Home Blog Page 2329

ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ UP ਸਰਕਾਰ – Supreme Court

0

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ। ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਘਟਨਾ ਸਬੰਧੀ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਹਨ। ਸਰਵਉੱਚ ਅਦਾਲਤ ਨੇ ਰਾਜ ਸਰਕਾਰ ਨੂੰ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ।

ਇਸ ਦੌਰਾਨ 26 ਅਕਤੂਬਰ ਨੂੰ ਸੁਪਰੀਮ ਕੋਰਟ ‘ਚ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ ਹੋਵੇਗੀ, ਕਿਉਂਕਿ ਰਾਜ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜ ਪਾਈ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

Raja Warring ਨੇ Captain Amarinder ‘ਤੇ ਕੀਤਾ ਤਿੱਖਾ ਹਮਲਾ, ਕਿਹਾ – SAD ਅਤੇ BJP ਨਾਲ ਮਿਲਕੇ ਹੀ ਤਾਂ ਚਲਾਈ ਤੁਸੀਂ ਸਰਕਾਰ

0

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਇੱਕ ਅਲੱਗ ਰਾਜਨੀਤਕ ਪਾਰਟੀ ਬਣਾਉਣਗੇ। ਜਿਸ ਦੇ ਜ਼ਰੀਏ ਉਹ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਰੱਖਣਗੇ। ਇਸ ‘ਤੇ ਹਰੀਸ਼ ਰਾਵਤ ਤੋਂ ਬਾਅਦ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਪਟਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ –

ਮੀਂਹ ਨਾਲ ਬਰਬਾਦ ਹੋਈ ਫਸਲ ‘ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।  ਉਨ੍ਹਾਂ ਨੇ ਕਿਹਾ ਕਿ ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਕੇਜਰੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਬੇਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਖਰਾਬ ਹੋਣ ‘ਤੇ ਤੁਹਾਨੂੰ ਉਦਾਸ ਹੋਣ ਦੀ ਲੋੜ ਨਹੀਂ, ਦਿੱਲੀ ਸਰਕਾਰ ਹਮੇਸ਼ਾ ਦੀ ਤਰ੍ਹਾਂ ਤੁਹਾਡੇ ਨਾਲ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਇਸ ਸੰਬੰਧ ਵਿੱਚ ਐਸਡੀਐਮ ਨੂੰ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜਿੱਥੇ ਫਸਲ ਤਬਾਹ ਹੋ ਗਈ ਹੈ, ਉੱਥੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ਸਰਵੇਖਣ 2 ਹਫਤਿਆਂ ਦੇ ਅੰਦਰ ਕੀਤਾ ਜਾਵੇਗਾ ਅਤੇ ਫਿਰ ਮੁਆਵਜ਼ੇ ਦੀ ਰਾਸ਼ੀ ਅਗਲੇ ਡੇਢ ਮਹੀਨੇ ਦੇ ਅੰਦਰ ਦਿੱਲੀ ਦੇ ਕਿਸਾਨਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

Dy CM Sukhjinder Randhawa ਨੇ ਕੈਪਟਨ ਬਾਰੇ ਦਿੱਤਾ ਵੱਡਾ ਬਿਆਨ, ਕਿਹਾ – ਕੈਪਟਨ ਨੇ ਕਾਂਗਰਸ ਦੀ ਪਿੱਠ ‘ਚ ਛੁਰਾ ਮਾਰਿਆ…

0

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਨੇ ਪਾਰਟੀ ਬਣਾਉਣ ਨੂੰ ਕਿਹਾ ਹੈ ਤਾਂ ਉਹ ਉਨ੍ਹਾਂ ਨੇ ਕਾਂਗਰਸ ਦੀ ਪਿੱਠ ‘ਚ ਛੁਰਾ ਮਾਰਨ ਦਾ ਕੰਮ ਕੀਤਾ ਹੈ। ਮੇਰੇ ਪਿਤਾ ਜੀ ਨੇ ਇਨ੍ਹਾਂ ਨੂੰ ਕਾਂਗਰਸ ਜੁਆਇੰਨ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਚੋਣਾਂ ਲੜੀਆਂ ਸਨ। ਉਸ ਸਮੇਂ ਦਰਬਾਰਾ ਸਿੰਘ ਦੇ ਵਿਰੁੱਧ ਉਨ੍ਹਾਂ ਨੂੰ ਲਾਉਣਾ ਨਹੀਂ ਚਾਹੁੰਦੇ ਸੀ। ਕੈਪਟਨ ਨੇ ਹਮੇਸ਼ਾਂ ਆਪਣੇ ਰਾਜਨੀਤੀ ਹਿਤ ਨੂੰ ਮੁੱਖ ਰੱਖਦੇ ਫੈਸਲੇ ਲਏ ਹਨ ਨਾ ਕਿ ਪੰਜਬਾ ਦੇ ਲਈ। ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਜੋਗਿੰਦਰ ਪਾਲ ਬੋਹਾ ਨੇ ਨੌਜਵਾਨ ਨੂੰ ਥੱਪੜ ਮਾਰਿਆ ਹੈ। ਮੈਂ ਉਸਦੀ ਨਿੰਦਾ ਕਰਦਾ ਹਾਂ ਅਤੇ ਕਿਹਾ ਕਿ ਅਸੀਂ ਅਜਿਹਾ ਨਹੀਂ ਕਰ ਸਕਦੇ। ਅਸੀਂ ਲੋਕਾਂ ਦੇ ਨੁਮਾਇੰਦੇ ਹਾਂ ਅਤੇ ਅਜਿਹਾ ਕਰਾਂਗੇ ਤਾਂ ਸਾਨੂੰ ਪਿੰਡਾਂ ‘ਚ ਕੌਣ ਵੜਨ ਦਵੇਗਾ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ‘ਤੇ ਕੇਂਦਰੀ ਮੰਤਰੀ ਪਰਗਟ ਸਿੰਘ ਨੇ ਕਹੀ ਇਹ ਗੱਲ

0

ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਵੀ ਤੇਜ਼ ਹੋ ਗਈ ਹੈ। ਕੈਪਟਨ ਦੇ ਇਸ ਬਿਆਨ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਤੇ ਬੀਜੇਪੀ ਦੀ ਸਾਂਝ ਜੋ ਅੰਦਰਖਾਤੇ ਚੱਲ ਰਹੀ ਸੀ, ਉਹ ਹੁਣ ਲੋਕਾਂ ਦੇ ਸਾਹਮਣੇ ਆ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਤੇ ਬੀਜੇਪੀ ਦੀ ਪੈਦਾ ਕੀਤੀ ਹੋਈ ਸਮੱਸਿਆ ਤਿੰਨ ਖੇਤੀ ਕਾਨੂੰਨ ਹਨ ਜਿਸ ਦਾ ਖਮਿਆਜ਼ਾ ਲੰਬੇ ਸਮੇਂ ਤੋਂ ਕਿਸਾਨ ਭੁਗਤ ਰਹੇ ਹਨ। ਪਰਗਟ ਸਿੰਘ ਨੇ ਕਿਹਾ ਕਿ 650 ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਕੌਣ ਹੈ ? ਕੀ ਕੈਪਟਨ ਅਮਰਿੰਦਰ ਸਿੰਘ ਇਸ ਦੇ ਜ਼ਿੰਮੇਵਾਰ ਨਹੀਂ ? ਅੰਦੋਲਨ ਨੂੰ ਬਦਨਾਮ ਕਰਨਾ ਬੀਜੇਪੀ ਦੀ ਸਾਜ਼ਿਸ਼ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਗੂ ਕੀਤਾ ਅਤੇ ਬਾਦਲ ਪਰਿਵਾਰ ਨੇ ਸਮਰਥਨ ਦਿੱਤਾ।

ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੂਰੀ ਪਾਵਰ ਦਿੱਤੀ ਹੋਈ ਸੀ ਪਰ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲ ਵਿੱਚ ਕੋਈ ਕੰਮ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਕਿਸੇ ਤਰ੍ਹਾਂ ਦੀ ਰੋਕ ਟੋਕ ਨਹੀਂ ਸੀ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਮੁੱਖ ਮੁੱਦਿਆਂ ‘ਤੇ ਕੋਈ ਕੰਮ ਨਹੀਂ ਹੋ ਸਕਿਆ।

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਚਾਹੇ ਨਵੀਂ ਪਾਰਟੀ ਬਣਾ ਸਕਦੇ ਹਨ ਇਹ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਪਰ ਜੇਕਰ ਆਪਣੇ ਕਾਰਜਕਾਲ ਵਿਚ ਵਧੀਆ ਢੰਗ ਨਾਲ ਕੰਮ ਕੀਤਾ ਹੁੰਦਾ ਤਾਂ ਅੱਜ ਸਰਕਾਰ ਦਾ ਹਿੱਸਾ ਹੁੰਦੇ। ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਕੈਪਟਨ ਨੂੰ ਮਨਾਉਣ ਦੀ ਜ਼ਰੂਰਤ ਨਹੀਂ । ਉਹ ਕਾਂਗਰਸ ਦਾ ਹਿੱਸਾ ਰਹਿਣ ਜਾਂ ਨਾ ਰਹਿਣ।

ਬੀਤੇ ਦਿਨ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਉਹ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਨਾਲ ਗਠਜੋੜ ਵੱਲ ਇਸ਼ਾਰਾ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮੁੱਦਾ ਸੁਲਝਾ ਲਿਆ ਜਾਂਦਾ ਹੈ ਤਾਂ ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਨਾਲ ਗਠਜੋੜ ਹੋ ਸਕਦਾ ਹੈ।