Home Blog Page 2320

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸਾਹਿਬਾਨ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ – ਬੀਬੀ ਜਗੀਰ ਕੌਰ

0

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਕਾਲਜਾਂ ਦਾ ਗੁਰਮਤਿ ਸਮਾਗਮ 26 ਅਕਤੂਬਰ ਨੂੰ

ਅੰਮ੍ਰਿਤ ਸੰਚਾਰ ਸਮਾਗਮਾਂ ਸਮੇਂ ਪੰਜ ਪਿਆਰਿਆਂ ’ਚ ਜਥੇਦਾਰ ਅਤੇ ਸਿੰਘ ਸਾਹਿਬਾਨ ਹੋਣਗੇ ਸ਼ਾਮਲ-ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਕਾਲਜਾਂ ਦਾ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਧਾਰਮਿਕ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਨੂੰ ਸੌ ਸਾਲ ਪੂਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰਾ ਸਾਲ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੀ, ਜਿਸ ਤਹਿਤ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਗਏ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਿੱਖ ਮਿਸ਼ਨਰੀ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 26 ਅਕਤੂਬਰ ਨੂੰ ਹੋਵੇਗਾ, ਜਿਸ ਵਿਚ 56 ਦੇ ਕਰੀਬ ਸਿੱਖ ਮਿਸ਼ਨਰੀ ਕਾਲਜ ਹਿੱਸਾ ਲੈਣਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭੀ ਗਈ ‘ਘਰਿ ਘਰਿ ਅੰਦਰ ਧਰਮਸਾਲ’ ਲਹਿਰ ਤਹਿਤ ਧਰਮ ਪ੍ਰਚਾਰ ਕਮੇਟੀ ਦਾ ਲਗਭਗ 150 ਪ੍ਰਚਾਰਕ ਜਥਾ ਲਗਾਤਾਰ ਕਾਰਜਸ਼ੀਲ ਹੈ, ਜਿਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੰਗਤਾਂ ਵੱਲੋਂ ਪੁੱਜਦੀ ਮੰਗ ਨੂੰ ਮੁੱਖ ਰੱਖਦਿਆਂ ਸਿੱਖ ਮਿਸ਼ਨਰੀ ਕਾਲਜਾਂ ਨੂੰ ਵੀ ਇਸ ਲਹਿਰ ਵਿਚ ਸਹਿਯੋਗੀ ਬਣਾਇਆ ਜਾਵੇਗਾ, ਤਾਂ ਜੋ ਹੋਰ ਵਧੇਰੇ ਜਥੇ ਸੰਗਤਾਂ ਵਿਚ ਸਿੱਖੀ ਦਾ ਪ੍ਰਚਾਰ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਲਹਿਰ ਤਹਿਤ ਜਿਥੇ ਸੰਗਤਾਂ ਨੂੰ ਗੁਰਬਾਣੀ ਸੰਥਿਆ ਕਰਵਾਈ ਜਾ ਰਹੀ ਹੈ, ਉਥੇ ਘਰ ਘਰ ਤੱਕ ਪਹੁੰਚ ਕਰਕੇ ਨੌਜੁਆਨਾਂ ਨੂੰ ਕੇਸ ਰੱਖਣ ਅਤੇ ਅੰਮ੍ਰਿਤ ਛਕਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 50 ਹਜ਼ਾਰ ਦੇ ਕਰੀਬ ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਚੁੱਕੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾ ਰਹੇ ਹਨ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਸੰਗਤਾਂ ਨੂੰ ਅੰਮ੍ਰਿਤ ਛਕਾਉਣਗੇ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ 3 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਜਾਵੇਗਾ। ਇਸ ਦਿਨ ਸ੍ਰੀ ਅਕਾਲ ਤਖ਼ਤ ਸਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਪੰਜ ਪਿਆਰਿਆਂ ਵਿਚ ਸ਼ਾਮਲ ਹੋਣਗੇ। ਅੰਮ੍ਰਿਤ ਅਭਿਲਾਖੀ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਸੰਗਤੀ ਰੂਪ ਵਿਚ ਸਮਾਗਮ ਵਿਚ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ 7 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ।

ਇਸੇ ਤਰ੍ਹਾਂ 11 ਨਵੰਬਰ ਨੂੰ ਸਮਾਣਾ ਵਿਖੇ, 13 ਨਵੰਬਰ ਨੂੰ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ, 14 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੀ. ਬੀ. ਐਸ. ਈ. ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕਰਨ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਸ਼ਾਵਾਂ ਸਬੰਧੀ ਅਜਿਹੀ ਵਿਤਕਰੇ ਨੂੰ ਛੱਡ ਕੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚ ਮੁੜ ਸ਼ਾਮਲ ਕੀਤਾ ਜਾਵੇ।

ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਮੁਲਾਜ਼ਮ ਜਿਨ੍ਹਾਂ ਨੇ ਕੋਰੋਨਾ ਮਹਾਂਮਾਰੀ ਸਮੇਂ ਕੋਰੋਨਾ ਵਾਰਡਾਂ ਵਿਚ ਸੇਵਾਵਾਂ ਨਿਭਾਈਆਂ ਸਨ, ਉਨ੍ਹਾਂ ਨੂੰ ਇਕ ਸਪੈਸ਼ਲ ਤਰੱਕੀ ਦੇਣ ਦਾ ਫੈਸਲਾ ਵੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਵਿਚ ਵਾਧਾ ਕਰਦਿਆਂ ਹਸਪਤਾਲ ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਸਾਰੇ ਮੁਲਾਜ਼ਮਾਂ ਦੀਆਂ ਲਿਸਟਾਂ ਤਿਆਰ ਕਰਕੇ ਸਬੰਧਤ ਵਿਭਾਗ ਦੇ ਮੁਖੀਆਂ ਤੋਂ ਤਸਦੀਕ ਕਰਵਾ ਕੇ ਭੇਜੀਆ ਜਾਣ, ਜਿਨ੍ਹਾਂ ਨੇ ਕਿਸੇ ਵੀ ਰੂਪ ਵਿਚ ਕੋਰੋਨਾ ਕਾਲ ਸਮੇਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਵੀ ਇਕ-ਇਕ ਸਪੈਸ਼ਲ ਤਰੱਕੀ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਓਐਸੀਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਮੌਜੂਦ ਸਨ।

ਸੰਯੁਕਤ ਰਾਸ਼ਟਰ ਮੈਡਲ ਨਾਲ 30 ਭਾਰਤੀ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

0

ਦੱਖਣੀ ਸੂਡਾਨ ਵਿਚ ਭਾਰਤ ਦੇ 30 ਅਧਿਕਾਰੀਆਂ ਨੂੰ ਸਥਾਈ ਸ਼ਾਂਤੀ ਲਈ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਦੇ UNMISS ਨੇ 30 ਭਾਰਤੀਆਂ ਦਾ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਹੈ।

ਇਸ ਸੰਬੰਧ ‘ਚ ਸੰਗਠਨ ਨੇ ਇੱਕ ਟਵੀਟ ਵਿੱਚ ਕਿਹਾ,“30 ਅਧਿਕਾਰੀਆਂ ਨੂੰ ਦੱਖਣੀ ਸੂਡਾਨ ਵਿੱਚ ਸ਼ਾਂਤੀ ਬਣਾਈ ਰੱਖਣ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਦੀ ਤਾਇਨਾਤੀ ਅਜਿਹੇ ਸਮੇਂ ਕੀਤੀ ਗਈ ਸੀ ਜਦੋਂ ਦੇਸ਼ ਸੰਘਰਸ਼, ਵਿਸਥਾਪਨ ਅਤੇ ਕੋਰੋਨਾ ਸੰਕਰਮਣ ਵਰਗੇ ਮੁੱਦਿਆਂ ਨਾਲ ਜੂਝ ਰਿਹਾ ਸੀ। ਸੰਗਠਨ ਉਨ੍ਹਾਂ ਦੀ ਵਚਨਬੱਧਤਾ ਨੂੰ ਦੇਖਦੇ ਹੋਏ ਉਨ੍ਹਾਂ ਦਾ ਧੰਨਵਾਦ ਕਰਦਾ ਹੈ। ਇਹ ਅਧਿਕਾਰੀ ਸੰਯੁਕਤ ਰਾਸ਼ਟਰ ਪੁਲਿਸ ਦਾ ਹਿੱਸਾ ਸਨ, ਜੋ ਸੰਯੁਕਤ ਰਾਸ਼ਟਰ ਸ਼ਾਂਤੀ ਮੁਹਿੰਮ ਦਾ ਇੱਕ ਵਿਭਾਗ ਹੈ।

ਸੰਯੁਕਤ ਰਾਸ਼ਟਰ ਦਿਵਸ ‘ਤੇ ਮੈਡਲ ਲੈਣ ਦੀ ਰਸਮ ਦਾ ਆਯੋਜਨ ਕੀਤਾ ਗਿਆ। ਪੀਐੱਮ ਮੋਦੀ ਨੇ ਆਪਣੀ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਕਿਹਾ ਕਿ ਭਾਰਤ ਨੇ ਹਮੇਸ਼ਾ ਵਿਸ਼ਵ ਸ਼ਾਂਤੀ ਲਈ ਕੰਮ ਕੀਤਾ ਹੈ, ਜਿਸ ਦੀ ਮਿਸਾਲ ਅਸੀਂ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਾ ‘ਚ ਦੇਸ਼ ਦੇ ਯੋਗਦਾਨ ‘ਚ ਦੇਖ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਭਾਰਤ ਗਰੀਬੀ, ਜਲਵਾਯੂ ਪਰਿਵਰਤਨ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

ਅੱਜ ਸਰਬ ਦਲ ਦੀ ਬੈਠਕ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਬਿਆਨ

0

ਚੰਡੀਗੜ੍ਹ : ਅੱਜ ਸਰਬ ਦਲ ਬੈਠਕ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰ ਸਰਕਾਰ ਤੋਂ ਬੀਐਸਐਫ਼ ਦੇ ਅਧਿਕਾਰ ਖੇਤਰ ਵਿੱਚ ਵਾਧੇ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲਾ ਅਤੇ ਸੂਬਿਆਂ ਨਾਲ ਸਮੂਹਿਕ ਵਿਚਾਰ ਵਟਾਂਦਰੇ ਦੀ ਅਣਹੋਂਦ ਅਤੇ ਜਰੂਰਤ ਤੋਂ ਬਿਨਾ ਗੈਰ ਲੌੜੀਦਾਂ ਤੇ ਇੱਕ ਪਾਸੜ ਰਾਜਸੀ ਲਾਹੇ ਵਾਲਾ ਫੈਸਲਾ ਹੈ।

ਉਨ੍ਹਾਂ ਕੇਂਦਰ ਨੂੰ ਪੁਛਿਆ ਕਿ ਬੀ.ਐਸ.ਐਫ ਦਾ ਗਠਨ ਦੁਸਮਣ ਦੇਸ਼ਾਂ ਨੂੰ ਜਿੱਤਣ ਤੇ ਸਰਹੱਦਾਂ ਤੋਂ ਹੋ ਰਹੀ ਹਰ ਤਰਾਂ ਦੀ ਗੈਰ ਕਾਨੂੰਨੀ ਤਸਕਰੀ ਰੋਕਣ ਲਈ ਕੀਤਾ ਗਿਆ ਸੀ ,ਪਰ ਹੁਣ ਬੀ.ਐਸ.ਐਫ ਨੂੰ ਟੇਡੇ ਢੰਗ ਨਾਲ ਕੇਂਦਰ ਵਲੋਂ ਪੰਜਾਬ ਚੋਣਾਂ ਜਿੱਤਣ ਲਈ ਅਤੇ ਪੰਜਾਬ ਦਾ ਸਾਂਤਮਈ ਮਹੌਲ ਭੈਅ-ਭੀਤ ਕਰਨ ਲਈ ਵਰਤਣਾਂ ਸਿੱਧੋ-ਸਿੱਧੀ ਪੰਜਾਬ ਦੇ ਲੋਕਾਂ ਦੀਆਂ ਲੋਕਤੰਤਰਿਕ ਤਾਕਤਾਂ ਦਾ ਵੀ ਅਪਮਾਨ ਹੈ।
ਸ: ਸਿੱਧੂ ਨੇ ਕਿਹਾ ਕਿ ਬੀ.ਐਸ.ਐਫ. ਦਾ ਅਰਥ ਹੈ ਸੀਮਾ ਸੁਰੱਖਿਆ ਬਲ , ਹੁਣ ਭਾਜਪਾ ਦੱਸੇ ਕਿ ਪੰਜਾਬ ਦੀ ਸਰਹੱਦ 50 ਕਿਲੋਮੀਟਰ ਚੌੜੀ ਹੈ ? ਉਨਾਂ ਕਿਹਾ ਕਿ ਅਸਲ ਸੱਚਾਈ ਤਾਂ ਇਹ ਹੈ ਕਿ ਭਾਜਪਾ ਪੰਜਾਬ ‘ਚ ਕਦੇ ਜਿੱਤ ਨਹੀਂ ਸਕਦੀ, ਇਸ ਕਰਕੇ ਉਹ ਪੰਜਾਬ ਵਿੱਚ ਸ਼ਾਂਤਮਈ ਚੋਣਾਂ ਨਹੀਂ ਹੋਣ ਦੇਣਾ ਚਾਹੁੰਦੀ ਕਿੳਂਕਿ ਹੁਣ ਤੱਕ ਭਾਜਪਾ ਨੇ ਸੀ.ਬੀ.ਆਈ. ਅਤੇ ਈ.ਡੀ. ਦੀ ਵਰਤੋਂ ਕਰਕੇ ਦੇਖ ਲਿਆ ਹੈ। ਆਖਰੀ ਹਥਿਆਰ ਵਜ਼ੋਂ ਭਾਜਪਾ ਨੇ ਹੁਣ ਬੀ.ਐਸ.ਐਫ. ਨੂੰ ਵਰਤਿਆ ਹੈ ਤਾਂ ਕਿ ਪੰਜਾਬੀ ਲੋਕਾਂ ‘ਚ ਰਾਸ਼ਟਰਪਤੀ ਰਾਜ ਵਾਲਾ ਡਰ ਪੈਦਾ ਹੋ ਸਕੇ।

ਸ:ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸੂਬਿਆਂ ਦੀ ਖੁਦਮੁਖ਼ਤਿਆਰੀ ‘ਤੇ ਸਿੱਧਾ ਹਮਲਾ ਹੋਇਆ ਹੈ। ਇਹ ਫੈਸਲਾ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੀ ਕਿਉਂ ਆਇਆ ? ਸਾਢੇ ਚਾਰ ਸਾਲ ਭਾਜਪਾ ਨੇ ਕੋਈ ਸਲਾਹ ਮਸ਼ਵਰਾ ਕਿਓਂ ਨਹੀਂ ਕੀਤਾ ? ਚੋਣ ਪ੍ਰਕਿਿਰਆ ਜੋ ਕਿ ਜਮਹੂਰੀਅਤ ਦਾ ਧੁਰਾ ਹੁੰਦੀ ਹੈ, ਉਸਦਾ ਗਲ ਘੁੱਟਣ ਲਈ ਇਹ ਸਭ ਕੁਝ ਹੋ ਰਿਹਾ ਹੈ। ਇਸ ਨਾਲ ਭਾਜਪਾ ਪ੍ਰਤੀ ਪੰਜਾਬੀਆਂ ਅੰਦਰ ਸਿਰਫ਼ ਨਫ਼ਰਤ ਹੀ ਪੈਦਾ ਹੋਈ ਹੈ।

ਸ:ਸਿੱਧੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਮਦ 1 ਰਾਜ ਸੂਚੀ , ਸੂਬਾ ਸਰਕਾਰਾਂ ਨੂੰ ਤਾਕਤ ਦੇ ਕੇ ਜਿੰਮੇਵਾਰ ਬਣਾਉਂਦੀ ਹੈ ਕਿ ਉਹ ਜਨਤਕ ਅਮਨ-ਕਾਨੂੰਨ ਦੇ ਫ਼ਲਸਰੂਪ ਆਮ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਥਾਪਤ ਕਰੇ । ਇਸ ਲਈ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਸੂਬੇ ਦੀ ਸੰਵਿਧਾਨਿਕ ਖੁਦਮੁਖ਼ਤਿਆਰੀ ਨੂੰ ਹਥਿਆਉਣ ਵਾਲਾ ਨੋਟੀਫਿਕੇਸ਼ਨ ਜਾਰੀ ਕਰਨਾ, ਪੰਜਾਬ ਦੀ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਸਮੇਤ ਲੋਕਤੰਤਰੀ ਕਦਰਾਂ ਕੀਮਤਾਂ ਦਾ ਘਾਣ ਕਰਨ ਦੇ ਬਰਾਬਰ ਹੈ ।

ਸ:ਸਿੱਧੂ ਨੇ ਕੇਂਦਰ ਸਰਕਾਰ ਤੋਂ ਪੁਛਿਆ ਕਿ ਬੀ.ਐਸ.ਐਫ ਨੂੰ ਇਹ ਤਾਕਤਾਂ ਦੇਣ ਸੰਬੰਧੀ ਉੱਠ ਰਹੇ ਸਵਾਲਾਂ ਉੱਪਰ ਹਾਲੇ ਤੱਕ ਭਾਰਤ ਸਰਕਾਰ ਵੱਲੋਂ ਸਰਕਾਰੀ ਪੱਧਰ ਉੱਪਰ ਕਿਉਂ ਕੋਈ ਬਿਆਨ ਨਹੀਂ ਦਿੱਤਾ ਗਿਆ ? ਉਨਾਂ ਕਿਹਾ ਕਿ ਪੱਛਮ ਬੰਗਾਲ ਵਿੱਚ ਇਲਜ਼ਾਮ ਲੱਗਦੇ ਹਨ ਕਿ ਬੀ.ਐਸ.ਐਫ. ਸੁਰੱਖਿਆ ਦੇ ਨਾਮ ਉੱਤੇ ਰੋਜ਼ ਦੇਸ਼ ਦੀਆਂ ਸੰਵਿਧਾਨਕ ਸੀਮਾਵਾਂ ਦੀ ਉਲੰਘਣਾ ਕਰਦੀ ਹੈ। ਇਸ ਲਈ ਪੂਰੀ-ਪੂਰੀ ਸੰਭਾਵਨਾ ਹੈ ਕਿ ਇਵੇਂ ਹੀ ਪੰਜਾਬ ਵਿੱਚ ਵੀ ਤਸ਼ੱਦਦ, ਝੂਠੇ ਕੇਸ, ਧੱਕੇ ਨਾਲ ਨਜ਼ਰਬੰਦੀ, ਗ਼ੈਰਕਾਨੂੰਨੀ ਹਿਰਾਸਤ ਆਦਿ ਦੀਆਂ ਘਟਨਾਵਾਂ ਹੋਣਗੀਆਂ। ਸ: ਸਿੱਧੂ ਨੇ ਦੱਸਿਆ ਕਿ ਪੱਛਮੀ ਬੰਗਾਲ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਬੀ.ਐਸ.ਐਫ. ਉੱਪਰ ਅਣਮਨੁੱਖੀ ਤਸ਼ੱਦਦ ਦੇ 240, ਗ਼ੈਰਕਾਨੂੰਨੀ ਸਜਾ-ਏ-ਮੌਤ ਦੇ 60 ਅਤੇ ਜਬਰਨ ਗੁੰਮਸ਼ੁਦਗੀ ਦੇ 8 ਮਾਮਲੇ ਦਰਜ ਕੀਤੇ ਹਨ।

ਇਨ੍ਹਾਂ ਵਿਚੋਂ 33 ਮਾਮਲਿਆਂ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੀੜਿਤਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨਾਂ ਕਿਹਾ ਕਿ ਇਸ ਗੱਲ ਦਾ ਕੋਈ ਭਰੋਸਾ ਨਹੀਂ ਹੈ ਕਿ ਬੀ.ਐਸ.ਐਫ. ਗ੍ਰਿਫ਼ਤਾਰ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਸਥਾਨਕ ਪੁਲਿਸ ਨੂੰ ਸੌਂਪ ਦੇਵੇਗੀ ? ਯੂ.ਪੀ. ਪੁਲਿਸ ਨੇ ਬਿਨਾਂ ਕਿਸੇ ਜ਼ਾਇਜ ਆਧਾਰ ਦੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ 60 ਘੰਟੇ ਗ਼ੈਰਕਾਨੂੰਨੀ ਹਿਰਾਸਤ ਵਿੱਚ ਰੱਖਿਆ। ਜੇ ਬੀ.ਐਸ.ਐਫ. ਨੇ ਕਿਸੇ ਆਮ ਨਾਗਰਿਕ ਨੂੰ ਚੁੱਕ ਲਿਆ ਤਾਂ ਉਸਦੀ ਜ਼ੁੰਮੇਵਾਰੀ ਕੌਣ ਲਏਗਾ ??

ਸ: ਸਿੱਧੂ ਨੇ ਕੇਂਦਰ ਸਰਕਾਰ ਤੋਂ ਪੁਛਿਆ ਕਿ ਜੇ ਇਹ ਰਾਸ਼ਟਰ ਹਿੱਤ ਵਿੱਚ ਹੈ ਤਾਂ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਪਹਿਲਾਂ ਸੂਬਿਆਂ ਨੂੰ ਭਰੋਸੇ ਵਿੱਚ ਕਿਉਂ ਨਹੀਂ ਲਿਆ ਗਿਆ ? ਇਹ ਤਰੀਕਾ ਲੋਕਤੰਤਰ ਦਾ ਘਾਣ ਹੈ ਜੋ ਕਿ ਰਾਸ਼ਟਰ ਹਿੱਤ ਵਿੱਚ ਨਹੀਂ ਹੈ । ਕਾਂਗਰਸ ਇਸ ਦਾ ਵਿਰੋਧ ਕਰਦੀ ਹੈ ਤੇ ਕੇਂਦਰ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਵੇ ।

‘ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ’

0

3 ਜ਼ਿਲ੍ਹਿਆਂ ਵਿੱਚ ਸਿਰਫ 1-1 ਐਕਟਿਵ ਕੇਸ ਦਰਜ, ਨੌਂ ਹੋਰ ਜ਼ਿਲ੍ਹਿਆਂ ਵਿੱਚ 10 ਤੋਂ ਘੱਟ ਕੇਸ

ਚੰਡੀਗੜ੍ਹ : ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਵਰਕਰਾਂ ਨੂੰ ਟੀਕਾ ਲਗਾਉਣ ਲਈ ਉਨ੍ਹਾਂ ਦੀਆਂ ਕੰਮ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਐਕਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਸਿਰਫ਼ 229 ਐਕਟਿਵ ਕੇਸ ਹਨ।

ਤਿੰਨ ਜ਼ਿਲ੍ਹਿਆਂ ਐਸਬੀਐਸ ਨਗਰ, ਮੁਕਤਸਰ ਅਤੇ ਮਾਨਸਾ ਵਿੱਚ ਸਿਰਫ਼ 1-1 ਕੇਸ ਹੈ ਜਦਕਿ 9 ਹੋਰ ਜ਼ਿਲ੍ਹਿਆਂ ਵਿੱਚ 10 ਤੋਂ ਘੱਟ ਕੇਸ ਹਨ। ਐਤਵਾਰ ਤੱਕ ਗੁਰਦਾਸਪੁਰ ਵਿੱਚ 5, ਪਠਾਨਕੋਟ ਵਿੱਚ 9, ਕਪੂਰਥਲਾ ਵਿੱਚ 7, ਸੰਗਰੂਰ ਵਿੱਚ 3, ਫਿਰੋਜ਼ਪੁਰ ਵਿੱਚ 7, ਫ਼ਤਿਹਗੜ੍ਹ ਸਾਹਿਬ ਵਿੱਚ 3, ਮੋਗਾ ਵਿੱਚ 9, ਤਰਨਤਾਰਨ ਵਿੱਚ 7 ਅਤੇ ਬਰਨਾਲਾ ਵਿੱਚ 8 ਐਕਟਿਵ ਕੇਸ ਹਨ। ਸ੍ਰੀ ਸੋਨੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪਾਜੇਟਿਵ ਕੇਸਾਂ ਦਾ ਰੁਝਾਨ ਘਟਦਾ ਜਾ ਰਿਹਾ ਹੈ, ਅਸੀਂ ਉਦੋਂ ਤੱਕ ਸੁਰੱਖਿਆ ਪ੍ਰਤੀ ਅਣਗਿਹਲੀ ਨਹੀਂ ਵਰਤ ਸਕਦੇ ਜਦੋਂ ਤੱਕ ਸੂਬੇ ਜਾਂ ਸਾਡੇ ਆਲੇ-ਦੁਆਲੇ ਇੱਕ ਵੀ ਐਕਟਿਵ ਕੇਸ ਮੌਜੂਦ ਹੈ। ਇਸ ਲਈ ਇਸ ਤਿਉਹਾਰਾਂ ਦੇ ਸੀਜ਼ਨ ਨੂੰ ਬਹੁਤ ਸਾਵਧਾਨੀ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ, “ਖੁਸ਼ੀਆਂ ਫੈਲਾਓ, ਤਿਉਹਾਰ ਮਨਾਓ ਪਰ ਵਾਇਰਸ ਨਾ ਫੈਲਾਓ। ਪੂਰੀ ਸਾਵਧਾਨੀ ਵਰਤੋ ਅਤੇ ਕੋਵਿਡ ਸੇਫਟੀ ਪ੍ਰੋਟੋਕੋਲਾਂ ਦੀ ਪਾਲਣਾ ਕਰੋ।”

ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕੋਵਿਡ-19 ਦਾ ਕੋਈ ਲੱਛਣ ਮਹਿਸੂਸ ਹੁੰਦਾ ਹੈ ਤਾਂ ਆਪਣੀ ਜਾਂਚ ਜ਼ਰੂਰ ਕਰਵਾਓ। ਸਾਰੇ ਸ਼ੱਕੀ ਮਾਮਲਿਆਂ ਦੀ ਜਾਂਚ ਨਿਰੰਤਰ ਜਾਰੀ ਹੈ ਅਤੇ ਹੁਣ ਤੱਕ ਸੂਬੇ ਵਿੱਚ 1,52,08,301 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖੋ, ਹਰ ਐਤਵਾਰ ਨੂੰ ‘ਡਰਾਈ-ਡੇ’ ਮਨਾਓ ਅਤੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤੋ।ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਸੂਬੇ ਵਿੱਚ ਟੀਕਾਕਰਨ ਦੀ ਸ਼ੁਰੂਆਤ 16 ਜਨਵਰੀ 2021 ਨੂੰ ਸਿਹਤ ਸੰਭਾਲ ਕਰਮਚਾਰੀਆਂ ਦੇ ਟੀਕਾਕਰਨ ਨਾਲ ਕੀਤੀ ਗਈ ਅਤੇ ਇਸ ਉਪਰੰਤ ਫਰੰਟਲਾਈਨ ਵਰਕਰਾਂ ਨੂੰ ਕੋਵਿਡ ਟੀਕਾਕਰਨ ਦੇ ਦਾਇਰੇ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ 60 ਸਾਲ ਤੋਂ ਵੱਧ ਉਮਰ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕ੍ਰਮਵਾਰ 1 ਮਾਰਚ ਅਤੇ 1 ਅਪ੍ਰੈਲ ਨੂੰ ਟੀਕਾਕਰਨ ਸ਼ੁਰੂ ਕੀਤਾ ਗਿਆ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲੋਕਾਂ ਦੇ ਟੀਕਾਕਰਨ ਲਈ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵਾਂ ਵੈਕਸੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ 76 ਫ਼ੀਸਦੀ ਤੋਂ ਵੱਧ ਆਬਾਦੀ ਨੂੰ ਘੱਟੋ ਘੱਟ ਇੱਕ ਖੁਰਾਕ ਲਗਾਈ ਗਈ ਹੈ ਅਤੇ ਇਸ ਤੋਂ ਇਲਾਵਾ ਲਗਭਗ 29 ਫ਼ੀਸਦੀ ਲੋਕਾਂ ਨੂੰ ਦੋਵੇਂ ਖੁਰਾਕਾਂ ਲਗਾਈਆਂ ਗਈਆਂ ਹਨ। ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਟੀਕਾ ਲਗਵਾਉਣ ਅਤੇ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਕਿਉਂਕਿ ਇਹ ਮਹਾਂਮਾਰੀ ਨਾਲ ਲੜਨ ਦਾ ਇੱਕੋ ਇੱਕ ਤਰੀਕਾ ਹੈ।

Bajaj Pulsar 250 ਇਸ ਤਾਰੀਖ਼ ਨੂੰ ਹੋਵੇਗਾ ਲਾਂਚ

0

ਬਜਾਜ ਆਟੋ ਭਾਰਤੀ ਬਾਜ਼ਾਰ ਵਿੱਚ 28 ਅਕਤੂਬਰ ਨੂੰ ਸਭ ਤੋਂ ਵੱਧ ਵਿਸਥਾਪਿਤ ਪਲਸਰ ਮਾਡਲ ਦੇ ਨਾਲ ਆਪਣੇ ਉਤਪਾਦ ਪੋਰਟਫੋਲੀਓ ਦਾ ਵਿਸਤਾਰ ਕਰੇਗਾ। ਇੱਕ ਵਾਰ ਲਾਂਚ ਹੋਣ ਤੋਂ ਬਾਅਦ ਨਵੀਂ ਪਲਸਰ 250 ਭਾਰਤ ਵਿੱਚ ਸੁਜ਼ੂਕੀ ਗਿਕਸਰ 250 ਅਤੇ ਐਫਜੇਡ 25 ਦਾ ਮੁਕਾਬਲਾ ਕਰੇਗੀ।

ਨਵੀਂ ਪਲਸਰ 250 ਪਲਸਰ 220 ਐਫ ਦੇ ਸਮੁੱਚੇ ਰੂਪ ਨੂੰ ਬਰਕਰਾਰ ਰੱਖੇਗੀ। ਇਸ ਵਿੱਚ ਮੌਜੂਦਾ ਪਲਸਰ ਮੋਟਰਸਾਈਕਲਾਂ ਦੇ ਮੁਕਾਬਲੇ ਸ਼ੇਪਰ ਡਿਜ਼ਾਈਨ ਅਤੇ ਅਪਡੇਟ ਕੀਤੇ ਗਏ ਫੀਚਰ ਹੋਣਗੇ। ਇੰਸਟਰੂਮੈਂਟ ਕਲੱਸਟਰ ਇਸਦੇ ਵਿਰੋਧੀ ਦੇ ਸਮਾਨ, ਇੱਕ ਫੁੱਲ-ਡਿਜੀਟਲ ਡਿਸਪਲੇਅ ਹੋਣਾ ਚਾਹੀਦਾ ਹੈ। ਹਾਲਾਂਕਿ ਬਲੂਟੁੱਥ-ਕੁਨੈਕਟੀਵਿਟੀ ਪੈਕੇਜ ਦਾ ਹਿੱਸਾ ਨਹੀਂ ਹੋ ਸਕਦੀ।

ਅਧਿਕਾਰਤ ਟੀਜ਼ਰ ਦੁਆਰਾ ਦੇਖਿਆ ਗਿਆ ਹੈ ਵਿੱਚ ਫੇਅਰਿੰਗ-ਮਾਉਂਟਡ ਰੀਅਰ-ਵਿਊ ਮਿਰਰ, ਇੱਕ ਕਲਿੱਪ-ਆਨ ਹੈਂਡਲਬਾਰ, ਇੱਕ ਮਾਸਕੂਲਰ ਫਿਊਲ ਟੈਂਕ, ਸਟੈਪ-ਅੱਪ ਕਾਠੀ, ਸਪਲਿਟ-ਸਟਾਈਲ ਅਲੌਏ ਵ੍ਹੀਲਜ਼, ਅਤੇ ਇੱਕ ਸਾਈਡ-ਸਲੰਗ ਐਗਜ਼ੌਸਟ ਸ਼ਾਮਲ ਹੋਣਗੇ। ਮਕੈਨੀਕਲ ਵਿਸ਼ੇਸ਼ਤਾਵਾਂ ਬਾਰੇ ਵੇਰਵੇ ਅਜੇ ਉਪਲੱਬਧ ਨਹੀਂ ਹਨ, ਹਾਲਾਂਕਿ ਜਾਸੂਸੀ ਤਸਵੀਰਾਂ ਤੋਂ ਪਤਾ ਲੱਗਾ ਹੈ ਕਿ ਮੋਟਰਸਾਈਕਲ ਸਿੰਗਲ-ਸਿਲੰਡਰ, ਏਅਰ/ਆਇਲ-ਕੂਲਡ ਸੈਟਅਪ ਦੀ ਵਰਤੋਂ ਕਰੇਗਾ।

ਬਜਾਜ ਨੇ ਟੀਜ਼ਰ ਵੀਡੀਓ ਵਿੱਚ ਬਹੁਤ ਜ਼ਿਆਦਾ ਵੇਰਵੇ ਨਹੀਂ ਦਿੱਤੇ, ਪਰ ਆਉਣ ਵਾਲੀ ਪਲਸਰ 250 ਨੂੰ ਸਾਹਮਣੇ ਵਾਲੇ ਪਾਸੇ LED ਪ੍ਰੋਜੈਕਟਰ ਹੈੱਡਲੈਂਪਸ ਮਿਲ ਸਕਦੇ ਹਨ।   ਇਸ ਤੋਂ ਇਲਾਵਾ ਟੀਜ਼ਰ ਸੁਝਾਅ ਦਿੰਦਾ ਹੈ ਕਿ ਨਵਾਂ ਪਲਸਰ 250 ਇੱਕ ਪੂਰੀ ਤਰ੍ਹਾਂ ਡਿਜੀਟਲ ਇੰਸਟਰੂਮੈਂਟ ਕਲੱਸਟਰ ਵੀ ਪ੍ਰਾਪਤ ਕਰ ਸਕਦਾ ਹੈ।

Capt. Amarinder singh ਨੇ ਅਰੂਸਾ ਦੀਆਂ ਫੋਟੋਆਂ ਕੀਤੀਆਂ ਸ਼ੇਅਰ, ਕਿਹਾ ਇਨ੍ਹਾਂ ਹਸਤੀਆਂ ਦੇ ISI ਨਾਲ ਸੰਬੰਧ, ਕੀਤੀ ਜਾਵੇ ਜਾਂਚ

0

ਤਸਵੀਰਾਂ ਸ਼ੇਅਰ ਕੀਤੀਆਂ ਗਈਆਂ।ਜਿਸ ‘ਚ ਕਈ ਵੱਡੀਆਂ-ਵੱਡੀਆਂ ਹਸਤੀਆਂ ਨਜ਼ਰ ਆ ਰਹੀਆਂ।ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਰੂਸਾ ਨਾਲ ਭਾਜਪਾ ਮੰਤਰੀਆਂ ਤੋਂ ਲੈ ਕੇ ਬਾਲੀਵੁਡ ਅਭਿਨੇਤਾਵਾਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦੱਸ ਦੇਈਏ ਕਿ ਕੈਪਟਨ ਨੇ ਭਾਜਪਾ ਮੰਤਰੀ ਸੁਸ਼ਮਾ ਸਵਰਾਜ ਨਾਲ ਫੋਟੋ ਸਾਂਝੀ ਕੀਤੀ, ਜਸਵੰਤ ਸਿਨਹਾ, ਬਾਲੀਵੁਡ ਅਭਿਨੇਤਾ, ਸ਼ਤਰੂਘਨ ਸਿਨਹਾ, ਪ੍ਰਸਿੱਧ ਫਿਲਮ ਡਾਇਰੈਕਟਰ ਮਹੇਸ਼ ਭੱਟ ਨਾਲ ਆਰੂਸਾ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਸ ਤੋਂ ਇਲਾਵਾ ਸਾਬਕਾ ਲਾਅ ਮੰਤਰੀ ਅਸ਼ਵਨੀ ਕੁਮਾਰ ਦੀ ਫੋਟੋ ਸਾਂਝੀ ਕੀਤੀ ਹੈ।ਇਸ ਤੋਂ ਇਲਾਵਾ ਆਰਮੀ ਕਮਾਂਡਰ ਜਨਰਲ ਅਰੋੜਾ ਨਾਲ ਆਰੂਸ ਦੀ ਤਸਵੀਰ ਸਾਂਝੀ ਕੀਤੀ ਹੈ। ਫਿਰ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਯਾਦਵ ਨਾਲ, ਬਾਲੀਵੁਡ ਅਭਿਨੇਤਾ ਦਲੀਪ ਕੁਮਾਰ ਦੇ ਨਾਲ, ਇਸ ਦੇ ਨਾਲ ਹੀ ਇੰਡੀਅਨ ਹਾਈ ਕਮਿਸ਼ਨਰ ਜੇ.ਐਸ. ਦੀਕਸ਼ਤ ਨਾਲ ਆਰੂਸਾ ਦੇ ਨਾਲ ਤਸਵੀਰ ਜਨਤਕ ਕੀਤੀ ਹੈ।

ਇਸ ਦੇ ਨਾਲ ਹੀ ਇਨ੍ਹਾਂ ਤਸਵੀਰਾਂ ਨੂੰ ਜਨਤਕ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਮੈਂ ਇਹ ਤਸਵੀਰਾਂ ਜਨਤਕ ਕੀਤੀਆਂ ਹਨ ਇਨ੍ਹਾਂ ਸਾਰੀਆਂ ਹਸਤੀਆਂ ਦੇ ਆਈਐਸਆਈ ਦੇ ਨਾਲ ਸੰਬੰਧ ਹੋਣਗੇ।ਇਸ ਲਈ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਉਨਾਂ੍ਹ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।ਨਾਲ ਹੀ ਕੈਪਟਨ ਦਾ ਕਹਿਣਾ ਹੈ ਬਦਕਿਸਮਤੀ ਦੇ ਨਾਲ ਪਾਕਿਸਤਾਨ ਦੇ ਵੀਜ਼ੇ ਬੈਨ ਕੀਤਾ ਹੋਇਆ ਹੈ ਨਹੀਂ ਤਾਂ ਆਰੂਸਾ ਆਲਮ ਨੂੰ ਫਿਰ ਤੋਂ ਪੰਜਾਬ ਆਉਣ ਦਾ ਸੱਦਾ ਦਿੰਦਾ।

ਇਸ ਦੇ ਨਾਲ ਹੀ ਕੈਪਟ ਨੇ ਇਹ ਵੀ ਲਿਖਿਆ ਕਿ ਮੈਂ ਆਉਣ ਵਾਲੇ ਸਾਲ ਮਾਰਚ ਮਹੀਨੇ ‘ਚ 80 ਸਾਲ ਦਾ ਹੋਣ ਜਾ ਰਿਹਾ ਹਾਂ ਤੇ ਆਰੂਸਾ ਆਲਮ ਅਗਲੇ ਮਹੀਨੇ 69 ਸਾਲਾਂ ਦੇ ਹੋਣ ਜਾ ਰਹੇ ਹਨ।ਉਨਾਂ੍ਹ ਦਾ ਕਹਿਣਾ ਹੈ ਇਸ ਦੌਰਾਨ ਪਿਛਲੇ ਦਿਨੀਂ ਜੋ ਵੀ ਤੰਗ ਸੋਚ, ਛੋਟੀ ਸੋਚ ਸਾਹਮਣੇ ਆਈ ਹੈ।

 

ਖਜੂਰ ਮਹਿਲਾ ਲਈ ਕਿਵੇਂ ਹੁੰਦੇ ਹਨ ਫਾਇਦੇਮੰਦ, ਜਾਣੋ

0

ਖਜੂਰ ਨੂੰ ਸੂਪਰਫੂਡ ਮੰਨਿਆ ਜਾਂਦਾ ਹੈ। ਖਜੂਰ (Khajoor Ke Fayde) ਵਿੱਚ ਹੇਲਦੀ ਫੈਟਸ, ਸੋਡੀਅਮ, ਖੁਰਾਕ ਫਾਈਬਰ, ਕੁਦਰਤੀ ਸ਼ੂਗਰ, ਪ੍ਰੋਟੀਨ, ਵਿਟਾਮਿਨ ਡੀ, ਆਇਰਨ ਅਤੇ ਪੋਟਾਸ਼ੀਅਮ ਮੌਜੂਦ ਹੁੰਦੇ ਹੈ। ਹਾਲਾਂਕਿ ਖਜੂਰ ਸਾਰੀਆਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਪਰ ਗਰਭਵਤੀ ਔਰਤਾਂ ਲਈ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਡਾਕਟਰ ਦੀ ਮੰਨੀਏ ਤਾਂ ਖਜੂਰ ਲੇਬਰ ਪੇਨ ਘੱਟ ਕਰਨ ‘ਚ ਬਹੁਤ ਮਦਦ ਕਰਦਾ ਹੈ। ਖਜੂਰ ਦੇ ਸੇਵਨ ਨਾਲ ਖੂਨ ਸੰਚਾਰ ਲੈਵਲ ਵਧਦਾ ਹੈ, ਜਿਸ ਕਾਰਨ ਬੱਚੇਦਾਨੀ ਦੇ ਮੂੰਹ ਵਿੱਚ ਲਚਕੀਲਾਪਨ ਅਤੇ ਫੈਲਾਅ ਹੁੰਦਾ ਹੈ ਅਤੇ ਜਣੇਪੇ ਦੌਰਾਨ ਘੱਟ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿੱਚ, ਗਰਭ ਅਵਸਥਾ ਵਿੱਚ ਰੋਜ਼ਾਨਾ ਖਜੂਰ ਦਾ ਸੇਵਨ ਕਰਨਾ ਚਾਹੀਦਾ ਹੈ।

ਖਜੂਰ ਖਾਣ ਦੇ ਫਾਇਦੇ

– ਖਜੂਰ ‘ਚ ਪੋਟਾਸ਼ੀਅਮ ਦੀ ਭਰਪੂਰ ਮਾਤਰਾ ਅਤੇ ਸੋਡੀਅਮ ਦੀ ਘੱਟ ਮਾਤਰਾ ਹੋਣ ਕਾਰਨ ਇਹ ਸਰੀਰ ਦੇ ਨਰਵਸ ਸਿਸਟਮ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

– ਖਜੂਰ ਚਮੜੀ ਲਈ ਬਹੁਤ ਵਧੀਆ ਹੁੰਦਾ ਹੈ। ਇਸ ਨੂੰ ਨਿਯਮਤ ਰੂਪ ਨਾਲ ਖਾਣ ਨਾਲ ਝੁਰੜੀਆਂ ਅਤੇ ਛਾਇਆ ਦੇਰ ਨਾਲ ਆਉਂਦੀਆਂ ਹਨ।

– ਖਜੂਰ ਵਿੱਚ ਬਹੁਤ ਸਾਰੇ ਖਣਿਜ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ​​ਕਰਦੇ ਹਨ। ਇਸ ਵਿੱਚ ਕੈਲਸ਼ੀਅਮ, ਸੇਲੇਨੀਅਮ, ਮੈਂਗਨੀਜ਼ ਅਤੇ ਕਾਪਰ ਦੀ ਮਾਤਰਾ ਵਧੇਰੇ ਹੁੰਦੀ ਹੈ।

– ਖਜੂਰ ਵਿਟਾਮਿਨ ਏ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਇਹ ਅੱਖਾਂ ਲਈ ਜ਼ਰੂਰੀ ਤੱਤ ਹਨ।

– ਖਜੂਰ ‘ਚ ਸ਼ੂਗਰ, ਵਿਟਾਮਿਨ ਅਤੇ ਪ੍ਰੋਟੀਨ ਹੁੰਦੇ ਹਨ ਜੋ ਭਾਰ ਵਧਾਉਣ ਦਾ ਕੰਮ ਕਰਦੇ ਹਨ।

– ਖਜੂਰ ‘ਚ ਕਾਫੀ ਮਾਤਰਾ ‘ਚ ਫਾਈਬਰ ਹੁੰਦਾ ਹੈ। ਕਬਜ਼ ਦੇ ਰੋਗੀਆਂ ਲਈ ਖਜੂਰ ਫਾਇਦੇਮੰਦ ਹੈ।

ਚੰਗੀ ਨੀਂਦ ਆਉਣ ਲਈ ਦੁੱਧ ਤੇ ਕਾਜੂ ਤੋਂ ਬਣੀ ਡ੍ਰਿੰਕ ਦਾ ਕਰੋ ਇਸਤੇਮਾਲ, ਮਿਲੇਗਾ ਅਸਰਦਾਰ ਫਾਇਦਾ

0

ਕਈ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਪੂਰੀ ਰਾਤ ਸਾਈਡ ਬਦਲਦੇ ਰਹਿੰਦੇ ਹਨ। ਇਸ ਪ੍ਰਕਾਰ ਅਜਿਹਾ ਕਰਦੇ ਹੀ ਉਨ੍ਹਾਂ ਦੀ ਪੂਰੀ ਰਾਤ ਬੀਤ ਜਾਂਦੀ ਹੈ। ਜਿਸ ਨਾਲ ਸਿਹਤ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਕਈ ਲੋਕਾਂ ਦਾ ਮੰਨਣਾ ਹੈ ਕਿ ਰਾਤ ਨੂੰ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। ਅਜਿਹੀ ਸਥਿਤੀ ਵਿੱਚ ਅੱਜ ਅਸੀਂ ਤੁਹਾਨੂੰ ਦੁੱਧ ਤੋਂ ਬਣੀ ਇੱਕ ਡ੍ਰਿੰਕ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਹਾਡੀ ਨੀਂਦ ਨਾ ਆਉਣ ਦੀ ਸਮੱਸਿਆ ਖਤਮ ਹੋ ਜਾਵੇਗੀ। ਇਸ ਡਰਿੰਕ ਵਿੱਚ ਦੁੱਧ ਦੇ ਨਾਲ ਕਾਜੂ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਇਸ ਨੂੰ ਪੀਣ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ। ਆਓ ਜਾਣਦੇ ਹਾਂ ਇਸ ਡਰਿੰਕ ‘ਚ ਕੀ ਖਾਸ ਹੈ ਅਤੇ ਇਸ ਨੂੰ ਕਿਵੇਂ ਬਣਾਇਆ ਜਾ ਸਕਦਾ ਹੈ।

ਮਸ਼ਹੂਰ ਪੋਸ਼ਣ ਵਿਗਿਆਨੀ ਰੁਜੁਤਾ ਦਿਵੇਕਰ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਦੁੱਧ ਅਤੇ ਕਾਜੂ ਨੂੰ ਮਿਲਾ ਕੇ ਤਿਆਰ ਕੀਤੇ ਗਏ ਡਰਿੰਕ ਨੂੰ ਪੀਣ ਬਾਰੇ ਦੱਸ ਰਹੀ ਹੈ। ਇਹ ਡਰਿੰਕ ਤੁਹਾਨੂੰ ਨਾ ਸਿਰਫ਼ ਊਰਜਾ ਦਿੰਦਾ ਹੈ, ਇਹ ਤੁਹਾਨੂੰ ਚੰਗੀ ਨੀਂਦ ਵੀ ਦੇ ਸਕਦਾ ਹੈ।

ਇਸ ਲਈ 3-4 ਕਾਜੂ ਲਓ ਅਤੇ ਉਨ੍ਹਾਂ ਨੂੰ ਇਕ ਕੱਪ ਦੁੱਧ ‘ਚ ਭਿਓ ਲਓ। ਉਨ੍ਹਾਂ ਨੂੰ 4-5 ਘੰਟਿਆਂ ਲਈ ਦੁੱਧ ਵਿੱਚ ਭਿੱਜੇ ਰਹਿਣ ਦਿਓ। ਭਿੱਜੇ ਹੋਏ ਕਾਜੂਆਂ ਨੂੰ ਲਓ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੀਸ ਲਓ। ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਦੁੱਧ ਦੇ ਵਿੱਚ ਪਾਉ। ਤੁਸੀਂ ਆਪਣੇ ਸਵਾਦ ਦੇ ਹਿਸਾਬ ਨਾਲ ਖੰਡ ਵੀ ਪਾ ਸਕਦੇ ਹੋ। ਹੁਣ ਇਸ ਦੁੱਧ ਨੂੰ ਕੁੱਝ ਦੇਰ ਲਈ ਉਬਾਲ ਕੇ ਇੱਕ ਸਿਹਤਮੰਦ ਪੀਣ ਵਾਲਾ ਪਦਾਰਥ ਤਿਆਰ ਕਰੋ। ਜੇ ਤੁਸੀਂ ਇਸ ਡ੍ਰਿੰਕ ਨੂੰ ਸੌਣ ਵੇਲੇ ਪੀਂਦੇ ਹੋ, ਤਾਂ ਇਹ ਤੁਹਾਨੂੰ ਚੰਗੀ ਨੀਂਦ ਲੈਣ ਵਿੱਚ ਸਹਾਇਤਾ ਕਰੇਗਾ।

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ CM ਨੂੰ ਕੀਤੀ ਅਪੀਲ, ਕਿਹਾ- ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਜਾਵੇ ਹੱਲ

0

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ। ਜਿੱਥੇ ਮੰਡੀਆਂ ਵਿੱਚ ਫ਼ਸਲਾਂ ਪਾਣੀ ਵਿੱਚ ਤੈਰਦੀਆਂ ਦੇਖੀਆਂ ਗਈਆਂ, ਉੱਥੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਇਸੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਹੈ।

ਉਨ੍ਹਾਂ ਨੇ ਟਵੀਟ ਕੀਤਾ ਕਿ ਬੇਮੌਸਮੀ ਬਾਰਸ਼ ਨੇ ਕਿਸਾਨਾਂ ‘ਤੇ ਤਬਾਹੀ ਮਚਾਈ ਹੈ, ਜਿਸ ਨਾਲ ਖੜ੍ਹੀਆਂ ਫਸਲਾਂ ਅਤੇ ਭੰਡਾਰ ਦੋਵਾਂ ਨੂੰ ਨੁਕਸਾਨ ਪਹੁੰਚਿਆ ਹੈ। ਕਿਸਾਨਾਂ ਦੀ ਰੋਜ਼ੀ-ਰੋਟੀ ਪੂਰੀ ਤਰ੍ਹਾਂ ਫ਼ਸਲ ‘ਤੇ ਨਿਰਭਰ ਕਰਦੀ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਬਣਦਾ ਮੁਆਵਜ਼ਾ ਵੀ ਤੁਰੰਤ ਦਿੱਤਾ ਜਾਵੇ।

ਪਾਕਿਸਤਾਨ ਕ੍ਰਿਕੇਟ ਟੀਮ ਦੀ ਜਿੱਤ ‘ਤੇ ਪਟਾਕੇ ਚਲਾਉਣ ਨੂੰ ਲੈ ਕੇ Virender Sehwag ਨੇ ਕਹੀ ਇਹ ਗੱਲ

0

ਆਈਸੀਸੀ ਟੀ-20 ਵਿਸ਼ਵ ਕੱਪ 2021 ਵਿੱਚ ਭਾਰਤੀ ਟੀਮ ਦਾ ਪਾਕਿਸਤਾਨ ਨਾਲ ਮੈਚ ਸੀ। ਜਿਸ ‘ਚ ਭਾਰਤੀ ਕ੍ਰਿਕਟ ਟੀਮ ਦੀ ਹਾਰ ਹੋ ਗਈ। ਭਾਰਤ ਦੀ ਇਸ ਹਾਰ ਤੋਂ ਹਰ ਭਾਰਤੀ ਨਿਰਾਸ਼ ਸੀ, ਪਰ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਪਟਾਕੇ ਚਲਾ ਕੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ। ਭਾਰਤੀ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਇਸ ਗੱਲ ਤੋਂ ਨਾਖੁਸ਼ ਹਨ ਅਤੇ ਉਨ੍ਹਾਂ ਨੇ ਇੰਟਰਨੈੱਟ ਮੀਡੀਆ ਰਾਹੀਂ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

ਇਸ ਸੰਬੰਧ ‘ਚ ਵਰਿੰਦਰ ਸਹਿਬਾਗ ਨੇ ਇੱਕ ਟਵੀਟ ਵੀ ਕੀਤਾ ਹੈ। ਜਿਸ ‘ਚ ਵਰਿੰਦਰ ਸਹਿਵਾਗ ਨੇ ਲਿਖਿਆ, “ਦੀਵਾਲੀ ਦੇ ਦੌਰਾਨ ਪਟਾਕੇ ਚਲਾਉਣ’ ਤੇ ਪਾਬੰਦੀ ਹੈ, ਪਰ ਕੱਲ੍ਹ (ਐਤਵਾਰ, 24 ਅਕਤੂਬਰ) ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਭਾਰਤ ਦੇ  ਕੁੱਝ ਹਿੱਸਿਆਂ ਵਿੱਚ ਪਟਾਕੇ ਚਲਾਏ ਗਏ। ਅੱਛਾ ਉਹ ਜਿੱਤ ਦੀ ਖੁਸ਼ੀ ‘ਚ ਪਟਾਕੇ ਚਲਾ ਸਕਦੇ ਹਨ ਤਾਂ ਦੀਵਾਲੀ ‘ਤੇ ਪਟਾਕੇ ਚਲਾਉਣ ਵਿੱਚ ਕੀ ਨੁਕਸਾਨ ਹੈ। ਅਜਿਹਾ ਪਖੰਡ ਕਿਉਂ, ਉਸ ਸਮੇਂ ਹੀ ਸਾਰਾ ਗਿਆਨ ਯਾਦ ਆਉਂਦਾ ਹੈ।