ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ Department of Revenue, Rehabilitation and Disaster Management ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ

ਨਾਇਬ ਤਹਿਸੀਲਦਾਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ Department of Revenue, Rehabilitation and Disaster Management ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ

ਨਾਇਬ ਤਹਿਸੀਲਦਾਰ

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਰਾਜਾ ਵੜਿੰਗ
ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ
ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਾਂ ਨੂੰ ਸੁਧਾਰਨ ਦੇ ਨਿਰਦੇਸ਼
ਵਿਧਾਇਕਾਂ ਅਤੇ ਹੋਰ ਆਗੂਆਂ ਵੱਲੋਂ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਪੂਰਣ ਸਹਿਯੋਗ ਦਾ ਭਰੋਸਾ
ਚੰਡੀਗੜ੍ਹ : ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।
ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ ਵਿੱਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ ‘ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨ੍ਹਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ “ਨੋ ਚਲਾਨ ਡੇਅ” ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ਵਿੱਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ਵਿੱਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।
ਸ੍ਰੀ ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. ਵਿੱਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵੱਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ।ਮੀਟਿੰਗ ਵਿੱਚ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਸਣੇ ਮਹਿਲਾ ਕਾਂਗਰਸ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੂਬੇ ਵਿੱਚ ਸੜਕਾਂ, ਫੁੱਟਪਾਥਾਂ, ਸੰਕੇਤਾਂ ਦੇ ਸੁਧਾਰ ਅਤੇ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਵਡਮੁੱਲੇ ਸੁਝਾਅ ਦਿੱਤੇ।
ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਟਰਾਂਸਪੋਰਟ ਮੰਤਰੀ ਨੂੰ ਸੂਬੇ ਭਰ ਵਿੱਚ ਲੋਕਾਂ ਵਿੱਚ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਕਿਉਂਕਿ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਆਦਿ ਸਣੇ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਸ਼ਾਮਲ ਹੈ, ਜਿਥੇ ਪ੍ਰਤੀ ਲੱਖ ਆਬਾਦੀ ਪਿੱਛੇ ਮੌਤਾਂ ਵੱਧ ਹਨ।ਏ.ਡੀ.ਜੀ.ਪੀ. (ਟਰੈਫ਼ਿਕ) ਡਾ. ਐਸ.ਐਸ. ਚੌਹਾਨ ਨੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਨੂੰ ਵਿਸ਼ਵ ਪੈਦਲ ਯਾਤਰੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੂੰ ਤਜਵੀਜ਼ ਭੇਜਣ।
ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਡਾ. ਐਸ.ਐਸ. ਚੌਹਾਨ ਅਤੇ ਟ੍ਰੈਫ਼ਿਕ ਸਲਾਹਕਾਰ ਪੰਜਾਬ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਸਥਾਨਕ ਸਰਕਾਰਾਂ, ਟ੍ਰੈਫ਼ਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਕਾਂਗਰਸ ਪਰਿਵਾਰ ਦੇ ਸੀਨੀਅਰ ਮੈਂਬਰ ਸ਼੍ਰੀ ਜੀ.ਐਸ. ਬਾਲੀ ਜੀ ਦਾ ਦੇਹਾਂਤ ਹੋ ਗਿਆ ਹੈ।ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦਾ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ।ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਭੂਮਿਕਾਵਾਂ ਵਿੱਚ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਦਾ ਸਤਿਕਾਰ ਕੀਤਾ ਅਤੇ ਅੱਗੇ ਵਧਾਇਆ।
ਉਨ੍ਹਾਂ ਦੇ ਪਰਿਵਾਰ ਅਤੇ ਪਿਆਰਿਆਂ ਪ੍ਰਤੀ ਮੇਰੀ ਸੰਵੇਦਨਾ।
कांग्रेस परिवार के वरिष्ठ सदस्य श्री जी.एस. बाली जी के निधन का समाचार दुखद है। अलग-अलग भूमिकाओं में उन्होंने हमेशा पार्टी की विचारधारा का सम्मान किया व उसे आगे बढ़ाया।
उनके परिवार व प्रियजनों को मेरी शोक संवेदनाएँ। pic.twitter.com/JuYXdeYFen
— Rahul Gandhi (@RahulGandhi) October 30, 2021
Punjab Police ‘ਚ ਫਿਰ ਵੱਡਾ ਫੇਰਬਦਲ ਹੋਇਆ ਹੈ। 57 DSP/ASP/ACP ਦੇ ਤਬਾਦਲੇ ਹੋਏ ਹਨ। ਦੇਖੋ ਪੂਰੀ ਸੂਚੀ




ਸੰਗਰੂਰ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੀ ਸ਼ਾਮਿਲ ਹੋਏ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਹਰੇਕ ਲਾਭਪਾਤਰੀ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਲੋੜਵੰਦਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ।
ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਮੇਟੀ ਦੇ ਗਠਨ ਦਾ ਮੁੱਖ ਮੰਤਵ ਸਰਕਾਰ ਤੇ ਲੋਕਾਂ ਦਰਮਿਆਨ ਆਪਸੀ ਤਾਲਮੇਲ ਕਾਇਮ ਕਰਨਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ-ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਲਿਖਤੀ ਰੂਪ ਵਿਚ ਕਮੇਟੀ ਅੱਗੇ ਪੇਸ਼ ਕਰਨ ਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣ।
ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਆਟਾ ਦਾਲ ਸਕੀਮ ਤਹਿਤ ਦਿੱਤੀ ਜਾਣ ਵਾਲੀ ਕਣਕ ਰਾਸ਼ਨ ਡਿਪੂਆਂ ਰਾਹੀਂ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਸਪਲਾਈ ਵਿਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਲਈ ਡਿਪੂ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤਕ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਵੰਡ ਪ੍ਰਣਾਲੀ ਦੀ ਪਾਰਦਰਸ਼ਤਾ ਬਰਕਰਾਰ ਰੱਖਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਅਗਲੇ ਦੋ ਮਹੀਨਿਆਂ ਵਿਚ ਵੱਖ-ਵੱਖ ਵਿਭਾਗਾਂ ਵਿਚ ਵੱਡੇ ਪੱਧਰ ’ਤੇ ਭਰਤੀ ਕੀਤੀ ਜਾਵੇਗੀ।
‘ਆਪ’ ਦੀ ਸਰਕਾਰ ਬਣਨ ‘ਤੇ ਹਰ ਵਪਾਰੀ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ – ਅਰਵਿੰਦ ਕੇਜਰੀਵਾਲ
ਅਸੀਂ ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਦੇਵਾਂਗੇ-ਕੇਜਰੀਵਾਲ
1 ਅਪ੍ਰੈਲ ਤੋਂ ਬਾਅਦ ਵਪਾਰੀਆਂ ਨੂੰ ਡਰਨ ਦੀ ਜ਼ਰੂਰਤ ਨਹੀਂ-ਕੇਜਰੀਵਾਲ
ਕਰਦਾਤਾ ਵਪਾਰੀਆਂ-ਕਾਰੋਬਾਰੀਆਂ ਨੂੰ ਵੀ ਚੋਰ ਸਮਝਦੀਆਂ ਹਨ ਸਰਕਾਰਾਂ-ਭਗਵੰਤ ਮਾਨ
ਮਾਨ ਬੋਲੇ, ਹੁਣ ਵਪਾਰੀਆਂ ਸਮੇਤ ਸਾਰੇ ਵਰਗਾਂ ਲਈ ਅਰਵਿੰਦ ਕੇਜਰੀਵਾਲ ਹੀ ਉਮੀਦ ਦੀ ਕਿਰਨ
ਬਠਿੰਡਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਫੈਲੇ ਭ੍ਰਿਸ਼ਟਾਚਾਰ, ਅਪਰਾਧ ਅਤੇ ਇੰਸਪੈਰਟਰੀ ਅਤੇ ਮਾਫ਼ੀਆ ਰਾਜ ‘ਤੇ ਚੋਟ ਕਰਦਿਆਂ ਐਲਾਨ ਕੀਤਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਅਪਰਾਧੀਆਂ, ਗੁੰਡਿਆਂ, ਭ੍ਰਿਸ਼ਟਾਚਾਰੀਆਂ ਅਤੇ ਇੰਸਪੈਰਟਰੀ ਰਾਜ ਤੋਂ ਮੁਕਤ ਕਰ ਦਿੱਤਾ ਜਾਵੇਗਾ। ਪਹਿਲੀ ਅਪ੍ਰੈਲ ਤੋਂ ਬਾਅਦ ਹਰ ਵਪਾਰੀ-ਕਾਰੋਬਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਦੀ ਹੋਵੇਗੀ। ਸ਼ੁੱਕਰਵਾਰ ਨੂੰ ਬਠਿੰਡਾ ‘ਚ ”ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੇਜਰੀਵਾਲ ਦੀ ਗੱਲਬਾਤ” ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਜਿੱਥੇ ਵਪਾਰੀਆਂ-ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਿਆਂ, ਉੱਥੇ ਹੀ ਉਨਾਂ ਨੇ ਕਾਰੋਬਾਰੀਆਂ ਲਈ ਦੋ ਵੱਡੇ ਐਲਾਨ ਕੀਤੇ। ਕੇਜਰੀਵਾਲ ਨੇ ਪਹਿਲਾ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 1 ਅਪ੍ਰੈਲ 2022 ਤੋਂ ਬਾਅਦ ਹਰ ਵਪਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ (‘ਆਪ’ ਸਰਕਾਰ) ਹੋਵੇਗੀ। ਡਰਨਾ ਛੱਡ ਦੇਵੋ ਅਤੇ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਹੁਣ ਤੋਂ ਯੋਜਨਾਬੰਦੀ ਸ਼ੁਰੂ ਕਰ ਦੇਵੋ।

ਦੂਸਰਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਇੱਕ ਇਮਾਨਦਾਰ ਸਰਕਾਰ ਦੇਵਾਂਗੇ। ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ, ”ਪੰਜਾਬ ਨੇ ਕਾਂਗਰਸ, ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ‘ਚ ਸਰਕਾਰ ਬਣਾਉਣ ਦੇ ਬਹੁਤ ਮੌਕੇ ਦਿੱਤੇ ਹਨ, ਪਰ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇ ਕੇ ਦੇਖੋ। ਇੱਕ ਵਾਰ ਮੌਕਾ ਦੇਵੋ ਫਿਰ ਦਿੱਲੀ ਵਾਂਗ ‘ਆਪ’ ਦੀ ਸਰਕਾਰ ਨੂੰ ਕੋਈ ਵੀ ਹਿਲਾ ਨਹੀਂ ਸਕੇਗਾ। ਇਸ ਮੌਕੇ ਮੰਚ ‘ਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ,ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੌਜੂਦ ਸਨ, ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਨਿਭਾਈ।

ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਸਮੁੱਚਾ ਕਾਰੋਬਾਰੀ ਜਗਤ ਪੰਜਾਬ ‘ਚ ਬਣਨ ਵਾਲੀ ‘ਆਪ’ ਦੀ ਇਮਾਨਦਾਰ ਸਰਕਾਰ ‘ਚ ਪਾਰਟਨਰ (ਭਾਗੀਦਾਰ) ਬਣੇ। ਉਨਾਂ ਕਿਹਾ ਕਿ ਅਸੀਂ ਹੋਰਨਾਂ ਪਾਰਟੀਆਂ ਵਾਂਗ ਵਪਾਰੀਆਂ ਕੋਲੋਂ ਪੈਸੇ ਲੈਣ ਨਹੀਂ, ਸਗੋਂ ਸਹਿਯੋਗ ਮੰਗਣ ਅਤੇ ਸਰਕਾਰ ‘ਚ ਹਿੱਸੇਦਾਰ ਬਣਾਉਣ ਆਏ ਹਾਂ, ਕਿਉਂ ਜੋ ਕਿ ਪੰਜਾਬ ਨੂੰ ਵੱਖਰੇ ਤੌਰ ‘ਤੇ ਸਥਾਪਤ ਕਰਨਾ ਹੈ ਅਤੇ ਵਿਕਾਸ ‘ਤੇ ਸਿਖ਼ਰ ‘ਤੇ ਲੈ ਕੇ ਜਾਣਾ ਹੈ। ਕੇਜਰੀਵਾਲ ਨੇ ਪੰਜਾਬ ‘ਚ ਫੈਲੇ ਅਪਰਾਧ, ਭ੍ਰਿਸ਼ਟਾਚਾਰ ਅਤੇ ਇੰਸਪੈਕਟਰੀ ਰਾਜ ਨੂੰ ਪੂਰੀ ਤਰਾਂ ਖ਼ਤਮ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਡਰ ਵਿੱਚ ਜੀਅ ਰਹੇ ਹਨ। ਅਜਿਹੇ ਮਾਹੌਲ ਵਿੱਚ ਵਪਾਰ ਕਿਵੇਂ ਤਰੱਕੀ ਕਰੇਗਾ? ਉਲਟਾ ਵਪਾਰੀ ਆਪਣੇ ਵਪਾਰ ਨੂੰ ਸੀਮਤ ਹੀ ਰੱਖਣਾ ਚਾਹੇਗਾ। ਜਦੋਂ ਕਿ ਪੰਜਾਬ ‘ਚ ਲੋੜ ਹੈ ਕਿ ਵਪਾਰ ਤਰੱਕੀ ਕਰੇ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮਿਲੇ। ਇਸ ਲਈ ਪੰਜਾਬ ‘ਚ ਅਪਰਾਧ ਅਤੇ ਭ੍ਰਿਸ਼ਟਾਚਾਰ ਮੁਕਤ ਸੁਰੱਖਿਅਤ ਮਾਹੌਲ ਸਿਰਜਿਆ ਜਾਵੇਗਾ। ਉਨਾਂ ਵਪਾਰੀਆਂ ਨੂੰ ਹੈਰਾਨੀ ਨਾਲ ਪੁੱਛਿਆ ਕਿ ਜੋ-ਜੋ ਟੈਕਸ ਕੀ ਹੈ? ਪੁਲੀਸ ਗੁੰਡਾ ਅਨਸਰਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੀ?

ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਦੀ ਨਕਲ ਕਰਨਾ ਆਸਾਨ ਹੈ, ਪਰ ਅਮਲ ਕਰਨਾ ਮੁਸ਼ਕਿਲ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ‘ਆਪ ਸਰਕਾਰ’ ਦੇ ਕੰਮਾਂ ਨੂੰ ਦੇਖ ਇੰਸਪੈਕਟਰੀ ਰਾਜ ਖ਼ਤਮ ਕਰਨ, ਵਪਾਰੀਆਂ ਨੂੰ ਭਾਗੀਦਾਰ ਬਣਾਉਣ ਅਤੇ ਉਦਯੋਗਾਂ ਨੂੰ ਸਹੂਲਤਾਂ ਦੇਣ ਦਾ ਐਲਾਨ ਤਾਂ ਜ਼ਰੂਰ ਕਰਦੇ ਹਨ, ਪਰ ਅਮਲ ਨਹੀਂ ਕਰਦੇ। ਉਨਾਂ ਦੋਸ਼ ਲਾਇਆ ਕਿ ਚੰਨੀ ਸਰਕਾਰ ਕੋਲ ਨਾ ਚੰਗੀ ਨੀਅਤ ਅਤੇ ਨਾ ਹੀ ਚੰਗੀ ਨੀਤੀ ਹੈ। ਇਸ ਕਾਰਨ ਪੰਜਾਬ ਵਿੱਚ ਕਰੀਬ 2700 ਹੋਟਲ ਬੰਦ ਹੋ ਗਏ ਅਤੇ ਹਜ਼ਾਰਾਂ ਉਦਯੋਗ ਪੰਜਾਬ ਤੋਂ ਬਾਹਰ ਚਲੇ ਗਏ। ਇਸ ਮੌਕੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ, ”ਦੇਸ਼ ‘ਚ ਸਥਾਪਤ ਸਰਕਾਰਾਂ ਵਪਾਰੀਆਂ, ਆੜਤੀਆਂ ਅਤੇ ਉਦਯੋਗਪਤੀਆਂ ਨੂੰ ਚੋਰ ਸਮਝਦੀਆਂ ਹਨ, ਜਦੋਂ ਕਿ ਇਹੀ ਲੋਕ ਸਭ ਤੋਂ ਵੱਧ ਟੈਕਸ ਅਦਾ ਕਰਦੇ ਹਨ। ਕਾਰੋਬਾਰੀ ਇਮਾਨਦਾਰ ਸਰਕਾਰ ਨੂੰ ਖ਼ੁਸ਼ੀ ਨਾਲ ਟੈਕਸ ਦਿੰਦਾ, ਕਿਉਂਕਿ ਉਸ ਨੂੰ ਪਤਾ ਇਸ ਟੈਕਸ ਦਾ ਲਾਭ ਕਿਸੇ ਨਾ ਕਿਸੇ ਰੂਪ ‘ਚ ਉਸ ਨੂੰ ਜਾਂ ਉਸ ਦੇ ਪਰਿਵਾਰ ਨੂੰ ਮਿਲੇਗਾ।” ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਵਿੱਚ ਟੈਕਸ ਘਟਾਏ, ਇੰਸਪੈਕਟਰੀ ਰਾਜ ਖ਼ਤਮ ਕੀਤਾ ਅਤੇ ਫ਼ੈਕਟਰੀਆਂ ਲਈ ਬਿਜਲੀ, ਪਾਣੀ ਤੇ ਹੋਰ ਲੋੜਾਂ ਦੀ ਪੂਰਤੀ ਕੀਤੀ। ਇਸ ਕਾਰਨ ਅੱਜ ਦਿੱਲੀ ਵਿੱਚ ਉਦਯੋਗ, ਵਪਾਰ ਅਤੇ ਹੋਰ ਕਾਰੋਬਾਰ ਤਰੱਕੀਆਂ ਕਰ ਰਹੇ ਹਨ।

ਭਗਵੰਤ ਮਾਨ ਨੇ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ, ”ਭਾਜਪਾ ਸਾਡੇ ਆੜਤੀਆਂ ਨੂੰ ਚੋਰ, ਵਿਚੋਲਿਆਂ ਹੋਰ ਪਤਾ ਨਹੀਂ ਕੁੱਝ ਕਹਿੰਦੀ ਹੈ, ਜਦਕਿ ਆੜਤੀ ਕਿਸਾਨ ਦਾ ਸਰਵਿਸ ਪ੍ਰੋਵਾਈਡਰ (ਸੇਵਾਵਾਂ ਦੇਣ ਵਾਲਾ) ਹੈ। ਉਨਾਂ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਦਾ ਸਦੀਆਂ ਪੁਰਾਣਾ ਅਟੁੱਟ ਰਿਸ਼ਤਾ ਰਿਹਾ ਹੈ। ਇੱਥੋਂ ਤੱਕ ਕਿ ਆੜਤੀਏ ਕਿਸਾਨਾਂ ਦੇ ਧੀਆਂ-ਪੁੱਤਾਂ ਦੇ ਰਿਸ਼ਤੇ ਵੀ ਕਰਵਾਉਂਦੇ ਹਨ ਅਤੇ ਇਹ ਰਿਸ਼ਤੇ ਸਭ ਤੋਂ ਮਜ਼ਬੂਤ ਸਾਬਤ ਹੁੰਦੇ ਹਨ। ਉਨਾਂ ਆੜਤੀਆਂ ਨੂੰ ਕਿਸਾਨਾਂ ਦਾ ਅਨਐਲਾਣਿਆਂ ਸੀ.ਏ. (ਚਾਰਟਰਡ ਅਕਾਉਟੇਂਟ) ਵੀ ਕਿਹਾ। ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੋਲ ਨਾ ਉਦਯੋਗਿਕ, ਨੀਤੀ ਹੈ, ਨਾ ਵਪਾਰਿਕ ਨੀਤੀ ਹੈ ਅਤੇ ਨਾ ਹੀ ਸਿੱਖਿਆ ਅਤੇ ਸਿਹਤ ਦੀ ਨੀਤੀ ਹੈ। ਉਨਾਂ ਕਿਹਾ ਕਿ ਦੇਸ਼ ਇੱਕ ਹਨੇਰੀ ਸੁਰੰਗ ‘ਚ ਡਿਗ ਚੁੱਕਾ ਹੈ ਅਤੇ ਇਸ 70 ਸਾਲਾ ਹਨੇਰੀ ਸੁਰੰਗ ਵਿਚ ਆਮ ਆਦਮੀ ਪਾਰਟੀ ਇੱਕ ਰੌਸ਼ਨੀ ਦੀ ਕਿਰਨ ਵਜੋਂ ਨਜ਼ਰ ਆ ਰਹੀ ਹੈ, ਜੋ ਲੋਕ ਪੱਖੀ ਰਾਜਨੀਤਿਕ ਵਿਵਸਥਾ ਸਥਾਪਤ ਕਰ ਰਹੀ ਹੈ।

ਭਗਵੰਤ ਮਾਨ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਜੇਕਰ ਇਹ ਕਿਸਾਨ ਅਤੇ ਖੇਤੀਬਾੜੀ ਵਿਰੋਧੀ ਕਾਨੂੰਨ ਲਾਗੂ ਹੋ ਗਏ ਤਾਂ ਇਨਾਂ ਦਾ ਸਿੱਧਾ ਮਾਰੂ ਅਸਰ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗ ਜਗਤ ‘ਤੇ ਪਵੇਗਾ, ਕਿਉਂਕਿ ਸਾਰਾ ਕੁੱਝ ਖੇਤੀ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਅਮਨ ਅਰੋੜਾ ਨੇ ਵਪਾਰੀਆਂ ਕਾਰੋਬਾਰੀਆਂ ਨੂੰ ਵੈਟ ਬਾਰੇ ਜਾਰੀ ਹੋਏ ਸਵਾ-2 ਲੱਖ ਨੋਟਿਸਾਂ ਨੂੰ ਵਪਾਰ-ਕਾਰੋਬਾਰ ਉੱਤੇ ਸਰਕਾਰ ਦਾ ਘਾਤਕ ਹਮਲਾ ਕਰਾਰ ਦਿੱਤਾ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ, ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਪ੍ਰਿੰਸੀਪਲ ਬੁੱਧਰਾਮ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਜੈ ਸਿੰਘ ਰੋੜੀ, (ਸਾਰੇ ਵਿਧਾਇਕ) ਅਤੇ ਨੀਲ ਗਰਗ, ਗੁਰਜੰਟ ਸਿੰਘ ਸਿਵੀਆ, ਚਰਨਜੀਤ ਸਿੰਘ ਅੱਕਾਂਵਾਲੀ, ਜਗਰੂਪ ਸਿੰਘ ਗਿੱਲ, ਡਾ. ਵਿਜੈ ਸਿੰਗਲਾ, ਮਾਸਟਰ ਜਗਸੀਰ ਸਿੰਘ, ਬਲਕਾਰ ਸਿੰਘ ਸਿੱਧੂ, ਸੁਖਬੀਰ ਸਿੰਘ ਮਾਇਸਰਖਾਨਾ, ਅਨਿਲ ਠਾਕੁਰ, ਨਵਦੀਪ ਸਿੰਘ ਜੀਦਾ, ਅੰਮ੍ਰਿਤ ਗਰਗ ਆਦਿ ਸਥਾਨਕ ਆਗੂਆਂ ਸ਼ਾਮਲ ਸ਼ਨ।
ਕੁੱਝ ਐਂਡਰਾਇਡ ਸਮਾਰਟਫੋਨ ਅਤੇ ਆਈਫੋਨ ਮਾਡਲਾਂ ਲਈ ਵਟਸਐਪ ਦੀ ਸੁਵਿਧਾ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਵਟਸਐਪ ਨੇ ਇਸ ਸੰਬੰਧ ‘ਚ ਡਿਵਾਈਸਿਜ਼ ਦੀ ਇੱਕ ਲਿਸਟ ਸਾਂਝੀ ਕੀਤੀ ਹੈ ਜਿਨ੍ਹਾਂ ’ਤੇ ਵਟਸਐਪ ਦੀ ਸਪੋਰਟ 1 ਨਵੰਬਰ 2021 ਤੋਂ ਬੰਦ ਹੋ ਜਾਵੇਗੀ, ਯਾਨੀ ਅਗਲੇ ਮਹੀਨੇ ਤੋਂ ਤੁਸੀਂ ਇਨ੍ਹਾਂ ਡਿਵਾਈਸਿਜ਼ ’ਤੇ ਵਟਸਐਪ ਦਾ ਇਸਤੇਮਾਲ ਨਹੀਂ ਕਰ ਸਕੋਗੇ।
ਜਾਣਕਾਰੀ ਅਨੁਸਾਰ ਐਂਡਰਾਇਡ 4.0.3 ਅਤੇ ਇਸ ਤੋਂ ਹੇਠਾਂ ਦੇ ਸਾਰੇ ਐਂਡਰਾਇਡ ਸਮਾਰਟਫੋਨਾਂ ਅਤੇ ios 9 ਅਤੇ ਇਸ ਤੋਂ ਹੇਠਾਂ ਦੇ ਸਾਰੇ ਵਰਜ਼ਨ ’ਤੇ ਕੰਮ ਕਰਨ ਵਾਲੇ ਆਈਫੋਨ ਮਾਡਲਾਂ ’ਤੇ ਵਟਸਐਪ ਕੰਮ ਕਰਨਾ ਬੰਦ ਕਰ ਦੇਵੇਗਾ।
ਇਸ ਲਿਸਟ ਅਨੁਸਾਰ ਸੈਮਸੰਗ, ਐੱਲ.ਜੀ. ਜ਼ੈੱਡ.ਟੀ.ਈ., ਹੁਵਾਵੇਈ, ਸੋਨੀ ਅਤੇ ਅਲਕਾਟੈੱਲ ਕੰਪਨੀ ਦੇ ਸਮਾਰਟਫੋਨਾਂ ’ਤੇ ਅਗਲੇ ਮਹੀਨੇ ਤੋਂ ਵਟਸਐਪ ਕੰਮ ਨਹੀਂ ਕਰੇਗਾ। ਇਸ ਤੋਂ ਇਲਾਵਾ ਆਈਫੋਨ ਐੱਸ.ਈ., ਆਈਫੋਨ 6 ਐੱਸ, ਆਈਫੋਨ 6 ਐੱਸ ਪਲੱਸ ’ਤੇ ਵਟਸਐਪ ਕੰਮ ਕਰਨਾ ਬੰਦ ਕਰ ਦੇਵੇਗਾ।
ਸੈਮਸੰਗ ਗਲੈਕਸੀ ਟ੍ਰੈਂਡ ਲਾਈਟ, ਸੈਮਸੰਗ ਗਲੈਕਸੀ ਟ੍ਰੈਂਡ ਲਾਈਟ 11, ਸੈਮਸੰਗ ਗਲੈਕਸੀ ਲਾਈਟ ਐੱਸ 11, ਸੈਮਸੰਗ ਗਲੈਕਸੀ ਐੱਸ 3 ਮਿੰਨੀ, ਸੈਮਸੰਗ ਗਲੈਕਸੀ ਐਕਸਕਵਰ 2, ਗਲੈਕਸੀ ਕੋਰ ਅਤੇ ਗਲੈਕਸੀ ਏਸ 2 ’ਤੇ ਵਟਸਐਪ ਦੀ ਸਪੋਰਟ ਬੰਦ ਹੋ ਜਾਵੇਗੀ।
ਇਸ ਤੋਂ ਇਲਾਵਾ ਆਪਟੀਮਸ ਐੱਫ 7, ਆਪਟੀਮਸ ਐੱਫ 5, ਆਪਟੀਮਸ ਐੱਲ 3 11 ਡੂਯੋਲ, ਆਪਟੀਮਸ ਐੱਫ 5, ਆਪਟੀਮਸ ਐੱਲ 5 11, ਆਪਟੀਮਸ L5 ਡੂਯੋਲ, ਆਪਟੀਮਸ ਐੱਲ 3 11, ਆਪਟੀਮਸ ਐੱਲ 7, ਆਪਟੀਮਸ ਐੱਲ 7 11 ਡੂਯੋਲ, ਆਪਟੀਮਸ ਐੱਲ 7 11, ਆਪਟੀਮਸ ਐੱਫ 6 ਐਨੈਕਟ, ਆਪਟੀਮਸ ਐੱਲ 4 11 ਡੂਯੋਲ, ਆਪਟੀਮਸ ਐੱਫ3, ਆਪਟੀਮਸ ਐੱਲ 4 11, ਆਪਟੀਮਸ ਐੱਲ 2 11, ਆਪਟੀਮਸ ਨਾਈਟ੍ਰੋ ਐੱਚ. ਡੀ. ਅਤੇ 4 ਐਕਸ ਐੱਚ. ਡੀ. ਅਤੇ ਆਪਟੀਮਸ ਐੱਫ 3 ਕਿਊ ’ਤੇ ਵਟਸਐਪ ਕੰਮ ਕਰਨਾ ਬੰਦ ਕਰ ਦੇਵੇਗਾ।
1984 ਸਿੱਖ ਕਤਲੇਆਮ ਦੇ ਦੋਸ਼ ‘ਚ ਸਜ਼ਾ ਕੱਟ ਰਹੇ ਜਗਦੀਸ਼ ਟਾਈਟਲਰ ਨੂੰ ਕਾਂਗਰਸ ਹਾਈਕਮਾਨ ਵਲੋਂ ਹੁਣ ਵੱਡਾ ਅਹੁਦਾ ਦਿੱਤਾ ਗਿਆ ਹੈ, ਜੋ ਕਿ ਸ਼ਰਮਨਾਕ ਹੈ।
1984 सिख कत्लेआम के दोष में जेल में सजा काट रहे जगदीश टाइटलर को कांग्रेस हाईकमान द्वारा अब भी बड़े-बड़े पद देकर कर नवाजना शर्मनाक है व पीड़ितों के जख्मों पर नमक छिड़कने जैसा है,जल्द ही सही वक्त आने पर लोग देंगे इसका जवाब देंगें..https://t.co/SsoeoNLgVD@ArvindKejriwal
— Jarnail Singh (@JarnailSinghAAP) October 29, 2021
ਇਟਲੀ ਵਿਚ ਵੱਸਦੇ ਭਾਰਤੀਆਂ ਦਾ ਮਾਣ ਉਸ ਵੇਲੇ ਹੋਰ ਵੀ ਵੱਧ ਗਿਆ, ਜਦੋ ਰਾਸ਼ਟਰਪਤੀ ਸੈਰਜੋ ਮਤਰੈਲਾ ਵੱਲੋਂ ਸਕੂਲ ਵਿਚ ਟੌਪ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇੱਕ ਦੇਸ਼ ਪੱਧਰੀ ਸਮਾਗਮ ਵਿਚ ਪੰਜਾਬ ਦੇ ਜਿਲ੍ਹਾ ਕਪੂਰਥਲਾ ਦੇ ਪਿੰਡ ਸੁਨੰੜਾਂ ਵਾਲਾ ਦੀ ਜੰਮ ਪਲ ਗੁਰਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਉਸ ਨੂੰ ਪੜ੍ਹਾਈ ਵਿਚ ਅਵੱਲ ਆਉਣ ‘ਤੇ ਸਨਮਾਨਿਤ ਕੀਤਾ ਗਿਆ। ਇਟਲੀ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਜਦੋ ਰਾਸ਼ਟਰਪਤੀ ਨੇ ਕਿਸੇ ਵੀ ਖੇਤਰ ਵਿਚ ਟੌਪ ਕਰਨ ਵਾਲੇ ਕਿਸੇ ਭਾਰਤੀ ਨੂੰ ਸਨਮਾਨਿਤ ਕੀਤਾ ਹੋਵੇ।
ਗੁਰਜੀਤ ਪਿਛਲੇ 13 ਸਾਲਾਂ ਤੋਂ ਆਪਣੀ ਹਰ ਕਲਾਸ ਸਭ ਤੋ ਵੱਧ ਅੰਕਾਂ ਨਾਲ ਪਾਸ ਹੁੰਦੀ ਆ ਰਹੀ ਹੈ ਤੇ ਹੁਣ ਉਸਨੇ ਆਪਣੀ ਸਕੂਲ ਦੀ ਮੁੱਢਲੀ ਪੜ੍ਹਾਈ ਪੂਰੀ ਕਰਕੇ ਰੋਮ ਦੀ ਕਤੋਲੀਕੋ ਯੂਨੀਵਰਸਿਟੀ ਵਿਚ ਮੈਡੀਕਲ ਦੇ ਵਿਦਿਆਰਥੀ ਵਜੋ ਦਾਖਲਾ ਲੈ ਕੇ ਅਗਲੀ ਪੜ੍ਹਾਈ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਸੈਰਜੋ ਮਤਰੈਲਾ ਵੱਲੋ ਪੂਰੇ ਦੇਸ਼ ਵਿਚ ਪੜ੍ਹਾਈ ਵਿਚ ਟੌਪ ਕਰਨ ਵਾਲੇ ਜਿਹੜੇ 25 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਗੁਰਜੀਤ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੀ ਧੀ ਇਲਾਕੇ ਵਿਚ ਰਹਿੰਦੇ ਪੰਜਾਬੀ ਪਰਿਵਾਰਾਂ ਦੇ ਸਰਕਾਰੀ ਦਫਤਰਾਂ ਨਾਲ ਸੰਬੰਧਤ ਸਾਰੇ ਕਾਗਜੀ ਕੰਮ ਕਰਵਾਉਣ ਵਿਚ ਮਦਦ ਕਰਦੀ ਹੈ। ਉਹ ਵਧੇਰੀ ਪੜ੍ਹਾਈ ਕਰਕੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੀ ਹੈ।
ਮਨਪ੍ਰੀਤ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਸਿੰਘ ਜੋਹਲ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕਰ ਰਹੇ ਹਨ ਅਤੇ ਕੋਈ ਵੀ ਮੁਆਫ਼ੀ ਸਵੀਕਾਰ ਨਹੀਂ ਕਰਨਗੇ। ਜੈਜੀਤ ਬਾਰੇ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਨੂੰ ਕਿਹਾ ਕਿ ਉਹ ਜੋਜੋ ਟੈਕਸ ਲੈ ਰਹੇ ਹਨ।
Will be filing a defamation case against @ArvindKejriwal .Be ready and I know you are a wimp 👍and will not accept any apology from you @INCIndia @MSBADAL @sherryontopp @CHARANJITCHANNI
— Jaijeet Johal (Jo) (@JaijeetJ) October 29, 2021