Home Blog Page 2304

ਕਾਂਗਰਸ ਦੇ ਚੋਣਾਵੀ ਸਟੰਟ ‘ਚ ਪੰਜਾਬ ਦੀ ਜਨਤਾ ਫਸੀ ਤਾਂ 2022 ‘ਚ ਫਿਰ ਬਿਜਲੀ ਮਹਿੰਗੀ ਹੋ ਜਾਵੇਗੀ: ਰਾਘਵ ਚੱਢਾ

0

ਪੰਜਾਬ ਵਿੱਚ ਸਸਤੀ ਬਿਜਲੀ ਦਾ ਵਾਅਦਾ ਚੰਨੀ ਸਾਬ ਦਾ ਚੋਣਾਵੀ ਸਟੰਟ ਹੈ, ਬਿਜਲੀ ਦੀਆਂ ਦਰਾਂ ਵਿੱਚ ਕਟੌਤੀ ਸਿਰਫ਼ 31 ਮਾਰਚ 2022 ਤੱਕ ਲਈ ਕੀਤੀ ਗਈ : ਰਾਘਵ ਚੱਢਾ

ਡਰਾਮੇਬਾਜ ਚੰਨੀ ਦਾ ਇਹ ਵਾਅਦਾ ਕੈਪਟਨ ਅਮਰਿੰਦਰ ਦੇ ਰੋਜ਼ਗਾਰ ਦੇ ਵਾਅਦੇ ਜਿਹਾ, ਇਨਾਂ ਵਿੱਚ ਕੋਈ ਅੰਤਰ ਨਹੀਂ

ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦਾ ਹੈ ਕਿ ਜੇ ਇਹ ਚੋਣਾਵੀ ਸਟੰਟ ਨਹੀਂ ਹੈ ਤਾਂ ਕਾਂਗਰਸ ਸ਼ਾਸਿਤ ਰਾਜਸਥਾਨ, ਛੱਤੀਸ਼ਗੜ, ਮਹਾਂਰਾਸ਼ਟਰ ਵਿੱਚ ਵੀ ਬਿਜਲੀ ਸਸਤੀ ਕਰੇ: ਰਾਘਵ ਚੱਢਾ

ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ, ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਸਸਤੀ ਬਿਜਲੀ ਦਾ ਦਾਅਵਾ ਡਰਾਮੇਬਾਜ ਚੰਨੀ ਸਾਬ ਦਾ ਚੋਣਾਵੀ ਸਟੰਟ ਹੈ। ਬਿਜਲੀ ਦਰਾਂ ਵਿੱਚ ਕਟੌਤੀ ਸਿਰਫ਼ 31 ਮਾਰਚ 2022 ਤੱਕ ਕੀਤੀ ਗਈ ਹੈ। ਕਾਂਗਰਸ ਦੇ ਚੋਣਾਵੀ ਸਟੰਟ ਵਿੱਚ ਪੰਜਾਬ ਦੀ ਜਨਤਾ ਜੇ ਫਸ ਗਈ ਤਾਂ 31 ਮਾਰਚ 2022 ਤੋਂ ਬਾਅਦ ਫਿਰ ਤੋਂ ਬਿਜਲੀ ਮਹਿੰਗੀ ਹੋ ਜਾਵੇਗੀ। ਡਰਾਮੇਬਾਜ ਚੰਨੀ ਦਾ ਇਹ ਵਾਅਦਾ ਕੈਪਟਨ ਅਮਰਿੰਦਰ ਦੇ ਰੋਜ਼ਗਾਰ ਦੇ ਵਾਅਦੇ ਜਿਹਾ ਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਜੇ ਇਹ ਚੋਣਾਵੀ ਸਟੰਟ ਨਹੀਂ ਹੈ ਤਾਂ ਕਾਂਗਰਸ ਸ਼ਾਸਿਤ ਰਾਜਸਥਾਨ, ਛੱਤੀਸ਼ਗੜ੍ਹ, ਅਤੇ ਮਹਾਂਰਾਸ਼ਟਰ ਵਿੱਚ ਵੀ ਬਿਜਲੀ ਸਸਤੀ ਕਰੇ। ਆਮ ਆਦਮੀ ਪਾਰਟੀ ਦੀ ਬਿਜਲੀ ਗਰੰਟੀ ਕਾਰਨ ਚਰਨਜੀਤ ਚੰਨੀ ਘਬਰਾ ਗਏ, ਕਿਉਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਲੋਕਾਂ ਦੀ ਜ਼ੁਬਾਨ ’ਤੇ ਇੱਕ ਹੀ ਨਾਂਅ ਹੈ ਕਿ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੇਗੀ।

ਸੋਮਵਾਰ ਨੂੰ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੁਝ ਐਲਾਨ ਕੀਤੇ ਹਨ। ਡਰਾਮੇਬਾਜ ਚੰਨੀ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਿਹਾ ਹੈ। ਕਾਂਗਰਸ ਪਾਰਟੀ ਨੇ ਸੂਬੇ ਵਿੱਚ ਪੂਰੇ ਬਹੁਮੱਤ ਨਾਲ ਸਰਕਾਰ ਬਣਾਈ, ਪਰ ਸਾਢੇ ਚਾਰ ਸਾਲ ਤੱਕ ਸਭ ਤੋਂ ਨਿਕੰਮੀ ਸਕਾਰ ਚਲਾਈ। ਪਾਰਟੀ ਦੇ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲੇ ਅਤੇ ਜਨਤਾ ਦਾ ਕੋਈ ਕੰਮ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੂੰ ਸਾਢੇ ਚਾਰ ਸਾਲ ਤੱਕ ਪੂਰੇ ਭਾਰਤ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਵੇਚ ਕੇ ਚੋਣਾ ਤੋਂ ਕੁੱਝ ਮਹੀਨੇ ਪਹਿਲਾ ਡਰਾਮੇਬਾਜ ਮੁੱਖ ਮੰਤਰੀ ਚੰਨੀ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਚੰਨੀ ਚੰਗੇ ਤਰੀਕੇ ਨਾਲ ਇਸ ਗੱਲ ਨੂੰ ਜਾਣਦੇ ਹਨ ਅਤੇ ਕਾਂਗਰਸ ਦੇ ਅੰਦਰੂਨੀ ਸਰਵੇ ਵਿੱਚ ਵੀ ਇਹ ਗੱਲ ਆਈ ਹੈ ਕਿ ਆਮ ਆਦਮੀ ਪਾਰਟੀ ਬਹੁਤ ਤੇਜੀ ਨਾਲ ਪੰਜਾਬ ਵਿੱਚ ਅੱਗੇ ਵੱਧ ਰਹੀ ਹੈ। ਹਰ ਜ਼ੁਬਾਨ ’ਤੇ ਇੱਕ ਹੀ ਨਾਂਅ ਹੈ ਕਿ 2022 ਦੀਆਂ ਚੋਣਾ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪੰਜਾਬ ਵਿੱਚ ਬਣੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ‘ਕੇਜਰੀਵਾਲ ਦੀ ਮੁਫ਼ਤ ਬਿਜਲੀ ਗਰੰਟੀ’ ਤੋਂ ਬਾਅਦ 30 ਲੱਖ ਪਰਿਵਾਰ ਜੁੜ ਗਏ ਹਨ। ਆਮ ਆਦਮੀ ਪਾਰਟੀ ਦੇ ਬਿਜਲੀ ਗਰੰਟੀ ਦੇਣ ਕਾਰਨ ਚਰਨਜੀਤ ਡਰਾਮੇਬਾਜ ਘਬਰਾ ਗਏ, ਉਨ੍ਹਾਂ ਨੂੰ ਲੱਗਦਾ ਕਿ ਬਿਜਲੀ ਦੇ ਮੁੱਦੇ ’ਤੇ ਹੁਣ ਕੁੱਝ ਝੂਠੇ ਵਾਅਦੇ ਕੀਤੇ ਜਾਣ ਅਤੇ ਲੋਕਾਂ ਨੂੰ ਝੂਠ ਬੋਲਿਆ ਜਾਵੇ। ਰਾਘਵ ਚੱਢਾ ਨੇ ਕਿਹਾ ਇਸ ਸਮੇਂ ਕਾਂਗਰਸ ਦੇਸ਼ ਦੇ ਕਈ ਰਾਜਾਂ ਵਿੱਚ ਸਰਕਾਰਾਂ ਚਲਾ ਰਹੀ ਹੈ। ਕਾਂਗਰਸ ਸ਼ਾਸਿਤ ਰਾਜਸਥਾਨ, ਛੱਤੀਸ਼ਗੜ੍ਹ, ਮਹਾਂਰਾਸ਼ਟਰ ਵਿੱਚ ਮਹਿੰਗੀ ਬਿਜਲੀ ਮਿਲਦੀ ਹੈ। ਜੇ ਕਾਂਗਰਸ ਦੇ ਵਿਜ਼ਨ ਵਿੱਚ ਬਿਜਲੀ ਸਸਤੀ ਦੇਣਾ ਹੁੰਦਾ ਤਾਂ ਸਾਰੇ ਰਾਜਾਂ ਵਿੱਚ ਬਿਜਲੀ ਸਸਤੀ ਕਰਦੀ। ਜਿਨਾਂ ਰਾਜਾਂ ਵਿਚ ਚੋਣਾ ਨਹੀਂ ਹਨ, ਉਨਾਂ ਵਿੱਚ ਸਸਤੀ ਬਿਜਲੀ ਕਰਦੀ। ਕਾਂਗਰਸ ਪਾਰਟੀ ਨੇ ਰਾਜਸਥਾਨ, ਛੱਤੀਸ਼ਗੜ੍ਹ, ਮਹਾਂਰਾਸ਼ਟਰ ਵਿੱਚ ਜਿੱਥੇ ਚੋਣਾ ਨਹੀਂ ਹਨ, ਉਥੇ ਬਿਜਲੀ ਦਰਾਂ ਵਿੱਚ ਕਮੀ ਨਹੀਂ ਕੀਤੀ ਹੈ।

ਚੱਢਾ ਨੇ ਕਿਹਾ ਕਿ ਉਹ ਪੰਜਾਬ ਦੀ ਜਨਤਾ ਨੂੰ ਸੁਚੇਤ ਕਰਨਾ ਚਾਹੁੰਦਾ ਹੈ ਕਿ ਕਿ ਡਰਾਮੇਬਾਜ ਚੰਨੀ ਦੇ ਧੋਖ਼ੇ ਅਤੇ ਚੋਣਾਵੀ ਸਟੰਟ ਤੋਂ ਬਚ ਕੇ ਰਹਿਣ । ਸੀ.ਐਮ ਚੰਨੀ ਅੱਖਾਂ ਵਿੱਚ ਘੱਟਾ ਪਾ ਕੇ ਸਾਢੇ ਚਾਰ ਸਾਲ ਦੀ ਭ੍ਰਿਸ਼ਟ ਸਰਕਾਰ ਦੇ ਦਾਗ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਰੋਜ਼ਾਨਾ ਡਰਾਮਾ ਕਰਦੇ ਹਨ। ਉਨ੍ਹਾਂ ਨੂੰ ਕੈਮਰੇ ’ਤੇ ਚੰਗੀ ਤਸਵੀਰ ਖ਼ਿਚਵਾਉਣ ਦਾ ਸ਼ੌਂਕ ਹੈ। ਚੋਣਾ ਜਿੱਤਣ ਲਈ ਲੋਕਾਂ ਲਈ ਕੰਮ ਕਰਨਾ ਪੈਂਦਾ ਹੈ ਅਤੇ ਜ਼ਿੰਦਗੀ ਆਸਾਨ ਕਰਨੀ ਪੈਂਦੀ ਹੈ। ਮੁੱਖ ਮੰਤਰੀ ਚੰਨੀ ਕੁੱਝ ਦਿਨ ਪਹਿਲਾ ਭੰਗੜਾ ਪਾ ਰਹੇ ਸਨ। ਕਿਸੇ ਦਿਨ ਗੋਲਕੀਪਰ ਦੀ ਪੋਸ਼ਾਕ ਪਾ ਕੇ ਹਾਕੀ ਮੈਦਾਨ ਵਿੱਚ ਉਤਰ ਜਾਂਦੇ ਹਨ। ਇਸ ਤੋਂ ਇਲਾਵਾ ਚਲਦੀ ਗੱਡੀ ਰੁਕਵਾ ਕੇ ਦੋ ਆਦਮੀਆਂ ਨਾਲ ਮਿਲ ਕੇ ਫੋਟੋ ਖਿਚਵਾ ਕੇ ਸ਼ਾਦੀ ਵਿਆਹ ਦਾ ਸ਼ਗਨ ਫੜਾ ਦਿੰਦੇ ਹਨ।

ਰਾਘਵ ਚੱਢਾ ਨੇ ਕਿਹਾ ਕਿ ਚੰਨੀ ਜਿਸ ਸੂਬੇ ਦੇ ਮੁੱਖ ਮੰਤਰੀ ਬਣੇ ਹਨ, ਉਸ ਸੂਬੇ ’ਤੇ ਤਿੰਨ ਲੱਖ ਕਰੋੜ ਦਾ ਕਰਜਾ ਹੈ। ਭਾਰਤ ਵਿੱਚੋਂ ਸਭ ਤੋਂ ਜ਼ਿਆਦਾ ਬੇਰੁਜ਼ਗਾਰੀ ਪੰਜਾਬ ਵਿੱਚ ਹੈ। ਪੰਜਾਬ ਸੂਬੇ ਦੇ ਕਿਸਾਨ ਇੱਕ ਸਾਲ ਤੋਂ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਪੰਜਾਬ ਦੀ ਕਈ ਪੀੜ੍ਹੀਆਂ ਨਸ਼ੇ ਨਾਲ ਬਰਬਾਦ ਹੋ ਚੁੱਕੀਆਂ ਹਨ। ਅਜਿਹੇ ਸੂਬੇ ਦੇ ਮੁੱਖ ਮੰਤਰੀ ਨੂੰ ਰੋਜ਼ਾਨਾ ਭੰਗੜਾ ਪਾਉਣਾ, ਫ਼ੋਟੋ ਖਿਚਵਾਉਣਾ, ਫੁਟਬਾਲ ਖੇਡਣਾ, ਗੋਲਕੀਪਰ ਦੀ ਪੋਸ਼ਾਕ ਪਾ ਕੇ ਫੋਟੋਆਂ ਖਿਚਵਾਉਣਾ ਸ਼ੋਭਾ ਨਹੀਂ ਦਿੰਦਾ। ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਚੋਣਾ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਕੈਪਟਨ ਅਮਰਿੰਦਰ ਨੇ ਜਾਬ ਕਾਰਡ ਵੰਡ ਕੇ ਕਿਹਾ ਸੀ ਕਿ ਲੋਕਾਂ ਨੂੰ ਘਰ ਘਰ ਨੌਕਰੀਆਂ ਦੇਵਾਂਗਾ। ਪਰ ਇੱਕ ਵੀ ਨੌਕਰੀ ਨਹੀਂ ਮਿਲੀ। ਮੁਹਿੰਮ ਵਿੱਚ ਜਿਸ ਵਿਅਕਤੀ ਨਾਲ ਫੋਟੋ ਖ਼ਿਚਵਾਈ ਸੀ , ਉਸ ਨੂੰ ਵੀ ਨੌਕਰੀ ਨਹੀਂ ਮਿਲੀ । ਉਹ ਵੀ ਬੇਰੁਜ਼ਗਾਰੀ ਦਾ ਸ਼ਿਕਾਰ ਹੈ। ਡਰਾਮੇਬਾਜ ਚੰਨੀ ਦਾ ਇਹ ਵਾਅਦਾ ਕੈਪਟਨ ਅਮਰਿੰਦਰ ਦੇ ਰੋਜ਼ਗਾਰ ਦੇ ਵਾਅਦੇ ਜਿਹਾ ਹੈ। ਇਨਾਂ ਵਿੱਚ ਕੋਈ ਅੰਤਰ ਨਹੀਂ ਹੈ।

ਵਿਧਾਇਕ ਰਾਘਵ ਚੱਢਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਪਹਿਲੀ ਗਰੰਟੀ ਪੰਜਾਬ ਦੇ ਲੋਕਾਂ ਨੂੰ ਦਿੱਤੀ ਕਿ ਕੇਜਰੀਵਾਲ ਸਰਕਾਰ ਪੰਜਾਬ ਵਿੱਚ 24 ਘੰਟੇ 7 ਦਿਨ ਬਿਜਲੀ ਦੇਵੇਗੀ। ਇਸ ਤੋਂ ਇਲਾਵਾ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਵੇਗੀ। ਬਿਨਾਂ ਕਿਸੀ ਕਟੌਤੀ ਦੇ ਬਿਜਲੀ ਪੂਰਤੀ ਕੀਤੀ ਜਾਵੇਗੀ। ਵਾਅਦਿਆਂ ਨੂੰ ਪੂਰਾ ਕਰਨਾ ਕੇਵਲ ਇੱਕ ਆਦਮੀ ਜਾਣਦਾ ਹੈ, ਉਸ ਦਾ ਨਾਂਅ ਹੈ ਅਰਵਿੰਦ ਕੇਜਰੀਵਾਲ। ਇਹ ਦਿੱਲੀ ਵਿੱਚ ਕਰਕੇ ਦਿਖਾਇਆ ਹੈ। ਪੰਜਾਬ ਵਿੱਚ ਅੱਜ 10 ਤੋਂ 15 ਘੰਟੇ ਦੇ ਬਿਜਲੀ ਕੱਟ ਲੱਗਦੇ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਲੱਗਿਆ ਕਰਦੇ ਸਨ, ਪਰ ਦਿੱਲੀ ਵਿੱਚ ਜਦੋਂ ਤੋਂ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਬਿਜਲੀ 24 ਘੰਟੇ ਸੱਤੇ ਦਿਨ ਆਉਂਦੀ ਹੈ। ਹੁਣ ਦਿੱਲੀ ਵਿੱਚ ਕੋਈ ਇਨਵੈਟਰ ਜਨਰੇਟਰ ਨਹੀਂ ਖ਼ਰੀਦਦਾ ਹੈ। ਬਿਜਲੀ ਪੂਰੇ ਸਮੇਂ ਆਉਂਦੀ ਹੈ ਅਤੇ ਮੁਫ਼ਤ ਮਿਲਦੀ ਹੈ।

ਗੰਨਾ ਉਤਪਾਦਕ ਕਿਸਾਨਾਂ ਨਾਲ ਧੋਖ਼ਾ, ਕਾਂਗਰਸ ਨੇ ਲੱਡੂ ਖਵਾ ਕੇ ਮਾਰਿਆ ਕਿਸਾਨਾਂ ਦੀ ਪਿੱਠ ‘ਚ ਛੁਰਾ: ਕੁਲਤਾਰ ਸਿੰਘ ਸੰਧਵਾਂ

0

ਮਾਮਲਾ ਨਿੱਜੀ ਖੰਡ ਮਿੱਲਾਂ ਨੇ 360 ਪ੍ਰਤੀ ਕੁਇੰਟਲ ਮੁੱਲ ਦੇਣ ਤੋਂ ਕੀਤਾ ਇਨਕਾਰ

‘ਆਪ’ ਚੰਨੀ ਸਰਕਾਰ ਉਤੇ ਖੰਡ ਮਿੱਲ ਮਾਫ਼ੀਆ ਅੱਗੇ ਗੋਡੇ ਟੇਕਣ ਦਾ ਲਾਇਆ ਦੋਸ਼

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ ’ਤੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ, ‘‘ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਗੰਨੇ ਦਾ ਮੁੱਲ 360 ਪ੍ਰਤੀ ਕੁਇੰਟਲ ਦੇਣ ਦਾ ਐਲਾਨ ਤਾਂ ਜ਼ਰੂਰ ਕੀਤਾ ਸੀ, ਪਰ ਇਸ ਦੇ ਲਈ ਲੋੜੀਂਦੀ ਨੋਟੀਫ਼ਿਕੇਸ਼ਨ ਅਤੇ ਬਜਟ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਕਾਰਨ ਸੂਬੇ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦਾ ਗੰਨਾ ਖ਼ਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਗੰਨਾ ਉਤਪਾਦਕ ਭਾਰੀ ਸਦਮੇ ਵਿੱਚ ਹਨ।’’

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਬਾਦਲਾਂ -ਭਾਜਪਾ ਵਾਂਗ ਕਾਂਗਰਸ ਸਰਕਾਰਾਂ ਦੇ ਦਾਅਵੇ ਕਦੇ ਵੀ ਸੱਚ ਨਹੀਂ ਹੋਏ। ਸੰਧਵਾਂ ਨੇ ਕਿਹਾ, ‘‘ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ 360 ਰੁਪਏ ਪ੍ਰਤੀ ਕੁਇੰਟਲ ਗੰਨੇੇ ਦਾ ਮੁੱਲ ਅਤੇ ਹਰਿਆਣਾ ਮਾਡਲ ਲਾਗੂ ਕਰ ਦਿੱਤਾ ਜਾਵੇਗਾ। ਇਸ ਵਾਅਦੇ ਦਾ ਜਸ਼ਨ ਮਨਾਉਂਦਿਆਂ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਲੱਡੂ ਵੀ ਖਵਾਏ, ਪਰ ਇਹ ਲੱਡੂ ਗੰਨਾ ਉਤਪਾਦਕਾਂ ਲਈ ਮਿੱਠੀ ਜ਼ਹਿਰ ਹੀ ਸਾਬਤ ਹੋਏ ਹਨ।’’

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਗੰਨਾ ਦੇ ਮੁੱਲ ਵਿੱਚ ਕੀਤੇ ਵਾਧੇ ਅਤੇ ਹਰਿਆਣਾ ਮਾਡਲ ਲਾਗੂ ਕਰਨ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਨਹੀਂ ਕੀਤਾ ਗਿਆ, ਜਿਸ ਕਾਰਨ ਘਾਟੇ ਵਿੱਚ ਚੱਲ ਰਹੀਆਂ ਸੂਬੇ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦਾ ਗੰਨਾ ਖ਼ਰੀਦਣ ਅਤੇ ਅੱਗਲੇ ਸਾਲ ਲਈ ਗੰਨਾ ਬਾਂਡ ਕਰਨ ਤੋਂ ਸਾਫ਼ ਮਨਾ ਕਰ ਦਿੱਤਾ ਹੈ। ਐਨਾ ਹੀ ਨਹੀਂ, ਸਗੋਂ ਪ੍ਰਾਈਵੇਟ ਖੰਡ ਮਿੱਲਾਂ ਦੀ ਯੂਨੀਅਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਆਪਣਾ ਪੱਖ ਕਿਸਨਾਂ ਅੱਗੇ ਰੱਖਦਿਆਂ ਕਿਹਾ, ‘‘ਪੰਜਾਬ ਦੀਆਂ ਘਾਟੇ ਵਿੱਚ ਚੱਲ ਰਹੀਆਂ ਪ੍ਰਾਈਵੇਟ ਖੰਡ ਮਿੱਲਾਂ ਪਿਛਲੇ ਸਾਲਾਂ ਦੇ ਗੰਨਾ ਮੁੱਲ 310 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਨਹੀਂ ਕਰ ਪਾ ਰਹੀਆਂ ਅਤੇ ਕਈ ਮਿੱਲਾਂ ਵੱਲ ਕਿਸਾਨਾਂ ਦੀ ਬਕਾਇਆ ਰਕਮ ਖੜ੍ਹੀ ਹੈ। ਇਸ ਲਈ ਇਹ ਮਿੱਲਾਂ 360 ਰੁਪਏ ਦਾ ਮੁੱਲ ਕਿਸਾਨਾਂ ਨੂੰ ਨਹੀਂ ਦੇ ਸਕਦੀਆਂ, ਕਿਉਂਕਿ ਹਰਿਆਣਾ ਮਾਡਲ ਦੇ ਤਹਿਤ ਭਾਰਤ ਸਰਕਾਰ ਦੇ ਖ਼ਰੀਦ ਮੁੱਲ (ਐਫ਼.ਆਰ.ਪੀ.) ਅਤੇ ਸੂਬੇ ਦੇ ਖ਼ਰੀਦ ਮੁੱਲ ਵਿੱਚਲੇ ਅੰਤਰ ਵਾਲਾ ਪੈਸਾ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ।’’

ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਤੋਂ ਮੰਗ ਕੀਤੀ ਕਿ ਗੰਨਾ ਉਤਪਾਦਕਾਂ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਲੋੜੀਂਦਾ ਪੈਸਾ ਜਾਰੀ ਕੀਤਾ ਜਾਵੇ, ਗੰਨੇ ਦੀ ਖ਼ਰੀਦ ਲਈ ਅਤੇ ਅਗਲੇ ਵਰ੍ਹੇ ਲਈ ਗੰਨਾ ਬਾਂਡ ਸ਼ੁਰੂ ਕਰਨ ਦੇ ਆਦੇਸ਼ ਪ੍ਰਾਈਵੇਟ ਖੰਡ ਮਿੱਲਾਂ ਦਿੱਤੇ ਜਾਣ। ਸੰਧਵਾਂ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਵੱਲੋਂ ਗੰਨਾ ਖਰੀਦੇ ਜਾਣ ਤੋਂ ਹੱਥ ਖੜ੍ਹੇ ਕਰਨ ਦਾ ਕਾਰਨ ਨਿੱਜੀ ਖੰਡ ਮਿੱਲ ਮਾਫ਼ੀਆ ਹੈ, ਜਿਨਾਂ ਦਾ ਪ੍ਰਮੁੱਖ ਨੁਮਾਇੰਦਾ ਰਾਣਾ ਗੁਰਜੀਤ ਸਿੰਘ ਖੁਦ ਚੰਨੀ ਵਜਾਰਤ ਵਿੱਚ ਵਜੀਰ ਹੈ। ਸੰਧਵਾਂ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਮਿੱਲ ਮਾਫੀਆ ਅੱਗੇ ਗੋਡੇ ਟੇਕ ਦਿੱਤੇ ਹਨ, ਨਤੀਜੇ ਵਜੋਂ ਇਸ ਵਾਰ ਵੀ ਕਿਸਾਨਾਂ ਦਾ ਸ਼ੋਸਣ ਹੋਵੇਗਾ।

ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ: ਸੁਖਜਿੰਦਰ ਸਿੰਘ ਰੰਧਾਵਾ

0

ਉਪ ਮੁੱਖ ਮੰਤਰੀ ਨੇ ਮੁਹਾਲੀ ਵੇਰਕਾ ਪਲਾਂਟ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ

ਚੰਡੀਗੜ੍ਹ : ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ।ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦੇ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਿਲਕਫੈਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ।ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ CM ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ਼

0

ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਕਈ- ਕਈ ਸਾਲਾਂ ਤੋਂ ਸੜਕਾਂ ‘ਤੇ ਰੁਲ਼ ਰਹੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਮਸਲੇ ਉਠਾਏ ਹਨ ਅਤੇ ਮੰਗ ਕੀਤੀ ਹੈ ਕਿ ਸੂਬੇ ਦੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ, ਕਿਉਂਕਿ ਕਾਂਗਰਸ ‘ਘਰ- ਘਰ ਨੌਕਰੀ’ ਦੇ ਵਾਅਦੇ ਨਾਲ ਸੱਤਾ ‘ਚ ਆਈ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ ਨੂੰ ਕਾਂਗਰਸ ਦਾ ਚੋਣ ਮੈਨੀਫ਼ੈਸਟੋ ਯਾਦ ਕਰਾਉਂਦੇ ਹੋਏ ਬੇਰੁਜ਼ਗਾਰਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਭੱਤਾ ਹੁਣ ਤੱਕ ਦੇ ਬਕਾਏ ਸਮੇਤ ਦਿੱਤਾ ਜਾਵੇ।

ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਮੀਡੀਆ ਸਾਹਮਣੇ ਮੁੱਖ ਮੰਤਰੀ ਨੂੰ ਲਿਿਖਆ ਪੱਤਰ ਜਾਰੀ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀਆਂ ਨੌਜਵਾਨੀ ਵਿਰੋਧੀ ਨੀਤੀਆਂ ਕਾਰਨ ਅੱਜ ਬੇਰੁਜ਼ਗਾਰੀ ਦਰ ‘ਤੇ ਪੰਜਾਬ ਨੇ 7.3 ਫ਼ੀਸਦੀ ਨਾਲ 4.8 ਫ਼ੀਸਦੀ ਕੌਮੀ ਬੇਰੁਜ਼ਗਾਰੀ ਦੀ ਦਰ ਨੂੰ ਪਛਾੜ ਦਿੱਤਾ ਹੈ, ਜੋ ਬੇਹੱਦ ਚਿੰਤਾ ਵਾਲਾ ਪੱਖ ਹੈ।

ਉਨ੍ਹਾਂ ਨੇ ਕਿਹਾ ਕਿ ਸਭ ਤੋਂ ਮੰਦਭਾਗਾ ਪਹਿਲੂ ਇਹ ਹੈ ਕਿ ਅਕਾਲੀ- ਭਾਜਪਾ ਸਰਕਾਰ ਵਾਂਗ ਸੂਬੇ ਦੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਨਾ ਰੁਜ਼ਗਾਰ ਦਿੰਦੀ ਹੈ ਅਤੇ ਨਾ ਹੀ ਆਪਣੇ ਨੌਜਵਾਨਾਂ ‘ਤੇ ਵਿਸ਼ਵਾਸ਼ ਕਰਦੀ ਹੈ। ਇਸ ਦੀ ਮਿਸਾਲ ਪਿਛਲੀ ਬਾਦਲ ਸਰਕਾਰ ਵਲੋਂ 2013 ਵਿੱਚ ਵੀ.ਵੀ.ਆਈ.ਪੀ ਸੁਰੱਖਿਆ ਛਤਰੀ ‘ਚ ਇੰਟੀਗ੍ਰੇਟਿਡ ਡਿਗਨਟੀਰੀਜ਼ ਪ੍ਰੋਟੈਕਸ਼ਨ ਯੂਨਿਟ ਸਥਾਪਿਤ ਕਰਨਾ ਹੈ। ਜਿਸ ਵਿੱਚ ਹੁਣ ਤੱਕ ਕਰੀਬ 650 ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਵੱਖ- ਵੱਖ ਰੈਂਕਾਂ ਉਤੇ ਭਰਤੀ ਕੀਤਾ ਜਾ ਚੁੱਕਾ ਹੈ, ਇਹ ਸਾਰੇ ਅਫ਼ਸਰ, ਕਰਮਚਾਰੀ ਪੰਜਾਬ ਤੋਂ ਬਾਹਰ ਦੂਰ- ਦਰਾਜ ਰਾਜਾਂ ਨਾਲ ਸੰਬੰਧਿਤ ਹਨ ਅਤੇ ਵੱਖ- ਵੱਖ ਸੁਰੱਖਿਆ ਏਜੰਸੀਆਂ ਵਿੱਚ ਕੰਮ ਕਰ ਚੁੱਕੇ ਹਨ। ਇਨਾਂ ਨੂੰ ਪੰਜਾਬੀ ਭਾਸ਼ਾ ਤੱਕ ਵੀ ਚੰਗੀ ਤਰਾਂ ਨਹੀਂ ਆਉਂਦੀ। ਪ੍ਰੰਤੂ ਇਨਾਂ ਦੀ ਭਰਤੀ ਨੇ ਪੰਜਾਬ ਪੁਲੀਸ ਦੀ ਸਾਰੀ ਸਨਿਉਰਿਟੀ ਲਿਸਟ ਬੇਗਾੜ ਦਿੱਤੀ ਹੈ ਅਤੇ ਸੂਬੇ ਦੇ ਸੈਂਕੜੇ ਯੋਗ ਉਮੀਦਵਾਰਾਂ ਦਾ ਹੱਕ ਮਾਰ ਲਿਆ ਹੈ।

ਚੀਮਾ ਨੇ ਦੱਸਿਆ ਕਿ ਚੋਣ ਵਰੇ ਕਾਰਨ ਕੱਢੀਆਂ ਛਿੱਟ- ਪੁੱਟ ਅਸਾਮੀਆਂ ‘ਤੇ ਵੀ ਬਾਹਰੀ ਰਾਜਾਂ ਦੇ ਉਮੀਦਵਾਰ ਕਾਬਜ਼ਾ ਕਰ ਰਹੇ ਹਨ। ਪੀ.ਐਸ.ਟੀ.ਸੀ.ਐਲ ‘ਚ ਭਰਤੀ ਦੀ ਹਾਲੀ ਹੀ ਦੌਰਾਨ ਤਿਆਰ ਹੋਈ ਅੰਤਿਮ ਸੂਚੀ ‘ਚ 50 ਤੋਂ 71 ਫ਼ੀਸਦੀ ਤੱਕ ਬਾਹਰੀ ਉਮੀਦਵਾਰਾਂ ਦਾ ਨਾਂਅ ਆਉਣਾ, ਇਸ ਦੀ ਇੱਕ ਹੋਰ ਮਿਸਾਲ ਹੈ।

ਚੀਮਾ ਨੇ ਮੰਗ ਕੀਤੀ ਕਿ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਆਪਣੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਪੰਜਾਬ ਡੋਮੀਸਾਇਲ ਦੇ ਵਾਧੂ ਨੰਬਰ ਨਿਰਧਾਰਤ ਕਰਨਾ ਯਕੀਨੀ ਬਣਾਵੇ। ਇਸੇ ਤਰਾਂ ਹੋਰ ਰਾਜਾਂ ਦੀ ਤਰਜ਼ ‘ਤੇ ਸੂਬਾ ਸਰਕਾਰ ਪ੍ਰਾਈਵੇਟ ਨੌਕਰੀਆਂ ‘ਚ ਪੰਜਾਬੀ ਨੌਜਵਾਨਾਂ ਲਈ ਘੱਟੋਂ- ਘੱਟ 80 ਫ਼ੀਸਦੀ ਕੋਟਾ ਨਿਸ਼ਚਿਤ ਕਰੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰੀ ਭਰਤੀ ਪੀ.ਪੀ.ਐਸ.ਸੀ. ਅਤੇ ਪੀ.ਐਸ.ਐਸ.ਐਸ. ਬੋਰਡ ਰਾਹੀਂ ਕਰਾਏ ਜਾਣ ਦੀ ਵਕਾਲਤ ਕਰਦੇ ਹੋਏ ਨਿੱਜੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਿਸਜ਼ ਕੰਪਨੀ (ਟੀ.ਸੀ.ਐਸ) ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਟੀ.ਸੀ.ਐਸ ਦਾ ਕੰਮ ਪਾਰਦਰਸ਼ੀ ਨਹੀਂ ਹੈ। ਪੁਲੀਸ ਭਰਤੀਆਂ ਦਾ ਫ਼ਿਜ਼ੀਕਲ ਟਰਾਇਲ ਵੀ ਨਿੱਜੀ ਕੰਪਨੀ ਦੀ ਥਾਂ ਪੰਜਾਬ ਪੁਲੀਸ ਦੇ ਨੋਡਲ ਅਫ਼ਸਰ ਵੱਲੋਂ ਲਿਆ ਜਾਵੇ। ਉਨਾਂ ਕਿਹਾ ਸਰਕਾਰੀ ਭਰਤੀਆਂ ਲਈ ਮੁਕਾਬਲਾ ਪ੍ਰੀਖਿਆ (ਕੰਪੀਟੇਟਿਵ ਐਗਜ਼ਾਮ) ਦੀ ਫਾਇਨਲ ਮੈਰਿਟ ਸੂਚੀ ਵਿੱਚ ਵੇਟਿੰਗ ਲਿਸਟ ਲਾਜ਼ਮੀ ਕੀਤੀ ਜਾਵੇ ਅਤੇ ਅਗਲੇ ਸਾਲ -ਛੇ ਮਹੀਨੇ ਦੌਰਾਨ ਖਾਲੀ ਹੁੰਦੀਆਂ ਅਸਾਮੀਆਂ ਇਸ ਵੇਟਿੰਗ ਲਿਸਟ ਅਨੁਸਾਰ ਹੀ ਭਰੀਆਂ ਜਾਣ।

ਚੀਮਾ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਮੰਗ ‘ਤੇ ਭਵਿੱਖ ਦੀਆਂ ਸਾਰੀਆਂ ਭਰਤੀ ਪ੍ਰੀਖਿਆਵਾਂ ਆਫ਼ਲਾਇਨ ਅਤੇ ਇੱਕੋ ਸਿਫ਼ਟ ‘ਚ ਇੱਕੋ ਦਿਨ ਕਰਵਾਈਆਂ ਜਾਣ। ਚੀਮਾ ਨੇ ਉਮੀਦਵਾਰਾਂ ਨੂੰ ਉਮਰ ਦੀ ਸੀਮਾਂ ‘ਚ ਛੋਟ ਅਤੇ ਓਵਰਏਜ਼ ਹੋਣ ਦੀ ਸੀਮਾਂ ਸ਼ਰਤ ਹਟਾਏ ਜਾਣ ਦੀ ਮੰਗ ਕੀਤੀ। ਇਸੇ ਤਰਾਂ ਭਰਤੀ ਪ੍ਰੀਖਿਆਵਾਂ ਲਈ ਬੇਰੁਜ਼ਗਾਰਾਂ ਦੀ ਮੁਕੰਮਲ ਫ਼ੀਸ ਮੁਆਫ਼ ਕੀਤੀ ਜਾਵੇ। ਇਹ ਵੀ ਕਿਹਾ ਕਿ ਕਾਂਗਰਸ ਸੂਬੇ ਦੇ ਬੇਰੁਜ਼ਗਾਰਾਂ ਨੂੰ ਪ੍ਰਤੀ ਮਹੀਨਾ ਭੱਤਾ ਪਿੱਛਲੇ ਸਾਲਾਂ ਦੇ ਬਕਾਏ ਸਮੇਤ ਦੇਵੇ, ਕਿਉਂਕਿ ਕਾਂਗਰਸ ਸਰਕਾਰ ਨੇ ਵਾਅਦੇ ਮੁਤਾਬਿਕ ਕਿਸੇ ਨੂੰ ਵੀ ਭੱਤਾ ਨਹੀਂ ਦਿੱਤਾ।

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਦੇ ਦਾਅਵਿਆਂ ਦੇ ਉਲਟ ਜਲ ਸਰੋਤ ਵਿਭਾਗ ਦੇ ਦਸਤਾਵੇਜ਼ ਦਿਖਾਉਂਦੇ ਹੋਏ ਦੱਸਿਆ ਕਿ ਚੰਨੀ ਸਰਕਾਰ ਕਿਸ ਤਰਾਂ ਸੇਵਾ ਮੁਕਤ ਅਧਿਕਾਰੀਆਂ, ਕਰਮਚਾਰੀਆਂ ਦੇ ਸੇਵਾ ਕਾਲ ‘ਚ ਵਾਧਾ ਕਰ ਰਹੀ ਹੈ। ਇਸ ਦੇ ਨਾਲ ਹੀ ਚੀਮਾ ਨੇ ਸਰਕਾਰੀ ਕਾਲਜਾਂ ‘ਚ ਪੜਾ ਰਹੇ ਗੈਸਟ ਫ਼ੈਕਿਲਟੀ ਟੀਚਰਾਂ ਦੀਆਂ ਸੇਵਾਵਾਂ ਬਿਨਾਂ ਸ਼ਰਤ ਪਹਿਲ ਦੇ ਆਧਾਰ ‘ਤੇ ਪੱਕੀਆਂ ਕਰਨ ਦੀ ਮੰਗ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਨੂੰ ਲੈ ਕੇ ਕੀਤਾ ਵੱਡਾ ਫੈਸਲਾ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਨੇ ਬਿਜਲੀ 3 ਰੁਪਏ ਸਸਤੀ ਕਰਨ ਦਾ ਫੈਸਲਾ ਲਿਆ ਹੈ, ਜੋ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਤਾਜ਼ਾ ਫੈਸਲੇ ਨਾਲ  100 ਯੂਨਿਟ ਤੱਕ ਸਿਰਫ 1.19 ਪੈਸੇ ਰੇਟ ਤੈਅ ਹੋਣਗੇ।

100-300 ਤੱਕ 7 ਤੋਂ ਘਟ ਕੇ 4 ਰੁਪਏ ਅਤੇ ਉਸ ਤੋਂ ਉੱਪਰ 5.76 ਰੁਪਏ ਰਹਿ ਜਾਵੇਗਾ । 100 ਯੂਨਿਟ ਤੱਕ ਬਿਜਲੀ ਪਰ ਯੂਨਿਟ 4.19 ਹੈ ਜੋ 1.19 ਰਹਿ ਜਾਵੇਗੀ।

ਪੰਜਾਬ ਵਿੱਚ ਹੇਠਲੇ ਵਰਗ ਦੇ 1 ਕਿਲੋਵਾਟ ਤੱਕ ਖਪਤਕਾਰਾਂ ਲਈ 200 ਯੂਨਿਟ ਬਿਜਲੀ ਮੁਆਫ਼ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੁਫ਼ਤ ਵਿੱਚ ਕੁਝ ਨਹੀਂ ਚਾਹੁੰਦੇ, ਉਨ੍ਹਾਂ ਨੂੰ ਸਸਤੀ ਬਿਜਲੀ ਚਾਹੀਦੀ ਹੈ। ਅੱਜ ਪੰਜਾਬ ਵਿੱਚ ਬਿਜਲੀ ਪੂਰੇ ਦੇਸ਼ ਨਾਲੋਂ ਸਸਤੀ ਹੋ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਸਸਤੇ ਭਾਅ ‘ਤੇ ਬਿਜਲੀ ਖਰੀਦ ਕੇ ਦੇਣਾ ਸ਼ੁਰੂ ਕਰ ਦਿੱਤਾ ਹੈ, ਪੰਜਾਬ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ 3316 ਕਰੋੜ ਰੁਪਏ ਸਬਸਿਡੀ ਵਜੋਂ ਦੇਣੇ ਪੈਣਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਹੁਣ ਪੰਜਾਬ ਦੇ ਮੁਲਾਜ਼ਮਾਂ ਨੂੰ ਹੜਤਾਲ ‘ਤੇ ਜਾਣ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਦੀ ਕਾਂਗਰਸ ਸਰਕਾਰ ਮੁਲਾਜ਼ਮਾਂ ਨੂੰ ਹਰ ਮਹੀਨੇ 440 ਕਰੋੜ ਰੁਪਏ ਦਾ ਡੀਏ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਨੂੰ 11 ਫੀਸਦੀ ਡੀਏ ਦੇਣ ਜਾ ਰਹੀ ਹੈ।

ਨਵਜੋਤ ਸਿੰਘ ਸਿੱਧੂ ਦਾ ਵੱਡਾ ਐਲਾਨ, ਜੇਕਰ ਮੈਂ ਦੁਬਾਰਾ ਚੋਣਾਂ ਜਿੱਤਾਂਗਾ ਤਾਂ ਨਹੀਂ ਲਵਾਂਗਾ ਦੂਜੀ ਪੈਨਸ਼ਨ

0

ਪੰਜਾਬ ਵਿੱਚ ਹਿੰਦੂਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਅੱਜ ਸੰਯੁਕਤ ਹਿੰਦੂ ਮਹਾਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਾਤਾ ਮਨਸਾ ਦੇਵੀ ਮੰਦਰ ਪੰਚਕੂਲਾ ਤੋਂ ਆਏ ਮਹੰਤਾਂ ਨੇ ਸਿੰਧੂ ਨੂੰ ਮਾਤਾ ਦੀ ਚੁੰਨੀ ਪਹਿਨਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਸ਼ਵਨੀ ਸੇਖੜੀ ਨੂੰ ਸੰਯੁਕਤ ਹਿੰਦੂ ਮਹਾਸਭਾ ਦਾ ਚੇਅਰਮੈਨ ਬਣਾਇਆ ਗਿਆ।

ਇਸ ਦੇ ਨਾਲ ਹੀ ਸਤੀਸ਼ ਮਲਹੋਤਰਾ ਨੂੰ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਜੋ ਵੀ ਇਸ ਪ੍ਰੋਗਰਾਮ ਵਿੱਚ ਪਹੁੰਚਿਆ ਹੈ, ਉਹ ਮੇਰੀ ਪੱਗ ਵਰਗਾ ਹੈ। ਉਨ੍ਹਾਂ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਅੱਜ ਤੋਂ ਤੁਹਾਡਾ ਦਰਦ ਮੇਰਾ ਦਰਦ ਹੈ। ਇਸ ਦੇ ਨਾਲ ਹੀ ਇਸ਼ਾਰੇ ਇਸ਼ਾਰਿਆਂ ‘ਚ ਸਿੱਧੂ ਨੇ ਫਿਰ ਤੋਂ ਕੈਪਟਨ ‘ਤੇ ਨਿਸ਼ਾਨਾ ਸਾਧਿਆ। ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਮੈਂ ਦੁਬਾਰਾ ਚੋਣ ਜਿੱਤ ਗਿਆ ਤਾਂ ਹੋਰ ਪੈਨਸ਼ਨ ਨਹੀਂ ਲਵਾਂਗਾ।

ਸੀਐਮ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਲਾਲੀਪਾਪ ਦੇ ਰਹੇ ਹਨ। ਉਨ੍ਹਾਂ ਨੂੰ ਪੁੱਛੋ ਕਿ ਤੁਸੀਂ ਕਿੱਥੋਂ ਦੇਵੋਗੇ? ਕੀ ਮਕਸਦ ਸਿਰਫ਼ ਸਰਕਾਰ ਵਿੱਚ ਵਾਪਸ ਆਉਣਾ ਹੈ ਜਾਂ ਲੋਕਾਂ ਦੀ ਭਲਾਈ ਕਰਨਾ ਹੈ? ਮੈਂ ਸੱਚ ਦੱਸਾਂਗਾ ਅਤੇ ਸ਼ੀਸ਼ਾ ਦਿਖਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 5 ਲੱਖ ਕਰੋੜ ਦਾ ਕਰਜ਼ਾ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਨੇ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੂੰ ਮੋੜਨਾ ਹੈ।

ਸਿੱਧੂ ਨੇ ਕਿਹਾ ਕਿ ਰਾਜਾ ਵੜਿੰਗ ਬਹੁਤ ਵਧੀਆ ਕੰਮ ਕਰ ਰਿਹਾ ਹੈ, ਪਰਗਟ ਸਿੰਘ ਵੀ ਬਹੁਤ ਵਧੀਆ ਕੰਮ ਕਰ ਰਿਹਾ ਹੈ। ਸਿੱਧੂ ਨੇ ਬੀ.ਐਸ.ਐਫ ਬਾਰੇ ਕਿਹਾ ਕਿ 4 ਸਾਲ ਹਾਲਾਤ ਠੀਕ ਰਹੇ, ਪਰ ਜਦੋਂ ਸਰਕਾਰ ਗਈ ਤਾਂ ਕਹਿਣ ਲੱਗੀ ਕਿ ਪੰਜਾਬ ਨੂੰ ਖ਼ਤਰਾ ਹੈ। ਬਹੁਤ ਸਾਰੇ ਲੋਕ ਜੋ ਖੁਦ 4-4 ਵਾਰ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰ ਕੇ ਆਪਣੀ ਜ਼ਮਾਨਤ ਜ਼ਬਤ ਕਰ ਚੁੱਕੇ ਹਨ। ਪੰਜਾਬ ਵਿੱਚ ਹੁਣ ਇਮਾਨਦਾਰੀ ਅਤੇ ਨੈਤਿਕਤਾ ਦੀ ਬਣੇਗੀ ਸਰਕਾਰ।

ਪੰਜਾਬ ਦੇ Advocate General APS ਦਿਓਲ ਨੇ ਦਿੱਤਾ ਅਸਤੀਫਾ

0

ਪਟਿਆਲਾ : ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ (APS Deol) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਗਠਨ ਤੋਂ ਇਕ ਹਫ਼ਤੇ ਬਾਅਦ ਸਰਕਾਰ ਨੇ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਸੀਨੀਅਰ ਐਡਵੋਕੇਟ ਅਮਰ ਪ੍ਰੀਤ ਸਿੰਘ ਦਿਓਲ ਨੂੰ ਨਿਯੁਕਤ ਕੀਤਾ ਸੀ।

ਹਾਲਾਂਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇਸ ਨਿਯੁਕਤੀ ਦਾ ਵਿਰੋਧ ਕੀਤਾ ਤੇ ਇਸੇ ਕਾਰਨ ਪੰਜਾਬ ਕਾਂਗਰਸ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਸੀ।

Jaiveer Shergill ਨੇ ਮਹਿੰਗਾਈ ਨੂੰ ਲੈ ਕੇ BJP ਸਰਕਾਰ ‘ਤੇ ਕੱਸਿਆ ਤੰਜ

0

ਕਾਂਗਰਸ ਪਾਰਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਨਾਲ ਮਹਿੰਗਾਈ ਦਾ ਟੀ-20 ਮੈਚ ਖੇਡ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਪ੍ਰਤੀ ਦਿਨ ਕੀਮਤਾਂ ਵਧਾ ਕੇ ਲੋਕਾਂ ਦੇ ਜ਼ਖ਼ਮਾਂ ‘ਤੇ ਮਿਰਚਾਂ ਲਗਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਤੋਂ 25 ਲੱਖ ਕਰੋੜ ਰੁਪਏ ਕਮਾਏ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਦੀਵਾਲੀ ‘ਤੇ ਲੋਕਾਂ ਦਾ ਦਿਵਾਲੀਆ ਕੱਢ ਰਹੀ ਹੈ।

ਸਰਕਾਰ ਵੱਲੋਂ ਲਗਾਤਾਰ ਕੀਮਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ।ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੇ ਉੱਚ ਪੱਧਰ ਦੇ ਵਿਚਕਾਰ ਇਸ ਮਹੀਨੇ ਦੇ ਪਹਿਲੇ ਦਿਨ ਸੋਮਵਾਰ ਨੂੰ ਲਗਾਤਾਰ ਛੇਵੇਂ ਦਿਨ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਉਛਾਲ ਜਾਰੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਨ੍ਹਾਂ ਦੋਵਾਂ ਦੀਆਂ ਕੀਮਤਾਂ ‘ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ਪੈਟਰੋਲ 109.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.42 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ। ਅੱਜ ਸਮੇਤ 25 ਦਿਨਾਂ ‘ਚ ਪੈਟਰੋਲ 7.85 ਰੁਪਏ ਅਤੇ ਡੀਜ਼ਲ 8.65 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਤੇਲ ਦੀਆਂ ਕੀਮਤਾਂ ‘ਤੇ ਬੋਲੇ ਲਾਲੂ ਯਾਦਵ ਕਿਹਾ, ਖੇਤੀ ਕਾਲੇ ਕਾਨੂੰਨਾਂ ਦਾ 2-4 ਸਾਲਾਂ ਬਾਅਦ ਦਿਖੇਗਾ ਅਸਰ

0

ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਸੋਮਵਾਰ ਨੂੰ ਸਰ੍ਹੋਂ ਦੇ ਤੇਲ ਦੀ ਕੀਮਤ ਪੁੱਛਣ ‘ਤੇ ਖੇਤੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ‘ਤੇ ਨਿਸ਼ਾਨਾ ਸਾਧਿਆ ਹੈ। ਲਾਲੂ ਯਾਦਵ ਨੇ ਟਵੀਟ ਕਰਕੇ ਪੁੱਛਿਆ, ‘ਸਰ੍ਹੋਂ ਦੇ ਤੇਲ ਦੀ ਕੀਮਤ ਕੀ ਹੈ? ਕੀ ਤੁਸੀਂ ਇਸ ਤੋਂ ਖੁਸ਼ ਹੋ?’ ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ, ‘ਉਡੀਕ ਕਰੋ, ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਉਲਟ ਪ੍ਰਭਾਵ ਦੋ-ਚਾਰ ਸਾਲਾਂ ਬਾਅਦ ਹੋਰ ਸਮਝ ਆਉਣਗੇ।’

 

ਤੁਹਾਨੂੰ ਦੱਸ ਦਈਏ ਕਿ ਅਕਤੂਬਰ ਦੇ ਆਖਰੀ ਹਫਤੇ ਕੇਂਦਰ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸੂਬਿਆਂ ਨੂੰ ਫਿਰ ਤੋਂ ਕਿਹਾ ਹੈ। ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਕੀਮਤਾਂ ਵਿੱਚ ਕਮੀ ਨੂੰ ਯਕੀਨੀ ਬਣਾਉਣ ਲਈ ਰਾਜਾਂ ਨੂੰ ਪੱਤਰ ਲਿਖਿਆ ਹੈ।

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਕੇਂਦਰ ਵੱਲੋਂ ਖਾਣ ਵਾਲੇ ਤੇਲ ਦੀਆਂ ਕੀਮਤਾਂ ਘਟਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਹਿੱਸੇਦਾਰਾਂ ਨੇ ਸਟੋਰੇਜ ਸਮਰੱਥਾ ਦੇ ਦੋ ਮਹੀਨਿਆਂ ਤੋਂ ਵੱਧ ਸਟਾਕ ਨਾ ਰੱਖਣ ਦੀ ਸਲਾਹ ਦਿੱਤੀ ਹੈ।

 

CM Channi ਨੇ Warehousing ਅਤੇ Corporation Department ‘ਚ ਨਵੀਂ ਭਰਤੀ ਲਈ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

0

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਹਿਕਾਰੀ ਬੈਂਕ ਅਤੇ ਸ਼ੂਗਰ ਫੇਡ ‘ਚ ਨਵੀਂ ਭਰਤੀ ਲਈ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ ਨੌਜਵਾਨਾਂ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿ ਅਸੀਂ ਇਨ੍ਹਾਂ ਨੂੰ ਅੱਗੇ ਲੈ ਕੇ ਆਵਾਂਗੇ।

ਪੜ੍ਹਾਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ। ਪੜ੍ਹਾਈ ਦੇ ਸਾਧਨ ਅਤੇ ਅਧਿਆਪਕ ਚੰਗੇ ਹੋਣਗੇ ਤਾਂ ਸਾਡਾ ਰਾਜ ਤਰੱਕੀ ਕਰੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਅਸੀ ਚੰਗੇ ਅਧਿਆਪਕ, ਚੰਗੀ ਪੜ੍ਹਾਈ ਉਪਲੱਬਧ ਕਰਵਾਉਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਵਿਧਾਇਕ ਬਲਬੀਰ ਸਿੱਧੂ ਵੀ ਮੌਜੂਦ ਰਹੇ।