Home Blog Page 2327

ਦਵਾਈ ਸਮਝ ਕੇ ‘ਇਸਬਗੋਲ’ ਦੀ ਕਰੋ ਵਰਤੋਂ, ਕਈ ਬਿਮਾਰੀਆਂ ਤੋਂ ਮਿਲੇਗੀ ਰਾਹਤ

0

ਆਧੁਨਿਕ ਸਮੇਂ ਤੋਂ ਇਸਬਗੋਲ ਦੀ ਵਰਤੋਂ ਲਗਾਤਾਰ ਵਧਦੀ ਜਾ ਰਹੀ ਹੈ। ਪਾਚਨ ਤੰਤਰ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਇਸਬਗੋਲ ਦੀ ਵਰਤੋਂ ਦਵਾਈਆਂ ਦੇ ਰੂਪ ’ਚ ਕੀਤੀ ਜਾਂਦੀ ਹੈ। ਈਸਬਗੋਲ ਦੇ ਬੀਜਾਂ ਅਤੇ ਛਿਲਕੇ ਵਿੱਚ ਮਿਊਸੀਲੇਜ ਨਾਂ ਦਾ ਤੱਤ ਹੁੰਦਾ ਹੈ, ਜੋ ਢਿੱਡ ਨਾਲ ਸਬੰਧਤ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰ ਦਿੰਦਾ ਹੈ। ਕੁਦਰਤੀ ਹੋਣ ਕਰਕੇ ਇਸਬਗੋਲ ਨਾਲ ਸਰੀਰ ਨੂੰ ਕੋਈ ਸਾਈਡ ਇਫੈਕਟ ਨਹੀਂ ਹੁੰਦਾ। ਇਸਬਗੋਲ ਇੱਕ ਅਜਿਹੀ ਚੀਜ਼ ਹੈ, ਜੋ ਕਬਜ਼ ਅਤੇ ਦਸਤ/ਡਾਇਰੀਆ ਨੂੰ ਦੂਰ ਕਰਨ ਲਈ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਬਿਨਾਂ ਇਹ ਹੋਰ ਕਿਹੜੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ….

ਦਿਲ ਨੂੰ ਰੱਖੇ ਤੰਦਰੁਸਤ
ਈਸਬਗੋਲ ਵਿਚਲੇ ਫ਼ਾਈਬਰ ਕੋਲੈਸਟ੍ਰੋਲ ਦੇ ਲੈਵਲ ਨੂੰ ਕੰਟਰੋਲ ਵਿੱਚ ਰੱਖਦੇ ਹਨ। ਇਸ ਤਰ੍ਹਾਂ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਨਾਸ਼ ਹੁੰਦਾ ਹੈ। ਇਸ ਤੋਂ ਬਿਨਾਂ ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਵੀ ਇਸਬਗੋਲ ਵਧੀਆ ਦਵਾਈ ਹੈ।

ਕਬਜ਼ ਤੋਂ ਛੁਟਕਾਰਾ
ਹਾਈਬ੍ਰੋਸਕੋਪਿਕ ਗੁਣਾਂ ਨਾਲ ਭਰਪੂਰ ਇਸਬਗੋਲ ਕਬਜ਼ ਨੂੰ ਦੂਰ ਕਰਨ ਦਾ ਸਭ ਤੋਂ ਉੱਤਮ ਉਪਾਅ ਹੈ। ਇਸ ਦੇ ਲਈ ਦੁੱਧ ’ਚ 2 ਚਮਚੇ ਇਸਬਗੋਲ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀਓ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਬਲੱਡ ਸ਼ੂਗਰ ਕਰੇ ਕੰਟਰੋਲ
ਇਸਬਗੋਲ ਖੂਨ ‘ਚ ਗਲੂਕੋਜ਼ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ। ਇਸ ਨਾਲ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ। ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ।

ਭਾਰ ਕਰੇ ਘੱਟ
ਜੇਕਰ ਤੁਹਾਡਾ ਭਾਰ ਘੱਟ ਨਹੀਂ ਹੋ ਰਿਹਾ ਤਾਂ ਤੁਸੀਂ ਇਸਬਗੋਲ ਦੀ ਵਰਤੋਂ ਕਰ ਸਕਦੇ ਹੋ। ਇਹ ਨੁਸਖ਼ਾ ਤੁਹਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ। 2 ਚਮਚੇ ਇਸਬਗੋਲ ਪਾਊਡਰ, ਨਿੰਬੂ ਦਾ ਰਸ ਨੂੰ 1 ਗਿਲਾਸ ਪਾਣੀ ਜਾਂ ਜੂਸ ‘ਚ ਮਿਲਾ ਕੇ ਪੀਣ ਨਾਲ ਭਾਰ ਘਟਾਉਣ ‘ਚ ਮਦਦ ਮਿਲੇਗੀ।

ਬਵਾਸੀਰ
ਬਵਾਸੀਰ ਕਾਰਨ ਮਲ ਤਿਆਗਣ ‘ਚ ਮੁਸ਼ਕਲ ਆਉਂਦੀ ਹੈ ਤਾਂ ਤੁਸੀਂ ਇਸਬਗੋਲ ਲੈ ਸਕਦੇ ਹੋ। ਡਾਕਟਰ ਵੀ ਬਵਾਸੀਰ ਦੀ ਸਮੱਸਿਆ ਹੋਣ ’ਤੇ ਇਸ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ।

ਕੋਲੇਸਟ੍ਰੋਲ ਨੂੰ ਘੱਟ ਕਰੇ
ਇਹ ਐਸਿਡ ਨੂੰ ਰੋਕ ਕੇ ਖ਼ਰਾਬ ਕੋਲੇਸਟ੍ਰੋਲ ਦੇ ਲੈਵਲ ਨੂੰ ਘਟਾਉਂਦਾ ਹੈ। ਜੇ ਕੋਲੈਸਟ੍ਰੋਲ ਕੰਟਰੋਲ ‘ਚ ਰਹੇਗਾ ਤਾਂ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਵੀ ਸੁਰੱਖਿਅਤ ਹੋਵੋਗੇ। ਇਹ ਦਿਲ ਦੀਆਂ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ​​ਬਣਾਉਂਦਾ ਹੈ।

ਬਲੱਡ ਪ੍ਰੈਸ਼ਰ ਰਹੇ ਕੰਟਰੋਲ
ਇਸਬਗੋਲ ਸਰੀਰ ‘ਚ ਟ੍ਰਾਈਗਲਾਈਸਰਾਈਡ ਨੂੰ ਘਟਾਉਣ ਦੇ ਨਾਲ ਲਿਪਿਡ ਲੈਵਲ ਨੂੰ ਵਧਾਉਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।

ਇਰੀਟੇਬਲ ਬਾਊਲ ਸਿੰਡਰੋਮ
ਇਰੀਟੇਬਲ ਬਾਊਲ ਸਿੰਡਰੋਮ ਕਾਰਨ ਢਿੱਡ ਫੁੱਲਣਾ, ਮੋਟਾਪਾ, ਅਲਸਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ‘ਚ ਇਸਬਗੋਲ ਦੀ ਵਰਤੋਂ ਤੁਹਾਡੇ ਲਈ ਲਾਭਕਾਰੀ ਹੈ, ਕਿਉਂਕਿ ਇਸ ਨਾਲ ਇਹ ਸਮੱਸਿਆ ਨਹੀਂ ਹੁੰਦੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਨੂੰ ਅੱਜ ਦੇਣਗੇ ਮੁਆਵਜ਼ਾ

0

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਅੱਜ ਨਾਭਾ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਚੈੱਕ ਸੌਂਪਣਗੇ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹਰ ਇੱਕ ਪਰਿਵਾਰ ਲਈ ਆਰਥਕ ਸਹਾਇਤਾ ਦਾ ਐਲਾਨ ਕੀਤਾ ਸੀ।

ਵੈਕਸੀਨੈਸ਼ਨ ਦੇ ਦੌਰਾਨ ਨਹੀਂ ਚੱਲਿਆ VIP ਕਲਚਰ, ਸਾਰੀਆਂ ਨੂੰ ਇੱਕ ਸਮਾਨ ਮਿਲੀ ਵੈਕਸੀਨ : PM Modi

0

ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ 100 ਕਰੋੜ ਵੈਕਸੀਨ ਡੋਜ਼ ਸਿਰਫ ਇੱਕ ਅੰਕੜਾ ਨਹੀਂ ਹੈ, ਇਹ ਦੇਸ਼ ਦੀ ਸਮਰੱਥਾ ਦਾ ਪ੍ਰਤੀਬਿੰਬ ਹੈ। ਇਹ ਉਸ ਨਵੇਂ ਭਾਰਤ ਦੀ ਤਸਵੀਰ ਹੈ, ਜੋ ਮੁਸ਼ਕਲ ਟੀਚਿਆਂ ਨੂੰ ਨਿਰਧਾਰਤ ਕਰਨਾ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨਾ ਜਾਣਦਾ ਹੈ ਅਤੇ ਇਸ ਦੇ ਸੰਕਲਪਾਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ। ਸਾਡੇ ਦੇਸ਼ ਨੇ ਇੱਕ ਪਾਸੇ ਕਰਤੱਵ ਦਾ ਪਾਲਣ ਕੀਤਾ ਤਾਂ ਦੂਜੇ ਪਾਸੇ ਉਸ ਨੂੰ ਵੱਡੀ ਸਫਲਤਾ ਵੀ ਮਿਲੀ। ਭਾਰਤ ਨੇ ਕੱਲ 100 ਕਰੋੜ ਵੈਕਸੀਨ ਡੋਜ਼ ਦਾ ਔਖਾ, ਪਰ ਗ਼ੈਰ-ਮਾਮੂਲੀ ਲਕਸ਼ ਪ੍ਰਾਪਤ ਕੀਤਾ। ਇਸ ਪ੍ਰਾਪਤੀ ਪਿੱਛੇ 130 ਕਰੋੜ ਦੇਸ਼ ਵਾਸੀਆਂ ਦਾ ਫਰਜ਼ ਹੈ,ਇਸ ਲਈ ਇਹ ਸਫਲਤਾ ਹਰ ਦੇਸ਼ਵਾਸੀ ਦੀ ਸਫਲਤਾ ਹੈ।

Capt. Amarinder Singh ਨੇ ਨਵਜੋਤ ਸਿੱਧੂ ਤੇ ਹਰੀਸ਼ ਰਾਵਤ ‘ਤੇ ਟਵੀਟ ਕਰ ਕੀਤੇ ਤਿੱਖੇ ਸਵਾਲ….

0

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਾਂਗਰਸੀ ਆਗੂਆਂ ‘ਤੇ ਤਿੱਖੇ ਜਵਾਬੀ ਹਮਲੇ ਕੀਤੇ। ਉਨ੍ਹਾਂ ਨੇ ਹਰੀਸ਼ ਰਾਵਤ, ਨਵਜੋਤ ਸਿੱਧੂ ਅਤੇ ਪ੍ਰਗਟ ਸਿੰਘ ਨੂੰ ਖੂਬ ਰਗੜੇ ਲਾਏ।

 

ਕੈਪਟਨ ਨੇ ਰਾਵਤ ਨੂੰ ਕਿਹਾ ਕਿ ਉਹ ਮੈਨੂੰ (ਕੈਪਟਨ) ਧਰਮ ਨਿਰਪੱਖਤਾ ਦਾ ਪਾਠ ਨਾ ਪੜ੍ਹਾਉਣ। ਇਸ ਦੇ ਨਾਲ ਹੀ ਪਰਗਟ ਸਿੰਘ ਦੇ ਅਕਾਲੀ ਦਲ ਅਤੇ ਨਵਜੋਤ ਸਿੱਧੂ ਦੇ ਭਾਜਪਾ ਤੋਂ ਆਉਣ ‘ਤੇ ਰਾਵਤ ਨੂੰ ਘੇਰਿਆ। ਸਿੱਧੂ ਵੱਲੋਂ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨ ਨਿਰਮਾਤਾ ਕਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਾਂਗਰਸੀਆਂ ‘ਤੇ ਨਿਸ਼ਾਨਾ ਸਾਧਿਆ ਹੈ।

ਅਮਰਿੰਦਰ ਨੇ ਸਿੱਧੂ ਨੂੰ ਜਵਾਬ ਦਿੰਦੇ ਹੋਏ ਉਨ੍ਹਾਂ ਨੂੰ ਧੋਖੇਬਾਜ਼ ਕਿਹਾ। ਰਾਵਤ ਨੇ ਕਿਹਾ ਸੀ ਕਿ ਜੇਕਰ ਅਮਰਿੰਦਰ ਭਾਜਪਾ ਨਾਲ ਜਾ ਰਹੇ ਹਨ ਤਾਂ ਉਹ ਧਰਮ ਨਿਰਪੱਖ ਨਹੀਂ ਹਨ। ਇਸ ਦੇ ਜਵਾਬ ਵਿੱਚ ਅਮਰਿੰਦਰ ਨੇ ਕਿਹਾ ਕਿ ਧਰਮ ਨਿਰਪੱਖਤਾ ਦੀ ਗੱਲ ਕਰਨੀ ਬੰਦ ਕਰੋ।

ਇਹ ਨਾ ਭੁੱਲੋ ਕਿ ਸਿੱਧੂ 14 ਸਾਲਾਂ ਤੋਂ ਭਾਜਪਾ ‘ਚ ਸਨ ਅਤੇ ਉਸ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਨਾਨਾ ਪਟੋਲੇ ਅਤੇ ਰੇਵਨਾਥ ਰੈਡੀ ਜੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਤੋਂ ਨਹੀਂ ਤਾਂ ਕਿੱਥੋਂ ਆਏ? ਮੌਜੂਦਾ ਪੰਜਾਬ ਸਰਕਾਰ ਵਿੱਚ ਮੰਤਰੀ ਪਰਗਟ ਸਿੰਘ ਵੀ 4 ਸਾਲ ਅਕਾਲੀ ਦਲ ਵਿੱਚ ਰਹੇ।

ਅਮਰਿੰਦਰ ਨੇ ਪੁੱਛਿਆ ਕਿ ਮਹਾਰਾਸ਼ਟਰ ਵਿੱਚ ਕਾਂਗਰਸ ਸ਼ਿਵ ਸੈਨਾ ਨਾਲ ਕੀ ਕਰ ਰਹੀ ਹੈ। ਕੀ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਕਾਂਗਰਸ ਦਾ ਕਥਿਤ ਫਿਰਕੂ ਤਾਕਤਾਂ ਨਾਲ ਗਠਜੋੜ ਕਰਨਾ ਠੀਕ ਹੈ ਜਦੋਂ ਤੱਕ ਉਸ ਨੂੰ ਠੀਕ ਲਗਦਾ ਹੈ? ਜੇ ਇਹ ਬਿਲਕੁਲ ਸਿਆਸੀ ਮੌਕਾਪ੍ਰਸਤੀ ਨਹੀਂ, ਤਾਂ ਫਿਰ ਕੀ ਹੈ?

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਟਵੀਟਾਂ ਰਾਹੀ ਵਾਰ ਕੀਤੇ ਸਨ। ਸਿੱਧੂ ਨੇ ਕੈਪਟਨ ਨੂੰ ਖੇਤੀ ਕਾਨੂੰਨਾਂ ਦਾ ਨਿਰਮਾਤਾ ਕਰਾਰ ਦਿੱਤਾ ਸੀ।

 

ISI ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ‘ਚ ਰੱਖਣ ਵਾਲੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਲਈ ਹੋਏ ਦੇਸ਼ ਭਗਤ : ਹਰਪਾਲ ਸਿੰਘ ਚੀਮਾ

0

ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ?

ਕੈਪਟਨ , ਰਾਣਾ ਸੋਢੀ, ਕੇਵਲ ਢਿੱਲੋਂ, ਦਿਨਕਰ ਗੁਪਤਾ, ਵਿੰਨੀ ਮਹਾਜਨ ਅਤੇ ਸਾਬਕਾ ਏ.ਜੀ ਖਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਹੋਵੇ ਕਾਰਵਾਈ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਦੇਣ ਦੀ ਸਖ਼ਤ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਿਹਾ, ‘‘ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨ ਭਾਰਤੀ ਜਨਤਾ ਪਾਰਟੀ ਨੂੰ ਅੱਤਵਾਦੀ, ਵੱਖਵਾਦੀ ਅਤੇ ਖਾਲਿਸਤਾਨੀ ਲੱਗਦੇ ਹਨ, ਪਰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ਵਿੱਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਦੇਸ਼ ਭਗਤ ਲੱਗਦਾ। ਕੀ ਇਹੋ ਭਾਜਪਾ ਦੀ ਦੇਸ਼ ਭਗਤੀ ਹੈ?’’

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੀ ਰੱਖਿਆ ਕਰਦਿਆਂ ਜਾਨਾਂ ਵਾਰਨ ਵਾਲੇ ਅਤੇ ਸੱਪਾਂ ਦੀਆਂ ਸਿਰੀਆਂ ਮਸਲ ਕੇ ਦੇਸ਼ ਨੂੰ ਅੰਨ ਦੇਣ ਵਾਲੇ ਕਿਸਾਨ- ਮਜ਼ਦੂਰ ਅਤੇ ਕਿਸਾਨਾਂ- ਮਜ਼ਦੂਰਾਂ ਦੇ ਪੁੱਤ ਅੱਤਵਾਦੀ ਦਿਖਦੇ ਹਨ, ਜੋ ਨਰਿੰਦਰ ਮੋਦੀ ਦੀ ਹਿਟਲਰ ਸ਼ਾਹੀ ਖਿਲਾਫ਼ ਸੰਰਘਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਸੱਤਾ ’ਤੇ ਕਾਬਜ ਹੋਣ ਦੀ ਲਾਲਸਾ ਰੱਖਣ ਵਾਲੀ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਆਖ ਕੇ ਉਸ ਦੇ ਗੁਣ ਗਾਉਣ ਲੱਗੇ ਹਨ, ਜਿਸ ਕੈਪਟਨ ਅਮਰਿੰਦਰ ਸਿੰਘ ਨੇ ਆਈ.ਐਸ.ਆਈ ਏਜੰਟ ਨੂੰ ਮਹਿਮਾਨ ਬਣਾ ਕੇ ਰੱਖਿਆ, ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ, ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ, ਕੋਟਕਪੂਰਾ ਗੋਲੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਹੱਥ ਨਹੀਂ ਪਾਇਆ ਅਤੇ ਨਾ ਹੀ ਨਸ਼ੇ- ਟਰਾਂਸਪੋਰਟ ਦੇ ਵੱਡੇ ਸਮਗਲਰਾਂ ਨੂੰ ਨੱਥ ਪਾਈ।

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ, ‘‘ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ? ਕੀ ਕਾਂਗਰਸੀਆਂ ਨੂੰ ਉਸ ਸਮੇਂ ਪਤਾ ਨਹੀਂ ਸੀ ਕਿ ਅਰੂਸਾ ਆਲਮ ਆਈ.ਐਸ.ਆਈ ਦੀ ਏਜੰਟ ਹੈ? ਪ੍ਰੰਤੂ ਉਸ ਸਮੇਂ ਤਾਂ ਕਾਂਗਰਸੀ ਆਪਣਾ ਮਾਫ਼ੀਆ ਰਾਜ ਚਲਾਉਣ ਲਈ ਅਰੂਸਾ ਆਲਮ ਕੋਲੋਂ ਸਿਫ਼ਾਰਸ਼ਾ ਪਾਉਂਦੇ ਸਨ।’’

ਚੀਮਾ ਨੇ ਮੰਗ ਕੀਤੀ ਕਿ ਆਈ.ਐਸ.ਆਈ ਦੀ ਏਜੰਟ ਅਰੂਸਾ ਆਲਮ ਨੂੰ ਆਪਣੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ ਉਦੋਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੀਨੀਅਰ ਕਾਂਗਰਸੀ ਆਗੂ ਕੇਵਲ ਢਿੱਲੋਂ, ਸਾਬਕਾ ਡੀ.ਜੀ.ਪੀ ਦਿਨਕਰ ਗੁਪਤਾ, ਸਾਬਕਾ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਅਤੇ ਸਾਬਕਾ ਐਡਵੋਕੇਟ ਜਨਰਲ ਪੰਜਾਬ ਖਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਜਾਵੇ, ਜਿਹੜੇ ਅਰੂਸਾ ਆਲਮ ਤੋਂ ਅਸ਼ੀਰਵਾਦ ਲੈਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਅਤੇ ਮਾਫ਼ੀਆ ਰਾਜ ਪੈਦਾ ਕਰਨ ਵਿੱਚ ਕਾਂਗਰਸ ਪਾਰਟੀ ਦੇ ਕੇਂਦਰੀ ਤੇ ਸੁਬਾਈ ਆਗੂ ਓਨੇ ਹੀ ਜ਼ਿੰਮੇਵਾਰ ਹਨ, ਜਿੰਨੇ ਕਿ ਕੈਪਟਨ ਅਮਰਿੰਦਰ ਸਿੰਘ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਜਾਂਦੇ ਸਵਾਲਾਂ ਤੋਂ ਕਾਂਗਰਸ ਦੇ ਮੰਤਰੀ ਤੇ ਸੰਤਰੀ ਹਰ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਬਚਾਉਂਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਖ਼ਿਲਾਫ਼ ਹੋਣ ਦਾ ਝੂਠਾ ਨਾਟਕ ਕਰ ਰਹੇ ਹਨ। ਚੀਮਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਮੰਗ ਕੀਤੀ ਕਿ ਉਹ ਅਰੂਸਾ ਆਲਮ ਦੀ ਉਚ ਪੱਧਰੀ ਜਾਂਚ ਕਰਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਹੋਰਨਾਂ ਖਿਲਾਫ਼ ਸਖ਼ਤ ਕਾਰਵਾਈ ਕਾਰਨ। ਜੇਕਰ ਸੁਖਜਿੰਦਰ ਸਿੰਘ ਰੰਧਾਵਾ ਅਜਿਹੇ ਨਹੀਂ ਕਰਦੇ ਤਾਂ ਸਪੱਸ਼ਟ ਹੈ ਕਿ ਸਾਰੇ ਕਾਂਗਰਸੀ ਇੱਕੋ ਥੈਲੀ ਦੇ ਚੱਟੇ- ਵੱਟੇ ਹਨ।

ਮੁੱਖ ਮੰਤਰੀ ਨੇ Progressive Punjab Investors Summit ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

0

ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਦੀਆਂ ਨਿਵੇਸ਼ ਪੱਖੀ ਸਹੂਲਤਾਂ ਦਾ ਲਾਭ ਉਠਾਉਣ ਦਾ ਸੱਦਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰੱਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਦੇ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਿਰਫ਼ ਸਹੂਲਤਾਂ ਪ੍ਰਦਾਨ ਕੀਤੇ ਜਾਣ ਵਜੋਂ ਆਪਣੀ ਭੂਮਿਕਾ ਨਿਭਾਉਂਦੀ ਹੈ। ਸੀ.ਈ.ਓ. ਨੇ ਕਿਹਾ, “ਪੰਜਾਬ ਸਰਕਾਰ ਸੂਬੇ ਵਿਚ ਸੁਖਾਵਾਂ ਤੇ ਸਥਿਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਢੁਕਵੇਂ ਉਦਯੋਗਿਕ ਮੌਕੇ ਮੁਹੱਈਆ ਕਰਵਾਏ ਜਾ ਸਕਣ।”

ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੀ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼

0

ਡਿਫ਼ਾਲਟਰਾਂ ਤੋਂ ਬਕਾਇਆ ਟੈਕਸਾਂ ਦੇ 3.29 ਕਰੋੜ ਰੁਪਏ ਵਸੂਲੇ, 53 ਲੱਖ ਰੁਪਏ ਰੋਜ਼ਾਨਾ ਦੇ ਵਾਧੇ ਨਾਲ ਵਿਭਾਗ ਦੀ ਆਮਦਨ ਵਿੱਚ 7.98 ਕਰੋੜ ਦਾ ਵਾਧਾ ਹੋਇਆ

ਕਰੀਬ 800 ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਪ੍ਰਕਿਰਿਆ ਜਾਰੀ

ਨਵੇਂ ਬੱਸ ਅੱਡੇ ਤੇ ਵਰਕਸ਼ਾਪਾਂ ਬਣਾਉਣ ਅਤੇ ਨਵੀਨੀਕਰਨ ਲਈ 400 ਕਰੋੜ ਰੁਪਏ ਖ਼ਰਚੇ ਜਾਣਗੇ

ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਪੱਤਰ ਲਿਖ ਕੇ ਵਿਭਾਗ ਦੀ ਬਿਹਤਰੀ ਲਈ ਸੁਝਾਅ ਮੰਗੇ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੜ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾ ਰਹੇ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਪ੍ਰਣ ਲਿਆਇੱਥੇ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਵਜੋਂ ਆਪਣੀਆਂ 21 ਦਿਨਾਂ ਦੀਆਂ ਪ੍ਰਾਪਤੀਆਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟਰਾਂਸਪੋਰਟ ਵਿਭਾਗ ਨੇ ਆਪਣੀ ਆਮਦਨੀ ਵਿੱਚ 17.24 ਫ਼ੀਸਦੀ ਵਾਧੇ ਨਾਲ ਮੁੜ ਰਫ਼ਤਾਰ ਫੜੀ ਹੈ। ਇਹ ਵਾਧਾ 15 ਅਕਤੂਬਰ ਤੱਕ 7.98 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ ਕਰੀਬ 53 ਲੱਖ ਰੁਪਏ ਦਾ ਵਾਧਾ ਹੋਇਆ ਹੈ। 15 ਸਤੰਬਰ ਤੋਂ 30 ਸਤੰਬਰ ਤੱਕ ਵਿਭਾਗ ਨੂੰ 46.28 ਕਰੋੜ ਰੁਪਏ ਆਮਦਨ ਹੋਈ ਜਦ ਕਿ 1 ਅਕਤੂਬਰ ਤੋਂ 15 ਅਕਤੂਬਰ ਤੱਕ 54.26 ਕਰੋੜ ਰੁਪਏ ਰੋਜ਼ਾਨਾ ਆਮਦਨ ਦਰਜ ਕੀਤੀ ਗਈ।

ਟੈਕਸ ਡਿਫ਼ਾਲਟਰਾਂ ਅਤੇ ਗ਼ੈਰ-ਕਾਨੂੰਨੀ ਪਰਮਿਟ ਧਾਰਕਾਂ ਵਿਰੁੱਧ ਕਾਰਵਾਈ ਨੂੰ ਜਾਇਜ਼ ਕਰਾਰ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਲਈ ਦਾਲ ਵਿੱਚੋਂ ਕੋਕੜੂਆਂ ਦੀ ਛਾਂਟੀ ਬਹੁਤ ਜ਼ਰੂਰੀ ਸੀ ਕਿਉਂਕਿ ਡਿਫ਼ਾਲਟਰ ਬੱਸ ਆਪ੍ਰੇਟਰ ਪਿਛਲੇ 10 ਮਹੀਨਿਆਂ ਤੋਂ ਜਿਸ ਟੈਕਸ ਨੂੰ ਦੇਣ ਤੋਂ ਟਾਲਾ ਵੱਟ ਰਹੇ ਹਨ, ਉਹ ਉਨ੍ਹਾਂ ਨੇ ਪਹਿਲਾਂ ਹੀ ਸਵਾਰੀਆਂ ਤੋਂ ਟਿਕਟਾਂ ਦੇ ਰੂਪ ਵਿੱਚ ਵਸੂਲਿਆ ਹੋਇਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕਿ ਟੈਕਸਾਂ ਦਾ ਭੁਗਤਾਨ ਨਾ ਕਰਨ, ਗ਼ੈਰ-ਕਾਨੂੰਨੀ ਪਰਮਿਟ, ਦਸਤਾਵੇਜ਼ ਆਦਿ ਦੀ ਘਾਟ ਕਾਰਨ ਹੁਣ ਤੱਕ ਲਗਭਗ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਜਾਂ ਚਲਾਨ ਕੀਤਾ ਗਿਆ। ਡਿਫ਼ਾਲਟਰਾਂ ਵਿਰੁੱਧ ਸਖ਼ਤੀ ਪਿੱਛੋਂ ਵਿਭਾਗ ਨੇ ਲੰਬਤ ਸਰਕਾਰੀ ਟੈਕਸ ਦੀ 3.29 ਕਰੋੜ ਰੁਪਏ ਦੀ ਰਕਮ ਵਸੂਲੀ ਕੀਤੀ ਹੈ ਅਤੇ ਇਸ ਵਿੱਚ ਵੱਡੀ ਰਕਮ ਵੱਡੀਆਂ ਕੰਪਨੀਆਂ/ਆਪ੍ਰੇਟਰਾਂ ਵੱਲੋਂ ਜਮ੍ਹਾਂ ਕਰਵਾਈ ਗਈ ਹੈ। ਸ੍ਰੀ ਰਾਜਾ ਵੜਿੰਗ ਨੇ ਉਚੇਚੇ ਤੌਰ ‘ਤੇ ਕਿਹਾ, “ਵਿਰੋਧੀ ਪਾਰਟੀਆਂ ਦੇ ਕਿਸੇ ਵੀ ਨੇਤਾ ਨੇ ਇਹ ਦਾਅਵਾ ਨਹੀਂ ਕੀਤਾ ਕਿ ਅਸੀਂ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤੀ ਅਪਣਾ ਕੇ ਕੁਝ ਗ਼ਲਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਵਿਭਾਗ ਨੇ ਆਰ.ਟੀ.ਏ. ਦੇ ਨਾਲ-ਨਾਲ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਵੀ ਵਧੇਰੇ ਸ਼ਕਤੀਆਂ ਦਿੰਦਿਆਂ ਉਨ੍ਹਾਂ ਨੂੰ ਬੱਸ ਸਟੈਂਡ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਵਿੱਚ ਵਾਹਨਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਹਨ।

ਨਵੇਂ ਬੱਸ ਅੱਡੇ ਤੇ ਵਰਕਸ਼ਾਪਾਂ ਬਣਾਉਣ ਅਤੇ ਅਪਗ੍ਰੇਡੇਸ਼ਨ ਲਈ 400 ਰੁਪਏ ਖ਼ਰਚੇ ਜਾਣਗੇ
ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਵੇਂ ਬੱਸ ਅੱਡੇ ਅਤੇ ਵਰਕਸ਼ਾਪਾਂ ਬਣਾਉਣ ਅਤੇ ਇਨ੍ਹਾਂ ਦੇ ਨਵੀਨੀਕਰਨ ‘ਤੇ 400 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। 230 ਕਰੋੜ ਰੁਪਏ ਨਾਲ 52 ਨਵੇਂ ਬੱਸ ਅੱਡਿਆਂ ਦਾ ਨਿਰਮਾਣ ਕੀਤਾ ਜਾਵੇਗਾ ਜਦਕਿ 70 ਬੱਸ ਅੱਡਿਆਂ ਨੂੰ 45 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ। ਇਸੇ ਤਰ੍ਹਾਂ 81 ਕਰੋੜ ਰੁਪਏ 16 ਵਰਕਸ਼ਾਪਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ‘ਤੇ ਖ਼ਰਚੇ ਜਾਣਗੇ।

842 ਨਵੀਆਂ ਬੱਸਾਂ ਅਤੇ 800 ਨਵੀਆਂ ਭਰਤੀਆਂ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ 842 ਨਵੀਆਂ ਬੱਸਾਂ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼ ਦੀਆਂ 587 ਅਤੇ ਪੀ.ਆਰ.ਟੀ.ਸੀ. ਦੀਆਂ 255 ਸ਼ਾਮਲ ਹਨ, ਖ਼ਰੀਦਣ ਲਈ ਟਾਟਾ ਮੋਟਰਜ਼ ਨੂੰ ਪਹਿਲਾਂ ਹੀ ਆਰਡਰ ਦਿੱਤਾ ਜਾ ਚੁੱਕਾ ਹੈ ਅਤੇ 45 ਦਿਨਾਂ ਦੇ ਅੰਦਰ ਇਹ ਨਵੀਆਂ ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਦੌੜਣਗੀਆਂ। ਉਨ੍ਹਾਂ ਖ਼ਾਸ ਤੌਰ ‘ਤੇ ਦੱਸਿਆ ਕਿ ਨਵੀਆਂ ਬੱਸਾਂ ਲਈ ਲਗਭਗ 800 ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਰਾਈਵਿੰਗ ਲਾਇਸੈਂਸ/ਰਜਿਸਟ੍ਰੇਸ਼ਨ ਸਰਟੀਫ਼ਿਕੇਟ ਵਿੱਚ ਦੇਰੀ ਬਰਦਾਸ਼ਤ ਨਹੀਂ ਹੋਵੇਗੀ
ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਲੰਬਤ ਮਾਮਲਿਆਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਸਾਰੇ 32 ਡਰਾਈਵਿੰਗ ਅਤੇ ਟੈਸਟਿੰਗ ਟਰੈਕ ਸ਼ਨੀਵਾਰ ਨੂੰ ਵੀ ਖੋਲ੍ਹੇ ਜਾਣ ਤਾਂ ਜੋ ਕੰਮ ਕਰਨ ਵਾਲੇ ਅਤੇ ਹੋਰ ਲੋਕ ਉਸ ਦਿਨ ਟੈਸਟਿੰਗ ਲਈ ਜਾ ਸਕਣ। ਇਸ ਤੋਂ ਇਲਾਵਾ ਬੁਕਿੰਗ ਸਲਾਟ ਦਾ ਸਮਾਂ 30 ਤੋਂ ਵਧਾ ਕੇ 45 ਦਿਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਰਟ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਲਈ ਕੇਂਦਰੀਕ੍ਰਿਤ ਆਊਟਸੋਰਸ ਏਜੰਸੀ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਸਮਝੌਤੇ ਮੁਤਾਬਕ ਨਿਰਧਾਰਤ ਸਮਾਂ ਹੱਦ ਦੇ ਅੰਦਰ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਭੇਜਣਾ ਯਕੀਨੀ ਬਣਾਏ, ਨਹੀਂ ਤਾਂ ਦੇਰੀ ਲਈ ਕੰਪਨੀ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਮੰਤਰੀ ਨੇ ਕਿਹਾ ਕਿ ਹੁਣ ਵਪਾਰਕ/ਗ਼ੈਰ-ਵਪਾਰਕ ਵਾਹਨ ਦੀ ਜਾਂਚ ਕਿਸੇ ਵੀ ਨੇੜਲੇ ਸਥਾਨ ‘ਤੇ ਕੀਤੀ ਜਾ ਸਕਦੀ ਹੈ ਭਾਵੇਂ ਕਿ ਬਿਨੈਕਾਰ ਨੇ ਕਿਤੇ ਵੀ ਅਰਜ਼ੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਆਰ.ਟੀ.ਏ. ਦਫ਼ਤਰ ਨਾਲ ਸਬੰਧਤ ਹੋਰਨਾਂ ਮਾਮਲਿਆਂ ਦੇ ਹੱਲ ਲਈ “ਵਿਸ਼ੇਸ਼ ਪੈਂਡੈਂਸੀ ਮੇਲੇ” ਲਾਏ ਜਾਣਗੇ ਅਤੇ ਪਹਿਲਾ “ਵਿਸ਼ੇਸ਼ ਪੈਂਡੈਂਸੀ ਮੇਲਾ” ਸ੍ਰੀ ਮੁਕਤਸਰ ਸਾਹਿਬ ਵਿੱਚ ਲਾਇਆ ਜਾਵੇਗਾ।

ਹੋਰ ਅਹਿਮ ਪਹਿਲਕਦਮੀਆਂ
ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਬੱਸ ਸਟੈਂਡ ਅਤੇ ਬੱਸਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪੰਦਰਵਾੜਾ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹਰ ਪੰਦਰਵਾੜੇ ਮੌਕੇ ਵਿਭਾਗ ਦੇ ਸਾਰੇ ਮੁਲਾਜ਼ਮ ਸੂਬੇ ਦੇ ਸਾਰੇ ਬੱਸ ਸਟੈਂਡਾਂ ਵਿੱਚ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈ ਰਹੇ ਹਨ। ਨਸ਼ਿਆਂ ਵਿਰੁੱਧ ਜ਼ੀਰੋ ਟੌਲਰੈਂਸ ਦੀ ਵਚਨਬੱਧਤਾ ਦੁਹਰਾਉਂਦਿਆਂ ਮੰਤਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਤੋਂ ਤੰਬਾਕੂ, ਪਾਨ ਮਸਾਲਾ ਆਦਿ ਨਾਲ ਸਬੰਧਤ ਇਸ਼ਤਿਹਾਰ ਹਟਾ ਦਿੱਤੇ ਗਏ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ, “ਜੇ ਕਿਸੇ ਨੂੰ ਬੱਸਾਂ ਵਿੱਚ ਅਜਿਹੇ ਇਸ਼ਤਿਹਾਰ ਮਿਲਦੇ ਹਨ ਜਾਂ ਹੋਰ ਕਿਸੇ ਕਿਸਮ ਦੀ ਉਲੰਘਣਾ ਦਿੱਸਦੀ ਹੈ ਤਾਂ ਮੇਰੇ ਨਿੱਜੀ ਵਟਸਐਪ ਨੰਬਰ 94784-54701 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।”

ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਾਹਨ ਟਰੈਕਿੰਗ ਸਿਸਟਮ ਤੇਜ਼ ਸਪੀਡ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਪ੍ਰਤੀ ਡਰਾਈਵਰਾਂ ਤੇ ਕੰਡਕਟਰਾਂ ਦੇ ਵਤੀਰੇ ਦੀ ਨਿਗਰਾਨੀ ਕਰ ਰਿਹਾ ਹੈ ਜਿਸ ਦੇ ਆਧਾਰ ‘ਤੇ ਹਰ ਪੰਦਰਵਾੜੇ ਦੌਰਾਨ ਹਰ ਡਿਪੂ ‘ਤੇ ਵਧੀਆ ਕਾਰਗੁਜ਼ਾਰੀ ਵਾਲੇ 3-3 ਡਰਾਈਵਰਾਂ ਤੇ ਕੰਡਕਟਰਾਂ ਦਾ ਸਨਮਾਨ ਕੀਤਾ ਜਾਵੇਗਾ ਜਦਕਿ 11 ਡਰਾਈਵਰਾਂ ਤੇ 11 ਕੰਡਕਟਰਾਂ ਨੂੰ ਹਰ ਮਹੀਨੇ ਰਾਜ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ/ਕਾਲਜਾਂ, ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਲਈ ਬੱਸ ਪਾਸਾਂ ਦੀ ਤਜਵੀਜ਼ ਸਬੰਧਤ ਮੰਤਰੀਆਂ ਨੂੰ ਅਗਲੇਰੀ ਪ੍ਰਵਾਨਗੀ ਲਈ ਭੇਜ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਹੋਰ ਸੁਧਾਰ ਲਈ ਉਨ੍ਹਾਂ ਨੇ ਆਪਣੇ ਕੈਬਨਿਟ ਸਹਿਯੋਗੀਆਂ ਅਤੇ ਵਿਧਾਇਕਾਂ ਨੂੰ ਪੱਤਰ ਲਿਖ ਕੇ ਕੀਮਤੀ ਸੁਝਾਅ ਮੰਗੇ ਹਨ। ਇਸ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਭੁਪਿੰਦਰ ਸਿੰਘ ਰਾਏ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਤੇ ਹੋਰ ਅਧਿਕਾਰ ਹਾਜ਼ਰ ਸਨ।

UP Election ਤੋਂ ਪਹਿਲਾਂ Priyanka Gandhi ਨੇ ਵਿਦਿਆਰਥਣਾਂ ਲਈ ਕੀਤਾ ਵੱਡਾ ਐਲਾਨ

0

ਉੱਤਰ ਪ੍ਰਦੇਸ਼ ਵਿੱਚ 2022 ਦੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਅੱਗੇ ਵਧਾਉਣ ਵਿੱਚ ਲੱਗੀ ਕਾਂਗਰਸ ਦੀ ਸਕੱਤਰ ਅਤੇ ਯੂਪੀ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਹੁਣ ਪਾਰਟੀ ਦਾ ਮੋਰਚਾ ਹੋਰ ਤੇਜ਼ੀ ਨਾਲ ਸੰਭਾਲ ਲਿਆ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦੇ ਮੈਨੀਫੈਸਟੋ ਤੋਂ ਪਹਿਲਾਂ ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਅਤੇ ਸਕੂਟੀ ਦੇਣ ਦਾ ਐਲਾਨ ਕੀਤਾ ਹੈ। ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਟਵੀਟ ਕਰ ਕਿਹਾ, ‘ਕੱਲ ਮੈਂ ਕੁੱਝ ਵਿਦਿਆਰਥਣਾਂ ਨਾਲ ਮਿਲੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੜ੍ਹਾਈ ਅਤੇ ਸੁਰੱਖਿਆ ਲਈ ਸਮਾਰਟਫ਼ੋਨ ਦੀ ਜ਼ਰੂਰਤ ਹੈ। ਮੈਨੂੰ ਖੁਸ਼ੀ ਹੈ ਕਿ ਐਲਾਨ ਕਮੇਟੀ ਦੀ ਸਹਿਮਤੀ ਨਾਲ ਅੱਜ ਕਾਂਗਰਸ ਨੇ ਫ਼ੈਸਲਾ ਲਿਆ ਹੈ ਕਿ ਸਰਕਾਰ ਬਣਨ ‘ਤੇ ਇੰਟਰ ਕੋਲ ਲੜਕੀਆਂ ਨੂੰ ਸਮਾਰਟਫ਼ੋਨ ਅਤੇ ਗ੍ਰੈਜੂਏਟ ਲੜਕੀਆਂ ਨੂੰ ਇਲੈਕਟ੍ਰੌਨਿਕ ਸਕੂਟੀ ਦਿੱਤੀ ਜਾਵੇਗੀ।

ਲਖਨਊ ਤੋਂ ਆਗਰਾ ਜਾਂਦੇ ਸਮੇਂ ਬੁੱਧਵਾਰ ਨੂੰ ਮਹਿਲਾ ਪੁਲਿਸ ਕਰਮਚਾਰੀਆਂ ਦੇ ਨਾਲ ਸੈਲਫੀ ਲੈਣ ਅਤੇ 1090 ਚੌਰਾਹੇ ਦੇ ਕੋਲ ਜ਼ਖਮੀ ਵਿਦਿਆਰਥਣ ਦੀ ਮਲ੍ਹਮ ਪੱਟੀ ਕਰਨ ਤੋਂ ਬਾਅਦ ਵੀਰਵਾਰ ਨੂੰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੱਡਾ ਕਦਮ ਵਧਾ ਚੁੱਕਿਆ ਹੈ। ਉੱਤਰ ਪ੍ਰਦੇਸ਼ ਦੇ ਵਿਧਾਨਸਭਾ ਚੋਣ ਵਿੱਚ 40 ਫ਼ੀਸਦੀ ਸੀਟ ਔਰਤਾਂ ਨੂੰ ਦੇਣ ਦੀ ਐਲਾਨ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੇ ਵਿਦਿਆਰਥਣਾਂ ਬਚਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮੰਗਲਵਾਰ ਨੂੰ ਐਲਾਨ ਕੀਤੀ ਸੀ ਕਿ ਉਹ ਉੱਤਰ ਪ੍ਰਦੇਸ਼ ਵਿੱਚ ਅਗਲੀ ਵਿਧਾਨਸਭਾ ਚੋਣ ਵਿੱਚ 40 ਫੀਸਦੀ ਟਿਕਟ ਔਰਤਾਂ ਨੂੰ ਦੇਣਗੀਆਂ। ਪ੍ਰਦੇਸ਼ ਵਿੱਚ ਵਿਧਾਨਸਭਾ ਚੋਣ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣੀਆਂ ਹਨ। ਪ੍ਰਿਅੰਕਾ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਔਰਤਾਂ ਰਾਜਨੀਤੀ ਵਿੱਚ ਸੱਤਾ ਵਿੱਚ ਪੂਰੀ ਤਰ੍ਹਾਂ ਨਾਲ ਭਾਗੀਦਾਰ ਬਣਨ। ਔਰਤਾਂ ਜੇਕਰ ਸਮਾਜ ਵਿੱਚ ਬਦਲਾਵ ਚਾਹੁੰਦੀਆਂ ਹਾਂ ਤਾਂ ਉਹ ਰਾਜਨੀਤੀ ਵਿੱਚ ਆਉਣ ਅਤੇ ਮੋਡੇ ਨਾਲ ਮੋਢਾ ਮਿਲਾਕੇ ਅੱਗੇ ਵਧਣ।

ਕੇਂਦਰ ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤਾ ਦੀਵਾਲੀ ਦਾ ਪਹਿਲਾਂ ਤੋਹਫ਼ਾ, 3 ਫੀਸਦੀ DA ਵਧਾਉਣ ਦਾ ਕੀਤਾ ਫੈਸਲਾ

0

ਮੋਦੀ ਕੈਬਿਨੇਟ ਦੀ ਵੀਰਵਾਰ ਨੂੰ ਹੋਈ ਬੈਠਕ ‘ਚ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ ਦਿੱਤੀ ਗਈ ਹੈ।ਕੈਬਿਨੇਟ ਦੀ ਬੈਠਕ ‘ਚ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 3 ਫੀਸਦੀ ਵਧਾਉਣਾ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧਾ ਕੇ 31 ਫੀਸਦੀ ਹੋ ਜਾਵੇਗਾ।ਇਹ ਵਧੀ ਹੋਈ ਨਵੀਂ ਦਰ ਇੱਕ ਜੁਲਾਈ ਤੋਂ ਲਾਗੂ ਹੋਵੇਗੀ।

ਪਿਛਲ਼ੇ ਮਹੀਨੇ 28 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਤਾ ‘ਚ ਕੇਂਦਰੀ ਮੰਤਰੀ ਪਰਿਸ਼ਦ ਦੀ ਬੈਠਕ ਆਯੋਜਿਤ ਕੀਤੀ ਗਈ ਸੀ।ਅਜਿਹਾ ਦੱਸਿਆ ਗਿਆ ਸੀ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੀਯੂਸ਼ ਗੋਇਲ ਨੇ ਵੱਖ ਵੱਖ ਯੋਜਨਾਵਾਂ,ਨੀਤੀਆਂ ਅਤੇ ਸਰਕਾਰੀ ਘੋਸ਼ਨਾਵਾਂ ਦੇ ਸਬੰਧ ‘ਚ ਪ੍ਰੇਜੇਂਟੇਸ਼ਨ ਦਿੱਤਾ ਸੀ।ਇਸ ਪ੍ਰੇਜੇਂਟੇਸ਼ਨ ਤੋਂ ਪਹਿਲਾਂ ਸਾਰੀਆਂ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ‘ਚ ਸੁਧਾਰ ਅਤੇ ਇਸ ‘ਚ ਤੇਜੀ ਲਿਆਉਣ ‘ਤੇ ਚਰਚਾ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ 14 ਸਤੰਬਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੁਸ਼ਲਤਾ ਅਤੇ ਸਮਾਂ ਪ੍ਰਬੰਧਨ ਬਾਰੇ ਪੇਸ਼ਕਾਰੀ ਦਿੱਤੀ। 14 ਸਤੰਬਰ ਨੂੰ ਮੰਤਰੀ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਸੂਤਰਾਂ ਨੇ ਕਿਹਾ ਸੀ ਕਿ ਇਹ ‘ਚਿੰਤਨ ਕੈਂਪ’ ਵਰਗਾ ਸੀ ਅਤੇ ਇਸ ਤਰ੍ਹਾਂ ਦੇ ਹੋਰ ਸੈਸ਼ਨ ਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਆਯੋਜਿਤ ਕੀਤੇ ਜਾਣਗੇ। ਚਿੰਤਨ ਸ਼ਿਵਿਰ ਵਿੱਚ, ਪੀਐਮ ਮੋਦੀ ਨੇ ਇਸ ਗੱਲ ਤੇ ਜ਼ੋਰ ਦਿੱਤਾ ਸੀ ਕਿ ਸਾਦਾ ਜੀਵਨ ਜਿਉਣ ਦਾ ਢੰਗ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਆਪਣੇ ਸਹਿਕਰਮੀਆਂ ਦੀਆਂ ਵਧੀਆ ਚੀਜ਼ਾਂ ਅਪਣਾਉਣ ਲਈ ਕਿਹਾ ਸੀ।

Navjot Sidhu ਦਾ ਸਾਬਕਾ CM ‘ਤੇ ਵੱਡਾ ਹਮਲਾ, ਕਿਹਾ – ਨਵੇਂ ਖੇਤੀਬਾੜੀ ਕਾਨੂੰਨਾਂ ਦੇ Architect ਹਨ ਕੈਪਟਨ ਅਮਰਿੰਦਰ ਸਿੰਘ

0

ਚੰਡੀਗੜ੍ਹ : ਪੰਜਾਬ ਕਾਂਗਰਸ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ 3 ਕਾਲੇ ਕਾਨੂੰਨਾਂ ਦੇ ਲੇਖਕ….. ਜੋ ਪੰਜਾਬ ਦੀ ਕਿਸਾਨੀ ‘ਚ ਅੰਬਾਨੀ ਨੂੰ ਲੈ ਕੇ ਆਇਆ ….. ਜਿਨ੍ਹਾਂ ਨੇ ਕਾਰਪੋਰੇਟਾਂ ਨੂੰ ਫ਼ਾਇਦਾ ਪਹੁੰਚਾਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ।