Home Blog Page 232

ਹਾਈਕੋਰਟ ਵਿਚ ਹੋਈ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸੁਣਵਾਈ

0
High Court

ਚੰਡੀਗੜ੍ਹ, 17 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਸੁਰੱਖਿਆ ਨੂੰ ਲੈ ਕੇ ਸੁਣਵਾਈ ਹੋਈ ਹੈ ।

ਕੀ ਹੋਇਆ ਸੁਣਵਾਈ ਦੌਰਾਨ

ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਿਖੇ ਅੱਜ ਜੋ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸੁਣਵਾਈ (Hearing) ਹੋਈ ਦੌਰਾਨ ਅਦਾਲਤ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਕੇਂਦਰ ਸਰਕਾਰ ਅਤੇ ਖੁਫੀਆ ਏਜੰਸੀਆਂ ਤੋਂ ਖਤਰੇ ਦੇ ਅੰਕਲਨ ਦੀ ਤਾਜ਼ਾ ਰਿਪੋਰਟ ਮੰਗੀ ਹੈ ।

ਹਾਈਕੋਰਟ ਨੇ ਪੰਜਾਬ ਸਰਕਾਰ ਨੇ ਕੀ ਦੱਸਿਆ ਅਦਾਲਤ ਨੂੰ

ਸੁਰੱਖਿਆ ਨੂੰ ਲੈ ਕੇ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਮਜੀਠੀਆ ਦੀ ਸੁਰੱਖਿਆ (Majithia’s security) ਵਿੱਚ ਇਸ ਵੇਲੇ 15 ਸੁਰੱਖਿਆ ਮੁਲਾਜਮ ਤਾਇਨਾਤ ਹਨ । ਸਰਕਾਰ ਅਨੁਸਾਰ ਇਸ ਸਮੇਂ ਪਟੀਸ਼ਨਰ ਨੂੰ ਕੋਈ ਅਜਿਹਾ ਵਿਸ਼ੇਸ਼ ਖ਼ਤਰਾ ਨਜ਼ਰ ਨਹੀਂ ਆ ਰਿਹਾ, ਜਿਸ ਲਈ ਸੁਰੱਖਿਆ ਵਧਾਉਣ ਦੀ ਲੋੜ ਹੋਵੇ । ਮਜੀਠੀਆ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੂੰ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਸੀ, ਜਿਸ ਨੂੰ ਬਾਅਦ ਵਿੱਚ ਘਟਾ ਦਿੱਤਾ ਗਿਆ । ਉਨ੍ਹਾਂ ਨੇ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ।

ਮਜੀਠੀਆ ਨੂੰ ਦਰਪੇਸ਼ ਖਤਰੇ ਦਾ ਨਵੇਂ ਸਿਰੇ ਤੋਂ ਅੰਕਲਨ ਕਰੇ ਕੇਂਦਰ ਸਰਕਾਰ

ਕੇਂਦਰ ਸਰਕਾਰ (Central Government) ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਜੀਠੀਆ ਨੂੰ ਦਰਪੇਸ਼ ਖਤਰੇ ਦਾ ਨਵੇਂ ਸਿਰੇ ਤੋਂ ਅੰਕਲਨ ਕਰੇ । ਇੰਟੈਲੀਜੈਂਸ ਬਿਊਰੋ ਨੂੰ ਸਿਕਿਓਰਟੀ ਰਿਵਿਊ ਕਰਨ ਅਤੇ ਇੱਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਗਿਆ ਹੈ । ਇਹ ਰਿਪੋਰਟ ਸੀਲਬੰਦ ਕਵਰ ਵਿੱਚ ਅਦਾਲਤ ਨੂੰ ਸੌਂਪਣੀ ਹੋਵੇਗੀ ।

ਮੁੱਖ ਸਕੱਤਰ ਪੰਜਾਬ ਨੂੰ ਵੀ ਦਿੱਤੇ ਗਏ ਨਿਰਦੇਸ਼

ਪੰਜਾਬ ਸਰਕਾਰ (Punjab Government) ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਡੀ. ਜੀ. ਪੀ. ਨਾਲ ਸਲਾਹ-ਮਸ਼ਵਰਾ ਕਰਕੇ ਖਤਰੇ ਦਾ ਜਾਇਜ਼ਾ ਲੈਣ ਅਤੇ ਇਸ ਸਬੰਧੀ ਨਵਾਂ ਹਲਫ਼ਨਾਮਾ ਦਾਇਰ ਕਰਨ । ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਤਾਜ਼ਾ ਹਲਫ਼ਨਾਮਾ ਦਾਇਰ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ । ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਰਿਪੋਰਟਾਂ ਪੇਸ਼ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 6 ਮਾਰਚ 2026 ਲਈ ਤੈਅ ਕੀਤੀ ਹੈ ।

Read More : ਮਜੀਠੀਆ ਪਹੁੰਚੇ ਪਾਸਪੋਰਟ ਹਲਫਨਾਮਾ ਦਾਇਰ ਕਰਨ ਲਈ ਮੋਹਾਲੀ ਅਦਾਲਤ

ਬਠਿੰਡਾ ਵਿਖੇ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ ਦੌਰਾਨ ਪੰਜ ਕਾਬੂ ਇਕ ਜ਼਼ਖਮੀ

0
Encounter

ਬਠਿੰਡਾ, 17 ਫਰਵਰੀ 2026 : ਪੰਜਾਬ ਦੇ ਸ਼ਹਿਰ ਬਠਿੰਡਾ (Bathinda) ਵਿਖੇ ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ (Encounter) ਹੋਣ ਕਾਰਨ ਕਈਆਂ ਦੇ ਪਕੜੇ ਤੇ ਜ਼ਖ਼ਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ ।

ਕੀ ਹੋਇਆ ਇਸ ਮੁੱਠਭੇੜ ਦੌਰਾਨ

ਮਿਲੀ ਜਾਣਕਾਰੀ ਅਨੁਸਾਰ ਜੋ ਪੰਜਾਬ ਪੁਲਸ (Punjab Police) ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਦੇ ਚਲਦਿਆਂ ਇਸ ਦੌਰਾਨ ਪੁਲਸ ਨੇ ਕਾਰਵਾਈ ਕਰਦੇ ਹੋਏ 5 ਨਸਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ ਹਾਲਾਂਕਿ ਇਸ ਦੌਰਾਨ ਇੱਕ ਨਸ਼ਾ ਤਸਕਰ (Drug trafficker) ਗੰਭੀਰ ਜ਼ਖਮੀ ਹੋ ਗਿਆ ਹੈ ।

ਕੀ ਦੱਸਿਆ ਐਸ. ਪੀ. ਸਿਟੀ ਨੇ

ਬਦਮਾਸ਼ਾਂ ਨਾਲ ਪੁਲਸ ਦੀ ਹੋਈ ਮੁੱਠਭੇੜ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਇੱਕ ਬਿਲਡਿੰਗ ਵਿੱਚ ਕੁਝ ਅਣਪਛਾਤੇ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਨਸ਼ੇ ਦੀ ਸਪਲਾਈ ਵੀ ਕਰਦੇ ਹਨ ਇਨ੍ਹਾਂ ਹੀ ਨਹੀਂ ਨਸ਼ੇ ਦੀ ਪੂਰਤੀ ਦੇ ਲਈ ਰੇਲਵੇ ਸਟੇਸ਼ਨ ਤੋਂ ਆਉਂਦੇ ਰਾਹਗੀਰ ਲੋਕਾਂ ਨੂੰ ਨਸ਼ਾ ਤਸਕਰਾਂ ਵੱਲੋਂ ਰਾਤ ਸਮੇਂ ਆਪਣੀ ਲੁੱਟ ਦਾ ਸਿ਼ਕਾਰ ਵੀ ਬਣਾਇਆ ਜਾਂਦਾ ਸੀ ।

ਪੁਲਸ ਦੀ ਕਾਰਵਾਈ ਨੂੰ ਦੇਖ ਇਕ ਨੇ ਕਰ ਦਿੱਤਾ ਅਚਾਨਕ ਫਾਇਰ

ਜਿਵੇਂ ਹੀ ਪੰਜਾਬ ਨੂੰ ਸੂਚਨਾ ਮਿਲੀ ਤਾਂ ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਦੇ ਨਾਲ ਰੇਡ ਕੀਤੀ ਗਈ । ਪੁਲਸ ਦੀ ਇਸ ਰੇਡ ਨੂੰ ਦੇਖ ਕੇ ਨੀਰਜ ਉਰਫ ਕਾਲਾ ਜੋ ਪਰਸਰਾਮ ਨਗਰ ਦੇ ਰਹਿਣ ਵਾਲਾ ਹੈ ਨੇ ਆਪਣੇ ਦੇਸੀ ਕੱਟੇ ਨਾਲ ਪੁਲਸ ਪਾਰਟੀ ’ਤੇ ਫਾਇਰ ਕੀਤਾ, ਜਿਸ ’ਤੇ ਪੁਲਸ ਵੱਲੋਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਵਾਈ ਫਾਇਰ ਕੀਤਾ ।

ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਦੀ ਖੱਬੀ ਲੱਤ ਵਿੱਚ ਗੋਲੀ ਜਾ ਲੱਗੀ ਅਤੇ ਉਹ ਮੌਕੇ ’ਤੇ ਡਿੱਗ ਪਿਆ, ਜਿਸ ਤੇ ਫੌਰੀ ਕਾਰਵਾਈ ਕਰਦਿਆਂ ਪੁਲਸ ਨੇ ਬਾਕੀ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ । ਜ਼ਖਮੀ ਨਸ਼ਾ ਤਸਕਰ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਇਲਾਜ ਦੀ ਦਾਖਲ ਕਰਾਇਆ ਗਿਆ ਹੈ । ਪੁਲਸ ਅਧਿਕਾਰੀਆਂ (Police officers) ਨੇ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮਾਂ ਵਿੱਚ ਸਾਰੇ ਵਿਅਕਤੀ ਕ੍ਰਿਮੀਨਲ ਟਾਈਪ ਦੇ ਹਨ ਜਿਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ ।

Read More : ਪੁਲਸ ਮੁਕਾਬਲੇ ਵਿਚ ਨਕੋਦਰ ਵਿਖੇ ਦੋ ਬਦਮਾਸ਼ ਕਾਬੂ

ਮਿਰਜ਼ਾਪੁਰ `ਚ ਨੌਜਵਾਨ ਜੋੜੇ ਦੇ ਘਰ `ਚ ਫਾਹਾ ਲੈਣ ਕਾਰਨ ਹੋਈ ਮੌਤ

0
Sucide

ਮਿਰਜ਼ਾਪੁਰ, 17 ਫਰਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਮਿਰਜ਼ਾਪੁਰ ਜਿ਼ਲਾ ਦੇ ਚੀਲ੍ਹ ਥਾਣਾ ਖੇਤਰ ਦੇ ਸ੍ਰੀਪੱਟੀ ਪਿੰਡ ‘ਚ ਇਕ ਨੌਜਵਾਨ ਜੋੜੇ ਨੇ ਘਰ ਦੇ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ (Suicide) ਕਰ ਲਈ ਹੈ । ਖ਼ੁਦਕੁਸ਼ੀ ਦੇ ਕਾਰਨ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ ।

ਕੀ ਦੱਸਿਆ ਵਧੀਕ ਪੁਲਸ ਸੁਪਰਡੈਂਟ ਨੇ

ਵਧੀਕ ਪੁਲਸ ਸੁਪਰਡੈਂਟ ਨਿਤੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਸ਼੍ਰੀਪੱਟੀ ਪਿੰਡ ਨਿਵਾਸੀ ਉਮਾਸ਼ੰਕਰ ਵਿਸ਼ਵਕਰਮਾ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਰੋਹਿਤ ਵਿਸ਼ਵਕਰਮਾ (27) ਅਤੇ ਨੂੰਹ ਸਰਸਵਤੀ (23) ਨੇ ਕਮਰੇ ‘ਚ ਫਾਹੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ । ਐਤਵਾਰ ਰਾਤ ਦੋਵੇਂ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ‘ਚ ਸੌਣ ਚਲੇ ਗਏ ਸਨ। ਸੋਮਵਾਰ ਸਵੇਰੇ ਦੇਰ ਤੱਕ ਬਾਹਰ ਨਾ ਆਉਣ `ਤੇ ਪਰਿਵਾਰ ਵਾਲਿਆਂ ਨੂੰ ਅਣਹੋਣੀ ਦਾ ਖਦਸ਼ਾ ਹੋਇਆ । ਦਰਵਾਜ਼ਾ ਤੋੜ ਕੇ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ (Corpses) ਫਾਹੇ ਨਾਲ ਲਟਕਦੀਆਂ ਮਿਲੀਆਂ ।

Read More : ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

0
suicide

ਫਗਵਾੜਾ, 17 ਫਰਵਰੀ, 2026 : ਪੰਜਾਬ ਦੇ ਸ਼ਹਿਰ ਫ਼ਗਵਾੜਾ (Phagwara) ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ (Jump) ਕੇ ਇਕ ਵਿਦਿਆਰਥੀ ਨੇ ਖੁਦਕੁਸ਼ੀ (Suicide) ਕਰ ਲਈ ਹੈ ।

ਕੌਣ ਹੈ ਇਹ ਵਿਦਿਆਰਥੀ

ਫਗਵਾੜਾ ਵਿਖੇ ਐਲ. ਪੀ. ਯੂ. ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ ਕੇ ਜਿਸ ਵਿਦਿਆਰਥੀ ਨੇ ਖੁਦਕੁਸ਼਼ੀ ਕੀਤੀ ਦੀ ਪਛਾਣ ਫਿਲੌਰ ਦੇ ਪਿੰਡ ਸਲੇਮਖੁਰਦ ਦੇ ਵਸਨੀਕ ਨਿਖਿਲ (Nikhil) ਵਜੋਂ ਹੋਈ ਹੈ ।

ਨੌਜਵਾਨ ਰਹਿੰਦਾ ਸੀ ਮਾਨਸਿਕ ਤੌਰ ਤੇ ਪ੍ਰੇਸ਼ਾਨ

ਪੰਜਾਬ ਪੁਲਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਿਖਿਲ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ (Mentally disturbed) ਸੀ ਤੇ ਸੋਮਵਾਰ ਨੂੰ ਯੂਨੀਵਰਸਿਟੀ ਪਹੁੰਚਣ ਤੋਂ ਬਾਅਦ ਉਸ ਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਅਲਵਿਦਾਈ ਸਟੇਟਸ ਸਾਂਝਾ ਕੀਤਾ, ਜਿਸ ਵਿੱਚ ਉਸ ਨੇ ਖ਼ੁਦਕੁਸ਼ੀ ਕਰਨ ਦਾ ਜਿ਼ਕਰ ਕੀਤਾ ਸੀ । ਇਸ ਤੋਂ ਤੁਰੰਤ ਬਾਅਦ ਉਸ ਨੇ ਬਿਲਡਿੰਗ ਦੀ ਛੱਤ ਤੋਂ ਛਾਲ ਮਾਰ ਦਿੱਤੀ ।

ਪੁਲਸ ਨੇ ਲਾਸ਼ ਕਬਜੇ ਵਿਚ ਲੈ ਭੇਜੀ ਪੋਸਟਮਾਰਟਮ ਲਈ

ਵਿਦਿਆਰਥੀ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਘਟਨਾਕ੍ਰਮ ਦਾ ਪਤਾ ਚਲਦਿਆਂ ਫਗਵਾੜਾ ਦੇ ਡੀ. ਐਸ. ਪੀ. ਭਾਰਤ ਸਿੰਘ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ । ਜਿਨ੍ਹਾਂ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ।

Read More : ਵਿਆਹ ਤੋਂ ਦੋ ਦਿਨ ਪਹਿਲਾਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ ਸਰਕਾਰ ਨੇ ਕੀਤੀ ਜਾਅਲੀ ਸਕੂਲ ਵਿਰੁੱਧ ਕਾਰਵਾਈ

0
Harjot Bains

ਲੁਧਿਆਣਾ, 17 ਫਰਵਰੀ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਵਲੋਂ ਲੁਧਿਆਣਾ ਦੇ ਇਕ ਜਾਅਲੀ ਸਕੂਲ (Fake school) ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦਾ ਪਤਾ ਚੱਲਿਆ ਹੈ ।

ਕਿਸ ਸਕੂਲ ਵਿਰੁੱਧ ਕੀਤੀ ਗਈ ਹੈ ਕਾਰਵਾਈ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਬਣਾਈ ਰੱਖਣ ਲਈ ਜੋ ਪੰਜਾਬ ਸਰਕਾਰ (Punjab Government) ਨੇ ਲੁਧਿਆਣਾ ਦੇ ਇੱਕ ਜਾਅਲੀ ਸਕੂਲ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਦਾ ਨਾਮ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਦੂਦ (ਲੁਧਿਆਣਾ) ਹੈ । ਇਸ ਸਕੂਲ ਵਿਰੁੱਧ ਜਾਂਚ ਵਿੱਚ ਸਾਹਮਣੇ ਆਇਆ ਕਿ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਲੋੜੀਂਦੀਆਂ ਸਹੂਲਤਾਂ ਦੀ ਘਾਟ ਸੀ, ਫਿਰ ਵੀ ਵਿਦਿਆਰਥੀ ਅਜੇ ਵੀ 12ਵੀਂ ਜਮਾਤ ਵਿੱਚ ਦਾਖਲ ਸਨ ।

ਕੀ ਦੱਸਿਆ ਸਿੱਖਿਆ ਮੰਤਰੀ ਪੰਜਾਬ ਨੇ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੇ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੱਸਿਆ ਕਿ ਜੋ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦ, ਲੁਧਿਆਣਾ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ ਦੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਸਕੂਲ ਦੇ ਭੌਤਿਕ ਨਿਰੀਖਣ ਦੌਰਾਨ ਕੋਈ ਭੌਤਿਕ ਕਾਰਵਾਈ ਨਹੀਂ ਪਾਈ ਗਈ । ਇਮਾਰਤ ਕਿਰਾਏ `ਤੇ ਲਈ ਗਈ ਸੀ । ਸਕੂਲ ਵਿੱਚ ਨਿਯਮਤ ਕਲਾਸਾਂ ਨਹੀਂ ਲੱਗ ਰਹੀਆਂ ਸਨ । 12ਵੀਂ ਜਮਾਤ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਗਾਇਬ ਸਨ । ਇਸ ਤੋਂ ਬਾਅਦ, ਬੋਰਡ ਨੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਰੱਦ ਕਰ ਦਿੱਤੇ ਹਨ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ।

ਸਕੂਲ ਵਿਰੁੱਧ ਹੋਰ ਕੀ ਐਕਸ਼ਨ ਲਿਆ ਗਿਆ ਹੈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਮੁਤਾਬਕ ਸਕੂਲ ਵਿਰੁੱਧ ਜਾਅਲੀ ਦਸਤਾਵੇਜ਼ (Forged documents) ਜਮ੍ਹਾਂ ਕਰਵਾਉਣ ਲਈ ਇੱਕ ਅਪਰਾਧਿਕ ਸਿ਼ਕਾਇਤ ਵੀ ਦਰਜ ਕੀਤੀ ਜਾ ਰਹੀ ਹੈ ਕਿਉਂਕਿ ਸਰਕਾਰ ਸਿੱਖਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨੂੰ ਬਰਦਾਸ਼ਤ ਨਹੀਂ ਕਰੇਗੀ ।

ਚਾਰ ਹੋਰ ਸਕੂਲ ਵੀ ਹਨ ਜਾਂਚ ਦੇ ਘਰੇ ਵਿਚ

ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਦੇ ਸ਼ੱਕੀ ਮਾਮਲਿਆਂ ਲਈ ਚਾਰ ਹੋਰ ਸਕੂਲਾਂ ਵਿੱਚ ਜਾਂਚ ਚੱਲ ਰਹੀ ਹੈ । ਸਰਕਾਰ ਨੇ ਜਾਂਚ ਟੀਮਾਂ ਨੂੰ ਜਲਦੀ ਹੀ ਆਪਣੀਆਂ ਰਿਪੋਰਟਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਸਮਝੌਤਾ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਰਹੇਗੀ । ਉਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹੋਰ ਸਕੂਲਾਂ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ ਅਤੇ ਲੋੜੀਂਦੀ ਅਗਵਾਈ ਪ੍ਰਦਾਨ ਕੀਤੀ ਜਾਵੇਗੀ ।

Read More : ਸਿੱਖਿਆ ਮੰਤਰੀ ਨੇ ਦਿੱਤੇ 5 ਦਿਨ ਸਕੂਲ ਬੰਦ ਰੱਖਣ ਦੇ ਹੁਕਮ

ਅਮਰੀਕਾ ਵਿਖੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਨੇ ਤੋੜਿਆ ਇਲਾਜ ਦੌਰਾਨ ਦਮ

0
Gurpreet

ਗੁਰਦਾਸਪੁਰ, 17 ਫਰਵਰੀ 2026 : ਅਮਰੀਕਾ (America) ਵਿਖੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਹਸਪਤਾਲ ਵਿਚ ਇਲਾਜ ਲਈ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸਾ (Road accident) ਵਾਪਰਨ ਤੇ ਜ਼ਖ਼ਮੀ ਹੋਣ ਤੇ ਇਲਾਜ ਦੌਰਾਨ ਮੌਤ ਹੋ ਗਈ ਹੈ ਦਾ ਨਾਮ ਗੁਰਪ੍ਰੀਤ ਸਿੰਘ ਹੈ । ਉਕਤ ਨੌਜਵਾਨ ਗੁਰਦਾਸਪੁਰ ਦੇ ਪਿੰਡ ਗੋਹਤ ਪੋਕਰ ਦਾ ਵਸਨੀਕ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ (Gurpreet) ਦਾ ਸੜਕ ਹਾਦਸਾ ਉਸਨੂੰ ਕਾਰ ਚਲਾਉਣ ਵੇਲੇ ਦਿਲ ਦਾ ਦੌਰਾ (heart attack) ਪੈਣ ਕਾਰਨ ਵਾਪਰਿਆ ਸੀ ਤੇ ਇਲਾਜ ਦੌਰਾਨ ਵੀ ਉਹ ਜਿਥੇ ਠੀਕ ਹੋ ਰਿਹਾ ਸੀ ਪਰ ਫਿਰ ਉਸਨੂੰ ਦਿਲ ਦਾ ਦੌਰਾ ਪਿਆ ਤੇ ਉਹ ਦਮ ਤੋੜ ਗਿਆ ।

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕੀ ਦੱਸਿਆ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਬਖਸ਼ ਸਿੰਘ ਅਤੇ ਰਿਸ਼ਤੇਦਾਰ ਕੁਲਦੀਪ ਸਿੰਘ ਤਾਰਾ ਸਿੰਘ ਨੇ ਦੱਸਿਆ ਕਿ ਹਾਦਸੇ ਵਾਲੇ ਦਿਨ 7 ਫਰਵਰੀ ਨੂੰ ਗੁਰਪ੍ਰੀਤ ਸਿੰਘ ਕੁਝ ਸਵਾਰੀਆਂ ਨੂੰ ਲੈ ਕੇ ਉਹਨਾਂ ਦੀ ਮੰਜਿ਼ਲ ਤੱਕ ਪਹੁੰਚਾਉਣ ਲਈ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੂੰ ਦਿਲ ਦਾ ਦੌਰਾ ਪੈਣ ਕਰਨ ਉਸ ਦੀ ਗੱਡੀ ਸੜਕ ਵਿੱਚ ਡਿਵਾਈਡਰ ਨਾਲ ਟਕਰਾ ਕੇ ਬੁਰੀ ਤਰ੍ਹਾਂ ਹਾਦਸ ਗ੍ਰਸਤ ਹੋ ਗਈ । ਇਸ ਹਾਦਸੇ ਵਿੱਚ ਗੁਰਪ੍ਰੀਤ ਸਿੰਘ ਜੇ. ਪੀ. ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਵਿੱਚ ਉਸ ਦੀ ਰੀੜ ਦੀ ਹੱਡੀ ਵੀ ਕਰੈਕ ਹੋ ਗਈ ।

ਮ੍ਰਿਤਕ ਦੇ ਵਾਰਸਾਂ ਨੇ ਕੀਤੀ ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਇਸ ਮੌਕੇ ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੋ ਲੋਕ ਇਸ ਵੇਲੇ ਅਮਰੀਕਾ ਵਿੱਚ ਪਹੁੰਚ ਚੁੱਕੇ ਹਨ ਉਹਨਾਂ ਦੇ ਭਵਿੱਖ ਲਈ ਵੀ ਅਮਰੀਕਾ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਜੇਕਰ ਨਵੇਂ ਜਾਣ ਵਾਲਿਆ ਉੱਤੇ ਪਾਬੰਦੀ ਹੈ ਤਾਂ ਪਹਿਲਾਂ ਪਹੁੰਚ ਚੁੱਕੇ ਜੋ ਕਿ ਘਰ ਬਾਰ ਵੇਚ ਕੇ ਅਤੇ ਜਮੀਨ ਜਾਇਦਾਦਾਂ ਵੇਚ ਕੇ ਉੱਥੇ ਪਹੁੰਚੇ ਹਨ ਉਹਨਾਂ ਨੂੰ ਜਰੂਰ ਉੱਥੇ ਪੱਕੇ ਪੈਰੀ ਉੱਥੋਂ ਦੇ ਵਸਿੰਦਿਆਂ ਦੇ ਤੌਰ ਤੇ ਵਸਾਇਆ ਜਾਵੇ ।

Read More : ਹਰਿਆਣਵੀ ਨੌਜਵਾਨ ਦੀ ਹੋਈ ਸੜਕ ਹਾਦਸੇ ਵਿਚ ਅਮਰੀਕਾ ਵਿਖੇ ਮੌਤ

ਸੁਪਰੀਮ ਕੋਰਟ ਨੇ ਅਬੂ ਸਲੇਮ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

0
Abu Salem

ਨਵੀਂ ਦਿੱਲੀ, 17 ਫਰਵਰੀ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਗੈਂਗਸਟਰ ਅਬੂ ਸਲੇਮ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ।

ਕੀ ਦਾਅਵਾ ਕੀਤਾ ਗਿਆ ਸੀ ਪਟੀਸ਼ਨ ਵਿਚ

ਅਬੂ ਸਲੇਮ (Abu Salem) ਵਲੋਂ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ 10 ਮਹੀਨਿਆਂ ਤੋਂ ਵੱਧ ਸਮੇਂ ਤੋਂ `ਗੈਰ-ਕਾਨੂੰਨੀ ਹਿਰਾਸਤ`’ਚ ਰੱਖਿਆ ਗਿਆ ਹੈ, ਜਦਕਿ ਉਹ 1993 ਦੇ ਮੁੰਬਈ ਧਮਾਕੇ (Mumbai blasts) ਦੇ ਮਾਮਲੇ ‘ਚ ਉਸ ਨੂੰ ਦਿੱਤੀ ਗਈ 25 ਸਾਲ ਦੀ ਸਜ਼ਾ ਉਹ ਪਹਿਲਾਂ ਹੀ ਕੱਟ ਚੁੱਕਾ ਹੈ । ਸਾਲ 1993 ਦੇ ਮੁੰਬਈ ਧਮਾਕਿਆਂ ਦੇ ਦੋਸ਼ੀ ਸਲੇਮ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ 11 ਨਵੰਬਰ-2005 ਨੂੰ ਪੁਰਤਗਾਲ ਤੋਂ ਹਵਾਲਗੀ ਕੀਤੀ ਗਈ ਸੀ । ਭਾਰਤ ਤੇ ਪੁਰਤਗਾਲ ਵਿਚਾਲੇ ਹੋਏ ਹਵਾਲਗੀ ਸਮਝੌਤੇ ਦੀਆਂ ਸ਼ਰਤਾਂ ਦੇ ਅਨੁਸਾਰ ਸਲੇਮ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਅਤੇ ਉਸ ਦੇ ਕੈਦ ਦੀ ਮਿਆਦ 25 ਸਾਲ ਤੋਂ ਵੱਧ ਨਹੀਂ ਹੋ ਸਕਦੀ ।

ਸੁਪਰੀਮ ਕੋਰਟ ਨੇ ਸਲੇਮ ਦੇ ਵਕੀਲ ਨੂੰ ਕੀ ਆਖਿਆ

ਸਲੇਮ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ (Petition filed) ਕਰ ਕੇ ਆਪਣੀ ਰਿਹਾਈ ਦੀ ਮੰਗ ਕੀਤੀ ਸੀ, ਜਿਸ ‘ਚ ਉਸ ਨੇ ਦਾਅਵਾ ਕੀਤਾ ਸੀ ਕਿ ਚੰਗੇ ਵਿਵਹਾਰ ਲਈ ਦਿੱਤੀ ਗਈ ਛੋਟ ਨੂੰ ਸ਼ਾਮਲ ਕਰਨ ‘ਤੇ ਉਹ ਪਹਿਲਾਂ ਹੀ 25 ਸਾਲ ਦੀ ਕੈਦ ਕੱਟ ਚੁੱਕਾ ਹੈ । ਹਾਈ ਕੋਰਟ ਨੇ ਉਸ ਦੀ ਪਟੀਸ਼ਨ ਸਵੀਕਾਰ ਕਰ ਲਈ ਸੀ, ਪਰ ਕੋਈ ਅੰਤਰਿਮ ਰਾਹਤ (Interim relief) ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਸਲੇਮ ਦੇ ਵਕੀਲ ਨੂੰ ਦੱਸਿਆ ਕਿ ਹਾਈ ਕੋਰਟ ਨੇ ਉਸ ਨੂੰ ਸਿਰਫ਼ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕੀਤਾ ਸੀ ।

Read More : ਮਹਾਰਾਸ਼ਟਰ ਸਰਕਾਰ ਨੇ ਕੋਰਟ ਨੂੰ ਕਿਹਾ ਪੈਰੋਲ ਮਿਲਣ ‘ਤੇ ਭੱਜ ਸਕਦੈ ਅਬੂ ਸਲੇਮ

ਮੋਹਾਲੀ ਦੇ ਸਕੂਲਾਂ ਤੇ ਹਸਪਤਾਲ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ

0
Bomb Threat

ਮੋਹਾਲੀ, 17 ਫਰਵਰੀ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਵਿਖੇ ਅੱਜ ਫਿਰ ਸਕੂਲਾਂ ਦੇ ਨਾਲ-ਨਾਲ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਈਮੇਲ ਰਾਹੀਂ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ ।

ਸਕੂਲਾਂ ਨੂੰ ਧਮਕੀ ਮਿਲਣ ਦਾ ਪਤਾ ਚਲਦਿਆਂ ਕਰਵਾਇਆ ਗਿਆ ਖਾਲੀ

ਮਿਲੀ ਜਾਣਕਾਰੀ ਹਸਪਤਾਲ ਪਿਛਲੇ ਕਾਫੀ ਸਮੇਂ ਤੋਂ ਲਗਤਾਰ ਈਮੇਲ ਰਾਹੀਂ ਧਮਕੀਆਂ ਭੇਜ ਕੇ ਸਕੂਲਾਂ (Schools) ਅਤੇ ਹੋਰ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ ਪਰ ਇਸ ਵਾਰੀ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਜਾਣਕਾਰੀ ਮੁਤਾਬਕ ਪੰਜਾਬ ਪੁਲਸ ਵਲੋਂ ਸਕੂਲਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਧਮਕੀ ਦਾ ਪਤਾ ਚਲਦਿਆਂ ਹੀ ਖਾਲੀ ਕਰਵਾਇਆ ਗਿਆ ਤੇ ਵਿਦਿਆਰਥੀਆਂ ਤੇ ਸਟਾਫ ਨੂੰ ਘਰ ਭੇਜ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ ।

ਕੀ ਆਖਿਆ ਐਸ. ਪੀ. ਸਿਟੀ ਨੇ

ਮੋਹਾਲੀ ਦੇ ਐਸ. ਪੀ. (ਸਿਟੀ) ਦਿਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਈਮੇਲ ਖਾਲਿਸਤਾਨ ਨੈਸ਼ਨਲ ਆਰਮੀ ਫੋਰਸ (Email Khalistan National Army Force) ਦੇ ਨਾਮ ਤੇ ਭੇਜੀ ਗਈ ਹੈ । ਉਨ੍ਹਾਂ ਕਿਹਾ ਕਿ ਲਗਾਤਾਰ ਅਮਰੀਕਾ ਅਤੇ ਬੰਗਲਾਦੇਸ਼ ਤੇ ਹੋਰ ਵੱਖ-ਵੱਖ ਦੇਸ਼ਾਂ ਤੋਂ ਅਜਿਹੀਆਂ ਮੇਲਾਂ ਕਾਪੀ ਪੇਸਟ ਕਰਕੇ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਅਫੜਾ ਦਫੜੀ ਦਾ ਮਾਹੌਲ ਬਣਿਆ ਰਹੇ ਹਾਲਾਂਕਿ ਹਸਪਤਾਲ ਦੀ ਜਾਂਚ ਕਰ ਲਈ ਗਈ ਹੈ ਤੇ ਕੁਝ ਵੀ ਅਜਿਹਾ ਸੰਦੇਸ਼ ਨਹੀਂ ਪਾਇਆ ਗਿਆ ।

Read More : ਮੋਹਾਲੀ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਗੈਂਗਸਟਰਾਂ ਤੇ ਵਾਰ ਮੁਹਿੰਮ 27ਵੇਂ ਦਿਨ ਵਿਚ ਹੋਈ ਦਾਖਲ

0
Investigation

ਚੰਡੀਗੜ੍ਹ, 17 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜੋ ਕਿ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਹੈ ਨੂੰ 27ਵਾਂ ਦਿਨ ਹੋ ਚੁੱਕਿਆ ਹੈ ।

ਮੁਹਿੰਮ ਤਹਿਤ ਕਿੰਨੀਆਂ ਥਾਵਾਂ ਤੇ ਛਾਪੇਮਾਰੀ ਕੀਤੀ ਤੇ ਕਿੰਨੇ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ ਪੰਜਾਬ ਪੁਲਿਸ (Punjab Police) ਨੇ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਜਿਥੇ 516 ਥਾਵਾਂਤੇ ਛਾਪੇਮਾਰੀ ਕੀਤੀ, ਉਥੇ ਇਸੇ ਮੁਹਿੰਮ ਤਹਿਤ 181 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਵੀ ਕੀਤਾ ਗਿਆ ਹੈ । ਇਸ ਪਹਿਲਕਦਮੀ ਦੇ ਤਹਿਤ ਸਾਰੇ ਜਿ਼ਲ੍ਹਿਆਂ ਦੀਆਂ ਪੁਲਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ‘ਚ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।

181 ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੁੱਲ ਗਿਣਤੀ ਹੋਈ 94442

ਮੁਹਿੰਮ ਦੇ 27ਵੇਂ ਦਿਨ ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਤੋਂ ਦੋ ਹਥਿਆਰ ਬਰਾਮਦ (Weapons recovered) ਕੀਤੇ । ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 9,442 ਹੋ ਗਈ ਹੈ । ਇਸ ਤੋਂ ਇਲਾਵਾ 67 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 139 ਵਿਅਕਤੀਆਂ ਦੀ ਤਸਦੀਕ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਐਲਾਨੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫਤਾਰ ਕੀਤਾ। ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਦੀ ਰਿਪੋਰਟ ਕਰਨ ਲਈ, ਲੋਕ ਗੁਮਨਾਮ ਤੌਰ ‘ਤੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸੰਪਰਕ ਕਰ ਸਕਦੇ ਹਨ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 352ਵਾਂ ਦਿਨ

ਪੰਜਾਬ ਪੁਲਸ ਮੁਤਾਬਕ “ਯੁੱਧ ਨਸਿ਼ਆਂ ਵਿਰੁੱਧ” (War on Drugs) ਮੁਹਿੰਮ ਨੂੰ 352ਵੇਂ ਦਿਨ ਜਾਰੀ ਰੱਖਿਆ, ਜਿਸ ਤਹਿਤ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2 ਕਿੱਲੋ ਹੈਰੋਇਨ, 1,345 ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ/ਕੈਪਸੂਲ ਅਤੇ 69,120 ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ ਸਿਰਫ਼ 352 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 49,841 ਹੋ ਗਈ ਹੈ । ਜਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ ਇੱਕ ਨਸ਼ਾ ਤਸਕਰੀ ਨੂੰ 1.5 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ।

Read More : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਇਆ 24ਵਾਂ ਦਿਨ

ਮਹਾਸਿ਼ਵਰਾਤਰੀ `ਤੇ ਮੁਸਲਿਮ ਵਿਧਾਇਕ ਦੇ ਮੰਦਰ ਪੁੱਜਣ `ਤੇ ਵਿਵਾਦ

0
Abdul Sattar

ਛਤਰਪਤੀ ਸੰਭਾਜੀਨਗਰ, 17 ਫਰਵਰੀ 2026 : ਮਹਾਰਾਸ਼ਟਰ (Maharashtra) ਦੇ ਛਤਰਪਤੀ ਸੰਭਾਜੀਨਗਰ ਦੇ ਸਿਲੋਦ ਵਿਚ ਮਹਾਸਿ਼ਵਰਾਤਰੀ ਵਾਲੇ ਦਿਨ ਮੁਸਲਿਮ ਵਿਧਾਇਕ (Muslim legislator) ਦੇ ਮੰਦਰ ਵਿਚ ਪਹੁੰਚਣ ਤੇ ਵਿਵਾਦ ਪੈਦਾ ਹੋਇਆ ਹੈ ।

ਕੀ ਵਿਵਾਦ ਪੈਦਾ ਹੋਇਆ ਹੈ ਤੇ ਕੀ ਕੀਤਾ ਗਿਆ

ਮਿਲੀ ਜਾਣਕਾਰੀ ਅਨੁਸਾਰ ਸਿ਼ਵ ਸੈਨਾ ਦੇ ਮੁਸਲਿਮ ਵਿਧਾਇਕ ਤੇ ਸਾਬਕਾ ਮੰਤਰੀ ਅਬਦੁੱਲ ਸੱਤਾਰ (Abdul Sattar) ਦੇ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਦੇ ਸਿਲੋਦ ਵਿਚ ਮੰਦਰ ਵਿਚ ਦਰਸ਼ਨ ਲਈ ਜਾਣ ਤੋਂ ਬਾਅਦ ਜੋ ਵਿਵਾਦ ਪੈਦਾ ਹੋ ਗਿਆ ਦੇ ਤੁਰੰਤ ਬਾਅਦ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਮੰਦਰ ਨੂੰ ਗਊ ਮੂਤਰ ਨਾਲ ਸ਼ੁੱਧ ਕੀਤਾ।

ਭਾਜਪਾ ਦੇ ਸਿਲੋਦ ਮੁਖੀ ਮਨੋਜ ਨੇ ਕੀ ਆਖਿਆ

ਐਤਵਾਰ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਸਿਲੋਦ ਦੇ ਰਹੀਮਾਬਾਦ ‘ਚ ਸਿ਼ਵ ਮੰਦਰ ਜਾਣ ਵਾਲੇ ਮੁਸਲਿਮ ਵਿਧਾਇਕ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਜਿਸ ਪਿੱਛੋਂ ਭਾਜਪਾ ਤੇ ਹੋਰ ਸੰਗਠਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ । ਮੰਦਰ ਨੂੰ ਸ਼ੁੱਧ ਕਰਨ ਦਾ ਵਿਚਾਰ ਵੀ ਵਾਇਰਲ ਹੋ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੀ ਸਿਲੋਦ ਇਕਾਈ ਦੇ ਮੁਖੀ ਮਨੋਜ ਮੋਰਲੂ ਨੇ ਦਾਅਵਾ ਕੀਤਾ ਕਿ ਸੱਤਾਰ ਬੀਫ ਖਾਂਦੇ ਹਨ । ਉਨ੍ਹਾਂ ਮੰਦਰ ਦੀ ਪਵਿੱਤਰਤਾ ਭੰਗ (Defilement) ਕੀਤੀ ਹੈ । ਇਸ ਲਈ ਅਸੀਂ ਇਸ ਨੂੰ ਸ਼ੁੱਧ ਕਰਨ ਲਈ ਗਊ-ਮੂਤਰ ਛਿੜਕਿਆ ।

Read More : ਬਾਬਰੀ ਮਸਜਿਦ ਬਣਾਉਣ ਦਾ ਐਲਾਨ ਕਰਨ ਵਾਲਾ ਟੀ. ਐੱਮ. ਸੀ. ਵਿਧਾਇਕ ਸਸਪੈਂਡ