Home Blog Page 2338

ਸੀਤਾਫਲ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਿਹੜੇ- ਕਿਹੜੇ ਮਿਲਦੇ ਹਨ ਫਾਇਦੇ, ਜਾਣੋ

0

ਸੀਤਾਫਲ ਸਿਰਫ ਸਵਾਦਿਸ਼ਟ ਹੀ ਨਹੀਂ ਹੁੰਦਾ ਹੈ ਸਗੋਂ ਇਹ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਵੀ ਹੁੰਦਾ ਹੈ। ਇਸਦਾ ਸੇਵਨ ਕਰਨ ਨਾਲ ਕਈ ਪ੍ਰਕਾਰ ਦੀਆਂ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਖਤਮ ਹੋ ਸਕਦੀਆਂ ਹਨ। ਅੱਜ ਅਸੀ ਤੁਹਾਨੂੰ ਸੀਤਾਫਲ ਦੇ ਕੁੱਝ ਫਾਇਦਾਂ ਦੇ ਬਾਰੇ ਵਿੱਚ ਦੱਸਣ ਜਾ ਰਹੇ ਹਾਂ, ਜਿਸਦੇ ਬਾਰੇ ਵਿੱਚ ਤੁਸੀ ਸ਼ਇਦ ਹੀ ਜਾਣਦੇ ਹੋਵੋਗੇ।

ਸੀਤਾਫਲ ਇੱਕ ਮਿੱਠਾ ਫਲ ਹੈ ਜਿਸ ਵਿੱਚ ਭਰਪੂਰ ਉਰਜਾ ਹੁੰਦੀ ਹੈ ਅਤੇ ਨਾਲ ਹੀ ਇਹ ਤੁਹਾਡੇ ਸਰੀਰ ਦੀ ਦੁਰਬਲਤਾ ਨੂੰ ਬੜੀ ਆਸਾਨੀ ਨਾਲ ਘੱਟ ਕਰ ਸਕਦਾ ਹੈ ਅਤੇ ਤੁਹਾਡੇ ਅੰਦਰ ਇੱਕ ਨਵੀਂ ਉਰਜਾ ਅਤੇ ਸਫੂਤਰੀ ਦਾ ਸੰਚਾਰ ਕਰਦਾ ਹੈ।

ਸੀਤਾਫਲ ਆਸਾਨੀ ਨਾਲ ਪਚਣ ਵਾਲਾ ਫਲ ਹੁੰਦਾ ਹੈ ਜੋ ਤੁਹਾਡੀ ਐਸੀਡਿਟੀ ਅਤੇ ਤੁਹਾਡੇ ਅਲਸਰ ਵਿੱਚ ਬਹੁਤ ਲਾਭਕਾਰੀ ਹੁੰਦਾ ਹੈ।

ਸੀਤਾਫਲ ਵਿੱਚ ਵਿਟਾਮਿਨ ਸੀ ਅਤੇ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।ਇਸ ਲਈ ਇਹ ਤੁਹਾਡੇ ਸਰੀਰ ‘ਚ ਆਇਰਨ ਅਤੇ ਵਿਟਾਮਿਨ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ।

ਸੀਤਾਫਲ ਦੇ ਬੀਜਾਂ ਨੂੰ ਵੀ ਤੁਸੀਂ ਕਈ ਤਰੀਕਿਆਂ ਨਾਲ ਵਰਤੋ ਸਕਦੇ ਹੋ। ਤੁਸੀਂ ਇਨ੍ਹਾਂ ਬੀਜਾਂ ਨੂੰ ਭੁੰਨ ਕੇ ਵੀ ਖਾ ਸਕਦੇ ਹੋ।

ਸੀਤਾਫਲ ਖਾਣ ਨਾਲ ਦਿਮਾਗ ਸ਼ਾਂਤ ਰਹਿੰਦਾ ਹੈ ਕਿਉਂਕਿ ਇਹ ਸੀਤਲ ਫਲ ਹੈ। ਇਸਲਈ ਤਨਾਵ ਨੂੰ ਘੱਟ ਕਰਨ ਵਿੱਚ ਵੀ ਸੀਤਾਫਲ ਇੱਕ ਚੰਗਾ ਫਲ ਸਾਬਤ ਹੋ ਸਕਦਾ ਹੈ।

ਪੰਜਾਬ ਸਰਕਾਰ 26-27 ਅਕਤੂਬਰ ਨੂੰ Progressive Punjab Investors Summit ਦੇ ਚੌਥੇ ਐਡੀਸ਼ਨ ਦੀ ਕਰੇਗੀ ਮੇਜ਼ਬਾਨੀ

0

ਚੰਡੀਗੜ੍ਹ : ਪੰਜਾਬ ਸਰਕਾਰ 26 ਅਤੇ 27 ਅਕਤੂਬਰ ਨੂੰ Progressive Punjab Investors Summit ਦੇ ਚੌਥੇ ਐਡੀਸ਼ਨ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਨਿਵੇਸ਼ ਦੇ ਲਈ ਸਭ ਤੋਂ ਵਧੀਆ ਰਾਜਾਂ ਵਿੱਚੋਂ ਇੱਕ ਹੈ ਅਤੇ ਵਪਾਰ ਦੇ ਸਭ ਤੋਂ ਵਧੀਆ ਮੌਕਿਆਂ ਦੀ ਪੇਸ਼ਕਸ਼ ਕਰਦਾ ਹੈ।

AAP ‘ਚ ਸ਼ਾਮਿਲ ਹੋਏ Akali Dal ਦੇ ਕਈ ਆਗੂ, ਵਿਧਾਇਕ Baljinder Kaur ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

0

ਕਾਂਗਰਸ ਅਤੇ ਬਾਦਲ ਦੇ ਲੋਟੂ ਚੱਕਰ ਤੋਂ ਛੁਟਕਾਰਾ ਚਾਹੁੰਦਾ ਹੈ ਪੰਜਾਬ: ਪ੍ਰੋ. ਬਲਜਿੰਦਰ ਕੌਰ

ਸਿੱਖਿਆ ਖੇਤਰ ਅਤੇ ਸੰਘ ਨਾਲ ਜੁੜੀਆਂ ਸਖ਼ਸ਼ੀਅਤਾਂ ਨੇ ਵੀ ਚੁੱਕਿਆ ਝਾੜੂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਅੱਜ ਪ੍ਰੈਸ ਕਾਨਫਰੰਸ ਕਰ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ। ਪੰਜਾਬ ਸਰਕਾਰ ਹਮੇਸ਼ਾ ਆਪਣੀ ਜ਼ਿੰਮੇਵਾਰੀ ਤੋਂ ਭੱਜਦੀ ਰਹੀ ਹੈ। ਕਾਂਗਰਸ ਨੇ ਪੰਜਾਬ ਨੂੰ ਉਸਦੀ ਹਾਲਤ ‘ਤੇ ਛੱਡ ਦਿੱਤਾ। ਹੁਣ ਡੇਂਗੂ ਦੇ ਵੱਧਦੇ ਮਾਮਲਿਆਂ ‘ਤੇ ਵੀ ਸਰਕਾਰ ਕੁਝ ਨਹੀਂ ਕਰ ਰਹੀ। ਪੰਜਾਬ ਦੀ ਜਨਤਾ ਇਸ ਸਰਕਾਰ ਨੂੰ ਕਦੇ ਮਾਫ ਨਹੀਂ ਕਰੇਗੀ। ਦੱਸ ਦਈਏ ਕਿ ਇਸ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ ਦੀ ਹਾਜ਼ਰੀ ‘ਚ ਅਕਾਲੀ ਦਲ ਛੱਡ ਕੇ ਕਈ ਨੇਤਾ ‘ਆਪ’ ‘ਚ ਸ਼ਾਮਿਲ ਹੋਏ। ਇਕਬਾਲ ਸਿੰਘ ਢੀਂਡਸਾ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਲੁਧਿਆਣਾ ਅਤੇ ਜਲੰਧਰ ਨਾਲ ਸੰਬੰਧਿਤ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਦਾ ਪੱਲਾ ਫੜ ਲਿਆ। ਇਹਨਾਂ ਤੋਂ ਬਿਨ੍ਹਾਂ ਨਾਮੀ ਅਕਾਦਮਿਕ ਅਤੇ ਆਰ.ਐਸ.ਐਸ. ਨਾਲ ਜੁੜੀਆਂ ਸਖ਼ਸ਼ੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋਈਆਂ। ‘ਆਪ’ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਏ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਰਵਾਏ ਸਮਾਗਮ ਦੌਰਾਨ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ, ‘‘ਪੰਜਾਬ ਦੇ ਲੋਕ ਬਾਰੋ-ਬਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਚਲਾਏ ਜਾ ਰਹੇ ਮਾਫ਼ੀਆ ਰਾਜ ਤੋਂ ਛੁੱਟਕਾਰਾ ਪਾਉਣਾ ਚਾਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਨਵੀਂ ਉਮੀਦ ਹੈ। ਇਸ ਲਈ ਪੰਜਾਬ ਦੇ ਆਮ ਲੋਕ, ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ‘‘ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇਸ਼ ਦੇ ਲੋਕਾਂ ਅੱਗੇ ਰਾਜਨੀਤੀ ਦੀ ਨਵੀਂ ਇਬਾਰਤ ਲਿਖੀ ਹੈ। ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਤਜ਼ਰਬੇ ਦੇ ਆਧਾਰ ’ਤੇ ਹੀ ਪੰਜਾਬ ਦੇ ਲੋਕਾਂ ਨੂੰ ਬਿਜਲੀ ਅਤੇ ਸਿਹਤ ਸੇਵਾਵਾਂ ਬਾਰੇ ਗਰੰਟੀਆਂ ਦਿੱਤੀਆਂ ਹਨ।’’ ਸ਼ਾਮਲ ਹੋਣ ਵਾਲਿਆਂ ਵਿੱਚ ਜਲੰਧਰ ਦੇ ਅਕਾਲੀ ਦਲ ਬਾਦਲ ਦੇ ਆਗੂ ਅਤੇ ਬਾਸਕਟਬਾਲ ਦੇ ਕੌਮਾਂਤਰੀ ਖ਼ਿਡਾਰੀ ਇਕਬਾਲ ਸਿੰਘ ਢੀਂਡਸਾ, ਲੁਧਿਆਣਾ ਦੇ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ, ਜਲੰਧਰ ਦੇ ਭਾਰਤੀ ਮਜ਼ਦੂਰ ਸੰਘ (ਆਰ.ਐਸ.ਐਸ) ਦੇ ਆਗੂ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਪੁੰਜ, ਲੁਧਿਆਣਾ ਦੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਅਤੇ ਸਾਬਕਾ ਪ੍ਰਿੰਸੀਪਲ ਸੁਖਵਿੰਦਰ ਕੌਰ ਪ੍ਰਮੁੱਖ ਹਨ।

ਨਾਭਾ ਵਿਖੇ PM ਮੋਦੀ, ਅਮਿਤ ਸ਼ਾਹ ਤੇ ਯੋਗੀ ਦੇ ਫੂਕੇ ਗਏ ਪੁਤਲੇ

0

Nabha (Tarun Mehta)

ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਥਾਂ-ਥਾਂ ‘ਤੇ ਧਰਨੇ ਲਗਾਏ ਜਾ ਰਹੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਇਸ ਲਈ ਕਿਸਾਨਾਂ ਵੱਲੋਂ ਵੀ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਕੇਂਦਰ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।

ਇਸੇ ਸੰਬੰਧ ‘ਚ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਅੱਜ ਨਾਭਾ ਵਿਖੇ ਮੋਦੀ, ਅਮਿਤ ਸਾ਼ਹ ਤੇ ਯੋਗੀ ਦੇ ਪੁਤਲੇ ਪਿੰਡ- ਪਿੰਡ ਪੱਧਰ ਤੇ ਫੁੱਕੇ ਗਏ। ਇਸ ਮੌਕੇ BKU ਏਕਤਾ ਉਗਰਾਹਾਂ ਬਲਾਕ ਨਾਭਾ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੱਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਬੀਬੀਆਂ ਨੇ ਕਿਹਾ ਕਿ ਮੋਦੀ ਸਰਕਾਰ ਜਿੱਥੇ ਮਰਜ਼ੀ ਭੱਜ ਲਵੇਂ ਅਸੀਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਾਂ ਕੇ ਰਹਾਂਗੀਆਂ।

ਸੁਖਬੀਰ ਬਾਦਲ ਦਾ ਵੱਡਾ ਬਿਆਨ – ਕਾਂਗਰਸ ਦੇ ਪ੍ਰਬੰਧਾਂ ਕਾਰਨ ਆਇਆ ਪੰਜਾਬ ‘ਚ ਬਿਜਲੀ ਸੰਕਟ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਬਿਜਲੀ ਸੰਕਟ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਕਿਹਾ ਕਿ ਕੋਲੇ ਦੀ ਕਮੀ ਨਾਲ ਨਹੀਂ ਸਗੋਂ ਸਰਕਾਰ ਦੇ ਕਮਜ਼ੋਰ ਪ੍ਰਬੰਧਨ ਕਾਰਨ ਬਿਜਲੀ ਸੰਕਟ ਆਇਆ ਹੈ।ਆਪਣੇ ਕਾਰਜਕਾਲ ਦੌਰਾਨ ਕਾਂਗਰਸ ਨੇ ਬਿਜਲੀ ਪੈਦਾ ਕਰਨ ਦਾ ਕੋਈ ਪਲਾਂਟ ਨਹੀਂ ਲਗਾਇਆ।

ਜੇਕਰ ਸਰਕਾਰ ਇੰਤਜ਼ਾਮ ਕਰ ਲੈਂਦੀ ਤਾਂ ਅੱਜ ਇਹ ਸੰਕਟ ਪੈਦਾ ਨਾ ਹੁੰਦਾ।ਦੱਸਣਯੋਗ ਹੈ ਕਿ ਸੁਖਬੀਰ ਬਾਦਲ ਅੱਜ ਲੁਧਿਆਣਾ ਦੌਰੇ ‘ਤੇ ਹਨ।ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਰਾਉਂਡ ਟੇਬਲ ਇੰਡੀਆ ਦੀ ਬੈਠਕ ਨੂੰ ਸੰਬੋਧਿਤ ਕਰ ਰਹੇ ਸਨ।

Raja Warring ਨੇ ਪਟਿਆਲਾ ਬੱਸ ਸਟੈਂਡ ਦੀਆਂ ਸਾਰੀਆਂ ਦੁਕਾਨਾਂ ‘ਤੇ ਲਗਵਾਈ Fixed Price List

0

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸ ਕੜੀ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹੋਏ ਮੰਤਰੀ ਰਾਜਾ ਵੜਿੰਗ ਨੇ ਪਟਿਆਲਾ ਬੱਸ ਸਟੈਂਡ ਦੀਆਂ ਸਾਰੀਆਂ ਦੁਕਾਨਾਂ ਤੇ ਸਥਿਰ ਰੇਟ ਲਿਸਟ ਲਗਾਈ ਹੈ।

ਰਾਜਾ ਵੜਿੰਗ ਨੇ ਫੇਸਬੁੱਕ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ ਕੁੱਝ ਦਿਨ ਪਹਿਲਾਂ ਸ਼ਿਕਾਇਤ ਮਿਲੀ ਸੀ ਕਿ ਬੱਸ ਸਟੈਂਡ ‘ਤੇ ਖਾਣ -ਪੀਣ ਦੀਆਂ ਵਸਤਾਂ ਮਨਮਾਨੀਆਂ ਕੀਮਤਾਂ’ ਤੇ  ਵੇਚੀਆਂ ਜਾ ਰਹੀਆਂ ਹਨ। ਸ਼ਿਕਾਇਤ ਦਾ ਨੋਟਿਸ ਲੈਂਦਿਆਂ ਵਿਭਾਗ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਕਾਰਨ ਬੱਸ ਅੱਡੇ ਦੀਆਂ ਸਾਰੀਆਂ ਦੁਕਾਨਾਂ ‘ਤੇ ਇੱਕ ਨਿਸ਼ਚਤ ਰੇਟ ਲਿਸਟ ਲਗਾਈ ਗਈ ਹੈ, ਤਾਂ ਜੋ ਕਿਸੇ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸੋਨੀਆ ਗਾਂਧੀ ਦਾ ਪ੍ਰਧਾਨ ਮੰਤਰੀ ‘ਤੇ ਤਿੱਖਾ ਹਮਲਾ, ਕਿਹਾ- ‘ਮੋਦੀ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਘਿਰ ਗਿਆ ਦੇਸ਼’

0

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ‘ਤੇ ਵਿਦੇਸ਼ ਨੀਤੀ ਨੂੰ ਲੈ ਕੇ ਤਿੱਖਾ ਹਮਲਾ ਕਰਦੇ ਹੋਏ ਸ਼ਨੀਵਾਰ ਨੂੰ CWC ਦੀ ਮੀਟਿੰਗ ‘ਚ ਕਿਹਾ ਕਿ ਮੋਦੀ ਸਰਕਾਰ ਦੀ ਕਮਜ਼ੋਰ ਨੀਤੀ ਦੇ ਕਾਰਨ ਬਾਰਡਰ ‘ਤੇ ਖ਼ਤਰਾ ਪੈਦਾ ਹੋ ਗਿਆ ਹੈ ਅਤੇ ਸ਼੍ਰੀ ਮੋਦੀ ਮਹੱਤਵਪੂਰਨ ਮੁੱਦਿਆਂ ‘ਤੇ ਵਿਰੋਧੀ ਪੱਖ ਨੂੰ ਨਾਲ ਨਹੀਂ ਲੈ ਕੇ ਚਲਣ ‘ਤੇ ਫਸੇ ਹੋਏ ਹੈ। ਸ਼੍ਰੀਮਤੀ ਗਾਂਧੀ ਨੇ ਅੱਜ ਇੱਥੇ ਕਾਂਗਰਸ ਦੀ ਸਰਵਉੱਚ ਨੀਤੀ ਨਿਰਮਾਤਾ ਸੰਸਥਾ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦੇਸ਼ ਨੀਤੀ ਦੇ ਮਾਮਲੇ ਵਿੱਚ ਦੇਸ਼ ਦੀ ਹਮੇਸ਼ਾ ਮਜ਼ਬੂਤ ਹਾਲਤ ਰਹੀ ਹੈ ਪਰ ਮੋਦੀ ਸਰਕਾਰ ਨੇ ਉਸ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਸਾਡੀ ਇਸ ਕਮਜ਼ੋਰੀ ਦਾ ਫ਼ਾਇਦਾ ਚੁੱਕਦੇ ਹੋਏ ਚੀਨ ਬਾਰਡਰ ‘ਤੇ ਪ੍ਰਵੇਸ਼ ਕਰ ਰਿਹਾ ਹੈ।

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਚੀਨ ਸਾਡੀ ਬਾਰਡਰ ਵਿੱਚ ਦਾਖਲ ਹੋ ਗਿਆ ਹੈ ਅਤੇ ਪ੍ਰਧਾਨਮੰਤਰੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ ਹੈ ਕਿ ਬਾਰਡਰ ‘ਤੇ ਕੋਈ ਘੁਸਪੈਠ ਨਹੀਂ ਹੋਈ ਹੈ। ਸ਼੍ਰੀਮਤੀ ਗਾਂਧੀ ਨੇ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਖੇਤੀਬਾੜੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ਼ ਲੜਾਈ ਲੜ ਰਹੇ ਹਨ ਪਰ ਸਰਕਾਰ ਆਪਣੇ ਕੁੱਝ ਚੁਣੇ ਹੋਏ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਣ ਲਈ ਉਨ੍ਹਾਂ ਦੀ ਮੰਗ ਨਹੀਂ ਮੰਨ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਘਿਣਾਉਣੀ ਹਰਕਤ ਹਾਲ ਦੇ ਦਿਨਾਂ ਵਿੱਚ ਲਖੀਮਪੁਰ ਖੀਰੀ ਵਿੱਚ ਹੋਇਆ ਜਿੱਥੇ ਕਿਸਾਨਾਂ ਨੂੰ ਗੱਡੀ ਨਾਲ ਕੁਚਲ ਦਿੱਤਾ ਗਿਆ।

ਉਨ੍ਹਾਂ ਨੇ ਜੰਮੂ ਕਸ਼ਮੀਰ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਸਰਕਾਰ ਦੀ ਜੰਮੂ ਕਸ਼ਮੀਰ ਨੂੰ ਲੈ ਕੇ ਨੀਤੀ ਸਪੱਸ਼ਟ ਨਹੀਂ ਹੈ। ਆਂਤਕਵਾਦੀ ਘਟਨਾਵਾਂ ਇਸ ਵਿੱਚ ਵੱਧ ਗਈ ਹੈ ਅਤੇ ਸਰਕਾਰ ਵੋਟ ਦੀ ਰਾਜਨੀਤੀ ਲਈ ਇੱਕ ਖਾਸ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੰਮ ਕਰ ਰਹੀ ਹੈ। ਕਾਂਗਰਸ ਪ੍ਰਧਾਨ ਨੇ ਸਰਕਾਰ ਦੀ ਆਰਥਕ ਨੀਤੀਆਂ ਨੂੰ ਲੈ ਕੇ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਦੇਸ਼ ਦੀ ਆਰਥਕ ਹਾਲਤ ਇਸ ਸਰਕਾਰ ਦੀ ਕਮਜ਼ੋਰ ਨੀਤੀ ਦੇ ਕਾਰਨ ਗੜਬੜ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮਹਿੰਗਾਈ ਸਿਖਰ ‘ਤੇ ਹੈ ਅਤੇ ਪੈਟਰੋਲ ਡੀਜ਼ਲ ਦੇ ਮੁੱਲ ਅਸਮਾਨ ਨੂੰ ਛੂ ਰਹੇ ਹਨ ਅਤੇ ਸਰਕਾਰ ਉਸ ਨੂੰ ਕਾਬੂ ਪਾਉਣ ਲਈ ਕੋਈ ਕਦਮ ਚੁੱਕਣ ਤੋਂ ਅਸਮਰੱਥ ਹੈ।

ਸਿੰਘੂ ਬਾਰਡਰ ਮਾਮਲਾ: ਮਾਇਆਵਤੀ ਨੇ ਪੀੜ੍ਹਤ ਪਰਿਵਾਰ ਲਈ ਪੰਜਾਬ ਸਰਕਾਰ ਤੋਂ ਮਦਦ ਦੀ ਕੀਤੀ ਮੰਗ

0

ਬੀਤੇ ਦਿਨੀ ਸਿੰਘੂ ਬਾਰਡਰ ’ਤੇ ਪੰਜਾਬ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ‘ਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਦੁਖ ਪ੍ਰਗਟ ਕੀਤਾ ਤੇ ਕਿਹਾ ਇਹ ਬਹੁਤ ਹੀ ਸ਼ਰਮਨਾਕ ਹੈ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਇਸ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਪੁਲਿਸ ਇਸ ਘਟਨਾ ਨੂੰ ਗੰਭੀਰਤਾ ਨਾਲ ਲਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ।

ਮਾਇਆਵਤੀ ਨੇ ਇਸ ਸੰਬੰਧੀ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਲਖੀਮਪੁਰ ਖੀਰੀ ਵਾਂਗ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਅਤੇ ਸਰਕਾਰੀ ਨੌਕਰੀ ਦੇਵੇ।

ਸਿੰਘੂ ਬਾਰਡਰ ’ਤੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ। ਉਸ ਦੀ ਪਹਿਚਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਚੀਮਾ ਖੁਰਦ ਪਿੰਡ ਦੇ ਰਹਿਣ ਵਾਲੇ ਲਖਬੀਰ ਸਿੰਘ ਵਜੋਂ ਹੋਈ ਹੈ। ਉਹ 35-36 ਸਾਲ ਦਾ ਇਕ ਮਜ਼ਦੂਰ ਸੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਸੀ। ਉਸ ਨੂੰ ਨਿਹੰਗਾਂ ਨੇ ਮਾਰਿਆ ਸੀ।

ਸਿੰਘੂ ਬਾਰਡਰ ’ਤੇ ਲਖਬੀਰ ਸਿੰਘ 15 ਅਕਤੂਬਰ ਦੀ ਸਵੇਰ ਨੂੰ ਕਿਸਾਨ ਅੰਦੋਲਨਕਾਰੀਆਂ ਦੇ ਮੁੱਖ ਮੰਚ ਕੋਲ ਬੈਰੀਕੇਡਜ਼ ’ਤੇ ਮ੍ਰਿਤਕ ਹਾਲਤ ’ਚ ਟੰਗਿਆ ਮਿਲਿਆ। ਕਾਤਲਾਂ ਨੇ ਉਸ ਦੇ ਹੱਥ-ਪੈਰ ਵੱਢ ਦਿੱਤੇ ਸਨ ਅਤੇ ਕਤਲ ਮਗਰੋਂ ਲਾਸ਼ ਨੂੰ ਲੋਹੇ ਦੇ ਬੈਰੀਕੇਡਜ਼ ’ਤੇ ਟੰਗ ਗਏ ਸਨ। ਲਖਬੀਰ ਸਿੰਘ ਦੀ ਲਾਸ਼ ਮਿਲਣ ਨਾਲ ਉੱਥੇ ਭਾਜੜਾਂ ਪੈ ਗਈਆਂ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਸੀ।

 

CWC ਦੀ ਮੀਟਿੰਗ ‘ਚ Sonia Gandhi ਨੇ ਨਾਰਾਜ਼ ਆਗੂਆਂ ਨੂੰ ਪੜ੍ਹਾਇਆ ਅਨੁਸ਼ਾਸਨ ਦਾ ਪਾਠ , ਕਿਹਾ- ਮੀਡਿਆ ਦੀ ਬਜਾਏ ਮੇਰੇ ਨਾਲ ਸਿੱਧੀ ਕਰੋ ਗੱਲ

0

ਅੱਜ ਲੰਬੇ ਇੰਤਜ਼ਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਸੀ। ਇਸ ਬੈਠਕ ‘ਚ ਸੋਨੀਆ ਗਾਂਧੀ ਨੇ ਨਾਰਾਜ਼ ਆਗੂਆਂ ਨੂੰ ਅਨੁਸ਼ਾਸਨ ਦਾ ਪਾਠ ਪੜ੍ਹਾਇਆ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਅਜੇ ਵੀ ਮੈਂ ਹੀ ਕਾਂਗਰਸ ਦੀ ਫੁਲ ਟਾਈਮ ਪ੍ਰਧਾਨ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੀਡਿਆ ਦੀ ਬਜਾਏ ਮੇਰੇ ਨਾਲ ਸਿੱਧੀ ਗੱਲ ਕਰਨ।

ਅਗਲੀ ਵਿਧਾਨਸਭਾ ਚੋਣਾਂ ਵਿੱਚ ਸਾਰੀਆਂ ਨੂੰ ਇਕਜੁੱਟ ਹੋ ਕੇ ਚੋਣ ਲੜਨ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਗੂਆਂ ਨੂੰ ਸੰਜਮ ਵਿੱਚ ਰਹਿਣ ਦੀ ਸਲਾਹ ਵੀ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਦਾ ਇਹ ਬਿਆਨ ਪਾਰਟੀ ਦੇ ਅਸੰਤੁਸ਼ਟ ਆਗੂਆਂ ਦੇ ਸਮੂਹ ਜੀ – 23 ਨੂੰ ਕਰਾਰਾ ਜਵਾਬ ਹੈ।

Sonia Gandhi ਦੀ ਅਗਵਾਈ ‘ਚ CWC ਦੀ ਮੀਟਿੰਗ ਸ਼ੁਰੂ ,ਲਖੀਮਪੁਰ ਖੀਰੀ ਘਟਨਾ, ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

0

ਅੱਜ ਲੰਬੇ ਇੰਤਜ਼ਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ।ਇਸ ਬੈਠਕ ‘ਚ ਕਾਂਗਰਸ ਦੇ ਨਵੇਂ ਪ੍ਰਧਾਨ, ਸਮੇਤ ਸੰਗਠਨਾਤਮਕ ਚੋਣਾਂ ‘ਤੇ ਚਰਚਾ ਹੋਣ ਦੀ ਉਮੀਦ ਹੈ।ਦੱਸ ਦੇਈਏ ਕਿ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਹੈ।ਇਹ ਬੈਠਕ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ, ਦੱਸਿਆ ਜਾ ਰਿਹਾ ਹੈ

ਕਿ ਬੈਠਕ ਦੇ ਮੁੱਖ ਏਜੰਡੇ ‘ਚ ਕਾਂਗਰਸ ਸੰਗਠਨਾਤਮਕ ਚੋਣਾਂ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਲਖੀਮਪੁਰ ਖੀਰੀ ਘਟਨਾ, ਕਿਸਾਨ ਅੰਦੋਲਨ ਅਤੇ ਮਹਿੰਗਾਈ ਵਰਗੇ ਮੁੱਦੇ ਸ਼ਾਮਿਲ ਹਨ।ਕਾਂਗਰਸ ਪਾਰਟੀ ਦੇ ਅੰਦਰ ਕਾਫੀ ਸਮੇਂ ਤੋਂ ਪਾਰਟੀ ਨਾਲ ਜੁੜੇ ਮਾਮਲਿਆਂ ‘ਤੇ ਚਰਚਾ ਦੇ ਲਈ ਬੈਠਕ ਬੁਲਾਉਣ ਦੀ ਮੰਗ ਉੱਠ ਰਹੀ ਹੈ।

ਅਜਿਹੇ ‘ਚ ਕਾਂਗਰਸ ਹਾਈਕਮਾਨ ਨੇ ਹੁਣ ਇਸ ਬੈਠਕ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ।ਇਹ ਬੈਠਕ ਕਾਂਗਰਸ ਦੀਆਂ ਸੂਬਾ ਇਕਾਈਆਂ ਜਿਵੇਂ ਪੰਜਾਬ, ਛੱਤੀਸਗੜ੍ਹ ਅਤੇ ਰਾਜਸਥਾਨ ‘ਚ ਜਾਰੀ ਹੰਗਾਮੇ ਦੇ ਦਰਮਿਆਨ ਹੋ ਰਹੀ,ਜਿੱਥੇ ਪਾਰਟੀ ‘ਚ ਹੈ।