Home Blog Page 2337

ਸੰਗਰੂਰ ਦੇ SSP ਮਨਦੀਪ ਸਿੱਧੂ ਨੇ ਗਾਮਨੀ ਸਿੰਗਲਾ ਨੂੰ IAS ਪ੍ਰੀਖਿਆ ‘ਚ ਤੀਜਾ ਸਥਾਨ ਹਾਸਲ ਕਰਨ ’ਤੇ ਦਿੱਤੀ ਵਧਾਈ

0

UPSC Civil Services Exam 2021 ਦੇ 30 ਮਈ 2022 ਨੂੰ ਆਏ ਨਤੀਜਿਆਂ ਵਿੱਚੋਂ ਹਿੰਦੁਸਤਾਨ ਭਰ ਵਿਚੋਂ ਗਾਮਨੀ ਸਿੰਗਲਾ ਨੇ ਤੀਜਾ ਸਥਾਨ ਹਾਸਲ ਕੀਤਾ। ਸੰਗਰੂਰ ਦੇ ਐਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਸੁਨਾਮ ਦੀ ਧੀ ਗਾਮਨੀ ਸਿੰਗਲਾ ਨੂੰ ਆਈ ਏ ਐੱਸ ਪ੍ਰੀਖਿਆ ਵਿਚ ਤੀਜੇ ਸਥਾਨ ’ਤੇ ਰਹਿਣ ਦੀ ਵਧਾਈ ਦਿੱਤੀ ਹੈ। ਇਕ ਸੋਸ਼ਲ ਮੀਡੀਆ ਪੋਸਟ ਵਿਚ ਸਿੱਧੂ ਨੇ ਕਿਹਾ ਕਿ ਸੁਨਾਮ ਦੇ ਸਵਰਗੀ ਮਾਸਟਰ ਤਰਸੇਮ ਸਿੰਗਲਾ ਦੀ ਪੋਤੀ ਗਾਮਨੀ ਸਿੰਗਲਾ ਪੁੱਤਰੀ ਡਾ. ਅਲੋਕ ਸਿੰਗਲਾ ਨੇ ਆਈ ਏ ਐੱਸ ਪ੍ਰੀਖਿਆ ਵਿਚ ਤੀਜਾ ਸਥਾਨ ਪ੍ਰਾਪਤ ਕਰ ਕੇ ਪੰਜਾਬ ਦਾ ਨਾਂ ਚਮਕਾਇਆ ਹੈ ਤੇ ਸੁਨਾਮ ਦਾ ਨਾਂ ਰੋਸ਼ਨ ਕੀਤਾ ਹੈ, ਪੰਜਾਬ ਦੀ ਇਸ ਮਾਣ ਮੱਤੀਂ ਧੀ ਗਾਮਨੀ ਸਿੰਗਲਾ ਨੁੰ ਬਹੁਤ ਬਹੁਤ ਮੁਬਾਰਕਬਾਦ, ਦਿਲੋਂ ਸਲਾਮ।

 

ਸਿੱਧੂ ਮੂਸੇਵਾਲਾ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

0
Congress leaders support Moosewala father candidate Sangrur

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਹਸਪਤਾਲ ਤੋਂ ਘਰ ਲਿਆਂਦੀ ਗਈ ਹੈ। ਅੰਤਿਮ ਸਸਕਾਰ ਅੱਜ 31 ਮਈ ਨੂੰ 12.00 ਵਜੇ ਪਿੰਡ ਮੂਸਾ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ। ਉਹਨਾਂ ਦੀ ਸੋਸ਼ਲ ਮੀਡੀਆ ਟੀਮ ਨੇ ਆਪ ਇਸ ਬਾਰੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਦੱਸਿਆ ਹੈ ਕਿ 8.30 ਵਜੇ ਸਵੇਰ ਤੋਂ ਅੰਤਿਮ ਦਰਸ਼ਨ ਹੋਣਗੇ ਤੇ 12 ਵਜੇ ਅੰਤਿਮ ਸਸਕਾਰ ਹੋਵੇਗਾ।

  Sidhu Moose Wala Cremation Todayਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱੱਤਾ ਗਿਆ ਸੀ। ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।ਡਾਕਟਰਾਂ ਦੇ ਪੈਨਲ ਵਲੋਂ ਕੀਤੇ ਖੁਲਾਸੇ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਮੂਸੇਵਾਲਾ ਨੂੰ ਸੱਤ ਗੋਲੀਆਂ ਲੱਗੀਆਂ ਸਨ। ਜਾਣਕਾਰੀ ਅਨੁਸਾਰ 6 ਗੋਲੀਆਂ ਸਿੱਧੂ ਦੇ ਸਰੀਰ ਦੇ ਆਰ-ਪਾਰ ਹੋ ਗਈਆਂ ਸਨ ਤੇ ਡਾਕਟਰਾਂ ਨੇ 1 ਗੋਲੀ ਉਨ੍ਹਾਂ ਦੇ ਸਰੀਰ ‘ਚੋਂ ਕੱਢੀ।

  Sidhu Moose Wala Cremation Todayਦੱਸ ਦਈਏ ਕਿ 12 ਦਿਨ ਬਾਅਦ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਸੀ ਤੇ 1 ਮਹੀਨੇ ਬਾਅਦ ਉਨ੍ਹਾਂ ਦਾ ਵਿਆਹ ਹੋਣਾ ਸੀ ਪਰ ਅੱਜ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ ਹੋਣ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਵੀ ਪਹੁੰਚ ਚੁੱਕੇ ਹਨ।

 Sidhu Moose Wala Cremation Today

ਸਿੱਧੂ ਮੂਸੇਵਾਲਾ ਦਾ ਕੱਲ੍ਹ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ

0
Congress leaders support Moosewala father candidate Sangrur

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਦੀ ਰਜ਼ਾਮੰਦੀ ਤੋਂ ਬਾਅਦ ਅੱਜ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਸਿਵਲ ਹਸਪਤਾਲ ‘ਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਹ ਪੋਸਟਮਾਰਟਮ 5 ਡਾਕਟਰਾਂ ਦੇ ਪੈਨਲ ਵਲੋਂ ਕੀਤਾ ਜਾ ਰਿਹਾ ਹੈ। ਇਸ ਪੈਨਲ ‘ਚ ਫੋਰੈਸਿਕ ਐਕਸਪਰਟ ਵੀ ਸ਼ਾਮਿਲ ਹੈ।  ਪੋਸਟਮਾਰਟਮ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਸਿੱਧੂ ਦੇ ਜੱਦੀ ਪਿੰਡ ਲਿਜਾਈ ਜਾਵੇਗੀ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦਾ ਕੱਲ੍ਹ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।

ਗੁਜਰਾਤ ਨੇ IPL ਦਾ ਫਾਈਨਲ ਮੈਚ ਜਿੱਤ ਕੇ ਆਪਣੇ ਨਾਂ ਕੀਤੀ ਟਰਾਫੀ

0
Gujarat won the IPL final

ਗੁਜਰਾਤ ਟਾਈਟਨਸ ਨੇ ਰਾਜਸਥਾਨ ਰਾਇਲਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਆਈਪੀਐਲ 2022 ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਰਾਜਸਥਾਨ ਵੱਲੋਂ ਦਿੱਤੇ 131 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਗੁਜਰਾਤ ਟਾਈਟਨਜ਼ ਦੀ ਟੀਮ ਨੇ 18.1 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ’ਤੇ 133 ਦੌੜਾਂ ਬਣਾ ਕੇ ਫਾਈਨਲ ਮੈਚ ਜਿੱਤ ਲਿਆ ਹੈ। ਕਪਤਾਨ ਹਾਰਦਿਕ ਪੰਡਯਾ ਨੂੰ ਉਸ ਦੇ ਵਧੀਆ ਪ੍ਰਦਰਸ਼ਨ ਲਈ ਮੈਨ ਆਫ਼ ਦਾ ਮੈਚ ਚੁਣਿਆ ਗਿਆ। ਹਾਰਦਿਕ ਨੇ ਪਹਿਲੀ ਗੇਂਦਬਾਜ਼ੀ ‘ਚ 3 ਵਿਕਟਾਂ ਲਈਆਂ, ਇਸ ਤੋਂ ਬਾਅਦ ਬੱਲੇਬਾਜ਼ੀ ‘ਚ ਵੀ 34 ਦੌੜਾਂ ਬਣਾਈਆਂ।

ਗੁਜਰਾਤ ਟੀਮ ਨੂੰ ਇੱਕ ਸ਼ਾਨਦਾਰ ਟਰਾਫੀ ਦੇ ਨਾਲ ਇਨਾਮੀ ਰਾਸ਼ੀ ਵਜੋਂ 20 ਕਰੋੜ ਰੁਪਏ ਮਿਲੇ ਹਨ। ਉਪ ਜੇਤੂ ਰਾਜਸਥਾਨ ਰਾਇਲਜ਼ ਨੂੰ 12.5 ਕਰੋੜ ਰੁਪਏ ਦਿੱਤੇ ਗਏ ਜਦਕਿ ਤੀਜੇ ਸਥਾਨ ‘ਤੇ ਰਹੀ ਰਾਇਲ ਚੈਲੰਜਰਜ਼ ਬੰਗਲੌਰ ਨੂੰ 7 ਕਰੋੜ ਰੁਪਏ ਦਿੱਤੇ ਗਏ। ਚੌਥੇ ਨੰਬਰ ‘ਤੇ ਰਹੀ ਲਖਨਊ ਸੁਪਰ ਜਾਇੰਟਸ ਨੂੰ 6.5 ਕਰੋੜ ਰੁਪਏ ਦਿੱਤੇ ਗਏ। ਹਾਰਦਿਕ ਪੰਡਯਾ ਨੇ ਪਹਿਲੀ ਵਾਰ ਆਈਪੀਐਲ ਵਿੱਚ ਟੀਮ ਦੀ ਕਪਤਾਨੀ ਕਰਦੇ ਹੋਏ ਟੀਮ ਨੂੰ ਚੈਂਪੀਅਨ ਬਣਾਇਆ।

ਮੈਚ ਦੀ ਗੱਲ ਕਰੀਏ ਤਾਂ ਘੱਟ ਸਕੋਰ ਵਾਲੇ ਫਾਈਨਲ ਮੈਚ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਦੀ ਟੀਮ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ 9 ਵਿਕਟਾਂ ‘ਤੇ 130 ਦੌੜਾਂ ਹੀ ਬਣਾ ਸਕੀ। ਉਨ੍ਹਾਂ ਦੀ ਤਰਫੋਂ ਸਲਾਮੀ ਬੱਲੇਬਾਜ਼ ਜੋਸ ਬਟਲਰ ਨੇ ਸਭ ਤੋਂ ਵੱਧ 39 ਦੌੜਾਂ ਦੀ ਪਾਰੀ ਖੇਡੀ। ਗੁਜਰਾਤ ਲਈ ਹਾਰਦਿਕ ਪੰਡਯਾ ਨੇ ਤਿੰਨ ਵਿਕਟਾਂ ਲਈਆਂ। ਦੋ ਵਿਕਟਾਂ ਸਪਿਨਰ ਸਾਈ ਕਿਸ਼ੋਰ ਨੇ ਲਈਆਂ। ਮੁਹੰਮਦ ਸ਼ਮੀ, ਯਸ਼ ਦਿਆਲ ਅਤੇ ਲਾਕੀ ਫਰਗੂਸਨ ਨੂੰ ਇਕ-ਇਕ ਵਿਕਟ ਮਿਲੀ।

131 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਟਾਈਟਨਸ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਕੁੱਲ ਸਕੋਰ ਵਿੱਚ 9 ਦੌੜਾਂ ਹੀ ਜੋੜੀਆਂ ਸਨ ਕਿ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਨੂੰ ਮਸ਼ਹੂਰ ਕ੍ਰਿਸ਼ਨਾ ਨੇ ਕਲੀਨ ਬੋਲਡ ਕਰਕੇ ਪੈਵੇਲੀਅਨ ਭੇਜ ਦਿੱਤਾ। ਸਾਹਾ 5 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਸ਼ੁਭਮਨ ਗਿੱਲ ਨੂੰ ਹਾਰਦਿਕ ਅਤੇ ਡੇਵਿਡ ਮਿਲਰ ਦਾ ਸਮਰਥਨ ਮਿਲਿਆ। ਮਿਲਰ 19 ਗੇਂਦਾਂ ‘ਤੇ 32 ਦੌੜਾਂ ਬਣਾ ਕੇ ਨਾਬਾਦ ਪਰਤੇ, ਜਦਕਿ ਗਿੱਲ ਨੇ 43 ਗੇਂਦਾਂ ‘ਤੇ ਨਾਬਾਦ 45 ਦੌੜਾਂ ਬਣਾਈਆਂ। ਰਾਜਸਥਾਨ ਕੋਲ 14 ਸਾਲ ਬਾਅਦ ਖਿਤਾਬ ਜਿੱਤਣ ਦਾ ਮੌਕਾ ਸੀ ਪਰ ਉਸ ਨੇ ਇਹ ਮੌਕਾ ਗੁਆ ਦਿੱਤਾ।

UPSC ਸਿਵਲ ਸੇਵਾਵਾਂ ਦਾ ਨਤੀਜਾ ਹੋਇਆ ਜਾਰੀ, ਸ਼ਰੂਤੀ ਸ਼ਰਮਾ ਨੇ ਹਾਸਿਲ ਕੀਤਾ ਪਹਿਲਾਂ ਸਥਾਨ

0
UPSC Civil service results 2021

UPSC ਸਿਵਲ ਸੇਵਾਵਾਂ 2021 ਦਾ ਨਤੀਜਾ ਜਾਰੀ ਹੋ ਗਿਆ ਹੈ। ਜਾਣਕਾਰੀ ਅਨੁਸਾਰ 685 ਉਮੀਦਵਾਰਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਸ਼ਰੂਤੀ ਸ਼ਰਮਾ ਨੇ ਪਹਿਲਾਂ ਸਥਾਨ ਹਾਸਿਲ ਕੀਤਾ ਹੈ। ਅੰਕਿਤਾ ਅਗਰਵਾਲ ਨੇ ਦੂਜਾ ਸਥਾਨ ਤੇ ਗਾਮਿਨੀ ਸਿੰਗਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਐਸ਼ਵਰਿਆ ਵਰਮਾ ਨੇ ਚੌਥਾ ਸਥਾਨ ਹਾਸਿਲ ਕੀਤਾ ਹੈ।

ਹਰ ਸਾਲ ਸਿਵਲ ਸੇਵਾ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਹ ਪ੍ਰੀਖਿਆ ਤਿੰਨ ਪੜਾਵਾਂ ‘ਚ ਹੁੰਦੀ ਹੈ, ਜਿਸ ਦੇ ਅਧੀਨ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.), ਭਾਰਤੀ ਵਿਦੇਸ਼ ਸੇਵਾ (ਆਈ.ਐੱਫ.ਐੱਸ.) ਅਤੇ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਅਧਿਕਾਰੀਆਂ ਦੀ ਚੋਣ ਕੀਤੀ ਜਾਂਦੀ ਹੈ।

UPSC ਦਾ ਨਤੀਜਾ ਔਨਲਾਈਨ ਉਪਲਬਧ ਹੈ। ਜਿਹੜੇ ਉਮੀਦਵਾਰ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਸਨ, ਉਹ UPSC ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ।

ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਜਾਰੀ, 5 ਡਾਕਟਰਾਂ ਦੇ ਪੈਨਲ ਵਲੋਂ ਕੀਤਾ ਜਾ ਰਿਹਾ ਪੋਸਟਮਾਰਟਮ

0
Phool Picked Up Sidhu MooseWala

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਕਤਲ ਹੋ ਗਿਆ ਸੀ। ਇਸ ਮਾਮਲੇ ‘ਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਸਿਵਲ ਹਸਪਤਾਲ ‘ਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਹ ਪੋਸਟਮਾਰਟਮ 5 ਡਾਕਟਰਾਂ ਦੇ ਪੈਨਲ ਵਲੋਂ ਕੀਤਾ ਜਾ ਰਿਹਾ ਹੈ। ਇਸ ਪੈਨਲ ‘ਚ ਫੋਰੈਸਿਕ ਐਕਸਪਰਟ ਵੀ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਪੋਸਟਮਾਰਟਮ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਸਿੱਧੂ ਦੇ ਜੱਦੀ ਪਿੰਡ ਲਿਜਾਈ ਜਾਵੇਗੀ।

ਸਿੱਧੂ ਮੂਸੇਵਾਲਾ ਕਤਲ ਕੇਸ: ਕਾਂਗਰਸ ਨੇ ਕੇਜਰੀਵਾਲ ਦੇ ਘਰ ਬਾਹਰ ਕੀਤਾ ਰੋਸ ਪ੍ਰਦਰਸ਼ਨ

0
Sidhu Musewala murder case Congress protests

ਬੀਤੇ ਦਿਨੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਹੈ। ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਸਮੇਤ ਪੂਰੇ ਦੇਸ਼ ’ਚ ਸਿਆਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਨੇ ਸਿੱਧੂ ਦੇ ਕਤਲ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿੱਧੂ ਦੇ ਕਤਲ ਮਗਰੋਂ ਸੋਮਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਹੱਥਾਂ ’ਚ ਤਖਤੀਆਂ ਫੜੀਆਂ ਹੋਈਆਂ ਸਨ, ਜਿਸ ’ਤੇ ਲਿਖਿਆ ਸੀ ‘ਪੰਜਾਬ ’ਚ ਵਧਿਆ ਅਪਰਾਧ ਦਾ ਗਰਾਫ, ਕੇਜਰੀਵਾਲ ਜਵਾਬ ਦਿਓ। ਇਸ ਧਰਨਾ ਪ੍ਰਦਰਸ਼ਨ ’ਚ ਦਿੱਲੀ ਕਾਂਗਰਸ ਪ੍ਰਦੇਸ਼ ਪ੍ਰਧਾਨ ਅਨਿਲ ਚੌਧਰੀ ਨਾਲ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਰਹੇ। ਕੇਜਰੀਵਾਲ ਦੇ ਘਰ ਦੇ ਬਾਹਰ ਵਰਕਰ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਉਸ ਦੀ ਸੁਰੱਖਿਆ ਹਟਾਏ ਜਾਣ ਦਾ ਵਿਰੋਧ ਪ੍ਰਦਰਸ਼ਨ ਕਰਦੇ ਨਜ਼ਰ ਆਏ।

ਦੱਸ ਦੇਈਏ ਕਿ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਐਤਵਾਰ 29 ਮਈ ਦੀ ਸ਼ਾਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਅਣਪਛਾਤੇ ਬੰਦੂਕਧਾਰੀਆਂ ਨੇ ਕਤਲ ਕਰ ਦਿੱਤਾ। ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾ: ਰਣਜੀਤ ਰਾਏ ਨੇ ਦੱਸਿਆ ਕਿ ਜਦੋਂ ਮੂਸੇਵਾਲਾ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੋਈ ਸੀ। ਇਹ ਘਟਨਾ ਪੰਜਾਬ ਪੁਲਸ ਵੱਲੋਂ ਮੂਸੇਵਾਲਾ ਸਮੇਤ 424 ਵੀ. ਆਈ. ਪੀ. ਦੀ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਵਾਪਰੀ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ‘ਤੇ ਹੋਇਆ ਹਮਲਾ, ਮੂੰਹ ‘ਤੇ ਸੁੱਟੀ ਕਾਲੀ ਸਿਆਹੀ

0
Attack on Rakesh TikaIt

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਸਿਆਹੀ ਨਾਲ ਹਮਲਾ ਹੋਇਆ ਹੈ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਧੱਕਾ ਮੁੱਕੀ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਦੀ ਵੀਡਿਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

ਉੱਥੇ ਮੌਜੂਦ ਲੋਕਾਂ ਅਨੁਸਾਰ ਪ੍ਰੈਸ ਕਾਨਫਰੰਸ ‘ਚ ਜਦੋਂ ਪੱਤਰਕਾਰਾਂ ਵਲੋਂ ਇਹ ਸਵਾਲ ਪੁੱਛਿਆ ਗਿਆ ਕਿ ਕਿਸਾਨ ਆਗੂ ਚੰਦਰਸੇਖਰ ਬਾਰੇ ਤੁਹਾਡਾ ਕੀ ਕਹਿਣਾ ਹੈ ਤਾਂ ਜਦੋਂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਉਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਤਾਂ ਉੱਥੇ ਮੌਜੂਦ ਉਨ੍ਹਾਂ ਦੇ ਸਮਰੱਥਕਾਂ ਨੇ ਟਿਕੈਤ ‘ਤੇ ਹਮਲਾ ਕਰ ਦਿੱਤਾ। ਚੰਦਰਸੇਖਰ ਦੇ ਸਮਰੱਥਕਾਂ ਵਲੋਂ ਉਨ੍ਹਾਂ ‘ਤੇ ਸਿਆਹੀ ਸੁੱਟੀ ਗਈ।

ਖੁਦ ‘ਤੇ ਕਾਲੀ ਸਿਆਹੀ ਸੁੱਟਣ ਦੇ ਮਾਮਲੇ ‘ਚ ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਥਾਨਕ ਪੁਲਿਸ ਵੱਲੋਂ ਇੱਥੇ ਕੋਈ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦਾ ਕੀਤਾ ਘਿਰਾਓ

0
Sidhu Musewala Murder Case Sukhbir Badal besieged the Punjab government

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨਾਂ ਨੇ ਪੰਜਾਬ ਦੇ ਰਾਜਪਾਲ ਨਾਲ ਅੱਜ ਮੁਲਾਕਾਤ ਕੀਤੀ ਤੇ ਕਿਹਾ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਸੁਰੱਖਿਆ ਸੰਬੰਧੀ ਗੁਪਤ ਜਾਣਕਾਰੀਆਂ ਜਨਤਕ ਕਰਨ ਅਤੇ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਸੰਬੰਧੀ ਠੋਸ ਕਦਮ ਚੁੱਕਣ ਲਈ ਮਾਣਯੋਗ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ। ਨਾਜ਼ੁਕ ਬਣੇ ਹਾਲਾਤਾਂ ਦੇ ਮੱਦੇਨਜ਼ਰ ਅਸੀਂ ਉਹਨਾਂ ਨੂੰ ਆਮ ਆਦਮੀ ਪਾਰਟੀ ਵਾਲੀ ਨਿਕੰਮੀ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਅਪੀਲ ਕੀਤੀ ਹੈ।

Sidhu Musewala Murder Case Sukhbir Badal besieged the Punjab governmentਸੁਖਬੀਰ ਬਾਦਲ ਨੇ ਕਿਹਾ ਕਿ ਆਧੁਨਿਕ ਹਥਿਆਰ ਏ. ਕੇ.-94 ਨਾਲ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਭਗਵੰਤ ਮਾਨ ਸਰਕਾਰ ‘ਤੇ ਕੋਈ ਭਰੋਸਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਕਾਲ ਤਖਤ ਦੇ ਜੱਥੇਦਾਰ ਦੀ ਸੁਰੱਖਿਆ ਘਟਾ ਦਿੱਤੀ ਅਤੇ ਫਿਰ ਇਸ ਨੂੰ ਆਪਣੀ ਝੂਠੀ ਚੌਧਰ ਵਾਸਤੇ ਜਨਤਕ ਵੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇੰਨੀਆਂ ਵੱਡੀਆਂ ਘਟਨਾਵਾਂ ਹੋ ਰਹੀਆਂ ਹਨ ਪਰ ਸਰਕਾਰ ਹਰ ਪੱਧਰ ‘ਤੇ ਫੇਲ੍ਹ ਸਾਬਿਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲੇ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ। ਸੁਖਬੀਰ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਇਹ ਹੀ ਨਹੀਂ ਪਤਾ ਲੱਗ ਰਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਰਿਪੋਰਟ ਕਰਨਾ ਹੈ ਜਾਂ ਫਿਰ ਅਰਵਿੰਦ ਕੇਜਰੀਵਾਲ ਨੂੰ। ਉਨ੍ਹਾਂ ਕਿਹਾ ਕਿ ਅੱਜ ਉਹ ਪੰਜਾਬ ਦੇ ਹਾਲਾਤ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ NIA ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਡਿਸਮਿਸ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਦਿਨ ਤਾਂ ਕੀ, ਇਕ ਘੰਟਾ ਵੀ ਮੁੱਖ ਮੰਤਰੀ ਰਹਿਣ ਦੇ ਕਾਬਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਗਲਤ ਅਨਸਰਾਂ ਨੂੰ ਪੰਜਾਬ ਪੁਲਸ ਦਾ ਕੋਈ ਡਰ ਨਹੀਂ ਰਿਹਾ ਹੈ।