Home Blog Page 2332

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਤਿਆਰ ਕੀਤਾ ਜੋੜਾ ਤੇ ਗੱਠੜੀ ਘਰ ਸੰਗਤ ਅਰਪਣ

0

ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ ਘਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਾਂ ਦੀ ਮੌਜੂਦਗੀ ਵਿਚ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਜੋੜਾ ਤੇ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਤਿਆਰ ਕਰਵਾਇਆ ਗਿਆ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਹਨ ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜਾਨਾ ਨਤਮਸਤਕ ਹੋਣ ਆਉਂਦੀਆਂ ਹਨ।

ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੰਗਤਾਂ ਲਈ ਜੋੜਾ ਘਰ ਤੇ ਗੱਠੜੀ ਘਰ ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧੁਨਿਕ ਤਰੀਕੇ ਨਾਲ ਤਿਆਰ ਕੀਤੇ ਗਏ ਇਸ ਜੋੜਾ ਘਰ ਵਿਚ 20 ਹਜ਼ਾਰ ਦੇ ਕਰੀਬ ਸੰਗਤਾਂ ਦੇ ਜੋੜੇ ਰੱਖਣ ਦੀ ਸਮਰਥਾ ਹੈ। ਇਸ ਦੇ ਨਾਲ ਹੀ ਗਠੜੀ ਘਰ ਵਿਚ ਸੰਗਤਾਂ ਆਪਣਾ ਸਮਾਨ ਜਮ੍ਹਾਂ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਹਰਭਜਨ ਸਿੰਘ ਮਸਾਣਾਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਰਸ਼ਨ ਸਿੰਘ ਜਲਾਲਪੁਰ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਬਾਬਾ ਮੇਜਰ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸਰਵਨ ਸਿੰਘ, ਬਾਬਾ ਫ਼ਤਹਿ ਸਿੰਘ ਸਮੇਤ ਹੋਰ ਮੌਜੂਦ ਸਨ।

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਬਿਆਨ ਦੀ ਕੀਤੀ ਨਿਖੇਧੀ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ 1500 ਕਮਰਿਆਂ ਵਾਲੀ ਬਣੇਗੀ ਸਰਾਂ -ਬੀਬੀ ਜਗੀਰ ਕੌਰ

ਢੱਡਰੀਆਂ ਵਾਲੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ।

ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਜਾਣ ਵਾਲੀ ਇਸ ਪੰਜ ਮੰਜ਼ਿਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵੱਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਹੂਬਹੂ ਸੰਭਾਲਦਿਆਂ ਉਸ ਦੀ ਮੁਰੰਮਤ ਕਰਵਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ, ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕੋਰੋਨਾ ਦੌਰਾਨ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਅਜਮੇਰ ਸਿੰਘ ਖੇੜਾ, ਸ. ਨਵਤੇਜ ਸਿੰਘ ਕਾਉਣੀ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।

ਡੇਂਗੂ ਨੇ ਪੰਜਾਬ ‘ਚ ਮਚਾਇਆ ਕਹਿਰ, ਜਾਣੋ ਕਿੰਨੇ ਲੋਕ ਆਏ ਡੇਂਗੂ ਦੀ ਚਪੇਟ ‘ਚ

0

ਕੋਰੋਨਾ ਮਹਾਂਮਾਰੀ ਦੇ ਨਾਲ -ਨਾਲ ਹੁਣ ਡੇਂਗੂ ਵੀ ਆਪਣਾ ਕਹਿਰ ਵਰਸਾ ਰਿਹਾ ਹੈ।ਕੋਰੋਨਾ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਕਿ ਡੇਂਗੂ ਵੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਹੁਣ ਤੱਕ ਅਨੇਕਾਂ ਹੀ ਲੋਕਾਂ ਦੀ ਜਾਨ ਕੋਰੋਨਾ ਮਹਾਂਮਾਰੀ ਕਾਰਨ ਚਲੀ ਗਈ ਪਰ ਇਹ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ।

ਕੋਰੋਨਾ ਮਹਾਂਮਾਰੀ ਵਾਂਗ ਹੀ ਡੇਂਗੂ ਵੀ ਲੋਕਾਂ ਨੂੰ ਆਪਣੀ ਚਪੇਟ ‘ਚ ਲੈ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਸੰਬੰਧੀ ਕਾਫੀ ਚਿੰਤਾ ਹੋ ਰਹੀ ਹੈ ਕਿਉਂਕਿ ਆਏ ਦਿਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 9047 ਹੋ ਗਈ ਹੈ।

ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜ਼ਬ ਕੀਮਤਾਂ ’ਤੇ ਡੇਂਗੂ ਟੈਸਟ ਕਰਵਾਉਣ ਦੀ ਸੁਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿਚ ਡੇਂਗੂ ਟੈਸਟ ਦੀ ਕੀਮਤ 600 ਰੁਪਏ ਤੈਅ ਕੀਤੀ ਗਈ ਹੈ, ਜਿਸ ਸੰਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਵਿਚ ਡੇਂਗੂ ਦੇ ਟਾਕਰੇ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।

ਪ੍ਰਿਅੰਕਾ ਗਾਂਧੀ ਦਾ ਐਲਾਨ, ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦੇਵੇਗੀ ਕਾਂਗਰਸ

0

ਲਖਨਊ : ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ . ਪੀ . ਚੋਣਾਂ ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ।

ਜੇਕਰ ਤੁਸੀਂ ਲੰਬੇ ਸਮੇਂ ਤੱਕ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਸਰਦੀਆਂ ‘ਚ ਖਾਣੇ ਚਾਹੀਦੇ ਹਨ ਅਖਰੋਟ

0

ਅਖਰੋਟ ਦੀ ਤਸੀਰ ਗਰਮ ਹੁੰਦੀ ਹੈ ਜਿਸ ਕਾਰਨ ਇਸ ਦੇ ਸੇਵਨ ਨਾਲ ਸਰਦੀ ’ਚ ਹੋਣ ਵਾਲੀ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸ ਸਰਦੀਆਂ ’ਚ ਅਕਸਰ ਅਖਰੋਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਤੁਸੀ ਜੇਕਰ ਲੰਬੇ ਸਮੇਂ ਤੱਕ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਅਖਰੋਟ ਖਾਣਾ ਸ਼ੁਰੂ ਕਰ ਦਿਓ। ਅਖਰੋਟ ਵਿੱਚ ਮੌਜੂਦ ਐਂਟੀਆਕਸੀਡੈਂਟਸ ਗੁਣ ਬੁਢਾਪੇ ਨੂੰ ਰੋਕਦੇ ਹਨ। ਇਸ ਦੇ ਸੇਵਨ ਨਾਲ ਘੱਟ ਉਮਰ ਵਿੱਚ ਮੌਤ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਅਖਰੋਟ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਜੇਕਰ ਤੁਹਾਡੀ ਹੱਡੀਆਂ ਵਿੱਚ ਦਰਦ ਰਹਿੰਦਾ ਹੈ ਜਾਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਤਾਂ ਅਖਰੋਟ ਨੂੰ ਆਪਣੀ ਡਾਈਟ ਵਿੱਚ ਜ਼ਰੂਰ ਸ਼ਾਮਲ ਕਰੋ। ਅਖਰੋਟ ਸਿਹਤ ਨੂੰ ਕਈ ਤਰ੍ਹਾਂ ਨਾਲ ਫਾਇਦਾ ਪਹੁੰਚਾਉਂਦਾ ਹੈ। ਇਸ ‘ਚ ਭਰਪੂਰ ਮਾਤਰਾ ਵਿੱਚ ਫਾਈਬਰ, ਪ੍ਰੋਟੀਨ, ਵਿਟਾਮਿਨ ਅਤੇ ਐਂਟੀਆਕਸੀਡੈਂਟਸ ਪਾਏ ਜਾਂਦੇ ਹਾਂ। ਅਖਰੋਟ ਵਿੱਚ ਓਮੇਗਾ – 3 ਫੈਟੀ ਐਸਿਡ ਵੀ ਪਾਇਆ ਜਾਂਦਾ ਹੈ।

ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ – ਈ, ਵਿਟਾਮਿਨ ਬੀ – 6, ਫੋਲੇਟ ਅਤੇ ਵਿਟਾਮਿਨ ਵੀ ਮੌਜੂਦ ਹੁੰਦਾ ਹੈ ਜੋ ਸਿਹਤ ਨੂੰ ਬਹੁਤ ਫਾਇਦਾ ਪਹੁੰਚਾਉਂਦਾ ਹੈ। ਕਈ ਸਟੱਡੀ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਅਖਰੋਟ ਵਿੱਚ ਓਮੇਗਾ – 3 ਫੈਟੀ ਐਸਿਡ ਅਤੇ ਕਈ ਅਜਿਹੇ ਐਂਟੀਆਕਸੀਡੈਂਟਸ ਪਾਏ ਜਾਂਦੇ ਹਨ, ਜੋ ਟਿਊਮਰ ਨੂੰ ਵਧਣ ਤੋਂ ਤਾਂ ਰੋਕਦੇ ਹੀ ਹਨ ਨਾਲ ਹੀ ਛਾਤੀ ਅਤੇ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰਦੇ ਹਨ। ਅਖਰੋਟ ਸਰੀਰ ਵਿੱਚ ਕੋਲੇਸਟ੍ਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।

ਇਸ ਤੋਂ ਇਲਾਵਾ ਇਸ ਵਿੱਚ ਪਾਏ ਜਾਣ ਵਾਲੇ ਅਮੀਨੋ ਐਸਿਡ ਅਤੇ ਓਮੇਗਾ – 3 ਫੈਟੀ ਐਸਿਡ ਸਰੀਰ ਦੀ ਸੋਜ ਨੂੰ ਘੱਟ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅਖਰੋਟ ਖਾਣ ਨਾਲ ਜ਼ਿਆਦਾ ਭੁੱਖ ਦਾ ਅਹਿਸਾਸ ਨਹੀਂ ਹੁੰਦਾ ਹੈ ਅਤੇ ਜ਼ਿਆਦਾ ਨਾ ਖਾਣ ਦੀ ਵਜ੍ਹਾ ਨਾਲ ਭਾਰ ਕਾਬੂ ਵਿੱਚ ਰਹਿੰਦਾ ਹੈ। ਅਖਰੋਟ ਦੇ ਸੇਵਨ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਰਹਿੰਦਾ ਹੈ। ਨਾਲ ਹੀ ਇਸ ਨੂੰ ਖਾਣ ਨਾਲ ਟਾਈਪ – 2 ਡਾਇਬਟੀਜ਼ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

ਪ੍ਰੈਗਨੈਂਸੀ ਦੇ ਦੌਰਾਨ ਅਖ਼ਰੋਟ ਖਾਣ ਨਾਲ ਕੁੱਖ ਵਿੱਚ ਪਲ ਰਹੇ ਬੱਚੇ ਦੇ ਦਿਮਾਗ ਦਾ ਵਿਕਾਸ ਚੰਗੀ ਤਰ੍ਹਾਂ ਹੁੰਦਾ ਹੈ ਅਤੇ ਬੱਚਾ ਬੁੱਧੀਮਾਨ ਬਣਦਾ ਹੈ। ਅਖਰੋਟ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਬਾਇਓਟਿਨ ਝੜਦੇ ਵਾਲਾਂ ਦਾ ਸਮੱਸਿਆ ਨੂੰ ਘੱਟ ਕਰਦਾ ਹੈ। ਵਾਲਾਂ ਵਿੱਚ ਚਮਕ ਪੈਦਾ ਕਰਕੇ ਇਨ੍ਹਾਂ ਨੂੰ ਮਜਬੂਤ ਬਣਾਉਂਦਾ ਹੈ।

Punjab Congress ਨੇ ਨਿਹੰਗ ਅਮਨ ਸਿੰਘ ਦੀ Narendra Tomar ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਚੁੱਕੇ ਸਵਾਲ, ਕਿਹਾ – ਕੇਂਦਰੀ ਮੰਤਰੀ, ਇਸ ਪੂਰੀ ਘਟਨਾ ਦੀ ਤੁਹਾਡੀ ਕਿ ਭੂਮਿਕਾ ਹੈ ?

0

ਚੰਡੀਗੜ੍ਹ : ਸਿੰਘੂ ਬਾਰਡਰ ਕਤਲ ਕੇਸ ਮਾਮਲੇ ਦੀ ਜ਼ਿੰਮੇਦਾਰੀ ਲੈਣ ਵਾਲੇ ਨਿਹੰਗ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀ ਭਾਜਪਾ ਆਗੂਆਂ ਦੇ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਵਿਵਾਦ ਵੱਧ ਗਿਆ ਹੈ। ਦਰਅਸਲ, ਤਸਵੀਰ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੁਲਿਸ ਅਫ਼ਸਰ ਰਹੇ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਉੱਥੇ ਹੀ ਤਸਵੀਰ ਵਾਇਰਲ ਹੋਣ ‘ਤੇ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਨੇ ਕੇਂਦਰੀ ਮੰਤਰੀ ਤੋਂ ਜਵਾਬ ਮੰਗਿਆ ਹੈ।

ਕਾਂਗਰਸ ਨੇ ਟਵੀਟ ਕਰ ਕਿਹਾ ਕਿ ਸਿੰਘੂ ਬਾਰਡਰ ਕਤਲ ਮਾਮਲੇ ਦੀ ਜ਼ਿੰਮੇਦਾਰੀ ਲੈਣ ਵਾਲੇ ਆਰੋਪੀ ਦੀ ਬੀਜੇਪੀ ਦੇ ਬਹੁਤ ਨੇੜੇ ਹੈ। ਨਰਿੰਦਰ ਤੋਮਰ ਅਤੇ ਉਨ੍ਹਾਂ ਦੇ ਸਾਥੀ ਹੁਣ ਮੂਕ ਦਰਸ਼ਕ ਨਹੀਂ ਰਹਿ ਸਕਦੇ। ਕੇਂਦਰੀ ਮੰਤਰੀ ਨੂੰ ਦੱਸੋ ਕਿ ਇਸ ਪੂਰੀ ਘਟਨਾ ਵਿੱਚ ਤੁਹਾਡੀ ਕੀ ਭੂਮਿਕਾ ਹੈ।

ਪੰਜਾਬ ‘ਚ DAP ਦੀ ਕਮੀ ਨੂੰ ਲੈ ਕੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

0

ਪੰਜਾਬ ‘ਚ ਡੀ. ਅਮੋਨੀਅਮ ਫਾਸਫੇਟ (ਡੀ. ਏ. ਪੀ.) ਦੀ ਕਮੀ ਬਾਰੇ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁੱਖ ਮਾਂਡਵੀਆਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨੂੰ ਪੰਜਾਬ ‘ਚ ਡੀ. ਏ. ਪੀ. ਦੀ ਆ ਰਹੀ ਘਾਟ ਬਾਰੇ ਵੀ ਜਾਣਕਾਰੀ ਦਿੱਤੀ।

ਕਾਕਾ ਰਣਦੀਪ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਨੂੰ ਜਲਦ ਤੋਂ ਜਲਦ ਆਗਾਮੀ ਬਿਜਾਈ ਲਈ ਡੀ. ਏ. ਪੀ. ਮੁਹੱਈਆ ਕਰਵਾਈ ਜਾਵੇ। ਕੇਂਦਰੀ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਜਲਦੀ ਹੀ ਪੰਜਾਬ ‘ਚ ਡੀ. ਏ. ਪੀ. ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੀ ਲੋੜ ਅਨੁਸਾਰ ਡੀ. ਏ. ਪੀ. ਖਾਦ ਭੇਜਣਗੇ। ਇਸ ਮੁਲਾਕਾਤ ਮਗਰੋਂ ਕਾਕਾ ਰਣਦੀਪ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਬਾਕੀ ਸੂਬਿਆਂ ਦੇ ਮੁਕਾਬਲੇ ਘੱਟ ਡੀ. ਏ. ਪੀ. ਦਿੱਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਹੱਲ ਕਰਨ ਦੀ ਗੁਜ਼ਾਰਿਸ਼ ਵੀ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਘਾਟੇ ‘ਚ ਹੈ ਅਤੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਇਸ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

Sunil Jakhar ਨੇ ਨਿਹੰਗ ਅਮਨ ਸਿੰਘ ਦੀ ਕੇਂਦਰੀ ਮੰਤਰੀ ਤੋਮਰ ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਪੰਜਾਬੀ ‘ਚ ਕੱਸਿਆ ਤੰਜ, ਕਿਹਾ – ‘ਭੈੜੇ ਭੈੜੇ ਯਾਰ ਸਾਡੀ ਫੱਤੋ ਦੇ’

0

ਚੰਡੀਗੜ੍ਹ : ਸਿੰਘੂ ਬਾਰਡਰ ਕਤਲ ਕੇਸ ਮਾਮਲੇ ਦੀ ਜ਼ਿੰਮੇਦਾਰੀ ਲੈਣ ਵਾਲੇ ਨਿਹੰਗ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀ ਭਾਜਪਾ ਆਗੂਆਂ ਦੇ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਵਿਵਾਦ ਵੱਧ ਗਿਆ ਹੈ। ਦਰਅਸਲ, ਤਸਵੀਰ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੁਲਿਸ ਅਫ਼ਸਰ ਰਹੇ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਕਾਂਗਰਸ ਆਗੂ ਸੁਨੀਲ ਜਾਖੜ ਨੇ ਤਸਵੀਰ ਸ਼ੇਅਰ ਕਰ ਬੀਜੇਪੀ ਆਗੂਆਂ ‘ਤੇ ਤੰਜ ਕੱਸਿਆ ਹੈ।

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਪੰਜਾਬੀ ਦੀ ਕੁੱਝ ਸਤਰਾਂ ਸ਼ੇਅਰ ਕੀਤੀ – ਭੈੜੇ ਭੈੜੇ ਯਾਰ ਸਾਡੀ ਫੱਤੋ ਦੇ। ਉਨ੍ਹਾਂ ਨੇ ਅੱਗੇ ਲਿਖਿਆ ਕਿ ਇਸ ਪੰਕਤੀਆਂ ਦਾ ਕੁੱਝ ਇਸ ਤਰ੍ਹਾਂ ਨਾਲ ਅਨੁਵਾਦ ਕੀਤਾ ਜਾ ਸਕਦਾ ਹੈ ਕਿ ਇਨਸਾਨ ਆਪਣੀ ਸੰਗਤ ਤੋਂ ਸਿਆਣਿਆ ਜਾਣਿਆ ਜਾਂਦਾ ਹੈ। ਮੋਦੀ ਸਰਕਾਰ ਅੱਜ ਕੱਲ੍ਹ ਬੇਈਮਾਨ ਲੋਕਾਂ ਦੇ ਨਾਲ ਸੰਪਰਕ ਬਣਾਏ ਹੋਏ ਹਨ। ਇਸ ਤੋਂ ਆਪਣੇ ਆਪ ਨੂੰ ਰਾਸ਼ਟਰਵਾਦੀ ਐਲਾਨ ਕਰਨ ਵਾਲੀ ਬੀਜੇਪੀ ਸਰਕਾਰ ਨਹੀਂ ਕੇਵਲ ਆਪਣੇ ਆਪ ਨੂੰ ਸਗੋਂ ਭਾਰਤ ਸਰਕਾਰ ਦੀ ਸੰਸਥਾ ਨੂੰ ਵੀ ਨੀਵਾਂ ਦਿਖਾ ਰਹੀ ਹੈ।

ਕੈਨੇਡਾ: ਐਡਮਿੰਟਨ ਦੇ ਮੇਅਰ ਬਣੇ ਪੰਜਾਬੀ ਅਮਰਜੀਤ ਸੋਹੀ ਤੇ ਕੈਲਗਰੀ ਦੇ ਮੇਅਰ ਚੁਣੇ ਗਏ ਜੋਤੀ ਗੌਂਡੇਕ

0

ਕੈਨੇਡਾ ਵਿਚ ਅਮਰਜੀਤ ਸੋਹੀ ਐਡਮਿੰਟਨ ਅਤੇ ਜੋਤੀ ਗੌਂਡੇਕ ਕੈਲਗਰੀ ਦੇ ਮੇਅਰ ਚੁਣੇ ਗਏ ਹਨ। ਇਹ ਦੋਵੇਂ ਪਹਿਲੇ ਭਾਰਤੀ ਮੂਲ ਦੇ ਆਗੂ ਹਨ ਜੋ ਅਲਬਰਟਾ ਦੇ ਦੋ ਪ੍ਰਮੁੱਖ ਸ਼ਹਿਰਾਂ ਦੇ ਮੇਅਰ ਚੁਣੇ ਗਏ ਹਨ। ਅਮਰਜੀਤ ਸੋਹੀ ਪਹਿਲੇ ਪੰਜਾਬੀ ਹਨ ਜੋ ਐਡਮਿੰਟਨ ਦਾ ਮੇਅਰ ਚੁਣੇ ਜਾਣ ਤੋ ਪਹਿਲਾਂ ਕੌਂਸਲਰ ਅਤੇ ਫੈਡਰਲ ਮੰਤਰੀ ਵੀ ਰਹਿ ਚੁੱਕੇ ਹਨ।

ਇਸ ਦੇ ਨਾਲ ਹੀ ਪੰਜਾਬੀ ਮੂਲ ਦੀ ਜੋਤੀ ਗੋਂਡੇਕ ਕੈਲਗਰੀ ਦੀ ਮੇਅਰ ਵਜੋਂ ਸੇਵਾ ਕਰਨ ਵਾਲੀ ਨਾ ਸਿਰਫ ਪਹਿਲੀ ਭਾਰਤੀ ਮਹਿਲਾ ਹੋਵੇਗੀ ਸਗੋਂ ਇੱਥੇ ਚੁਣੀ ਜਾਣ ਵਾਲੀ ਪਹਿਲੀ ਔਰਤ ਵੀ ਹੋਵੇਗੀ। 2017 ਵਿਚ ਉਹਨਾਂ ਨੇ ਰਾਜਨੀਤੀ ਵਿਚ ਕਦਮ ਰੱਖਿਆ, ਜਦੋਂ ਉਹ ਸਿਟੀ ਕੌਂਸਲ ਵਿੱਚ ਚਾਰ ਨਵੇਂ ਆਏ ਲੋਕਾਂ ਦੇ ਸਮੂਹ ਵਿੱਚ ਸ਼ਾਮਲ ਸੀ।

ਗੌਂਡੇਕ ਦਾ ਜਨਮ ਯੂਕੇ ਵਿੱਚ ਭਾਰਤੀ ਮੂਲ ਦੇ ਪਰਿਵਾਰ ਵਿੱਚ ਹੋਇਆ ਸੀ ਅਤੇ ਜਦੋਂ ਉਹ ਛੋਟੀ ਸੀ, ਉਦੋਂ ਪਰਿਵਾਰ ਸਮੇਤ ਕੈਨੇਡਾ ਆ ਗਈ ਅਤੇ ਇੱਥੇ ਉਹ ਮੈਨੀਟੋਬਾ ਵਿੱਚ ਸੈਟਲ ਹੋ ਗਈ। ਬਾਅਦ ਵਿੱਚ ਉਹ ਆਪਣੇ ਪਤੀ ਦੇ ਨਾਲ ਕੈਲਗਰੀ ਚਲੀ ਗਈ, ਜਿੱਥੇ ਉਹਨਾਂ ਨੇ ਮਾਰਕੀਟਿੰਗ ਵਿੱਚ ਕੰਮ ਕੀਤਾ, ਇੱਕ ਸਲਾਹਕਾਰ ਫਰਮ ਚਲਾਈ ਅਤੇ ਯੂਨੀਵਰਸਿਟੀ ਆਫ਼ ਕੈਲਗਰੀ ਦੇ ਵੈਸਟਮੈਨ ਸੈਂਟਰ ਫਾਰ ਰੀਅਲ ਅਸਟੇਟ ਸਟੱਡੀਜ਼ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਈ।

ਜੋਤੀ ਗੌਂਡੇਕ ਦੇ ਇਲਾਵਾ ਅਮਰਜੀਤ ਸੋਹੀ ਜੋ ਸਾਬਕਾ ਸਿਟੀ ਕੌਂਸਲਰ ਸਨ ਅਤੇ ਸ਼ਹਿਰ ਵਿੱਚ ਬੱਸ ਡਰਾਈਵਰ ਵਜੋਂ ਵੀ ਕੰਮ ਕਰਦੇ ਸਨ, ਐਡਮਿੰਟਨ ਦੇ ਅਗਲੇ ਮੇਅਰ ਚੁਣੇ ਗਏ ਹਨ। ਭਾਰਤ ਤੋਂ ਗੈਰ ਪ੍ਰਵਾਸੀ ਦੇ ਤੌਰ ‘ਤੇ ਆਏ 57 ਸਾਲਾ ਸੋਹੀ ਸ਼ਹਿਰ ਦੇ ਪਹਿਲੇ ਗੈਰ ਗੋਰੇ ਮੇਅਰ ਹੋਣਗੇ। ਸੋਹੀ ਆਪਣੇ ਵੱਡੇ ਭਰਾ ਦੁਆਰਾ ਸਪਾਂਸਰ ਹੋਣ ਤੋਂ ਬਾਅਦ 18 ਸਾਲ ਦੀ ਉਮਰ ਵਿੱਚ 1982 ਵਿੱਚ ਐਡਮਿੰਟਨ ਆਏ ਸਨ। ਉਹਨਾਂ ਨੇ ਇਸ ਤੋਂ ਪਹਿਲਾਂ 2007 ਤੋਂ 2015 ਤੱਕ ਐਡਮਿੰਟਨ ਸਿਟੀ ਕੌਂਸਲਰ ਵਜੋਂ ਸੇਵਾ ਨਿਭਾਈ ਸੀ।ਐਡਮਿੰਟਨ ਮਿਲ ਵੁਡਸ ਲਈ ਸੰਸਦ ਦੇ ਲਿਬਰਲ ਮੈਂਬਰ ਵਜੋਂ ਚੁਣੇ ਜਾਣ ਤੋਂ ਬਾਅਦ ਆਪਣੀ ਸੀਟ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਤਿੰਨ ਚੋਣਾਂ ਜਿੱਤੀਆਂ ਸਨ।

ਸੋਹੀ ਨੇ 2015 ਤੋਂ ਲੈ ਕੇ 2019 ਦੀਆਂ ਚੋਣਾਂ ਵਿੱਚ ਹਾਰਨ ਤੱਕ ਇਸ ਅਹੁਦੇ ‘ਤੇ ਸੇਵਾ ਨਿਭਾਈ ਅਤੇ ਕੈਬਨਿਟ ਵਿੱਚ ਬੁਨਿਆਦੀ ਢਾਂਚੇ ਅਤੇ ਭਾਈਚਾਰਿਆਂ ਦੇ ਨਾਲ ਨਾਲ ਕੁਦਰਤੀ ਸਰੋਤਾਂ ਸਮੇਤ ਪ੍ਰਮੁੱਖ ਵਿਭਾਗਾਂ ਦਾ ਸੰਚਾਲਨ ਕੀਤਾ।

Shaheed Gajjan Singh ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸ਼ਨੀਵਾਰ ਨੂੰ ਹੋਵੇਗੀ

0

ਨੂਰਪੁਰ ਬੇਦੀ : ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਨਾਇਕ ਸਰਦਾਰ ਗੱਜਣ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 23 ਤਰੀਕ ਦਿਨ ਸ਼ਨੀਵਾਰ ਨੂੰ ਹੋਵੇਗਾ।

ਜਾਣਕਾਰੀ ਦਿੰਦੇ ਹੋਏ ਬਾਬਾ ਦਿਲਬਾਗ ਸਿੰਘ ਤੇ ਸ਼ਹੀਦ ਦੇ ਪਿਤਾ ਸਰਦਾਰ ਚਰਨ ਸਿੰਘ ਨੇ ਦੱਸਿਆ ਕਿ 23 ਤਰੀਕ ਦਿਨ ਸ਼ਨੀਵਾਰ ਨੂੰ ਦੁਪਹਿਰ ਬਾਰ੍ਹਾਂ ਵਜੇ ਸ਼ਹੀਦ ਦੀ ਯਾਦ ਵਿੱਚ ਭੋਗ ਪਾ ਦਿੱਤਾ ਜਾਵੇਗਾ ਤੇ ਬਾਰ੍ਹਾਂ ਤੋਂ ਦੋ ਵਜੇ ਤਕ ਸ਼ਰਧਾਂਜਲੀ ਸਮਾਗਮ ਆਯੋਜਿਤ ਹੋਵੇਗਾ।

ਸ਼ਰਧਾਂਜਲੀ ਸਮਾਗਮ ਤੇ ਪਾਠ ਦਾ ਭੋਗ ਪਿੰਡ ਪੱਚਰੰਡਾ ਸ਼ਹੀਦ ਦੇ ਜੱਦੀ ਪਿੰਡ ਵਿੱਚ ਹੀ ਆਯੋਜਿਤ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ 23 ਸਿੱਖ ਰੈਜੀਮੈਂਟ ਵਿਚ 16 ਆਰਆਰ ਰੈਜੀਮੈਂਟ ਵਿਚ ਪੁੰਛ ਵਿਖੇ ਤਾਇਨਾਤ ਸੀ। ਸ਼ਹੀਦ ਹੋਏ ਫੌਜੀ ਨੌਜਵਾਨ ਗੱਜਣ ਸਿੰਘ ਕੁੱਲ ਚਾਰ ਭਰਾ ਹਨ ਜਿਨ੍ਹਾਂ ਵਿਚੋਂ ਤਿੱਨ ਭਰਾ ਖੇਤੀਬਾੜੀ ਦਾ ਕੰਮ ਕਰਦੇ ਹਨ। ਸ਼ਹੀਦ ਦਾ ਬੀਤੇ ਸਾਲ ਹੀ ਵਿਆਹ ਹੋਇਆ ਸੀ।