Home Blog Page 2357

ਕਾਂਗਰਸ, ਬਾਦਲ ਅਤੇ ਭਾਜਪਾ ਦੀਆਂ ਭ੍ਰਿਸ਼ਟ ਤੇ ਮਾਫ਼ੀਆ ਸਰਕਾਰਾਂ ਨੇ ਤਬਾਹ ਕਰ ਦਿੱਤਾ ਪੰਜਾਬ ਦਾ ਕਾਰੋਬਾਰੀ ਜਗਤ : ਅਮਨ ਅਰੋੜਾ

0

ਕਿਹਾ, ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੇ ਵਾਪਾਰੀ- ਕਾਰੋਬਾਰੀ ਵਰਗ ਨੂੰ ਸਭ ਤੋਂ ਵੱਧ ਲੁੱਟਿਆ ਅਤੇ ਅਣਦੇਖਾ ਕੀਤਾ

ਹੁਣ ਕੇਂਦਰ ਤੇ ਸੂਬਾ ਸਰਕਾਰਾਂ ਵਿਰੁੱਧ ਵਾਪਾਰੀ- ਕਾਰੋਬਾਰੀ ਵੀ ਸੜਕਾਂ ‘ਤੇ ਉਤਰਨ ਲਈ ਹੋਏ ਮਜ਼ਬੂਰ: ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੂਬੇ ‘ਚ ਹੁਣ ਵਾਪਾਰੀ, ਕਾਰੋਬਾਰੀ ਅਤੇ ਉਦਯੋਗਪਤੀ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ, ਕਿਉਂਕਿ ਇੱਕ ਪਾਸੇ ਭ੍ਰਿਸ਼ਟਾਚਾਰ, ਮਾਫ਼ੀਆ ਰਾਜ ਅਤੇ ਨਿਕੰਮੀ ਕਾਨੂੰਨ ਵਿਵਸਥਾ ਨੇ ਪੰਜਾਬ ਵਿੱਚ ਵਾਪਾਰ, ਕਾਰੋਬਾਰ ਲਈ ਜ਼ਰੂਰੀ ਖੁਸ਼ਗਵਾਰ ਮਹੌਲ ਨਹੀਂ ਰਹਿਣ ਦਿੱਤਾ, ਉਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਦੀ ਵਾਪਾਰ, ਕਾਰੋਬਾਰ ਵਿਰੋਧੀ ਨੀਤੀ ਅਤੇ ਨੀਅਤ ਨੇ ਇਸ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ, ”ਸੱਤਾ ‘ਤੇ ਕਾਬਜ ਰਹੀਆਂ ਸਰਕਾਰਾਂ ਨੇ ਪੰਜਾਬ ਦੇ ਵਾਪਾਰ, ਕਾਰੋਬਾਰ ਅਤੇ ਉਦਯੋਗਤ ਨੂੰ ਅਣਦੇਖਾ ਕੀਤਾ ਗਿਆ, ਸਗੋਂ ਭ੍ਰਿਸ਼ਟ ਸਰਕਾਰੀ ਤੰਤਰ ਅਤੇ ਮਾਫੀਆ ਹੱਥੋਂ ਸਭ ਤੋਂ ਜ਼ਿਆਦਾ ਲੁੱਟ ਵੀ ਕੀਤੀ ਗਈ ਹੈ।”

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਜਗਤ ਨੂੰ ਸਭ ਤੋਂ ਪਹਿਲਾ ਵੱਡਾ ਨੁਕਸਾਨ ਸਾਲ 1980 ਵਿੱਚ ਕਾਲੇ ਦੌਰ ਕਾਰਨ ਹੋਇਆ। ਫਿਰ ਪੰਜਾਬ ਦੇ ਉਦਯੋਗਾਂ ਨੂੰ ਦੂਜਾ ਵੱਡਾ ਝਟਕਾ ਕੇਂਦਰ ਵਿੱਚ ਅਕਾਲੀ ਦਲ- ਭਾਜਪਾ ਦੀ ਵਾਜਪਈ ਸਰਕਾਰ ਨੇ ਦਿੱਤਾ, ਜਦੋਂ ਕਿ ਉਸ ਸਮੇਂ ਪੰਜਾਬ ਦੀ ਸੱਤਾ ‘ਤੇ ਅਕਾਲੀ- ਭਾਜਪਾ ਸਰਕਾਰ ਕਾਬਜ ਸੀ। ਉਸ ਸਮੇਂ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਉਦਯੋਗ ਲਈ ਵਿਸ਼ੇਸ਼ ਟੈਕਸ ਛੂਟ ਪੈਕਜ ਦਿੱਤਾ ਗਿਆ, ਜਿਸ ਦਾ ਪੰਜਾਬ ਦੇ ਉਦਯੋਗ ਜਗਤ ‘ਤੇ ਬੁਰਾ ਪ੍ਰਭਾਵ ਪਿਆ। ਉਦਯੋਗਪਤੀਆਂ ਅਤੇ ਵਾਪਾਰੀਆਂ ਨੂੰ ਪੰਜਾਬ ਦੇ ਗੁਆਂਢੀ ਪਹਾੜੀ ਸੂਬਿਆਂ ਵਿੱਚ ਵਾਪਾਰਿਕ ਦ੍ਰਿਸ਼ਟੀਕੋਣ ਨਾਲ ਨਾ ਕੇਵਲ ਵਾਧੂ ਸਹੂਲਤਾਂ ਮਿਲੀਆਂ, ਬਲਕਿ ਅਨੁਕੂਲ ਮਹੌਲ ਸਮੇਤ ਹੋਰ ਕਈ ਤਰਾਂ ਦੇ ਰਾਹਤ ਪੈਕਜ ਵੀ ਦਿੱਤੇ। ਇਸ ਕਾਰਨ ਪੰਜਾਬ ਦੇ ਵਾਪਾਰੀਆਂ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਲਈ ਆਪਣੇ ਗੁਆਂਢੀਆਂ ਸਾਹਮਣੇ ਕਾਰੋਬਾਰੀ ਮੁਕਾਬਲੇ ਵਿੱਚ ਟਿਕੇ ਰਹਿਣਾ ਔਖਾ ਹੋ ਗਿਆ ਅਤੇ ਉਹ ਵੀ ਆਪਣਾ ਕਾਰੋਬਾਰ ਪੜੌਸੀ ਰਾਜਾਂ ਵਿੱਚ ਲੈ ਕੇ ਜਾਣ ਲਈ ਮਜ਼ਬੂਰ ਹੋ ਗਏ।

ਉਨਾਂ ਕਿਹਾ ਕਿ ਵਾਜਪਾਈ ਸਰਕਾਰ ਵਿੱਚ ਪੰਜਾਬ ਦੇ ਗੁਆਂਢੀ ਰਾਜਾਂ ਵਿੱਚ ਇਸ ਫ਼ੈਸਲੇ ਦੇ ਲਾਗੂ ਹੋਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਮੌਜ਼ੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕੇਂਦਰ ਵਿੱਚ ਉਦਯੋਗ ਮੰਤਰੀ ਸਨ। ਪੰਜਾਬ ਦਾ ਉਦਯੋਗ ਜਗਤ ਉਸ ਤੋਂ ਬਾਅਦ ਵਿਕਾਸ ਦੀ ਪਟੜੀ ‘ਤੇ ਨਹੀਂ ਆ ਸਕਿਆ। ਅਮਨ ਅਰੋੜਾ ਨੇ ਕਿਹਾ ਪੰਜਾਬ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ ਕਿਉਂਕਿ ਬਿਜਲੀ ‘ਤੇ ਸੂਬਾ ਸਰਕਾਰ ਵੱਲੋਂ ਵਸੂਲਿਆ ਜਾਂਦਾ 20 ਫ਼ੀਸਦੀ ਟੈਕਸ ਚੰਡੀਗੜ, ਹਰਿਆਣਾ, ਹਿਮਾਚਲ ਅਤੇ ਦਿੱਲੀ ਸਮੇਤ ਹੋਰ ਥਾਵਾਂ ਤੋਂ ਕਿਤੇ ਜ਼ਿਆਦਾ ਹੈ। ਇਸ ਦਾ ਸਿੱਧਾ ਅਸਰ ਪੰਜਾਬ ਦੇ ਉਦਯੋਗਾਂ ‘ਤੇ ਪੈਂਦਾ ਹੈ ਅਤੇ ਕਾਰੋਬਾਰੀ, ਵਾਪਾਰੀ ਅਤੇ ਉਦਯੋਗਪਤੀ ਪੰਜਾਬ ਛੱਡ ਕੇ ਹੋਰਨਾਂ ਰਾਜ ਵਿੱਚ ਜਾ ਰਹੇ ਹਨ।

ਅਰੋੜਾ ਨੇ ਕਿਹਾ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰਾਜ ਵਿੱਚ ਪੰਜਾਬ ਵਿੱਚ ਮਾਫ਼ੀਆ ਅਤੇ ਭ੍ਰਿਸ਼ਟ ਇੰਸਪੈਕਟਰੀ ਰਾਜ ਕਾਇਮ ਹੋਇਆ ਅਤੇ ਦਿਨ ਪ੍ਰਤੀ ਦਿਨ ਵਧਦਾ ਫੁਲਦਾ ਗਿਆ। ਮਾਫੀਆ ਰਾਜ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਗਹਿਰੀ ਸੱਟ ਮਾਰੀ ਅਤੇ ਇੱਥੇ ਗੈਂਗਸਟਰਾਂ ਦੀ ਗਿਣਤੀ ਨਾਲ ਅਪਰਾਧ ਸਿਖਰ ‘ਤੇ ਪੁੱਜ ਗਿਆ। ਅਸ਼ਾਂਤੀ ਵਧਣ ਨਾਲ ਵਾਪਾਰ ਦੇ ਅਨੁਕੂਲ ਮਹੌਲ ਨਹੀਂ ਰਿਹਾ। ਉਨਾਂ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦਾ ਉਦਯੋਗ ਵੈਂਟੀਲੇਟਰ ‘ਤੇ ਹੈ, ਪਰ ਸੱਤਾਧਾਰੀ ਕਾਂਗਰਸ ਨੇ ਉਦਯੋਗ ਜਗਤ ਦੇ ਵਿਕਾਸ ਲਈ ਕੋਈ ਸੁਚੱਜੇ ਕਦਮ ਨਹੀਂ ਚੁੱਕੇ।

ਸਰੀਰ ਲਈ ਲਾਭਦਾਇਕ ਹੁੰਦੇ ਹਨ ਅੰਡੇ, ਜਾਣੋ

0

ਸਰੀਰ ਲਈ ਅੰਡੇ ਬਹੁਤ ਲਾਭਦਾਇਕ ਹੁੰਦੇ ਹਨ ਕਿਉਂਕਿ ਇਨ੍ਹਾਂ ’ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ’ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਹੁੰਦਾ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ।

ਰੋਜ਼ਾਨਾ ਅੰਡੇ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੰਡੇ ਨੂੰ ਬ੍ਰੇਕਫਾਸਟ ਦੇ ਰੂਪ ’ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਲਾਭ ਮਿਲਦਾ ਹੈ। ਸਿਹਤਮੰਦ ਦਿਲ – ਰੋਜ਼ਾਨਾ 2 ਅੰਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸਰੀਰ ’ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਅੰਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ ’ਚ ਫਰਕ ਦਿਖਾਈ ਦੇਣ ਲੱਗੇਗਾ।

ਬ੍ਰੈਸਟ ਕੈਂਸਰ – ਅੰਡੇ ’ਚ ਮੌਜੂਦ ਫੋਲਿਕ ਐਸਿਡ ਅਤੇ ਵਿਟਾਮਿਨ 12 ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਰੋਜ਼ਾਨਾ 2 ਅੰਡੇ ਖਾਣ ਨਾਲ ਇਸ ਖਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਕਿਹੜੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਅੰਡਾ ਹਾਈ ਬਲੱਡ ਪ੍ਰੈਸ਼ਰ, ਡਾਇਬਿਟੀਜ਼, ਹਾਰਟ ਪੇਸ਼ੇਂਟ ਨੂੰ ਅੰਡੇ ਦੀ ਵਰਤੋਂ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੂੰ ਕਦੇ ਵੀ ਕੱਚਾ ਅੰਡਾ ਨਹੀਂ ਖਾਣਾ ਚਾਹੀਦਾ। ਇਸ ਨਾਲ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੋਣ ਦੇ ਕਾਰਨ ਦਿਲ ਨੂੰ ਨੁਕਸਾਨ ਪਹੁੰਚਦਾ ਹੈ।

ਅੱਖਾਂ ਲਈ ਬਿਹਤਰੀਨ – ਅੰਡੇ ’ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਅੰਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਅੰਡੇ ਖਾਣੇ ਸ਼ੁਰੂ ਕਰ ਦਿਓ।

ਦੰਦਾਂ ਅਤੇ ਹੱਡੀਆਂ ਲਈ ਫਾਇਦੇਮੰਦ – ਅੰਡੇ ’ਚ ਵਿਟਾਮਿਨ ਡੀ ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ ’ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਅੰਡਾ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਹੈਲਦੀ ਬ੍ਰੇਨ – ਕੋਲੀਨ ਇਕ ਨਿਊਟ੍ਰੀਐਂਟ ਹੈ ਜੋ ਦਿਮਾਗ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਅੰਡੇ ’ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਅੰਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ।

ਆਇਰਨ ਦੀ ਕਮੀ ਦੂਰ ਕਰੇ – ਜੇ ਤੁਹਾਡੇ ਸਰੀਰ ’ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਅੰਡਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ। ਅੰਡੇ ਦੇ ਪੀਲੇ ਵਾਲੇ ਹਿੱਸੇ ’ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ। ਮੋਟਾਪਾ ਘੱਟ ਕਰੇ – ਕੁਝ ਲੋਕਾਂ ਦਾ ਮੰਨਣਾ ਹੈ ਕਿ ਅੰਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗਲਤ ਹੈ। ਰੋਜ਼ਾਨਾ 2 ਅੰਡੇ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਪੂਰੇ ਨਿਊਟ੍ਰੀਐਂਟ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਅੰਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ ’ਚ ਰਹਿੰਦਾ ਹੈ।

ਸੱਤਾਧਾਰੀ ਚਿਹਰੇ ਬਦਲਣ ਦੇ ਬਾਵਜੂਦ ਥੰਮ ਨਹੀਂ ਰਿਹਾ ਕਿਸਾਨਾਂ – ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦਾ ਮਾੜਾ ਸਿਲਸਿਲਾ : ਕੁਲਤਾਰ ਸਿੰਘ ਸੰਧਵਾਂ

0

ਕਿਹਾ, ਕਾਂਗਰਸ ਅਤੇ ਅਕਾਲੀ ਦਲ- ਭਾਜਪਾ ਸਰਕਾਰਾਂ ਨੇ ਕਰਜ਼ਾ ਮੁਆਫ਼ੀ ਦਾ ਢੰਢੋਰਾ ਹੀ ਪਿੱਟਿਆ, ਨਹੀਂ ਕੀਤਾ ਕਿਸਾਨਾਂ ਦਾ ਕਰਜ਼ਾ ਮੁਆਫ਼

ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ ਵੀ ਯੂ.ਪੀ. ਦੀ ਤਰਜ ’ਤੇ 50-50 ਲੱਖ ਦੀ ਵਿੱਤੀ ਮਦਦ ਦੇਵੇ ਚੰਨੀ ਸਰਕਾਰ

ਚੰਡੀਗੜ੍ਹ : ‘ਪੰਜਾਬ ਵਿੱਚ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਮੁੱਖ ਮੰਤਰੀਆਂ ਦੇ ਚਿਹਰੇ ਤਾਂ ਸਮੇਂ ਸਮੇਂ ’ਤੇ ਬਦਲੇ, ਪਰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਧਾਰਨ ਵਾਪਾਰੀਆਂ – ਦੁਕਾਨਦਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਦਾ ਮਾੜਾ ਸਿਲਸਿਲਾ ਬਿਲਕੁੱਲ ਹੀ ਨਹੀਂ ਰੁਕਿਆ। ਜੇ ਸਰਕਾਰਾਂ ਮਾਫ਼ੀਆ ਅਤੇ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਕੇ ਉਸੇ ਪੈਸੇ ਨਾਲ ਕਿਸਾਨਾਂ- ਮਜ਼ਦੂਰਾਂ ਦੇ ਸਿਰਾਂ ਤੋਂ ਕਰਜ਼ੇ ਦਾ ਬੋਝ ਉਤਾਰ ਦਿੰਦੀਆਂ ਅਤੇ ਫ਼ਸਲਾਂ ਦੀ ਬਰਬਾਦੀ ਰੋਕਣ ਲਈ ਪ੍ਰਬੰਧ ਕਰਦੀਆਂ ਤਾਂ ਉਨ੍ਹਾਂ (ਕਿਸਾਨਾਂ) ਨੇ ਗਲ -ਫਾਹੇ ਨੀ ਸੀ ਲੈਣੇ ਅਤੇ ਨਾ ਹੀ ਜ਼ਹਿਰਾਂ ਪਾਣੀਆਂ ਸਨ।’ ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਘੱਦੂਵਾਲਾ ਦੇ ਇੱਕ ਹੋਰ ਕਿਸਾਨ ਦਰਸ਼ਨ ਸਿੰਘ ਵੱਲੋਂ ਨਰਮੇ ਦੀ ਫ਼ਸਲ ਤਬਾਹ ਹੋਣ ਅਤੇ ਕਰਜ਼ੇ ਦੀ ਪੰਡ ਦਾ ਵਜ਼ਨ ਨਾ ਸਹਾਰਦਿਆਂ ਜ਼ਹਿਰ ਪੀਣ ਲਈ ਮਜ਼ਬੂਰ ਹੋਣਾ ਪਿਆ। ਇਸ ਤੋਂ ਸਾਫ਼ ਹੈ ਕਿ ਕਾਂਗਰਸ ਅਤੇ ਅਕਾਲੀ ਦਲ- ਭਾਜਪਾ ਸਰਕਾਰਾਂ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕੋਈ ਪਰਵਾਹ ਨਹੀਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਡਰਾਮੇਬਾਜ਼ੀ ਤੋਂ ਵੱਧ ਕੁੱਝ ਨਹੀਂ ਕਰ ਰਹੇ। ਗੁਲਾਬੀ ਸੁੰਡੀ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ। ਇਸ ਤਰ੍ਹਾਂ ਕਾਂਗਰਸ ਅਤੇ ਬਾਦਲਾਂ ਨੇ ਕਰਜ਼ਾ ਮੁਆਫ਼ੀ ਦਾ ਢੰਢੋਰਾ ਤਾਂ ਪਿੱਟਿਆ ਹੈ ਪਰ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਕੋਈ ਕਰਜ਼ਾ ਮੁਆਫ਼ ਨਹੀਂ ਕੀਤਾ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਤਰ ਪ੍ਰਦੇਸ਼ ਦੇ ਸ਼ਹੀਦ ਕਿਸਾਨਾਂ ਦਿੱਤੀ 50-50 ਲੱਖ ਦੀ ਸਹਾਇਤਾ ਚੰਗਾ ਕਦਮ ਹੈ। ਪਰ ਚੰਨੀ ਸਰਕਾਰ ਇਹ ਵੀ ਦੱਸੇ ਕਿ ਪੰਜਾਬ ਦੇ ਕਿਸਾਨਾਂ ਲਈ ਕੀ ਕੁੱਝ ਕਰ ਰਹੇ ਹੋ? ਕਿਸਾਨ ਅੰਦੋਲਨ ਦੌਰਾਨ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ, ਚੰਨੀ ਸਰਕਾਰ ਉਨ੍ਹਾਂ ਬਾਰੇ ਕਿਉਂ ਨਹੀਂ ਕੁੱਝ ਕਰ ਰਹੀ? ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਕਿਸਾਨ ਕਰਜ਼ੇ ਦਾ ਭਾਰ ਚੁੱਕੀ ਫ਼ਿਰਦੇ ਹਨ, ਜਦੋਂ ਕਿ 2017 ਵਿੱਚ ਕਾਂਗਰਸ ਪਾਰਟੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਬਾਦਲਾਂ ਦੇ ਰਾਜ ਵਾਂਗ ਅੱਜ ਵੀ ਨਰਮੇ ਦੇ ਘਟੀਆ ਬੀਜ ਅਤੇ ਨਿਕੰਮੀਆਂ ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਦਿੱਤੀਆਂ ਗਈਆਂ, ਜਿਸ ਕਾਰਨ ਨਰਮੇ ਦੀ ਤਿਆਰ ਹੋਈ ਫ਼ਸਲ ਗੁਲਾਬੀ ਸੁੰਡੀ ਨਾਲ ਬਰਬਾਦ ਹੋ ਗਈ।

ਸੰਧਵਾਂ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਨਾ ਹੀ ਨਰਮੇ ਦੀ ਬਰਬਾਦ ਫ਼ਸਲ ਦਾ ਕੋਈ ਮੁਆਵਜ਼ਾ ਦਿੱਤਾ ਅਤੇ ਨਾ ਹੀ ਪੂਰੀ ਤਰ੍ਹਾਂ ਕਰਜ਼ਾ ਮੁਆਫ਼ ਕੀਤਾ। ਜੇ ਸਰਕਾਰ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਹੁੰਦਾ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਚੰਗੇ ਬੀਜ ਅਤੇ ਚੰਗੀਆਂ ਕੀਟਨਾਸ਼ਕ ਦਵਾਈਆਂ ਦਿੱਤੀਆਂ ਹੁੰਦੀਆਂ ਤਾਂ ਦਰਸ਼ਨ ਸਿੰਘ ਅਤੇ ਦਰਜ਼ਨਾਂ ਹੋਰ ਕਿਸਾਨ ਤੇ ਖੇਤ ਮਜ਼ਦੂਰ ਮੌਤ ਨੂੰ ਗਲੇ ਨਾ ਲਾਉਂਦਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸੂਬੇ ’ਚ ਚਲਦੇ ਮਾਫ਼ੀਆ ਰਾਜ ਨੂੰ ਨੱਥ ਪਾਈ ਹੁੰਦੀ ਅਤੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਹੁੰਦੇ ਤਾਂ ਕਿਸਾਨਾਂ- ਮਜ਼ਦੂਰਾਂ ਦੇ ਮਾਮੂਲੀ ਕਰਜ਼ੇ ਮੁਆਫ਼ ਕਰਨ ਲਈ ਸਰਕਾਰ ਨੂੰ ਕਰਜ਼ਾ ਲੈਣ ਦੀ ਲੋੜ ਨਹੀਂ ਸੀ ਪੈਣੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਜੇ ਕਾਂਗਰਸ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ ਤਾਂ ਤੁਰੰਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ। ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ ਵੀ ਯੂ.ਪੀ. ਦੀ ਤਰਜ ’ਤੇ 50- 50 ਲੱਖ ਦੀ ਵਿੱਤੀ ਮਦਦ ਦੇਵੇ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਪ੍ਰਤੀ ਏਕੜ ਘੱਟੋ ਘੱਟ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਜਾਰੀ ਕਰੇ।’’

‘ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ’

0

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀਨਗਰ ’ਚ ਸਿੱਖ ਪ੍ਰਿੰਸੀਪਲ ਅਤੇ ਅਧਿਆਪਕ ਦੀ ਹੱਤਿਆ ਦੀ ਕੀਤੀ ਨਿੰਦਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀਨਗਰ ’ਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਸਤਿੰਦਰ ਕੌਰ ਸਮੇਤ ਅਧਿਆਪਕ ਦੀਪਕ ਚੰਦ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ਵਿਚ ਆਖਿਆ ਕਿ ਬੀਤੇ ਦਿਨ ਸ੍ਰੀਨਗਰ ’ਚ ਵਾਪਰੀ ਇਸ ਘਟਨਾ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਹੈ, ਕਿਉਂਕਿ ਇਸ ਘਟਨਾ ਸਮੇਂ ਸਿੱਖ ਪ੍ਰਿੰਸੀਪਲ ਅਤੇ ਇਕ ਹਿੰਦੂ ਅਧਿਆਪਕ ਨੂੰ ਵੱਖ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ।

ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਗੱਲ ਹੈ ਕਿ ਖਿੱਤੇ ਅੰਦਰ ਘਟਗਿਣਤੀਆਂ ਸੁਰੱਖਿਅਤ ਨਹੀਂ ਹਨ। ਭਾਰਤ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਹਰ ਸੂਬੇ ਅੰਦਰ ਸਿੱਖਾਂ ਦੀ ਜਾਨ ਦੀ ਹਿਫ਼ਾਜ਼ਤ ਕਰੇ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਖਿੱਤੇ ਵਿਚ ਸਿੱਖ ਭੈ-ਭੀਤ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀ ਹੱਤਿਆ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਇਹ ਵੀ ਆਖਿਆ ਕਿ ਜੰਮੂ ਕਸ਼ਮੀਰ ਦੇ ਸਿੱਖਾਂ ਦੀਆਂ ਮੁਸ਼ਕਲਾਂ ਅਤੇ ਹੋ ਰਹੇ ਧੱਕੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਜਲਦ ਹੀ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਵਿਖੇ ਜਾ ਕੇ ਵੀ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਜਾਵੇਗੀ।

ਪੰਜਾਬ ਦੇ DY CM ਓਮ ਪ੍ਰਕਾਸ਼ ਸੋਨੀ ਨੇ 70 ਸਿਹਤ ਕਰਮਚਾਰੀਆਂ ਤੇ 28 ਫਾਰਮੇਸੀ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

0

ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 70 ਨਵੇਂ ਨਿਯੁਕਤ ਸਿਹਤ ਕਰਮਚਾਰੀਆਂ (ਪੁਰਸ਼) ਅਤੇ 28 ਫਾਰਮੇਸੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਰਚ 2017 ਤੋਂ ਵਿਭਾਗ ਦੀਆਂ 13000 ਤੋਂ ਵੱਧ ਅਸਾਮੀਆਂ ਦੀ ਭਰਤੀ ਕੀਤੀ ਹੈ। ਵਿਭਾਗ ਛੇਤੀ ਹੀ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਮੁਹਿੰਮ ਸ਼ੁਰੂ ਕਰ ਰਿਹਾ ਹੈ ਤਾਂ ਜੋ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰ ਸਕੇ।

‘ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ’ – ਰੰਧਾਵਾ

0

ਉਪ ਮੁੱਖ ਮੰਤਰੀ ਨੇ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ 300 ਰੁਪਏ ਵਧਾਉਣ ਉਤੇ ਭਾਜਪਾ ਸਰਕਾਰ ਨੂੰ ਆੜੇ ਹੱਥੀ ਲਿਆ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ ਲਿਆ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ ਵਿੱਚ 300 ਰੁਪਏ ਦੇ ਵਾਧੇ ਨੇ ਆਮ ਲੋਕਾਂ ਦਾ ਲੱਕ ਹੀ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਵੀ ਉਸ ਸਮੇਂ ਦੌਰਾਨ ਕੀਤਾ ਹੈ ਜਦੋਂ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ ਸੰਕਟ ਵਿੱਚ ਹਨ ਅਤੇ ਕੋਵਿਡ ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਝੰਬੀ ਅਰਥ ਵਿਵਸਥਾ ਨਾਲ ਹਰ ਵਰਗ ਆਰਥਿਕ ਦੁਸ਼ਵਾਰੀਆਂ ਝੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਇਹ ਵਾਧਾ ਹੋਰ ਵੀ ਮਾਰੂ ਹੈ ਕਿਉਂਕਿ ਇਸ ਨਾਲ ਦੇਸ਼ ਦੇ ਹਰ ਵਰਗ ਦਾ ਪਰਿਵਾਰ ਜੁੜਿਆ ਹੈ। ਰੰਧਾਵਾ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਨਵੰਬਰ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 600 ਰੁਪਏ ਦੇ ਕਰੀਬ ਸੀ ਜਿਸ ਵਿੱਚ ਕੇਂਦਰ ਸਰਕਾਰ ਲਗਾਤਾਰ ਵਾਧਾ ਕਰਦੀ ਹੋਈ ਹੁਣ 900 ਰੁਪਏ ਉਤੇ ਲੈ ਆਈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਗੈਸ ਸਿਲੰਡਰ ਦੀ ਕੀਮਤ ਦੋਗੁਣੀ ਤੋਂ ਵੱਧ ਕਰ ਦਿੱਤੀ ਹੈ। ਮਈ 2014 ਵਿੱਚ ਇਹ ਕੀਮਤ 400 ਰੁਪਏ ਦੇ ਕਰੀਬ ਸੀ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਗੈਸ ਸਿਲੰਡਰ ਨਹੀਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਸੱਤ ਸਾਲਾਂ ਵਿੱਚ ਅਥਾਹ ਵਾਧਾ ਹੋਇਆ ਹੈ ਜਿਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ। ਸ. ਰੰਧਾਵਾ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਆਖਿਆ ਕਿ ਯੂ.ਪੀ.ਏ. ਸਰਕਾਰ ਵੇਲੇ ਤੇਲ ਜਾਂ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧੇ ਉਤੇ ਆਪੇ ਤੋਂ ਬਾਹਰ ਹੋਣ ਵਾਲੇ ਭਾਜਪਾ ਆਗੂ ਅੱਜ ਲੱਕ ਤੋੜ ਮਹਿੰਗਾਈ ਦੇ ਦੌਰ ਵਿੱਚ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਨਾਲ ਅੱਜ ਪੂਰਾ ਦੇਸ਼ ਐਨ.ਡੀ.ਏ. ਸਰਕਾਰ ਨੂੰ ਕੋਸ ਰਿਹਾ ਹੈ।

ਕੀ ਸ਼ੂਗਰ ਦੇ ਮਰੀਜ਼ ਲਈ ਅਨਾਰ ਦਾ ਜੂਸ ਹੁੰਦਾ ਹੈ ਫਾਇਦੇਮੰਦ, ਜਾਣੋ

0

ਸਾਡੇ ਸਰੀਰ ‘ਚ ਬਲੱਡ ਪ੍ਰੈਸ਼ਰ ਦੇ ਪੱਧਰ ‘ਚ ਦਿਨ ਵਿੱਚ ਕਈ ਵਾਰ ਬਦਲਾ ਹੁੰਦਾ ਹੈ। ਇਸ ਨੂੰ ਕਾਬੂ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ। ਖਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਮਾਮਲੇ ਵਿੱਚ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ। ਸ਼ੂਗਰ ਤੇ ਹਾਈ ਬਲੱਡ ਸ਼ੂਗਰ ਦੇ ਮਰੀਜ਼ ਨੂੰ ਬਹੁਤ ਪਿਆਸ ਮਹਿਸੂਸ ਹੁੰਦੀ ਹੈ। ਇਸ ਤੋਂ ਇਲਾਵਾ ਅੱਖਾਂ ਵਿੱਚ ਧੁੰਦਲਾਪਣ ਹੋਣਾ ਅਤੇ ਉਲਟੀਆਂ ਵਰਗੇ ਲੱਛਣ ਵੀ ਮਹਿਸੂਸ ਕੀਤੇ ਜਾਂਦੇ ਹਨ। ਮੂੰਹ ਅੰਦਰ ਖੁਸ਼ਕੀ ਹੁੰਦੀ ਹੈ ਅਤੇ ਬਹੁਤ ਜ਼ਿਆਦਾ ਥਕਾਵਟ ਹੁੰਦੀ ਹੈ।

ਇਸ ਸੰਬੰਧ ‘ਚ ਡਾਕਟਰਾਂ ਦਾ ਕਹਿਣਾ ਹੈ ਕਿ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਤੋਂ ਪਹਿਲਾਂ ਇਸ ਦੀ ਜਾਂਚ ਕਰਨਾ ਜ਼ਰੂਰੀ ਹੈ। ਸ਼ੂਗਰ ਤੋਂ ਪੀੜ੍ਹਤ ਵਿਅਕਤੀ ਦਾ ਨਾਰਮਲ ਬਲੱਡ ਸ਼ੂਗਰ ਦਾ ਪੱਧਰ 4.0 ਤੋਂ 5.9 ਐਮਐਮਓਐਲ/ਐਲ ਹੋਣਾ ਚਾਹੀਦਾ ਹੈ। ਟਾਈਪ -1, ਟਾਈਪ -2 ਡਾਇਬਟੀਜ਼ ਤੋਂ ਪੀੜਤ ਬੱਚਿਆਂ ਦੇ ਬਲੱਡ ਸ਼ੂਗਰ ਦਾ ਪੱਧਰ 4 ਤੋਂ 7 ਐਮਐਮਓਐਲ/ਐਲ ਹੋਣਾ ਚਾਹੀਦਾ ਹੈ।

ਜਾਣਕਾਰੀ ਅਨੁਸਾਰ “ਡਾਇਬਟੀਜ਼ ਯੂਕੇ” ਦੇ ਸੀਨੀਅਰ ਕਲੀਨਿਕਲ ਸਲਾਹਕਾਰ ਐਸਟਰ ਵਾਲਡੇਨ ਦਾ ਕਹਿਣਾ ਹੈ ਕਿ ਟਾਈਪ 2 ਸ਼ੂਗਰ ਵਾਲੇ ਲੋਕ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਨਿਯੰਤਰਿਤ ਕਰ ਕੇ ਦਿਲ ਦੇ ਦੌਰੇ, ਸਟ੍ਰੋਕ, ਗੁਰਦੇ ਫੇਲ੍ਹ ਹੋਣ ਅਤੇ ਅੱਖਾਂ ਦੀਆਂ ਸਮੱਸਿਆਵਾਂ ਦੇ ਜੋਖਮ ਨੂੰ ਘਟਾ ਸਕਦੇ ਹਨ। ਇਸ ਸੰਬੰਧ ‘ਚ ਮਾਹਰਾਂ ਨੇ ਦਾਅਵਾ ਕੀਤਾ ਹੈ ਕਿ ਜੂਸ ਦਾ ਇੱਕ ਛੋਟਾ ਜਿਹਾ ਗਲਾਸ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਣ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ।

ਇਸ ਦੇ ਨਾਲ ਹੀ ਇੱਕ ਤਾਜ਼ਾ ਅਧਿਐਨ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਅਨਾਰ ਦਾ ਜੂਸ ਪੀਣ ਨਾਲ ਬਲੱਡ ਸ਼ੂਗਰ ਦਾ ਪੱਧਰ 15 ਮਿੰਟਾਂ ਵਿੱਚ ਘੱਟ ਹੋ ਸਕਦਾ ਹੈ। ਅਧਿਐਨ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਦੋ ਸਮੂਹਾਂ ਵਿੱਚ ਵੰਡਿਆ ਗਿਆ ਅਤੇ ਉਨ੍ਹਾਂ ਨੂੰ ਸੂਗਰ ਵਾਲੀ ਡ੍ਰਿੰਕ ਤੇ ਅਨਾਰ ਦਾ ਜੂਸ ਦਿੱਤਾ ਗਿਆ।

ਇਸ ਵਿੱਚ ਅਧਿਐਨ ‘ਚ ਖੋਜਕਰਤਾਵਾਂ ਨੇ ਦੇਖਿਆ ਕਿ ਅਨਾਰ ਦਾ ਜੂਸ ਸਰੀਰ ਵਿੱਚ ਗਲੂਕੋਜ਼ ਪ੍ਰਤੀਕ੍ਰਿਆ ਨੂੰ ਘੱਟ ਕਰਦਾ ਹੈ। ਰਿਸਰਚ ਤੋਂ ਪਤਾ ਚੱਲਦਾ ਹੈ ਕਿ ਅਨਾਰ ਦਾ ਜੂਸ ਸ਼ੂਗਰ ਤੋਂ ਪੀੜਤ ਲੋਕਾਂ ਦੇ ਸਰੀਰ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਨਿਯਮਤ ਕਰਨ ਵਿੱਚ ਮਦਦਗਾਰ ਹੁੰਦਾ ਹੈ। ਇਸ ਦੇ ਨਾਲ ਹੀ ਅਨਾਰ ਵਿੱਚ ਬਹੁਤ ਘੱਟ ਮਾਤਰਾ ਵਿੱਚ ਕਾਰਬੋਹਾਈਡਰੇਟ ਹੁੰਦੇ ਹਨ। 100 ਗ੍ਰਾਮ ਅਨਾਰ ਵਿੱਚ ਸਿਰਫ 19 ਗ੍ਰਾਮ ਕਾਰਬੋਹਾਈਡਰੇਟ ਹੁੰਦੇ ਹਨ।

ਲਖੀਮਪੁਰ ਮਾਮਲੇ ‘ਤੇ SC ਨੇ ਲਗਾਈ ਫਟਕਾਰ, UP ਸਰਕਾਰ ਦੁਆਰਾ ਉਠਾਏ ਕਦਮਾਂ ਤੋਂ ਨਹੀਂ ਹੈ ਸੰਤੁਸ਼ਟ

0

ਨਵੀਂ ਦਿੱਲੀ: ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਵਿੱਚ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।

ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਆਪਣੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਲਈ ਕਹੇ ਕਿ ਜਦੋਂ ਤੱਕ ਕੋਈ ਹੋਰ ਏਜੰਸੀ ਇਸ ਨੂੰ ਸੰਭਾਲਦੀ ਹੈ, ਇਸ ਮਾਮਲੇ ਦੇ ਸਬੂਤ ਸੁਰੱਖਿਅਤ ਰਹਿਣ ਤੇ ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ।

ਸੁਪਰੀਮ ਕੋਰਟ ਨੇ ਪੁੱਛਿਆ ਕਿ ਜਦੋਂ ਕੇਸ 302 ਦਾ ਹੈ ਤਾਂ ਗ੍ਰਿਫਤਾਰੀ ਹੁਣ ਤੱਕ ਕਿਉਂ ਨਹੀਂ ਕੀਤੀ ਗਈ। ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਸਥਿਤੀ ਰਿਪੋਰਟ ਦਾਇਰ ਕੀਤੀ ਹੈ। ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਵਿੱਚ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਵੇਰੇ 11 ਵਜੇ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਹੈ।

ਜੇਕਰ ਉਹ ਪੇਸ਼ ਨਹੀਂ ਹੋਇਆ ਤਾਂ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਸਿੱਧੀ ਕਾਰਵਾਈ ਦੀ ਬਜਾਏ ਨੋਟਿਸ ਜਾਰੀ ਕਰਨ ‘ਤੇ ਸਵਾਲ ਉਠਾਏ। ਦੱਸ ਦਈਏ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਨਹੀਂ ਪਹੁੰਚੇ। ਸੁਪਰੀਮ ਕੋਰਟ ਨੇ ਲਖੀਮਪੁਰ ਮਾਮਲੇ ਵਿੱਚ ਖੁਦ ਨੋਟਿਸ ਲੈਂਦਿਆਂ ਯੂਪੀ ਸਰਕਾਰ ਨੂੰ ਅੱਜ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।

ਟੋਕੀਓ ਓਲੰਪਿਕ ਦੇ ਗੋਲਡ ਮੈਡਲਿਸਟ ਨੀਰਜ ਚੋਪੜਾ ਦੇ Javelin ਦੀ ਕਰੋੜਾਂ ‘ਚ ਲੱਗੀ ਬੋਲੀ

0

ਨਵੀਂ ਦਿਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਖਾਸ ਤੋਹਫੇ ਅਤੇ ਤੋਹਫਿਆਂ ਦੀ ਈ – ਨੀਲਾਮੀ ਦਾ ਵੀਰਵਾਰ ਨੂੰ ਆਖਰੀ ਦਿਨ ਸੀ। ਸੱਭਿਆਚਾਰਕ ਮੰਤਰਾਲੇ ਮੁਤਾਬਕ ਇਸ ਨੀਲਾਮੀ ‘ਚ ਟੋਕੀਓ ਓਲੰਪਿਕ ਦੇ ਗੋਲਡ ਮੈਡਲਿਸਟ ਨੀਰਜ਼ ਚੋਪੜਾ ਦਾ Jevelin ਸਭ ਤੋਂ ਮਹਿੰਗਾ ਵਿਕਿਆ ਹੈ। ਉਨ੍ਹਾਂ ਦੇ Jevelin ਲਈ ਉੱਚੀ ਬੋਲੀ 1.5 ਕਰੋੜ ਰੁਪਏ ਦੀ ਲੱਗੀ ਹੈ। ਨੀਰਜ ਚੋਪੜਾ ਦੁਆਰਾ ਪੀਐਮ ਮੋਦੀ ਨੂੰ ਦਿੱਤੀ ਗਈ ਜੈਵਲਿਨ ਦੀ ਸਭ ਤੋਂ ਉੱਚੀ ਬੋਲੀ 1.5 ਕਰੋੜ ਰੁਪਏ, ਭਵਾਨੀ ਦੇਵੀ ਦੇ ਆਟੋਗ੍ਰਾਫਡ ਫੈਂਸ (1.25 ਕਰੋੜ ਰੁਪਏ), ਸੁਮਿਤ ਅੰਟਿਲ ਦੇ ਬਰਛੇ (1.002 ਕਰੋੜ ਰੁਪਏ), ਟੋਕੀਓ 2020 ਪੈਰਾਓਲੰਪਿਕਸ ਆਂਗਵਾਸਤਰਾ ਆਟੋਗ੍ਰਾਫ ਦੀ ਕੀਮਤ 1 ਕਰੋੜ ਰੁਪਏ, ਲਵਲੀਨਾ ਬੋਰਗੋਹੇਨ ਦੇ ਮੁੱਕੇਬਾਜ਼ੀ ਵਾਲੇ ਦਸਤਾਨੇ ਦੀ ਕੀਮਤ ( 91ਲੱਖ) ਰੁਪਏ ਸੀ।

ਦੱਸ ਦਈਏ ਕਿ ਪੀਐਮ ਮੋਦੀ ਦੁਆਰਾ ਪ੍ਰਾਪਤ ਕੀਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹ ਦੀ ਈ-ਨਿਲਾਮੀ ਦਾ ਤੀਜਾ ਦੌਰ ਵੈਬ ਪੋਰਟਲ www.pmmementos.gov.in ਰਾਹੀਂ 17 ਸਤੰਬਰ ਤੋਂ 7 ਅਕਤੂਬਰ, 2021 ਤੱਕ ਕੀਤਾ ਗਿਆ ਸੀ। ਈ-ਨਿਲਾਮੀ ਦੀ ਕਮਾਈ ਨਮਾਮੀ ਗੰਗੇ ਮਿਸ਼ਨ (Namami Gange Mission) ਨੂੰ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਦੇਸ਼ ਦੀ ਜੀਵਨ ਰੇਖਾ – ਪਵਿੱਤਰ ਨਦੀ ਗੰਗਾ ਦੀ ਸੰਭਾਲ ਅਤੇ ਪੁਨਰ ਸੁਰਜੀਤੀ ਦੇ ਮਹਾਨ ਕਾਰਜ ਲਈ ਸਾਰੇ ਤੋਹਫਿਆਂ ਦੀ ਨਿਲਾਮੀ ਕੀਤੀ ਹੈ।

ਤੀਜੇ ਗੇੜ ਵਿੱਚ ਈ-ਨਿਲਾਮੀ ਲਈ 1348 ਯਾਦਗਾਰੀ ਚਿੰਨ੍ਹ ਰੱਖੇ ਗਏ, ਜਿਸ ਨਾਲ ਲੋਕਾਂ ਵਿੱਚ ਬਹੁਤ ਦਿਲਚਸਪੀ ਪੈਦਾ ਹੋਈ, ਜਿਨ੍ਹਾਂ ਨੇ ਇਤਿਹਾਸ ਦੇ ਇੱਕ ਕੀਮਤੀ ਹਿੱਸੇ ਦੇ ਮਾਲਕ ਬਣਨ ਦੇ ਮੌਕੇ ਲਈ ਉਤਸ਼ਾਹ ਨਾਲ ਬੋਲੀ ਲਗਾਈ। ਈ-ਨਿਲਾਮੀ ਦੇ ਇਸ ਦੌਰ ਦੀਆਂ ਮੁੱਖ ਵਸਤੂਆਂ ਵਿੱਚ ਤਮਗਾ ਜੇਤੂ ਟੋਕੀਓ 2020 ਪੈਰਾਲਿੰਪਿਕ ਖੇਡਾਂ ਅਤੇ ਟੋਕੀਓ 2020 ਓਲੰਪਿਕ ਖੇਡਾਂ ਤੋਂ ਖੇਡ ਯਾਦਗਾਰ ਸ਼ਾਮਲ ਹਨ; ਅਯੁੱਧਿਆ ਰਾਮ ਮੰਦਰ ਦੇ ਨਮੂਨੇ ਵਾਰਾਣਸੀ ਦੇ ਰੁਦਰਾਕਸ਼ ਆਡੀਟੋਰੀਅਮ ਅਤੇ ਕਈ ਹੋਰ ਕੀਮਤੀ ਅਤੇ ਦਿਲਚਸਪ ਸੰਗ੍ਰਹਿ ਵੀ ਸ਼ਾਮਲ ਕੀਤੇ ਗਏ ਸਨ। ਇਨ੍ਹਾਂ ਸਾਰਿਆਂ ਲਈ 8600 ਤੋਂ ਵੱਧ ਬੋਲੀਆਂ ਲਗਾਈਆਂ ਗਈਆਂ। ਇਸ ਈ-ਨਿਲਾਮੀ ਵਿੱਚ ਜਿਨ੍ਹਾਂ ਵਸਤੂਆਂ ਨੂੰ ਸਭ ਤੋਂ ਵੱਧ ਬੋਲੀ ਮਿਲੀ, ਉਨ੍ਹਾਂ ਵਿੱਚ ਸਰਦਾਰ ਪਟੇਲ ਦੀ ਮੂਰਤੀ (140 ਬੋਲੀ), ਲੱਕੜ ਦੇ ਗਣੇਸ਼ਾ (117 ਬੋਲੀ), ਪੁਣੇ ਮੈਟਰੋ ਲਾਈਨ ਯਾਦਗਾਰੀ ਚਿੰਨ੍ਹ (104 ਬੋਲੀ) ਅਤੇ ਵਿਕਟਰੀ ਫਲੇਮ ਯਾਦਗਾਰੀ ਚਿੰਨ੍ਹ (98 ਬੋਲੀ) ਸਨ।

ਹਿਮਾਚਲ ਉਪ ਚੋਣਾਂ: ਕਾਂਗਰਸ ਨੇ CM Channi, Navjot Sidhu, Gurkirat Kotli ਸਮੇਤ ਇਨ੍ਹਾਂ ਨੂੰ ਬਣਾਇਆ Star Campaigner

0

ਹਿਮਾਚਲ ਉਪ ਚੋਣਾਂ: ਕਾਂਗਰਸ ਨੇ CM Channi, Navjot Sidhu, Gurkirat Kotli ਸਮੇਤ ਇਨ੍ਹਾਂ ਨੂੰ ਬਜ਼ੁਰਗਾਂ ਨੂੰ ਬਣਾਇਆ Star Campaigner