Home Blog Page 2350

ਤਿੰਨ ਜ਼ਿਲ੍ਹਿਆਂ ‘ਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ

0

ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲਿਆਉਣ ਲਈ ਟੈਕਸ ਨਾ ਭਰਨ ਵਾਲੇ ਨਿੱਜੀ ਬੱਸ ਆਪ੍ਰੇਟਰਾਂ ‘ਤੇ ਕਸਿਆ ਸ਼ਿਕੰਜਾ : ਰਾਜਾ ਵੜਿੰਗ

ਚੰਡੀਗੜ੍ਹ : ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ‘ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, ਆਰ.ਐਸ. ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਅਤੇ ਨੌਰਦਨ ਦੀ ਇੱਕ-ਇੱਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗ਼ੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਟਰਾਂਸਪੋਰਟ ਸੈਕਟਰ ਨੂੰ ਲੀਹ ‘ਤੇ ਲੈ ਕੇ ਆਉਣ ਲਈ ਹੀ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪਰੇਟਰਾਂ ‘ਤੇ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੰਤਰੀ ਨੇ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਉਹ ਅਪਣਾ ਬਣਦਾ ਟੈਕਸ ਛੇਤੀ ਤੋਂ ਛੇਤੀ ਭਰ ਦੇਣ ਅਤੇ ਵਾਹਨ ਦੇ ਕਾਗ਼ਜ਼ਾਤ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜੰਮੂ-ਕਸ਼ਮੀਰ ‘ਚ ਸੈਨਿਕਾਂ ਦੀ ਸ਼ਹਾਦਤ ‘ਤੇ ਕੈਪਟਨ ਨੇ ਟਵੀਟ ਕਰ ਕਹੀ ਇਹ ਗੱਲ

0

ਜੰਮੂ-ਕਸ਼ਮੀਰ ‘ਚ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਘਾਟੀ ‘ਚ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਬਦਲ ਰਹੀ ਸਥਿਤੀ ‘ਤੇ  ਪ੍ਰਤੀਕਿਰਿਆ ਦਿੱਤੀ ਹੈ।

ਸੋਮਵਾਰ ਨੂੰ ਸੂਰਨਕੋਟ ਸੈਕਟਰ ‘ਚ 5 ਜਵਾਨਾਂ ਦੀ ਸ਼ਹਾਦਤ ‘ਤੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਇਆ ਗਿਆ ਡਰ ਸੱਚ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਥਿਤੀਆਂ ਨੂੰ ਨਿਰਣਾਇਕ ਤੇ ਦ੍ਰਿੜਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ। ਫ਼ੌਜ ਵਿੱਚ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਪ੍ਰਤੀਕਿਰਿਆ ਜੰਮੂ-ਕਸ਼ਮੀਰ ਵਿੱਚ ਲਗਾਤਾਰ ਵਧ ਰਹੇ ਅੱਤਵਾਦੀ ਹਮਲਿਆਂ ਦੌਰਾਨ ਆਈ ਹੈ।

ਇਸ ਸੰਬੰਧ ‘ਚ ਕੈਪਟਨ ਨੇ ਇੱਕ ਟਵੀਟ ਕੀਤਾ ਹੈ। ਟਵੀਟ ਵਿੱਚ ਕੈਪਟਨ ਨੇ ਲਿਖਿਆ ਹੈ ਕਿ ਸਾਡਾ ਸਭ ਤੋਂ ਵੱਡਾ ਡਰ ਸੱਚ ਹੋ ਰਿਹਾ ਹੈ। ਪਾਕਿਸਤਾਨ ਸਮਰਥਿਤ ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਕਸ਼ਮੀਰ ‘ਚ ਅੱਤਵਾਦ ਵਧ ਰਿਹਾ ਹੈ। ਘੱਟ ਗਿਣਤੀਆਂ ਨੂੰ ਲੱਭਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਹੁਣ ਸੂਰਨਕੋਟ ਸੈਕਟਰ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਹਨ।

ਹਾਲ ਹੀ ਵਿੱਚ ਸ਼੍ਰੀਨਗਰ ਦੇ ਸਰਕਾਰੀ ਹਾਈ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਦਾ ਸਕੂਲ ਵਿੱਚ ਦਾਖਲ ਹੋਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਹਿੰਦੂ ਕਰਮਚਾਰੀਆਂ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਗਿਆ ਸੀ।

ਮੈਨੇਜਰ ਰਣਜੀਤ ਮਾਮਲੇ ‘ਚ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

0

ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ‘ਚ 12 ਅਕਤੂਬਰ ਯਾਨੀਕਿ ਅੱਜ ਪੰਚਕੂਲਾ ਸੀਬੀਆਈ ਦੀ ਅਦਾਲਤ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਸਜਾ ਸੁਣਾਈ ਜਾਵੇਗੀ। ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਸਮੇਤ 5 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁਮਨਾਮ ਚਿੱਠੀਆਂ ਲਿਖ ਰਿਹਾ ਹੈ ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮਗਰੋਂ ਸੌਦਾ ਸਾਧ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜਾ ਕੱਟ ਰਿਹਾ ਹੈ । ਜੇਲ੍ਹ ਦੌਰਾਨ ਹੀ ਉਨ੍ਹਾਂ ਨੂੰ ਪੱਤਰਕਾਰ ਛੱਤਰਪਤੀ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।

Priyanka Gandhi ਪਹੁੰਚੀ ਲਖਨਊ, ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਿਲ

0

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਲਖੀਮਪੁਰ ਖੀਰੀ ਦਾ ਦੌਰਾ  ਕਰਨਗੇ। ਇਸ ਦੌਰਾਨ ਪ੍ਰਿਯੰਕਾ ਲਖੀਮਪੁਰ ਵਿੱਚ ਮਾਰੇ ਗਏ ਕਿਸਾਨਾਂ ਦੀ ‘ਅੰਤਿਮ ਅਰਦਾਸ’ ਵਿੱਚ ਸ਼ਾਮਲ ਹੋਵੇਗੀ। ਫਿਲਹਾਲ ਪ੍ਰਿਯੰਕਾ ਗਾਂਧੀ ਲਖਨਊ ਏਅਰਪੋਰਟ ਪਹੁੰਚ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ। ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਪੰਜਾਬ ‘ਚ ਮੰਡਰਾ ਰਿਹਾ ਬਿਜਲੀ ਸੰਕਟ, 2 ਦਿਨ ਤੋਂ ਵੀ ਘੱਟ ਦਾ ਬਚਿਆ ਕੋਲਾ

0

ਚੰਡੀਗੜ੍ਹ : ਪੰਜਾਬ ‘ਚ ਬਿਜਲੀ ਸੰਕਟ ਮੰਡਰਾਇਆ ਹੋਇਆ ਹੈ। ਇਸ ਸਮੇਂ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ 1000 ਮੈਗਾਵਾਟ ਦਾ ਅੰਤਰ ਹੈ। ਐਤਵਾਰ ਨੂੰ ਵੱਧ ਤੋਂ ਵੱਧ ਮੰਗ ਲਗਭਗ 8850 ਮੈਗਾਵਾਟ ਸੀ। ਪੰਜਾਬ ‘ਚ ਨਿਜੀ ਕੋਲਾ ਅਧਾਰਤ ਥਰਮਲ ਪਲਾਂਟਾਂ ਦੇ ਕੋਲ 2 ਦਿਨ ਤੋਂ ਘੱਟ ਕੋਲੇ ਦਾ ਭੰਡਾਰ ਹੈ।

ਰਾਜਪੁਰਾ ਵਿੱਚ 1.9 ਦਿਨ, ਤਲਵੰਡੀ ਸਾਬੋ ਦੇ ਨਾਲ 1.6 ਦਿਨ ਅਤੇ ਜੀਵੀਕੇ ਦੇ ਨਾਲ 0.8 ਦਿਨਾਂ ਦੇ ਨਾਲ ਭੰਡਾਰ ਹੈ। ਰੋਪੜ ਥਰਮਲ ‘ਚ 3.6 ਦਿਨਾਂ ਦਾ ਕੋਲਾ ਸਟਾਕ ਹੈ ਅਤੇ ਲਹਿਰਾ ਮੁਹੱਬਤ ਵਿੱਚ 7.8 ਦਿਨਾਂ ਦਾ ਸਟਾਕ ਹੈ।

IPS Ishwar Singh ਬਣੇ ਪੰਜਾਬ ਦੇ ਨਵੇਂ Chief Vigilance Officer

0

ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਤੇ ਏਡੀਜੀਪੀ ਪ੍ਰਸ਼ਾਸਨ ਈਸ਼ਵਰ ਸਿੰਘ ਨੂੰ ਗੌਰਵ ਯਾਦਵ ਦੀ ਜਗ੍ਹਾ ਪੰਜਾਬ ਪੁਲਿਸ ਵਿਭਾਗ ਦਾ ਨਵਾਂ ਮੁੱਖ ਵਿਜੀਲੈਂਸ ਅਫਸਰ ਨਿਯੁਕਤ ਕੀਤਾ ਗਿਆ ਹੈ।

 

ਬਿਜਲੀ ਸੰਕਟ ਲਈ ਚੰਨੀ ਅਤੇ ਮੋਦੀ ਸਰਕਾਰਾਂ ਬਰਾਬਰ ਜ਼ਿੰਮੇਵਾਰ : ਅਮਨ ਅਰੋੜਾ

0

ਕਿਹਾ, ਕੋਲੇ ਦੀ ਪੂਰਤੀ ਕਰਨਾ ਕੇਂਦਰ ਦੀ ਜ਼ਿੰਮੇਵਾਰੀ, ਨਿੱਜੀ ਥਰਮਲ ਪਲਾਂਟਾਂ ਨੇ ਕੀਤੀ ਨਿਯਮਾਂ ਦੀ ਉਲੰਘਣਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਲੇ ਦੀ ਘਾਟ ਕਾਰਨ ਪੰਜਾਬ ਅਤੇ ਦੇਸ਼ ’ਚ ਗਹਿਰਾਏ ਬਿਜਲੀ ਸੰਕਟ ਲਈ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਬਰਾਬਰ ਦੀਆਂ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਹ ਸਭ ਕਾਰਪੋਰੇਟ ਘਰਾਣਿਆਂ ਦੀਆਂ ਨਿੱਜੀ ਕੰਪਨੀਆਂ ਲਈ ਦੇਸ਼ ਦੇ ਬਚੇ- ਪੁਚੇ ਸਰਕਾਰੀ (ਜਨਤਕ) ਥਰਮਲ ਪਲਾਂਟਾਂ ਦੀ ਬਲੀ ਲਏ ਜਾਣ ਦੇ ਹੱਥਕੰਢੇ ਹਨ। ਦੋਸ਼ ਲਾਇਆ ਕਿ ਬਿਜਲੀ ਸੰਕਟ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਦਾ ਕੀਤਾ ਹੋਇਆ ਸੰਕਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੀਅਤ ਅਤੇ ਨੀਤੀ ਨਾਲ ਕੋਲੇ ਦਾ ਪ੍ਰਬੰਧ (ਮੈਨੇਜਮੈਂਟ) ਕਰੇ ਤਾਂ ਅਜਿਹਾ ਸੰਕਟ ਪੈਦਾ ਨਾ ਹੁੰਦਾ। ਸਰਕਾਰਾਂ ਦੀ ਅਜਿਹੀ ਮਾਰੂ ਨੀਤੀ ਅਤੇ ਨੀਅਤ ਕਾਰਨ ਜਿੱਥੇ ਘਰੇਲੂ ਬਿਜਲੀ ਖਪਤਕਾਰ ਅਣ-ਐਲਾਨੇ ਲੰਮੇ ਬਿਜਲੀ ਕੱਟਾਂ ਕਾਰਨ ਸੂਲੀ ’ਤੇ ਚੜਾ ਦਿੱਤੇ ਹਨ, ਉਥੇ ਹੀ ਕੋਰੋਨਾ ਕਾਲ ਦੀ ਮਾਰ ’ਤੋਂ ਉਭਰ ਰਹੇ ਵਾਪਾਰ ਅਤੇ ਉਦਯੋਗਿਕ ਖੇਤਰ ਨੂੰ ਇੱਕ ਵਾਰ ਫਿਰ ਵਿੱਤੀ ਸੰਕਟ ਵੱਲ ਧੱਕ ਰਹੀ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ, ‘‘ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲੇ ਦੀ ਪੂਰਤੀ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਮੋਦੀ ਸਰਕਾਰ ਇੱਕ ਸਾਜਿਸ਼ ਦੇ ਤਹਿਤ ਕੋਲਾ ਸਪਲਾਈ ਦੇਣ ਤੋਂ ਕੰਨੀਂ ਕਤਰਾ ਰਹੀ ਹੈ। ਪੰਜਾਬ ਸਮੇਤ ਦਿੱਲੀ ਆਦਿ ਰਾਜਾਂ ਦੇ ਥਰਮਲ ਪਲਾਂਟਾਂ ਨੂੰ ਕੋਲਾ ਦਿੱਤਾ ਨਹੀਂ ਜਾ ਰਿਹਾ ਹੈ, ਜਿਸ ਕਾਰਨ ਸੂਬਿਆਂ ’ਚ ਥਰਮਲ ਪਲਾਂਟ ਬੰਦ ਅਤੇ ਬਿਜਲੀ ਸਪਲਾਈ ਠੱਪ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ।’’ ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰੀ ਪਾਵਰ ਮੰਤਰੀ ਆਰ. ਕੇ. ਸਿੰਘ ਦਾਅਵਾ ਕਰਦੇ ਹਨ ਕਿ ਕੋਲੇ ਦਾ ਕੋਈ ਸੰਕਟ ਨਹੀਂ, ਪਰ ਦੂਜੇ ਪਾਸੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਕੋਲੇ ਦੀ ਪੂਰਤੀ ਲਈ ਚਿੱਠੀਆਂ ਲਿਖ ਰਹੇ ਹਨ। ਅਮਨ ਅਰੋੜਾ ਨੇ ਸ਼ੰਕੇ ਪ੍ਰਗਟਾਏ ਕਿ ਕੀ ਕੋਲੇ ਦਾ ਸੰਕਟ ਫ਼ਰਜੀ (ਆਰਟੀਫੀਸ਼ੀਅਲ) ਹੈ? ਤਾਂ ਕਿ ਕੋਲੇ ਅਤੇ ਬਿਜਲੀ ਦੇ ਕਾਰੋਬਾਰ ’ਚ ਸ਼ਾਮਲ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਨ-ਮਾਨੇ ਮੁੱਲ ਨਾਲ ਅੰਨ੍ਹੀ ਲੁੱਟ ਕਰਨ ਦਾ ਲਾਇਸੰਸ ਮਿਲ ਜਾਵੇ ਜਾਂ ਫਿਰ ਇਹ ਸਾਰਾ ਫ਼ਰਜੀ ਸੰਕਟ ਲਖੀਮਪੁਰ ਖੀਰੀ ਕਤਲੇਆਮ, ਸ਼ਿਲੌਂਗ ’ਚ ਸਿੱਖਾਂ ਦਾ ਉਜਾੜਾ ਅਤੇ ਜੰਮੂ- ਕਸ਼ਮੀਰ ’ਚ ਹਿੰਦੂ- ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਅੱਤਵਾਦੀ ਘਟਨਾਵਾਂ ਤੋਂ ਦੇਸ਼ ਦਾ ਧਿਆਨ ਭਟਕਾਉਣ ਦੀ ਸਾਜ਼ਿਸ਼ ਹੈ?

ਅਮਨ ਅਰੋੜਾ ਨੇ ਪੰਜਾਬ ਦੀ ਸੱਤਾ ’ਤੇ ਹੁਣ ਤੱਕ ਕਾਬਜ਼ ਰਹੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਕਿਹਾ, ‘‘ਕੈਪਟਨ ਅਤੇ ਬਾਦਲ ਸਰਕਾਰਾਂ ਨੇ ਪੰਜਾਬ ਦੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਕੇ ਬਿਜਲੀ ਦੀ ਪੂਰਤੀ ਲਈ ਪ੍ਰਾਈਵੇਟ ਥਰਮਲ ਪਲਾਂਟਾਂ ’ਤੇ ਨਿਰਭਰਤਾ ਵਧਾਈ ਦਿੱਤੀ ਹੈ, ਜੋ ਅੱਜ ਪੰਜਾਬੀਆਂ ਲਈ ਖ਼ਤਰਨਾਕ ਸਾਬਤ ਹੋ ਰਹੀ ਹੈ। ਬਾਦਲਾਂ ਵੱਲੋਂ ਕਾਰਪੋਰੇਟਰਾਂ ਨਾਲ ਕੀਤੇ ਬਿਜਲੀ ਸਮਝੌਤੇ ਜਿੱਥੇ ਬਿਜਲੀ ਸੰਕਟ ਪੈਦਾ ਕਰ ਰਹੇ ਹਨ, ਉਥੇ ਹੀ ਪੰਜਾਬ ਵਾਸੀਆਂ ਦੀ ਲੁੱਟ ਕਰ ਰਹੇ ਹਨ।’’
ਅਰੋੜਾ ਨੇ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਅਤੇ ਪੰਜਾਬ ’ਚ ਕਾਂਗਰਸ ਦੀਆਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀਆਂ ਹਨ ਅਤੇ ਦੇਸ਼ ਵਾਸੀਆਂ ਨੂੰ ਧੋਖ਼ਾ ਦੇ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ, ‘‘ ਜਦੋਂ ਕੋਲ ਇੰਡੀਆਂ ਕੋਲ 400 ਲੱਖ ਟਨ ਕੋਲੇ ਦਾ ਭੰਡਾਰ ਪਿਆ ਹੈ ਤਾਂ ਸੂਬਿਆਂ ਨੂੰ ਕੋਲੇ ਦੀ ਸਪਲਾਈ ਕਿਉਂ ਨਹੀਂ ਦਿੱਤੀ ਜਾ ਰਹੀ? ਆਪਣੇ ਪੱਧਰ ’ਤੇ ਵਿਦੇਸ਼ਾਂ ਤੋਂ ਕੋਲਾ ਖ਼ਰੀਦਣਾ ਬੰਦ ਕਰਨ ਵਾਲੇ ਪ੍ਰਾਈਵੇਟ ਥਰਮਲ ਪਲਾਂਟ ਮਾਲਕਾਂ ਖ਼ਿਲਾਫ਼ ਕਿਉਂ ਕਾਰਵਾਈ ਨਹੀਂ ਕੀਤੀ ਗਈ? ਬਾਦਲਾਂ ਅਤੇ ਕੈਪਟਨ ਵਾਂਗ ਮੌਜ਼ੂਦਾ ਚੰਨੀ ਸਰਕਾਰ ਬਿਜਲੀ ਉਤਪਾਦਨ ਘੱਟ ਕਰਨ ਵਾਲੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਿਉਂ ਨਹੀਂ ਕਰ ਰਹੀ?

‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਕੋਲ ਇੱਕ ਦਿਨ ਦਾ ਕੋਲਾ ਬਚਿਆ ਹੈ, ਜਦੋਂ ਕਿ ਸਰਕਾਰੀ ਪਲਾਂਟਾਂ ਕੋਲ ਚਾਰ ਦਿਨ ਦਾ ਕੋਲਾ ਹੈ, ਜਿਸ ਕਾਰਨ ਪੰਜਾਬ ’ਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਜਦੋਂਕਿ ਨਿਯਮਾਂ ਅਨੁਸਾਰ ਥਰਮਲ ਪਲਾਂਟ ਕੋਲ 22 ਤੋਂ 25 ਦਿਨਾਂ ਲਈ ਕੋਲੇ ਦਾ ਭੰਡਾਰ ਹੋਣਾ ਲਾਜ਼ਮੀ ਹੈ, ਪਰ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਨੇ ਕੋਲੇ ਦਾ ਪ੍ਰਬੰਧ ਨਹੀਂ ਕੀਤਾ, ਪ੍ਰੰਤੂ ਬਾਦਲਾਂ ਵਾਂਗ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਜੇਕਰ
ਸਰਕਾਰ ਚਾਹੇ ਤਾਂ ਸੀ.ਈ.ਏ. ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਵਿਧਾਇਕ ਅਰੋੜਾ ਨੇ ਕਿਹਾ ਕਿ ਬਿਜਲੀ ਸੰਕਟ ਨਾਲ ਪੰਜਾਬ ਵਿੱਚ ਝੋਨੇ ਦੀ ਪੱਕ ਰਹੀ ਫ਼ਸਲ ਦੇ ਝਾੜ ’ਤੇ ਮਾਰੂ ਅਸਰ ਪਵੇਗਾ,ਕਿਉਂ ਜੋ ਇਸ ਸਮੇਂ ਝੋਨੇ ਦੀ ਫ਼ਸਲ ਨੂੰ ਅਖੀਰਲਾ ਪਾਣੀ ਲਾਉਣ ਦਾ ਸਮਾਂ ਹੈ, ਪਰ ਬਿਜਲੀ ਸਪਲਾਈ ਨਾ ਹੋਣ ਕਾਰਨ ਫ਼ਸਲ ਨੂੰ ਪਾਣੀ ਨਹੀਂ ਦਿੱਤਾ ਜਾ ਸਕੇਗਾ। ਜਿਸ ਦਾ ਸਿੱਧਾ ਅਸਰ ਜਿੱਥੇ ਝੋਨੇ ਦੇ ਝਾੜ ’ਤੇ ਪਵੇਗਾ, ਉਥੇ ਹੀ ਕਣਕ ਦੀ ਬਿਜਾਈ ਖਾਸ ਕਰਕੇ ਸਿੱਧੀ ਬਿਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।