Home Blog Page 2331

ਸਾਬਕਾ CM Captain ਨੇ ਕੀਤਾ ਵੱਡਾ ਐਲਾਨ, ਜਲਦ ਹੀ ਬਣਾਉਣਗੇ ਆਪਣੀ ਨਵੀਂ ਪਾਰਟੀ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਮੈਂ ਛੇਤੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਐਲਾਨ ਕਰਾਂਗਾ ਤਾਂ ਜੋ ਸਾਡੇ ਕਿਸਾਨਾਂ ਸਮੇਤ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਸੇਵਾ ਕੀਤੀ ਜਾ ਸਕੇ ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੀ ਹੋਂਦ ਲਈ ਲੜ ਰਹੇ ਹਨ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਸੀਟ ਸਮਝੌਤੇ ਦੀ ਉਮੀਦ, ਜੇਕਰ ਕਿਸਾਨਾਂ ਦਾ ਵਿਰੋਧ ਕਿਸਾਨਾਂ ਦੇ ਹਿੱਤ ਵਿੱਚ ਹੱਲ ਹੋ ਜਾਂਦਾ ਹੈ। ਸਮਾਨ ਸੋਚ ਵਾਲੀਆਂ ਪਾਰਟੀਆਂ ਜਿਵੇਂ ਕਿ ਵੱਖਰੇ ਹੋਏ ਅਕਾਲੀ ਸਮੂਹਾਂ, ਖਾਸ ਕਰਕੇ ਢੀਂਡਸਾ ਅਤੇ ਬ੍ਰਹਮਪੁਰਾ ਧੜਿਆਂ ਨਾਲ ਗੱਠਜੋੜ ਦੇ ਮੱਦੇਨਜ਼ਰ, ਮੈਂ ਉਦੋਂ ਤੱਕ ਆਰਾਮ ਨਹੀਂ ਕਰਾਂਗਾ ਜਦੋਂ ਤੱਕ ਮੈਂ ਆਪਣੇ ਲੋਕਾਂ ਅਤੇ ਆਪਣੇ ਰਾਜ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦਾ। ਪੰਜਾਬ ਨੂੰ ਸਿਆਸੀ ਸਥਿਰਤਾ ਅਤੇ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ। ਮੈਂ ਆਪਣੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਇਸ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੋ ਵੀ ਕਰਨਾ ਹੋਇਆ ਕਰਾਂਗਾ, ਜੋ ਅੱਜ ਦਾਅ ‘ਤੇ ਹੈ।

ਮੁੱਖ ਮੰਤਰੀ ਨੇ ਬਲਾਕ ਮੋਰਿੰਡਾ ਦੇ 63 ਪਿੰਡਾਂ ਲਈ 27 ਕਰੋੜ ਰੁਪਏ ਦੇ ਚੈੱਕ ਵੰਡੇ

0

ਜਮਹੂਰੀਅਤ ਦੀ ਮਜ਼ਬੂਤੀ ਲਈ ਸਰਪੰਚਾਂ ਤੇ ਪੰਚਾਂ ਨੂੰ ਵੱਧ ਅਧਿਕਾਰਾਂ ਦਾ ਸੱਦਾ

ਪਿੰਡਾਂ ਵਿਚ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਯੂਥ ਕਲੱਬਾਂ ਬਣਾਉਣ ’ਤੇ ਜ਼ੋਰ

ਹਾਇਰ ਸੈਕੰਡਰੀ ਸਕੂਲਾਂ ਵਿਚ ਸਾਇੰਸ ਤੇ ਮੈਡੀਕਲ ਬਲਾਕ ਵੀ ਬਣਨਗੇ

ਪਿੰਡਾਂ ਦੇ ਛੱਪੜ ਥਾਪਰ ਮਾਡਲ ਦੇ ਆਧਾਰ ’ਤੇ ਵਿਕਸਤ ਹੋਣਗੇ

ਮੋਰਿੰਡਾ : ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਦੇ ਏਜੰਡੇ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਮੋਰਿੰਡ ਬਲਾਕ ਦੇ 63 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 27 ਕਰੋੜ ਰੁਪਏ ਦੇ ਚੈੱਕ ਵੰਡੇ।ਪਿੰਡ ਦਤਾਰਪੁਰ, ਕਲਾਰਾਂ, ਸਰਹਾਨਾ, ਲੁਥੇਰੀ, ਅਰਨੌਲੀ, ਕੈਨੋਰ, ਧਨੌਰੀ ਅਤੇ ਢੰਗਰਾਲੀ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਮੁੜ ਦੁਹਰਾਇਆ, “ਇਸ ਹਲਕੇ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਚੁਣੇ ਜਾਣ ਲਈ ਮੈਂ ਤੁਹਾਡਾ ਕਰਜ਼ਦਾਰ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।“ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਨੁਮਾਇੰਦਾ ਮੁੱਖ ਮੰਤਰੀ ਬਣਿਆ ਹੈ।

ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ ਲਈ ਸਰਪੰਚਾਂ ਅਤੇ ਪੰਚਾਂ ਨੂੰ ਵੱਧ ਅਧਿਕਾਰ ਦੇਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪਿੰਡਾਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਕਲੱਬਾਂ ਬਣਾਉਣ ਦਾ ਸੱਦਾ ਦਿੱਤਾ ਤਾਂ ਕਿ ਨੌਜਵਾਨਾਂ ਉਤੇ ਅਧਾਰਿਤ ਉਪਰਾਲੇ ਕੀਤੇ ਜਾ ਸਕਣ। ਉਨ੍ਹਾਂ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਕਿਹਾ, “ਤੁਸੀਂ ਕੰਮ ਕਰਨ ਵਾਲਿਆਂ ਦਾ ਪ੍ਰਬੰਧ ਕਰੋ, ਬਾਕੀ ਪੈਸੇ ਦਾ ਇੰਤਜ਼ਾਮ ਕਰਨਾ ਮੇਰਾ ਕੰਮ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੇ ਬਿੱਲ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ।

ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਕਾਇਆ ਮੁਆਫ ਕਰਨ ਦੇ ਫੈਸਲੇ ਨੂੰ ਵੀ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਕੁੱਲ 72 ਲੱਖ ਖਪਤਕਾਰਾਂ ਵਿੱਚੋਂ 52 ਲੱਖ ਖਪਤਕਾਰਾਂ ਨੂੰ ਲਾਭ ਪਹੁੰਚੇਗਾ। ਚੰਨੀ ਨੇ ਕਿਹਾ, “ਬੀਤੇ ਦਿਨ ਮੈਂ ਸੰਕੇਤਕ ਤੌਰ ਉਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਸਨ ਅਤੇ ਲੋਕਾਂ ਨੂੰ ਪੁਰਾਣੇ ਬਿੱਲ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਕਿਹਾ ਸੀ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਸਥਿਤ ਛੱਪੜਾਂ ਦਾ ਵਿਕਾਸ ਥਾਪਰ ਮਾਡਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਇਨ੍ਹਾਂ ਛੱਪੜਾਂ ਦੇ ਦੁਆਲੇ ਪੈਦਲ ਰਸਤੇ ਬਣਾਏ ਜਾਣਗੇ ਅਤੇ ਇਹਨਾਂ ਛੱਪੜਾਂ ਦੇ ਪਾਣੀ ਨੂੰ ਖੇਤਾਂ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ।

ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਵਜੋਂ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਇਸ ਹਲਕੇ ਦੇ ਸਾਰੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ੇਸ਼ ਸਾਇੰਸ ਅਤੇ ਮੈਡੀਕਲ ਬਲਾਕ ਸਥਾਪਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਇਸ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ।ਉਨ੍ਹਾਂ ਐਲਾਨ ਕੀਤਾ ਕਿ ਸਾਰੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ, ਗਲੀਆਂ, ਨਾਲੀਆਂ, ਸੀਵਰੇਜ ਸਿਸਟਮ, ਕਮਿਊਨਿਟੀ ਸੈਂਟਰਾਂ ਦੀ ਉਸਾਰੀ, ਸ਼ਮਸ਼ਾਨਘਾਟਾਂ, ਐਸ.ਸੀ. ਧਰਮਸ਼ਾਲਾਵਾਂ ਦੀ ਮੁਰੰਮਤ, ਸਕੂਲਾਂ ਅਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਸਥਾਰ, ਪਿੰਡਾਂ ਵਿੱਚ ਜਿੰਮ ਖੋਲ੍ਹਣ, ਛੱਪੜਾਂ ਦੀ ਸਾਫ਼ਾਈ, ਸਕੂਲਾਂ ਅਤੇ ਕਾਲਜਾਂ ਦੇ ਨਵੀਨੀਕਰਨ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ ਜਾਵੇਗਾ।

ਸ. ਚੰਨੀ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਪਿਛਲੀਆਂ ਚੋਣਾਂ ਵਿੱਚ ਦੱਸਿਆ ਸੀ ਕਿ ਇੱਕ ਵਾਰ ਜਦੋਂ ਤੁਸੀਂ ਮੈਨੂੰ ਵਿਧਾਨ ਸਭਾ ਵਿੱਚ ਆਪਣਾ ਨੁਮਾਇੰਦਾ ਚੁਣ ਲਿਆ ਤਾਂ ਮੈਂ ਤੁਹਾਡੀਆਂ ਸਾਰੀਆਂ ਮੰਗਾਂ ਪੂਰੀਆਂ ਕਰਾਂਗਾ ਅਤੇ ਹੁਣ ਮੈਂ ਮੁੱਖ ਮੰਤਰੀ ਬਣ ਗਿਆ ਹਾਂ ਅਤੇ ਮੈਂ ਤੁਹਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਮੈਂ ਕੁਰਸੀ ਨਾਲ ਚਿੰਬੜਿਆ ਨਹੀਂ ਰਹਿਣਾ ਚਾਹੁੰਦਾ। ਇਸ ਦੀ ਬਜਾਏ ਮੇਰਾ ਸਾਰਾ ਧਿਆਨ ਮੈਨੂੰ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਵੱਲ ਹੋਵੇਗਾ। ਇਸ ਤੋਂ ਇਲਾਵਾ, ਮੈਂ ਸੂਬੇ ਦੀ ਪ੍ਰਬੰਧਕੀ ਪ੍ਰਣਾਲੀ ਵਿੱਚ ਸੁਧਾਰ ਕਰਨਾ ਚਾਹੁੰਦਾ ਹਾਂ।”ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ 100 ਬੈੱਡਾਂ ਵਾਲਾ ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਇਸ ਅਤਿ-ਆਧੁਨਿਕ ਹਸਪਤਾਲ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ।

ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਰਿੰਡਾ ਵਿਖੇ ਵਿਸ਼ਵ ਪੱਧਰੀ ਟਰੌਮਾ ਸੈਂਟਰ ਬਣਾਉਣ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹਲਕੇ ਦੇ ਸਾਰੇ ਪਸ਼ੂ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ।ਉਨਾਂ ਦੱਸਿਆ ਕਿ ਯੂਨੀਵਰਸਿਟੀ ਦੇ ਨਿਰਮਾਣ ਲਈ 42 ਏਕੜ ਜ਼ਮੀਨ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਵਿਖੇ 500 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੀ ਇਸ ਹੁਨਰ ਵਿਕਾਸ ਯੂਨੀਵਰਸਿਟੀ ਦੇ ਨਿਰਮਾਣ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 114 ਕਰੋੜ ਰੁਪਏ ਦੀ ਲਾਗਤ ਵਾਲੇ ‘ਬੇਲਾ ਪੁਲ’ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹਨਾਂ ਕਿਸਾਨਾਂ ਦੀ ਜ਼ਮੀਨ ਪੁਲ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਾਣੀ ਹੈ , ਉਨ੍ਹਾਂ ਨੂੰ 70 ਲੱਖ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਅਤੇ ਪੰਚ ਸ਼ਾਮਲ ਸਨ।

ਬੇਅਦਬੀ, ਬੇਰੁਜ਼ਗਾਰੀ ਅਤੇ ਕਰਜਾ ਮੁਆਫ਼ੀ ਸਮੇਤ ਭੱਖਦੇ ਮੁੱਦਿਆਂ ਦੇ ਹੱਲ ਲਈ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦੇ ਚੰਨੀ ਸਰਕਾਰ: ਕੁਲਤਾਰ ਸਿੰਘ ਸੰਧਵਾਂ

0

‘ਆਪ’ ਨੇ 10 ਮੁੱਖ ਮੁੱਦਿਆਂ ’ਤੇ ਚੰਨੀ ਸਰਕਾਰ ਨੂੰ ਘੇਰਿਆ

ਕਾਂਗਰਸੀ ਮੁੱਦੇ ਗਿਣਾਉਣ ਦੀ ਥਾਂ ਇਨਾਂ ਦਾ ਸਮਾਂਬੱਧ ਹੱਲ ਕਰਨ

ਵਿਰੋਧੀ ਧਿਰ ਵਾਂਗ ਵਿਚਰ ਰਹੀ ਹੈ ਸੱਤਾਧਾਰੀ ਕਾਂਗਰਸ: ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ ਉਪਰ ਸੂਬੇ ਅਤੇ ਲੋਕਾਂ ਦੇ ਚਿਰਾਂ ਤੋਂ ਲਟਕਦੇ ਪਏ ਭਖਵੇਂ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸੀ ਆਗੂ ਅਤੇ ਸਰਕਾਰ ਕਦੇ 18, ਕਦੇ 5 ਅਤੇ ਹੁਣ 13 ਸੂਤਰੀ ਏਜੰਡਿਆਂ ਦੀ ਗਿਣਤੀ ਦੱਸਣ ਦੀ ਥਾਂ ਇਹਨਾਂ ਉਤੇ ਅਮਲ ਕਰਨ ਦੀ ਇੱਕ ਤਰੀਖ਼ ਨਿਸ਼ਚਤ ਕਰੇ, ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਅੰਦਰ ਸਰਕਾਰ ਕਾਂਗਰਸ ਪਾਰਟੀ ਦੀ ਹੀ ਹੈ। ਪ੍ਰੰਤੂ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੰਝ ਗੱਲਾਂ ਕਰ ਰਹੇ ਹਨ, ਜਿਵੇਂ ਪਿੱਛਲੇ ਸਾਢੇ ਚਾਰ ਸਾਲ ਸਰਕਾਰ ਕਾਂਗਰਸ ਦੀ ਨਾ ਹੋ ਕੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੀ ਹੋਵੇ, ਉਥੇ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੰਝ ਚਿੱਠੀਆਂ ਖਿਲ ਰਹੇ ਹਨ, ਜਿਵੇਂ ਉਹ ਸੱਤਾਧਾਰੀ ਧਿਰ ਦੇ ਪ੍ਰਧਾਨ ਨਾ ਹੋ ਕੇ ਵਿਰੋਧੀ ਧਿਰ ਦੇ ਨੇਤਾ ਹੋਣ। ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਕਰਕੇ ਚੰਨੀ ਸਰਕਾਰ ਕੋਲੋਂ 10 ਮੁੱਦਿਆਂ ਦਾ ਹਿਸਾਬ- ਕਿਤਾਬ ਮੰਗਿਆ ਅਤੇ ਸਾਰੇ ਲਟਕੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਵਿਧਾਨ ਸਭਾ ਦਾ ਤੁਰੰਤ ਇਜਲਾਸ ਬੁਲਾਉਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਹਾਜ਼ਰ ਸਨ।

ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ, ‘‘ਪੰਜਾਬ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਸਮੇਤ ਹੋਰਨਾਂ ਧਰਮਾਂ ਦੇ ਪਵਿੱਤਰ ਧਾਰਮਿਕ ਗਰੰਥਾਂ ਗੀਤਾ ਅਤੇ ਕੁਰਾਨ ਦੀ ਬੇਅਦਬੀ ਹੋਈ, ਜਿਸ ਨਾਲ ਪੰਜਾਬ ਵਾਸੀਆਂ ਨੂੰ ਗਹਿਰਾ ਦੁੱਖ ਲੱਗਿਆ। ਇਸ ਲਈ ਪੰਜਾਬ ਵਾਸੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰਦੇ ਰਹੇ ਹਨ, ਪਰ ਕਾਂਗਰਸ ਸਰਕਾਰ ਦੇ ਰਾਜ ਵਿੱਚ ਕਿਸੇ ਵੀ ਦੋਸ਼ੀ ਨੂੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕੀਤਾ ਹੋਰਨਾਂ ਗਰੰਥਾਂ ਸਮੇਤ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਅਤੇ ਦੋਸ਼ੀਆਂ- ਸਾਜਿਸ਼ਕਾਰਾਂ ਨੂੰ ਸਜ਼ਾ ਕਦੋਂ ਮਿਲੇਗੀ? ਸਰਕਾਰ ਨੂੰ ਬੇਰੁਜ਼ਗਾਰੀ ਦੇ ਮੁੱਦੇ ’ਤੇ ਘਰੇਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਘਰ- ਘਰ ਨੌਕਰੀ’ ਦਾ ਵਾਅਦਾ ਕਦੋਂ ਪੂਰਾ ਹੋਵੇਗਾ? ਸਰਕਾਰੀ ਨੌਕਰੀਆਂ ਅਤੇ ਬੇਰੁਜ਼ਗਾਰੀ ਭੱਤਾ ਦੇਣ ਬਾਰੇ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ ਕੀ- ਕੁੱਝ ਕੀਤਾ ਚੰਨੀ ਸਾਹਿਬ ਵਾਇਟ ਪੇਪਰ ਜਾਰੀ ਕਰਨ। ਕੀ ਚੰਨੀ ਸਰਕਾਰ ਦੱਸ ਸਕੇਗੀ ਕਿੰਨੇ ਬੇਰੁਜਗਾਰਾਂ ਨੂੰ ਨੌਕਰੀ ਦਿੱਤੀ। ਪੰਜਾਬ ’ਚ ਕੁੱਲ ਕਿੰਨੇ ਬੇਰੁਜ਼ਗਾਰ ਹਨ? ਬੇਰੁਜ਼ਗਾਰੀ ਦਾ 2500 ਭੱਤਾ ਕਿਉਂ ਨਹੀਂ ਦਿੱਤਾ?

ਸੰਧਵਾਂ ਨੇ ਸਵਾਲ ਕੀਤਾ ਕਿ ‘ਮਾਫ਼ੀਆ ਰਾਜ’ ਖ਼ਤਮ ਕਰਨ ਬਾਰੇ ਚੰਨੀ ਸਰਕਾਰ ਕੀ ਕਦਮ ਚੁੱਕ ਰਹੀ ਹੈ? ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਲਈ ਸ਼ਰਾਬ ਕਾਰੋਪੇਰਸ਼ਨ ਅਤੇ ਰੇਤ ਮਾਫ਼ੀਆ ਦੇ ਖ਼ਾਤਮੇ ਲਈ ਰੇਤ ਕਾਰਪੋਰੇਸ਼ਨ ਦੇ ਵਾਅਦੇ ਕਿਉਂ ਨਹੀਂ ਪੂਰੇ ਕੀਤੇ ਗਏ ? ਕਰਜਾ ਮੁਆਫ਼ੀ ਬਾਰੇ ਕਾਂਗਰਸ ਸਰਕਾਰ ਨੂੰ ਕੁਲਤਾਰ ਸਿੰਘ ਸੰਧਵਾਂ ਨੇ ਪੁੱਛਿਆ, ‘‘ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਆਫ਼ੀ ਕਿਉਂ ਨਹੀਂ ਕੀਤੀ? ਚੰਨੀ ਸਰਕਾਰ ਵਾਅਦਾ ਖ਼ਿਲਾਫ਼ੀ ਲਈ ਅੰਨਦਾਤਾ ਅਤੇ ਕਿਰਤੀਆਂ ਤੋਂ ਮੁਆਫ਼ੀ ਮੰਗੇ ਅਤੇ ਵਾਇਟ ਪੇਪਰ ਜਾਰੀ ਕਰਕੇ ਦੱਸੇ ਕਿ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਸਰਕਾਰੀ ਤੇ ਗ਼ੈਰ ਸਰਕਾਰੀ ਕਰਜਾ ਕਿੰਨਾ ਹੈ ਅਤੇ ਸਾਢੇ ਚਾਰ ਸਾਲਾਂ ’ਚ ਸਰਕਾਰ ਨੇ ਕਿੰਨਾ ਮੁਆਫ਼ ਕੀਤਾ ਹੈ?’’

ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਨਸ਼ਾ ਮਾਫ਼ੀਆ ਬਾਰੇ ਚੁੱਪ ਰਹਿਣ ’ਤੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਮਾਫ਼ੀਆ ਬਾਰੇ ਸਾਢੇ ਚਾਰ ਸਾਲਾਂ ’ਚ ਕੋਈ ਠੋਸ ਕਦਮ ਕਿਉਂ ਨਹੀਂ ਚੁੱਕਿਆ ਗਿਆ ? ਵੱਡੇ ਤਸਕਰਾਂ ਅਤੇ ਸਿਆਸੀ ਸਰਗਨਿਆਂ ਨੂੰ ਹੱਥ ਕਿਉਂ ਨਹੀਂ ਪਾਇਆ? ਐਸ.ਟੀ.ਐਫ਼ ਦੀ ਰਿਪੋਰਟ ਦਾ ਲਿਫਾਫ਼ਾ ਕਿਉਂ ਨਹੀਂ ਖੁਲ੍ਹ ਰਿਹਾ? ਐਸ.ਸੀ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਮੁੱਚੇ ਗੈਂਗ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਸੰਧਵਾਂ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਦੱਸਣ ਕਿ ਇਸ ਲਈ ਕੋਈ ਮਹੂਰਤ ਕਢਾਉਣਾ ਪਊ? ਉਨ੍ਹਾਂ ਕਿਹਾ ਕਿ ਚਾਰ ਅਫ਼ਸਰਾਂ ’ਤੇ ਕਾਗਜੀ ਕਾਰਵਾਈ ਨਾਲ ਲੋਕਾਂ ਦੇ ਅੱਖਾਂ ਵਿੱਚ ਘੱਟਾ ਨਹੀਂ ਪਾ ਸਕਦੀ ਚੰਨੀ ਸਰਕਾਰ।

ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਕੀਤੇ ਧੋਖ਼ਿਆਂ ਦਾ ਹਿਸਾਬ ਮੰਗਦਿਆਂ ਸੰਧਵਾਂ ਨੇ ਕਿਹਾ ਕਿ ਬਜ਼ੁੁਰਗਾਂ, ਵਿਧਵਾਵਾਂ, ਅਪਾਹਜਾਂ ਅਤੇ ਨਿਰਭਰਾਂ ਨੂੰ 2500 ਰੁਪਏ ਮਹੀਨਾ ਪੈਨਸ਼ਨ ਅੱਜ ਵੀ ਕਿਉਂ ਨਹੀਂ ਮਿਲਣ ਲੱਗੀ? ਉਨ੍ਹਾਂ ਕਿਹਾ ਕਿ ਲੋਕ ਮਾਰੂ ਪ੍ਰਾਈਵੇਟ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਅਜੇ ਤੱਕ ਰੱਦ ਕਿਉਂ ਨਹੀਂ ਕੀਤਾ ਗਿਆ? ਵਿਧਾਇਕ ਕੁਲਤਾਰ ਸਿੰਘ ਨੇ ਕਿਹਾ ਕਿ ਪੰਜਾਬ ’ਚ ਬਦਤਰ ਹੋਈ ਕਾਨੂੰਨ ਵਿਵਸਥਾ ਨੇ ਜਿੱਥੇ ਸੂਬੇ ’ਚ ਡਰ ਅਤੇ ਭੈਅ ਦਾ ਮਹੌਲ ਪੈਦਾ ਕਰ ਰੱਖਿਆ ਹੈ, ਉਥੇ ਇਸ ਨਾਲ ਸੂਬੇ ਦੇ ਵਪਾਰ- ਕਾਰੋਬਾਰ ਅਤੇ ਉਦਯੋਗਾਂ ’ਤੇ ਬੁਰਾ ਅਸਰ ਪੈ ਰਿਹਾ ਹੈ। ਹਰ ਦਿਨ ਅਗਵਾ, ਫਿਰੌਤੀਆਂ ਅਤੇ ਲੁੱਟਮਾਰ ਦੀ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੂੰ ਇਸ ਸੰਕਟ ’ਚੋਂ ਕੱਢਣ ਲਈ ਚੰਨੀ ਸਰਕਾਰ ਕੋਲ ਕੋਈ ਏਜੰਡਾ ਹੀ ਨਹੀਂ ਹੈ।

ਪਰਲਜ ਅਤੇ ਹੋਰ ਚਿੰਟ ਫੰਡ ਘੋਟਾਲਿਆਂ ਦੇ ਪੀੜਤਾਂ ਦੀ ਪਾਈ- ਪਾਈ ਵਾਪਸ ਕਰਵਾ ਕੇ ਰਹੇਗੀ ‘ਆਪ’ : ਵਿਧਾਇਕ ਕੁਲਵੰਤ ਸਿੰਘ ਪੰਡੋਰੀ

0

‘ਆਪ’ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਹੋਵੇਗੀ ਪਾਰਲਜ ਪੀੜਤਾਂ ਦੀ ਮੰਗ, ਬਣਾਈ ਜਾਵੇਗੀ ਵਿਧਾਇਕਾਂ ‘ਤੇ ਅਧਾਰਿਤ ਤਾਲਮੇਲ ਕਮੇਟੀ

‘ਆਪ’ ਦੇ ਵਿਧਾਇਕਾਂ ਨੂੰ ਮਿਲਿਆ ਪਰਲਜ ਪੀੜਤਾਂ ਦਾ ਵਫ਼ਦ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਰਲਜ ਘੋਟਾਲੇ, ਧੋਖ਼ਾਧੜੀ ਸਮੇਤ ਹੋਰ ਚਿੰਟ ਫੰਡ ਘੋਟਾਲਿਆਂ ਦੇ ਸਬੰਧ ਵਿੱਚ ਐਲਾਨ ਕੀਤਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਨਾ ਕੇਵਲ ਇਨਾਂ ਦੀ ਮੰਗ ਆਪਣੇ ਚੋਣ ਮਨੋਰਥ ਪੱਤਰ (ਮੈਨੀਫ਼ੈਸਟੋ) ਵਿੱਚ ਸ਼ਾਮਲ ਕਰੇਗੀ, ਸਗੋਂ ਸਰਕਾਰ ਬਣਨ ‘ਤੇ ਇਨਸਾਫ਼ ਵੀ ਦਿਵਾਏਗੀ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪਰਲਜ ਕੰਪਨੀ ਦੀ ਸਾਜਿਸੀ ਠੱਗੀ ਦਾ ਸ਼ਿਕਾਰ ਹੋਏ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਦੇ ਪੀੜਤਾਂ ਦੀ ਕਮੇਟੀ ਦੇ ਇੱਕ ਵਫ਼ਦ ਅੱਜ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅਮਰਜੀਤ ਸਿੰਘ ਸੰਦੋਆਂ ਨੂੰ ਮਿਲਿਆ। ਇਸ ਵਫ਼ਦ ਨੇ ਪਰਲਜ ਮਾਮਲੇ ‘ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਦੇ ਨਿਵੇਸ਼ਕਾਂ ਦੀ ਖੂਨ ਪਸੀਨੇ ਦੀ ਕਮਾਈ ਵਾਪਸ ਦਵਾਉਣ ਲਈ ਇੱਕ ਮੰਗ ਪੱਤਰ ਵੀ ਸੌਂਪਿਆ।

‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜੇ ਸਰਕਾਰਾਂ ਦੀ ਨੀਅਤ ਅਤੇ ਨੀਤੀ ਸਪੱਸ਼ਟ ਹੁੰਦੀ ਤਾਂ ਪੀੜਤਾਂ ਨੂੰ ਇਨਸਾਫ਼ ਜ਼ਰੂਰ ਮਿਲਦਾ। ਪਰ ਸਰਕਾਰਾਂ ਹੀ ਚੋਰਾਂ ਨਾਲ ਰਲੀਆਂ ਹੋਈਆਂ ਹਨ, ਜਿਸ ਕਰਕੇ ਪੀੜਤ ਦਰ- ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋ ਜਾਂਦੇ ਹਨ। ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪਰਲਜ ਘੋਟਾਲੇ ਸਮੇਤ ਹੋਰ ਚਿੱਟ ਫੰਡ ਕੰਪਨੀਆਂ ਦੇ ਘੋਟਾਲਿਆਂ ਤੋਂ ਪੀੜਤਾਂ ਨੂੰ ਪਹਿਲ ਦੇ ਕੇ ਘੋਟਾਲੇਬਾਜਾਂ ਦੀ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦੀ ਪਾਈ- ਪਾਈ ਵਾਪਸ ਦਿਵਾਈ ਜਾਵੇਗੀ।  ‘ਆਪ’ ਨੇ ਪੀੜਤਾਂ ਨਾਲ ਵਿਧਾਇਕਾਂ ‘ਤੇ ਅਧਾਰਿਤ ਇੱਕ ਤਾਲਮੇਲ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ, ਜੋ ਕੰਪਨੀ ਦੇ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਵੱਡੇ ਪੱਧਰ ‘ਤੇ ਕੰਮ ਕਰੇਗੀ। ਇਸ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਰਹੇ।

ਸੂਬਾ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 1983 ਤੋਂ ਚੱਲ ਰਹੀ ਪੀ.ਏ.ਸੀ.ਐਲ (ਪਰਲਜ) ਕੰਪਨੀ ਰੀਅਲ ਅਸਟੇਟ ਦੀ ਆੜ ਵਿੱਚ ਲੋਕਾਂ ਤੋਂ ਆਰ.ਡੀ ਅਤੇ ਐਫ਼.ਡੀ ਦੇ ਨਾਂ ‘ਤੇ ਰਕਮ ਨਿਵੇਸ਼ ਕਰਾਉਂਦੀ ਸੀ। ਪੰਜਾਬ ਦੇ ਕਰੀਬ 25 ਲੱਖ ਲੋਕਾਂ ਨੇ ਕੰਪਨੀ ਵਿੱਚ 8 ਕਰੋੜ ਤੋਂ ਜ਼ਿਆਦਾ ਦਾ ਨਿਵੇਸ਼ ਕੀਤਾ ਹੋਇਆ ਹੈ। ਸੂਬਾ ਕਮੇਟੀ ਨੇ ਦੱਸਿਆ ਕਿ ਪਰਲਜ ਕੰਪਨੀ ਦੀ ਪੰਜਾਬ ਵਿੱਚ ਕਰੀਬ 9 ਹਜ਼ਾਰ ਏਕੜ ਜ਼ਮੀਨ ਹੈ।

ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਰਿਟਾਰਡ ਜਸਟਿਸ ਆਰ.ਐਮ. ਲੋਡਾ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾ ਕੇ ਪੀਏਸੀਐਲ ਕੰਪਨੀ ਲਿਮਿਟਡ ਦੀ ਦੇਸ਼ ਭਰ ਦੀ ਜਾਇਦਾਦ ਕਬਜੇ ਵਿੱਚ ਲੈਣ ਅਤੇ ਉਸ ਨੂੰ ਵੇਚ ਕੇ ਹੋਣ ਵਾਲੀ ਆਮਦਨ ਦੀ ਰਾਸ਼ੀ ਨਿਵੇਸ਼ਕਾਂ ਨੂੰ ਵਾਪਸ ਦੇਣ ਦੇ ਹੁਕਮ ਦਿੱਤੇ ਸਨ। ਨਾਲ ਹੀ 2 ਫਰਵਰੀ 2016 ਨੂੰ ਮਾਮਲੇ ਦੀ ਸਟੇਟਸ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਲਈ ਵੀ ਕਿਹਾ ਸੀ, ਪਰ ਕਰੀਬ ਪੰਜ ਸਾਲ ਬੀਤ ਜਾਣ ‘ਤੇ ਵੀ ਨਿਵੇਸ਼ਕਾਂ ਨੂੰ ਇੱਕ ਫੁਟੀ ਕੌਡੀ ਵੀ ਨਹੀਂ ਮਿਲੀ।

‘ਆਪ’ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਸਮੇਂ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਦੀ ਸੂਬਾ ਕਮੇਟੀ ਦੇ ਮੈਂਬਰ ਬਲਵੰਤ ਸਿੰਘ ਭਾਈ ਰੂਪਾ, ਮਨਦੀਪ ਸਿੰਘ ਕੋਕਰੀ ਕਲਾਂ, ਅਮਨਦੀਪ ਸਿੰਘ ਭੋਤਨਾ, ਕਰਮਜੀਤ ਸਿੰਘ ਗਾਦੜਾ, ਤਰਸੇਮ ਖਾਨ ਮਾਨਸਾ, ਸੁਖਪਾਲ ਸਿੰਘ ਅਲੀਸ਼ੇਰ, ਗੁਰਤੇਜ ਸਿੰਘ ਮਾਨਸਾ, ਨਵਰੰਗ ਸਿੰਘ ਮਾਨਸਾ, ਪਰਮਜੀਤ ਸਿੰਘ ਕਲੇਰ, ਰਜਿੰਦਰ ਸਿੰਘ ਗੋਗੀ ਆਦਿ ਨੇ ਦੱਸਿਆ ਕਿ ਬਾਦਲ ਸਰਕਾਰ ਨੇ ਵਰਲਡ ਕਬੱਡੀ ਕੱਪ ਦੌਰਾਨ ਸਪਾਂਸਰਸ਼ਿਪ ਦੇ ਨਾਂ ‘ਤੇ ਪਰਲਜ ਕੰਪਨੀ ਤੋਂ ਕਰੋੜਾਂ ਰੁਪਏ ਲਏ। ਉਥੇ ਹੀ ਸਾਲ 2017 ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾ ਪਰਲਜ ਕੰਪਨੀ ਦੀ ਪ੍ਰਾਪਰਟੀ ਪਰਲਜ ਸਿਟੀ ਬਠਿੰਡਾ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਸਰਕਾਰ ਬਣਨ ਤੋਂ ਬਾਅਦ ਪਰਲਜ ਨਿਵੇਸ਼ਕਾਂ ਨੂੰ ਉਨਾਂ ਦੇ ਪੈਸੇ ਵਾਪਸ ਦਿਵਾਉਣ ਦਾ ਵਾਅਦਾ ਕੀਤਾ ਸੀ। ਪਰ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕੰਪਨੀ ਦੇ ਪੈਸਿਆਂ ਨਾਲ ਖ਼ਰੀਦੀ ਗਈ ਉਕਤ ਜਾਇਦਾਦ ਤੋਂ ਉਪਜਾਊ ਜ਼ਮੀਨ ‘ਤੇ ਕਾਂਗਰਸ ਦੇ ਹੀ ਮੰਤਰੀ ਅਤੇ ਵਿਧਾਇਕਾਂ ਦੀ ਸਰਪ੍ਰਸਤੀ ਵਿੱਚ ਮਾਨਸਾ, ਬਠਿੰਡਾ, ਮੁਲਾਂਪੁਰ, ਲੁਧਿਆਣਾ, ਗੜਸ਼ੰਕਰ ਆਦਿ ਥਾਵਾਂ ‘ਤੇ ਜ਼ਮੀਨ ਮਾਫੀਆ ਨੇ ਕਬਜਾ ਕਰਕੇ ਖੇਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਕਮਾਈ ਵਿਚੋਂ ਮੋਟਾ ਹਿੱਸਾ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਲੈ ਰਹੇ ਹਨ।

Thyroid ਬਣ ਸਕਦਾ ਹੈ ਗੰਭੀਰ ਸਮੱਸਿਆਵਾਂ ਦਾ ਕਾਰਨ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼

0

ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਥਾਇਰਾਇਡ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥਾਇਰਾਇਡ ਗਲੈਂਡ ਇੱਕ ਤਿਤਲੀ ਦੇ ਆਕਾਰ ਦਾ ਅੰਗ ਹੈ, ਜੋ ਕਿ ਇੱਕ ਖਾਸ ਮਾਤਰਾ ਵਿੱਚ ਥਾਇਰਾਇਡ ਹਾਰਮੋਨ ਪੈਦਾ ਕਰਦਾ ਹੈ। ਇਹ ਹਾਰਮੋਨ ਬਹੁਤ ਸਾਰੇ ਸਰੀਰਕ ਕਾਰਜਾਂ ਨੂੰ ਨਿਯੰਤਰਿਤ ਕਰਦਾ ਹੈ।

ਇਸ ਵਿੱਚ ਅਸੰਤੁਲਨ ਦੇ ਕਾਰਨ ਸਾਡੇ ਸਰੀਰ ਵਿੱਚ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਨ੍ਹਾਂ ਹਾਰਮੋਨਸ ਦੇ ਵਧੇਰੇ ਉਤਪਾਦਨ ਨਾਲ ਹਾਈਪਰਥਾਈਰਾਇਡਿਜ਼ਮ ਹੁੰਦਾ ਹੈ ਅਤੇ ਘੱਟ ਉਤਪਾਦਨ ਨਾਲ ਹਾਈਪੋਥਾਈਰੋਡਿਜਮ ਹੁੰਦਾ ਹੈ। ਮਾਹਿਰਾਂ ਨੇ ਥਾਇਰਾਇਡ ਅਸੰਤੁਲਨ ਦੇ ਕੁੱਝ ਮਹੱਤਵਪੂਰਨ ਕਾਰਨਾਂ ਅਤੇ ਲੱਛਣਾਂ ਬਾਰੇ ਦੱਸਿਆ ਹੈ।

ਡਾ: ਦੀਕਸ਼ਾ ਨੇ ਲਿਖਿਆ ਹੈ ਕਿ ਥਾਇਰਾਇਡ ਤੁਹਾਡੇ ਐਂਡੋਕ੍ਰਾਈਨ ਸਿਸਟਮ ਦੀ ਰੂਹ ਹੈ। ਅਸੀਂ ਅਕਸਰ ਇਸ ਦੇ ਅਸੰਤੁਲਨ ਨੂੰ ਨਜ਼ਰ ਅੰਦਾਜ਼ ਕਰਦੇ ਹਾਂ, ਜਿਸ ਕਾਰਨ ਥਾਇਰਾਇਡ ਵਿੱਚ ਅਸੰਤੁਲਨ ਗੰਭੀਰ ਪੱਧਰ ‘ਤੇ ਪਹੁੰਚ ਜਾਂਦਾ ਹੈ। ਇਸ ਲਈ ਇਨ੍ਹਾਂ ਲੱਛਣਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। ਥਾਈਰੋਇਡ ਗਲੈਂਡ ਦਾ ਮੁੱਖ ਕਾਰਜ ਪਾਚਕ ਕਿਰਿਆ ਹੈ। ਇਹ ਤੁਹਾਡੇ ਵੱਲੋਂ ਖਾਧੇ ਭੋਜਨ ਨੂੰ ਹਜ਼ਮ ਕਰਨ ਵਿੱਚ ਸਹਾਇਤਾ ਕਰਦਾ ਹੈ ਅਤੇ ਸਰੀਰ ਦੁਆਰਾ ਲੋੜੀਂਦੇ ਪੌਸ਼ਟਿਕ ਤੱਤਾਂ ਨੂੰ ਸੋਖ ਲੈਂਦਾ ਹੈ।

ਸਰੀਰ ਦਾ ਤਾਪਮਾਨ : ਇੱਕ ਅਸੰਤੁਲਿਤ ਥਾਈਰੋਇਡ ਤੁਹਾਡੇ ਸਰੀਰ ਦਾ ਤਾਪਮਾਨ ਘਟਾ ਸਕਦਾ ਹੈ ਅਤੇ ਇਸ ਸਥਿਤੀ ਵਿੱਚ ਤੁਸੀਂ ਕੋਲਡ ਇੰਟੋਲਰੈਂਸ ਦੇ ਸ਼ਿਕਾਰ ਹੋ ਸਕਦੇ ਹੋ। ਆਸਾਨ ਸ਼ਬਦਾਂ ਵਿੱਚ, ਥਾਇਰਾਇਡ ਦੇ ਅਸੰਤੁਲਨ ਦੇ ਕਾਰਨ ਤੁਸੀਂ ਠੰਡ ਮਹਿਸੂਸ ਕਰ ਸਕਦੇ ਹੋ।

ਭਾਰ ਘਟਣਾ ਅਤੇ ਵਧਣਾ : ਜੇ ਤੁਹਾਡਾ ਭਾਰ ਬਿਨਾਂ ਕਿਸੇ ਖੁਰਾਕ ਅਤੇ ਕਸਰਤ ਦੇ ਅਚਾਨਕ ਘੱਟ ਰਿਹਾ ਹੈ, ਜਾਂ ਘੱਟ ਖਾਣ ਦੇ ਬਾਅਦ ਵੀ ਭਾਰ ਤੇਜ਼ੀ ਨਾਲ ਵੱਧ ਰਿਹਾ ਹੈ, ਤਾਂ ਤੁਹਾਨੂੰ ਥਾਇਰਾਇਡ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਕਿਉਂਕਿ ਥਾਈਰੋਇਡ ਅਸੰਤੁਲਨ ਨਾਲ ਜਾਂ ਤਾਂ ਭਾਰ ਬਹੁਤ ਜ਼ਿਆਦਾ ਹੋ ਜਾਂਦਾ ਹੈ ਤੇ ਜਾਂ ਭਾਰ ਬਿਲਕੁਲ ਹੀ ਘੱਟ ਜਾਂਦਾ ਹੈ।

ਵਾਲਾਂ ‘ਤੇ ਪ੍ਰਭਾਵ: ਇਸ ਦੇ ਨਾਲ ਹੀ ਜਦੋਂ ਤੁਹਾਡਾ ਥਾਇਰਾਇਡ ਅਸੰਤੁਲਿਤ ਹੋ ਜਾਂਦਾ ਹੈ ਤਾਂ ਵਾਲਾਂ ਦਾ ਝੜਨਾ ਵੀ ਸ਼ੁਰੂ ਹੋ ਜਾਂਦਾ ਹੈ। ਇਸ ਬਿਮਾਰੀ ਦਾ ਸ਼ਿਕਾਰ ਹੋਣ ਤੋਂ ਬਾਅਦ ਨਾ ਸਿਰਫ ਸਿਰ ਦੇ ਵਾਲ ਝੜਦੇ ਹਨ, ਬਲਕਿ ਪਲਕਾਂ ਅਤੇ ਆਈਬ੍ਰੋਜ਼ ਵੀ ਪਤਲੇ ਹੋ ਜਾਂਦੇ ਹਨ।

ਦਿਲ ਨੂੂੰ ਪ੍ਰਭਾਵਿਤ: ਥਾਇਰਾਇਡ ਤੁਹਾਡੇ ਦਿਲ ਦੀ ਗਤੀ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਕਰਦਾ ਹੈ। ਪਰ ਅਸੰਤੁਲਿਤ ਹੋਣ ਤੋਂ ਬਾਅਦ ਇਹ ਦਿਲ ਦੀ ਗਤੀ ਨੂੰ ਵੀ ਪ੍ਰਭਾਵਤ ਕਰਦਾ ਹੈ। ਇਸ ਤੋਂ ਇਲਾਵਾ ਥਾਇਰਾਇਡ ਦੇ ਪੱਧਰ ਵਿੱਚ ਅਸੰਤੁਲਨ ਦੇ ਕਾਰਨ, ਤੁਹਾਡੇ ਸਰੀਰ ਵਿੱਚ ਕੋਰਟੀਸੋਲ ਦਾ ਪੱਧਰ ਵੀ ਵਧਦਾ ਹੈ, ਜੋ ਮਾਨਸਿਕ ਸਿਹਤ ਨੂੰ ਖਰਾਬ ਕਰਦਾ ਹੈ। ਤੁਸੀਂ ਅਜਿਹੀ ਸਥਿਤੀ ਵਿੱਚ ਤਣਾਅ ਅਤੇ ਉਦਾਸੀ ਦੀ ਸਥਿਤੀ ਵਿੱਚ ਜਾ ਸਕਦੇ ਹੋ।

ਪੀਰੀਅਡ ਦੀ ਸਮੱਸਿਆ : ਬਹੁਤ ਸਾਰੀਆਂ ਮਹਿਲਾਵਾਂ ਨੂੰ ਪੀਰੀਅਡ ਸਹੀ ਸਮੇਂ ‘ਤੇ ਨਹੀਂ ਆਉਂਦੇ। ਜੇ ਇਹ ਹਰ ਵਾਰ ਹੁੰਦਾ ਹੈ ਤਾਂ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਕਿਉਂਕਿ ਅਨਿਯਮਿਤ ਪੀਰੀਅਡ ਵੀ ਥਾਇਰਾਇਡ ਅਸੰਤੁਲਨ ਦਾ ਕਾਰਨ ਹੋ ਸਕਦੀ ਹੈ। ਇਸ ਲਈ ਤੁਹਾਨੂੰ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ।

ਨਿਹੰਗ ਅਮਨ ਸਿੰਘ ਦੀ ਕੇਂਦਰੀ ਮੰਤਰੀ ਤੋਮਰ ਨਾਲ ਵਾਇਰਲ ਫੋਟੋ ‘ਤੇ Deputy CM ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ

0

 ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਸਰਹੱਦ ‘ਤੇ ਹੋਏ ਕਤਲ ਨੂੰ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਤਸਵੀਰਾਂ ਹੈਰਾਨ ਕਰਨ ਵਾਲੀਆਂ ਸਨ।

ਇਸ ਤੋਂ ਇਲਾਵਾ ਤਸਵੀਰਾਂ ਵਿੱਚ ਗੁਰਮੀਤ ਪਿੰਕੀ ਦੀ ਮੌਜੂਦਗੀ ਵੀ ਮਾਮਲੇ ਨੂੰ ਸ਼ੱਕੀ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏਗੀ।

‘ਪਰਾਲੀ ਦੀ ਸਮੱਸਿਆ ਦੇ ਹੱਲ ਲਈ ਬਾਇਓਮਾਸ ਪ੍ਰੋਜੈਕਟਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ’ – ਡਾ. ਰਾਜ ਕੁਮਾਰ ਵੇਰਕਾ

0

ਨਵਿਆਉਣਯੋਗ ਊਰਜਾ ਦੇ 184.12 ਮੈਗਾਵਾਟ ਦੇ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਰਹੇ- ਕੈਬਨਿਟ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ, ਕੋਇਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ।

ਜ਼ਮੀਨ ਸਤਹ (ਗਰਾਉਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ। ਡਾ. ਵੇਰਕਾ ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ ਸ਼ਾਮਲ ਹਨ। 23 ਬਾਇਓ ਸੀ.ਐਨ. ਜੀ. ਪ੍ਰੋਜੈਕਟ ਉਸਾਰੀ ਅਧੀਨ ਹਨ। ਇਨਾਂ ਤੋਂ ਕੁੱਲ 260 ਟਨ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾ ਹੋਵੇਗੀ।

ਇਨਾਂ ਵਿੱਚ ਏਸ਼ੀਆ ਦਾ ਸਭ ਤੋ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ ਜਿਸ ਦੀ ਸਮਰੱਥਾ 33.23 ਟਨ ਸੀ.ਬੀ.ਜੀ ਪ੍ਰਤੀ ਦਿਨ ਹੈ। ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਲਾਇਆ ਜਾ ਰਿਹਾ ਹੈ ਅਤੇ ਇਹ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ। ਇਸ ਤੋਂ ਇਲਾਵਾ ਐਚ.ਪੀ.ਸੀ.ਐਲ. ਤੇਲ ਕੰਪਨੀ ਦੁਆਰਾ ਬਾਇਓ ਇਥਨੋਲ ਪ੍ਰੋਜੈਕਟ ਬਠਿੰਡਾ ਜਿਲੇ ਦੇ ਤਲਵੰਡੀ ਸਾਬੋ ਵਿਖੇ ਉਸਾਰੀ ਅਧੀਨ ਹੈ ਜੋ ਕਿ ਫਰਵਰੀ, 2023 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਵਿੱਚ ਰੋਜ਼ਾਨਾ 500 ਟਨ ਪਰਾਲੀ ਦੀ ਖਪਤ ਹੋਵੇਗੀ। ਸੂਬੇ ਦੇ ਲੋਕਾਂ ਨੂੰ ਵੀ ਸੌਰ ਊਰਜਾ ਅਪਨਾਉਣ ਦੀ ਅਪੀਲ ਕਰਦੇ ਹੋਏ ਡਾ. ਵੇਰਕਾ ਨੇ ਉਨਾਂ ਨੂੰ ਘਰਾਂ ਵਿੱਚ ਸੌਰ ਊਰਜਾ ਪਲਾਂਟ ਲਾਉਣ ਲਈ ਸੁਝਾਅ ਦਿੱਤਾ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਮਿਲੇਗੇ, ਓਥੇ ਕੋਇਲੇ ਵਰਗੇ ਸਰੋਤ ਦੀ ਵੀ ਬੱਚਤ ਹੋ ਸਕੇਗੀ।

ਚਰਨਜੀਤ ਚੰਨੀ ਨੂੰ ਕਿਸਾਨਾਂ ਦੀ ਨਹੀਂ ਕੋਈ ਪਰਵਾਹ ,ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਦੀ ਚਾਲ – ਹਰਸਿਮਰਤ ਬਾਦਲ

0

ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਕਾਸ ਦੇ ਵੱਡੇ ਇਸ਼ਤਿਹਾਰ ਲਗਾ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਵੀ ਕਾਂਗਰਸ ਦੀ ਚਾਲ ਦੱਸਿਆ।

ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਛੁਪਾਉਣਾ ਚਾਹੁੰਦੀ ਹੈ – ਹਰਸਿਮਰਤ ਕੌਰ ਬਾਦਲ
ਹਰਸਿਮਰਤ ਬਾਦਲ ਨੇ ਅੱਗੇ ਕਿਹਾ ਕਿ ਕਾਂਗਰਸ ਆਪਣੇ ਸਾਡੇ ਚਾਰ ਸਾਲ ਦੇ ਕਾਰਜਕਾਲ ਦੀਆਂ ਅਸਫਲਤਾਵਾਂ ਨੂੰ ਛੁਪਾਉਣਾ ਚਾਹੁੰਦੀ ਹੈ। ਅਕਾਲੀ ਦਲ ਇਸ ਸਮੇਂ ਸਖਤ ਲੜਾਈ ਲੜ ਰਿਹਾ ਹੈ ਕਿਉਂਕਿ ਕਾਂਗਰਸ, ਆਪ ਅਤੇ ਭਾਜਪਾ ਦਾ ਇੱਕੋ ਇੱਕ ਨਿਸ਼ਾਨਾ ਸਾਡੀ ਪਾਰਟੀ ਨੂੰ ਕਮਜ਼ੋਰ ਕਰਨਾ ਹੈ। ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਹਰਸਿਮਰਤ ਨੇ ਕਿਹਾ ਕਿ ਕਾਲੇ ਕਾਨੂੰਨਾਂ ਦਾ ਵਿਰੋਧ ਸਭ ਤੋਂ ਪਹਿਲਾਂ ਅਕਾਲੀ ਦਲ ਦੇ ਪੱਖ ਤੋਂ ਸੀ ਕਿਉਂਕਿ ਅਕਾਲੀ ਦਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਪਾਰਟੀ ਹੈ।

ਉਨ੍ਹਾਂ ਨੂੰ ਲੋਕਾਂ ਦਾ ਵਿਸ਼ਵਾਸ ਹੈ ਅਤੇ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਲਈ ਕੀਤੇ ਗਏ ਕੰਮ ਹਨ, ਜਿਸ ਦੇ ਆਧਾਰ ‘ਤੇ ਪਾਰਟੀ 2022 ਦੀਆਂ ਚੋਣਾਂ ਲੜਨ ਜਾ ਰਹੀ ਹੈ।

ਸੀਐਮ ਚੰਨੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਜ਼ਿਆਦਾਤਰ ਦਿੱਲੀ ਵਿੱਚ ਨਜ਼ਰ ਆਉਂਦੇ ਹਨ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ।ਇੰਨਾ ਹੀ ਨਹੀਂ, ਹਰਸਿਮਰਤ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜੋ ਸਰਕਾਰ ਦਿੱਲੀ ਵਿੱਚ ਵਿਕਾਸ ਨਹੀਂ ਕਰ ਸਕਦੀ, ਉਹ ਪੰਜਾਬ ਵਿੱਚ ਕੀ ਕਰੇਗੀ? ਕੇਜਰੀਵਾਲ ਨੂੰ ਪਰਵਾਸੀ ਪੰਛੀ ਦੱਸਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਹੁੰਦੇ ਹੀ ਇਹ ਪੰਛੀ ਪੰਜਾਬ ਵੱਲ ਆਉਂਦੇ ਹਨ।

PM ਮੋਦੀ ‘ਤੇ ਭੜਕੇ Owaisi, ਬੋਲੇ – ਇੱਥੇ ਫੌਜ ਮਰ ਰਹੀ ਹੈ ਅਤੇ ਇਹ T-20 ਖੇਡਣਗੇ

0

AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਐਲਏਸੀ ‘ਤੇ ਚੀਨ ਦੀ ਘੁਸਪੈਠ ਨੂੰ ਲੈ ਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦੇ ਹੋਏ ਹਮਲਾ ਬੋਲਿਆ ਹੈ। ਓਵੈਸੀ ਨੇ ਚੀਨ ਦੇ ਨਾਮ ਨਾਲ ਮੋਦੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਪੀਐਮ ਚੀਨ ‘ਤੇ ਬੋਲਣ ਨਾਲ ਹਮੇਸ਼ਾ ਡਰਦੇ ਹਨ। ਇੱਥੇ ਤੱਕ ਕਿ ਚਾਹ ਵਿੱਚ ਚੀਨੀ ਤੱਕ ਵੀ ਨਹੀਂ ਪਹੁੰਦੇ ਕਿ ਕਿਤੇ ਚੀਨ ਨਹੀਂ ਨਿਕਲ ਆਏ।

https://fb.watch/8KkzjmKzlS/

ਇਸ ਤੋਂ ਇਲਾਵਾ ਓਵੈਸੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਉਨ੍ਹਾਂ ਨੂੰ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਦੋ ਗੱਲਾਂ ‘ਤੇ ਕਦੇ ਮੂੰਹ ਨਹੀਂ ਖੋਲ੍ਹਦੇ। ਇੱਕ ਹੈ ਪੈਟਰੋਲ ਅਤੇ ਡੀਜ਼ਲ ਦੀ ਮਹਿੰਗਾਈ ਅਤੇ ਦੂਜਾ ਹੈ ਚੀਨ ਦੀ ਘੁਸਪੈਠ। ਚੀਨ ਸਾਡੇ ਦੇਸ਼ ਵਿੱਚ ਦਾਖਲ ਹੋ ਗਿਆ ਹੈ ਅਤੇ ਬੈਠ ਗਿਆ ਹੈ। ਜਦੋਂ ਪਾਕਿਸਤਾਨ ਨੇ ਪੁਲਵਾਮਾ ‘ਤੇ ਹਮਲਾ ਕੀਤਾ ਤਾਂ ਮੋਦੀ ਨੇ ਕਿਹਾ ਕਿ ਅਸੀਂ ਘਰ ਵਿੱਚ ਵੜ ਕੇ ਮਾਰ ਦੇਵਾਂਗੇ, ਫਿਰ ਅਸੀਂ ਕਿਹਾ ਮਾਰੋ। ਪਰ ਹੁਣ ਜਦੋਂ ਚੀਨ ਡੋਕਲਾਮ, ਦੇਪਸਾਂਗ ਵਿੱਚ ਬੈਠਾ ਹੈ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਹੱਥ ਜੋੜ ਕੇ ਬੈਠੇ ਹਨ। ਸਾਡੇ ਬਿਹਾਰ ਦੇ ਲੋਕਾਂ ‘ਤੇ ਹਮਲਾ ਹੋਇਆ ਪਰ ਪੀਐਮ ਮੋਦੀ ਚੁੱਪ ਰਹੇ। ਇਸ ਦੇ ਨਾਲ ਹੀ ਓਵੈਸੀ ਨੇ 24 ਅਕਤੂਬਰ ਨੂੰ ਹੋਣ ਵਾਲੇ ਭਾਰਤ-ਪਾਕਿ ਮੈਚ ਦਾ ਵਿਰੋਧ ਕੀਤਾ।

ਪੇਟ ਦਰਦ ਨਾਲ ਤੜਫ਼ ਰਿਹਾ ਸੀ ਵਿਅਕਤੀ, ਜਾਣੋ ਸਰਜਰੀ ਦੌਰਾਨ ਕੀ ਮਿਲਿਆ

0

ਬ੍ਰਿਟੇਨ ‘ਚ ਡਾਕਟਰਾਂ ਨੇ ਇੱਕ ਵਿਅਕਤੀ ਦੇ ਪੇਟ ‘ਚੋਂ ਇੱਕ ਮੋਬਾਈਲ ਫੋਨ ਕੱਢਿਆ ਹੈ। ਆਦਮੀ ਨੇ 6 ਮਹੀਨੇ ਪਹਿਲਾਂ ਗਲਤੀ ਨਾਲ ਇੱਕ ਮੋਬਾਈਲ ਫੋਨ ਨਿਗਲ ਲਿਆ ਸੀ।ਇੱਥੇ ਹੈਰਾਨ ਕਰਨ ਦੇਣ ਵਾਲੀ ਗੱਲ ਇਹ ਹੈ ਕਿ ਉਸ ਵਿਅਕਤੀ ਨੂੰ ਖੁਦ ਵੀ ਇਸ ਬਾਰੇ ਪਤਾ ਨਹੀਂ ਸੀ ਕਿ ਉੇਸਦੇ ਪੇਟ ‘ਚ ਮੋਬਾਇਲ ਫੋਨ ਹੈ। ਲਗਾਤਾਰ ਪੇਟ ਦਰਦ ਤੇ ਹਾਲਤ ਵਿਗੜਨ ਤੋਂ ਬਾਅਦ ਉਹ ਡਾਕਟਰ ਕੋਲ ਗਿਆ। ਡਾਕਟਰ ਨੇ ਐਕਸ-ਰੇ ਕੀਤਾ ਤੇ ਇਹ ਦੇਖ ਕੇ ਹੈਰਾਨ ਹੋ ਗਿਆ ਕਿ ਉਸ ਵਿਅਕਤੀ ਦੇ ਪੇਟ ‘ਚ ਮੋਬਾਇਲ ਸੀ।

‘ਮਿਰਰ ਯੂਕੇ’ ਦੀ ਰਿਪੋਰਟ ਦੇ ਅਨੁਸਾਰ, ਮਿਸਰ ਦੇ ਅਸਵਾਨ ਯੂਨੀਵਰਸਿਟੀ ਹਸਪਤਾਲ ‘ਚ 33 ਸਾਲਾ ਵਿਅਕਤੀ ਦੇ ਪੇਟ ਦਾ ਆਪਰੇਸ਼ਨ ਕੀਤਾ ਗਿਆ ਤੇ ਮੋਬਾਈਲ ਨੂੰ ਕੱਢ ਦਿੱਤਾ ਗਿਆ। ਡਾਕਟਰਾਂ ਵੱਲੋ ਕਿਹਾ ਜਾ ਰਿਹਾ ਹੈ ਕਿ ਮਰੀਜ਼ ਦੀ ਹਾਲਤ ਹੁਣ ਠੀਕ ਹੈ।ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮਰੀਜ਼ ਨੇ ਮੋਬਾਈਲ ਕਿਵੇਂ ਨਿਗਲ ਲਿਆ।