Home Blog Page 2317

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਫੌਗਿੰਗ ਦੀ ਕਾਰਵਾਈ ਹੋਰ ਤੇਜ਼ ਕਰਨ ਦੇ ਹੁਕਮ

0

ਸੰਗਰੂਰ ਜ਼ਿਲੇ ਵਿੱਚ ਡੇਂਗੂ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਡਿਪਟੀ ਡਾਇਰੈਕਟਰ ਦੀ ਲਗਾਈ ਡਿਊਟੀ

ਚੰਡੀਗੜ੍ਹ : ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਫੌਗਿੰਗ ਦੀ ਗਤੀਵਿਧੀ ਨੂੰ ਹੋਰ ਤੇਜ਼ ਕੀਤਾ ਜਾਵੇ।ਅੱਜ ਇਥੇ ਸੰਗਰੂਰ ਜ਼ਿਲੇ ਦੇ ਵਿਧਾਇਕਾਂ ਵੱਲੋਂ ਡਿਪਟੀ ਮੁੱਖ ਮੰਤਰੀ ਸ੍ਰੀ ਸੋਨੀ ਨਾਲ ਮੁਲਾਕਾਤ ਕਰਕੇ ਸੰਗਰੂਰ ਜ਼ਿਲੇ ਵਿੱਚ ਡੇਂਗੂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਹਨਾਂ ਚੰਡੀਗੜ ਤਾਇਨਾਤ ਇਕ ਡਿਪਟੀ ਡਾਇਰੈਕਟਰ ਨੂੰ ਸੰਗਰੂਰ ਜ਼ਿਲੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਡਿਊਟੀ ਲਗਾਉਣ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ਰਾਜ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਜਿਹਨਾਂ ਵਿੱਚ ਵਿਸ਼ੇਸ਼ ਤੌਰ ‘ਤੇ ਫੌਗਿੰਗ, ਇਕੱਠੇ ਹੋਏ ਪਾਣੀ ਨੂੰ ਸਾਫ਼ ਕਰਨ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਸ੍ਰੀ ਸੋਨੀ ਨੇ ਇਸਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜਾ ਵੀ ਅਧਿਕਾਰੀ ਡੇਂਗੂ ਸਬੰਧੀ ਸਰਕਾਰ ਵੱਲੋਂ ਲਗਾਈ ਗਈ ਡਿਊਟੀ ਵਿੱਚ ਅਣਗਹਿਲੀ ਕਰਦਾ ਹੈ, ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਇਸ ਮੀਟਿੰਗ ਵਿੱਚ ਸਕੱਤਰ ਸਿਹਤ ਵਿਕਾਸ ਗਰਗ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਅਮਿਤ ਕੁਮਾਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅੰਦੇਸ਼ ਕੰਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਓਮ ਪ੍ਰਕਾਸ਼ ਗੋਜਰਾ ਹਾਜ਼ਰ ਸਨ।

ਪ੍ਰਵਾਸੀ ਸਿੱਖ ਸ. ਦਰਸ਼ਨ ਸਿੰਘ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਮੋੜਨਾ ਮੰਦਭਾਗਾ – ਬੀਬੀ ਜਗੀਰ ਕੌਰ

0

ਕਿਹਾ, ਭਾਰਤ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਕਿਸਾਨੀ ਮਸਲਾ ਹੱਲ ਕਰੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਵਾਸੀ ਸਿੱਖ ਸ. ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਵਾਪਸ ਮੋੜਨ ’ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਇਸ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਭਾਰਤ ਆਉਣ ਸਮੇਂ ਸ. ਦਰਸ਼ਨ ਸਿੰਘ ਧਾਲੀਵਾਲ ਨੂੰ ਬਿਨਾ ਕਾਰਨ ਹਵਾਈ ਅੱਡੇ ਤੋਂ ਵਾਪਸ ਮੋੜਿਆ ਗਿਆ ਹੈ। ਇਹ ਸਿੱਖਾਂ ਨਾਲ ਵੱਡਾ ਵਿਤਕਰਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ. ਦਰਸ਼ਨ ਸਿੰਘ ਰੱਖੜਾ ਨੂੰ ਕਿਸਾਨ ਸੰਘਰਸ਼ ਨਾਲ ਜੋੜ ਕੇ ਵਾਪਸ ਮੋੜਿਆ ਗਿਆ ਹੈ।

ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਨੂੰ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ਼ ਆਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਜਿਹੇ ਕੋਝੇ ਹੱਥਕੰਡਿਆਂ ਤੋਂ ਨਾ ਰੁਕੀ ਤਾਂ ਇਸ ਨਾਲ ਹਾਲਾਤ ਖਰਾਬ ਹੋਣ ਵੱਲ ਵਧਣਗੇ। ਸਰਕਾਰ ਨੂੰ ਕਿਸਾਨੀ ਸੰਘਰਸ਼ ਨਾਲ ਹਮਦਰਦੀ ਰੱਖਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ, ਸਗੋਂ ਕਿਸਾਨ ਮਸਲੇ ਦਾ ਹੱਲ ਕਰਨ ਵੱਲ ਵਧਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਦਰਸ਼ਨ ਸਿੰਘ ਵੱਲੋਂ ਕਿਸਾਨੀ ਹਮਾਇਤ ’ਤੇ ਲੰਮੇ ਸਮੇਂ ਲੰਗਰ ਲਗਾਏ ਗਏ ਹਨ, ਜੋ ਸਿੱਖ ਧਰਮ ਦਾ ਵਿਧਾਨ ਹੈ ਅਤੇ ਅਜਿਹੇ ਭਲਾਈ ਕਾਰਜਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ. ਦਰਸ਼ਨ ਸਿੰਘ ਧਾਲੀਵਾਲ ਨਾਲ ਕੀਤੇ ਗਏ ਸਰਕਾਰ ਵਿਤਕਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਤਰਨ ਤਾਰਨ ਵਿਖੇ ਖੋਲ੍ਹੇਗੀ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ- ਬੀਬੀ ਜਗੀਰ ਕੌਰ

0

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ’ਚ ਸਿੱਖ ਮਿਸ਼ਨਰੀ ਸੰਸਥਾਵਾਂ ਦਾ ਗੁਰਮਤਿ ਸਮਾਗਮ ਆਯੋਜਤ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿੱਖ ਮਿਸ਼ਨਰੀ ਸੰਸਥਾਵਾਂ ਨੂੰ ਇੱਕ-ਇੱਕ ਲੱਖ ਰੁਪਏ ਸਾਲਾਨਾ ਸਹਾਇਤਾ ਦਾ ਐਲਾਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਸੰਸਥਾਵਾਂ ਦਾ ਇਕ ਭਰਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ, ਰਾਗੀ, ਤਬਲਾ ਵਾਦਕ ਗ੍ਰੰਥੀ ਤਿਆਰ ਕਰਦੀਆਂ 56 ਸਿੱਖ ਮਿਸ਼ਨਰੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਪ੍ਰਚਾਰਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਿੱਖ ਮਿਸ਼ਨਰੀ ਕਾਲਜਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਪੰਥ ਪ੍ਰਵਾਨਤ ਸਿੱਖ ਰਹਿਤ ਮਰਯਾਦਾ ਨੂੰ ਸਮਰਪਿਤ ਹੁੰਦਿਆਂ ਇਹ ਸੰਸਥਾਵਾਂ ਸੰਗਤਾਂ ਨੂੰ ਸਿੱਖੀ ਨਾਲ ਜੋੜ ਰਹੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਨੇ ਕੌਮ ਨੂੰ ਕਈ ਨਾਮਵਰ ਸ਼ਖ਼ਸੀਅਤਾਂ ਦਿੱਤੀਆਂ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਕੀਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਹਰ ਸਿੱਖ ਮਿਸ਼ਨਰੀ ਕਾਲਜ ਨੂੰ ਇੱਕ-ਇੱਕ ਲੱਖ ਰੁਪਏ ਦੀ ਸਲਾਨਾ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੁਦ 19 ਸਿੱਖ ਮਿਸ਼ਨਰੀ ਕਾਲਜ ਚਲਾਏ ਜਾ ਰਹੇ ਹਨ ਅਤੇ ਇਸੇ ਦੇ ਵਿਸਥਾਰ ਵਿਚ ਕਈ ਹੋਰ ਸੰਸਥਾਵਾਂ ਵੀ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਮਿਸ਼ਨਰੀ ਕਾਲਜ ਆਪਸ ਵਿਚ ਸੰਪਰਕ ਤਹਿਤ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਕੌਮ ਦੀਆਂ ਚੁਣੌਤੀਆਂ ਦਾ ਇਕਜੁਟ ਹੋ ਕੇ ਮੁਕਾਬਲਾ ਕੀਤਾ ਜਾ ਸਕੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਰਨ ਤਾਰਨ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਨਾਂ ’ਤੇ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ ਵੀ ਜਲਦ ਖੋਲ੍ਹੇਗੀ, ਤਾਂ ਜੋ ਸਿੱਖ ਬੀਬੀਆਂ ਵੀ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਭਰਵੀਂ ਸ਼ਮੂਲੀਅਤ ਕਰ ਸਕਣ। ਉਨ੍ਹਾਂ ਸਮਾਗਮ ਵਿਚ ਸ਼ਾਮਲ ਹੋਣ ਆਏ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਤੀਨਿਧਾਂ ਦਾ ਧੰਨਵਾਦ ਕੀਤਾ।ਸਮਾਗਮ ’ਚ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਕੀਰਤਨ ਕੀਤਾ ਅਤੇ ਵੱਖ-ਵੱਖ ਵਿਦਵਾਨਾਂ ਨੇ ਸੰਗਤਾਂ ਨਾਲ ਵਿਚਾਰ ਵੀ ਸਾਂਝੇ ਕੀਤੇ। ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਿੱਖ ਪ੍ਰਚਾਰਕ ਦਾ ਜੀਵਨ ਤੇ ਧਰਮ ਪ੍ਰਚਾਰ ਕਿਵੇਂ ਕਰੀਏ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ।

ਇਸੇ ਤਰ੍ਹਾਂ ਗੁਰਮਤਿ ਗਿਆਨ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਤੇ ਇਸ ਨੂੰ ਮਜ਼ਬੂਤ ਕਰਨ, ਸਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ ਦੇ ਪ੍ਰੋਫੈਸਰ ਮਨਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਸ. ਹਰਜੀਤ ਸਿੰਘ ਨੇ ਸਿੱਖ ਰਹਿਤ ਮਰਯਾਦਾ ਦੇ ਮਹੱਤਵ ਬਾਰੇ ਭਾਵਪੂਰਤ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਸੰਸਥਾਵਾਂ ਦੇ ਸਮਾਗਮ ਲਈ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਾਰਜਾਂ ਵਿਚ ਹਮੇਸ਼ਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਡਾ. ਅਮਰੀਕ ਸਿੰਘ ਲਤੀਫਪੁਰ ਤੇ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਸਾਂਝੇ ਤੌਰ ’ਤੇ ਨਿਭਾਈ ਗਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਕਿਰਨਜੋਤ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਵਿਛੋਆ, ਸ. ਜਰਨੈਲ ਸਿੰਘ ਡੋਗਰਾਂਵਾਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਓਐਸਡੀ ਡਾ. ਅਮਰੀਕ ਸਿੰਘ ਤਲੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਭਾਰਤ ‘ਚ ਪਹਿਲੀ ਵਾਰ Jio bp ਨੇ ਲਾਂਚ ਕੀਤਾ ਮੋਬਿਲਿਟੀ ਸਟੇਸ਼ਨ, ਮਿਲਣਗੀਆਂ ਇਹ ਸਹੂਲਤਾਂ

0

ਰਿਲਾਇੰਸ ਇੰਡਸਟਰੀਜ਼ ਲਿਮਿਟੇਡ (RIL) ਅਤੇ BP ਦੇ ਫਿਊਲ ਐਂਡ ਮੋਬਾਇਲੀਟੀ ਜੁਆਇੰਟ ਵੈਂਚਰ, ਰਿਲਾਇੰਸ ਬੀਪੀ ਮੋਬਿਲਿਟੀ ਲਿਮਿਟੇਡ (RBML) ਨੇ ਅੱਜ ਆਪਣਾ ਪਹਿਲਾ Jio-BP ਬ੍ਰਾਂਡਡ ਮੋਬਿਲਿਟੀ ਸਟੇਸ਼ਨ ਨਵਦੇ, ਨਵੀਂ ਮੁੰਬਈ, ਮਹਾਰਾਸ਼ਟਰ ਵਿਖੇ ਲਾਂਚ ਕੀਤਾ। ਜੀਓ-ਬੀਪੀ ਵਿਸ਼ਵ-ਪੱਧਰੀ ਗਤੀਸ਼ੀਲਤਾ ਸਟੇਸ਼ਨਾਂ ਦਾ ਇੱਕ ਨੈਟਵਰਕ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ ਜੋ ਗਾਹਕਾਂ ਨੂੰ ਕਈ ਈਂਧਨ ਵਿਕਲਪ ਪ੍ਰਦਾਨ ਕਰੇਗਾ। 1400 ਤੋਂ ਵੱਧ ਫਿਊਲ ਸਟੇਸ਼ਨਾਂ ਦੇ ਮੌਜੂਦਾ ਨੈੱਟਵਰਕ ਨੂੰ ਜੀਓ-ਬੀਪੀ ਦੇ ਰੂਪ ਵਿੱਚ ਰੀਬ੍ਰਾਂਡ ਕੀਤਾ ਜਾਵੇਗਾ। ਇਹ ਆਉਣ ਵਾਲੇ ਮਹੀਨਿਆਂ ਵਿੱਚ ਗਾਹਕਾਂ ਲਈ ਮੁੱਲ ਪ੍ਰਸਤਾਵਾਂ ਦੀ ਇੱਕ ਨਵੀਂ ਰੇਂਜ ਪੇਸ਼ ਕਰੇਗਾ।

ਭਾਰਤ ਵਿੱਚ ਬਾਲਣ (ਫਿਊਲ) ਅਤੇ ਗਤੀਸ਼ੀਲਤਾ (ਮੋਬੀਲਿਟੀ) ਦਾ ਬਾਜ਼ਾਰ ਤੇਜ਼ੀ ਨਾਲ ਵਧ ਰਿਹਾ ਹੈ। ਇਹ ਅਗਲੇ 20 ਸਾਲਾਂ ਵਿੱਚ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੇ ਈਂਧਨ ਬਾਜ਼ਾਰਾਂ ਵਿੱਚੋਂ ਇੱਕ ਹੋਣ ਦੀ ਉਮੀਦ ਹੈ। ਜੀਓ-ਬੀਪੀ ਮੋਬਿਲਿਟੀ ਸਟੇਸ਼ਨ ਇਸ ਵਧਦੀ ਮੰਗ ਨੂੰ ਪੂਰਾ ਕਰਨ ਲਈ ਤਿਆਰ ਕੀਤੇ ਗਏ ਹਨ ਅਤੇ ਇਹਨਾਂ ਸਟੇਸ਼ਨ ਦੀ ਲੋਕੇਸ਼ਨ ਵੀ ਚੰਗੀ ਹੈ। ਸਟੇਸ਼ਨ ਖਪਤਕਾਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਗੇ, ਜਿਸ ਵਿੱਚ ਬਿਹਤਰ ਈਂਧਨ, ਈਵੀ ਚਾਰਜਿੰਗ, ਰਿਫਰੈਸ਼ਮੈਂਟ ਅਤੇ ਭੋਜਨ ਸ਼ਾਮਲ ਹਨ। ਇਸਦਾ ਦ੍ਰਿਸ਼ਟੀਕੋਣ ਅਜਿਹੇ ਹੱਲ ਪੇਸ਼ ਕਰਨਾ ਹੈ ਜੋ ਭਵਿੱਖ ਵਿੱਚ ਘੱਟ ਕਾਰਬਨ ਦਾ ਨਿਕਾਸ ਕਰਦੇ ਹਨ।

ਇਹ ਸੰਯੁਕਤ ਊਧਮ, ਫਿਊਲ ਅਤੇ ਮੋਬੀਲਿਟੀ ਬਾਜ਼ਾਰ ਵਿੱਚ ਲੀਡਰ ਬਣਨ ਦੀ ਸਮਰੱਥਾ ਹੈ। ਇਹ ਕਈ ਤਰੀਕਿਆਂ ਨਾਲ ਬਿਹਤਰ ਰੂਪ ਵਿੱਚ ਹੈ। ਇਸ ਨਾਲ ਭਾਰਤ ਭਰ ਵਿੱਚ ਫੈਲੇ ਰਿਲਾਇੰਸ ਦੇ ਖਪਤਕਾਰ ਕਾਰੋਬਾਰਾਂ ਨੂੰ ਫਾਇਦਾ ਹੋਵੇਗਾ। ਇਹ ਲੱਖਾਂ ਜੀਓ ਅਤੇ ਰਿਲਾਇੰਸ ਰਿਟੇਲ ਗਾਹਕਾਂ ਦੇ ਨਾਲ ਉੱਚ ਗੁਣਵੱਤਾ ਵਾਲੇ ਈਂਧਨ, ਲੁਬਰੀਕੈਂਟਸ, ਪ੍ਰਚੂਨ ਅਤੇ ਉੱਨਤ ਘੱਟ ਕਾਰਬਨ ਮੋਬਿਲਿਟੀ ਹੱਲਾਂ ਵਿੱਚ ਬੀਪੀ ਦੇ ਵਿਆਪਕ ਗਲੋਬਲ ਅਨੁਭਵ ਤੋਂ ਵੀ ਲਾਭ ਉਠਾਏਗਾ।

ਦੇਸ਼ ਭਰ ਦੇ ਜੀਓ-ਬੀਪੀ ਮੋਬਿਲਿਟੀ ਸਟੇਸ਼ਨ ਰੈਗੂਲਰ ਈਂਧਨ ਦੀ ਬਜਾਏ ਬਿਨਾਂ ਕਿਸੇ ਵਾਧੂ ਕੀਮਤ ਦੇ ਐਡੀਟਿਵ ਫਿਊਲ ਦੀ ਪੇਸ਼ਕਸ਼ ਕਰਨਗੇ। ਈਂਧਨ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਇਹ ਇੰਜਣ ਨੂੰ ਸਾਫ਼ ਰੱਖਣ ਅਤੇ ਇੰਜਣ ਦੇ ਨਾਜ਼ੁਕ ਹਿੱਸਿਆਂ ਉੱਤੇ ਇੱਕ ਸੁਰੱਖਿਆ ਪਰਤ ਬਣਾਉਣ ਵਿੱਚ ਮਦਦ ਕਰੇਗਾ।

ਜੀਓ-ਬੀਪੀ ਆਪਣੇ ਮੋਬੀਲਿਟੀ ਸਟੇਸ਼ਨਾਂ ਅਤੇ ਹੋਰ ਸਟੈਂਡਅਲੋਨ ਸਥਾਨਾਂ (ਮੋਬਿਲਿਟੀ ਪੁਆਇੰਟਾਂ) ‘ਤੇ EV ਚਾਰਜਿੰਗ ਸਟੇਸ਼ਨਾਂ ਅਤੇ ਬੈਟਰੀ ਬਦਲਣ ਵਾਲੇ ਸਟੇਸ਼ਨਾਂ ਦਾ ਇੱਕ ਨੈਟਵਰਕ ਵੀ ਸਥਾਪਤ ਕਰੇਗਾ। ਸਾਂਝੇ ਉੱਦਮ ਦਾ ਉਦੇਸ਼ ਭਾਰਤ ਵਿੱਚ ਈਵੀ ਚਾਰਜਿੰਗ ਬੁਨਿਆਦੀ ਢਾਂਚੇ ਵਿੱਚ ਇੱਕ ਪ੍ਰਮੁੱਖ ਖਿਡਾਰੀ ਬਣਨਾ ਹੈ। ਸਟੇਸ਼ਨਾਂ ‘ਤੇ ਆਉਣ ਵਾਲੇ ਗਾਹਕਾਂ ਨੂੰ ਵਾਈਲਡ ਬੀਨ ਕੈਫੇ ਰਾਹੀਂ ਰਿਫਰੈਸ਼ਮੈਂਟ ਪ੍ਰਦਾਨ ਕੀਤੀ ਜਾਵੇਗੀ।

ਕੈਸਟ੍ਰੋਲ ਦੇ ਨਾਲ ਸਾਂਝੇਦਾਰੀ ਵਿੱਚ, ਜੀਓ-ਬੀਪੀ ਆਪਣੇ ਗਤੀਸ਼ੀਲਤਾ ਸਟੇਸ਼ਨਾਂ ‘ਤੇ ਐਕਸਪ੍ਰੈਸ ਆਇਲ ਚੇਂਜ ਆਉਟਲੈਟਾਂ ਦਾ ਇੱਕ ਨੈਟਵਰਕ ਬਣਾਏਗਾ, ਜਿੱਥੇ ਸਿਖਲਾਈ ਪ੍ਰਾਪਤ ਮਾਹਿਰ ਮੁਫਤ ਵਾਹਨ ਚੈੱਕ-ਅਪ ਅਤੇ ਮੁਫਤ ਤੇਲ-ਤਬਦੀਲੀ ਸੇਵਾ ਪ੍ਰਦਾਨ ਕਰਨਗੇ। ਐਕਸਪ੍ਰੈਸ ਆਇਲ ਚੇਂਜ ਆਉਟਲੈਟਸ ਤੋਂ ਕੈਸਟ੍ਰੋਲ ਲੁਬਰੀਕੈਂਟ ਖਰੀਦਣ ਵਾਲੇ ਹਰੇਕ 2-ਪਹੀਆ ਵਾਹਨ ਗਾਹਕ ਨੂੰ ਬਿਨਾਂ ਕਿਸੇ ਕੀਮਤ ਦੇ ਤੇਲ ਆਇਲ ਚੇਂਜ ਸਰਵਿਸ ਦਾ ਲਾਭ ਮਿਲੇਗਾ।