਼ਰਮਾ ਫਿਲਹਾਲ ਇੰਗਲੈਂਡ ਦੇ ਖਿਲਾਫ ਫੈਸਲਾਕੁੰਨ ਟੈਸਟ ਤੋਂ ਪਹਿਲਾਂ ਲੈਸਟਰਸ਼ਾਇਰ ਖਿਲਾਫ 4 ਦਿਨਾਂ ਅਭਿਆਸ ਮੈਚ ਦਾ ਹਿੱਸਾ ਸੀ। ਉਹ ਇਸ ਮੈਚ ਦੀ ਪਹਿਲੀ ਪਾਰੀ ‘ਚ ਵੀ ਬੱਲੇਬਾਜ਼ੀ ਕੀਤੀ ਅਤੇ ਸ਼ਨੀਵਾਰ ਨੂੰ ਉਹ ਭਾਰਤ ਦੀ ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਲਈ ਨਹੀਂ ਉਤਰੇ। ਉਨ੍ਹਾਂ ਨੇ ਅਭਿਆਸ ਮੈਚ ਦੀ ਪਹਿਲੀ ਪਾਰੀ ਵਿੱਚ ਆਊਟ ਹੋਣ ਤੋਂ ਪਹਿਲਾਂ 25 ਦੌੜਾਂ ਬਣਾਈਆਂ ਸਨ।

CM ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਦੀ ਕਰਵਾਈ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ

0

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਦੀ ਅੱਜ ਐਤਵਾਰ ਸਵੇਰੇ ਵਾਰਾਣਸੀ ਵਿੱਚ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਛੀ 1550 ਫੁੱਟ ਦੀ ਉਚਾਈ ‘ਤੇ ਉਸ ਦੇ ਹੈਲੀਕਾਪਟਰ ਨਾਲ ਟਕਰਾ ਗਿਆ। ਹਾਲਾਂਕਿ ਪਾਇਲਟ ਦੀ ਸੂਝ-ਬੂਝ ਕਾਰਨ ਵੱਡਾ ਹਾਦਸਾ ਟਲ ਗਿਆ। ਪੰਛੀ ਦੇ ਟਕਰਾਉਣ ਤੋਂ ਬਾਅਦ ਪਾਇਲਟ ਨੇ ਸਾਵਧਾਨੀ ਵਜੋਂ ਹੈਲੀਕਾਪਟਰ ਨੂੰ ਵਾਪਸ ਪੁਲਿਸ ਲਾਈਨ ਮੈਦਾਨ ‘ਤੇ ਉਤਾਰਿਆ।

ਇਸ ਕਾਰਨ ਯੋਗੀ ਨੂੰ ਪੁਲਿਸ ਲਾਈਨ ਗਰਾਊਂਡ ਤੋਂ ਸਰਕਟ ਹਾਊਸ ਪਰਤਣਾ ਪਿਆ। ਸੀਐਮ ਯੋਗੀ ਆਦਿਿਤਆਨਾਥ ਸੜਕ ਰਾਹੀਂ ਸਰਕਟ ਹਾਊਸ ਤੋਂ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੇ ਹਨ। ਕੁਝ ਸਮੇਂ ਬਾਅਦ ਉਹ ਸਰਕਾਰੀ ਜਹਾਜ਼ ਰਾਹੀਂ ਲਖਨਊ ਲਈ ਰਵਾਨਾ ਹੋਣਗੇ।

PM ਮੋਦੀ G-7 ਸੰਮੇਲਨ ‘ਚ ਹਿੱਸਾ ਲੈਣ ਲਈ ਪਹੁੰਚੇ ਜਰਮਨੀ

0

PM ਮੋਦੀ ਜਰਮਨੀ ਦੇ ਦੋ ਦਿਨਾਂ ਦੌਰੇ ‘ਤੇ ਐਤਵਾਰ ਨੂੰ ਮਿਊਨਿਖ ਪਹੁੰਚੇ ਹਨ।। ਇਸ ਦੌਰਾਨ ਉਹ ਜੀ-7 ਸਿਖਰ ਸੰਮੇਲਨ ‘ਚ ਸ਼ਿਰਕਤ ਕਰਨਗੇ ਅਤੇ ਸ਼ਕਤੀਸ਼ਾਲੀ ਸਮੂਹਾਂ ਅਤੇ ਇਸ ਦੇ ਸਹਿਯੋਗੀਆਂ ਦੇ ਨੇਤਾਵਾਂ ਨਾਲ ਊਰਜਾ, ਭੋਜਨ ਸੁਰੱਖਿਆ, ਅੱਤਵਾਦ ਵਿਰੋਧੀ, ਵਾਤਾਵਰਣ ਅਤੇ ਲੋਕਤੰਤਰ ਵਰਗੇ ਮੁੱਦਿਆਂ ‘ਤੇ ਚਰਚਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਦੇ ਸੱਦੇ ‘ਤੇ 26 ਅਤੇ 27 ਜੂਨ ਨੂੰ ਹੋਣ ਵਾਲੇ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈ ਰਹੇ ਹਨ।

ਜਰਮਨੀ ਦੁਨੀਆ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ ਦੇ ਸਮੂਹ G-7 ਦੀ ਪ੍ਰਧਾਨਗੀ ਦੇ ਤੌਰ ‘ਤੇ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। G-7 ਨੇਤਾਵਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਯੂਕ੍ਰੇਨ ਸੰਕਟ ‘ਤੇ ਧਿਆਨ ਕੇਂਦਰਤ ਕਰਨਗੇ, ਜਿਸ ਨੇ ਭੂ-ਰਾਜਨੀਤਕ ਉਥਲ-ਪੁਥਲ ਪੈਦਾ ਕੀਤੀ ਹੈ, ਇਸ ਤੋਂ ਇਲਾਵਾ ਵਿਸ਼ਵਵਿਆਪੀ ਭੋਜਨ ਅਤੇ ਊਰਜਾ ਸੰਕਟ ਨੂੰ ਵਧਾ ਦਿੱਤਾ ਹੈ। ਆਪਣੀ ਯਾਤਰਾ ਤੋਂ ਪਹਿਲਾਂ ਇੱਕ ਬਿਆਨ ਵਿੱਚ ਮੋਦੀ ਨੇ ਕਿਹਾ ਕਿ ਸਿਖਰ ਸੰਮੇਲਨ ਦੇ ਸੈਸ਼ਨਾਂ ਦੌਰਾਨ ਮੈਂ ਵਾਤਾਵਰਣ, ਊਰਜਾ, ਜਲਵਾਯੂ, ਭੋਜਨ ਸੁਰੱਖਿਆ, ਸਿਹਤ, ਅੱਤਵਾਦ ਵਿਰੋਧੀ, ਲਿੰਗ ਸਮਾਨਤਾ ਅਤੇ ਲੋਕਤੰਤਰ ਵਰਗੇ ਪ੍ਰਮੁੱਖ ਮੁੱਦਿਆਂ ‘ਤੇ ਜੀ-7 ਕਾਉਂਟੀ, ਜੀ-7 ਭਾਗੀਦਾਰ ਦੇਸ਼ਾਂ ਅਤੇ ਮਹਿਮਾਨ ਅੰਤਰਰਾਸ਼ਟਰੀ ਸੰਗਠਨਾਂ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗਾ।

 

ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਵਿਚਾਲੇ ਜ਼ਬਰਦਸਤ ਮੁਕਾਬਲਾ, ਫਿਰ ਤੋਂ ਸਿਮਰਨਜੀਤ ਸਿੰਘ ਮਾਨ ਅੱਗੇ

0

ਪੰਜਾਬ ‘ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਜਾਰੀ ਹੈ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਪਿੱਛੋਂ ਖਾਲੀ ਹੋਈ ਸੀ।

ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਇੱਕ ਵਾਰ ਫਿਰ ਤੋਂ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਇਸਤੋਂ ਪਹਿਲਾਂ ਗੁਰਮੇਲ ਸਿੰਘ 792 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਸਿਮਰਨਜੀਤ ਸਿੰਘ ਮਾਨ ਦੀ ਲੀਡ ਲਗਾਤਾਰ ਵਧ ਰਹੀ ਹੈ। ਨਵੇਂ ਰੁਝਾਨਾਂ ‘ਚ ਗੁਰਮੇਲ ਸਿੰਘ 1,50,048 ਕੇਵਲ ਢਿੱਲੋਂ 39,267  ਦਲਬੀਰ ਗੋਲਡੀ 45,617 ਕਮਲਦੀਪ ਕੌਰ 26,666  ਤੇ ਸਿਮਰਨਜੀਤ ਸਿੰਘ ਮਾਨ 1,53,423 ਵੋਟਾਂ ਮਿਲੀਆਂ ਹਨ। ਦਲਬੀਰ ਗੋਲਡੀ ਤੀਜੇ ਤੇ ਢਿੱਲੋਂ ਚੌਥੇ ਨੰਬਰ ‘ਤੇ ਹੈ। ਸਿਮਰਨਜੀਤ ਸਿੰਘ ਮਾਨ 2 ਵਜੇ ਪ੍ਰੈੱਸ ਕਾਨਫਰੰਸ ਕਰਨਗੇ।

ਸੰਗਰੂਰ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਜਾਰੀ, ਨਵੇਂ ਰੁਝਾਨਾਂ ‘ਚ ਗੁਰਮੇਲ ਸਿੰਘ ਅੱਗੇ

0

ਪੰਜਾਬ ‘ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਜਾਰੀ ਹੈ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਪਿੱਛੋਂ ਖਾਲੀ ਹੋਈ ਸੀ।

ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਗੁਰਮੇਲ ਸਿੰਘ ਨੂੰ 792 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਤੋਂ ਪਹਿਲਾਂ ਸ਼ੁਰੂਆਤੀ ਰੁਝਾਨਾਂ ‘ਚ ਸਿਮਰਨਜੀਤ ਸਿੰਘ ਮਾਨ ਅੱਗੇ ਸਨ। ਨਵੇਂ ਰੁਝਾਨਾਂ ‘ਚ ਗੁਰਮੇਲ ਸਿੰਘ ਨੂੰ 1,21,510, ਕੇਵਲ ਢਿੱਲੋਂ 30,411 ਦਲਬੀਰ ਗੋਲਡੀ 38,575  ਕਮਲਦੀਪ ਕੌਰ 21,783  ਤੇ ਸਿਮਰਨਜੀਤ ਸਿੰਘ ਮਾਨ 1,24,420 ਵੋਟਾਂ ਮਿਲੀਆਂ ਹਨ। ਕਰੀਬ 4 ਲੱਖ ਵੋਟਾਂ ਦੀ ਗਿਣਤੀ ਅਜੇ ਬਾਕੀ ਹੈ।

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਹੋਇਆ ਦਿਹਾਂਤ

0

ਪਾਕਿਸਤਾਨ ਦੀ ਜੇਲ੍ਹ ‘ਚ ਜਾਨ ਗੁਆਉਣ ਵਾਲੇ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਰ ਰਾਤ ਦਿਹਾਂਤ ਹੋ ਗਿਆ ਹੈ। ਦਲਬੀਰ ਕੌਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੀ ਸੀ।

ਦਲਬੀਰ ਕੌਰ ‘ਤੇ ਇਕ ਫਿਲਮ ਵੀ ਬਣੀ ਸੀ, ਜਿਸ ‘ਚ ਦਲਬੀਰ ਕੌਰ ਦੀ ਭੂਮਿਕਾ ਐਸ਼ਵਰਿਆ ਰਾਏ ਨੇ ਨਿਭਾਈ ਸੀ। ਦਲਬੀਰ ਕੌਰ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਭਿਖੀਵਿੰਡ, ਤਰਨਤਾਰਨ ਵਿਖੇ ਕੀਤਾ ਜਾਵੇਗਾ।

ਦਲਬੀਰ ਕੌਰ ਇਕ ਅਜਿਹੀ ਔਰਤ ਸੀ ਜਿਸ ਨੇ ਆਪਣੇ ਭਰਾ ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਉਣ ਲਈ ਸਖ਼ਤ ਸੰਘਰਸ਼ ਕੀਤਾ।

ਸਰਬਜੀਤ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ। ਉਸ ਨੂੰ ਸਾਲ 1991 ‘ਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਰਬਜੀਤ ਦੀ ਫਾਂਸੀ ‘ਤੇ 2008 ‘ਚ ਪਾਬੰਦੀ ਲਗਾ ਦਿੱਤੀ ਗਈ ਸੀ। ਅਪ੍ਰੈਲ 2013 ‘ਚ ਲਾਹੌਰ ‘ਚ ਕੈਦੀਆਂ ਨੇ ਸਰਬਜੀਤ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।