Home Blog Page 2333

IVR ਕਾਲ ਦੇ ਜ਼ਰੀਏ 1 ਕਰੋੜ 38 ਲੱਖ ਪੰਜਾਬੀਆਂ ਨਾਲ ਜੁੜੇ ਕੇਜਰੀਵਾਲ

0

ਮਿਸ਼ਨ 2022: ਪੰਜਾਬ ਦੇ ਲੋਕਾਂ ਨਾਲ ਠੇਠ ਪੰਜਾਬੀ ਵਿੱਚ ਫ਼ੋਨ ‘ਤੇ ਸਿੱਧੀ ਗੱਲ ਕਰ ਰਹੇ ਹਨ ਅਰਵਿੰਦ ਕੇਜਰੀਵਾਲ: ਭਗਵੰਤ ਮਾਨ

ਕੇਜਰੀਵਾਲ ਦੇ ਬੋਲ: ਪੰਜਾਬ ਦੇ ਬੁਰੇ ਦਿਨ ਹੁਣ ਜਾਣ ਵਾਲੇ ਹਨ, ਬੱਸ ਤੁਹਾਡਾ ਸਾਥ ਚਾਹੀਦਾ

ਆਈਵੀਆਰ ‘ਤੇ ਕੇਜਰੀਵਾਲ ਦਾ ਭਰੋਸਾ: 2022 ‘ਚ ਪੰਜਾਬ ਵਿੱਚ ਬਣੇਗੀ ‘ਆਪ’ ਦੀ ਸਰਕਾਰ, ਪੰਜਾਬ ਦੀ ਤਰੱਕੀ ਲਈ ਬਣਾ ਰਹੇ ਹਾਂ ਠੋਸ ਯੋਜਨਾਵਾਂ

ਦਿੱਲੀ ਗਵਾਹ ਹੈ ਕਿ ਕੇਜਰੀਵਾਲ ਜੋ ਕਹਿੰਦੇ ਹਨ, ਉਹ ਕਰਕੇ ਦਿਖਾਉਂਦੇ ਹਨ : ਜਰਨੈਲ ਸਿੰਘ

ਚੰਡੀਗੜ੍ਹ : ”ਹੈਲੋ! ਨਮਸ਼ਕਾਰ ਜੀ, ਸਤਿ ਸ੍ਰੀ ਅਕਾਲ ਜੀ .. .. ..
ਮੈਂ ਅਰਵਿੰਦ ਕੇਜਰੀਵਾਲ ਬੋਲ ਰਿਹਾ ਹਾਂ, ਜੀ-ਜੀ। ਦਿੱਲੀ ਦਾ ਮੁੱਖ ਮੰਤਰੀ। ਤੁਸੀਂ ਕਿਵੇਂ ਹੋ? ਤੁਹਾਡੇ ਨਾਲ ਦੋ ਮਿੰਟ ਗੱਲ ਕਰਨੀ ਸੀ। ਪੰਜਾਬ ‘ਚ ਚੋਣਾ ਹੋਣ ਵਾਲੀਆਂ ਹਨ। ਪੰਜਾਬ ਦੇ ਮਾੜੇ ਦਿਨ ਹੁਣ ਜਾਣ ਵਾਲੇ ਹਨ। ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਗੇ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਉਸ ਤੋਂ ਬਾਅਦ ਪੰਜਾਬ ਦੀ ਤਰੱਕੀ ਲਈ ਕੀ ਕਰਨਾ ਹੈ? ਅਸੀਂ ਇਸ ਦੇ ਲਈ ਪੂਰੀ ਯੋਜਨਾ ਬਣਾ ਰਹੇ ਹਾਂ। ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਬਿਜਲੀ ਮੁਫ਼ਤ ਕਰਾਂਗੇ ਅਤੇ ਪੰਜਾਬ ਵਿੱਚ ਵੀ 24 ਘੰਟੇ ਬਿਜਲੀ ਮਿਲੇਗੀ.. ਜਿਵੇਂ ਦਿੱਲੀ ਵਿੱਚ ਕੀਤਾ ਹੈ। ਪੰਜਾਬ ਦੇ ਹਰ ਵਿਅਕਤੀ ਲਈ ਮੁਫ਼ਤ ਅਤੇ ਚੰਗੇ ਇਲਾਜ ਦਾ ਪ੍ਰਬੰਧ ਕਰਾਂਗੇ, ਜਿਵੇਂ ਦਿੱਲੀ ਵਿੱਚ ਕੀਤਾ ਹੈ। ਸਾਰੀਆਂ ਦਵਾਈਆਂ, ਸਾਰੇ ਟੈੱਸਟ, ਸਾਰੇ ਇਲਾਜ, ਮਹਿੰਗੇ ਤੋਂ ਮਹਿੰਗੇ ਅਪ੍ਰੇਸ਼ਨ ਹਰ ਕਿਸੇ ਲਈ ਮੁਫ਼ਤ ਹੋਣਗੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਯੋਜਨਾਵਾਂ ਬਣਾ ਰਹੇ ਹਾਂ।

ਮੈਂ ਤੁਹਾਨੂੰ ਫ਼ੋਨ ਕਰਕੇ ਹਰ ਯੋਜਨਾ ਤੁਹਾਡੇ ਨਾਲ ਸਾਂਝੀ ਕਰਦਾ ਰਹਾਂਗਾ। ਹੁਣ ਪੰਜਾਬ ਦਾ ਚੰਗਾ ਸਮਾਂ ਸ਼ੁਰੂ ਹੋਣ ਵਾਲਾ ਹੈ, ਬੱਸ ਤੁਹਾਡਾ ਸਾਥ ਚਾਹੀਦਾ ਹੈ…. ਨਮਸ਼ਕਾਰ।”ਆਈਵੀਆਰ ਫੋਰ ਕਾਲ ‘ਤੇ ਸ਼ੁੱਧ ਪੰਜਾਬੀ ਭਾਸ਼ਾ ਵਿੱਚ ਗੱਲ ਕਰਨ ਵਾਲੇ ਇਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿੱਚ ਦੱਸਿਆ, ”2022 ਦੇ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ-ਕੱਲ੍ਹ ਪੰਜਾਬ ਦੇ ਲੋਕਾਂ ਨਾਲ ਸਿੱਧੇ ਫ਼ੋਨ ‘ਤੇ ਸੰਪਰਕ ਕਰ ਰਹੇ ਹਨ।

ਕੇਜਰੀਵਾਲ ਹੁਣ ਤੱਕ ਇੱਕ ਕਰੋੜ ਤੋਂ ਜ਼ਿਆਦਾ ਪੰਜਾਬੀਆਂ ਤੱਕ ਠੇਠ ਪੰਜਾਬੀ ਵਿੱਚ ਆਪਣਾ ਸੰਦੇਸ਼ ਪਹੁੰਚਾਉਣ ਵਿੱਚ ਸਫਲ ਹੋਏ ਹਨ ਅਤੇ ਫ਼ੋਨ ‘ਤੇ ਸਿੱਧੀ ਗੱਲਬਾਤ ਕਰਨ ਦੀ ਇਹ ਮੁਹਿੰਮ ਅਜੇ ਵੀ ਜਾਰੀ ਹੈ।”ਭਗਵੰਤ ਮਾਨ ਅਤੇ ਜਰਨਲ ਸਿੰਘ ਨੇ ਦੱਸਿਆ ਕਿ ਫ਼ੋਨ ‘ਤੇ ਆਈਵੀਆਰ ਕਾਲ ਦੇ ਰਾਹੀਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦੀ ਸ਼ੁਰੂਆਤ 8 ਅਕਤੂਬਰ ਨੂੰ ਕੀਤੀ ਗਈ ਸੀ। ਲੰਘੀ 17 ਅਕਤੂਬਰ ਦਿਨ ਐਤਵਾਰ ਤੱਕ ਅਰਵਿੰਦ ਕੇਜਰੀਵਾਲ ਨੇ ਕਰੀਬ 1.38 ਕਰੋੜ ਪੰਜਾਬੀਆਂ ਨਾਲ ਸਿੱਧੀ ਗੱਲਬਾਤ ਕਰਕੇ ਨਾ ਕੇਵਲ 2022 ‘ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿੱਤਾ ਹੈ, ਸਗੋਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਬਣਾਈ ਜਾ ਰਹੀ ਠੋਸ ਅਤੇ ਦੂਰਅੰਦੇਸ਼ੀ ਯੋਜਨਾ ਸੰਬੰਧੀ ਵੀ ਦੱਸਿਆ ਹੈ।

ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਪੰਜਾਬੀ ਬੋਲੀ ਵਾਲੀ 1 ਮਿੰਟ 12 ਸੈਕੰਡ ਦੀ ਆਈਵੀਆਰ ਕਾਲ ਮੀਡੀਆ ਨੂੰ ਜਾਰੀ ਕੀਤੀ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ‘ਕਥਨੀ ਅਤੇ ਕਰਨੀ’ ਵਾਲੇ ਦ੍ਰਿੜ੍ਹ ਇਰਾਦੇ ਵਾਲੇ ਆਗੂ ਹਨ। ਕੇਜਰੀਵਾਲ ਕੇਵਲ ਸੱਤਾ ਹਾਸਲ ਕਰਨ ਲਈ ਜੁਮਲਿਆਂ ਅਤੇ ਲਾਰਿਆਂ ‘ਤੇ ਵਿਸ਼ਵਾਸ ਨਹੀਂ ਕਰਦੇ। ਕੇਜਰੀਵਾਲ ਘੱਟ ਬੋਲ ਕੇ ਜ਼ਿਆਦਾ ਕੰਮ ਕਰਕੇ ਦਿਖਾਉਣ ਵਾਲੀ ‘ਕੰਮ ਦੀ ਰਾਜਨੀਤੀ’ ਵਿੱਚ ਵਿਸ਼ਵਾਸ ਰੱਖਦੇ ਹਨ। ਦਿੱਲੀ ਦੀਆਂ ਸਾਲ 2015 ਦੀਆਂ ਚੋਣਾ ਦੌਰਾਨ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਸਾਲ 2020 ਦੀਆਂ ਚੋਣਾ ਤੋਂ ਪਹਿਲਾਂ ਉਨ੍ਹਾਂ ਤੋਂ ਜ਼ਿਆਦਾ ਕੰਮ ਕਰਕੇ ਦਿਖਾਇਆ ਸੀ।

ਇਹੀ ਕਾਰਨ ਸੀ ਕਿ ਦੇਸ਼ ਦੇ ਇਤਿਹਾਸ ਵਿੱਚ 2020 ਦੇ ਦਿੱਲੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਇਕੱਲੀ ਪਾਰਟੀ ਸੀ, ਜਿਸ ਨੇ ਦਿੱਲੀ ਦੇ ਵੋਟਰਾਂ ਕੋਲ ਜਾ ਕੇ ਇਹ ਕਹਿੰਦਿਆਂ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ ਕਿ ਜੇ ਕੇਜਰੀਵਾਲ ਸਰਕਾਰ ਨੇ ਪਿਛਲੇ 5 ਸਾਲ (2015-2020) ਤੱਕ ਕੰਮ ਕੀਤਾ ਹੈ ਤਾਂ ਆਮ ਆਦਮੀ ਪਾਰਟੀ ਨੂੰ ਵੋਟਾਂ ਦਿਓ, ਵਰਨਾ ਨਾ ਦੇਣਾ। ਪਰ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਸਰਕਾਰ ਦੀ ਕੰਮ ਦੀ ਰਾਜਨੀਤੀ ਨੂੰ ਸਲਾਮ ਕਰਦਿਆਂ 2015 ਦੀ ਤਰਾਂ ਹੀ ਰਿਕਾਰਡ ਵੋਟਾਂ ਪਾ ਜਿਤਾਇਆ ਅਤੇ 70 ਵਿਚੋਂ 62 ਸੀਟਾਂ ਅਰਵਿੰਦ ਕੇਜਰੀਵਾਲ ਦੀ ਝੋਲੀ ਵਿੱਚ ਪਾਈਆਂ।ਜਰਨੈਲ ਸਿੰਘ ਅਨੁਸਾਰ ਇਹੀ ਕਾਰਨ ਹੈ ਕਿ ਅੱਜ ਕਾਂਗਰਸ ਅਤੇ ਬਾਦਲ- ਭਾਜਪਾ ਦੀਆਂ ਲਾਰੇਬਾਜ਼ ਅਤੇ ਲੁਟੇਰੀਆਂ ਸਰਕਾਰਾਂ ਤੋਂ ਨਿਰਾਸ, ਹਿਤਾਸ਼ ਅਤੇ ਟੁੱਟ ਚੁੱਕੇ ਲੋਕ ਆਮ ਆਦਮੀ ਪਾਰਟੀ ਨੂੰ ਹੀ ਇੱਕੋ-ਇੱਕ ਉਮੀਦ ਮੰਨ ਰਹੇ ਹਨ, ਜਿਹੜੀ ਕੰਮ ਦੀ ਰਾਜਨੀਤੀ ਦੇ ਭਰੋਸੇ ਨਾਲ ਲੋਕਾਂ ਅਤੇ ਪੰਜਾਬ ਦੇ ਸੰਕਟ ਤੇ ਸਮੱਸਿਆਵਾਂ ਨੂੰ ਦੂਰ ਕਰ ਸਕਦੀ ਹੈ।

Apple ਨੇ ਲਾਂਚ ਕੀਤਾ MacBook Pro ਤੇ AirPods 3

0

Apple ਨੇ ਕਈ ਪ੍ਰੋਡਕਟਸ ਲਾਂਚ ਕੀਤੇ ਹਨ। Apple ਵੱਲੋਂ ਨਵੇਂ AirPods ਨੂੰ ਵੀ ਲਾਂਚ ਕੀਤਾ ਗਿਆ। ਇਹ AirPods Spatial Audio ਦੇ ਬੈਨਿਫਿਟਸ ਦੇ ਨਾਲ ਆਉਂਦੇ ਹਨ। ਇਸ ਨਵੇਂ AirPods ਦਾ ਡਿਜ਼ਾਈਨ AirPods Pro ਨਾਲ ਕਾਫ਼ੀ ਜ਼ਿਆਦਾ ਮਿਲਦਾ ਹੈ। ਮਿਊਜ਼ਿਕ ਅਤੇ ਫੋਨ ਕਾਲ ਕੰਟਰੋਲ ਕਰਨ ਲਈ ਇੱਕ ਫੋਰਸ ਸੈਂਸਰ ਦੀ ਵਰਤੋਂ ਕੀਤੀ ਗਈ ਹੈ। ਪਾਵਰਫੁਲ ਬੇਸ ਅਤੇ ਕ੍ਰਿਸਟਲ ਕਲੀਅਰ ਹਾਈ ਲਈ ਲੋ-ਡਿਸਟ੍ਰੋਟੇਸ਼ਨ ਡਰਾਈਵਰ ਦਾ ਇਸਤੇਮਾਲ ਕੀਤਾ ਗਿਆ ਹੈ।

ਇਸਦਾ contoured ਡਿਜ਼ਾਈਨ ਬਿਹਤਰ ਸਾਉਂਡ ਆਫਰ ਕਰਨ ਲਈ ਆਪਟਿਮਾਇਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿੱਚ ਅਡੈਪਟਿਵ EQ ਵੀ ਦਿੱਤਾ ਗਿਆ ਹੈ। ਇਸ ਦੀ ਬੈਟਰੀ ਲਾਈਫ ਨੂੰ ਲੈ ਕੇ ਕੰਪਨੀ ਨੇ ਦਾਅਵਾ ਕੀਤਾ ਹੈ ਇਹ 6 ਘੰਟੇ ਤੱਕ ਚੱਲੇਗੀ। ਚਾਰਜਿੰਗ ਕੇਸ ਦੇ ਨਾਲ AirPods 30 ਘੰਟੇ ਤੱਕ ਦੀ ਬੈਟਰੀ ਬੈਕਅਪ ਦੇ ਸਕਦੇ ਹਨ।

AirPods 3 ਦੀ ਕੀਮਤ 179 ਡਾਲਰ (18,500 ਰੁਪਏ) ਰੱਖੀ ਗਈ ਹੈ। ਇਸ ਨੂੰ ਅੱਜ ਤੋਂ ਹੀ ਆਰਡਰ ਕੀਤਾ ਜਾ ਸਕਦਾ ਹੈ। ਇਸ ਦੀ ਡਿਲਿਵਰੀ ਅਗਲੇ ਹਫਤੇ ਤੋਂ ਸ਼ੁਰੂ ਹੋਵੇਗੀ। ਐਪਲ ਮਿਊਜ਼ਿਕ ਦੇ ਤਹਿਤ ਕੰਪਨੀ ਨੇ ਐਪਲ ਮਿਊਜ਼ਿਕ ਵਾਇਸ ਸਬਸਕ੍ਰਿਪਸ਼ਨ ਸਰਵਿਸ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ HomePod mini ਨੂੰ ਤਿੰਨ ਨਵੇਂ ਕਲਰ ਐਲੋ, ਆਰੈਂਜ ਅਤੇ ਬਲੂ ਵਿੱਚ ਪੇਸ਼ ਕੀਤਾ ਗਿਆ ਹੈ।

M1 Pro ਅਤੇ M1 Pro Max ਚਿਪਸੈਟ ਦੇ ਨਾਲ ਆਏ ਨਵੇਂ MacBook Pro ਦਾ ਆਰਡਰ 18 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। 14 ਇੰਚ ਵਾਲੇ ਮਾਡਲ ਦੀ ਕੀਮਤ 1,999 ਡਾਲਰ (1,94,900 ਰੁਪਏ) ਰੱਖੀ ਗਈ ਹੈ। ਜਦੋਂ ਕਿ 16 ਇੰਚ ਵਾਲੇ ਨਵੇਂ ਮੈਕਬੁੱਕ ਪ੍ਰੋ ਦੀ ਕੀਮਤ 2,499 ਡਾਲਰ (2,39,900 ਰੁਪਏ) ਰੱਖੀ ਗਈ ਹੈ। ਇਨ੍ਹਾਂ ਦੀ ਸ਼ਿਪਿੰਗ ਅਗਲੇ ਹਫਤੇ ਤੋਂ ਸ਼ੁਰੂ ਹੋਵੇਗੀ।

ਨਵੇਂ MacBook Pro ਫਾਸਟ ਚਾਰਜ ਸਪੋਰਟ ਦੇ ਨਾਲ ਆਏ ਹਨ। 30 ਮਿੰਟ ਵਿੱਚ ਇਹ 50 ਫੀਸਦੀ ਤੱਕ ਚਾਰਜ ਹੋ ਜਾਂਦੇ ਹਨ। 14 ਇੰਚ ਵਾਲਾ ਮਾਡਲ 17 ਘੰਟੇ ਦਾ ਵੀਡੀਓ ਪਲੇਬੈਕ ਦਿੰਦਾ ਹੈ। ਉੱਥੇ ਹੀ, 16 ਇੰਚ ਵਾਲਾ ਮਾਡਲ 21 ਘੰਟੇ ਦਾ ਵੀਡੀਓ ਪਲੇਬੈਕ ਦਿੰਦਾ ਹੈ। ਨਵੇਂ MacBook Pro ਸਿਲਵਰ ਅਤੇ ਸਪੇਸ ਗ੍ਰੇ ਕਲਰ ਆਪਸ਼ੰਸ ਵਿੱਚ ਆਏ ਹਨ।

                                                                                  

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਦੀ ਮਨਜ਼ੂਰੀ

0

ਐਵਾਰਡ ਜੇਤੂ ਤੇ ਸਾਬਕਾ ਓਲੰਪੀਅਨਾਂ ਨਾਲ ਜੁੜੇ ਮਾਮਲਿਆਂ ਉਤੇ ਵਿਚਾਰ ਲਈ ਹੋਵੇਗੀ ਜਲਦ ਮੀਟਿੰਗ

ਪੰਜਾਬ ਓਲੰਪਿਕ ਐਸੋਸੀਏਸ਼ਨ ਨਾਲ ਵੀ ਕੀਤੀ ਜਾਵੇਗੀ ਮੀਟਿੰਗ

ਚੰਡੀਗੜ੍ਹ:ਖੇਡ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਨੂੰ 11 ਕਰੋੜ ਰੁਪਏ ਤੋੰ ਵੱਧ ਇਨਾਮ ਰਾਸ਼ੀ ਦਿੱਤੀ ਜਾਵੇਗੀ।ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਐਵਾਰਡ ਦੇਣ ਸਬੰਧੀ ਖੇਡ ਮੰਤਰੀ ਦੀ ਪ੍ਰਧਾਨਗੀ ਹੇਠ ਸੱਦੀ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਜਿਸ ਵਿੱਚ ਖੇਡ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਪਰਮਿੰਦਰ ਸਿੰਘ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ, ਖੇਡ ਮਾਹਿਰ ਵਜੋਂ ਕਮੇਟੀ ਦੇ ਮੈਂਬਰ ਅਰਜੁਨਾ ਐਵਾਰਡੀ ਕਰਨਲ ਬਲਬੀਰ ਸਿੰਘ ਤੇ ਜੈਪਾਲ ਸਿੰਘ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ ਡਾਇਰੈਕਟਰ ਭੁਪਿੰਦਰ ਸਿੰਘ ਸ਼ਾਮਲ ਹੋਏ।

ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਜਾਰੀ ਬਿਆਨ ਵਿੱਚ ਸ. ਪਰਗਟ ਸਿੰਘ ਨੇ ਕਿਹਾ ਕਿ ਵੱਖ-ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੱਕ ਤਮਗੇ ਜਿੱਤਣ ਵਾਲੇ ਖਿਡਾਰੀਆਂ ਤੇ ਖਿਡਾਰੀਆਂ ਦੇ ਕੋਚਾਂ ਨੂੰ ਖੇਡ ਨੀਤੀ ਤਹਿਤ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਰੁਕੇ ਐਵਾਰਡ ਇਕ ਮਹੀਨੇ ਅੰਦਰ ਦਿੱਤੇ ਜਾਣਗੇ ਜਿਸ ਸੰਬੰਧੀ ਖਿਡਾਰੀਆਂ ਤੇ ਕੋਚਾਂ ਦੀ ਸੂਚੀ ਆਉਂਦੇ ਕੁਝ ਦਿਨਾਂ ਵਿੱਚ ਫ਼ਾਈਨਲ ਕਰ ਦਿੱਤੀ ਜਾਵੇਗੀ।ਖੇਡ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਖਿਡਾਰੀ ਜਿਸ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉਹ ਨਗਦ ਇਨਾਮ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਸਾਲ 2018-19 ਲਈ 1000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਅਤੇ ਸਾਲ 2019-20 ਲਈ 2000 ਤੋੰ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਇਹ ਨਗਦ ਇਨਾਮ ਦਿੱਤੇ ਜਾਣਗੇ।ਇਕ ਹੋਰ ਫ਼ੈਸਲੇ ਵਿੱਚ ਖੇਡ ਮੰਤਰੀ ਵੱਲੋਂ ਪੰਜਾਬ ਨਾਲ ਸਬੰਧਤ ਐਵਾਰਡ ਜੇਤੂ ਤੇ ਸਾਬਕਾ ਓਲੰਪੀਅਨਾਂ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ ਅਤੇ ਪੰਜਾਬ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਬਣਾਉਣ ਲਈ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ। ਇਸੇ ਤਰ੍ਹਾਂ ਖੇਡ ਐਸੋਸੀਏਸ਼ਨਾਂ ਨਾਲ ਮਿਲ ਕੇ ਚੱਲਣ ਲਈ ਆਪਸੀ ਤਾਲਮੇਲ ਨੂੰ ਹੋਰ ਬਣਾਉਣ ਲਈ ਪੰਜਾਬ ਓਲੰਪਿਕ ਐਸੋਸੀਏਸ਼ਨਾ ਨਾਲ ਵੀ ਜਲਦ ਮੀਟਿੰਗ ਕੀਤੀ ਜਾਵੇਗੀ।

ਬਟਾਲਾ: ਨਿੱਜੀ ਹਸਪਤਾਲ ‘ਚੋਂ ਬੱਚਾ ਹੋਇਆ ਗਾਇਬ, ਜਾਣੋ ਕੀ ਹੈ ਪੂਰਾ ਮਾਮਲਾ

0

ਰਿਪੋਰਟਰ (Nitin Luthra)

ਬਟਾਲਾ ਦੇ ਗੁਰਦਾਸਪੁਰ ਰੋਡ ‘ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦੋ ਔਰਤਾਂ ਹਸਪਤਾਲ ‘ਚੋਂ ਤਿੰਨ ਦਿਨ ਦੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਈਆਂ। ਔਰਤਾਂ ਵੱਲੋਂ ਚੁੱਕਿਆ ਗਿਆ ਬੱਚਾ ਮੁੰਡਾ ਦੱਸਿਆ ਗਿਆ ਹੈ। ਕੁੱਝ ਦਿਨ ਪਹਿਲਾਂ ਗੁਰਦਾਸਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਹਸਪਤਾਲ ਵਿੱਚ ਚੀਮਾ ਖੁੱਡੀ ਦੀ ਰਹਿਣ ਵਾਲੀ ਮਹਿਲਾ ਦਾ ਓਪਰੇਸ਼ਨ ਹੋਇਆ ਸੀ। ਉਸ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਸੀ। ਹਸਪਤਾਲ ਵਿੱਚ ਕੋਈ ਵੀ ਸੀਸੀਟੀਵੀ ਨਹੀਂ ਸੀ। ਰੋਡ ‘ਤੇ ਲੱਗੇ ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਕੂਟੀ ‘ਤੇ ਦੋ ਔਰਤਾਂ ਆਈਆਂ ਤੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਈਆਂ ਹਨ।

ਪਰਿਵਾਰਿਕ ਮੈਂਬਰ ਸੀਤਾ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਬਟਾਲਾ ਦੇ ਅਕਾਲ ਹਸਪਤਾਲ ਵਿੱਚ ਗੋਗੀ ਨੇ ਬੇਟੇ ਨੂੰ ਜਨਮ ਦਿੱਤਾ ਸੀ। ਅੱਜ ਛੁੱਟੀ ਮਿਲਣੀ ਸੀ ਪਰ ਥੋੜ੍ਹੀ ਦੇਰ ਪਹਿਲਾਂ ਸਕੂਟੀ ‘ਤੇ ਦੋ ਔਰਤਾਂ ਆਈਆਂ ਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਨਵਜੰਮੇ ਬੇਟੇ ਨੂੰ ਇੰਜੈਕਸ਼ਨ ਲਗਾਉਣਾ ਹੈ। ਉਹ ਕਮਰੇ ਵਿੱਚੋਂ ਬੇਟੇ ਨੂੰ ਬਾਹਰ ਲੈ ਗਈਆਂ ਤੇ ਬਾਅਦ ਵਿੱਚ ਉਹ ਉਨ੍ਹਾਂ ਦੇ ਬੇਟੇ ਨੂੰ ਲੈ ਕੇ ਫਰਾਰ ਹੋ ਗਈਆਂ।

ਇਸ ਮੌਕੇ ਹਸਪਤਾਲ ਦੇ ਮਾਲਕ ਪ੍ਰਿਤਪਾਲ ਸਿੰਘ ਨੇ ਆਪਣਾ ਪੱਲਾ ਝਾੜਦੇ ਹੋਏ ਕਿਹਾ ਕਿ ਹਸਪਤਾਲ ਵਿੱਚ ਪੂਰੇ ਪੁਖਤਾ ਪ੍ਰਬੰਧ ਹਨ ਪਰ ਮਾਤਾ-ਪਿਤਾ ਨੂੰ ਵੀ ਆਪਣੇ ਬੱਚੇ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਵਿੱਚ ਹਸਪਤਾਲ ਦੀ ਕੋਈ ਅਣਗਹਿਲੀ ਨਹੀਂ।

ਹਸਪਤਾਲ ਦੇ ਫਾਰਮਾਸਿਸਟ ਗੁਰਬਾਜ ਸਿੰਘ ਨੇ ਕਿਹਾ ਕਿ ਅਸੀਂ ਮਹਿਲਾ ਨੂੰ ਛੁੱਟੀ ਦਿੱਤੀ ਹੋਈ ਸੀ। ਪਰਿਵਾਰ ਘਰ ਜਾਣ ਲਈ ਤਿਆਰ ਸੀ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਗੇਟ ਕੀਪਰ ਨਹੀਂ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਕਰੀਬ 6 ਮਹੀਨੇ ਪਹਿਲਾਂ ਹਸਪਤਾਲ ਦੇ ਸੀਸੀਟੀਵੀ ਖਰਾਬ ਹੋ ਗਏ ਹਨ ਤੇ ਬਾਅਦ ਵਿੱਚ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ।

ਪੰਜਾਬ ਵਿੱਚ BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ‘ਆਪ’ ਨੇ ਪੰਜਾਬ ਭਰ ’ਚ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ

0

ਬੀਐਸਐਫ ਦੀਆਂ ਤਾਕਤਾਂ ’ਚ ਵਾਧਾ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਅਤੇ ਸੰਘੀ ਢਾਂਚੇ ’ਤੇ ਹਮਲਾ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਤੁਰੰਤ ਸਰਵ ਪਾਰਟੀ ਮੀਟਿੰਗ ਸੱਦਣ , ਇੱਕਜੁੱਟ ਹੋ ਕੇ ਕੇਂਦਰ ਸਰਕਾਰ ’ਤੇ ਦਬਾਅ ਪਾਵੇ

ਕੇਂਦਰ ਦੇ ਫ਼ੈਸਲੇ ਨੂੰ ਰੱਦ ਕਰਨ ਲਈ ਤੁਰੰਤ ਸੱਦਿਆ ਜਾਵੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਭਰ ’ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕੀਤਾ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ। ‘ਆਪ’ ਵਰਕਰਾਂ ਅਤੇ ਆਗੂਆਂ ਨੇ ਬੀਐਸਐਫ਼ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਵਿਰੁੱਧ ਜਿੱਥੇ ਨਰਿੰਦਰ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਉੱਥੇ ਹੀ ਪੰਜਾਬ ਦੀ ਚੰਨੀ ਸਰਕਾਰ ’ਤੇ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਫ਼ੇਲ੍ਹ ਹੋਣ ਦਾ ਦੋਸ਼ ਲਾਇਆ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਕੇਂਦਰ ਦੇ ਇਸ ਤਾਨਾਸ਼ਾਹੀ ਅਤੇ ਸਾਜ਼ਿਸ਼ੀ ਫ਼ੈਸਲੇ ਵਿਰੁੱਧ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਮੁਹਾਲੀ, ਅੰਮ੍ਰਿਤਸਰ, ਜਲੰਧਰ, ਬਠਿੰਡਾ, ਲੁਧਿਆਣਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਸਮੇਤ ਸਾਰੇ ਜ਼ਿਲਿਆਂ ਵਿੱਚ ਰੋਸ ਪ੍ਰਗਟਾਵੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਅਤੇ ਬੀ.ਐਸ.ਐਫ ਨੂੰ ਦਿੱਤੇ ਵਾਧੂ ਅਧਿਕਾਰ ਵਾਪਸ ਲੈਣ ਦੀ ਮੰਗ ਕੀਤੀ।

ਚੀਮਾ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰ ਰਹੀ ਹੈ। ਤਾਜ਼ਾ ਫ਼ੈਸਲਾ ਪੰਜਾਬ ਦੇ ਅਧਿਕਾਰਾਂ ’ਤੇ ਮਾਰਿਆ ਗਿਆ ਡਾਕਾ ਅਤੇ ਦੇਸ਼ ਦੇ ਸੰਘੀ ਢਾਂਚੇ ’ਤੇ ਵੱਡਾ ਹਮਲਾ ਹੈ, ਜਿਸ ਨੂੰ ਪੰਜਾਬ ਦੇ ਨਾਗਰਿਕ ਕਦੇ ਵੀ ਸਹਿਣ ਨਹੀਂ ਕਰਨਗੇ। ਇਸੇ ਲਈ ‘ਆਪ’ ਵਰਕਰਾਂ ਵੱਲੋਂ ਸੂਬਾ ਭਰ ’ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਵਾ ਕੀਤਾ ਗਿਆ ਹੈ।’’ ਚੀਮਾ ਨੇ ਦੱਸਿਆ ਕਿ ਬੀ.ਐਸ.ਐਫ ਹੁਣ ਪੰਜਾਬ ਪੁਲੀਸ ਤੋਂ ਬਿਨਾਂ ਹੀ ਪਾਸਪੋਰਟ ਤੇ ਸੀਮਾ ਸ਼ੁਲਕ ਦੀ ਜਾਂਚ, ਐਨ.ਡੀ.ਪੀ.ਐਸ ਕਾਨੂੰਨਾਂ ਤਹਿਤ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ। ਇਸ ਫ਼ੈਸਲੇ ਨਾਲ ਰਾਜ ਦੇ ਕੁੱਲ 50,632 ਵਰਗ ਕਿੱਲੋਮੀਟਰ ਖੇਤਰ ਵਿਚੋਂ ਕਰੀਬ 27,600 ਵਰਗ ਕਿੱਲੋਮੀਟਰ ਖੇਤਰ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।

ਵਿਰੋਧੀ ਧਿਰ ਦੇ ਆਗੂ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਵੀ ਕਾਲੇ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨਾਂ ਬਣਾਏ ਹਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ। ਬੀ.ਐਸ.ਐਫ ਦੇ ਅਧਿਕਾਰਾਂ ਵਿੱਚ ਵਾਧਾ ਕਰਕੇ ਅਸਿੱਧੇ ਤੌਰ ’ਤੇ ਪੰਜਾਬ ਨੂੰ ਲੁੱਟਣ ਦੇ ਯਤਨ ਕੀਤੇ ਜਾ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਸੱਦਣ ਅਤੇ ਸਾਰੀਆਂ ਪਾਰਟੀਆਂ ਦਾ ਇੱਕ ਸਾਂਝਾ ਵਫ਼ਦ ਕੇਂਦਰ ਸਰਕਾਰ ਕੋਲੋਂ ਫ਼ੈਸਲਾ ਵਾਪਸ ਕਰਾਉਣ ਲਈ ਇੱਕਜੁੱਟ ਅਤੇ ਇਕਸਾਰ ਦਬਾਅ ਬਣਾਵੇ। ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ

0

ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਦੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਤੇਜ਼ੀ ਲਿਆਂਦੀ ਜਾਵੇਗੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰੇਗੀ। ਬੀਤੇ ਦੋ ਦਿਨ ਪਹਿਲਾਂ ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਰਹੇ ਸਵਰਗੀ ਸ. ਗੁਰਦੀਪ ਸਿੰਘ ਭਾਟੀਆ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਮੌਕੇ ਇੰਦੌਰ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਉਜੈਨ ਦੀਆਂ ਸੰਗਤਾਂ ਨੇ ਮੁਲਾਕਾਤ ਕੀਤੀ ਅਤੇ ਉਥੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਸਾਹਿਬ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਉਜੈਨ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਮਿਸ਼ਨ ਸਥਾਪਤ ਕਰਕੇ ਇਲਾਕੇ ਵਿਚ ਪ੍ਰਚਾਰਕ ਜਥੇ ਭੇਜੇ ਜਾਣਗੇ।

ਇਹ ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ, ਮਹਾਰਾਸ਼ਟਰ, ਰਾਜਿਸਥਾਨ ਅਤੇ ਛੱਤੀਸਗੜ੍ਹ ਦੀਆਂ ਸਰਹੱਦਾਂ ਨੇੜਲੇ ਇਲਾਕਿਆਂ ਵਿਚ ਸਿੱਖੀ ਪ੍ਰਚਾਰ ਲਈ ਕਾਰਜ ਕਰੇਗਾ। ਇਸ ਮੌਕੇ ਉਜੈਨ ਸਿੱਖ ਸਮਾਜ ਦੇ ਆਗੂ ਸ. ਸੁਰਿੰਦਰ ਸਿੰਘ, ਸਿੱਖ ਆਗੂ ਸ. ਹਰਪਾਲ ਸਿੰਘ ਭਾਟੀਆ ਅਤੇ ਹੋਰ ਪ੍ਰਮੁੱਖ ਸਿੱਖ ਆਗੂਆਂ ਨੇ ਬੀਬੀ ਜਗੀਰ ਕੌਰ ਨੂੰ ਜਾਣਕਾਰੀ ਦਿੱਤੀ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਂਰਾਸ਼ਟਰ ਵਿਚ ਸਿੱਖਾਂ ਨੇ ਸਖ਼ਤ ਮਿਹਨਤ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਕਾਬਯਾਬੀ ਦੀਆਂ ਬੁਲੰਦੀਆਂ ਛੂਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਉਜੈਨ ਵਿਖੇ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਕਾਰਜਸ਼ੀਲ ਹੈ, ਜਿਸ ਦੀ ਸੇਵਾ-ਸੰਭਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਰਾਹੀਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਇਸ ਅਸਥਾਨ ਵਿਖੇ ਕਾਰ ਸੇਵਾ ਰਾਹੀਂ ਕਈ ਕਾਰਜ ਆਰੰਭੇ ਗਏ ਹਨ, ਜਿਨ੍ਹਾਂ ਨੂੰ ਮੁਕੰਮਲ ਕਰਦਿਆਂ ਇਥੇ ਸਿੱਖੀ ਪ੍ਰਚਾਰ ਦਾ ਕੇਂਦਰ ਸਥਾਪਿਤ ਕੀਤਾ ਜਾਵੇ।

ਬੀਬੀ ਜਗੀਰ ਕੌਰ ਨੇ ਸਿੱਖ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਇਥੇ ਸਿੱਖ ਮਿਸ਼ਨ ਕਾਰਜਸ਼ੀਲ ਕੀਤਾ ਜਾਵੇਗਾ ਅਤੇ ਪ੍ਰਚਾਰਕ, ਰਾਗੀ ਤੇ ਢਾਡੀ ਜਥੇ ਤਾਇਨਾਤ ਕਰਕੇ ਇਲਾਕੇ ਵਿਚ ਸਰਗਰਮ ਧਰਮ ਪ੍ਰਚਾਰ ਲਹਿਰ ਆਰੰਭੀ ਜਾਵੇਗੀ। ਇਸੇ ਦੌਰਾਨ ਉਜੈਨ ਦੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 21 ਨਵੰਬਰ ਨੂੰ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੱਦਾ ਵੀ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਹੋਰ ਅਤੇ ਮੌਜੂਦ ਸਨ।

ਕੈਨੇਡਾ ਪੁੱਜੇ ਉੱਚ ਪੱਧਰੀ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ

0

ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵੱਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੈਨੇਡਾ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ, ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਆਦਿ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਆਪ ਕਰਨ ਲਈ ਫੈਸਲਾ ਕੀਤਾ ਗਿਆ ਸੀ। ਇਹ ਫੈਸਲਾ ਵਿਦੇਸ਼ਾਂ ਤੋਂ ਸੰਗਤਾਂ ਵੱਲੋਂ ਪੁੱਜਦੀ ਵੱਡੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਸੀ। ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰਕੇ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ ਅਤੇ ਉਥੋਂ ਨਾਲ ਲਗਦੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਪਾਵਨ ਸਰੂਪ ਪਹੁੰਚਾਏ ਜਾਣਗੇ। ਕੈਨੇਡਾ ਗਏ ਵਫ਼ਦ ਦੇ ਆਗੂ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਫੋਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਨੇਡਾ ਦੇ ਬੀਸੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਇਸ ਸਬੰਧ ਵਿਚ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

ਸ. ਭਿੱਟੇਵੱਡ ਅਨੁਸਾਰ ਵਫ਼ਦ ਨੇ ਹੁਣ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਸਫੋਰਟ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਟ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹਰ ਥਾਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਮਰਯਾਦਾ ਅਨੁਸਾਰ ਪਾਵਨ ਸਰੂਪਾਂ ਦੀ ਛਪਾਈ ਲਈ ਲੋੜੀਂਦੀਆਂ ਸਹੂਲਤਾਂ ਅਤੇ ਮਾਹੌਲ ਲਾਜ਼ਮੀ ਹੈ ਅਤੇ ਇਸ ਨੂੰ ਹਰ ਪੱਖ ਤੋਂ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕੈਨੇਡਾ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਦੀ ਰਾਇ ਨੂੰ ਖ਼ਾਸ ਮਹੱਤਵ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ।

BIG BREAKING: Ranjit case: Panchkula ਦੀ CBI ਕੋਰਟ ਨੇ ਸੁਣਾਇਆ ਫੈਸਲਾ, Ram Rahim ਨੂੰ ਹੋਈ ਉਮਰ ਕੈਦ ਦੀ ਸਜ਼ਾ

0

ਰਣਜੀਤ ਕਤਲ ਕੇਸ (Ranjit Murder Case)ਵਿੱਚ ਸੀਬੀਆਈ ਅਦਾਲਤ ਨੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Dera chief Gurmeet Ram Rahim) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਸੀਬੀਆਈ ਕੋਰਟ ਨੇ ਡੇਰਾ ਮੁਖੀ ਨੂੰ 31 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।

ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ੀ ਡੇਰਾ ਮੁਖੀ ਨੂੰ ਸਜ਼ਾ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਉਸ ਸਮੇਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਉਸ ਦੇ ਚਾਰ ਸਾਥੀਆਂ ਅਵਤਾਰ, ਜਸਬੀਰ, ਸਬਦਿਲ ਅਤੇ ਕ੍ਰਿਸ਼ਨ ਕੁਮਾਰ ਨੂੰ ਸਜ਼ਾ ਸੁਣਾਈ ਜਾਣੀ ਸੀ। ਇਸ ਤੋਂ ਪਹਿਲਾ ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਨਾਰੀਆ ਜੇਲ੍ਹ ਤੋਂ ਕੋਰਟ ਰੂਮ ਨਾਲ ਜੁੜਿਆ ਹੋਇਆ ਸੀ।

ਬਚਾਅ ਪੱਖ ਨੇ ਅਦਾਲਤ ਵਿੱਚ ਡੇਰਾ ਮੁਖੀ ਵੱਲੋਂ ਅੱਠ ਪੇਜਾਂ ਦੀ ਰਹਿਮ ਅਪੀਲ ਦਾਇਰ ਕੀਤੀ ਸੀ, ਜਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਡੇਰਾ ਮੁੱਖੀ ਵੱਲੋਂ ਵੱਡੀ ਗਿਣਤੀ ਵਿੱਚ ਸਮਾਜ ਸੇਵਾ ਦੇ ਕੰਮ ਕੀਤੇ ਗਏ ਹਨ ਅਤੇ ਉਸ ਨੂੰ ਸਜ਼ਾ ਦੇਣ ਤੋਂ ਪਹਿਲਾਂ ਕੰਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਰਣਜੀਤ ਕਤਲਕਾਂਡ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜੇ। ਬਾਕੀ ਚਾਰੇ ਦੋਸ਼ੀ ਕ੍ਰਿਸ਼ਨ, ਸਬਦਿਲ, ਅਵਤਾਰ ਤੇ ਜਸਬੀਰ ਪੰਚਕੂਲਾ ਦੀ CBI ਕੋਰਟ ‘ਚ ਪੇਸ਼ ਹੋਏ। ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਪੰਚਕੂਲਾ ‘ਚ ਧਾਰਾ 144 ਲਾਗੂ ਹੈ।

ਇਸ ਤੋਂ ਪਹਿਲਾਂ 8 ਅਕਤੂਬਰ ਨੂੰ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਰਣਜੀਤ ਕਤਲ ਕੇਸ (Ranjit Murder Case) ਵਿੱਚ ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਗਵਾਈ ਵਿੱਚ ਸੀਬੀਆਈ ਅਦਾਲਤ( CBI court ) ਨੇ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 ਅਤੇ 120-ਬੀ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਸੀ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

ਪੂਰਾ ਮਾਮਲਾ
ਡੇਰਾ ਸੱਚਾ ਸੌਦਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਉਸ ਵੇਲੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰੀ ‘ਤੇ ਜੀਟੀ ਰੋਡ ਦੇ ਨਾਲ ਆਪਣੇ ਖੇਤਾਂ ਵਿੱਚ ਆਪਣੇ ਨੌਕਰਾਂ ਨੂੰ ਚਾਹ ਦੇਣ ਤੋਂ ਬਾਅਦ ਘਰ ਵਾਪਸ ਜਾ ਰਿਹਾ ਸੀ। ਕਾਤਲਾਂ ਨੇ ਆਪਣੀ ਕਾਰ ਜੀਟੀ ਰੋਡ ‘ਤੇ ਪਾਰਕ ਕੀਤੀ ਅਤੇ ਉਹ ਹੌਲੀ ਹੌਲੀ ਖੇਤ ਤੋਂ ਆ ਰਹੇ ਰਣਜੀਤ ਸਿੰਘ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਨੂੰ ਗੋਲੀਆਂ ਨਾਲ ਬੁਰੀ ਤਰ੍ਹਾਂ ਭੁੰਨ ਦਿੱਤਾ। ਗੋਲੀਆਂ ਚਲਾਉਣ ਤੋਂ ਬਾਅਦ ਕਾਤਲ ਭੱਜ ਗਏ।

ਕਾਤਲਾਂ ਵਿੱਚ ਪੰਜਾਬ ਪੁਲਿਸ ਦੇ ਕਮਾਂਡੋ ਸਬਦੀਲ ਸਿੰਘ, ਅਵਤਾਰ ਸਿੰਘ, ਇੰਦਰਸਨ ਅਤੇ ਕ੍ਰਿਸ਼ਨਲਾਲ ਸ਼ਾਮਲ ਸਨ। ਇਹ ਵੀ ਪਤਾ ਲੱਗਾ ਕਿ ਰਣਜੀਤ ਸਿੰਘ ਨੂੰ ਮਾਰਨ ਤੋਂ ਬਾਅਦ ਕਾਤਲਾਂ ਨੇ ਡੇਰੇ ਵਿੱਚ ਵਰਤੇ ਗਏ ਹਥਿਆਰ ਜਮ੍ਹਾਂ ਕਰਵਾ ਦਿੱਤੇ ਸਨ। ਰਣਜੀਤ ਸਿੰਘ ਨੂੰ ਡੇਰਾਮੁਖੀ ਦੇ ਬਹੁਤ ਨੇੜੇ ਮੰਨਿਆ ਜਾਂਦਾ ਸੀ।

ਸੀਬੀਆਈ ਨੇ 3 ਦਸੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਇਹ ਪਟੀਸ਼ਨ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਦਾਇਰ ਕੀਤੀ ਸੀ। ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਚਾਰਜ ਬਣਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਕਈ ਵਾਰ ਮੁਲਤਵੀ ਹੋਈ। ਰਣਜੀਤ ਸਿੰਘ ਡੇਰੇ ਦਾ ਮੁੱਖ ਪ੍ਰਬੰਧਕ ਸੀ। ਸੀਬੀਆਈ ਨੇ 2003 ਵਿੱਚ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ 2007 ਵਿੱਚ ਅਦਾਲਤ ਨੇ ਦੋਸ਼ ਤੈਅ ਕੀਤੇ ਸਨ।

ਰਾਜ ਕੁਮਾਰ ਵੇਰਕਾ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ‘ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

0

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਕਾਲਜ ਅਤੇ ਹਸਪਤਾਲ ਲਈ 341.50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਵਿਵਸਥਾ ਕੀਤੀ ਗਈ ਹੈ।

ਇਸ ਮੀਟਿੰਗ ‘ਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵੀ.ਸੀ. ਡਾ. ਰਾਜ ਬਹਾਦਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜਾਇੰਟ ਡਾਇਰੈਕਟਰ ਡਾ. ਆਕਾਸ਼ਦੀਪ ਅਤੇ ਡਾ. ਪੁਨੀਤ ਗਿਰਧਰ ਹਾਜ਼ਰ ਸਨ। ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਵੱਲੋਂ 1920 ਤੋਂ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਅੱਜ ਏਥੇ ਡਾ. ਵੇਰਕਾ ਨੇ ਕਿਹਾ ਉਹ ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੱਧਰ ਉੱਚਾ ਚੁੱਕਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਇਸੇ ਵੇਲੇ ਮੈਡੀਕਲ ਕਾਲਜ ਵਿੱਚ 190.36 ਕਰੋੜ ਦੇ ਪ੍ਰੋਜੈਕਟ ਚੱਲ ਰਹੇ ਹਨ। ਇਸ ਦਾ ਇਸੇ ਸਮੇਂ ਤੱਕ 60 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਗੌਰਤਲਬ ਹੈ ਕਿ ਮੈਡੀਕਲ ਕਾਲਜ ਵਿੱਚ 16.5 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਬੇਸਿਕ ਸਾਇੰਸ ਬਲਾਕ ਅਤੇ ਸਟੂਡੈਂਟ ਸੈਂਟਰ ਸ਼ਾਮਲ ਹਨ।

ਡਾ. ਵੇਰਕਾ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚ 134.64 ਕਰੋੜ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਪ੍ਰਵਾਨਗੀ ਦੀ ਪ੍ਰੀਕਿਰਿਆ ਅਧੀਨ ਹਨ। ਇਨ੍ਹਾਂ ਵਿੱਚ ਐਸ.ਟੀ.ਪੀ., ਈ.ਟੀ.ਪੀ., ਸੀਵਰੇਜ ਲਾਈਨ, ਵਾਰਡਨ ਹਾਊਸਜ਼, ਓਪਨ ਏਅਰ ਥੀਏਟਰ, ਡਾਕਰਟਾਂ ਦੀ ਰਿਹਾਇਸ਼, ਲੜਕਿਆਂ ਦਾ ਨਵਾਂ ਹੋਸਟਲ, ਖੇਡ ਸੁਵਿਧਾਵਾਂ, ਟੀ ਬੀ ਹਸਪਤਾਲ, ਮਾਡਲ ਬਲੱਡ ਬੈਂਕ, ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਦਾ ਕੰਮ ਸ਼ਾਮਲ ਹਨ, ਜਿਸਨੂੰ ਦਸੰਬਰ 2022 ਤੱਕ ਪੂਰੇ ਕੀਤੇ ਜਾਣ ਦਾ ਪ੍ਰਸਤਾਵ ਹੈ, ਜਦਕਿ ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਨੂੰ ਮੁਕੰਮਲ ਕਰਨ ਦਾ ਟੀਚਾ ਮਾਰਚ 2023 ਨਿਰਧਾਰਤ ਕੀਤਾ ਗਿਆ ਹੈ।

ਡਾ. ਰਾਜ ਕੁਮਾਰ ਵੇਰਕਾ ਨੇ ਸਾਰੇ ਕੰਮਾਂ ਨੂੰ ਸਮੇਂ ਸਿਰ ਅਮਲ ਵਿੱਚ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ।

ਸ਼ੂਗਰ ਦੇ ਮਰੀਜ਼ਾਂ ਲਈ ਇਨ੍ਹਾਂ ਫਲਾਂ ਦਾ ਸੇਵਨ ਕਰਨਾ ਹੋ ਸਕਦਾ ਹੈ ਖ਼ਤਰਨਾਕ

0

ਸਾਡੀ ਹੈਲਦੀ ਖੁਰਾਕ ਸਾਡੀ ਸਿਹਤ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਦਦ ਕਰਦੀ ਹੈ। ਅਸੀਂ ਜੋ ਖਾ ਰਹੇ ਹਾਂ ਉਸ ਵੱਲ ਧਿਆਨ ਦੇਣਾ ਬਹੁਤ ਮਹੱਤਵਪੂਰਨ ਹੈ। ਇਸ ਲਈ ਜੇ ਸਾਡੇ ਭੋਜਨ ਵਿੱਚ ਪ੍ਰੋਟੀਨ, ਵਿਟਾਮਿਨ, ਖਣਿਜ ਪਦਾਰਥ, ਜ਼ਿੰਕ, ਆਇਰਨ ਆਦਿ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ ਤਾਂ ਸਾਡਾ ਭੋਜਨ ਸਾਡੇ ਸਰੀਰ ਨੂੰ ਲਾਭ ਦੇਣ ਦੇ ਯੋਗ ਨਹੀਂ ਹੋਵੇਗਾ।

ਇਸ ਤੋਂ ਇਲਾਵਾ ਤੁਸੀਂ ਡਾਕਟਰਾਂ ਤੋਂ ਹਰ ਕਿਸੇ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਤੁਹਾਨੂੰ ਖਾਣ ਤੋਂ ਇਲਾਵਾ ਤੁਹਾਨੂੰ ਆਪਣੀ ਖੁਰਾਕ ਵਿੱਚ ਸਿਹਤਮੰਦ ਫਲ ਵੀ ਸ਼ਾਮਲ ਕਰਨੇ ਚਾਹੀਦੇ ਹਨ ਕਿਉਂਕਿ ਇਹ ਬਹੁਤ ਸਾਰੇ ਲਾਭ ਦੇਣ ਲਈ ਜਾਣੇ ਜਾਂਦੇ ਹਨ। ਫਲ ਸਾਡੇ ਸਰੀਰ ਵਿੱਚ ਖਣਿਜਾਂ ਅਤੇ ਵਿਟਾਮਿਨ ਦੀ ਕਮੀ ਨੂੰ ਦੂਰ ਕਰਨ ਵਿੱਚ ਸਹਾਇਤਾ ਕਰਦੇ ਹਨ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੁੱਝ ਅਜਿਹੇ ਫਲ ਹਨ ਜਿਨ੍ਹਾਂ ਦਾ ਸ਼ੂਗਰ ਦੇ ਮਰੀਜ਼ਾਂ ਨੂੰ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਕਿ ਉਹ ਕਿਹੜੇ ਫਲ ਹਨ ਜਿਨ੍ਹਾਂ ਦਾ ਸ਼ੂਗਰ ਦੇ ਮਰੀਜ਼ਾਂ ਨੂੰ ਸੇਵਨ ਨਹੀਂ ਕਰਨਾ ਚਾਹੀਦਾ।

ਜ਼ਿਆਦਾ ਪੱਕਿਆ ਹੋਇਆ ਕੇਲਾ

ਹਾਲਾਂਕਿ ਕੇਲਾ ਸਿਹਤ ਲਈ ਲਾਭਦਾਇਕ ਹੈ ਪਰ ਜ਼ਿਆਦਾ ਪੱਕਿਆ ਹੋਇਆ ਕੇਲਾ ਸ਼ੂਗਰ ਦੇ ਮਰੀਜ਼ਾਂ ਲਈ ਹਾਨੀਕਾਰਕ ਹੋ ਸਕਦਾ ਹੈ। ਜੇ ਜ਼ਿਆਦਾ ਪੱਕੇ ਕੇਲੇ ਦਾ ਸੇਵਨ ਕੀਤਾ ਜਾਂਦਾ ਹੈ ਤਾਂ ਇਹ ਸਰੀਰ ਵਿੱਚ ਗਲੂਕੋਜ਼ ਦੇ ਪੱਧਰ ਨੂੰ ਵਧਾ ਸਕਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਸਹੀ ਨਹੀਂ ਹੈ।

ਅਨਾਰ

ਸਰੀਰ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨ ਅਤੇ ਤੰਦਰੁਸਤ ਰਹਿਣ ਲਈ ਅਨਾਰ ਦਾ ਜੂਸ ਪੀਣ ਨਾਲ ਲਾਭ ਮਿਲਦਾ ਹੈ ਪਰ ਇੱਕ ਦਰਮਿਆਨੇ ਆਕਾਰ ਦੇ ਅਨਾਰ ਵਿੱਚ 40 ਗ੍ਰਾਮ ਤੱਕ ਖੰਡ ਹੁੰਦੀ ਹੈ ਜਿਸਦੇ ਕਾਰਨ ਇਹ ਕਾਫੀ ਮਿੱਠਾ ਹੋ ਜਾਂਦਾ ਹੈ ਅਤੇ ਜੇਕਰ ਅਜਿਹਾ ਅਨਾਰ ਜਾਂ ਇਸਦਾ ਜੂਸ ਸ਼ੂਗਰ ਤੋਂ ਪੀੜਤ ਮਰੀਜ਼ ਦੁਆਰਾ ਪੀਤਾ ਜਾਂਦਾ ਹੈ ਤਾਂ ਇਹ ਉਸਦੇ ਸ਼ੂਗਰ ਦੇ ਪੱਧਰ ਨੂੰ ਵਧਾ ਸਕਦਾ ਹੈ।

ਅੰਗੂਰਾਂ ਦਾ ਸੇਵਨ

ਅੰਗੂਰ ਵਿੱਚ ਖੰਡ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ।ਇਸ ਲਈ ਇਸ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਉਚਿਤ ਨਹੀਂ ਮੰਨਿਆ ਜਾਂਦਾ।

ਅਨਾਨਾਸ ਦਾ ਸੇਵਨ

ਅਨਾਨਾਸ ਦਾ ਸੇਵਨ ਸ਼ੂਗਰ ਦੇ ਮਰੀਜ਼ਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਹ ਪਹਿਲਾਂ ਹੀ ਬਹੁਤ ਮਿੱਠਾ ਹੁੰਦਾ ਹੈ। ਜਿਸਦੇ ਕਾਰਨ ਇਹ ਸ਼ੂਗਰ ਦੇ ਪੱਧਰ ਨੂੰ ਵਧਾਉਣ ਦਾ ਕੰਮ ਕਰ ਸਕਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।