Home Blog Page 2341

ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕਿਉਂ ਸੁੱਤੀ ਪਈ ਹੈ ਚੰਨੀ ਸਰਕਾਰ: ਕੁਲਤਾਰ ਸਿੰਘ ਸੰਧਵਾਂ

0

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਕਮੀ ਹੋਣ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ, ਕਿਉਂਕਿ ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫ਼ਸਲਾਂ ਖ਼ਾਸ ਕਰਕੇ ਕਣਕ ਦੀ ਬਿਜਾਈ ’ਤੇ ਬਹੁਤ ਹੀ ਮਾੜਾ ਅਸਰ ਪਵੇਗਾ। ਡੀ.ਏ.ਪੀ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ‘ਆਪ’ ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ।

ਕੇਂਦਰ ਅਤੇ ਸੂਬਾ ਸਰਕਾਰਾਂ ਆਪਸੀ ਤਾਲਮੇਲ ਨਾਲ ਇਸ ਅਹਿਮ ਜ਼ਰੂਰਤ ਦਾ ਅਗਾਊਂ ਪ੍ਰਬੰਧ ਕਰਦੀਆਂ ਹਨ। ਪਰ ਇੰਜ ਜਾਪਦਾ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਜਿੱਥੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ੍ਹ ਕੱਢ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਸੁੱਤੀ ਪਈ ਹੈ, ਕਿਉਂਕਿ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ ਦੀ ਲੋੜ ਹੈ। ਪ੍ਰੰਤੂ ਇਸ ਸਮੇਂ ਕੇਵਲ 74000 ਟਨ ਖਾਦ ਦਾ ਭੰਡਾਰ ਹੈ। ਇਸ ਹਿਸਾਬ ਨਾਲ ਸੂਬੇ ’ਚ 4.80 ਲੱਖ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।’’ ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ 87 ਫ਼ੀਸਦ ਡੀ.ਏ.ਪੀ. ਖਾਦ ਦੀ ਘਾਟ ਕਾਰਨ ਜਿੱਥੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ’ਤੇ ਮਾੜਾ ਅਸਰ ਪਵੇਗਾ, ਉੱਥੇ ਹੀ ਕਾਲਾ ਬਾਜ਼ਾਰੀ ਸ਼ੁਰੂ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲੁੱਟਿਆ ਜਾਵੇਗਾ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਦੇਣਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿੱਚ ਕੇਂਦਰ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਪੰਜਾਬ ’ਚ ਕਣਕ ਦੀ ਬਿਜਾਈ ਖ਼ਰਾਬ ਕਰਨ ਦੀ ਸਾਜ਼ਿਸ਼ ਤਹਿਤ ਡੀ.ਏ.ਪੀ. ਖਾਦ ਦੀ ਕਿੱਲਤ ਪੈਦਾ ਕੀਤੀ ਜਾ ਰਹੀ ਹੈ, ਕਿਉਂਕਿ ਬਿਜਾਈ ਸਿਰ ’ਤੇ ਹੋਣ ਦੇ ਬਾਵਜੂਦ ਪੰਜਾਬ ਨੂੰ ਸਿਰਫ਼ 13 ਫ਼ੀਸਦ ਡੀ.ਏ.ਪੀ. ਖਾਦ ਮਿਲੀ ਹੈ। ‘ਆਪ’ ਆਗੂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਝੰਡਾ ਬੁਲੰਦ ਕਰਨ ਦੀ ਸਜ਼ਾ ਦਿੱਤੀ ਜਾ ਸਕੇ।

ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਨਾ ਤਾਂ ਡੀ.ਏ.ਪੀ. ਖਾਦ ਦਾ ਅਗਾਊਂ ਪ੍ਰਬੰਧ ਕਰ ਸਕੀ ਹੈ ਅਤੇ ਨਾ ਹੀ ਬਿਜਲੀ ਦੇ ਕੱਟਾਂ ਤੋਂ ਨਿਜਾਤ ਦਿਵਾ ਸਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸਪਲਾਈ ’ਤੇ ਕੱਟ ਲਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਲੋੜੀਂਦਾ ਆਖ਼ਰੀ ਪਾਣੀ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਜਿੱਥੇ ਝੋਨੇ ਦਾ ਝਾੜ ਘਟੇਗਾ, ਉੱਥੇ ਹੀ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵੀ ਪਛੜ ਜਾਵੇਗੀ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪੰਜਾਬ ਨੂੰ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਦਿੱਤੀ ਜਾਵੇ, ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।

ਪੰਜਾਬ ਵਿੱਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦਾ ‘ਆਪ’ ਨੇ ਕੀਤਾ ਸਖ਼ਤ ਵਿਰੋਧ

0

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ (15 ਕਿਲੋਮੀਟਰ ਤੋਂ ਵਧਾ ਕੇ) 50 ਕਿਲੋਮੀਟਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

‘ਆਪ’ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਹੀ ਹੈ। ਇਸ ਲਈ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਇਸ ਘਾਤਕ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇਣਾ ਬੰਦ ਕਰੇ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਤੋਂ ਮੰਗ ਕੀਤੀ ਹੈ ਕੇਂਦਰ ਸਰਕਾਰ ਵੱਲੋਂ ਕੀਤੇ ਫ਼ੈਸਲੇ ਬਾਰੇ ਇੱਕ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਲੈ ਕੇ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ। ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾ ਸਕੇ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਲੁੱਟਣ ਲਈ ਕਾਂਗਰਸ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੋਦੀ ਸਰਕਾਰ ਵੱਲੋਂ ਅਣ ਐਲਾਨੀ ਐਮਰਜੈਂਸੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ’ਤੇ ਅਸਿੱੱਧੇ ਤੌਰ ’ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨ੍ਹਾਂ ਬਣਾਏ ਗਏ ਸਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ।’’

ਚੀਮਾ ਨੇ ਦੱਸਿਆ ਕਿ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਹੀ ਇਹ ਫੋਰਸ ਬਿਨ੍ਹਾਂ ਪੰਜਾਬ ਪੁਲੀਸ ਤੋਂ ਪਾਸਪੋਰਟ ਦੀ ਜਾਂਚ, ਸੀਮਾ ਸ਼ੁਲਕ ਅਤੇ ਐਨ.ਡੀ.ਪੀ.ਐਸ ਕਾਨੂੰਨਾਂ ਤਹਿਤ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਠਾਨਕੋਟ, ਗੁਰਦਾਸਪੁਰ, ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਛੇ ਜ਼ਿਲ੍ਹੇ ਪ੍ਰਭਾਵਿਤ ਹੋਣਗੇ ਅਤੇ ਰਾਜ ਦੇ ਕੁੱਲ 50,632 ਵਰਗ ਕਿਲੋਮੀਟਰ ਖੇਤਰ ਵਿੱਚੋਂ ਕਰੀਬ 27,600 ਵਰਗ ਕਿਲੋਮੀਟਰ ਖੇਤਰ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।

ਇਸ ਫ਼ੈਸਲੇ ਦੀ ਜ਼ਰੂਰਤ ’ਤੇ ਸਪੱਸ਼ੀਟਕਰਨ ਮੰਗਦੇ ਹੋਏ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ, ‘‘ਕੀ ਪੰਜਾਬ ’ਚ ਨਸ਼ਿਆਂ ਦੀ ਤਸਕਰੀ ਵੱਧ ਰਹੀ ਹੈ ਜਾਂ ਕੋਈ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਜਿਹੜੇ ਇਹ ਕਦਮ ਬਿਨ੍ਹਾਂ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਚੁੱਕੇ ਗਏ ਹਨ ? ਉਨ੍ਹਾਂ ਕਿਹਾ ਕਿ ਚੋਣਾ ਤੋਂ ਪਹਿਲਾਂ ਪੰਜਾਬ ਵਿੱਚ ਅਸਥਿਰਤਾ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਕਾਰ ਦੇ ਅਜਿਹੇ ਫ਼ੈਸਲੇ ਨਾਲ ਲੋਕਾਂ ਵਿੱਚ ਡਰ ਪੈਦਾ ਹੋਣਾ ਲਾਜ਼ਮੀ ਹੈ। ਇਸ ਦਾ ਅਸਰ ਸੂਬੇ ਦੇ ਵਾਪਰ ਅਤੇ ਉਦਯੋਗ ਜਗਤ ’ਤੇ ਵੀ ਪਵੇਗਾ।

‘ਆਪ’ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਅਤੇ ਮੀਟਿੰਗ ਦੇ ਮੁੱਦੇ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਜਿਹਾ ਫ਼ੈਸਲਾ ਕਰਨ ਦਾ ਮੌਕਾ ਮਿਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਮਰਥਨ ਕਰਨ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਨੇ ਖੁਦ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਉਹ (ਕੈਪਟਨ) ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਵੀ ਭਾਜਪਾ ਨਾਲ ਮਿਲੀਭੁਗਤ ਕਰ ਰਹੇ ਹਨ।

ਦੁਸਹਿਰੇ ਦੇ ਤਿਉਹਾਰ ‘ਤੇ ਵਿਸ਼ੇਸ਼ ਰਿਪੋਰਟ

0

ਦੁਸਹਿਰਾ ਹਿੰਦੂ ਧਰਮ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇੱਕ ਹੈ। ਇਸ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਨੌ ਨਰਾਤਿਆਂ ਦੇ ਖਤਮ ਹੋਣ ‘ਤੇ ਦਸਵੇਂ ਦਿਨ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਹ ਤਿਉਹਾਰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦੁਸਹਿਰੇ ਦਾ ਤਿਉਹਾਰ ਅੱਜ ਭਾਵ 15 ਅਕਤੂਬਰ ਵਾਲੇ ਦਿਨ ਮਨਾਇਆ ਜਾ ਰਿਹਾ ਹੈ।ਹਰ ਪਾਸੇ ਇਸ ਤਿਉਹਾਰ ਨੂੰ ਲੈ ਕੇ ਰੌਣਕਾਂ ਲੱਗੀਆ ਹੋਈਆਂ ਹਨ।ਬੱਚਿਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਦੁਸਹਿਰਾ 2021 ਦਾ ਮਹੱਤਵ
ਦੁਸਹਿਰਾ, ਮਹਾਂਕਾਵਿ ਰਾਮਾਇਣ ਵਿੱਚ ਲੰਕਾ ਦੇ ਰਾਜਾ ਰਾਵਣ ਉੱਤੇ ਭਗਵਾਨ ਰਾਮ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ। ਰਾਵਣ ਨੂੰ ਭਗਵਾਨ ਰਾਮ ਨੇ ਹਰਾ ਦਿੱਤਾ ਤੇ ਸੀਤਾ ਨੂੰ ਰਾਵਣ ਦੀ ਕੈਦ ਤੋਂ ਛੁਡਾਇਆ ਗਿਆ।ਦੁਸਹਿਰਾ ਸ਼ਬਦ ਦੋ ਸੰਸਕ੍ਰਿਤ ਸ਼ਬਦਾਂ ਤੋਂ ਬਣਿਆ ਹੈ: ‘ਦਸ’ ਜੋ ਰਾਵਣ ਦੇ ਦਸ ਸਿਰਾਂ ਨੂੰ ਦਰਸਾਉਂਦਾ ਹੈ ਅਤੇ ‘ਹਰਾ’ ਜਿਸਦਾ ਅਰਥ ਹੈ ‘ਹਾਰਨਾ’। ਇਸ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦਾ ਹੈ।

ਮੇਲੇ ਤੇ ਰਾਵਣ ਦਾ ਪੁਤਲਾ ਫੁਕਣਾ
ਇਸ ਦਿਨ ਵੱਖ-ਵੱਖ ਥਾਵਾਂ ’ਤੇ ਮੇਲੇ ਲੱਗਦੇ ਹਨ।ਇਸ ਦਿਨ ਰਾਵਣ, ਕੁੰਭਕਰਨ ਤੇ ਮੈਘਨਾਥ ਦੇ ਪੁਤਲੇ ਫੁਕੇ ਜਾਂਦੇ ਹਨ।ਇਸ ਦਿਨ ਹੀ ਸ਼੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਮਾਰ ਕੇ ਬੁਰਾਈ ਦੇ ਅੰਤ ਨਾਲ ਸੱਚਾਈ ਦੀ ਜਿੱਤ ਕਾਇਮ ਕੀਤੀ ਸੀ।

ਵੱਖ-ਵੱਖ ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਸ਼ਸਤਰਾਂ ਦੀ ਵਰਤੋਂ ਕਰਨ ਵਾਲੇ ਭਾਈਚਾਰਾ ਇਸ ਦਿਨ ਸ਼ਸਤਰ ਪੂਜਨ ਕਰਦੇ ਹਨ। ਉੱਥੇ ਹੀ ਕਈ ਲੋਕ ਇਸ ਦਿਨ ਆਪਣੀਆਂ ਪੁਸਤਕਾਂ, ਵਾਹਨ ਆਦਿ ਦੀ ਵੀ ਪੂਜਾ ਕਰਦੇ ਹਨ। ਕਿਸੇ ਨਵੇਂ ਕੰਮ ਨੂੰ ਸ਼ੁਰੂ ਕਰਨ ਲਈ ਇਹ ਦਿਨ ਸਭ ਤੋਂ ਜ਼ਿਆਦਾ ਸੁੱਭ ਮੰਨਿਆ ਜਾਂਦਾ ਹੈ। ਕਈ ਥਾਵਾਂ ‘ਤੇ ਦੁਸਹਿਰੇ ਵਾਲੇ ਦਿਨ ਨਵਾਂ ਸਾਮਾਨ ਖਰੀਦਣ ਦੀ ਵੀ ਪਰੰਪਰਾ ਹੈ। ਜ਼ਿਆਦਾਤਰ ਥਾਵਾਂ ‘ਤੇ ਇਸ ਦਿਨ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ।

JioPhone Next : ਦੁਨੀਆ ਦਾ ਸਭ ਤੋਂ ਸਸਤਾ ਸਮਾਰਟਫੋਨ ਦੀਵਾਲੀ ਤੋਂ ਪਹਿਲਾਂ ਹੋ ਸਕਦਾ ਲਾਂਚ, ਜਾਣੋ ਕੀਮਤ

0

JioPhone Next ਇਸ ਦੀਵਾਲੀ ਤੋਂ ਪਹਿਲਾਂ ਬਾਜ਼ਾਰ ਵਿੱਚ ਆ ਸਕਦਾ ਹੈ। ਹਾਲਾਂਕਿ ਪਹਿਲਾਂ ਇਸ ਨੂੰ 10 ਸਤੰਬਰ ਤੱਕ ਬਾਜ਼ਾਰ ਵਿੱਚ ਲਾਂਚ ਕਰਨ ਦੀ ਯੋਜਨਾ ਸੀ। ਇਸ ‘ਤੇ, ਰਿਲਾਇੰਸ ਜਿਓ ਨੇ ਕਿਹਾ ਸੀ ਕਿ ਇਸ ਫੋਨ ਦੀ ਕੁਝ ਸੀਮਤ ਉਪਭੋਗਤਾਵਾਂ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੂੰ ਦੀਵਾਲੀ ਤੋਂ ਪਹਿਲਾਂ ਵੱਡੇ ਪੱਧਰ ‘ਤੇ ਲਾਂਚ ਕੀਤਾ ਜਾ ਸਕੇ। ਯਾਦ ਰਹੇ ਕਿ ਇਨ੍ਹੀਂ ਦਿਨੀਂ ਸਮਾਰਟਫੋਨ ਨਿਰਮਾਤਾਵਾਂ ਨੂੰ ਚਿਪਸ ਦੀ ਕਮੀ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਮਾਰਟਫੋਨ ਦਾ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਕੁਝ ਮਾਹਰਾਂ ਨੇ ਜੀਓਫੋਨ ਨੈਕਸਟ ਦੀ ਸਪੁਰਦਗੀ ਨੂੰ ਵੀ ਇਸ ਸਮੱਸਿਆ ਨਾਲ ਜੋੜਿਆ ਹੈ। ਪਿਛਲੇ ਮਹੀਨੇ, ਕੰਪਨੀ ਨੇ ਕਿਹਾ ਸੀ ਕਿ “ਥੋੜਾ ਹੋਰ ਸਮਾਂ” ਸੈਮੀਕੰਡਕਟਰ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦਗਾਰ ਹੋਵੇਗਾ।

JioPhone Next ਨੂੰ ਲਾਂਚ ਕਰਨ ਦਾ ਮਕਸਦ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਹੈ ਜੋ ਇਸ ਵੇਲੇ ਫੀਚਰ ਫ਼ੋਨ ਵਰਤ ਰਹੇ ਹਨ। ਜੀਓ ਨੇ ਖੁਲਾਸਾ ਕੀਤਾ ਸੀ ਕਿ JioPhone Next ਦੁਨੀਆ ਦਾ ਸਭ ਤੋਂ ਸਸਤਾ 4 ਜੀ ਸਮਾਰਟਫੋਨ ਹੋਵੇਗਾ। ਹਾਲਾਂਕਿ ਕੰਪਨੀ ਨੇ ਇਸ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਕਈ ਰਿਪੋਰਟਾਂ ਦਾ ਅਨੁਮਾਨ ਹੈ ਕਿ ਭਾਰਤ ਵਿੱਚ ਨਵੇਂ ਜਿਓ ਫੋਨ ਦੀ ਕੀਮਤ 3,499 ਰੁਪਏ ਹੋ ਸਕਦੀ ਹੈ।

ਜੀਓਫੋਨ ਦੀਆਂ ਵਿਸ਼ੇਸ਼ਤਾਵਾਂ
ਜਿਵੇਂ ਕਿ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਕੰਪਨੀ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪਰ ਕੰਪਨੀ ਨੇ ਨਿਸ਼ਚਤ ਰੂਪ ਤੋਂ ਪੁਸ਼ਟੀ ਕੀਤੀ ਸੀ ਕਿ ਇਹ ਫੋਨ ਨਵੀਨਤਮ ਐਂਡਰਾਇਡ ਰੀਲੀਜ਼ ਅਤੇ ਸੁਰੱਖਿਆ ਅਪਡੇਟਾਂ ਦੇ ਨਾਲ ਆਵੇਗਾ। JioPhone ਵਿੱਚ ‘Read Aloud’ ਅਤੇ ‘Translate Now’ ਹੋਵੇਗਾ ਅਤੇ ਇਸ ਵਿੱਚ ਗੂਗਲ ਪਲੇਅ ਪਹਿਲਾਂ ਤੋਂ ਲੋਡ ਕੀਤਾ ਜਾਏਗਾ।

JioPhone Next ਫੋਨ Android 11 (Go edition) ਉਤੇ ਕੰਮ ਕਰ ਸਕਦਾ ਹੈ। ਇਸ ਵਿੱਚ 5.5 ਇੰਚ ਦੀ HD ਡਿਸਪਲੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਇਹ ਫੋਨ Qualcomm QM215 ਪ੍ਰੋਸੈਸਰ ਨਾਲ ਲੈਸ ਹੋਵੇਗਾ, ਜਿਸਦੇ ਨਾਲ 2 ਜੀਬੀ ਜਾਂ 3 ਜੀਬੀ ਰੈਮ ਮਿਲ ਸਕਦੀ ਹੈ। ਇਸ ਤੋਂ ਇਲਾਵਾ ਫੋਨ ‘ਚ 16 ਜੀਬੀ ਜਾਂ 32 ਜੀਬੀ eMMC 4.5 ਸਟੋਰੇਜ ਦਿੱਤੀ ਜਾ ਸਕਦੀ ਹੈ। ਫੋਟੋਗ੍ਰਾਫੀ ਲਈ ਫੋਨ ‘ਚ 13 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਦਿੱਤਾ ਜਾ ਸਕਦਾ ਹੈ ਅਤੇ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਮਿਲ ਸਕਦਾ ਹੈ। ਫੋਨ ਦੀ ਬੈਟਰੀ 2,500 mAh ਦੀ ਹੋ ਸਕਦੀ ਹੈ। JioPhone Next 4G VoLTE ਸਪੋਰਟ ਦੇ ਨਾਲ ਆ ਸਕਦਾ ਹੈ ਅਤੇ ਇਸ ਵਿੱਚ ਡਿਊਲ-ਸਿਮ ਸਪੋਰਟ ਉਪਲਬਧ ਹੋ ਸਕਦਾ ਹੈ। ਇਸ ਵਿੱਚ DuoGo ਅਤੇ Google Camera Go ਫੋਨ ‘ਚ ਪਹਿਲਾਂ ਤੋਂ ਇੰਸਟਾਲ ਹੋਣਗੇ।

ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ। ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਸਤ 2021 ਵਿੱਚ 30, ਅਪ੍ਰੈਲ 2020 ਵਿੱਚ 28 ਅਤੇ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨਿਯੁਕਤੀ ਲਈ 11 ਅਰਜੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਵੱਲੋਂ ਅਜਿਹੀਆਂ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਸ੍ਰੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਨੂੰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕਰਨ ਦਾ ਫੈਸਲਾ

0

ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ 856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਹੋਵੇਗੀ -ਸੁਖਜਿੰਦਰ ਸਿੰਘ ਰੰਧਾਵਾ

ਉਪ ਮੁੱਖ ਮੰਤਰੀ ਨੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਤਕੜਾ ਕੀਤਾ ਜਾ ਰਿਹਾ ਹੈ।

ਇਸੇ ਤਹਿਤ ਸਹਿਕਾਰੀ ਬੈਂਕਾਂ ਨੂੰ ਕਮਰਸ਼ੀਅਲ ਬੈਂਕਾਂ ਦੇ ਮੁਕਾਬਲੇ ਦਾ ਬਣਾਉਣ ਦੇ ਟੀਚੇ ਨਾਲ ਇਨ੍ਹਾਂ ਬੈਂਕਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਪਦ-ਉੱਨਤੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 159 ਸਹਾਇਕ ਮੈਨੇਜਰਾਂ ਨੂੰ ਬਤੌਰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਬਤੌਰ ਸੀਨੀਅਰ ਮੈਨੇਜਰ ਪਦ-ਉੱਨਤ ਕੀਤਾ ਗਿਆ ਹੈ। ਸਹਿਕਾਰੀ ਬੈਂਕਾਂ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਅਸਾਮੀਆਂ ਦੀ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਾਹਕਾਂ ਨੂੰ ਸਮੇਂ ਸਿਰ ਅਤੇ ਵਧੀਆ ਸੇਵਾਵਾਂ ਦੇਣ ਲਈ ਵੱਖ-ਵੱਖ ਕਾਡਰਾਂ ਵਿੱਚ ਕੁੱਲ 856 ਅਸਾਮੀਆਂ ਦੀ ਨਵੀਂ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉਤੇ ਸੂਬੇ ਦੇ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਸਹਿਕਾਰਤਾ ਖੇਤਰ ਖੇਤੀਬਾੜੀ ਤੇ ਪੇਂਡੂ ਖੇਤਰ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਕ ਆਈ.ਏ.ਐੱਸ.ਸਮੇਤ ਤਿੰਨ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ

0

ਚੰਡੀਗੜ੍ਹ : ਇਕ ਆਈ.ਏ.ਐੱਸ.ਸਮੇਤ ਤਿੰਨ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

 

ਇਕ ਮਾਲ ਅਧਿਕਾਰੀ ਅਤੇ 12 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

0

ਲੁਧਿਆਣਾ : ਪੰਜਾਬ ਸਰਕਾਰ ਵਲੋਂ ਅੱਜ ਸ਼ਾਮ ਇਕ ਹੁਕਮ ਜਾਰੀ ਕਰ ਕੇ ਇਕ ਮਾਲ ਅਧਿਕਾਰੀ ਅਤੇ 12 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

Adani Group ਨੇ Thiruvananthapuram International Airport ਦਾ ਸੰਚਾਲਨ ਸੰਭਾਲਿਆ

0

ਅਡਾਨੀ ਸਮੂਹ ਨੇ ਤਿਰੂਵਨੰਤਪੁਰਮ ‘ਚ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੰਚਾਲਨ, ਪ੍ਰਬੰਧਨ ਅਤੇ ਵਿਕਾਸ ਦੀ ਜ਼ਿੰਮੇਦਾਰੀ ਸੰਭਾਲ ਲਈ ਹੈ।ਹਵਾਈ ਅੱਡੇ ਦੇ ਰਸਮੀ ਪ੍ਰਾਪਤੀ ਦੀ ਘੋਸ਼ਣਾ ਕਰਦਿਆਂ, ਸਮੂਹ ਨੇ ਇੱਕ ਟਵੀਟ ਵਿੱਚ ਕਿਹਾ ਕਿ ‘ਰੱਬ ਦੇ ਆਪਣੇ ਦੇਸ਼’ ਵਿੱਚ ਯਾਤਰੀਆਂ ਦੀ ਸੇਵਾ ਅਤੇ ਸਵਾਗਤ ਕਰਨਾ ਇੱਕ ਸਨਮਾਨ ਹੈ।

ਅਡਾਨੀ ਸਮੂਹ ਨੇ ਕਿਹਾ, ‘‘ਜੀਵਨ ਨੂੰ ਬਿਹਤਰੀਨ ਯਾਤਰਾ ਅਨੁਭਵਾਂ ਨਾਲ ਜੋੜਦੇ ਹੋਏ, ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਤਿਰੂਵਨੰਤਪੁਰਮ ਹਵਾਈ ਅੱਡਾ ਹੁਣ ਭਲਾਈ ਦਾ ਪ੍ਰਵੇਸ਼ ਦਵਾਰ ਹੈ। ਸਾਨੂੰ ਹਰੇ – ਸਾਨੂੰ ਹਰੇ -ਭਰੇ, ਖੂਬਸੂਰਤ ਬੀਚਾਂ ਅਤੇ ਸ਼ਾਨਦਾਰ ਪਕਵਾਨਾਂ ਦੇ ਨਾਲ ਭਗਵਾਨ ਦੇ ਆਪਣੇ ਦੇਸ਼ ਵਿੱਚ ਯਾਤਰੀਆਂ ਦੀ ਸੇਵਾ ਕਰਨ ਅਤੇ ਉਨ੍ਹਾਂ ਦਾ ਸਵਾਗਤ ਕਰਨ ਦਾ ਸਨਮਾਨ ਪ੍ਰਾਪਤ ਹੈ।’’

ਰਾਹੁਲ ਨੇ PM ਮੋਦੀ ਨੂੰ ਦੱਸਿਆ ਲਾਲਚੀ ਰਾਜਾ, ਕਿਹਾ – BJP ਦੇ ਕੁਸ਼ਾਸਨ ਨੂੰ ਜਨਤਾ ਹੀ ਕਰੇਗੀ ਖ਼ਤਮ

0

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਨੂੰ ਲੈ ਕੇ ਸਰਕਾਰ’ ਤੇ ਹਮਲਾ ਕਰਦੇ ਹੋਏ ਅੱਜ ਕਿਹਾ ਕਿ ਤੇਲ ਦੀਆਂ ਕੀਮਤਾਂ ਨੂੰ ਅਸਮਾਨ ਛੂਹ ਰਹੀ ਮਹਿੰਗਾਈ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਉਸ ਨੂੰ ਖ਼ਤਮ ਕਰ ਦੇਵੇਗੀ।

ਰਾਹੁਲ ਨੇ ਇੱਕ ਲਾਲਚੀ ਰਾਜੇ ਦੀ ਪੁਰਾਣੀ ਕਹਾਣੀ ਬਿਆਨ ਕੀਤੀ ਜਿਸ ਨੇ ਅੰਨ੍ਹੇਵਾਹ ਸਰਕਾਰੀ ਖਜ਼ਾਨੇ ਨੂੰ ਭਰ ਦਿੱਤਾ ਅਤੇ ਕਿਹਾ ਕਿ ਜਦੋਂ ਲੋਕ ਬਹੁਤ ਦੁਖੀ ਹੋ ਗਏ, ਇਹ ਉਹ ਲੋਕ ਸਨ ਜਿਨ੍ਹਾਂ ਨੇ ਅੰਤ ਵਿੱਚ ਉਸ ਕੁਸ਼ਾਸਨ ਨੂੰ ਖ਼ਤਮ ਕਰ ਦਿੱਤਾ ਅਤੇ ਉਹੀ ਕਹਾਣੀ ਹੁਣ ਭਾਜਪਾ ਸਰਕਾਰ ਦੇ ਨਾਲ ਵੀ ਦੁਹਰਾਈ ਜਾ ਰਹੀ ਹੈ।

ਉਨ੍ਹਾਂ ਨੇ ਟਵੀਟ ਕੀਤਾ ‘‘ਪੁਰਾਣੀਆਂ ਲੋਕ ਕਹਾਣੀਆਂ ਨੇ ਲਾਲਚੀ ਕੁਸ਼ਾਸਨ ਦੀ ਕਹਾਣੀ ਦੱਸੀ ਜੋ ਅੰਨ੍ਹੇਵਾਹ ਟੈਕਸ ਵਸੂਲਦੇ ਸਨ। ਪਹਿਲਾਂ ਜਨਤਾ ਦੁਖੀ ਹੋ ਜਾਂਦੀ ਪਰ ਅੰਤ ਵਿੱਚ ਜਨਤਾ ਹੀ ਉਸ ਕੁਸ਼ਾਸਨ ਨੂੰ ਖਤਮ ਕਰਦੀ ਸੀ। ਅਸਲੀਅਤ ਵਿੱਚ ਵੀ ਅਜਿਹਾ ਹੀ ਹੋਵੇਗਾ।’’ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕੱਚੇ ਤੇਲ ਦੀ ਦਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉੱਚੇ ਪੱਧਰ ਉੱਤੇ ਬਣੇ ਰਹਿਣ ਦੇ ਦਬਾਅ ਵਿੱਚ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੇ ਮੁੱਲ ਵਧਾ ਦਿੱਤੇ ਹਨ ਜਿਸ ਦੇ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 35 ਪੈਸੇ ਵਧਕੇ 104.79 ਰੁਪਏ ਅਤੇ ਡੀਜ਼ਲ 93.52 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ ਹੈ।