Home Blog Page 2351

ਅਸ਼ੀਸ਼ ਮਿਸ਼ਰਾ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ

0

ਲਖੀਮਪੁਰ ਖੀਰੀ : ਲਖੀਮਪੁਰ ਖੀਰੀ ਘਟਨਾ ‘ਤੇ ਅਦਾਲਤ ਨੇ ਫ਼ੈਸਲਾ ਕਰਦੇ ਹੋਏ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਯੂ.ਪੀ ਪੁਲਿਸ ਨੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਗੱਡੀ ਹੇਠ ਦਰੜ ਦੇਣ ਦੇ ਮਾਮਲੇ ਵਿਚ ਅਸ਼ੀ਼ਸ਼ ਮਿਸ਼ਰਾ ਨੂੰ ਇਕ ਦਿਨ ਪਹਿਲਾਂ 12 ਘੰਟੇ ਦੀ ਪੁੱਛ ਗਿੱਛ ਮਗਰੋਂ ਰਾਤ 11 ਵਜੇ ਦੇ ਕਰੀਬ ਗ੍ਰਿਫਤਾਰ ਕੀਤਾ ਸੀ।

ਅੱਜ ਉਸਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਯੂ ਪੀ ਪੁਲਿਸ ਨੇ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹੀ ਦਿੱਤਾ ਹੈ।

BIG BREAKING: IPS Prabodh Kumar ਦਾ ਹੋਇਆ ਤਬਾਦਲਾ Special DGP Investigation Lokpal Punjab ਕੀਤਾ ਗਿਆ ਨਿਯੁਕਤ

0

IPS Prabodh Kumar ਦਾ ਤਬਾਦਲਾ ਹੋ ਗਿਆ ਹੈ। ਹੁਣ ਉਨ੍ਹਾਂ ਨੂੰ Special DGP Investigation Lokpal Punjab ਨਿਯੁਕਤ ਕੀਤਾ ਗਿਆ ਹੈ।

 

2 ਕਿਲੋਵਾਟ ਤੱਕ ਦੇ ਲੋਡ ਦੇ ਸਾਰੇ ਵਰਗਾਂ ਦੇ ਲਾਭਾਪਾਤਰੀਆਂ ਦੇ ਬਿਜਲੀ ਦੇ ਬਕਾਏ ਮੁਆਫ ਹੋਣਗੇ – CM ਚੰਨੀ

0

ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਦੀ ਸੁਰੱਖਿਆ ਲਈ ਕਾਨੂੰਨ ਛੇਤੀ ਹੀ ਵਿਧਾਨ ਸਭਾ ਵਿਚ ਲਿਆਂਵਾਗੇ

ਮੁੱਖ ਮੰਤਰੀ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ, ਸ਼ਹਿਰਾਂ ਅਤੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਵਸਨੀਕਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਮਿਲਣਗੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਬੰਧ ਵਿਚ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨੀਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਜਿਸ ਦਾ ਘੇਰਾ ਵਧਾ ਕੇ ਇਸ ਨੂੰ ਹੁਣ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਡਿਜੀਟਲ ਮੈਪਿੰਗ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਤੋਂ ਬਾਅਦ ਸਾਰੇ ਯੋਗ ਵਸਨੀਕਾਂ ਨੂੰ ਢੁਕਵੀਂ ਸ਼ਨਾਖ਼ਤ/ਤਸਦੀਕ ਕਰਨ ਪਿੱਛੋਂ ਉਨ੍ਹਾਂ ਨੂੰ ਜਾਇਦਾਦ ਦਾ ਮਾਲਕਾਨਾ ਹੱਕ ਦੇਣ ਲਈ ਜਾਇਦਾਦ ਕਾਰਡ (ਸੰਨਦ) ਦਿੱਤੇ ਜਾਣਗੇ।

ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਸ ਲਈ ਸਬੰਧਤ ਲੋਕਾਂ ਪਾਸੋਂ ਕੋਈ ਜਵਾਬ ਨਾ ਆਉਣ ਦੀ ਸੂਰਤ ਵਿਚ ਜਾਇਦਾਦ ਕਾਰਡ ਜਾਰੀ ਕਰ ਦਿੱਤੇ ਜਾਣਗੇ ਜਿਸ ਨਾਲ ਰਜਿਸਟਰੀ ਦਾ ਮੰਤਵ ਪੂਰਾ ਹੋ ਜਾਵੇਗਾ। ਇਸ ਨਾਲ ਉਹ ਬੈਂਕਾਂ ਪਾਸੋਂ ਕਰਜ਼ਾ ਹਾਸਲ ਕਰਨ ਜਾਂ ਜਾਇਦਾਦ ਵੇਚ-ਵੱਟ ਸਕਦੇ ਹਨ ਜਿਸ ਨਾਲ ਜਾਇਦਾਦ ਦੀ ਕੀਮਤ ਵਧੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰਾਂ ਵਿਚ ਪੁਰਾਣੀਆਂ ਆਬਾਦੀਆਂ (ਮੁਹੱਲਿਆਂ) ਵਿਚ ਆਉਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਹੇਠ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਐਨ.ਆਰ.ਆਈਜ਼ ਜੋ ਪਿੰਡਾਂ ਤੇ ਸ਼ਹਿਰਾਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਉਤੇ ਕਾਬਜ਼ ਹਨ, ਨੂੰ ਵੀ ਇਤਰਾਜ਼ ਉਠਾਉਣ ਲਈ ਸੂਚਿਤ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਵੀ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਸਕਣ।

ਵਿਦੇਸ਼ਾਂ `ਚ ਵਸੇ ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧੀ ਜਲਦ ਹੀ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਨ.ਆਰ.ਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ `ਤੇ ਕੀਤੀ ਜਾਵੇਗੀ ਤਾਂ ਜੋ ਕੁਝ ਅਨੈਤਿਕ ਤੱਤਾਂ ਦੁਆਰਾ ਜਾਇਦਾਦਾਂ ਦੀ ਗੈਰਕਨੂੰਨੀ/ਧੋਖਾਧੜੀ ਨਾਲ ਵਿਕਰੀ ਨੂੰ ਰੋਕਿਆ ਜਾ ਸਕੇ। 2 ਕਿਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਜਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਬਿਨਾਂ ਹਰੇਕ ਨੂੰ ਇਸ ਮੁਆਫੀ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ 72 ਲੱਖ ਖਪਤਕਾਰਾਂ ਵਿੱਚੋਂ ਰਾਜ ਭਰ ਦੇ ਲਗਭਗ 52 ਲੱਖ ਖਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਖਪਤਕਾਰ ਨੂੰ ਆਏ ਪਿਛਲੇ ਬਿੱਲ ਵਿੱਚ ਦਰਸਾਏ ਬਕਾਏ ਹੀ ਮੁਆਫ ਕੀਤੇ ਜਾਣਗੇ।

ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲਾ ਮੰਤਰਾਲੇ ਕੋਲ ਪਹਿਲਾਂ ਹੀ ਇਹ ਮੁੱਦਾ ਉਠਾਇਆ ਹੋਇਆ ਹੈ ਤਾਂ ਜੋ ਬਿਜਲੀ ਸੰਕਟ ਨੂੰ ਟਾਲਿਆ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਲੇ ਦੀ ਕਮੀ ਦੇ ਬਾਵਜੂਦ ਸੂਬੇ ਵਿੱਚ ਬੱਤੀ ਗੁੱਲ ਹੋਣ ਨਹੀਂ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਣਬੁੱਝ ਕੇ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਵਿਧਾਇਕ ਮਦਨ ਲਾਲ ਜਲਾਲਪੁਰ ਮੌਜੂਦ ਸਨ।

T20 World Cup : Afghanistan ਨੇ ਫਾਈਨਲ ਟੀਮ ਦੀ ਕੀਤੀ ਘੋਸ਼ਣਾ, Mohammad Nabi ਹੋਣਗੇ ਕਪਤਾਨ

0

ਕਾਬੁਲ : ਅਫ਼ਗਾਨਿਸਤਾਨ ਕ੍ਰਿਕੇਟ ਬੋਰਡ (ਏਸੀਬੀ) ਨੇ ਟੀ20 ਵਿਸ਼ਵ ਕੱਪ ਲਈ 15 ਮੈਂਬਰੀ ਫਾਈਨਲ ਟੀਮ ਘੋਸ਼ਿਤ ਕੀਤੀ ਹੈ। ਅਫ਼ਗਾਨਿਸਤਾਨ ਦੀ ਟੀਮ ਕਪਤਾਨ ਮੋਹੰਮਦ ਨਬੀ ਦੀ ਅਗਵਾਈ ‘ਚ ਉਤਰੇਗੀ। ਟੀਮ ਆਪਣੇ ਅਭਿਆਨ ਦੀ ਸ਼ੁਰੂਆਤ 25 ਅਕਤੂਬਰ ਨੂੰ ਪਹਿਲੇ ਰਾਊਂਡ ਦੀ ਗਰੁੱਪ ਬੀ ਦੇ ਵਿਨਰਸ ਦੇ ਨਾਲ ਮੁਕਾਬਲੇ ਤੋਂ ਕਰੇਗਾ। ਅਫ਼ਗਾਨਿਸਤਾਨ ਦੀ ਟੀਮ ਨਿਊਜ਼ੀਲੈਂਡ, ਭਾਰਤ ਅਤੇ ਪਾਕਿਸਤਾਨ ਅਤੇ ਕੁਆਲੀਫਾਇੰਗ ਪੂਲ ਦੀਆਂ ਦੋ ਟੀਮਾਂ ਦੇ ਨਾਲ ਗਰੁੱਪ – 2 ‘ਚ ਹੈ। ਏਸੀਬੀ ਨੇ ਕਿਹਾ ਕਿ ਟੀਮ ‘ਚ ਰਾਸ਼ਿਦ ਖਾਨ ਸ਼ਾਮਿਲ ਹਨ ਜਿਨ੍ਹਾਂ ਤੇ ਸਪਿਨ ਵਿਭਾਗ ਦਾ ਜਿੰਮਾ ਹੋਵੇਗਾ। ਉਨ੍ਹਾਂ ਤੋਂ ਇਲਾਵਾ ਨਬੀ, ਮੁਜੀਬ ਉਰ ਰਹਿਮਾਨ ਵੀ ਹਨ।

ਅਫ਼ਗਾਨਿਸਤਾਨ ਦੀ ਟੀਮ ਇਸ ਪ੍ਰਕਾਰ ਹੈ –
ਮੁਹੰਮਦ ਨਬੀ (ਕਪਤਾਨ), ਰਹਮਾਨੁੱਲਾਹ ਗੁਰਬਾਜ, ਹਜਰਤੁੱਲਾਹ ਜਜਈ, ਉਸਮਾਨ ਗਨੀ, ਮੁਹੰਮਦ ਸ਼ਹਜਾਦ, ਹਸ਼ਮਤੁੱਲਾ ਸ਼ਾਹਿਦੀ, ਅਸਗਰ ਅਫਗਾਨ, ਗੁਲਬਦੀਨ ਨਾਇਬ, ਨਜੀਬੁੱਲਾਹ ਜਾਦਰਾਨ, ਕਰੀਮ ਜਨਤ, ਰਾਸ਼ਿਦ ਖਾਨ, ਮੁਜੀਬ ਉਰ ਰਹਿਮਾਨ, ਹਾਮਿਦ ਹਸਨ, ਫਰੀਦ ਅਹਿਮਦ ਮਲਿਕ ਅਤੇ ਨਵੀਨ ਉਲ ਹੱਕ।

ਰਿਜ਼ਰਵ : ਸ਼ਰਾਫੁੱਦੀਨ ਅਸ਼ਰਫ, ਸਮੀਉੱਲਾਹ ਸ਼ਿਨਵਾਰੀ, ਦਾਵਤ ਜਾਦਰਾਨ ਅਤੇ ਫਜਲ ਹੱਕ ਫਾਰੂਕੀ।

Lakhimpur Updates: Priyanka Gandhi ਨੇ ਰੱਖਿਆ ਮੌਨ ਵਰਤ, ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕੈਬਨਿਟ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਕੀਤੀ ਮੰਗ

0

ਲਖੀਮਪੁਰ ਖੀਰੀ ਮਾਮਲੇ ‘ਚ ਕਾਂਗਰਸ ਲਗਾਤਾਰ ਕੇਂਦਰ ਅਤੇ ਰਾਜ ਸਰਕਾਰ’ ਤੇ ਹਮਲੇ ਕਰ ਰਹੀ ਹੈ। ਇਸ ਦੇ ਵਿਰੋਧ ‘ਚ ਕਾਂਗਰਸ ਪਾਰਟੀ ਨੇ ਅੱਜ ਇਸ ਮਾਮਲੇ’ ਚ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ’ ਮੌਨ ਵ੍ਰਤ ‘ਪ੍ਰੋਗਰਾਮ ਦਾ ਆਯੋਜਨ ਕੀਤਾ ਹੈ। ਇਸ ਕਾਰਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਗਾਂਧੀ ਜੀ ਦੇ ਬੁੱਤ ਦੇ ਸਾਮ੍ਹਣੇ ਤਿੰਨ ਘੰਟਿਆਂ ਲਈ ਸ਼ਾਂਤ ਵਰਤ ਰੱਖਿਆ। ਕਾਂਗਰਸ ਮੰਗ ਕਰਦੀ ਹੈ ਕਿ ਪੀੜ੍ਹਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਲਖੀਮਪੁਰ ਖੀਰੀ ਘਟਨਾ ਦੇ ਸੰਬੰਧ ਵਿਚ ਸ਼ਨੀਵਾਰ ਰਾਤ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਕੱਲ Jalandhar ਆਉਣਗੇ CM Arvind Kejriwal, ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਵਿੱਚ ਹੋਣਗੇ ਨਤਮਸਤਕ

0

ਜਲੰਧਰ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਜਲੰਧਰ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਵਿੱਚ ਨਤਮਸਤਕ ਹੋਣਗੇ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਰਾਘਵ ਚੱਢਾ ਨੇ ਟਵੀਟ ਦੇ ਜ਼ਰੀਏ ਦਿੱਤੀ ਹੈ।

ਪੰਜਾਬ ਦੇ ਜੀਐਸਟੀ ਮਾਲੀਏ ‘ਚ 24.76 ਫ਼ੀਸਦ ਵਾਧਾ ਦਰਜ

0

ਇਸ ਸਾਲ ਸਤੰਬਰ ਵਿੱਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 ‘ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ

ਚੰਡੀਗੜ੍ਹ : ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਤੋਂ ਸਤੰਬਰ, 2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ। ਟੈਕਸੇਸ਼ਨ ਕਮਿਸ਼ਨਰੇਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ.ਐਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈਂਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

ਜੀ.ਐਸ.ਟੀ. ਮਾਲੀਏ ਵਿੱਚ ਸਤੰਬਰ, 2021 ਤੱਕ ਪਿਛਲੇ ਸਾਲ ਨਾਲੋਂ 67.55 ਫ਼ੀਸਦ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਂਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ਵਿੱਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਟੈਕਸ ਚੋਰੀ ਦੀਆਂ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਅਤੇ ਨਿਯੰਤਰਣ, ਕਰਦਾਤਾਵਾਂ ਵੱਲੋਂ ਜੀ.ਐਸ.ਟੀ. ਨਿਯਮਾਂ ਦੀ ਪਾਲਣਾ, ਮਸ਼ੀਨ ਲਰਨਿੰਗ ਆਧਾਰ ‘ਤੇ ਪ੍ਰਭਾਵਸ਼ਾਲੀ ਡਾਟਾ ਵਿਸ਼ਲੇਸ਼ਣ ਅਤੇ ਫਰਜ਼ੀ ਬਿਲਿੰਗ ਨੂੰ ਠੱਲ੍ਹ ਪਾਉਣ ਕਰਕੇ ਇਹ ਵਾਧਾ ਹੋਇਆ ਹੈ।

ਬੁਲਾਰੇ ਨੇ ਕਿਹਾ ਕਿ ਹੁਣ ਤੱਕ ਦੇ ਮਾਲੀਏ ਵਿੱਚ ਹੋਣ ਵਾਲੇ ਵਾਧੇ ਦਾ ਰੁਝਾਨ ਆਉਣ ਵਾਲੇ ਮਹੀਨਿਆਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਉਹਨਾਂ ਅੱਗੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਵੈਟ ਅਤੇ ਸੀਐਸਟੀ ਮਾਲੀਆ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ 41.09 ਫ਼ੀਸਦ ਅਤੇ 18.68 ਫ਼ੀਸਦ ਵਾਧਾ ਹੋਇਆ ਹੈ। ਇਸ ਸਾਲ ਸਤੰਬਰ ‘ਚ ਜੀਐਸਟੀ, ਵੈਟ ਅਤੇ ਸੀਐਸਟੀ ਦੇ ਕੁੱਲ ਮਾਲੀਆ ਇੱਕਤਰ ਕਰਨ ਵਿੱਚ 29.47 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਸਾਲ ਸਤੰਬਰ ਵਿੱਚ 1965.99 ਰੁਪਏ ਕਰੋੜ ਮਾਲੀਆ ਇੱਕਤਰ ਹੋਇਆ ਜਦੋਂਕਿ ਸਾਲ 2020-21 ਦੇ ਇਸ ਮਹੀਨੇ ਦੌਰਾਨ 1518.52 ਕਰੋੜ ਰੁਪਏ ਮਾਲੀਆ ਇੱਕਤਰ ਹੋਇਆ ਸੀ।