Home Blog Page 2356

ਗਵਰਨਰ ਹਾਊਸ ਘਿਰਾਓ ਮਾਮਲਾ : AAP ਦੇ 9 MLAs ਖਿਲਾਫ ਇਨ੍ਹਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ

0

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ 3 ਦਿਨ ਪਹਿਲਾਂ ਗਵਰਨਰ ਹਾਊਸ ਦੇ ਬਾਹਰ ਘਿਰਾਓ ਕੀਤਾ ਗਿਆ ਸੀ। ਅੱਜ ਇਸ ਮਾਮਲੇ ‘ਚ 9 ਵਿਧਾਇਕਾਂ ਅਤੇ ਹੋਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ‘ਚ ਅਮਨ ਅਰੋੜਾ, ਜਰਨੈਲ ਸਿੰਘ, ਅਨਮੋਲ ਗਗਨ ਮਾਨ, ਮਾਸਟਰ ਬਲਦੇਵ ਸਿੰਘ, ਸਰਬਜੀਤ ਕੌਰ ਮਾਣੂੰਕੇ, ਮਨਜੀਤ ਸਿੰਘ, ਕੁਲਵੰਤ ਪੰਡੋਰੀ ਅਤੇ ਜੈ ਕ੍ਰਿਸ਼ਣ ਰੋੜੀ ਸਮੇਤ ਹੋਰਾਂ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਨੇਤਾਵਾਂ ‘ਤੇ ਆਈਪੀਸੀ ਦੀ ਧਾਰਾ 188,186,353 ਅਤੇ 332 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰੜੀਗੜ੍ਹ ਸੈਕਟਰ 3 ਪੁਲਿਸ ਸਟੇਸ਼ਨ ‘ਚ ਦਰਜ ਹੋਇਆ ਹੈ।

ਦੱਸ ਦਈਏ ਕਿ ਲਖੀਮਪੁਰ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਆਪ ਕਰਮਚਾਰੀਆਂ ਨੇ ਗਵਰਨਰ ਹਾਊਸ ਦੇ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਉਥੇ ਹੀ ਹੰਗਾਮਾ ਵੱਧਦਾ ਦੇਖ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਸੀ।

ਹੁਣ ‘ਬਜ਼ੁਰਗ ਵੋਟਰ’ ਘਰ ਬੈਠੇ ਪਾ ਸਕਣਗੇ ਵੋਟ, ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

0

ਚੰਡੀਗੜ੍ਹ : ਸਾਲ 2022 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਚੋਣ ਕਮਿਸ਼ਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਤਹਿਤ ਸੂਬੇ ਦੇ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ। ਇਸ ਦੇ ਲਈ ਬਜ਼ੁਰਗ ਵੋਟਰਾਂ ਨੂੰ ਬੈਲਟ ਪੇਪਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਘਰ ਬੈਠੇ ਹੀ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

ਕਮਿਸ਼ਨ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਬਜ਼ੁਰਗਾਂ ਨੂੰ ਇਨਫੈਕਸ਼ਨ ਹੋਣ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੈ ਅਤੇ ਇਹ ਫ਼ੈਸਲੇ ਤਹਿਤ ਬਜ਼ੁਰਗ ਵੋਟਰ ਭੀੜ ਤੋਂ ਬਚੇ ਰਹਿਣਗੇ। ਇਸ ਦੇ ਲਈ ਸਬੰਧਿਤ ਅਧਿਕਾਰੀ ਉਨ੍ਹਾਂ ਨੇ ਘਰ ਬੈਲਟ ਪੇਪਰ ਮੁਹੱਈਆ ਕਰਵਾਉਣਗੇ। ਕਮਿਸ਼ਨ ਵੱਲੋਂ ਅਜਿਹੇ ਵੋਟਰਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਨੀ ਗਿਣਤੀ ‘ਚ ਬੈਲਟ ਪੇਪਰ ਛਪਵਾ ਕੇ ਤਿਆਰ ਰੱਖੇ ਜਾ ਸਕਣ।

ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਅੰਦਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.) ਰਾਹੀਂ ਹੀ ਵੋਟਿੰਗ ਹੋ ਰਹੀ ਹੈ ਪਰ ਹੁਣ ਪਹਿਲੀ ਵਾਰ ਚੋਣ ਕਮਿਸ਼ਨ ਅਜਿਹੇ ਬੈਲਟ ਪੇਪਰ ਬਜ਼ੁਰਗਾਂ ਲਈ ਮੁਹੱਈਆ ਕਰਵਾਉਣ ਜਾ ਰਿਹਾ ਹੈ।

ਵੀਡੀਓਗ੍ਰਾਫੀ ਕੀਤੀ ਜਾਵੇਗੀ
ਜਿਹੜੇ ਬਜ਼ੁਰਗ ਘਰੋਂ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣਗੇ, ਉਨ੍ਹਾਂ ਲਈ ਘਰ ‘ਚ ਵੱਖਰੇ ਤੌਰ ‘ਤੇ ਜਗ੍ਹਾ ਬਣਾਈ ਜਾਵੇਗੀ, ਜਿੱਥੇ ਉਹ ਬਿਨਾ ਕਿਸੇ ਦੇ ਦਬਾਅ ਦੇ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਵੋਟ ਪਾ ਸਕਣਗੇ। ਵੋਟਿੰਗ ਦੌਰਾਨ ਪੂਰੇ ਸਮੇਂ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਤਾਂ ਜੋ ਪਾਰਦਰਸ਼ਤਾ ਬਣੀ ਰਹੇ।

‘ਰਵਨੀਤ ਬਿੱਟੂ’ ਸ਼੍ਰੀਨਗਰ ਪੀੜਿਤ ਪਰਿਵਾਰਾਂ ਨਾਲ ਕਰਨਗੇ ਦੁੱਖ ਸਾਂਝਾ

0

ਸ੍ਰੀਨਗਰ/ਪਟਿਆਲਾ : ਰਵਨੀਤ ਸਿੰਘ ਬਿੱਟੂ ਸ੍ਰੀਨਗਰ ਰਵਾਨਾ ਹੋਏ ਹਨ, ਜਿੱਥੇ ਜਾ ਕੇ ਉਨ੍ਹਾਂ ਵਲੋਂ ਦੋ ਦਿਨ ਪਹਿਲਾਂ ਹੋਏ ਅੱਤਵਾਦੀਆਂ ਦੇ ਹਮਲਿਆਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ।

ਦੱਸ ਦਈਏ ਕਿ ਸ਼੍ਰੀਨਗਰ ‘ਚ ਅੱਤਵਾਦੀਆਂ ਵੱਲੋਂ ਸਕੂਲ ਅੰਦਰ ਵੜ ਕੇ 2 ਅਧਿਆਪਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਵੀ ਦੱਸ ਦਈਏ ਕਿ ਸ਼੍ਰੀਨਗਰ ‘ਚ ਅੱਤਵਾਦੀ ਆਪਣਾ ਆਤੰਕ ਦਿਖਾਉਣ ਲਈ ਹੁਣ ਆਮ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ। ਪਿਛਲੇ ਕੁੱਝ ਦਿਨਾਂ ਤੋਂ ਅੱਤਵਾਦੀ ਆਮ ਨਾਗਰਿਕਾਂ ਦੇ ਕਤਲ ਕਰ ਚੁੱਕੇ ਹਨ।

ਕੈਨੇਡਾ ‘ਚ ਲਖੀਮਪੁਰ ਮਾਮਲੇ ਖਿਲਾਫ ਰੈਲੀ ਦਾ ਪ੍ਰਬੰਧ, ਲੋਕਾਂ ਨੇ ਪੀੜਿਤ ਪਰਿਵਾਰਾਂ ਲਈ ਕੀਤੀ ਨਿਆਂ ਦੀ ਮੰਗ

0

ਬ੍ਰਿਟਿਸ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਦੱਖਣੀ ਏਸ਼ੀਆਈ ਲੋਕਾਂ ਵੱਲੋਂ ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਦੇ ਵਿਰੋਧ ‘ਚ ਰੈਲੀ ਕੱਢੀ ਗਈ, ਜਿਸ ‘ਚ ਤਿੰਨ ਅਕਤੂਬਰ ਨੂੰ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਬਦਲਵੀਂ ਰਾਜਨੀਤੀ ਨੂੰ ਕਵਰ ਕਰਨ ਵਾਲੀ ਇਕ ਆਨਲਾਈਨ ਮੈਗਜ਼ੀਨ ਰੈਡੀਕਲ ਦੇਸੀ ਵੱਲੋਂ ਇਹ ਰੈਲੀ ਸ਼ੁੱਕਰਵਾਰ ਨੂੰ ਸਰੀ ਵਿਚ ਇੰਡੀਅਨ ਵੀਜ਼ਾ ਅਤੇ ਪਾਸਪੋਰਟ ਐਪਲੀਕੇਸ਼ਨ ਸੈਂਟਰ ਦੇ ਬਾਹਰ ਆਯੋਜਿਤ ਕੀਤੀ ਗਈ ਸੀ। ਭਾਗੀਦਾਰਾਂ ਨੇ ਮਿਸ਼ਰਾ ਨੂੰ ਮੁਅੱਤਲ ਕਰਨ ਤੋਂ ਇਲਾਵਾ ਪੀੜਿਤ ਪਰਿਵਾਰਾਂ ਲਈ ਨਿਆਂ ਅਤੇ ਇਸ ਵਿਚ ਸ਼ਾਮਲ ਲੋਕਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਸਰੀ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨੇ ਪਿਉ-ਪੁੱਤਰ ਵਿਰੁੱਧ ਕਾਰਵਾਈ ਅਤੇ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸ਼ਾਂਤਮਈ ਧਰਨੇ ਦੇ ਰਹੇ ਹਨ ਅਤੇ ਇਹ ਕਾਲੇ ਕਾਨੂੰਨ ਉਨ੍ਹਾਂ ਦੀ ਰੋਜ਼ੀ-ਰੋਟੀ ਲਈ ਖ਼ਤਰਾ ਹਨ। ਰੈਲੀ ਦੇ ਆਰੰਭ ਵਿਚ ਇਕ ਪਲ ਦਾ ਮੌਨ ਰੱਖਿਆ ਗਿਆ ਅਤੇ ਇਸ ਮੌਕੇ ਪੀੜਿਤਾਂ ਦੇ ਨਾਂ ਪੜ੍ਹੇ ਗਏ। ਇਸ ਮੌਕੇ ਇਸ ਹਿੰਸਾ ਵਿਚ ਮਾਰੇ ਗਏ ਇਕ ਆਜ਼ਾਦ ਪੱਤਰਕਾਰ ਨੂੰ ਵੀ ਯਾਦ ਕੀਤਾ ਗਿਆ। ਹਾਜ਼ਰ ਲੋਕਾਂ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਗੁਹਾਰ ਲਗਾਈ। ਬੁਲਾਰਿਆਂ ਵਿਚ ਪ੍ਰਸਿੱਧ ਸਮਾਜ ਸੇਵੀ ਰਾਕੇਸ਼ ਕੁਮਾਰ, ਇਮਤਿਆਜ਼ ਪੋਪਟ, ਕੁਲਵਿੰਦਰ ਸਿੰਘ, ਕੇਸਰ ਸਿੰਘ ਬਾਗੀ, ਮੀਡੀਆ ਸ਼ਖਸੀਅਤਾਂ ਗੁਰਵਿੰਦਰ ਸਿੰਘ ਧਾਲੀਵਾਲ, ਨਵਜੋਤ ਢਿੱਲੋਂ ਅਤੇ ਰੈਡੀਕਲ ਦੇਸੀ ਨਿਰਦੇਸ਼ਕ ਗੁਰਪ੍ਰੀਤ ਸਿੰਘ ਸ਼ਾਮਲ ਸਨ। ਕਹਾਣੀਕਾਰ ਹਰਪ੍ਰੀਤ ਸੇਖਾ ਵੀ ਹਾਜ਼ਰ ਸਨ।

ਲਖੀਮਪੁਰ ਮਾਮਲਾ : ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 18 ਅਕਤੂਬਰ ਨੂੰ ਕਰਨਗੇ ਰੇਲ ਰੋਕੋ ਅੰਦੋਲਨ

0

ਲਖੀਮਪੁਰ ਮਾਮਲੇ ‘ਚ ਉਤਰ-ਪ੍ਰਦੇਸ਼ ਸਰਕਾਰ ਦੇ ਰਵੱਈਆ ਤੋਂ ਪ੍ਰੇਸ਼ਾਨ ਹੋ ਕੇ ਸੰਯੁਤਕ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੀ 18 ਅਕਤੂਬਰ ਨੂੰ ਦੇਸ਼ ਭਰ ‘ਚ ਰੇਲ ਰੋਕੋ ਅਭਿਆਨ ਚਲਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਮੋਰਚੇ ਦਾ ਮੰਨਣਾ ਹੈ ਕਿ ਉਤਰ ਪ੍ਰਦੇਸ਼ ਸਰਕਾਰ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਤਾਕਤ ਲਗਾ ਰਹੀ ਹੈ। ਇਹ ਸਰਕਾਰ ਦਾ ਬਹੁਤ ਹੀ ਗਲਤ ਰਵੱਈਆ ਹੈ।

ਨਵਜੋਤ ਸਿੱਧੂ ਨੇ ਭੁੱਖ ਹੜਤਾਲ ਕੀਤੀ ਖ਼ਤਮ

0

ਪਟਿਆਲਾ : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ‍ ਆਰੋਪੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸੀਸ ਮਿਸ਼ਰਾ ਅੱਜ ਕਰਾਇਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਏ। ਅਸੀਸ ਮਿਸ਼ਰਾ ਦੇ ਕਰਾਇਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।

ਦੱਸ ਦਈਏ ਕਿ ਗੁਜ਼ਰੇ ਦਿਨ ਹੀ ਨਵਜੋਤ ਸਿੱਧੂ ਲਖੀਮਪੁਰ ਖੀਰੀ ‘ਚ ਭੁੱਖ ਹੜਤਾਲ ਤੇ ਬੈਠੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਅਸੀਸ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਮੈਂ ਭੁੱਖ ਹੜਤਾਲ ਹੜਤਾਲ ‘ਤੇ ਬੈਠਾ ਰਹਾਂਗਾ।

Lakhimpur Update : ਅਕਾਲੀ ਦਲ ਨੇ ਪੀੜਿਤ ਪਰਿਵਾਰਾਂ ਨੂੰ ਦਿੱਤੇ 5-5 ਲੱਖ ਰੁਪਏ, ਨਾਲ ਹੀ ਸੁਖਬੀਰ ਬਾਦਲ ਨੇ ਟਵੀਟ ਕਰ ਕਹੀ ਇਹ ਗੱਲ

0

ਅਕਾਲੀ ਦਲ ਦਾ ਵਫ਼ਦ ਪਿਛਲੇ ਦਿਨ ਲਖੀਮਪੁਰ ਪਹੁੰਚਿਆ ਅਤੇ ਪੀੜਿਤ ਪਰਿਵਾਰਾਂ ਨੂੰ ਮਿਲਿਆ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਅਕਾਲੀ ਦਲ ਦੇ ਵਫ਼ਦ ਨੇ ਕੱਲ ਲਖੀਮਪੁਰ ਖੀਰੀ ਪੀੜਿਤ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਨੂੰਨੀ, ਸਿੱਖਿਆ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਲਿਖਿਆ ਕਿ ਇਸ ਵੱਡੇ ਨੁਕਸਾਨ ਤੋਂ ਪੀੜਿਤ ਪਰਿਵਾਰਾਂ ਨੂੰ ਚਕਨਾਚੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਯੂਪੀ ਸਰਕਾਰ ਨੂੰ ਪੀੜਿਤਾਂ ਨੂੰ ਜਲਦੀ ਨਿਆਂ ਦੇਣ ਦੀ ਅਪੀਲ ਕੀਤੀ।

ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ਨੇ ਲਖੀਮਪੁਰ ਦੌਰੇ ਦੇ ਦੌਰਾਨ ਚਾਰ ਪੀੜਿਤ ਕਿਸਾਨਾਂ ਦੇ ਘਰ ਦੌਰਾ ਕੀਤਾ। ਇਸ ਦੌਰਾਨ ਹਰਸਿਮਰਤ ਕੌਰ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਮੰਤਰੀ ਦੇ ਬੇਟੇ ਅਸੀਸ ਮਿਸ਼ਰਾ ਨੇ ਕਿਸਾਨਾਂ ਨੂੰ ਉਸ ਸਮੇਂ ਕੁਚਲ ਦਿੱਤਾ ਜਦੋਂ ਉਨ੍ਹਾਂ ਦੇ ਪਿਤਾ ਅਜੇ ਮਿਸ਼ਰਾ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਕੋਈ ਵਿਰੋਧ ਪ੍ਰਦਰਸ਼ਨ ਨਾ ਕਰਨ ਜਾਂ ਫਿਰ ਹਾਲਾਤ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਟਾਟਾ ਗਰੁੱਪ ਨੂੰ ਮਿਲੀ ਏਅਰ ਇੰਡੀਆ ਦੀ ਕਮਾਨ, ਕੰਪਨੀ ਨੇ ਲਗਾਈ ਸਭ ਤੋਂ ਵੱਡੀ ਬੋਲੀ

0

ਨਵੀਂ ਦਿੱਲੀ : ਟਾਟਾ ਗਰੁੱਪ ਨੂੰ ਏਅਰ ਇੰਡੀਆ ਦੀ ਕਮਾਨ ਮਿਲ ਗਈ ਹੈ। ਕੰਪਨੀ ਨੇ ਸਭ ਤੋਂ ਵੱਡੀ ਬੋਲੀ ਲਗਾਈ। ਨਿਵੇਸ਼ ਅਤੇ ਜਨਤਕ ਸੰਪਤੀ ਪ੍ਰਬੰਧਨ ਵਿਭਾਗ (ਡੀਆਈਪੀਏਐਮ) ਦੇ ਸਕੱਤਰ ਤੁਹਿਨ ਕਾਂਤ ਪਾਂਡੇ ਨੇ ਕਿਹਾ ਕਿ ਮੰਤਰੀਆਂ ਦੀ ਕਮੇਟੀ ਨੇ ਏਅਰ ਇੰਡੀਆ ਲਈ ਜੇਤੂ ਬੋਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਟਾਟਾ ਸੰਨਜ਼ ਨੇ ਏਅਰ ਇੰਡੀਆ ਲਈ 18,000 ਕਰੋੜ ਰੁਪਏ ਦੀ ਜੇਤੂ ਬੋਲੀ ਲਗਾਈ। ਸਕੱਤਰ ਨੇ ਕਿਹਾ ਕਿ ਟਾਟਾ ਦੀ 18,000 ਕਰੋੜ ਰੁਪਏ ਦੀ ਸਫਲ ਬੋਲੀ ਵਿੱਚ 15,300 ਕਰੋੜ ਰੁਪਏ ਦਾ ਕਰਜ਼ਾ ਲੈਣਾ ਅਤੇ ਬਾਕੀ ਦਾ ਨਕਦ ਭੁਗਤਾਨ ਕਰਨਾ ਸ਼ਾਮਲ ਹੈ।

Big Breaking : ਲਖੀਮਪੁਰ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਕੀਤਾ surrender

0

Big Breaking : ਲਖੀਮਪੁਰ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਆਪਣੇ ਅੱਪ ਨੂੰ ਸਿਰੰਡਰ ਕਰ ਲਿਆ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ‘ਤੇ ਕਾਰ ਚੜ੍ਹਾਉਣ ਦੇ ਮਾਮਲੇ ’ਚ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਅੱਜ ਯਾਨੀ ਸ਼ਨੀਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚ ਗਿਆ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਯੂ.ਪੀ. ਪੁਲਿਸ ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ।

ਇਹੀ ਨਹੀਂ, ਯੂ.ਪੀ. ਪੁਲਿਸ ਨੇ ਮੰਤਰੀ ਅਜੇ ਮਿਸ਼ਰਾ ਦੇ ਘਰ ਦੇ ਬਾਹਰ ਉਨ੍ਹਾਂ ਦੇ ਬੇਟੇ ਤੋਂ ਪੁੱਛਗਿੱਛ ਦਾ ਨੋਟਿਸ ਚਿਪਕਾ ਦਿੱਤਾ ਹੈ। ‘ਲਖੀਮਪੁਰ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਹਾਜ਼ਰ ਹੋਣ’ ਮੰਤਰੀ ਅਜੇ ਮਿਸ਼ਰਾ ਦੇ ਘਰ ‘ਤੇ ਇਹ ਨੋਟਿਸ ਲੱਗਾ ਹੋਇਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਹੁਣ ਪੁਲਿਸ ਨੇ ਪੁੱਛਗਿੱਛ ਲਈ ਸ਼ਨੀਵਾਰ ਸਵੇਰੇ 10 ਵਜੇ ਬੁਲਾਇਆ ਸੀ। ਇਹ ਪਹਿਲੀ ਵਾਰ ਹੈ ਜਦੋਂ ਪੁਲਿਸ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਕਰੇਗੀ।

 

ਪ੍ਰਮੁੱਖ ਸਕੱਤਰ Tejveer Singh ਵੱਲੋਂ ਉਦਯੋਗਪਤੀਆਂ ਨੂੰ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ‘Progressive Punjab Investors Summit’ ‘ਚ ਸ਼ਾਮਲ ਹੋਣ ਦਾ ਸੱਦਾ

0

ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 99,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼ , 51 ਫ਼ੀਸਦੀ ਪ੍ਰੋਜੈਕਟ ਪਹਿਲਾਂ ਹੀ ਕਾਰਜਸ਼ੀਲ : ਸੀਈਓ ਨਿਵੇਸ਼ ਪੰਜਾਬ

ਚੰਡੀਗੜ੍ਹ : ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ ਪੂਰੇ ਭਾਰਤ ਦੇ ਉਦਯੋਗਪਤੀਆਂ ਵਲੋਂ ਵਰਚੁਅਲ ਢੰਗ ਨਾਲ ਭਾਗ ਲਿਆ ਜਾਵੇਗਾ ਅਤੇ 27 ਅਕਤੂਬਰ ਨੂੰ ਉਦਯੋਗਿਕ ਰਾਜਧਾਨੀ ਵਜੋਂ ਜਾਣ ਜਾਂਦੇ ਲੁਧਿਆਣ ਵਿਖੇ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਜਾਵੇਗਾ।ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਸਾਰੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸੰਮੇਲਨ ਸਾਡੇ ਮਜਬੂਤ ਈਕੋਸਿਸਟਮ ਅਤੇ ਕਾਰੋਬਾਰ ਦੀ ਸ਼ੁਰੂਆਤ ਅਤੇ ਵਿਸਥਾਰ ਲਈ ਪ੍ਰਦਾਨ ਕੀਤੇ ਜਾਣ ਵਾਲੇ ਵਪਾਰਕ ਮੌਕਿਆਂ ਦੀ ਝਲਕ ਪੇਸ਼ ਕਰੇਗਾ।

ਕਨਫੈਡਰੇਸਨ ਆਫ ਇੰਡੀਅਨ ਇੰਡਸਟਰੀਲਿਸਟਸ (ਸੀਆਈਆਈ) ਵਲੋਂ ‘ਪ੍ਰਗਤੀਸ਼ੀਲ ਪੰਜਾਬ ਲਈ ਉਦਯੋਗ ਨੂੰ ਉਤਸ਼ਾਹਤ ਕਰਨ’ ਦੇ ਵਿਸ਼ੇ ’ਤੇ ਕਰਵਾਏ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪ੍ਰਮੁੱਖ ਸਕੱਤਰ ਨੇ ਸਥਾਈ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਦੀ ਜਰੂਰਤ ‘ਤੇ ਜੋਰ ਦਿੰਦਿਆਂ ਕਿਹਾ ਕਿ ਇਹ ਸਮੁੱਚੇ ਵਿਕਾਸ ਨੂੰ ਹਾਸਲ ਕਰਨ ਦੀ ਕੁੰਜੀ ਹੈ। ਉਦਯੋਗ ਦਿੱਗਜਾਂ ਨੂੰ ਪੰਜਾਬ ਦੀ ਅਥਾਹ ਵਿਕਾਸ ਸਮਰੱਥਾ ਦਾ ਲਾਭ ਲੈਣ ਲਈ ਉਤਸਾਹਿਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਸਾਡੇ ਕੌਮੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਬਾਅਦ ਵਿੱਚ, ਪ੍ਰਮੁੱਖ ਸਕੱਤਰ ਨੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੀ ਵਰਚੁਅਲ ਸਟੇਕਹੋਲਡਰ ਕੰਸਲਟੇਸ਼ਨ ਮੀਟਿੰਗ ਦੌਰਾਨ ਪੰਜਾਬ ਦੇ ਪ੍ਰਮੁੱਖ ਕਾਰੋਬਾਰੀ ਭਾਈਚਾਰੇ ਨੂੰ ਵੀ ਸੰਬੋਧਨ ਕੀਤਾ।

ਉਨਾਂ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਨੂੰ ਹੋਰ ਅਸਾਨ ਬਣਾਉਣ ਲਈ, ਸੂਬਾ ਸਰਕਾਰ ਨੇ ਪਹਿਲਾਂ ਹੀ ਅੰਮਿ੍ਰਤਸਰ ਵਿੱਚ ਪੈਰੀਸੇਬਲ ਕਾਰਗੋ ਸੈਂਟਰ ਚਾਲੂ ਕਰ ਦਿੱਤਾ ਹੈ, ਜਦੋਂ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਇੱਕ ਹੋਰ ਕਾਰਗੋ ਟਰਮੀਨਲ ਨੂੰ ਵੀ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ। ਇਸ ਦੌਰਾਨ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਰਜਤ ਅਗਰਵਾਲ ਨੇ ਰਾਜ ਅਤੇ ਉਦਯੋਗ ਦੀ ਭਾਈਵਾਲੀ ਅਤੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ 16 ਮਾਰਚ 2017 ਤੋਂ 30 ਸਤੰਬਰ 2021 ਤੱਕ ਸੂਬੇ ਵਿੱਚ 99,000 ਕਰੋੜ ਰੁਪਏ ਤੋਂ ਵੱਧ ਦਾ ਪ੍ਰਸਤਾਵਿਤ ਪ੍ਰੋਜੈਕਟਾਂ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਜਿਹਨਾ ਵਿਚੋਂ 51ਫੀਸਦੀ ਤੋਂ ਵੱਧ ਪ੍ਰਾਜੈਕਟ ਸ਼ੁਰੂ ਹੋ ਚੁੱਕੇ ਹਨ।

ਉਨਾਂ ਨੇ ਰਾਜ ਦੇ ਵੱਖ -ਵੱਖ ਉਪਰਾਲੇ ਜਿਵੇਂ ਕਾਰੋਬਾਰਾਂ ਨੂੰ ਬਿਜਲੀ ਸਬਸਿਡੀ, ਡੀਮਡ ਮਨਜੂਰੀਆਂ ਅਤੇ ਕੇਂਦਰੀ ਨਿਰੀਖਣ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਵਪਾਰਕ ਮਾਹੌਲ ਨੂੰ ਹੋਰ ਢੁਕਵਾਂ ਬਣਾਇਆ ਜਾ ਸਕੇ।ਇਸ ਤੋਂ ਪਹਿਲਾਂ, ਸੀਆਈਆਈ ਪੰਜਾਬ ਦੇ ਚੇਅਰਮੈਨ ਭਵਦੀਪ ਸਰਦਾਨਾ, ਜੋ ਸੁਖਜੀਤ ਸਟਾਰਚ ਐਂਡ ਕੈਮੀਕਲਜ ਲਿਮਟਿਡ ਦੇ ਸੀਨੀਅਰ ਉਪ ਪ੍ਰਧਾਨ ਅਤੇ ਸੀਈਓ ਵੀ ਹਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕਾਰੋਬਾਰੀ ਵਿਕਾਸ ਨੀਤੀ ਪੰਜਾਬ ਅਤੇ ਬਿਜ਼ਨਸ ਫਸਟ ਪੋਰਟਲ ਸਮੇਤ ਕੁਝ ਵਿਆਪਕ ਸੁਧਾਰ ਕੀਤੇ ਹਨ, ਜਿਸਦੇ ਨਤੀਜੇ ਵਜੋਂ ਨਾ ਸਿਰਫ ਸੂਬੇ ਵਿੱਚ ਨਵੇਂ ਨਿਵੇਸ਼ ਵਧੇ ਹਨ ਬਲਕਿ ਮੌਜੂਦਾ ਉਦਯੋਗ ਦੀ ਪ੍ਰਵਿਰਤੀ ਵੀ ਸੁਰਜੀਤ ਹੋਈ ਹੈ।

ਪੀਐਚਡੀ ਚੈਂਬਰ ਇੰਡਸਟਰੀ ਦੇ ਮੈਨੇਜਿੰਗ ਕਮੇਟੀ ਮੈਂਬਰ ਆਰ ਐਸ ਸਚਦੇਵਾ ਨੇ ਪੰਜਾਬ ਦੇ ਬਠਿੰਡਾ, ਸੰਗਰੂਰ, ਰਾਜਪੁਰਾ ਅਤੇ ਹੁਸਅਿਾਰਪੁਰ ਜਿਲਿਆਂ ਵਿੱਚ 3100 ਏਕੜ ਜਮੀਨ ਉੱਤੇ ਸਥਾਪਤ ਕੀਤੇ ਜਾਣ ਵਾਲੇ ਚਾਰ ਉਦਯੋਗਿਕ ਪਾਰਕਾਂ ਦੀ ਸਥਾਪਨਾ ਲਈ ਰਾਜ ਸਰਕਾਰ ਦੀ ਸ਼ਲਾਘਾ ਕੀਤੀ।ਕੰਗਾਰੂ ਗਰੁੱਪ ਆਫ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਅੰਬਰੀਸ਼ ਜੈਨ ਨੇ ਇਸ ਸੈਸ਼ਨ ਨੂੰ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਇੱਕ ਮਜਬੂਤ ਰਣਨੀਤੀ ਬਣਾਉਣ ਦੀ ਉੱਤਮ ਕੋਸ਼ਿਸ਼ ਕਰਾਰ ਦਿੱਤਾ ਜਿਸ ਨਾਲ ਉਦਯੋਗ ਅਤੇ ਸਰਕਾਰ ਦੋਵੇਂ ਇੱਕ ਦੂਜੇ ਦੇ ਪੂਰਕ ਹੋ ਕੇ ਕੰਮ ਕਰ ਸਕਣਗੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਕੇ ਮੁੜ ਪੈਰਾਂ ਤੇ ਕਰਿਆ ਜਾ ਸਕੇ।