Home Blog Page 2314

ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ, ਦੇਸ਼ ਦੇ ਇਹ ਏਅਰਪੋਰਟ ਜਾਣਗੇ ਪ੍ਰਾਈਵੇਟ ਹੱਥਾਂ ‘ਚ

0

ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਸਰਕਾਰੀ ਮਾਲਕੀ ਵਾਲੀ ਏਅਰਪੋਰਟ ਅਥਾਰਟੀ ਆਫ਼ ਇੰਡੀਆ (AAI) ਦੁਆਰਾ ਸੰਚਾਲਿਤ 13 ਹਵਾਈ ਅੱਡਿਆਂ ਨੂੰ ਮਾਰਚ 2021 ਤੱਕ ਨਿੱਜੀ ਹੱਥਾਂ ਵਿੱਚ ਸੌਂਪਣਾ ਚਾਹੁੰਦੀ ਹੈ। ਇਸ ਸੰਬੰਧ ‘ਚ ਏਏਆਈ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਅਸੀਂ ਹਵਾਬਾਜ਼ੀ ਮੰਤਰਾਲੇ ਨੂੰ 13 ਹਵਾਈ ਅੱਡਿਆਂ ਦੀ ਸੂਚੀ ਭੇਜੀ ਹੈ, ਜਿਨ੍ਹਾਂ ਦੀ ਜਨਤਕ ਨਿੱਜੀ ਭਾਈਵਾਲੀ (PPP) ਮਾਡਲ ‘ਤੇ ਬੋਲੀ ਲਗਾਈ ਜਾਣੀ ਹੈ।

ਬੋਲੀ ਲਈ ਅਪਣਾਏ ਜਾਣ ਵਾਲੇ ਮਾਡਲ ਪ੍ਰਤੀ ਯਾਤਰੀ ਮਾਡਲ ਦੀ ਆਮਦਨ ਹੋਵੇਗੀ। ਇਹ ਮਾਡਲ ਹਾਲ ਹੀ ਵਿੱਚ ਵਰਤਿਆ ਗਿਆ ਹੈ ਤੇ ਸਫਲ ਰਿਹਾ ਹੈ। ਜੇਵਰ ਹਵਾਈ ਅੱਡੇ ਦੀ ਵੀ ਇਸੇ ਮਾਡਲ ‘ਤੇ ਬੋਲੀ ਕੀਤੀ ਗਈ ਸੀ।

ਏਏਆਈ ਨੇ ਛੇ ਪ੍ਰਮੁੱਖ ਹਵਾਈ ਅੱਡਿਆਂ- ਭੁਵਨੇਸ਼ਵਰ, ਵਾਰਾਣਸੀ, ਅੰਮ੍ਰਿਤਸਰ, ਤ੍ਰਿਚੀ, ਇੰਦੌਰ, ਰਾਏਪੁਰ ਅਤੇ ਸੱਤ ਛੋਟੇ ਹਵਾਈ ਅੱਡਿਆਂ- ਝਾਰਸੁਗੁੜਾ, ਗਯਾ, ਕੁਸ਼ੀਨਗਰ, ਕਾਂਗੜਾ, ਤਿਰੂਪਤੀ, ਜਬਲਪੁਰ ਤੇ ਜਲਗਾਓਂ ਦੇ ਨਿੱਜੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੱਡੇ ਨਿਵੇਸ਼ਕਾਂ ਨੂੰ ਲੁਭਾਉਣ ਲਈ ਇਨ੍ਹਾਂ ਛੋਟੇ ਹਵਾਈ ਅੱਡਿਆਂ ਨੂੰ ਵੱਡੇ ਹਵਾਈ ਅੱਡਿਆਂ ਨਾਲ ਜੋੜਿਆ ਜਾਵੇਗਾ।

ਇਸ ਦੇ ਨਾਲ ਹੀ AAI ਦੀ ਯੋਜਨਾ ਅਨੁਸਾਰ ਝਾਰਸੁਗੁਡਾ ਹਵਾਈ ਅੱਡੇ ਨੂੰ ਭੁਵਨੇਸ਼ਵਰ ਨਾਲ ਜੋੜਿਆ ਜਾਵੇਗਾ। ਕੁਸ਼ੀਨਗਰ ਤੇ ਗਯਾ ਹਵਾਈ ਅੱਡੇ ਨੂੰ ਵਾਰਾਣਸੀ ਨਾਲ, ਕਾਂਗੜਾ ਨਾਲ ਅੰਮ੍ਰਿਤਸਰ, ਜਬਲਪੁਰ ਨੂੰ ਇੰਦੌਰ ਨਾਲ, ਜਲਗਾਓਂ ਨੂੰ ਰਾਏਪੁਰ ਨਾਲ ਤੇ ਤ੍ਰਿਚੀ ਨੂੰ ਤਿਰੂਪਤੀ ਹਵਾਈ ਅੱਡੇ ਨਾਲ ਜੋੜਿਆ ਜਾਵੇਗਾ।

ਭਾਜਪਾ ਨੂੰ ਲੱਗਾ ਵੱਡਾ ਝਟਕਾ, ਇੱਕ ਹੋਰ ਵਿਧਾਇਕ ਨੇ ਛੱਡਿਆ ਪਾਰਟੀ ਦਾ ਸਾਥ

0

ਭਾਜਪਾ ਪਾਰਟੀ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ‘ਚ ਭਾਜਪਾ ਨੂੰ ਲਗਾਤਾਰ ਕਈ ਝਟਕੇ ਲੱਗੇ।ਹੁਣ ਉੱਤਰੀ ਦਿਨਾਜਪੁਰ ਜ਼ਿਲ੍ਹੇ ਦੇ ਰਾਏਗੰਜ ਤੋਂ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਕ੍ਰਿਸ਼ਨਾ ਕਲਿਆਣੀ ਕੋਲਕਾਤਾ ਦੇ ਕੈਮੇਕ ਸਟਰੀਟ ਸਥਿਤ ਸੈਨੇਟਰ ਹੋਟਲ ਵਿੱਚ ਟੀਐਮਸੀ ਦੇ ਜਨਰਲ ਸਕੱਤਰ ਪਾਰਥਾ ਚੈਟਰਜੀ ਅਤੇ ਵਿਧਾਇਕ ਵਿਵੇਕ ਗੁਪਤਾ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਜਾਣਕਾਰੀ ਲਈ ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ ‘ਚ ਕ੍ਰਿਸ਼ਨਾ ਕਲਿਆਣੀ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ।

ਕ੍ਰਿਸ਼ਨਾ ਕਲਿਆਣੀ ਨੇ ਭਾਜਪਾ ਤੋਂ ਅਸਤੀਫਾ ਦੇਣ ਤੋਂ ਬਾਅਦ ਕਿਹਾ ਸੀ ਕਿ ਰਾਏਗੰਜ ਦੀ ਸਾਂਸਦ ਦੇਵਸ਼੍ਰੀ ਚੌਧਰੀ ਲੰਬੇ ਸਮੇਂ ਤੋਂ ਉਨ੍ਹਾਂ ਖਿਲਾਫ ਸਾਜ਼ਿਸ਼ ਰਚ ਰਹੀ ਹੈ। ਇਸ ਦੌਰਾਨ ਉਸ ਨੇ ਦੇਵਸ਼੍ਰੀ ਚੌਧਰੀ ਬਾਰੇ ਕਿਹਾ ਕਿ ਉਹ ਉਸ ਨੂੰ ਵਿਸ਼ਵਾਸਘਾਤੀ ਕਹਿੰਦੀ ਹੈ, ਪਰ ਅਸਲੀਅਤ ਇਹ ਹੈ ਕਿ ਉਹ ਉਨ੍ਹਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਰਾਏਗੰਜ ਵਿੱਚ ਮੇਰੀ ਹਾਰ ਨੂੰ ਯਕੀਨੀ ਬਣਾਉਣ ਲਈ ਸਾਜ਼ਿਸ਼ ਰਚੀ ਕਿਉਂਕਿ ਇਹ ਉਨ੍ਹਾਂ ਦੇ ਨਿੱਜੀ ਏਜੰਡੇ ਵਿੱਚ ਸੀ।

ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਪੰਜ ਵਿਧਾਇਕ ਟੀਐਮਸੀ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣਾਂ ਸਮੇਂ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 77 ਸੀ, ਜੋ ਹੁਣ ਘਟ ਕੇ 70 ਰਹਿ ਗਈ ਹੈ।

ਯਾਦਦਾਸ਼ਤ ਤੇਜ਼ ਕਰਨ ਲਈ ਖਾਣੇ ਚਾਹੀਦੇ ਹਨ ਮਟਰ, ਜਾਣੋ

0

ਹਰੇ ਮਟਰ ਕਈ ਰੋਗਾਂ ਨੂੰ ਖਤਮ ਕਰਨ ਦੀ ਤਾਕਤ ਰੱਖਦੇ ਹਨ, ਕਿਉਂਕਿ ਇਨ੍ਹਾਂ ਵਿੱਚ ਕੈਲੋਰੀ, ਕਾਰਬੋਹਾਈਡ੍ਰੇਟ, ਫਾਈਬਰ, ਪ੍ਰੋਟੀਨ, ਵਿਟਾਮਿਨ ਵਰਗੇ ਕਈ ਜ਼ਰੂਰੀ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜੋ ਸਰੀਰ ਨੂੰ ਕਈ ਤਰ੍ਹਾਂ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਦਿੰਦੇ ਹਨ। ਹਰੇ ਮਟਰ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ ਭਾਰ ਘੱਟ ਕਰਨ ਲਈ ਲੋਕ ਵਰਕਾਊਟ ਅਤੇ ਡਾਈਟਿੰਗ ਦਾ ਸਹਾਰਾ ਲੈਂਦੇ ਹਨ ਪਰ ਇਸ ਨਾਲ ਭਾਰ ਘੱਟ ਨਹੀਂ ਹੋ ਪਾਉਂਦਾ। ਅਜਿਹੇ ’ਚ ਸਭ ਤੋਂ ਬਿਹਤਰ ਆਪਸ਼ਨ ਹੈ ਕਿ ਰੋਜ਼ਾਨਾ ਮੁੱਠੀ ਭਰ ਮਟਰ ਦਾ ਸੇਵਨ ਕਰੋ।

ਇਸ ’ਚ ਮੌਜੂਦ ਫਾਈਬਰ ਨਾਲ ਫੈਟ ਘੱਟਦੀ ਹੈ।ਮਟਰ ਖਾਣ ਦਾ ਸਭ ਤੋਂ ਵੱਡਾ ਫਾਇਦਾ ਹੈ ਕਿ ਇਹ ਕੋਲੈਸਟਰੋਲ ਦੀ ਮਾਤਰਾ ਨੂੰ ਘੱਟ ਕਰਦੇ ਹਨ ਅਤੇ ਤੁਹਾਨੂੰ ਮੋਟਾਪੇ ਦੇ ਨਾਲ-ਨਾਲ ਕਈ ਹੋਰ ਬੀਮਾਰੀਆਂ ਤੋਂ ਵੀ ਬਚਾਉਂਦੇ ਹੈ। ਇਹ ਬੈਡ ਕੋਲੈਸਟਰੋਲ ਨੂੰ ਵੀ ਘੱਟ ਕਰਦਾ ਹੈ।

ਦਿਲ ਨੂੰ ਸਿਹਤਮੰਦ ਰੱਖੇ – ਦਿਲ ਦੇ ਰੋਗੀ ਲਈ ਤਾਂ ਹਰੇ ਮਟਰ ਦੀ ਵਰਤੋਂ ਬਹੁਤ ਹੀ ਫਾਇਦੇਮੰਦ ਹੈ। ਰੋਜ਼ਾਨਾ ਹਰੇ ਮਟਰ ਦਾ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ।

ਕੈਂਸਰ ਤੋਂ ਬਚਾਵ – ਆਕਾਰ ’ਚ ਭਾਂਵੇ ਹੀ ਮਟਰ ਛੋਟੇ ਹਨ ਪਰ ਇਹ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਦਿਵਾ ਸਕਦਾ ਹੈ। ਇਸ ਨੂੰ ਨਿਯਮਿਤ ਖਾਣ ਨਾਲ ਕੈਂਸਰ ਦੀਆਂ ਬੀਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ। ਖਾਸ ਤੌਰ ’ਤੇ ਪੇਟ ਦੇ ਕੈਂਸਰ ’ਚ ਮਟਰ ਬਹੁਤ ਹੀ ਲਾਭਕਾਰੀ ਹੈ। ਗਰਭਵਤੀ ਔਰਤਾਂ ਲਈ ਹਰੇ ਮਟਰ ਬਹੁਤ ਫਾਇਦੇਮੰਦ ਹੈ।

ਇਹ ਗਰਭਵਤੀ ਔਰਤਾਂ ਦੇ ਨਾਲ-ਨਾਲ ਭਰੂਣ ਨੂੰ ਵੀ ਭਰਪੂਰ ਪੋਸ਼ਣ ਦਿੰਦੇ ਹਨ। ਇਸ ਤੋਂ ਇਲਾਵਾ ਆਮ ਔਰਤਾਂ ਨੂੰ ਵੀ ਮਾਹਵਾਰੀ ਤੋਂ ਛੁਟਕਾਰਾ ਦਿਵਾਉਣ ’ਚ ਸਹਾਈ ਹੁੰਦੇ ਹਨ। ਹਰੇ ਮਟਰ ’ਚ ਪ੍ਰੋਟੀਨ ਦੇ ਨਾਲ-ਨਾਲ ਵਿਟਾਮਿਨ ਕੇ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤੀ ਦਿੰਦੀ ਹੈ।

30 ਅਕਤੂਬਰ ਨੂੰ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ

0

ਚੰਡੀਗੜ੍ਹ : ਖੇਲੋ ਇੰਡੀਆ ਯੂਥ ਗੇਮਜ਼ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ 18 (ਲੜਕੇ ਤੇ ਲੜਕੀਆਂ) ਹਰਿਆਣਾ ਵਿਖੇ ਅਗਲੇ ਸਾਲ 5 ਫਰਵਰੀ ਤੋਂ 14 ਫਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਲਈ ਕਬੱਡੀ (ਲੜਕੇ ਤੇ ਲੜਕੀਆਂ), ਫੁੱਟਬਾਲ (ਲੜਕੇ) ਅਤੇ ਬਾਸਕਟਬਾਲ (ਲੜਕੇ ਤੇ ਲੜਕੀਆਂ) ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ।

ਇਸੇ ਤਰ੍ਹਾਂ ਹਾਕੀ (ਲੜਕੇ ਤੇ ਲੜਕੀਆਂ) ਦੇ ਟਰਾਇਲ ਜਲੰਧਰ ਵਿਖੇ ਹੋਣਗੇ। ਖੋ-ਖੋ (ਲੜਕੀਆਂ) ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਅਤੇ ਹੈਂਡਬਾਲ (ਲੜਕੇ) ਦੇ ਟਰਾਇਲ ਪੀ.ਏ.ਯੂ. ਲੁਧਿਆਣਾ ਵਿਖੇ ਹੋਣਗੇ। ਸਾਰੇ ਟਰਾਇਲ 30 ਅਕਤੂਬਰ ਨੂੰ ਸਵੇਰੇ 11 ਵਜੇ ਹੋਣਗੇ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਜਾਂ ਖਿਡਾਰਨ ਦੀ ਜਨਮ ਮਿਤੀ 01-01-2003 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਉਤੇ ਪਹੁੰਚ ਕੇ ਚੋਣ ਟਰਾਇਲਾਂ ਦਾ ਹਿੱਸਾ ਬਣ ਸਕਦੇ ਹਨ।

Daljit Cheema ਨੇ Captain ‘ਤੇ ਸਾਧਿਆ ਨਿਸ਼ਾਨਾ, ਕਿਹਾ ਕਾਂਗਰਸ ਅਤੇ ਭਾਜਪਾ ਆਪਸ ‘ਚ ਰਲੇ ਹੋਏ

0

ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦਾ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਪ੍ਰੈੱਸ ਕਾਨਫਰੰਸ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਇਸ ਸਾਜ਼ਿਸ਼ ਵਿੱਚ ਖੁੱਲ੍ਹ ਕੇ ਸ਼ਾਮਲ ਹੈ।

ਅੱਜ ਵੀ ਕੈਪਟਨ ਕੇਂਦਰ ਦੇ ਫੈਸਲੇ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਅਸੀਂ ਸਰਬ ਪਾਰਟੀ ਮੀਟਿੰਗ ਵਿੱਚ ਇਹ ਵੀ ਕਿਹਾ ਸੀ ਕਿ ਕਾਂਗਰਸ ਪਹਿਲਾਂ ਆਪਣੀ ਸਥਿਤੀ ਸਪੱਸ਼ਟ ਕਰੇ ਕਿ ਕੇਂਦਰ ਨੇ ਇਹ ਕੰਮ ਤੁਹਾਡੀ ਸਲਾਹ ਨਾਲ ਕੀਤਾ ਹੈ। ਚੀਮਾ ਨੇ ਕਿਹਾ ਕਿ ਅੱਜ ਦੀ ਵਿਸ਼ੇਸ਼ ਪ੍ਰੈਸ ਕਾਨਫਰੰਸ ਵਿੱਚ ਕੈਪਟਨ ਭਾਜਪਾ ਦੇ ਨਾਲ ਖੜੇ ਹਨ।

ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਕੈਪਟਨ ਮੁੱਖ ਮੰਤਰੀ ਸਨ ਤਾਂ ਚੰਨੀ ਤੇ ਰੰਧਾਵਾ ਇੱਕੋ ਮੰਤਰੀ ਮੰਡਲ ‘ਚ ਮੰਤਰੀ ਸਨ। ਚੀਮਾ ਨੇ ਕਿਹਾ ਕਿ ਅੱਜ ਦੀ ਪ੍ਰੈੱਸ ਕਾਨਫਰੰਸ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਭਾਜਪਾ ਗਠਜੋੜ ਹਨ। ਪੰਜਾਬ ਦੇ ਲੋਕ ਕਾਂਗਰਸ ਨੂੰ ਨਹੀਂ ਬਖਸ਼ਣਗੇ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਤੱਕ ਕੱਢੇਗਾ ਰੋਡ ਸ਼ੋਅ

0

ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਅੰਮ੍ਰਿਤਸਰ ‘ਚ ਵਾਹਗਾ-ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਰੋਡ ਸ਼ੋਅ ਕੱਢੇਗਾ। ਇਹ ਰੋਡ ਸ਼ੋਅ ਇਸ ਲਈ ਕੱਢਿਆ ਜਾ ਰਿਹਾ ਹੈ ਤਾਂ ਕਿ ਸੰਘੀ ਢਾਂਚੇ ਨੂੰ ਬਰਕਰਾਰ ਰੱਖਿਆ ਜਾ ਸਕੇ। ਜਿਸ ਤਰੀਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀ. ਐੱਸ. ਐੱਫ. ਦਾ ਪੰਜਾਬ ਵਿਚ ਅਧਿਕਾਰ ਖੇਤਰ ਵਧਾਉਣ ਲਈ ਕੇਂਦਰ ਅੱਗੇ ਆਤਮਸਮਰਪਣ ਕੀਤਾ, ਉਸ ਵਿਰੁੱਧ ਰੋਸ ਪ੍ਰਗਟਾਉਣ ਲਈ ਇਹ ਰੋਡ ਸ਼ੋਅ ਕੀਤਾ ਜਾਵੇਗਾ।

ਇੱਕ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਾਰਡਰ ਇਲਾਕੇ ਦੇ ਲੋਕ ਅੱਤਵਾਦ ਦੇ ਦੌਰ ਵੇਲੇ ਕੇਂਦਰੀ ਬਲਾਂ ਵੱਲੋਂ ਉਨ੍ਹਾਂ ’ਤੇ ਫੈਲਾਈ ਦਹਿਸ਼ਤ ਅਤੇ ਦਮਨ ਦੇ ਦੌਰ ਨੂੰ ਭੁੱਲ ਨਹੀਂ ਸਕਦੇ। ਇਹ ਲੋਕ ਬੀ. ਐੱਸ. ਐੱਫ. ਦੀਆਂ ਤਾਕਤਾਂ ਵਿਚ ਬੇਸ਼ੁਮਾਰ ਵਾਧਾ ਕੀਤੇ ਜਾਣ ਤੋਂ ਚਿੰਤਤ ਹਨ ਕਿਉਂਕਿ ਪਹਿਲਾਂ ਵੀ ਇਨ੍ਹਾਂ ਤਾਕਤਾਂ ਦੀ ਦੁਰਵਰਤੋਂ ਹੁੰਦੀ ਰਹੀ ਹੈ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੀ. ਐੱਸ. ਐੱਫ. ਦਾ ਅਧਿਕਾਰ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੋਂ 15 ਕਿ. ਮੀ. ਤੋਂ ਵਧਾ ਕੇ 50 ਕਿ. ਮੀ. ਕਰਨ ਦੀ ਕੋਈ ਤੁਕ ਨਹੀਂ ਬਣਦੀ। ਬੀ. ਐੱਸ. ਐੱਫ. ਦਾ ਮੁੱਖ ਕੰਮ ਸਰਹੱਦ ਪਾਰੋਂ ਕੰਡਿਆਲੀ ਤਾਰ ਤੋਂ ਸਮੱਗਲਿੰਗ  ਰੋਕਣਾ ਹੈ। ਉਸਦਾ ਅਧਿਕਾਰ ਖੇਤਰ ਵਧਾ ਕੇ ਸੂਬੇ ਦੇ 10 ਜ਼ਿ ਲ੍ਹਿਆਂ ਤਕ ਕਰਨਾ ਤੇ ਉਸ ਨੂੰ ਅਸਿੱਧੇ ਤੌਰ ’ਤੇ ਪੁਲਿਸ ਦੇ ਹੱਕ ਦੇਣ ਨਾਲ ਪੰਜਾਬ ਵਿਚ ਕੇਂਦਰੀ ਸਰਕਾਰ ਦਾ ਰਾਜ ਵਧ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬੀ ਇਸ ਗੱਲ ਤੋਂ ਹੈਰਾਨ ਹਨ ਕਿ ਉਨ੍ਹਾਂ ਦੇ ਆਪਣੇ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹੇਠਾਂ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ 9 ਦਿਨ ਬਾਅਦ ਕੇਂਦਰ ਸਰਕਾਰ ਵੱਲੋਂ ਸੂਬੇ ਵਿਚ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦਾ ਫੈਸਲਾ ਆ ਗਿਆ, ਇਹ ਸਾਰੇ ਘਟਨਾਕ੍ਰਮ ਉਨ੍ਹਾਂ ਦੇ ਕੇਂਦਰ ਨਾਲ ਰਲੇ ਹੋਣ ਅਤੇ ਕੇਂਦਰ ਅੱਗੇ ਆਤਮਸਮਰਪਣ ਕਰਨ ਵੱਲ ਇਸ਼ਾਰਾ ਕਰਦੇ ਹਨ।

ਪੰਜਾਬ ਮੰਤਰਾਲੇ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ

0

ਤਿੰਨੇ ਕਾਲੇ ਖੇਤੀ ਕਾਨੂੰਨਾ ਤੇ ਬੀ.ਐਸ.ਐਫ ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੀ ਮੁਖਲਾਫ਼ਤ `ਤੇ ਕੇਂਦਰਿਤ ਹੋਵੇਗਾ ਸੈਸ਼ਨ

ਲੁਧਿਆਣਾ : ਅੰਤਰ-ਰਾਸ਼ਟਰੀ ਸਰਹੱਦ `ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ, 2021 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਇਹ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ-ਪਾਰਟੀ ਮੀਟਿੰਗ ਵਿਚ ਇਸ ਸਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਰਬਸੰਮਤੀ ਨਾਲ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿਚ ਲਿਆ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇਥੇ ਸਰਕਟ ਹਾਊਸ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕੀਤਾ ਗਿਆ।

ਜਨਤਕ ਮਾਮਲਿਆਂ ‘ਚ ਪ੍ਰਸ਼ਾਸਿਨਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਲਾਲ-ਫੀਤਾਸ਼ਾਹੀ ਵਿਰੋਧੀ ਨਿਯਮਾਂ -2021 ਨੂੰ ਪ੍ਰਵਾਨਗੀ
ਇਕ ਹੋਰ ਅਹਿਮ ਫੈਸਲੇ ਵਿਚ ਕੈਬਨਿਟ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਪੰਜਾਬ ਲਾਲ-ਫੀਤਾਸ਼ਾਹੀ ਵਿਰੋਧੀ ਨਿਯਮਾਂ-2021 ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਪੰਜਾਬ ਲਾਲ-ਫੀਤਾਸ਼ਾਹੀ ਵਿਰੋਧੀ ਐਕਟ, 2021, ਜੋ ਨੋਟੀਫਾਈ ਕੀਤਾ ਗਿਆ ਸੀ ਅਤੇ 6 ਅਪਰੈਲ 2021 ਤੋੰ ਲਾਗੂ ਹੈ, ਦੇ ਮੰਤਵਾਂ ਨੂੰ ਹਾਸਿਲ ਜਾ ਸਕੇ। ਇਹ ਐਕਟ ਸਾਰੇ ਵਿਭਾਗਾਂ ਅਤੇ ਉਨ੍ਹਾਂ ਨਾਲ ਜੁੜੇ ਜਾਂ ਅਧੀਨ ਦਫਤਰਾਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਸਥਾਨਕ ਸਰਕਾਰਾਂ, ਜਨਤਕ ਖੇਤਰ ਦੇ ਉੱਦਮਾਂ, ਸੁਸਾਇਟੀਆਂ, ਟ੍ਰੱਸਟਾਂ, ਕਮਿਸ਼ਨਾਂ, ਪੰਜਾਬ ਵਿਧਾਨ ਐਕਟ ਤਹਿਤ ਗਠਿਤ ਸਵੈ-ਨਿਰਭਰ ਸੰਸਥਾਵਾਂ, ਜਿਨ੍ਹਾਂ ਦਾ ਖਰਚ ਸੂਬੇ ਦੇ ਕੰਸੋਲੀਡੇਟਿਡ ਫੰਡ ਵਿਚੋਂ ਹੁੰਦਾ ਹੈ, ਉਪਰ ਲਾਗੂ ਹੋਵੇਗਾ। ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨੇ ਦੇ ਅੰਦਰ-ਅੰਦਰ ਉਪਰੋਕਤ ਸਾਰੇ ਸੰਸਥਾਨ ਪ੍ਰਕਿਰਿਆਵਾਂ ਨੂੰ ਸੌਖਾਲਾ ਬਣਾਕੇ ਅਨੁਪਾਲਣਾ ਦੇ ਭਾਰ ਨੂੰ 50 ਫੀਸਦੀ ਤੱਕ ਘਟਾਉਣ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ, ਇਸ ਐਕਟ ਤਹਿਤ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਵਿੱਤੀ ਜੁਰਮਾਨੇ ਅਤੇ ਅਨੁਸਾਸ਼ਨੀ ਕਦਮ ਉਠਾਏ ਜਾਣ ਦੇ ਉਪਬੰਧ ਮੁਹੱਈਆ ਹੋਣਗੇ।

ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਤਾਰ ਨੂੰ ਗਤੀਸ਼ੀਲ ਬਣਾਉਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020 ਵਿਚ ਸੋਧਾਂ ਨੂੰ ਪ੍ਰਵਾਨਗੀ-
ਸੂਬੇ ਅੰਦਰ ਵਪਾਰ ਕਰਨ ਲਈ ਸੌਖਾਲਾ ਮਾਹੌਲ ਸਿਰਜਣ ਵਾਸਤੇ, ਐਕਟ ਤਹਿਤ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਤਾਰ ਲਈ ਪੰਜਾਬ ਰਾਈਟ ਟੂ ਬਿਜਨਸ ਐਕਟ-2020 ਵਿਚ ਸੋਧਾਂ ਨੂੰ ਕੈਬਨਿਟ ਦੁਆਰਾ ਮਨਜੂਰੀ ਦੇ ਦਿੱਤੀ ਗਈ ਹੈ। ਐਕਟ ਵਿਚਲੀਆਂ ਸੋਧਾਂ ਨਾਲ ਸੂਬੇ ਅੰਦਰ ਸਥਾਪਤ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਤਾਰ ਅਤੇ ਨਿਰੀਖਣ ਲਈ ਜਲਦ ਪ੍ਰਵਾਨਗੀ, ਸਵੈ-ਐਲਾਨੀਆਂ ਛੋਟਾਂ ਲਈ ਪ੍ਰਕਿਰਿਆਵਾਂ ਨੂੰ ਸੌਖਾ ਤੇ ਯੋਗ ਬਣਾਇਆ ਜਾ ਸਕੇਗਾ। ਵਿਸਥਾਰਤ ਹੋ ਰਹੇ ਸਾਰੇ ਸਥਾਪਤ ਉੱਦਮ ਐਕਟ ਤਹਿਤ ਆਉਂਦੀਆਂ 7 ਸੇਵਾਵਾਂ ਲਈ ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਲੈਣ ਲਈ ਯੋਗ ਹੋਣਗੇ, ਜਿਸਨੂੰ ਫੋਕਲ ਪੁਆਇੰਟਾਂ ਵਿਚ ਕਾਰਜਸ਼ੀਲ ਯੂਨਿਟਾਂ ਨੂੰ 5 ਕੰਮਕਾਜੀ ਦਿਨਾਂ ਅਤੇ ਫੋਕਲ ਪੁਆਇੰਟਾਂ ਤੋਂ ਬਾਹਰ ਕਾਰਜਸ਼ੀਲ ਯੂਨਿਟਾਂ ਨੂੰ 20 ਕੰਮਕਾਜੀ ਦਿਨਾਂ ਦੇ ਵਿੱਚ-ਵਿੱਚ ਜਾਰੀ ਕੀਤਾ ਜਾਵੇਗਾ।

ਵਪਾਰ ਦੇ ਉਦਯੋਗ ਨੂੰ ਹੁਲਾਰਾ ਦੇਣ ਲਈ ਨਿਵੇਸ਼ ਉੱਦਮਾਂ/ਰਿਆਇਤ ਪੱਖੀ ਕਦਮਾਂ ਨੂੰ ਮਨਜ਼ੂਰੀ

– ਜੀ.ਐਸ.ਟੀ ਅਤੇ ਵੈਟ ਦਾ ਮੁਲਾਂਕਣ ਬਿਨਾਂ ਪੇਸ਼ ਹੋਏ ਕੀਤੇ ਜਾਣ ਦੀ ਪ੍ਰਵਾਨਗੀ, ਜਿਸ ਤਹਿਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਇਸ ਉਦੇਸ਼ ਲਈ ਕਰ ਦਫਤਰਾਂ ਵਿਚ ਜਾਣ ਦੀ ਜ਼ਰੂਰਤ ਨਹੀ ਪਵੇਗੀ।

– ਕਰ ਵਿਭਾਗ ਵਿਚ ਮੋਬਾਇਲ ਦਸਤਿਆਂ ਦੀ ਗਿਣਤੀ ਘਟਾਈ। ਹੁਣ 14 ਦਸਤਿਆਂ ਦੀ ਥਾਂ ਉੱਤੇ ਸਿਰਫ਼ 4 ਦਸਤੇ ਹੋਣਗੇ।

-ਸੰਸਥਾਗਤ ਕਰ ਦਾ ਖਾਤਮਾ

– ਵਿੱਤੀ ਵਰ੍ਹੇ 2014-15, 2015-16 ਅਤੇ 2016-17 ਦੇ ਵੈਟ ਦੇ ਲੰਬਿਤ ਮਾਮਲਿਆਂ `ਚ ਕੁਲ ਮੰਗ ਦਦੀ ਸਿਰਫ 30 ਫੀਸਦ ਬਕਾਏ ਨੂੰ ਵਿਚਾਰਿਆ ਜਾਵੇਗਾ ਜਿਸ ਵਿਚੋਂ 20 ਫੀਸਦ ਪਹਿਲੇ ਸਾਲ ਅਤੇ ਬਾਕੀ ਬਚਦੇ 80 ਫੀਸਦ ਨੂੰ ਅਗਲੇ ਸਾਲ ਵਿਚ ਰਿਕਵਰ ਕੀਤਾ ਜਾਵੇਗਾ।

– ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ( ਪੀ.ਏ.ਆਈ.ਸੀ), ਪੰਜਾਬ ਵਿੱਤ ਕਾਰਪੋਰੇਸ਼ਨ (ਪੀ.ਐਫ.ਸੀ), ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ (ਪੀ.ਐਸ.ਆਈ.ਡੀ.ਸੀ) ਵਿਚ ਉਲੰਘਣਾਂ ਦੇ ਦੋਸ਼ੀਆਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ) ਸਕੀਮ ।

-ਪੰਜਾਬ ਰਾਜ ਨਿਰਯਾਤ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਪਲਾਟ ਧਾਰਕਾਂ ਲਈ ਮੁਆਫੀ ਸਕੀਮ ਲਿਆਂਦੀ ਜਾਵੇਗੀ।

-ਮੱਧ ਦਰਜੇ ਦੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨ ਦੀਆਂ ਨਿਰਧਾਰਤ ਦਰਾਂ 50 ਫੀਸਦ ਘਟਾਈਆਂ।

-ਉਦਯੋਗਿਕ ਫੋਕਲ ਪੁਆਇੰਟਾਂ ਅੰਦਰ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ 150 ਕਰੋੜ ਖਰਚੇ ਜਾਣਗੇ।

– ਉਦਯੋਗਾਂ ਲਈ ਲਾਂਘੇ ਦੀ ਸ਼ਰਤ ਨਰਮ ਕਰਕੇ 6 ਕਰਮਾਂ ਤੋਂ 4 ਕਰਮ ਕਰਨ ਦਾ ਫੈਸਲਾ

-ਪੱਟੀ-ਮਖੂ ਰੇਲ ਲਿੰਕ ਲਈ ਐਕਵਾਇਰ ਕੀਤੀ ਜਾਣ ਵਾਲੀ ਲੋੜੀਂਦੀ ਜ਼ਮੀਨ ਅਗਲੇ ਰੇਲ ਬਜਟ ਤੋਂ ਪਹਿਲਾਂ ਰੇਲ ਮੰਤਰਾਲੇ ਨੂੰ ਸੌਂਪੀ ਜਾਵੇਗੀ।

-ਅੰਮ੍ਰਿਤਸਰ ਵਿਖੇ ਬਣੇਗਾ ਪ੍ਰਦਰਸ਼ਨੀ ਕੇਂਦਰ

-ਚੰਡੀਗੜ੍ਰ ਨਜ਼ਦੀਕ ਬਣੇਗਾ ਫਿਲਮ ਸਿਟੀ

ਸਕੂਲ ਸਿੱਖਿਆ ਵਿਭਾਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ-
ਪੰਜਾਬ ਮੰਤਰੀ ਮੰਡਲ ਵੱਲੋਂ ਸਾਲ 2019-20 ਲਈ ਸਕੂਲ ਸਿੱਖਿਆ ਵਿਭਾਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।