Home Blog Page 2346

ਕੱਚਾ ਪਨੀਰ ਖਾਣ ਨਾਲ ਕਈ ਬਿਮਾਰੀਆਂ ਦਾ ਹੁੰਦਾ ਹੈ ਹੱਲ, ਜਾਣੋ

0

ਪਨੀਰ ਖਾਣਾ ਤਾਂ ਹਰ ਕਿਸੇ ਨੂੰ ਪਸੰਦ ਹੁੰਦਾ ਹੈ ਸੁਆਦ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਬਹੁਤ ਹੀ ਚੰਗਾ ਹੁੰਦਾ ਹੈ ਪਰ ਕਿ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਤੁਹਾਡੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ।

ਪ੍ਰੋਟੀਨ, ਵਸਾ, ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਫੋਲੇਟ ਅਤੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਪਨੀਰ ਦਾ ਸੇਵਨ ਨਾ ਸਿਰਫ ਸ਼ੂਗਰ ਨੂੰ ਕੰਟਰੋਲ ’ਚ ਰੱਖਦਾ ਹੈ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਹੋ ਜਾਂਦਾ ਹੈ ਮਾਨਸਿਕ ਤਣਾਅ – ਦਿਨਭਰ ਕੰਮ ਕਰਨ ਦੇ ਬਾਅਦ ਤਣਾਅ ਅਤੇ ਥਕਾਵਟ ਹੋਣਾ ਤਾਂ ਆਮ ਹੈ ਪਰ 1 ਬਾਊਲ ਕੱਚਾ ਪਨੀਰ ਖਾਣ ਨਾਲ ਤੁਹਾਡੀ ਸਾਰੀ ਥਕਾਵਟ ਦੂਰ ਹੋ ਜਾਂਦੀ ਹੈ। ਇਸ ਲਈ ਜਦੋਂ ਵੀ ਤੁਹਾਨੂੰ ਤਣਾਅ ਜਾਂ ਥਕਾਵਟ ਮਹਿਸੂਸ ਹੋਵੇ ਤਾਂ ਕੱਚੇ ਪਨੀਰ ਦਾ ਸੇਵਨ ਕਰੋ।

ਮੋਟਾਪੇ ਤੋਂ ਛੁਟਕਾਰਾ – ਪ੍ਰੋਟੀਨ ਅਤੇ ਕੈਲਸ਼ੀਅਮ ਦੇ ਇਲਾਵਾ ਕੱਚੇ ਪਨੀਰ ’ਚ ਲੀਨੋਲਾਈਕ ਐਸਿਡ ਵੀ ਕਾਫੀ ਮਾਤਰਾ ’ਚ ਪਾਇਆ ਜਾਂਦਾ ਹੈ। ਇਸ ਨਾਲ ਸਰੀਰ ’ਚ ਫੈਟ ਬਰਨਿੰਗ ਪ੍ਰਾਸੈੱਸ ਤੇਜ਼ ਹੁੰਦਾ ਹੈ ਜਿਸ ਨਾਲ ਤੁਹਾਨੂੰ ਭਾਰ ਘਟਾਉਣ ’ਚ ਮਦਦ ਮਿਲਦੀ ਹੈ। ਇਸ ਲਈ ਆਪਣੀ ਡਾਈਟ ਪਲਾਨ ’ਚ ਕੱਚਾ ਪਨੀਰ ਜ਼ਰੂਰ ਸ਼ਾਮਲ ਕਰੋ।

ਕੈਂਸਰ ਤੋਂ ਬਚਾਅ – ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੱਚੇ ਪਨੀਰ ਦਾ ਸੇਵਨ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ’ਚ ਕੈਂਸਰ ਸੈੱਲਸ ਦੀ ਗ੍ਰੋਥ ਰੁੱਕ ਜਾਂਦੀ ਹੈ, ਜਿਸ ਨਾਲ ਤੁਸੀਂ ਇਸ ਦੇ ਖਤਰੇ ਤੋਂ ਬਚੇ ਰਹਿੰਦੇ ਹੋ।

ਕੱਚੇ ਪਨੀਰ ਦਾ ਸੇਵਨ ਨਾਸ਼ਤਾ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਇਸ ਨਾਲ ਤੁਸੀਂ ਦਿਨ ਭਰ ਓਵਰਇਟਿੰਗ ਤੋਂ ਬਚੇ ਰਹਿੰਦੇ ਹੋ। ਐਕਸਰ ਸਾਈਜ਼ ਦੇ ਕੁਝ ਘੰਟਿਆਂ ਬਾਅਦ ਵੀ ਪਨੀਰ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰੋ ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਸ ਨਾਲ ਭਰਪੂਰ ਮਾਤਰਾ ’ਚ ਪ੍ਰੋਟੀਨ ਹੁੰਦਾ ਹੈ।

ਮਜ਼ਬੂਤ ਹੱਡੀਆਂ – ਕੱਚੇ ਪਨੀਰ ’ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਵੀ ਆਰਾਮ ਮਿਲਦਾ ਹੈ। ਫਾਈਬਰ ਨਾਲ ਭਰਪੂਰ – ਫਾਈਬਰ ਦੀ ਕਮੀ ਹੋਣ ’ਤੇ ਤੁਹਾਨੂੰ ਕਮਜ਼ੋਰ ਇਮਿਊਨ ਸਿਸਟਮ, ਬਵਾਸੀਰ, ਕੋਲੈਸਟਰੋਲ ,ਕਬਜ਼ ਅਕੇ ਸ਼ੂਗਰ ਲੈਵਨ ਵਧਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਨੂੰ ਵੀ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ ’ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਖਾਣ ਨਾਲ ਤੁਹਾਡੇ ਸਰੀਰ ’ਚ ਫਾਈਬਰ ਦੀ ਕਮੀ ਪੂਰੀ ਹੋ ਜਾਵੇਗੀ।

ਮਜ਼ਬੂਤ ਪਾਚਨ ਕਿਰਿਆ – ਕੱਚਾ ਪਨੀਰ ਖਾਣ ਨਾਲ ਤੁਹਾਡਾ ਪਾਚਨ ਤੰਤਰ ਦਰੁਸਤ ਰਹਿੰਦਾ ਹੈ, ਜਿਸ ਨਾਲ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ। ਡਾਇਬਿਟੀਜ਼ ਮਰੀਜ਼ਾਂ ਲਈ – ਕੱਚੇ ਪਨੀਰ ’ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ ਜੋ ਕਿ ਡਾਇਬਿਟਿਕ ਪੇਸ਼ੇਂਟ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ।

 

ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ ਤੇ ਕਾਂਗਰਸ ਦੇ ਸੀਨੀਅਰ ਆਗੂ ਵੇਣੂਗੋਪਾਲ ਨਾਲ ਕਰਨਗੇ ਮੁਲਾਕਾਤ

0

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੇਣੂਗੋਪਾਲ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਹਰੀਸ਼ ਰਾਵਤ ਨੇ ਆਪਣੇ ਟਵੀਟਰ ਖਾਤੇ ’ਤੇ ਦਿੱਤੀ ਹੈ। ਹਰੀਸ਼ ਰਾਵਤ ਨੇ ਆਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਅਤੇ ਵੇਣੂਗੋਪਾਲ ਨਾਲ 14 ਅਕਤੂਬਰ ਨੂੰ ਸ਼ਾਮ 6 ਵਜੇ ਵੇਣੂਗੋਪਾਲ ਦੇ ਦਫਤਰ ਵਿਖੇ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸੰਬੰਧਤ ਕੁੱਝ ਮਾਮਲਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ।

ਨਵਜੋਤ ਸਿੱਧੂ ਵੱਲੋਂ ਭਾਵੇਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਉਨ੍ਹਾਂ ਦਾ ਅਸਤੀਫ਼ਾ ਨਾ ਤਾਂ ਅਜੇ ਤਕ ਰੱਦ ਕੀਤਾ ਗਿਆ ਹੈ ਅਤੇ ਨਾ ਹੀ ਇਸ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਂਝ ਹਰੀਸ਼ ਰਾਵਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਵਜੋਤ ਸਿੰਘ ਸਿੱਧੂ ਹੀ ਪੰਜਾਬ ’ਚ ਕਾਂਗਰਸ ਪ੍ਰਧਾਨ ਦੇ ਤੌਰ ’ਤੇ ਕਾਰਜ ਕਰ ਰਹੇ ਹਨ। ਇਸ ਦੇ ਨਾਲ ਹੀ ਹਰੀਸ਼ ਰਾਵਤ ਨੇ ਇਹ ਵੀ ਕਿਹਾ ਸੀ ਕਿ ਸਿੱਧੂ ਨੇ ਅਜਿਹਾ ਕੁੱਝ ਨਹੀਂ ਕੀਤਾ ਹੈ, ਜੋ ਕਾਂਗਰਸ ਪਾਰਟੀ ਲਈ ਸ਼ਰਮਿੰਦਗੀ ਦਾ ਸਬੱਬ ਬਣਿਆ ਹੋਵੇ।

 

ਰਣਜੀਤ ਮਾਮਲਾ : 18 ਅਕਤੂਬਰ ਤੱਕ ਟਲੀ ਸੁਣਵਾਈ

0

ਨਵੀਂ ਦਿੱਲੀ : ਵੱਡੀ ਖ਼ਬਰ ਰਣਜੀਤ ਸਿੰਘ ਕਤਲਕਾਂਡ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਰਣਜੀਤ ਕਤਲ ਕਾਂਡ ਮਾਮਲੇ ‘ਚ ਸੀਬੀਆਈ ਅਦਾਲਤ ‘ਚ ਸੁਣਵਾਈ ਹੋਈ ਅਤੇ ਅਦਾਲਤ ਨੇ ਆਪਣਾ ਫੈਸਲਾ 18 ਅਕਤੂਬਰ ਤੱਕ ਟਾਲ ਦਿੱਤਾ ਹੈ ਅਤੇ ਹੁਣ ਇਸ ਮਾਮਲੇ ‘ਚ ਅਗਲੀ ਸੁਣਵਾਈ 18 ਅਕਤੂਬਰ ਨੂੰ ਹੋਵੇਗੀ।

ਦੱਸ ਦਈਏ ਕਿ ਰਣਜੀਤ ਸਿੰਘ ਗੁਰਮੀਤ ਰਾਮ ਰਹੀਮ ਦੇ ਡੇਰੇ ਅੰਦਰ ਮੈਨੇਜਰ ਸੀ ਜਿਸ ਦਾ ਗੁਰਮੀਤ ਰਾਮ ਰਹੀਮ ਵਲੋਂ ਕਤਲ ਕਰਵਾਇਆ ਗਿਆ। ਜਿਸ ਮਾਮਲੇ ‘ਚ ਗੁਰਮੀਤ ਰਾਮ ਰਹੀਮ ਅਤੇ ਹੋਰ ਕਈ ਜਣੇ ਅਦਾਲਤ ਵਲੋਂ ਦੋਸ਼ੀ ਕਰਾਰ ਦਿਤੇ ਗਏ

ਹਵਾਈ ਯਾਤਰੀਆਂ ਲਈ ਖੁਸ਼ਖਬਰੀ! 18 ਅਕਤੂਬਰ ਤੋਂ 100% ਸਮਰੱਥਾ ਨਾਲ ਉੱਡਣਗੀਆਂ Flights, ਸਰਕਾਰ ਨੇ ਦਿੱਤੀ ਮਨਜ਼ੂਰੀ

0

ਨਵੀਂ ਦਿੱਲੀ : ਘਰੇਲੂ ਹਵਾਈ ਯਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧੇ ਅਤੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਘਟਦੀ ਗਤੀ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਹੁਣ ਭਾਰਤੀ ਏਅਰਲਾਈਨਾਂ ਨੂੰ 100 ਪ੍ਰਤੀਸ਼ਤ ਸਮਰੱਥਾ ਵਾਲੀਆਂ ਉਡਾਣਾਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਹੁਣ 18 ਅਕਤੂਬਰ ਤੋਂ ਏਅਰਲਾਈਨਜ਼ ਪੂਰੀ ਸਮਰੱਥਾ ਦੇ ਨਾਲ ਉਡਾਣਾਂ ਚਲਾ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਸਤੰਬਰ ਵਿੱਚ ਸਰਕਾਰ ਨੇ ਘਰੇਲੂ ਉਡਾਣਾਂ ਦੀ ਯਾਤਰੀ ਸਮਰੱਥਾ 72.5 ਫੀਸਦੀ ਤੋਂ ਵਧਾ ਕੇ 85 ਫੀਸਦੀ ਕਰ ਦਿੱਤੀ ਸੀ।

ਲਖੀਮਪੁਰ ਖੀਰੀ ਘਟਨਾ ਦੀ ਨਿਰਪੱਖ ਜਾਂਚ ਲਈ ਅਜੈ ਮਿਸ਼ਰਾ ਦੀ ਕੇਂਦਰੀ ਵਜ਼ਾਰਤ ਵਿੱਚੋਂ ਬਰਖ਼ਾਸਤਗੀ ਹੈ ਜ਼ਰੂਰੀ: ਸੁਖਜਿੰਦਰ ਰੰਧਾਵਾ

0

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਨਿਰਪੱਖ ਜਾਂਚ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਕੇਂਦਰੀ ਵਜ਼ਾਰਤ ਵਿੱਚੋਂ ਬਰਖ਼ਾਸਤਗੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਉਸ ਦਾ ਪੁੱਤਰ ਅਸ਼ੀਸ਼ ਮਿਸ਼ਰਾ ਘਟਨਾ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਹੈ।

ਇੱਥੋਂ ਨੇੜਲੇ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਉਦੈਵੀਰ ਸਿੰਘ ਰੰਧਾਵਾ ਸਮੇਤ ਨਤਮਸਤਕ ਹੋਣ ਉਪਰੰਤ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਬਹੁਤ ਹੀ ਦੁਖਦਾਇਕ ਹੈ ਜਿੱਥੇ ਕਿਸਾਨਾਂ ਨੂੰ ਬੇਰਹਿਮੀ ਨਾਲ ਗੱਡੀ ਹੇਠਾਂ ਦੇ ਕੇ ਮਾਰਿਆ ਗਿਆ।ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਗੱਲ ਹੈ ਕਿ ਦੇਸ਼ ਦੇ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਘਟਨਾ ਵਿੱਚ ਸ਼ਾਮਲ ਹੈ ਜਿਸ ਦੀ ਪੂਰੇ ਮੁਲਕ ਵਿੱਚ ਸਖਤ ਨਿਖੇਧੀ ਹੋ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਘਟਨਾ ਤੋਂ ਕੁੱਝ ਦਿਨ ਪਹਿਲਾਂ ਹੀ ਅਜੈ ਮਿਸ਼ਰਾ ਵੱਲੋਂ ਕਿਸਾਨੀ ਸੰਘਰਸ਼ ਅਤੇ ਕਿਸਾਨਾਂ ਪ੍ਰਤੀ ਇੱਕ ਗ਼ੈਰ-ਜ਼ਿੰਮੇਵਾਰਾਨਾ ਅਤੇ ਵਿਵਾਦਿਤ ਬਿਆਨ ਦੇਣਾ ਬਹੁਤ ਹੀ ਨਿੰਦਣਯੋਗ ਹੈ ਜਿਸ ਲਈ ਅਜੈ ਮਿਸ਼ਰਾ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਘਟਨਾ ਦੀ ਨਿਰਪੱਖ ਜਾਂਚ ਦੇ ਮੱਦੇਨਜ਼ਰ ਅਜੇ ਮਿਸ਼ਰਾ ਨੂੰ ਤੁਰੰਤ ਕੇਂਦਰੀ ਵਜ਼ਾਰਤ ‘ਚੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਸੰਬੰਧੀ ਰੰਧਾਵਾ ਨੇ ਕਿਹਾ ਕਿ ਕੋਇਲਾ ਨਾ ਆਉਣ ਕਾਰਨ ਮੌਜੂਦਾ ਸਮੇਂ ਇਹ ਦੇਸ਼ ਪੱਧਰੀ ਸਮੱਸਿਆ ਬਣੀ ਹੋਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਖਪਤਕਾਰਾਂ ਦੀ ਸਹੂਲਤ ਲਈ ਮਹਿੰਗੀ ਬਿਜਲੀ ਲੈ ਕੇ ਲੋਕਾਂ ਦੀ ਲੋੜ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਇਲੇ ਦੀਆਂ ਰੇਲਾਂ ਚੱਲ ਪਈਆਂ ਹਨ ਅਤੇ ਪੰਜਾਬ ਸਰਕਾਰ ਦੋ-ਤਿੰਨ ਦਿਨ ਵਿੱਚ ਇਸ ਸਮੱਸਿਆ ਦੇ ਹੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਨੂੰ ਪਾਣੀ ਲਈ ਹਰ ਹਾਲ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ ।

Transport Minister Raja Warring ਨੇ ਕੀਤਾ ਐਲਾਨ – Private Buses ‘ਚ ਲੱਗੇਗਾ Tracking System

0

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋੜ ਵਿੱਚ ਹੈ। ਦਰਅਸਲ ਅੱਜ ਟਰਾਂਸਪੋਰਟ ਮੰਤਰੀ ਨੇ ਐਲਾਨ ਕੀਤਾ ਹੈ ਕਿ ਨਵੇਂ ਲਾਂਚ ਕੀਤੇ ਗਏ Vehicle Tracking System ਰਾਜ ਵਿੱਚ ਚੱਲਣ ਵਾਲੀ ਸਾਰੇ ਨਿਜੀ ਬੱਸਾਂ ‘ਤੇ ਲਗਾਏ ਜਾਣਗੇ। ਇਹ ਐਲਾਨ ਉਨ੍ਹਾਂ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁੱਖ ਦਫ਼ਤਰ ਵਿਖੇ ਬੱਸ ਟਰੈਕਿੰਗ ਸਿਸਟਮ ਨਿਗਰਾਨੀ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ।

ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਆਪਰੇਟਰਾਂ ਦੀਆਂ ਬੱਸਾਂ ਦਾ ਕੰਮਕਾਜ ਸੁਰੱਖਿਆ ਦੇ ਮਾਮਲੇ ਵਿੱਚ ਤਸੱਲੀਬਖਸ਼ ਨਹੀਂ ਸੀ, ਜਿਸ ਕਾਰਨ ਹੁਣ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟਰੈਕਿੰਗ ਸਿਸਟਮ ਦੀ ਵਿਵਸਥਾ ਸੁਨਿਸਚਿਤ ਕੀਤੀ ਜਾਵੇਗੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਨਬੱਸ / ਪੰਜਾਬ ਰੋਡਵੇਜ਼ ਦੀ ਹੁਣ ਤੱਕ 1450 ਬੱਸਾਂ ਵਿੱਚ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ। ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂ ਦੇ ਜਨਰਲ ਮੈਨੇਜਰ ਅਤੇ ਕੇਂਦਰੀ ਕੰਟਰੋਲ ਰੂਮ ਵਿੱਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੁਹਰਾਇਆ ਕਿ ਪ੍ਰਾਈਵੇਟ ਆਪਰੇਟਰ ਦੀ ਮਿਲੀਭੁਗਤ ਨਾਲ ਸਟਾਫ ਮੈਂਬਰ ਵੱਲੋਂ ਮਾਮਲਾ ਸਿਰਜਣ ਵਿੱਚ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Amit Khare ਨੂੰ PM Modi ਦਾ Advisor ਕੀਤਾ ਗਿਆ ਨਿਯੁਕਤ

0

1985 ਬੈਚ ਦੇ ਆਈਏਐਸ ਅਧਿਕਾਰੀ ਅਤੇ ਸਾਬਕਾ ਮਨੁੱਖੀ ਸਰੋਤ ਅਤੇ ਸੂਚਨਾ ਪ੍ਰਸਾਰਣ ਸਕੱਤਰ ਅਮਿਤ ਖਰੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਮੰਗਲਵਾਰ ਨੂੰ ਜਾਰੀ ਕੀਤੇ ਗਏ ਸਨ। ਉਹ 30 ਸਤੰਬਰ ਨੂੰ ਉੱਚ ਸਿੱਖਿਆ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ।

ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਖਰੇ ਨੂੰ ਪੀਐਮ ਮੋਦੀ ਦੇ ਸਲਾਹਕਾਰ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੀਐਮਓ ਵਿੱਚ ਉਨ੍ਹਾਂ ਦੀ ਇਕਰਾਰਨਾਮੇ ‘ਤੇ ਨਿਯੁਕਤੀ ਭਾਰਤ ਸਰਕਾਰ ਦੇ ਸਕੱਤਰ ਦੇ ਰੈਂਕ ਅਤੇ ਪੈਮਾਨੇ’ ਤੇ ਕੀਤੀ ਗਈ ਹੈ। ਉਹ ਦੋ ਸਾਲ ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ।