Home Blog Page 2307

ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਪਹੁੰਚੇ ਜਲੰਧਰ, ਸ੍ਰੀ ਦੇਵੀ ਤਾਲਾਬ ਮੰਦਰ ਦੇ ਲੰਗਰ ਸੰਬੰਧੀ ਲਿਆ ਅਹਿਮ ਫੈਸਲਾ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ‘ਚ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਲੰਗਰ ‘ਤੇ ਜੀਐਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਮੱਥਾ ਟੇਕਿਆ ਤੇ ਮਾਂ ਦੁਰਗਾ ਤੋਂ ਪੰਜਾਬ ਦੀ ਸੇਵਾ ਹੋਰ ਲਗਨ ਨਾਲ ਕਰਨ ਲਈ ਅਸ਼ੀਰਵਾਦ ਲਿਆ। ਉਹ ਸਵੇਰੇ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਅਰਦਾਸ ਕਰਨ ਲਈ ਪੁੱਜੇ ਤੇ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਕਿ ਉਹ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ।

ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਤੇ ਇਹ ਹਮੇਸ਼ਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਮਾਤਾ ਰਾਣੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ। ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

ਕੇਂਦਰ ਸਰਕਾਰ ਦੀ BSF ਨੂੰ ਪੰਜਾਬ ‘ਚ ਤਾਇਨਤ ਕਰਨ ਦੀ ਯੋਜਨਾ ਨਹੀਂ ਹੋਵੇਗੀ ਸਫਲ: ਸੁਖਜਿੰਦਰ ਸਿੰਘ ਰੰਧਾਵਾ

0

ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਤਰਨਤਾਰਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬੀਐਸਐਫ ਨੂੰ 50 ਕਿਲੋਮੀਟਰ ਤੱਕ ਤਾਇਨਾਤ ਕਰਨ ਦੀ ਕੇਂਦਰ ਸਰਕਾਰ ਦੀ ਯੋਜਨਾ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਹਰ ਸੰਭਵ ਸੁਰੱਖਿਆ ਪ੍ਰਦਾਨ ਕਰਨ ਦੇ ਸਮਰੱਥ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਹੱਦ ‘ਤੇ ਕੰਡਿਆਲੀ ਤਾਰ ਅਤੇ ਬੀ.ਐਸ.ਐਫ ਤਾਇਨਾਤ ਹੋਣ ਦੇ ਬਾਵਜੂਦ ਨਸ਼ੇ ਅਤੇ ਹਥਿਆਰ ਕਿਵੇਂ ਆ ਰਹੇ ਹਨ?

ਇਸ ਦੇ ਨਾਲ ਹੀ ਰੰਧਾਵਾ ਨੇ ਅੱਗੇ ਕਿਹਾ ਕਿ ਬੇਅਦਬੀ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਘੱਟੋ-ਘੱਟ 10 ਸਾਲ ਦੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਗਿੱਲ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਕੁਲਬੀਰ ਜੀਰਾ ਆਦਿ ਹਾਜ਼ਰ ਸਨ।

ਵਿਅਕਤੀ ਦੀ ਲਾਟਰੀ ਰਾਹੀਂ ਬਦਲੀ ਕਿਸਮਤ, ਇਕੱਠੀਆਂ ਲਾਟਰੀਆਂ ਨਿਕਲਣ ਨਾਲ ਬਣਿਆ ਲੱਖਪਤੀ

0

ਅਮਰੀਕਾ ਦੇ ਵਰਜੀਨੀਆ ਵਿੱਚ ਇੱਕ ਵਿਅਕਤੀ ਦੀ ਕਿਸਮਤ ਉਸ ਸਮੇਂ ਬਦਲ ਗਈ ਜਦੋਂ ਉਹ ਇਕੱਠੀਆਂ 20 ਲਾਟਰੀ ਜਿੱਤ ਗਿਆ। ਜਿਸ ਮਗਰੋਂ ਉਸ ਨੂੰ ਕੁੱਲ ਮਿਲਾ ਕੇ 1 ਲੱਖ ਡਾਲਰ ਮਤਲਬ ਤਕਰੀਬਨ 74,91,540 ਰੁਪਏ ਦਾ ਇਨਾਮ ਮਿਲਿਆ ।

ਅਮਰੀਕਾ ਦੇ ਵਰਜੀਨੀਆ ਵਿੱਚ ਇੱਕ ਵਿਅਕਤੀ ਨੇ ਇੱਕੋ ਜਿਹੇ 20 ਲਾਟਰੀ ਟਿਕਟ ਖਰੀਦੇ ਸਨ, ਜਿਸ ਮਗਰੋਂ ਹਰ ਟਿਕਟ ‘ਤੇ ਉਹ 5 ਹਜ਼ਾਰ ਡਾਲਰ ਜਿੱਤ ਗਿਆ। ਉਸ ਨੂੰ ਕੁੱਲ 20 ਇਨਾਮ ਮਿਲੇ ਅਤੇ ਉਸ ਨੇ ਕੁੱਲ 1 ਲੱਖ ਡਾਲਰ ਦਾ ਜੈਕਪਾਟ ਜਿੱਤਿਆ। ਅਲੈਕਜ਼ੈਂਡਰੀਆ ਦੇ ਰਹਿਣ ਵਾਲੇ ਲਾਟਰੀ ਜੇਤੂ ਵਿਲੀਅਮ ਨੇਵੇਲ ਨੇ ਵਰਜੀਨੀਆ ਲਾਟਰੀ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਮਤੌਰ ‘ਤੇ ਆਪਣੇ ਲਾਟਰੀ ਟਿਕਟ ਨੇੜਲੇ ਸਟੋਰ ਤੋਂ ਖਰੀਦਦਾ ਸੀ ਪਰ ਉਸ ਨੇ ਪਹਿਲੀ ਵਾਰੀ ਇਹ ਟਿਕਟ ਆਨਲਾਈਨ ਖਰੀਦਣ ਦਾ ਫ਼ੈਸਲਾ ਲਿਆ।

ਇਸ ਪ੍ਰਕਾਰ ਨੇਵੇਲ ਦੇ ਚੁਣੇ ਗਏ ਨੰਬਰ 5-4-1-1, ਅਧਿਕਾਰੀਆਂ ਵੱਲੋਂ ਤਿਆਰ ਕੀਤੇ ਗਏ ਨੰਬਰਾਂ ਨਾਲ ਮੇਲ ਕਰ ਗਏ ਜਿਸ ਨਾਲ ਉਸ ਨੂੰ ਹਰੇਕ ਟਿਕਟ ‘ਤੇ 5,000 ਡਾਲਰ ਦਾ ਇਨਾਮ ਮਿਲਿਆ। ਇਕੱਠੀਆਂ 20 ਲਾਟਰੀਆਂ ਜਿੱਤਣ ਮਗਰੋਂ ਨੇਵੇਲ ਨੇ ਕਿਹਾ,”ਇਹ ਬਹੁਤ ਚੰਗਾ ਲੱਗਦਾ ਹੈ, ਇਸ ਵਿਚ ਕੋਈ ਸ਼ੱਕ ਨਹੀਂ ਹੈ।” ਜੇਤੂ ਨੇ ਕਿਹਾ ਕਿ ਉਸ ਨੇ ਆਪਣੀ ਪੁਰਸਕਾਰ ਰਾਸ਼ੀ ਬਾਰੇ ਅਜੇ ਨਹੀਂ ਸੋਚਿਆ ਕਿ ਉਹ ਇਸਦਾ ਇਸਤੇਮਾਲ ਕਿੱਥੇ ਕਰੇਗਾ।

ਭਾਰਤ ਤੇ ਇਟਲੀ ਦੇ ਸਮੇਂ ‘ਚ ਹੋਵੇਗਾ ਵੱਡਾ ਬਦਲਾਅ, ਜਾਣੋ ਕਿੰਨਾ ਸਮਾਂ ਪਿੱਛੇ ਚੱਲੇਗੀ ਘੜੀ

0

ਸਾਰੇ ਯੂਰਪੀਅਨ ਦੇਸ਼ਾਂ ਦੀਆਂ ਗਰਮੀਆਂ ਅਤੇ ਸਰਦੀਆਂ ਦਾ ਸਮਾਂ ਸਾਲ 2001 ਤੋਂ ਯੂਰਪੀਅਨ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਇੱਕਸਾਰ ਬਦਲਿਆ ਜਾਂਦਾ ਰਿਹਾ ਹੈ। ਇਸ ਪ੍ਰਕਾਰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰੋਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ ਭਾਵ ਕਦੇ ਇੱਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਕਦੇ ਇੱਕ ਘੰਟਾ ਅੱਗੇ ਆ ਜਾਂਦਾ ਹੈ।

ਮਾਰਚ ਮਹੀਨੇ ਦੇ ਆਖ਼ਰੀ ਸ਼ਨੀਵਾਰ ਨੂੰ ਰਾਤ 2 ਵਜੇ ਯੂਰੋਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜ੍ਹੀ ਅਨੁਸਾਰ ਰਾਤ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਅਤੇ ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਸ਼ਨੀਵਾਰ ਤੱਕ ਚੱਲਦਾ ਰਹਿੰਦਾ ਹੈ ਇਸੇ ਪ੍ਰਕਾਰ ਹੁਣ ਇਸ ਸਾਲ 31 ਅਕਤੂਬਰ ਦੀ ਰਾਤ ਜਦੋਂ 2 ਵਜੇ ਹੋਣਗੇ ਤਾਂ ਉਸ ਨੂੰ ਰਾਤ ਦੇ 3 ਵਜੇ ਸਮਝਿਆ ਜਾਵੇਗਾ ਅਤੇ ਯੂਰੋਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਪਿੱਛੇ ਕਰ ਲਈਆਂ ਜਾਣਗੀਆਂ ਜਿਹੜੀਆਂ ਘੜ੍ਹੀਆਂ ਤਾਂ ਕੰਪਿਊਟਰ ਰਾਈਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿੱਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਈਜ਼ਡ ਘੜ੍ਹੀਆਂ ਨਹੀਂ ਹਨ ਉਨ੍ਹਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਂਦੇ ਹਨ।

ਯੂਰਪੀਅਨ ਯੂਨੀਅਨ ਵੱਲੋਂ ਸਮਾਂ ਬਦਲਣ ਦੀ ਪ੍ਰਕਿਰਿਆ ਦਾ ਮੁੱਖ ਮੰਤਵ ਯੂਰਪੀ ਦੇਸ਼ਾਂ ਵਿੱਚ ਅੰਦਰੂਨੀ ਕਾਰੋਬਾਰ ਨੂੰ ਪ੍ਰਫੁਲੱਤ ਕਰਨਾ ਅਤੇ ਊਰਜਾ ਦੀ ਲਾਗਤ ਨੂੰ ਘਟਾਉਣਾ ਸੀ ਪਰ ਇਸ ਬਦਲਾਅ ਨਾਲ ਲੋਕਾਂ ਦਾ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਸੀ। ਜਿਸ ਲਈ ਯੂਰਪੀਅਨ ਕਮਿਸ਼ਨ ਨੂੰ ਇਸ ਬਾਬਤ ਆਪਣਾ ਸੁਝਾਅ ਯੂਰਪੀਅਨ ਪਾਰਲੀਮੈਂਟ ਵਿੱਚ ਰੱਖਣਾ ਪਿਆ ਸੀ। ਜਿਸ ਉੱਪਰ ਇਤਰਾਜਗੀ ਲਈ 1 ਇੱਕ ਸਾਲ ਦਾ ਸਮਾਂ ਸੀ ਜਿਹੜਾ ਕਿ ਹੁਣ ਲੰਘ ਚੁੱਕਾ ਹੈ ਪਰ ਇਸ ਮਤੇ ਲਈ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਗੀ ਦਾ ਕੋਈ ਮਾਮਲਾ ਸਾਹਮਣੇ ਨਹੀ ਆਇਆ। ਜਿਸ ਦੇ ਮੱਦੇਨਜਰ ਯੂਰਪੀਅਨ ਯੂਨੀਅਨ ਨੇ ਇਹ ਮਤਾ ਮਾਰਚ 2021 ਤੋਂ ਲਾਗੂ ਕਰਨਾ ਸੀ ਪਰ ਕੋਵਿਡ-19 ਕਾਰਨ ਜਾਂ ਕਿਸੇ ਹੋਰ ਵਜ੍ਹਾ ਨਾਲ ਇਹ ਫੈਸਲਾ ਇਸ ਸਾਲ ਲਾਗੂ ਨਹੀ ਹੋ ਸਕਿਆ ਅਤੇ ਹੁਣ 31 ਅਕਤੂਬਰ 2021 ਨੂੰ ਪੂਰੇ ਯੂਰੋਪ ਦਾ ਸਮਾਂ ਬਦਲਣ ਜਾ ਰਿਹਾ ਜਿਸ ਅਨੁਸਾਰ ਹੁਣ ਪੂਰੇ ਯੂਰਪ ਦੀਆਂ ਘੜੀਆਂ ਇੱਕ ਘੰਟੇ ਲਈ ਪਿੱਛੇ ਚਲੀਆਂ ਜਾਣਗੀਆਂ।

ਕਿਸਾਨਾਂ ਦੇ ਹੱਕਾਂ ਦੀ ਲੜਾਈ ‘ਚ ਚੱਟਾਨ ਵਾਂਗ ਡਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ ਵੱਲਭ ਭਾਈ ਪਟੇਲ ਦਾ ਸੰਘਰਸ਼: Priyanka Gandhi

0
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਕਿ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਨੇ ਬਾਰਦੋਲੀ ਸੱਤਿਆਗ੍ਰਹਿ ਵਿੱਚ ਕਿਸਾਨਾਂ ਦੇ ਅਧਿਕਾਰਾਂ, ਸਵੈ-ਮਾਣ ਅਤੇ ਸਨਮਾਨ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਘਰਸ਼ ਸਾਨੂੰ ਕਿਸਾਨਾਂ ‘ਤੇ ਹੋਏ ਜ਼ੁਲਮ ਵਿਰੁੱਧ ਇਨਸਾਫ਼ ਦੀ ਮੰਗ ਅਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਚੱਟਾਨ ਵਾਂਗ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ।

 

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਰਦਾਰ ਪਟੇਲ ਕਾਂਗਰਸ ਦੇ ਵਫ਼ਾਦਾਰ ਨੇਤਾ ਸਨ ਜੋ ਕਾਂਗਰਸ ਦੀ ਵਿਚਾਰਧਾਰਾ ਨੂੰ ਸਮਰਪਿਤ ਸਨ। ਆਰਐਸਐਸ  ’ਤੇ ਚੁਟਕੀ ਲੈਂਦਿਆਂ ਉਨ੍ਹਾਂ  ਕਿਹਾ ਕਿ  ਉਹ ਜਵਾਹਰ ਲਾਲ ਨਹਿਰੂ ਦੇ ਕਰੀਬੀ ਸਾਥੀ ਸਨ ਅਤੇ ਆਰਐਸਐਸ ਦੇ ਸਖ਼ਤ ਖ਼ਿਲਾਫ਼ ਸਨ। ਇਹ ਖੁਸ਼ੀ ਦੀ ਗੱਲ ਹੈ ਕਿ ਭਾਜਪਾ ਉਨ੍ਹਾਂ ਨੂੰ ਅਪਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ‘ਭਾਜਪਾ ਦੀ ਇਸ ਕਾਰਵਾਈ ਤੋਂ ਦੋ ਗੱਲਾਂ ਸਪੱਸ਼ਟ ਹੁੰਦੀਆਂ ਹਨ। ਪਹਿਲਾ ਉਹਨਾਂ ਦਾ ਆਪਣਾ ਕੋਈ ਮਹਾਨ ਸੁਤੰਤਰਤਾ ਸੈਨਾਨੀ ਨਹੀਂ ਹੈ। ਲਗਭਗ ਸਾਰੇ ਹੀ ਕਾਂਗਰਸ ਨਾਲ ਜੁੜੇ ਹੋਏ ਸਨ। ਦੂਜਾ ਸਰਦਾਰ ਪਟੇਲ ਵਰਗੇ ਮਹਾਨ ਵਿਅਕਤੀ ਅੱਗੇ ਇੱਕ ਨਾ ਇੱਕ ਦਿਨ ਉਨ੍ਹਾਂ ਦੇ ਸ਼ਤਰੂਆਂ ਨੂੰ ਵੀ ਨਮਨ ਕਰਨਾ ਪੈਂਦਾ ਹੈ।

ਨੌਸ਼ਹਿਰਾ ’ਚ LOC ਨੇੜੇ ਧਮਾਕੇ ’ਚ ਭਾਰਤੀ ਫੌਜ ਦੇ 2 ਜਵਾਨ ਹੋਏ ਸ਼ਹੀਦ

0

ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ’ਚ ਐੱਲਓਸੀ ਨੇੜੇ ਬਾਰੂਦੀ ਸੁਰੰਗ ’ਚ ਧਮਾਕੇ ਕਾਰਨ ਭਾਰਤੀ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦੋਂ ਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ।ਤੁਰੰਤ ਜ਼ਖ਼ਮੀਆਂ ਨੂੰ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀ ਨੌਸ਼ਹਿਰਾ ਦੇ ਕਲਾਲ ਸੈਕਟਰ ’ਚ ਐੱਲਓਸੀ ਨੇੜੇ ਬਾਰੂਦੀ ਸੁਰੰਗ ਧਮਾਕੇ ’ਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ’ਚੋਂ ਗੰਭੀਰ ਜ਼ਖ਼ਮੀ ਦੋ ਜਵਾਨਾਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਊਧਮਪੁਰ ਫ਼ੌਜੀ ਹਸਪਤਾਲ ’ਚ ਇਲਾਜ ਲਈ ਰੈਫ਼ਰ ਕੀਤਾ ਗਿਆ ਪਰ ਰਸਤੇ ’ਚ ਹੀ ਦੋਵਾਂ ਜਵਾਨਾਂ ਦੀ ਮੌਤ ਹੋ ਗਈ। ਬਾਰੂਦੀ ਸੁਰੰਗ ਧਮਾਕੇ ’ਚ ਸ਼ਹੀਦ ਜਵਾਨਾਂ ਦੀ ਪਛਾਣ ਰਿਸ਼ੀ ਕੁਮਾਰ ਨਿਵਾਸੀ ਬੇਗੂਸਰਾਏ ਬਿਹਾਰ ਅਤੇ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦੇ ਰੂਪ ’ਚ ਹੋਈ ਹੈ।

ਜਾਣਕਾਰੀ ਅਨੁਸਾਰ ਪੁਣਛ ਦੇ ਘਾਟਾ ਧੁਰੀਆਂ ਦੇ ਸੰਘਣੇ ਜੰਗਲਾਂ ’ਚ ਅੱਤਵਾਦੀਆਂ ਨੂੰ ਫੜਨ ਲਈ ਬੀਤੀ 8 ਅਕਤੂਬਰ ਤੋਂ ਤਲਾਸ਼ੀ ਮੁਹਿੰਮ ਜਾਰੀ ਹੈ। ਫ਼ੌਜ, ਪੁਲਿਸ, ਪੈਰਾ ਕਮਾਂਡੋਜ਼ ਸਮੇਤ ਸੀਆਰਪੀਐੱਫ਼ ਤੇ ਹੋਰ ਸੁਰੱਖਿਆ ਬਲ ਇਸ ਤਲਾਸੀ ਮੁਹਿੰਮ ’ਚ ਜੁਟੇ ਹਨ। ਸੁਰੱਖਿਆ ਬਲਾਂ ਵੱਲੋਂ ਭਾਟਾ ਧੁਰੀਆਂ ਦੇ ਸੰਘਣੇ ਜੰਗਲਾਂ ਦੇ ਆਸਪਾਸ ਰਹਿਣ ਵਾਲੇ ਕਰੀਬ 20 ਅਜਿਹੇ ਸਥਾਨਕ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ’ਤੇ ਸਰਹੱਦ ’ਤੇ ਬੈਠੇ ਅੱਤਵਾਦੀਆਂ ਦੀ ਮਦਦ ਕਰਨ ਦੇ ਦੋਸ਼ ਹਨ।

ਅੱਜ ਮੁੜ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

0

ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਅੱਜ ਮਹੀਨੇ ਦੇ ਆਖਰੀ ਦਿਨ 31 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 35 ਪੈਸੇ ਦਾ ਵਾਧਾ ਹੋਇਆ ਹੈ।

ਅੱਜ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 35 ਪੈਸੇ ਵਧ ਕੇ 109.34 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 35 ਪੈਸੇ ਵਧ ਕੇ 98.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਵਿਕ ਰਿਹਾ ਹੈ।

ਅਕਤੂਬਰ ਮਹੀਨੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 25 ਦਿਨ ਵਾਧਾ ਹੋਇਆ ਹੈ। ਪ੍ਰਤੀ ਦਿਨ 30 ਅਤੇ 35 ਪੈਸੇ ਵਧ ਕੇ ਇਸ ਮਹੀਨੇ ਪੈਟਰੋਲ 7.45 ਰੁਪਏ ਮਹਿੰਗਾ ਹੋ ਗਿਆ, ਜਦੋਂ ਕਿ ਡੀਜ਼ਲ 7.90 ਰੁਪਏ ਮਹਿੰਗਾ ਹੋਇਆ।

1 ਅਕਤੂਬਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 101.89 ਰੁਪਏ ਪ੍ਰਤੀ ਲੀਟਰ ਸੀ ਜਦਕਿ ਡੀਜ਼ਲ ਦੀ ਕੀਮਤ 90.17 ਰੁਪਏ ਪ੍ਰਤੀ ਲੀਟਰ ਚੱਲ ਰਹੀ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਬਾਜ਼ਾਰ ਮਾਹਰਾਂ ਦਾ ਅਨੁਮਾਨ ਹੈ ਕਿ ਕੱਚਾ ਤੇਲ ਇਸ ਸਮੇਂ ਹੋਰ ਮਹਿੰਗਾ ਹੋ ਸਕਦਾ ਹੈ।

ਕਾਨਪੁਰ ‘ਚ ਜ਼ੀਕਾ ਵਾਇਰਸ ਨੇ ਦਿੱਤੀ ਦਸਤਕ, ਸਿਹਤ ਵਿਭਾਗ ਨੇ ਜਤਾਈ ਚਿੰਤਾ

0

ਕੋਰੋਨਾ ਵਾਇਰਸ ਦਾ ਖਤਰਾ ਅਜੇ ਟਲਿਆ ਨਹੀਂ ਕਿ ਜ਼ੀਕਾ ਵਾਇਰਸ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕਾਨਪੁਰ ਵਿੱਚ ਭਾਰਤੀ ਹਵਾਈ ਸੈਨਾ ਦੇ ਦੋ ਕਰਮਚਾਰੀਆਂ ਸਮੇਤ ਤਿੰਨ ਹੋਰ ਲੋਕਾਂ ਵਿੱਚ ਜ਼ੀਕਾ ਵਾਇਰਸ ਦੀ ਪੁਸ਼ਟੀ ਹੋਈ ਹੈ। ਕਾਨਪੁਰ ਦੇ ਮੁੱਖ ਮੈਡੀਕਲ ਅਫਸਰ ਡਾਕਟਰ ਨੇਪਾਲ ਸਿੰਘ ਨੇ ਦੱਸਿਆ ਕਿ 23 ਅਕਤੂਬਰ ਨੂੰ ਭਾਰਤੀ ਹਵਾਈ ਫੌਜ ਦੇ ਇੱਕ ਅਧਿਕਾਰੀ ਵਿੱਚ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਪੀੜ੍ਹਤ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ 22 ਲੋਕਾਂ ਦੇ ਸੈਂਪਲ ਲਏ ਸਨ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਸ ਤੋਂ ਪੀੜ੍ਹਤ ਨਹੀਂ ਸੀ।

ਸਿਹਤ ਵਿਭਾਗ ਨੇ ਕਿਹਾ ਕਿ ਉਸ ਤੋਂ ਬਾਅਦ 465 ਲੋਕਾਂ ਦੇ ਨਮੂਨੇ ਲਈ ਗਏ ਜਿਸ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਸ਼ਨੀਵਾਰ ਨੂੰ ਉਨ੍ਹਾਂ ਵਿੱਚ ਹਵਾਈ ਫੌਜ ਦੇ ਦੋ ਕਰਮਚਾਰੀਆਂ ਸਮੇਤ ਤਿੰਨ ਲੋਕਾਂ ਵਿੱਚ ਇਸ ਲਾਗ ਦੀ ਪੁਸ਼ਟੀ ਹੋਈ। ਉਨ੍ਹਾਂ ਦੇ ਅਨੁਸਾਰ ਉਨ੍ਹਾਂ ਸਾਰਿਆਂ ਦੀ ਉਮਰ 30 ਤੋਂ 31 ਸਾਲ ਹੈ।ਡਾਕਟਰ ਨੇਪਾਲ ਸਿੰਘ ਨੇ ਦੱਸਿਆ ਕਿ ਹਵਾਈ ਫੌਜ ਕੇਂਦਰ ਦੇ ਆਸਪਾਸ ਦੇ ਇਲਾਕਿਆਂ ਵਿੱਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੂੰ ਕਿਹਾ ਗਿਆ ਹੈ ਕਿ ਉਹ ਹਵਾਈ ਫੌਜ ਕੇਂਦਰ ਦੇ ਆਸਪਾਸ ਬੁਖਾਰ ਤੋਂ ਪੀੜਤ ਲੋਕਾਂ ਦੇ ਨਮੂਨੇ ਇਕੱਠੇ ਕਰ ਉਨ੍ਹਾਂ ਨੂੰ ਜਾਂਚ ਲਈ ਭੇਜੋ।

ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾ ਦੇ ਫੁੱਲ ਕੀਤੇ ਭੇਟ

0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ‘ਤੇ ਗੁਜਰਾਤ ਦੇ ਕੇਵੜੀਆ ‘ਚ ਸਟੈਚੂ ਆਫ ਯੂਨਿਟੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੇਂਦਰੀ ਗ੍ਰਹਿ ਮੰਤਰੀ ਕੇਵੜੀਆ ਵਿਖੇ ਸਰਦਾਰ ਵੱਲਭ ਭਾਈ ਪਟੇਲ ਨੂੰ ਸਮਰਪਿਤ 182 ਮੀਟਰ ਉੱਚੀ ਮੂਰਤੀ ਦੇ ਨੇੜੇ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ।

ਇਸ ਪ੍ਰੋਗਰਾਮ ਵਿੱਚ ਅਮਿਤ ਸ਼ਾਹ ਤੋਂ ਇਲਾਵਾ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਜਲ, ਭੂਮੀ, ਹਵਾਈ ਸੈਨਾ ਦੇ ਅਧਿਕਾਰੀ, ਓਲੰਪਿਕ, ਏਸ਼ਿਆਈ ਅਤੇ ਵੱਖ-ਵੱਖ ਖੇਡਾਂ ਵਿੱਚ ਤਗਮੇ ਜੇਤੂ ਪੁਲਿਸ ਅਧਿਕਾਰੀ-ਕਰਮਚਾਰੀ ਵੀ ਭਾਗ ਲੈ ਰਹੇ ਹਨ। ਇਸ ਦੌਰਾਨ ਹੋਈ ਪਰੇਡ ਵਿੱਚ ਪੁਰਸ਼ ਹਾਕੀ ਟੀਮ ਦੇ ਕਪਤਾਨ ਓਲੰਪੀਅਨ ਮਨਪ੍ਰੀਤ ਸਿੰਘ ਅਤੇ ਹੋਰ ਖਿਡਾਰੀਆਂ ਨੇ ਭਾਗ ਲਿਆ।

ਇਸ ਦੇ ਨਾਲ ਹੀ ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਿਕਾਰਡ ਕੀਤੇ ਵੀਡੀਓ ਸੰਦੇਸ਼ ਰਾਹੀਂ ਸਮਾਰੋਹ ਨੂੰ ਸੰਬੋਧਨ ਕਰਨਗੇ। ਦੱਸ ਦੇਈਏ ਕਿ ਸਰਦਾਰ ਪਟੇਲ ਦੀ ਜੈਅੰਤੀ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਲਗਾਤਾਰ ਤਿੰਨੋਂ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਪਰ ਇਸ ਸਾਲ ਇਟਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣ ਕਾਰਨ ਉਹ ਹਿੱਸਾ ਨਹੀਂ ਲੈ ਸਕੇ ਹਨ।

ਅੱਜ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਹੈ। ਇਹ ਦਿਨ ਹਰ ਸਾਲ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ਸਰਦਾਰ ਵੱਲਭ ਭਾਈ ਪਟੇਲ ਦੀ 145ਵੀਂ ਜੈਅੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਨੇ 560 ਰਿਆਸਤਾਂ ਨੂੰ ਭਾਰਤ ਦੇ ਸੰਘ ਵਿੱਚ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਰਾਸ਼ਟਰੀ ਏਕਤਾ ਦਿਵਸ ਸਰਦਾਰ ਪਟੇਲ ਦੁਆਰਾ ਰਾਸ਼ਟਰ ਨੂੰ ਇਕਜੁੱਟ ਕਰਨ ਲਈ ਕੀਤੇ ਗਏ ਯਤਨਾਂ ਨੂੰ ਸਵੀਕਾਰ ਕਰਨ ਲਈ ਮਨਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਦ੍ਰਿੜਤਾ ਅਤੇ ਮਜ਼ਬੂਤ ਇੱਛਾ ਸ਼ਕਤੀ ਦੇ ਪ੍ਰਤੀਕ ਅਤੇ ਆਧੁਨਿਕ ਭਾਰਤ ਦੇ ਨਿਰਮਾਤਾ, ਭਾਰਤ ਰਤਨ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾਂਜਲੀ ਦਿੱਤੀ।