Home Blog Page 2348

Arvind Kejriwal ਦੇ ਪੰਜਾਬ ਦੌਰੇ ‘ਤੇ ਰਾਜਾ ਵੜਿੰਗ ਨੇ ਕੱਸਿਆ ਤੰਜ, ਕਿਹਾ- ਥੋੜ੍ਹਾ ਵਕਤ ਸਾਨੂੰ ਵੀ ਦਿਓ ਮਿਲਣ ਦਾ

0

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਕੋਲ ਪ੍ਰੈਸ ਕਾਨਫਰੰਸ ਦਾ ਸਮਾਂ ਹੈ। ਉਨ੍ਹਾਂ ਕੋਲ ਲੱਛੇਦਾਰ ਭਾਸ਼ਣ ਦੇਣ ਦਾ ਸਮਾਂ ਵੀ ਹੈ। ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਸਮਾਂ ਵੀ ਹੈ। ਪੰਜਾਬ ਦੇ ‘ਟਰਾਂਸਪੋਰਟ ਮਾਫੀਆ’ ਨੂੰ ਹੁਲਾਰਾ ਦੇਣ ਦਾ ਸਮਾਂ ਵੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਜੀ, ਕਿਰਪਾ ਕਰਕੇ ਸਾਨੂੰ ਵੀ ਮਿਲਣ ਲਈ ਕੁੱਝ ਸਮਾਂ ਦਿਓ।

 

 

Shillong ਮਾਮਲੇ ‘ਚ Bibi Jagir Kaur ਨੇ ਕਿਹਾ – ਸ਼੍ਰੋਮਣੀ ਕਮੇਟੀ ਵੱਲੋਂ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ

0

ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ -ਬੀਬੀ ਜਗੀਰ ਕੌਰ

ਅੰਮ੍ਰਿਤਸਰ : ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ, ਇਸ ਲਈ ਸਰਕਾਰ ਨੂੰ ਹਠਧਰਮੀ ਛੱਡ ਕੇ ਸਿੱਖਾਂ ਨੂੰ ਖੁਸ਼ੀ ਖੁਸ਼ਹਾਲੀ ਆਪਣੇ ਪਿਤਾ ਪੁਰਖੀ ਘਰਾਂ ਵਿਚ ਵੱਸਦੇ ਰਹਿਣ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬੀ ਕਲੋਨੀ ਜਿਸ ਦਾ ਸਰਕਾਰ ਕਬਜ਼ਾ ਹਥਿਆਉਣਾ ਚਾਹੁੰਦੀ ਹੈ, ਇਹ ਸਿੱਖਾਂ ਨੇ ਹੀ ਆਬਾਦ ਕੀਤੀ ਹੈ। ਜੇਕਰ ਅੱਜ ਇਸ ਜ਼ਮੀਨ ਦੀ ਕੀਮਤ ਬਹੁਤ ਜ਼ਿਆਦਾ ਵੱਧ ਗਈ ਹੈ, ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਥੋਂ ਸਦੀਆਂ ਤੋਂ ਵੱਸਦੇ ਸਿੱਖਾਂ ਨੂੰ ਉਜਾੜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਤਾਂ ਇਹ ਹੈ ਕਿ 200 ਸਾਲ ਦੇ ਲਗਭਗ ਵਸੇਬਾ ਕਰਨ ਮਗਰੋਂ ਵੀ ਸਿੱਖਾਂ ਨੂੰ ਉਸ ਦੇ ਮਾਲਕਾਨਾਂ ਹੱਕ ਨਹੀਂ ਦਿੱਤੇ ਜਾ ਰਹੇ।

ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਦੌਰਾਨ ਸ਼ਿਲਾਂਗ ਦੇ ਸਿੱਖਾਂ ਦਾ ਉਜਾੜਾ ਰੋਕਣ ਲਈ ਸੰਜੀਦਾ ਯਤਨ ਕੀਤੇ ਗਏ ਹਨ ਅਤੇ ਇਸ ਨੂੰ ਲੈ ਕੇ ਸਿੱਖ ਸੰਸਥਾ ਅੱਜ ਵੀ ਸਿੱਖਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਥਾਨਕ ਸਿੱਖਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭੂ-ਮਾਫ਼ੀਆ ਦੇ ਦਬਾਅ ਵਿਚ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਬੇਇਨਸਾਫ਼ੀ ਵਿਰੁੱਧ ਹਰ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਵਿਚ ਸਿੱਖਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਕਰੀਬ ਤਿੰਨ ਸਾਲ ਪਹਿਲਾਂ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਮੇਘਾਲਿਆ ਜਾ ਕੇ ਸਿੱਖਾਂ ਦੀ ਮੱਦਦ ਕੀਤੀ ਸੀ।

ਇਸ ਦੌਰਾਨ ਪੀੜਤ ਸਿੱਖਾਂ ਨੂੰ ਸਹਾਇਤਾ ਵੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸਥਾਨਕ ਗੁਰਦੁਆਰਾ ਸਾਹਿਬ ਦੀ ਉਸਾਰੀ ਮੁਕੰਮਲ ਕਰਵਾਉਣ ਲਈ ਵੀ ਕਈ ਵਾਰ ਮਾਇਕ ਸਹਾਇਤਾ ਭੇਜੀ ਗਈ। ਉਨ੍ਹਾਂ ਕਿਹਾ ਕਿ ਅੱਜ ਵੀ ਸ਼੍ਰੋਮਣੀ ਕਮੇਟੀ ਮੇਘਾਲਿਆ ਦੇ ਸਿੱਖਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਜਾੜਨ ਦੀਆਂ ਜੋ ਖ਼ਬਰਾਂ ਮਿਲ ਰਹੀਆਂ ਹਨ, ਉਸ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਅਨੁਸਾਰ ਮੱਦਦ ਕਰੇਗੀ। ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਵੀ ਮੇਘਾਲਿਆ ਭੇਜਿਆ ਜਾਵੇਗਾ, ਜੋ ਉਥੇ ਦੀ ਸਰਕਾਰ ਅਤੇ ਪ੍ਰਸ਼ਾਸਨ ਨਾਲ ਰਾਬਤਾ ਬਣਾ ਕੇ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੈਰਵਾਈ ਕਰੇਗਾ। ਬੀਬੀ ਜਗੀਰ ਕੌਰ ਨੇ ਮੇਘਾਲਿਆ ਸਰਕਾਰ ਦੇ ਨਾਲ-ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਇਸ ਸਬੰਧ ਵਿਚ ਸਿੱਖਾਂ ਨਾਲ ਧੱਕਾ ਨਾ ਹੋਣ ਦਿੱਤਾ ਜਾਵੇ।

ਸਿੱਖ ਮਹਿਲਾ ਪ੍ਰਿੰਸੀਪਲ ਦੇ ਭੋਗ ਮੌਕੇ ਸ਼ਮੂਲੀਅਤ ਕਰਨਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਖੇ 13 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਮ ਅਰਦਾਸ ਵਿਚ ਸ਼ਮੂਲੀਅਤ ਲਈ ਜਥੇਦਾਰ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਭਲਕੇ ਰਵਾਨਾ ਹੋਣਗੇ।

ਇਸ ਦੌਰਾਨ ਉਹ ਸਿੱਖ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਕੇ ਖਿੱਤੇ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕਰਨਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪ੍ਰਿੰਸੀਪਲ ਦੀ ਹੱਤਿਆ ਨਾਲ ਸਿੱਖਾਂ ਅੰਦਰ ਰੋਸ ਦੀ ਭਾਵਨਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਥੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਦੇ ਪਰਿਵਾਰ ਨਾਲ ਉਨ੍ਹਾਂ ਨੇ ਫੋਨ ’ਤੇ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਅਤੇ ਪ੍ਰਚਾਰਕ ਨੇ ਨਿੱਜੀ ਤੌਰ ’ਤੇ ਜਾ ਕੇ ਅਫ਼ਸੋਸ ਪ੍ਰਗਟਾਇਆ ਹੈ।

ਤਿੰਨ ਜ਼ਿਲ੍ਹਿਆਂ ‘ਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ

0

ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲਿਆਉਣ ਲਈ ਟੈਕਸ ਨਾ ਭਰਨ ਵਾਲੇ ਨਿੱਜੀ ਬੱਸ ਆਪ੍ਰੇਟਰਾਂ ‘ਤੇ ਕਸਿਆ ਸ਼ਿਕੰਜਾ : ਰਾਜਾ ਵੜਿੰਗ

ਚੰਡੀਗੜ੍ਹ : ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ‘ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, ਆਰ.ਐਸ. ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਅਤੇ ਨੌਰਦਨ ਦੀ ਇੱਕ-ਇੱਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗ਼ੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲੈ ਕੇ ਆਉਣ ਲਈ ਹੀ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪਰੇਟਰਾਂ ‘ਤੇ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੰਤਰੀ ਨੇ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਉਹ ਅਪਣਾ ਬਣਦਾ ਟੈਕਸ ਛੇਤੀ ਤੋਂ ਛੇਤੀ ਭਰ ਦੇਣ ਅਤੇ ਵਾਹਨ ਦੇ ਕਾਗ਼ਜ਼ਾਤ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜੰਮੂ-ਕਸ਼ਮੀਰ ‘ਚ ਸੈਨਿਕਾਂ ਦੀ ਸ਼ਹਾਦਤ ‘ਤੇ ਕੈਪਟਨ ਨੇ ਟਵੀਟ ਕਰ ਕਹੀ ਇਹ ਗੱਲ

0

ਜੰਮੂ-ਕਸ਼ਮੀਰ ‘ਚ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਘਾਟੀ ‘ਚ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਬਦਲ ਰਹੀ ਸਥਿਤੀ ‘ਤੇ  ਪ੍ਰਤੀਕਿਰਿਆ ਦਿੱਤੀ ਹੈ।

ਸੋਮਵਾਰ ਨੂੰ ਸੂਰਨਕੋਟ ਸੈਕਟਰ ‘ਚ 5 ਜਵਾਨਾਂ ਦੀ ਸ਼ਹਾਦਤ ‘ਤੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਇਆ ਗਿਆ ਡਰ ਸੱਚ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਥਿਤੀਆਂ ਨੂੰ ਨਿਰਣਾਇਕ ਤੇ ਦ੍ਰਿੜਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ। ਫ਼ੌਜ ਵਿੱਚ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਪ੍ਰਤੀਕਿਰਿਆ ਜੰਮੂ-ਕਸ਼ਮੀਰ ਵਿੱਚ ਲਗਾਤਾਰ ਵਧ ਰਹੇ ਅੱਤਵਾਦੀ ਹਮਲਿਆਂ ਦੌਰਾਨ ਆਈ ਹੈ।

ਇਸ ਸੰਬੰਧ ‘ਚ ਕੈਪਟਨ ਨੇ ਇੱਕ ਟਵੀਟ ਕੀਤਾ ਹੈ। ਟਵੀਟ ਵਿੱਚ ਕੈਪਟਨ ਨੇ ਲਿਖਿਆ ਹੈ ਕਿ ਸਾਡਾ ਸਭ ਤੋਂ ਵੱਡਾ ਡਰ ਸੱਚ ਹੋ ਰਿਹਾ ਹੈ। ਪਾਕਿਸਤਾਨ ਸਮਰਥਿਤ ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਕਸ਼ਮੀਰ ‘ਚ ਅੱਤਵਾਦ ਵਧ ਰਿਹਾ ਹੈ। ਘੱਟ ਗਿਣਤੀਆਂ ਨੂੰ ਲੱਭਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਹੁਣ ਸੂਰਨਕੋਟ ਸੈਕਟਰ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਹਨ।

ਹਾਲ ਹੀ ਵਿੱਚ ਸ਼੍ਰੀਨਗਰ ਦੇ ਸਰਕਾਰੀ ਹਾਈ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਦਾ ਸਕੂਲ ਵਿੱਚ ਦਾਖਲ ਹੋਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਹਿੰਦੂ ਕਰਮਚਾਰੀਆਂ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਗਿਆ ਸੀ।

ਮੈਨੇਜਰ ਰਣਜੀਤ ਮਾਮਲੇ ‘ਚ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

0

ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ‘ਚ 12 ਅਕਤੂਬਰ ਯਾਨੀਕਿ ਅੱਜ ਪੰਚਕੂਲਾ ਸੀਬੀਆਈ ਦੀ ਅਦਾਲਤ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਸਜਾ ਸੁਣਾਈ ਜਾਵੇਗੀ। ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਸਮੇਤ 5 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁਮਨਾਮ ਚਿੱਠੀਆਂ ਲਿਖ ਰਿਹਾ ਹੈ ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮਗਰੋਂ ਸੌਦਾ ਸਾਧ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜਾ ਕੱਟ ਰਿਹਾ ਹੈ । ਜੇਲ੍ਹ ਦੌਰਾਨ ਹੀ ਉਨ੍ਹਾਂ ਨੂੰ ਪੱਤਰਕਾਰ ਛੱਤਰਪਤੀ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।

Priyanka Gandhi ਪਹੁੰਚੀ ਲਖਨਊ, ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਿਲ

0

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਲਖੀਮਪੁਰ ਖੀਰੀ ਦਾ ਦੌਰਾ  ਕਰਨਗੇ। ਇਸ ਦੌਰਾਨ ਪ੍ਰਿਯੰਕਾ ਲਖੀਮਪੁਰ ਵਿੱਚ ਮਾਰੇ ਗਏ ਕਿਸਾਨਾਂ ਦੀ ‘ਅੰਤਿਮ ਅਰਦਾਸ’ ਵਿੱਚ ਸ਼ਾਮਲ ਹੋਵੇਗੀ। ਫਿਲਹਾਲ ਪ੍ਰਿਯੰਕਾ ਗਾਂਧੀ ਲਖਨਊ ਏਅਰਪੋਰਟ ਪਹੁੰਚ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ। ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਪੰਜਾਬ ‘ਚ ਮੰਡਰਾ ਰਿਹਾ ਬਿਜਲੀ ਸੰਕਟ, 2 ਦਿਨ ਤੋਂ ਵੀ ਘੱਟ ਦਾ ਬਚਿਆ ਕੋਲਾ

0

ਚੰਡੀਗੜ੍ਹ : ਪੰਜਾਬ ‘ਚ ਬਿਜਲੀ ਸੰਕਟ ਮੰਡਰਾਇਆ ਹੋਇਆ ਹੈ। ਇਸ ਸਮੇਂ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ 1000 ਮੈਗਾਵਾਟ ਦਾ ਅੰਤਰ ਹੈ। ਐਤਵਾਰ ਨੂੰ ਵੱਧ ਤੋਂ ਵੱਧ ਮੰਗ ਲਗਭਗ 8850 ਮੈਗਾਵਾਟ ਸੀ। ਪੰਜਾਬ ‘ਚ ਨਿਜੀ ਕੋਲਾ ਅਧਾਰਤ ਥਰਮਲ ਪਲਾਂਟਾਂ ਦੇ ਕੋਲ 2 ਦਿਨ ਤੋਂ ਘੱਟ ਕੋਲੇ ਦਾ ਭੰਡਾਰ ਹੈ।

ਰਾਜਪੁਰਾ ਵਿੱਚ 1.9 ਦਿਨ, ਤਲਵੰਡੀ ਸਾਬੋ ਦੇ ਨਾਲ 1.6 ਦਿਨ ਅਤੇ ਜੀਵੀਕੇ ਦੇ ਨਾਲ 0.8 ਦਿਨਾਂ ਦੇ ਨਾਲ ਭੰਡਾਰ ਹੈ। ਰੋਪੜ ਥਰਮਲ ‘ਚ 3.6 ਦਿਨਾਂ ਦਾ ਕੋਲਾ ਸਟਾਕ ਹੈ ਅਤੇ ਲਹਿਰਾ ਮੁਹੱਬਤ ਵਿੱਚ 7.8 ਦਿਨਾਂ ਦਾ ਸਟਾਕ ਹੈ।